Home Blog Page 871

ਹਰਿਆਣਾ ਸਿਵਲ ਸਕੱਤਰੇਤ ਬਣੇਗਾ ਮਧੂ-ਮੱਖੀ ਮੁਕਤ ਜ਼ੋਨ, ਇਸ ਵਜਾ ਕਰ ਕੇ ਲਿਆ ਫੈਸਲਾ || National news

0

ਹਰਿਆਣਾ ਸਿਵਲ ਸਕੱਤਰੇਤ ਬਣੇਗਾ ਮਧੂ-ਮੱਖੀ ਮੁਕਤ ਜ਼ੋਨ, ਇਸ ਵਜਾ ਕਰ ਕੇ ਲਿਆ ਫੈਸਲਾ

ਚੰਡੀਗੜ੍ਹ, 22 ਫਰਵਰੀ : ਹਰਿਆਣਾ ਸਿਵਲ ਸਕੱਤਰੇਤ ਕੈਂਪਸ ਅਤੇ ਇਮਾਰਤ ਹੁਣ ਮਧੂਮੱਖੀ ਮੁਕਤ ਜ਼ੋਨ ਹੋਵੇਗੀ। 18 ਫਰਵਰੀ ਨੂੰ ਮਧੂ ਮੱਖੀ ਦੇ ਹਮਲੇ ਤੋਂ ਬਾਅਦ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਹੈ। ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਵਧੀਕ ਮੁੱਖ ਸਕੱਤਰ (ਏ. ਸੀ. ਐੱਸ.) ਖੇਤੀਬਾੜੀ ਰਾਜਾ ਸ਼ੇਖਰ ਕੁੰਡੂ ਨੂੰ ਸਕੱਤਰੇਤ ਦੀ ਇਸ ਸਮੱਸਿਆ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮਧੂਮੱਖੀਆਂ ਨੇ ਕਰ ਦਿੱਤਾ ਸੀ ਹਮਲਾ 

ਦੱਸ ਦੇਈਏ ਕਿ 18 ਫਰਵਰੀ ਦੀ ਦੁਪਹਿਰ ਨੂੰ ਹਰਿਆਣਾ ਸਕੱਤਰੇਤ ਕੰਪਲੈਕਸ ‘ਚ ਮਧੂਮੱਖੀਆਂ ਨੇ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਪੂਰੇ ਸਕੱਤਰੇਤ ਵਿੱਚ ਹਫੜਾ-ਦਫੜੀ ਮੱਚ ਗਈ ਸੀ। ਇਸ ਦੌਰਾਨ ਵਿਧਾਨ ਸਭਾ ਸਪੀਕਰ ਦੇ ਸਿਆਸੀ ਸਕੱਤਰ ਨੂੰ ਮੱਖੀਆਂ ਨੇ ਡੰਗ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਹੋ ਗਈ। ਹੁਣ ਸ਼ਨੀਵਾਰ ਅਤੇ ਐਤਵਾਰ ਨੂੰ, ਖੇਤੀਬਾੜੀ ਵਿਭਾਗ ਦੀ ਟੀਮ ਪੂਰੇ ਕੈਂਪਸ ਵਿੱਚ ਮਧੂ-ਮੱਖੀਆਂ ਨੂੰ ਹਟਾਉਣ ਦਾ ਕੰਮ ਕਰੇਗੀ। ਤਾਂ ਜੋ ਸੋਮਵਾਰ ਨੂੰ ਕੈਂਪਸ ਨੂੰ ਮਧੂ-ਮੱਖੀ ਮੁਕਤ ਜ਼ੋਨ ਐਲਾਨਿਆ ਜਾ ਸਕੇ।

24 ਫਰਵਰੀ ਨੂੰ ਹੋਣ ਵਾਲੀ ਬੋਰਡ ਪ੍ਰੀਖਿਆ ਮੁਲਤਵੀ, ਨਵੀਂ ਤਰੀਕ ਜਾਰੀ

ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਦੇ 3381 ਈਟੀਟੀ ਅਧਿਆਪਕਾਂ ਨੂੰ ਦਿੱਤੇ ਜਾਣਗੇ ਰੈਗੂਲਰ ਨਿਯੁਕਤੀ ਪੱਤਰ

0

ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਦੇ 3381 ਈਟੀਟੀ ਅਧਿਆਪਕਾਂ ਨੂੰ ਦਿੱਤੇ ਜਾਣਗੇ ਰੈਗੂਲਰ ਨਿਯੁਕਤੀ ਪੱਤਰ

* 3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ
* ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ

ਚੰਡੀਗੜ੍ਹ, 22 ਫਰਵਰੀ 2025 – ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਇੱਥੇ ਸਿੱਖਿਆ ਵਿਭਾਗ ਦੀ ਸਮੀਖਿਆ ਕਰਨ ਲਈ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ ਪ੍ਰਕਿਰਿਆ ਦੋ ਬੈਚਾਂ 951 ਅਤੇ 2430 ਵਿੱਚ ਮੁਕੰਮਲ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਸਾਰੇ ਡੌਗ ਬਰੀਡਰਾਂ ਅਤੇ ਪੈੱਟ ਸ਼ਾਪਸ ਦੀ ਕੀਤੀ ਜਾਵੇਗੀ ਰਜਿਸਟਰੇਸ਼ਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ ਰਿਕਾਰਡ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 11000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ਵਿੱਚ ਦਿੱਤੀਆਂ ਗਈਆਂ ਹਨ, ਜੋ ਸੂਬਾ ਸਰਕਾਰ ਦਾ ਮੁੱਖ ਤਰਜੀਹੀ ਖੇਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਵੱਡਾ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ ਕਿ ਸੂਬੇ ਵਿੱਚ ਵਿਸ਼ਾਲ ਜਨਤਕ ਮਹੱਤਤਾ ਵਾਲੇ ਇਨ੍ਹਾਂ ਮੁੱਖ ਖੇਤਰਾਂ ਨੂੰ ਵੱਡਾ ਹੁਲਾਰਾ ਮਿਲੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨੌਕਰੀਆਂ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਇਕ ਪਾਸੇ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨਗੀਆਂ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨਿਯਮਤ ਨੌਕਰੀਆਂ ਦੇ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਾਉਣਗੀਆਂ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸਿੱਖਿਆ ਕੇ.ਕੇ. ਯਾਦਵ ਅਤੇ ਹੋਰ ਵੀ ਹਾਜ਼ਰ ਸਨ।

ਪੰਜਾਬ ਸਰਕਾਰ ਵੱਲੋਂ ਸਾਰੇ ਡੌਗ ਬਰੀਡਰਾਂ ਅਤੇ ਪੈੱਟ ਸ਼ਾਪਸ ਦੀ ਕੀਤੀ ਜਾਵੇਗੀ ਰਜਿਸਟਰੇਸ਼ਨ

0

ਪੰਜਾਬ ਸਰਕਾਰ ਵੱਲੋਂ ਸਾਰੇ ਡੌਗ ਬਰੀਡਰਾਂ ਅਤੇ ਪੈੱਟ ਸ਼ਾਪਸ ਦੀ ਕੀਤੀ ਜਾਵੇਗੀ ਰਜਿਸਟਰੇਸ਼ਨ

• ਸੂਬੇ ਵਿੱਚ ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰਾ ਯਕੀਨੀ ਬਣਾਉਣ ਅਤੇ ਜ਼ਿੰਮੇਵਾਰ ਬਰੀਡਿੰਗ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਕਦਮ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 22 ਫਰਵਰੀ 2025 – ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪੰਜਾਬ ਪਸ਼ੂ ਭਲਾਈ ਬੋਰਡ ਅਧੀਨ ਸਾਰੇ ਡੌਗ ਬਰੀਡਰਾਂ, ਪੈੱਟ ਸ਼ਾਪਸ ਅਤੇ ਪਸ਼ੂ ਭਲਾਈ ਸੰਸਥਾਵਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਇਹ ਫੈਸਲਾ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਈ ਪੰਜਾਬ ਪਸ਼ੂ ਭਲਾਈ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਮੀਟਿੰਗ ਪਸ਼ੂਧਨ ਕੰਪਲੈਕਸ, ਸੈਕਟਰ-68, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਹੋਈ।

ਇਹ ਵੀ ਪੜ੍ਹੋ: 24 ਫਰਵਰੀ ਨੂੰ ਹੋਣ ਵਾਲੀ ਬੋਰਡ ਪ੍ਰੀਖਿਆ ਮੁਲਤਵੀ, ਨਵੀਂ ਤਰੀਕ ਜਾਰੀ || Board Exams

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੌਗ ਬਰੀਡਰਜ਼ ਅਤੇ ਪੈਟ ਸ਼ਾਪਸ ਨੂੰ ਜਾਨਵਰਾਂ ‘ਤੇ ਅਤਿਆਚਾਰ ਰੋਕਣ ਲਈ (ਡੌਗ ਬਰੀਡਿੰਗ ਅਤੇ ਮਾਰਕੀਟਿੰਗ) ਨਿਯਮ 2016 ਤਹਿਤ ਰਜਿਸਟਰ ਕੀਤਾ ਜਾਵੇਗਾ। ਇਸ ਕਦਮ ਦਾ ਮੁੱਖ ਉਦੇਸ਼ ਜਾਨਵਰਾਂ ਨਾਲ ਹੋਣ ਵਾਲੇ ਗੈਰਸੰਵੇਦਨਸ਼ੀਲ ਤੇ ਅਣਮਨੁੱਖੀ ਵਤੀਰੇ ਨੂੰ ਰੋਕਣਾ ਅਤੇ ਸੂਬੇ ਵਿੱਚ ਜ਼ਿੰਮੇਵਾਰ ਬਰੀਡਿੰਗ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਹੈ।

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਬੋਰਡ ਵੱਲੋਂ ਬਰੀਡਰਾਂ ਅਤੇ ਪੈੱਟ ਸ਼ਾਪਸ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਰੱਖੀ ਜਾਵੇਗੀ ਅਤੇ ਕੰਟਰੋਲ ਕੀਤਾ ਜਾਵੇਗਾ। ਇਹ ਯਕੀਨੀ ਬਣਾਇਆ ਜਾਵੇਗਾ ਕਿ ਉਹ ਜਾਨਵਰਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਵਾਲੇ ਸਾਰੇ ਮਾਪਦੰਡਾਂ ਦੀ ਪਾਲਣਾ ਕਰਦੇ ਹੋਣ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਜਾਨਵਰਾਂ ਨੂੰ ਅਣਮਨੁੱਖੀ ਵਤੀਰੇ ਦਾ ਸਾਹਮਣਾ ਨਾ ਕਰਨਾ ਪਵੇ, ਉਨ੍ਹਾਂ ਨੂੰ ਢੁਕਵੀਂ ਦੇਖਭਾਲ ਪ੍ਰਦਾਨ ਕੀਤੀ ਜਾਵੇ ਅਤੇ ਉਨ੍ਹਾਂ ਦੀ ਜ਼ਿਆਦਾ ਬਰੀਡਿੰਗ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਕੁੱਤਿਆਂ ਅਤੇ ਬਿੱਲੀਆਂ ਸਮੇਤ ਪਾਲਤੂ ਜਾਨਵਰਾਂ ਦੀ ਮਾਰਕੀਟਿੰਗ ਵਿੱਚ ਨੈਤਿਕ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰੇਗਾ।

ਗੁਰਮੀਤ ਸਿੰਘ ਖੁੱਡੀਆਂ ਨੇ ਬੋਰਡ ਮੈਂਬਰਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਪੈੱਟ ਸ਼ਾਪਸ ਦੇ ਮਾਲਕਾਂ ਅਤੇ ਬਰੀਡਰਾਂ ਨੂੰ ਜਾਨਵਰਾਂ ਦੀ ਸੁਚੱਜੀ ਦੇਖਭਾਲ ਤੇ ਜਾਨਵਰਾਂ ਦੀ ਭਲਾਈ ਦੇ ਨਾਲ ਨਾਲ ਸਬੰਧਤ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਰਾਹੁਲ ਭੰਡਾਰੀ, ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਤੋਂ ਇਲਾਵਾ ਸ੍ਰੀ ਅਮਿਤ ਚੌਹਾਨ, ਸ੍ਰੀਮਤੀ ਡਾ. ਸਰਬਜੀਤ ਕੌਰ, ਪ੍ਰੇਮ ਸਿੰਘ ਬਾਠ, ਸੁਰਿੰਦਰ ਸਿੰਘ ਸਿੱਧੂ, ਰਜਿੰਦਰ ਲੋਹਟੀਆ ਅਤੇ ਨਰਿੰਦਰ ਘਾਗੋਂ ਨੇ ਬੋਰਡ ਦੇ ਮੈਂਬਰਾਂ ਵਜੋਂ ਭਾਗ ਲਿਆ।

ਪਸ਼ੂ ਪਾਲਣ ਮੰਤਰੀ ਨੇ ਬੋਰਡ ਦੇ ਮੈਂਬਰਾਂ ਨੂੰ ਜਾਨਵਰਾਂ ਦੇ ਅਧਿਕਾਰਾਂ ਅਤੇ ਜਾਨਵਰਾਂ ਪ੍ਰਤੀ ਗੈਰਸੰਵੇਦਨਸ਼ੀਲ ਤੇ ਕਰੂਰ ਵਤੀਰੇ ਨੂੰ ਰੋਕਣ ਸਬੰਧੀ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਭਾਸ਼ਣਾਂ ਸਮੇਤ ਵੱਖ-ਵੱਖ ਪਹਿਲਕਦਮੀਆਂ ਕਰਵਾਉਣ ਲਈ ਵੀ ਕਿਹਾ।

24 ਫਰਵਰੀ ਨੂੰ ਹੋਣ ਵਾਲੀ ਬੋਰਡ ਪ੍ਰੀਖਿਆ ਮੁਲਤਵੀ, ਨਵੀਂ ਤਰੀਕ ਜਾਰੀ || Board Exams

0

24 ਫਰਵਰੀ ਨੂੰ ਹੋਣ ਵਾਲੀ ਬੋਰਡ ਪ੍ਰੀਖਿਆ ਮੁਲਤਵੀ, ਨਵੀਂ ਤਰੀਕ ਜਾਰੀ

ਉੱਤਰ ਪ੍ਰਦੇਸ਼, 22 ਫਰਵਰੀ : ਪ੍ਰਯਾਗਰਾਜ ਵਿੱਚ ਮਹਾਕੁੰਭ ਦੌਰਾਨ ਸ਼ਰਧਾਲੂਆਂ ਦੀ ਭਾਰੀ ਭੀੜ ਦੇ ਮੱਦੇਨਜ਼ਰ ਯੂਪੀ ਬੋਰਡ ਦੀ ਪ੍ਰੀਖਿਆ ਰੱਦ ਕਰ ਦਿੱਤੀਆਂ ਗਈ ਹੈ। 24 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਬੋਰਡ ਪ੍ਰੀਖਿਆ ਦਾ ਪਹਿਲਾ ਪੇਪਰ ਪ੍ਰਯਾਗਰਾਜ ਜ਼ਿਲ੍ਹੇ ਵਿੱਚ ਨਹੀਂ ਹੋਵੇਗਾ। ਇਸ ਦੀ ਤਰੀਕ ਬਦਲੀ ਜਾ ਰਹੀ ਹੈ ਜਿਸ ਲਈ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਹੁਣ 9 ਮਾਰਚ 2025 ਨੂੰ ਹੋਵੇਗੀ ਪ੍ਰੀਖਿਆ

ਇਹ ਵੱਡਾ ਫੈਸਲਾ ਵਿਦਿਆਰਥੀਆਂ ਨੂੰ ਹੋਣ ਵਾਲੀ ਸੰਭਾਵਿਤ ਅਸੁਵਿਧਾ ਨੂੰ ਦੇਖਦੇ ਹੋਏ ਲਿਆ ਗਿਆ ਹੈ। ਜਾਰੀ ਅਧਿਕਾਰਤ ਜਾਣਕਾਰੀ ਅਨੁਸਾਰ 24 ਫਰਵਰੀ ਦੀ ਪ੍ਰੀਖਿਆ ਹੁਣ 9 ਮਾਰਚ 2025 ਨੂੰ ਹੋਵੇਗੀ। ਯੂਪੀ ਬੋਰਡ ਵੱਲੋਂ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੀ ਪ੍ਰੀਖਿਆ ਵਿੱਚ 54 ਲੱਖ ਤੋਂ ਵੱਧ ਹਾਈ ਸਕੂਲ ਅਤੇ ਇੰਟਰਮੀਡੀਏਟ ਵਿਦਿਆਰਥੀ ਹਿੱਸਾ ਲੈਣ ਜਾ ਰਹੇ ਹਨ। ਬਾਕੀ ਰਾਜਾਂ ਵਿੱਚ ਪ੍ਰੀਖਿਆ ਨਿਰਧਾਰਤ ਸਮੇਂ ਅਨੁਸਾਰ ਹੀ ਕਰਵਾਈ ਜਾਵੇਗੀ।

ਇਹ ਵੀ ਪੜੋ : 5000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

0
vigilance

5000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਸ਼ਿਕਾਇਤਕਰਤਾ ਨਿਊ ਅਮਰ ਨਗਰ, ਡਾਬਾ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ, ਜੋ ਕਿ ਇੱਕ ਵੈਲਡਿੰਗ ਦੀ ਦੁਕਾਨ ਚਲਾਉਂਦਾ ਹੈ, ਨੇ ਦੱਸਿਆ ਕਿ ਉਸਦੀ ਪਤਨੀ ਨੇ ਨਿਊ ਅਮਰ ਨਗਰ ਵਿਖੇ ਇੱਕ ਦੋ ਮੰਜ਼ਿਲਾ ਘਰ ਖਰੀਦਿਆ ਸੀ ਅਤੇ ਉਹ ਇਸ ਘਰ ਦੀ ਪਹਿਲੀ ਮੰਜ਼ਿਲ ‘ਤੇ ਇੱਕ ਛੋਟੀ ਫੈਕਟਰੀ ਲਗਾਉਣਾ ਚਾਹੁੰਦਾ ਸੀ, ਜਿਸ ਲਈ 10 ਕਿਲੋਵਾਟ ਦੇ ਵਪਾਰਕ ਬਿਜਲੀ ਮੀਟਰ ਦੀ ਜ਼ਰੂਰਤ ਸੀ।

ਰਿਸ਼ਵਤ ਦੇ ਭੁਗਤਾਨ ਲਈ ਦਫ਼ਤਰ ਬੁਲਾਇਆ

ਸ਼ਿਕਾਇਤ ਮੁਤਾਬਕ, ਉਸਨੇ ਲੁਧਿਆਣਾ ਦੇ ਜਨਤਾ ਨਗਰ ਸਥਿਤ ਪੀ.ਐਸ.ਪੀ.ਸੀ.ਐਲ. ਦਫ਼ਤਰ ਵਿਖੇ ਨਵੇਂ ਮੀਟਰ ਲਈ ਅਰਜ਼ੀ ਦਿੱਤੀ ਅਤੇ ਲੋੜੀਂਦੀ ਫੀਸ ਜਮ੍ਹਾ ਕਰਵਾਈ। ਪੰਦਰਾਂ ਦਿਨਾਂ ਉਪਰੰਤ, ਉਕਤ ਜੇ.ਈ. ਮਨੋਜ ਕੁਮਾਰ ਨੇ ਜਗ੍ਹਾ ਦਾ ਦੌਰਾ ਕੀਤਾ ਅਤੇ “ਫੁੱਟਕਲ ਖਰਚਿਆਂ” ਲਈ ਉਸ ਤੋਂ 3,000 ਰੁਪਏ ਲਏ। ਇਸ ਤੋਂ ਬਾਅਦ ਜੇ.ਈ. ਨੇ 15,000 ਰੁਪਏ ਰਿਸ਼ਵਤ ਦੀ ਮੰਗ ਕਰਦਿਆਂ ਕਿਹਾ ਕਿ ਮੀਟਰ ਸਿਰਫ਼ ਰਿਸ਼ਵਤ ਦੇਣ ਤੋਂ ਬਾਅਦ ਹੀ ਲਗਾਇਆ ਜਾਵੇਗਾ। ਬਲਾਰੇ ਨੇ ਦੱਸਿਆ ਕਿ ਜਦੋਂ ਸ਼ਿਕਾਇਤਕਰਤਾ 19 ਫਰਵਰੀ, 2025 ਨੂੰ ਮੀਟਰ ਲਗਾਉਣ ਦੇ ਸਬੰਧ ਵਿੱਚ ਦੁਬਾਰਾ ਪੀ.ਐਸ.ਪੀ.ਸੀ.ਐਲ. ਦਫ਼ਤਰ ਗਿਆ ਤਾਂ ਜੇ.ਈ. ਨੇ ਫਿਰ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਦੀ ਬੇਨਤੀ ‘ਤੇ, ਉਕਤ ਜੇ.ਈ. 5,000 ਰੁਪਏ ਦੀ ਪੇਸ਼ਗੀ ਲੈਣ ਅਤੇ ਬਾਕੀ ਰਕਮ ਦੀ ਅਦਾਇਗੀ ਮੀਟਰ ਲਗਾਉਣ ਤੋਂ ਬਾਅਦ ਕਰਨ ਲਈ ਸਹਿਮਤ ਹੋ ਗਿਆ। ਫਿਰ ਜੇ.ਈ. ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੇ ਭੁਗਤਾਨ ਲਈ ਦਫ਼ਤਰ ਬੁਲਾਇਆ।

ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕੀਤਾ ਕਾਬੂ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਜਨਤਾ ਨਗਰ, ਲੁਧਿਆਣਾ ਵਿਖੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜੇ.ਈ. ਮਨੋਜ ਕੁਮਾਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜੋ : ਅੱਜ ਕਿਸਾਨਾਂ ਦੀ ਕੇਂਦਰ ਨਾਲ ਬੈਠਕ; ਜਗਜੀਤ ਸਿੰਘ ਡੱਲੇਵਾਲ ਸਣੇ 28 ਕਿਸਾਨ ਆਗੂ ਹੋਣਗੇ ਮੀਟਿੰਗ ‘ਚ ਸ਼ਾਮਿਲ

ਅੱਜ ਕਿਸਾਨਾਂ ਦੀ ਕੇਂਦਰ ਨਾਲ ਬੈਠਕ; ਜਗਜੀਤ ਸਿੰਘ ਡੱਲੇਵਾਲ ਸਣੇ 28 ਕਿਸਾਨ ਆਗੂ ਹੋਣਗੇ ਮੀਟਿੰਗ ‘ਚ ਸ਼ਾਮਿਲ

0

ਅੱਜ ਕਿਸਾਨਾਂ ਦੀ ਕੇਂਦਰ ਨਾਲ ਬੈਠਕ; ਜਗਜੀਤ ਸਿੰਘ ਡੱਲੇਵਾਲ ਸਣੇ 28 ਕਿਸਾਨ ਆਗੂ ਹੋਣਗੇ ਮੀਟਿੰਗ ‘ਚ ਸ਼ਾਮਿਲ

ਚੰਡੀਗੜ੍ਹ, 22 ਫਰਵਰੀ: ਅੱਜ ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰ ਵਿਚਾਲੇ ਛੇਂਵੇ ਗੇੜ ਦੀ ਬੈਠਕ ਹੋਵੇਗੀ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਕਿਸਾਨਾਂ ਦੀ ਤਰਫੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਪਹੁੰਚਣਗੇ।

25 ਫਰਵਰੀ ਨੂੰ ਦਿੱਲੀ ਕੂਚ

ਦੱਸ ਦਈਏ ਕਿ ਕਿਸਾਨ ਆਗੂ ਡੱਲੇਵਾਲ ਨੂੰ ਖਨੌਰੀ ਸਰਹੱਦ ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਿਆਂਦਾ ਜਾਵੇਗਾ। ਇਸ ਤੋਂ ਪਹਿਲਾ ਵੀ ਡੱਲੇਵਾਲ ਨੇ 14 ਫਰਵਰੀ ਦੀ ਮੀਟਿੰਗ ਵਿੱਚ ਵੀ ਸ਼ਿਰਕਤ ਕੀਤੀ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ “ਜੇਕਰ ਅੱਜ ਦੀ ਮੀਟਿੰਗ ਚ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਦਾ ਤਾਂ 25 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਪ੍ਰੋਗਰਾਮ ਤੈਅ ਹੈ। ਜਦ ਅਸੀਂ ਜ਼ਮੀਨ ‘ਤੇ ਨਹੀਂ ਹਾਰੇ, ਤਾਂ ਅਸੀਂ ਟੇਬਲ ਟਾਕ ‘ਤੇ ਵੀ ਨਹੀਂ ਹਾਰਾਂਗੇ। ਜੇਕਰ ਗੱਲਬਾਤ ਵਿੱਚ ਹਾਂ-ਪੱਖੀ ਹੁੰਗਾਰਾ ਮਿਲਦਾ ਹੈ ਤਾਂ ਇਸ ‘ਚ ਬਦਲਾਅ ਯਕੀਨੀ ਹੈ।”

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 22-2-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 22-2-2025

ਪੰਜਾਬ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਖ਼ਤਮ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ। ਹੁਣ ਉਨ੍ਹਾਂ….. ਹੋਰ ਪੜੋ

ਵੱਡਾ ਪ੍ਰਸ਼ਾਸ਼ਨਿਕ ਫੇਰਬਦਲ : ਪੰਜਾਬ ‘ਚ 21 IPS ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਚੰਡੀਗੜ੍ਹ, 21 ਫਰਵਰੀ: ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਨੌਂ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼. ਸਣੇ…ਹੋਰ ਪੜੋ

ਨਵੀਂ ਦਿੱਲੀ ਸਟੇਸ਼ਨ ‘ਤੇ ਭਗਦੜ ਮਾਮਲਾ: ਰੇਲਵੇ ਨੇ X ਨੂੰ ਨੋਟਿਸ ਜਾਰੀ ਕਰਕੇ 288 ਲਿੰਕ ਹਟਾਉਣ ਲਈ ਕਿਹਾ

ਨਵੀ ਦਿੱਲੀ: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ 15 ਫਰਵਰੀ ਨੂੰ ਅਚਾਨਕ ਮਚੀ ਭਗਦੜ ਵਿਚ 18 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ। ਦੱਸਿਆ ਗਿਆ ਸੀ ਕਿ…. ਹੋਰ ਪੜੋ

SGPC ਦੀ ਕਾਰਜਕਾਰਨੀ ਕਮੇਟੀ ਨੇ ਐਡਵੋਕੇਟ ਹਰਜਿੰਦਰ ਧਾਮੀ ਦਾ ਅਸਤੀਫਾ ਨਹੀਂ ਕੀਤਾ ਪ੍ਰਵਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਨੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ-ਮੰਜ਼ੂਰ ਕਰ ਦਿੱਤਾ ਹੈ। ਕਾਰਜਕਾਰਨੀ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਧਾਮੀ…. ਹੋਰ ਪੜੋ

ਐਮਪੀ ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਅਗਲੀ ਸੁਣਵਾਈ ਫਰਵਰੀ 25 ਤਰੀਕ ਨੂੰ, ਹਾਈ ਕੋਰਟ ਮੈਂਬਰਸ਼ਿਪ ਦੇ ਤਕਨੀਕੀ ਪਹਿਲੂਆਂ ਨੂੰ ਜਾਣੇਗਾ

ਪੰਜਾਬ ਦੇ ਮਾਝਾ ਜ਼ਿਲ੍ਹੇ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ (ਐਮਪੀ) ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਖ਼ਤਰੇ ਵਿੱਚ…. ਹੋਰ ਪੜੋ

 

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 22-2-2025

0

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 22-2-2025

ਸ਼ਨਿਚਰਵਾਰ, ੧੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)

22-02-2025
ਸਲੋਕ ਮਃ ੪ ॥

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

ਸ਼ਨਿਚਰਵਾਰ, ੧੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੫੫੨)
ਪੰਜਾਬੀ ਵਿਆਖਿਆ:
ਸਲੋਕ ਮਃ ੪ ॥

ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਹੋਰ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫ਼ਸਾਉਂਦੇ ਹਨ ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ ਤੇ ਇਸ ਕਰ ਕੇ ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ ਮਾਨੋ ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ ਤੁਰਨ ਵੇਲੇ ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨। ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

ਪਰਮਾਤਮਾ ਅਤੇ ਮਨੁੱਖ ਦੇ ਵਿਚਕਾਰ ਜੇ ਕੋਈ ਦੀਵਾਰ ਹੈ ਤਾਂ ਉਹ ਚਿੰਤਾ ਦੀ ਹੈ

0

ਪਰਮਾਤਮਾ ਅਤੇ ਮਨੁੱਖ ਦੇ ਵਿਚਕਾਰ ਜੇ ਕੋਈ ਦੀਵਾਰ ਹੈ ਤਾਂ ਉਹ ਚਿੰਤਾ ਦੀ ਹੈ,
ਚਿੰਤਾ ਚਿੰਤਨ (ਸਿਮਰਨ) ਦੇ ਵਿਚ ਦੀਵਾਰ ਖੜ੍ਹੀ ਕਰ ਦਿੰਦੀ ਹੈ

ਖੇਤੀਬਾੜੀ ਮਸ਼ੀਨਰੀ ਨਾਲ ਹਾਦਸੇ ਦੇ ਸ਼ਿਕਾਰ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ

0

ਖੇਤੀਬਾੜੀ ਮਸ਼ੀਨਰੀ ਨਾਲ ਹਾਦਸੇ ਦੇ ਸ਼ਿਕਾਰ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ

ਨਵਾਂਸ਼ਹਿਰ, 21 ਫਰਵਰੀ : ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ‘ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਂਟੀਬਿਲਟੀ ਇਨ ਡਲੀਵਰੀ ਆਫ ਪਬਲਿਕ ਸਰਵਿਸ ਐਕਟ, 2018’ ਤਹਿਤ ਖੇਤੀਬਾੜੀ ਮਸ਼ੀਨਰੀ ਨਾਲ ਹਾਦਸੇ ਦੇ ਸ਼ਿਕਾਰ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸੇ ਤਹਿਤ ਅੱਜ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ (ਬੱਲੂ) ਅਤੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ ਵੱਲੋਂ ਦਫ਼ਤਰ ਮਾਰਕੀਟ ਕਮੇਟੀ ਨਵਾਂਸ਼ਹਿਰ ਵਿਖੇ ਖੇਤੀਬਾੜੀ ਮਸ਼ੀਨਰੀ ਨਾਲ ਹਾਦਸੇ ਦੇ ਸ਼ਿਕਾਰ ਦੋ ਵਿਅਕਤੀਆਂ ਨੂੰ 48-48 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ ਗਏ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਦਿਆਂ ਹਾਦਸਿਆਂ ਦੇ ਪੀੜਤਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀਬਾੜੀ ਵਰਤੋਂ ਲਈ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਰਾਹੀਂ ਸਬਸਿਡੀ ‘ਤੇ ਮਸ਼ੀਨਰੀ ਉਪਲਬੱਧ ਕਰਵਾਈ ਜਾ ਰਹੀ ਹੈ।