Home Blog Page 865

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 1-6-2025

0

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਐਤਵਾਰ, ੧੯ ਜੇਠ (ਸੰਮਤ ੫੫੭ ਨਾਨਕਸ਼ਾਹੀ) ੧ ਜੂਨ, ੨੦੨੫ (ਅੰਗ: ੬੯੬)

ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

English Translation:
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
Sunday, 19th Jayt’h (Samvat 557 Nanakshahi) 1st June, 2025 (Ang: 696)

ਐਸਡੀਐਮ ਦਫਤਰ ਤਰਨ ਤਾਰਨ ਵਿਖੇ ਹੋਈ ਮੌਕ ਡਰਿੱਲ, ਡਰੋਨ ਤੇ ਹਵਾਈ ਹਮਲੇ ਤੋਂ ਬਾਅਦ ਬਚਾਅ ਕਾਰਜਾਂ ਦਾ ਕੀਤਾ ਅਭਿਆਸ

0

ਤਰਨ ਤਾਰਨ, 31 ਮਈ: ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਐਸਡੀਐਮ ਦਫਤਰ ਤਰਨ ਤਾਰਨ ਵਿਖੇ ਮੌਕ ਡਰਿੱਲ ਕੀਤੀ ਗਈ । ਇਸ ਤਹਿਤ ਸੰਭਾਵੀ ਡਰੋਨ ਤੇ ਹਵਾਈ ਹਮਲੇ ਤੋਂ ਬਾਅਦ ਸਥਿਤੀ ਨੂੰ ਸੰਭਾਲਣ ਤੇ ਬਚਾਅ ਕਾਰਜਾਂ ਦਾ ਅਭਿਆਸ ਕੀਤਾ ਗਿਆ।

ਇਸ ਮੌਕ ਡਰਿੱਲ ਤਹਿਤ ਐਸਡੀਐਮ ਦਫਤਰ ਤਰਨ ਤਰਨ ਵਿਖੇ ਕੰਮਕਾਜ ਵਾਲੇ ਦਿਨ ਡਰੋਨ ਤੇ ਹਵਾਈ ਹਮਲੇ ਕਾਰਨ ਅੱਗ ਲੱਗਣ ਤੋਂ ਬਾਅਦ ਵਾਲੀ ਸਥਿਤੀ ਤੇ ਬਚਾਅ ਕਾਰਜਾਂ ਬਾਰੇ ਅਭਿਆਸ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਡੀਐਮ ਤਰਨ ਤਰਨ ਅਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਕੀਤੀ ਗਈ, ਇਸ ਮੌਕ ਡਰਿੱਲ ਵਿੱਚ ਸਿਵਲ ਪ੍ਰਸ਼ਾਸ਼ਨ, ਪੁਲਿਸ ਵਿਭਾਗ, ਮਾਲ ਵਿਭਾਗ, ਫਾਇਰ ਬਿਗ੍ਰੇਡ ਤੇ ਪੰਜਾਬ ਹੋਮ ਗਾਰਡ ਦੀ ਸਿਵਲ ਡਿਫੈਂਸ ਟੀਮ ਨੇ ਭਾਗ ਲਿਆ ।

ਇਸ ਮੌਕ ਡਰਿੱਲ ਦੌਰਾਨ ਡਰੋਨ ਹਮਲੇ ਤੋਂ ਤੁਰੰਤ ਬਾਅਦ ਹੂਟਰ ਵਜਾਕੇ ਸਭ ਨੂੰ ਖ਼ਤਰੇ ਬਾਰੇ ਸੂਚਿਤ ਕੀਤਾ ਗਿਆ । ਸੰਭਾਵੀ ਅੱਗ ਲੱਗਣ ਪਿੱਛੋੰ ਫਾਇਰ ਬਿ੍ਗੇਡ ਵੱਲੋਂ ਅੱਗ ਉੱਪਰ ਕਾਬੂ ਪਾਇਆ ਗਿਆ। ਸਿਵਲ ਡਿਫੈਂਸ ਦੀਆਂ ਟੀਮਾਂ ਵੱਲੋਂ ਸੰਭਾਵੀ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਤੁਰੰਤ ਹਸਪਤਾਲ ਲਿਜਾਇਆ ਗਿਆ । ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਤੁਰੰਤ ਜ਼ਖਮੀਆਂ ਨੂੰ ਡਾਕਟਰੀ ਸਹਾਇਤਾ ਦਿੱਤੀ ਗਈ ।

ਹਿਮਾਚਲ ਪ੍ਰਦੇਸ਼: ਬੈਜਨਾਥ ਵਿੱਚ ਪੈਰਾਗਲਾਈਡਿੰਗ ਦੌਰਾਨ ਵਾਪਰਿਆ ਹਾਦਸਾ

0

ਹਿਮਾਚਲ ਪ੍ਰਦੇਸ਼ ਦੇ ਬੈਜਨਾਥ ਦੇ ਬੀਡ ਬਿਲਿੰਗ ਵਿੱਚ ਇੱਕ ਪੈਰਾਗਲਾਈਡਿੰਗ ਹਾਦਸਾ ਵਾਪਰਿਆ। ਬਿਹਾਰ ਦੇ ਰਹਿਣ ਵਾਲੇ ਪੈਰਾਗਲਾਈਡਰ ਪਾਇਲਟ ਵਿਜੇ ਕੁਮਾਰ ਨੇ ਟੇਕ-ਆਫ ਪੁਆਇੰਟ ਤੋਂ ਉਡਾਣ ਭਰੀ। ਉਡਾਣ ਦੌਰਾਨ ਉਹ ਇੱਕ ਤੂਫ਼ਾਨ ਵਿੱਚ ਫਸ ਗਏ।

ਸੀ.ਆਈ.ਏ. ਸਟਾਫ ਵੱਲੋਂ .32 ਬੋਰ ਦੇ ਪਿਸਤੌਲ ਤੇ 5 ਰੌਂਦਾਂ ਸਮੇਤ 1 ਦੋਸ਼ੀ ਗ੍ਰਿਫਤਾਰ

ਇਸ ਕਾਰਨ ਉਹ ਜੋਗਿੰਦਰਨਗਰ ਦੇ ਪਹਿਲੂਨ ਪਿੰਡ ਵਿੱਚ ਇੱਕ ਘਰ ਦੀ ਛੱਤ ‘ਤੇ ਡਿੱਗ ਗਏ। ਰੋਟਰੀ ਕਲੱਬ ਦੇ ਲੋਕ ਅਤੇ ਮੈਂਬਰ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਵਿਜੇ ਕੁਮਾਰ ਦੀ ਮਦਦ ਕੀਤੀ। ਜ਼ਖਮੀ ਪਾਇਲਟ ਨੂੰ ਐਂਬੂਲੈਂਸ ਰਾਹੀਂ ਜੋਗਿੰਦਰਨਗਰ ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ, ਡਾਕਟਰਾਂ ਨੇ ਉਸਨੂੰ ਟਾਂਡਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ।

ਹੰਗਾਮੀ ਹਾਲਾਤ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਦਾ ਹੋਇਆ ਸਨਮਾਨ

0

ਹੁਸ਼ਿਆਰਪੁਰ, 31 ਮਈ: ਦੇਸ਼ ਦੀ ਸਰਹੱਦ ‘ਤੇ ਪੈਦਾ ਹੋਏ ਤਣਾਅਪੂਰਨ ਹਾਲਾਤ ਅਤੇ ਜੰਗ ਵਰਗੇ ਮਾਹੌਲ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦੇਣ ਲਈ ਅੱਜ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ਨੇ ਬੇਹੱਦ ਸੰਕਟ ਦੀ ਘੜੀ ਵਿਚ ਮਿਸਾਲੀ ਸੇਵਾ ਭਾਵਨਾ ਅਤੇ ਦੇਸ਼ ਭਗਤੀ ਦਾ ਪ੍ਰਦਰਸ਼ਨ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਸਰਹੱਦ ‘ਤੇ ਤਣਾਅ ਵਧਿਆ ਅਤੇ ਸਥਿਤੀ ਗੰਭੀਰ ਹੋ ਗਈ, ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਜਿਸ ਤਰ੍ਹਾਂ ਦਾ ਸਬਰ, ਹਿੰਮਤ ਅਤੇ ਚੌਕਸੀ ਦਿਖਾਈ ਗਈ ਹੈ, ਉਹ ਸ਼ਲਾਘਾਯੋਗ ਹੈ ਅਤੇ ਇਹ ਸਮਰਪਿਤ ਅਧਿਕਾਰੀ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਬ-ਡਵੀਜ਼ਨ, ਕਲੱਸਟਰ, ਪਿੰਡ ਅਤੇ ਵਾਰਡ ਪੱਧਰ ਤੱਕ ਪ੍ਰਸ਼ਾਸਕੀ ਨੈੱਟਵਰਕ ਨੂੰ ਸਰਗਰਮ ਕੀਤਾ ਗਿਆ ਹੈ ਅਤੇ ਵਿਸ਼ੇਸ਼ ਆਫ਼ਤ ਪ੍ਰਬੰਧਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਤੁਰੰਤ ਉਪਲਬੱਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸਾਡੇ ਅਧਿਕਾਰੀ ਹਰ ਚੁਣੌਤੀ ਲਈ ਤਿਆਰ ਹਨ ਅਤੇ ਪੂਰੀ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਂਦੇ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਉਤਸ਼ਾਹ, ਸਮਰਪਣ ਅਤੇ ਜਾਗਰੂਕਤਾ ਨਾਲ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।
ਇਸ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਅਤੇ ਸਕਾਰਾਤਮਕ ਊਰਜਾ ਸਦਕਾ ਪੂਰੇ ਜ਼ਿਲ੍ਹੇ ਵਿਚ ਸੰਕਟ ਦੀ ਸਥਿਤੀ ਨੂੰ ਸੰਗਠਿਤ ਢੰਗ ਨਾਲ ਸੰਭਾਲਿਆ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਹੋਰ ਵੀ ਵਧੀਆ ਕੰਮ ਕਰਨ ਲਈ ਪ੍ਰੇਰਿਤ ਕਰੇਗਾ ਅਤੇ ਇਹ ਪਲ ਹਮੇਸ਼ਾ ਉਨ੍ਹਾਂ ਦੀ ਜ਼ਿੰਦਗੀ ਦੀਆਂ ਯਾਦਾਂ ਵਿਚ ਉੱਕਰਿਆ ਰਹੇਗਾ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਮਨੋਬਲ ਵਧਾਉਂਦੇ ਹਨ ਬਲਕਿ ਪ੍ਰਸ਼ਾਸਨਿਕ ਸੇਵਾਵਾਂ ਦੀ ਮਹੱਤਤਾ ਨੂੰ ਵੀ ਰੇਖਾਂਕਿਤ ਕਰਦੇ ਹਨ।

ਸੀ.ਆਈ.ਏ. ਸਟਾਫ ਵੱਲੋਂ .32 ਬੋਰ ਦੇ ਪਿਸਤੌਲ ਤੇ 5 ਰੌਂਦਾਂ ਸਮੇਤ 1 ਦੋਸ਼ੀ ਗ੍ਰਿਫਤਾਰ

0

ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 31 ਮਈ: ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਅਪਰੇਸ਼ਨ), ਜਤਿੰਦਰ ਸਿੰਘ ਚੌਹਾਨ ਪੀ.ਪੀ.ਐਸ. ਉੱਪ-ਕਪਤਾਨ ਪੁਲਿਸ (ਜਾਂਚ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਨਜਾਇਜ ਹਥਿਆਰ ਪਿਸਟਲ .32 ਬੋਰ ਸਮੇਤ 05 ਰੌਂਦ ਜਿੰਦਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ) ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 28-05-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਬਲਟਾਣਾ ਚੌਂਕੀ ਮੌਜੂਦ ਸੀ ਤਾਂ ਸੀ.ਆਈ.ਏ. ਸਟਾਫ ਦੇ ਏ ਐਸ ਆਈ ਜਤਿੰਦਰ ਸਿੰਘ ਨੂੰ ਮੁਖਬਰੀ ਮਿਲੀ ਕਿ ਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਜੋ ਕਿ ਪਿੰਡ ਰਾਏਪੁਰ ਕਲਾਂ, ਚੰਡੀਗੜ ਦਾ ਰਹਿਣ ਵਾਲਾ ਹੈ ਅਤੇ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ। ਉਸਨੇ ਬਲਟਾਣਾ-ਰਾਏਪੁਰ ਰੋਡ ਪਰ ਪ੍ਰਾਪਰਟੀ ਡੀਲਰ ਦਾ ਦਫਤਰ ਖੋਲਿਆ ਹੋਇਆ ਹੈ, ਜਿਸ ਪਾਸ ਨਜਾਇਜ ਹਥਿਆਰ ਹੈ, ਜੋ ਇਸ ਸਮੇਂ ਆਪਣੇ ਨਜਾਇਜ ਹਥਿਆਰ ਸਮੇਤ ਆਪਣੇ ਦਫਤਰ ਵਿੱਚ ਮੌਜੂਦ ਹੈ। ਜੇਕਰ ਇਸਨੂੰ ਰੇਡ ਕਰਕੇ ਕਾਬੂ ਕੀਤਾ ਜਾਵੇ ਤਾਂ ਇਸ ਪਾਸੋਂ ਨਜਾਇਜ ਹਥਿਆਰ ਬ੍ਰਾਮਦ ਹੋ ਸਕਦਾ ਹੈ।

ਮਿਲੀ ਸੂਚਨਾ ਦੇ ਅਧਾਰ ਤੇ ਮਨਦੀਪ ਸਿੰਘ ਉਕਤ ਵਿਰੁੱਧ ਮੁਕੱਦਮਾ ਨੰ: 255 ਮਿਤੀ 28-05-2025 ਅ/ਧ 25-54-59 ਆਰਮਜ਼ ਐਕਟ ਥਾਣਾ ਜ਼ੀਰਕਪੁਰ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ ਉਸਦੇ ਦਫ਼ਤਰ ਬਲਟਾਣਾ-ਰਾਏਪੁਰ ਰੋਡ ਤੋਂ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਨਜਾਇਜ ਪਿਸਤੌਲ .32 ਬੋਰ ਸਮੇਤ 05 ਰੌਂਦ ਜਿੰਦਾ .32 ਬੋਰ ਬ੍ਰਾਮਦ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਦੋਸ਼ੀ ਮਨਦੀਪ ਸਿੰਘ ਪੁੱਤਰ ਲੇਟ ਗੁਰਨਾਮ ਸਿੰਘ ਵਾਸੀ ਪਿੰਡ ਰਾਏਪੁਰ ਕਲਾਂ, ਥਾਣਾ ਮੌਲ਼ੀ ਜਾਗਰਾਂ, ਚੰਡੀਗੜ੍ਹ ਜਿਸਦੀ ਉਮਰ ਕ੍ਰੀਬ 35 ਸਾਲ ਹੈ, 10 ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। ਦੋਸ਼ੀ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ, ਪਰ ਇਸਦਾ ਭਰਾ ਹਰਦੀਪ ਸਿੰਘ ਨਸ਼ਾ ਤਸਕਰੀ ਦੇ ਕੇਸ ਵਿੱਚ ਨਾਭਾ ਜੇਲ ਵਿੱਚ ਬੰਦ ਹੈ।ਦੋਸ਼ੀ ਪੁਲਿਸ ਰਿਮਾਂਡ ਅਧੀਨ ਹੈ। ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਜਾਇਜ ਪਿਸਤੌਲ ਕਿਸ ਪਾਸੋਂ, ਕਿਸ ਮਕਸਦ ਲਈ ਖਰੀਦ ਕਰਕੇ ਲਿਆਇਆ ਸੀ।

ਲੁਧਿਆਣਾ: ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ

0

ਚੰਡੀਗੜ੍ਹ, 31 ਮਈ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ।


ਇਸ ਤੋਂ ਇਲਾਵਾ ਪੰਜ ਆਜ਼ਾਦ ਉਮੀਦਵਾਰਾਂ ਪਰਮਜੀਤ ਸਿੰਘ ਭਰਾਜ, ਅਲਬਰਟ ਦੂਆ, ਕਮਲ ਪਵਾਰ, ਰਾਜੇਸ਼ ਸ਼ਰਮਾ ਅਤੇ ਨੀਟੂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 14 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਭਲਕੇ 1 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ, ਜਦਕਿ 2 ਜੂਨ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।

ਖੰਨਾ ‘ਚ ਵੋਲਵੋ ਬੱਸ ਅਤੇ ਟਰਾਲੇ ਦੀ ਟੱਕਰ, ਪੁਲ ‘ਤੇ ਲਟਕਿਆ ਲੋਹੇ ਨਾਲ ਭਰਿਆ ਟਰਾਲਾ

0

ਲੁਧਿਆਣਾ : ਦਿੱਲੀ ਤੋਂ ਜਲੰਧਰ ਜਾ ਰਹੀ ਪੰਜਾਬ ਰੋਡਵੇਜ਼ ਦੀ ਵੋਲਵੋ ਬੱਸ ਖੰਨਾ ਵਿਖੇ ਰਾਸ਼ਟਰੀ ਰਾਜਮਾਰਗ ‘ਤੇ ਲੋਹੇ ਦੀਆਂ ਰਾਡਾਂ ਨਾਲ ਭਰੇ ਟਰਾਲੇ ਨਾਲ ਟਕਰਾ ਗਈ। ਖੰਨਾ ਬੱਸ ਸਟੈਂਡ ਨੇੜੇ ਵਾਪਰੀ ਇਸ ਘਟਨਾ ਵਿੱਚ ਬੱਸ ਵਿੱਚ ਸਵਾਰ ਸਾਰੇ 35 ਯਾਤਰੀ ਸੁਰੱਖਿਅਤ ਰਹੇ। ਯਾਤਰੀਆਂ ਨੇ ਬੱਸ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਚੋ ਛਾਲਾਂ ਮਾਰ ਕੇ ਆਪਣੀ ਜਾਨ ਬਚਾਈ। ਕੁਝ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਲਾਂਕਿ, ਟੱਕਰ ਤੋਂ ਬਾਅਦ ਟਰਾਲੇ ਦਾ ਅੱਧਾ ਹਿੱਸਾ ਪੁਲ ਤੋਂ ਹੇਠਾਂ ਲਟਕ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਟਰਾਲੇ ਨੂੰ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਦੀਪਕ ਕੁਮਾਰ ਘੱਟ ਗਤੀ ਨਾਲ ਚਲਾ ਰਿਹਾ ਸੀ। ਪਿੱਛੇ ਤੋਂ ਤੇਜ ਰਫਤਾਰ ਬੱਸ ਨੇ ਟਰਾਲੇ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਗ੍ਹਾ ਦੀ ਘਾਟ ਕਾਰਨ ਟੱਕਰ ਹੋ ਗਈ।
ਟ੍ਰੈਫਿਕ ਇੰਚਾਰਜ ਰਵਿੰਦਰ ਕੁਮਾਰ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਹਟਾਇਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਇਆ।

ਹਿਮਾਚਲ ਕੈਬਨਿਟ ਨੇ 700 ਹੋਮ ਗਾਰਡ ਭਰਤੀ ਨੂੰ ਦਿੱਤੀ ਮਨਜ਼ੂਰੀ

0

ਹਿਮਾਚਲ ਵਿੱਚ, ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਸ਼ਨੀਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਹੋਮ ਗਾਰਡ ਜਵਾਨਾਂ ਦੀਆਂ 700 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਅਸਾਮੀਆਂ ਲਈ ਭਰਤੀ ਜਲਦੀ ਹੀ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਪੰਚਾਇਤ ਚੋਣਾਂ ਲਈ ਰਿਜ਼ਰਵੇਸ਼ਨ ਰੋਸਟਰ ਨੂੰ ਨਵੇਂ ਸਿਰੇ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ। ਸੂਬੇ ਵਿੱਚ ਇਸ ਸਾਲ ਦਸੰਬਰ ਵਿੱਚ ਪੰਚਾਇਤ ਚੋਣਾਂ ਹੋਣੀਆਂ ਹਨ। ਅਜਿਹੀ ਸਥਿਤੀ ਵਿੱਚ, ਇਸ ਵਾਰ ਰਿਜ਼ਰਵੇਸ਼ਨ ਰੋਸਟਰ ਦਾ ਫੈਸਲਾ 2025 ਨੂੰ ਅਧਾਰ ਸਾਲ ਮੰਨ ਕੇ ਕੀਤਾ ਜਾਵੇਗਾ।

ਅੰਮ੍ਰਿਤਸਰ: ਬੀਐਸਐਫ ਨੇ ਸਾਈਕਲ ਰੈਲੀ ਦਾ ਕੀਤਾ ਆਯੋਜਨ, ਰਾਸ਼ਟਰੀ ਏਕਤਾ ਉਤਸਵ ਮਨਾਇਆ
ਮੰਤਰੀ ਮੰਡਲ ਨੇ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (RERA) ਦਫ਼ਤਰ ਨੂੰ ਸ਼ਿਮਲਾ ਤੋਂ ਧਰਮਸ਼ਾਲਾ ਤਬਦੀਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਸ਼ਿਮਲਾ ਸ਼ਹਿਰ ਵਿੱਚ ਵਧਦੀ ਆਬਾਦੀ ਦੇ ਦਬਾਅ ਨੂੰ ਘਟਾਉਣ ਲਈ, ਸਰਕਾਰ ਕੁਝ ਦਫਤਰਾਂ ਨੂੰ ਸ਼ਿਮਲਾ ਤੋਂ ਧਰਮਸ਼ਾਲਾ ਜਾਂ ਰਾਜ ਦੇ ਹੋਰ ਸਥਾਨਾਂ ‘ਤੇ ਤਬਦੀਲ ਕਰ ਰਹੀ ਹੈ। ਇਸ ਤੋਂ ਪਹਿਲਾਂ, ਵਣ ਵਿਭਾਗ ਦੇ ਜੰਗਲੀ ਜੀਵ ਵਿੰਗ ਦੇ ਦਫ਼ਤਰ ਨੂੰ ਤਬਦੀਲ ਕਰਨ ਲਈ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ, ਸਰਕਾਰ ਨੇ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।

ਨਾਲ ਹੀ ਮੰਤਰੀ ਮੰਡਲ ਨੇ ਜ਼ਿਲ੍ਹਾ ਪ੍ਰੀਸ਼ਦ ਕੇਡਰ ਰਾਹੀਂ ਦੋ ਸਾਲਾਂ ਲਈ ਠੇਕੇ ‘ਤੇ ਪੰਚਾਇਤਾਂ ਵਿੱਚ ਸੇਵਾ ਨਿਭਾ ਰਹੇ ਲਗਭਗ 200 ਪੰਚਾਇਤ ਸਕੱਤਰਾਂ ਨੂੰ ਨਿਯਮਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਵੇਲੇ, ਉਸਨੂੰ 12,270 ਰੁਪਏ ਮਹੀਨਾਵਾਰ ਤਨਖਾਹ ਮਿਲ ਰਹੀ ਸੀ। ਰੈਗੂਲਰ ਹੋਣ ਤੋਂ ਬਾਅਦ, ਉਨ੍ਹਾਂ ਨੂੰ 32000 ਰੁਪਏ ਤਨਖਾਹ ਮਿਲੇਗੀ।

ਅੰਮ੍ਰਿਤਸਰ: ਬੀਐਸਐਫ ਨੇ ਸਾਈਕਲ ਰੈਲੀ ਦਾ ਕੀਤਾ ਆਯੋਜਨ, ਰਾਸ਼ਟਰੀ ਏਕਤਾ ਉਤਸਵ ਮਨਾਇਆ

0

ਏਕ ਭਾਰਤ ਸ੍ਰੇਸ਼ਠ ਭਾਰਤ ਪ੍ਰੋਗਰਾਮ ਤਹਿਤ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਬੀਐਸਐਫ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਬੀਐਸਐਫ ਦੇ ਜਵਾਨਾਂ ਅਤੇ ਸਰਹੱਦੀ ਪਿੰਡਾਂ ਦੇ ਸਥਾਨਕ ਲੋਕਾਂ ਨੇ ਹਿੱਸਾ ਲਿਆ। ਰੈਲੀ ਸਵੇਰੇ 6:30 ਵਜੇ ਜੇਸੀਪੀ ਅਟਾਰੀ ਤੋਂ ਸ਼ੁਰੂ ਹੋਈ।

PM ਮੋਦੀ ਨੇ ਭੋਪਾਲ ਵਿੱਚ ਕਈ ਵੱਡੀਆਂ ਯੋਜਨਾਵਾਂ ਨੂੰ ਦਿਖਾਈ ਹਰੀ ਝੰਡੀ; ਇੱਕ ਡਾਕ ਟਿਕਟ ਵੀ ਕੀਤੀ ਜਾਰੀ
ਡੀਆਈਜੀ ਦੇ ਅਨੁਸਾਰ, ਇਹ ਸਮਾਗਮ ਭਾਰਤ ਸਰਕਾਰ ਦੀ ਏਕ ਭਾਰਤ ਸ੍ਰੇਸ਼ਠ ਭਾਰਤ ਪਹਿਲਕਦਮੀ ਦਾ ਹਿੱਸਾ ਹੈ। ਇਸਦਾ ਉਦੇਸ਼ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਦੇਸ਼ ਦੀ ਵਿਭਿੰਨਤਾ ਦਾ ਜਸ਼ਨ ਮਨਾਉਣਾ ਹੈ। ਇਹ ਸੁਰੱਖਿਆ ਬਲਾਂ ਅਤੇ ਨਾਗਰਿਕਾਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ​​ਕਰਨ ਦਾ ਵੀ ਇੱਕ ਯਤਨ ਹੈ।

ਰੈਲੀ ਰਾਹੀਂ ਤੰਦਰੁਸਤੀ ਅਤੇ ਸੱਭਿਆਚਾਰਕ ਸਮਝ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਇਸ ਰੈਲੀ ਵਿੱਚ ਸਥਾਨਕ ਲੋਕ ਸ਼ਾਮਲ ਹੁੰਦੇ ਹਨ ਜੋ ਇਸਨੂੰ ਇੱਕ ਯਾਦਗਾਰੀ ਸਮਾਗਮ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕ ਭਾਵੇਂ ਕਿਤੇ ਵੀ ਰਹਿੰਦੇ ਹੋਣ ਅਤੇ ਕਿਸੇ ਵੀ ਸਮਾਜ ਨਾਲ ਸਬੰਧਤ ਹੋਣ, ਪੂਰਾ ਭਾਰਤ ਇੱਕ ਹੀ ਹਾਰ ਦੇ ਮਣਕਿਆਂ ਵਾਂਗ ਹੈ ਜੋ ਇਕੱਠੇ ਮਿਲ ਕੇ ਭਾਰਤ ਨੂੰ ਮਹਾਨ ਬਣਾਉਂਦੇ ਹਨ ਅਤੇ ਜਿੱਤ ਇੱਕ ਦੂਜੇ ਦੇ ਸਮਰਥਨ ਨਾਲ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ।

‘ਆਪ’ ਪੰਜਾਬ ਦੇ ਸੰਗਠਨ ‘ਚ ਵੱਡਾ ਬਦਲਾਅ: ਮੀਤ ਪ੍ਰਧਾਨਾਂ, ਜਨਰਲ ਸਕੱਤਰਾਂ, ਬੁਲਾਰਿਆਂ ਤੇ ਜ਼ਿਲ੍ਹਾ ਮੁਖੀਆਂ ਦਾ ਐਲਾਨ

0

‘ਆਪ’ ਪੰਜਾਬ ਨੇ ਆਪਣੇ ਸੰਗਠਨ ਦਾ ਵਿਸਥਾਰ ਕੀਤਾ ਹੈ। ਪਾਰਟੀ ਨੇ ਅੱਜ ਸੂਬਾ ਉਪ-ਪ੍ਰਧਾਨ, ਜਨਰਲ ਸਕੱਤਰ, ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਐਲਾਨਾਂ ਵਿੱਚ, ਨਵੇਂ ਆਗੂਆਂ ਨੂੰ ਵੀ ਜ਼ਿੰਮੇਵਾਰੀਆਂ ਮਿਲੀਆਂ ਹਨ।