Home Blog Page 847

ਪੰਜਾਬ: 24 ਟ੍ਰੈਵਲ ਏਜੰਟਾਂ ਵਿਰੁੱਧ FIR ਦਰਜ, ਲਿਆ ਐਕਸ਼ਨ

0

ਪੰਜਾਬ: 24 ਟ੍ਰੈਵਲ ਏਜੰਟਾਂ ਵਿਰੁੱਧ FIR ਦਰਜ, ਲਿਆ ਐਕਸ਼ਨ

ਅਮਰੀਕਾ ਵੱਲੋਂ ਨੌਜਵਾਨ ਨੂੰ ਡਿਪੋਰਟ ਕੀਤੇ ਜਾਣ ਤੋਂ ਬਾਅਦ, ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਅਤੇ ਹੁਣ ਤੱਕ ਟ੍ਰੈਵਲ ਏਜੰਟਾਂ ਵਿਰੁੱਧ 24 ਮਾਮਲੇ ਦਰਜ ਕੀਤੇ ਹਨ। ਇਸ ਦੇ ਨਾਲ ਹੀ ਕੁੱਲ 7 ਦੇ ਕਰੀਬ ਟ੍ਰੈਵਲ ਏਜੰਟਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ।

ਫਰੀਦਕੋਟ ਵਿੱਚ ਡਿਊਟੀ ਦੌਰਾਨ ਕਾਂਸਟੇਬਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਉਨ੍ਹਾਂ ਕਿਹਾ- ਇਸ ਵੇਲੇ ਸਾਡੀਆਂ ਟੀਮਾਂ ਅਜੇ ਵੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਰਹੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ। ਜਲਦੀ ਹੀ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣਗੀਆਂ। ਪੰਜਾਬ ਕੈਬਨਿਟ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਅਜਨਾਲਾ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ 1274 ਟ੍ਰੈਵਲ ਏਜੰਟਾਂ ਦੇ ਦਫਤਰਾਂ ਦਾ ਨਿਰੀਖਣ ਕੀਤਾ ਗਿਆ ਹੈ। 1123 ਲਾਇਸੈਂਸਾਂ ਦੀ ਵੀ ਜਾਂਚ ਕੀਤੀ ਗਈ ਹੈ। ਸ਼ੱਕੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ ਅਤੇ ਕੁਝ ਦੇ ਰਿਕਾਰਡ ਵੀ ਜ਼ਬਤ ਕੀਤੇ ਗਏ।

ਮੰਤਰੀ ਧਾਲੀਵਾਲ ਨੇ ਕੇਂਦਰੀ ਮੰਤਰੀ ਖੱਟਰ ‘ਤੇ ਲਗਾਏ ਦੋਸ਼

ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਅਮਰੀਕਾ ਤੋਂ ਕੱਢੇ ਗਏ ਭਾਰਤੀਆਂ ਸੰਬੰਧੀ ਜਾਰੀ ਕੀਤੇ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਮਰੀਕਾ ਤੋਂ ਕੱਢੇ ਗਏ ਨੌਜਵਾਨਾਂ ਨੂੰ ਗਲੇ ਲਗਾਏਗੀ।

ਵਿਦੇਸ਼ ਮੰਤਰਾਲੇ ਨੂੰ ਇੱਕ ਪੱਤਰ ਲਿਖਿਆ

ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ ਮੰਤਰਾਲੇ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਇਹ ਜਾਣਕਾਰੀ ਮੰਗੀ ਗਈ ਹੈ ਕਿ ਅਮਰੀਕਾ ਤੋਂ ਕੱਢੇ ਜਾਣ ਤੋਂ ਬਾਅਦ ਪਨਾਮਾ ਵਿੱਚ ਕਿੰਨੇ ਭਾਰਤੀ ਰਹਿ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਕਿੰਨੇ ਪੰਜਾਬੀ ਹਨ। ਉਨ੍ਹਾਂ ਕਿਹਾ ਕਿ ਪਨਾਮਾ ਵਿੱਚ ਰਹਿਣ ਵਾਲੇ ਪੰਜਾਬੀਆਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ।

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਬੈਂਸ

0

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਬੈਂਸ

• ਇਸ ਕਦਮ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ: ਸਕੂਲ ਸਿੱਖਿਆ ਮੰਤਰੀ
• ਮਾਹਿਰਾਂ ਦੀ ਸੂਬਾ ਪੱਧਰੀ ਕਮੇਟੀ ਖਰੀਦ ਲਈ ਕਿਤਾਬਾਂ ਦੀ ਸੂਚੀ ਤਿਆਰ ਕਰੇਗੀ
• ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਧਿਆਪਕ: ਹਰਜੋਤ ਬੈਂਸ

ਚੰਡੀਗੜ੍ਹ, 28 ਫਰਵਰੀ 2025 – ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ – ਰਾਜ ਲਾਲੀ ਗਿੱਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਹਰੇਕ ਪ੍ਰਾਇਮਰੀ ਸਕੂਲ ਲਈ 5,000 ਰੁਪਏ, ਹਰੇਕ ਮਿਡਲ ਸਕੂਲ ਲਈ 13,000 ਰੁਪਏ ਜਦੋਂਕਿ ਹਰੇਕ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਲਈ 15,000 ਰੁਪਏ ਅਲਾਟ ਕੀਤੇ ਗਏ ਹਨ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹਨਾਂ ਕਿਤਾਬਾਂ ਦੀ ਖਰੀਦ ਲਈ ਸੂਚੀ ਤਿਆਰ ਕਰਨ ਵਾਸਤੇ ਮਾਹਿਰਾਂ ਦੀ ਇੱਕ ਸੂਬਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ। ਇਹ ਕਮੇਟੀ ਵਿਦਿਆਰਥੀਆਂ ਨੂੰ ਉੱਚ-ਗੁਣਵੱਤਾ ਅਤੇ ਵੱਖ-ਵੱਖ ਸ਼੍ਰੇਣੀਆਂ ਦੀ ਪੜ੍ਹਨ ਸਮੱਗਰੀ ਪ੍ਰਦਾਨ ਕਰਨ ਲਈ ਕਿਤਾਬਾਂ ਦੀ ਬਾਰੀਕੀ ਨਾਲ ਸਮੀਖਿਆ ਅਤੇ ਚੋਣ ਕਰੇਗੀ ਤਾਂ ਜੋ ਵਿਦਿਆਰਥੀਆਂ ਦੇ ਵਿਦਿਅਕ ਅਤੇ ਬੌਧਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੇਰਾ ਟੀਚਾ ਪੰਜਾਬ ਨੂੰ ਦੇਸ਼ ਭਰ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਮੈਂ ਨਿੱਜੀ ਤੌਰ ‘ਤੇ ਸਕੂਲਾਂ ਦਾ ਦੌਰਾ ਕਰ ਰਿਹਾ ਹਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਫੀਡਬੈਕ ਲੈ ਰਿਹਾ ਹਾਂ ਅਤੇ ਉਸ ਜਾਣਕਾਰੀ ਦੀ ਵਰਤੋਂ ਭਵਿੱਖੀ ਨੀਤੀਆਂ ਘੜ੍ਹਨ ਲਈ ਕਰ ਰਿਹਾ ਹਾਂ।” ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅੰਤਿਮ ਪ੍ਰੀਖਿਆਵਾਂ ਉਪਰੰਤ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ। ਉਨ੍ਹਾਂ ਸਾਹਿਤ, ਸਮਾਜ, ਵਿਰਾਸਤ, ਸੱਭਿਆਚਾਰ ਅਤੇ ਵਿਸ਼ਵ ਬਾਰੇ ਗਿਆਨ ਪ੍ਰਾਪਤ ਕਰਨ ਵਿੱਚ ਕਿਤਾਬਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੌਜੂਦਾ ਸਕੂਲ ਲਾਇਬ੍ਰੇਰੀਆਂ ਨੂੰ ਆਧੁਨਿਕ ਬਣਾਉਣ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦਾ ਹਾਣੀ ਬਣਾਉਣ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਬਾਕਸ: ਜ਼ਿਲ੍ਹਾ-ਵਾਰ ਗ੍ਰਾਂਟਾਂ ਦੀ ਵੰਡ

ਅੰਮ੍ਰਿਤਸਰ: 98.44 ਲੱਖ ਰੁਪਏ
ਬਰਨਾਲਾ: 24.99 ਲੱਖ ਰੁਪਏ
ਬਠਿੰਡਾ: 57.64 ਲੱਖ ਰੁਪਏ
ਫਰੀਦਕੋਟ: 33.33 ਲੱਖ ਰੁਪਏ
ਫਤਿਹਗੜ੍ਹ ਸਾਹਿਬ : 51.22 ਲੱਖ ਰੁਪਏ
ਫਾਜ਼ਿਲਕਾ: 55.26 ਲੱਖ ਰੁਪਏ
ਫਿਰੋਜ਼ਪੁਰ: 61.51 ਲੱਖ ਰੁਪਏ
ਗੁਰਦਾਸਪੁਰ: 113 ਲੱਖ ਰੁਪਏ
ਹੁਸ਼ਿਆਰਪੁਰ: 128.37 ਲੱਖ ਰੁਪਏ
ਜਲੰਧਰ: 107.24 ਲੱਖ ਰੁਪਏ
ਕਪੂਰਥਲਾ: 61.44 ਲੱਖ ਰੁਪਏ
ਲੁਧਿਆਣਾ: 123.87 ਲੱਖ ਰੁਪਏ
ਮਾਲੇਰਕੋਟਲਾ: 21.97 ਲੱਖ ਰੁਪਏ
ਮਾਨਸਾ: 41.59 ਲੱਖ ਰੁਪਏ
ਮੋਗਾ: 50.41 ਲੱਖ ਰੁਪਏ
ਮੋਹਾਲੀ: 50.13 ਲੱਖ ਰੁਪਏ
ਮੁਕਤਸਰ: 47.04 ਲੱਖ ਰੁਪਏ
ਐਸ.ਬੀ.ਐਸ. ਨਗਰ: 49.99 ਲੱਖ ਰੁਪਏ
ਪਠਾਨਕੋਟ: 39.83 ਲੱਖ ਰੁਪਏ
ਪਟਿਆਲਾ: 97.58 ਲੱਖ ਰੁਪਏ
ਰੂਪਨਗਰ: 63.97 ਲੱਖ ਰੁਪਏ
ਸੰਗਰੂਰ: 60.36 ਲੱਖ ਰੁਪਏ
ਤਰਨਤਾਰਨ: 62 ਲੱਖ ਰੁਪਏ

ਫਰੀਦਕੋਟ ਵਿੱਚ ਡਿਊਟੀ ਦੌਰਾਨ ਕਾਂਸਟੇਬਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ/ਤ

0

ਫਰੀਦਕੋਟ ਵਿੱਚ ਡਿਊਟੀ ਦੌਰਾਨ ਕਾਂਸਟੇਬਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ/ਤ 

ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਫਰੀਦਕੋਟ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਤੇਜ ਸਿੰਘ ਵਾਸੀ ਪਿੰਡ ਮਹਿਮੂਆਣਾ ਵਜੋਂ ਹੋਈ ਹੈ, ਜੋ ਇਸ ਸਮੇਂ ਥਾਣਾ ਸਿਟੀ ਫਰੀਦਕੋਟ ਵਿੱਚ ਪੀ.ਸੀ.ਆਰ.ਪਾਰਟੀ ਵਿੱਚ ਤਾਇਨਾਤ ਸੀ।

ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਮ੍ਰਿਤਕ ਦੇ ਸਾਥੀ ਨੇ ਦੱਸਿਆ ਕਿ ਬਲਤੇਜ ਸਿੰਘ ਵੀਰਵਾਰ ਰਾਤ ਤੋਂ ਉਨ੍ਹਾਂ ਨਾਲ ਨਾਈਟ ਡਿਊਟੀ ‘ਤੇ ਸੀ। ਸ਼ੁੱਕਰਵਾਰ ਸਵੇਰੇ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਤਲਵੰਡੀ ਪੁਲ ‘ਤੇ ਇਕ ਕੈਂਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਤਾਂ ਦੋਵੇਂ ਬਾਈਕ ‘ਤੇ ਸਵਾਰ ਹੋ ਕੇ ਮੌਕੇ ‘ਤੇ ਜਾ ਰਹੇ ਸਨ। ਰਸਤੇ ਵਿੱਚ ਬਲਤੇਜ ਸਿੰਘ ਨੇ ਉਸ ਨੂੰ ਬਾਈਕ ਰੋਕਣ ਲਈ ਕਿਹਾ ਅਤੇ ਜਿਵੇਂ ਹੀ ਬਾਈਕ ਰੁਕੀ ਤਾਂ ਬਲਤੇਜ ਸਿੰਘ ਹੇਠਾਂ ਡਿੱਗ ਗਿਆ। ਜਿਸ ਤੋਂ ਬਾਅਦ ਸਾਥੀ ਕਰਮਚਾਰੀਆਂ ਨੂੰ ਬੁਲਾ ਕੇ ਉਸ ਨੂੰ ਨਿੱਜੀ ਗੱਡੀ ਵਿਚ ਬਿਠਾ ਕੇ ਮੈਡੀਕਲ ਕਾਲਜ ਹਸਪਤਾਲ ਪਹੁੰਚਾਇਆ ਗਿਆ, ਓਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ, 4 ਅਪ੍ਰੈਲ ਤੱਕ ਲਾਗੂ ਰਹਿਣਗੇ ਹੁਕਮ

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ – ਰਾਜ ਲਾਲੀ ਗਿੱਲ

0

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ – ਰਾਜ ਲਾਲੀ ਗਿੱਲ

– ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ ‘ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ

ਪਟਿਆਲਾ, 28 ਫਰਵਰੀ 2025 – ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ ਵਿਖੇ ਔਰਤਾਂ ਦੀਆਂ ਸਮੱਸਿਆਵਾਂ ਸੁਨਣ ਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਲਗਾਈ ਲੋਕ ਅਦਾਲਤ ਮੌਕੇ ਰਾਜ ਲਾਲੀ ਗਿੱਲ ਨੇ ਕਿਹਾ ਕਿ ਮੁੰਡੇ-ਕੁੜੀਆਂ ਤੇ ਇੱਥੋਂ ਤੱਕ ਕਿ ਕਈ ਵਿਆਹੇ ਹੋਏ ਮਰਦ ਤੇ ਔਰਤਾਂ ਵੀ ਲਿਵ ਇਨ ਰਿਲੇਸ਼ਨ ਦੀ ਇਸ ਬੁਰਾਈ ਵੱਲ ਧੱਕੇ ਜਾ ਰਹੇ ਹਨ ਜੋ ਕਿ ਸਾਡੇ ਸਮਾਜ ਨੂੰ ਸਿਊਂਕ ਵਾਂਗ ਖਾ ਰਹੀ ਹੈ, ਜਿਸ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਰਾਜ ਸਰਕਾਰ ਨੂੰ ਇਸ ਮਾਮਲੇ ‘ਤੇ ਕਾਨੂੰਨ ਵਿੱਚ ਸੋਧ ਕਰਨ ਲਈ ਲਿਖ ਰਹੇ ਹਨ।

ਇਹ ਵੀ ਪੜ੍ਹੋ: ਉਤਰਾਖੰਡ ਵਿੱਚ ਬਰਫ਼ ਦਾ ਪਹਾੜ ਟੁੱਟਿਆ, 57 ਮਜ਼ਦੂਰ ਫਸੇ, 16 ਨੂੰ ਬਚਾਇਆ ਗਿਆ

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਲੋਕ ਅਦਾਲਤ ਮੌਕੇ 35 ਦੇ ਕਰੀਬ ਮਾਮਲਿਆਂ ਦੀ ਸੁਣਵਾਈ ਕਰਦਿਆਂ ਬਹੁਤੇ ਕੇਸਾਂ ਵਿੱਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕੁਝ ਨਵੇਂ ਕੇਸ ਵੀ ਸੁਣੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਹੁਤੀਆਂ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਨਹੀਂ ਜਾ ਸਕਦੀਆਂ ਜਿਸ ਲਈ ਕਮਿਸ਼ਨ ਵੱਲੋਂ ਹਰੇਕ ਜ਼ਿਲ੍ਹੇ ਵਿਚ ਅਜਿਹੀਆਂ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ।

ਰਾਜ ਲਾਲੀ ਗਿੱਲ ਨੇ ਲੋਕ ਅਦਾਲਤ ਮਗਰੋਂ ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਬਹੁਤ ਸਖ਼ਤ ਹੈ, ਇਸ ਲਈ ਕਿਸੇ ਵੀ ਆਮ-ਖਾਸ ਵਿਅਕਤੀ ਨੂੰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਮੰਦੀ ਸ਼ਬਦਾਲਵੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਮਿਸ਼ਨ ਉਤੇ ਸਿਆਸੀ ਦਬਾਅ ਬਾਰੇ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਕਮਿਸ਼ਨ ਕਿਸੇ ਨਾਲ ਧੱਕਾ ਨਹੀਂ ਹੋਣ ਦਿੰਦਾ ਅਤੇ ਸਾਰੇ ਮਾਮਲਿਆਂ ‘ਚ ਮੀਡੀਏਸ਼ਨ (ਸਾਲਸੀ) ਦੀ ਭੂਮਿਕਾ ਨਿਭਾਉਂਦੇ ਹੋਏ ਬਿਨ੍ਹਾਂ ਕਿਸੇ ਸਿਆਸੀ ਜਾਂ ਹੋਰ ਦਬਾਅ ਦੇ ਪੀੜਤਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਆਂ ਦਿਵਾਉਣ ਦੇ ਟੀਚੇ ਨੂੰ ਪੂਰਾ ਕਰ ਰਿਹਾ ਹੈ।

ਚੇਅਰਪਰਸਨ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਰਚ 2024 ‘ਚ ਅਹੁਦਾ ਸੰਭਾਲੇ ਜਾਣ ਤੋਂ ਹੁਣ ਤੱਕ ਕਰੀਬ 2500 ਮਾਮਲੇ ਸੁਣਵਾਈ ਲਈ ਆਏ, ਜਿਨ੍ਹਾਂ ‘ਚੋਂ 70 ਫ਼ੀਸਦੀ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਜਾਇਦਾਦ ਨਾਲ ਸਬੰਧਤ, ਐਨ.ਆਰ.ਆਈ. ਵਿਆਹ, ਦਾਜ-ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ।

ਰਾਜ ਲਾਲੀ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ ‘ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮਾਂ ਦਾ ਵਧਣਾ ਵੀ ਸਾਡੇ ਸਮਾਜ ਲਈ ਚਿੰਤਾਜਨਕ ਹੈ। ਚੇਅਰਪਰਸਨ ਦੇ ਨਾਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਨਿਖਿਲ ਅਰੋੜਾ ਤੇ ਪੀ.ਏ. ਮੋਹਨ ਕੁਮਾਰ ਤੋਂ ਇਲਾਵਾ ਲੋਕ ਅਦਾਲਤ ਮੌਕੇ ਐਸ.ਪੀ. ਸਥਾਨਕ ਹਰਬੰਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਡੀ.ਐਸ.ਪੀ. ਮਨੋਜ ਗੋਰਸੀ, ਐਸ.ਆਈ. ਗੁਰਜੀਤ ਕੌਰ, ਸਖੀ ਵਨ ਸਟਾਪ ਦੇ ਇੰਚਾਰਜ ਰਾਜਮੀਤ ਕੌਰ ਵੀ ਮੌਜੂਦ ਸਨ।

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ, 4 ਅਪ੍ਰੈਲ ਤੱਕ ਲਾਗੂ ਰਹਿਣਗੇ ਹੁਕਮ

0

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ, 4 ਅਪ੍ਰੈਲ ਤੱਕ ਲਾਗੂ ਰਹਿਣਗੇ ਹੁਕਮ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਅਭਿਜੀਤ ਕਪਲਿਸ਼ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸੀ.ਬੀ.ਐੱਸ.ਈ. ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਆਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਅਨੁਸਾਰ ਚੇਅਰਮੈਨ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਪੱਤਰ ਅਨੁਸਾਰ ਸੀ.ਬੀ.ਐੱਸ.ਈ. ਬੋਰਡ ਦੀਆਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 15 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ, ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਅਤੇ ਪ੍ਰੀਖਿਆਰਥੀ ਦੇ 1 (ਇੱਕ) ਪਰਿਵਾਰਿਕ ਮੈਂਬਰ ’ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 04 ਅਪ੍ਰੈਲ 2025 ਤੱਕ ਲਾਗੂ ਰਹਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਆਹ ਦੇ 2 ਸਾਲ ਬਾਅਦ ਸਿਧਾਰਥ-ਕਿਆਰਾ ਦੇ ਘਰ ਗੂੰਜਣ ਜਾ ਰਹੀਆਂ ਕਿਲਕਾਰੀਆਂ, ਪਿਆਰੀ ਫੋਟੋ ਨਾਲ ਸਾਂਝੀ ਕੀਤੀ ਖੁਸ਼ਖਬਰੀ

0

ਵਿਆਹ ਦੇ 2 ਸਾਲ ਬਾਅਦ ਸਿਧਾਰਥ-ਕਿਆਰਾ ਦੇ ਘਰ ਗੂੰਜਣ ਜਾ ਰਹੀਆਂ ਕਿਲਕਾਰੀਆਂ, ਪਿਆਰੀ ਫੋਟੋ ਨਾਲ ਸਾਂਝੀ ਕੀਤੀ ਖੁਸ਼ਖਬਰੀ

ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦੇ ਘਰ ਇੱਕ ਛੋਟਾ ਮਹਿਮਾਨ ਆਉਣ ਵਾਲਾ ਹੈ। ਜੋੜੇ ਨੇ ਇਹ ਖੁਸ਼ਖਬਰੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਵਿਆਹ ਦੇ ਲਗਭਗ ਦੋ ਸਾਲ ਬਾਅਦ ਕਿਆਰਾ ਅਡਵਾਨੀ ਨੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ ਕਿ ਉਹ ਮਾਂ ਬਣਨ ਜਾ ਰਹੀ ਹੈ। ਉਨ੍ਹਾਂ ਨੇ ਇਕ ਬਹੁਤ ਹੀ ਪਿਆਰੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਕਮੈਂਟ ਬਾਕਸ ‘ਚ ਵਧਾਈਆਂ ਦਾ ਹੜ੍ਹ ਆ ਗਿਆ ਹੈ।

ਕਿਆਰਾ ਅਡਵਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ਦੇ ਨਾਲ ਉਨਾਂ ਲਿਖਿਆ ਹੈ, ‘ਸਾਡੀ ਜ਼ਿੰਦਗੀ ਦਾ ਸਭ ਤੋਂ ਖੂਬਸੂਰਤ ਤੋਹਫਾ ਆਉਣ ਵਾਲਾ ਹੈ।’ ਇਸ ਤੋਂ ਬਾਅਦ ਉਨ੍ਹਾਂ ਨੇ ਹੱਥ ਜੋੜ ਕੇ ਇੱਕ ਇਮੋਜੀ ਬਣਾਇਆ ਹੈ। ਤਸਵੀਰ ‘ਚ ਕਿਆਰਾ ਅਤੇ ਸਿਧਾਰਥ ਦੇ ਹੱਥਾਂ ‘ਚ ਉੱਨ ਦੇ ਬਣੇ ਛੋਟੇ ਸਫੇਦ ਰੰਗ ਦੇ ਜੁੱਤੇ ਨਜ਼ਰ ਆ ਰਹੇ ਹਨ। ਕਿਆਰਾ ਨੂੰ ਇਸ ਪੋਸਟ ‘ਤੇ ਪ੍ਰਸ਼ੰਸਕ ਵਧਾਈ ਦੇ ਰਹੇ ਹਨ। ਇਸ ਤੋਂ ਇਲਾਵਾ ਫਿਲਮ ਇੰਡਸਟਰੀ ਦੇ ਸਾਰੇ ਸਿਤਾਰੇ ਵੀ ਇਸ ਜੋੜੀ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ।

ਉਤਰਾਖੰਡ ਵਿੱਚ ਬਰਫ਼ ਦਾ ਪਹਾੜ ਟੁੱਟਿਆ, 57 ਮਜ਼ਦੂਰ ਫਸੇ, 16 ਨੂੰ ਬਚਾਇਆ ਗਿਆ

0

ਉਤਰਾਖੰਡ ਵਿੱਚ ਬਰਫ਼ ਦਾ ਪਹਾੜ ਟੁੱਟਿਆ, 57 ਮਜ਼ਦੂਰ ਫਸੇ, 16 ਨੂੰ ਬਚਾਇਆ ਗਿਆ

– ਅੱਜ ਰਾਤ ਭਾਰੀ ਮੀਂਹ ਦੀ ਚੇਤਾਵਨੀ

ਉਤਰਾਖੰਡ, 28 ਫਰਵਰੀ 2025 – ਉਤਰਾਖੰਡ ਦੇ ਚਮੋਲੀ ਵਿੱਚ ਸ਼ੁੱਕਰਵਾਰ ਸਵੇਰੇ 8 ਵਜੇ ਬਰਫ਼ ਦੇ ਤੋਦੇ ਡਿੱਗਣ ਕਾਰਨ 57 ਮਜ਼ਦੂਰ ਬਰਫ਼ ਹੇਠ ਦੱਬ ਗਏ। ਇਹ ਘਟਨਾ ਚਮੋਲੀ ਦੇ ਮਾਨਾ ਪਿੰਡ ਵਿੱਚ ਵਾਪਰੀ। ਬਾਰਡਰ ਰੋਡ ਆਰਗੇਨਾਈਜ਼ੇਸ਼ਨ (ਬੀਆਰਓ) ਦੀ ਟੀਮ ਚਮੋਲੀ-ਬਦਰੀਨਾਥ ਹਾਈਵੇਅ ‘ਤੇ ਬਰਫ਼ ਹਟਾਉਣ ਦਾ ਕੰਮ ਕਰ ਰਹੀ ਸੀ। ਉਸ ਸਮੇਂ ਦੌਰਾਨ ਬਰਫ਼ ਦਾ ਪਹਾੜ ਟੁੱਟ ਗਿਆ ਅਤੇ ਮਜ਼ਦੂਰ ਬਰਫ਼ ਹੇਠ ਦੱਬ ਗਏ।

ਇਹ ਵੀ ਪੜ੍ਹੋ: ਪੁਲਿਸ ਵਲੋਂ ਤਿੰਨ ਔਰਤਾਂ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਹੁਣ ਤੱਕ 16 ਕਾਮਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਐਨਡੀਆਰਐਫ, ਐਸਡੀਆਰਐਫ, ਆਈਟੀਬੀਪੀ ਅਤੇ ਬੀਆਰਓ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਮੌਸਮ ਵਿਭਾਗ ਨੇ 28 ਫਰਵਰੀ ਦੀ ਦੇਰ ਰਾਤ ਤੱਕ ਉੱਤਰਾਖੰਡ ਵਿੱਚ ਭਾਰੀ ਬਾਰਿਸ਼ (20 ਸੈਂਟੀਮੀਟਰ ਤੱਕ) ਦੀ ਚੇਤਾਵਨੀ ਜਾਰੀ ਕੀਤੀ ਹੈ।

ਚਮੋਲੀ ਦੇ ਡੀਐਮ ਸੰਦੀਪ ਤਿਵਾੜੀ ਨੇ ਕਿਹਾ ਕਿ ਘਟਨਾ ਵਾਲੀ ਥਾਂ ‘ਤੇ ਲਗਾਤਾਰ ਮੀਂਹ ਅਤੇ ਬਰਫ਼ਬਾਰੀ ਹੋ ਰਹੀ ਹੈ, ਇਸ ਲਈ ਅਸੀਂ ਹੈਲੀਕਾਪਟਰ ਨਹੀਂ ਭੇਜ ਸਕਦੇ। ਆਵਾਜਾਈ ਮੁਸ਼ਕਿਲ ਹੈ। ਸੈਟੇਲਾਈਟ ਫੋਨ ਉਪਲਬਧ ਨਹੀਂ ਹਨ, ਇਸ ਲਈ ਅਸੀਂ ਉਨ੍ਹਾਂ ਨਾਲ ਗੱਲ ਵੀ ਨਹੀਂ ਕਰ ਸਕਦੇ। ਕਿਸੇ ਵੀ ਜਾਨੀ ਨੁਕਸਾਨ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।

ਜੰਮੂ-ਕਸ਼ਮੀਰ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਮੀਂਹ ਅਤੇ ਬਰਫ਼ਬਾਰੀ ਹੋ ਰਹੀ ਹੈ। ਊਧਮਪੁਰ ਜ਼ਿਲ੍ਹੇ ਦੇ ਮੌਨਗਰੀ ਨੇੜੇ ਸ਼ੁੱਕਰਵਾਰ ਤੜਕੇ ਇੱਕ ਪਹਾੜੀ ਤੋਂ ਇੱਕ ਪੱਥਰ ਡਿੱਗਣ ਕਾਰਨ ਇੱਕ ਮਾਂ ਅਤੇ ਪੁੱਤਰ ਦੀ ਮੌਤ ਹੋ ਗਈ। ਕਠੂਆ ਜ਼ਿਲ੍ਹੇ ਦੇ ਰਾਜਬਾਗ ਇਲਾਕੇ ਵਿੱਚ ਉਝ ਨਦੀ ਤੋਂ 11 ਲੋਕਾਂ ਨੂੰ ਬਚਾਇਆ ਗਿਆ ਅਤੇ ਨਿੱਕੀ ਤਵੀ ਇਲਾਕੇ ਤੋਂ 1 ਵਿਅਕਤੀ ਨੂੰ ਬਚਾਇਆ ਗਿਆ।

ਬਰਫ਼ਬਾਰੀ ਅਤੇ ਜ਼ਮੀਨ ਖਿਸਕਣ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਸਮੇਤ ਕਈ ਸੜਕਾਂ ਬੰਦ ਹੋ ਗਈਆਂ ਹਨ। ਘਾਟੀ ਦੇ ਉੱਚੇ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਈ, ਜਿਸ ਵਿੱਚ ਗੁਲਮਰਗ, ਸੋਨਮਰਗ ਅਤੇ ਪਹਿਲਗਾਮ ਵਰਗੇ ਸੈਲਾਨੀ ਸਥਾਨ ਸ਼ਾਮਲ ਹਨ। ਖਰਾਬ ਮੌਸਮ ਕਾਰਨ ਰੇਲਗੱਡੀਆਂ ਅਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। ਉੱਤਰਾਖੰਡ ਦੇ ਗੰਗੋਤਰੀ ਵਿੱਚ 4 ਫੁੱਟ ਤੱਕ ਬਰਫ਼ਬਾਰੀ ਹੋਈ ਹੈ।

ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ 3 ਦਿਨਾਂ ਤੋਂ ਬਰਫ਼ਬਾਰੀ ਅਤੇ ਮੀਂਹ ਪੈ ਰਿਹਾ ਹੈ। ਲਾਹੌਲ ਸਪਿਤੀ, ਚੰਬਾ ਦੇ ਪੰਗੀ-ਭਰਮੌਰ ਅਤੇ ਕਿਨੌਰ ਜ਼ਿਲ੍ਹੇ ਵਿੱਚ ਬਰਫ਼ਬਾਰੀ ਤੋਂ ਬਾਅਦ ਸੜਕਾਂ ਬੰਦ ਹੋ ਗਈਆਂ ਹਨ। 28 ਫਰਵਰੀ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕੁੱਲੂ ਦੇ ਅਖਾੜਾ ਬਾਜ਼ਾਰ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ। ਹੜ੍ਹ ਕਾਰਨ ਕਈ ਵਾਹਨ ਮਲਬੇ ਹੇਠ ਦੱਬ ਗਏ।

ਕੋਲਕਾਤਾ ਹਾਈ ਕੋਰਟ ਨੂੰ ਮਿਲੇ 5 ਨਵੇਂ ਜੱਜ, ਪੜੋ ਵੇਰਵਾ || National news

0

ਕੋਲਕਾਤਾ ਹਾਈ ਕੋਰਟ ਨੂੰ ਮਿਲੇ 5 ਨਵੇਂ ਜੱਜ, ਪੜੋ ਵੇਰਵਾ

ਸੁਪਰੀਮ ਕੋਰਟ ਕਾਲੇਜੀਅਮ ਨੇ ਕੋਲਕਾਤਾ ਹਾਈ ਕੋਰਟ ਵਿੱਚ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਜੱਜਾਂ ਵਜੋਂ ਨਿਯੁਕਤ ਕੀਤੇ ਗਏ ਵਿਅਕਤੀਆਂ ਵਿੱਚ ਸਮਿਤਾ ਦਾਸ ਡੇ, ਰੀਤਬਰਤੋ ਕੁਮਾਰ ਮਿੱਤਰਾ, ਮੁਹੰਮਦ ਤਾਲੇ ਮਸੂਦ ਸਿੱਦੀਕੀ, ਕ੍ਰਿਸ਼ਨਰਾਜ ਠਾਕਰ ਅਤੇ ਓਮ ਨਰਾਇਣ ਰਾਏ ਦੇ ਨਾਮ ਸ਼ਾਮਲ ਹਨ।

ਇਹ ਵੀ ਪੜੋ : ਐਕਸ਼ਨ ਮੋਡ ‘ਚ ਪੰਜਾਬ ਸਰਕਾਰ! CM ਨੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਹਾਈਲੈਵਲ ਮੀਟਿੰਗ 

ਇਸ ਸਮੇਂ ਕੋਲਕਾਤਾ ਹਾਈ ਕੋਰਟ ਵਿੱਚ 72 ਮਨਜ਼ੂਰ ਅਸਾਮੀਆਂ ਦੇ ਮੁਕਾਬਲੇ 44 ਜੱਜ ਹਨ ਅਤੇ 28 ਅਸਾਮੀਆਂ ਖਾਲੀ ਹਨ। ਸੁਪਰੀਮ ਕੋਰਟ ਕਾਲੇਜੀਅਮ ਦੀ 25 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਇਨ੍ਹਾਂ ਪੰਜ ਵਕੀਲਾਂ ਨੂੰ ਜੱਜ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ, ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਕੌਲਿਜੀਅਮ ਨੇ ਹਾਲ ਹੀ ਵਿੱਚ ਬੰਬੇ ਹਾਈ ਕੋਰਟ ਵਿੱਚ ਤਿੰਨ ਅਤੇ ਮਦਰਾਸ ਹਾਈ ਕੋਰਟ ਵਿੱਚ ਚਾਰ ਵਧੀਕ ਜੱਜਾਂ ਨੂੰ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ।

ਐਕਸ਼ਨ ਮੋਡ ‘ਚ ਪੰਜਾਬ ਸਰਕਾਰ! CM ਨੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਹਾਈਲੈਵਲ ਮੀਟਿੰਗ

0

ਐਕਸ਼ਨ ਮੋਡ ‘ਚ ਪੰਜਾਬ ਸਰਕਾਰ! CM ਨੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਹਾਈਲੈਵਲ ਮੀਟਿੰਗ

ਚੰਡੀਗੜ੍ਹ, 28 ਫਰਵਰੀ : ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (28 ਫਰਵਰੀ) ਨੂੰ ਚੰਡੀਗੜ੍ਹ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ। ਨਸ਼ਾ ਤਸਕਰੀ ‘ਤੇ ਨਜ਼ਰ ਰੱਖਣ ਲਈ ਬਣਾਈ 5 ਮੈਂਬਰੀ ਕਮੇਟੀ ਦੇ ਮੈਂਬਰ, ਮੁੱਖ ਸਕੱਤਰ ਤੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਹਨ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨੂੰ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪੁਲਸ ਅਧਿਕਾਰੀਆਂ ਨੂੰ ਨਸ਼ੇ ਦੇ ਹੌਟਸਪੌਟਸ ਦੀ ਪਛਾਣ ਕਰਨ ਲਈ ਕਿਹਾ ਗਿਆ ਹੈ।

ਸਖ਼ਤ ਤੋਂ ਸਖ਼ਤ ਕਾਰਵਾਈ ਦੇ ਨਿਰਦੇਸ਼

ਇਸ ਦੇ ਨਾਲ ਹੀ ਸੀਐਮ ਮਾਨ ਨੇ ਅਫਸਰਾਂ ਨੂੰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਵਿਚਕਾਰ ਜਾ ਕੇ ਉਹਨਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ “ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਸਾਹਿਬਾਨ ਬਿਨਾਂ ਕਿਸੇ ਦਬਾਅ ਤੋਂ ਦਿਲੇਰੀ ਨਾਲ ਕੰਮ ਕਰਨ ਤਾਂ ਜੋ ਸੂਬੇ ‘ਤੇ ਲੱਗੇ ਇਸ ਨਸ਼ੇ ਦੇ ਕਲੰਕ ਨੂੰ ਹਰ ਹੀਲੇ ਧੋਤਾ ਜਾ ਸਕੇ।”

ਹਰਪਾਲ ਚੀਮਾ ਨੇ ਦਿਤੀ ਜਾਣਕਾਰੀ

ਕੈਬਿਨੇਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ “ਘਰ ਘਰ ਨਸ਼ੇ ਪਹੁੰਚਾਉਣ ਦਾ ਕੰਮ ਅਕਾਲੀ ਭਾਜਪਾ ਸਰਕਾਰ ਨੇ ਕੀਤਾ, ਜਗਦੀਸ਼ ਭੋਲਾ ਜਦੋਂ ਫੜਿਆ ਉਸਨੇ ਜਿਹਨਾਂ ਲੀਡਰਾਂ ਦਾ ਨਾਮ ਲਿਆ ਜੋ ਉਸ ਸਮੇ ਦੀ ਸਰਕਾਰ ਸਨ। ਕੈਪਟਨ ਸਰਕਾਰ ਨੇ ਗੁਟਕਾ ਸਾਹਿਬ ਫੜ ਕੇ ਨਸ਼ਾ ਖ਼ਤਮ ਕਰਨ ਦੀ ਸਹੁੰ ਚੁੱਕੀ ਸੀ ਪਰ ਉਹਨਾਂ ਨੇ ਗ੍ਰਾਉੰਡ ਲੇਵਲ ਤੇ ਕੁੱਝ ਨਹੀਂ ਕੀਤਾ।” ਓਨਾ ਅੱਗੇ ਦੱਸਿਆ ਕਿ ਪਿਛਲੇ 3 ਸਾਲਾਂ ਵਿੱਚ 6500 ਤੋਂ ਵੱਧ ਵੱਡੇ ਤਸਕਰ ਫੜੇ ਗਏ ਹਨ। 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਕੀਤਾ ਗਿਆ ਜਿਨ੍ਹਾਂ ਦੀ ਨਸ਼ਾ ਤਸਕਰਾਂ ਨਾਲ ਥੋੜ੍ਹੀ ਜਿਹੀ ਵੀ ਸ਼ਮੂਲੀਅਤ ਸੀ। ਇਸ ਤੋਂ ਇਲਾਵਾ ANTS ਫੋਰਸ ਦਾ ਗਠਨ ਕੀਤਾ ਗਿਆ। 612 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। 2022 ਤੋਂ ਹੁਣ ਤੱਕ 45000 ਛੋਟੇ ਤਸਕਰਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀਆਂ ਗਈਆਂ, ਪਿਛਲੀ ਸਰਕਾਰ ਦੇ ਮੁਕਾਬਲੇ, ਪਿਛਲੇ ਤਿੰਨ ਸਾਲਾਂ ਵਿੱਚ 600 ਪ੍ਰਤੀਸ਼ਤ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।”

 

 

ਪੁਲਿਸ ਵਲੋਂ ਤਿੰਨ ਔਰਤਾਂ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

0

ਪੁਲਿਸ ਵਲੋਂ ਤਿੰਨ ਔਰਤਾਂ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

– ਗੈਰ-ਲਾਇਸੈਂਸ ਪ੍ਰਾਪਤ ਕੈਮਿਸਟ ਸਟੋਰ ਦਾ ਮਾਲਕ ਵੀ ਕਾਬੂ

ਜਲੰਧਰ, 28 ਫਰਵਰੀ 2025 – ਜ਼ਿਲ੍ਹੇ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਇਕ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਵਿੱਚ ਇੱਕ ਵਿਸ਼ੇਸ਼ ਕਾਰਵਾਈ ਦੌਰਾਨ ਤਿੰਨ ਮਹਿਲਾਵਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 150 ਐਟੀਜ਼ੋਲਮ ਗੋਲੀਆਂ, 49 ਟ੍ਰਾਮਾਡੋਲ ਗੋਲੀਆਂ ਜ਼ਬਤ ਕੀਤੀਆਂ ਹਨ।

ਫੜੇ ਗਏ ਵਿਅਕਤੀ ਦੀ ਪਛਾਣ ਧਰਮਿੰਦਰ ਸਿੰਘ ਵਾਸੀ ਮਿਓਵਾਲ ਵਜੋਂ ਹੋਈ ਹੈ, ਜੋ ਲਾਂਧਰਾ ਪਿੰਡ ਵਿੱਚ ਇੱਕ ਬਿਨਾਂ ਲਾਇਸੈਂਸ ਵਾਲੀ ਦਵਾਈ ਦੀ ਦੁਕਾਨ ਚਲਾ ਰਿਹਾ ਸੀ। ਇਸ ਤੋਂ ਇਲਾਵਾ ਔਰਤਾਂ ਦੀ ਪਛਾਣ ਗੰਨਾ ਪਿੰਡ ਦੀ ਜੋਤੀ ਪਤਨੀ ਬਲਵਿੰਦਰ ਕੁਮਾਰ, ਮਗੋਪੱਤੀ ਪਿੰਡ ਦੀ ਪ੍ਰੀਤੀ ਪਤਨੀ ਦਵਿੰਦਰ ਪਾਲ ਅਤੇ ਸਮਾਰੀ ਪਿੰਡ ਦੀ ਮੋਨਿਕਾ ਪੁੱਤਰੀ ਬਲਿਹਾਰ ਰਾਮ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਸਤੰਬਰ ਵਿੱਚ ਫਿਰ ਮੈਚ ਖੇਡ ਸਕਦੀਆਂ ਹਨ ਭਾਰਤ-ਪਾਕਿਸਤਾਨ ਦੀਆਂ ਟੀਮਾਂ: ਏਸ਼ੀਆ ਕੱਪ ਵਿੱਚ ਦੋਵਾਂ ਵਿਚਾਲੇ 3 ਟੀ-20 ਮੈਚ ਸੰਭਵ

ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਫਿਲੌਰ ਐਸਪੀ (ਜਾਂਚ) ਜਸਰੂਪ ਕੌਰ ਬਾਠ ਅਤੇ ਡੀਐਸਪੀ ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਫਿਲੌਰ ਪੁਲਿਸ ਸਟੇਸ਼ਨ ਦੀ ਟੀਮ ਦੁਆਰਾ ਚਲਾਈ ਗਈ ਇੱਕ ਤੇਜ਼ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਨਸ਼ਿਆਂ ਵਿਰੁੱਧ ਨਿਯਮਤ ਕਾਰਵਾਈ ਕੀਤੀ ਜਾ ਰਹੀ ਹੈ।

ਐਸਐਸਪੀ ਖੱਖ ਨੇ ਕਿਹਾ ਕਿ ਇਸ ਮਾਮਲੇ ਨੂੰ ਖਾਸ ਤੌਰ ‘ਤੇ ਚਿੰਤਾਜਨਕ ਬਣਾਉਣ ਵਾਲੀ ਗੱਲ ਇਹ ਹੈ ਕਿ ਨਸ਼ੇ ਦੀ ਗੈਰ-ਕਾਨੂੰਨੀ ਵੰਡ ਲਈ ਨੁਸਖ਼ੇ ਵਾਲੀਆਂ ਦਵਾਈਆਂ ਸਪਲਾਈ ਕਰਨ ਵਾਲੇ ਇੱਕ ਗੈਰ-ਲਾਇਸੈਂਸਸ਼ੁਦਾ ਕੈਮਿਸਟ ਦੀ ਸ਼ਮੂਲੀਅਤ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਿਰਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਹੀ ਨਹੀਂ ਸਗੋਂ ਪੇਂਡੂ ਭਾਈਚਾਰਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਸੂਝਵਾਨ ਵੰਡ ਨੈੱਟਵਰਕ ਨੂੰ ਦਰਸਾਉਂਦਾ ਹੈ।

ਐਸਐਸਪੀ ਖੱਖ ਨੇ ਅੱਗੇ ਕਿਹਾ ਕਿ ਇੰਸਪੈਕਟਰ ਸੰਜੀਵ ਕਪੂਰ, ਐਸਐਚਓ ਫਿਲੌਰ, ਜਿਨ੍ਹਾਂ ਨੇ ਇਸ ਕਾਰਵਾਈ ਦੀ ਅਗਵਾਈ ਕੀਤੀ ਹੈ, ਜਿਸ ਨੇ 26 ਫਰਵਰੀ, 2025 ਨੂੰ ਇੱਕ ਵਿਸ਼ੇਸ਼ ਨਾਕੇ ਦੌਰਾਨ ਇੱਕ ਵੈਨ ਨੂੰ ਰੋਕਿਆ, ਜਿਸ ਵਿੱਚੋਂ 150 ਐਟੀਜ਼ੋਲਮ ਗੋਲੀਆਂ ਅਤੇ 49 ਟ੍ਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ। ਦੋਵੇਂ ਨਿਯੰਤਰਿਤ ਪਦਾਰਥ ਜਿਨ੍ਹਾਂ ਦੀ ਕੀਮਤ ਬਹੁਤ ਜ਼ਿਆਦਾ ਸੀ ਅਤੇ ਦੁਰਵਰਤੋਂ ਦੀ ਸੰਭਾਵਨਾ ਵੀ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਧਰਮਿੰਦਰ ਸਿੰਘ ਬਿਨਾਂ ਕਿਸੇ ਫਾਰਮਾਸਿਊਟੀਕਲ ਲਾਇਸੈਂਸ ਦੇ ਨੁਸਖ਼ੇ ਵਾਲੀਆਂ ਦਵਾਈਆਂ ਦੀ ਸਪਲਾਈ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੂੰ ਇਸ ਗੈਰ-ਕਾਨੂੰਨੀ ਕਾਰਵਾਈ ਵਿਰੁੱਧ ਵੱਖਰੀ ਕਾਰਵਾਈ ਕਰਨ ਲਈ ਸੂਚਿਤ ਕਰ ਦਿੱਤਾ ਹੈ।

ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਮਹਿਲਾਵਾਂ ਦਾ ਵਿਆਪਕ ਅਪਰਾਧਿਕ ਇਤਿਹਾਸ ਹੈ। ਗੰਨਾ ਪਿੰਡ ਦੀ ਰਹਿਣ ਵਾਲੀ ਜੋਤੀ, ਜਿਸ ਵਿਰੁੱਧ 2016 ਅਤੇ 2024 ਦੇ ਵਿਚਕਾਰ ਸੱਤ ਪਹਿਲਾਂ ਐਨਡੀਪੀਐਸ ਐਕਟ ਦੇ ਮਾਮਲੇ ਦਰਜ ਹਨ, ਕਈ ਗ੍ਰਿਫ਼ਤਾਰੀਆਂ ਦੇ ਬਾਵਜੂਦ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਲਗਾਤਾਰ ਸ਼ਮੂਲੀਅਤ ਦਰਸਾਉਂਦੇ ਹਨ।

ਉਨ੍ਹਾਂ ਦੱਸਿਆ ਕਿ ਫਿਲੌਰ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22-61-85 ਅਧੀਨ ਇੱਕ ਮਾਮਲਾ (ਨੰਬਰ 44 ਮਿਤੀ 26.02.2025) ਦਰਜ ਕੀਤਾ ਗਿਆ ਹੈ। ਪੁਲਿਸ ਨੇ ਅਪਰਾਧ ਕਰਨ ਵਿੱਚ ਵਰਤੀ ਗਈ ਗੱਡੀ (ਪੀਬੀ-15-ਐਫ-3424) ਨੂੰ ਵੀ ਜ਼ਬਤ ਕਰ ਲਿਆ ਹੈ।

ਦੋਸ਼ੀਆਂ ਨੂੰ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਲਿਆ ਜਾ ਰਿਹਾ ਹੈ, ਜਿਸ ਤੋਂ ਉਨ੍ਹਾਂ ਦੀ ਸਪਲਾਈ ਚੇਨ ਅਤੇ ਵੰਡ ਨੈੱਟਵਰਕ ਬਾਰੇ ਹੋਰ ਵੇਰਵੇ ਸਾਹਮਣੇ ਆਉਣ ਦੀ ਉਮੀਦ ਹੈ।

ਐਸਐਸਪੀ ਖੱਖ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਕਿਹਾ, “ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਸਾਡੀ ਰੋਜ਼ਾਨਾ ਕਾਰਵਾਈ ਬੇਰੋਕ ਜਾਰੀ ਰਹੇਗੀ।