Home Blog Page 872

ਪੰਜਾਬ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਖ਼ਤਮ, ਨੋਟੀਫਿਕੇਸ਼ਨ ਜਾਰੀ || Punjab News

0
Breaking

ਪੰਜਾਬ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਖ਼ਤਮ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ। ਹੁਣ ਉਨ੍ਹਾਂ ਕੋਲ ਸਿਰਫ਼ ਪ੍ਰਵਾਸੀ ਭਾਰਤੀ ਮਾਮਲਿਆਂ ਦਾ ਵਿਭਾਗ ਹੀ ਰਹੇਗਾ, ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਕੋਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੀ ਸੀ। ਪੰਜਾਬ ਸਰਕਾਰ ਨੇ ਇਸ ਸਬੰਧੀ ਅਧਿਕਾਰਤ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਦੱਸ ਦਈਏ ਕਿ ਕੁਲਦੀਪ ਸਿੰਘ ਧਾਲੀਵਾਲ ਪੰਜਾਬ ਵਿੱਚ ਐਨਆਰਆਈ ਮਾਮਲਿਆਂ ਦੇ ਮੰਤਰੀ ਹਨ ਅਤੇ ਪਰਵਾਸੀ ਭਾਰਤੀਆਂ ਨਾਲ ਸਬੰਧਤ ਮੁੱਦਿਆਂ ਨੂੰ ਸੰਭਾਲਦੇ ਹਨ। ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਹਟਾਏ ਜਾਣ ਨਾਲ ਉਨ੍ਹਾਂ ਦਾ ਕਾਰਜ ਖੇਤਰ ਹੁਣ ਸਿਰਫ਼ ਐਨਆਰਆਈ ਮਾਮਲਿਆਂ ‘ਤੇ ਹੀ ਕੇਂਦਰਿਤ ਹੋਵੇਗਾ।

ਇਹ ਵੀ ਪੜੋ : ਵੱਡਾ ਪ੍ਰਸ਼ਾਸ਼ਨਿਕ ਫੇਰਬਦਲ : ਪੰਜਾਬ ‘ਚ 21 IPS ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਨਵੀਂ ਦਿੱਲੀ ਸਟੇਸ਼ਨ ‘ਤੇ ਭਗਦੜ ਮਾਮਲਾ: ਰੇਲਵੇ ਨੇ X ਨੂੰ ਨੋਟਿਸ ਜਾਰੀ ਕਰਕੇ 288 ਲਿੰਕ ਹਟਾਉਣ ਲਈ ਕਿਹਾ

0

ਨਵੀਂ ਦਿੱਲੀ ਸਟੇਸ਼ਨ ‘ਤੇ ਭਗਦੜ ਮਾਮਲਾ: ਰੇਲਵੇ ਨੇ X ਨੂੰ ਨੋਟਿਸ ਜਾਰੀ ਕਰਕੇ 288 ਲਿੰਕ ਹਟਾਉਣ ਲਈ ਕਿਹਾ

ਨਵੀ ਦਿੱਲੀ, 21 ਫਰਵਰੀ : ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ 15 ਫਰਵਰੀ ਨੂੰ ਅਚਾਨਕ ਮਚੀ ਭਗਦੜ ਵਿਚ 18 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ। ਦੱਸਿਆ ਗਿਆ ਸੀ ਕਿ ਪ੍ਰਯਾਗਰਾਜ ਜਾਣ ਵਾਲੀ ਕੁੰਭ ਸਪੈਸ਼ਲ ਟਰੇਨ ਦਾ ਪਲੇਟਫਾਰਮ ਬਦਲਣ ਦੇ ਐਲਾਨ ਕਾਰਨ ਇਹ ਹਾਦਸਾ ਵਾਪਰਿਆ ਸੀ। ਇਸ ਮਾਮਲੇ ‘ਚ ਰੇਲਵੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਇਕ ਆਦੇਸ਼ ਜਾਰੀ ਕੀਤਾ ਹੈ।

288 ਵੀਡੀਓਜ਼ ਦੇ ਲਿੰਕ ਹਟਾਉਣ ਦਾ ਨਿਰਦੇਸ਼

ਮੀਡੀਆ ਰਿਪੋਰਟ ਮੁਤਾਬਕ ਰੇਲ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ X ਨੂੰ ਨੋਟਿਸ ਜਾਰੀ ਕਰਕੇ 288 ਵੀਡੀਓਜ਼ ਦੇ ਲਿੰਕ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਮੰਤਰਾਲੇ ਨੇ 17 ਫਰਵਰੀ ਨੂੰ ਇਹ ਨੋਟਿਸ ਭੇਜਿਆ ਸੀ ਅਤੇ ਐਕਸ ਨੂੰ 36 ਘੰਟਿਆਂ ਦੇ ਅੰਦਰ ਘਟਨਾ ਨਾਲ ਸਬੰਧਤ ਸਾਰੇ ਵੀਡੀਓ ਲਿੰਕ ਹਟਾਉਣ ਦਾ ਨਿਰਦੇਸ਼ ਦਿੱਤਾ।

ਐਕਸ ਦੀ ਸਮੱਗਰੀ ਨੀਤੀ ਦੇ ਖਿਲਾਫ

ਮੰਤਰਾਲੇ ਅਨੁਸਾਰ ਇਹ ਨੈਤਿਕਤਾ ਦੇ ਨਾਲ-ਨਾਲ ਐਕਸ ਦੀ ਸਮੱਗਰੀ ਨੀਤੀ ਦੇ ਵੀ ਖਿਲਾਫ ਹੈ। ਸੋਸ਼ਲ ਮੀਡੀਆ ‘ਤੇ ਅਜਿਹੀਆਂ ਵੀਡੀਓਜ਼ ਸ਼ੇਅਰ ਕਰਨ ਨਾਲ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਫਿਲਹਾਲ ਟਰੇਨਾਂ ‘ਚ ਭਾਰੀ ਭੀੜ ਨੂੰ ਦੇਖਦੇ ਹੋਏ ਰੇਲਵੇ ਸੰਚਾਲਨ ਵੀ ਪ੍ਰਭਾਵਿਤ ਹੋ ਸਕਦਾ ਹੈ।

ਇਹ ਵੀ ਪੜੋ : ਵੱਡਾ ਪ੍ਰਸ਼ਾਸ਼ਨਿਕ ਫੇਰਬਦਲ : ਪੰਜਾਬ ‘ਚ 21 IPS ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਵੱਡਾ ਪ੍ਰਸ਼ਾਸ਼ਨਿਕ ਫੇਰਬਦਲ : ਪੰਜਾਬ ‘ਚ 21 IPS ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

0

ਵੱਡਾ ਪ੍ਰਸ਼ਾਸ਼ਨਿਕ ਫੇਰਬਦਲ : ਪੰਜਾਬ ‘ਚ 21 IPS ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ 

ਚੰਡੀਗੜ੍ਹ, 21 ਫਰਵਰੀ: ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਨੌਂ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼. ਸਣੇ 21 ਦੇ ਕਰੀਬ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਸੜਕ ਹਾਦਸੇ ‘ਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰ ਨੂੰ ਕੈਬਨਟ ਮੰਤਰੀ ਧਾਲੀਵਾਲ ਨੇ ਦਿੱਤੀ 4 ਲੱਖ ਦੀ ਸਹਾਇਤਾ

0

ਸੜਕ ਹਾਦਸੇ ‘ਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰ ਨੂੰ ਕੈਬਨਟ ਮੰਤਰੀ ਧਾਲੀਵਾਲ ਨੇ ਦਿੱਤੀ 4 ਲੱਖ ਦੀ ਸਹਾਇਤਾ

ਅਜਨਾਲਾ 21 ਫਰਵਰੀ 2025–ਕੁਝ ਮਹੀਨੇ ਪਹਿਲਾਂ ਇੱਥੋਂ ਨੇੜਲੇ ਪਿੰਡ ਅੰਬ ਕੋਟਲੀ ਦੇ ਇੱਕ ਪਰਿਵਾਰ ਵਿੱਚੋਂ ਚਾਰ ਜੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ , ਦੇ ਪਰਿਵਾਰ ਨੂੰ ਅੱਜ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰੈਡ ਕ੍ਰਾਸ ਅੰਮ੍ਰਿਤਸਰ ਵੱਲੋਂ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ। ਉਹਨਾਂ ਇਸ ਮੌਕੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਸਹਾਇਤਾ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਵੀ ਕੇਸ ਭੇਜਿਆ ਗਿਆ ਹੈ ਅਤੇ ਛੇਤੀ ਹੀ ਉਹਨਾਂ ਵੱਲੋਂ ਵੀ ਬਣਦੀ ਸਹਾਇਤਾ ਪਰਿਵਾਰ ਨੂੰ ਭੇਜੀ ਜਾਵੇਗੀ।

ਪਰਿਵਾਰ ਨਾਲ ਜਤਾਈ ਹਮਦਰਦੀ

ਦੱਸਣ ਯੋਗ ਹੈ ਕਿ ਹਾਦਸੇ ਉਪਰੰਤ ਕੈਬਨਟ ਮੰਤਰੀ ਧਾਲੀਵਾਲ ਉਕਤ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਨ ਲਈ ਪਹੁੰਚੇ ਸਨ ਅਤੇ ਉਹਨਾਂ ਨੇ ਭਰੋਸਾ ਦਿੱਤਾ ਸੀ ਕਿ ਮੈਂ ਉਕਤ ਪਰਿਵਾਰ ਦੀ ਹੋਣੀ ਨੂੰ ਤਾਂ ਨਹੀਂ ਟਾਲ ਸਕਿਆ ਪਰ ਇਹਨਾਂ ਦੀ ਆਰਥਿਕ ਮਦਦ ਜਰੂਰ ਕਰਾਂਗਾ। ਅੱਜ ਉਹ ਆਪਣਾ ਵਚਨ ਪੂਰਾ ਕਰਨ ਲਈ ਪਿੰਡ ਪਹੁੰਚੇ ਅਤੇ ਪਰਿਵਾਰ ਦੇ ਮੁਖੀ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ।

ਟਰੈਫਿਕ ਨਿਯਮਾਂ ਦੀ ਕਰੋ ਪਾਲਣਾ

ਕੈਬਨਟ ਮੰਤਰੀ ਧਾਲੀਵਾਲ ਨੇ ਇਸ ਮੌਕੇ ਪੰਜਾਬ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸੜਕ ਉੱਤੇ ਚਲਦੇ ਵਕਤ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਓ ਅਤੇ ਗੱਡੀਆਂ ਦੀ ਸਪੀਡ ਘੱਟ ਰੱਖੋ ਤਾਂ ਜੋ ਕੀਮਤੀ ਜਾਨਾ ਅਜਾਈਂ ਨਾ ਜਾਣ। ਉਹਨਾਂ ਬੜੇ ਦੁੱਖ ਨਾਲ ਕਿਹਾ ਕਿ ਰੋਜ਼ਾਨਾ ਹੀ ਖਬਰਾਂ ਵਿੱਚ ਪੰਜਾਬ ਵਿੱਚ ਹੁੰਦੇ ਹਾਦਸਿਆਂ ਦੀਆਂ ਖਬਰਾਂ ਆਉਂਦੀਆਂ ਹਨ ਜਿਸ ਵਿੱਚ ਕੀਮਤੀ ਜਾਨਾਂ ਜਾ ਰਹੀਆਂ ਹਨ ਅਤੇ ਇਹ ਘਾਟਾ ਕੇਵਲ ਪੀੜਤ ਪਰਿਵਾਰਾਂ ਦਾ ਹੀ ਨਹੀਂ ਹੁੰਦਾ ਬਲਕਿ ਦੇਸ਼ ਦਾ ਘਾਟਾ ਹੈ ਕਿਉਂਕਿ ਜਿੰਨਾ ਜਵਾਨ ਬੱਚਿਆਂ ਨੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਹੁੰਦਾ ਹੈ ਅਕਸਰ ਉਹਨਾਂ ਦੀ ਜਾਨ ਇਹਨਾਂ ਹਾਦਸਿਆਂ ਵਿੱਚ ਜਾ ਰਹੀ ਹੈ, ਜੋ ਕਿ ਬੜੇ ਦੁੱਖ ਦੀ ਗੱਲ ਹੈ।

46 ਸਾਲ ਪਹਿਲਾਂ ਹੋਇਆ ਕੁਦਰਤ ਦਾ ਕਰਿਸ਼ਮਾ, ਇਸ ਮਾਰੂਥਲ ਹੋਈ ਸੀ ਬਰਫ਼ਬਾਰੀ

 

ਅੰਮ੍ਰਿਤਸਰ: ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

0

ਅੰਮ੍ਰਿਤਸਰ: ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮਿਤਸਰ 21 ਫਰਵਰੀ: ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ, ਉੱਪ-ਮੰਡਲ ਇੰਜੀਨੀਅਰ (ਜਸ), ਏਡੀਏ, ਅੰਮ੍ਰਿਤਸਰ ਅਤੇ ਥਾਣਾ ਘਰਿੰਡਾ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਛੇਹਰਟਾ ਸਾਹਿਬ ਤੋਂ ਗੁਰੂਦੁਆਰਾ ਸੰਨ ਸਾਹਿਬ ਰੋਡ ਤੇ ਪਿੰਡ ਬਾਸਰਕੇ ਗਿੱਲਾਂ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।
ਨਿਯਮਾਂ ਦੀਆਂ ਉਡਾਈਆਂ ਧੱਜੀਆਂ 
ਰੈਗੁਲੇਟਰੀ ਵਿੰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਬਾਸਰਕੇ ਗਿੱਲਾਂ ਵਿਖੇ ਵਿਕਸਿਤ ਕੀਤੀ ਜਾ ਰਹੀਆਂ ਨਵੀਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਉਕਤ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ।
ਹੋਵੇਗੀ ਕਾਨੂੰਨੀ ਕਾਰਵਾਈ
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਵਿਭਾਗ ਵੱਲ਼ੋਂ ਹੁਣ ਤੱਕ ਕੁੱਲ 15 ਅਣ-ਅਧਿਕਾਰਿਤ ਕਲੋਨੀ ਕੱਟਣ ਵਾਲੇ ਕਲੋਨਾਈਜਰਾਂ ਅਤੇ ਅਣ-ਅਧਿਕਾਰਿਤ ਉਸਾਰੀ ਕਰਨ ਵਾਲੇ ਉਸਾਰੀਕਰਤਾਵਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।
ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਹੋਵੇ ਉਸਾਰੀ
ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ‘ਚ ਫਸਿਆ ਓਵਰਲੋਡ ਟਰੱਕ, ਖੰਭੇ ਤੇ ਤਾਰਾਂ ਟੁੱਟਣ ਨਾਲ ਹੋਇਆ ਵੱਡਾ ਧਮਾਕਾ

0

ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ‘ਚ ਫਸਿਆ ਓਵਰਲੋਡ ਟਰੱਕ, ਖੰਭੇ ਤੇ ਤਾਰਾਂ ਟੁੱਟਣ ਨਾਲ ਹੋਇਆ ਵੱਡਾ ਧਮਾਕਾ

ਜਲੰਧਰ ਦੇ ਪੌਸ਼ ਇਲਾਕੇ ‘ਚ ਇਕ ਓਵਰਲੋਡ ਟਰੱਕ ਇਲਾਕੇ ਤੋਂ ਬਾਹਰ ਨਿਕਲਦੇ ਸਮੇਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ। ਜਿਸ ਕਾਰਨ ਬਿਜਲੀ ਦਾ ਖੰਭਾ ਡਿੱਗ ਗਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਜਦੋਂ ਓਵਰਲੋਡ ਟਰੱਕ ਬਿਜਲੀ ਦੇ ਖੰਭੇ ਅਤੇ ਤਾਰਾਂ ਨੂੰ ਆਪਣੇ ਨਾਲ ਲੈ ਕੇ ਅੱਗੇ ਵਧਿਆ ਤਾਂ ਇਲਾਕੇ ‘ਚ ਜ਼ਬਰਦਸਤ ਧਮਾਕਾ ਹੋਇਆ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ।

ਸੀਸੀਟੀਵੀ ਚ ਕੈਦ ਹੋਈ ਘਟਨਾ

ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਟਰੱਕ ਦੇ ਨੇੜੇ ਕਰੀਬ 6 ਬੱਚੇ ਅਤੇ ਸਕੂਟਰ ‘ਤੇ ਸਵਾਰ ਇਕ ਔਰਤ ਅਤੇ ਵਿਅਕਤੀ ਆ ਰਹੇ ਸਨ। ਇਹ ਸਾਰੀ ਘਟਨਾ ਕਾਲੋਨੀ ਵਿੱਚ ਇੱਕ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਿਸ ਵਿੱਚ ਛੋਟੇ ਬੱਚੇ ਗਲੀ ਵਿੱਚੋਂ ਲੰਘਦੇ ਨਜ਼ਰ ਆ ਰਹੇ ਹਨ। ਹਾਲਾਂਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਟਰੱਕ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਦੀ ਜਾਂਚ ਲਈ ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ।

ਸ਼ਿਮਲਾ ‘ਚ ਦਰਦਨਾਕ ਹਾਦਸਾ, ਡੂੰਘੀ ਖਾਈ ‘ਚ ਡਿੱਗੀ ਕਾਰ

ਹਿਮਾਚਲ: SMC ਅਧਿਆਪਕ ਅਣਮਿੱਥੇ ਸਮੇਂ ਲਈ ਹੜਤਾਲ ‘ਤੇ, ਰੱਖੀ ਆਹ ਮੰਗ

0

ਹਿਮਾਚਲ: SMC ਅਧਿਆਪਕ ਅਣਮਿੱਥੇ ਸਮੇਂ ਲਈ ਹੜਤਾਲ ‘ਤੇ, ਰੱਖੀ ਆਹ ਮੰਗ

ਹਿਮਾਚਲ ਪ੍ਰਦੇਸ਼ ਵਿੱਚ ਮਾਰਚ ਵਿੱਚ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਐਸਐਮਸੀ ਅਧਿਆਪਕਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ ਹੈ। ਸ਼ਿਮਲਾ ਦੇ ਚੌਰਾ ਮੈਦਾਨ ਵਿੱਚ ਧਰਨੇ ‘ਤੇ ਬੈਠੇ ਅਧਿਆਪਕਾਂ ਨੇ ਕਿਹਾ ਕਿ ਹੁਣ ਸਿਰਫ਼ ਭਰੋਸੇ ਹੀ ਕਾਫ਼ੀ ਨਹੀਂ ਹੋਣਗੇ। ਸੂਬੇ ਵਿੱਚ ਲਗਭਗ 12 ਸਾਲਾਂ ਤੋਂ ਰੈਗੂਲਰ ਕਰਨ ਦੀ ਮੰਗ ਕਰ ਰਹੇ 2400 ਐਸਐਮਸੀ ਅਧਿਆਪਕ ਕਹਿੰਦੇ ਹਨ ਕਿ ਉਨ੍ਹਾਂ ਦਾ ਸਬਰ ਟੁੱਟ ਗਿਆ ਹੈ।

ਇਹ ਵੀ ਪੜ੍ਹੋ- ਦਿੱਲੀ: ਸਾਬਕਾ ਮੰਤਰੀਆਂ ਦੇ ਨਿੱਜੀ ਸਟਾਫ਼ ਨੂੰ ਹਟਾਇਆ, ਮੁੱਖ ਮੰਤਰੀ ਦੀ ਅਧਿਕਾਰੀਆਂ ਨਾਲ ਮੀਟਿੰਗ

ਐਸਐਮਸੀ ਅਧਿਆਪਕ ਯੂਨੀਅਨ ਦੇ ਬੁਲਾਰੇ ਨਿਰਮਲ ਠਾਕੁਰ ਨੇ ਕਿਹਾ ਕਿ ਦੂਰ-ਦੁਰਾਡੇ ਇਲਾਕਿਆਂ ਵਿੱਚ ਲਗਭਗ 200 ਸਕੂਲ ਐਸਐਮਸੀ ਅਧਿਆਪਕਾਂ ਦੀ ਮਦਦ ਨਾਲ ਚੱਲ ਰਹੇ ਹਨ। ਅਧਿਆਪਕ ਯੂਨੀਅਨ ਦੇ ਅਨੁਸਾਰ, ਰਾਜ ਵਿੱਚ 10,000 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ। ਯੂਨੀਅਨ ਨੇ ਪਹਿਲਾਂ ਹੀ ਸਰਕਾਰ ਨੂੰ ਅਲਟੀਮੇਟਮ ਦੇ ਦਿੱਤਾ ਸੀ। ਬੁਲਾਰੇ ਨੇ ਕਿਹਾ ਕਿ ਕਾਗਜ਼ੀ ਕਾਰਵਾਈ ਵਿੱਚ ਹੋਰ ਸਮਾਂ ਬਰਬਾਦ ਨਹੀਂ ਕੀਤਾ ਜਾ ਸਕਦਾ।

ਬੋਰਡ ਦੀਆਂ ਪ੍ਰੀਖਿਆਵਾਂ 4 ਮਾਰਚ ਤੋਂ ਸ਼ੁਰੂ

ਸਮੇਂ ਸਿਰ ਵਿਭਾਗੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੀ ਅਧਿਆਪਕ ਹੜਤਾਲ ਤੋਂ ਵਾਪਸ ਆਉਣਗੇ। ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 4 ਮਾਰਚ ਤੋਂ ਸ਼ੁਰੂ ਹੋਣੀਆਂ ਹਨ।

 

46 ਸਾਲ ਪਹਿਲਾਂ ਹੋਇਆ ਕੁਦਰਤ ਦਾ ਕਰਿਸ਼ਮਾ, ਇਸ ‘ਚ ਮਾਰੂਥਲ ਹੋਈ ਸੀ ਬਰਫ਼ਬਾਰੀ

0

46 ਸਾਲ ਪਹਿਲਾਂ ਹੋਇਆ ਕੁਦਰਤ ਦਾ ਕਰਿਸ਼ਮਾ, ਇਸ ‘ਚ ਮਾਰੂਥਲ ਹੋਈ ਸੀ ਬਰਫ਼ਬਾਰੀ

ਸਹਾਰਾ ਮਾਰੂਥਲ ਵਿੱਚ ਬਰਫ਼ਬਾਰੀ, ਜੋ ਕਿ ਦੁਨੀਆ ਦੇ ਸਭ ਤੋਂ ਗਰਮ ਅਤੇ ਸੁੱਕੇ ਸਥਾਨਾਂ ਵਿੱਚੋਂ ਇੱਕ ਹੈ, ਇੱਕ ਸ਼ਾਨਦਾਰ ਅਤੇ ਦੁਰਲੱਭ ਕੁਦਰਤੀ ਵਰਤਾਰਾ ਹੈ। 18 ਫਰਵਰੀ, 1979 ਨੂੰ, ਅਲਜੀਰੀਆ ਦੇ ਸ਼ਹਿਰ ਐਨ ਸੇਫਰਾ ਵਿੱਚ ਸਹਾਰਾ ਮਾਰੂਥਲ ਵਿੱਚ ਪਹਿਲੀ ਵਾਰ ਬਰਫ਼ਬਾਰੀ ਹੋਈ ਸੀ।

ਬਰਫ਼ਬਾਰੀ ਦੀਆਂ ਕੋਈ ਅਧਿਕਾਰਤ ਤਸਵੀਰਾਂ ਨਹੀਂ ਲਈਆਂ ਜਾ ਸਕੀਆਂ

ਇਹ ਘਟਨਾ ਇੰਨੀ ਅਚਾਨਕ ਸੀ ਕਿ ਇਸਨੇ ਵਿਗਿਆਨੀਆਂ ਅਤੇ ਸਥਾਨਕ ਲੋਕਾਂ ਨੂੰ ਹੈਰਾਨ ਕਰ ਦਿੱਤਾ। ਇਸ ਦਿਨ, ਇੱਕ ਬਰਫੀਲਾ ਤੂਫ਼ਾਨ ਲਗਭਗ 30 ਮਿੰਟ ਤੱਕ ਚੱਲਿਆ ਅਤੇ ਤਾਪਮਾਨ ਮਨਫ਼ੀ 2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਹਾਲਾਂਕਿ, ਬਰਫ਼ ਜ਼ਿਆਦਾ ਦੇਰ ਨਹੀਂ ਰਹੀ ਅਤੇ ਕੋਈ ਅਧਿਕਾਰਤ ਤਸਵੀਰਾਂ ਨਹੀਂ ਲਈਆਂ ਜਾ ਸਕੀਆਂ।

58°C ਤਾਪਮਾਨ ਦੌਰਾਨ ਕੁਦਰਤ ਦੇ ਸ਼ਾਨਦਾਰ ਕਰਿਸ਼ਮੇ

ਸਹਾਰਾ ਮਾਰੂਥਲ ਦਾ ਪ੍ਰਵੇਸ਼ ਦੁਆਰ ਮੰਨਿਆ ਜਾਣ ਵਾਲਾ ਆਇਨ ਸੇਫਰਾ ਸ਼ਹਿਰ ਸਮੁੰਦਰ ਤਲ ਤੋਂ 3 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿਤ ਹੈ ਅਤੇ ਚਾਰੇ ਪਾਸਿਓਂ ਐਟਲਸ ਪਹਾੜਾਂ ਨਾਲ ਘਿਰਿਆ ਹੋਇਆ ਹੈ। ਇਹ ਸਥਾਨ ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਬਹੁਤ ਜ਼ਿਆਦਾ ਗਰਮੀ ਅਤੇ ਖੁਸ਼ਕੀ ਲਈ ਜਾਣਿਆ ਜਾਂਦਾ ਹੈ। ਗਰਮੀਆਂ ਵਿੱਚ ਇੱਥੇ ਤਾਪਮਾਨ 58 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਬਰਫ਼ਬਾਰੀ ਦਾ ਵਰਤਾਰਾ ਕੁਦਰਤ ਦੇ ਸ਼ਾਨਦਾਰ ਕਰਿਸ਼ਮੇ ਨੂੰ ਦਰਸਾਉਂਦਾ ਹੈ।

2016 ਵਿੱਚ ਲਈਆਂ ਗਈਆਂ ਬਰਫ਼ਬਾਰੀ ਦੀਆਂ ਪਹਿਲੀਆਂ ਤਸਵੀਰਾਂ

1979 ਤੋਂ ਬਾਅਦ, ਆਇਨ ਸੇਫਰਾ ਵਿੱਚ ਕਈ ਵਾਰ ਬਰਫ਼ਬਾਰੀ ਹੋਈ। ਇੱਥੇ 2016, 2017, 2018, 2021 ਅਤੇ 2022 ਵਿੱਚ ਵੀ ਬਰਫ਼ ਪਈ ਸੀ। 2005 ਅਤੇ 2012 ਵਿੱਚ ਹਲਕੀ ਬਰਫ਼ਬਾਰੀ ਹੋਈ ਸੀ, ਪਰ 2016 ਵਿੱਚ, ਇਸ ਇਤਿਹਾਸਕ ਘਟਨਾ ਦੀਆਂ ਤਸਵੀਰਾਂ ਪਹਿਲੀ ਵਾਰ ਲਈਆਂ ਗਈਆਂ। ਇਹ ਤਸਵੀਰਾਂ ਮਸ਼ਹੂਰ ਫੋਟੋਗ੍ਰਾਫਰ ਕਰੀਮ ਟਾਟਾ ਦੁਆਰਾ ਖਿੱਚੀਆਂ ਗਈਆਂ ਸਨ, ਜਿਨ੍ਹਾਂ ਨੇ ਇਸ ਦੁਰਲੱਭ ਵਰਤਾਰੇ ਨੂੰ ਅਮਰ ਕਰ ਦਿੱਤਾ।

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ

0

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ

• ਇਸ ਨਾਲ 100 ਤੋਂ ਵੱਧ ਪਿੰਡਾਂ ਦੇ ਲੋਕਾਂ ਅਤੇ ਅੰਤਰਰਾਜੀ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ: ਬੈਂਸ

ਚੰਡੀਗੜ੍ਹ, 21 ਫਰਵਰੀ 2025: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ ਕੀਤਾ ਹੈ। ਇਹ ਪੁਲ ਰੋਪੜ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡਾਂ ਨੂੰ ਜੋੜਨ ਦੇ ਨਾਲ ਨਾਲ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦਰਮਿਆਨ ਇੱਕ ਅਹਿਮ ਲਿੰਕ ਦਾ ਕੰਮ ਵੀ ਕਰਦਾ ਹੈ।

ਇਹ ਵੀ ਪੜ੍ਹੋ: SGPC ਦੀ ਕਾਰਜਕਾਰਨੀ ਕਮੇਟੀ ਨੇ ਐਡਵੋਕੇਟ ਹਰਜਿੰਦਰ ਧਾਮੀ ਦਾ ਅਸਤੀਫਾ ਨਹੀਂ ਕੀਤਾ ਪ੍ਰਵਾਨ

ਇਸ ਪੁਲ ਦੀ ਮੁਰੰਮਤ ਲਈ ਸ. ਹਰਜੋਤ ਸਿੰਘ ਬੈਂਸ ਦੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਦੇਖਦਿਆਂ ਇਹ ਟੈਂਡਰ ਇੱਕ ਮਹੱਤਵਪੂਰਨ ਮੀਲ ਪੱਥਰ ਹੈ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮਹੱਤਵਪੂਰਨ ਪੁਲ ਦੀ ਮੁਰੰਮਤ ਲਈ ਟੈਂਡਰ ਦੀ ਮਿਆਦ ਨੌਂ ਮਹੀਨਿਆਂ ਦੀ ਹੋਵੇਗੀ। ਚਾਹਵਾਨ ਠੇਕੇਦਾਰ ਸੂਬਾ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਟੈਂਡਰ ਸਬੰਧੀ ਦਸਤਾਵੇਜ਼ ਪ੍ਰਾਪਤ ਕਰ ਸਕਦੇ ਹਨ ਅਤੇ 20 ਮਾਰਚ, 2025 ਤੱਕ ਆਪਣੀਆਂ ਬੋਲੀ ਜਮ੍ਹਾਂ ਕਰਵਾ ਸਕਦੇ ਹਨ।

ਇਸ ਪੁਲ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪੁਲ ਨਾ ਸਿਰਫ਼ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਆਵਾਜਾਈ ਦਾ ਇੱਕ ਮਹੱਤਵਪੂਰਨ ਰਸਤਾ ਹੈ, ਬਲਕਿ ਇਹ ਰੋਪੜ ਜ਼ਿਲ੍ਹੇ ਨੂੰ ਹੁਸ਼ਿਆਰਪੁਰ ਨਾਲ ਜੋੜਨ ਦੇ ਨਾਲ ਨਾਲ ਸ਼ਰਧਾਲੂਆਂ, ਸੈਲਾਨੀਆਂ ਅਤੇ ਸਥਾਨਕ ਲੋਕਾਂ ਲਈ ਮੁੱਖ ਰਸਤਾ ਵੀ ਹੈ।

ਇਸ ਤੋਂ ਇਲਾਵਾ, ਇਹ ਪ੍ਰਾਜੈਕਟ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਨੂੰ ਅਤਿ ਲੋੜੀਂਦੀ ਰਾਹਤ ਪ੍ਰਦਾਨ ਕਰੇਗਾ ਜਿਨ੍ਹਾਂ ਨੂੰ ਪੁਲ ਦੀ ਖ਼ਸਤਾ ਹਾਲਤ ਕਾਰਨ ਲੰਬੇ ਸਮੇਂ ਤੋਂ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਪੁਲ ਦੀ ਮੁਰੰਮਤ ਨਾਲ ਉਨ੍ਹਾਂ ਬਦਲਵੇਂ ਰੂਟਾਂ ‘ਤੇ ਬੋਝ ਵੀ ਘਟੇਗਾ, ਜਿਹਨਾਂ ਦੀ ਵਰਤੋਂ ਇਸ ਪੁਲ ਦੀ ਖ਼ਸਤਾ ਹਾਲਤ ਕਾਰਨ ਵਧ ਗਈ ਸੀ, ਜਿਸ ਨਾਲ ਖੇਤਰ ਦੇ ਸਮੁੱਚੇ ਸੰਪਰਕ ਅਤੇ ਸੁਰੱਖਿਆ ਵਿੱਚ ਸੁਧਾਰ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਟੈਂਡਰ ਜਾਰੀ ਹੋਣ ਨਾਲ ਇਸ ਪੁਲ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਦੇ ਲੋਕਾਂ ਵਿੱਚ ਬਿਹਤਰ ਸੜਕੀ ਬੁਨਿਆਦੀ ਢਾਂਚੇ ਅਤੇ ਇਲਾਕੇ ਦੇ ਸਮਾਜਿਕ-ਆਰਥਿਕ ਵਿਕਾਸ ਦੀ ਉਮੀਦ ਜਾਗੀ ਹੈ।

ਸ਼ਿਮਲਾ ‘ਚ ਦਰਦਨਾਕ ਹਾਦਸਾ, ਡੂੰਘੀ ਖਾਈ ‘ਚ ਡਿੱਗੀ ਕਾਰ || Road Accident

0

ਸ਼ਿਮਲਾ ‘ਚ ਦਰਦਨਾਕ ਹਾਦਸਾ, ਡੂੰਘੀ ਖਾਈ ‘ਚ ਡਿੱਗੀ ਕਾਰ

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਤਾਜ਼ਾ ਸੜਕ ਹਾਦਸਾ ਸ਼ੁੱਕਰਵਾਰ ਸਵੇਰੇ ਸ਼ਿਮਲਾ ਦੇ ਹੀਰਾਨਗਰ ਦੇ ਹਥਨੀਧਰ ਦੇ ਪਨੇਸ਼ ਇਲਾਕੇ ‘ਚ ਵਾਪਰਿਆ। ਇੱਥੇ ਇੱਕ ਕਾਰ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਡਰਾਈਵਰ ਗੰਭੀਰ ਜ਼ਖ਼ਮੀ, ਹਸਪਤਾਲ ‘ਚ ਭਰਤੀ

ਜਾਣਕਾਰੀ ਅਨੁਸਾਰ ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 10 ਵਜੇ ਦੀ ਹੈ। ਜਦੋਂ ਕਾਰ ਪਨੇਸ਼ ਨੇੜੇ ਪੁੱਜੀ ਤਾਂ ਡਰਾਈਵਰ ਦਾ ਅਚਾਨਕ ਕਾਰ ਅਸੰਤੁਲਨ ਹੋ ਗਈ ਅਤੇ ਕਾਰ ਡੂੰਘੀ ਖਾਈ ਵਿੱਚ ਜਾ ਡਿੱਗੀ। ਘਟਨਾ ਦੇ ਸਮੇਂ ਗੱਡੀ ਵਿੱਚ ਸਿਰਫ਼ ਡਰਾਈਵਰ ਹੀ ਸੀ ਜੋ ਕਿ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਵਿੱਚ ਜ਼ਖ਼ਮੀ ਹੋਏ ਕਾਰ ਚਾਲਕ ਦੀ ਪਛਾਣ ਰਾਜੇਸ਼ ਠਾਕੁਰ (41) ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਆਈਜੀਐਮਸੀ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਚੈਂਪੀਅਨਸ ਟਰਾਫੀ 2025: South ਅਫਰੀਕਾ ਨੇ ਅਫਗਾਨਿਸਤਾਨ ਖਿਲਾਫ ਜਿੱਤਿਆ ਟਾਸ