Home Blog Page 859

ਚੈਂਪੀਅਨਜ਼ ਟਰਾਫੀ- ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਦਾ ਮੈਚ ਮੀਂਹ ਕਾਰਨ ਹੋਇਆ ਰੱਦ

0

ਚੈਂਪੀਅਨਜ਼ ਟਰਾਫੀ- ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਦਾ ਮੈਚ ਮੀਂਹ ਕਾਰਨ ਹੋਇਆ ਰੱਦ

ਚੈਂਪੀਅਨਜ਼ ਟਰਾਫੀ 2025 ਵਿੱਚ ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਵਿਚਕਾਰ ਹੋਣ ਵਾਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਰਾਵਲਪਿੰਡੀ ਸਟੇਡੀਅਮ ਵਿੱਚ ਦਿਨ ਭਰ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ। ਅਜਿਹੀ ਸਥਿਤੀ ਵਿੱਚ ਮੈਚ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਦੋਵਾਂ ਟੀਮਾਂ ਨੂੰ ਇੱਕ-ਇੱਕ ਅੰਕ ਮਿਲਿਆ ਹੈ।

ਮਹਾਕੁੰਭ: ਈਸ਼ਾ ਅੰਬਾਨੀ ਅਤੇ ਰਵੀਨਾ ਟੰਡਨ ਨੇ ਕੀਤਾ ਇਸ਼ਨਾਨ

ਗਰੁੱਪ ਬੀ ਦੇ ਅੰਕ ਸੂਚੀ ਵਿੱਚ ਦੱਖਣੀ ਅਫਰੀਕਾ ਪਹਿਲੇ ਨੰਬਰ ‘ਤੇ ਹੈ ਅਤੇ ਆਸਟ੍ਰੇਲੀਆ ਦੂਜੇ ਨੰਬਰ ‘ਤੇ ਹੈ। ਦੋਵਾਂ ਦੇ 3-3 ਅੰਕ ਹਨ। ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ ਜਦੋਂ ਕਿ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ ਹਰਾਇਆ। ਇੰਗਲੈਂਡ ਅਤੇ ਅਫਗਾਨਿਸਤਾਨ ਅਜੇ ਵੀ ਆਪਣੀ ਪਹਿਲੀ ਜਿੱਤ ਦੀ ਭਾਲ ਵਿੱਚ ਹਨ।

ਮਹਾਕੁੰਭ: ਈਸ਼ਾ ਅੰਬਾਨੀ ਅਤੇ ਰਵੀਨਾ ਟੰਡਨ ਨੇ ਕੀਤਾ ਇਸ਼ਨਾਨ

0

ਮਹਾਕੁੰਭ: ਈਸ਼ਾ ਅੰਬਾਨੀ ਅਤੇ ਰਵੀਨਾ ਟੰਡਨ ਨੇ ਕੀਤਾ ਇਸ਼ਨਾਨ

ਕੱਲ੍ਹ ਮਹਾਂਕੁੰਭ ​​ਯਾਨੀ ਦਾ ਆਖਰੀ ਦਿਨ ਹੈ। ਸਵੇਰ ਤੋਂ ਹੀ ਮੇਲੇ ਵਿੱਚ ਭਾਰੀ ਭੀੜ ਸੀ, ਜਦਕਿ ਦੁਪਹਿਰ ਤੋਂ ਬਾਅਦ ਭੀੜ ਘੱਟ ਗਈ। 13 ਜਨਵਰੀ ਤੋਂ ਹੁਣ ਤੱਕ 44 ਦਿਨਾਂ ਵਿੱਚ, 64.33 ਕਰੋੜ ਸ਼ਰਧਾਲੂ ਇਸ਼ਨਾਨ ਕਰ ਚੁੱਕੇ ਹਨ। ਅੱਜ ਸ਼ਾਮ 4 ਵਜੇ ਤੱਕ 97.21 ਲੱਖ ਲੋਕ ਇਸ਼ਨਾਨ ਕਰ ਚੁੱਕੇ ਹਨ।

ਵਧੀਕ ਡਿਪਟੀ ਕਮਿਸ਼ਨਰ ਜਰਨਲ ਵਲੋਂ ਕੀਤੀ ਗਈ ਸੇਵਾ ਕੇਂਦਰ ਫਤਿਆਬਾਦ ਦੀ ਚੈਕਿੰਗ

ਰਿਲਾਇੰਸ ਰਿਟੇਲ ਵੈਂਚਰਸ ਲਿਮਟਿਡ ਦੀ ਕਾਰਜਕਾਰੀ ਨਿਰਦੇਸ਼ਕ ਈਸ਼ਾ ਅੰਬਾਨੀ ਨੇ ਸੰਗਮ ਇਸ਼ਨਾਨ ਕੀਤਾ। ਅਦਾਕਾਰਾ ਰਵੀਨਾ ਟੰਡਨ ਨੇ ਵੀ ਆਪਣੀ ਧੀ ਰਾਸ਼ਾ ਨਾਲ ਸੰਗਮ ਵਿੱਚ ਡੁਬਕੀ ਲਗਾਈ।

ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਈ

ਇਸ ਦੇ ਨਾਲ ਹੀ ਮਹਾਸ਼ਿਵਰਾਤਰੀ ਦੇ ਇਸ਼ਨਾਨ ਤਿਉਹਾਰ ਦੇ ਮੱਦੇਨਜ਼ਰ ਟ੍ਰੈਫਿਕ ਯੋਜਨਾ ਵਿੱਚ ਬਦਲਾਅ ਕੀਤਾ ਗਿਆ ਹੈ। ਅੱਜ ਸ਼ਾਮ 4 ਵਜੇ ਤੋਂ ਮੇਲਾ ਖੇਤਰ ਵਿੱਚ ਪ੍ਰਸ਼ਾਸਨਿਕ ਵਾਹਨਾਂ ਨੂੰ ਛੱਡ ਕੇ ਸਾਰੇ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਲੋਕਾਂ ਨੂੰ ਸ਼ਾਮ 6 ਵਜੇ ਤੋਂ, ਯਾਨੀ ਸੰਗਮ ਤੋਂ 10-12 ਕਿਲੋਮੀਟਰ ਪਹਿਲਾਂ ਰੋਕਿਆ ਜਾਵੇਗਾ। ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਨੇੜਲੇ ਘਾਟ ‘ਤੇ ਇਸ਼ਨਾਨ ਕਰਕੇ ਘਰ ਚਲੇ ਜਾਣ। ਮਹਾਂਕੁੰਭ ​​ਵਿੱਚ ਨਿਗਰਾਨੀ ਲਈ ਹਵਾਈ ਸੈਨਾ ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਆਖਰੀ ਇਸ਼ਨਾਨ ਤੋਂ ਪਹਿਲਾਂ ਉਡਾਣ ਦੇ ਕਿਰਾਏ ਵਧੇ

ਆਖਰੀ ਇਸ਼ਨਾਨ ਤੋਂ ਪਹਿਲਾਂ ਉਡਾਣ ਦੇ ਕਿਰਾਏ ਵਧ ਗਏ ਹਨ। ਦਿੱਲੀ ਤੋਂ ਪ੍ਰਯਾਗਰਾਜ ਦਾ ਕਿਰਾਇਆ 30 ਹਜ਼ਾਰ ਰੁਪਏ ਅਤੇ ਮੁੰਬਈ ਤੋਂ ਪ੍ਰਯਾਗਰਾਜ ਦਾ ਕਿਰਾਇਆ 25 ਹਜ਼ਾਰ ਰੁਪਏ ਹੋ ਗਿਆ ਹੈ। ਹਰ ਸਾਲ ਮਹਾਸ਼ਿਵਰਾਤਰੀ ‘ਤੇ ਸ਼ਹਿਰ ਵਿੱਚ 16 ਕਿਲੋਮੀਟਰ ਲੰਬਾ ਸ਼ੋਭਾ ਯਾਤਰਾ ਕੱਢੀ ਜਾਂਦੀ ਹੈ। ਇਸ ਵਾਰ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਹੋਏ ਸ਼ੋਭਾ ਯਾਤਰਾ ਨਹੀਂ ਕੱਢੀ ਜਾਵੇਗੀ।

ਸੁਲਤਾਨਪੁਰ ਲੋਧੀ ਤੋਂ ਭਾਜਪਾ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਅਹਲੀ ਸਮਰਥਕਾਂ ਸਮੇਤ ਅਕਾਲੀ ਦਲ ’ਚ ਸ਼ਾਮਲ

0

ਸੁਲਤਾਨਪੁਰ ਲੋਧੀ ਤੋਂ ਭਾਜਪਾ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਅਹਲੀ ਸਮਰਥਕਾਂ ਸਮੇਤ ਅਕਾਲੀ ਦਲ ’ਚ ਸ਼ਾਮਲ

ਚੰਡੀਗੜ੍ਹ, 25 ਫਰਵਰੀ 2025: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੁਲਤਾਨਪੁਰ ਲੋਧੀ ਤੋਂ ਭਾਜਪਾ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਅਹਿਲੀ ਆਪਣੇ ਸੈਂਕੜੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ: ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਜੋਂ ਅਹੁਦਾ ਸੰਭਾਲਿਆ

ਉਹਨਾਂ ਦੇ ਨਾਲ ਦਿਬਲਾਗ ਸਿੰਘ ਦੇਸਲ ਇੰਚਾਰਜ ਭਾਜਪਾ ਐਸ ਸੀ ਵਿੰਗ, ਗੁਰਮੇਜ ਸਿੰਘ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਯੂਥ ਇੰਚਾਰਜ, ਬਚਿੱਤਰ ਸਿੰਘ ਹੋਠੀ ਤਲਵੰਡੀ ਚੌਧਰੀ, ਪ੍ਰਕਾਸ਼ ਸਿੰਘ ਮਾਗਾ, ਤੀਰਥ ਸਿੰਘ ਸੁਲਤਾਨਪੁਰ ਲੋਧੀ, ਗੁਰਪ੍ਰੀਤ ਸਿੰਘ ਗੋਪੀ ਅਤੇ ਹਰਬਖਸ਼ ਸਿੰਘ ਸਮੇਤ ਹੋਰ ਸਾਥੀ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ।

ਉਹਨਾਂ ਨੂੰ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਰਮਜੀਤ ਸਿੰਘ ਪਿਛਲੇ 14 ਸਾਲਾਂ ਤੋਂ ਸਮਾਜ ਦੇ ਗਰੀਬ ਤੇ ਕਮਜ਼ੋਰ ਲੋਕਾਂ ਦੀ ਬੇਹਤਰੀ ਵਾਸਤੇ ਕੰਮ ਕਰ ਰਹੇ ਹਨ ਅਤੇ ਉਹਨਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਪਾਸੇ ਰਹਿਣ ਲਈ ਵੀ ਪ੍ਰੇਰਿਤ ਕੀਤਾ ਤੇ ਖੁਦ ਨਸ਼ਾ ਛੁਡਾਊ ਕੇਂਦਰ ਵੀ ਚਲਾ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਆਗੂ ਐਨ ਕੇ ਸ਼ਰਮਾ, ਦਰਬਾਰਾ ਸਿੰਘ ਗੁਰੂ, ਗੁਰਤੇਜ ਸਿੰਘ ਘੁੜਿਆਣਾ, ਸਤਿੰਦਰ ਸਿੰਘ ਗਿੱਲ ਤੇ ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਵੀ ਹਾਜ਼ਰ ਸਨ।

ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਜੋਂ ਅਹੁਦਾ ਸੰਭਾਲਿਆ

0

ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਜੋਂ ਅਹੁਦਾ ਸੰਭਾਲਿਆ

– ਜ਼ਿਲ੍ਹਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਕੀ ਸੇਵਾਵਾਂ ਦੇਣਾ ਸਭ ਤੋਂ ਵੱਡੀ ਪ੍ਰਰਾਥਮਿਕਤਾ-ਡੀ ਸੀ
– ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ

ਫ਼ਰੀਦਕੋਟ 25 ਫਰਵਰੀ 2025 – 2013 ਬੈਚ ਦੇ ਸੀਨੀਅਰ ਆਈ.ਏ.ਐਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਫਰੀਦਕੋਟ ਦਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਬਰਨਾਲਾ, ਫਤਿਹਗੜ ਸਾਹਿਬ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ।ਇਸ ਮੌਕੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪੁਲਿਸ ਦੀ ਟੁੱਕੜੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਗਾਰਡ ਆਫ ਆਨਰ ਦਿੱਤਾ ਗਿਆ।

ਇਹ ਵੀ ਪੜ੍ਹੋ: ਹਰਪਾਲ ਚੀਮਾ ਨੇ ਭਗਤ ਸਿੰਘ, ਅੰਬੇਡਕਰ ਦਾ ਨਿਰਾਦਰ ਕਰਨ ਲਈ ਭਾਜਪਾ ਵਿਰੁੱਧ ਨਿੰਦਾ ਪ੍ਰਸਤਾਵ ਲੈ ਕੇ ਆਉਣ ਦੀ ਮੰਗ ਕੀਤੀ

ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਉਹ ਧੰਨਵਾਦੀ ਹਨ ਜਿਨਾਂ ਨੇ ਉਨ੍ਹਾਂ ਨੂੰ ਬਾਬਾ ਫਰੀਦ ਜੀ ਦੀ ਵਰਸੋਈ ਨਗਰੀ ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਦੇਣ ਦਾ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੀ ਟੀਮ ਨਾਲ ਮਿਲ ਕੇ ਲੋਕਾਂ ਨੂੰ ਸਮਾਂ-ਬੱਧ ਸਰਕਾਰੀ ਸੇਵਾਵਾਂ ਦੇਣ ਦੇ ਉਪਰਾਲੇ ਕਰਨਗੇ ਤੇ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਕੰਮ-ਕਾਰ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸਰਕਾਰੀ ਕੰਮਕਾਜ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਕੀ ਸੇਵਾਵਾਂ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਰਾਥਮਿਕਤਾ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਤੋਂ ਬਾਅਦ ਉਹ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ.ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਤੁਸ਼ਿਤਾ ਗੁਲਾਟੀ, ਡੀ.ਆਰ.ਓ ਲਵਪ੍ਰੀਤ ਕੌਰ, ਪੀ.ਏ ਗੁਰਨਾਮ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ ਜਰਨਲ ਵਲੋਂ ਕੀਤੀ ਗਈ ਸੇਵਾ ਕੇਂਦਰ ਫਤਿਆਬਾਦ ਦੀ ਚੈਕਿੰਗ

0

ਵਧੀਕ ਡਿਪਟੀ ਕਮਿਸ਼ਨਰ ਜਰਨਲ ਵਲੋਂ ਕੀਤੀ ਗਈ ਸੇਵਾ ਕੇਂਦਰ ਫਤਿਆਬਾਦ ਦੀ ਚੈਕਿੰਗ

ਤਰਨ ਤਾਰਨ, 25 ਫਰਵਰੀ: ਰਾਹੁਲ, ਆਈ.ਏ.ਐਸ,ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜਦੀਪ ਸਿੰਘ ਬਰਾੜ, ਪੀ.ਸੀ.ਐਸ, ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਵਲੋਂ ਅੱਜ ਸੇਵਾ ਕੇਂਦਰ, ਫਤਿਆਬਾਦ, ਜਿਲਾ ਤਰਨ ਤਾਰਨ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ।


ਸੇਵਾ ਕੇਂਦਰ ਵਿਖੇ ਕੰਮ ਕਰਦੇ ਓਪਰੇਟਰਜ ਦੇ ਕੰਮ-ਕਾਜ ਦਾ ਜਾਇਜਾ ਲਿਆ ਗਿਆ ਅਤੇ ਸਰਕਾਰ ਵਲੋਂ ਨਿਰਧਾਰਤ ਕੀਤੀਆ ਗਈਆਂ ਸੇਵਾਵਾਂ ਦਾ ਲਾਭ ਲੈਣ ਸਬੰਧੀ ਆਏ ਲੋਕਾਂ ਨਾਲ ਗੱਲ-ਬਾਤ ਕੀਤੀ ਗਈ। ਲੋਕਾਂ ਨੂੰ ਸੇਵਾ ਕੇਦਰਾਂ ਰਾਹੀਂ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੱਧ-ਵੱਧ ਲਾਭ ਲੈਣ ਲਈ ਪ੍ਰੇਰਿਆ ਗਿਆ। ਭਵਿੱਖ ਵਿੱਚ ਵੀ ਸੇਵਾ ਕੇਂਦਰਾਂ ਦੀ ਚੈਕਿੰਗ ਜਾਰੀ ਰਹੇਗੀ।

ਕੇਂਦਰੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਪੰਜਾਬ ਵਿਧਾਨ ਸਭਾ ਨੇ ਕੀਤਾ ਰੱਦ, ਪੜੋ CM ਮਾਨ ਨੇ ਕੀ ਕਿਹਾ

ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਅਤੇ ਓਟ ਕੇਂਦਰਾਂ ਦਾ ਦੌਰਾ

0

ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਅਤੇ ਓਟ ਕੇਂਦਰਾਂ ਦਾ ਦੌਰਾ

ਲੁਧਿਆਣਾ, 25 ਫਰਵਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਥਾਨਕ ਸਿਵਲ ਹਸਪਤਾਲ ਵਿੱਚ ਨਸ਼ਾ ਛੁਡਾਊ ਅਤੇ ਓਟ ਕੇਂਦਰਾਂ ਦਾ ਦੌਰਾ ਕੀਤਾ ਤਾਂ ਜੋ ਨਸ਼ੇ ਦੇ ਆਦੀ ਵਿਅਕਤੀਆਂ ਲਈ ਉਪਲਬਧ ਇਲਾਜ ਅਤੇ ਕਾਊਂਸਲਿੰਗ ਸਹੂਲਤਾਂ ਦਾ ਮੁਲਾਂਕਣ ਕੀਤਾ ਜਾ ਸਕੇ। ਦੌਰੇ ਦੌਰਾਨ, ਡਿਪਟੀ ਕਮਿਸ਼ਨਰ ਜੋਰਵਾਲ ਨੇ ਦੋਵਾਂ ਸਹੂਲਤਾਂ ਦੇ ਵੱਖ-ਵੱਖ ਭਾਗਾਂ ਦਾ ਨਿਰੀਖਣ ਕੀਤਾ, ਜਿਸ ਵਿੱਚ ਓ.ਪੀ.ਡੀ. ਰਜਿਸਟ੍ਰੇਸ਼ਨ ਖੇਤਰ, ਮਨੋਵਿਗਿਆਨੀ ਵਿੰਗ ਅਤੇ ਮਰੀਜ਼ ਵਾਰਡ ਸ਼ਾਮਲ ਸਨ। ਉਨ੍ਹਾਂ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਤੋਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਇਲਾਜ ਅਤੇ ਸਲਾਹ ਸੇਵਾਵਾਂ ਬਾਰੇ ਵਿਆਪਕ ਜਾਣਕਾਰੀ ਪ੍ਰਾਪਤ ਹੋਈ।

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 92ਵੇਂ ਦਿਨ ਵੀ ਜਾਰੀ; ਅਚਾਨਕ ਵਿਗੜੀ ਸਿਹਤ

ਡਿਪਟੀ ਕਮਿਸ਼ਨਰ ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਇੱਕ ਏਕੀਕ੍ਰਿਤ ਸਹੂਲਤ ਵਜੋਂ ਕੰਮ ਕਰਦੇ ਹਨ ਜਿੱਥੇ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ, ਸਲਾਹ ਅਤੇ ਸਮਾਜ ਵਿੱਚ ਮੁੜ ਏਕੀਕ੍ਰਿਤ ਹੋਣ ਵਿੱਚ ਸਹਾਇਤਾ ਮਿਲਦੀ ਹੈ। ਉਨ੍ਹਾਂ ਸਟਾਫ ਨਾਲ ਵਿਸਤ੍ਰਿਤ ਚਰਚਾ ਕੀਤੀ, ਉਨ੍ਹਾਂ ਦੇ ਕੰਮ ਨੂੰ ਇੱਕ ਨੇਕ ਯਤਨ ਵਜੋਂ ਦੇਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਡਾਕਟਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ਼ ਨੂੰ ਧੀਰਜ ਅਤੇ ਸਮਰਪਣ ਨਾਲ ਆਪਣੀਆਂ ਭੂਮਿਕਾਵਾਂ ਨਿਭਾਉਣ ਲਈ ਉਤਸ਼ਾਹਿਤ ਕੀਤਾ। ਨੌਜਵਾਨਾਂ ਨੂੰ ਅਨਮੋਲ ਸੰਪਤੀ ਮੰਨਦਿਆਂ, ਜੋਰਵਾਲ ਨੇ ਉਨ੍ਹਾਂ ਨੂੰ ਆਪਣੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਇਲਾਜ, ਕਾਊਂਸਲਿੰਗ ਅਤੇ ਪੁਨਰਵਾਸ ਯਤਨਾਂ ਨੂੰ ਮਜ਼ਬੂਤ ਕਰਨ ਲਈ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਨਸ਼ਾਖੋਰੀ ਨੂੰ ਖਤਮ ਕਰਨ ਲਈ ਉਪਚਾਰਕ ਉਪਾਵਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਰਜਿਸਟਰਡ ਓ.ਪੀ.ਡੀ. ਕੇਸਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਅਤੇ ਟਰੈਕਿੰਗ ਲਈ ਪੁਨਰਵਾਸ, ਕਾਊਂਸਲਿੰਗ ਅਤੇ ਮਾਰਗਦਰਸ਼ਨ ਲਈ ਇੱਕ ਬਹੁ-ਪੱਖੀ ਪਹੁੰਚ ਜ਼ਰੂਰੀ ਹੈ।

ਪੰਜਾਬ ਸਰਕਾਰ ਨਸ਼ੇ ਦੇ ਆਦੀ ਵਿਅਕਤੀਆਂ ਦੇ ਸਹੀ ਇਲਾਜ ਲਈ ਵਚਨਬੱਧ

ਡਿਪਟੀ ਕਮਿਸ਼ਨਰ ਜੋਰਵਾਲ ਨੇ ਪ੍ਰਭਾਵਿਤ ਵਿਅਕਤੀਆਂ ਦੀ ਸਹੀ ਨਿਗਰਾਨੀ ਯਕੀਨੀ ਬਣਾਉਣ ਲਈ ਇੱਕ ਪ੍ਰਭਾਵਸ਼ਾਲੀ ਡੇਟਾਬੇਸ ਬਣਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਇਲਾਜ, ਸਲਾਹ ਅਤੇ ਪੁਨਰਵਾਸ ਸੇਵਾਵਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਵਿਆਪਕ ਯੋਜਨਾ ਪੇਸ਼ ਕਰਨ, ਨਾਲ ਹੀ ਨਸ਼ਾ ਸਪਲਾਈ ਚੇਨ ਤੋੜਨ ਦੀ ਜ਼ਰੂਰਤ ਨੂੰ ਵੀ ਸੰਬੋਧਿਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਭਾਵਸ਼ਾਲੀ ਇਲਾਜ, ਨਸ਼ਾ ਛੁਡਾਊ ਕੇਂਦਰ ਦੇ ਆਦੀ ਵਿਅਕਤੀਆਂ ਦੀ ਜਾਂਚ ਅਤੇ ਸਖ਼ਤ ਪੁਲਿਸ ਕਾਰਵਾਈ ਰਾਹੀਂ ਨਸ਼ੇ ਦੇ ਮੁੱਦੇ ਨੂੰ ਹੱਲ ਕਰਨ ਲਈ ਸਮਰਪਿਤ ਹੈ।

ਹਰਪਾਲ ਚੀਮਾ ਨੇ ਭਗਤ ਸਿੰਘ, ਅੰਬੇਡਕਰ ਦਾ ਨਿਰਾਦਰ ਕਰਨ ਲਈ ਭਾਜਪਾ ਵਿਰੁੱਧ ਨਿੰਦਾ ਪ੍ਰਸਤਾਵ ਲੈ ਕੇ ਆਉਣ ਦੀ ਮੰਗ ਕੀਤੀ

0

ਹਰਪਾਲ ਚੀਮਾ ਨੇ ਭਗਤ ਸਿੰਘ, ਅੰਬੇਡਕਰ ਦਾ ਨਿਰਾਦਰ ਕਰਨ ਲਈ ਭਾਜਪਾ ਵਿਰੁੱਧ ਨਿੰਦਾ ਪ੍ਰਸਤਾਵ ਲੈ ਕੇ ਆਉਣ ਦੀ ਮੰਗ ਕੀਤੀ

ਚੰਡੀਗੜ੍ਹ, 25 ਫਰਵਰੀ, 2025 – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦਾ ਕਥਿਤ ਤੌਰ ‘ਤੇ ਨਿਰਾਦਰ ਕਰਨ ਦੀ ਸਖ਼ਤ ਨਿੰਦਾ ਕੀਤੀ। ਦਿੱਲੀ ਦੇ ਸਰਕਾਰੀ ਦਫ਼ਤਰਾਂ ਤੋਂ ਭਗਤ ਸਿੰਘ ਅਤੇ ਅੰਬੇਡਕਰ ਦੀਆਂ ਫੋਟੋਆਂ ਹਟਾਏ ਜਾਣ ਤੋਂ ਬਾਅਦ ਚੀਮਾ ਨੇ ਭਾਜਪਾ ਵਿਰੁੱਧ ਸਰਬਸੰਮਤੀ ਨਾਲ ਮਤਾ ਲਿਆਉਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ: 1984 ਸਿੱਖ ਨਸ਼ਲਕੁਸ਼ੀ ਮਾਮਲਾ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਭਗਤ ਸਿੰਘ ਅਤੇ ਅੰਬੇਡਕਰ ਰਾਸ਼ਟਰੀ ਪ੍ਰਤੀਕ ਹਨ ਜਿਨ੍ਹਾਂ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਅਤੇ ਸੰਵਿਧਾਨ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਕਿਹਾ, “ਉਨ੍ਹਾਂ ਦੀਆਂ ਫੋਟੋਆਂ ਨੂੰ ਹਟਾਉਣਾ ਉਨ੍ਹਾਂ ਦੀ ਵਿਰਾਸਤ ਅਤੇ ਉਨ੍ਹਾਂ ਕਦਰਾਂ-ਕੀਮਤਾਂ ਦਾ ਅਪਮਾਨ ਹੈ ਜਿਨ੍ਹਾਂ ਲਈ ਉਹ ਖੜ੍ਹੇ ਸਨ। ਪੰਜਾਬ ਵਿਧਾਨ ਸਭਾ ਨੂੰ ਇਸ ਕਾਰਵਾਈ ਦੀ ਨਿੰਦਾ ਕਰਨ ਅਤੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਨ ਦੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਨ ਵਾਲਾ ਮਤਾ ਪਾਸ ਕਰਨਾ ਚਾਹੀਦਾ ਹੈ।”

ਵਿਰੋਧੀ ਧਿਰ ਦੇ ਨੇਤਾ (ਐਲਓਪੀ) ਪ੍ਰਤਾਪ ਬਾਜਵਾ ਨੇ ਚੀਮਾ ਦੀ ਮੰਗ ਦਾ ਸਮਰਥਨ ਕਰਦੇ ਹੋਏ ਇਸਨੂੰ ਇਨ੍ਹਾਂ ਸਤਿਕਾਰਯੋਗ ਸ਼ਖਸੀਅਤਾਂ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਇੱਕ ਜ਼ਰੂਰੀ ਕਦਮ ਦੱਸਿਆ।

ਹਾਲਾਂਕਿ, ਬਾਜਵਾ ਨੇ ਵਿਧਾਨ ਸਭਾ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਲਈ ਭਾਰਤ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ, ਭਾਰਤ ਰਤਨ ਦੀ ਮੰਗ ਕਰਨ ਵਾਲਾ ਇੱਕ ਹੋਰ ਮਤਾ ਪਾਸ ਕਰਨ ਦੀ ਅਪੀਲ ਵੀ ਕੀਤੀ।

ਕੇਂਦਰੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਪੰਜਾਬ ਵਿਧਾਨ ਸਭਾ ਨੇ ਕੀਤਾ ਰੱਦ, ਪੜੋ CM ਮਾਨ ਨੇ ਕੀ ਕਿਹਾ

0

ਕੇਂਦਰੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਪੰਜਾਬ ਵਿਧਾਨ ਸਭਾ ਨੇ ਕੀਤਾ ਰੱਦ, ਪੜੋ CM ਮਾਨ ਨੇ ਕੀ ਕਿਹਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਇਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਵਿਰੁੱਧ ਪ੍ਰਸਤਾਵ ਪੇਸ਼ ਕੀਤਾ। ਇਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਰਾਜ ਦੀਆਂ ਸ਼ਕਤੀਆਂ ਹਥਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ ਨਹੀਂ ਕੀਤਾ ਗਿਆ।

ਅਸੀਂ ਇਸ ਮਤੇ ਨੂੰ ਰੱਦ ਕਰਦੇ ਹਾਂ: CM ਮਾਨ

ਸੈਸ਼ਨ ‘ਚ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ” ਮੈਂ ਇਨਫੈਕਸ਼ਨ ਕਾਰਨ ਪਿਛਲੇ ਦਿਨ ਇਥੇ ਨਹੀਂ ਪਹੁੰਚ ਸਕਿਆ ਪਰ ਅੱਜ ਇਸ ਲਈ ਆਇਆ ਹਾਂ ਕਿਉਂਕਿ ਅੱਜ ਪੰਜਾਬ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਕਿਸਾਨੀ ਦੇ ਮੁੱਦੇ ‘ਤੇ ਚਰਚਾ ਹੋ ਰਹੀ ਹੈ। ਸੀਐਮ ਮਾਨ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਜੋ ਮਤਾ ਲੈ ਕੇ ਆਏ ਸਨ, ਅਸੀਂ ਪਹਿਲਾਂ ਹੀ ਕੇਂਦਰ ਨੂੰ ਲਿਖਤੀ ਰੂਪ ਵਿੱਚ ਵੀ ਕਹਿ ਚੁੱਕੇ ਹਾਂ ਤੇ ਅੱਜ ਵੀ ਇਸ ਸਦਨ ਵਿੱਚ ਅਸੀਂ ਇਸ ਮਤੇ ਨੂੰ ਰੱਦ ਕਰਦੇ ਹਾਂ।

ਸਿਰਫ ਸ਼ਬਦਾਂ ਦੀ ਹਰ ਫੇਰ

ਉਨ੍ਹਾਂ ਕਿਹਾ ਕਿ “ਕੇਂਦਰ ਨੇ ਇਸ ਰਾਹੀਂ ਸਿਰਫ ਸ਼ਬਦਾਂ ਦੀ ਹਰ ਫੇਰ ਕਰਕੇ ਇਸ ਮਤੇ ਨੂੰ ਲਿਆਂਦਾ ਹੈ, ਪਰ ਅਸੀਂ ਇਸ ਨੂੰ ਸਵੀਕਾਰ ਨਹੀਂ ਕਰਦੇ। 800 ਦੇ ਕਰੀਬ ਕਿਸਾਨ ਆਪਣੀ ਜਾਨ ਗੁਆ ​​ਚੁੱਕੇ ਹਨ। ਕਈ ਦੌਰ ਦੀਆਂ ਮੀਟਿੰਗਾਂ ਹੋਈਆਂ ਅਤੇ ਮੁੜ ਚੱਲ ਰਹੀਆਂ ਹਨ ਪਰ ਐਮਐਸਪੀ ‘ਤੇ ਕੋਈ ਚਰਚਾ ਨਹੀਂ ਹੋਈ।”

ਬਾਈਕ ਵਾਲੇ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਪਲਟਿਆ ਆਟੋ , ਡਰਾਈਵਰ ਸਮੇਤ 4 ਜ਼ਖਮੀ

0

ਬਾਈਕ ਵਾਲੇ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਪਲਟਿਆ ਆਟੋ, ਡਰਾਈਵਰ ਸਮੇਤ 4 ਜ਼ਖਮੀ

ਫਾਜ਼ਿਲਕਾ ਚ ਅੱਜ ਇਕ ਬਾਈਕ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਸਵਾਰੀਆਂ ਨਾਲ ਭਰਿਆ ਆਟੋ ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ। ਇਸ ਹਾਦਸੇ ਵਿੱਚ ਆਟੋ ਚਾਲਕ ਸ਼ੇਰਚੰਦ ਅਤੇ ਤਿੰਨ ਮਹਿਲਾ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜਾਣਕਾਰੀ ਅਨੁਸਾਰ ਇਹ ਘਟਨਾ ਸਲੇਮਸ਼ਾਹ ਰੋਡ ਤੋਂ ਚੌਕ ਘੰਟਾਘਰ ਵੱਲ ਜਾਂਦੇ ਸਮੇਂ ਆਸ਼ੀਰਵਾਦ ਹਸਪਤਾਲ ਨੇੜੇ ਵਾਪਰੀ। ਆਟੋ ਵਿੱਚ ਛੇ ਦੇ ਕਰੀਬ ਮਹਿਲਾ ਸਵਾਰੀਆਂ ਸਵਾਰ ਸਨ, ਜਿਨ੍ਹਾਂ ਨੂੰ ਡਰਾਈਵਰ ਰਾਮਪੁਰਾ ਉਤਾਰਨ ਜਾ ਰਿਹਾ ਸੀ। ਅਚਾਨਕ ਬਾਈਕ ਸਵਾਰ ਕੁਝ ਨੌਜਵਾਨਾਂ ਨੇ ਆਟੋ ਅੱਗੇ ਕੱਟ ਮਾਰਿਆ।

ਸਾਰੇ ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ

ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਬਾਈਕ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਆਟੋ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਇਆ। ਆਟੋ ਚਾਲਕ ਸ਼ੇਰਚੰਦ ਨੇ ਦੱਸਿਆ ਕਿ ਉਹ ਹੌਲੀ ਗਤੀ ਨਾਲ ਆਟੋ ਚਲਾ ਰਿਹਾ ਸੀ। ਇਹ ਹਾਦਸਾ ਬਾਈਕ ਸਵਾਰ ਨੌਜਵਾਨਾਂ ਦੀ ਲਾਪਰਵਾਹੀ ਕਾਰਨ ਵਾਪਰਿਆ। ਸਾਰੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਦਿੱਲੀ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਰੋਸ ਪ੍ਰਦਰਸ਼ਨ

 

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 92ਵੇਂ ਦਿਨ ਵੀ ਜਾਰੀ; ਅਚਾਨਕ ਵਿਗੜੀ ਸਿਹਤ

0

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 92ਵੇਂ ਦਿਨ ਵੀ ਜਾਰੀ; ਅਚਾਨਕ ਵਿਗੜੀ ਸਿਹਤ

ਖਨੌਰੀ ਵਿਖੇ ਮਰਨ ਵਰਤ ‘ਤੇ ਬੈਠੇ ਸਾਂਝੇ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 92ਵੇਂ ਦਿਨ ਵੀ ਜਾਰੀ ਹੈ ਪਰ ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਹੈ । ਮੁਢਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਖਤਰਨਾਕ ਪੱਧਰ (176/107) ਤੱਕ ਵਧ ਗਿਆ ਹੈ, ਜਿਸ ਕਾਰਨ ਡਾਕਟਰਾਂ ਦੀ ਚਿੰਤਾ ਵਧ ਗਈ ਹੈ।

ਸਿਹਤਯਾਬੀ ਲਈ ਲਗਾਤਾਰ ਕਰ ਰਹੇ ਦੁਆਵਾਂ

ਕਿਸਾਨ ਮੋਰਚੇ ‘ਤੇ ਮੌਜੂਦ ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਡਾਕਟਰਾਂ ਅਨੁਸਾਰ ਇੰਨੇ ਲੰਬੇ ਸਮੇਂ ਤੋਂ ਚੱਲ ਰਹੀ ਭੁੱਖ ਹੜਤਾਲ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਅਤੇ ਬਲੱਡ ਪ੍ਰੈਸ਼ਰ ਦਾ ਇੰਨਾ ਜ਼ਿਆਦਾ ਵਾਧਾ ਉਨ੍ਹਾਂ ਦੀ ਸਿਹਤ ਲਈ ਗੰਭੀਰ ਖਤਰਾ ਬਣ ਸਕਦਾ ਹੈ।ਇਸ ਦੇ ਨਾਲ ਹੀ ਯੂਨਾਈਟਿਡ ਕਿਸਾਨ ਮੋਰਚਾ ਦੇ ਹੋਰ ਆਗੂਆਂ ਤੇ ਵਰਕਰਾਂ ਵਿੱਚ ਵੀ ਚਿੰਤਾ ਵਧ ਗਈ ਹੈ। ਮੋਰਚੇ ‘ਤੇ ਮੌਜੂਦ ਸਾਥੀ ਕਿਸਾਨ ਉਨ੍ਹਾਂ ਦੀ ਸਿਹਤਯਾਬੀ ਲਈ ਲਗਾਤਾਰ ਦੁਆਵਾਂ ਕਰ ਰਹੇ ਹਨ।