Home Blog Page 877

ਭਾਜਪਾ ਦੀ ਨਵੀਂ ਸਰਕਾਰ ‘ਚ ਮਨਜਿੰਦਰ ਸਿਰਸਾ ਨੇ ਪੰਜਾਬੀ ’ਚ ਚੁੱਕੀ ਕੈਬਨਿਟ ਮੰਤਰੀ ਵਜੋਂ ਸਹੁੰ

0

ਭਾਜਪਾ ਦੀ ਨਵੀਂ ਸਰਕਾਰ ‘ਚ ਮਨਜਿੰਦਰ ਸਿਰਸਾ ਨੇ ਪੰਜਾਬੀ ’ਚ ਚੁੱਕੀ ਕੈਬਨਿਟ ਮੰਤਰੀ ਵਜੋਂ ਸਹੁੰ

ਨਵੀਂ ਦਿੱਲੀ, 20 ਫਰਵਰੀ 2025 – ਭਾਜਪਾ ਦੀ ਨਵੀਂ ਸਰਕਾਰ ‘ਚ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਵੀਰਵਾਰ ਨੂੰ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਰਾਜੌਰੀ ਗਾਰਡਨ ਤੋਂ ਵਿਧਾਇਕ ਚੁਣੇ ਗਏ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਵਿਚ ਕੈਬਨਿਟ ਮੰਤਰੀ ਦੀ ਸਹੁੰ ਪੰਜਾਬੀ ਵਿਚ ਚੁੱਕੀ। ਇੰਨਾ ਹੀ ਨਹੀਂ ਉਨ੍ਹਾਂ ਨੇ ਮੰਚ ’ਤੇ ਫਤਿਹ ਵੀ ਬੁਲਾਈ। ਉਨ੍ਹਾਂ ਦੇ ਅਜਿਹਾ ਕਰਨ ’ਤੇ ਸਮਾਗਮ ਵਿਚ ਹਾਜ਼ਰ ਪੰਜਾਬੀਆਂ ਨੇ ਵੀ ਜੈਕਾਰੇ ਛੱਡੇ।

ਇਹ ਵੀ ਪੜ੍ਹੋ: ਇੰਗਲੈਂਡ ਵਿੱਚ ਪੰਜਾਬੀ ਨੌਜਵਾਨ ਦੀ ਹੋਈ ਸ਼ੱਕੀ ਹਾਲਾਤਾਂ ਮੌਤ, ਪੜ੍ਹੋ ਵੇਰਵਾ

ਦੱਸ ਦੇਈਏ ਕਿ ਸਿਰਸਾ ਦਿੱਲੀ ਵਿਚ ਭਾਜਪਾ ਦਾ ਸਿੱਖ ਚਿਹਰਾ ਹਨ। ਸਿਰਸਾ ਰਾਜੌਰੀ ਗਾਰਡਨ ਤੋਂ ਵਿਧਾਇਕ ਬਣੇ, ਜਿੱਥੇ ਵੱਡੀ ਗਿਣਤੀ ਵਿਚ ਪੰਜਾਬੀ ਰਹਿੰਦੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਧਨਵੰਤੀ ਚੰਦੇਲਾ ਨੂੰ 18190 ਵੋਟਾਂ ਨਾਲ ਹਰਾਇਆ ਹੈ। ਜਦਕਿ ਇਸ ਸੀਟ ਉੱਤੇ ਕਾਂਗਰਸੀ ਉਮੀਦਵਾਰ ਧਰਮਪਾਲ ਚੰਦੇਲਾ ਤੀਜੇ ਨੰਬਰ ‘ਤੇ ਰਹੇ। ਹਨ। ਰਾਜੌਰੀ ਗਾਰਡਨ ਸੀਟ 1993 ਤੋਂ ਕਾਂਗਰਸ ਕੋਲ ਸੀ ਪਰ 2013 ਦੀਆਂ ਵਿਧਾਨ ਸਭਾ ਚੋਣਾਂ ‘ਚ ਸਿਰਸਾ ਨੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਉਮੀਦਵਾਰ ਵਜੋਂ ਵਿਰੋਧੀ ਉਮੀਦਵਾਰ ਧਨਵੰਤੀ ਚੰਦੇਲਾ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਉਦੋਂ ਤੋਂ ਕਾਂਗਰਸ ਇਹ ਸੀਟ ਜਿੱਤਣ ‘ਚ ਨਾਕਾਮ ਰਹੀ ਹੈ।

ਮਨਜਿੰਦਰ ਸਿੰਘ ਸਿਰਸਾ ਦਸੰਬਰ 2021 ਵਿਚ ਅਕਾਲੀ ਦਲ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸਿਰਸਾ ਨੇ 2007 ਵਿਚ ਦਿੱਲੀ ਨਗਰ ਨਿਗਮ (MCD) ਦੀਆਂ ਚੋਣਾਂ ‘ਚ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜ ਕੇ ਚੋਣ ਰਾਜਨੀਤੀ ਦੀ ਸ਼ੁਰੂਆਤ ਕੀਤੀ ਅਤੇ ਜੇਤੂ ਬਣ ਕੇ ਸਾਹਮਣੇ ਆਏ। ਸਿਰਸਾ ਇਸ ਸਮੇਂ ਭਾਜਪਾ ਦੇ ਕੌਮੀ ਸਕੱਤਰ ਹਨ। ਉਹ ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਰਹਿ ਚੁੱਕੇ ਹਨ।

ਦਿੱਲੀ ਦੀ ਸਿਆਸਤ ਵਿੱਚ ਪੰਜਾਬੀ ਭਾਈਚਾਰੇ ਦੀ ਮਜ਼ਬੂਤ ​​ਪਕੜ ਹੈ। ਸਿਰਸਾ ਦਿੱਲੀ ਵਿਚ ਭਾਜਪਾ ਦਾ ਮੁੱਖ ਸਿੱਖ ਚਿਹਰਾ ਹਨ। ਪੰਜਾਬੀ ਵੋਟਰ ਚੋਣਾਂ ਵਿਚ ਸਰਗਰਮ ਰਹਿੰਦੇ ਹਨ। ਇਸ ਨਾਲ ਉਨ੍ਹਾਂ ਦਾ ਵੋਟ ਬੈਂਕ ਮਜ਼ਬੂਤ ​​ਰਹਿੰਦਾ ਹੈ। ਇਸ ਵਾਰ ਚੋਣ ਨਤੀਜਿਆਂ ‘ਚ ਪੰਜਾਬੀ ਵੋਟਰਾਂ ਦੇ ਦਬਦਬੇ ਵਾਲੀਆਂ ਸੀਟਾਂ ‘ਤੇ ਵੱਡੀ ਸਫਲਤਾ ਮਿਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਵੀ ਗੁਰਦੁਆਰ ਸਾਹਿਬ ਜਾਂਦੇ ਹਨ ਤਾਂ ਸਿਰਸਾ ਅਕਸਰ ਉਨ੍ਹਾਂ ਨਾਲ ਨਜ਼ਰ ਆਉਂਦੇ ਹਨ।

ਰੇਖਾ ਗੁਪਤਾ ਨੇ ਦਿੱਲੀ CM ਵਜੋਂ ਚੁੱਕੀ ਸਹੁੰ, ਪੀਐਮ ਮੋਦੀ ਸਮੇਤ ਇਨ੍ਹਾਂ ਹਸਤੀਆਂ ਨੇ ਕੀਤੀ ਸਮਾਗਮ ‘ਚ ਸ਼ਿਰਕਤ

0

ਰੇਖਾ ਗੁਪਤਾ ਨੇ ਦਿੱਲੀ CM ਵਜੋਂ ਚੁੱਕੀ ਸਹੁੰ, ਪੀਐਮ ਮੋਦੀ ਸਮੇਤ ਇਨ੍ਹਾਂ ਹਸਤੀਆਂ ਨੇ ਕੀਤੀ ਸਮਾਗਮ ‘ਚ ਸ਼ਿਰਕਤ

ਨਵੀ ਦਿੱਲੀ, 20 ਫਰਵਰੀ: ਦਿੱਲੀ ਦੀ ਸ਼ਾਲੀਮਾਰ ਬਾਗ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ (50 ਸਾਲ) ਨੇ ਵੀਰਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਸ਼ਟਰੀ ਗੀਤ ਤੋਂ ਬਾਅਦ ਸਹੁੰ ਚੁੱਕ ਸਮਾਗਮ ਸ਼ੁਰੂ ਹੋਇਆ। ਉਪ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਰੇਖਾ ਤੋਂ ਪਹਿਲਾਂ ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਤ ਅਤੇ ਆਤਿਸ਼ੀ ਮਹਿਲਾ ਮੁੱਖ ਮੰਤਰੀ ਸਨ।

ਇਹ ਵੀ ਪੜੋ : ਲੁਧਿਆਣਾ ‘ਚ ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ; ਡਰਾਈਵਰ ਫਰਾਰ

ਇਸ ਸਮਾਰੋਹ ਵਿੱਚ ਪੀਐਮ ਮੋਦੀ, ਅਮਿਤ ਸ਼ਾਹ ਤੋਂ ਇਲਾਵਾ ਭਾਜਪਾ ਸ਼ਾਸਿਤ 21 ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਮੌਜੂਦ ਸਨ। ਰੇਖਾ ਗੁਪਤਾ ਤੋਂ ਇਲਾਵਾ 6 ਮੰਤਰੀਆਂ ਨੇ ਵੀ ਸਹੁੰ ਚੁੱਕੀ। ਇਨ੍ਹਾਂ ਵਿੱਚ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਵਾਲੇ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ ਸਿੰਘ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਸ਼ਾਮਲ ਹਨ।

ਇੰਗਲੈਂਡ ਵਿੱਚ ਪੰਜਾਬੀ ਨੌਜਵਾਨ ਦੀ ਹੋਈ ਸ਼ੱਕੀ ਹਾਲਾਤਾਂ ਮੌਤ, ਪੜ੍ਹੋ ਵੇਰਵਾ

0

ਇੰਗਲੈਂਡ ਵਿੱਚ ਪੰਜਾਬੀ ਨੌਜਵਾਨ ਦੀ ਹੋਈ ਸ਼ੱਕੀ ਹਾਲਾਤਾਂ ਮੌਤ, ਪੜ੍ਹੋ ਵੇਰਵਾ

ਸੁਲਤਾਨਪੁਰ ਲੋਧੀ, 20 ਫਰਵਰੀ 2025 – ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪਿੰਡ ਦੇ ਮੈਂਬਰ ਪੰਚਾਇਤ ਜਸਵੰਤ ਵਿਰਲੀ ਨੇ ਦੱਸਿਆ ਕਿ ਨੌਜਵਾਨ ਹਰਮਨਜੋਤ ਸਿੰਘ (23) ਪੁੱਤਰ ਸਵਰਗੀ ਕੁਲਵੰਤ ਸਿੰਘ ਵਾਸੀ ਲੱਖਣ ਕੇ ਪੱਡਾ (ਕਪੂਰਥਲਾ) ਪਿਛਲੇ ਤਕਰੀਬਨ ਡੇਢ ਸਾਲ ਤੋ ਇੰਗਲੈਂਡ ਦੇ ਸ਼ਹਿਰ ਹੈਡਰਸਫੀਲਡ ਚ ਰਹਿੰਦਾ ਸੀ ਤੇ ਦੱਸ ਕੁ ਦਿਨ ਪਹਿਲਾਂ ਉਕਤ ਨੌਜਵਾਨ ਉਥੇ ਰਹਿੰਦੇ ਜਾਣਕਾਰਾਂ ਨੂੰ ਸ਼ੱਕੀ ਹਲਾਤ ਵਿੱਚ ਜ਼ਖਮੀ ਹਾਲਤ ਮਿਲਿਆ ਤੇ ਉਨ੍ਹਾਂ ਪੁਲਿਸ ਦੀ ਮਦਦ ਨਾਲ ਸਥਾਨਕ ਹਸਪਤਾਲ ਵਿਖੇ ਦਾਖਲ ਕਰਵਾਇਆ। ਪਰ ਅੱਜ ਸਵੇਰੇ ਉੱਥੋਂ ਫੋਨ ਆਇਆ ਕਿ ਹਰਮਨਜੋਤ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਲਿਆਏਗੀ ਮਾਨਸਿਕ ਸਿਹਤ ਨੀਤੀ: ਡਿਪੋਰਟ ਹੋਏ ਨੌਜਵਾਨਾਂ ਅਤੇ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਨੂੰ ਡਿਪਰੈਸ਼ਨ ਤੋਂ ਬਚਾਉਣ ਦੀ ਕੋਸ਼ਿਸ਼

ਜਸਵੰਤ ਵਿਰਲੀ ਨੇ ਦੱਸਿਆ ਕਿ ਹੁਣ ਪਿੱਛੇ ਪਰਿਵਾਰ ‘ਚ ਇਕੱਲੀ ਉਸਦੀ ਮਾਂ ਕੁਲਬੀਰ ਕੌਰ ਤੇ ਉਸਦੀ ਵੱਡੀ ਭੈਣ ਜੋ ਕਿ ਕੈਨੇਡਾ ਵਿੱਚ ਰਹਿੰਦੀ ਹੈ। ਮ੍ਰਿਤਕ ਨੌਜਵਾਨ ਦੀ ਮਾਂ ਨੇ ਸ਼ੱਕ ਜਿਤਾਇਆ ਹੈ ਕਿ ਇਸਦੀ ਮੌਤ ਪਿਛੇ ਕੋਈ ਡੂੰਘੀ ਸਾਜਿਸ਼ ਹੈ ਤੇ ਇਸਦੀ ਮੌਤ ਦੇ ਕਾਰਨਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਭਾਰਤ ਤੇ ਪੰਜਾਬ ਸਰਕਾਰ ਕੋਲੋ ਮਦਦ ਦੀ ਗੁਹਾਰ ਲਾਉਦੇ ਆਖਿਆ ਕਿ ਉਸ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਲੁਧਿਆਣਾ ‘ਚ ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ; ਡਰਾਈਵਰ ਫਰਾਰ

0

ਲੁਧਿਆਣਾ ‘ਚ ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ; ਡਰਾਈਵਰ ਫਰਾਰ

ਲੁਧਿਆਣਾ ‘ਚ ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਬੁੱਧਵਾਰ ਦੇਰ ਰਾਤ ਜਗਮੋਹਨ ਸਿੰਘ ਨਾਮਕ ਵਿਅਕਤੀ ਆਪਣੇ ਭਰਾ ਰਾਜਵਿੰਦਰ ਸਿੰਘ ਨਾਲ ਬੱਦੋਵਾਲ ਹਾਈ ਸਕੂਲ ਨੇੜੇ ਲੁਧਿਆਣਾ ਜਾਣ ਲਈ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਵਾਹਨ ਨੇ ਜਗਮੋਹਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਹਨੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਫਰਾਰ ਹੋ ਗਿਆ।

ਵਾਹਨ ਚਾਲਕ ਖਿਲਾਫ ਮਾਮਲਾ ਦਰਜ

ਜਿਸ ਤੋਂ ਬਾਅਦ ਗੰਭੀਰ ਜ਼ਖ਼ਮੀ ਵਿਅਕਤੀ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਪੁਲਸ ਨੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

ਮੌਸਮ ਦਾ ਬਦਲਿਆ ਮਿਜ਼ਾਜ਼: ਪਹਾੜਾਂ ਵਿੱਚ ਬਰਫ਼ਬਾਰੀ, ਦਿੱਲੀ-ਐਨਸੀਆਰ ਵਿੱਚ ਮੀਂਹ

ਪੁਲਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, DSPs ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਸੂਚੀ

0

ਪੁਲਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, DSPs ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ, 20 ਫਰਵਰੀ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਸਰਕਾਰ ਨੇ ਪੁਲਸ ਪ੍ਰਸ਼ਾਸਨ ‘ਚ ਬਦਲਾਅ ਕਰਦਿਆਂ 4 ਡੀ.ਐੱਸ.ਪੀਜ਼ ਦਾ ਤਬਾਦਲਾ ਕੀਤਾ ਹੈ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

 

ਕਿਸਾਨਾਂ ਦੀ 22 ਫਰਵਰੀ ਨੂੰ ਕੇਂਦਰ ਨਾਲ ਮੀਟਿੰਗ, 21 ਫਰਵਰੀ ਨੂੰ ਮਨਾਈ ਜਾਵੇਗੀ ਕਿਸਾਨ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ

ਚੀਨ ਅਤੇ ਰੂਸ ਪ੍ਰਤੀ ਦਿਆਲੂ ਹੋਏ ਟਰੰਪ: ਯਾਤਰੀ ਜਹਾਜ਼ ਰਾਹੀਂ ਭੇਜੇ ਇਨ੍ਹਾਂ ਦੇਸ਼ਾਂ ਦੇ ਗੈਰ-ਕਾਨੂੰਨੀ ਪ੍ਰਵਾਸੀ, ਭਾਰਤੀ ਫੌਜੀ ਜਹਾਜ਼ ਰਾਹੀਂ ਭੇਜੇ

0

 

ਨਵੀਂ ਦਿੱਲੀ, 20 ਫਰਵਰੀ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਨੂੰ 30 ਦਿਨ ਬੀਤ ਗਏ ਹਨ। ਇਸ ਸਮੇਂ ਦੌਰਾਨ, ਟਰੰਪ ਨੇ ਹਜ਼ਾਰਾਂ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਨੂੰ ਫੌਜੀ ਜਹਾਜ਼ਾਂ ਰਾਹੀਂ ਦੇਸ਼ ਨਿਕਾਲਾ ਦਿੱਤਾ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਟਰੰਪ ਦੇ ਦੋਹਰੇ ਮਾਪਦੰਡ ਸਪੱਸ਼ਟ ਹਨ।

ਇਹ ਵੀ ਪੜ੍ਹੋ: ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂ ‘ਸਿੱਖਾਂ ਨੂੰ ਡਿਪੋਰਟ’ ਕਰਨ ਵੇਲੇ ਉਹਨਾਂ ਦੀਆਂ ਪੱਗਾਂ ਲਾਹੁਣ ਦਾ ਮਸਲਾ ਕਿਉਂ ਨਹੀਂ ਚੁੱਕਦੇ: ਮਜੀਠੀਆ

ਚੋਣਾਂ ਤੋਂ ਪਹਿਲਾਂ ਚੀਨ ਨੂੰ ਧਮਕੀ ਦੇਣ ਵਾਲੇ ਟਰੰਪ ਹੁਣ ਚੀਨ ਅਤੇ ਰੂਸ ਤੋਂ 3 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਲਈ ਫੌਜੀ ਜਹਾਜ਼ ਨਹੀਂ ਭੇਜ ਰਹੇ ਹਨ। ਅਮਰੀਕੀ ਗ੍ਰਹਿ ਮੰਤਰਾਲੇ ਦੇ ਅਨੁਸਾਰ, ਚੀਨ ਤੋਂ 2 ਲੱਖ 60 ਹਜ਼ਾਰ ਅਤੇ ਰੂਸ ਤੋਂ 30 ਹਜ਼ਾਰ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀ ਹਨ। ਉਨ੍ਹਾਂ ਨੂੰ ਯਾਤਰੀ ਉਡਾਣਾਂ ਰਾਹੀਂ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ।

ਡੋਨਾਲਡ ਟਰੰਪ ਚੀਨ ਅਤੇ ਰੂਸ ਪ੍ਰਤੀ ਦਿਆਲੂ ਜਾਪਦੇ ਹਨ। ਉਨ੍ਹਾਂ ਨੇ ਅਮਰੀਕੀ ਕਮਿਸ਼ਨ ਨੂੰ ਭੰਗ ਕਰ ਦਿੱਤਾ ਹੈ ਜੋ ਰੂਸੀ ਅਰਬਪਤੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਜ਼ਿੰਮੇਵਾਰ ਸੀ। ਟਰੰਪ ਨੇ ਪਹਿਲਾਂ ਚੀਨ ‘ਤੇ 25% ਟੈਰਿਫ ਲਗਾਉਣ ਦੀ ਧਮਕੀ ਦਿੱਤੀ ਸੀ ਪਰ ਸਿਰਫ 10% ਹੀ ਲਗਾਇਆ। TikTok ‘ਤੇ ਪਾਬੰਦੀ ਲਗਾਉਣ ‘ਤੇ ਵੀ ਨਰਮ ਰਹੇ।

ਹਾਲ ਹੀ ਵਿੱਚ, ਅਮਰੀਕਾ ਨੇ ਤਿੰਨ ਫੌਜੀ ਉਡਾਣਾਂ ਰਾਹੀਂ 332 ਭਾਰਤੀਆਂ ਨੂੰ ਵਾਪਸ ਭੇਜਿਆ। ਪਹਿਲੀ ਉਡਾਣ 5 ਫਰਵਰੀ ਨੂੰ ਉਤਰੀ। ਸਾਰੇ ਲੋਕਾਂ ਨੂੰ ਹੱਥਕੜੀਆਂ, ਬੇੜੀਆਂ ਅਤੇ ਜ਼ੰਜੀਰਾਂ ਪਾ ਕੇ ਇੱਥੇ ਲਿਆਂਦਾ ਗਿਆ ਸੀ। ਇਸ ਨੂੰ ਲੈ ਕੇ ਦੇਸ਼ ਵਿੱਚ ਹੰਗਾਮਾ ਹੋਇਆ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਲੋਕਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਨਾ ਕੀਤਾ ਜਾਵੇ।

ਇਸ ਤੋਂ ਬਾਅਦ, 15 ਅਤੇ 16 ਫਰਵਰੀ ਨੂੰ ਦੋ ਹੋਰ ਉਡਾਣਾਂ ਵਿੱਚ ਲੋਕਾਂ ਨੂੰ ਲਿਆਂਦਾ ਗਿਆ। ਇਸ ਵਿੱਚ, ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ, ਪਹਿਲਾਂ ਵਾਂਗ ਹੀ ਮਰਦਾਂ ਨੂੰ ਲਿਆਂਦਾ ਗਿਆ।

ਅਮਰੀਕੀ ਰਾਸ਼ਟਰਪਤੀ ਦੇ ਦਫ਼ਤਰ, ਵ੍ਹਾਈਟ ਹਾਊਸ ਨੇ ਮੰਗਲਵਾਰ ਨੂੰ X ‘ਤੇ ਇੱਕ ਵੀਡੀਓ ਪੋਸਟ ਕੀਤਾ। ਇਸ 41 ਸਕਿੰਟ ਦੇ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੇ ਜਹਾਜ਼ ਵਿੱਚ ਚੜ੍ਹਾਇਆ ਗਿਆ ਸੀ।

ਵੀਡੀਓ ਵਿੱਚ ਹਵਾਈ ਅੱਡੇ ਦੇ ਸੁਰੱਖਿਆ ਗਾਰਡ ਇੱਕ-ਇੱਕ ਕਰਕੇ ਜ਼ਮੀਨ ‘ਤੇ ਹੱਥਕੜੀਆਂ ਅਤੇ ਬੇੜੀਆਂ ਪਾਉਂਦੇ ਦਿਖਾਈ ਦੇ ਰਹੇ ਹਨ। ਫਿਰ ਲੋਕ ਆਉਂਦੇ ਹਨ ਅਤੇ ਉਨ੍ਹਾਂ ਦੇ ਹੱਥਾਂ, ਲੱਤਾਂ ਅਤੇ ਕਮਰ ਦੁਆਲੇ ਬੇੜੀਆਂ ਅਤੇ ਜ਼ੰਜੀਰਾਂ ਨਾਲ ਬੰਨ੍ਹ ਦਿੱਤੇ ਜਾਂਦੇ ਹਨ। ਵੀਡੀਓ ਦੇ ਅੰਤ ਵਿੱਚ, ਲੋਕਾਂ ਨੂੰ ਜਹਾਜ਼ ਵਿੱਚ ਚੜ੍ਹਦੇ ਦਿਖਾਇਆ ਗਿਆ ਹੈ।

ਮੌਸਮ ਦਾ ਬਦਲਿਆ ਮਿਜ਼ਾਜ਼: ਪਹਾੜਾਂ ਵਿੱਚ ਬਰਫ਼ਬਾਰੀ, ਦਿੱਲੀ-ਐਨਸੀਆਰ ਵਿੱਚ ਮੀਂਹ

0

ਮੌਸਮ ਦਾ ਬਦਲਿਆ ਮਿਜ਼ਾਜ਼: ਪਹਾੜਾਂ ਵਿੱਚ ਬਰਫ਼ਬਾਰੀ, ਦਿੱਲੀ-ਐਨਸੀਆਰ ਵਿੱਚ ਮੀਂਹ 

ਦਿੱਲੀ-ਐੱਨਸੀਆਰ ‘ਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਧਦਾ ਨਜ਼ਰ ਆ ਰਿਹਾ ਸੀ ਪਰ ਵੀਰਵਾਰ ਸਵੇਰੇ ਹੋਈ ਬਾਰਿਸ਼ ਨੇ ਇਕ ਵਾਰ ਫਿਰ ਠੰਡ ਕਰ ਦਿੱਤੀ ਹੈ। ਮੀਂਹ ਕਾਰਨ ਦਿੱਲੀ-ਐਨਸੀਆਰ ਦੇ ਤਾਪਮਾਨ ਵਿੱਚ ਪਿਛਲੇ ਕੁਝ ਦਿਨਾਂ ਦੇ ਮੁਕਾਬਲੇ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, ਵੀਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਬੱਦਲ ਛਾਏ ਰਹਿਣਗੇ। ਜਦਕਿ ਰੁਕ-ਰੁਕ ਕੇ ਹਲਕੀ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵੀਰਵਾਰ ਸਵੇਰ ਤੋਂ ਹੀ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ।

ਨੈਸ਼ਨਲ ਹਾਈਵੇ ਵਾਹਨਾਂ ਲਈ ਬੰਦ

ਓਧਰ, ਹਿਮਾਚਲ ਪ੍ਰਦੇਸ਼ ਦੇ ਉਚਾਈ ਵਾਲੇ ਇਲਾਕਿਆਂ ਵਿੱਚ ਸਵੇਰ ਤੋਂ ਹੀ ਬਰਫ਼ਬਾਰੀ ਹੋ ਰਹੀ ਹੈ। ਸ਼ਿਮਲਾ ਅਤੇ ਮਨਾਲੀ ‘ਚ ਵੀ ਕੁਝ ਸਮੇਂ ਲਈ ਹਲਕੀ ਬਰਫਬਾਰੀ ਹੋਈ। ਅਟਲ ਸੁਰੰਗ ਰੋਹਤਾਂਗ ‘ਚ ਸਵੇਰ ਤੋਂ ਬਰਫਬਾਰੀ ਜਾਰੀ ਹੈ। ਇਸ ਕਾਰਨ ਅਟਲ ਸੁਰੰਗ ਰੋਹਤਾਂਗ ਲਈ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ। ਸ਼ਿਮਲਾ ਦੇ ਨਾਰਕੰਡਾ ਅਤੇ ਕੁਫਰੀ ‘ਚ ਵੀ ਸਵੇਰ ਤੋਂ ਰੁਕ-ਰੁਕ ਕੇ ਬਰਫਬਾਰੀ ਹੋ ਰਹੀ ਹੈ। ਇਸ ਕਾਰਨ ਸੜਕ ’ਤੇ ਤਿਲਕਣ ਵਧ ਗਈ ਹੈ। ਖਾਸ ਕਰਕੇ ਨਰਕੰਡਾ ਵਿੱਚ ਨੈਸ਼ਨਲ ਹਾਈਵੇ ਨੂੰ ਵਾਹਨਾਂ ਲਈ ਬੰਦ ਕਰਨਾ ਪਿਆ। ਤਿਲਕਣ ਕਾਰਨ ਸਵੇਰ ਤੋਂ ਹੀ ਕੁਫਰੀ ਅਤੇ ਫਾਗੂ ਵਿਚਕਾਰ ਟ੍ਰੈਫਿਕ ਜਾਮ ਹੈ। ਸ਼ਿਮਲਾ ਪੁਲਿਸ ਨੇ ਲੋਕਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣ ਦੀ ਸਲਾਹ ਦਿੱਤੀ ਹੈ।

ਇੰਤਜ਼ਾਰ ਖਤਮ! Apple ਨੇ ਲਾਂਚ ਕੀਤਾ ਸਭ ਤੋਂ ਸਸਤਾ iPhone, ਜਾਣੋ ਫੀਚਰਸ ਤੋਂ ਲੈ ਕੇ ਕੀਮਤ ਤਕ ਸਭ ਕੁਝ

ਇੰਤਜ਼ਾਰ ਖਤਮ! Apple ਨੇ ਲਾਂਚ ਕੀਤਾ ਸਭ ਤੋਂ ਸਸਤਾ iPhone, ਜਾਣੋ ਫੀਚਰਸ ਤੋਂ ਲੈ ਕੇ ਕੀਮਤ ਤਕ ਸਭ ਕੁਝ

0

ਇੰਤਜ਼ਾਰ ਖਤਮ! Apple ਨੇ ਲਾਂਚ ਕੀਤਾ ਸਭ ਤੋਂ ਸਸਤਾ iPhone, ਜਾਣੋ ਫੀਚਰਸ ਤੋਂ ਲੈ ਕੇ ਕੀਮਤ ਤਕ ਸਭ ਕੁਝ

ਨਵੀ ਦਿੱਲੀ, 20 ਫਰਵਰੀ: ਐਪਲ ਨੇ ਨਵਾਂ ਮਾਡਲ ਆਈਫੋਨ 16e ਲਾਂਚ ਕਰ ਦਿੱਤਾ ਹੈ। iPhone 16e ਐਪਲ ਦਾ ਇੱਕ ਐਂਟਰੀ ਲੈਵਲ ਆਈਫੋਨ ਹੈ ਜੋ ਵਰਤਮਾਨ ਵਿੱਚ ਸਭ ਤੋਂ ਘੱਟ ਕੀਮਤ ਵਾਲਾ ਨਵਾਂ ਮਾਡਲ ਹੈ। iPhone 16e ਦੇ ਨਾਲ 6.1 ਇੰਚ ਦੀ OLED ਸਕਰੀਨ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ ‘ਚ A18 ਬਾਇਓਨਿਕ ਚਿਪਸੈੱਟ ਹੈ ਜੋ ਕੰਪਨੀ ਦਾ ਫਲੈਗਸ਼ਿਪ ਚਿੱਪਸੈੱਟ ਹੈ।

ਆਈਫੋਨ 16e ਦੇ ਸਪੈਸੀਫਿਕੇਸ਼ਨਸ

ਆਈਫੋਨ 16e ਡਿਊਲ ਸਿਮ (ਨੈਨੋ+ਈਸਿਮ) ਦਾ ਸਮਰਥਨ ਕਰਦਾ ਹੈ ਅਤੇ iOS 18 ‘ਤੇ ਚੱਲਦਾ ਹੈ। ਇਸ ਵਿੱਚ ਇੱਕ 6.1-ਇੰਚ ਦੀ ਸੁਪਰ ਰੈਟੀਨਾ XDR (1,170×2,532 ਪਿਕਸਲ) OLED ਸਕਰੀਨ 60Hz ਰਿਫਰੈਸ਼ ਰੇਟ ਅਤੇ 800nits ਪੀਕ ਬ੍ਰਾਈਟਨੈੱਸ ਹੈ। ਡਿਸਪਲੇ ‘ਚ ਐਪਲ ਦੇ ਸਿਰੇਮਿਕ ਸ਼ੀਲਡ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ। iPhone 16e ਦੇ ਨਾਲ 48 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਵੀ ਦਿੱਤਾ ਗਿਆ ਹੈ।

48 ਮੈਗਾਪਿਕਸਲ ਦਾ ਕੈਮਰਾ

ਇਸ ਦੇ ਨਾਲ ਹੀ 512GB ਤੱਕ ਸਟੋਰੇਜ ਦਿੱਤੀ ਗਈ ਹੈ। ਕੈਮਰੇ ਦੀ ਗੱਲ ਕਰੀਏ ਤਾਂ iPhone 16e ‘ਚ ਆਪਟੀਕਲ ਇਮੇਜ ਸਟੇਬਿਲਾਈਜੇਸ਼ਨ (OIS) ਦੇ ਨਾਲ ਰਿਅਰ ਪੈਨਲ ‘ਤੇ 48 ਮੈਗਾਪਿਕਸਲ ਦਾ ਕੈਮਰਾ ਹੈ।ਅਤੇ ਹੈਂਡਸੈੱਟ ਵਿੱਚ ਸੈਲਫੀ ਅਤੇ ਵੀਡੀਓ ਕਾਲਾਂ ਲਈ ਫਰੰਟ ‘ਤੇ 12-ਮੈਗਾਪਿਕਸਲ ਦਾ TrueDepth ਕੈਮਰਾ ਵੀ ਹੈ। ਇਸ ਵਿੱਚ ਫੇਸ ਆਈਡੀ ਲਈ ਲੋੜੀਂਦੇ ਸੈਂਸਰ ਵੀ ਸ਼ਾਮਲ ਹਨ।

ਆਈਫੋਨ 16e ਦੀ ਕੀਮਤ

ਭਾਰਤ ਵਿੱਚ iPhone 16e ਦੀ ਸ਼ੁਰੂਆਤੀ ਕੀਮਤ 59,900 ਰੁਪਏ ਹੈ। ਬੇਸ ਯਾਨੀ 128GB ਮਾਡਲ ਇਸ ਕੀਮਤ ‘ਤੇ ਉਪਲਬਧ ਹੋਵੇਗਾ। ਜਦੋਂ ਕਿ 256GB ਦੀ ਕੀਮਤ 69,900 ਰੁਪਏ ਅਤੇ 512GB ਦੀ ਕੀਮਤ 89,900 ਰੁਪਏ ਹੈ। iPhone 16e ਦੀ ਪ੍ਰੀ-ਬੁਕਿੰਗ 21 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਵਿਕਰੀ 28 ਫਰਵਰੀ ਤੋਂ ਸ਼ੁਰੂ ਹੋਵੇਗੀ। iPhone 16e ਨੂੰ ਕਾਲੇ ਅਤੇ ਚਿੱਟੇ ਰੰਗਾਂ ਵਿੱਚ ਖਰੀਦਿਆ ਜਾ ਸਕਦਾ ਹੈ।

 

 

ਪੰਜਾਬ ਸਰਕਾਰ ਲਿਆਏਗੀ ਮਾਨਸਿਕ ਸਿਹਤ ਨੀਤੀ: ਡਿਪੋਰਟ ਹੋਏ ਨੌਜਵਾਨਾਂ ਅਤੇ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਨੂੰ ਡਿਪਰੈਸ਼ਨ ਤੋਂ ਬਚਾਉਣ ਦੀ ਕੋਸ਼ਿਸ਼

0

ਪੰਜਾਬ ਸਰਕਾਰ ਲਿਆਏਗੀ ਮਾਨਸਿਕ ਸਿਹਤ ਨੀਤੀ: ਡਿਪੋਰਟ ਹੋਏ ਨੌਜਵਾਨਾਂ ਅਤੇ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਨੂੰ ਡਿਪਰੈਸ਼ਨ ਤੋਂ ਬਚਾਉਣ ਦੀ ਕੋਸ਼ਿਸ਼

– ਡਾ. ਬਲਬੀਰ ਸਿੰਘ ਨੇ ਮਾਨਸਿਕ ਸਿਹਤ ਨੀਤੀ ਬਣਾਉਣ ਲਈ ਮਾਹਿਰਾਂ ਨਾਲ ਕੀਤੀ ਵਿਚਾਰ-ਚਰਚਾ
– ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਪੰਜਾਬ ਬਣੇਗਾ ਮਾਡਲ ਸੂਬਾ : ਸਿਹਤ ਮੰਤਰੀ
– ਮਾਨਸਿਕ ਤੰਦਰੁਸਤੀ ਨੂੰ ਵਧਾਉਣ ਅਤੇ ਨਸ਼ਿਆਂ ਦੀ ਲਾਹਣਤ ਨੂੰ ਖਤਮ ਕਰਨ ਲਈ ਪ੍ਰਭਾਵੀ ਰਣਨੀਤੀ ਤਿਆਰ ਕਰੇਗਾ ਪੰਜਾਬ

ਚੰਡੀਗੜ੍ਹ, 20 ਫਰਵਰੀ 2025 – ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਦਾ ਡੱਟਵਾਂ ਮੁਕਾਬਲਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੱਕ ਵਿਆਪਕ ‘ਮਾਨਸਿਕ ਸਿਹਤ ਨੀਤੀ’ ਤਿਆਰ ਕਰਨ ਲਈ ਮਾਹਿਰਾਂ ਨਾਲ ਵਿਚਾਰ-ਚਰਚਾ ਕੀਤੀ।

‘‘ਪੰਜਾਬ ਦੀ ਤੰਦਰੁਸਤੀ ਦੀ ਯਾਤਰਾ: ਵਿਦ ਸਾਈਕੋਲਾਜੀਕਲ ਵੈਲ ਬੀਇੰਗ’’ ਵਿਸ਼ੇ ’ਤੇ ਮਾਹਿਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਮਾਨਸਿਕ ਸਿਹਤ ਅਤੇ ਤੰਦਰੁਸਤੀ ’ਤੇ ਕੇਂਦ੍ਰਿਤ ਵਿਆਪਕ ਪਹੁੰਚ ਨਾਲ ਨਸ਼ੇ ਦੀ ਲਾਹਣਤ ਨਾਲ ਨਜਿੱਠਣ ਦੀ ਵਚਨਬੱਧਤਾ ਦੁਹਰਾਈ। ਮਾਹਿਰਾਂ ਦੀ ਇਕੱਤਰਤਾ ਵਾਲੀ ਇਸ ਪਹਿਲਕਦਮੀ ਦਾ ਉਦੇਸ਼ ਮਨੋਵਿਗਿਆਨਕ ਤੰਦਰੁਸਤੀ ਨੂੰ ਵਧਾਉਣ ਅਤੇ ਸੂਬੇ ਵਿੱਚ ਨਸ਼ੇ ਦੇ ਖ਼ਤਰੇ ਨੂੰ ਠੱਲ੍ਹਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਬਣਾਉਣਾ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ਤੋਂ ਹੀ ਬਾਰਿਸ਼: 14 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

ਮੀਟਿੰਗ ਦੇ ਪਲੈਨਰੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇੱਕ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਬਣਾਉਣ ਨੂੰ ਤਰਜੀਹ ਦੇ ਰਹੀ ਹੈ।

ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਛੁਡਾਊ ਟੀਚੇ ਨੂੰ ਪ੍ਰਾਪਤ ਕਰਨ ਲਈ ਸਮਾਜ ਦੇ ਹਰੇਕ ਵਿਅਕਤੀ ਦੀ ਮਨੋਵਿਗਿਆਨਕ ਤੰਦਰੁਸਤੀ ਜ਼ਰੂਰੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਕੂਲੀ ਬੱਚੇ, ਕਿਸਾਨ, ਹਾਲ ਹੀ ਪ੍ਰਵਾਸ ਕੀਤੇ ਪੰਜਾਬੀਆਂ ਅਤੇ ਮਜ਼ਦੂਰਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਮਨੋਵਿਗਿਆਨਕ ਤੰਦਰੁਸਤੀ ‘ਤੇ ਕੇਂਦ੍ਰਿਤ ਸਲਾਹ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਨਸ਼ਾ ਕਰਨ ਵਾਲੇ ਕਿਸੇ ਵੀ ਰੁਝਾਨ ਨੂੰ ਰੋਕਿਆ ਜਾ ਸਕੇ।

ਨਸ਼ਿਆਂ ਦੀ ਸਪਲਾਈ ਨੂੰ ਕੰਟਰੋਲ ਕਰਨ ਵਿੱਚ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਕਰਨ ਵਾਲੇ ਵਿਅਕਤੀਆਂ ਲਈ ਪੁਨਰਵਾਸ ਉਪਬੰਧਾਂ (ਧਾਰਾ 64-ਏ ਦੇ ਤਹਿਤ) ਦੀ ਵਧੇਰੇ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਪਹੁੰਚ ਦਾ ਉਦੇਸ਼ ਸਮਾਜ ਵਿੱਚ ਉਨ੍ਹਾਂ ਦੇ ਮੁੜ ਏਕੀਕਰਨ ਨੂੰ ਸੁਖਾਲਾ ਬਣਾਉਣਾ ਹੈ।

ਡਾ. ਬਲਬੀਰ ਸਿੰਘ ਨੇ ਧਾਰਮਿਕ ਸੰਗਠਨਾਂ ਨਾਲ ਜੁੜਨ ਦਾ ਵਾਅਦਾ ਕਰਦੇ ਹੋਏ ਕਿਹਾ ਕਿ ਸਰਕਾਰ ਇਨ੍ਹਾਂ ਸੰਗਠਨਾਂ ਦੇ ਸਹਿਯੋਗ ਨਾਲ 4-5 ਨਵੇਂ ਪੁਨਰਵਾਸ ਕੇਂਦਰ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਇਸ ਤੋਂ ਇਲਾਵਾ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਿਹਤਰ ਸਲਾਹ ਪ੍ਰਦਾਨ ਕਰਨ ਵਾਸਤੇ ‘ਕਮਿਊਨਿਟੀ ਸਹਾਇਤਾ ਸਮੂਹ’ ਬਣਾਏ ਜਾਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਹ ਚੁਣੌਤੀਆਂ ਨੂੰ ਦੂਰ ਕਰਨ ਲਈ ਸਮਾਜ ਵੱਲੋਂ ਸਮਰਥਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਕੰਟਰੋਲ ਕਰਨ ਲਈ ਪੇਸ਼ ਕੀਤੀ ਇਹ ਨਵੀਂ ਨੀਤੀ ਨਸ਼ਿਆਂ ਵਿਰੁੱਧ ਜੰਗ ਵਿੱਚ ਪੰਜਾਬ ਨੂੰ ਇੱਕ ਮਸਾਲੀ ਸੂਬੇ ਵਜੋਂ ਸਥਾਪਿਤ ਕਰੇਗੀ।

ਹੁਨਰ ਵਿਕਾਸ ਰਾਹੀਂ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਸਸ਼ਕਤੀਕਰਨ ਕਰਨਾ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹੈ। ਸਿਹਤ ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਹਨ ਕਿ ਹਰੇਕ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਹੁਨਰ ਨਾਲ ਲੈਸ ਕਰਕੇ ਅਤੇ ਵੱਖ-ਵੱਖ ਰੋਜ਼ਗਾਰ ਪੈਦਾ ਕਰਨ ਵਾਲੀਆਂ ਯੋਜਨਾਵਾਂ ਰਾਹੀਂ ਉਹਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਕੇਂਦਰਾਂ ਵਿੱਚ ਮੁੜ ਵਸੇਬਾ ਕੀਤਾ ਜਾਣਾ ਚਾਹੀਦਾ ਹੈ। ਇਸ ਪਹੁੰਚ ਦਾ ਉਦੇਸ਼ ਉਨ੍ਹਾਂ ਦੀ ਰਿਕਵਰੀ ਅਤੇ ਸਮਾਜ ਵਿੱਚ ਮੁੜ ਏਕੀਕਰਨ ਲਈ ਸਥਾਈ ਸਹਾਇਤਾ ਪ੍ਰਦਾਨ ਕਰਨਾ ਹੈ।
ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।

ਇਸ ਸਬੰਧੀ ਮਾਨਸਿਕ ਸਿਹਤ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਚਾਰ ਪੈਨਲ ਚਰਚਾਵਾਂ ਕੀਤੀਆਂ ਗਈਆਂ, ਜਿਸ ਵਿੱਚ ਪੰਜਾਬ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ: ਕੀ ਸਾਨੂੰ ਸੁਧਾਰ ਕਰਨ ਦੀ ਲੋੜ ਹੈ?, ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਇਲਾਜ ਦੇ ਹਿੱਸੇ ਵਜੋਂ ਹੁਨਰ ਵਿਕਾਸ, ਪੰਜਾਬ ਮਾਨਸਿਕ ਸਿਹਤ ਨੀਤੀ (ਖਰੜੇ ‘ਤੇ ਚਰਚਾ) ਅਤੇ ਤਣਾਅ ਪ੍ਰਬੰਧਨ ਅਤੇ ਖੁਦਕੁਸ਼ੀ ਰੋਕਥਾਮ ਸ਼ਾਮਲ ਹਨ।

ਇਸ ਮੀਟਿੰਗ ਵਿੱਚ ਪ੍ਰੋਜੈਕਟ ਡਾਇਰੈਕਟਰ ਪੀਐਸਏਸੀਐਸ ਵਰਿੰਦਰ ਕੁਮਾਰ ਸ਼ਰਮਾ, ਐਮਡੀ ਐਨਐਚਐਮ ਘਨਸ਼ਿਆਮ ਥੋਰੀ, ਏਡੀਜੀਪੀ ਨੀਲਾਭ ਕਿਸ਼ੋਰ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ, ਪੀਜੀਆਈ ਦੇ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸੀਸ ਬਾਸੂ, ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟਰ ਡਾ. ਹਿਤਿੰਦਰ ਕੌਰ, ਡਾਇਰੈਕਟਰ (ਈਐਸਆਈ) ਡਾ. ਜਸਪ੍ਰੀਤ ਕੌਰ, ਡਾਇਰੈਕਟਰ ਮੈਡੀਕਲ ਸਿੱਖਿਆ ਡਾ. ਅਵਨੀਤ ਕੁਮਾਰ, ਏਪੀਡੀ ਡਾ. ਬੌਬੀ ਗੁਲਾਟੀ, ਏਡੀ (ਮਾਨਸਿਕ ਸਿਹਤ) ਡਾ. ਸੰਦੀਪ ਭੋਲਾ, ਐਡਵੋਕੇਟ ਜਸਤੇਜ ਸਿੰਘ (ਏਜੀ ਪੰਜਾਬ ਦੇ ਪ੍ਰਤੀਨਿਧੀ), ਕਰਨਲ ਰਾਜਿੰਦਰ ਸਿੰਘ (ਪ੍ਰਤੀਨਿਧੀ ਬਾਰੂ ਸਾਹਿਬ ਧਾਰਮਿਕ ਸੰਗਠਨ), ਨਾਰਕੋਟਿਕਸ ਅਨਾਮਿਸ ਦੇ ਨੁਮਾਇੰਦੇ ਅਤੇ ਐਸੋਸੀਏਸ਼ਨ ਆਫ਼ ਸਾਈਕਿਆਟ੍ਰਿਸਟਸ ਦੇ ਨੁਮਾਇੰਦੇ ਵੀ ਮੌਜੂਦ ਸਨ।

ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂ ‘ਸਿੱਖਾਂ ਨੂੰ ਡਿਪੋਰਟ’ ਕਰਨ ਵੇਲੇ ਉਹਨਾਂ ਦੀਆਂ ਪੱਗਾਂ ਲਾਹੁਣ ਦਾ ਮਸਲਾ ਕਿਉਂ ਨਹੀਂ ਚੁੱਕਦੇ: ਮਜੀਠੀਆ

0

ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂ ‘ਸਿੱਖਾਂ ਨੂੰ ਡਿਪੋਰਟ’ ਕਰਨ ਵੇਲੇ ਉਹਨਾਂ ਦੀਆਂ ਪੱਗਾਂ ਲਾਹੁਣ ਦਾ ਮਸਲਾ ਕਿਉਂ ਨਹੀਂ ਚੁੱਕਦੇ: ਮਜੀਠੀਆ

– ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਮਸਲਾ ਤੁਰੰਤ ਅਮਰੀਕੀ ਅਧਿਕਾਰੀਆਂ ਕੋਲ ਚੁੱਕਣ ਦੀ ਕੀਤੀ ਅਪੀਲ

ਚੰਡੀਗੜ੍ਹ, 20 ਫਰਵਰੀ 2025: ਸ਼੍ਰੋਮਣੀ ਅਕਾਲੀ ਦਲ ਨੇ ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂਆਂ ਨੂੰ ਆਖਿਆ ਕਿ ਉਹ ਅਮਰੀਕਾ ਤੋਂ ਸਿੱਖ ਨੌਜਵਾਨਾਂ ਨੂੰ ਡਿਪੋਰਟ ਕਰਨ ਦੇ ਵੇਲੇ ਉਹਨਾਂ ਦੀਆਂ ਦਸਤਾਰਾਂ ਲਾਹ ਕੇ ਕੂੜੇਦਾਨ ਵਿਚ ਸੁੱਟੇ ਜਾਣ ਦਾ ਮਾਮਲਾ ਚੁੱਕਣ ਅਤੇ ਪਾਰਟੀ ਨੇ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ ਜਿਸਨੂੰ ਤੁਰੰਤ ਹੱਲ ਕਰਨ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ: ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਹੀ ਹੈਰਾਨੀ ਹੋਈ ਹੈ ਕਿ ਅਮਰੀਕਾ ਤੋਂ ਸਿੱਖ ਨੌਜਵਾਨਾਂ ਨੂੰ ਡਿਪੋਰਟ ਕਰਨ ਵੇਲੇ ਅਮਰੀਕੀ ਪੁਲਿਸ ਅਧਿਕਾਰੀ ਦਸਤਾਰਾਂ ਲਾਹ ਕੇ ਕੂੜੇਦਾਨਾਂ ਵਿਚ ਸੁੱਟ ਰਹੇ ਹਨ। ਅਜਿਹਾ ਉਹਨਾਂ ਨੂੰ ਭਾਰਤ ਡਿਪੋਰਟ ਕਰਨ ਵੇਲੇ ਅਮਰੀਕੀ ਫੌਜ ਦੇ ਹਵਾਈ ਜਹਾਜ਼ ਵਿਚ ਸਵਾਰ ਕਰਨ ਵੇਲੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਨੁੱਖੀ ਅਧਿਕਾਰ ਉਲੰਘਣਾ ਹੈ।

ਮਜੀਠੀਆ ਨੇ ਹੋਰ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਸ਼ਾਕਾਹਾਰੀ ਨੌਜਵਾਨਾਂ ਨੂੰ ਜ਼ਬਰੀ ਗਊ ਮਾਸ ਖਾਣ ਲਈ ਮਜਬੂਰ ਕੀਤਾ ਗਿਆ ਜੋ ਕਿ ਗੰਭੀਰ ਉਲੰਘਣਾ ਹੈ। ਉਹਨਾਂ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਹੱਥਕੜੀਆਂ ਲਾਉਣ ਤੇ ਹੋਰ ਤਸੀਹੇ ਦੇਣ ਦੀ ਗੱਲ ਕੀ ਕਰਨੀ ਬਲਕਿ ਇਹਨਾਂ ਨੌਜਵਾਨਾਂ ਨਾਲ ਸਾਰੇ ਸਫਰ ਵੇਲੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਅਤੇ ਇਹ ਬਹੁਤ ਹੀ ਅਪਮਾਨਜਨਕ ਕਾਰਾ ਹੈ ਜੋ ਵਿਸ਼ਵ ਦਾ ਧਿਆਨ ਮੰਗਦਾ ਹੈ।

ਉਹਨਾਂ ਨੇ ਭਾਜਪਾ ਦੇ ਸਿੱਖ ਆਗੂਆਂ ਨੂੰ ਸਵਾਲ ਕੀਤਾ ਕਿ ਕੀ ਉਹ ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਚੁੱਕਣਗੇ ਅਤੇ ਕੀ ਪ੍ਰਧਾਨ ਮੰਤਰੀ ਇਹ ਮਸਲਾ ਆਪਣੇ ਮਿੱਤਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੋਲ ਚੁੱਕਣਗੇ ?

ਉਹਨਾਂ ਨੇ ਅਮਰੀਕਾ ਦੇ ਸਿੱਖ ਆਗੂਆਂ ਜਿਹਨਾਂ ਨੇ ਹਾਲ ਹੀ ਵਿਚ ਡੋਨਾਲਡ ਟਰੰਪ ਨੂੰ ਵੋਟਾਂ ਪਾਈਆਂ, ਨੂੰ ਆਖਿਆ ਕਿ ਉਹ ਇਹ ਮਸਲਾ ਉਹਨਾਂ ਕੋਲ ਚੁੱਕਣ। ਉਹਨਾਂ ਕਿਹਾ ਕਿ ਭਾਰਤ ਇਸ ਅਪਮਾਨ ਨੂੰ ਚੁਪਚੁਪੀਤੇ ਬਰਦਾਸ਼ਤ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਦੇਸ਼ ਨੂੰ ਆਪਣੇ ਨਾਗਰਿਕਾਂ ਦੇ ਮਾਣ ਸਨਮਾਨ ਲਈ ਖੜ੍ਹਾ ਹੋਣਾ ਪਵੇਗਾ।