Home Blog Page 855

ਏ.ਡੀ.ਸੀ ਵੱਲੋਂ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਦਾ ਲਾਇਸੰਸ ਰੱਦ

0

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਐਸ.ਸੀ.ਓ. ਨੰਬਰ 22, ਸੈਕਟਰ 125, ਬੈਕਸਾਈਡ ਗੋਪਾਲ ਸਵੀਟਸ, ਨਿਊ ਸੰਨੀ ਇੰਨਕਲੇਵ, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਰੋਹਿਤ ਕੌਸਲ ਪੁੱਤਰ ਸ੍ਰੀ ਓਮ ਪ੍ਰਕਾਸ਼ ਕੌਸਲ ਮਕਾਨ ਨੰ: 122 ਰੈਜੀਡੈਂਸੀ ਵਿਹਾਰ, ਨੇੜੇ ਸੁਦਾਮਾ ਵਿਹਾਰ, ਖੁਰਲਾ ਕਿੰਗਰਾ, ਜਲੰਧਰ ਹੁਣ ਮਕਾਨ ਨੰ: 7166 ਨਿਊ ਸੰਨੀ ਇੰਨਕਲੇਵ, ਸੈਕਟਰ 125, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:316/ਆਈ.ਸੀ. ਮਿਤੀ 25.06.2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 24.06.2024 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ ਨੰ: 316/ਆਈ.ਸੀ. ਮਿਤੀ 25.06.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

ਤਰਨ ਤਾਰਨ DC ਵੱਲੋਂ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ

0

ਹਰੀਕੇ, ਪੱਟੀ (ਤਰਨ ਤਾਰਨ), 04 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਆਈ. ਏ. ਐੱਸ. ਨੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਐੱਸ. ਡੀ. ਐੱਮ. ਪੱਟੀ ਡਾ. ਕਰਨਬੀਰ ਸਿੰਘ (ਵਾਧੂ ਚਾਰਜ), ਐਕਸੀਅਨ ਡਰੇਨਜ਼ ਸ੍ਰੀ ਵਿਸ਼ਾਲ ਮਹਿਤਾ ਅਤੇ ਐੱਸ. ਡੀ. ਓ. ਸਿਮਰਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਹਰੀਕੇ ਹਥਾੜ ਏਰੀਏ ਦੇ ਪਿੰਡ ਘੜੂੰਮ, ਕੁੱਤੀਵਾਲ, ਭਾਓਵਾਲ, ਸਭਰਾ, ਰਾਦਲਕੇ, ਰਾਮ ਸਿੰਘ ਵਾਲਾ, ਜੱਲੋ ਕੇ, ਸੀਤੋ ਨੌਂ ਆਬਾਦ, ਕੋਟ ਬੁੱਢਾ ਅਤੇ ਮੁੱਠਿਆਵਾਲੀ ਆਦਿ ਪਿੰਡਾਂ ਨੂੰ ਲੱਗਦੇ ਦਰਿਆ ਸਤਲੁਜ ਦਾ ਕੰਢਾ ਵੇਖਿਆ ਅਤੇ ਦਰਿਆ ਵੱਲੋਂ ਨਾਲ ਲੱਗਦੇ ਖੇਤਾਂ ਨੂੰ ਲਗਾਈ ਜਾ ਰਹੀ ਢਾਹ ਦਾ ਜਾਇਜ਼ਾ ਲਿਆ।

ਇਸ ਮੌਕੇ ਉਹਨਾਂ ਇਲਾਕੇ ਦੇ ਲੋਕਾਂ ਤੋਂ ਹੜ੍ਹਾਂ ਦੌਰਾਨ ਆਉਂਦੀਆਂ ਮੁਸ਼ਕਿਲਾਂ ਦੀ ਵੀ ਜਾਣਕਾਰੀ ਲਈ ਅਤੇ ਭਰੋਸਾ ਦਿਵਾਇਆ ਕਿ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਪਿੰਡ ਘੜੂੰਮ, ਕੁੱਤੀਵਾਲ, ਭਾਓਵਾਲ ਅਤੇ ਸਭਰਾ ਵਿਖੇ ਧੁੱਸੀ ਬੰਨ੍ਹ ਨੂੰ 2 ਤੋਂ 3 ਫੁੱਟ ਤੱਕ ਉੱਚਾ ਕਰਨ ਲਈ ਸਰਕਾਰ ਨੂੰ ਪ੍ਰਸਤਾਵ ਵੀ ਭੇਜਿਆ ਗਿਆ ਹੈ। ਇਸ ਮੌਕੇ ਉਹਨਾਂ ਐਕਸੀਅਨ ਡਰਨੇਜ਼ ਨੂੰ ਹਦਾਇਤ ਕੀਤੀ ਕਿ ਉਹ ਧੁੱਸੀ ਬੰਨ ਅਤੇ ਦਰਿਆ ਸਤਲੁਜ ਨਾਲ ਲੱਗਦੇ ਨਾਜ਼ੁਕ ਸਥਾਨਾਂ ‘ਤੇ ਹੜ ਰੋਕੂ ਕੰਮਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਅਤੇ ਡਰੇਨਾਂ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਉਨਾਂ ਦਰਿਆ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਅਤੇ ਦਰਿਆ ਨੂੰ ਆਉਂਦੇ ਰਾਹਾਂ ਦੀ ਸਾਫ-ਸਫਾਈ ਤੇ ਪੱਕੇ ਕਰਨ ਦੇ ਹੁਕਮ ਵੀ ਦਿੱਤੇ, ਤਾਂ ਜੋ ਹੰਗਾਮੀ ਹਾਲਤ ਵਿਚ ਮਸ਼ੀਨਰੀ ਆਦਿ ਨੂੰ ਦਰਿਆ ਤੱਕ ਲਿਆਉਣ ਵਿੱਚ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਂਹ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ-ਪਹਿਲਾਂ ਜਿੱਥੇ ਦਰਿਆ ਜ਼ਿਆਦਾ ਕੰਢੇ ਵੱਲ ਵੱਧ ਰਿਹਾ ਹੈ, ਉੱਥੇ ਡਰੇਨਜ਼ ਵਿਭਾਗ ਵੱਲੋਂ ਲੋੜੀਂਦੇ ਕੰਮ ਕਰਵਾਏ ਜਾਣਗੇ, ਤਾਂ ਜੋ ਜ਼ਿਆਦਾ ਮੀਂਹ ਆਉਣ ਨਾਲ ਕੰਢੇ ਨੂੰ ਖੋਰਾ ਲੱਗਣ ਤੋਂ ਬਚਾਇਆ ਜਾ ਸਕੇ।ਇਸ ਤੋਂ ਇਲਾਵਾ ਉਹਨਾਂ ਸਬੰਧਿਤ ਵਿਭਾਗਾਂ ਨੂੰ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਦੇ ਵੀ ਆਦੇਸ਼ ਦਿੱਤੇ।

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

0

ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਰਾਸ਼ਟਰੀ ਸੁਰੱਖਿਆ ਨੂੰ ਵੱਡਾ ਖ਼ਤਰਾ ਪੈਦਾ ਕਰਨ ਵਾਲੇ ਜਾਸੂਸੀ ਨੈੱਟਵਰਕਾਂ ਵਿਰੁੱਧ ਮਹੱਤਵਪੂਰਨ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸ.ਏ.ਐਸ. ਨਗਰ, ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਇੱਕ ਯੂਟਿਊਬ ਇਨਫਲੂਐਂਸਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਉਰਫ਼ ਜਾਨ ਮਾਹਲ (41) ਵਾਸੀ ਪਿੰਡ ਮਾਹਲਾਂ ਰੂਪਨਗਰ ਵਜੋਂ ਹੋਈ ਹੈ। ਉਕਤ ਦੋਸ਼ੀ 11 ਲੱਖ ਤੋਂ ਵੱਧ ਸਬਸਕ੍ਰਾਈਬਰਾਂ ਵਾਲਾ ਇੱਕ ਸੋਸ਼ਲ ਮੀਡੀਆ ਇਨਫਲੂਐਂਸਰ ਹੈ, ਜੋ ‘‘ਜਾਨ ਮਾਹਲ ਵੀਡੀਓ’’ ਨਾਮ ਦਾ ਯੂਟਿਊਬ ਚੈਨਲ ਚਲਾ ਰਿਹਾ ਸੀ , ਜਿਥੇ ਸਫਰਨਾਮਿਆਂ ਅਤੇ ਖਾਣਾ ਪਕਾਉਣ ਸਬੰਧੀ ਵਲੌਗ ਪੋਸਟ ਕੀਤੇ ਜਾਂਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਜਸਬੀਰ ਸਿੰਘ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵ (ਪੀਆਈਓ) ਸ਼ਾਕਿਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਹੋਇਆ ਹੈ, ਜੋ ਕਿ ਇੱਕ ਅੱਤਵਾਦੀ-ਸਮਰਥਿਤ ਜਾਸੂਸੀ ਨੈੱਟਵਰਕ ਦਾ ਹਿੱਸਾ ਹੈ। ਉਸ ਦੇ ਹਰਿਆਣਾ ਸਥਿਤ ਯੂਟਿਊਬਰ ਜੋਤੀ ਮਲਹੋਤਰਾ — ਜਿਸਨੂੰ ਹਰਿਆਣਾ ਪੁਲਿਸ ਨੇ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ਤੋਂ ਇਲਾਵਾ ਪਾਕਿਸਤਾਨੀ ਨਾਗਰਿਕ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਵੀ ਸਿੱਧੇ ਸੰਪਰਕ ਸਨ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦਾਨਿਸ਼ ਦੇ ਸੱਦੇ ’ਤੇ ਦੋਸ਼ੀ ਜਸਬੀਰ ਦਿੱਲੀ ਵਿੱਚ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਸ਼ਾਮਲ ਹੋਇਆ ਸੀ, ਜਿੱਥੇ ਉਹ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਅਤੇ ਵਲੌਗਰਾਂ ਨੂੰ ਮਿਲਿਆ ਸੀ। ਦੋਸ਼ੀ 2020, 2021 ਅਤੇ 2024 ਤਿੰਨ ਵਾਰ ਪਾਕਿਸਤਾਨ ਵੀ ਗਿਆ , ਅਤੇ ਆਈਐਸਆਈ ਅਧਿਕਾਰੀਆਂ ਦੇ ਸਿੱਧੇ ਸੰਪਰਕ ਵਿੱਚ ਆਇਆ ਸੀ, ਜਿਨ੍ਹਾਂ ਨੇ ਬਾਅਦ ਵਿੱਚ ਉਸਨੂੰ ਭਾਰਤ ਵਿੱਚ ਜਾਸੂਸੀ ਗਤੀਵਿਧੀਆਂ ਕਰਨ ਲਈ ਭਰਤੀ ਕੀਤਾ।

ਡੀਜੀਪੀ ਨੇ ਕਿਹਾ ਕਿ ਜੋਤੀ ਮਲਹੋਤਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ, ਦੋਸ਼ੀ ਜਸਬੀਰ ਨੇ ਫੜੇ ਜਾਣ ਤੋਂ ਬਚਣ ਲਈ ਇਨ੍ਹਾਂ ਪੀਆਈਓਜ਼ ਨਾਲ ਆਪਣੇ ਸੰਚਾਰ ਦੇ ਸਾਰੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਵਿਆਪਕ ਜਾਸੂਸੀ-ਅੱਤਵਾਦੀ ਨੈੱਟਵਰਕ ਨੂੰ ਖਤਮ ਕਰਨ ਅਤੇ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਐਸਐਸਓਸੀ ਐਸਏਐਸ ਨਗਰ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਇਤਲਾਹ ਮਿਲੀ ਸੀ ਕਿ ਜਸਬੀਰ ਸਿੰਘ ਉਰਫ਼ ਜਾਨ ਮਾਹਲ, ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਏਜੰਟਾਂ ਸਮੇਤ ਕਈ ਪਾਕਿਸਤਾਨੀ ਸੰਸਥਾਵਾਂ ਦੇ ਸੰਪਰਕ ਵਿੱਚ ਹੈ ਅਤੇ ਭਾਰਤੀ ਫੌਜ ਦੀ ਤਾਇਨਾਤੀ ਅਤੇ ਦੇਸ਼ ਦੀਆਂ ਹੋਰ ਅੰਦਰੂਨੀ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਨੂੰ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਐਸ.ਐਸ.ਓ.ਸੀ. ਐਸਏਐਸ ਨਗਰ ਦੀਆਂ ਟੀਮਾਂ ਨੇ ਇੰਟੈਲੀਜੈਂਸ-ਅਧਾਰਤ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਸ਼ੱਕੀ ਨੂੰ ਉਸਦੇ ਮੋਬਾਈਲ ਡਿਵਾਈਸ ਸਮੇਤ ਗ੍ਰਿਫਤਾਰ ਕਰ ਲਿਆ ।

ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੇ ਮੋਬਾਈਲ ਫੋਨ ਦੀ ਸ਼ੁਰੂਆਤੀ ਫੋਰੈਂਸਿਕ ਜਾਂਚ ਤੋਂ ਲਗਭਗ 150 ਪਾਕਿਸਤਾਨੀ ਸੰਪਰਕ ਮਿਲੇ ਹਨ, ਜਿਨ੍ਹਾਂ ਵਿੱਚ ਪਾਕਿਸਤਾਨੀ ਆਈਐਸਆਈ ਏਜੰਟਾਂ, ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਅਤੇ ਹੋਰ ਪਾਕਿਸਤਾਨੀ ਸੰਸਥਾਵਾਂ ਦੇ ਮੋਬਾਈਲ ਨੰਬਰ ਸ਼ਾਮਲ ਹਨ।

ਏਆਈਜੀ ਨੇ ਕਿਹਾ ਕਿ ਆਪਣੇ ਬਾਰੇ ਜਾਣਕਾਰੀ ਨੂੰ ਛੁਪਾਉਣ ਦੀ ਕੋਸ਼ਿਸ਼ ਵਿੱਚ, ਦੋਸ਼ੀ ਨੇ ਆਪਣੇ ਮੋਬਾਈਲ ਫੋਨ ਤੋਂ ਚੈਟ, ਸੰਪਰਕ ਰਿਕਾਰਡ ਅਤੇ ਪਾਕਿਸਤਾਨੀ ਖੁਫੀਆ ਹੈਂਡਲਰਾਂ ਨਾਲ ਆਦਾਨ-ਪ੍ਰਦਾਨ ਕੀਤੇ ਗਏ ਦਸਤਾਵੇਜ਼ਾਂ ਸਮੇਤ ਮਹੱਤਵਪੂਰਨ ਡਿਜੀਟਲ ਸਬੂਤ ਮਿਟਾ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਉਸ ਵੱਲੋਂ ਮਿਟਾਇਆ ਗਿਆ ਡੇਟਾ ਅਤੇ ਲੀਕ ਕੀਤੀ ਜਾਣਕਾਰੀ ਨੂੰ ਮੁੜ ਪ੍ਰਾਪਤ ਕਰਨ ਲਈ ਤਕਨੀਕੀ ਰਿਕਵਰੀ ਅਤੇ ਫੋਰੈਂਸਿਕ ਜਾਂਚ ਜਾਰੀ ਹੈ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਜਸਬੀਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਭਾਰਤੀ ਫੌਜ ਦੀਆਂ ਗਤੀਵਿਧੀਆਂ ਅਤੇ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨੀ ਹੈਂਡਲਰਾਂ ਨਾਲ ਸਾਂਝੀ ਕਰਨ ਲਈ ਕੀਤੀ ਸੀ।

ਏ.ਆਈ.ਜੀ. ਨੇ ਕਿਹਾ ਕਿ ਦੋਸ਼ੀ ਜਸਬੀਰ ਦੀ, ਸਾਲ 2024 ਵਿੱਚ ਪਾਕਿਸਤਾਨ ਦੂਤਾਵਾਸ ਵੱਲੋਂ ਕਰਵਾਏ ਇੱਕ ਸਮਾਗਮ ਵਿੱਚ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਰਾਹੀਂ ਜੋਤੀ ਮਲਹੋਤਰਾ ਨਾਲ ਜਾਣ-ਪਛਾਣ ਹੋਈ ਸੀ। ਜਸਬੀਰ ਅਤੇ ਜੋਤੀ ਦੋਵੇਂ ਇਕੱਠੇ ਪਾਕਿਸਤਾਨ ਵੀ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਸੰਭਾਵੀ ਸਾਥੀਆਂ, ਡਿਜੀਟਲ ਸੰਚਾਰ ਵਿਧੀਆਂ ਅਤੇ ਵਿਦੇਸ਼ੀ ਸਬੰਧਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਜਿਕਰਯੋਗ ਹੈ ਕਿ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸਏਐਸ ਨਗਰ ਵਿਖੇ ਬੀਐਨਐਸ ਦੀ ਧਾਰਾ 152 ਅਤੇ 61(2) ਅਤੇ ਆਫੀਸ਼ੀਅਲ ਸੀਕਰਟ ਐਕਟ ਦੀ ਧਾਰਾ 3, 4 ਅਤੇ 5 ਦੇ ਤਹਿਤ 03/06/2025 ਨੂੰ ਕੇਸ ਦਰਜ ਕੀਤਾ ਗਿਆ ਹੈ।

ਗੁਰੂਗ੍ਰਾਮ ‘ਚ 98 ਕਰੋੜ ਵਿੱਚ ਵਿਕਿਆ ਸ਼ਰਾਬ ਦਾ ਠੇਕਾ, ਹਰਿਆਣਾ ਦੀ ਸਭ ਤੋਂ ਮਹਿੰਗੀ ਬੋਲੀ

0

ਗੁਰੂਗ੍ਰਾਮ ਦੇ ਸਭ ਤੋਂ ਅਮੀਰ ਖੇਤਰ ਗੋਲਫ ਕੋਰਸ ਰੋਡ ‘ਚ ਠੇਕੇ ਦੀ ਨਿਲਾਮੀ 98.6 ਕਰੋੜ ਵਿੱਚ ਹੋਈ। ਆਬਕਾਰੀ ਵਿਭਾਗ ਦੇ ਅਨੁਸਾਰ, ਇਹ ਹਰਿਆਣਾ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਬੋਲੀ ਹੈ।

ਹਰਿਆਣਾ ਕਾਂਗਰਸ ਦੀ ਮੀਟਿੰਗ ਖਤਮ, ਰਾਹੁਲ ਗਾਂਧੀ ਹਵਾਈ ਅੱਡੇ ਲਈ ਹੋਏ ਰਵਾਨਾ
ਬੋਲੀ ਲਗਾਉਣ ਵਾਲੀ ਕੰਪਨੀ ਜੀ ਟਾਊਨ ਵਾਈਨਜ਼ ਹੈ। ਗੋਲਫ ਕੋਰਸ ਰੋਡ ‘ਤੇ ਬ੍ਰਿਸਟਲ ਚੌਕ ਦਾ ਇਹ ਠੇਕਾ ਪਿਛਲੇ ਸਾਲ ਵੀ ਇਸੇ ਕੰਪਨੀ ਕੋਲ ਸੀ। ਪਿਛਲੇ ਸਾਲ ਇਸਦੀ ਬੋਲੀ ਲਗਭਗ 49 ਕਰੋੜ ਰੁਪਏ ਸੀ ਜੋ ਇਸ ਵਾਰ ਦੁੱਗਣੀ ਹੈ।

ਦੱਸ ਦਈਏ ਕਿ ਗੁਰੂਗ੍ਰਾਮ ਵਿੱਚ, ਜੋ ਕਿ ਸਸਤੀ ਸ਼ਰਾਬ ਅਤੇ ਆਲੀਸ਼ਾਨ ਸ਼ਰਾਬ ਦੇ ਠੇਕਿਆਂ ਲਈ ਜਾਣਿਆ ਜਾਂਦਾ ਹੈ, ਦੂਜੀ ਸਭ ਤੋਂ ਵੱਡੀ ਬੋਲੀ DLF-3 ਦੇ ਠੇਕੇ ਲਈ 63 ਕਰੋੜ ਰੁਪਏ ਦੀ ਸੀ, ਜੋ ਕਿ ਰਿਜ਼ਰਵ ਕੀਮਤ ਤੋਂ 3 ਕਰੋੜ ਰੁਪਏ ਵੱਧ ਹੈ। ਸ਼ੰਕਰ ਚੌਕ ਦਾ ਠੇਕਾ 62 ਕਰੋੜ ਰੁਪਏ ਵਿੱਚ ਨਿਲਾਮ ਕੀਤਾ ਗਿਆ ਸੀ ਅਤੇ ਹੋਰਾਈਜ਼ਨ ਪਲਾਜ਼ਾ ਦਾ ਠੇਕਾ 46.2 ਕਰੋੜ ਰੁਪਏ ਵਿੱਚ ਨਿਲਾਮ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਗੁਰੂਗ੍ਰਾਮ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ। ਜੀ ਟਾਊਨ ਵਾਈਨਜ਼ ਕੰਪਨੀ ਨੂੰ ਬ੍ਰਿਸਟਲ ਚੌਕ ਦਾ ਠੇਕਾ 98.6 ਕਰੋੜ ਰੁਪਏ ਵਿੱਚ ਮਿਲਿਆ। ਪਿਛਲੀ ਵਾਰ ਇਹ ਠੇਕਾ ਉਸੇ ਕੰਪਨੀ ਨੇ 49.3 ਕਰੋੜ ਰੁਪਏ ਵਿੱਚ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇੱਥੇ ਆਮਦਨ ਸਰਕਾਰ ਨੂੰ ਦਿੱਤੇ ਗਏ ਮਾਲੀਏ ਨਾਲੋਂ ਚਾਰ ਤੋਂ ਪੰਜ ਗੁਣਾ ਜ਼ਿਆਦਾ ਹੈ। ਇਸੇ ਕਰਕੇ ਸਰਕਾਰ ਨੇ ਆਪਣੀ ਰਿਜ਼ਰਵ ਕੀਮਤ ਲਗਭਗ ਦੁੱਗਣੀ ਕਰਕੇ 94.6 ਕਰੋੜ ਰੁਪਏ ਕਰ ਦਿੱਤੀ।

ਇਸਦਾ ਕਾਰਨ ਇਹ ਹੈ ਕਿ ਇਸ ਵਾਰ ਇਹ ਠੇਕਾ 22 ਮਹੀਨਿਆਂ ਲਈ ਦਿੱਤਾ ਜਾਣਾ ਹੈ, ਜਦੋਂ ਕਿ ਪਹਿਲਾਂ ਇਹ 12 ਮਹੀਨਿਆਂ ਲਈ ਦਿੱਤਾ ਗਿਆ ਸੀ। ਜੀ ਟਾਊਨ ਵਾਈਨਜ਼ ਨੂੰ ਇਹ ਠੇਕਾ ਇੱਕ ਬੋਲੀ ਵਿੱਚ ₹98.6 ਕਰੋੜ ਦਾ ਭੁਗਤਾਨ ਕਰਕੇ ਮਿਲਿਆ ਹੈ। ਇਸ ਜ਼ੋਨ ਵਿੱਚ ਵੱਧ ਤੋਂ ਵੱਧ ਦੋ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੋਵੇਗੀ।
ਡਿਪਟੀ ਆਬਕਾਰੀ ਅਤੇ ਟੈਕਸ ਕਮਿਸ਼ਨਰ ਅਮਿਤ ਭਾਟੀਆ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ 2025-27 ਨੂੰ ਵਪਾਰੀਆਂ ਵੱਲੋਂ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਇਸ ਤਹਿਤ ਗੁਰੂਗ੍ਰਾਮ ਪੂਰਬ ਦੇ 50 ਠੇਕਿਆਂ ਨੇ 1270.40 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ। ਡੀਐਲਐਫ ਫੇਜ਼-3 ਦਾ ਠੇਕਾ 64 ਕਰੋੜ ਵਿੱਚ ਵੇਚਿਆ ਗਿਆ। ਇਸ ਵੇਲੇ ਗੁਰੂਗ੍ਰਾਮ ਪੱਛਮੀ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਅੰਤਿਮ ਬੋਲੀ 5 ਜੂਨ ਨੂੰ ਲਗਾਈ ਜਾਵੇਗੀ।

ਗੁਰੂਗ੍ਰਾਮ (ਪੂਰਬ) ਦੇ 79 ਵਿੱਚੋਂ 50 ਜ਼ੋਨਾਂ ਲਈ ਬੋਲੀ ਦਾ ਅੰਤਿਮ ਦੌਰ ਕੱਲ੍ਹ ਹੋਇਆ। ਸਰਕਾਰ ਨੂੰ 1270.40 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ, ਜੋ ਕਿ ਇਨ੍ਹਾਂ ਜ਼ੋਨਾਂ ਲਈ ਨਿਰਧਾਰਤ 1198.90 ਕਰੋੜ ਰੁਪਏ ਦੀ ਰਾਖਵੀਂ ਕੀਮਤ ਨਾਲੋਂ 5.96 ਪ੍ਰਤੀਸ਼ਤ ਵੱਧ ਹੈ। ਪੂਰਬ ਦੇ ਬਾਕੀ 29 ਜ਼ੋਨਾਂ ਲਈ ਟੈਂਡਰ 5 ਜੂਨ, 2025 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਮੰਗੇ ਜਾਣਗੇ ਅਤੇ ਉਸੇ ਦਿਨ ਸ਼ਾਮ 5 ਵਜੇ ਮੁਲਾਂਕਣ ਕੀਤਾ ਜਾਵੇਗਾ। ਬਾਕੀ ਜ਼ੋਨਾਂ ਦੀ ਰਾਖਵੀਂ ਕੀਮਤ 1021 ਕਰੋੜ ਰੁਪਏ ਰੱਖੀ ਗਈ ਹੈ।

ਹਰਿਆਣਾ ਕਾਂਗਰਸ ਦੀ ਮੀਟਿੰਗ ਖਤਮ, ਰਾਹੁਲ ਗਾਂਧੀ ਹਵਾਈ ਅੱਡੇ ਲਈ ਹੋਏ ਰਵਾਨਾ

0

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ (4 ਜੂਨ) ਹਰਿਆਣਾ ਦੌਰੇ ‘ਤੇ ਸਨ। ਉਨ੍ਹਾਂ ਨੇ ‘ਸੰਗਠਨ ਨਿਰਮਾਣ ਪ੍ਰੋਗਰਾਮ’ ਤਹਿਤ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਮੁੱਖ ਦਫ਼ਤਰ ਵਿਖੇ ਸੂਬਾਈ ਆਗੂਆਂ ਅਤੇ ਨਿਗਰਾਨਾਂ ਨਾਲ ਲਗਭਗ 3 ਘੰਟੇ ਮੀਟਿੰਗ ਕੀਤੀ। ਰਾਹੁਲ ਗਾਂਧੀ ਲਗਭਗ 8 ਮਹੀਨੇ ਪਹਿਲਾਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਪਹਿਲੀ ਵਾਰ ਸੂਬਾਈ ਦਫ਼ਤਰ ਗਏ ਸਨ।

RCB ਦੀ ਜਿੱਤ ‘ਤੇ ਖੁਸ਼ ਹੋਈ ਫਿਲਮ ਇੰਡਸਟਰੀ, ਫਿਲਮੀ ਸਿਤਾਰਿਆਂ ਨੇ ਦਿੱਤੀ ਵਧਾਈ
ਕਾਂਗਰਸ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਮੀਟਿੰਗ ਵਿੱਚ ਕਿਹਾ ਕਿ ਸੰਗਠਨ ਬਣਾਉਣ ਵਿੱਚ ਕਿਸੇ ਵੀ ਨੇਤਾ ਦੀ ਸਿਫਾਰਸ਼ ਕੰਮ ਨਹੀਂ ਕਰੇਗੀ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਮੀਨ ‘ਤੇ ਅਜਿਹੇ ਵਰਕਰ ਲੱਭਣੇ ਚਾਹੀਦੇ ਹਨ ਜੋ ਕਾਂਗਰਸ ਲਈ ਕੰਮ ਕਰਦੇ ਹਨ, ਕਿਸੇ ਨੇਤਾ ਲਈ ਨਹੀਂ।

ਨਾਲ ਹੀ ਰਾਹੁਲ ਗਾਂਧੀ ਨੇ ਪਹਿਲਾਂ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ, ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ, ਰਾਜ ਸਭਾ ਮੈਂਬਰ ਰਣਦੀਪ ਸੁਰਜੇਵਾਲਾ ਸਮੇਤ 17 ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਲਗਭਗ ਡੇਢ ਘੰਟੇ ਤੱਕ ਚੱਲੀ ਇਸ ਮੀਟਿੰਗ ਤੋਂ ਬਾਅਦ, ਉਨ੍ਹਾਂ ਨੇ ਸੂਬੇ ਵਿੱਚ ਪਾਰਟੀ ਦੇ ਸੰਗਠਨ ਨੂੰ ਸਥਾਪਤ ਕਰਨ ਲਈ ਹਾਈਕਮਾਨ ਦੁਆਰਾ ਨਿਯੁਕਤ ਕੀਤੇ ਗਏ 22 ਜ਼ਿਲ੍ਹਾ ਆਬਜ਼ਰਵਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀ ਫੀਡਬੈਕ ਲਈ।

ਜ਼ਿਕਰਯੋਗ ਹੈ ਕਿ ਇਸਤੋਂ ਬਾਅਦ ਦੁਪਹਿਰ ਲਗਭਗ 2:30 ਵਜੇ, ਉਹ ਕੁਮਾਰੀ ਸ਼ੈਲਜਾ ਅਤੇ ਰਣਦੀਪ ਸੁਰਜੇਵਾਲਾ ਦੇ ਨਾਲ ਚੰਡੀਗੜ੍ਹ ਹਵਾਈ ਅੱਡੇ ਲਈ ਰਵਾਨਾ ਹੋ ਗਏ। ਪ੍ਰਦੇਸ਼ ਇੰਚਾਰਜ ਬੀ.ਕੇ. ਹਰੀ ਪ੍ਰਸਾਦ ਸ਼ਾਮ 4 ਵਜੇ ਰਾਹੁਲ ਗਾਂਧੀ ਨੇ ਮੀਟਿੰਗ ਵਿੱਚ ਜੋ ਕਿਹਾ, ਉਸ ਬਾਰੇ ਪ੍ਰੈਸ ਕਾਨਫਰੰਸ ਕਰਨਗੇ।

ਦੱਸ ਦਈਏ ਕਿ ਹਰਿਆਣਾ ਵਿੱਚ ਕਾਂਗਰਸ ਦਾ 11 ਸਾਲਾਂ ਤੋਂ ਕੋਈ ਸੰਗਠਨ ਨਹੀਂ ਹੈ। ਇਸਦਾ ਸਭ ਤੋਂ ਵੱਡਾ ਕਾਰਨ ਧੜੇਬੰਦੀ ਹੈ। ਸੀਨੀਅਰ ਆਗੂਆਂ ਵਿੱਚ ਆਪਸੀ ਲੜਾਈ ਕਾਰਨ 2024 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਰਾਹੁਲ ਗਾਂਧੀ ਨੇ ਇਸ ਹਾਰ ‘ਤੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਸੀ।

RCB ਦੀ ਜਿੱਤ ‘ਤੇ ਖੁਸ਼ ਹੋਈ ਫਿਲਮ ਇੰਡਸਟਰੀ, ਫਿਲਮੀ ਸਿਤਾਰਿਆਂ ਨੇ ਦਿੱਤੀ ਵਧਾਈ

0

ਆਈਪੀਐਲ 2025 ਦਾ ਫਾਈਨਲ ਮੈਚ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਅਤੇ ਪੰਜਾਬ ਕਿੰਗਜ਼ (ਪੀਬੀਕੇਐਸ) ਵਿਚਕਾਰ ਖੇਡਿਆ ਗਿਆ। ਬੰਗਲੌਰ ਨੇ ਇਹ ਮੈਚ ਜਿੱਤ ਕੇ 18 ਸਾਲਾਂ ਦੇ ਸੋਕੇ ਨੂੰ ਖਤਮ ਕਰ ਦਿੱਤਾ। ਪਹਿਲੀ ਵਾਰ ਆਰਸੀਬੀ ਨੇ ਆਈਪੀਐਲ ਟਰਾਫੀ ਜਿੱਤੀ। ਇਸ ਜਿੱਤ ‘ਤੇ ਨਾ ਸਿਰਫ਼ ਪ੍ਰਸ਼ੰਸਕ, ਸਗੋਂ ਬਾਲੀਵੁੱਡ ਅਤੇ ਹੋਰ ਸਿਤਾਰਿਆਂ ਨੇ ਵੀ ਵਿਰਾਟ ਕੋਹਲੀ ਦੀ ਟੀਮ ਆਰਸੀਬੀ ਨੂੰ ਵਧਾਈ ਦਿੱਤੀ।

ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ ਹੋਵੇਗਾ ਸ਼ੁਰੂ, ਪੜ੍ਹੋ ਵੇਰਵਾ
ਰਣਵੀਰ ਸਿੰਘ ਨੇ ਵਿਰਾਟ ਕੋਹਲੀ ਅਤੇ ਏਬੀ ਡਿਵਿਲੀਅਰਜ਼ ਦੀ ਇੱਕ ਤਸਵੀਰ ਸਾਂਝੀ ਕੀਤੀ। ਉਸਨੇ ਲਿਖਿਆ, “ਇਹ ਸਭ ਕੁਝ ਹੈ।” ਇੱਕ ਵੀਡੀਓ ਵਿੱਚ ਵਿਰਾਟ ਦੇ ਭਾਵੁਕ ਪਲ ਨੂੰ ਦਿਖਾਉਂਦੇ ਹੋਏ ਉਸਨੇ ਲਿਖਿਆ, “ਇੱਕ ਕਲੱਬ ਖਿਡਾਰੀ।” ਇਸ ਦੇ ਨਾਲ ਹੀ ਆਮਿਰ ਖਾਨ ਨੇ ਕਮੈਂਟਰੀ ਬਾਕਸ ਤੋਂ ਵਿਰਾਟ ਦੀ ਪ੍ਰਸ਼ੰਸਾ ਕੀਤੀ। ਉਸਨੇ ਕਿਹਾ, “ਪਹਿਲਾਂ ਮੈਂ ਸਚਿਨ ਨੂੰ ਇੱਕ ਸੰਪੂਰਨਤਾਵਾਦੀ ਸਮਝਦਾ ਸੀ, ਹੁਣ ਮੈਨੂੰ ਲੱਗਦਾ ਹੈ ਕਿ ਵਿਰਾਟ ਕੋਹਲੀ ਹੈ।”


ਅਜੇ ਦੇਵਗਨ ਨੇ ਇੰਸਟਾਗ੍ਰਾਮ ਸਟੋਰੀ ‘ਤੇ ਆਰਸੀਬੀ ਦਾ ਪੋਸਟਰ ਸਾਂਝਾ ਕੀਤਾ। ਉਨ੍ਹਾਂ ਲਿਖਿਆ, “ਮੈਂ ਸਾਲਾਂ ਤੋਂ ਦੇਖ ਰਿਹਾ ਸੀ ਅਤੇ ਖੁਸ਼ ਸੀ… ਆਖਰਕਾਰ ਆਰਸੀਬੀ ਨੇ ਇਤਿਹਾਸ ਰਚ ਦਿੱਤਾ ਹੈ। ਵਿਰਾਟ ਅਤੇ ਪੂਰੀ ਟੀਮ ਨੂੰ ਵਧਾਈਆਂ।”


ਵਿੱਕੀ ਕੌਸ਼ਲ ਨੇ ਵਿਰਾਟ ਬਾਰੇ ਲਿਖਿਆ, “ਇਸ ਆਦਮੀ ਨੇ ਖੇਡ ਨੂੰ ਸਭ ਕੁਝ ਦੇ ਦਿੱਤਾ ਹੈ… ਇਹ ਜਿੱਤ ਬਹੁਤ ਪਹਿਲਾਂ ਮਿਲ ਜਾਣੀ ਚਾਹੀਦੀ ਸੀ।” ਉਸਨੇ #18 ਅਤੇ ਦਿਲ, ਟਰਾਫੀ ਇਮੋਜੀ ਵੀ ਜੋੜੇ।


ਕਾਰਤਿਕ ਆਰੀਅਨ ਨੇ ਵਿਰਾਟ ਦਾ ਇੱਕ ਭਾਵੁਕ ਵੀਡੀਓ ਸਾਂਝਾ ਕੀਤਾ। ਉਸਨੇ ਲਿਖਿਆ, “ਆਖਰਕਾਰ 18 ਸਾਲਾਂ ਬਾਅਦ ਜਰਸੀ ਨੰਬਰ 18। ਵਧਾਈਆਂ ਵਿਰਾਟ ਕੋਹਲੀ।”

ਪੰਜਾਬ ਕੈਬਨਿਟ ਨੇ ਛੋਟੇ ਦੁਕਾਨਦਾਰਾਂ ਅਤੇ ਕਰਮਚਾਰੀਆਂ ਦੇ ਓਵਰਟਾਈਮ ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੜ੍ਹੋ ਵੇਰਵਾ

0

ਚੰਡੀਗੜ੍ਹ, 4 ਜੂਨ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ‘ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟਸ ਐਕਟ’, 1958 ਵਿੱਚ ਸੋਧ ਕਰਕੇ ਛੋਟੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਇੰਸਪੈਕਟਰ ਰਾਜ ਤੋਂ ਦੁਕਾਨਦਾਰਾਂ ਨੂੰ ਅਜ਼ਾਦ ਕਰਨ ਲਈ ਇਹ ਸੋਧ ਕੀਤੀ ਗਈ ਹੈ। ਪਹਿਲਾਂ ਜੇ ਦੁਕਾਨਦਾਰ ਕਿਸੇ ਕਰਮਚਾਰੀ ਨੂੰ ਰੱਖਦੇ ਸਨ ਤਾਂ ਉਨ੍ਹਾਂ ਨੂੰ ਇੰਸਪੈਕਟਰ ਅੱਗੇ ਹਿਸਾਬ ਦੇਣਾ ਪੈਂਦਾ ਸੀ। ਹੁਣ ਜੇਕਰ ਦੁਕਾਨ ‘ਚ 20 ਜਾਂ 20 ਤੋਂ ਘੱਟ ਕਰਮਚਾਰੀ ਜਾਂ ਹੈਲਪਰ ਹੋਣ ਤਾਂ ਕੋਈ ਹਿਸਾਬ ਨਹੀਂ ਦੇਣਾ ਪਵੇਗਾ ਤੇ ਨਾ ਹੀ ਕੋਈ ਇੰਸਪੈਕਟਰ ਉਨ੍ਹਾਂ ਨੂੰ ਤੰਗ ਕਰੇਗਾ। ਇਸ ਫੈਸਲੇ ਨਾਲ ਲਗਭਗ 95 ਫੀਸਦੀ ਦੁਕਾਨਦਾਰਾਂ ਨੂੰ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਕਰਮਚਾਰੀਆਂ ਲਈ ਓਵਰਟਾਈਮ ਦੀ ਮਿਆਦ 50 ਘੰਟਿਆਂ ਤੋਂ ਵਧਾ ਕੇ 144 ਘੰਟੇ ਕਰ ਦਿੱਤੀ ਗਈ ਹੈ, ਜਿਸ ਨਾਲ ਆਮਦਨ ਵਿੱਚ ਵਾਧਾ ਹੋਵੇਗਾ। ਕੰਮ ਦਾ ਕੁੱਲ ਸਮਾਂ 12 ਘੰਟੇ ਹੋਵੇਗਾ।

ਉਨ੍ਹਾਂ ਕਿਹਾ ਕਿ 20 ਤੋਂ ਵੱਧ ਕਰਮਚਾਰੀਆਂ ਵਾਲੀਆਂ ਦੁਕਾਨਾਂ ਨੂੰ ਹੁਣ 24 ਘੰਟੇ ਕੰਮ ਕਰਨ ਦੀ ਇਜਾਜ਼ਤ ਮਿਲ ਜਾਵੇਗੀ। ਜੇਕਰ ਅਰਜ਼ੀ ਦੌਰਾਨ ਕੋਈ ਗਲਤੀ ਹੋਵੇਗੀ ਤਾਂ ਉਸਨੂੰ ਠੀਕ ਕਰਨ ਦਾ ਮੌਕਾ ਵੀ ਦਿੱਤਾ ਜਾਵੇਗਾ। ਇਸ ਨਾਲ ਅਦਾਲਤਾਂ ਵਿੱਚ ਜਾਣ ਵਾਲੇ ਮਾਮਲੇ ਘੱਟਣਗੇ।

ਮਾਨ ਨੇ ਕਿਹਾ, “ਹੁਣ ਕੋਈ ਇੰਸਪੈਕਟਰ ਰਾਜ ਨਹੀਂ, ਸਿਰਫ਼ ਤਰੱਕੀ ਹੋਵੇਗੀ”। ਉਨ੍ਹਾਂ ਦੱਸਿਆ ਕਿ ਸੋਧਿਆ ਗਿਆ ਐਕਟ ਵਿਧਾਨ ਸਭਾ ‘ਚ ਲਿਆ ਜਾਵੇਗਾ ਤੇ ਪਾਸ ਹੋਣ ਤੋਂ ਬਾਅਦ ਲਾਗੂ ਕੀਤਾ ਜਾਵੇਗਾ।

ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ ਹੋਵੇਗਾ ਸ਼ੁਰੂ, ਪੜ੍ਹੋ ਵੇਰਵਾ

0

ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ ਸ਼ੁਰੂ ਹੋਵੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਇਹ ਜਾਣਕਾਰੀ ਦਿੱਤੀ। ਰਿਜਿਜੂ ਨੇ ਕਿਹਾ ਕਿ ਇਹ ਸੈਸ਼ਨ 21 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ।

ਹਿਮਾਚਲ ਪ੍ਰਦੇਸ਼: ਸਿਹਤ ਵਿਭਾਗ ਨੇ ਕੋਵਿਡ ਐਡਵਾਈਜ਼ਰੀ ਕੀਤੀ ਜਾਰੀ, ਹਸਪਤਾਲਾਂ ‘ਚ ਮਾਸਕ ਪਹਿਨਣਾ ਲਾਜ਼ਮੀ
ਕਿਰੇਨ ਰਿਜਿਜੂ ਨੇ ਕਿਹਾ- ਸਰਕਾਰ ਨਿਯਮਾਂ ਅਨੁਸਾਰ ਸੈਸ਼ਨ ਵਿੱਚ ਕਿਸੇ ਵੀ ਵਿਸ਼ੇ ‘ਤੇ ਚਰਚਾ ਕਰਨ ਲਈ ਤਿਆਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੈਸ਼ਨ ਦੌਰਾਨ ਜਸਟਿਸ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਪੇਸ਼ ਕੀਤਾ ਜਾ ਸਕਦਾ ਹੈ।

ਦੱਸ ਦਈਏ ਕਿ ਸਰਕਾਰ ਨੇ ਮੌਨਸੂਨ ਸੈਸ਼ਨ ਦਾ ਐਲਾਨ ਵਿਰੋਧੀ ਧਿਰ ਦੀ ‘ਵਿਸ਼ੇਸ਼ ਸੈਸ਼ਨ’ ਬੁਲਾਉਣ ਦੀ ਮੰਗ ਵਿਚਕਾਰ ਕੀਤਾ ਹੈ। ਵਿਰੋਧੀ ਧਿਰ ਪਹਿਲਗਾਮ ਹਮਲੇ, ਆਪ੍ਰੇਸ਼ਨ ਸਿੰਦੂਰ ਅਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਚੋਲਗੀ ਬਾਰੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ ‘ਤੇ ਚਰਚਾ ਦੀ ਮੰਗ ਕਰ ਰਹੀ ਸੀ।

ਜ਼ਿਕਰਯੋਗ ਹੈ ਕਿ ਇੰਡੀਆ ਅਲਾਇੰਸ ਦੀਆਂ 17 ਪਾਰਟੀਆਂ ਨੇ 3 ਜੂਨ ਨੂੰ ਨਵੀਂ ਦਿੱਲੀ ਵਿੱਚ ਇੱਕ ਮੀਟਿੰਗ ਕੀਤੀ। ਇਸ ਵਿੱਚ, ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਪੱਤਰ ਲਿਖਣ ‘ਤੇ ਸਹਿਮਤੀ ਬਣੀ।

ਨਾਲ ਹੀ ਇਹ ਮੰਨਿਆ ਜਾ ਰਿਹਾ ਹੈ ਕਿ ਜੇਕਰ ਸਰਕਾਰ ਵਿਸ਼ੇਸ਼ ਸੈਸ਼ਨ ਦੀ ਮੰਗ ਨੂੰ ਸਵੀਕਾਰ ਨਹੀਂ ਕਰਦੀ ਹੈ ਤਾਂ ਮਾਨਸੂਨ ਸੈਸ਼ਨ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਸਰਕਾਰ ਨੇ ਕਿਹਾ ਕਿ ਉਹ ਨਿਯਮਾਂ ਦੇ ਤਹਿਤ ਹਰ ਮੁੱਦੇ ‘ਤੇ ਚਰਚਾ ਕਰਨ ਲਈ ਤਿਆਰ ਹੈ।

ਇਸਤੋਂ ਇਲਾਵਾ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਵਿਰੋਧੀ ਧਿਰ ਸੰਸਦ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਦੌਰਾਨ ਨਿਯਮਾਂ ਤਹਿਤ ਚਰਚਾ ਦੀ ਮੰਗ ਕਰਦੀ ਹੈ, ਤਾਂ ਅਸੀਂ ਪਹਿਲਗਾਮ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ ‘ਤੇ ਚਰਚਾ ਕਰਨ ਲਈ ਤਿਆਰ ਹਾਂ। ਆਉਣ ਵਾਲੇ ਸੈਸ਼ਨ ਦੌਰਾਨ, ਸਰਕਾਰ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਲਿਆਉਣ ਦੀ ਵੀ ਤਿਆਰੀ ਕਰ ਰਹੀ ਹੈ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ: 15 ਉਮੀਦਵਾਰ ਚੋਣ ਮੈਦਾਨ ‘ਚ, 7 ਦੇ ਕਾਗਜ਼ ਰੱਦ

0

– ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਚੰਡੀਗੜ੍ਹ, 4 ਜੂਨ 2025 – ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ 3 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਇਨ੍ਹਾਂ 15 ਉਮੀਦਵਾਰਾਂ ਦੇ ਨਾਂ ਹਨ – ਇੰਜ ਬਲਦੇਵ ਰਾਜ ਕਤਨਾ (ਆਜ਼ਾਦ), ਭਾਰਤ ਭੂਸ਼ਣ (ਇੰਡੀਅਨ ਨੈਸ਼ਨਲ ਕਾਂਗਰਸ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਸੰਜੀਵ ਅਰੋੜਾ ( ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਰਤੀ ਜਨਤਾ ਪਾਰਟੀ), ਨਵਨੀਤ ਕੁਮਾਰ ( ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਰੇਨੂੰ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ਗੁਰਦੀਪ ਸਿੰਘ ਕਾਹਲੋ (ਆਜ਼ਾਦ)।

ਉਨ੍ਹਾਂ ਅੱਗੇ ਦੱਸਿਆ ਕਿ 5 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ, ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ ਕਿੰਨੇ ਉਮੀਦਵਾਰ ਚੋਣ ਲੜ ਰਹੇ ਹਨ।

RBI ਰੈਪੋ ਰੇਟ ‘ਚ ਫਿਰ ਹੋ ਸਕਦੀ ਹੈ ਕਟੌਤੀ; MPC ਦੀ ਮੀਟਿੰਗ ਅੱਜ ਤੋਂ ਸ਼ੁਰੂ

0

ਰਿਜ਼ਰਵ ਬੈਂਕ (RBI) ਦੀ ਮੁਦਰਾ ਨੀਤੀ ਕਮੇਟੀ (MPC) ਦੀ ਮੀਟਿੰਗ ਅੱਜ ਯਾਨੀ 4 ਜੂਨ ਤੋਂ ਸ਼ੁਰੂ ਹੋ ਗਈ ਹੈ। ਮਾਹਿਰਾਂ ਅਨੁਸਾਰ, ਮੁਦਰਾ ਨੀਤੀ ਕਮੇਟੀ ਇਸ ਵਾਰ ਵੀ ਰੈਪੋ ਰੇਟ ਵਿੱਚ 0.25% ਦੀ ਕਟੌਤੀ ਕਰ ਸਕਦੀ ਹੈ। ਯਾਨੀ ਆਉਣ ਵਾਲੇ ਦਿਨਾਂ ਵਿੱਚ loan ਸਸਤੇ ਹੋ ਸਕਦੇ ਹਨ। 6 ਜੂਨ ਨੂੰ ਸਵੇਰੇ 10 ਵਜੇ, ਆਰਬੀਆਈ ਗਵਰਨਰ ਸੰਜੇ ਮਲਹੋਤਰਾ ਇਸ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦੇਣਗੇ।

ਦੱਸ ਦਈਏ ਕਿ MPC ਵਿੱਚ 6 ਮੈਂਬਰ ਹਨ। ਇਹਨਾਂ ਵਿੱਚੋਂ 3 RBI ਦੇ ਹਨ, ਜਦੋਂ ਕਿ ਬਾਕੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਅਪ੍ਰੈਲ ਵਿੱਚ, ਆਰਬੀਆਈ ਨੇ ਵਿਆਜ ਦਰਾਂ ਵਿੱਚ 0.25% ਦੀ ਕਟੌਤੀ ਕੀਤੀ ਸੀ। ਵਿਆਜ ਦਰਾਂ 6.25% ਤੋਂ ਘਟਾ ਕੇ 6% ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਪਹਿਲਾਂ ਫਰਵਰੀ ਵਿੱਚ ਵੀ ਵਿਆਜ ਦਰਾਂ ਵਿੱਚ 0.25% ਦੀ ਕਟੌਤੀ ਕੀਤੀ ਗਈ ਸੀ। ਫਰਵਰੀ ਵਿੱਚ ਹੋਈ ਮੀਟਿੰਗ ਵਿੱਚ, ਵਿਆਜ ਦਰਾਂ 6.5% ਤੋਂ ਘਟਾ ਕੇ 6.25% ਕਰ ਦਿੱਤੀਆਂ ਗਈਆਂ ਸਨ।