Home Blog Page 844

‘ਯੁੱਧ ਨਸ਼ੇ ਵਿਰੁੱਧ’ ਅਪਰੇਸ਼ਨ ਤਹਿਤ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ 16 ਪਰਚੇ ਦਰਜ

0

‘ਯੁੱਧ ਨਸ਼ੇ ਵਿਰੁੱਧ’ ਅਪਰੇਸ਼ਨ ਤਹਿਤ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ 16 ਪਰਚੇ ਦਰਜ

ਸ੍ਰੀ ਮੁਕਤਸਰ ਸਾਹਿਬ 1 ਮਾਰਚ: ਪੰਜਾਬ ਸਰਕਾਰ ਵਲੋਂ ਨਸਿ਼ਆਂ ਦੀ ਰੋਕਥਾਮ ਕਰਨ ਲਈ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਤਹਿਤ ਸਖਤ ਕਦਮ ਚੁੱਕੇ ਜਾ ਰਹੇ ਹਨ, ਇਹ ਜਾਣਕਾਰੀ ਬਾਬੂ ਲਾਲ ਮੀਨਾ ਆਈ.ਜੀ. (ਇੰਟੈਲੀਜੈਂਸ) ਨੇ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਪੁਲਿਸ ਵਿਭਾਗ ਵਲੋਂ ਵੱਖ—ਵੱਖ ਥਾਵਾਂ ਤੇ ਚਲਾਇਆ ਜਾ ਰਿਹਾ ਸਰਚ ਅਭਿਆਨ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ
ਉਹਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ੇ ਵੇਚਣ ਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ।
ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੀ ਤਿੰਨ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿੱਚ ਦੋ—ਦੋ ਥਾਵਾਂ ਤੇ ਪੁਲਿਸ ਵਲੋਂ ਨਸਿ਼ਆਂ ਦੀ ਭਾਲ ਕੀਤੀ ਜਾ ਰਹੀ ਹੈ।
ਖਿਲਾਫ ਸਖਤ ਕਾਰਵਾਈ
ਉਹਨਾਂ ਅੱਗੇ ਦੱਸਿਆ ਕਿ ਸਮੁੱਚੇ ਸਰਚ ਅਭਿਆਨ ਦੌਰਾਨ 3 ਐਸ.ਪੀ.,4 ਡੀ.ਐਸ.ਪੀ., 11 ਐਸ.ਐਚ.ਓ ਦੀ ਅਗਵਾਈ ਵਿੱਚ 350 ਪੁਲਿਸ ਕਰਮਚਾਰੀਆਂ ਵਲੋਂ ਗਿੱਦੜਬਾਹਾ ਸਬ ਡਵੀਜਨ ਦੇ ਬੈਂਟਾਬਾਦ ਏਰੀਆ, ਅੰਬੇਦਕਰ ਨਗਰ, ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ, ਗਾਂਧੀ ਬਸਤੀ, ਲੰਬੀ ਥਾਨੇ ਅਧੀਨ ਪੈਂਦੇ ਪਿੰਡ ਚੰਨੂ ਅਤੇ ਮਿੱਡਾ, ਲੱਖੇਵਾਲੀ ਅਤੇ ਸਦਰ ਮਲੋਟ ਵਿੱਚ ਅਬੁਲ ਖੁਰਾਣਾ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ਤੇ ਅਖਿਲ ਚੌਧਰੀ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹੇ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਬਖਸਿ਼ਆਂ ਨਹੀਂ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪਹਿਲੇ ਦਿਨ 16 ਪਰਚੇ ਦਰਜ
ਉਹਨਾਂ ਅੱਗੇ ਦੱਸਿਆ ਕਿ “ ਯੁੱਧ ਨਸ਼ੇ ਵਿਰੁੱਧ” ਅਪਰੇਸ਼ਨ ਤਹਿਤ ਜਿ਼ਲ੍ਹੇ ਵਿੱਚ ਪਹਿਲੇ ਦਿਨ 16 ਪਰਚੇ ਦਰਜ ਕੀਤੇ ਗਏ ਅਤੇ 20 ਨਸ਼ੇ ਤਸਕਰ ਕਾਬੂ ਕੀਤੇ ਗਏ। ਇਸ ਸਰਚ ਅਭਿਆਨ ਤਹਿਤ ਪੁਲਿਸ ਨੇ 800 ਨਸ਼ੀਲੀਆਂ ਗੋਲੀਆਂ, 35 ਬੋਤਲਾਂ ਨਜਾਇਜ ਸ਼ਰਾਬ, 150 ਲੀਟਰ ਲਾਹਣ, 35 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਡਰੱਗ ਮਨੀ ਜਬਤ ਕੀਤੀ ਹੈ। ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਨਸ਼ੇ ਵੇਚਣ ਵਾਲਿਆਂ ਸਬੰਧੀ ਜਾਣਕਾਰੀ ਦਿੰਦਾ ਹੈ, ਤਾਂ ਉਸਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੀ ਭੈੜੀ ਆਦਤ ਤੋਂ ਬਚਾਇਆ ਜਾ ਸਕੇ। ਉਹਨਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਨਸ਼ੇ ਵਰਗੀ ਭੈੜੀ ਬਿਮਾਰੀ ਤੋਂ ਬਚਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਜਾਗਰੂਕਤਾਂ ਕੈਂਪ ਅਤੇ ਖੇਡ ਮੇਲੇ ਵੀ ਕਰਵਾਏ ਜਾ ਰਹੇ ਹਨ।

ਹਰਿਆਣਾ ‘ਚ 8ਵੀਂ ਜਮਾਤ ਤੱਕ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ || National News

0

ਹਰਿਆਣਾ ‘ਚ 8ਵੀਂ ਜਮਾਤ ਤੱਕ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ 

ਨਵੀ ਦਿੱਲੀ, 1 ਮਾਰਚ : ਹਰਿਆਣਾ ਡਾਇਰੈਕਟੋਰੇਟ ਆਫ ਐਜੂਕੇਸ਼ਨ ਨੇ ਕਿੰਡਰਗਾਰਟਨ ਤੋਂ ਅੱਠਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕੀਤੀ ਹੈ। ਬਾਲ ਵਾਟਿਕਾ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ 17 ਮਾਰਚ ਤੋਂ ਸ਼ੁਰੂ ਹੋਵੇਗੀ, ਜੋ 22 ਮਾਰਚ ਤੱਕ ਚੱਲੇਗੀ। ਇਸੇ ਤਰ੍ਹਾਂ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ ਸ਼ੁਰੂ ਹੋਣਗੀਆਂ ਜੋ ਕਿ 24 ਮਾਰਚ ਤੱਕ ਜਾਰੀ ਰਹਿਣਗੀਆਂ। ਕਿੰਡਰਗਾਰਟਨ ਤੋਂ ਪੰਜਵੀਂ ਜਮਾਤ ਤੱਕ ਦੀਆਂ ਪ੍ਰੀਖਿਆਵਾਂ ਲਗਾਤਾਰ ਹੋਣਗੀਆਂ, ਜਦਕਿ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚਕਾਰ ਇੱਕ ਤੋਂ ਤਿੰਨ ਦਿਨ ਦੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ।

ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

0

ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
— ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ ਲਿਆਂਦੇ ਗਏ ਸਨ ਬਰਾਮਦ ਕੀਤੇ ਹਥਿਆਰ : ਡੀਜੀਪੀ ਗੌਰਵ ਯਾਦਵ
— ਜੱਗੂ ਭਗਵਾਨਪੁਰੀਆ ਦੇ ਮੁੱਖ ਮੈਂਬਰ ਦੀ ਵੀ ਕੀਤੀ ਪਛਾਣ, ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਤੇਜ਼ : ਡੀਜੀਪੀ ਪੰਜਾਬ

ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਕਾਰਕੁਨ ਨੂੰ ਛੇ .32 ਬੋਰ ਪਿਸਤੌਲਾਂ ਅਤੇ 10 ਕਾਰਤੂਸ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਪਿੰਡ ਵੜਿੰਗ ਸੂਬਾ ਸਿੰਘ ਦੇ ਵਸਨੀਕ ਗੁਰਬਾਜ਼ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਇਰਾਦਾ ਕਤਲ , ਲੁੱਟ-ਖੋਹ, ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਲਗਭਗ ਅੱਠ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸ.ਐਸ.ਪੀ. ਦੀ ਅਗਵਾਈ ’ਚ ਸਰਚ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਗੁਰਬਾਜ਼ ਸਿੰਘ ਅਤੇ ਉਸਦਾ ਸਾਥੀ ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਰਮ ਮੈਂਬਰ ਹਨ ਅਤੇ ਉਨ੍ਹਾਂ ਕੋਲ ਗੈਰ-ਕਾਨੂੰਨੀ ਹਥਿਆਰ ਹਨ, ਜਿਨ੍ਹਾਂ ਦੀ ਵਰਤੋਂ ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰਨੀ ਹੈ।

ਮਿਲੀ ਜਾਣਕਾਰੀ ਤੋਂ ਇਹ ਵੀ ਪਤਾ ਲੱਗਾ ਸੀ ਕਿ ਗੁਰਬਾਜ਼ ਸਿੰਘ ਨੇ ਅੰਮ੍ਰਿਤਸਰ-ਤਰਨਤਾਰਨ ਬਾਈਪਾਸ ਹਾਈਵੇਅ ’ਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅੰਮ੍ਰਿਤਸਰ ਦੇ ਖੇਤਰ ਵਿੱਚ ਚਰਚ ਦੇ ਨੇੜੇ ਕਿਸੇ ਨੂੰ ਹਥਿਆਰ ਪਹੁੰਚਾਉਣੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਉਕਤ ਖੇਤਰ ਵਿੱਚ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਗੋਲੀ -ਸਿੱਕਾ ਬਰਾਮਦ ਕਰਨ ਉਪਰੰਤ ਉਸਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਤਸਕਰੀ ਕਰਕੇ ਲਿਆਂਦੇ ਗਏ ਸਨ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਮੁੱਖ ਮੈਂਬਰ ਦੀ ਵੀ ਪਛਾਣ ਕਰ ਲਈ ਹੈ, ਜੋ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸਿੱਧੇ ਸੰਪਰਕ ਵਿੱਚ ਹੈ ਅਤੇ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਪਲਾਈ-ਚੇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 10 ਮਿਤੀ 28-02-25 ਨੂੰ ਆਰਮਜ਼ ਐਕਟ ਦੀ ਧਾਰਾ 25 ਅਤੇ ਬੀਐਨਐਸ ਦੀ ਧਾਰਾ 61(2) ਅਤੇ 111 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਵੱਡਾ ਐਕਸ਼ਨ: ਐਸ ਐਸ ਪੀ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ

0

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਵੱਡਾ ਐਕਸ਼ਨ: ਐਸ ਐਸ ਪੀ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ 

ਬਟਾਲਾ, 1 ਮਾਰਚ – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਜਿਲ੍ਹੇ ਭਰ ਵਿਚ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀ ਜੀ ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਬਟਾਲਾ ਪੁਲਿਸ ਵੱਲੋਂ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ, ਉੱਥੇ ਹੀ ਵਾਹਨਾਂ ਦੀ ਜਾਂਚ ਵੀ ਕੀਤੀ ਗਈ ਹੈ ।
ਮਾੜੇ ਕਾਰੋਬਾਰ ਛੱਡਣ ਦੀ ਸਖਤ ਚੇਤਾਵਨੀ
ਉਨ੍ਹਾਂ ਅੱਗੇ ਦੱਸਿਆ ਕਿ ਬਟਾਲਾ ਸ਼ਹਿਰ ਵਿਖੇ ਗਾਂਧੀ ਕੈਂਪ ਸਮੇਤ ਪੁਲਿਸ ਜਿਲਾ ਬਟਾਲਾ ਦੇ ਵੱਖ ਵੱਖ ਖੇਤਰਾਂ ਵਿੱਚ ਪੁਲਿਸ ਵੱਲੋਂ ਐਸ ਪੀਜ ਤੇ ਡੀ ਐਸ ਪੀਜ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਗਈ ਹੈ। ਐਸ.ਐਸ.ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਨਸ਼ੇ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਗਈ ਹੈ, ਜਿਸ ਤਹਿਤ ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਮਾੜੇ ਕਾਰੋਬਾਰ ਛੱਡਕੇ ਸਮਾਜ ਦੀ ਮੁੱਖ ਧਾਰਾ ਵਿਚ ਪਰਤ ਆਉਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਾਇਦਾਦਾਂ ਨੂੰ ਕੀਤਾ ਜਾਵੇਗਾ ਅਟੈਚ
ਉਨ੍ਹਾਂ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਬੀਤੇ ਦੋ ਮਹੀਨਿਆਂ ਵਿਚ 40 ਨਸ਼ਾ ਵੇਚਣ ਵਾਲਿਆਂ ਵਿਰੁੱਧ ਪਰਚੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਦੇ ਵਿਰੁੱਧ, ਮੁਹਿੰਮ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਖੁਦ ਅਗਵਾਈ ਕਰਦਿਆਂ ਐਸ.ਐਸ.ਪੀ. ਨੇ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਇੰਨਫੋਰਸਮੈਂਟ, ਪ੍ਰੀਵੈਨਸ਼ਨ ਤੇ ਰੀਹੈਬਲੀਟੇਸ਼ਨ ਦੀ ਨੀਤੀ ਤਹਿਤ ਸਿਵਲ ਪ੍ਰਸ਼ਾਸ਼ਨ, ਪੁਲਿਸ, ਸਿਹਤ,ਸਿੱਖਿਆ ਤੇ ਹੋਰ ਵਿਭਾਗਾਂ ਵਲੋਂ ਮਿਲਕੇ ਨਸ਼ੇ ਦੀ ਮਾਰ ਝੱਲ ਰਹੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ। ਐਸ. ਐਸ.ਪੀ ਨੇ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਵਲੋਂ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਕੁਰਕ ਕਰਨ ਲਈ ਕਾਰਵਾਈ ਵਿਚ ਤੇਜੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਅਟੈਚ ਕਰਕੇ ਕੁਰਕ ਕਰਨ ਦੀ ਕਾਰਵਾਈ ਵਿਚ ਤੇਜੀ ਲਿਆਂਦੀ ਜਾ ਰਹੀ ਹੈ।

PM ਮੋਦੀ ਨੂੰ ਬੇਟੇ ਦੇ ਵਿਆਹ ਦਾ ਸੱਦਾ ਦੇਣ ਪਹੁੰਚੇ ਫਿਲਮ ਨਿਰਦੇਸ਼ਕ ਆਸ਼ੂਤੋਸ਼, ਤਸਵੀਰਾਂ ਹੋਈਆਂ ਵਾਇਰਲ

0

PM ਮੋਦੀ ਨੂੰ ਬੇਟੇ ਦੇ ਵਿਆਹ ਦਾ ਸੱਦਾ ਦੇਣ ਪਹੁੰਚੇ ਫਿਲਮ ਨਿਰਦੇਸ਼ਕ ਆਸ਼ੂਤੋਸ਼, ਤਸਵੀਰਾਂ ਹੋਈਆਂ ਵਾਇਰਲ

ਨਵੀ ਦਿੱਲੀ, 1 ਮਾਰਚ: ਫਿਲਮ ਨਿਰਦੇਸ਼ਕ ਆਸ਼ੂਤੋਸ਼ ਗੋਵਾਰੀਕਰ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਨਿਰਦੇਸ਼ਕ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਬੇਟੇ ਦੇ ਵਿਆਹ ਲਈ ਸੱਦਾ ਦਿੱਤਾ। ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਇਹ ਵੀ ਪੜੋ : ਸ਼੍ਰੇਆ ਘੋਸ਼ਾਲ ਦਾ ਐਕਸ ਅਕਾਊਂਟ ਹੈਕ, ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਕੀਤਾ ਅਲਰਟ

ਤਸਵੀਰਾਂ ‘ਚ ਨਿਰਦੇਸ਼ਕ ਆਸ਼ੂਤੋਸ਼ ਗੋਵਾਰੀਕਰ ਪ੍ਰਧਾਨ ਮੰਤਰੀ ਮੋਦੀ ਨੂੰ ਵਿਆਹ ਦਾ ਕਾਰਡ ਦਿੰਦੇ ਨਜ਼ਰ ਆ ਰਹੇ ਹਨ। ਇਸ ਮੁਲਾਕਾਤ ‘ਚ ਉਨ੍ਹਾਂ ਨਾਲ ਪਤਨੀ ਸੁਨੀਤਾ ਗੋਵਾਰੀਕਰ ਵੀ ਨਜ਼ਰ ਆਈ। ਆਸ਼ੂਤੋਸ਼ ਗੋਵਾਰੀਕਰ ਦੇ ਬੇਟੇ ਦੇ ਵਿਆਹ ‘ਚ ਬਾਲੀਵੁੱਡ ਦੇ ਕਈ ਕਲਾਕਾਰ ਸ਼ਿਰਕਤ ਕਰਨਗੇ। ਆਸ਼ੂਤੋਸ਼ ਗੋਵਾਰੀਕਰ ਦੇ ਬੇਟੇ ਕੋਨਾਰਕ ਗੋਵਾਰੀਕਰ 2 ਮਾਰਚ, 2025 ਨੂੰ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਉਹ ਨਿਯਤੀ ਕਨਕੀਆ ਨਾਲ ਵਿਆਹ ਕਰਨ ਜਾ ਰਹੇ ਹਨ। ਵਿਆਹ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਕੁਝ ਪ੍ਰੀ-ਵੈਡਿੰਗ ਫੰਕਸ਼ਨ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲਾ: ਸ਼ੂਟਰਾਂ ਤੋਂ ਹਥਿਆਰ ਬਰਾਮਦ

0

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲਾ: ਸ਼ੂਟਰਾਂ ਤੋਂ ਹਥਿਆਰ ਬਰਾਮਦ

ਜਲੰਧਰ, 1 ਮਾਰਚ 2025 – ਜਲੰਧਰ ਦਿਹਾਤੀ ਪੁਲਿਸ ਨੇ 2022 ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਦੇ ਕਤਲ ਵਿੱਚ ਸ਼ਾਮਲ ਦੋ ਨਿਸ਼ਾਨੇਬਾਜ਼ਾਂ ਤੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਐਸ.ਐਸ.ਪੀ. ਜਲੰਧਰ ਦਿਹਾਤੀ, ਹਰਕਮਲਪ੍ਰੀਤ ਸਿੰਘ ਖੱਖ ਨੇ ਦਿੱਤੀ।

ਮੁਲਜ਼ਮ ਪੁਨੀਤ ਕੁਮਾਰ ਉਰਫ਼ ਲਖਨਪਾਲ ਪੁੱਤਰ ਰਜਿੰਦਰ ਕੁਮਾਰ ਵਾਸੀ ਮੁਹੱਲਾ ਅਮਨ ਨਗਰ, ਜਲੰਧਰ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਪੁੱਤਰ ਸੁਭਾਸ਼ ਚੰਦਰ ਵਾਸੀ ਗੋਬਿੰਦ ਨਗਰ, ਜਲੰਧਰ ਨੂੰ ਜਲੰਧਰ ਦਿਹਾਤੀ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ। ਪੁੱਛਗਿੱਛ ਦੌਰਾਨ, ਉਨ੍ਹਾਂ ਨੇ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਬਾਰੇ ਜਾਣਕਾਰੀ ਦਾ ਖੁਲਾਸਾ ਕੀਤਾ, ਜੋ ਹੁਣ ਪੁਲਿਸ ਨੇ ਬਰਾਮਦ ਕਰ ਲਏ ਹਨ। ਬਰਾਮਦ ਕੀਤੀਆਂ ਗਈਆਂ ਚੀਜ਼ਾਂ ਵਿੱਚ ਦੋ ਪਿਸਤੌਲ ਅਤੇ ਜ਼ਿੰਦਾ ਗੋਲਾ ਬਾਰੂਦ ਸ਼ਾਮਲ ਹਨ।

ਇਹ ਵੀ ਪੜ੍ਹੋ: ਸਿਰਸਾ ‘ਚ ਟਰੇਨ ਤੋਂ ਡਿੱਗ ਕੇ 5 ਸਾਲਾ ਬੱਚੀ ਦੀ ਮੌ.ਤ

ਐਸ.ਐਸ.ਪੀ. ਖੱਖ ਨੇ ਕਿਹਾ ਕਿ ਹਥਿਆਰਾਂ ਦੀ ਬਰਾਮਦਗੀ ਇਸ ਹਾਈ-ਪ੍ਰੋਫਾਈਲ ਕਤਲ ਕੇਸ ਵਿੱਚ ਇੱਕ ਮਹੱਤਵਪੂਰਨ ਸਬੂਤ ਹੈ। ਮੁਲਜ਼ਮਾਂ ਨੂੰ ਵਿਸ਼ੇਸ਼ ਤੌਰ ‘ਤੇ ਇਨ੍ਹਾਂ ਹਥਿਆਰਾਂ ਨੂੰ ਬਰਾਮਦ ਕਰਨ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹਨਾਂ ਹਥਿਆਰਾਂ ਨੂੰ ਸੰਦੀਪ ਨੰਗਲ ਅੰਬੀਆ ਦੇ ਕਤਲ ਨੂੰ ਅੰਜਾਮ ਦੇਣ ਵਿੱਚ ਵਰਤਿਆ ਗਿਆ ਸੀ।

ਕਾਰਵਾਈ ਦੇ ਵੇਰਵੇ ਸਾਂਝੇ ਕਰਦੇ ਹੋਏ, ਐਸਐਸਪੀ ਖੱਖ ਨੇ ਕਿਹਾ ਕਿ ਇਹ ਬਰਾਮਦਗੀ ਕਾਰਵਾਈ ਐਸ.ਪੀ. (ਜਾਂਚ) ਜਸਰੂਪ ਕੌਰ ਬਾਠ ਅਤੇ ਡੀਐਸਪੀ ਨਕੋਦਰ ਸੁਖਪਾਲ ਸਿੰਘ, ਸੀਆਈਏ ਸਟਾਫ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਦੀ ਅਗਵਾਈ ਹੇਠ ਪੁਲਿਸ ਸਟੇਸ਼ਨ ਸਦਰ ਨਕੋਦਰ ਦੇ ਸਟੇਸ਼ਨ ਦੇ ਐਸਐਚਓ ਐਸਆਈ ਬਲਜਿੰਦਰ ਸਿੰਘ ਦੀ ਸਰਗਰਮ ਸ਼ਮੂਲੀਅਤ ਨਾਲ ਕੀਤੀ ਗਈ ਹੈ।

ਐਸਐਸਪੀ ਖੱਖ ਨੇ ਅੱਗੇ ਕਿਹਾ ਕਿ 14 ਮਾਰਚ, 2022 ਨੂੰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਦੀ ਪਿੰਡ ਮੱਲੀਆਂ ਕਲਾਂ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਥਾਣਾ ਸਦਰ ਨਕੋਦਰ ਵਿਖੇ ਧਾਰਾ 302, 307, 148, 149, 120-ਬੀ, 212, 216 ਆਈਪੀਸੀ ਅਤੇ ਅਸਲਾ ਐਕਟ ਦੀ 25/27/54-59 ਤਹਿਤ ਇੱਕ ਮਾਮਲਾ (ਐਫਆਈਆਰ ਨੰਬਰ 40 ਮਿਤੀ 14/03/2022) ਦਰਜ ਕੀਤਾ ਗਿਆ ਸੀ।

ਪੁੱਛਗਿੱਛ ਦੌਰਾਨ, ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਵਿਦੇਸ਼ੀ ਹੈਂਡਲਰ ਜਗਜੀਤ ਸਿੰਘ ਉਰਫ ਗਾਂਧੀ ਉਰਫ ਲੱਕੀ ਦੁਆਰਾ ਭਰਤੀ ਕੀਤਾ ਗਿਆ ਸੀ, ਜਿਸਨੇ ਉਨ੍ਹਾਂ ਨੂੰ ਸੰਦੀਪ ਨੰਗਲ ਅੰਬੀਆ ਦਾ ਕਤਲ ਕਰਨ ਲਈ ਨਿਰਦੇਸ਼ ਦੇਣ ਤੋਂ ਪਹਿਲਾਂ ਵੱਖ-ਵੱਖ ਥਾਵਾਂ ‘ਤੇ ਰਿਹਾਇਸ਼ ਪ੍ਰਦਾਨ ਕੀਤੀ ਸੀ। ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀਬਾਰੀ ਕਰਨ ਵਾਲਿਆਂ ਨੇ ਤਿੰਨ ਹੋਰ ਸਾਥੀਆਂ ਵਿਕਾਸ ਮਾਹਲੇ ਉਰਫ ਦਯਾ, ਰਵਿੰਦਰ ਸਿੰਘ ਉਰਫ ਹੈਰੀ ਉਰਫ ਗੱਟੂ ਅਤੇ ਹਰਜੀਤ ਸਿੰਘ ਉਰਫ ਹੈਰੀ ਨਾਲ ਮਿਲ ਕੇ ਪਿੰਡ ਮੱਲੀਆਂ ਵਿੱਚ ਇਸ ਕਤਲ ਨੂੰ ਅੰਜਾਮ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਇਸ ਹਥਿਆਰਾਂ ਦੀ ਬਰਾਮਦਗੀ ਨਾਲ ਦਿਹਾਤੀ ਪੁਲਿਸ ਨੇ ਇਸ ਕਤਲ ਵਿੱਚ ਸ਼ਾਮਲ ਕੁੱਲ 16 ਮੁਲਜ਼ਮਾਂ ਵਿਰੁੱਧ ਕੇਸ ਨੂੰ ਮਜ਼ਬੂਤ ​​ਕੀਤਾ ਹੈ। ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਗਏ ਹਥਿਆਰਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਸ਼ੀ ਪਹਿਲਾਂ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ ਅਤੇ ਗ੍ਰਿਫ਼ਤਾਰ ਹੋਣ ਤੋਂ ਪਹਿਲਾਂ ਕਈ ਰਾਜਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਲੁਕੇ ਹੋਏ ਸਨ।

*ਗ੍ਰਿਫ਼ਤਾਰ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ:
• ਪੁਨੀਤ ਕੁਮਾਰ ਉਰਫ਼ ਲਖਨਪਾਲ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਅਤੇ ਸੁਖਮੀਤ ਡਿਪਟੀ ਕਤਲ ਕੇਸਾਂ ਵਿੱਚ ਸ਼ਾਮਲ ਬਦਨਾਮ ਨਿਸ਼ਾਨੇਬਾਜ਼।
• ਨਰਿੰਦਰ ਕੁਮਾਰ ਉਰਫ਼ ਲਾਲੀ: ਸੰਦੀਪ ਨੰਗਲ ਅੰਬੀਆ ਦੀ ਹੱਤਿਆ ਅਤੇ ਹੋਰ ਗੰਭੀਰ ਅਪਰਾਧਿਕ ਗਤੀਵਿਧੀਆਂ ਸਮੇਤ ਹਾਈ-ਪ੍ਰੋਫਾਈਲ ਕਤਲ ਕੇਸਾਂ ਵਿੱਚ ਲੋੜੀਂਦਾ ਮੁੱਖ ਨਿਸ਼ਾਨੇਬਾਜ਼

ਐਸ.ਐਸ.ਪੀ. ਖੱਖ ਨੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਸਦਰ ਨਕੋਦਰ, ਜਲੰਧਰ ਦਿਹਾਤੀ ਵਿਖੇ ਧਾਰਾ 302, 307, 148, 149, 120-ਬੀ, 212, 216 ਆਈਪੀਸੀ ਅਤੇ ਅਸਲਾ ਐਕਟ ਦੀਆਂ 25/27/54-59 ਤਹਿਤ ਐਫਆਈਆਰ ਨੰਬਰ 40 ਮਿਤੀ 14/03/2022 ਦਰਜ ਕੀਤੀ ਗਈ ਹੈ।

ਮਸ਼ਹੂਰ ਗਾਇਕਾ ਸ਼੍ਰੇਆ ਘੋਸ਼ਾਲ ਦਾ ਐਕਸ ਅਕਾਊਂਟ ਹੈਕ, ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਕੀਤਾ ਅਲਰਟ

0

ਮਸ਼ਹੂਰ ਗਾਇਕਾ ਸ਼੍ਰੇਆ ਘੋਸ਼ਾਲ ਦਾ ਐਕਸ ਅਕਾਊਂਟ ਹੈਕ, ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਕੀਤਾ ਅਲਰਟ

ਮਸ਼ਹੂਰ ਗਾਇਕਾ ਸ਼੍ਰੇਆ ਘੋਸ਼ਾਲ ਦਾ ਐਕਸ (ਪਹਿਲਾਂ ਟਵਿੱਟਰ) ਅਕਾਊਂਟ ਹੈਕ ਹੋ ਗਿਆ ਹੈ। ਉਨ੍ਹਾਂ ਐਕਸ ਟੀਮ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸ ਦਾ ਖਾਤਾ ਰਿਕਵਰ ਨਹੀਂ ਹੋ ਪਾਇਆ। ਉਨ੍ਹਾਂ ਨੇ ਸ਼ਨੀਵਾਰ ਨੂੰ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ।

ਸਿਰਸਾ ‘ਚ ਟਰੇਨ ਤੋਂ ਡਿੱਗ ਕੇ 5 ਸਾਲਾ ਬੱਚੀ ਦੀ ਮੌ.ਤ

ਸ਼੍ਰੇਆ ਘੋਸ਼ਾਲ ਨੇ ਲਿਖਿਆ, ”ਹੈਲੋ ਪ੍ਰਸ਼ੰਸਕਾਂ ਅਤੇ ਦੋਸਤਾਂ ਨੂੰ। ਮੇਰਾ X ਖਾਤਾ 13 ਫਰਵਰੀ ਤੋਂ ਹੈਕ ਹੈ। ਜਿੱਥੋਂ ਤੱਕ ਮੈਂ ਹੋ ਸਕਿਆ, ਮੈਂ ਐਕਸ ਦੀ ਟੀਮ ਨਾਲ ਗੱਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਕੋਈ ਜਵਾਬ ਨਹੀਂ ਮਿਲਿਆ। ਸਿਰਫ਼ Auto generate ਜਵਾਬ ਮਿਲ ਰਿਹਾ ਹੈ।

ਪ੍ਰਸ਼ੰਸਕਾਂ ਨੂੰ ਇਹ ਖਾਸ ਅਪੀਲ

ਸ਼੍ਰੇਆ ਨੇ ਪ੍ਰਸ਼ੰਸਕਾਂ ਨੂੰ ਸਾਵਧਾਨ ਕਰਦਿਆਂ ਲਿਖਿਆ, “ਜੇਕਰ ਉਸ ਖਾਤੇ ਤੋਂ ਤੁਹਾਨੂੰ ਕੋਈ ਸੁਨੇਹਾ ਆਉਂਦਾ ਹੈ, ਤਾਂ ਕਿਸੇ ਵੀ ਲਿੰਕ ‘ਤੇ ਕਲਿੱਕ ਨਾ ਕਰੋ। ਉਹ ਸਪੈਮ-ਫਿਸ਼ਿੰਗ ਲਿੰਕ ਹਨ। ਜੇਕਰ ਮੇਰਾ ਖਾਤਾ ਰਿਕਵਰ ਹੋ ਜਾਂਦਾ ਹੈ, ਤਾਂ ਮੈਂ ਇੱਕ ਵੀਡੀਓ ਸ਼ੇਅਰ ਕਰਕੇ ਤੁਹਾਨੂੰ ਸਾਰਿਆਂ ਨੂੰ ਅਪਡੇਟ ਕਰਾਂਗੀ।”

ਅਪ੍ਰੇਸ਼ਨ CASO: ਏ.ਡੀ.ਜੀ.ਪੀ ਐਸ.ਪੀ.ਐਸ ਪਰਮਾਰ ਨੇ ਰੂਪਨਗਰ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਦਿੱਤੇ ਹੁਕਮ

0

ਅਪ੍ਰੇਸ਼ਨ CASO: ਏ.ਡੀ.ਜੀ.ਪੀ ਐਸ.ਪੀ.ਐਸ ਪਰਮਾਰ ਨੇ ਰੂਪਨਗਰ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਦਿੱਤੇ ਹੁਕਮ

ਰੂਪਨਗਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਗੌਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨੂੰ ਜਿਲ੍ਹਾ ਰੂਪਨਗਰ ਅੰਦਰ ਪੈਦੇ ਸਾਰੇ ਥਾਣਿਆਂ ਦੇ ਏਰੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਉਤੇ ਸਪੈਸਲ “ਕਾਰਡਨ ਐਂਡ ਸਰਚ ਓਪਰੇਸ਼ਨ” (ਕੈਸੋ) ਚਲਾਇਆ ਜਾ ਰਿਹਾ ਹੈ। ਜਿਸ ਅਧੀਨ ਨਸ਼ੇ ਦੇ ਸੌਦਾਗਰਾਂ ਸਮੇਤ ਹਰ ਸ਼ੱਕੀ ਅਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਏ.ਡੀ.ਜੀ.ਪੀ ਕਾਨੂੰਨ ਤੇ ਵਿਵਸਥਾ, ਐਸ.ਪੀ.ਐਸ ਪਰਮਾਰ ਨੇ ਅੱਜ ਕੈਸੋ ਓਪਰੇਸ਼ਨ ਦੀ ਅਗਵਾਈ ਕਰਦਿਆਂ ਰੂਪਨਗਰ ਪੁਲਿਸ ਨੂੰ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੇ ਹੁਕਮ ਦਿੱਤੇ।

ਗੈਸ ਸਿਲੰਡਰ ਹੋਇਆ ਮਹਿੰਗਾ, ਜਾਣੋ ਕਿੰਨੀਆਂ ਵਧੀਆਂ ਕੀਮਤਾਂ

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਪਰਮਾਰ ਨੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਕੀਤੀ ਹੋਈ ਕਮਾਈ ਦੁਆਰਾ ਬਣਾਈ ਗਈ ਜਾਇਦਾਦ ਦੀ ਸ਼ਨਾਖਤ ਕਰਕੇ ਉਸ ਨੂੰ ਕਾਨੂੰਨ ਅਨੁਸਾਰ ਜਬਤ ਕੀਤਾ ਜਾਵੇਗਾ। ਉਹਨਾਂ ਵੱਲੋ ਅਣ-ਅਧਿਕਾਰਿਤ ਕੀਤੀ ਉਸਾਰੀ ਨੂੰ ਢਾਹਿਆ ਜਾਵੇਗਾ। ਏ.ਡੀ.ਜੀ.ਪੀ ਨੇ ਕਿਹਾ ਕਿ ਰੂਪਨਗਰ ਪੁਲਿਸ ਵਲੋਂ ਨਸ਼ਾ ਵੇਚਣ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਖਿਲਾਫ ਜੰਗੀ ਪੱਧਰ ਉਤੇ ਮੁਹਿੰਮ ਛੇੜੀ ਹੈ ਜਿਸ ਤਹਿਤ 01 ਜਨਵਰੀ, 2025 ਤੋਂ 28 ਫਰਵਰੀ, 2025 ਤੱਕ 36 ਮੁਕੱਦਮੇ ਦਰਜ ਰਜਿਸਟਰ ਕਰਕੇ 55 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋਂ 246 ਗ੍ਰਾਮ ਹੈਰੋਇਨ, 01 ਕਿਲੇ 725 ਗ੍ਰਾਮ ਅਫੀਮ, 999 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ, 44 ਨਸ਼ੀਲੇ ਟੀਕੇ, 324 ਨਸ਼ੀਲੇ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਅਤੇ 7250/- ਰੁਪਏ ਡਰੰਗ ਮਨੀ ਰਿਕਵਰ ਕੀਤੀ ਗਈ ਹੈ।

ਪਰਮਾਰ ਨੇ ਕੈਸੋ ਓਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਚਲਾਏ ਜਾ ਰਹੇ ਇਸ “ਕਾਰਡਨ ਐਂਡ ਸਰਚ ਓਪਰੇਸ਼ਨ” ਵਿੱਚ 03 ਐਸ.ਪੀਜ. 10 ਡੀ.ਐਸ.ਪੀ. 10 ਇੰਸਪੈਕਟਰ ਅਤੇ 225 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ। ਐਸ.ਪੀ. ਅਤੇ ਡੀ.ਐਸ.ਪੀ ਅਧੀਨ ਪੁਲਿਸ ਟੀਮਾਂ ਬਣਾ ਕੇ ਜ਼ਿਲ੍ਹੇ ਦੇ ਬਾਰਡਰ ਏਰੀਆ ਤੋਂ ਲੈਕੇ ਅੰਦਰੂਨੀ ਇਲਾਕਿਆਂ ਵਿਚ ਨਾਕਾਬੰਦੀ ਕਰਕੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਨਸ਼ਾ ਤਸਕਰ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਨਾ ਜਾ ਸਕੇ।

ਇਸ ਮੌਕੇ ਰੂਪਨਗਰ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਸਾਲ-2024 ਵਿੱਚ ਜਿਲ੍ਹਾ ਰੂਪਨਗਰ ਵਿਚ 15 “ਕਾਰਡਨ ਐਂਡ ਸਰਚ ਓਪਰੇਸ਼ਨ” ਚਲਾਏ ਗਏ ਸਨ। ਜਿਸ ਦੌਰਾਨ ਨਸ਼ੇ ਦੇ ਤਸਕਰਾਂ ਖਿਲਾਫ 29 ਮੁਕੱਦਮੇ ਦਰਜ ਕਰਕੇ 33 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋ 108 ਗ੍ਰਾਮ ਹੈਰੋਇਨ, 266 ਗ੍ਰਾਮ ਨਸ਼ੀਲਾ ਪਾਊਡਰ, 07 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 14 ਨਸ਼ੀਲੇ ਟੀਕੇ, 25 ਨਸ਼ੀਲੀਆਂ ਗੋਲੀਆਂ, 1600 ਲੀਟਰ ਲਾਹਣ, 34.5 ਲੀਟਰ ਸ਼ਰਾਬ ਨਜਾਇਜ, 02 ਚੋਰੀ ਦੇ ਮੋਟਰ ਸਾਈਕਲ ਅਤੇ 1,20,000/ ਰੁਪਏ ਦੇ ਕਰੀਬ ਕੈਸ਼ ਬਰਾਮਦ ਕੀਤਾ ਗਿਆ ਸੀ। ਐਸ.ਐਸ.ਪੀ ਨੇ ਕਿਹਾ ਕਿ ਜਿਲ੍ਹਾ ਪੁਲਿਸ ਰੂਪਨਗਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਆਉਣ ਵਾਲੇ ਵਿੱਚ ਵੀ ਇਸੇ ਤਰ੍ਹਾਂ ਕਾਰਵਾਈ ਜਾਰੀ ਰਹੇਗੀ। ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ ਅਤੇ ਕਾਨੂੰਨ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸ.ਐਸ.ਪੀ. ਦੀ ਅਗਵਾਈ ’ਚ ਸਰਚ

0

ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸ.ਐਸ.ਪੀ. ਦੀ ਅਗਵਾਈ ’ਚ ਸਰਚ

– ਨਸ਼ਾ ਸਮਗਲਰਾਂ ਨੂੰ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ

ਹੁਸ਼ਿਆਰਪੁਰ, 1 ਮਾਰਚ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਕਾਸੋ ਓਪਰੇਸ਼ਨ ਦੀ ਸ਼ੁਰੂਆਤ ਸਥਾਨਕ ਪੁਲਿਸ ਸਟੇਸ਼ਨ ਤੋਂ ਕੀਤੀ ਗਈ ਜਿਸ ਦੀ ਅਗਵਾਈ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕੀਤੀ।

ਇਹ ਵੀ ਪੜ੍ਹੋ: ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮਗਲਰਾਂ ਦੀਆਂ ਮੁਫ਼ਤ ਸਰਕਾਰੀ ਸਹੂਲਤਾਂ ਹੋਣਗੀਆਂ ਬੰਦ – ਡੀਆਈਜੀ ਭੁੱਲਰ

ਸਿਟੀ ਪੁਲਿਸ ਸਟੇਸ਼ਨ ਤੋਂ ਘੰਟਾ ਘਰ ਇਲਾਕੇ ਵਿਚ ਕਾਸੋ ਓਪਰੇਸ਼ਨ ਚਲਾਉਂਦਿਆਂ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਸਮਗਲਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਵਲੋਂ ਪਿਛਲੇ ਸਮਿਆਂ ਦੌਰਾਨ ਨਸ਼ਾ ਸਮਗਲਰਾਂ ਦੀ ਨਸ਼ੇ ਵੇਚ ਕੇ ਬਣਾਈ ਗਈ 20 ਕਰੋੜ ਰੁਪਏ ਤੋਂ ਵੱਧ ਦੀ ਨਾਜਾਇਜ਼ ਜਾਇਦਾਦ ਨੂੰ ਫਰੀਜ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਨਸ਼ਿਆਂ ਦੇ ਸੋਦਾਗਰਾਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇਗੀ।

ਨਸ਼ੇ ਰੋਕਣ ਲਈ ਪੰਜਾਬ ਪੁਲਿਸ ਨੇ ਸ਼ੁਰੂ ਕੀਤਾ ਆਪ੍ਰੇਸ਼ਨ ਕਾਸੋ

0

ਨਸ਼ੇ ਰੋਕਣ ਲਈ ਪੰਜਾਬ ਪੁਲਿਸ ਨੇ ਸ਼ੁਰੂ ਕੀਤਾ ਆਪ੍ਰੇਸ਼ਨ ਕਾਸੋ

ਪੂਰੇ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ, ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਅੱਜ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪ੍ਰੇਸ਼ਨ ਕਾਸੋ ਸ਼ੁਰੂ ਕੀਤਾ ਗਿਆ ਅਤੇ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਜਲੰਧਰ, ਬਠਿੰਡਾ, ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਕੀਤੀ ਗਈ। ਜਿਸ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਪਹੁੰਚੇ।

ਸਿਰਸਾ ‘ਚ ਟਰੇਨ ਤੋਂ ਡਿੱਗ ਕੇ 5 ਸਾਲਾ ਬੱਚੀ ਦੀ ਮੌ.ਤ

ਸ਼ਨੀਵਾਰ ਸਵੇਰੇ ਜਲੰਧਰ ਦੇ ਕਾਜ਼ੀ ਮੰਡੀ ਵਿੱਚ ਆਪ੍ਰੇਸ਼ਨ ਕਾਸੋ ਤਹਿਤ ਭਾਰੀ ਫੋਰਸ ਨਾਲ ਇੱਕ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੂਰੇ ਇਲਾਕੇ ਨੂੰ ਚਾਰੇ ਪਾਸਿਆਂ ਤੋਂ ਸੀਲ ਕਰ ਦਿੱਤਾ ਗਿਆ ਅਤੇ ਫਿਰ ਘਰਾਂ ਦੀ ਤਲਾਸ਼ੀ ਲਈ ਗਈ। ਸ਼ਹਿਰ ਦੀ ਪੁਲਿਸ ਟੀਮਾਂ ਨੇ ਇਹ ਤਲਾਸ਼ੀ ਮੁਹਿੰਮ ਨਸ਼ਾ ਤਸਕਰਾਂ ਅਤੇ ਲੁਟੇਰਿਆਂ ‘ਤੇ ਸ਼ਿਕੰਜਾ ਕੱਸਣ ਲਈ ਚਲਾਈ।

ਕਈ ਕਰਮਚਾਰੀ ਚੈਕਿੰਗ ਲਈ ਪਹੁੰਚੇ

ਟੀਮਾਂ ਨੇ ਸਵੇਰ ਤੋਂ ਹੀ ਉਕਤ ਖੇਤਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਪੁਲਿਸ ਟੀਮਾਂ ਨੇ ਕਿਸੇ ਦੇ ਜਾਗਣ ਤੋਂ ਪਹਿਲਾਂ ਹੀ ਛਾਪਾ ਮਾਰ ਦਿੱਤਾ। ਕਈ ਥਾਣਿਆਂ ਦੇ ਐਸਐਚਓ ਅਤੇ ਇਲਾਕੇ ਦੇ ਏਸੀਪੀ ਸਮੇਤ ਕਈ ਕਰਮਚਾਰੀ ਚੈਕਿੰਗ ਲਈ ਪਹੁੰਚੇ ਹੋਏ ਸਨ। ਏਸੀਪੀ ਨਿਰਮਲ ਸਿੰਘ ਨੇ ਕਿਹਾ- ਇਹ ਕਾਰਵਾਈ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ।

ਸਵੇਰੇ 7 ਵਜੇ ਤੋਂ ਜਾਂਚ ਸ਼ੁਰੂ

ਜਲੰਧਰ ਵਿੱਚ ਸਵੇਰੇ 7 ਵਜੇ ਆਪ੍ਰੇਸ਼ਨ ਕਾਸੋ ਸ਼ੁਰੂ ਹੋਇਆ ਅਤੇ 100 ਤੋਂ ਵੱਧ ਕਰਮਚਾਰੀ ਜਾਂਚ ਲਈ ਪਹੁੰਚੇ। ਕਾਰਵਾਈ ਦੌਰਾਨ, ਉਨ੍ਹਾਂ ਲੋਕਾਂ ਦੇ ਘਰਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੇ ਮਾਮਲੇ ਲੰਬਿਤ ਸਨ ਜਾਂ ਸ਼ੱਕੀ ਸਨ। 20 ਤੋਂ ਵੱਧ ਘਰਾਂ ਦੀ ਤਲਾਸ਼ੀ ਲਈ ਗਈ।

ਦੱਸ ਦਈਏ ਕਿ ਕਾਜ਼ੀ ਮੰਡੀ ਸ਼ਹਿਰ ਦੇ ਵਿਚਕਾਰ ਇੱਕ ਇਲਾਕਾ ਹੈ, ਜੋ ਗਲਤ ਗਤੀਵਿਧੀਆਂ ਲਈ ਮਸ਼ਹੂਰ ਹੈ। ਇਹ ਸਰਚ ਆਪ੍ਰੇਸ਼ਨ ਅੱਜ ਉਕਤ ਖੇਤਰ ਵਿੱਚ ਜਾਲ ਵਿਛਾ ਕੇ ਚਲਾਇਆ ਗਿਆ।