Home Blog Page 852

ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

0

ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

– ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨਾਲ ਸਾਲ 2025 ਦੀ ਹੋਈ ਸ਼ੁਰੂਆਤ
– ਪੰਜਾਬ ਸਰਕਾਰ ਨੇ ਇਤਿਹਾਸਕ ਜਹਾਜ਼ ਹਵੇਲੀ ਦੀ ਮੁੜ ਬਹਾਲੀ ਦਾ ਕੰਮ ਕੀਤਾ ਸ਼ੁਰੂ

ਚੰਡੀਗੜ੍ਹ, 27 ਫਰਵਰੀ 2025 – ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲ੍ਹਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ ਪਟਿਆਲਾ ਵਿੱਚ ਪਟਿਆਲਾ ਹੈਰੀਟੇਜ਼ ਫੈਸਟੀਵਲ ਵਰਗੇ ਸਮਾਗਮਾਂ ਨਾਲ ਹੋਈ। ਇਹ ਜਸ਼ਨ ਨਾ ਸਿਰਫ਼ ਪੰਜਾਬ ਦੀ ਅਮੀਰ ਵਿਰਾਸਤ ਅਤੇ ਪ੍ਰੰਪਰਾਵਾਂ ਦੀ ਝਲਕ ਪੇਸ਼ ਕਰਦੇ ਹਨ ਬਲਕਿ ਸੂਬੇ ਨੂੰ ਚੋਟੀ ਦੇ ਸੈਲਾਨੀ ਕੇਂਦਰ ਵਜੋਂ ਵੀ ਸਥਾਪਿਤ ਕਰਦੇ ਹਨ।

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਕ ਵਜੋਂ ਆਪਣੀ ਪਛਾਣ ਮੁੜ ਬਹਾਲ ਕਰ ਰਿਹਾ ਹੈ। ਸੂਬੇ ਦੀ ਅਮੀਰ ਵਿਰਾਸਤ ਦੀ ਬਹਾਲੀ ਅਤੇ ਸੈਰ-ਸਪਾਟੇ ਦੇ ਵਿਸਥਾਰ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਚੱਲਦਿਆਂ ਸਰਕਾਰ ਵੱਲੋਂ ਕਈ ਲੜੀਵਾਰ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਰਾਹੀਂ ਪੰਜਾਬ ਦੇ ਇਤਿਹਾਸ, ਅਮੀਰ ਸੱਭਿਆਚਾਰ ਅਤੇ ਅਧਿਆਤਮਕ ਵਿਰਾਸਤ ਨੂੰ ਬਾਖੂਬੀ ਢੰਗ ਨਾਲ ਦਰਸਾਇਆ ਗਿਆ ਹੈ।

ਪੰਜਾਬ ਸਰਕਾਰ ਨੇ ਫਤਿਹਗੜ੍ਹ ਸਾਹਿਬ ਵਿੱਚ ਦੀਵਾਨ ਟੋਡਰ ਮੱਲ ਦੇ ਇਤਿਹਾਸਕ ਨਿਵਾਸ ਸਥਾਨ ਜਹਾਜ਼ ਹਵੇਲੀ ਦੀ ਮੁੜ ਬਹਾਲੀ ਸ਼ੁਰੂ ਕਰਕੇ ਸਿੱਖ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਦੀਵਾਨ ਟੋਡਰ ਮੱਲ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਸਸਕਾਰ ਲਈ ਜ਼ਮੀਨ ਖਰੀਦੀ ਸੀ, ਦੀ ਹਵੇਲੀ ਨੂੰ ਇਸਦੀ ਪੁਰਾਣੀ ਦਿੱਖ ਦੇਣ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ, ਪੰਜਾਬ ਆਪਣੀ ਦੇਖਰੇਖ ਹੇਠ ਕਾਰਜ ਕਰ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇਸ਼ ਭਰ ‘ਚੋਂ ਫਾਰਮ ਸਟੇ ਸੈਰ-ਸਪਾਟੇ ਦੇ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ, ਜੋ ਸੈਰ-ਸਪਾਟੇ ਦੇ ਮੁਹਾਂਦਰੇ ਨੂੰ ਵੀ ਬਦਲ ਰਿਹਾ ਹੈ। ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀ, ਪੇਂਡੂ ਅਤੇ ਫਾਰਮ ਟੂਰਿਜ਼ਮ ਨੂੰ ਵਿਕਸਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ ਜਿਸਦੇ ਨਤੀਜੇ ਵਜੋਂ, ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਹੰਸਾਲੀ ਪਿੰਡ ਨੂੰ ਸਤੰਬਰ 2024 ‘ਚ ਭਾਰਤ ਦਾ ਸਭ ਤੋਂ ਉੱਤਮ ਪਿੰਡ ਚੁਣਿਆ ਗਿਆ ਸੀ। ਖੇਤੀਬਾੜੀ ਸੈਰ-ਸਪਾਟਾ ਨਾ ਸਿਰਫ਼ ਸਥਾਨਕ ਆਰਥਿਕਤਾ ਲਈ ਲਾਭਦਾਇਕ ਹੈ ਬਲਕਿ ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧਦੀ ਹੈ, ਜਿਸ ਨਾਲ ਸੈਰ-ਸਪਾਟਾ ਖੇਤਰ ਵਿੱਚ ਨਵੇਂ ਮੌਕੇ ਪੈਦਾ ਹੁੰਦੇ ਹਨ।

ਸੈਰ ਸਪਾਟਾ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਕਈ ਪਵਿੱਤਰ ਅਸਥਾਨ, ਸ਼ਹੀਦਾਂ ਦੇ ਪਿੰਡ, ਜਲ ਸਰੋਤ ਅਤੇ ਅਣਪਛਾਣੇ ਸੈਰ-ਸਪਾਟਾ ਸਥਾਨ ਹਨ। ਪੰਜਾਬ ਸਰਕਾਰ ਨੇ ਅੱਜ ਯਾਨੀ 27 ਫਰਵਰੀ ਨੂੰ, ਜ਼ਿਲ੍ਹਾ ਰੂਪਨਗਰ ਦੀ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਕਿਸ਼ਤੀ ਅਤੇ ਪਾਣੀ ਵਾਲੀਆਂ ਸਾਹਸੀ ਗਤੀਵਿਧੀਆਂ (ਦਾਸਤਾਨ ਏ ਸ਼ਹਾਦਤ ਦੇ ਸਾਹਮਣੇ) ਵੀ ਸ਼ੁਰੂ ਕੀਤੀਆਂ ਹਨ।

ਸੌਂਦ ਨੇ ਦੱਸਿਆ ਕਿ ਹਾਲ ਹੀ ਵਿੱਚ, ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਇੰਡੀਆ ਇੰਟਰਨੈਸ਼ਨਲ ਟ੍ਰੇਡ ਫੇਅਰ (ਆਈ.ਆਈ.ਟੀ.ਐਫ.) 2024 ਵਿੱਚ ਪੰਜਾਬ ਦਿਵਸ ਸਮਾਰੋਹ ਮਨਾਇਆ ਗਿਆ ਸੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਰਾਜ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਚੱਲ ਰਹੇ ਯਤਨਾਂ ਨੂੰ ਉਜਾਗਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਮੰਚ ਰਾਹੀਂ ਪੰਜਾਬ ਟੂਰਿਜ਼ਮ, ਮਾਰਕਫੈੱਡ, ਵੇਰਕਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਰਗੇ ਵਿਭਾਗਾਂ ਦੇ ਵੱਖ-ਵੱਖ ਸਟਾਲਾਂ ਰਾਹੀਂ ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਾਸਤ, ਉਦਯੋਗਿਕ ਵਿਕਾਸ, ਖੇਤੀਬਾੜੀ ਨਵੀਨਤਾਵਾਂ, ਦਸਤਕਾਰੀ ਅਤੇ ਰਵਾਇਤੀ ਪਕਵਾਨਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ।

ਇਸ ਸਮਾਗਮ ਵਿੱਚ ਹੋਟਲ ਅਤੇ ਪ੍ਰਾਹੁਣਚਾਰੀ ਉਦਯੋਗਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੱਤਾ ਗਿਆ, ਜਿਸ ਵਿੱਚ ਖੇਤੀਬਾੜੀ ਟੂਰਿਜ਼ਮ, ਐਡਵੈਂਚਰ ਟੂਰਿਜ਼ਮ, ਪੇਂਡੂ ਸੈਰ-ਸਪਾਟਾ ਅਤੇ ਸੱਭਿਆਚਾਰਕ ਸੈਰ-ਸਪਾਟੇ ਵਿੱਚ ਨਿਵੇਸ਼ ਲਈ ਸੂਬੇ ਦੇ ਉਸਾਰੂ ਕਾਰੋਬਾਰੀ ਮਾਹੌਲ ਨੂੰ ਉਜਾਗਰ ਕੀਤਾ ਗਿਆ ਸੀ।

ਸੈਰ-ਸਪਾਟਾ ਅਤੇ ਡੈਸਟੀਨੇਸ਼ਨ ਵੈਡਿੰਗਜ਼ ਨੂੰ ਹੁਲਾਰਾ ਦੇਣ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਕਿਲ੍ਹਾ ਮੁਬਾਰਕ ਦੇ ਅੰਦਰ ਸ਼ਾਨਦਾਰ ਢੰਗ ਨਾਲ ਡਿਜ਼ਾਈਨ ਕੀਤੇ ਗਏ ਵਿਰਾਸਤੀ ਹੋਟਲ ‘ਰਨ ਬਾਸ’ ਦਾ ਵੀ ਉਦਘਾਟਨ ਕੀਤਾ ਸੀ।

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ || Punjab News

0

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 27 ਫਰਵਰੀ – ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਸੜਕਾਂ ਦੀ ਰਿਪੇਅਰ ਜਲਦ ਸ਼ੁਰੂ

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਸੜਕਾਂ ਦੀ ਮੁਰੰਮਤ ਕਰਵਾਉਣ ਲਈ ਕੰਮ ਪਾਸ ਹੋ ਗਿਆ ਹੈ ਅਤੇ ਜਲਦ ਹੀ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਪਹਿਲਾਂ ਵੀ ਹਲਕੇ ਅੰਦਰ ਸੜਕਾਂ ਦਾ ਨਿਰਮਾਣ ਅਤੇ ਰਿਪੇਅਰ ਦਾ ਕੰਮ ਚੱਲ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।

ਸਪੀਕਰ ਸੰਧਵਾਂ ਨੇ 5 ਲੋੜਵੰਦਾਂ ਨੂੰ ਵੀਅਲ ਚੇਅਰਾਂ ਕੀਤੀਆਂ ਭੇਂਟ, ਕਿਹਾ – ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ

ਵਿਜੀਲੈਂਸ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

0

ਵਿਜੀਲੈਂਸ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਚੰਡੀਗੜ੍ਹ, 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ: ਈ-ਟੈਂਡਰਿੰਗ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ, ਜਨਮ-ਮੌਤ ਰਜਿਸਟ੍ਰੇਸ਼ਨ ਵਿੱਚ ਸੋਧਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀ ਜਾਂਚ ਏਜੰਸੀ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਕਤ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਇਸ ਅਧਿਕਾਰੀ ਨੇ ਆਪਣੀ ਸਰਕਾਰੀ ਨੌਕਰੀ ਦੌਰਾਨ ਭ੍ਰਿਸ਼ਟ ਕਾਰਵਾਈਆਂ ਰਾਹੀਂ ਕਾਫ਼ੀ ਦੌਲਤ ਇਕੱਠੀ ਕੀਤੀ ਹੈ। ਜਾਂਚ ਵਿੱਚ ਖੁਲਾਸਾ ਹੋਇਆ ਕਿ ਗੁਰਪ੍ਰੀਤ ਸਿੰਘ ਨੇ ਕਈ ਜਾਇਦਾਦਾਂ ਖਰੀਦੀਆਂ ਹੋਈਆਂ ਹਨ ਅਤੇ ਵੱਖ-ਵੱਖ ਬੈਂਕਾਂ ਅਤੇ ਡਾਕਘਰਾਂ ਵਿੱਚ ਫਿਕਸਡ ਡਿਪਾਜ਼ਿਟ ਰਾਹੀਂ 1.83 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ ਕੀਤੀ ਹੋਈ ਹੈ, ਜੋ ਕਿ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ 129 ਫ਼ੀਸਦ ਵੱਧ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਇਸ ਕੇਸ ਦੇ ਸਬੰਧ ਵਿੱਚ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਲਈ ਗਈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਭੇਜੀਆਂ ਗਈਆਂ ਹਨ।

ਸਪੀਕਰ ਸੰਧਵਾਂ ਨੇ ਵਾਲੀਬਾਲ ਸਮੈਸਿੰਗ ਟੂਰਨਾਮੈਂਟ ਪਿੰਡ ਹਰੀਨੌ ਵਿਖੇ ਕੀਤੀ ਸ਼ਿਰਕਤ

0

ਸਪੀਕਰ ਸੰਧਵਾਂ ਨੇ ਵਾਲੀਬਾਲ ਸਮੈਸਿੰਗ ਟੂਰਨਾਮੈਂਟ ਪਿੰਡ ਹਰੀਨੌ ਵਿਖੇ ਕੀਤੀ ਸ਼ਿਰਕਤ

ਕੋਟਕਪੂਰਾ 27 ਫਰਵਰੀ- 6ਵਾਂ ਵਾਲੀਬਾਲ ਸਮੈਸਿੰਗ ਟੂਰਨਾਮੈਂਟ ਜੋ ਕਿ ਮਿਤੀ 27 ਅਤੇ 28 ਫਰਵਰੀ ਨੂੰ ਪਿੰਡ ਹਰੀਨੌਂ ਵਿਖੇ ਕਰਵਾਇਆ ਜਾ ਰਿਹਾ ਹੈ, ਦਾ ਅੱਜ ਉਦਘਾਟਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੱਡਾ ਰੋਲ ਅਦਾ ਕਰਕੇ ਸਾਨੂੰ ਤੰਦਰੁਸਤ ਬਣਾਉਂਦੀਆਂ ਹਨ।

ਖੇਡਾਂ ਨਾਲ ਮਨੁੱਖ ਮਾਨਸਿਕ ਤੇ ਸਰੀਰਕ ਤੌਰ ਤੇ ਹੁੰਦਾ ਹੈ ਤੰਦਰੁਸਤ

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਅਤੇ ਹੋਰ ਸਕੂਲੀ ਖੇਡਾਂ ਕਰਵਾ ਕੇ ਨੋਜਵਾਨਾਂ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਪਿੰਡ ਪੱਧਰ ਤੇ ਬਣੇ ਕਲੱਬਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਅਜਿਹੇ ਟੂਰਨਾਮੈਂਟ ਕਰਵਾ ਕੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਮੋਬਾਇਲ, ਇੰਟਰਨੈਂਟ ਆਦਿ ਦੇ ਜਮਾਨੇ ਵਿੱਚ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਅਜਿਹੇ ਟੂਰਨਾਮੈਂਟ ਕਰਵਾਉਣਾ ਬਹੁਤ ਹੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਕਰਵਾਉਣ ਲਈ ਜਿਸ ਵੀ ਮਦਦ ਦੀ ਜਰੂਰਤ ਹੈ, ਉਹ ਸਰਕਾਰ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਪਿੰਡਾਂ ਦੇ ਨੋਜਵਾਨ ਖੇਡਾਂ ਵਿੱਚ ਸਿਤਾਰਿਆਂ ਵਾਂਗ ਚਮਕਣ ਤੇ ਪੰਜਾਬ ਤੇ ਦੇਸ਼ ਦਾ ਨਾਮ ਰੋਸ਼ਨ ਕਰਨ। ਇਸ ਦੇ ਨਾਲ ਹੀ ਉਨ੍ਹਾਂ ਮੌਕੇ ਤੇ ਮੌਜੂਦ ਨੋਜਵਾਨਾਂ, ਬਜੁਰਗਾਂ ਨੂੰ ਜਿੰਮ ਵਿੱਚ ਜਾਣ ਲਈ ਪ੍ਰੇਰਿਤ ਵੀ ਕੀਤਾ।

ਰੋਜ਼ਾਨਾ ਖਾਲੀ ਪੇਟ ਟਮਾਟਰ ਦਾ ਜੂਸ ਪੀਣ ਦੇ ਹਨ ਇਹ ਹੈਰਾਨੀਜਨਕ ਫਾਇਦੇ, ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ!

ਸਪੀਕਰ ਸੰਧਵਾਂ ਨੇ 5 ਲੋੜਵੰਦਾਂ ਨੂੰ ਵੀਅਲ ਚੇਅਰਾਂ ਕੀਤੀਆਂ ਭੇਂਟ, ਕਿਹਾ – ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ

0

ਸਪੀਕਰ ਸੰਧਵਾਂ ਨੇ 5 ਲੋੜਵੰਦਾਂ ਨੂੰ ਵੀਅਲ ਚੇਅਰਾਂ ਕੀਤੀਆਂ ਭੇਂਟ, ਕਿਹਾ – ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ

ਕੋਟਕਪੁਰਾ 27 ਫਰਵਰੀ – ਰੋਟਰੀ ਕਲੱਬ ਵੱਲੋਂ ਲੋੜਵੰਦ ਦਿਵਿਆਂਗਾਂ ਦੀ ਮਦਦ ਲਈ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਆਯੋਜਿਤ ਕੀਤੇ ਵਿਕਲਾਂਗ ਵੀਅਲ ਚੇਅਰ ਵੰਡ ਸਮਾਗਮ ਵਿਚ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ ਅਤੇ ਉਨ੍ਹਾਂ ਲੋੜਵੰਦਾਂ ਨੂੰ ਪੰਜ ਵੀਅਲ ਚੇਅਰਾਂ ਭੇਂਟ ਕੀਤੀਆਂ।
ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ
ਸਪੀਕਰ ਸੰਧਵਾਂ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ ਅਤੇ ਸਾਨੂੰ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਵੱਲੋਂ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਂਦੀ ਹੈ ਜੋ ਕਿ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਤੇ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਨੂੰ ਸਮਾਜ ਵਿੱਚ ਬਰਾਬਰਤਾ ਦਵਾਈਏ।
ਮੁਫਤ ਸਿਹਤ ਜਾਂਚ ਕੈਂਪ ਵਿੱਚ ਮੁਫਤ ਟੈਸਟ
ਉਨ੍ਹਾਂ ਅੱਗੇ ਕਿਹਾ ਕਿ ਰੋਟਰੀ ਕਲੱਬ ਵੱਲੋਂ ਜਿਥੇ ਲੋਕਾਂ ਨੂੰ ਹਰ ਲੋੜੀਂਦੀ ਸਹੂਲਤ ਦਿੱਤੀ ਜਾ ਰਹੀ ਹੈ, ਉੱਥੇ ਹੀ ਕੱਲ੍ਹ ਪਿੰਡ ਵਾਂਦਰ ਜਟਾਣਾ ਵਿਖੇ ਕਲੱਬ ਵੱਲੋਂ ਮੁਫਤ ਸਿਹਤ ਜਾਂਚ ਕੈਂਪ ਵਿੱਚ ਮੁਫਤ ਟੈਸਟ ਕਰਵਾਏ ਜਾਣਗੇ, ਜਿਸ ਵਿੱਚ ਸਾਰੇ ਲੋੜੀਂਦੇ ਟੈਸਟਾਂ ਦੇ ਨਾਲ ਨਾਲ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਵੀ ਟੈਸਟ ਹੋਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਤੋਂ ਕੈਂਸਰ ਦਾ ਟੈਸਟ ਵੀ ਕਰਵਾਉਣ ਤਾਂ ਜੋ ਜੇਕਰ ਕਿਸੇ ਨੂੰ ਇਹ ਨਾ-ਮੁਰਾਦ ਬਿਮਾਰੀ ਹੈ, ਤਾਂ ਉਸ ਦਾ ਸਮੇਂ ਸਿਰ ਇਲਾਜ ਹੋ ਸਕੇ। ਉਨ੍ਹਾਂ ਕਿਹਾ ਕਿ ਕੈਂਸਰ ਦਾ ਇਲਾਜ ਹੈ ਜੇਕਰ ਇਸ ਦਾ ਸਮੇਂ ਸਿਰ ਪਤਾ ਲੱਗ ਜਾਵੇ।

ਪੰਜਾਬ ਸਰਕਾਰ ਨੇ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ: ਈ-ਟੈਂਡਰਿੰਗ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ, ਜਨਮ-ਮੌਤ ਰਜਿਸਟ੍ਰੇਸ਼ਨ ਵਿੱਚ ਸੋਧਾਂ

0

ਪੰਜਾਬ ਸਰਕਾਰ ਨੇ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ: ਈ-ਟੈਂਡਰਿੰਗ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ, ਜਨਮ-ਮੌਤ ਰਜਿਸਟ੍ਰੇਸ਼ਨ ਵਿੱਚ ਸੋਧਾਂ

ਚੰਡੀਗੜ੍ਹ, 27 ਫਰਵਰੀ 2025 – ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਨਵੇਂ ਸਾਲ ਲਈ, ਸਰਕਾਰ ਨੇ ਆਬਕਾਰੀ ਨੀਤੀ ਤੋਂ 11,200 ਕਰੋੜ ਰੁਪਏ ਦਾ ਟੀਚਾ ਰੱਖਿਆ ਹੈ। ਇਸ ਵਾਰ ਸ਼ਰਾਬ ਦੀਆਂ ਦੁਕਾਨਾਂ ਈ-ਟੈਂਡਰਿੰਗ ਰਾਹੀਂ ਅਲਾਟ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: ਮਹਾਂ ਸ਼ਿਵਰਾਤਰੀ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰਾਚੀਨ ਸ਼ਿਵ ਮੰਦਿਰ ਕੀਰਤਪੁਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੇ ਨਾਲ ਹੀ ਜਨਮ ਅਤੇ ਮੌਤ ਸਰਟੀਫਿਕੇਟਾਂ ਦੀ ਰਜਿਸਟ੍ਰੇਸ਼ਨ ਵਿੱਚ ਵੀ ਬਦਲਾਅ ਕੀਤੇ ਗਏ। ਹੁਣ, ਜੇਕਰ ਬੱਚੇ ਦੇ ਜਨਮ ਤੋਂ ਇੱਕ ਸਾਲ ਦੇ ਅੰਦਰ ਰਜਿਸਟਰਡ ਨਹੀਂ ਕੀਤਾ ਜਾਂਦਾ ਹੈ, ਤਾਂ ਪਰਿਵਾਰ ਨੂੰ ਆਦੇਸ਼ ਪਾਸ ਕਰਵਾਉਣ ਲਈ ਅਦਾਲਤ ਨਹੀਂ ਜਾਣਾ ਪਵੇਗਾ। ਹੁਣ ਇਹ ਕੰਮ ਸਿਰਫ਼ ਡਿਪਟੀ ਕਮਿਸ਼ਨਰ ਕੋਲ ਹੋਵੇਗਾ। ਹੁਣ, ਜੇਕਰ ਕਿਸੇ ਵਿਅਕਤੀ ਦੀ ਮੌਤ ਕਿਸੇ ਬਿਮਾਰੀ ਕਾਰਨ ਹੁੰਦੀ ਹੈ, ਤਾਂ ਡਾਕਟਰ ਨੂੰ ਮੌਤ ਸਰਟੀਫਿਕੇਟ ਵਿੱਚ ਉਸਦੀ ਮੌਤ ਦਾ ਕਾਰਨ ਲਿਖਣਾ ਪਵੇਗਾ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਨੂੰ 5,000 ਰੁਪਏ ਤੋਂ ਲੈ ਕੇ 5 ਲੱਖ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਵੇਂ ਆਬਕਾਰੀ ਪੁਲਿਸ ਸਟੇਸ਼ਨ ਬਣਾਏ ਜਾਣਗੇ। ਇਸ ਲਈ ਇੱਕ ਕਮੇਟੀ ਬਣਾਉਣ ਦੀ ਇਜਾਜ਼ਤ ਦੇ ਦਿੱਤੀ ਗਈ। ਇਹ ਕਮੇਟੀ ਦੱਸੇਗੀ ਕਿ ਇਹ ਪੁਲਿਸ ਸਟੇਸ਼ਨ ਕਿੱਥੇ ਖੋਲ੍ਹੇ ਜਾਣਗੇ।

ਮੁੱਖ ਮੰਤਰੀ ਨੇ ਤੀਰਥ ਯਾਤਰਾ ਵਿੱਚ ਵੀ ਬਦਲਾਅ ਕੀਤੇ ਹਨ ਜੋ ਪਹਿਲਾਂ ਆਵਾਜਾਈ ਅਧੀਨ ਸੀ, ਹੁਣ ਇਹ ਜ਼ਿੰਮੇਵਾਰੀ ਮਾਲੀਆ ਨੂੰ ਦਿੱਤੀ ਗਈ ਹੈ ਜਿਸ ਵਿੱਚ ਮੁੱਖ ਮੰਤਰੀ ਇੱਕ ਕਮੇਟੀ ਬਣਾਉਣਗੇ ਜੋ ਦੇਖੇਗੀ ਕਿ ਕਿੱਥੇ ਜਾਣਾ ਹੈ।

ਮਹਾਂ ਸ਼ਿਵਰਾਤਰੀ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰਾਚੀਨ ਸ਼ਿਵ ਮੰਦਿਰ ਕੀਰਤਪੁਰ ਸਾਹਿਬ ਵਿਖੇ ਹੋਏ ਨਤਮਸਤਕ

0

ਮਹਾਂ ਸ਼ਿਵਰਾਤਰੀ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰਾਚੀਨ ਸ਼ਿਵ ਮੰਦਿਰ ਕੀਰਤਪੁਰ ਸਾਹਿਬ ਵਿਖੇ ਹੋਏ ਨਤਮਸਤਕ

– ਕੀਰਤਪੁਰ ਸਾਹਿਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ- ਬੈਂਸ

ਕੀਰਤਪੁਰ ਸਾਹਿਬ 27 ਫਰਵਰੀ 2025 – ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਹਰਜੋਤ ਸਿੰਘ ਬੈਂਸ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਪੰਜਾਬ ਵੱਲੋਂ ਵੱਖ ਵੱਖ ਸ਼ਿਵ ਮੰਦਿਰਾਂ ਵਿੱਚ ਜਾ ਕੇ ਭਗਵਾਨ ਸ਼ਿਵ ਜੀ ਨੂੰ ਮੱਥਾ ਟੇਕਿਆ ਗਿਆ ਉੱਥੇ ਹੀ ਬੀਤੀ ਸ਼ਾਮ ਸਮੇਂ ਪ੍ਰਾਚੀਨ ਭਗਵਾਨ ਸ਼ਿਵ ਮੰਦਰ ਕੀਰਤਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਇਸ ਮੌਕੇ ਉਹਨਾਂ ਨੇ ਭਗਵਾਨ ਸ਼ਿਵਲਿੰਗ ਤੇ ਦੁੱਧ ਅਤੇ ਬੇਲ ਪੱਤਰ ਅਰਪਣ ਕੀਤੇ।

ਇਹ ਵੀ ਪੜ੍ਹੋ: ਪੁਲਿਸ ਨੇ 3 ਮਹਿਲਾ ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫ਼ਤਾਰ

ਇਸ ਮੌਕੇ ਉਹਨਾਂ ਨੇ ਕਿਹਾ ਕਿ ਉਹ ਅੱਜ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਭਗਵਾਨ ਸ਼ਿਵ ਜੀ ਦੇ ਮੰਦਰਾਂ ਵਿੱਚ ਜਾ ਕੇ ਭਗਵਾਨ ਸ਼ਿਵ ਜੀ ਦੇ ਦਰਸ਼ਨ ਕਰ ਰਹੇ ਹਨ ਉਨਾਂ ਨੂੰ ਕਾਫੀ ਸਕੂਨ ਮਿਲ ਰਿਹਾ ਹੈ। ਇਸ ਮੌਕੇ ਸ੍ਰੀ ਸਨਾਤਨ ਧਰਮ ਸਭਾ ਅਤੇ ਸ੍ਰੀ ਸਨਾਤਨ ਯੁਵਾ ਮੰਡਲ ਦੇ ਅਹੁਦੇਦਾਰਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਹਨਾਂ ਵੱਲੋਂ ਹਰਜੋਤ ਬੈਂਸ ਤੋਂ ਸ੍ਰੀ ਕੀਰਤਪੁਰ ਸਾਹਿਬ ਦੀ ਗਊਸ਼ਾਲਾ ਲਈ ਗਰਾਂਟ ਦੀ ਮੰਗ ਕੀਤੀ ਗਈ, ਜਿਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਉਨਾਂ ਦੀ ਮੰਗ ਮੰਨਣ ਦਾ ਭਰੋਸਾ ਦਵਾਇਆ ਗਿਆ।

ਉਹਨਾਂ ਨੇ ਕਿਹਾ ਕਿ ਕੀਰਤਪੁਰ ਸਾਹਿਬ ਦੀ ਨਗਰੀ ਦਾ ਉਹ ਸਰਵਪੱਖੀ ਵਿਕਾਸ ਕਰਵਾ ਰਹੇ ਹਨ। ਇਸ ਨਗਰੀ ਵਿੱਚ ਸਕੂਲ ਆਫ ਐਮੀਨੈਂਸ, ਪੀਐਚਸੀ ਸ੍ਰੀ ਕੀਰਤਪੁਰ ਸਾਹਿਬ, ਸੀਵਰੇਜ ਟ੍ਰੀਟਮੈਂਟ ਪਲਾਂਟ ਆਦਿ ਦਾ ਕੰਮ ਚੱਲ ਰਿਹਾ ਹੈ, ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿੱਚ ਉਨਾਂ ਵੱਲੋਂ ਹੋਰ ਕਈ ਪ੍ਰੋਜੈਕਟਾਂ ਦਾ ਕੰਮ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਨੀਲ ਦੱਤ ਦਿਵੇਦੀ, ਸ੍ਰੀ ਸਨਾਤਨ ਯੁਵਾ ਮੰਡਲ ਦੇ ਪ੍ਰਧਾਨ ਅਮਿਤ ਕੁਮਾਰ ਚਾਵਲਾ, ਅਸ਼ੋਕ ਬੇਦੀ, ਸਰਬਜੀਤ ਸਿੰਘ ਭਟੋਲੀ ਸਾਬਕਾ ਟਰੱਕ ਯੂਨੀਅਨ ਪ੍ਰਧਾਨ, ਮਨੀਸ਼ ਬਾਵਾ ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ, ਜਸਵੀਰ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਸਪੋਰਟਸ ਵਿੰਗ, ਗਫੂਰ ਮੁਹੰਮਦ ਜਨਰਲ ਸਕੱਤਰ, ਕੁਲਵੰਤ ਸਿੰਘ ਬਲਾਕ ਪ੍ਰਧਾਨ, ਸਤੀਸ਼ ਬਾਵਾ, ਗਗਨ ਭਾਰਜ਼, ਗੁਰਚਰਨ ਬਾਵਾ, ਪ੍ਰਕਾਸ਼ ਕੌਰ, ਮਾਨ ਸਿੰਘ ਸੈਣੀ, ਚੰਦਰ ਮੋਹਨ ਕੋਸ਼ਲ, ਰਾਮਪਾਲ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।

ਰੋਜ਼ਾਨਾ ਖਾਲੀ ਪੇਟ ਟਮਾਟਰ ਦਾ ਜੂਸ ਪੀਣ ਦੇ ਹਨ ਇਹ ਹੈਰਾਨੀਜਨਕ ਫਾਇਦੇ, ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ!

0

ਰੋਜ਼ਾਨਾ ਖਾਲੀ ਪੇਟ ਟਮਾਟਰ ਦਾ ਜੂਸ ਪੀਣ ਦੇ ਹਨ ਇਹ ਹੈਰਾਨੀਜਨਕ ਫਾਇਦੇ, ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ!

ਰੋਜ਼ਾਨਾ ਸਵੇਰੇ ਖਾਲੀ ਪੇਟ ਟਮਾਟਰ ਦਾ ਜੂਸ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ। ਟਮਾਟਰ ਵਿੱਚ ਬਹੁਤ ਸਾਰੇ ਜ਼ਰੂਰੀ ਪੌਸ਼ਟਿਕ ਤੱਤ ਹੁੰਦੇ ਹਨ, ਜਿਵੇਂ ਕਿ ਵਿਟਾਮਿਨ ਸੀ, ਵਿਟਾਮਿਨ ਏ, ਪੋਟਾਸ਼ੀਅਮ, ਫਾਈਬਰ ਅਤੇ ਐਂਟੀਆਕਸੀਡੈਂਟ, ਜੋ ਸਰੀਰ ਨੂੰ ਡੀਟੌਕਸ ਕਰਨ ਅਤੇ ਊਰਜਾ ਦੇਣ ਵਿੱਚ ਮਦਦ ਕਰਦੇ ਹਨ। ਆਓ ਜਾਣਦੇ ਹਾਂ, ਇਸ ਨੂੰ ਪੀਣ ਦੇ ਕੀ ਫਾਇਦੇ ਹਨ?

ਪਾਚਨ ਨੂੰ ਸੁਧਾਰੇ

ਟਮਾਟਰ ਦੇ ਜੂਸ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਪਾਚਨ ਤੰਤਰ ਨੂੰ ਸਹੀ ਢੰਗ ਨਾਲ ਕੰਮ ਕਰਨ ਵਿੱਚ ਮਦਦ ਕਰਦਾ ਹੈ। ਇਹ ਕਬਜ਼, ਬਦਹਜ਼ਮੀ ਅਤੇ ਐਸੀਡਿਟੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ।

ਭਾਰ ਘਟਾਉਣ ‘ਚ ਮਦਦਗਾਰ

ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਟਮਾਟਰ ਦਾ ਜੂਸ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿਚ ਕੈਲੋਰੀ ਘੱਟ ਹੁੰਦੀ ਹੈ ਅਤੇ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ, ਜੋ ਚਰਬੀ ਨੂੰ ਬਰਨ ਕਰਨ ਵਿਚ ਮਦਦ ਕਰਦਾ ਹੈ। ਇਸ ਨਾਲ ਤੁਹਾਡਾ ਭਾਰ ਵੀ ਤੇਜ਼ੀ ਨਾਲ ਘੱਟ ਹੁੰਦਾ ਹੈ।

ਦਿਲ ਨੂੰ ਸਿਹਤਮੰਦ ਰੱਖਦਾ

ਇਸ ਵਿਚ ਪੋਟਾਸ਼ੀਅਮ ਅਤੇ ਲਾਈਕੋਪੀਨ ਨਾਮਕ ਐਂਟੀਆਕਸੀਡੈਂਟ ਹੁੰਦੇ ਹਨ, ਜੋ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿਚ ਮਦਦ ਕਰਦੇ ਹਨ ਅਤੇ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਦੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, 22 ਅਪ੍ਰੈਲ ਤੱਕ ਲਾਗੂ ਰਹਿਣਗੇ ਆਦੇਸ਼

 

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, 22 ਅਪ੍ਰੈਲ ਤੱਕ ਲਾਗੂ ਰਹਿਣਗੇ ਆਦੇਸ਼

0

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, 22 ਅਪ੍ਰੈਲ ਤੱਕ ਲਾਗੂ ਰਹਿਣਗੇ ਆਦੇਸ਼

ਫਰੀਦਕੋਟ 27 ਫਰਵਰੀ – ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜ਼ਜ਼) ਐਕਟ 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਬਲਿਕ ਵੱਲੋਂ ਕਲਚਰਲ ਅਤੇ ਧਾਰਮਿਕ ਜਾਂ ਖੁਸ਼ੀ ਦੇ ਸਮਾਗਮਾਂ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਭੰਗ ਹੁੰਦੀ ਹੈ। ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਊਡ ਸਪੀਕਰ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 22 ਅਪ੍ਰੈਲ 2025 ਤੱਕ ਲਾਗੂ ਰਹੇਗੀ।

ਨਜਾਇਜ਼ ਕਬਜਿਆਂ ਤੇ ਪਾਬੰਦੀ

ਇਸ ਤੋਂ ਇਲਾਵਾ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸਰਕਾਰੀ ਰਸਤੇ/ਸੜਕਾਂ ਦੀ ਜ਼ਮੀਨ ‘ਤੇ ਨਜਾਇਜ਼ ਕਬਜਾ ਕਰਨ ‘ਤੇ ਵੀ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਧਾਰਾ 223 ਬੀ.ਐਨ.ਐਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਤੰਬਾਕੂ ਵੇਚਣ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਵਿਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਵਿਅਕਤੀ ਦੇ ਸਰੀਰ ਨੂੰ ਨੁਕਸਾਨ ਪਹੁੰਚਾਉਂਦੀ ਹੈ ਜਿਸ ਨਾਲ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ ‘ਤੇ ਰੋਗੀ ਹੋ ਜਾਂਦਾ ਹੈ। ਇਹ ਪਾਬੰਦੀ 22 ਅਪ੍ਰੈਲ 2025 ਤੱਕ ਲਾਗੂ ਰਹੇਗੀ।

ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਆਦਿ ਦੇ ਅੱਗੇ-ਪਿੱਛੇ ਲਾਈਟਾਂ ਨਹੀਂ, ਰਿਫਲੈਕਟਰ ਤੋਂ ਬਿਨਾਂ ਚੱਲਣ ‘ਤੇ ਰੋਕ

ਇਸੇ ਤਰਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਤੋਂ ਬਿਨਾਂ ਚੱਲਣ ‘ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ਦੀ ਮਨਾਹੀ ਹੋਵੇਗੀ। ਇਹ ਪਾਬੰਦੀ 22 ਅਪ੍ਰੈਲ 2025 ਤੱਕ ਲਾਗੂ ਰਹੇਗੀ।

ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ਤੇ ਪਾਬੰਦੀ

ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਜਨਤਕ ਛੱਪੜ ਪੂਰਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਆਮ ਲੋਕਾਂ/ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾਂਦਾ ਹੈ ਜਿਸ ਕਰਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ ਜਿਸ ਕਾਰਨ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ । ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ ।ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ/ਪੰਚਾਇਤ ਨਿਮਨ ਹਸਤਾਖਰ,ਸਬੰਧਤ ਉਪ ਮੰਡਲ ਮੈਜਿਸਟ੍ਰੇਟ ਜਾਂ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਪਾਸੋਂ ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਨਹੀਂ ਪੂਰੇਗਾ ।ਇਹ ਪਾਬੰਦੀ 22 ਅਪ੍ਰੈਲ 2025 ਤੱਕ ਲਾਗੂ ਰਹੇਗੀ।

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਹੁਕਮਾਂ ਦੇ ਅਨੁਸਾਰ ਜਿਲ੍ਹਾ ਫਰੀਦਕੋਟ ਦੀ ਹੱਦ ਅੰਦਰ ਜਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਜਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾ ਸੂਚਿਤ ਕਰੇਗਾ। ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਵਗੈਰਾ ਦੀ ਰਜਿਸਟ੍ਰੇਸ਼ਨ ਹੋਣਾ ਜਰੂਰੀ ਹੈ। ਖੂਹ/ਬੋਰਵੈਲ ਦੇ ਪੁੱਟਣ ਜਾਂ ਮੁਰੰਮਤ ਵਾਲੀ ਥਾਂ ਤੇ ਡਰਿਲਿੰਗ ਏਜੰਸੀ ਦਾ ਅਤੇ ਖੂਹ ਪੁਟਾਏ ਜਾਣ ਵਾਲੇ ਮਾਲਕ ਦਾ ਪੂਰੇ ਪਤੇ ਵਾਲਾ ਸਾਈਟ ਬੋਰਡ ਲਗਵਾਇਆ ਜਾਵੇ ਅਤੇ ਉਸ ਸਾਈਨ ਬੋਰਡ ਤੇ ਡਰਿਲਿੰਗ ਏਜੰਸੀ ਦਾ ਰਜਿਸਟਰੇਸ਼ਨ ਨੰਬਰ ਵੀ ਲਿਖਿਆ ਹੋਵੇ। ਬੋਰਵੈਲ ਦੇ ਆਲੇ ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰਕੇ ਕਵਰ ਕਰਕੇ ਰੱਖਿਆ ਜਾਵੇਗਾ ਅਤੇ ਖੂਹ/ਬੋਰਜ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ।

 

ਪੁਲਿਸ ਨੇ 3 ਮਹਿਲਾ ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫ਼ਤਾਰ

0

ਪੁਲਿਸ ਨੇ 3 ਮਹਿਲਾ ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫ਼ਤਾਰ

ਜਲੰਧਰ, 27 ਫਰਵਰੀ 2025 – ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਦਿਹਾਤੀ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਮਹਿਲਾ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 160 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਗ੍ਰਿਫਤਾਰੀਆਂ ਫਿਲੌਰ ਪੁਲਿਸ ਵਲੋਂ ਗੰਨਾ ਪਿੰਡ ਵਿਖੇ ਕੀਤੀਆਂ ਗਈਆਂ ਹਨ।

ਫੜੀਆਂ ਗਈਆਂ ਮਹਿਲਾਵਾਂ ਦੀ ਪਛਾਣ ਅਨੀਤਾ ਰਾਣੀ ਪਤਨੀ ਮੰਗਤ ਰਾਮ, ਰਾਣੀ ਪਤਨੀ ਮਿੰਦਾ ਪੁੱਤਰ ਜਾਗਰ ਰਾਮ ਅਤੇ ਪ੍ਰੀਤੀ ਪਤਨੀ ਹਰਜਿੰਦਰ ਪੁੱਤਰ ਰਾਣਾ (ਸਾਰੇ ਫਿਲੌਰ ਪੁਲਿਸ ਸਟੇਸ਼ਨ ਅਧੀਨ ਪੈਂਦੇ ਗੰਨਾ ਪਿੰਡ ਦੇ ਵਸਨੀਕ) ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਕੇਂਦਰ ਨੇ ਵਕਫ਼ ਬਿੱਲ ਵਿੱਚ 14 ਤਬਦੀਲੀਆਂ ਨੂੰ ਮਨਜ਼ੂਰੀ ਦਿੱਤੀ, ਪੜ੍ਹੋ ਵੇਰਵਾ

ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਐਸ.ਐਚ.ਓ. ਫਿਲੌਰ ਨੂੰ ਸੂਚਨਾ ਮਿਲਣ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਪੀ (ਜਾਂਚ) ਜਸਰੂਪ ਕੌਰ ਬਾਠ ਅਤੇ ਡੀ.ਐਸ.ਪੀ. ਫਿਲੌਰ ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਬਣਾਈ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ 22 ਫਰਵਰੀ ਨੂੰ ਅਨੀਤਾ ਰਾਣੀ ਨੂੰ ਰੋਕਿਆ ਅਤੇ ਉਸਦੇ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਸਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਟੀਮ ਨੇ 24 ਫਰਵਰੀ ਨੂੰ ਰਾਣੀ ਅਤੇ ਪ੍ਰੀਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਇਹਨਾਂ ਵਿਚੋਂ ਹਰੇਕ ਕੋਲੋਂ 45-45 ਗੋਲੀਆਂ ਬਰਾਮਦ ਕੀਤੀਆਂ।

ਐਸ.ਐਸ.ਪੀ. ਨੇ ਦੱਸਿਆ ਕਿ ਪੁਛਗਿੱਛ ਕਰਨ ‘ਤੇ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇਕ ਨੈੱਟਵਰਕ ਚਲਾ ਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਹਨ।

ਐਸ.ਐਸ.ਪੀ. ਖੱਖ ਨੇ ਅੱਗੇ ਦੱਸਿਆ ਕਿ ਤਿੰਨੋਂ ਔਰਤਾਂ ਆਦਤਨ ਅਪਰਾਧੀ ਹਨ, ਜਿਨ੍ਹਾਂ ‘ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਅਨੀਤਾ ਰਾਣੀ ਖਿਲਾਫ਼ ਸਾਲ 2022 ਅਤੇ ਸਾਲ 2024 ਦਰਮਿਆਨ ਐਨ.ਡੀ.ਪੀ.ਐਸ. ਐਕਟ ਦੇ ਤਿੰਨ ਮਾਮਲੇ ਦਰਜ ਹੋ ਚੁੱਕੇ ਹਨ। ਇਸੇ ਤਰ੍ਹਾਂ ਰਾਣੀ ਅਤੇ ਪ੍ਰੀਤੀ ‘ਤੇ ਵੀ ਪਹਿਲਾਂ ਹੀ ਤਿੰਨ-ਤਿੰਨ ਨਸ਼ੀਲੇ ਪਦਾਰਥਾਂ ਦੇ ਮਾਮਲੇ ਦਰਜ ਹਨ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਇਹ ਆਦਤਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤਾਜ਼ਾ ਮਾਮਲੇ ਵਿੱਚ ਫਿਲੌਰ ਪੁਲਿਸ ਸਟੇਸ਼ਨ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22-61-85 ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੋਰ ਜਾਂਚ ਲਈ ਇਹਨਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਐਸ.ਐਸ.ਪੀ. ਖੱਖ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਦਿਆਂ ਜਨਤਾ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਆਸ-ਪਾਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਗਤੀਵਿਧੀਆਂ ਦੇਖਣ ‘ਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਬਿਲਕੁੱਲ ਗੁਪਤ ਰੱਖੀ ਜਾਵੇਗੀ।