Home Blog Page 858

ਸ਼੍ਰੋਮਣੀ ਅਕਾਲੀ ਦਲ ਨੇ ਭਰਤੀ ਜਮਾ ਕਰਨ ਦੀ ਤਰੀਕ 28 ਫਰਵਰੀ ਤੱਕ ਵਧਾਈ

0

ਸ਼੍ਰੋਮਣੀ ਅਕਾਲੀ ਦਲ ਨੇ ਭਰਤੀ ਜਮਾ ਕਰਨ ਦੀ ਤਰੀਕ 28 ਫਰਵਰੀ ਤੱਕ ਵਧਾਈ

– ਪਾਰਲੀਮੈਂਟਰੀ ਬੋਰਡ ਦੀ ਮੀਟਿੰਗ 27 ਫਰਵਰੀ ਨੂੰ ਹੋਵੇਗੀ: ਡਾ. ਚੀਮਾ

ਚੰਡੀਗੜ੍ਹ, 26 ਫਰਵਰੀ 2025: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸਾਰੇ ਆਗੂ ਅਤੇ ਵਰਕਰਾਂ ਸਹਿਬਾਨ ਦੀ ਮੰਗ ਅਨੁਸਾਰ ਪਾਰਟੀ ਦੀ ਭਰਤੀ ਵਾਪਸ ਕਰਨ ਦੀਆਂ ਤਰੀਕਾਂ ਵਿੱਚ ਤਿੰਨ ਦਿਨਾਂ ਦਾ ਵਾਧਾ ਕਰਦੇ ਹੋਏ ਇਸ ਨੂੰ 28 ਫਰਵਰੀ ਸ਼ਾਮ 5 ਵਜੇ ਤੱਕ ਕਰਨ ਦਾ ਐਲਾਨ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ, ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੀ ਭਰਤੀ ਨੂੰ ਲੈ ਕੇ ਸਾਰੇ ਪੰਜਾਬ ਅਤੇ ਦੂਜੇ ਸੂਬਿਆ ਵਿੱਚ ਭਾਰੀ ਉਤਸ਼ਾਹ ਹੈ ਅਤੇ ਵਰਕਰ ਇਸ ਮਿਸ਼ਨ ਨੂੰ ਪੂਰਾ ਕਰਨ ਵਾਸਤੇ ਦਿਨ-ਰਾਤ ਜੁਟੇ ਹੋਏ ਹਨ।

ਇਹ ਵੀ ਪੜ੍ਹੋ: 30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਵੱਲੋਂ ਕਾਬੂ

ਵੱਡੀ ਗਿਣਤੀ ਵਿੱਚ ਪਾਰਟੀ ਆਗੂ ਲਾਈਨਾਂ ਲਗਾ ਕੇ ਆਪੋ-ਆਪਣੀ ਭਰਤੀ ਸਰਕਲ ਡੈਲੀਗੇਟਾਂ ਦੀਆਂ ਲਿਸਟਾਂ ਅਤੇ ਭਰਤੀ ਫੀਸ ਸਮੇਤ ਜਮਾ ਕਰਵਾ ਰਹੇ ਹਨ। ਉਹਨਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਸਹਿਬਾਨਾਂ ਨੇ ਪਾਰਟੀ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਬੇਨਤੀ ਕੀਤੀ ਸੀ ਕਿ ਭਰਤੀ ਜਮਾ ਕਰਵਾਉਣ ਦੀ ਆਖਰੀ ਤਰੀਕ ਵਿੱਚ ਵਾਧਾ ਕੀਤਾ ਜਾਵੇ। ਵਰਕਰਾਂ ਦੀ ਮੰਗ ਤੇ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਨੇ ਆਪਸੀ ਵਿਚਾਰ-ਵਟਾਂਦਰਾਂ ਕਰਨ ਤੋਂ ਬਾਅਦ ਉਪਰੋਕਤ ਫੈਸਲਾ ਲਿਆ ਹੈ।

ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਪੂਰੀ ਭਰਤੀ ਪ੍ਰਕਿਰਿਆ ਦੀ ਵਿਸਥਾਰ ਵਿੱਚ ਸਮੀਖਿਆ ਕਰਨ ਲਈ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਇੱਕ ਜਰੂਰੀ ਮੀਟਿੰਗ 27 ਫਰਵਰੀ, 2025 ਨੂੰ ਬਾਅਦ ਦੁਪਿਹਰ 2 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਜਿਸ ਵਿੱਚ ਸਾਰੀ ਸਮੀਖਿਆ ਕਰਨ ਤੋਂ ਬਾਅਦ ਵਿਧੀਵਧ ਅਗਲਾ ਪ੍ਰੋਗਰਾਮ ਉਲਿਕਿਆ ਜਾਵੇਗਾ। ਡਾ. ਚੀਮਾ ਨੇ ਸਾਰੇ ਪਾਰਟੀ ਆਗੂਆਂ, ਵਰਕਰ ਸਹਿਬਾਨ ਅਤੇ ਅਬਜਰਵਰ ਸਹਿਬਾਨ ਦਾ ਭਰਤੀ ਪ੍ਰਕਿਰਿਆ ਵਿੱਚ ਪਾਏ ਜਾ ਰਹੇ ਅਥਾਹ ਯੋਗਦਾਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

 

30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਵੱਲੋਂ ਕਾਬੂ

0

30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ 26 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੇ ਪਿੰਡ ਫੁਲਕੇ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਵੱਲੋਂ CM ਮਾਨ ਨੂੰ ਅਪੀਲ, ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ ਕੀਤੀ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਆਪਣੇ ਚਾਚੇ ਦੇ ਮੌਤ ਦੇ ਸਰਟੀਫਿਕੇਟ ਲਈ ਬਿਨੈ ਕੀਤਾ ਸੀ ਅਤੇ ਉਕਤ ਮੁਲਜ਼ਮ ਨੇ ਮੌਤ ਦਾ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 30,000 ਰੁਪਏ ਵਿੱਚ ਤੈਅ ਹੋ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਡੀਐਸਪੀ ਸ਼ਾਹਕੋਟ ਡੀਜੀਪੀ ਕੋਮੈਂਡੇਸ਼ਨ ਡਿਸਕ ਨਾਲ ਸਨਮਾਨਿਤ

0

ਡੀਐਸਪੀ ਸ਼ਾਹਕੋਟ ਡੀਜੀਪੀ ਕੋਮੈਂਡੇਸ਼ਨ ਡਿਸਕ ਨਾਲ ਸਨਮਾਨਿਤ

ਜਲੰਧਰ, 26 ਫਰਵਰੀ 2025 – ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਨੇ ਓਂਕਾਰ ਸਿੰਘ ਬਰਾੜ ਡੀ.ਐਸ.ਪੀ. ਸ਼ਾਹਕੋਟ ਨੂੰ ਕੋਮੈਂਡੇਸ਼ਨ ਡਿਸਕ ਪ੍ਰਦਾਨ ਕੀਤੀ ਹੈ।

ਡੀਐਸਪੀ ਬਰਾੜ ਨੂੰ ਇਹ ਸਨਮਾਨ ਸ਼ਾਹਕੋਟ ਖੇਤਰ ਵਿੱਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ, ਜਾਂਚ ਦੇ ਮਿਆਰਾਂ ਨੂੰ ਬਿਹਤਰ ਬਣਾਉਣ ਅਤੇ ਨਸ਼ਾ ਵਿਰੋਧੀ ਕਾਰਵਾਈਆਂ ਦੀ ਅਗਵਾਈ ਕਰਨ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਗਿਆ।

ਇਹ ਵੀ ਪੜ੍ਹੋ: 2 IAS ਅਫਸਰਾਂ ਦੀਆਂ ਬਦਲੀਆਂ

ਐਸਐਸਪੀ ਜਲੰਧਰ ਦਿਹਾਤੀ, ਹਰਕਮਲਪ੍ਰੀਤ ਸਿੰਘ ਖੱਖ ਨੇ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਆਯੋਜਿਤ ਇੱਕ ਸਮਾਰੋਹ ਦੌਰਾਨ ਡੀਐਸਪੀ ਬਰਾੜ ਨੂੰ ਡੀ.ਜੀ.ਪੀ. ਕੋਮੈਂਡੇਸ਼ਨ ਡਿਸਕ ਭੇਟ ਕੀਤੀ।

ਇਸ ਮੌਕੇ ਬੋਲਦਿਆਂ, ਐਸਐਸਪੀ ਖੱਖ ਨੇ ਜ਼ੋਰ ਦੇ ਕੇ ਕਿਹਾ ਕਿ ਡੀਜੀਪੀ ਪੰਜਾਬ ਵੱਲੋਂ ਅਜਿਹੀ ਮਾਨਤਾ ਜਲੰਧਰ ਦਿਹਾਤੀ ਪੁਲਿਸ ਵਿੱਚ ਅਧਿਕਾਰੀਆਂ ਦੁਆਰਾ ਬਣਾਏ ਗਏ ਉੱਚ ਮਿਆਰਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਸ਼ੰਸਾ ਫੋਰਸ ਨੂੰ ਅਪਰਾਧ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰਨ ਲਈ ਪ੍ਰੇਰਿਤ ਕਰੇਗੀ।

ਸਨਮਾਨ ਪ੍ਰਾਪਤ ਕਰਨ ਤੋਂ ਬਾਅਦ, ਡੀਐਸਪੀ ਬਰਾੜ ਨੇ ਡੀਜੀਪੀ ਪੰਜਾਬ, ਗੌਰਵ ਯਾਦਵ, ਆਈਪੀਐਸ, ਅਤੇ ਐਸਐਸਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਦਾ ਧੰਨਵਾਦ ਕੀਤਾ।

ਉਨ੍ਹਾਂ ਨੇ ਹੋਰ ਸਮਰਪਣ ਭਾਵਨਾ ਨਾਲ ਸੇਵਾ ਜਾਰੀ ਰੱਖਣ ਅਤੇ ਪੰਜਾਬ ਪੁਲਿਸ ਲੀਡਰਸ਼ਿਪ ਦੁਆਰਾ ਉਨ੍ਹਾਂ ‘ਤੇ ਕੀਤੇ ਗਏ ਵਿਸ਼ਵਾਸ ਨੂੰ ਕਾਇਮ ਰੱਖਣ ਦਾ ਵਾਅਦਾ ਕੀਤਾ।

ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਵੱਲੋਂ CM ਮਾਨ ਨੂੰ ਅਪੀਲ, ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ ਕੀਤੀ

0

ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਵੱਲੋਂ CM ਮਾਨ ਨੂੰ ਅਪੀਲ, ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ ਕੀਤੀ

– ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾ
– ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ
– ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣਾਉਣ ਦਾ ਸੰਕਲਪ

ਚੰਡੀਗੜ੍ਹ, 26 ਫਰਵਰੀ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਉਦਯੋਗਪਤੀਆਂ ਅਤੇ ਵਪਾਰੀਆਂ ਦੇ ਇਕ ਵਫ਼ਦ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।

ਇਸ ਮੌਕੇ ਵਿਚਾਰ-ਚਰਚਾ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਭੂਗੋਲਿਕ ਤੌਰ ਉਤੇ ਜ਼ਮੀਨੀ ਹੱਦਾਂ ਤੇ ਸਰਹੱਦਾਂ ਨਾਲ ਜੁੜਿਆ ਸੂਬਾ ਹੈ ਅਤੇ ਕਿਸਾਨ ਅੰਦੋਲਨ ਕਾਰਨ ਸ਼ੰਭੂ ਸਰਹੱਦ ‘ਤੇ ਆਵਾਜਾਈ ਠੱਪ ਹੋਣ ਨਾਲ ਕਾਰੋਬਾਰੀ ਗਤੀਵਿਧੀਆਂ ਬਹੁਤ ਪ੍ਰਭਾਵਿਤ ਹੋ ਰਹੀਆਂ ਹਨ। ਵਫ਼ਦ ਨੇ ਇਸ ਰਸਤੇ ਤੋਂ ਆਵਾਜਾਈ ਖੋਲ੍ਹਣ ਲਈ ਮੁੱਖ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਤਾਂ ਜੋ ਕਾਰੋਬਾਰ ਸੁਚਾਰੂ ਢੰਗ ਨਾਲ ਹੋ ਸਕੇ।

ਇਹ ਵੀ ਪੜ੍ਹੋ: ਡੀਐਸਪੀ ਸ਼ਾਹਕੋਟ ਡੀਜੀਪੀ ਕੋਮੈਂਡੇਸ਼ਨ ਡਿਸਕ ਨਾਲ ਸਨਮਾਨਿਤ

ਇਸ ਦੌਰਾਨ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਾਂ ਦੀ ਸਹੂਲਤ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲਿਆਂ ਨੂੰ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਕੋਲ ਨਿੱਜੀ ਤੌਰ ‘ਤੇ ਉਠਾਉਣਗੇ ਤਾਂ ਜੋ ਕਾਰੋਬਾਰ ਕਰਨ ਵਿੱਚ ਕੋਈ ਪ੍ਰੇਸ਼ਾਨੀ ਨਾ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ ਹੈ, ਜੋ ਮੁੱਖ ਤੌਰ ‘ਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਅਧਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ ਸੂਬੇ ਵਿੱਚ ਲਗਭਗ 94,000 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕੰਪਨੀਆਂ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਸੂਬੇ ਵਿੱਚ ਸ਼ਾਨਦਾਰ ਬੁਨਿਆਦੀ ਢਾਂਚਾ, ਬਿਜਲੀ, ਹੁਨਰਮੰਦ ਮਨੁੱਖੀ ਸਰੋਤ ਅਤੇ ਵਧੀਆ ਉਦਯੋਗਿਕ ਅਤੇ ਕੰਮ ਸੱਭਿਆਚਾਰ ਵਾਲੇ ਸਾਜ਼ਗਾਰ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਕੇ ਬਹੁਤ ਲਾਭ ਹੋ ਰਿਹਾ ਹੈ, ਜੋ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਸੁਝਾਵਾਂ ਅਤੇ ਵਿਚਾਰਾਂ ਉੱਤੇ ਗੌਰ ਕਰਨ ਲਈ ਸਦਾ ਹੀ ਤਿਆਰ ਹੈ। ਉਨ੍ਹਾਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਮਦਦ ਕਰੇਗੀ।

ਵਫ਼ਦ ਵਿੱਚ ਫੋਕਲ ਪੁਆਇੰਟ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਨਰਿੰਦਰ ਸਿੰਘ ਸੱਗੂ, ਇੰਡਸਟਰੀਅਲ ਏਰੀਆ ਜਲੰਧਰ ਦੇ ਪ੍ਰਧਾਨ ਗੁਰਸ਼ਰਨ ਸਿੰਘ, ਉਦਯੋਗਪਤੀ ਸ਼ਰਦ ਅਗਰਵਾਲ, ਤੁਸ਼ਾਰ ਜੈਨ, ਨਿਤਿਨ ਕਪੂਰ, ਸੁਵਿੰਦਰ ਪਾਲ ਸਿੰਘ, ਵਿਨੀਤ ਮਹਾਜਨ, ਸੁਗਮ ਜੈਨ, ਰੋਮੀ ਅਤੇ ਹੋਰ ਹਾਜ਼ਰ ਸਨ।
ਇਸ ਮੌਕੇ ਪੰਜਾਬ ਹੈਰੀਟੇਜ ਤੇ ਪ੍ਰੋਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਤੇ ਹੋਰ ਹਾਜ਼ਰ ਸਨ।

2 IAS ਅਫਸਰਾਂ ਦੀਆਂ ਬਦਲੀਆਂ

0
Changes in Punjab, big announcement before panchayat elections, transfers of 49 officers

2 IAS ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 26 ਫਰਵਰੀ 2025 – ਪੰਜਾਬ ਸਰਕਾਰ ਵੱਲੋਂ 2 IAS ਅਫਸਰਾਂ ਵਰਿੰਦਰ ਕੁਮਾਰ ਸ਼ਰਮਾ ਅਤੇ ਸ਼ੁਰਭੀ ਮਲਿਕ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ IAS ਪੁਨੀਤ ਗੋਇਲ ਨੂੰ ਵੀ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੀ ਪੋਸਟਿੰਗ ਦੇ ਆਰਡਰ ਵੀ ਜਲਦੀ ਹੀ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ: ਬੀਤੇ ਦਿਨ 25 ਫਰਵਰੀ ਦੀਆਂ ਚੋਣਵੀਆਂ ਖਬਰਾਂ (26-2-2025)

ਬੀਤੇ ਦਿਨ 25 ਫਰਵਰੀ ਦੀਆਂ ਚੋਣਵੀਆਂ ਖਬਰਾਂ (26-2-2025)

0

ਬੀਤੇ ਦਿਨ 25 ਫਰਵਰੀ ਦੀਆਂ ਚੋਣਵੀਆਂ ਖਬਰਾਂ (26-2-2025)

1984 ਸਿੱਖ ਨਸ਼ਲਕੁਸ਼ੀ ਮਾਮਲਾ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

ਨਵੀਂ ਦਿੱਲੀ, 25 ਫਰਵਰੀ 2025 – ਦਿੱਲੀ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ,,,,, ਅੱਗੇ ਪੜ੍ਹੋ

ਕੇਂਦਰੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਪੰਜਾਬ ਵਿਧਾਨ ਸਭਾ ਨੇ ਕੀਤਾ ਰੱਦ, ਪੜੋ CM ਮਾਨ ਨੇ ਕੀ ਕਿਹਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਇਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਵਿਰੁੱਧ ਪ੍ਰਸਤਾਵ ਪੇਸ਼ ਕੀਤਾ। ਇਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਰਾਜ ਦੀਆਂ ਸ਼ਕਤੀਆਂ,,,,, ਅੱਗੇ ਪੜ੍ਹੋ

ਹਰਮੋਹਨ ਕੌਰ ਸੰਧੂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਵਜੋਂ ਮਿਲਿਆ ਵਾਧੂ ਚਾਰਜ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਕੀਤੇ ਗਏ ਇਕ ਪੱਤਰ ਅਨੁਸਾਰ ਹਰਮੋਹਨ ਕੌਰ ਸੰਧੂ, ਜੋ ਕਿ ਮੌਜੂਦਾ ਸਮੇਂ ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਦੇ ਮੈਂਬਰ ਹਨ, ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦਾ ਵਾਧੂ,,,,, ਅੱਗੇ ਪੜ੍ਹੋ

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 92ਵੇਂ ਦਿਨ ਵੀ ਜਾਰੀ; ਅਚਾਨਕ ਵਿਗੜੀ ਸਿਹਤ

ਖਨੌਰੀ ਵਿਖੇ ਮਰਨ ਵਰਤ ‘ਤੇ ਬੈਠੇ ਸਾਂਝੇ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 92ਵੇਂ ਦਿਨ ਵੀ ਜਾਰੀ ਹੈ ਪਰ ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਸਿਹਤ ਅਚਾਨਕ,,,,,ਅੱਗੇ ਪੜ੍ਹੋ

CM ਮਾਨ ਨੇ 20 ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਲਈ ਚੇਅਰਮੈਨ ਅਤੇ ਟਰੱਸਟੀ ਕੀਤੇ ਨਿਯੁਕਤ

ਚੰਡੀਗੜ੍ਹ , 25 ਫਰਵਰੀ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ 20 ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਲਈ ਨਵੇਂ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕਰ,,,,,ਅੱਗੇ ਪੜ੍ਹੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 26-2-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 26-2-2025

ਸੋਰਠਿ ਮਹਲਾ ੫ ॥
ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਬੁੱਧਵਾਰ, ੧੫ ਫੱਗਣ (ਸੰਮਤ ੫੫੬ ਨਾਨਕਸ਼ਾਹੀ) ੨੬ ਫਰਵਰੀ, ੨੦੨੫ (ਅੰਗ: ੬੦੯)

ਪੰਜਾਬੀ ਵਿਆਖਿਆ :
ਸੋਰਠਿ ਮਹਲਾ ੫ ॥
ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ। ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ ਮੇਰੇ ਸਿਰ ਉਤੇ ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

English Translation:

SORAT’H, FIFTH MEHL:

I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||

  1. Wednesday, 15th Phalgun (Samvat 556 Nanakshahi) 26th February, 2025 (Page: 609)

ਕਿਉਂ ਹੁੰਦੀਆਂ ਹਨ ਦਵਾਈਆਂ ਰੰਗ – ਬਰੰਗੀਆਂ, ਜਾਣੋ ਇਸਦੀ ਵਜ੍ਹਾ

0
Pills and capsules macro

ਕਿਉਂ ਹੁੰਦੀਆਂ ਹਨ ਦਵਾਈਆਂ ਰੰਗ – ਬਰੰਗੀਆਂ, ਜਾਣੋ ਇਸਦੀ ਵਜ੍ਹਾ

ਜਦੋਂ ਵੀ ਤੁਸੀਂ ਕੋਈ ਦਵਾਈ ਲੈਂਦੇ ਹੋ, ਕੀ ਤੁਸੀਂ ਦੇਖਿਆ ਹੈ ਕਿ ਉਹ ਵੱਖ-ਵੱਖ ਰੰਗਾਂ ਵਿੱਚ ਆਉਂਦੀਆਂ ਹਨ? ਲਾਲ, ਨੀਲਾ, ਹਰਾ, ਪੀਲਾ – ਹਰ ਗੋਲੀ ਅਤੇ ਕੈਪਸੂਲ ਦਾ ਇੱਕ ਖਾਸ ਰੰਗ ਹੁੰਦਾ ਹੈ, ਪਰ ਕੀ ਇਹ ਰੰਗ ਸਿਰਫ਼ ਦਿਖਾਵੇ ਲਈ ਹਨ, ਜਾਂ ਇਸਦੇ ਪਿੱਛੇ ਕੋਈ ਡੂੰਘਾ ਵਿਗਿਆਨਕ ਕਾਰਨ ਹੈ?
ਜ਼ਰਾ ਸੋਚੋ, ਜੇਕਰ ਸਾਰੀਆਂ ਗੋਲੀਆਂ ਚਿੱਟੀਆਂ ਹੋਣ, ਤਾਂ ਕੀ ਤੁਸੀਂ ਆਸਾਨੀ ਨਾਲ ਪਛਾਣ ਸਕੋਗੇ ਕਿ ਕਿਹੜੀ ਦਵਾਈ ਲੈਣੀ ਹੈ ਅਤੇ ਕਦੋਂ ਲੈਣੀ ਹੈ? ਜਾਂ ਕੀ ਕੋਈ ਰੰਗ ਤੁਹਾਡੀ ਬਿਮਾਰੀ ‘ਤੇ ਮਾਨਸਿਕ ਪ੍ਰਭਾਵ ਪਾ ਸਕਦਾ ਹੈ? ਇਹ ਸਿਰਫ਼ ਇੱਕ ਇਤਫ਼ਾਕ ਨਹੀਂ ਹੈ, ਸਗੋਂ ਦਵਾਈ ਕੰਪਨੀਆਂ ਦੀ ਇੱਕ ਯੋਜਨਾਬੱਧ ਰਣਨੀਤੀ ਹੈ। ਆਓ, ਦਵਾਈਆਂ ਦੇ ਰੰਗਾਂ ਪਿੱਛੇ ਛੁਪੇ ਦਿਲਚਸਪ ਰਾਜ਼ਾਂ ਨੂੰ ਜਾਣਦੇ ਹਾਂ।

ਰੰਗਾਂ ਦੀ ਪਹਿਚਾਣ

ਜਦੋਂ ਕੋਈ ਮਰੀਜ਼ ਇੱਕੋ ਸਮੇਂ ਕਈ ਦਵਾਈਆਂ ਲੈਂਦਾ ਹੈ, ਤਾਂ ਵੱਖ-ਵੱਖ ਰੰਗਾਂ ਦੀਆਂ ਗੋਲੀਆਂ ਉਸਦੀ ਦਵਾਈ ਦੀ ਪਛਾਣ ਕਰਨ ਵਿੱਚ ਉਸਦੀ ਮਦਦ ਕਰਦੀਆਂ ਹਨ। ਜੇਕਰ ਸਾਰੀਆਂ ਗੋਲੀਆਂ ਇੱਕੋ ਜਿਹੀਆਂ ਚਿੱਟੀਆਂ ਹੋਣ, ਤਾਂ ਮਰੀਜ਼ਾਂ ਲਈ ਸਹੀ ਦਵਾਈ ਯਾਦ ਰੱਖਣਾ ਮੁਸ਼ਕਲ ਹੋ ਜਾਵੇਗਾ। ਇਹ ਖਾਸ ਕਰਕੇ ਬਜ਼ੁਰਗਾਂ ਅਤੇ ਕਮਜ਼ੋਰ ਨਜ਼ਰ ਵਾਲੇ ਲੋਕਾਂ ਲਈ ਲਾਭਦਾਇਕ ਹੈ।

ਡਾਕਟਰਾਂ ਦੀ  ਸਹੂਲਤ ਲਈ

ਮੈਡੀਕਲ ਸਟੋਰਾਂ ਵਿੱਚ ਕੰਮ ਕਰਨ ਵਾਲੇ ਡਾਕਟਰ ਅਤੇ ਫਾਰਮਾਸਿਸਟ ਵੀ ਦਵਾਈਆਂ ਦੀ ਜਲਦੀ ਪਛਾਣ ਕਰਨ ਲਈ ਉਨ੍ਹਾਂ ਦੇ ਰੰਗਾਂ ‘ਤੇ ਨਿਰਭਰ ਕਰਦੇ ਹਨ। ਇਸ ਨਾਲ ਗਲਤੀ ਦੀ ਸੰਭਾਵਨਾ ਘੱਟ ਜਾਂਦੀ ਹੈ ਅਤੇ ਸਹੀ ਦਵਾਈ ਮਰੀਜ਼ ਤੱਕ ਪਹੁੰਚਦੀ ਹੈ।

ਸੂਰਜ ਦੀ ਰੌਸ਼ਨੀ ਅਤੇ ਨਸ਼ੀਲੇ ਪਦਾਰਥਾਂ ਦੀ ਸੁਰੱਖਿਆ

ਕੁਝ ਦਵਾਈਆਂ ਧੁੱਪ ਵਿੱਚ ਜਲਦੀ ਖਰਾਬ ਹੋ ਜਾਂਦੀਆਂ ਹਨ। ਇਸੇ ਲਈ ਕੰਪਨੀਆਂ ਅਜਿਹੇ ਰੰਗ ਚੁਣਦੀਆਂ ਹਨ ਜੋ ਦਵਾਈ ਨੂੰ ਸੂਰਜ ਦੀ ਰੌਸ਼ਨੀ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਗੂੜ੍ਹੇ ਰੰਗ ਦੀ ਪਰਤ ਦਵਾਈ ਦੀ ਗੁਣਵੱਤਾ ਨੂੰ ਲੰਬੇ ਸਮੇਂ ਤੱਕ ਬਰਕਰਾਰ ਰੱਖਦੀ ਹੈ।

ਸੁਆਦ ਅਤੇ ਗੰਧ ਨੂੰ ਛੁਪਾਉਣਾ

ਕੁਝ ਦਵਾਈਆਂ ਬਹੁਤ ਕੌੜੀਆਂ ਹੁੰਦੀਆਂ ਹਨ ਅਤੇ ਮਰੀਜ਼ਾਂ ਨੂੰ ਉਨ੍ਹਾਂ ਦਾ ਸੁਆਦ ਪਸੰਦ ਨਹੀਂ ਆਉਂਦਾ। ਰੰਗੀਨ ਪਰਤ ਨਾ ਸਿਰਫ਼ ਦਵਾਈ ਨੂੰ ਆਕਰਸ਼ਕ ਬਣਾਉਂਦੀ ਹੈ ਸਗੋਂ ਇਸਦੇ ਕੌੜੇ ਸੁਆਦ ਨੂੰ ਵੀ ਛੁਪਾਉਂਦੀ ਹੈ, ਜਿਸ ਨਾਲ ਮਰੀਜ਼ਾਂ ਲਈ ਇਸਨੂੰ ਨਿਗਲਣਾ ਆਸਾਨ ਹੋ ਜਾਂਦਾ ਹੈ।

ਬੱਚਿਆਂ ਨੂੰ ਆਕਰਸ਼ਿਤ ਕਰਨ ਲਈ

ਬੱਚਿਆਂ ਨੂੰ ਦਵਾਈ ਦੇਣਾ ਇੱਕ ਔਖਾ ਕੰਮ ਹੈ। ਇਸੇ ਲਈ ਕੰਪਨੀਆਂ ਚਾਕਲੇਟ, ਸਟ੍ਰਾਬੇਰੀ ਅਤੇ ਸੰਤਰੇ ਦੇ ਸੁਆਦ ਵਾਲੇ ਸ਼ਰਬਤ ਅਤੇ ਰੰਗੀਨ ਚਬਾਉਣ ਵਾਲੀਆਂ ਗੋਲੀਆਂ ਬਣਾਉਂਦੀਆਂ ਹਨ ਤਾਂ ਜੋ ਬੱਚੇ ਖੁਸ਼ੀ ਨਾਲ ਦਵਾਈ ਲੈਣ।

ਪੰਜਾਬ ਸਰਕਾਰ ਨੇ ਗੁਰਦਾਸਪੁਰ ਦੇ ਬੀਡੀਪੀਓ ਨੂੰ ਕੀਤਾ ਮੁਅੱਤਲ, ਪੜ੍ਹੋ ਕੀ ਹੈ ਕਾਰਣ

0

ਪੰਜਾਬ ਸਰਕਾਰ ਨੇ ਗੁਰਦਾਸਪੁਰ ਦੇ ਬੀਡੀਪੀਓ ਨੂੰ ਕੀਤਾ ਮੁਅੱਤਲ, ਪੜ੍ਹੋ ਕੀ ਹੈ ਕਾਰਣ

ਪੰਜਾਬ ਸਰਕਾਰ ਨੇ 9 ਲੱਖ ਰੁਪਏ ਦੇ ਗਬਨ ਦੇ ਮਾਮਲੇ ਵਿੱਚ ਗੁਰਦਾਸਪੁਰ, ਪੰਜਾਬ ਵਿੱਚ ਤਾਇਨਾਤ ਇੱਕ ਬੀਡੀਪੀਓ ਨੂੰ ਮੁਅੱਤਲ ਕਰ ਦਿੱਤਾ ਹੈ। ਅੱਜ ਯਾਨੀ ਮੰਗਲਵਾਰ ਨੂੰ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ, ਸਰਕਾਰ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।

ਹਿਮਾਚਲ ਪ੍ਰਦੇਸ਼: ਅਟਲ ਸੁਰੰਗ ਰੋਹਚ ਬਰਫ਼ਬਾਰੀ ਹੋਈ ਸ਼ੁਰੂ

ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਬੀਡੀਪੀਓ ਨੇ ਪਿੰਡ ਪੰਚਾਇਤ ਲੋਧੀਨੰਗਲ ਦੇ ਮੈਨੇਜਰ ਦੀ ਹੈਸੀਅਤ ਵਿੱਚ ਲਗਭਗ 9 ਲੱਖ ਰੁਪਏ ਦਾ ਗਬਨ ਕੀਤਾ ਸੀ। ਹੋਰ ਬੇਨਿਯਮੀਆਂ ਬਾਰੇ, ਇਹ ਮੁੱਦਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰ ਸਿੰਘ ਪਹਾੜ ਨੇ ਵਿਧਾਨ ਸਭਾ ਵਿੱਚ ਉਠਾਇਆ ਸੀ। ਜਿਸ ਤੋਂ ਬਾਅਦ ਉਕਤ ਬੀਡੀਪੀਓ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਉਸਨੂੰ ਮੁਅੱਤਲ ਕਰ ਦਿੱਤਾ ਗਿਆ।

ਵਿਧਾਇਕ ਨੇ ਕਹੀ ਆਹ ਗੱਲ

ਵਿਧਾਇਕ ਬਰਿੰਦਰ ਸਿੰਘ ਪਹਾੜਾ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਤਾਇਨਾਤ ਬੀਡੀਪੀਓ ਬਲਜੀਤ ਸਿੰਘ, ਪਿੰਡ ਲੋਧੀਨੰਗਲ ਪੰਚਾਇਤ ਦੇ ਮੈਨੇਜਰ ਹੋਣ ਦੇ ਨਾਤੇ, ਪੰਚਾਇਤ ਵਿੱਚ ਵਿਕਾਸ ਕਾਰਜਾਂ ਦੇ ਨਾਮ ‘ਤੇ ਲਗਭਗ 9 ਲੱਖ ਰੁਪਏ ਦੀ ਦੁਰਵਰਤੋਂ ਅਤੇ ਗਬਨ ਕੀਤਾ। ਜਦੋਂ ਸਬੰਧਤ ਵਿਭਾਗ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉਕਤ ਬੀਡੀਪੀਓ ਦੋਸ਼ੀ ਪਾਇਆ ਗਿਆ ਹੈ ਅਤੇ ਉਸ ਵਿਰੁੱਧ ਕਾਰਵਾਈ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਵਿਧਾਇਕ ਨੇ ਮਾਮਲੇ ਵਿੱਚ ਕਾਰਵਾਈ ਦੀ ਸਿਫਾਰਸ਼ ਕੀਤੀ ਸੀ। ਪਰ ਸ਼ੁਰੂ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ, ਫਿਰ ਜਦੋਂ ਇਹ ਮਾਮਲਾ ਵਿਧਾਨ ਸਭਾ ਵਿੱਚ ਉਠਾਇਆ ਗਿਆ ਤਾਂ ਕਾਰਵਾਈ ਕੀਤੀ ਗਈ।

ਹਿਮਾਚਲ ਪ੍ਰਦੇਸ਼: ਅਟਲ ਸੁਰੰਗ ਰੋਹਤਾਂਗ ਬਰਫ਼ਬਾਰੀ ਹੋਈ ਸ਼ੁਰੂ

0

ਹਿਮਾਚਲ ਪ੍ਰਦੇਸ਼: ਅਟਲ ਸੁਰੰਗ ਰੋਹਤਾਂਗ ਬਰਫ਼ਬਾਰੀ ਹੋਈ ਸ਼ੁਰੂ

ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਅਟਲ ਸੁਰੰਗ ਦੇ ਉੱਤਰੀ ਅਤੇ ਦੱਖਣੀ ਪੋਰਟਲਾਂ ‘ਤੇ ਬਰਫ਼ ਦੀ ਚਿੱਟੀ ਚਾਦਰ ਵਿਛ ਗਈ ਹੈ। ਇਸ ਦੇ ਨਾਲ ਹੀ ਸ਼ਿਮਲਾ ਅਤੇ ਹੋਰ ਇਲਾਕਿਆਂ ਵਿੱਚ ਰੁਕ-ਰੁਕ ਕੇ ਹਲਕੀ ਬਾਰਿਸ਼ ਹੋ ਰਹੀ ਹੈ।

ਚੈਂਪੀਅਨਜ਼ ਟਰਾਫੀ- ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਦਾ ਮੈਚ ਮੀਂਹ ਕਾਰਨ ਹੋਇਆ ਰੱਦ

ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਪੱਛਮੀ ਗੜਬੜ (WD) ਅੱਜ ਤੋਂ ਸਰਗਰਮ ਹੋ ਗਿਆ ਹੈ। ਇਸ ਵਾਰ ਦਾ WD ਪਿਛਲੀ ਪੱਛਮੀ ਗੜਬੜੀ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ​​ਹੈ।

ਮੌਸਮ ਵਿਭਾਗ ਨੇ 27 ਅਤੇ 28 ਫਰਵਰੀ ਨੂੰ ਤਿੰਨ ਜ਼ਿਲ੍ਹਿਆਂ ਚੰਬਾ, ਕਾਂਗੜਾ ਅਤੇ ਕੁੱਲੂ ਲਈ ਸੰਤਰੀ ਅਲਰਟ ਜਾਰੀ ਕੀਤਾ ਹੈ। ਅਗਲੇ ਦੋ ਦਿਨਾਂ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਹਿੱਸਿਆਂ ਵਿੱਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ।

ਬਰਫ਼ਬਾਰੀ ਲਈ ਪੀਲਾ ਅਲਰਟ ਜਾਰੀ

ਅੱਜ 8 ਜ਼ਿਲ੍ਹਿਆਂ ਊਨਾ, ਹਮੀਰਪੁਰ, ਬਿਲਾਸਪੁਰ, ਕੁੱਲੂ, ਕਾਂਗੜਾ, ਚੰਬਾ, ਮੰਡੀ ਅਤੇ ਸ਼ਿਮਲਾ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਰਾਤ ਉੱਚੀਆਂ ਥਾਵਾਂ ‘ਤੇ ਮੀਂਹ ਅਤੇ ਬਰਫ਼ਬਾਰੀ ਸੰਭਵ ਹੈ। ਕੱਲ੍ਹ ਤੱਕ, ਕਿਨੌਰ ਅਤੇ ਲਾਹੌਲ ਸਪਿਤੀ ਨੂੰ ਛੱਡ ਕੇ ਬਾਕੀ ਸਾਰੇ 10 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਹੈ।

ਇਹਨਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੀ ਚੇਤਾਵਨੀ

ਰਾਜ ਦੇ ਊਨਾ, ਬਿਲਾਸਪੁਰ ਅਤੇ ਹਮੀਰਪੁਰ ਵਿੱਚ ਵੀ ਸੀਤ ਲਹਿਰ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। 1 ਅਤੇ 2 ਮਾਰਚ ਨੂੰ ਵੀ ਜ਼ਿਆਦਾਤਰ ਇਲਾਕਿਆਂ ਵਿੱਚ ਚੰਗੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ।