Home Blog Page 853

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, 22 ਅਪ੍ਰੈਲ ਤੱਕ ਲਾਗੂ ਰਹਿਣਗੇ ਆਦੇਸ਼

0

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, 22 ਅਪ੍ਰੈਲ ਤੱਕ ਲਾਗੂ ਰਹਿਣਗੇ ਆਦੇਸ਼

ਫਰੀਦਕੋਟ 27 ਫਰਵਰੀ – ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜ਼ਜ਼) ਐਕਟ 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਬਲਿਕ ਵੱਲੋਂ ਕਲਚਰਲ ਅਤੇ ਧਾਰਮਿਕ ਜਾਂ ਖੁਸ਼ੀ ਦੇ ਸਮਾਗਮਾਂ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਭੰਗ ਹੁੰਦੀ ਹੈ। ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਊਡ ਸਪੀਕਰ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 22 ਅਪ੍ਰੈਲ 2025 ਤੱਕ ਲਾਗੂ ਰਹੇਗੀ।

ਨਜਾਇਜ਼ ਕਬਜਿਆਂ ਤੇ ਪਾਬੰਦੀ

ਇਸ ਤੋਂ ਇਲਾਵਾ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸਰਕਾਰੀ ਰਸਤੇ/ਸੜਕਾਂ ਦੀ ਜ਼ਮੀਨ ‘ਤੇ ਨਜਾਇਜ਼ ਕਬਜਾ ਕਰਨ ‘ਤੇ ਵੀ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਧਾਰਾ 223 ਬੀ.ਐਨ.ਐਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਤੰਬਾਕੂ ਵੇਚਣ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਵਿਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਵਿਅਕਤੀ ਦੇ ਸਰੀਰ ਨੂੰ ਨੁਕਸਾਨ ਪਹੁੰਚਾਉਂਦੀ ਹੈ ਜਿਸ ਨਾਲ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ ‘ਤੇ ਰੋਗੀ ਹੋ ਜਾਂਦਾ ਹੈ। ਇਹ ਪਾਬੰਦੀ 22 ਅਪ੍ਰੈਲ 2025 ਤੱਕ ਲਾਗੂ ਰਹੇਗੀ।

ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਆਦਿ ਦੇ ਅੱਗੇ-ਪਿੱਛੇ ਲਾਈਟਾਂ ਨਹੀਂ, ਰਿਫਲੈਕਟਰ ਤੋਂ ਬਿਨਾਂ ਚੱਲਣ ‘ਤੇ ਰੋਕ

ਇਸੇ ਤਰਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਤੋਂ ਬਿਨਾਂ ਚੱਲਣ ‘ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ਦੀ ਮਨਾਹੀ ਹੋਵੇਗੀ। ਇਹ ਪਾਬੰਦੀ 22 ਅਪ੍ਰੈਲ 2025 ਤੱਕ ਲਾਗੂ ਰਹੇਗੀ।

ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ਤੇ ਪਾਬੰਦੀ

ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਜਨਤਕ ਛੱਪੜ ਪੂਰਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਆਮ ਲੋਕਾਂ/ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾਂਦਾ ਹੈ ਜਿਸ ਕਰਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ ਜਿਸ ਕਾਰਨ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ । ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ ।ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ/ਪੰਚਾਇਤ ਨਿਮਨ ਹਸਤਾਖਰ,ਸਬੰਧਤ ਉਪ ਮੰਡਲ ਮੈਜਿਸਟ੍ਰੇਟ ਜਾਂ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਪਾਸੋਂ ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਨਹੀਂ ਪੂਰੇਗਾ ।ਇਹ ਪਾਬੰਦੀ 22 ਅਪ੍ਰੈਲ 2025 ਤੱਕ ਲਾਗੂ ਰਹੇਗੀ।

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਹੁਕਮਾਂ ਦੇ ਅਨੁਸਾਰ ਜਿਲ੍ਹਾ ਫਰੀਦਕੋਟ ਦੀ ਹੱਦ ਅੰਦਰ ਜਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਜਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾ ਸੂਚਿਤ ਕਰੇਗਾ। ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਵਗੈਰਾ ਦੀ ਰਜਿਸਟ੍ਰੇਸ਼ਨ ਹੋਣਾ ਜਰੂਰੀ ਹੈ। ਖੂਹ/ਬੋਰਵੈਲ ਦੇ ਪੁੱਟਣ ਜਾਂ ਮੁਰੰਮਤ ਵਾਲੀ ਥਾਂ ਤੇ ਡਰਿਲਿੰਗ ਏਜੰਸੀ ਦਾ ਅਤੇ ਖੂਹ ਪੁਟਾਏ ਜਾਣ ਵਾਲੇ ਮਾਲਕ ਦਾ ਪੂਰੇ ਪਤੇ ਵਾਲਾ ਸਾਈਟ ਬੋਰਡ ਲਗਵਾਇਆ ਜਾਵੇ ਅਤੇ ਉਸ ਸਾਈਨ ਬੋਰਡ ਤੇ ਡਰਿਲਿੰਗ ਏਜੰਸੀ ਦਾ ਰਜਿਸਟਰੇਸ਼ਨ ਨੰਬਰ ਵੀ ਲਿਖਿਆ ਹੋਵੇ। ਬੋਰਵੈਲ ਦੇ ਆਲੇ ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰਕੇ ਕਵਰ ਕਰਕੇ ਰੱਖਿਆ ਜਾਵੇਗਾ ਅਤੇ ਖੂਹ/ਬੋਰਜ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ।

 

ਪੁਲਿਸ ਨੇ 3 ਮਹਿਲਾ ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫ਼ਤਾਰ

0

ਪੁਲਿਸ ਨੇ 3 ਮਹਿਲਾ ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫ਼ਤਾਰ

ਜਲੰਧਰ, 27 ਫਰਵਰੀ 2025 – ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਦਿਹਾਤੀ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਮਹਿਲਾ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 160 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਗ੍ਰਿਫਤਾਰੀਆਂ ਫਿਲੌਰ ਪੁਲਿਸ ਵਲੋਂ ਗੰਨਾ ਪਿੰਡ ਵਿਖੇ ਕੀਤੀਆਂ ਗਈਆਂ ਹਨ।

ਫੜੀਆਂ ਗਈਆਂ ਮਹਿਲਾਵਾਂ ਦੀ ਪਛਾਣ ਅਨੀਤਾ ਰਾਣੀ ਪਤਨੀ ਮੰਗਤ ਰਾਮ, ਰਾਣੀ ਪਤਨੀ ਮਿੰਦਾ ਪੁੱਤਰ ਜਾਗਰ ਰਾਮ ਅਤੇ ਪ੍ਰੀਤੀ ਪਤਨੀ ਹਰਜਿੰਦਰ ਪੁੱਤਰ ਰਾਣਾ (ਸਾਰੇ ਫਿਲੌਰ ਪੁਲਿਸ ਸਟੇਸ਼ਨ ਅਧੀਨ ਪੈਂਦੇ ਗੰਨਾ ਪਿੰਡ ਦੇ ਵਸਨੀਕ) ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਕੇਂਦਰ ਨੇ ਵਕਫ਼ ਬਿੱਲ ਵਿੱਚ 14 ਤਬਦੀਲੀਆਂ ਨੂੰ ਮਨਜ਼ੂਰੀ ਦਿੱਤੀ, ਪੜ੍ਹੋ ਵੇਰਵਾ

ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਐਸ.ਐਚ.ਓ. ਫਿਲੌਰ ਨੂੰ ਸੂਚਨਾ ਮਿਲਣ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਪੀ (ਜਾਂਚ) ਜਸਰੂਪ ਕੌਰ ਬਾਠ ਅਤੇ ਡੀ.ਐਸ.ਪੀ. ਫਿਲੌਰ ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਬਣਾਈ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ 22 ਫਰਵਰੀ ਨੂੰ ਅਨੀਤਾ ਰਾਣੀ ਨੂੰ ਰੋਕਿਆ ਅਤੇ ਉਸਦੇ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਸਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਟੀਮ ਨੇ 24 ਫਰਵਰੀ ਨੂੰ ਰਾਣੀ ਅਤੇ ਪ੍ਰੀਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਇਹਨਾਂ ਵਿਚੋਂ ਹਰੇਕ ਕੋਲੋਂ 45-45 ਗੋਲੀਆਂ ਬਰਾਮਦ ਕੀਤੀਆਂ।

ਐਸ.ਐਸ.ਪੀ. ਨੇ ਦੱਸਿਆ ਕਿ ਪੁਛਗਿੱਛ ਕਰਨ ‘ਤੇ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇਕ ਨੈੱਟਵਰਕ ਚਲਾ ਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਹਨ।

ਐਸ.ਐਸ.ਪੀ. ਖੱਖ ਨੇ ਅੱਗੇ ਦੱਸਿਆ ਕਿ ਤਿੰਨੋਂ ਔਰਤਾਂ ਆਦਤਨ ਅਪਰਾਧੀ ਹਨ, ਜਿਨ੍ਹਾਂ ‘ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਅਨੀਤਾ ਰਾਣੀ ਖਿਲਾਫ਼ ਸਾਲ 2022 ਅਤੇ ਸਾਲ 2024 ਦਰਮਿਆਨ ਐਨ.ਡੀ.ਪੀ.ਐਸ. ਐਕਟ ਦੇ ਤਿੰਨ ਮਾਮਲੇ ਦਰਜ ਹੋ ਚੁੱਕੇ ਹਨ। ਇਸੇ ਤਰ੍ਹਾਂ ਰਾਣੀ ਅਤੇ ਪ੍ਰੀਤੀ ‘ਤੇ ਵੀ ਪਹਿਲਾਂ ਹੀ ਤਿੰਨ-ਤਿੰਨ ਨਸ਼ੀਲੇ ਪਦਾਰਥਾਂ ਦੇ ਮਾਮਲੇ ਦਰਜ ਹਨ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਇਹ ਆਦਤਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤਾਜ਼ਾ ਮਾਮਲੇ ਵਿੱਚ ਫਿਲੌਰ ਪੁਲਿਸ ਸਟੇਸ਼ਨ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22-61-85 ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੋਰ ਜਾਂਚ ਲਈ ਇਹਨਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਐਸ.ਐਸ.ਪੀ. ਖੱਖ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਦਿਆਂ ਜਨਤਾ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਆਸ-ਪਾਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਗਤੀਵਿਧੀਆਂ ਦੇਖਣ ‘ਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਬਿਲਕੁੱਲ ਗੁਪਤ ਰੱਖੀ ਜਾਵੇਗੀ।

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ, ਕੇਂਦਰੀ ਯੋਜਨਾਵਾਂ ਦੀ ਲਈ ਰਿਪੋਰਟ

0

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ, ਕੇਂਦਰੀ ਯੋਜਨਾਵਾਂ ਦੀ ਲਈ ਰਿਪੋਰਟ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੀਐਮ ਸੈਣੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ। ਕਰੀਬ ਅੱਧਾ ਘੰਟਾ ਚੱਲੀ ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਦਿੱਲੀ ਦੇ ਲੋਕਾਂ ਨੂੰ ਵੀ ਕੇਂਦਰ ਦੀ ਹਰ ਯੋਜਨਾ ਦਾ ਲਾਭ ਮਿਲੇਗਾ। ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ ਨਾਲ ਵਿਕਾਸ ਦੀ ਰਫ਼ਤਾਰ ਦੁੱਗਣੀ ਹੋ ਜਾਵੇਗੀ।

ਕੇਂਦਰੀ ਯੋਜਨਾਵਾਂ ਦੀ ਪ੍ਰਗਤੀ ਰਿਪੋਰਟ ਲਈ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਰਿਆਣਾ ਵਿੱਚ ਚੱਲ ਰਹੀਆਂ ਕੇਂਦਰੀ ਯੋਜਨਾਵਾਂ ਦੀ ਪ੍ਰਗਤੀ ਰਿਪੋਰਟ ਲਈ ਹੈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਮੁੱਖ ਮੰਤਰੀ ਤੋਂ ਅਗਾਮੀ ਚੋਣਾਂ ਬਾਰੇ ਵੀ ਜਾਣਕਾਰੀ ਲਈ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹਰਿਆਣਾ ਅਤੇ ਵਿਕਸਤ ਭਾਰਤ 2047 ਦੇ ਵਿਕਾਸ ਦੇ ਸੰਕਲਪ ਵਿੱਚ ਹਰਿਆਣਾ ਦੀ ਭਾਗੀਦਾਰੀ ਬਾਰੇ ਵੀ ਪ੍ਰਧਾਨ ਮੰਤਰੀ ਨਾਲ ਚਰਚਾ ਕੀਤੀ ਗਈ।

ਮੋਗਾ ‘ਚ ਵਾਪਰਿਆ ਦਰਦਨਾਕ ਹਾਦਸਾ; ਚੱਲਦੇ ਟਰੈਕਟਰ ਤੋਂ ਡਿੱਗੀ ਔਰਤ, ਹੋਈ ਮੌ+ਤ

0

ਮੋਗਾ ‘ਚ ਵਾਪਰਿਆ ਦਰਦਨਾਕ ਹਾਦਸਾ; ਚੱਲਦੇ ਟਰੈਕਟਰ ਤੋਂ ਡਿੱਗੀ ਔਰਤ, ਹੋਈ ਮੌ+ਤ

ਮੋਗਾ ਵਿੱਚ ਚੱਲਦੇ ਟਰੈਕਟਰ ਤੋਂ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਇਹ ਹਾਦਸਾ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾ ‘ਚ ਵਾਪਰਿਆ, ਜਿਸ ‘ਚ 64 ਸਾਲਾ ਔਰਤ ਦੀ ਮੌਤ ਹੋ ਗਈ। ਘਟਨਾ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਜਸਪਾਲ ਕੌਰ ਆਪਣੇ ਪਤੀ ਅਜਮੇਰ ਸਿੰਘ ਨਾਲ ਟਰੈਕਟਰ-ਟਰਾਲੀ ‘ਤੇ ਤੂੜੀ ਵੇਚਣ ਜਾ ਰਹੀ ਸੀ।

ਇਹ ਵੀ ਪੜੋ : ਪੰਜਾਬ ‘ਚ ਨਸ਼ਿਆਂ ਖਿਲਾਫ ਬਣੀ ਹਾਈ ਪਾਵਰ ਕਮੇਟੀ, ਹਰਪਾਲ ਚੀਮਾ ਕਰਨਗੇ ਕਮੇਟੀ ਦੀ ਪ੍ਰਧਾਨਗੀ

ਜਸਪਾਲ ਕੌਰ ਪਿੰਡ ਨੂਰਪੁਰ ਹਕੀਮਾ ਨੇੜੇ ਚੱਲਦੇ ਟਰੈਕਟਰ ਤੋਂ ਹੇਠਾਂ ਡਿੱਗ ਗਈ ਅਤੇ ਟਰਾਲੀ ਦੀ ਚਪੇਟ ਚ ਆ ਗਈ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਧਾਰਾ 194 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ‘ਚ ਨਹੀਂ ਹੋਣ ਦਿੱਤਾ ਗਿਆ ਦਾਖਿਲ, ਆਤਿਸ਼ੀ ਸਮੇਤ ‘ਆਪ’ ਵਿਧਾਇਕਾਂ ਨੇ ਕੀਤਾ ਵਿਰੋਧ-ਪ੍ਰਦਰਸ਼ਨ

0

ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ‘ਚ ਨਹੀਂ ਹੋਣ ਦਿੱਤਾ ਗਿਆ ਦਾਖਿਲ, ਆਤਿਸ਼ੀ ਸਮੇਤ ‘ਆਪ’ ਵਿਧਾਇਕਾਂ ਨੇ ਕੀਤਾ ਵਿਰੋਧ-ਪ੍ਰਦਰਸ਼ਨ

ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ‘ਆਪ’ ਵਿਧਾਇਕਾਂ ਨੂੰ ਵਿਧਾਨ ਸਭਾ ‘ਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਨਾਲ ਵਿਧਾਇਕਾਂ ਨੇ ਵਿਧਾਨ ਸਭਾ ਕੰਪਲੈਕਸ ਦੇ ਬਾਹਰ ‘ਜੈ ਭੀਮ’ ਦੇ ਪੋਸਟਰਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ।

ਪੁਲਿਸ ਵਾਲਿਆਂ ਨਾਲ ਵੀ ਤਿੱਖੀ ਬਹਿਸ

ਵਿਧਾਨ ਸਭਾ ‘ਚ ਦਾਖਲ ਹੋਣ ਤੋਂ ਰੋਕੇ ਜਾਣ ‘ਤੇ ਆਤਿਸ਼ੀ ਨੇ ਕਿਹਾ- ਦੇਸ਼ ਦੇ ਇਤਿਹਾਸ ‘ਚ ਪਹਿਲੀ ਵਾਰ ਵਿਧਾਇਕਾਂ ਨੂੰ ਵਿਧਾਨ ਸਭਾ ‘ਚ ਜਾਣ ਤੋਂ ਰੋਕਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਆਤਿਸ਼ੀ ਦੀ ਪੁਲਿਸ ਵਾਲਿਆਂ ਨਾਲ ਵੀ ਤਿੱਖੀ ਬਹਿਸ ਹੋਈ। ਪੁਲਿਸ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਵਿਧਾਨ ਸਭਾ ਦੇ ਸਪੀਕਰ ਦਾ ਹੁਕਮ ਹੈ ਕਿ ‘ਆਪ’ ਵਿਧਾਇਕਾਂ ਨੂੰ ਵਿਧਾਨ ਸਭਾ ‘ਚ ਦਾਖਲ ਨਾ ਹੋਣ ਦਿੱਤਾ ਜਾਵੇ।

22 ਵਿਧਾਇਕਾਂ ਵਿੱਚੋਂ 21 ਮੁਅੱਤਲ

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ 22 ਵਿਧਾਇਕਾਂ ਵਿੱਚੋਂ 21 ਨੂੰ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਮੁਅੱਤਲ ਕਰ ਦਿੱਤਾ ਸੀ। ਮੁਅੱਤਲੀ ਉਦੋਂ ਹੋਈ ਜਦੋਂ ਦਿੱਲੀ ਦੇ ਉਪ ਰਾਜਪਾਲ (ਐਲਜੀ) ਦੇ ਭਾਸ਼ਣ ਦੌਰਾਨ ਵਿਧਾਇਕਾਂ ਨੇ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਨ੍ਹਾਂ 21 ਵਿਧਾਇਕਾਂ ‘ਚ ਆਤਿਸ਼ੀ ਸਮੇਤ ਕਈ ਪ੍ਰਮੁੱਖ ਨੇਤਾ ਸ਼ਾਮਲ ਹਨ। ਉਸ ਸਮੇਂ ਸਦਨ ‘ਚ ਇਕੱਲੇ ਵਿਧਾਇਕ ਅਮਾਨਤੁੱਲਾ ਖਾਨ ਨਹੀਂ ਸਨ ਅਤੇ ਇਸ ਲਈ ਉਹ ਮੁਅੱਤਲੀ ਤੋਂ ਬਚ ਗਏ ਸਨ।

ਪੰਜਾਬੀ ਭਾਸ਼ਾ ਵਿਵਾਦ: ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਦਿੱਤਾ ਵੱਡਾ ਬਿਆਨ, ਪੜੋ ਕੀ ਕਿਹਾ

ਕੇਂਦਰ ਨੇ ਵਕਫ਼ ਬਿੱਲ ਵਿੱਚ 14 ਤਬਦੀਲੀਆਂ ਨੂੰ ਮਨਜ਼ੂਰੀ ਦਿੱਤੀ, ਪੜ੍ਹੋ ਵੇਰਵਾ

0

ਕੇਂਦਰ ਨੇ ਵਕਫ਼ ਬਿੱਲ ਵਿੱਚ 14 ਤਬਦੀਲੀਆਂ ਨੂੰ ਮਨਜ਼ੂਰੀ ਦਿੱਤੀ, ਪੜ੍ਹੋ ਵੇਰਵਾ

ਨਵੀਂ ਦਿੱਲੀ, 27 ਫਰਵਰੀ 2025 – ਕੇਂਦਰੀ ਮੰਤਰੀ ਮੰਡਲ ਨੇ ਵਕਫ਼ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਬਿੱਲ ਨੂੰ 19 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਸੀ। ਸਰਕਾਰ ਇਸਨੂੰ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਹਿੱਸੇ ਵਿੱਚ ਪੇਸ਼ ਕਰ ਸਕਦੀ ਹੈ। ਬਜਟ ਸੈਸ਼ਨ ਦਾ ਦੂਜਾ ਹਿੱਸਾ 10 ਮਾਰਚ ਤੋਂ 4 ਅਪ੍ਰੈਲ ਤੱਕ ਚੱਲੇਗਾ।

ਇਹ ਵੀ ਪੜ੍ਹੋ: ਪੰਜਾਬੀ ਨੌਜਵਾਨ ਦੀ ਦੁਬਈ ਵਿੱਚ ਵਾਪਰੇ ਸੜਕ ਹਾਦਸੇ ‘ਚ ਮੌਤ

ਵਕਫ਼ ਬਿੱਲ ਦਾ ਨਵਾਂ ਖਰੜਾ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਦੀ ਰਿਪੋਰਟ ਦੇ ਆਧਾਰ ‘ਤੇ ਤਿਆਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਵਕਫ਼ ਬਿੱਲ ‘ਤੇ ਜੇਪੀਸੀ ਰਿਪੋਰਟ 13 ਫਰਵਰੀ ਨੂੰ ਬਜਟ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਸੰਸਦ ਵਿੱਚ ਪੇਸ਼ ਕੀਤੀ ਗਈ ਸੀ। ਵਿਰੋਧੀ ਧਿਰ ਨੇ ਇਸ ਰਿਪੋਰਟ ਨੂੰ ਫਰਜ਼ੀ ਦੱਸਿਆ ਸੀ। ਇਸ ਤੋਂ ਬਾਅਦ ਸੰਸਦ ਵਿੱਚ ਹੰਗਾਮਾ ਹੋਇਆ।

27 ਜਨਵਰੀ ਨੂੰ, ਵਕਫ਼ (ਸੋਧ) ਬਿੱਲ ਦੀ ਜਾਂਚ ਕਰ ਰਹੀ ਜੇਪੀਸੀ ਨੇ ਆਪਣੀ ਡਰਾਫਟ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਸੀ। ਜੇਪੀਸੀ ਮੀਟਿੰਗ ਵਿੱਚ 44 ਸੋਧਾਂ ‘ਤੇ ਚਰਚਾ ਕੀਤੀ ਗਈ। ਭਾਜਪਾ ਦੀ ਅਗਵਾਈ ਵਾਲੇ ਐਨਡੀਏ ਸੰਸਦ ਮੈਂਬਰਾਂ ਦੇ 14 ਸੋਧਾਂ ਨੂੰ ਸਵੀਕਾਰ ਕਰ ਲਿਆ ਗਿਆ, ਜਦੋਂ ਕਿ ਵਿਰੋਧੀ ਧਿਰ ਵੱਲੋਂ ਸੋਧਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ।

ਅਗਸਤ 2024 ਵਿੱਚ, ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਦੁਆਰਾ ਲੋਕ ਸਭਾ ਵਿੱਚ ਵਕਫ਼ ਬਿੱਲ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਇਸਨੂੰ ਜੇਪੀਸੀ ਕੋਲ ਭੇਜਿਆ ਗਿਆ। ਇਸ ਤੋਂ ਬਾਅਦ, ਜੇਪੀਸੀ ਨੇ ਇਸ ਬਾਰੇ 655 ਪੰਨਿਆਂ ਦੀ ਰਿਪੋਰਟ ਦਿੱਤੀ।

ਪੰਜਾਬ ‘ਚ ਨਸ਼ਿਆਂ ਖਿਲਾਫ ਬਣੀ ਹਾਈ ਪਾਵਰ ਕਮੇਟੀ, ਹਰਪਾਲ ਚੀਮਾ ਕਰਨਗੇ ਕਮੇਟੀ ਦੀ ਪ੍ਰਧਾਨਗੀ

0

ਪੰਜਾਬ ‘ਚ ਨਸ਼ਿਆਂ ਖਿਲਾਫ ਬਣੀ ਹਾਈ ਪਾਵਰ ਕਮੇਟੀ, ਹਰਪਾਲ ਚੀਮਾ ਕਰਨਗੇ ਕਮੇਟੀ ਦੀ ਪ੍ਰਧਾਨਗੀ

ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਜੰਗ ਸ਼ੁਰੂ ਕਰ ਦਿੱਤੀ ਹੈ। ਇਸ ਦੀ ਨਿਗਰਾਨੀ ਲਈ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ ਗਈ ਹੈ। ਕਮੇਟੀ ਦਾ ਕੰਮ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣਾ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੌਂਧ ਕਮੇਟੀ ਦੇ ਮੈਂਬਰ ਹੋਣਗੇ।

ਕਮੇਟੀ ਮੁੱਖ ਮੰਤਰੀ ਨੂੰ ਦੇਵੇਗੀ ਰਿਪੋਰਟ

ਪੰਜਾਬ ਸਰਕਾਰ ਵੱਲੋਂ ਵਾਰ ਆਨ ਡਰੱਗਜ਼ ਤਹਿਤ ਇਹ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਜ਼ਮੀਨੀ ਪੱਧਰ ‘ਤੇ ਕੰਮ ਕਰੇਗੀ। ਪਿੰਡ ਪੱਧਰ ‘ਤੇ ਲੋਕਾਂ ਵਿਚਕਾਰ ਜਾਇਆ ਜਾਵੇਗਾ। ਉਨ੍ਹਾਂ ਨਾਲ ਗੱਲ ਕੀਤੀ ਜਾਵੇਗੀ। ਕਮੇਟੀ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗੀ। ਇਸ ਤੋਂ ਬਾਅਦ ਸੁਧਾਰ ਦਾ ਸਿਲਸਿਲਾ ਜਾਰੀ ਰਹੇਗਾ।

ਪੰਜਾਬੀ ਭਾਸ਼ਾ ਵਿਵਾਦ: ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਦਿੱਤਾ ਵੱਡਾ ਬਿਆਨ, ਪੜੋ ਕੀ ਕਿਹਾ

ਪੰਜਾਬੀ ਭਾਸ਼ਾ ਵਿਵਾਦ: ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਦਿੱਤਾ ਵੱਡਾ ਬਿਆਨ, ਪੜੋ ਕੀ ਕਿਹਾ

0

ਪੰਜਾਬੀ ਭਾਸ਼ਾ ਵਿਵਾਦ: ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਦਿੱਤਾ ਵੱਡਾ ਬਿਆਨ, ਪੜੋ ਕੀ ਕਿਹਾ

ਪੰਜਾਬ ਵਿੱਚ ਸੀਬੀਐਸਈ ਵੱਲੋਂ ਜਾਰੀ ਇਕ ਸਰਕੂਲਰ ਤੋਂ ਬਾਅਦ ਪੰਜਾਬੀ ਭਾਸ਼ਾ ਨੂੰ ਲੈ ਕੇ ਵਿਵਾਦ ਜਾਰੀ ਹੈ। ਹੁਣ ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਵੀ ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਬਣਾਉਣ ਲਈ ਇਕ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਮਸ਼ਹੂਰ ਗਾਇਕ ਗੁਰੂ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੰਜਾਬੀ ਭਾਸ਼ਾ ਨੂੰ ਲੈ ਕੇ ਇਕ ਪੋਸਟ ਸਾਂਝੀ ਕੀਤੀ ਹੈ। ਗੁਰੂ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਪੜ੍ਹਦੇ ਹਰ ਵਿਦਿਆਰਥੀ ਲਈ ਪੰਜਾਬੀ ਭਾਸ਼ਾ ਲਾਜ਼ਮੀ ਹੋਣੀ ਚਾਹੀਦੀ ਹੈ, ਚਾਹੇ ਉਹ ਕਿਸੇ ਵੀ ਬੋਰਡ ਵਿੱਚ ਪੜ੍ਹਦਾ ਹੋਵੇ।

ਗੁਰੂ ਰੰਧਾਵਾ ਨੇ ਆਪਣੀ ਮਾਂ-ਬੋਲੀ ‘ਤੇ ਮਾਣ ਜ਼ਾਹਰ ਕਰਦਿਆਂ ਕਿਹਾ, “ਇਹ ਸਾਡਾ ਮਾਣ ਅਤੇ ਪਛਾਣ ਹੈ। ਅਸੀਂ ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਾਂ, ਪਰ ਪੰਜਾਬੀ ਸਾਡਾ ਸੱਭਿਆਚਾਰ ਅਤੇ ਜੜ੍ਹ ਹੈ। ਮੇਰੀ ਸਾਰੀ ਹੋਂਦ ਮੇਰੀ ਭਾਸ਼ਾ ਅਤੇ ਪੰਜਾਬੀ ਗੀਤਾਂ ਕਰਕੇ ਹੈ।”ਆਪਣੇ ਆਪ ਨੂੰ ”ਹਮੇਸ਼ਾ ਮਾਣਮੱਤਾ ਪਿੰਡ ਵਾਸੀ, ਮਾਣਮੱਤਾ ਪੰਜਾਬੀ ਅਤੇ ਮਾਣਮੱਤਾ ਭਾਰਤੀ” ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਪੰਜਾਬੀ ਨੌਜਵਾਨ ਦੀ ਦੁਬਈ ਵਿੱਚ ਵਾਪਰੇ ਸੜਕ ਹਾਦਸੇ ‘ਚ ਮੌਤ

0

ਪੰਜਾਬੀ ਨੌਜਵਾਨ ਦੀ ਦੁਬਈ ਵਿੱਚ ਵਾਪਰੇ ਸੜਕ ਹਾਦਸੇ ‘ਚ ਮੌਤ

ਸੁਲਤਾਨਪੁਰ ਲੋਧੀ 27 ਫਰਵਰੀ 2025 – ਜ਼ਿਲ੍ਹਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਇੱਕ ਨੌਜਵਾਨ ਦੀ ਦੁਬਈ ਵਿਖੇ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: ‘ਜਾਗੋ’ ‘ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦਾ ਮਾਮਲਾ: ਫਾਇਰਿੰਗ ਕਰਨ ਵਾਲਾ ਗ੍ਰਿਫਤਾਰ

ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਜਸਵਿੰਦਰ ਲਾਲ ਵਾਸੀ ਡਡਵਿੰਡੀ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਨੌਜਵਾਨ ਪੁੱਤਰ ਗੁਰਪ੍ਰੀਤ ਸਿੰਘ ਰੋਜ਼ੀ ਰੋਟੀ ਕਮਾਉਣ ਅਤੇ ਆਪਣੇ ਭਵਿੱਖ ਦੀ ਬੇਹਤਰੀ ਲਈ ਤਕਰੀਬਨ 9 ਸਾਲ ਪਹਿਲਾਂ ਦੁਬਈ ਵਿਖੇ ਗਿਆ ਸੀ ਅਤੇ ਉਹ ਉਥੇ ਕੰਪਨੀਆਂ ਵਿੱਚ ਟੈਕਸੀ ਰਾਹੀਂ ਪਾਰਸਲ (ਟਿਫਨ) ਪਹੁੰਚਾਉਣ ਦਾ ਕੰਮ ਕਰਦਾ ਸੀ।

ਉਨ੍ਹਾਂ ਦੱਸਿਆ ਕਿ ਅਚਾਨਕ ਦੋ ਦਿਨ ਪਹਿਲਾਂ ਸਾਨੂੰ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਚਾਚੇ ਹਰਜਿੰਦਰ ਸਿੰਘ ਜੋ ਕਿ ਦੁਬਈ ਵਿੱਚ ਹੀ ਕੰਮ ਕਰਦਾ ਹੈ ਨੇ ਫੋਨ ‘ਤੇ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਕੰਪਨੀ ਵਿੱਚ ਪਾਰਸਲ ਦੇਣ ਜਾਂਦੇ ਸਮੇਂ ਟਰਾਲੇ ਨਾਲ ਹੋਈ ਟੱਕਰ ਦੌਰਾਨ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਅਪਣੇ ਪਿੱਛੇ ਮਾਤਾ ਪਿਤਾ ਤੋਂ ਇਲਾਵਾ ਪਤਨੀ ਅਤੇ ਦੋ ਛੋਟੇ ਛੋਟੇ ਬੱਚਿਆਂ ਨੂੰ ਰੋਂਦੇ ਕੁਰਲਾਉਂਦੇ ਛੱਡ ਕੇ ਇਸ ਦੁਨੀਆਂ ਤੋਂ ਚਲਾ ਗਿਆ ਹੈ। ਪਰਿਵਾਰਕ ਮੈਬਰਾਂ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਕਾਨੂੰਨੀ ਕਾਰਵਾਈ ਤੋ ਬਾਅਦ ਉਸਦਾ ਚਾਚਾ ਹਰਜਿੰਦਰ ਸਿੰਘ ਸ਼ੁਕਰਵਾਰ ਤੱਕ ਭਾਰਤ ਲੈ ਕੇ ਆਵੇਗਾ।

ਮਹਾਸ਼ਿਵਰਾਤਰੀ ਮੌਕੇ ਵੱਡਾ ਹਾਦਸਾ, ਗੋਦਾਵਰੀ ਨਦੀ ‘ਚ ਡੁੱਬਣ ਨਾਲ 5 ਨੌਜਵਾਨਾਂ ਦੀ ਮੌ/ਤ

0

ਮਹਾਸ਼ਿਵਰਾਤਰੀ ਮੌਕੇ ਵੱਡਾ ਹਾਦਸਾ, ਗੋਦਾਵਰੀ ਨਦੀ ‘ਚ ਡੁੱਬਣ ਨਾਲ 5 ਨੌਜਵਾਨਾਂ ਦੀ ਮੌ/ਤ

ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲ੍ਹੇ ਵਿੱਚ ਮਹਾਸ਼ਿਵਰਾਤਰੀ ਦੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਬੁੱਧਵਾਰ ਨੂੰ ਨਦੀ ‘ਚ ਨਹਾਉਣ ਗਏ ਪੰਜ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਹ ਹਾਦਸਾ ਤੱਲਾਪੁੜੀ ਮੰਡਲ ਦੇ ਤਾਡੀਪੁੜੀ ਇਲਾਕੇ ‘ਚ ਵਾਪਰਿਆ, ਜਿੱਥੇ ਕੁੱਲ 11 ਨੌਜਵਾਨ ਗੋਦਾਵਰੀ ਨਦੀ ‘ਚ ਨਹਾਉਣ ਲਈ ਗਏ ਸਨ।

ਪੰਜਾਂ ਲਾਸ਼ਾਂ ਬਰਾਮਦ

ਡੂੰਘਾਈ ਦਾ ਸਹੀ ਅੰਦਾਜ਼ਾ ਨਾ ਲੱਗਣ ਕਾਰਨ ਉਹ ਅਚਾਨਕ ਨਦੀ ਦੇ ਤੇਜ਼ ਵਹਾਅ ਵਿੱਚ ਫਸ ਗਏ। ਜਦੋਂ ਕੁਝ ਨੌਜਵਾਨਾਂ ਨੇ ਆਪਣੇ ਡੁੱਬ ਰਹੇ ਦੋਸਤਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪ ਹੀ ਨਦੀ ਦੇ ਤੇਜ਼ ਵਹਾਅ ਵਿੱਚ ਵਹਿਣ ਲੱਗੇ। ਇਸ ਦੌਰਾਨ ਪੰਜ ਨੌਜਵਾਨ ਦਰਿਆ ਦੀਆਂ ਲਹਿਰਾਂ ਵਿੱਚ ਡੁੱਬ ਗਏ, ਜਦਕਿ ਬਾਕੀ ਛੇ ਕਿਸੇ ਤਰ੍ਹਾਂ ਕੰਢੇ ਤੱਕ ਪਹੁੰਚਣ ਵਿੱਚ ਕਾਮਯਾਬ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਪੰਜਾਂ ਲਾਸ਼ਾਂ ਨੂੰ ਬਰਾਮਦ ਕਰ ਲਿਆ।

ਸ਼ਿਵਰਾਤਰੀ ਮੌਕੇ ਵਿਧਾਇਕ ਕੁਲਵੰਤ ਸਿੰਘ ਹੋਏ ਮੋਹਾਲੀ ਦੇ ਮੰਦਰਾਂ ਵਿੱਚ ਨਤਮਸਤਕ