Home Blog Page 860

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

0

– 1984 ’ਚ ਹੋਏ ਫ਼ੌਜੀ ਹਮਲੇ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਅੰਮ੍ਰਿਤਸਰ, 3 ਜੂਨ 2025 – ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ। ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਅੱਜ ਇਹ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੇਵਾ ਨਿਭਾਈ।

ਗਿਆਨੀ ਕੇਵਲ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੌਮ ਸਿੱਖਾਂ ’ਤੇ ਹੋਏ ਇਸ ਅੱਤਿਆਚਾਰ ਨੂੰ ਕਦੇ ਵੀ ਭੁਲਾ ਨਹੀਂ ਸਕਦੀ।

ਇਸ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਦੀ ਸਰਕਾਰ ਵੱਲੋਂ ਕੀਤੇ ਗਏ ਵਹਿਸ਼ੀਆਣਾ ਹਮਲੇ ਨੂੰ ਕੌਮ ਹਮੇਸ਼ਾਂ ਯਾਦ ਰੱਖੇਗੀ। ਇਸੇ ਲਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਰਕਾਰ ਦੇ ਜ਼ੁਲਮਾਂ ਤੋਂ ਜਾਣੂ ਕਰਵਾਉਣ ਲਈ ਜਿਥੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਉਥੇ ਹੀ ਘੱਲੂਘਾਰੇ ਨਾਲ ਸਬੰਧਤ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਲਗਾਈ ਗਈ ਪ੍ਰਦਰਸ਼ਨੀ ਵਿਚ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਹਨ, ਜੋ ਸਰਕਾਰ ਵੱਲੋਂ ਕੀਤੇ ਜਬਰ ਤੇ ਜੁਲਮ ਨੂੰ ਬਿਆਨ ਕਰਦੀਆਂ ਹਨ।

ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਲੈ ਕੇ ਸ਼ਾਮ 7 ਵਜੇ ਤੱਕ ਦਰਸ਼ਨ ਕਰਵਾਏ ਜਾਣਗੇ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਪ੍ਰਦਰਸ਼ਨੀ ਜਾਰੀ ਰਹੇਗੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅੰਮ੍ਰਿਤਪਾਲ ਸਿੰਘ ਕੁਲਾਰ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਗੁਰਵਿੰਦਰਪਾਲ ਸਿੰਘ ਕਾਦੀਆਂ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਤਰਸੇਮ ਸਿੰਘ, ਭਾਈ ਗੁਰਵਿੰਦਰ ਸਿੰਘ ਖੋਦੇਬੇਟ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਹਰਿਆਣਾ ਦੇ ਇਨ੍ਹਾਂ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ – ਤੂਫ਼ਾਨ ਦੀ ਚੇਤਾਵਨੀ; 17 ਜ਼ਿਲ੍ਹਿਆਂ ‘ਚ ਹੋਵੇਗੀ ਬੂੰਦਾਬਾਂਦੀ

0

ਅੱਜ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਵਾਲਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦੋਂ ਕਿ, 17 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਹੈ। ਮੌਸਮ ਵਿਭਾਗ ਨੇ ਜਿਨ੍ਹਾਂ ਜ਼ਿਲ੍ਹਿਆਂ ਲਈ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਹੈ, ਉਨ੍ਹਾਂ ਵਿੱਚ ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਵੇਗਾ ਅਤੇ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ-ਤੂਫ਼ਾਨ ਆਉਣ ਦੀ ਵੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਉਨ੍ਹਾਂ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਪਾਣੀਪਤ, ਜੀਂਦ, ਸੋਨੀਪਤ, ਰੋਹਤਕ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਮੇਵਾਤ ਅਤੇ ਪਲਵਲ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਪਰ ਹਵਾਵਾਂ ਤੇਜ਼ ਹੋਣਗੀਆਂ। ਇਸ ਤੋਂ ਬਾਅਦ ਕੱਲ੍ਹ ਤੋਂ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।

ਰਾਂਚੀ ‘ਚ ਇੰਡੀਗੋ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ; 4000 ਫੁੱਟ ਦੀ ਉਚਾਈ ‘ਤੇ ਫਲਾਈਟ ਨਾਲ ਟਕਰਾਇਆ ਪੰਛੀ

0

ਰਾਂਚੀ ਹਵਾਈ ਅੱਡੇ ‘ਤੇ ਇੰਡੀਗੋ ਦੇ ਇੱਕ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਇੰਡੀਗੋ ਜਹਾਜ਼ ਹਵਾ ਵਿੱਚ ਸੀ, ਤਾਂ ਇੱਕ ਪੰਛੀ ਇਸ ਨਾਲ ਟਕਰਾ ਗਿਆ, ਜਿਸ ਕਾਰਨ ਜਹਾਜ਼ ਨੂੰ ਨੁਕਸਾਨ ਪਹੁੰਚਿਆ। ਇਸ ਘਟਨਾ ਤੋਂ ਬਾਅਦ, ਪਾਇਲਟ ਨੇ ਤੁਰੰਤ ਹਵਾਈ ਕੰਟਰੋਲ ਨੂੰ ਇਸ ਬਾਰੇ ਸੂਚਿਤ ਕੀਤਾ ਅਤੇ ਰਾਂਚੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ।

ਇੰਡੀਗੋ ਦਾ ਜਹਾਜ਼ ਲਗਭਗ 4 ਹਜ਼ਾਰ ਫੁੱਟ ਦੀ ਉਚਾਈ ‘ਤੇ ਉੱਡ ਰਿਹਾ ਸੀ, ਜਦੋਂ ਇਹ ਇੱਕ ਗਿਰਝ ਨਾਲ ਟਕਰਾ ਗਿਆ। ਗਿਰਝ ਦੇ ਟਕਰਾਉਣ ਤੋਂ ਬਾਅਦ ਪਾਇਲਟ ਨੂੰ ਜਹਾਜ਼ ਨੂੰ 40 ਮਿੰਟਾਂ ਤੱਕ ਹਵਾ ਵਿੱਚ ਰੱਖਣਾ ਪਿਆ। ਇਸ ਤੋਂ ਬਾਅਦ ਜਹਾਜ਼ ਨੂੰ ਰਾਂਚੀ ਦੇ ਬਿਰਸਾ ਮੁੰਡਾ ਹਵਾਈ ਅੱਡੇ ‘ਤੇ ਉਤਾਰਿਆ ਗਿਆ। ਟੱਕਰ ਕਾਰਨ ਜਹਾਜ਼ ਦੇ ਅਗਲੇ ਹਿੱਸੇ ‘ਤੇ ਡੈਂਟ ਪੈ ਗਿਆ।ਜਿਸ ਤੋਂ ਬਾਅਦ ਪਾਇਲਟ ਨੇ ਤੁਰੰਤ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨ ਦਾ ਫੈਸਲਾ ਕੀਤਾ। ਜਹਾਜ਼ ਦੀ ਲੈਂਡਿੰਗ ਸਫਲ ਰਹੀ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ।

ਇਸ ਇੰਡੀਗੋ ਉਡਾਣ ਵਿੱਚ ਲਗਭਗ 175 ਯਾਤਰੀ ਸਵਾਰ ਸਨ। ਜਾਣਕਾਰੀ ਦਿੰਦੇ ਹੋਏ ਇੱਕ ਅਧਿਕਾਰੀ ਨੇ ਦੱਸਿਆ ਕਿ ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ, ਜਦੋਂ ਕਿ ਜਹਾਜ਼ ਏਅਰਬੱਸ 320 ਨੂੰ ਨੁਕਸਾਨ ਪਹੁੰਚਿਆ ਹੈ।

 

 

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ, ਅੱਜ ਹੋਵੇਗੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ

0

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਬੀਤੇ ਦਿਨ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ।

ਉੱਥੇ ਹੀ 5 ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂੰ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅੱਜ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ।

 

IPL 2025 Final: ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਪੰਜਾਬ ਕਿੰਗਜ਼ ਵਿਚਾਲੇ ਖ਼ਿਤਾਬੀ ਮੁਕਾਬਲਾ, ਪ੍ਰਸ਼ੰਸਕਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਸਕਦਾ ਹੈ ਮੀਂਹ!

0

ਆਈਪੀਐਲ 2025 ਸੀਜ਼ਨ ਹੁਣ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ। ਇਸ ਸੀਜ਼ਨ ਵਿੱਚ ਹੁਣ ਤੱਕ 73 ਮੈਚ ਖੇਡੇ ਜਾ ਚੁੱਕੇ ਹਨ। ਆਈਪੀਐਲ 2025 ਦਾ ਫਾਈਨਲ ਅੱਜ ਮੰਗਲਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਮੈਚ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਪਰ, ਮੀਂਹ ਪ੍ਰਸ਼ੰਸਕਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਸਕਦਾ ਹੈ।

ਮੌਸਮ ਵੈੱਬਸਾਈਟ AccuWeather ਦੇ ਅਨੁਸਾਰ, 3 ਜੂਨ ਨੂੰ ਅਹਿਮਦਾਬਾਦ ਵਿੱਚ ਮੀਂਹ ਪੈਣ ਦੀ ਸੰਭਾਵਨਾ 62% ਹੈ। ਇੱਕ ਦਿਨ ਪਹਿਲਾਂ ਐਤਵਾਰ ਨੂੰ ਵੀ ਪੰਜਾਬ-ਮੁੰਬਈ ਕੁਆਲੀਫਾਇਰ-2 ਮੈਚ ਮੀਂਹ ਕਾਰਨ ਦੋ ਘੰਟੇ ਦੇਰੀ ਨਾਲ ਸ਼ੁਰੂ ਹੋਇਆ ਸੀ। ਆਈਪੀਐਲ 2025 ਦਾ ਫਾਈਨਲ ਮੈਚ ਪਹਿਲਾਂ ਕੋਲਕਾਤਾ ਦੇ ਈਡਨ ਗਾਰਡਨ ਵਿੱਚ ਖੇਡਿਆ ਜਾਣਾ ਸੀ ਪਰ ਮੌਸਮ ਦੀ ਖਰਾਬੀ ਕਾਰਨ ਇਸਨੂੰ ਅਹਿਮਦਾਬਾਦ ਤਬਦੀਲ ਕਰ ਦਿੱਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਖਿਤਾਬੀ ਮੈਚ ਵਾਲੇ ਦਿਨ ਅਹਿਮਦਾਬਾਦ ‘ਚ ਬੱਦਲਵਾਈ ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਕਪਤਾਨ ਸ਼੍ਰੇਅਸ ਅਈਅਰ ਦੀ ਅਗਵਾਈ ਵਿੱਚ ਪੰਜਾਬ ਕਿੰਗਜ਼ ਨੇ ਕੁਆਲੀਫਾਇਰ-2 ਵਿੱਚ ਪੰਜ ਵਾਰ ਦੀ ਜੇਤੂ ਮੁੰਬਈ ਇੰਡੀਅਨਜ਼ ਨੂੰ 5 ਵਿਕਟਾਂ ਨਾਲ ਹਰਾ ਕੇ 11 ਸਾਲਾਂ ਬਾਅਦ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਫਾਈਨਲ ਵਿੱਚ ਜਗ੍ਹਾ ਬਣਾਈ। ਪੰਜਾਬ ਕਿੰਗਜ਼ ਨੇ ਆਖਰੀ ਵਾਰ 2014 ਵਿੱਚ ਆਈਪੀਐਲ ਫਾਈਨਲ ਖੇਡਿਆ ਸੀ ਅਤੇ ਕੋਲਕਾਤਾ ਨਾਈਟ ਰਾਈਡਰਜ਼ ਤੋਂ ਹਾਰ ਗਈ ਸੀ। ਆਈਪੀਐਲ ਦੇ ਇਤਿਹਾਸ (ਕੁੱਲ 18 ਸੀਜ਼ਨ) ਵਿੱਚ, ਇਹ ਸਿਰਫ ਦੂਜੀ ਵਾਰ ਹੈ ਜਦੋਂ ਪੰਜਾਬ ਦੀ ਟੀਮ ਪਲੇਆਫ ਅਤੇ ਫਾਈਨਲ ਵਿੱਚ ਪਹੁੰਚੀ ਹੈ। ਅਹਿਮਦਾਬਾਦ ਸਟੇਡੀਅਮ ਦੀ ਸਮਰੱਥਾ 1.32 ਲੱਖ ਦਰਸ਼ਕਾਂ ਦੀ ਹੈ। 25,000 ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ।

ਫਾਈਨਲ ਮੈਚ ਦੇਖਣ ਆਏ ਲੋਕ ਦੇਰ ਰਾਤ ਘਰ ਵਾਪਸ ਪਰਤਣਗੇ। ਇਸ ਕਾਰਨ ਨਿਗਮ ਨੇ ਵਾਧੂ AMTS ਬੱਸਾਂ ਚਲਾਉਣ ਦਾ ਫੈਸਲਾ ਕੀਤਾ ਹੈ। ਬੱਸਾਂ ਰਾਤ 10 ਵਜੇ ਤੋਂ 1:30 ਵਜੇ ਤੱਕ ਚੱਲਣਗੀਆਂ। ਇਹ ਬੱਸਾਂ ਮੋਟੇਰਾ ਦੇ ਨਰਿੰਦਰ ਮੋਦੀ ਸਟੇਡੀਅਮ ਨੇੜੇ ਅਚਰ ਡਿਪੂ ਤੋਂ ਮਨੀਨਗਰ, ਓਧਵ, ਵਾਸਨਾ, ਉਜਾਲਾ ਸਰਕਲ ਅਤੇ ਨਾਰੋਲ ਖੇਤਰਾਂ ਤੱਕ ਦਾ ਸਫ਼ਰ ਤੈਅ ਕਰਨਗੀਆਂ। ਬੱਸਾਂ ਦਾ ਕਿਰਾਇਆ ਪ੍ਰਤੀ ਯਾਤਰੀ 30 ਰੁਪਏ ਨਿਰਧਾਰਤ ਕੀਤਾ ਗਿਆ ਹੈ।

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 3-6-2025

0

ਸੋਰਠਿ ਮਹਲਾ ੫ ਘਰੁ ੩ ਚਉਪਦੇ

ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਮੰਗਲਵਾਰ, ੨੧ ਜੇਠ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੨੧)

 

ਪੰਜਾਬੀ ਵਿਆਖਿਆ

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।

The Quiet Pull of a Masked Mystery: Why Find My Hotkey’s First Episode Deserves Your Ten Minutes

0

A romance manhwa’s opening chapter is more than a hook; it’s a promise. In a vertical‑scroll format the reader can’t flip back and forth, so every panel must earn its place. The first episode of Find My Hotkey nails this balance by giving us a single, lingering image—a poster of a masked performer—while letting the world breathe around it.

Harry, the older protagonist, steps into a familiar building lobby. The art shows the fluorescent lights flickering just enough to suggest wear, and the camera lingers on his hand as it brushes a cracked screen door. That small detail tells us he’s been here before, but something feels off. The mood is cautious, not rushed, which is a classic hallmark of slow‑burn romance. Instead of thrusting us into a love‑triangle, the story asks a simple question: why does this place still matter to him?

The answer begins to form when Harry’s eyes land on the masked poster advertising a single‑night show. The poster’s bold colors clash with the muted lobby, and the scarcity of tickets is hinted at by a tiny “Sold Out” stamp. This visual cue is the episode’s central intrigue; it gives readers a concrete mystery to follow without spilling the plot. By the final panel, Harry’s curiosity is palpable, and the page turns itself, urging us to keep scrolling.

Reader Tip: Read the opening lobby scene and the poster reveal in one sitting. The rhythm of the panels only clicks when you feel the pause between Harry’s glance and his decision to investigate further.

How the Art and Pacing Create a Slow‑Burn Atmosphere

The art style in Find My Hotkey leans toward muted palettes with occasional splashes of neon—perfect for a story that wants to feel both nostalgic and modern. Notice how the first three vertical panels stretch a single beat: Harry’s silhouette against the lobby’s glass, the reflection of the poster, and a close‑up of his eyes narrowing. This pacing is intentional; it lets the reader sit with the tension rather than rush past it.

In many romance webtoons, the first episode tries to cram dialogue, backstory, and a love confession into ten minutes. Here, the dialogue is sparse. Harry mutters a half‑spoken line about “old habits,” which feels more like an internal monologue than a conversation. The silence that follows is filled by the ambient sound of distant traffic, hinted at through subtle line work. This restraint signals a morally gray love interest trope—Harry isn’t the flawless hero, and the masked performer is already hinted to be more than just a stage act.

The episode also uses panel composition to reinforce the mystery. The poster occupies a full‑width panel, dwarfing Harry’s figure and making the masked lead dominate the visual field. This technique mirrors the classic “hidden identity” trope, where the audience sees the mask before the character behind it.

Did You Know? On vertical‑scroll platforms, a single beat often spans three to four panels, which is why the pacing feels deliberate rather than sluggish.

The Hook in the Middle – Where the Free Preview Shines

The middle stretch of Chapter 1 of Find My Hotkey does the trick most romance webtoons skip: it lets the silence run an extra beat, and the dialogue that finally surfaces lands harder for it. After the poster is introduced, the camera follows Harry’s footstep toward the ticket counter. The panel sequence slows to a crawl—his shoe heel clicks, the ticket clerk’s hand hovers over a stack of tickets, and a single line of text appears: “One night only.”

That line is the episode’s subtle cliff‑hanger. It tells us the event is exclusive, heightening the stakes without explaining why the mask matters. The art shows a faint reflection of the masked performer’s eyes in the glass door, a visual whisper that the mystery is personal to Harry. By the time the episode ends, we’re left with a lingering question: what does the masked figure represent for someone who’s already walked these halls?

Reader Tip: Pay attention to the way the panel borders stretch the silence. Those extra beats are the series’ way of saying the romance will be earned, not handed over.

Comparing the Opening to Other Romance Manhwa

Aspect Find My Hotkey Typical Fast‑Paced Romance
Pacing Slow‑burn, deliberate beats Rapid dialogue, quick plot jumps
Tone Quiet mystery, subtle tension High‑conflict, overt drama
Trope Use Hidden identity, morally gray lead Enemies‑to‑lovers, love‑at‑first‑sight
Art Style Muted palette with neon accents Bright, saturated colors
First‑Episode Goal Set intrigue, establish mood Immediate romance, instant hook

The table shows why Find My Hotkey feels different from the more common “instant romance” starters. If you’re tired of series that rush into a confession within the first ten panels, this manhwa offers a breath of fresh air by trusting the reader to sit with uncertainty.

What to Expect After the Prologue

While we won’t spoil anything beyond the free preview, the structure of the opening tells us a lot about the series’ direction. The building lobby serves as a grounding location that will likely reappear, giving the story a sense of place. The masked poster hints at a performance that could be a literal stage show or a metaphor for a hidden side of a character.

Readers who enjoy watching a romance unfold piece by piece will find the series’ pacing rewarding. The first episode’s restraint suggests that future chapters will continue to layer clues, allowing the emotional payoff to feel earned. Expect more moments where a single panel—perhaps a lingering hand on a doorframe or a whispered line—carries the weight of an entire scene.

Reader Tip: Keep a mental note of recurring visual motifs (the mask, the lobby’s screen door). They often reappear as symbolic anchors for the characters’ inner journeys.

Final Thoughts – Is This Ten‑Minute Sample Worth Your Time?

For adult readers looking for a romance manhwa that respects the slow‑burn tradition, the first episode of Find My Hotkey delivers a compact, atmospheric experience. It introduces Harry in a way that feels both familiar and unsettling, uses the building lobby and masked poster as visual hooks, and refrains from shouting its intentions. The episode’s quiet pacing, careful art, and restrained dialogue make it an ideal free preview; you get a clear sense of tone without any paywall pressure.

If ten minutes of lingering curiosity is enough to keep you scrolling, then this is the kind of series that will stay with you long after the final panel of the first chapter. Open the free preview, let the silence speak, and decide whether the mystery behind the mask is a story you want to follow.

ਐਸ ਏ ਐਸ ਨਗਰ ਪੁਲਿਸ ਨੇ ਦੋ-ਪਹੀਆ ਵਾਹਨ ਚੋਰੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

0

ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਐਸ ਏ ਐਸ ਨਗਰ ਪੁਲਿਸ ਨੇ ਕਈ ਦੋ-ਪਹੀਆ ਵਾਹਨ ਚੋਰੀ ਦੇ ਮਾਮਲਿਆਂ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਪਾਸੋਂ ਛੇ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਐਸ ਐਸ ਪੀ ਐਸ ਏ ਐਸ ਨਗਰ ਹਰਮਨਦੀਪ ਹਾਂਸ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਦੀ ਪਛਾਣ ਸ਼ੁਭਮ ਸਿੰਘ ਵਾਸੀ ਹਰੀਪੁਰ ਕੂੜਾ, ਡੇਰਾਬੱਸੀ, ਗੁਰਜੀਤ ਸਿੰਘ ਉਰਫ਼ ਲਾਡੀ ਵਾਸੀ ਗੁੱਜੂ ਖੇੜਾ, ਬਨੂੜ ਅਤੇ ਜਤਿੰਦਰ ਕੁਮਾਰ ਵਾਸੀ ਬਾਲਾ ਰਾਮ ਕਲੋਨੀ, ਮੁਬਾਰਿਕਪੁਰ ਵਜੋਂ ਹੋਈ ਹੈ।

ਹੋਰ ਜਾਣਕਾਰੀ ਦਿੰਦਿਆਂ,  ਐਸ ਐਸ ਪੀ ਹਾਂਸ ਨੇ ਕਿਹਾ ਕਿ ਹਾਲ ਹੀ ਵਿੱਚ ਥਾਣਾ ਡੇਰਾਬੱਸੀ ਵਿੱਚ ਕਈ ਦੋ-ਪਹੀਆ ਵਾਹਨ ਚੋਰੀ ਹੋਣ ਦੀ ਰਿਪੋਰਟ ਆਈ ਸੀ।  “ਡੇਰਾਬੱਸੀ ਪੁਲਿਸ ਸਟੇਸ਼ਨ ਦੀ ਇੱਕ ਸਮਰਪਿਤ ਟੀਮ ਨੇ ਕਈ ਸੀ ਸੀ ਟੀ ਵੀ ਫੁਟੇਜਾਂ ਦਾ ਵਿਸ਼ਲੇਸ਼ਣ ਕੀਤਾ ਅਤੇ ਸ਼ੁਭਮ ਨੂੰ ਸ਼ੱਕੀ ਵਜੋਂ ਪਛਾਣਿਆ। ਉਪਰੰਤ ਇੱਕ ਸੂਚਨਾ ‘ਤੇ ਕਾਰਵਾਈ ਕਰਦੇ ਹੋਏ, ਐਸ ਐਚ ਓ ਡੇਰਾਬੱਸੀ, ਇੰਸਪੈਕਟਰ ਸੁਮਿਤ ਮੋਰ ਦੀ ਅਗਵਾਈ ਵਾਲੀ ਟੀਮ ਨੇ ਡੇਰਾ ਬੱਸੀ ਦੇ ਮੁਬਾਰਿਕਪੁਰ ਤੋਂ ਦੋ ਮੁਲਜ਼ਮਾਂ ਸ਼ੁਭਮ ਅਤੇ ਲਾਡੀ ਨੂੰ ਤਿੰਨ ਚੋਰੀ ਹੋਏ ਮੋਟਰਸਾਈਕਲਾਂ ਦੀ ਬਰਾਮਦਗੀ ਦੇ ਨਾਲ ਗ੍ਰਿਫ਼ਤਾਰ ਕੀਤਾ। ਐਸ ਐਸ ਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਦੋਸ਼ੀ ਸ਼ੁਭਮ ਨੇ ਤੀਜੇ ਮੁਲਜ਼ਮ ਜਤਿੰਦਰ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ। ਐਸ ਐਸ ਪੀ ਨੇ ਕਿਹਾ, “ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਟੀਮ ਨੇ ਜਤਿੰਦਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ ਤਿੰਨ ਹੋਰ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ।”
ਲੁਧਿਆਣਾ: ਆਮ ਆਦਮੀ ਪਾਰਟੀ ਨੂੰ ਝਟਕਾ, ਸੂਬਾ ਸੰਯੁਕਤ ਸਕੱਤਰ ਸਮੇਤ 43 ਵਰਕਰ ਕਾਂਗਰਸ ‘ਚ ਹੋਏ ਸ਼ਾਮਲ

ਐਸ ਐਸ ਪੀ ਨੇ ਅੱਗੇ ਕਿਹਾ ਕਿ ਤਿੰਨਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਨੂੰ ਥਾਣਾ ਡੇਰਾ ਬੱਸੀ ਵਿਖੇ ਧਾਰਾ 303(2), 317(2) ਬੀ ਐਨ ਐਸ ਅਧੀਨ ਦਰਜ ਐਫ ਆਈ ਆਰ ਨੰਬਰ 151, ਮਿਤੀ 29.05.2025 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ।

ਲੁਧਿਆਣਾ: ਆਮ ਆਦਮੀ ਪਾਰਟੀ ਨੂੰ ਝਟਕਾ, ਸੂਬਾ ਸੰਯੁਕਤ ਸਕੱਤਰ ਸਮੇਤ 43 ਵਰਕਰ ਕਾਂਗਰਸ ‘ਚ ਹੋਏ ਸ਼ਾਮਲ

0

ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਅੱਜ ਕਾਂਗਰਸ ਦੇ ਘੱਟ ਗਿਣਤੀ ਵਿਭਾਗ ਦੇ ਪੰਜਾਬ ਜਨਰਲ ਸਕੱਤਰ ਇਮਰਾਨ ਰਜ਼ਾ ਦੀ ਅਗਵਾਈ ਹੇਠ 43 ‘ਆਪ’ ਵਰਕਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ।
ਮੋਹਾਲੀ: ਪੁਲਿਸ ਦੀ ਵੱਡੀ ਕਰਵਾਈ, ਨਸ਼ਾ ਤਸਕਰ ਦੀ 22.44 ਲੱਖ ਰੁਪਏ ਦੀ ਜਾਇਦਾਦ ਸੀਲ
ਭਾਰਤ ਭੂਸ਼ਣ ਆਸ਼ੂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ‘ਆਪ’ ਦੇ ਪੰਜਾਬ ਸੰਯੁਕਤ ਸਕੱਤਰ ਖਾਮਿਦ ਅਲੀ ਅਤੇ ਸੰਯੁਕਤ ਸਕੱਤਰ ਸ਼ਮਸ਼ੇਰ ਸਿੰਘ ਗਰੇਵਾਲ, ਸੁਬਾਗ ਸਿੰਘ ਗਰੇਵਾਲ, ਨਵਦੀਪ ਜਿੰਮੀ, ਜ਼ਿਲ੍ਹਾ ਸੰਯੁਕਤ ਸਕੱਤਰ ਆਬਿਦ ਅੰਸਾਰੀ ਅਤੇ ‘ਆਪ’ ਦੇ ਨੌਜਵਾਨ ਆਗੂ ਲਾਲੀ ਸ਼ਰਮਾ ਦਾ ਸਵਾਗਤ ਕੀਤਾ।
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਅੱਜ ਲੋਕ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਖਾਸ ਕਰਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਬਹੁਤ ਸਾਰੇ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਆਸ਼ੂ ਨੇ ਦੱਸਿਆ ਕਿ ਭਾਜਪਾ ਤੋਂ ਗੁਰਕ੍ਰਿਪਾਲ ਸਿੰਘ ਢੰਡਾਰੀ, ਚਰਨ ਸਿੰਘ, ਬਲਜਿੰਦਰ ਸਿੰਘ ਅਤੇ ਬਲਜੀਤ ਸਿੰਘ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਨਾਲ ਹੀ ਆਸ਼ੂ ਨੇ ਕਿਹਾ ਕਿ ਵਿਧਾਨ ਸਭਾ ਪੱਛਮੀ ਦੇ ਚੋਣ ਮੈਦਾਨ ਵਿੱਚ ਲੜਾਈ ਸੱਚ ਅਤੇ ਝੂਠ ਵਿਚਕਾਰ ਹੈ। ਕਾਂਗਰਸ ਨੇ ਜ਼ਮੀਨੀ ਪੱਧਰ ‘ਤੇ ਵਿਕਾਸ ਕੀਤਾ ਹੈ, ਜੋ ਕਿ ਸਾਫ਼ ਦਿਖਾਈ ਦੇ ਰਿਹਾ ਹੈ। ਦੂਜੇ ਪਾਸੇ, ਆਮ ਆਦਮੀ ਪਾਰਟੀ ਵਿਕਾਸ ਦੇ ਝੂਠੇ ਪੋਸਟਰ ਵੰਡ ਕੇ ਵਿਕਾਸ ਦਾ ਰੌਲਾ ਪਾ ਰਹੀ ਹੈ। ‘ਆਪ’ ਨੂੰ 2027 ਦੀਆਂ ਉਪ ਚੋਣਾਂ ਵਿੱਚ ਹੀ ਆਪਣੀ ਹਾਰ ਦਿਖਾਈ ਦੇਣ ਲੱਗ ਪਈ ਹੈ।

ਮੋਹਾਲੀ: ਪੁਲਿਸ ਦੀ ਵੱਡੀ ਕਰਵਾਈ, ਨਸ਼ਾ ਤਸਕਰ ਦੀ 22.44 ਲੱਖ ਰੁਪਏ ਦੀ ਜਾਇਦਾਦ ਸੀਲ

0
SI of STF arrested in Ludhiana on the charge of letting drug smugglers take bribe
Close-up. Arrested man handcuffed hands at the back

ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਇੱਕ ਨਸ਼ਾ ਤਸਕਰ ਦੀ ਜਾਇਦਾਦ ਸੀਲ ਕਰ ਦਿੱਤੀ। ਇਹ ਕਾਰਵਾਈ ਮੋਹਾਲੀ ਜ਼ਿਲ੍ਹੇ ਦੇ ਪਿੰਡ ਲਾਲਡੂ ਵਿੱਚ ਕੀਤੀ ਗਈ। ਜਿੱਥੇ ਇੱਕ ਨਸ਼ਾ ਤਸਕਰ ਦੀ 22.44 ਲੱਖ ਰੁਪਏ ਦੀ ਜਾਇਦਾਦ ਸੀਲ ਕਰ ਦਿੱਤੀ ਗਈ। ਐਸਐਸਪੀ ਹਰਮਨਦੀਪ ਹੰਸ ਦਾ ਕਹਿਣਾ ਹੈ ਕਿ ਇਹ ਕਾਰਵਾਈ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਦੀ ਧਾਰਾ 68-ਐਫ ਤਹਿਤ ਕੀਤੀ ਗਈ ਹੈ।

ਹਰਿਆਣਾ ਬੋਰਡ ਨੇ 10ਵੀਂ-12ਵੀਂ ਦੀ ਕੰਪਾਰਟਮੈਂਟ ਅਤੇ ਅੰਕ ਸੁਧਾਰ ਪ੍ਰੀਖਿਆ ਲਈ ਡੇਟ ਸ਼ੀਟ ਕੀਤੀ ਜਾਰੀ

ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਲਾਲਡੂ ਥਾਣੇ ਦੀ ਪੁਲਿਸ ਟੀਮ ਨੇ ਮੁਲਜ਼ਮ ਜਸਵੰਤ ਪਾਲ ਸਿੰਘ ਅਤੇ ਜਸਵੀਰ ਸਿੰਘ, ਦੋਵੇਂ ਵਾਸੀ ਸਦਰਪੁਰਾ ਮੁਹੱਲਾ, ਲਾਲਡੂ ਦੇ ਕਬਜ਼ੇ ਵਿੱਚੋਂ 4 ਕੁਇੰਟਲ 48 ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ, 16 ਅਪ੍ਰੈਲ, 2020 ਨੂੰ ਲਾਲਡੂ ਪੁਲਿਸ ਸਟੇਸ਼ਨ ਵਿੱਚ ਐਨਡੀਪੀਐਸ ਐਕਟ ਦੀ ਧਾਰਾ 15/61 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇਸਤੋਂ ਇਲਾਵਾ ਮਾਮਲੇ ਦੀ ਹੋਰ ਜਾਂਚ ਕਰਦੇ ਹੋਏ, ਐਸਐਚਓ ਲਾਲਡੂ ਅਤੇ ਉਨ੍ਹਾਂ ਦੀ ਟੀਮ ਨੇ ਦੋਸ਼ੀ ਜਸਵੀਰ ਸਿੰਘ ਅਤੇ ਜਸਵੰਤ ਪਾਲ ਸਿੰਘ ਦੀ ਪਤਨੀ ਸਵਿਤਾ ਪਾਲ ਦੇ ਨਾਮ ‘ਤੇ ਰਜਿਸਟਰਡ 130 ਵਰਗ ਗਜ਼ ਦੇ ਘਰ ਦੀ ਪਛਾਣ ਕੀਤੀ। ਇਸਦੀ ਕੀਮਤ 22.44 ਲੱਖ ਰੁਪਏ ਦੱਸੀ ਗਈ ਸੀ। ਇਹ ਘਰ ਲਾਲਡੂ ਵਿੱਚ ਸਥਿਤ ਹੈ।

ਸਬੰਧਤ ਵਿਭਾਗ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ, ਪੁਲਿਸ ਨੇ ਪੂਰਾ ਮਾਮਲਾ ਸਮਰੱਥ ਅਥਾਰਟੀ, ਨਵੀਂ ਦਿੱਲੀ ਨੂੰ ਜਾਇਦਾਦ ਨੂੰ ਸੀਲ ਕਰਨ ਲਈ ਭੇਜ ਦਿੱਤਾ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ, ਐਸਏਐਸ ਨਗਰ ਪੁਲਿਸ ਟੀਮ ਜਾਇਦਾਦ ਨੂੰ ਸੀਲ ਕਰਨ ਵਿੱਚ ਸਫਲ ਹੋਈ, ਜਿਸਨੂੰ SAFEM (FOP)A ਐਕਟ, 1976 ਦੇ ਤਹਿਤ ਸੀਲ ਕਰ ਦਿੱਤਾ ਗਿਆ ਹੈ।

ਐਸਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਕਮਰ ਤੋੜਨ ਲਈ ਨਾ ਸਿਰਫ਼ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਸਗੋਂ ਨਸ਼ਿਆਂ ਤੋਂ ਕਮਾਇਆ ਗਿਆ ਉਨ੍ਹਾਂ ਦਾ ਪੈਸਾ ਅਤੇ ਜਾਇਦਾਦ ਵੀ ਜ਼ਬਤ ਕੀਤੀ ਜਾਵੇਗੀ।