Home Blog Page 854

ਕ੍ਰਿਕਟਰ ਕੁਲਦੀਪ ਯਾਦਵ ਨੇ ਆਪਣੀ ਬਚਪਨ ਦੀ ਦੋਸਤ ਵੰਸ਼ਿਕਾ ਨਾਲ ਕੀਤੀ ਮੰਗਣੀ

0

– ਲਖਨਊ ਦੇ ਇੱਕ ਹੋਟਲ ਵਿੱਚ ਕੀਤੀ ਸੈਰੇਮਨੀ
– ਰਿੰਕੂ ਸਿੰਘ ਵੀ ਆਪਣੀ ਹੋਣ ਵਾਲੀ ਪਤਨੀ ਨਾਲ ਪਹੁੰਚੇ

ਲਖਨਊ, 5 ਜੂਨ 2025 – ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ ਕੁਲਦੀਪ ਯਾਦਵ ਨੇ ਬੁੱਧਵਾਰ ਨੂੰ ਵੰਸ਼ਿਕਾ ਨਾਲ ਮੰਗਣੀ ਕਰ ਲਈ। ਕੁਲਦੀਪ ਅਤੇ ਵੰਸ਼ਿਕਾ ਬਚਪਨ ਦੇ ਦੋਸਤ ਹਨ। ਮੰਗਣੀ ਦੀ ਰਸਮ ਲਖਨਊ ਦੇ ਇੱਕ ਹੋਟਲ ਵਿੱਚ ਹੋਈ। ਕੁਲਦੀਪ ਅਤੇ ਵੰਸ਼ਿਕਾ ਦੇ ਪਰਿਵਾਰ ਦੇ ਨਾਲ ਕ੍ਰਿਕਟਰ ਰਿੰਕੂ ਸਿੰਘ ਆਪਣੀ ਵੀ ਹੋਣ ਵਾਲੀ ਪਤਨੀ ਨਾਲ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

ਵੰਸ਼ਿਕਾ ਕਾਨਪੁਰ ਦੇ ਸ਼ਿਆਮ ਨਗਰ ਦੀ ਰਹਿਣ ਵਾਲੀ ਹੈ। ਇਸ ਵੇਲੇ ਉਹ ਆਸਟ੍ਰੇਲੀਆ ਵਿੱਚ ਪੜ੍ਹਾਈ ਕਰ ਰਹੀ ਹੈ। ਜਦੋਂ ਕਿ ਕੁਲਦੀਪ ਯਾਦਵ ਵੰਸ਼ਿਕਾ ਦੇ ਘਰ ਤੋਂ 3 ਕਿਲੋਮੀਟਰ ਦੂਰ ਇੱਕ ਲਾਲ ਬੰਗਲੇ ਵਿੱਚ ਰਹਿੰਦਾ ਹੈ। ਕੁਲਦੀਪ ਆਈਪੀਐਲ ਵਿੱਚ ਦਿੱਲੀ ਕੈਪੀਟਲਜ਼ ਲਈ ਖੇਡਦਾ ਹੈ।

ਵੰਸ਼ਿਕਾ ਦੇ ਪਿਤਾ ਯੋਗੇਸ਼ ਸਿੰਘ ਐਲਆਈਸੀ ਵਿੱਚ ਇੱਕ ਅਧਿਕਾਰੀ ਹਨ। ਮੰਗਣੀ ਸਮਾਰੋਹ ਲਖਨਊ ਵਿੱਚ ਨਿੱਜੀ ਰੱਖਿਆ ਗਿਆ ਸੀ। ਇਸ ਵਿੱਚ ਦੋਵਾਂ ਪਰਿਵਾਰਾਂ ਦੇ ਸਿਰਫ਼ ਖਾਸ ਲੋਕਾਂ ਨੇ ਹੀ ਹਿੱਸਾ ਲਿਆ। ਕ੍ਰਿਕਟਰ ਰਿੰਕੂ ਸਿੰਘ ਆਪਣੀ ਹੋਣ ਵਾਲੀ ਪਤਨੀ ਪ੍ਰਿਆ ਸਰੋਜ ਨਾਲ ਕੁਲਦੀਪ ਨੂੰ ਵਧਾਈ ਦੇਣ ਪਹੁੰਚੇ।

ਇਸ ਮੌਕੇ ‘ਤੇ ਕੁਲਦੀਪ ਅਤੇ ਵੰਸ਼ਿਕਾ ਯਾਦਵ ਦੋਵੇਂ ਬਹੁਤ ਖੁਸ਼ ਦਿਖਾਈ ਦਿੱਤੇ। ਦੋਵਾਂ ਨੂੰ ਕਈ ਵਾਰ ਸਟੇਜ ‘ਤੇ ਮਸਤੀ ਦੇ ਮੂਡ ਵਿੱਚ ਦੇਖਿਆ ਗਿਆ। ਉਨ੍ਹਾਂ ਨੂੰ ਕਈ ਵਾਰ ਆਪਣੇ ਮੋਬਾਈਲ ਨਾਲ ਸੈਲਫੀ ਲੈਂਦੇ ਦੇਖਿਆ ਗਿਆ। ਫਿਰ ਕਈ ਵਾਰ ਦੋਵੇਂ ਇੱਕ ਦੂਜੇ ਨਾਲ ਗੱਲ ਕਰਨ ਤੋਂ ਬਾਅਦ ਉੱਚੀ-ਉੱਚੀ ਹੱਸ ਰਹੇ ਸਨ।

ਵੰਸ਼ਿਕਾ ਕੁਲਦੀਪ ਦੀ ਬਚਪਨ ਦੀ ਦੋਸਤ ਹੈ। ਦੋਵੇਂ ਇੱਕ ਦੂਜੇ ਨੂੰ ਕਈ ਸਾਲਾਂ ਤੋਂ ਜਾਣਦੇ ਹਨ। ਹੌਲੀ-ਹੌਲੀ ਦੋਸਤੀ ਪਿਆਰ ਵਿੱਚ ਬਦਲ ਗਈ। ਵੰਸ਼ਿਕਾ ਕਾਨਪੁਰ ਦੀ ਰਹਿਣ ਵਾਲੀ ਹੈ। ਉਸਨੇ ਆਪਣੀ ਪੜ੍ਹਾਈ ਵੀ ਇੱਥੋਂ ਹੀ ਪੂਰੀ ਕੀਤੀ। ਕੁਲਦੀਪ ਨੇ ਸਾਲ 2024 ਵਿੱਚ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਉਹ ਕਿਸੇ ਵੀ ਬਾਲੀਵੁੱਡ ਅਦਾਕਾਰਾ ਨਾਲ ਵਿਆਹ ਨਹੀਂ ਕਰੇਗਾ। ਉਸਦੀ ਪਤਨੀ ਅਜਿਹੀ ਹੋਵੇਗੀ ਜੋ ਪਰਿਵਾਰ ਦੀ ਦੇਖਭਾਲ ਕਰੇ। ਵੰਸ਼ਿਕਾ ਬਾਰੇ ਗੱਲ ਕਰਦਿਆਂ, ਕੁਲਦੀਪ ਨੇ ਕਿਹਾ ਕਿ ਉਸਦੀ ਜ਼ਿੰਦਗੀ ਵਿੱਚ ਉਸਦਾ ਇੱਕ ਖਾਸ ਸਥਾਨ ਹੈ। ਉਨ੍ਹਾਂ ਦਾ ਰਿਸ਼ਤਾ ਬਹੁਤ ਪੁਰਾਣਾ ਹੈ।

ਖੇਤੀ ਵਿਭਿੰਨਤਾ – ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 6 ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ

0

– 10000 ਹੈਕਟੇਅਰ ਰਕਬੇ ਵਿੱਚ ਕਿਸਾਨਾਂ ਨੂੰ ਝੋਨੇ ਤੋਂ ਬਦਲ ਕੇ ਮੱਕੀ ਦੀ ਕਾਸ਼ਤ ਕਰਵਾਉਣ ਦਾ ਟੀਚਾ
– ਕਿਸਾਨ ਨੂੰ ਪ੍ਰਤੀ ਹੈਕਟੇਅਰ ਮਿਲੇਗੀ 17500 ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਸੰਗਰੂਰ, 5 ਜੂਨ, 2025: ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੇ ਬਦਲ ਵਜੋਂ ਮੱਕੀ ਦੀ ਫ਼ਸਲ ਬੀਜਣ ਦੀ ਅਪੀਲ ਕੀਤੀ ਹੈ। ਝੋਨੇ ਹੇਠਲੇ ਰਕਬੇ ਨੂੰ ਘਟਾ ਕੇ ਮੱਕੀ ਹੇਠ ਲਿਆਉਣ ਲਈ ਸਰਕਾਰ ਵੱਲੋਂ ਇਕ ਪਾਇਲਟ ਪ੍ਰੋਜੈਕਟ ਲਿਆਂਦਾ ਗਿਆ ਹੈ। ਇਸ ਪਾਇਲਟ ਪ੍ਰੋਜੈਕਟ ਤਹਿਤ ਪੰਜਾਬ ਦੇ 6 ਜ਼ਿਲ੍ਹਿਆਂ ਸੰਗਰੂਰ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਵਿੱਚ 10000 ਹੈਕਟੇਅਰ ਰਕਬੇ ਵਿੱਚ ਕਿਸਾਨਾਂ ਨੂੰ ਝੋਨੇ ਤੋਂ ਬਦਲ ਕੇ ਮੱਕੀ ਦੀ ਕਾਸ਼ਤ ਕਰਵਾਉਣ ਦਾ ਟੀਚਾ ਹੈ। ਇਸ ਬਦਲੇ ਕਿਸਾਨਾਂ ਨੂੰ 17500/- ਪ੍ਰਤੀ ਹੈਕਟੇਅਰ ਪ੍ਰੋਤਸ਼ਾਹਨ ਰਾਸ਼ੀ ਦਿੱਤੀ ਜਾਵੇਗੀ ਅਤੇ ਮੱਕੀ ਦੀ 2400 ਰੁਪਏ ਐਮ.ਐਸ.ਪੀ. ‘ਤੇ ਖਰੀਦ ਯਕੀਨੀ ਬਣਾਈ ਜਾਵੇਗੀ।

ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਪੈਟਰੋਲ ਵਿੱਚ 20 ਫੀਸਦੀ ਐਥਾਨੋਲ ਮਿਲਾਉਣ ਨੂੰ ਹਰੀ ਝੰਡੀ ਦੇਣ ਨਾਲ ਐਥਾਨੋਲ ਦੀ ਡਿਮਾਂਡ ਵੱਧ ਗਈ ਹੈ। ਐਥਾਨੋਲ ਮੱਕੀ ਦੀ ਫ਼ਸਲ ਵਿੱਚੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਿਸ ਕਾਰਨ ਮੱਕੀ ਦੀ ਵੀ ਮੰਗ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਇਸ ਮੰਗ ਨੂੰ ਪੂਰਾ ਕਰਨ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਦੀ ਪੈਦਾਵਾਰ ਕਰਨ ਵੱਲ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੱਕੀ ਦੀ ਫ਼ਸਲ ਬੀਜਣ ਨਾਲ ਜਿੱਥੇ ਸੂਬੇ ਵਿੱਚ ਖੇਤੀ ਵਿਭਿੰਨਤਾ ਆਵੇਗੀ, ਉਥੇ ਹੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਦੀ ਆਰਥਿਕ ਉੱਨਤੀ ਦਾ ਰਾਹ ਵੀ ਪੱਧਰਾ ਹੋਵੇਗਾ।

ਪੰਜਾਬ ਸਰਕਾਰ ਵੱਲੋਂ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਸੰਗਰੂਰ ਅਤੇ ਗੁਰਦਾਸਪੁਰ ਵਿੱਚ 2000-2000 ਹੈਕਟੇਅਰ, ਪਠਾਨਕੋਟ, ਜਲੰਧਰ, ਬਠਿੰਡਾ ਅਤੇ ਕਪੂਰਥਲਾ ਵਿੱਚ 1500-1500 ਹੈਕਟੇਅਰ ਝੋਨੇ ਵਾਲੀ ਖੇਤਾਂ ਵਿਚ ਮੱਕੀ ਦੀ ਖੇਤੀ ਕਰਾਉਣ ਦਾ ਟੀਚਾ ਹੈ। ਸਿਰਫ ਉਹਨਾਂ ਖੇਤਾਂ ਵਿੱਚ ਹੀ ਮੱਕੀ ਬਿਜਵਾਈ ਜਾਵੇਗੀ ਜਿੱਥੇ ਪਹਿਲਾਂ ਝੋਨਾ ਬੀਜਿਆ ਜਾਂਦਾ ਰਿਹਾ ਹੈ।

ਟੀਚੇ ਨੂੰ ਪ੍ਰਾਪਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੱਕੀ ਬੀਜਣ ਵਾਲੇ ਕਿਸਾਨਾਂ ਦੀ ਰਜਿਸਟ੍ਰੇਸ਼ਨ, ਖੇਤ ਮੁੱਦਿਆਂ ਅਤੇ ਤਕਨੀਕੀ ਸਲਾਹ ਵਿੱਚ ਮਦਦ ਲਈ ਹਰ ਪਿੰਡ ਵਿੱਚ ਸਿਖਲਾਈ ਪ੍ਰਾਪਤ ਕਿਸਾਨ ਮਿੱਤਰ (ਕਿਸਾਨ ਦੋਸਤ) ਨਿਯੁਕਤ ਕੀਤੇ ਗਏ ਹਨ, ਜੋ ਕਿਸਾਨਾਂ ਹਰ ਤਰ੍ਹਾਂ ਦੀ ਸਹਾਇਤਾ ਲਈ ਮੌਜੂਦ ਰਹਿਣਗੇ। ਮੱਕੀ ਦੀ ਨਵੀਨਤਮ ਮਸ਼ੀਨਰੀ ‘ਤੇ ਸਬਸਿਡੀ ਉਪਲੱਬਧ ਕਰਵਾਈ ਜਾ ਰਹੀ ਹੈ। ਪੰਜਾਬ ਦੇ ਬਾਕੀ ਦੇ ਖੇਤਰ ਅਤੇ ਜ਼ਿਲ੍ਹਿਆਂ ਨੂੰ ਸੀ.ਡੀ.ਪੀ./ਆਰ.ਕੇ.ਵੀ. ਵਾਈ ਸਕੀਮ ਤਹਿਤ 35000 ਹੈਕਟੇਅਰ ਪ੍ਰਦਰਸ਼ਨੀਆਂ ਤੇ 10,000 ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇਨਪੁਟਸ ਜਿਵੇਂ ਕਿ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ‘ਤੇ ਦਿੱਤੇ ਜਾਣਗੇ।

ਸੰਗਰੂਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬਸਿਡੀ ” ਪਹਿਲਾਂ ਆਓ, ਪਹਿਲਾਂ ਪਾਓ ” ਦੇ ਆਧਾਰ ਤੇ ਕਿਸਾਨਾਂ ਨੂੰ ਦਿੱਤੀ ਜਾਵੇਗੀ।ਇਹ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਵਿੱਚ ਨਵੀਂ ਉਮੀਦ ਜਗਾਉਣ ਦਾ ਮੌਕਾ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਸਰਕਾਰ ਅਜਿਹੀ ਪ੍ਰੋਤਸਾਹਨ ਰਾਸ਼ੀ ਦੇ ਰਹੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਨਾਲ ਮਿਲ ਕੇ ਮੱਕੀ ਦੀ ਖੇਤੀ ਨੂੰ ਨਵੀਂ ਉਚਾਈਆਂ ‘ਤੇ ਲੈ ਜਾਣ ਵਿੱਚ ਸਹਿਯੋਗ ਕਰਨ। ਉਹਨਾਂ ਕਿਹਾ ਕਿ ਕਿਸਾਨ ਵੀਰ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਕਾਸ ਅਧਿਕਾਰੀ, ਬਲਾਕ ਖੇਤੀਬਾੜੀ ਅਫਸਰ ਅਤੇ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਵੀ ਸੰਪਰਕ ਕਰ ਸਕਦੇ ਹਨ।

ਜ਼ਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਧਰਮਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ 9 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋਣੀ ਹੈ। ਮੱਕੀ ਦੀ ਬਿਜਾਈ ਜੂਨ ਮਹੀਨੇ ਦੀ ਅਖੀਰ ਤੱਕ ਕੀਤੀ ਜਾ ਸਕਦੀ ਹੈ। ਜਿਸ ਲਈ ਉਹਨਾਂ ਕਿਸਾਨਾਂ ਨੂੰ ਅਪੀਲ ਕਿ ਉਹ ਝੋਨੇ ਦੀ ਬਿਜਾਏ ਮੱਕੀ ਬੀਜਣ ਨੂੰ ਪਹਿਲ ਦੇਣ। ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਵੇਚਣ ਵਿੱਚ ਕੋਈ ਵੀ ਦਿੱਕਤ ਪੇਸ਼ ਨਹੀਂ ਆਵੇਗੀ, ਕਿਉਂਕਿ ਪੰਜਾਬ ਵਿੱਚ ਵੀ ਕਈ ਜਗ੍ਹਾ ਐਥਾਨੋਲ ਦੀਆਂ ਫੈਕਟਰੀਆਂ ਲੱਗ ਚੁੱਕੀਆਂ ਹਨ।

ਪ੍ਰਧਾਨ ਮੰਤਰੀ ਅੱਜ ਅਰਾਵਲੀ ਗ੍ਰੀਨ ਵਾਲ ਪ੍ਰੋਜੈਕਟ ਦੀ ਕਰਨਗੇ ਸ਼ੁਰੂਆਤ, ਇਨ੍ਹਾਂ ਰਾਜਾਂ ਦੇ ਮੁੱਖ ਮੰਤਰੀ ਹੋਣਗੇ ਸ਼ਾਮਲ

0

ਵਿਸ਼ਵ ਵਾਤਾਵਰਣ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਰਾਵਲੀ ਪਹਾੜੀ ਸ਼੍ਰੇਣੀ ਵਿੱਚ ਬੰਜਰ ਜ਼ਮੀਨ ਨੂੰ ਵਰਤੋਂ ਯੋਗ ਬਣਾਉਣ ਦੇ ਉਦੇਸ਼ ਨਾਲ ਇੱਕ ਵਿਸ਼ਾਲ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ। ਇਸ ਤਹਿਤ 29 ਜ਼ਿਲ੍ਹਿਆਂ ਵਿੱਚ ਲਗਭਗ ਇੱਕ ਹਜ਼ਾਰ ਨਰਸਰੀਆਂ ਵਿਕਸਤ ਕੀਤੀਆਂ ਜਾਣਗੀਆਂ। ਇਸ ਮੌਕੇ ‘ਤੇ, ਦਿੱਲੀ, ਹਰਿਆਣਾ, ਰਾਜਸਥਾਨ ਅਤੇ ਗੁਜਰਾਤ ਦੇ ਮੁੱਖ ਮੰਤਰੀ ਆਪਣੇ-ਆਪਣੇ ਰਾਜਾਂ ਤੋਂ ਇਸ ਮੁਹਿੰਮ ਵਿੱਚ ਸ਼ਾਮਲ ਹੋਣਗੇ।

ਸਰਕਾਰ ਨੇ ਮਾਰਚ 2023 ਵਿੱਚ ਅਰਾਵਲੀ ਗ੍ਰੀਨ ਵਾਲ ਪਹਿਲਕਦਮੀ ਸ਼ੁਰੂ ਕੀਤੀ ਸੀ। ਇਸਦਾ ਉਦੇਸ਼ ਗੁਜਰਾਤ, ਰਾਜਸਥਾਨ, ਹਰਿਆਣਾ ਅਤੇ ਦਿੱਲੀ ਵਿੱਚ ਲਗਭਗ 64 ਲੱਖ ਹੈਕਟੇਅਰ ਜ਼ਮੀਨ ਨੂੰ ਕਵਰ ਕਰਨ ਵਾਲਾ ਪੰਜ ਕਿਲੋਮੀਟਰ ਚੌੜਾ ਗ੍ਰੀਨ ਬੈਲਟ ਬਫਰ ਜ਼ੋਨ ਸਥਾਪਤ ਕਰਨਾ ਹੈ।ਇਸ ਦੇ ਅੰਦਰ, ਲਗਭਗ 42% ਜ਼ਮੀਨ ਬੰਜਰ ਹੈ। ਨਵੀਂ ਪਹਿਲ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਜੰਗਲਾਂ ਦੀ ਕਟਾਈ, ਮਾਈਨਿੰਗ, ਜਾਨਵਰਾਂ ਦੇ ਚਰਾਉਣ ਅਤੇ ਮਨੁੱਖੀ ਕਬਜ਼ੇ ਮਾਰੂਥਲੀਕਰਨ ਨੂੰ ਹੋਰ ਵਿਗਾੜ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਅਰਾਵਲੀ ਪਰਬਤ ਲੜੀ ਨੂੰ ਹਰਿਆ ਭਰਿਆ ਬਣਾਉਣ ਲਈ ‘ਏਕ ਪੇਡ ਮਾਂ ਕੇ ਨਾਮ’ ਪਹਿਲਕਦਮੀ ਦੇ ਦੂਜੇ ਪੜਾਅ ਦੀ ਸ਼ੁਰੂਆਤ ਵੀ ਕਰਨਗੇ।

 

ਖੰਨਾ ‘ਚ ਝਾੜੀਆਂ ‘ਚੋਂ ਮਿਲੀ ਸੁਰੱਖਿਆ ਗਾਰਡ ਦੀ ਲਾਸ਼, ਇਲਾਕੇ ਚ ਦਹਿਸ਼ਤ ਦਾ ਮਾਹੌਲ

0

ਲੁਧਿਆਣਾ : ਖੰਨਾ ਦੇ ਦੋਰਾਹਾ ਵਿੱਚ ਰਾਮਗੜ੍ਹੀਆ ਭਵਨ ਨੇੜੇ ਝਾੜੀਆਂ ਵਿੱਚੋਂ ਇੱਕ ਸੁਰੱਖਿਆ ਗਾਰਡ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ ਤੋਂ ਇੱਕ ਸਕੂਟੀ ਵੀ ਬਰਾਮਦ ਹੋਈ ਹੈ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸ਼ਹਿਰ ਦੇ ਜਨਰਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪਿੰਡ ਲੰਡਾ ਦੇ ਰਹਿਣ ਵਾਲੇ ਰਣਜੀਤ ਸਿੰਘ ਵਜੋਂ ਹੋਈ ਹੈ। ਉਹ ਕੱਦੋਂ ਪਿੰਡ ਦੀ ਇੱਕ ਫੈਕਟਰੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਗਰਾਊਂਡ ਵਿੱਚ ਖੇਡਣ ਆਏ ਨੌਜਵਾਨ ਨੇ ਪੁਲਿਸ ਨੂੰ ਲਾਸ਼ ਬਾਰੇ ਸੂਚਿਤ ਕੀਤਾ। ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਮ੍ਰਿਤਕ ਨੇ ਸੁਰੱਖਿਆ ਗਾਰਡ ਦੀ ਵਰਦੀ ਪਾਈ ਹੋਈ ਸੀ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਰਣਜੀਤ ਸਿੰਘ ਦੀ ਲਾਸ਼ ਝਾੜੀਆਂ ਵਿੱਚ ਕਿਵੇਂ ਪਹੁੰਚੀ ਅਤੇ ਉਸਦੀ ਮੌਤ ਕਿਵੇਂ ਹੋਈ।
ਪੁਲਿਸ ਆਸ ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਮ੍ਰਿਤਕ ਦੇ ਮੋਬਾਈਲ ਦੀ ਕਾਲ ਡਿਟੇਲ ਦੀ ਜਾਂਚ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ।

ਐਸ ਏ ਐਸ ਨਗਰ ਦੇ ਪਿੰਡ ਚਟੌਲੀ ਕਲਾਂ ‘ਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੀ

0

ਖਰੜ (ਐਸ ਏ ਐਸ ਨਗਰ): ਨਸ਼ਾ ਤਸਕਰਾਂ ‘ਤੇ ਕਾਰਵਾਈ ਨੂੰ ਤੇਜ਼ ਕਰਨ ਅਤੇ ਮਿਸਾਲੀ ਬਣਾਉਣ ਲਈ ਚੱਲ ਰਹੀ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ ਹਿੱਸੇ ਵਜੋਂ, ਐਸ ਏ ਐਸ ਨਗਰ ਪੁਲਿਸ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਾਲਮੇਲ ਨਾਲ, ਥਾਣਾ ਸਦਰ ਕੁਰਾਲੀ ਦੇ ਅਧਿਕਾਰ ਖੇਤਰ ਅਧੀਨ ਪਿੰਡ ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਢਾਹੁਣ ਦੀ ਮੁਹਿੰਮ ਚਲਾਈ।

ਬੁੱਧਵਾਰ ਨੂੰ ਕੀਤੀ ਗਈ ਇਹ ਕਾਰਵਾਈ ਐਸ ਐਸ ਪੀ ਐਸ ਏ ਐਸ ਨਗਰ, ਹਰਮਨਦੀਪ ਸਿੰਘ ਹਾਂਸ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਡੀ ਐਸ ਪੀ ਮੁੱਲਾਂਪੁਰ ਮੋਹਿਤ ਅਗਰਵਾਲ ਅਤੇ ਐਸ ਐਚ ਓ ਗੌਰਵਬੰਸ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਡੀ ਐਸ ਪੀ ਅਗਰਵਾਲ ਨੇ ਦੱਸਿਆ ਕਿ ਢਾਹਿਆ ਗਿਆ ਢਾਂਚਾ ਪਿੰਡ ਦੀ ਫਿਰਨੀ (ਪੰਚਾਇਤ ਜ਼ਮੀਨ) ‘ਤੇ ਪਿੰਡ ਦੇ ਹੀ ਵਸਨੀਕ ਇੱਕ ਨਸ਼ਾ ਤਸਕਰ, ਦਿਲਪ੍ਰੀਤ ਸਿੰਘ, ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਬਣਾਇਆ ਗਿਆ ਸੀ, ਜੋ ਇਸ ਸਮੇਂ ਐਨ ਡੀ ਪੀ ਐਸ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਹਿਰਾਸਤ ਵਿੱਚ ਹੈ। ਦੋਸ਼ੀ ਛੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਜਿਨ੍ਹਾਂ ਵਿੱਚ ਚਾਰ ਐਨ ਡੀ ਪੀ ਐਸ ਐਕਟ ਅਧੀਨ ਹਨ, ਜੋ ਰੋਪੜ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਦਰਜ ਹਨ।

ਸਭ ਤੋਂ ਗੰਭੀਰ ਦੋਸ਼ਾਂ ਵਿੱਚੋਂ ਇੱਕ ਵਿੱਚ, ਦਿਲਪ੍ਰੀਤ ਸਿੰਘ ‘ਤੇ 29 ਮਈ, 2022 ਨੂੰ ਸਦਰ ਕੁਰਾਲੀ ਪੁਲਿਸ ਸਟੇਸ਼ਨ ਵਿੱਚ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਚ 445 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਡੀ ਐਸ ਪੀ ਅਗਰਵਾਲ ਨੇ ਕਿਹਾ ਕਿ ਇਹ ਕਾਰਵਾਈ ਨਸ਼ਾ ਤਸਕਰੀ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਉਜਾਗਰ ਕਰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਢਾਹੁਣ ਦੀ ਕਾਰਵਾਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਲਈ ਇੱਕ ਸਖ਼ਤ ਸੰਦੇਸ਼ ਹੈ। ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਗੌਰਵ ਯਾਦਵ ਦੁਆਰਾ ਅਗਵਾਈ ਕੀਤੀ ਗਈ ਵੱਡੀ ਨਸ਼ਾ ਵਿਰੋਧੀ ਪਹਿਲਕਦਮੀ ਦਾ ਹਿੱਸਾ ਹੈ, ਜਿਸਦਾ ਉਦੇਸ਼ ਰਾਜ ਵਿੱਚੋਂ ਨਸ਼ਾਖੋਰੀ ਨੂੰ ਖਤਮ ਕਰਨਾ ਹੈ।

ਐਸ ਐਸ ਪੀ ਹਰਮਨਦੀਪ ਸਿੰਘ ਹੰਸ ਨੇ ਵੀ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਜਾਰੀ ਕਰਦਿਆਂ, ਉਨ੍ਹਾਂ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਬੰਦ ਕਰਨ ਜਾਂ ਇਸੇ ਤਰ੍ਹਾਂ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਨਸ਼ਾ ਤਸਕਰੀ ਨੂੰ ਖਤਮ ਕਰਨ ਅਤੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਲਈ ਰਾਜ ਤੇ ਜ਼ਿਲ੍ਹਾ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਸਥਾਨਕ ਨਿਵਾਸੀਆਂ ਅਤੇ ਸਰਪੰਚ ਗੁਰਪ੍ਰੀਤ ਸਿੰਘ ਦੁਆਰਾ ਇਸ ਕਾਰਵਾਈ ਦੀ ਵਿਆਪਕ ਤੌਰ ‘ਤੇ ਸ਼ਲਾਘਾ ਕੀਤੀ ਗਈ ਤੇ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਨਿਰੰਤਰ ਯਤਨਾਂ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਡੀ ਐਸ ਪੀ ਅਗਰਵਾਲ ਨੇ ਅੱਗੇ ਦੱਸਿਆ ਕਿ, ਹਾਲ ਹੀ ਦੇ ਮਹੀਨਿਆਂ ਵਿੱਚ, ਮੁੱਲਾਂਪੁਰ ਪੁਲਿਸ ਸਬ-ਡਵੀਜ਼ਨ ਨੇ 40 ਐਫ ਆਈ ਆਰਜ਼ ਦੇ ਸਬੰਧ ਵਿੱਚ 70 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਕਈ ਦੋਸ਼ੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਭੇਜਿਆ ਗਿਆ ਹੈ।

ਇਸ ਤੋਂ ਇਲਾਵਾ, ਪੁਲਿਸ ਨੇ ਐਨ ਡੀ ਪੀ ਐਸ ਐਕਟ ਦੀ ਧਾਰਾ 68-ਐਫ ਦੇ ਤਹਿਤ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਵਾਹਨ ਕੁਰਕ/ਫ੍ਰੀਜ਼ ਕਰਨ ਦੇ ਦੋ ਮਾਮਲੇ ਅਤੇ ਜਾਇਦਾਦ ਨਾਲ ਸਬੰਧਤ ਇੱਕ ਮਾਮਲਾ ਮਨਜੂਰੀ ਲਈ ਸਮਰੱਥ ਅਥਾਰਟੀ ਨੂੰ ਭੇਜਿਆ ਗਿਆ ਹੈ। ਇਹ ਸਾਰੀ ਚਲ ਅਤੇ ਅਚਲ ਜਾਇਦਾਦ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕਮਾਈ ਵਜੋਂ ਸ਼ਨਾਖਤ ਕੀਤੀ ਗਈ ਹੈ।

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 5-6-2025

0

ਸਲੋਕੁ ਮਃ ੩ ॥

ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ॥ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥

ਵੀਰਵਾਰ, ੨੩ ਜੇਠ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੫੯੨)

 

ਪੰਜਾਬੀ ਵਿਆਖਿਆ

ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।੧। ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤਿ੍ਰਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ । ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨। ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤਿ੍ਰਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ । ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ । ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ।੧੭।

RCB ਦੀ ਵਿਕਟਰੀ ਪਰੇਡ ਦੌਰਾਨ ਭਗਦੜ: ਪ੍ਰਧਾਨ ਮੰਤਰੀ ਨੇ ਹਾਦਸੇ ’ਤੇ ਜਤਾਇਆ ਦੁੱਖ

0

ਬੈਂਗਲੁਰੂ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਦੀ ਵਿਕਟਰੀ ਪਰੇਡ ਦੌਰਾਨ ਭਗਦੜ ਮਚ ਗਈ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਭਗਦੜ ਦੌਰਾਨ 11 ਲੋਕਾਂ ਦੀ ਮੌਤ ਹੋ ਗਈ। 33 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਭਗਦੜ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀਆਂ ਸੰਵੇਦਨਾਵਾਂ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੀ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ।

ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ, “ਜਦੋਂ ਆਰਸੀਬੀ ਟੀਮ ਵਿਧਾਨ ਸਭਾ ਪਹੁੰਚੀ, ਤਾਂ ਵਿਧਾਨ ਸਭਾ ਦੇ ਬਾਹਰ ਇੱਕ ਲੱਖ ਲੋਕ ਇਕੱਠੇ ਹੋ ਗਏ ਸਨ। ਵਿਧਾਨ ਸਭਾ ਵਿੱਚ ਜਸ਼ਨ ਚੱਲ ਰਿਹਾ ਸੀ, ਪਰ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ ਮਚ ਗਈ। ਸਟੇਡੀਅਮ ਦੇ ਬਾਹਰ 3 ਲੱਖ ਲੋਕ ਇਕੱਠੇ ਹੋਏ ਸਨ। ਸਾਨੂੰ ਇੰਨੀ ਵੱਡੀ ਭੀੜ ਦੀ ਉਮੀਦ ਨਹੀਂ ਸੀ। ਕਿਸੇ ਨੇ ਵੀ ਇਸਦੀ ਉਮੀਦ ਨਹੀਂ ਕੀਤੀ ਸੀ। ਅਸੀਂ ਇਸ ਲਈ ਤਿਆਰ ਨਹੀਂ ਸੀ। ਇਸ ਹਾਦਸੇ ਨੇ ਜਿੱਤ ਦੀ ਖੁਸ਼ੀ ਨੂੰ ਬਰਬਾਦ ਕਰ ਦਿੱਤਾ। “

ਲੁਧਿਆਣਾ ਉਪ ਚੋਣ: ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

0

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਕਾਂਗਰਸ ਵੱਲੋਂ ਐਲਾਨੀ ਗਈ ਇਸ ਸੂਚੀ ਵਿੱਚ ਕੁੱਲ 40 ਸਟਾਰ ਪ੍ਰਚਾਰਕ ਸ਼ਾਮਲ ਹਨ। ਪਰ ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਨਾਮ ਇਸ ਸੂਚੀ ਵਿੱਚ ਸ਼ਾਮਲ ਨਹੀਂ ਹੈ।

ਹਿਨਾ ਖਾਨ ਨੇ ਬੁਆਏਫ੍ਰੈਂਡ ਰੌਕੀ ਜੈਸਵਾਲ ਨਾਲ ਕਰਵਾਇਆ ਵਿਆਹ, ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

0

ਟੀਵੀ ਅਦਾਕਾਰਾ ਹਿਨਾ ਖਾਨ ਨੇ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਰੌਕੀ ਜੈਸਵਾਲ ਨਾਲ ਵਿਆਹ ਕਰਵਾ ਲਿਆ ਹੈ। ਹਿਨਾ ਨੇ ਇੰਸਟਾਗ੍ਰਾਮ ‘ਤੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਵਿਆਹ ਸਮਾਗਮ ਦੌਰਾਨ ਹਿਨਾ ਅਤੇ ਰੌਕੀ ਦੋਵੇਂ ਬਹੁਤ ਸੁੰਦਰ ਲੱਗ ਰਹੇ ਸਨ।

ਹਿਨਾ ਨੇ ਆਪਣੇ ਖਾਸ ਦਿਨ ਲਈ ਬਹੁਤ ਹੀ ਸੁੰਦਰ ਸਾੜੀ ਪਹਿਨੀ। ਰੌਕੀ ਨੇ ਵੀ ਹਿਨਾ ਦੀ ਸਾੜੀ ਨਾਲ ਮੇਲ ਖਾਂਦੀ ਆਫ-ਵਾਈਟ ਰੰਗ ਦੀ ਸ਼ੇਰਵਾਨੀ ਵਿੱਚ ਪਾਈ। ਹਿਨਾ ਨੇ ਇੰਸਟਾਗ੍ਰਾਮ ਤੇ ਵਿਆਹ ਦੀਆਂ ਕਈ ਫੋਟੋਆਂ ਸਾਂਝੀਆਂ ਕੀਤੀਆਂ ਅਤੇ ਇੱਕ ਪਿਆਰਾ ਕੈਪਸ਼ਨ ਲਿਖਿਆ।

ਉਸਨੇ ਲਿਖਿਆ, ‘ਦੋ ਵੱਖ-ਵੱਖ ਦੁਨੀਆ ਤੋਂ, ਅਸੀਂ ਪਿਆਰ ਦਾ ਇੱਕ ਬ੍ਰਹਿਮੰਡ ਬਣਾਇਆ। ਸਾਡੇ ਮਤਭੇਦ ਖਤਮ ਹੋ ਗਏ, ਸਾਡੇ ਦਿਲ ਜੁੜੇ, ਜੀਵਨ ਭਰ ਦਾ ਬੰਧਨ ਬਣਾਇਆ। ਅਸੀਂ ਆਪਣਾ ਘਰ, ਰੋਸ਼ਨੀ, ਉਮੀਦ ਹਾਂ ਅਤੇ ਇਕੱਠੇ ਅਸੀਂ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੇ ਹਾਂ। ਅੱਜ, ਸਾਡਾ ਮੇਲ ਪਿਆਰ ਅਤੇ ਕਾਨੂੰਨ ਵਿੱਚ ਹਮੇਸ਼ਾ ਲਈ ਸੀਲ ਹੋ ਗਿਆ ਹੈ। ਅਸੀਂ ਪਤਨੀ ਅਤੇ ਪਤੀ ਦੇ ਰੂਪ ਵਿੱਚ ਤੁਹਾਡੇ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਚਾਹੁੰਦੇ ਹਾਂ।”

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

0

ਚੰਡੀਗੜ੍ਹ/ਜਲੰਧਰ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਜਿਸ ਵਿੱਚ 15,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਕੀਤਾ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤਾ।

ਉਨ੍ਹਾਂ ਕਿਹਾ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਨਸ਼ਿਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਦੋ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ, ਜਿਸ ਵਿੱਚ ਵੱਡੇ ਨਸ਼ਾ ਸਪਲਾਇਰਾਂ/ਤਸਕਰਾਂ ਨੂੰ ਨਸ਼ਾ ਪੀੜਤਾਂ ਤੋਂ ਵੱਖ ਕੀਤਾ ਜਾ ਰਿਹਾ ਹੈ ਜਿਸ ਤਹਿਤ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਦੋਂ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਸਾਡਾ ਉਦੇਸ਼ ਨਸ਼ੀਲੇ ਪਦਾਰਥਾਂ ਦੇ ਅਸਲ ਡੀਲਰਾਂ ਨੂੰ ਅਲੱਗ ਕਰਕੇ ਅਤੇ ਸਖ਼ਤ ਸਜ਼ਾ ਦੇ ਕੇ ਸਪਲਾਈ ਲੜੀ ਨੂੰ ਤੋੜਨਾ ਹੈ, ਜਦੋਂ ਕਿ ਨਸ਼ਾ ਪੀੜਤਾਂ ਦੀ ਰਿਕਵਰੀ ਲਈ ਹਮਦਰਦੀ ਭਰਿਆ ਰਵੱਈਆ ਅਪਣਾਉਣਾ ਹੈ।” ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀਲਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਤੇ ਨਸ਼ਾ ਪੀੜਤਾਂ ਦੇ ਪੁਨਰਵਾਸ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਡੀਜੀਪੀ ਪੀਏਪੀ ਕੰਪਲੈਕਸ ਜਲੰਧਰ ਵਿਖੇ ਸੂਬੇ ਵਿੱਚ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਸੂਬੇ ਦੀ ਕਾਨੂੰਨ ਵਿਵਸਥਾ ਅਤੇ ਅੰਦਰੂਨੀ ਸੁਰੱਖਿਆ ਸਥਿਤੀ ਸਬੰਧੀ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਸਪੈਸ਼ਲ ਡੀਜੀਪੀ ਐਂਟੀ-ਨਾਰਕੋਟਿਕਸ ਫੋਰਸ (ਏਐਨਟੀਐਫ) ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਮੌਜੂਦ ਸਨ। ਇਸ ਦੇ ਨਾਲ ਹੀ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀਜ਼), ਕਮਿਸ਼ਨਰ ਆਫ ਪੁਲਿਸ (ਸੀਪੀਜ਼), ਅਤੇ ਰੇਂਜ ਆਈਜੀਜ਼/ਡੀਆਈਜੀਜ਼ ਵੀ ਮੌਜੂਦ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਚੀ-ਅਧਾਰਤ ਲਾਗੂਕਰਨ ਤੋਂ ਆਪਣਾ ਧਿਆਨ ਸੂਚਨਾ-ਅਧਾਰਤ ਲਾਗੂਕਰਨ ਵੱਲ ਕੇਂਦਰਿਤ ਕੀਤਾ ਹੈ ਤਾਂ ਜੋ ਸੇਫ਼ ਪੰਜਾਬ ਚੈਟਬੋਟ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ, “ਸਾਡਾ ਮੁੱਖ ਧਿਆਨ ਸੇਫ਼ ਪੰਜਾਬ ਚੈਟਬੋਟ ਨੂੰ ਹੋਰ ਉਤਸ਼ਾਹਿਤ ਕਰਨਾ ਹੈ ਤਾਂ ਜੋ ਜਨਤਾ ਤੋਂ ਪ੍ਰਾਪਤ ਜਾਣਕਾਰੀ ਦੀ ਵਰਤੋਂ ਕਰਕੇ ਨਸ਼ਿਆਂ ਦੀ ਵਿਕਰੀ ਦੇ ਪੱਧਰ ‘ਤੇ ਕਾਰਵਾਈ ਕੀਤੀ ਜਾ ਸਕੇ।” ਉਨ੍ਹਾਂ ਲੋਕਾਂ ਨੂੰ ਸੇਫ਼ ਪੰਜਾਬ ਚੈਟਬੋਟ: 9779100200 ‘ਤੇ ਗੁਪਤ ਰੂਪ ਵਿੱਚ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਨੇ ਆਪਣੀ ਰਣਨੀਤੀ ਦੇ ਹਮਦਰਦੀ ਵਾਲੇ ਪਹਿਲੂ ਨੂੰ ਉਜਾਗਰ ਕਰਦਿਆਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਥੋੜ੍ਹੀ ਮਾਤਰਾ ਨਾਲ ਫੜੇ ਗਏ 1,121 ਨਸ਼ਾ ਪੀੜਤਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ, ਪੁਲਿਸ ਨੇ 5,786 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਗਿਆ ਹੈ ਅਤੇ ਹੋਰ 6,483 ਨਸ਼ਾ ਪੀੜਤਾਂ ਨੂੰ ਓਓਏਟੀ ਕਲੀਨਿਕਾਂ ਵਿੱਚ ਇਲਾਜ ਪ੍ਰਾਪਤ ਕਰਨ ਲਈ ਪ੍ਰੇਰਿਆ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 9087 ਐਫਆਈਆਰ ਦਰਜ ਕੀਤੀਆਂ ਹਨ ਅਤੇ 15,495 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਸ 607 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 263 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੀਨ, 26.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਜ਼ਮਾਨਤ ‘ਤੇ ਰਿਹਾਅ ਹੋਏ ਵੱਡੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਨਿਗਰਾਨੀ ਲਈ ਜੀਪੀਐਸ ਐਂਕਲੇਟਸ ਦੀ ਵਰਤੋਂ ਕਰਨ ਦੀ ਵੀ ਪੜਚੋਲ ਕਰ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਂਕਲੇਟਸ ਰਾਹੀਂ ਜ਼ਮਾਨਤ ‘ਤੇ ਰਿਹਾਅ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਕਰਨ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਜਾਂਚ ਕਰ ਰਹੇ ਹਾਂ।”

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਮੈਪਿੰਗ ਕਰਨ ਲਈ ਇੱਕ ਏਆਈ-ਸੰਚਾਲਿਤ ਲੜੀਵਾਰ ਡੇਟਾਬੇਸ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਹਰੇਕ ਗ੍ਰਿਫ਼ਤਾਰੀ ਵਿੱਚ ਦੋ ਪੱਧਰਾਂ ਤੱਕ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇਗਾ। ਇਸ ਦੌਰਾਨ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਨੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ, ਜਿਸ ਉਪਰੰਤ ਮੀਟਿੰਗ ਦੌਰਾਨ ਸਬੰਧਤ ਸੀਪੀਜ਼/ਐਸਐਸਪੀਜ਼ ਵੱਲੋਂ ਜ਼ਿਲ੍ਹਾ ਪੱਧਰੀ ਅਪਡੇਟਸ ਸਾਂਝੇ ਕੀਤੇ ਗਏ।