Home Blog Page 840

ਸਾਬਕਾ SEBI ਮੁਖੀ ਮਾਧਵੀ ਬੁਚ ਖ਼ਿਲਾਫ਼ FIR ਦਰਜ, ਪੜੋ ਕੀ ਹੈ ਪੂਰਾ ਮਾਮਲਾ

0

ਸਾਬਕਾ SEBI ਮੁਖੀ ਮਾਧਵੀ ਬੁਚ ਖ਼ਿਲਾਫ਼ FIR ਦਰਜ, ਪੜੋ ਕੀ ਹੈ ਪੂਰਾ ਮਾਮਲਾ

ਨਵੀ ਦਿੱਲੀ, 3 ਮਾਰਚ: ਮੁੰਬਈ ਦੀ ਵਿਸ਼ੇਸ਼ ਏਸੀਬੀ ਅਦਾਲਤ ਨੇ ਸਾਬਕਾ ਸੇਬੀ ਮੁਖੀ ਮਾਧਵੀ ਪੁਰੀ ਬੁਚ ਅਤੇ ਪੰਜ ਹੋਰ ਲੋਕਾਂ ਖ਼ਿਲਾਫ਼ ਕਥਿਤ ਧੋਖਾਧੜੀ ਅਤੇ ਸਟਾਕ ਮਾਰਕੀਟ ਵਿੱਚ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਹ ਜਾਂਚ ਦੀ ਨਿਗਰਾਨੀ ਕਰੇਗੀ ਅਤੇ 30 ਦਿਨਾਂ ਦੇ ਅੰਦਰ ਸਥਿਤੀ ਦੀ ਰਿਪੋਰਟ (ਮਾਮਲੇ ਦੀ) ਮੰਗੀ ਹੈ।

ਇਹ ਵੀ ਪੜੋ : Samsung ਨੇ ਇੱਕੋ ਸਮੇਂ ਲਾਂਚ ਕੀਤੇ ਤਿੰਨ ਨਵੇਂ ਸਮਾਰਟਫੋਨ, ਮਿਲੇਗੀ 256GB ਤੱਕ ਦੀ ਸਟੋਰੇਜ, ਕੀਮਤ ਕਰ ਦੇਵੇਗੀ ਹੈਰਾਨ

ਦੱਸ ਦੇਈਏ ਕਿ ਸੇਬੀ ਦੇ ਮੁਖੀ ਵਜੋਂ ਮਾਧਵੀ ਪੁਰੀ ਬੁਚ ਦਾ ਕਾਰਜਕਾਲ 28 ਫਰਵਰੀ ਨੂੰ ਖਤਮ ਹੋ ਗਿਆ ਹੈ ਅਤੇ ਉਨ੍ਹਾਂ ਦੀ ਥਾਂ ‘ਤੇ ਓਡੀਸ਼ਾ ਕੇਡਰ ਦੇ ਆਈਏਐਸ ਤੁਹਿਨ ਕਾਂਤ ਪਾਂਡੇ ਨੂੰ ਸੇਬੀ ਦਾ ਨਵਾਂ ਮੁਖੀ ਬਣਾਇਆ ਗਿਆ ਹੈ, ਜਿਨ੍ਹਾਂ ਦਾ ਕਾਰਜਕਾਲ 3 ਸਾਲ ਤੱਕ ਰਹੇਗਾ।

ਹੁਕਮਾਂ ਨੂੰ ਚੁਣੌਤੀ

ਸੇਬੀ ਦੀ ਸਾਬਕਾ ਮੁਖੀ ਮਾਧਵੀ ਪੁਰੀ ਬੁਚ ਦੇ ਖਿਲਾਫ ਏਸੀਬੀ ਕੋਰਟ ਦੁਆਰਾ ਐਫਆਈਆਰ ਦਰਜ ਕਰਨ ਦੇ ਆਦੇਸ਼ ਉੱਤੇ ਸੇਬੀ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸੇਬੀ ਨੇ ਸਪੱਸ਼ਟ ਕੀਤਾ ਹੈ ਕਿ ਏਸੀਬੀ ਕੋਰਟ ਦੇ ਇਸ ਆਦੇਸ਼ ਨੂੰ ਉਪਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ। ਨਾਲ ਹੀ, ਸੇਬੀ ਦਾ ਇਹ ਵੀ ਕਹਿਣਾ ਹੈ ਕਿ ਐਫਆਈਆਰ ਦਾ ਆਦੇਸ਼ ਦੇਣ ਵਾਲੀ ਵਿਸ਼ੇਸ਼ ਅਦਾਲਤ ਨੇ ਇਸ ਪੂਰੇ ਮਾਮਲੇ ਵਿੱਚ ਸੇਬੀ ਦਾ ਪੱਖ ਨਹੀਂ ਸੁਣਿਆ ਹੈ।

Samsung ਨੇ ਇੱਕੋ ਸਮੇਂ ਲਾਂਚ ਕੀਤੇ ਤਿੰਨ ਨਵੇਂ ਸਮਾਰਟਫੋਨ, ਮਿਲੇਗੀ 256GB ਤੱਕ ਦੀ ਸਟੋਰੇਜ, ਕੀਮਤ ਕਰ ਦੇਵੇਗੀ ਹੈਰਾਨ

0

Samsung ਨੇ ਇੱਕੋ ਸਮੇਂ ਲਾਂਚ ਕੀਤੇ ਤਿੰਨ ਨਵੇਂ ਸਮਾਰਟਫੋਨ, ਮਿਲੇਗੀ 256GB ਤੱਕ ਦੀ ਸਟੋਰੇਜ, ਕੀਮਤ ਕਰ ਦੇਵੇਗੀ ਹੈਰਾਨ

ਮੋਬਾਈਲ ਵਰਲਡ ਕਾਂਗਰਸ (MWC 2025) ਤੋਂ ਠੀਕ ਪਹਿਲਾਂ, ਸੈਮਸੰਗ ਨੇ ਆਪਣੇ ਤਿੰਨ ਨਵੇਂ ਸਮਾਰਟਫ਼ੋਨ ਪੇਸ਼ ਕੀਤੇ ਹਨ ਜਿਨ੍ਹਾਂ ਵਿੱਚ Samsung Galaxy A56 5G, Galaxy A36 5G ਅਤੇ Galaxy A26 5G ਸ਼ਾਮਲ ਹਨ। ਗਲੈਕਸੀ ਏ ਸੀਰੀਜ਼ ਦੇ ਇਨ੍ਹਾਂ ਤਿੰਨਾਂ ਫੋਨਾਂ ‘ਚ 120Hz ਦੀ ਰਿਫਰੈਸ਼ ਦਰ ਨਾਲ 6.7 ਇੰਚ ਦੀ ਸੁਪਰ AMOLED ਡਿਸਪਲੇਅ ਹੈ। ਇਸ ਤੋਂ ਇਲਾਵਾ ਇਨ੍ਹਾਂ ਤਿੰਨਾਂ ਫੋਨਾਂ ‘ਚ 256GB ਤੱਕ ਸਟੋਰੇਜ ਦਿੱਤੀ ਗਈ ਹੈ। ਸਾਰੇ ਤਿੰਨ ਮਾਡਲਾਂ ਵਿੱਚ 50-ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਹੈ। Galaxy A56 5G ਅਤੇ Galaxy A36 5G ਵਿੱਚ ਕ੍ਰਮਵਾਰ 12-ਮੈਗਾਪਿਕਸਲ ਅਤੇ 8-ਮੈਗਾਪਿਕਸਲ ਦੇ ਅਲਟਰਾਵਾਈਡ ਕੈਮਰੇ ਹਨ, ਨਾਲ ਹੀ ਇੱਕ 5-ਮੈਗਾਪਿਕਸਲ ਦਾ ਮੈਕਰੋ ਕੈਮਰਾ ਹੈ।

Samsung Galaxy A56 5G ਦੀ ਕੀਮਤ

Samsung Galaxy A56 5G ਦੀ ਕੀਮਤ 8GB ਰੈਮ ਅਤੇ 128GB ਸਟੋਰੇਜ ਵਾਲੇ ਬੇਸ ਵੇਰੀਐਂਟ ਲਈ EUR 479 (ਲਗਭਗ ₹43,500) ਤੋਂ ਸ਼ੁਰੂ ਹੁੰਦੀ ਹੈ, ਜਦੋਂ ਕਿ ਇਸ ਦੇ 256GB ਸਟੋਰੇਜ ਵੇਰੀਐਂਟ ਦੀ ਕੀਮਤ EUR 529 (ਲਗਭਗ ₹48,000) ਹੈ। ਇਹ ਸਮਾਰਟਫੋਨ Awesome Graphite, Awesome LightGrey, Awesome Olive ਅਤੇ Awesome Pink ਰੰਗਾਂ ਵਿੱਚ ਉਪਲਬਧ ਹੈ।

Samsung Galaxy A36 5G ਦੀ ਕੀਮਤ

Samsung Galaxy A36 5G ਦੀ 128GB ਸਟੋਰੇਜ ਵੇਰੀਐਂਟ ਦੀ ਕੀਮਤ EUR 379 ਅਤੇ EUR 399 (ਲਗਭਗ ₹36,200) ਹੈ, ਜਦੋਂ ਕਿ 256GB ਵੇਰੀਐਂਟ ਦੀ ਕੀਮਤ EUR 449 (ਲਗਭਗ ₹40,800) ਹੈ। ਇਹ ਮਾਡਲ Awesome Black, Awesome Lavender, Awesome Lime ਅਤੇ Awesome White ਰੰਗਾਂ ਵਿੱਚ ਉਪਲਬਧ ਹੋਵੇਗਾ।

Samsung Galaxy A26 5G ਦੀ ਕੀਮਤ

Samsung Galaxy A26 5G ਦੀ 128GB ਵੇਰੀਐਂਟ ਦੀ ਕੀਮਤ EUR 299 (ਲਗਭਗ ₹27,100) ਹੈ, ਅਤੇ ਇਸ ਦੇ 256GB ਵੇਰੀਐਂਟ ਦੀ ਕੀਮਤ EUR 369 (ਲਗਭਗ ₹33,500) ਹੈ। ਇਹ ਸਮਾਰਟਫੋਨ ਬਲੈਕ, ਮਿੰਟ, ਪੀਚ ਪਿੰਕ ਅਤੇ ਵਾਈਟ ਕਲਰ ‘ਚ ਉਪਲੱਬਧ ਹੈ। Galaxy A56 5G, Galaxy A36 5G ਅਤੇ Galaxy A26 5G ਵਿੱਚ 5,000mAh ਦੀ ਬੈਟਰੀ ਹੈ।

 

ਹੋਲੀ ਮੌਕੇ ਘਰ ਜਾਣ ਵਾਲਿਆਂ ਲਈ ਖੁਸ਼ਖਬਰੀ, ਰੇਲਵੇ ਨੇ ਸਪੈਸ਼ਲ ਟਰੇਨਾਂ ਚਲਾਉਣ ਦਾ ਕੀਤਾ ਐਲਾਨ

 

ਹੋਲੀ ਮੌਕੇ ਘਰ ਜਾਣ ਵਾਲਿਆਂ ਲਈ ਖੁਸ਼ਖਬਰੀ, ਰੇਲਵੇ ਨੇ ਸਪੈਸ਼ਲ ਟਰੇਨਾਂ ਚਲਾਉਣ ਦਾ ਕੀਤਾ ਐਲਾਨ

0

ਹੋਲੀ ਮੌਕੇ ਘਰ ਜਾਣ ਵਾਲਿਆਂ ਲਈ ਖੁਸ਼ਖਬਰੀ, ਰੇਲਵੇ ਨੇ ਸਪੈਸ਼ਲ ਟਰੇਨਾਂ ਚਲਾਉਣ ਦਾ ਕੀਤਾ ਐਲਾਨ

ਨਵੀ ਦਿੱਲੀ, 3 ਮਾਰਚ: ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਰੇਲਵੇ ਨੇ ਬਿਹਾਰ ਜਾਣ ਵਾਲੇ ਯਾਤਰੀਆਂ ਲਈ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਐਲਾਨ ਕੀਤਾ ਹੈ। ਹਰ ਸਾਲ ਹੋਲੀ ਦੇ ਮੌਕੇ ‘ਤੇ ਲੱਖਾਂ ਲੋਕ ਘਰ ਪਰਤਦੇ ਹਨ, ਪਰ ਕਨਫਰਮ ਟਿਕਟਾਂ ਮਿਲਣੀਆਂ ਮੁਸ਼ਕਿਲ ਹੋ ਜਾਂਦੀਆਂ ਹਨ। ਇਸ ਵਾਰ ਵੀ ਨਵੀਂ ਦਿੱਲੀ, ਮੁੰਬਈ, ਪੁਣੇ, ਬੈਂਗਲੁਰੂ ਅਤੇ ਅਹਿਮਦਾਬਾਦ ਤੋਂ ਬਿਹਾਰ ਆਉਣ ਵਾਲੀਆਂ ਪ੍ਰਮੁੱਖ ਟਰੇਨਾਂ ਪੂਰੀ ਤਰ੍ਹਾਂ ਬੁੱਕ ਹੋ ਗਈਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ‘ਚ ਭਾਰੀ ਮੀਂਹ ਦੇ ਆਸਾਰ; ਇਨ੍ਹਾਂ ਜ਼ਿਲਿਆਂ ‘ਚ ਆਰੇਂਜ ਅਲਰਟ ਜਾਰੀ

ਦਾਨਾਪੁਰ ਏਡੀਆਰਐਮ ਆਧਾਰ ਰਾਜ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਣਕਾਰੀ ਦਿੱਤੀ ਹੈ ਕਿ “ਸੰਪੂਰਨ ਕ੍ਰਾਂਤੀ ਕਲੋਨ, ਗਯਾ-ਆਨੰਦ ਵਿਹਾਰ ਟਰਮੀਨਲ, ਮੁਜ਼ੱਫਰਪੁਰ-ਆਨੰਦ ਵਿਹਾਰ (ਦੋ ਰੇਲਗੱਡੀਆਂ) ਅਤੇ ਦਾਨਾਪੁਰ-ਆਨੰਦ ਵਿਹਾਰ ਰੇਲਗੱਡੀਆਂ ਨੂੰ ਵਿਸ਼ੇਸ਼ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ”। ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਲਦੀ ਤੋਂ ਜਲਦੀ ਟਿਕਟਾਂ ਬੁੱਕ ਕਰਵਾਉਣ ਅਤੇ ਇਸ ਜਾਣਕਾਰੀ ਨੂੰ ਹੋਰਨਾਂ ਨਾਲ ਵੀ ਸਾਂਝਾ ਕਰਨ ਤਾਂ ਜੋ ਹਰ ਕੋਈ ਇਸ ਦਾ ਲਾਭ ਉਠਾ ਸਕੇ।

ਪੰਜਾਬ ‘ਚ ਭਾਰੀ ਮੀਂਹ ਦੇ ਆਸਾਰ; ਇਨ੍ਹਾਂ ਜ਼ਿਲਿਆਂ ‘ਚ ਆਰੇਂਜ ਅਲਰਟ ਜਾਰੀ || Punjab Weather

0

ਪੰਜਾਬ ‘ਚ ਭਾਰੀ ਮੀਂਹ ਦੇ ਆਸਾਰ; ਇਨ੍ਹਾਂ ਜ਼ਿਲਿਆਂ ‘ਚ ਆਰੇਂਜ ਅਲਰਟ ਜਾਰੀ

ਪੰਜਾਬ ਵਿੱਚ ਅੱਜ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਅੱਜ ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਫ਼ਸਲਾਂ ਦਾ ਵੀ ਨੁਕਸਾਨ

ਦੱਸ ਦਈਏ ਕਿ ਪਿਛਲੀ ਬਾਰਸ਼ ਦੌਰਾਨ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਗੜੇਮਾਰੀ ਹੋਈ ਸੀ। ਜਿਸ ਤੋਂ ਬਾਅਦ ਫਸਲਾਂ ਦਾ ਭਾਰੀ ਨੁਕਸਾਨ ਹੋਇਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਦੁਬਾਰਾ ਗੜੇਮਾਰੀ ਹੋਈ ਤਾਂ ਇਸ ਨਾਲ ਫ਼ਸਲਾਂ ਦਾ ਨੁਕਸਾਨ ਹੋਵੇਗਾ। ਜੇਕਰ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਦੀਆਂ ਹਨ ਤਾਂ ਇਸ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਹੋਵੇਗਾ ਅਤੇ ਝਾੜ ‘ਤੇ ਵੀ ਅਸਰ ਪਵੇਗਾ ਜਿਸ ਨਾਲ ਕਿਸਾਨਾਂ ਦਾ ਨੁਕਸਾਨ ਹੋਵੇਗਾ।

ਪੰਜਾਬ ਦੇ ਮੁੱਖ ਮੰਤਰੀ ਅੱਜ SKM ਆਗੂਆਂ ਨਾਲ ਕਰਨਗੇ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਅੱਜ SKM ਆਗੂਆਂ ਨਾਲ ਕਰਨਗੇ ਮੀਟਿੰਗ || Punjab News

0

ਪੰਜਾਬ ਦੇ ਮੁੱਖ ਮੰਤਰੀ ਅੱਜ SKM ਆਗੂਆਂ ਨਾਲ ਕਰਨਗੇ ਮੀਟਿੰਗ

ਚੰਡੀਗੜ੍ਹ, 3 ਮਾਰਚ: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਕੇਐਮ ਆਗੂਆਂ ਨਾਲ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ, ਜਿਸ ਵਿਚ ਕਿਸਾਨਾਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਦੁਪਹਿਰ ਕਰੀਬ 12 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਇਕੱਠੇ ਹੋਣਗੇ, ਜਿਸ ਤੋਂ ਬਾਅਦ ਸ਼ਾਮ ਨੂੰ ਮੁੱਖ ਮੰਤਰੀ ਮਾਨ ਨਾਲ ਬੈਠਕ ਲਈ ਰਵਾਨਾ ਹੋਣਗੇ।

5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਧਰਨਾ ਦੇਣ ਦੀ ਤਿਆਰੀ

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਬੈਨਰ ਹੇਠ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਧਰਨਾ ਦੇਣ ਦੀ ਤਿਆਰੀ ਕਰ ਰਹੇ ਹਨ। ਜੇਕਰ ਮੀਟਿੰਗ ਵਿੱਚ ਮੰਗਾਂ ’ਤੇ ਸਹਿਮਤੀ ਬਣ ਜਾਂਦੀ ਹੈ ਤਾਂ ਕਿਸਾਨ ਮੀਟਿੰਗ ਤੋਂ ਬਾਅਦ ਆਪਣੇ ਸੰਘਰਸ਼ ਦੀ ਭਵਿੱਖੀ ਰਣਨੀਤੀ ਵਿੱਚ ਬਦਲਾਅ ਦਾ ਐਲਾਨ ਕਰ ਸਕਦੇ ਹਨ।

ਕਿਸਾਨ ਮਹਾਪੰਚਾਇਤ ਦਾ ਪ੍ਰੋਗਰਾਮ

ਓਧਰ, ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਮੋਰਚਿਆਂ ‘ਤੇ ਵੀ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸੋਮਵਾਰ ਨੂੰ 98ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ‘ਤੇ 5 ਮਾਰਚ ਨੂੰ 101 ਕਿਸਾਨ ਖਨੌਰੀ ਸਰਹੱਦ ‘ਤੇ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਬੈਠਣਗੇ। ਇਸ ਤੋਂ ਇਲਾਵਾ ਮਾਰਚ ਵਿੱਚ ਦੇਸ਼ ਭਰ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਦਾ ਪ੍ਰੋਗਰਾਮ ਵੀ ਅੱਜ ਤੈਅ ਕੀਤਾ ਜਾਵੇਗਾ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਸਣੇ ਹੋ ਸਕਦੇ ਹਨ ਕਈ ਵੱਡੇ ਐਲਾਨ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਸਣੇ ਹੋ ਸਕਦੇ ਹਨ ਕਈ ਵੱਡੇ ਐਲਾਨ

0

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਸਣੇ ਹੋ ਸਕਦੇ ਹਨ ਕਈ ਵੱਡੇ ਐਲਾਨ

ਚੰਡੀਗੜ੍ਹ, 3 ਮਾਰਚ: ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਅੱਜ (ਸੋਮਵਾਰ) ਨੂੰ ਹੋਣ ਜਾ ਰਹੀ ਹੈ। ਇਸ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਉਦਯੋਗਪਤੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਨ ਦੇ ਪ੍ਰਸਤਾਵ ‘ਤੇ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਸੰਭਾਵਨਾ ਹੈ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਵੀ ਹੋ ਸਕਦਾ ਹੈ। ਦਸ ਦਈਏ ਕਿ ਪਿਛਲੇ 19 ਦਿਨਾਂ ਵਿੱਚ ਕੈਬਨਿਟ ਦੀ ਇਹ ਤੀਜੀ ਮੀਟਿੰਗ ਹੈ।

 

ਇਹ ਵੀ ਪੜੋ : ਨਗਰ ਕੌਂਸਲ ਤਰਨ ਤਾਰਨ ਦੇ ਚੋਣ ਨਤੀਜਿਆਂ ਦਾ ਪੜੋ ਵੇਰਵਾ

ਨਗਰ ਕੌਂਸਲ ਤਰਨ ਤਾਰਨ ਦੇ ਚੋਣ ਨਤੀਜਿਆਂ ਦਾ ਪੜੋ ਵੇਰਵਾ

0

ਨਗਰ ਕੌਂਸਲ ਤਰਨ ਤਾਰਨ ਦੇ ਚੋਣ ਨਤੀਜਿਆਂ ਦਾ ਪੜੋ ਵੇਰਵਾ

ਤਰਨ ਤਾਰਨ ਸਾਹਿਬ : ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਪੂਰੇ ਅਮਨ-ਅਮਾਨ ਨਾਲ ਹੋਈਆਂ। ਸਵੇਰੇ 07:00 ਵਜੇ ਤੋਂ ਸ਼ਾਮ 04:00 ਵਜੇ ਤੱਕ ਕੁੱਲ 54.06 ਫ਼ੀਸਦੀ ਵੋਟਾਂ ਪੋਲ ਹੋਈਆਂ। ਨਗਰ ਕੌਂਸਲ ਤਰਨ ਤਾਰਨ ਦੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਦੱਸਿਆ ਕਿ ਵੋਟਾਂ ਪੈਣ ਦੀ ਸਮਾਪਤੀ ਤੋਂ ਬਾਅਦ ਐਲਾਨੇ ਚੋਣ ਨਤੀਜਿਆਂ ਦੌਰਾਨ ਨਗਰ ਕੌਂਸਲ ਤਰਨ ਤਾਰਨ ਦੇ 25 ਵਾਰਡਾਂ ਵਿੱਚੋਂ 08 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ, ਕਾਂਗਰਸ ਪਾਰਟੀ ਦੇ 03 ਉਮੀਦਵਾਰ ਜੇਤੂ ਰਹੇ ਹਨ, ਜਦਕਿ 13 ਵਾਰਡਾਂ ‘ਚ ਆਜ਼ਾਦ ਉਮੀਦਵਾਰ ਜੇਤੂ ਐਲਾਨੇ ਗਏ ਹਨ।

ਵਾਰਡ ਨੰਬਰ 03 ਲਈ ਰੀਪੋਲ 04 ਮਾਰਚ ਨੂੰ

ਉਹਨਾਂ ਦੱਸਿਆ ਕਿ ਤਕਨੀਕੀ ਕਾਰਨਾਂ ਕਰਕੇ ਵਾਰਡ ਨੰਬਰ 03 ਲਈ ਰੀਪੋਲ 04 ਮਾਰਚ ਨੂੰ ਕਰਵਾਈ ਜਾ ਰਹੀ ਹੈ| ਜ਼ਿਲ੍ਹਾ ਚੋਣ ਅਫਸਰ ਨੇ ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਅਮਨ-ਸ਼ਾਂਤੀ ਨਾਲ ਮੁਕੰਮਲ ਹੋਣ `ਤੇ ਸਮੂਹ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੀ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਅਤੇ ਸੁਰੱਖਿਆ ਕਰਮੀਆਂ ਦਾ ਵੀ ਧੰਨਵਾਦ ਕੀਤਾ ਹੈ।

 

 

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 3-3-2025

0

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 3-3-2025

 

ਜ਼ੇਲੇਂਸਕੀ ਪਹੁੰਚੇ ਬ੍ਰਿਟੇਨ, ਪ੍ਰਧਾਨ ਮੰਤਰੀ ਕੀਰ ਨੇ ਕੀਤਾ ਸਵਾਗਤ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅੱਜ ਯਾਨੀ ਐਤਵਾਰ ਨੂੰ ਲੰਡਨ ਵਿੱਚ ਯੂਰਪੀ ਦੇਸ਼ਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਣਗੇ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਸ਼ਨੀਵਾਰ ਨੂੰ ਇੰਗਲੈਂਡ ਪਹੁੰਚਣ ‘ਤੇ ਜ਼ੇਲੇਂਸਕੀ ਦਾ ਜੱਫੀ ਪਾ ਕੇ…..ਹੋਰ ਪੜੋ

 

ਗ੍ਰੈਮੀ ਅਵਾਰਡ ਨਾਮਜ਼ਦ ਗਾਇਕਾ ਐਂਜੀ ਸਟੋਨ ਦੀ ਕਾਰ ਹਾਦਸੇ ‘ਚ ਹੋਈ ਮੌਤ

ਗ੍ਰੈਮੀ ਅਵਾਰਡ-ਨਾਮਜ਼ਦ ਆਰ ਐਂਡ ਬੀ ਗਾਇਕਾ ਐਂਜੀ ਸਟੋਨ ਦੀ ਸ਼ਨੀਵਾਰ ਨੂੰ 63 ਸਾਲ ਦੀ ਉਮਰ ਵਿੱਚ….ਹੋਰ ਪੜੋ

ਭਾਰਤ ‘ਚ ਐਂਟਰੀ ਲਈ ਤਿਆਰ Tesla, ਬੀਕੇਸੀ, ਮੁੰਬਈ ਵਿੱਚ ਖੁਲ੍ਹੇਗਾ ਪਹਿਲਾ ਸ਼ੋਅਰੂਮ

ਦੁਨੀਆ ਦੀ ਸਭ ਤੋਂ ਵੱਡੀ ਇਲੈਕਟ੍ਰਿਕ ਵਾਹਨ (EV) ਨਿਰਮਾਤਾ ਕੰਪਨੀ ਟੇਸਲਾ ਭਾਰਤ ਵਿੱਚ ਆਪਣਾ ਪਹਿਲਾ ਸ਼ੋਅਰੂਮ ਮੁੰਬਈ ਵਿੱਚ ਖੋਲ੍ਹੇਗੀ। ਇਹ ਬਾਂਦਰਾ ਕੁਰਲਾ ਕੰਪਲੈਕਸ (ਬੀਕੇਸੀ), ਮੁੰਬਈ ਵਿੱਚ ਖੋਲਿਆ ਜਾਵੇਗਾ। ਕੰਪਨੀ ਨੇ ਇਸ ਦੇ ਲਈ ਹਾਲ…ਹੋਰ ਪੜੋ

ਮਿਊਂਂਸੀਪਲ ਕੌਂਸਲ ਤਰਨ ਤਾਰਨ ਆਮ ਚੋਣਾਂ: ਆਜ਼ਾਦ ਉਮੀਦਵਾਰਾਂ ਦਾ ਪਲੜਾ ਰਿਹਾ ਭਾਰੀ

ਮਿਊਂਂਸੀਪਲ ਕੌਂਸਲ ਤਰਨ ਤਾਰਨ ਦੀਆ ਆਮ ਚੋਣਾਂ 2025 ਮਿਤੀ 02 ਮਾਰਚ ਨੂੰ ਬੜੇ ਸ਼ਾਤਮਈ ਢੰਗ ਨਾਲ ਮੁਕੰਮਲ ਹੋਈਆ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ।ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਵੋਟਾਂ ਪੈਣ…ਹੋਰ ਪੜੋ

ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ: ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਸਿਰ ਰੱਖ ਕੇ ਸੌਂ ਗਿਆ ਪਾਠੀ ਸਿੰਘ

ਪੂਰੀ ਦੁਨੀਆਂ ਵਿੱਚ ਆਸਥਾ ਦਾ ਕੇਂਦਰ ਗੁਰਦੁਆਰਾ ਨਾਨਕਸਰ ਵਿਖੇ ਇੱਕ ਪਾਠੀ ਸਿੰਘ ਵੱਲੋਂ ਇੱਕ ਨਵਾਂ ਹੀ ਕਾਰਨਾਮਾ ਕਰ ਦਿੱਤਾ ਗਿਆ। ਜਦੋਂ ਉਹ ਪਾਠ ਕਰਦੇ ਕਰਦੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਾਬਿਆ ਵਿੱਚ ਬੈਠਾ ਬੈਠਾ ਗੁਰੂ…..ਹੋਰ ਪੜੋ

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 3-3-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 3-3-2025

ਸੋਮਵਾਰ, ੨੦ ਫੱਗਣ (ਸੰਮਤ ੫੫੬ ਨਾਨਕਸ਼ਾਹੀ)

03-03-2025
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥

ਸੋਮਵਾਰ, ੨੦ ਫੱਗਣ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੭੦੪)
ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ – ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।੪। ਛੰਤ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੁੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਰੀ-ਪੋਲ 4 ਮਾਰਚ ਨੂੰ ਕਰਾਉਣ ਦੇ ਨਿਰਦੇਸ਼

0

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਰੀ-ਪੋਲ 4 ਮਾਰਚ ਨੂੰ ਕਰਾਉਣ ਦੇ ਨਿਰਦੇਸ਼

ਤਰਨ ਤਾਰਨ, 02 ਮਾਰਚ : ਮਿਊਂਂਸੀਪਲ ਕੌਂਸਲ ਤਰਨ ਤਾਰਨ ਦੀਆ ਆਮ ਚੋਣਾਂ 2025 ਸਮੇਂ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਚੋਣ ਤਕਨੀਕੀ ਕਾਰਨਾਂ ਕਰਕੇ ਮੁਕੰਮਲ ਨਹੀ ਹੋ ਸਕੀ। ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਨੇ ਦੱਸਿਆ ਕਿ ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਰੀ-ਪੋਲ ਮਿਤੀ 04 ਮਾਰਚ 2025 ਨੂੰ ਕਰਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਪ੍ਰਸ਼ਾਸਨ ਵੱਲੋ ਪੂਰੇ ਪੁਖਤਾ ਪ੍ਰਬੰਧ
ਇਹ ਰੀ-ਪੋਲ ਕਰਾਉਣ ਲਈ ਪ੍ਰਸ਼ਾਸਨ ਵੱਲੋ ਪੂਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ, ਤਾਂ ਜੋ ਇਹ ਰੀ-ਪੋਲ ਸ਼ਾਤਮਈ ਢੰਗ ਨਾਲ ਮੁਕੰਮਲ ਕਰਵਾਈ ਜਾ ਸਕੇ। ਰਿਟਰਨਿੰਗ ਅਫਸਰ-ਕਮ-ਡੀ. ਡੀ. ਪੀ. ਓ. ਤਰਨ ਤਾਰਨ ਨੂੰ ਹਰ ਪੱਖੋ ਇਹ ਚੋਣਾਂ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਦੇ ਨਿਰਦੇਸ਼ ਜਾਰੀ ਕਰ ਦਿਤੇ ਗਏ ਹਨ।ਇਸ ਤੋਂ ਇਲਾਵਾ ਵਾਰਡ ਨੰਬਰ 3 ਵਿੱਚ ਇਸ ਰੀ-ਪੋਲ ਦੀ ਜਾਣਕਾਰੀ ਲਈ ਮੁਨਾਦੀ ਕਰਵਾਉਣ ਲਈ ਕਾਰਜ ਸਾਧਕ ਅਫਸਰ ਨਗਰ ਕੌਂਸਲ ਤਰਨ ਤਾਰਨ ਅਤੇ ਪ੍ਰੈਸ ਮੀਡੀਆ ਰਾਹੀ ਜਾਣਕਾਰੀ ਦੇ ਦਿੱਤੀ ਗਈ ਹੈ, ਤਾਂ ਜੋ ਇਸ ਰੀ-ਪੋਲ ਵਿੱਚ ਕੋਈ ਵੀ ਵੋਟਰ ਵੋਟ ਪਾਉਣ ਤੋ ਵਾਂਝਾ ਨਾ ਰਹੇ। ਵਾਰਡ ਨੰਬਰ 3 ਤੋਂ ਚੋਣ ਲੜ ਰਹੇ, ਉਮੀਦਵਾਰਾਂ ਨੂੰ ਇਸ ਰੀ-ਪੋਲ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਹੈ।