Home Blog Page 876

ਹਰਿਆਣਾ : ਕਾਂਗਰਸ ਦਾ ਵੱਡਾ ਫੈਸਲਾ, 7 ਆਗੂਆਂ ਨੂੰ ਪਾਰਟੀ ‘ਚੋਂ ਕੱਢਿਆ

0

ਹਰਿਆਣਾ : ਕਾਂਗਰਸ ਦਾ ਵੱਡਾ ਫੈਸਲਾ, 7 ਆਗੂਆਂ ਨੂੰ ਪਾਰਟੀ ਚੋਂ ਕੱਢਿਆ

ਹਰਿਆਣਾ ਕਾਂਗਰਸ ਨੇ ਨਗਰ ਨਿਗਮ ਚੋਣਾਂ ਦੌਰਾਨ ਬਾਗ਼ੀ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਉਦੈਭਾਨ ਨੇ 7 ਆਗੂਆਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਸ ਵਿੱਚ ਗੁਰੂਗ੍ਰਾਮ, ਕਰਨਾਲ, ਯਮੁਨਾਨਗਰ ਦੇ 2-2 ਨੇਤਾ ਅਤੇ ਹਿਸਾਰ ਦਾ ਇੱਕ ਨੇਤਾ ਸ਼ਾਮਲ ਹੈ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ 557 (ਸੰਨ 2025-26) ਦਾ ਕੈਲੰਡਰ ਜਾਰੀ

ਇਨ੍ਹਾਂ ਵਿੱਚ ਤ੍ਰਿਲੋਚਨ ਸਿੰਘ ਅਤੇ ਅਸ਼ੋਕ ਖੁਰਾਣਾ ਸ਼ਾਮਲ ਹਨ, ਜਿਨ੍ਹਾਂ ਨੇ ਕਰਨਾਲ ਤੋਂ ਮੁੱਖ ਮੰਤਰੀ ਨਾਇਬ ਸੈਣੀ ਵਿਰੁੱਧ ਚੋਣ ਲੜੀ ਸੀ। ਇਸ ਦੌਰਾਨ, ਕਾਂਗਰਸ ਕਮੇਟੀ ਦੇ ਉੱਤਰੀ ਜ਼ੋਨ ਇੰਚਾਰਜ ਪ੍ਰਦੀਪ ਚੌਧਰੀ ਅਤੇ ਯਮੁਨਾ ਨਗਰ ਤੋਂ ਮਧੂ ਚੌਧਰੀ, ਹਿਸਾਰ ਤੋਂ ਉਮੀਦਵਾਰ ਰਾਮਨਿਵਾਸ ਰਾਡਾ ਅਤੇ ਗੁਰੂਗ੍ਰਾਮ ਤੋਂ ਹਰਵਿੰਦਰ ਲਵਲੀ ਅਤੇ ਰਾਮ ਸਿੰਘ ਸੈਣੀ ਵਿਰੁੱਧ ਕਾਰਵਾਈ ਕੀਤੀ ਗਈ ਹੈ।

ਪਾਰਟੀ ਵਿੱਚੋਂ 6 ਸਾਲਾਂ ਲਈ ਕੱਢਿਆ

ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚੋਂ 6 ਸਾਲਾਂ ਲਈ ਕੱਢ ਦਿੱਤਾ ਗਿਆ ਹੈ। ਕਰਨਾਲ ਅਤੇ ਹਿਸਾਰ ਵਿੱਚ, ਨੇਤਾਵਾਂ ਨੇ ਟਿਕਟਾਂ ਨਾ ਮਿਲਣ ਤੋਂ ਬਾਅਦ ਬਗਾਵਤ ਕਰ ਦਿੱਤੀ ਸੀ। ਜਦੋਂ ਕਿ ਗੁਰੂਗ੍ਰਾਮ ਵਿੱਚ ਨੇਤਾ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਸੀ।

 

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

0

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

– ਸਬ-ਕਮੇਟੀ ਵੱਲੋਂ ਸਰਵ ਸਿੱਖਿਆ ਅਭਿਆਨ (ਸਮਗਰਾ) ਅਤੇ ਵਣ ਵਿਭਾਗ ਵਰਕਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ

ਚੰਡੀਗੜ੍ਹ, 20 ਫਰਵਰੀ 2025 – ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵੱਲੋਂ ਬਣਾਈ ਅਫ਼ਸਰ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਫੈਸਲੇ ਦਾ ਉਦੇਸ਼ ਸਰਵ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਵੱਲੋਂ ਉਠਾਏ ਮਸਲਿਆਂ ਨੂੰ ਤੇਜੀ ਨਾਲ ਹੱਲ ਕਰਨਾ ਹੈ।

ਇਹ ਵੀ ਪੜ੍ਹੋ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਵਿੱਤ ਮੰਤਰੀ ਦਫ਼ਤਰ ਵਿਖੇ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਅਤੇ ਵਣ ਵਿਭਾਗ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀਆਂ ਦੀਆਂ ਤਨਖਾਹਾਂ ਨਾਲ ਸਬੰਧਤ ਮੁੱਦਿਆਂ ਨੂੰ ਜਲਦੀ ਹੱਲ ਕਰਨ ਅਤੇ ਰੁਕੀਆਂ ਤਨਖਾਹਾਂ ਜਾਰੀ ਕਰਨ ਬਾਰੇ ਹਮਦਰਦੀ ਨਾਲ ਵਿਚਾਰ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਜੰਗਲਾਤ ਵਿਭਾਗ ਕਰਮਚਾਰੀ ਯੂਨੀਅਨ ਨੇ ਤਨਖ਼ਾਹ ਨਾਲ ਸਬੰਧਤ ਮੁੱਦੇ ਅਤੇ ਵਿਭਾਗ ਵਿੱਚ ਕੰਮ ਕਰਦੇ ਚਪੜਾਸੀ, ਚੌਕੀਦਾਰ, ਮਾਲੀ ਆਦਿ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਆਪਣੀਆਂ ਮੰਗਾਂ ਪੇਸ਼ ਕੀਤੀਆਂ। ਕੈਬਨਿਟ ਸਬ-ਕਮੇਟੀ ਨੇ ਜੰਗਲਾਤ ਵਿਭਾਗ ਦੇ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਪ੍ਰਸਤਾਵ ਯੂਨੀਅਨ ਨਾਲ ਸਬ-ਕਮੇਟੀ ਦੀ ਅਗਲੀ ਮੀਟਿੰਗ ਦੌਰਾਨ ਪੇਸ਼ ਕਰਨ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਇਨ੍ਹਾਂ ਮੀਟਿੰਗਾਂ ਵਿੱਚ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਰਜਿੰਦਰ ਸਿੰਘ ਸੰਧਾ, ਮੀਤ ਪ੍ਰਧਾਨ ਪਰਵੀਨ ਸ਼ਰਮਾ, ਸਕੱਤਰ ਜਗਮੋਹਨ ਸਿੰਘ, ਵਰਿੰਦਰ ਸਿੰਘ, ਚਮਕੋਰ ਸਿੰਘ ਅਤੇ ਜੰਗਲਾਤ ਵਿਭਾਗ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਮੰਡੋਲੀ ਅਤੇ ਸੂਬਾ ਸਕੱਤਰ ਬੀਰਪਾਲ ਸਿੰਘ ਹਾਜ਼ਰ ਸਨ।

ਲੜਕੀ ਵਾਲੇ ਰਹਿ ਗਏ ਉਡੀਕਦੇ ਨਹੀਂ ਪਹੁੰਚੀ ਬਰਾਤ: ਕੁੜੀ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਪਰਚਾ ਦਰਜ

0

ਲੜਕੀ ਵਾਲੇ ਰਹਿ ਗਏ ਉਡੀਕਦੇ ਨਹੀਂ ਪਹੁੰਚੀ ਬਰਾਤ: ਕੁੜੀ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਪਰਚਾ ਦਰਜ

– NRI ਲਾੜੇ, ਵਿਚੋਲੇ ਅਤੇ ਪੂਰੇ ਪਰਿਵਾਰ ਨੇ ਕਰ ਗਿਆ ਫੋਨ ਬੰਦ
– ਕੁੜੀ ਦੇ ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਕੀਤਾ ਮਾਮਲਾ ਦਰਜ

ਗੁਰਦਾਸਪੁਰ, 20 ਫਰਵਰੀ 2025 – ਅੱਜ ਗੁਰਦਾਸਪੁਰ ਦੇ ਇੱਕ ਨਾਮੀ ਪੈਲਸ ਵਿੱਚ ਖੁਸ਼ੀਆਂ ਦਾ ਮਾਹੌਲ ਉਸ ਵੇਲੇ ਗਮ ਵਿੱਚ ਬਦਲ ਗਿਆ ਜਦ ਐਨਆਰਆਈ ਲਾੜਾ ਬਰਾਤ ਲੈ ਕੇ ਪੈਲਸ ਵਿੱਚ ਨਹੀਂ ਪਹੁੰਚਿਆ। ਉਧਰ ਲਾੜੇ ਸਮੇਤ ਉਸਦੇ ਪੂਰੇ ਪਰਿਵਾਰ ਨੇ ਫੋਨ ਵੀ ਬੰਦ ਕਰ ਲਏ, ਜਦ ਕਿ ਲੜਕੀ ਵਾਲੇ ਉਡੀਕਦੇ ਰਹਿ ਗਏ। ਉੱਥੇ ਹੀ ਲੜਕੀ ਪਰਿਵਾਰ ਨੇ ਗੁਰਦਾਸਪੁਰ ਐਸਐਸਪੀ ਦਫਤਰ ਵਿੱਚ ਪੇਸ਼ ਹੋ ਕੇ ਲੜਕੇ ਤੇ ਉਸਦੇ ਪਰਿਵਾਰ ਖਿਲਾਫ ਸ਼ਿਕਾਇਤ ਦਰਜ ਕਰਵਾਈ ਤਾਂ ਤੁਰੰਤ ਐਸਐਸਪੀ ਗੁਰਦਾਸਪੁਰ ਨੇ ਐਲਓਸੀ ਜਾਰੀ ਕਰ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ। ਲੜਕੀ ਵਾਲਿਆਂ ਦੇ ਲੱਖਾਂ ਰੁਪਏ ਹੀ ਬਰਬਾਦ ਨਹੀਂ ਹੋਏ ਬਲਕਿ ਲੜਕੀ ਦੀ ਜ਼ਿੰਦਗੀ ਤੇ ਵੀ ਇਸ ਦਾ ਅਸਰ ਪਵੇਗਾ। ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ: ਚੀਨ ਅਤੇ ਰੂਸ ਪ੍ਰਤੀ ਦਿਆਲੂ ਹੋਏ ਟਰੰਪ: ਯਾਤਰੀ ਜਹਾਜ਼ ਰਾਹੀਂ ਭੇਜੇ ਇਨ੍ਹਾਂ ਦੇਸ਼ਾਂ ਦੇ ਗੈਰ-ਕਾਨੂੰਨੀ ਪ੍ਰਵਾਸੀ, ਭਾਰਤੀ ਫੌਜੀ ਜਹਾਜ਼ ਰਾਹੀਂ ਭੇਜੇ

ਲੜਕੀ ਪਰਿਵਾਰ ਨੇ ਐਸਐਸਪੀ ਗੁਰਦਾਸਪੁਰ ਨੂੰ ਸ਼ਿਕਾਇਤ ਦੇਣ ਉਪਰੰਤ ਐਸ ਐਸ ਪੀ ਦਫ਼ਤਰ ਦੇ ਬਾਹਰ ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਗੁਰਦਾਸਪੁਰ ਦੇ ਇਕ ਨਜ਼ਦੀਕੀ ਪਿੰਡ ਦੇ ਰਹਿਣ ਵਾਲੇ ਹਨ ਅਤੇ ਲੜਕਾ ਪਰਿਵਾਰ ਜ਼ਿਲਾ ਕਪੂਰਥਲੇ ਦੇ ਰੇਲ ਕੋਚ ਫੈਕਟਰੀ ਵਿੱਚ ਰਹਿੰਦਾ ਹੈ ਜਿੱਥੇ ਲੜਕੇ ਦਾ ਪਿਓ ਨੌਕਰੀ ਕਰਦਾ ਹੈ ਅਤੇ ਲੜਕਾ ਕੈਨੇਡਾ ਵਿੱਚ ਰਹਿੰਦਾ ਹੈ ਅਤੇ ਐਨਆਰਆਈ ਹੈ। ਉਹਨਾਂ ਦੱਸਿਆ ਕਿ ਐਨਆਰਆਈ ਲੜਕੇ ਦਾ ਨਾਮ ਪੰਕਜ ਹੈ ਜਿਸ ਦਾ ਕੱਲ ਸ਼ਗਨ ਰੇਲ ਕੋਚ ਫੈਕਟਰੀ ਨੇੜੇ ਇਕ ਸਥਾਨਕ ਪੈਲਸ ਵਿੱਚ ਰੱਖਿਆ ਗਿਆ ਸੀ, ਜਿੱਥੇ ਲੜਕੀ ਪਰਿਵਾਰ ਦੇ ਕਹਿਣ ਮੁਤਾਬਿਕ ਲੜਕੇ ਨੇ ਪਹਿਲਾਂ ਵੀ ਕਿਸੇ ਲੜਕੀ ਨਾਲ ਰਿਸ਼ਤਾ ਕੀਤਾ ਹੋਇਆ ਸੀ, ਜਿੱਥੇ ਸ਼ਗਨ ਪੈਨ ਟਾਈਮ ਉਸ ਲੜਕੀ ਨੇ ਉੱਥੇ ਪਹੁੰਚ ਕੇ ਦਾਅਵਾ ਕੀਤਾ ਸੀ ਕਿ ਇਸ ਲੜਕੇ ਨੇ ਪਹਿਲਾਂ ਵੀ ਉਸ ਨਾਲ ਰਿਸ਼ਤਾ ਹੈ, ਜਿਸ ਤੋਂ ਬਾਅਦ ਇਹਨਾਂ ਨੇ ਸਾਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਕਿ ਕੱਲ ਤੁਸੀਂ ਬਰਾਤ ਦੀ ਤਿਆਰੀ ਕਰੋ ਅਸੀਂ ਸਭ ਕੁਝ ਠੀਕ ਕਰ ਦਵਾਂਗੇ।

ਪਰ ਅੱਜ ਜਦ ਅਸੀਂ ਪੈਲਸ ਵਿੱਚ ਪਹੁੰਚੇ ਤਾ ਅਸੀਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਪਰ ਲੜਕੇ ਵਾਲੇ ਬਰਾਤ ਲੈ ਕੇ ਨਹੀਂ ਪਹੁੰਚੇ ਅਤੇ ਜਦ ਉਹਨਾਂ ਨੂੰ ਫੋਨ ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾ ਫੋਨ ਬੰਦ ਹੈ ਅਤੇ ਵਿਚੋਲੇ ਦਾ ਵੀ ਫੋਨ ਬੰਦ ਹੈ ਅਤੇ ਐਨਆਰਆਈ ਲੜਕੇ ਨੇ ਵੀ ਆਪਣਾ ਫੋਨ ਬੰਦ ਕਰ ਦਿੱਤਾ ਹੈ। ਉਹਨਾਂ ਦੱਸਿਆ ਕਿ ਜਿਸ ਤੋਂ ਬਾਅਦ ਉਹਨਾਂ ਵਲੋ ਐਸਐਸਪੀ ਗੁਰਦਾਸਪੁਰ ਨੂੰ ਕੰਪਲੇਂਟ ਦਰਜ ਕਰਵਾਈ ਹੈ ਅਤੇ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ ਪਰਿਵਾਰ ਮੁਤਾਬਿਕ ਐਸਐਸਪੀ ਗੁਰਦਾਸਪੁਰ ਨੇ ਸਾਨੂੰ ਭਰੋਸਾ ਦਿੱਤਾ ਹੈ ਅਤੇ ਤੁਰੰਤ ਐਲਓਸੀ ਜਾਰੀ ਕਰ ਉਨ੍ਹਾਂ ਨੇ ਮਾਮਲਾ ਦਰਜ ਕਰਨ ਲਈ ਸੰਬੰਧਤ ਥਾਣੇ ਨੂੰ ਆਦੇਸ਼ ਦਿੱਤੇ ਹਨ।

ਉੱਥੇ ਹੀ ਐਸਐਚ ਓ ਧਾਰੀਵਾਲ ਸੁਰਿੰਦਰ ਸਿੰਘ ਨੇ ਕਿਹਾ ਕਿ ਲੜਕੀ ਦੇ ਪਰਿਵਾਰ ਦੀ ਸ਼ਿਕਾਇਤ ਤੇ ਲੜਕੇ ਪੰਕਜ ਬੈਂਸ ਉਸ ਦੇ ਭਰਾ ਅਤੇ ਮਾਤਾ ਪਿਤਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ 557 (ਸੰਨ 2025-26) ਦਾ ਕੈਲੰਡਰ ਜਾਰੀ

0

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ 557 (ਸੰਨ 2025-26) ਦਾ ਕੈਲੰਡਰ ਜਾਰੀ

ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨਾਨਕਸ਼ਾਹੀ ਸੰਮਤ 557 (ਸੰਨ 2025-26) ਦਾ ਕੈਲੰਡਰ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾ-ਗੱਦੀ ਦਿਵਸ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ।

ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ

ਕੈਲੰਡਰ ਜਾਰੀ ਕਰਨ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ। ਉਨ੍ਹਾਂ ਕਿਹਾ ਕਿ ਹਰ ਕੌਮ ਦਾ ਆਪਣਾ ਕੈਲੰਡਰ ਹੁੰਦਾ ਹੈ, ਜਿਸ ਅਨੁਸਾਰ ਕੌਮਾਂ ਆਪਣੇ ਧਰਮ ਇਤਿਹਾਸ ਦੇ ਦਿਹਾੜੇ ਮਨਾਉਂਦੀਆਂ ਹਨ। ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਆਪਣਾ ਕੈਲੰਡਰ ਹੈ। ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਕੀਤੀ।

ਇਸ ਵਰ੍ਹੇ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਬਾਰੇ ਵੀ ਚਾਨਣਾ ਪਾਇਆ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਨਾਨਕਸ਼ਾਹੀ ਸੰਮਤ ਅਨੁਸਾਰ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ। ਉਨ੍ਹਾਂ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 557 ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਵਰ੍ਹੇ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਬਾਰੇ ਵੀ ਚਾਨਣਾ ਪਾਇਆ।

ਨਵੇਂ ਆਈਫੋਨ ਦੇ ਲਾਂਚ ਦੇ ਨਾਲ ਹੀ ਐਪਲ ਨੇ ਇਹ ਤਿੰਨ ਮਾਡਲ ਕੀਤੇ ਬੰਦ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

0

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

– ਸਾਰੀਆਂ ਮਾਨਤਾ ਪ੍ਰਾਪਤ ਪਾਰਟੀਆਂ ਨੂੰ 28 ਫਰਵਰੀ ਤੱਕ ਏਜੰਟ ਨਿਯੁਕਤ ਕਰਨ ਲਈ ਚਿੱਠੀ ਲਿਖੀ

ਚੰਡੀਗੜ੍ਹ, 20 ਫਰਵਰੀ 2025 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ 28 ਫਰਵਰੀ, 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਇੱਕ ਪੱਤਰ ਲਿਖਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੂਥ ਲੈਵਲ ਏਜੰਟ ਸਬੰਧਤ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਯੋਗ ਨਾਗਰਿਕਾਂ ਨੂੰ ਚੋਣ ਸੂਚੀ ਵਿੱਚ ਸ਼ਾਮਲ ਕਰਾਉਣ, ਹਟਾਉਣ, ਸੋਧਣ ਅਤੇ ਤਬਾਦਲੇ ਲਈ ਅਰਜ਼ੀਆਂ ਦਾਇਰ ਕਰਨ ਵਿੱਚ ਮਦਦ ਕਰਨਗੇ।

ਇਹ ਵੀ ਪੜ੍ਹੋ: ਭਾਜਪਾ ਦੀ ਨਵੀਂ ਸਰਕਾਰ ‘ਚ ਮਨਜਿੰਦਰ ਸਿਰਸਾ ਨੇ ਪੰਜਾਬੀ ’ਚ ਚੁੱਕੀ ਕੈਬਨਿਟ ਮੰਤਰੀ ਵਜੋਂ ਸਹੁੰ

ਪੱਤਰ ਵਿੱਚ ਲਿਖਿਆ ਗਿਆ ਹੈ ਕਿ ਹਰ ਮਾਨਤਾ ਪ੍ਰਾਪਤ ਸਿਆਸੀ ਪਾਰਟੀ 23 ਜ਼ਿਲ੍ਹਾ ਨੁਮਾਇੰਦਿਆਂ (ਜਾਂ ਜ਼ਿਆਦਾ) ਦੀ ਸੂਚੀ ਮੁੱਖ ਚੋਣ ਅਧਿਕਾਰੀ ਦੇ ਦਫਤਰ ਨੂੰ ਭੇਜਣ, ਜੋ ਕਿ ਅੱਗੋਂ 28 ਫਰਵਰੀ ਤੱਕ ਸਬੰਧਤ ਜ਼ਿਲ੍ਹੇ ਵਿੱਚ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਅਧਿਕਾਰਤ ਹੋਣ। ਉਨ੍ਹਾਂ ਕਿਹਾ ਕਿ ਇਸ ਬਾਰੇ ਜ਼ਿਆਦਾ ਜਾਣਕਾਰੀ ਦੇਣ ਅਤੇ ਸਵਾਲਾਂ ਦੇ ਜਵਾਬ ਦੇਣ ਲਈ ਅਗਲੇ ਹਫਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਵੀ ਕੀਤੀ ਜਾ ਰਹੀ ਹੈ।

ਮੁੱਖ ਚੋਣ ਅਧਿਕਾਰੀ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਬਾਬਤ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਤੋਂ ਬਾਅਦ ਵੋਟਰ ਸੂਚੀਆਂ ਨੂੰ ਤਿਆਰ ਕਰਨ ਅਤੇ ਸੋਧ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਨਵੇਂ ਆਈਫੋਨ ਦੇ ਲਾਂਚ ਦੇ ਨਾਲ ਹੀ ਐਪਲ ਨੇ ਇਹ ਤਿੰਨ ਮਾਡਲ ਕੀਤੇ ਬੰਦ

0

ਨਵੇਂ ਆਈਫੋਨ ਦੇ ਲਾਂਚ ਦੇ ਨਾਲ ਹੀ ਐਪਲ ਨੇ ਇਹ ਤਿੰਨ ਮਾਡਲ ਕੀਤੇ ਬੰਦ

ਐਪਲ ਨੇ ਹਾਲ ਹੀ ‘ਚ ਨਵਾਂ ਆਈਫੋਨ iPhone 16e ਲਾਂਚ ਕੀਤਾ ਹੈ ਪਰ ਇਸ ਦੇ ਨਾਲ ਹੀ ਕੰਪਨੀ ਨੇ ਇਕ ਵੱਡਾ ਝਟਕਾ ਵੀ ਦਿੱਤਾ ਹੈ। iPhone 16e ਦੇ ਲਾਂਚ ਦੇ ਨਾਲ, ਐਪਲ ਨੇ ਤਿੰਨ ਮਾਡਲਾਂ ਨੂੰ ਬੰਦ ਕਰ ਦਿੱਤਾ ਹੈ. iPhone SE (ਤੀਜੀ ਪੀੜ੍ਹੀ), iPhone 14 ਅਤੇ iPhone 14 Plus ਨੂੰ ਐਪਲ ਦੀ ਅਧਿਕਾਰਤ ਵੈੱਬਸਾਈਟ ਤੋਂ ਹਟਾ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਤੁਸੀਂ ਐਪਲ ਦੀ ਅਧਿਕਾਰਤ ਵੈੱਬਸਾਈਟ ਤੋਂ ਸਿਰਫ਼ iPhone 16, iPhone 16 Plus, iPhone 16 Pro, iPhone 16 Pro Max, iPhone 16e (28 ਫਰਵਰੀ ਤੋਂ ਬਾਅਦ), iPhone 15 ਅਤੇ iPhone 15 Plus ਹੀ ਖਰੀਦ ਸਕਦੇ ਹੋ।

ਐਪਲ ਦੀ ਅਧਿਕਾਰਤ ਵੈੱਬਸਾਈਟ ਤੋਂ ਨਹੀਂ ਖਰੀਦਿਆ ਜਾ ਸਕੇਗਾ

ਦੱਸ ਦਈਏ ਕਿ ਆਈਫੋਨ 16 ਸੀਰੀਜ਼ ਦੇ ਲਾਂਚ ਹੋਣ ਤੋਂ ਬਾਅਦ ਆਈਫੋਨ 15 ਪ੍ਰੋ ਮਾਡਲਾਂ ਨੂੰ ਵੀ ਬੰਦ ਕਰ ਦਿੱਤਾ ਗਿਆ। iPhone SE 3, iPhone 14, ਅਤੇ iPhone 14 Plus ਨੂੰ ਪੂਰੀ ਤਰ੍ਹਾਂ ਬੰਦ ਨਹੀਂ ਕੀਤਾ ਗਿਆ ਹੈ। ਇਹ ਡਿਵਾਈਸ ਅਜੇ ਵੀ ਫਲਿੱਪਕਾਰਟ ਅਤੇ ਐਮਾਜ਼ਾਨ ਵਰਗੀਆਂ ਈ-ਕਾਮਰਸ ਵੈੱਬਸਾਈਟਾਂ ‘ਤੇ ਉਪਲਬਧ ਹੋਣਗੇ, ਪਰ ਇਨ੍ਹਾਂ ਨੂੰ ਐਪਲ ਦੀ ਅਧਿਕਾਰਤ ਵੈੱਬਸਾਈਟ ਤੋਂ ਨਹੀਂ ਖਰੀਦਿਆ ਜਾ ਸਕੇਗਾ।

ਮੋਗਾ ‘ਚ ਫਾ.ਇ.ਰਿੰਗ, ਇਕ ਵਿਅਕਤੀ ਦੀ ਹੋਈ ਮੌ+ਤ, ਸਵਿਫਟ ਕਾਰ ‘ਚ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਕੈਥਲ ‘ਚ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਪਲਟੀ ਕਾਰ ; ਗਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ ਹਾਦਸਾ

0

ਕੈਥਲ ‘ਚ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਪਲਟੀ ਕਾਰ ; ਗਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ ਹਾਦਸਾ

ਹਰਿਆਣਾ ਦੇ ਕੈਥਲ ਦੇ ਪਿੰਡ ਗਯੋਂਗ ਨੇੜੇ ਸੜਕ ‘ਤੇ ਜਾ ਰਹੀ ਇੱਕ ਗਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਕੈਥਲ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਦੋ ਦਰੱਖਤਾਂ ਨਾਲ ਟਕਰਾ ਕੇ ਪਲਟ ਗਈ ਗੱਡੀ

ਸਾਹਮਣੇ ਆਈ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਨੌਜਵਾਨ ਪਵਨ ਸੈਣੀ ਨਾਮਕ ਨੌਜਵਾਨ ਕੁਰੂਕਸ਼ੇਤਰ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਗਯੋਂਗ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਇੱਕ ਗਾਂ ਆ ਰਹੀ ਸੀ । ਜਿਵੇਂ ਹੀ ਉਸਨੇ ਗਾਂ ਨੂੰ ਬਚਾਉਣ ਲਈ ਗੱਡੀ ਨੂੰ ਮੋੜਿਆ ਤਾਂ ਉਹ ਆਪਣਾ ਸੰਤੁਲਨ ਗੁਆ ਬੈਠਾ। ਕਾਰ ਪਹਿਲਾਂ ਸੜਕ ‘ਤੇ ਲੱਗੇ ਬੋਰਡ ਨਾਲ ਟਕਰਾਈ ਅਤੇ ਫਿਰ ਲਗਾਤਾਰ ਦੋ ਦਰੱਖਤਾਂ ਨਾਲ ਟਕਰਾ ਕੇ ਪਲਟ ਗਈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਰਾਹਗੀਰਾਂ ਦੀ ਮਦਦ ਨਾਲ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ।

ਭਾਜਪਾ ਦੀ ਨਵੀਂ ਸਰਕਾਰ ‘ਚ ਮਨਜਿੰਦਰ ਸਿਰਸਾ ਨੇ ਪੰਜਾਬੀ ’ਚ ਚੁੱਕੀ ਕੈਬਨਿਟ ਮੰਤਰੀ ਵਜੋਂ ਸਹੁੰ

ਮੋਗਾ ‘ਚ ਫਾ.ਇ.ਰਿੰਗ, ਇਕ ਵਿਅਕਤੀ ਦੀ ਹੋਈ ਮੌ+ਤ, ਸਵਿਫਟ ਕਾਰ ‘ਚ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

0
Breaking

ਮੋਗਾ ‘ਚ ਫਾ.ਇ.ਰਿੰਗ, ਇਕ ਵਿਅਕਤੀ ਦੀ ਹੋਈ ਮੌ+ਤ, ਸਵਿਫਟ ਕਾਰ ‘ਚ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਵਿੱਚ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕਿ ਸਵਿਫਟ ਕਾਰ ਵਿੱਚ ਆਏ ਦੋ ਬਦਮਾਸ਼ਾਂ ਨੇ ਇੱਕ ਕਿਸਾਨ ਦੇ ਘਰ ਵਿੱਚ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਕਿਸਾਨ ਮਨਜੀਤ ਸਿੰਘ ਦੇ ਨੌਕਰ (ਸਿਰੀ) ਰਾਜ ਕੁਮਾਰ (30) ਦੀ ਮੌਤ ਹੋ ਗਈ।

ਪੜੋ ਕੀ ਹੈ ਮਾਮਲਾ

ਜਾਣਕਾਰੀ ਅਨੁਸਾਰ ਕਿਸਾਨ ਮਨਜੀਤ ਸਿੰਘ ਦੀ ਪਤਨੀ ਹਰਮਨਦੀਪ ਕੌਰ ਘਰ ਵਿੱਚ ਕੰਮ ਕਰ ਰਹੀ ਸੀ। ਇਸੇ ਦੌਰਾਨ ਇੱਕ ਸਵਿਫਟ ਕਾਰ ਵਿੱਚ ਦੋ ਨੌਜਵਾਨ ਆਏ। ਉਨ੍ਹਾਂ ਨੇ ਮਨਜੀਤ ਸਿੰਘ ਬਾਰੇ ਪੁੱਛਿਆ। ਹਰਮਨਦੀਪ ਨੇ ਦੱਸਿਆ ਕਿ ਉਹ ਘਰ ਨਹੀਂ ਹੈ, ਜਿਸ ‘ਤੇ ਦੋਵੇਂ ਨੌਜਵਾਨ ਦੂਜੇ ਗੇਟ ਵੱਲ ਚਲੇ ਗਏ। ਉਸੇ ਸਮੇਂ ਹਰਮਨਦੀਪ ਦਾ ਪੁੱਤਰ ਏਕਮਜੋਤ ਸਿੰਘ ਅਤੇ ਨੌਕਰ ਰਾਜ ਕੁਮਾਰ ਦਵਾਈ ਲਈ ਪੈਸੇ ਲੈਣ ਆਏ। ਇਸੇ ਦੌਰਾਨ ਹਮਲਾਵਰਾਂ ਨੇ ਆਪਣੇ ਹਥਿਆਰ ਕੱਢ ਲਏ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਘਟਨਾ ‘ਚ ਹਰਮਨਦੀਪ ਕੌਰ ਜ਼ਖਮੀ ਹੋ ਗਈ ਅਤੇ ਨੌਕਰ ਰਾਜ ਕੁਮਾਰ ਦੀ ਮੌਤ ਹੋ ਗਈ।

2 ਜਿੰਦਾ ਕਾਰਤੂਸ ਬਰਾਮਦ

ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ 6 ਖਾਲੀ ਖੋਲ ਅਤੇ 2 ਜਿੰਦਾ ਕਾਰਤੂਸ ਮਿਲੇ ਹਨ। ਸਿਰੀ ਰਾਜ ਕੁਮਾਰ ਦੇ ਪੇਟ ਵਿੱਚ ਗੋਲੀ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ ਗਈਆਂ ਹਨ।

ਰੇਖਾ ਗੁਪਤਾ ਨੇ ਦਿੱਲੀ CM ਵਜੋਂ ਚੁੱਕੀ ਸਹੁੰ, ਪੀਐਮ ਮੋਦੀ ਸਮੇਤ ਇਨ੍ਹਾਂ ਹਸਤੀਆਂ ਨੇ ਕੀਤੀ ਸਮਾਗਮ ‘ਚ ਸ਼ਿਰਕਤ

ਭਾਜਪਾ ਦੀ ਨਵੀਂ ਸਰਕਾਰ ‘ਚ ਮਨਜਿੰਦਰ ਸਿਰਸਾ ਨੇ ਪੰਜਾਬੀ ’ਚ ਚੁੱਕੀ ਕੈਬਨਿਟ ਮੰਤਰੀ ਵਜੋਂ ਸਹੁੰ

0

ਭਾਜਪਾ ਦੀ ਨਵੀਂ ਸਰਕਾਰ ‘ਚ ਮਨਜਿੰਦਰ ਸਿਰਸਾ ਨੇ ਪੰਜਾਬੀ ’ਚ ਚੁੱਕੀ ਕੈਬਨਿਟ ਮੰਤਰੀ ਵਜੋਂ ਸਹੁੰ

ਨਵੀਂ ਦਿੱਲੀ, 20 ਫਰਵਰੀ 2025 – ਭਾਜਪਾ ਦੀ ਨਵੀਂ ਸਰਕਾਰ ‘ਚ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਵੀਰਵਾਰ ਨੂੰ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਵਿਚ ਕੈਬਨਿਟ ਮੰਤਰੀ ਦੀ ਸਹੁੰ ਪੰਜਾਬੀ ਵਿਚ ਚੁੱਕੀ। ਇੰਨਾ ਹੀ ਨਹੀਂ ਉਨ੍ਹਾਂ ਨੇ ਮੰਚ ’ਤੇ ਫਤਿਹ ਵੀ ਬੁਲਾਈ। ਉਨ੍ਹਾਂ ਦੇ ਅਜਿਹਾ ਕਰਨ ’ਤੇ ਸਮਾਗਮ ਵਿਚ ਹਾਜ਼ਰ ਪੰਜਾਬੀਆਂ ਨੇ ਵੀ ਜੈਕਾਰੇ ਛੱਡੇ।

ਇਹ ਵੀ ਪੜ੍ਹੋ: ਇੰਗਲੈਂਡ ਵਿੱਚ ਪੰਜਾਬੀ ਨੌਜਵਾਨ ਦੀ ਹੋਈ ਸ਼ੱਕੀ ਹਾਲਾਤਾਂ ਮੌਤ, ਪੜ੍ਹੋ ਵੇਰਵਾ

ਦੱਸ ਦੇਈਏ ਕਿ ਸਿਰਸਾ ਦਿੱਲੀ ਵਿਚ ਭਾਜਪਾ ਦਾ ਸਿੱਖ ਚਿਹਰਾ ਹਨ। ਸਿਰਸਾ ਰਾਜੌਰੀ ਗਾਰਡਨ ਤੋਂ ਵਿਧਾਇਕ ਬਣੇ, ਜਿੱਥੇ ਵੱਡੀ ਗਿਣਤੀ ਵਿਚ ਪੰਜਾਬੀ ਰਹਿੰਦੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਧਨਵੰਤੀ ਚੰਦੇਲਾ ਨੂੰ 18190 ਵੋਟਾਂ ਨਾਲ ਹਰਾਇਆ ਹੈ। ਜਦਕਿ ਇਸ ਸੀਟ ਉੱਤੇ ਕਾਂਗਰਸੀ ਉਮੀਦਵਾਰ ਧਰਮਪਾਲ ਚੰਦੇਲਾ ਤੀਜੇ ਨੰਬਰ ‘ਤੇ ਰਹੇ। ਹਨ। ਰਾਜੌਰੀ ਗਾਰਡਨ ਸੀਟ 1993 ਤੋਂ ਕਾਂਗਰਸ ਕੋਲ ਸੀ ਪਰ 2013 ਦੀਆਂ ਵਿਧਾਨ ਸਭਾ ਚੋਣਾਂ ‘ਚ ਸਿਰਸਾ ਨੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਉਮੀਦਵਾਰ ਵਜੋਂ ਵਿਰੋਧੀ ਉਮੀਦਵਾਰ ਧਨਵੰਤੀ ਚੰਦੇਲਾ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਉਦੋਂ ਤੋਂ ਕਾਂਗਰਸ ਇਹ ਸੀਟ ਜਿੱਤਣ ‘ਚ ਨਾਕਾਮ ਰਹੀ ਹੈ।

ਮਨਜਿੰਦਰ ਸਿੰਘ ਸਿਰਸਾ ਦਸੰਬਰ 2021 ਵਿਚ ਅਕਾਲੀ ਦਲ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸਿਰਸਾ ਨੇ 2007 ਵਿਚ ਦਿੱਲੀ ਨਗਰ ਨਿਗਮ (MCD) ਦੀਆਂ ਚੋਣਾਂ ‘ਚ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜ ਕੇ ਚੋਣ ਰਾਜਨੀਤੀ ਦੀ ਸ਼ੁਰੂਆਤ ਕੀਤੀ ਅਤੇ ਜੇਤੂ ਬਣ ਕੇ ਸਾਹਮਣੇ ਆਏ। ਸਿਰਸਾ ਇਸ ਸਮੇਂ ਭਾਜਪਾ ਦੇ ਕੌਮੀ ਸਕੱਤਰ ਹਨ। ਉਹ ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਰਹਿ ਚੁੱਕੇ ਹਨ।

ਦਿੱਲੀ ਦੀ ਸਿਆਸਤ ਵਿੱਚ ਪੰਜਾਬੀ ਭਾਈਚਾਰੇ ਦੀ ਮਜ਼ਬੂਤ ​​ਪਕੜ ਹੈ। ਸਿਰਸਾ ਦਿੱਲੀ ਵਿਚ ਭਾਜਪਾ ਦਾ ਮੁੱਖ ਸਿੱਖ ਚਿਹਰਾ ਹਨ। ਪੰਜਾਬੀ ਵੋਟਰ ਚੋਣਾਂ ਵਿਚ ਸਰਗਰਮ ਰਹਿੰਦੇ ਹਨ। ਇਸ ਨਾਲ ਉਨ੍ਹਾਂ ਦਾ ਵੋਟ ਬੈਂਕ ਮਜ਼ਬੂਤ ​​ਰਹਿੰਦਾ ਹੈ। ਇਸ ਵਾਰ ਚੋਣ ਨਤੀਜਿਆਂ ‘ਚ ਪੰਜਾਬੀ ਵੋਟਰਾਂ ਦੇ ਦਬਦਬੇ ਵਾਲੀਆਂ ਸੀਟਾਂ ‘ਤੇ ਵੱਡੀ ਸਫਲਤਾ ਮਿਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਵੀ ਗੁਰਦੁਆਰ ਸਾਹਿਬ ਜਾਂਦੇ ਹਨ ਤਾਂ ਸਿਰਸਾ ਅਕਸਰ ਉਨ੍ਹਾਂ ਨਾਲ ਨਜ਼ਰ ਆਉਂਦੇ ਹਨ।

ਰੇਖਾ ਗੁਪਤਾ ਨੇ ਦਿੱਲੀ CM ਵਜੋਂ ਚੁੱਕੀ ਸਹੁੰ, ਪੀਐਮ ਮੋਦੀ ਸਮੇਤ ਇਨ੍ਹਾਂ ਹਸਤੀਆਂ ਨੇ ਕੀਤੀ ਸਮਾਗਮ ‘ਚ ਸ਼ਿਰਕਤ

0

ਰੇਖਾ ਗੁਪਤਾ ਨੇ ਦਿੱਲੀ CM ਵਜੋਂ ਚੁੱਕੀ ਸਹੁੰ, ਪੀਐਮ ਮੋਦੀ ਸਮੇਤ ਇਨ੍ਹਾਂ ਹਸਤੀਆਂ ਨੇ ਕੀਤੀ ਸਮਾਗਮ ‘ਚ ਸ਼ਿਰਕਤ

ਨਵੀ ਦਿੱਲੀ, 20 ਫਰਵਰੀ: ਦਿੱਲੀ ਦੀ ਸ਼ਾਲੀਮਾਰ ਬਾਗ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ (50 ਸਾਲ) ਨੇ ਵੀਰਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਸ਼ਟਰੀ ਗੀਤ ਤੋਂ ਬਾਅਦ ਸਹੁੰ ਚੁੱਕ ਸਮਾਗਮ ਸ਼ੁਰੂ ਹੋਇਆ। ਉਪ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਰੇਖਾ ਤੋਂ ਪਹਿਲਾਂ ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਤ ਅਤੇ ਆਤਿਸ਼ੀ ਮਹਿਲਾ ਮੁੱਖ ਮੰਤਰੀ ਸਨ।

ਇਹ ਵੀ ਪੜੋ : ਲੁਧਿਆਣਾ ‘ਚ ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ; ਡਰਾਈਵਰ ਫਰਾਰ

ਇਸ ਸਮਾਰੋਹ ਵਿੱਚ ਪੀਐਮ ਮੋਦੀ, ਅਮਿਤ ਸ਼ਾਹ ਤੋਂ ਇਲਾਵਾ ਭਾਜਪਾ ਸ਼ਾਸਿਤ 21 ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਮੌਜੂਦ ਸਨ। ਰੇਖਾ ਗੁਪਤਾ ਤੋਂ ਇਲਾਵਾ 6 ਮੰਤਰੀਆਂ ਨੇ ਵੀ ਸਹੁੰ ਚੁੱਕੀ। ਇਨ੍ਹਾਂ ਵਿੱਚ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਵਾਲੇ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ ਸਿੰਘ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਸ਼ਾਮਲ ਹਨ।