Home Blog Page 848

ਕੋਲਕਾਤਾ ਹਾਈ ਕੋਰਟ ਨੂੰ ਮਿਲੇ 5 ਨਵੇਂ ਜੱਜ, ਪੜੋ ਵੇਰਵਾ || National news

0

ਕੋਲਕਾਤਾ ਹਾਈ ਕੋਰਟ ਨੂੰ ਮਿਲੇ 5 ਨਵੇਂ ਜੱਜ, ਪੜੋ ਵੇਰਵਾ

ਸੁਪਰੀਮ ਕੋਰਟ ਕਾਲੇਜੀਅਮ ਨੇ ਕੋਲਕਾਤਾ ਹਾਈ ਕੋਰਟ ਵਿੱਚ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਜੱਜਾਂ ਵਜੋਂ ਨਿਯੁਕਤ ਕੀਤੇ ਗਏ ਵਿਅਕਤੀਆਂ ਵਿੱਚ ਸਮਿਤਾ ਦਾਸ ਡੇ, ਰੀਤਬਰਤੋ ਕੁਮਾਰ ਮਿੱਤਰਾ, ਮੁਹੰਮਦ ਤਾਲੇ ਮਸੂਦ ਸਿੱਦੀਕੀ, ਕ੍ਰਿਸ਼ਨਰਾਜ ਠਾਕਰ ਅਤੇ ਓਮ ਨਰਾਇਣ ਰਾਏ ਦੇ ਨਾਮ ਸ਼ਾਮਲ ਹਨ।

ਇਹ ਵੀ ਪੜੋ : ਐਕਸ਼ਨ ਮੋਡ ‘ਚ ਪੰਜਾਬ ਸਰਕਾਰ! CM ਨੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਹਾਈਲੈਵਲ ਮੀਟਿੰਗ 

ਇਸ ਸਮੇਂ ਕੋਲਕਾਤਾ ਹਾਈ ਕੋਰਟ ਵਿੱਚ 72 ਮਨਜ਼ੂਰ ਅਸਾਮੀਆਂ ਦੇ ਮੁਕਾਬਲੇ 44 ਜੱਜ ਹਨ ਅਤੇ 28 ਅਸਾਮੀਆਂ ਖਾਲੀ ਹਨ। ਸੁਪਰੀਮ ਕੋਰਟ ਕਾਲੇਜੀਅਮ ਦੀ 25 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਇਨ੍ਹਾਂ ਪੰਜ ਵਕੀਲਾਂ ਨੂੰ ਜੱਜ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ, ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਕੌਲਿਜੀਅਮ ਨੇ ਹਾਲ ਹੀ ਵਿੱਚ ਬੰਬੇ ਹਾਈ ਕੋਰਟ ਵਿੱਚ ਤਿੰਨ ਅਤੇ ਮਦਰਾਸ ਹਾਈ ਕੋਰਟ ਵਿੱਚ ਚਾਰ ਵਧੀਕ ਜੱਜਾਂ ਨੂੰ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ।

ਐਕਸ਼ਨ ਮੋਡ ‘ਚ ਪੰਜਾਬ ਸਰਕਾਰ! CM ਨੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਹਾਈਲੈਵਲ ਮੀਟਿੰਗ

0

ਐਕਸ਼ਨ ਮੋਡ ‘ਚ ਪੰਜਾਬ ਸਰਕਾਰ! CM ਨੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਹਾਈਲੈਵਲ ਮੀਟਿੰਗ

ਚੰਡੀਗੜ੍ਹ, 28 ਫਰਵਰੀ : ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (28 ਫਰਵਰੀ) ਨੂੰ ਚੰਡੀਗੜ੍ਹ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ। ਨਸ਼ਾ ਤਸਕਰੀ ‘ਤੇ ਨਜ਼ਰ ਰੱਖਣ ਲਈ ਬਣਾਈ 5 ਮੈਂਬਰੀ ਕਮੇਟੀ ਦੇ ਮੈਂਬਰ, ਮੁੱਖ ਸਕੱਤਰ ਤੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਹਨ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨੂੰ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪੁਲਸ ਅਧਿਕਾਰੀਆਂ ਨੂੰ ਨਸ਼ੇ ਦੇ ਹੌਟਸਪੌਟਸ ਦੀ ਪਛਾਣ ਕਰਨ ਲਈ ਕਿਹਾ ਗਿਆ ਹੈ।

ਸਖ਼ਤ ਤੋਂ ਸਖ਼ਤ ਕਾਰਵਾਈ ਦੇ ਨਿਰਦੇਸ਼

ਇਸ ਦੇ ਨਾਲ ਹੀ ਸੀਐਮ ਮਾਨ ਨੇ ਅਫਸਰਾਂ ਨੂੰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਵਿਚਕਾਰ ਜਾ ਕੇ ਉਹਨਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ “ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਸਾਹਿਬਾਨ ਬਿਨਾਂ ਕਿਸੇ ਦਬਾਅ ਤੋਂ ਦਿਲੇਰੀ ਨਾਲ ਕੰਮ ਕਰਨ ਤਾਂ ਜੋ ਸੂਬੇ ‘ਤੇ ਲੱਗੇ ਇਸ ਨਸ਼ੇ ਦੇ ਕਲੰਕ ਨੂੰ ਹਰ ਹੀਲੇ ਧੋਤਾ ਜਾ ਸਕੇ।”

ਹਰਪਾਲ ਚੀਮਾ ਨੇ ਦਿਤੀ ਜਾਣਕਾਰੀ

ਕੈਬਿਨੇਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ “ਘਰ ਘਰ ਨਸ਼ੇ ਪਹੁੰਚਾਉਣ ਦਾ ਕੰਮ ਅਕਾਲੀ ਭਾਜਪਾ ਸਰਕਾਰ ਨੇ ਕੀਤਾ, ਜਗਦੀਸ਼ ਭੋਲਾ ਜਦੋਂ ਫੜਿਆ ਉਸਨੇ ਜਿਹਨਾਂ ਲੀਡਰਾਂ ਦਾ ਨਾਮ ਲਿਆ ਜੋ ਉਸ ਸਮੇ ਦੀ ਸਰਕਾਰ ਸਨ। ਕੈਪਟਨ ਸਰਕਾਰ ਨੇ ਗੁਟਕਾ ਸਾਹਿਬ ਫੜ ਕੇ ਨਸ਼ਾ ਖ਼ਤਮ ਕਰਨ ਦੀ ਸਹੁੰ ਚੁੱਕੀ ਸੀ ਪਰ ਉਹਨਾਂ ਨੇ ਗ੍ਰਾਉੰਡ ਲੇਵਲ ਤੇ ਕੁੱਝ ਨਹੀਂ ਕੀਤਾ।” ਓਨਾ ਅੱਗੇ ਦੱਸਿਆ ਕਿ ਪਿਛਲੇ 3 ਸਾਲਾਂ ਵਿੱਚ 6500 ਤੋਂ ਵੱਧ ਵੱਡੇ ਤਸਕਰ ਫੜੇ ਗਏ ਹਨ। 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਕੀਤਾ ਗਿਆ ਜਿਨ੍ਹਾਂ ਦੀ ਨਸ਼ਾ ਤਸਕਰਾਂ ਨਾਲ ਥੋੜ੍ਹੀ ਜਿਹੀ ਵੀ ਸ਼ਮੂਲੀਅਤ ਸੀ। ਇਸ ਤੋਂ ਇਲਾਵਾ ANTS ਫੋਰਸ ਦਾ ਗਠਨ ਕੀਤਾ ਗਿਆ। 612 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। 2022 ਤੋਂ ਹੁਣ ਤੱਕ 45000 ਛੋਟੇ ਤਸਕਰਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀਆਂ ਗਈਆਂ, ਪਿਛਲੀ ਸਰਕਾਰ ਦੇ ਮੁਕਾਬਲੇ, ਪਿਛਲੇ ਤਿੰਨ ਸਾਲਾਂ ਵਿੱਚ 600 ਪ੍ਰਤੀਸ਼ਤ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।”

 

 

ਪੁਲਿਸ ਵਲੋਂ ਤਿੰਨ ਔਰਤਾਂ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

0

ਪੁਲਿਸ ਵਲੋਂ ਤਿੰਨ ਔਰਤਾਂ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

– ਗੈਰ-ਲਾਇਸੈਂਸ ਪ੍ਰਾਪਤ ਕੈਮਿਸਟ ਸਟੋਰ ਦਾ ਮਾਲਕ ਵੀ ਕਾਬੂ

ਜਲੰਧਰ, 28 ਫਰਵਰੀ 2025 – ਜ਼ਿਲ੍ਹੇ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਇਕ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਵਿੱਚ ਇੱਕ ਵਿਸ਼ੇਸ਼ ਕਾਰਵਾਈ ਦੌਰਾਨ ਤਿੰਨ ਮਹਿਲਾਵਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 150 ਐਟੀਜ਼ੋਲਮ ਗੋਲੀਆਂ, 49 ਟ੍ਰਾਮਾਡੋਲ ਗੋਲੀਆਂ ਜ਼ਬਤ ਕੀਤੀਆਂ ਹਨ।

ਫੜੇ ਗਏ ਵਿਅਕਤੀ ਦੀ ਪਛਾਣ ਧਰਮਿੰਦਰ ਸਿੰਘ ਵਾਸੀ ਮਿਓਵਾਲ ਵਜੋਂ ਹੋਈ ਹੈ, ਜੋ ਲਾਂਧਰਾ ਪਿੰਡ ਵਿੱਚ ਇੱਕ ਬਿਨਾਂ ਲਾਇਸੈਂਸ ਵਾਲੀ ਦਵਾਈ ਦੀ ਦੁਕਾਨ ਚਲਾ ਰਿਹਾ ਸੀ। ਇਸ ਤੋਂ ਇਲਾਵਾ ਔਰਤਾਂ ਦੀ ਪਛਾਣ ਗੰਨਾ ਪਿੰਡ ਦੀ ਜੋਤੀ ਪਤਨੀ ਬਲਵਿੰਦਰ ਕੁਮਾਰ, ਮਗੋਪੱਤੀ ਪਿੰਡ ਦੀ ਪ੍ਰੀਤੀ ਪਤਨੀ ਦਵਿੰਦਰ ਪਾਲ ਅਤੇ ਸਮਾਰੀ ਪਿੰਡ ਦੀ ਮੋਨਿਕਾ ਪੁੱਤਰੀ ਬਲਿਹਾਰ ਰਾਮ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਸਤੰਬਰ ਵਿੱਚ ਫਿਰ ਮੈਚ ਖੇਡ ਸਕਦੀਆਂ ਹਨ ਭਾਰਤ-ਪਾਕਿਸਤਾਨ ਦੀਆਂ ਟੀਮਾਂ: ਏਸ਼ੀਆ ਕੱਪ ਵਿੱਚ ਦੋਵਾਂ ਵਿਚਾਲੇ 3 ਟੀ-20 ਮੈਚ ਸੰਭਵ

ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਫਿਲੌਰ ਐਸਪੀ (ਜਾਂਚ) ਜਸਰੂਪ ਕੌਰ ਬਾਠ ਅਤੇ ਡੀਐਸਪੀ ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਫਿਲੌਰ ਪੁਲਿਸ ਸਟੇਸ਼ਨ ਦੀ ਟੀਮ ਦੁਆਰਾ ਚਲਾਈ ਗਈ ਇੱਕ ਤੇਜ਼ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਨਸ਼ਿਆਂ ਵਿਰੁੱਧ ਨਿਯਮਤ ਕਾਰਵਾਈ ਕੀਤੀ ਜਾ ਰਹੀ ਹੈ।

ਐਸਐਸਪੀ ਖੱਖ ਨੇ ਕਿਹਾ ਕਿ ਇਸ ਮਾਮਲੇ ਨੂੰ ਖਾਸ ਤੌਰ ‘ਤੇ ਚਿੰਤਾਜਨਕ ਬਣਾਉਣ ਵਾਲੀ ਗੱਲ ਇਹ ਹੈ ਕਿ ਨਸ਼ੇ ਦੀ ਗੈਰ-ਕਾਨੂੰਨੀ ਵੰਡ ਲਈ ਨੁਸਖ਼ੇ ਵਾਲੀਆਂ ਦਵਾਈਆਂ ਸਪਲਾਈ ਕਰਨ ਵਾਲੇ ਇੱਕ ਗੈਰ-ਲਾਇਸੈਂਸਸ਼ੁਦਾ ਕੈਮਿਸਟ ਦੀ ਸ਼ਮੂਲੀਅਤ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਿਰਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਹੀ ਨਹੀਂ ਸਗੋਂ ਪੇਂਡੂ ਭਾਈਚਾਰਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਸੂਝਵਾਨ ਵੰਡ ਨੈੱਟਵਰਕ ਨੂੰ ਦਰਸਾਉਂਦਾ ਹੈ।

ਐਸਐਸਪੀ ਖੱਖ ਨੇ ਅੱਗੇ ਕਿਹਾ ਕਿ ਇੰਸਪੈਕਟਰ ਸੰਜੀਵ ਕਪੂਰ, ਐਸਐਚਓ ਫਿਲੌਰ, ਜਿਨ੍ਹਾਂ ਨੇ ਇਸ ਕਾਰਵਾਈ ਦੀ ਅਗਵਾਈ ਕੀਤੀ ਹੈ, ਜਿਸ ਨੇ 26 ਫਰਵਰੀ, 2025 ਨੂੰ ਇੱਕ ਵਿਸ਼ੇਸ਼ ਨਾਕੇ ਦੌਰਾਨ ਇੱਕ ਵੈਨ ਨੂੰ ਰੋਕਿਆ, ਜਿਸ ਵਿੱਚੋਂ 150 ਐਟੀਜ਼ੋਲਮ ਗੋਲੀਆਂ ਅਤੇ 49 ਟ੍ਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ। ਦੋਵੇਂ ਨਿਯੰਤਰਿਤ ਪਦਾਰਥ ਜਿਨ੍ਹਾਂ ਦੀ ਕੀਮਤ ਬਹੁਤ ਜ਼ਿਆਦਾ ਸੀ ਅਤੇ ਦੁਰਵਰਤੋਂ ਦੀ ਸੰਭਾਵਨਾ ਵੀ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਧਰਮਿੰਦਰ ਸਿੰਘ ਬਿਨਾਂ ਕਿਸੇ ਫਾਰਮਾਸਿਊਟੀਕਲ ਲਾਇਸੈਂਸ ਦੇ ਨੁਸਖ਼ੇ ਵਾਲੀਆਂ ਦਵਾਈਆਂ ਦੀ ਸਪਲਾਈ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੂੰ ਇਸ ਗੈਰ-ਕਾਨੂੰਨੀ ਕਾਰਵਾਈ ਵਿਰੁੱਧ ਵੱਖਰੀ ਕਾਰਵਾਈ ਕਰਨ ਲਈ ਸੂਚਿਤ ਕਰ ਦਿੱਤਾ ਹੈ।

ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਮਹਿਲਾਵਾਂ ਦਾ ਵਿਆਪਕ ਅਪਰਾਧਿਕ ਇਤਿਹਾਸ ਹੈ। ਗੰਨਾ ਪਿੰਡ ਦੀ ਰਹਿਣ ਵਾਲੀ ਜੋਤੀ, ਜਿਸ ਵਿਰੁੱਧ 2016 ਅਤੇ 2024 ਦੇ ਵਿਚਕਾਰ ਸੱਤ ਪਹਿਲਾਂ ਐਨਡੀਪੀਐਸ ਐਕਟ ਦੇ ਮਾਮਲੇ ਦਰਜ ਹਨ, ਕਈ ਗ੍ਰਿਫ਼ਤਾਰੀਆਂ ਦੇ ਬਾਵਜੂਦ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਲਗਾਤਾਰ ਸ਼ਮੂਲੀਅਤ ਦਰਸਾਉਂਦੇ ਹਨ।

ਉਨ੍ਹਾਂ ਦੱਸਿਆ ਕਿ ਫਿਲੌਰ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22-61-85 ਅਧੀਨ ਇੱਕ ਮਾਮਲਾ (ਨੰਬਰ 44 ਮਿਤੀ 26.02.2025) ਦਰਜ ਕੀਤਾ ਗਿਆ ਹੈ। ਪੁਲਿਸ ਨੇ ਅਪਰਾਧ ਕਰਨ ਵਿੱਚ ਵਰਤੀ ਗਈ ਗੱਡੀ (ਪੀਬੀ-15-ਐਫ-3424) ਨੂੰ ਵੀ ਜ਼ਬਤ ਕਰ ਲਿਆ ਹੈ।

ਦੋਸ਼ੀਆਂ ਨੂੰ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਲਿਆ ਜਾ ਰਿਹਾ ਹੈ, ਜਿਸ ਤੋਂ ਉਨ੍ਹਾਂ ਦੀ ਸਪਲਾਈ ਚੇਨ ਅਤੇ ਵੰਡ ਨੈੱਟਵਰਕ ਬਾਰੇ ਹੋਰ ਵੇਰਵੇ ਸਾਹਮਣੇ ਆਉਣ ਦੀ ਉਮੀਦ ਹੈ।

ਐਸਐਸਪੀ ਖੱਖ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਕਿਹਾ, “ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਸਾਡੀ ਰੋਜ਼ਾਨਾ ਕਾਰਵਾਈ ਬੇਰੋਕ ਜਾਰੀ ਰਹੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਮੀਟਿੰਗ

0

ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ: ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਵਿਭਾਗ ਵੱਲੋਂ ਕਿਸਾਨੀ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਬੀਤੇ ਦਿਨੀਂ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਦੀ ਮੀਟਿੰਗ ਮੁੱਖ ਖੇਤੀਬਾੜੀ ਅਫ਼ਸਰ, ਡਾ: ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ।

ਅਧਿਕਾਰੀਆਂ ਨੂੰ ਹਦਾਇਤ

ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਸਾਉਣੀ ਸੀਜ਼ਨ ਲਈ ਨਰਮੇਂ ਦੀ ਫ਼ਸਲ ਨੂੰ ਉਤਸ਼ਾਹਿਤ ਅਤੇ ਕਾਮਯਾਬ ਕਰਨ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਖਾਸ ਕਰਕੇ ਗੁਲਾਬੀ ਸੁੰਡੀ ਦੇ ਅਗੇਤੇ ਪ੍ਰਬੰਧਾਂ ਵਜੋਂ ਸਾਲ 2024 ਦੌਰਾਨ ਬੀਜੇ ਨਰਮੇਂ ਦੀਆਂ ਛਟੀਆਂ ਦੇ ਢੇਰ ਜੋ ਕਿ ਪਿੰਡਾਂ ਦੀਆਂ ਫਿਰਨੀਆਂ/ਖੇਤਾਂ ਵਿੱਚ ਪਏ ਹਨ, ਨੂੰ 15 ਮਾਰਚ ਤੋਂ ਪਹਿਲਾਂ-ਪਹਿਲਾਂ ਝਾੜ ਕੇ ਰਹਿੰਦ ਖੂੰਹਦ ਨੂੰ ਦੱਬ ਕੇ ਜਾਂ ਅੱਗ ਲਗਾ ਕੇ ਨਸ਼ਟ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ।

ਅੰਮ੍ਰਿਤਸਰ ਦੇ ਸ਼ਿਵ ਮੰਦਰ ‘ਚ ਹੋਈ ਚੋਰੀ, 3 ਲੱਖ ਰੁਪਏ ਦੇ ਗਹਿਣੇ ਚੋਰੀ ਕਰ ਕੇ ਫਰਾਰ

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਇੱਕ ਨਦੀਨਨਸ਼ਟ ਮੁਹਿੰਮ ਚਲਾ ਕੇ ਚਿੱਟੀ ਮੱਖੀ ਦੀਆਂ ਪਨਾਹਗਾਹ ਥਾਵਾਂ ਜਿਵੇਂ ਖੇਤਾਂ ਦੀਆਂ ਵੱਟਾਂ, ਖਾਲੇ, ਪਹੀਆਂ, ਖਾਲੀ ਥਾਂਵਾ, ਸੜਕਾਂ ਦੇ ਕਿਨਾਰਿਆਂ, ਖਾਲੀ ਜਮੀਨ/ਪਲਾਟ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਆਦਿ ਦੇ ਕੰਢਿਆਂ ’ਤੇ ਉੱਗੇ ਨਦੀਨਾਂ ਨੂੰ ਕਿਸਾਨਾਂ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਟ ਕਰਵਾਇਆ ਜਾਵੇ। ਇਸ ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ੍ਰੀ ਚਰਨਜੀਤ ਸਿੰਘ ਨੇ ਆਉਣ ਵਾਲੇ ਸਾਉਣੀ ਸੀਜ਼ਨ 2025 ਦੌਰਾਨ ਨਰਮੇਂ ਦੀ ਫ਼ਸਲ ਲਈ ਖੇਤੀਬਾੜੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ।

 

ਮਾਰਚ ਮਹੀਨੇ ‘ਚ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਇੱਥੇ ਦੇਖੋ ਪੂਰੀ ਸੂਚੀ || Bank Holiday March

0

ਮਾਰਚ ਮਹੀਨੇ ‘ਚ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਇੱਥੇ ਦੇਖੋ ਪੂਰੀ ਸੂਚੀ

ਕੱਲ੍ਹ ਮਾਰਚ ਮਹੀਨੇ ਦਾ ਪਹਿਲਾ ਦਿਨ ਅਤੇ ਮਹੀਨੇ ਦਾ ਪਹਿਲਾ ਸ਼ਨੀਵਾਰ ਵੀ ਹੈ। ਲੋਕ ਅਕਸਰ ਇਸ ਗੱਲ ਨੂੰ ਲੈ ਕੇ ਭੰਬਲਭੂਸੇ ਵਿਚ ਰਹਿੰਦੇ ਹਨ ਕਿ ਸ਼ਨੀਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਨਹੀਂ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਨਿਯਮਾਂ ਦੇ ਅਨੁਸਾਰ, ਬੈਂਕ ਹਰ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਬੰਦ ਰਹਿੰਦੇ ਹਨ। ਬੈਂਕ ਪਹਿਲੇ, ਤੀਜੇ ਅਤੇ ਪੰਜਵੇਂ ਸ਼ਨੀਵਾਰ ਨੂੰ ਖੁੱਲੇ ਰਹਿੰਦੇ ਹਨ। ਇੱਥੇ ਤੁਹਾਨੂੰ ਮਾਰਚ ਮਹੀਨੇ ਦੀਆਂ ਛੁੱਟੀਆਂ ਦੀ ਪੂਰੀ ਸੂਚੀ ਦਿੱਤੀ ਗਈ ਹੈ।

14 ਦਿਨ ਬੰਦ ਰਹਿਣਗੇ ਬੈਂਕ

2 ਮਾਰਚ (ਐਤਵਾਰ) – ਹਫ਼ਤਾਵਾਰੀ ਛੁੱਟੀ

7 ਮਾਰਚ (ਸ਼ੁੱਕਰਵਾਰ): ਚੱਪਚਰ ਕੁਟ – ਮਿਜ਼ੋਰਮ ਵਿੱਚ ਬੈਂਕ ਬੰਦ ਰਹਿਣਗੇ।

8 ਮਾਰਚ (2 ਸ਼ਨੀਵਾਰ) – ਹਫਤਾਵਾਰੀ ਛੁੱਟੀ

9 ਮਾਰਚ (ਐਤਵਾਰ) – ਹਫ਼ਤਾਵਾਰੀ ਛੁੱਟੀ

13 ਮਾਰਚ (ਵੀਰਵਾਰ): ਹੋਲਿਕਾ ਦਹਨ ਅਤੇ ਅਤੁਕਲ ਪੋਂਗਾਲਾ – ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ ਅਤੇ ਕੇਰਲ ਵਿੱਚ ਬੈਂਕ ਬੰਦ ਰਹਿਣਗੇ।

14 ਮਾਰਚ (ਸ਼ੁੱਕਰਵਾਰ): ਹੋਲੀ (ਧੂਲੇਟੀ/ਧੁਲੰਡੀ/ਡੋਲ ਜਾਤਰਾ) – ਤ੍ਰਿਪੁਰਾ, ਉੜੀਸਾ, ਕਰਨਾਟਕ, ਤਾਮਿਲਨਾਡੂ, ਮਣੀਪੁਰ, ਕੇਰਲਾ ਅਤੇ ਨਾਗਾਲੈਂਡ ਨੂੰ ਛੱਡ ਕੇ ਜ਼ਿਆਦਾਤਰ ਰਾਜਾਂ ਵਿੱਚ ਜਨਤਕ ਛੁੱਟੀ।

15 ਮਾਰਚ (ਸ਼ਨੀਵਾਰ): ਚੋਣਵੇਂ ਰਾਜਾਂ ਵਿੱਚ ਹੋਲੀ – ਅਗਰਤਲਾ, ਭੁਵਨੇਸ਼ਵਰ, ਇੰਫਾਲ ਅਤੇ ਪਟਨਾ ਵਿੱਚ ਬੈਂਕ ਬੰਦ।

16 ਮਾਰਚ (ਐਤਵਾਰ) – ਹਫ਼ਤਾਵਾਰੀ ਛੁੱਟੀ

22 ਮਾਰਚ (ਚੌਥਾ ਸ਼ਨੀਵਾਰ): ਹਫ਼ਤਾਵਾਰੀ ਛੁੱਟੀ ਅਤੇ ਬਿਹਾਰ ਦਿਵਸ

23 ਮਾਰਚ (ਐਤਵਾਰ) – ਹਫ਼ਤਾਵਾਰੀ ਛੁੱਟੀ

27 ਮਾਰਚ (ਵੀਰਵਾਰ): ਸ਼ਬ-ਏ-ਕਦਰ – ਜੰਮੂ ਵਿੱਚ ਬੈਂਕ ਬੰਦ

28 ਮਾਰਚ (ਸ਼ੁੱਕਰਵਾਰ): ਜਮਤ-ਉਲ-ਵਿਦਾ – ਜੰਮੂ-ਕਸ਼ਮੀਰ ਵਿੱਚ ਬੈਂਕ ਬੰਦ

30 ਮਾਰਚ (ਐਤਵਾਰ) – ਹਫ਼ਤਾਵਾਰੀ ਛੁੱਟੀ

 

ਤੁਹਿਨ ਕਾਂਤ ਪਾਂਡੇ ਹੋਣਗੇ SEBI ਦੇ ਨਵੇਂ ਮੁਖੀ, ਮਾਧਬੀ ਬੁਚ ਦੀ ਲੈਣਗੇ ਥਾਂ, ਜਾਣੋ ਕਿੰਨੀ ਹੋਵੇਗੀ ਤਨਖਾਹ

 

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ

0

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ

– ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਜਵਾਨਾਂ ਲਈ ਵਿੱਤੀ ਸਹਾਇਤਾ ਵਿੱਚ ਕੀਤਾ ਮਹੱਤਵਪੂਰਨ ਵਾਧਾ

ਚੰਡੀਗੜ੍ਹ, 28 ਫਰਵਰੀ 2025 – ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਗਿਆ ਹੈ।

ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਇਸ ਸੋਧੀ ਹੋਈ ਨੀਤੀ ਤਹਿਤ, ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਦੁੱਗਣੀ ਕਰ ਦਿੱਤੀ ਗਈ ਹੈ, ਜੋ ਪ੍ਰਭਾਵਿਤ ਸੈਨਿਕਾਂ ਲਈ ਵਧੇਰੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ। ਨਵੇਂ ਉਪਬੰਧਾਂ ਮੁਤਾਬਕ, 76 ਫ਼ੀਸਦ ਤੋਂ 100 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ ਹੁਣ 40 ਲੱਖ ਰੁਪਏ ਦਿੱਤੇ ਜਾਣਗੇ, ਜੋ ਕਿ ਪਹਿਲਾਂ ਇਹ ਰਾਸ਼ੀ 20 ਲੱਖ ਰੁਪਏ ਸੀ। ਇਸੇ ਤਰ੍ਹਾਂ, 51 ਫ਼ੀਸਦ ਤੋਂ 75 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 10 ਲੱਖ ਰੁਪਏ ਦੀ ਥਾਂ ਹੁਣ 20 ਲੱਖ ਰੁਪਏ ਦਿੱਤੇ ਜਾਣਗੇ, ਜਦੋਂ ਕਿ 25 ਫ਼ੀਸਦ ਤੋਂ 50 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 5 ਲੱਖ ਰੁਪਏ ਦੀ ਥਾਂ ਹੁਣ 10 ਲੱਖ ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਸਤੰਬਰ ਵਿੱਚ ਫਿਰ ਮੈਚ ਖੇਡ ਸਕਦੀਆਂ ਹਨ ਭਾਰਤ-ਪਾਕਿਸਤਾਨ ਦੀਆਂ ਟੀਮਾਂ: ਏਸ਼ੀਆ ਕੱਪ ਵਿੱਚ ਦੋਵਾਂ ਵਿਚਾਲੇ 3 ਟੀ-20 ਮੈਚ ਸੰਭਵ

ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੱਤੀ ਜਾਵੇ ਅਤੇ ਪ੍ਰਗਤੀਸ਼ੀਲ ਨੀਤੀਆਂ ਰਾਹੀਂ ਉਨ੍ਹਾਂ ਦਾ ਸਮਰਥਨ ਕੀਤਾ ਜਾਵੇ।

ਅੰਮ੍ਰਿਤਸਰ ਦੇ ਸ਼ਿਵ ਮੰਦਰ ‘ਚ ਹੋਈ ਚੋਰੀ, 3 ਲੱਖ ਰੁਪਏ ਦੇ ਗਹਿਣੇ ਚੋਰੀ ਕਰ ਕੇ ਫਰਾਰ || Punjab News

0

ਅੰਮ੍ਰਿਤਸਰ ਦੇ ਸ਼ਿਵ ਮੰਦਰ ‘ਚ ਹੋਈ ਚੋਰੀ, 3 ਲੱਖ ਰੁਪਏ ਦੇ ਗਹਿਣੇ ਚੋਰੀ ਕਰ ਕੇ ਫਰਾਰ

ਅੰਮ੍ਰਿਤਸਰ ਦੀ ਕਾਂਗੜਾ ਕਾਲੋਨੀ ਸ਼ਿਵ ਮੰਦਰ ‘ਚ ਰਾਤ ਸਮੇਂ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਵੱਲੋਂ ਮੰਦਰ ਦੇ ਤਾਲੇ ਤੋੜਨ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

3 ਕਿਲੋ ਚਾਂਦੀ ਦਾ ਸਮਾਨ ਚੋਰੀ

ਮੰਦਰ ਦੇ ਪ੍ਰਧਾਨ ਅਤੇ ਸਕੱਤਰ ਨੇ ਦੱਸਿਆ ਕਿ ਜਦੋਂ ਸਵੇਰੇ 5.30 ਵਜੇ ਮੰਦਰ ਖੋਲ੍ਹਿਆ ਗਿਆ ਤਾਂ ਚੋਰੀ ਦਾ ਪਤਾ ਲੱਗਾ। ਇਸ ਤੋਂ ਬਾਅਦ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਚੋਰ 3 ਕਿਲੋ ਚਾਂਦੀ ਦਾ ਸਮਾਨ ਲੈ ਗਏ ਹਨ। ਜਿਸ ਵਿੱਚ ਸ਼ਿਵਲਿੰਗ ਦੇ ਕੱਪੜਿਆਂ ਤੋਂ ਇਲਾਵਾ ਸ਼੍ਰੀ ਕ੍ਰਿਸ਼ਨ ਦੀ ਆਰਤੀ ਜੋਤ ਅਤੇ ਬੰਸਰੀ ਸ਼ਾਮਲ ਹੈ। ਜਦੋਂ ਸੀਸੀਟੀਵੀ ਫੁਟੇਜ ਨੂੰ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਤਿੰਨ ਚੋਰ ਸਨ। ਜਿਨ੍ਹਾਂ ਵਿੱਚੋਂ ਇੱਕ ਅੰਦਰ ਦਾਖ਼ਲ ਹੋਇਆ, ਜਦੋਂ ਕਿ ਦੋ ਬਾਹਰ ਖੜੇ ਰਹੇ। ਚੋਰ ਨੇੜਲੀ ਘਰ ਦੀ ਛੱਤ ਤੋਂ ਕੰਧ ਟੱਪ ਕੇ ਮੰਦਰ ‘ਚ ਦਾਖਲ ਹੋਏ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮ ਅਤੇ ਉਸ ਦੇ ਸਾਥੀਆਂ ਨੂੰ ਫੜ ਕੇ ਮਾਮਲਾ ਸੁਲਝਾ ਲਿਆ ਜਾਵੇਗਾ।

ਹਿਮਾਚਲ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

ਤੁਹਿਨ ਕਾਂਤ ਪਾਂਡੇ ਹੋਣਗੇ SEBI ਦੇ ਨਵੇਂ ਮੁਖੀ, ਮਾਧਬੀ ਬੁਚ ਦੀ ਲੈਣਗੇ ਥਾਂ, ਜਾਣੋ ਕਿੰਨੀ ਹੋਵੇਗੀ ਤਨਖਾਹ

0

ਤੁਹਿਨ ਕਾਂਤ ਪਾਂਡੇ ਹੋਣਗੇ SEBI ਦੇ ਨਵੇਂ ਮੁਖੀ, ਮਾਧਬੀ ਬੁਚ ਦੀ ਲੈਣਗੇ ਥਾਂ, ਜਾਣੋ ਕਿੰਨੀ ਹੋਵੇਗੀ ਤਨਖਾਹ

ਨਵੀ ਦਿੱਲੀ : ਕੇਂਦਰ ਸਰਕਾਰ ਨੇ ਵਿੱਤ ਸਕੱਤਰ ਤੁਹਿਨ ਕਾਂਤ ਪਾਂਡੇ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਦੇ ਅਗਲੇ ਮੁਖੀ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਤੁਹਿਨ ਅਗਲੇ 3 ਸਾਲਾਂ ਤੱਕ ਇਸ ਅਹੁਦੇ ‘ਤੇ ਰਹਿਣਗੇ। ਉਹ ਮੌਜੂਦਾ ਸੇਬੀ ਮੁਖੀ ਮਾਧਬੀ ਪੁਰੀ ਬੁਚ ਦੀ ਥਾਂ ਲੈਣਗੇ। ਜੋ ਕਿ 28 ਫਰਵਰੀ ਨੂੰ ਸੇਵਾਮੁਕਤ ਹੋ ਰਹੇ ਹਨ।

ਚਾਰ ਅਹਿਮ ਵਿਭਾਗਾਂ ਨੂੰ ਸੰਭਾਲ ਰਹੇ ਤੁਹਿਨ ਕਾਂਤ

ਦੱਸ ਦਈਏ ਕਿ ਤੁਹਿਨ ਕਾਂਤ ਪਾਂਡੇ ਓਡੀਸ਼ਾ ਕੇਡਰ ਦੇ 1987 ਬੈਚ ਦੇ ਆਈਏਐਸ ਅਧਿਕਾਰੀ ਹਨ। ਉਹ ਮੋਦੀ 3.0 ਸਰਕਾਰ ਵਿੱਚ ਭਾਰਤ ਦੇ ਸਭ ਤੋਂ ਵਿਅਸਤ ਸਕੱਤਰਾਂ ਵਿੱਚੋਂ ਇੱਕ ਹਨ। ਉਹ ਇਸ ਵੇਲੇ ਕੇਂਦਰ ਸਰਕਾਰ ਵਿੱਚ ਚਾਰ ਅਹਿਮ ਵਿਭਾਗਾਂ ਨੂੰ ਸੰਭਾਲ ਰਹੇ ਹਨ। ਉਨ੍ਹਾਂ ਨੂੰ 7 ਸਤੰਬਰ 2024 ਨੂੰ ਵਿੱਤ ਸਕੱਤਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ।

ਕਿੰਨੀ ਮਿਲੇਗੀ ਤਨਖਾਹ

ਸੇਬੀ ਦੇ ਨਵੇਂ ਮੁਖੀ ਨੂੰ ਕੇਂਦਰ ਸਰਕਾਰ ਦੇ ਸਕੱਤਰ ਦੇ ਬਰਾਬਰ ਤਨਖ਼ਾਹ ਅਤੇ ਹੋਰ ਸਹੂਲਤਾਂ ਮਿਲਣਗੀਆਂ ਜਾਂ ਉਨ੍ਹਾਂ ਨੂੰ ਕਾਰ ਅਤੇ ਘਰ ਤੋਂ ਬਿਨਾਂ ਹਰ ਮਹੀਨੇ 5 ਲੱਖ 62 ਹਜ਼ਾਰ 500 ਰੁਪਏ ਤਨਖਾਹ ਮਿਲੇਗੀ।

ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਬੱਸ ਪਲਟੀ, ਡਰਾਈਵਰ-ਕੰਡਕਟਰ ਸਣੇ ਕਈ ਸਵਾਰੀਆਂ ਜ਼ਖਮੀ

 

ਹਿਮਾਚਲ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

0

ਹਿਮਾਚਲ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

ਹਿਮਾਚਲ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਅਤੇ ਬਰਫਬਾਰੀ ਜਾਰੀ ਹੈ। ਖ਼ਰਾਬ ਮੌਸਮ ਕਾਰਨ ਚੰਬਾ, ਕੁੱਲੂ, ਲਾਹੌਲ-ਸਪੀਤੀ ਅਤੇ ਕਿਨੌਰ ਜ਼ਿਲ੍ਹਿਆਂ ਦੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਤੋਂ ਭਾਰੀ ਮੀਂਹ ਅਤੇ ਬਰਫ਼ਬਾਰੀ ਹੋ ਰਹੀ ਹੈ। ਮੀਂਹ, ਬਰਫ਼ਬਾਰੀ ਅਤੇ ਜ਼ਮੀਨ ਖਿਸਕਣ ਕਾਰਨ ਚਾਰ ਕੌਮੀ ਮਾਰਗਾਂ ਸਮੇਤ ਸੂਬੇ ਦੀਆਂ ਕਰੀਬ 250 ਸੜਕਾਂ ਬੰਦ ਹੋ ਗਈਆਂ ਹਨ।

ਘਰਾਂ ਅਤੇ ਹੋਟਲਾਂ ਵਿੱਚ ਵੜਿਆ ਪਾਣੀ

ਅੱਜ ਸਵੇਰੇ ਕੁੱਲੂ ਦੇ ਅਖਾੜਾ ਬਾਜ਼ਾਰ ਵਿੱਚ ਭਾਰੀ ਮੀਂਹ ਤੋਂ ਬਾਅਦ ਪਾਣੀ ਲੋਕਾਂ ਦੇ ਘਰਾਂ ਅਤੇ ਹੋਟਲਾਂ ਵਿੱਚ ਵੜ ਗਿਆ। ਡਰੇਨ ਵਿੱਚ ਹੜ੍ਹ ਆਉਣ ਕਾਰਨ ਕਈ ਵਾਹਨ ਮਲਬੇ ਹੇਠ ਦੱਬ ਗਏ। ਸੂਬੇ ‘ਚ ਕਈ ਥਾਵਾਂ ‘ਤੇ ਸੜਕਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸ਼ਿਮਲਾ ਨੂੰ ਕਿਨੌਰ ਜ਼ਿਲ੍ਹੇ ਨਾਲ ਜੋੜਨ ਵਾਲੇ ਰਾਸ਼ਟਰੀ ਰਾਜਮਾਰਗ 5 ਵੀ ਨਿਗੁਲਸਾਰੀ ਨੇੜੇ ਢਿੱਗਾਂ ਡਿੱਗਣ ਕਾਰਨ ਬੰਦ ਹੋ ਗਿਆ ਹੈ। ਹੋਲੀ-ਚੰਬਾ ਸੜਕ ‘ਤੇ ਵੀ ਵੱਡੇ ਪੱਧਰ ‘ਤੇ ਜ਼ਮੀਨ ਖਿਸਕ ਗਈ ਹੈ। ਇਸ ਕਾਰਨ ਗਰੋਲਾ ਨੇੜੇ ਇਸ ਸੜਕ ਬੰਦ ਹੋ ਗਈ ਹੈ।

ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਬੱਸ ਪਲਟੀ, ਡਰਾਈਵਰ-ਕੰਡਕਟਰ ਸਣੇ ਕਈ ਸਵਾਰੀਆਂ ਜ਼ਖਮੀ

ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਬੱਸ ਪਲਟੀ, ਡਰਾਈਵਰ-ਕੰਡਕਟਰ ਸਣੇ ਕਈ ਸਵਾਰੀਆਂ ਜ਼ਖਮੀ

0

ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਬੱਸ ਪਲਟੀ, ਡਰਾਈਵਰ-ਕੰਡਕਟਰ ਸਣੇ ਕਈ ਸਵਾਰੀਆਂ ਜ਼ਖਮੀ

ਹਿਮਾਚਲ ਪ੍ਰਦੇਸ਼, 28 ਫਰਵਰੀ : ਢਿੱਗਾਂ ਡਿੱਗਣ ਕਾਰਨ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਬੰਦ ਹੋ ਗਿਆ ਹੈ। ਮੰਡੀ ਪੁਲਿਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਲੋਕਾਂ ਨੂੰ ਸਾਵਧਾਨੀ ਨਾਲ ਯਾਤਰਾ ਕਰਨ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਅੱਜ ਭਾਰੀ ਬਾਰਿਸ਼ ਕਾਰਨ ਬਹੁਤ ਤਬਾਹੀ ਹੋਈ ਹੈ। ਕੁੱਲੂ ਦੇ ਅਖਾੜਾ ਬਾਜ਼ਾਰ ‘ਚ ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ‘ਚ ਪਾਣੀ ਵੜ ਗਿਆ। ਇਸ ਦੇ ਨਾਲ ਹੀ ਡਰੇਨ ਵਿੱਚ ਹੜ੍ਹ ਆਉਣ ਕਾਰਨ ਕਈ ਵਾਹਨ ਮਲਬੇ ਹੇਠ ਦੱਬ ਗਏ। ਇਸ ਤੋਂ ਇਲਾਵਾ ਮਨਾਲੀ ਤੋਂ ਪਠਾਨਕੋਟ ਜਾ ਰਹੀ ਇੱਕ ਨਿੱਜੀ ਬੱਸ ਬਨਾਲਾ ਵਿੱਚ ਢਿੱਗਾਂ ਡਿੱਗਣ ਕਾਰਨ ਪਲਟ ਗਈ।

ਮਲਬਾ ਹਟਾਉਣ ਦਾ ਕੰਮ ਜਾਰੀ

ਇਸ ਹਾਦਸੇ ਚ ਡਰਾਈਵਰ-ਕੰਡਕਟਰ ਦੇ ਨਾਲ-ਨਾਲ ਦੋ ਸਵਾਰੀਆਂ ਵੀ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਇਲਾਜ ਲਈ ਸੀਐਚਸੀ ਨਗਵਾਈ ਲਿਜਾਇਆ ਗਿਆ। ਹਾਲਾਂਕਿ, ਹਾਦਸੇ ਦੌਰਾਨ ਇਹ ਬੱਸ ਸੜਕ ਕਿਨਾਰੇ ਦੀਵਾਰ ਕੋਲ ਜਾ ਕੇ ਰੁਕ ਗਈ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਇਸ ਤੋਂ ਇਲਾਵਾ ਭਾਰੀ ਬਰਫ਼ਬਾਰੀ ਕਾਰਨ ਪੂਰੇ ਲਾਹੌਲ-ਸਪੀਤੀ ਜ਼ਿਲ੍ਹੇ, ਚੰਬਾ ਦੀ ਪੰਗੀ ਅਤੇ ਕਿਨੌਰ ਜ਼ਿਲ੍ਹੇ ਦਾ ਸੰਪਰਕ ਟੁੱਟ ਗਿਆ ਹੈ।ਮਲਬਾ ਹਟਾਉਣ ਦਾ ਕੰਮ ਜਾਰੀ ਹੈ।

2 ਆਸਕਰ ਜੇਤੂ ਇਸ ਦਿੱਗਜ ਅਦਾਕਾਰ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਪਤਨੀ ਅਤੇ ਕੁੱਤੇ ਦੀਆਂ ਵੀ ਮਿਲੀਆਂ ਲਾ/ਸ਼ਾਂ