Home Blog Page 878

ਪੰਜਾਬ ਸਰਕਾਰ ਲਿਆਏਗੀ ਮਾਨਸਿਕ ਸਿਹਤ ਨੀਤੀ: ਡਿਪੋਰਟ ਹੋਏ ਨੌਜਵਾਨਾਂ ਅਤੇ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਨੂੰ ਡਿਪਰੈਸ਼ਨ ਤੋਂ ਬਚਾਉਣ ਦੀ ਕੋਸ਼ਿਸ਼

0

ਪੰਜਾਬ ਸਰਕਾਰ ਲਿਆਏਗੀ ਮਾਨਸਿਕ ਸਿਹਤ ਨੀਤੀ: ਡਿਪੋਰਟ ਹੋਏ ਨੌਜਵਾਨਾਂ ਅਤੇ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਨੂੰ ਡਿਪਰੈਸ਼ਨ ਤੋਂ ਬਚਾਉਣ ਦੀ ਕੋਸ਼ਿਸ਼

– ਡਾ. ਬਲਬੀਰ ਸਿੰਘ ਨੇ ਮਾਨਸਿਕ ਸਿਹਤ ਨੀਤੀ ਬਣਾਉਣ ਲਈ ਮਾਹਿਰਾਂ ਨਾਲ ਕੀਤੀ ਵਿਚਾਰ-ਚਰਚਾ
– ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਪੰਜਾਬ ਬਣੇਗਾ ਮਾਡਲ ਸੂਬਾ : ਸਿਹਤ ਮੰਤਰੀ
– ਮਾਨਸਿਕ ਤੰਦਰੁਸਤੀ ਨੂੰ ਵਧਾਉਣ ਅਤੇ ਨਸ਼ਿਆਂ ਦੀ ਲਾਹਣਤ ਨੂੰ ਖਤਮ ਕਰਨ ਲਈ ਪ੍ਰਭਾਵੀ ਰਣਨੀਤੀ ਤਿਆਰ ਕਰੇਗਾ ਪੰਜਾਬ

ਚੰਡੀਗੜ੍ਹ, 20 ਫਰਵਰੀ 2025 – ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਦਾ ਡੱਟਵਾਂ ਮੁਕਾਬਲਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੱਕ ਵਿਆਪਕ ‘ਮਾਨਸਿਕ ਸਿਹਤ ਨੀਤੀ’ ਤਿਆਰ ਕਰਨ ਲਈ ਮਾਹਿਰਾਂ ਨਾਲ ਵਿਚਾਰ-ਚਰਚਾ ਕੀਤੀ।

‘‘ਪੰਜਾਬ ਦੀ ਤੰਦਰੁਸਤੀ ਦੀ ਯਾਤਰਾ: ਵਿਦ ਸਾਈਕੋਲਾਜੀਕਲ ਵੈਲ ਬੀਇੰਗ’’ ਵਿਸ਼ੇ ’ਤੇ ਮਾਹਿਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਮਾਨਸਿਕ ਸਿਹਤ ਅਤੇ ਤੰਦਰੁਸਤੀ ’ਤੇ ਕੇਂਦ੍ਰਿਤ ਵਿਆਪਕ ਪਹੁੰਚ ਨਾਲ ਨਸ਼ੇ ਦੀ ਲਾਹਣਤ ਨਾਲ ਨਜਿੱਠਣ ਦੀ ਵਚਨਬੱਧਤਾ ਦੁਹਰਾਈ। ਮਾਹਿਰਾਂ ਦੀ ਇਕੱਤਰਤਾ ਵਾਲੀ ਇਸ ਪਹਿਲਕਦਮੀ ਦਾ ਉਦੇਸ਼ ਮਨੋਵਿਗਿਆਨਕ ਤੰਦਰੁਸਤੀ ਨੂੰ ਵਧਾਉਣ ਅਤੇ ਸੂਬੇ ਵਿੱਚ ਨਸ਼ੇ ਦੇ ਖ਼ਤਰੇ ਨੂੰ ਠੱਲ੍ਹਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਬਣਾਉਣਾ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ਤੋਂ ਹੀ ਬਾਰਿਸ਼: 14 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

ਮੀਟਿੰਗ ਦੇ ਪਲੈਨਰੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇੱਕ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਬਣਾਉਣ ਨੂੰ ਤਰਜੀਹ ਦੇ ਰਹੀ ਹੈ।

ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਛੁਡਾਊ ਟੀਚੇ ਨੂੰ ਪ੍ਰਾਪਤ ਕਰਨ ਲਈ ਸਮਾਜ ਦੇ ਹਰੇਕ ਵਿਅਕਤੀ ਦੀ ਮਨੋਵਿਗਿਆਨਕ ਤੰਦਰੁਸਤੀ ਜ਼ਰੂਰੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਕੂਲੀ ਬੱਚੇ, ਕਿਸਾਨ, ਹਾਲ ਹੀ ਪ੍ਰਵਾਸ ਕੀਤੇ ਪੰਜਾਬੀਆਂ ਅਤੇ ਮਜ਼ਦੂਰਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਮਨੋਵਿਗਿਆਨਕ ਤੰਦਰੁਸਤੀ ‘ਤੇ ਕੇਂਦ੍ਰਿਤ ਸਲਾਹ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਨਸ਼ਾ ਕਰਨ ਵਾਲੇ ਕਿਸੇ ਵੀ ਰੁਝਾਨ ਨੂੰ ਰੋਕਿਆ ਜਾ ਸਕੇ।

ਨਸ਼ਿਆਂ ਦੀ ਸਪਲਾਈ ਨੂੰ ਕੰਟਰੋਲ ਕਰਨ ਵਿੱਚ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਕਰਨ ਵਾਲੇ ਵਿਅਕਤੀਆਂ ਲਈ ਪੁਨਰਵਾਸ ਉਪਬੰਧਾਂ (ਧਾਰਾ 64-ਏ ਦੇ ਤਹਿਤ) ਦੀ ਵਧੇਰੇ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਪਹੁੰਚ ਦਾ ਉਦੇਸ਼ ਸਮਾਜ ਵਿੱਚ ਉਨ੍ਹਾਂ ਦੇ ਮੁੜ ਏਕੀਕਰਨ ਨੂੰ ਸੁਖਾਲਾ ਬਣਾਉਣਾ ਹੈ।

ਡਾ. ਬਲਬੀਰ ਸਿੰਘ ਨੇ ਧਾਰਮਿਕ ਸੰਗਠਨਾਂ ਨਾਲ ਜੁੜਨ ਦਾ ਵਾਅਦਾ ਕਰਦੇ ਹੋਏ ਕਿਹਾ ਕਿ ਸਰਕਾਰ ਇਨ੍ਹਾਂ ਸੰਗਠਨਾਂ ਦੇ ਸਹਿਯੋਗ ਨਾਲ 4-5 ਨਵੇਂ ਪੁਨਰਵਾਸ ਕੇਂਦਰ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਇਸ ਤੋਂ ਇਲਾਵਾ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਿਹਤਰ ਸਲਾਹ ਪ੍ਰਦਾਨ ਕਰਨ ਵਾਸਤੇ ‘ਕਮਿਊਨਿਟੀ ਸਹਾਇਤਾ ਸਮੂਹ’ ਬਣਾਏ ਜਾਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਹ ਚੁਣੌਤੀਆਂ ਨੂੰ ਦੂਰ ਕਰਨ ਲਈ ਸਮਾਜ ਵੱਲੋਂ ਸਮਰਥਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਕੰਟਰੋਲ ਕਰਨ ਲਈ ਪੇਸ਼ ਕੀਤੀ ਇਹ ਨਵੀਂ ਨੀਤੀ ਨਸ਼ਿਆਂ ਵਿਰੁੱਧ ਜੰਗ ਵਿੱਚ ਪੰਜਾਬ ਨੂੰ ਇੱਕ ਮਸਾਲੀ ਸੂਬੇ ਵਜੋਂ ਸਥਾਪਿਤ ਕਰੇਗੀ।

ਹੁਨਰ ਵਿਕਾਸ ਰਾਹੀਂ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਸਸ਼ਕਤੀਕਰਨ ਕਰਨਾ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹੈ। ਸਿਹਤ ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਹਨ ਕਿ ਹਰੇਕ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਹੁਨਰ ਨਾਲ ਲੈਸ ਕਰਕੇ ਅਤੇ ਵੱਖ-ਵੱਖ ਰੋਜ਼ਗਾਰ ਪੈਦਾ ਕਰਨ ਵਾਲੀਆਂ ਯੋਜਨਾਵਾਂ ਰਾਹੀਂ ਉਹਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਕੇਂਦਰਾਂ ਵਿੱਚ ਮੁੜ ਵਸੇਬਾ ਕੀਤਾ ਜਾਣਾ ਚਾਹੀਦਾ ਹੈ। ਇਸ ਪਹੁੰਚ ਦਾ ਉਦੇਸ਼ ਉਨ੍ਹਾਂ ਦੀ ਰਿਕਵਰੀ ਅਤੇ ਸਮਾਜ ਵਿੱਚ ਮੁੜ ਏਕੀਕਰਨ ਲਈ ਸਥਾਈ ਸਹਾਇਤਾ ਪ੍ਰਦਾਨ ਕਰਨਾ ਹੈ।
ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।

ਇਸ ਸਬੰਧੀ ਮਾਨਸਿਕ ਸਿਹਤ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਚਾਰ ਪੈਨਲ ਚਰਚਾਵਾਂ ਕੀਤੀਆਂ ਗਈਆਂ, ਜਿਸ ਵਿੱਚ ਪੰਜਾਬ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ: ਕੀ ਸਾਨੂੰ ਸੁਧਾਰ ਕਰਨ ਦੀ ਲੋੜ ਹੈ?, ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਇਲਾਜ ਦੇ ਹਿੱਸੇ ਵਜੋਂ ਹੁਨਰ ਵਿਕਾਸ, ਪੰਜਾਬ ਮਾਨਸਿਕ ਸਿਹਤ ਨੀਤੀ (ਖਰੜੇ ‘ਤੇ ਚਰਚਾ) ਅਤੇ ਤਣਾਅ ਪ੍ਰਬੰਧਨ ਅਤੇ ਖੁਦਕੁਸ਼ੀ ਰੋਕਥਾਮ ਸ਼ਾਮਲ ਹਨ।

ਇਸ ਮੀਟਿੰਗ ਵਿੱਚ ਪ੍ਰੋਜੈਕਟ ਡਾਇਰੈਕਟਰ ਪੀਐਸਏਸੀਐਸ ਵਰਿੰਦਰ ਕੁਮਾਰ ਸ਼ਰਮਾ, ਐਮਡੀ ਐਨਐਚਐਮ ਘਨਸ਼ਿਆਮ ਥੋਰੀ, ਏਡੀਜੀਪੀ ਨੀਲਾਭ ਕਿਸ਼ੋਰ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ, ਪੀਜੀਆਈ ਦੇ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸੀਸ ਬਾਸੂ, ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟਰ ਡਾ. ਹਿਤਿੰਦਰ ਕੌਰ, ਡਾਇਰੈਕਟਰ (ਈਐਸਆਈ) ਡਾ. ਜਸਪ੍ਰੀਤ ਕੌਰ, ਡਾਇਰੈਕਟਰ ਮੈਡੀਕਲ ਸਿੱਖਿਆ ਡਾ. ਅਵਨੀਤ ਕੁਮਾਰ, ਏਪੀਡੀ ਡਾ. ਬੌਬੀ ਗੁਲਾਟੀ, ਏਡੀ (ਮਾਨਸਿਕ ਸਿਹਤ) ਡਾ. ਸੰਦੀਪ ਭੋਲਾ, ਐਡਵੋਕੇਟ ਜਸਤੇਜ ਸਿੰਘ (ਏਜੀ ਪੰਜਾਬ ਦੇ ਪ੍ਰਤੀਨਿਧੀ), ਕਰਨਲ ਰਾਜਿੰਦਰ ਸਿੰਘ (ਪ੍ਰਤੀਨਿਧੀ ਬਾਰੂ ਸਾਹਿਬ ਧਾਰਮਿਕ ਸੰਗਠਨ), ਨਾਰਕੋਟਿਕਸ ਅਨਾਮਿਸ ਦੇ ਨੁਮਾਇੰਦੇ ਅਤੇ ਐਸੋਸੀਏਸ਼ਨ ਆਫ਼ ਸਾਈਕਿਆਟ੍ਰਿਸਟਸ ਦੇ ਨੁਮਾਇੰਦੇ ਵੀ ਮੌਜੂਦ ਸਨ।

ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂ ‘ਸਿੱਖਾਂ ਨੂੰ ਡਿਪੋਰਟ’ ਕਰਨ ਵੇਲੇ ਉਹਨਾਂ ਦੀਆਂ ਪੱਗਾਂ ਲਾਹੁਣ ਦਾ ਮਸਲਾ ਕਿਉਂ ਨਹੀਂ ਚੁੱਕਦੇ: ਮਜੀਠੀਆ

0

ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂ ‘ਸਿੱਖਾਂ ਨੂੰ ਡਿਪੋਰਟ’ ਕਰਨ ਵੇਲੇ ਉਹਨਾਂ ਦੀਆਂ ਪੱਗਾਂ ਲਾਹੁਣ ਦਾ ਮਸਲਾ ਕਿਉਂ ਨਹੀਂ ਚੁੱਕਦੇ: ਮਜੀਠੀਆ

– ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਮਸਲਾ ਤੁਰੰਤ ਅਮਰੀਕੀ ਅਧਿਕਾਰੀਆਂ ਕੋਲ ਚੁੱਕਣ ਦੀ ਕੀਤੀ ਅਪੀਲ

ਚੰਡੀਗੜ੍ਹ, 20 ਫਰਵਰੀ 2025: ਸ਼੍ਰੋਮਣੀ ਅਕਾਲੀ ਦਲ ਨੇ ਅਮਰੀਕਾ ਅਤੇ ਭਾਜਪਾ ਦੇ ਸਿੱਖ ਆਗੂਆਂ ਨੂੰ ਆਖਿਆ ਕਿ ਉਹ ਅਮਰੀਕਾ ਤੋਂ ਸਿੱਖ ਨੌਜਵਾਨਾਂ ਨੂੰ ਡਿਪੋਰਟ ਕਰਨ ਦੇ ਵੇਲੇ ਉਹਨਾਂ ਦੀਆਂ ਦਸਤਾਰਾਂ ਲਾਹ ਕੇ ਕੂੜੇਦਾਨ ਵਿਚ ਸੁੱਟੇ ਜਾਣ ਦਾ ਮਾਮਲਾ ਚੁੱਕਣ ਅਤੇ ਪਾਰਟੀ ਨੇ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ ਜਿਸਨੂੰ ਤੁਰੰਤ ਹੱਲ ਕਰਨ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ: ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਹੀ ਹੈਰਾਨੀ ਹੋਈ ਹੈ ਕਿ ਅਮਰੀਕਾ ਤੋਂ ਸਿੱਖ ਨੌਜਵਾਨਾਂ ਨੂੰ ਡਿਪੋਰਟ ਕਰਨ ਵੇਲੇ ਅਮਰੀਕੀ ਪੁਲਿਸ ਅਧਿਕਾਰੀ ਦਸਤਾਰਾਂ ਲਾਹ ਕੇ ਕੂੜੇਦਾਨਾਂ ਵਿਚ ਸੁੱਟ ਰਹੇ ਹਨ। ਅਜਿਹਾ ਉਹਨਾਂ ਨੂੰ ਭਾਰਤ ਡਿਪੋਰਟ ਕਰਨ ਵੇਲੇ ਅਮਰੀਕੀ ਫੌਜ ਦੇ ਹਵਾਈ ਜਹਾਜ਼ ਵਿਚ ਸਵਾਰ ਕਰਨ ਵੇਲੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਨੁੱਖੀ ਅਧਿਕਾਰ ਉਲੰਘਣਾ ਹੈ।

ਮਜੀਠੀਆ ਨੇ ਹੋਰ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਸ਼ਾਕਾਹਾਰੀ ਨੌਜਵਾਨਾਂ ਨੂੰ ਜ਼ਬਰੀ ਗਊ ਮਾਸ ਖਾਣ ਲਈ ਮਜਬੂਰ ਕੀਤਾ ਗਿਆ ਜੋ ਕਿ ਗੰਭੀਰ ਉਲੰਘਣਾ ਹੈ। ਉਹਨਾਂ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਹੱਥਕੜੀਆਂ ਲਾਉਣ ਤੇ ਹੋਰ ਤਸੀਹੇ ਦੇਣ ਦੀ ਗੱਲ ਕੀ ਕਰਨੀ ਬਲਕਿ ਇਹਨਾਂ ਨੌਜਵਾਨਾਂ ਨਾਲ ਸਾਰੇ ਸਫਰ ਵੇਲੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਅਤੇ ਇਹ ਬਹੁਤ ਹੀ ਅਪਮਾਨਜਨਕ ਕਾਰਾ ਹੈ ਜੋ ਵਿਸ਼ਵ ਦਾ ਧਿਆਨ ਮੰਗਦਾ ਹੈ।

ਉਹਨਾਂ ਨੇ ਭਾਜਪਾ ਦੇ ਸਿੱਖ ਆਗੂਆਂ ਨੂੰ ਸਵਾਲ ਕੀਤਾ ਕਿ ਕੀ ਉਹ ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਚੁੱਕਣਗੇ ਅਤੇ ਕੀ ਪ੍ਰਧਾਨ ਮੰਤਰੀ ਇਹ ਮਸਲਾ ਆਪਣੇ ਮਿੱਤਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੋਲ ਚੁੱਕਣਗੇ ?

ਉਹਨਾਂ ਨੇ ਅਮਰੀਕਾ ਦੇ ਸਿੱਖ ਆਗੂਆਂ ਜਿਹਨਾਂ ਨੇ ਹਾਲ ਹੀ ਵਿਚ ਡੋਨਾਲਡ ਟਰੰਪ ਨੂੰ ਵੋਟਾਂ ਪਾਈਆਂ, ਨੂੰ ਆਖਿਆ ਕਿ ਉਹ ਇਹ ਮਸਲਾ ਉਹਨਾਂ ਕੋਲ ਚੁੱਕਣ। ਉਹਨਾਂ ਕਿਹਾ ਕਿ ਭਾਰਤ ਇਸ ਅਪਮਾਨ ਨੂੰ ਚੁਪਚੁਪੀਤੇ ਬਰਦਾਸ਼ਤ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਦੇਸ਼ ਨੂੰ ਆਪਣੇ ਨਾਗਰਿਕਾਂ ਦੇ ਮਾਣ ਸਨਮਾਨ ਲਈ ਖੜ੍ਹਾ ਹੋਣਾ ਪਵੇਗਾ।

ਨਾਗਪੁਰ ਹਵਾਈ ਅੱਡੇ ‘ਤੇ ਬੰਗਲਾਦੇਸ਼ ਏਅਰਲਾਈਨਜ਼ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, 396 ਯਾਤਰੀ ਸਨ ਸਵਾਰ

0

ਨਾਗਪੁਰ ਹਵਾਈ ਅੱਡੇ ‘ਤੇ ਬੰਗਲਾਦੇਸ਼ ਏਅਰਲਾਈਨਜ਼ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, 396 ਯਾਤਰੀ ਸਨ ਸਵਾਰ

ਬੰਗਲਾਦੇਸ਼ ਏਅਰਲਾਈਨਜ਼ ਦੇ ਜਹਾਜ਼ ਨੇ ਦੇਰ ਰਾਤ ਨਾਗਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ। ਇਹ ਜਹਾਜ਼ ਢਾਕਾ ਤੋਂ ਦੁਬਈ ਜਾ ਰਿਹਾ ਸੀ। ਤਕਨੀਕੀ ਖਰਾਬੀ ਕਾਰਨ ਨਾਗਪੁਰ ‘ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਹਾਜ਼ ਦੇ ਸਾਰੇ ਯਾਤਰੀ ਸੁਰੱਖਿਅਤ ਹਨ।

ਜਹਾਜ਼ ‘ਚ 396 ਯਾਤਰੀ ਅਤੇ 12 ਚਾਲਕ ਦਲ ਦੇ ਮੈਂਬਰ ਸਵਾਰ

ਢਾਕਾ ਤੋਂ ਦੁਬਈ ਜਾ ਰਹੇ ਬੰਗਲਾਦੇਸ਼ ਏਅਰਲਾਈਨਜ਼ ਦੇ ਜਹਾਜ਼ ਨੂੰ ਮਹਾਰਾਸ਼ਟਰ ਦੇ ਨਾਗਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਹਾਜ਼ ਵਿੱਚ 396 ਯਾਤਰੀ ਅਤੇ 12 ਚਾਲਕ ਦਲ ਦੇ ਮੈਂਬਰ ਸਵਾਰ ਸਨ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਤਕਨੀਕੀ ਖਰਾਬੀ ਕਾਰਨ ਬੁੱਧਵਾਰ ਅੱਧੀ ਰਾਤ ਦੇ ਕਰੀਬ ਜਹਾਜ਼ ਦਾ ਰੂਟ ਬਦਲ ਦਿੱਤਾ ਗਿਆ ਅਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ।

ਕਿਸਾਨਾਂ ਦੀ 22 ਫਰਵਰੀ ਨੂੰ ਕੇਂਦਰ ਨਾਲ ਮੀਟਿੰਗ, 21 ਫਰਵਰੀ ਨੂੰ ਮਨਾਈ ਜਾਵੇਗੀ ਕਿਸਾਨ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ

 

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ਤੋਂ ਹੀ ਬਾਰਿਸ਼: 14 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

0

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ਤੋਂ ਹੀ ਬਾਰਿਸ਼: 14 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

ਚੰਡੀਗੜ੍ਹ, 20 ਫਰਵਰੀ 2025 – ਪੰਜਾਬ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਰਾਤ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: ਚੈਂਪੀਅਨਜ਼ ਟਰਾਫੀ: ਅੱਜ ਭਾਰਤ ਦਾ ਪਹਿਲਾ ਮੈਚ ਬੰਗਲਾਦੇਸ਼ ਨਾਲ: ਟੀਮ ਇੰਡੀਆ ਪਿਛਲੀ ਵਾਰ ਇਸੇ ਟੀਮ ਨੂੰ ਹਰਾ ਕੇ ਪਹੁੰਚੀ ਸੀ ਫਾਈਨਲ ‘ਚ

ਹਾਲਾਂਕਿ, ਇਹ ਰਾਜ ਵਿੱਚ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 27.8 ਡਿਗਰੀ ਸੈਲਸੀਅਸ ਪਟਿਆਲਾ ਵਿੱਚ ਦਰਜ ਕੀਤਾ ਗਿਆ। ਇਹ ਬਦਲਾਅ ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਦੇਖੇ ਜਾ ਰਹੇ ਹਨ।

ਕੱਲ੍ਹ ਯਾਨੀ ਬੁੱਧਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਬੱਦਲਵਾਈ ਰਹੀ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ, ਸੰਗਰੂਰ, ਪਟਿਆਲਾ, ਮਾਨਸਾ ਅਤੇ ਬਠਿੰਡਾ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਕਿਸਾਨਾਂ ਦੀ 22 ਫਰਵਰੀ ਨੂੰ ਕੇਂਦਰ ਨਾਲ ਮੀਟਿੰਗ, 21 ਫਰਵਰੀ ਨੂੰ ਮਨਾਈ ਜਾਵੇਗੀ ਕਿਸਾਨ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ

0

ਕਿਸਾਨਾਂ ਦੀ 22 ਫਰਵਰੀ ਨੂੰ ਕੇਂਦਰ ਨਾਲ ਮੀਟਿੰਗ, 21 ਫਰਵਰੀ ਨੂੰ ਮਨਾਈ ਜਾਵੇਗੀ ਕਿਸਾਨ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ

ਚੰਡੀਗੜ੍ਹ, 20 ਫਰਵਰੀ: ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਚੰਡੀਗੜ੍ਹ ‘ਚ ਛੇਵੇਂ ਗੇੜ ਦੀ ਮੀਟਿੰਗ 22 ਫਰਵਰੀ ਨੂੰ ਸ਼ਾਮ 6 ਵਜੇ ਹੋਣ ਜਾ ਰਹੀ ਹੈ। ਇਸ ਮੀਟਿੰਗ ਸਬੰਧੀ ਕੇਂਦਰ ਸਰਕਾਰ ਵੱਲੋਂ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਲੋਕਾਂ ਤੋਂ ਸੁਝਾਅ ਲੈਣ ਦਾ ਫੈਸਲਾ ਕੀਤਾ ਹੈ। ਲੋਕ ਖਨੌਰੀ, ਸ਼ੰਭੂ ਜਾਂ ਰਤਨਪੁਰਾ ਮੋਰਚੇ ‘ਤੇ ਪਹੁੰਚ ਕੇ ਆਪਣੇ ਸੁਝਾਅ ਦੇ ਸਕਦੇ ਹਨ। ਇਸ ਤੋਂ ਇਲਾਵਾ ਮੇਲ ‘ਤੇ ਵੀ ਸੁਝਾਅ ਦਿੱਤੇ ਜਾ ਸਕਣਗੇ। ਅੱਜ (20 ਫਰਵਰੀ) ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੀਡੀਆ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਅਹਿਮ ਐਲਾਨ ਵੀ ਕਰਨਗੇ।

21 ਫਰਵਰੀ ਨੂੰ ਸ਼ਰਧਾਂਜਲੀ ਸਮਾਗਮ

ਦੱਸ ਦਈਏ ਕਿ ਅੰਦੋਲਨ ਵਿੱਚ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ 21 ਫਰਵਰੀ ਨੂੰ ਕਿਸਾਨਾਂ ਵੱਲੋਂ ਮਨਾਈ ਜਾ ਰਹੀ ਹੈ। ਇਸ ਦੌਰਾਨ ਸ਼ੁਭਕਰਨ ਦੇ ਪਿੰਡ ਬੱਲੋ (ਬਠਿੰਡਾ) ਅਤੇ ਤਿੰਨੋਂ ਬਾਰਡਰਾਂ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਏ ਜਾਣਗੇ। ਸ਼ੁਭਕਰਨ ਦੀ ਬਰਸੀ ਤੋਂ ਪਹਿਲਾਂ ਕਿਸਾਨਾਂ ਦਾ ਇੱਕ ਜਥਾ ਸਿਰਸਾ ਤੋਂ ਪੈਦਲ ਬੱਲੋ ਪਿੰਡ ਲਈ ਰਵਾਨਾ ਹੋਇਆ ਹੈ।

ਵਿੱਕੀ ਕੌਸ਼ਲ ਦੀ ਫਿਲਮ Chhava ਐਮਪੀ ‘ਚ ਹੋਈ ਟੈਕਸ ਫਰੀ, ਸ਼ਿਵਾਜੀ ਮਹਾਰਾਜ ਦੀ ਜਯੰਤੀ ਮੌਕੇ ਮੁੱਖ ਮੰਤਰੀ ਦਾ ਐਲਾਨ

ਚੈਂਪੀਅਨਜ਼ ਟਰਾਫੀ: ਅੱਜ ਭਾਰਤ ਦਾ ਪਹਿਲਾ ਮੈਚ ਬੰਗਲਾਦੇਸ਼ ਨਾਲ: ਟੀਮ ਇੰਡੀਆ ਪਿਛਲੀ ਵਾਰ ਇਸੇ ਟੀਮ ਨੂੰ ਹਰਾ ਕੇ ਪਹੁੰਚੀ ਸੀ ਫਾਈਨਲ ‘ਚ

0

ਚੈਂਪੀਅਨਜ਼ ਟਰਾਫੀ: ਅੱਜ ਭਾਰਤ ਦਾ ਪਹਿਲਾ ਮੈਚ ਬੰਗਲਾਦੇਸ਼ ਨਾਲ: ਟੀਮ ਇੰਡੀਆ ਪਿਛਲੀ ਵਾਰ ਇਸੇ ਟੀਮ ਨੂੰ ਹਰਾ ਕੇ ਪਹੁੰਚੀ ਸੀ ਫਾਈਨਲ ‘ਚ

ਨਵੀਂ ਦਿੱਲੀ, 20 ਫਰਵਰੀ 2025 – ਭਾਰਤੀ ਟੀਮ ਅੱਜ ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਬੰਗਲਾਦੇਸ਼ ਖ਼ਿਲਾਫ਼ ਮੈਚ ਨਾਲ ਕਰੇਗੀ। ਦੋਵੇਂ ਟੀਮਾਂ ਗਰੁੱਪ-ਏ ਵਿੱਚ ਸ਼ਾਮਲ ਹਨ। ਇਹ ਮੈਚ ਅੱਜ 20 ਫਰਵਰੀ ਨੂੰ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ ਅਤੇ ਟਾਸ- ਦੁਪਹਿਰ 2:00 ਵਜੇ ਹੋਵੇਗਾ ਅਤੇ ਮੈਚ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਟੀਮ ਇੰਡੀਆ ਆਸਟ੍ਰੇਲੀਆ ਦੇ ਨਾਲ ਟੂਰਨਾਮੈਂਟ ਦੀ ਸਭ ਤੋਂ ਸਫਲ ਟੀਮ ਹੈ। ਦੋਵਾਂ ਨੇ 2-2 ਖਿਤਾਬ ਜਿੱਤੇ ਹਨ। ਇਸ ਦੌਰਾਨ, ਬੰਗਲਾਦੇਸ਼ ਆਪਣੇ ਪਹਿਲੇ ਖਿਤਾਬ ਦੀ ਤਲਾਸ਼ ਵਿੱਚ ਹੈ।

ਇਹ ਵੀ ਪੜ੍ਹੋ: ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

ਇਸ ਟੂਰਨਾਮੈਂਟ ਦੇ ਇਤਿਹਾਸ ਵਿੱਚ ਭਾਰਤ ਅਤੇ ਬੰਗਲਾਦੇਸ਼ ਸਿਰਫ਼ ਇੱਕ ਵਾਰ ਹੀ ਆਹਮੋ-ਸਾਹਮਣੇ ਹੋਏ ਹਨ। ਇਹ ਮੈਚ 2017 ਦੇ ਸੀਜ਼ਨ ਵਿੱਚ ਹੋਇਆ ਸੀ। ਫਿਰ ਬਰਮਿੰਘਮ ਵਿੱਚ ਖੇਡੇ ਗਏ ਸੈਮੀਫਾਈਨਲ ਵਿੱਚ, ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ। ਇਸ ਵਿੱਚ ਕਪਤਾਨ ਰੋਹਿਤ ਸ਼ਰਮਾ ਨੇ 123 ਦੌੜਾਂ ਦੀ ਅਜੇਤੂ ਪਾਰੀ ਖੇਡੀ ਸੀ।

ਭਾਰਤ ਆਹਮੋ-ਸਾਹਮਣੇ ਮੈਚਾਂ ਵਿੱਚ ਅੱਗੇ ਹੈ। ਕੁੱਲ ਮਿਲਾ ਕੇ, ਦੋਵੇਂ ਟੀਮਾਂ ਇੱਕ ਰੋਜ਼ਾ ਮੈਚਾਂ ਵਿੱਚ 41 ਵਾਰ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੀਆਂ ਹਨ। ਇਸ ਵਿੱਚ ਭਾਰਤ ਨੇ 32 ਮੈਚ ਜਿੱਤੇ ਅਤੇ ਬੰਗਲਾਦੇਸ਼ ਨੇ 8 ਮੈਚ ਜਿੱਤੇ। ਜਦੋਂ ਕਿ 1 ਮੈਚ ਦਾ ਨਤੀਜਾ ਨਹੀਂ ਨਿਕਲ ਸਕਿਆ। ਦੋਵੇਂ ਟੀਮਾਂ ਆਖਰੀ ਵਾਰ 2023 ਵਿਸ਼ਵ ਕੱਪ ਦੌਰਾਨ ਇੱਕ ਰੋਜ਼ਾ ਮੈਚਾਂ ਵਿੱਚ ਇੱਕ ਦੂਜੇ ਦਾ ਸਾਹਮਣਾ ਕਰ ਰਹੀਆਂ ਸਨ। ਭਾਰਤ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤਿਆ ਸੀ।

ਵਿੱਕੀ ਕੌਸ਼ਲ ਦੀ ਫਿਲਮ Chhava ਐਮਪੀ ‘ਚ ਹੋਈ ਟੈਕਸ ਫਰੀ, ਸ਼ਿਵਾਜੀ ਮਹਾਰਾਜ ਦੀ ਜਯੰਤੀ ਮੌਕੇ ਮੁੱਖ ਮੰਤਰੀ ਦਾ ਐਲਾਨ

0

ਵਿੱਕੀ ਕੌਸ਼ਲ ਦੀ ਫਿਲਮ Chhava ਐਮਪੀ ‘ਚ ਹੋਈ ਟੈਕਸ ਫਰੀ, ਸ਼ਿਵਾਜੀ ਮਹਾਰਾਜ ਦੀ ਜਯੰਤੀ ਮੌਕੇ ਮੁੱਖ ਮੰਤਰੀ ਦਾ ਐਲਾਨ

ਨਵੀ ਦਿੱਲੀ : ਇਕ ਅਹਿਮ ਫੈਸਲਾ ਲੈਂਦੇ ਹੋਏ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਵਿੱਕੀ ਕੌਸ਼ਲ ਦੀ ਫਿਲਮ ‘ਛਾਵਾ’ ਨੂੰ ਸੂਬੇ ‘ਚ ਟੈਕਸ ਮੁਕਤ ਕਰ ਦਿੱਤਾ ਹੈ। ਇਹ ਫਿਲਮ ਮਹਾਨ ਮਰਾਠਾ ਸ਼ਾਸਕ ਛਤਰਪਤੀ ਸੰਭਾਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਹੈ। ਮੋਹਨ ਯਾਦਵ ਨੇ ਬੁੱਧਵਾਰ ਨੂੰ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਜਯੰਤੀ ਦੇ ਮੌਕੇ ‘ਤੇ ਇਕ ਜਨ ਸਭਾ ‘ਚ ਇਸ ਦਾ ਐਲਾਨ ਕੀਤਾ।

ਐਕਸ ‘ਤੇ ਕੀਤਾ ਐਲਾਨ

ਸੀਐਮ ਮੋਹਨ ਯਾਦਵ ਨੇ ਐਕਸ ‘ਤੇ ਲਿਖਿਆ- “ਛਤਰਪਤੀ ਸ਼ਿਵਾਜੀ ਮਹਾਰਾਜ ਜੀ ਦੀ ਜਯੰਤੀ ਦੇ ਮੌਕੇ ‘ਤੇ, ਮੈਂ ਉਨ੍ਹਾਂ ਦੇ ਪੁੱਤਰ ਸੰਭਾਜੀ ਮਹਾਰਾਜ ‘ਤੇ ਆਧਾਰਿਤ ਹਿੰਦੀ ਫਿਲਮ ‘ਛਾਵਾ’ ਨੂੰ ਟੈਕਸ ਮੁਕਤ ਰਿਲੀਜ਼ ਕਰਨ ਦਾ ਐਲਾਨ ਕਰਦਾ ਹਾਂ” ਦੱਸ ਦਈਏ ਕਿ ਲਕਸ਼ਮਣ ਉਟੇਕਰ ​​ਦੁਆਰਾ ਨਿਰਦੇਸ਼ਿਤ ਅਤੇ ਦਿਨੇਸ਼ ਵਿਜਨ ਦੀ ਮੈਡੌਕ ਫਿਲਮਜ਼ ਦੁਆਰਾ ਨਿਰਮਿਤ ਇੱਕ ਇਤਿਹਾਸਕ ਐਕਸ਼ਨ ਫਿਲਮ ਹੈ। ਇਸ ‘ਚ ਵਿੱਕੀ ਕੌਸ਼ਲ ਨੇ ਛਤਰਪਤੀ ਸੰਭਾਜੀ ਮਹਾਰਾਜ ਦਾ ਕਿਰਦਾਰ ਨਿਭਾਇਆ, ਰਸ਼ਮਿਕਾ ਮੰਡਨਾ ਨੇ ਯਸੂਬਾਈ ਭੌਂਸਲੇ ਦਾ ਕਿਰਦਾਰ ਨਿਭਾਇਆ ਹੈ।

ਅਮਰੀਕਾ ‘ਚ ਫਿਰ ਜਹਾਜ਼ ਹਾਦਸਾ, ਐਰੀਜ਼ੋਨਾ ‘ਚ ਦੋ ਛੋਟੇ ਜਹਾਜ਼ ਟਕਰਾਏ

ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

0

ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

– ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੈਮੀ ਓਪਨ ਏਰੀਏ ਵਿੱਚ ਛੱਡੇ ਗਏ ਨੰਨ੍ਹੇ ਟਾਈਗਰ
– ਵੈਟਰਨਰੀ ਹਸਪਤਾਲ ਦਾ ਨਵੀਨੀਕਰਨ ਸਮੇਤ ਹੋਰ ਪ੍ਰੋਜੈਕਟਾਂ ਦਾ ਉਦਘਾਟਨ
– ਜੰਗਲੀ ਜੀਵ ਸੁਰੱਖਿਆ ਵਿਭਾਗ ਵੰਨ ਸੁਵੰਨੀਆਂ ਗਤੀਵਿਧੀਆਂ ਰਾਹੀਂ ਜੰਗਲੀ ਜੀਵਾਂ ਦੀ ਪ੍ਰਤੀ ਸੰਵੇਦਨਸ਼ੀਲਤਾ ਵਧਾਉਣ ਲਈ ਲਗਾਤਾਰ ਯਤਨਸ਼ੀਲ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 20 ਫਰਵਰੀ 2025 – ਪੰਜਾਬ ਵਿੱਚ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਢੁਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਦੀ ਨੀਤੀ ਨੂੰ ਅੱਗੇ ਤੋਰਦੇ ਹੋਏ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬੀਤੇ ਦਿਨ ਛੱਤਬੀੜ ਚਿੜੀਆਘਰ ਵਿਖੇ ਨਵ ਜੰਮੇ ਟਾਈਗਰ ਦੇ ਬੱਚਿਆਂ ਨੂੰ ਇਨਟੈਂਸਿਵ ਕੇਅਰ ਵਿੱਚੋਂ ਵੱਡੇ ਘਰ (ਕਰਾਲ) ਵਿੱਚ ਛੱਡਿਆ। ਇਹ ਜਿਕਰਯੋਗ ਹੈ ਕਿ ਮਾਦਾ ਗੌਰੀ (ਚਿੱਟੀ ਟਾਈਗਰ) ਅਤੇ ਨਰ ਅਰਜੁਨ (ਪੀਲਾ ਟਾਈਗਰ) ਦੇ ਆਪਸੀ ਮੇਲ ਨਾਲ ਅਕਤੂਬਰ 31, 2024 ਨੂੰ ਦਿਵਾਲੀ ਵਾਲੀ ਰਾਤ ਤਕਰੀਬਨ 12 ਵਜੇ ਦੋ ਬੱਚੇ ਜਿੰਨ੍ਹਾ ਵਿੱਚ ਇੱਕ ਚਿੱਟਾ ਅਤੇ ਇੱਕ ਪੀਲਾ ਸੀ, ਦਾ ਜਨਮ ਹੋਇਆ। ਮੰਤਰੀ ਨੇ ਦੱਸਿਆ ਕਿ ਇਹ ਦੋਵੇ ਬੱਚੇ ਤੰਦਰੁਸਤ ਹਨ ਅਤੇ ਇਹਨਾਂ ਨੂੰ ਇੱਕ ਵੈਕਸਿਨ ਹੋਰ ਦੇਣ ਉਪਰੰਤ ਆਮ ਦਰਸ਼ਕਾਂ ਦੇ ਦੇਖਣ ਲਈ ਪਿੰਜਰੇ (ਐਨਕਲੋਜ਼ਰ) ਵਿੱਚ ਛੱਡਿਆ ਜਾਵੇਗਾ।

ਇਹ ਵੀ ਪੜ੍ਹੋ: CM ਮਾਨ ਵੱਲੋਂ ਰਾਵੀ-ਬਿਆਸ ਜਲ ਟ੍ਰਿਬਿਊਨਲ ਨਾਲ ਮੀਟਿੰਗ: ਕਿਹਾ ਹੋਰਨਾਂ ਸੂਬਿਆਂ ਨੂੰ ਦੇਣ ਲਈ ਇੱਕ ਬੂੰਦ ਪਾਣੀ ਵੀ ਵਾਧੂ ਨਹੀਂ

ਇਸ ਤੋਂ ਇਲਾਵਾ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿਖੇ ਸਾਲ 2024-25 ਦੌਰਾਨ ਪੰਜਾਬ ਸਰਕਾਰ ਵੱਲੋਂ ਦਿੱਤੇ ਫੰਡਾਂ ਵਿੱਚੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਵਿੱਚੋਂ ਹੇਠ ਲਿਖੇ ਕੰਮ ਪੂਰੇ ਹੋਣ ਉਪਰੰਤ ਉਦਘਾਟਨ ਕੀਤਾ। ਇਨ੍ਹਾਂ ਵਿੱਚ ਵੈਟਰਨਰੀ ਹਸਪਤਾਲ ਦੇ ਪੁਰਾਣੇ ਪ੍ਰਸ਼ਾਸਨਿਕ ਬਲਾਕ ਦਾ ਨਵੀਨੀਕਰਨ ਹੋਣ ਉਪਰੰਤ ਉਦਘਾਟਨ ਸ਼ਾਮਿਲ ਸੀ। ਇਸ ਵਿੱਚ ਇੱਕ ਸੀਨੀਅਰ ਵੈਟਰਨਰੀ ਅਫਸਰ ਦਾ ਦਫਤਰ, ਵੈਟਰਨਰੀ ਇੰਸਪੈਕਟਰ ਦਾ ਦਫਤਰ, ਵੈਟਰਨਰੀ ਸਟਾਫ ਦਾ ਕਮਰਾ, ਲੈਬੋਰੇਟਰੀ-1 ਅਤੇ ਲੈਬੋਰੇਟਰੀ-2, ਡਿਸਪੈਂਸਰੀ, ਰਿਸਰਚ ਰੂਮ, ਪੈਂਟਰੀ ਅਤੇ ਦੋ ਵਾਸ਼ਰੂਮ ਸਾਮਿਲ ਹਨ।

ਇਸ ਤੋਂ ਇਲਾਵਾ 3500 ਵਰਗਮੀਟਰ ਸਰਵਿਸ ਸਰਕੂਲੇਸ਼ਨ ਪਾਥ ਦਾ ਕੰਮ ਪੂਰਾ ਹੋਣ ਉਪਰੰਤ ਸਰਵਿਸ ਪਾਥ ਨੂੰ ਸਟਾਫ ਦੇ ਆਉਣ ਜਾਣ ਲਈ, ਫੀਡ ਫੋਡਰ ਦੇ ਵਾਹਨ ਅਤੇ ਬੈਸਟ ਐਨੀਮਲ ਮੈਨੇਜਮੈਂਟ ਪ੍ਰੈਕਟਿਸ ਲਾਗੂ ਕਰਨ ਵਾਸਤੇ ਸਰਵਿਸ ਪਾਥ ਦਾ ਉਦਘਾਟਨ ਕੀਤਾ ਅਤੇ ਸਟਾਫ ਨੂੰ ਸਮਰਪਿਤ ਕੀਤਾ। ਇਸ ਨਾਲ ਜਾਨਵਰਾਂ ਜਾਂ ਆਮ ਜਨਤਾ ਨੂੰ ਬਿਨਾਂ ਔਕੜ ਤੋਂ ਜਾਨਵਰਾਂ ਦੇ ਘਰਾਂ ਵਿੱਚ ਫੀਡ/ਚਾਰਾ ਆਦਿ ਦੀ ਸਪਲਾਈ ਕੀਤੀ ਜਾ ਸਕੇਗੀ। ਇਹ ਇੱਕ ਆਧੁਨਿਕ ਚਿੜੀਆਘਰ ਦੀ ਨਿਸ਼ਾਨੀ ਹੈ। ਇੰਨਾ ਹੀ ਨਹੀਂ ਸਗੋਂ 3200 ਵਰਗਮੀਟਰ ( 800 ਮੀਟਰ ਲੰਬਾਂ ਅਤੇ 4 ਮੀਟਰ ਚੌੜਾ) ਲੰਬਾ ਵਿਜੀਟਰ ਪਾਥ ਦਰਸ਼ਕਾਂ ਦੀ ਸਹੂਲਤ ਲਈ ਵੱਖ ਵੱਖ ਪਿੰਜਰਿਆਂ ਦੇ ਸਾਹਮਣੇ ਬਣਾਇਆ ਗਿਆ ਹੈ, ਉਹ ਵੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਤੋਂ ਛੁੱਟ ਚਿੜੀਆਘਰ ਛੱਤਬੀੜ ਵਿਖੇ ਰਾਤ ਸਮੇਂ ਕੰਮ ਕਰਨ ਵਾਲੇ ਚੌਕੀਦਾਰਾਂ ਵਾਸਤੇ ਨਵੇਂ ਬਣੇ ਦੋ ਨਾਈਟ ਸੈਲਟਰ ਦਾ ਉਦਘਾਟਨ ਕੀਤਾ ਅਤੇ ਸਟਾਫ ਨੂੰ ਸਮਰਪਿਤ ਕੀਤਾ ਅਤੇ ਪੰਜਾਬ ਜ਼ੂਜ਼ ਡਿਵੈਲਪਮੈਂਟ ਸੋਸਾਇਟੀ ਦੇ ਲੋਗੋ ਦੀ ਵੀ ਘੁੰਡ ਚੁਕਾਈ ਕੀਤੀ ਗਈ।

ਇਸਤੋਂ ਇਲਾਵਾ ਮੰਤਰੀ ਵੱਲੋਂ ਪਾਰਕਿੰਗ ਸਟੈਂਡ ਫਾਰ ਵਾਈਲਡਲਾਈਫ ਸਫਾਰੀ ਬੱਸਾਂ, ਵਿਜੀਟਰ ਸ਼ੈਲਟਰ ਨੇੜੇ ਲਾਇਨ ਸਫਾਰੀ ਕੰਟੀਨ ਅਤੇ ਸ਼ੈਲੋਲੇਕ ਕੰਟੀਨ, ਮਗਰਮੱਛ ਇਨਕਲੋਜਰ, ਪਾਰਕਿੰਗ ਸਟੈਂਡ ਫਾਰ ਬੈਟਰੀ ਓਪਰੇਟਡ ਵਹੀਕਲ (ਬੀ.ਓ.ਟੀ.) ਅਤੇ ਫੀਡਿੰਗ ਪਲੇਟਫਾਰਮ ਫਾਰ ਅੰਗੂਲੇਟਸ ਇਨ ਡੀਅਰ ਸਫਾਰੀ ਆਦਿ ਕੰਮਾਂਦਾ ਨਿਰੀਖਣ ਵੀ ਕੀਤਾ ਗਿਆ।

ਇਸ ਮੌਕੇ ਸ਼੍ਰੀ ਕਟਾਰੂਚੱਕ ਨੇ ਦੱਸਿਆ ਕਿ ਚਿੜੀਆਘਰ ਛੱਤਬੀੜ ਸਮੇਂ ਸਮੇਂ ਸਿਰ ਲੋਕਾਂ ਵਿੱਚ ਜੰਗਲੀ ਜੀਵਾਂ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਲਈ ਵੱਖੋ ਵੱਖਰੀਆਂ ਗਤੀਵਿਧੀਆਂ ਕਰਦਾ ਰਹਿੰਦਾ ਹੈ, ਜਿਸ ਵਿੱਚ ਖੂਨਦਾਨ ਕੈਂਪ, ਦੌੜ ਮੁਕਾਬਲਾ (ਰਨ ਫਾਰ ਵਾਈਲਡ), ਜੂ ਐਜੂਕੇਸ਼ਨ ਪ੍ਰੋਗਰਾਮ ਆਦਿ ਸ਼ਾਮਲ ਹਨ। ਇਹਨਾਂ ਗਤੀਵਿਧੀਆਂ ਨਾਲ ਬੱਚਿਆਂ, ਨੌਜਵਾਨਾਂ ਅਤੇ ਆਮ ਜਨਤਾ ਨੂੰ ਜੰਗਲੀ ਜੀਵਾਂ ਪ੍ਰਤੀ ਪ੍ਰੇਰਿਤ ਕੀਤਾ ਜਾਂਦਾ ਹੈ।

ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਸ਼੍ਰੀ ਧਰਮਿੰਦਰ ਸ਼ਰਮਾ, ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ ਨੀਰਜ ਕੁਮਾਰ, ਮੁੱਖ ਵਣਪਾਲ ਜੰਗਲਾਤ (ਜੰਗਲੀ ਜੀਵ) ਸਾਗਰ ਸੇਤੀਆ ਆਦਿ ਵੀ ਹਾਜ਼ਿਰ ਸਨ।

ਅਮਰੀਕਾ ‘ਚ ਫਿਰ ਜਹਾਜ਼ ਹਾ+ਦਸਾ, ਐਰੀਜ਼ੋਨਾ ‘ਚ ਦੋ ਛੋਟੇ ਜਹਾਜ਼ ਟਕਰਾਏ || Plane Crash

0

ਅਮਰੀਕਾ ‘ਚ ਫਿਰ ਜਹਾਜ਼ ਹਾਦਸਾ, ਐਰੀਜ਼ੋਨਾ ‘ਚ ਦੋ ਛੋਟੇ ਜਹਾਜ਼ ਟਕਰਾਏ

ਅਮਰੀਕਾ ਵਿੱਚ ਇੱਕ ਵਾਰ ਫਿਰ ਜਹਾਜ਼ ਹਾਦਸਾ ਵਾਪਰਿਆ ਹੈ। ਇੱਥੇ ਦੱਖਣੀ ਐਰੀਜ਼ੋਨਾ ਵਿੱਚ ਦੋ ਛੋਟੇ ਜਹਾਜ਼ਾਂ ਦੀ ਟੱਕਰ ਵਿੱਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਜਹਾਜ਼ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਟਕਸਨ ਦੇ ਬਾਹਰ ਇੱਕ ਛੋਟੇ ਹਵਾਈ ਅੱਡੇ ‘ਤੇ ਹੋਇਆ ਅਤੇ ਰਾਸ਼ਟਰੀ ਆਵਾਜਾਈ ਸੁਰੱਖਿਆ ਬੋਰਡ ਜਾਂਚ ਕਰ ਰਿਹਾ ਹੈ। ਮਰਾਨਾ ਪੁਲਿਸ ਵਿਭਾਗ ਨੇ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।

ਅਮਰੀਕਾ ਵਿੱਚ ਹੋ ਰਹੇ ਨੇ ਲਗਾਤਾਰ ਜਹਾਜ਼ ਹਾਦਸੇ

ਦੱਸ ਦੇਈਏ ਕਿ ਦੱਖਣੀ ਐਰੀਜ਼ੋਨਾ ਜਹਾਜ਼ ਹਾਦਸੇ ਤੋਂ ਪਹਿਲਾਂ ਸਾਲ 2025 ਵਿੱਚ ਅਮਰੀਕਾ ਵਿੱਚ ਚਾਰ ਵੱਡੇ ਜਹਾਜ਼ ਹਾਦਸੇ ਹੋ ਚੁੱਕੇ ਹਨ। ਹਾਲ ਹੀ ਵਿੱਚ ਟੋਰਾਂਟੋ ਵਿੱਚ ਵੀ ਇੱਕ ਜਹਾਜ਼ ਹਾਦਸਾ ਹੋਇਆ ਸੀ। ਟੋਰਾਂਟੋ ‘ਚ ਲੈਂਡਿੰਗ ਦੌਰਾਨ ਜਹਾਜ਼ ਪਲਟ ਗਿਆ ਸੀ।

ਰੇਖਾ ਗੁਪਤਾ ਅੱਜ ਦਿੱਲੀ ਦੀ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

CM ਮਾਨ ਵੱਲੋਂ ਰਾਵੀ-ਬਿਆਸ ਜਲ ਟ੍ਰਿਬਿਊਨਲ ਨਾਲ ਮੀਟਿੰਗ: ਕਿਹਾ ਹੋਰਨਾਂ ਸੂਬਿਆਂ ਨੂੰ ਦੇਣ ਲਈ ਇੱਕ ਬੂੰਦ ਪਾਣੀ ਵੀ ਵਾਧੂ ਨਹੀਂ

0

CM ਮਾਨ ਵੱਲੋਂ ਰਾਵੀ-ਬਿਆਸ ਜਲ ਟ੍ਰਿਬਿਊਨਲ ਨਾਲ ਮੀਟਿੰਗ: ਕਿਹਾ ਹੋਰਨਾਂ ਸੂਬਿਆਂ ਨੂੰ ਦੇਣ ਲਈ ਇੱਕ ਬੂੰਦ ਪਾਣੀ ਵੀ ਵਾਧੂ ਨਹੀਂ

– ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਇੱਕ ਬੂੰਦ ਪਾਣੀ ਵੀ ਵਾਧੂ ਨਹੀਂ : ਮੁੱਖ ਮੰਤਰੀ
– ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਪੁਨਰ ਮੁਲਾਂਕਣ ਕਰਨ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 20 ਫਰਵਰੀ 2025 – ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਸੂਬੇ ਦੇ ਹੱਕੀ ਪੱਖ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬੇ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ।

ਚੇਅਰਮੈਨ ਜਸਟਿਸ ਵਿਨੀਤ ਸਰਨ ਦੀ ਅਗਵਾਈ ਵਾਲੀ ਟ੍ਰਿਬਿਊਨਲ, ਮੈਂਬਰਾਨ ਜਸਟਿਸ ਪੀ ਨਵੀਨ ਰਾਓ ਅਤੇ ਜਸਟਿਸ ਸੁਮਨ ਸ਼ਿਆਮ ਅਤੇ ਰਜਿਸਟਰਾਰ ਰੀਟਾ ਚੋਪੜਾ ਨਾਲ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਉਪਲਬਧ ਨਹੀਂ ਹੈ ਅਤੇ ਕਿਸੇ ਨਾਲ ਇੱਕ ਵੀ ਬੂੰਦ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਰਾਵੀ ਜਲ ਪ੍ਰਣਾਲੀ ਨੂੰ ਵਾਚਣ ਲਈ ਸੂਬੇ ਦੇ ਦੌਰੇ ’ਤੇ ਆਏ ਟ੍ਰਿਬਿਊਨਲ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਏ।

ਇਹ ਵੀ ਪੜ੍ਹੋ: ਅਮਰੀਕਾ ਤੋਂ ਭਾਰਤੀਆਂ ਦੀ ਵਤਨ ਵਾਪਸੀ: ਵਿਸ਼ੇਸ਼ ਜਾਂਚ ਟੀਮ ਵੱਲੋਂ ਕਾਰਵਾਈ ਜਾਰੀ; ਪੰਜ ਨਵੀਆਂ FIRs ਦਰਜ, ਦੋ ਹੋਰ ਟਰੈਵਲ ਏਜੰਟ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 76.5 ਫੀਸਦੀ ਬਲਾਕ (153 ਵਿੱਚੋਂ 117) ਦੀ ਸਥਿਤੀ ਬਹੁਤ ਗੰਭੀਰ ਹੈ ਕਿਉਂਕਿ ਜਿੱਥੇ ਜ਼ਮੀਨੀ ਪਾਣੀ ਕੱਢਣ ਦੀ ਦਰ 100 ਫੀਸਦੀ ਤੋਂ ਵੀ ਵੱਧ ਹੈ, ਜਦੋਂ ਕਿ ਹਰਿਆਣਾ ਵਿੱਚ ਮਹਿਜ਼ 61.5 ਫੀਸਦੀ ਬਲਾਕ (143 ਵਿੱਚੋਂ 88) ਅਤਿ- ਸ਼ੋਸ਼ਿਤ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਚੁੱਕੇ ਹਨ, ਇਸ ਲਈ ਪੰਜਾਬ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਪੰਜਾਬ ਸ਼ ਪਾਣੀ ਦੀ ਇੰਨੀ ਘਾਟ ਹੋਣ ਦੇ ਬਾਵਜੂਦ ਦੂਜਿਆਂ ਸੂਬਿਆਂ ਲਈ ਅਨਾਜ ਪੈਦਾ ਕਰ ਰਿਹਾ ਹੈ ਤਾਂ ਕਿ ਪੂਰੇ ਦੇਸ਼ ਨੂੰ ਅੰਨ ਦੀ ਕੋਈ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਕਿਸੇ ਹੋਰ ਰਾਜ ਨਾਲ ਪਾਣੀ ਦੀ ਇੱਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹਰ ਮੰਚ ’ਤੇ ਪਾਣੀ ਦੀ ਘੱਟ ਉਪਲਬਧਤਾ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਹੈ ਅਤੇ ਇਹ ਵੀ ਕਿਹਾ ਹੈ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਹੱਕਾਂ ਦੀ ਰਾਖੀ ਕਰਨਾ ਸਾਡੇ ਲਈ ਅਤਿ- ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾਵੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਟ੍ਰਿਬਿਊਨਲ ਨੂੰ ਦੱਸਿਆ ਕਿ ਰਾਵੀ ਅਤੇ ਬਿਆਸ ਦਰਿਆਵਾਂ ਵਾਂਗ ਯਮੁਨਾ ਨਦੀ ਵੀ ਪੁਨਰਗਠਨ ਤੋਂ ਪਹਿਲਾਂ ਪੰਜਾਬ ਦੇ ਪੁਰਾਣੇ ਸੂਬਾਈ ਰਕਬੇ ਵਿੱਚੋਂ ਲੰਘਦੀ ਸੀ, ਪਰ ਦਰਿਆਈ ਪਾਣੀਆਂ ਦੀ ਵੰਡ ਕਰਦੇ ਸਮੇਂ, ਪੰਜਾਬ ਅਤੇ ਹਰਿਆਣਾ ਵਿਚਕਾਰ, ਯਮੁਨਾ ਦੇ ਪਾਣੀਆਂ ’ਤੇ ਵਿਚਾਰ ਨਹੀਂ ਕੀਤਾ ਗਿਆ, ਜਦੋਂ ਕਿ ਵੰਡ ਲਈ ਰਾਵੀ ਅਤੇ ਬਿਆਸ ਦੇ ਪਾਣੀਆਂ ਨੂੰ ਧਿਆਨ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਕਈ ਵਾਰਾ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਆਪਣੀ ਸ਼ਮੂਲੀਅਤ ਤੇ ਸਰੋਕਾਰ ਦਰਸਾਉਣ ਲਈ ਬੇਨਤੀ ਕੀਤੀ ਗਈ ਹੈ , ਪਰ ਸਾਡੀ ਬੇਨਤੀ ’ਤੇ ਇਸ ਆਧਾਰ ’ਤੇ ਵਿਚਾਰ ਨਹੀਂ ਕੀਤਾ ਗਿਆ ਕਿ ਪੰਜਾਬ ਦਾ ਕੋਈ ਵੀ ਭੂਗੋਲਿਕ ਖੇਤਰ ਯਮੁਨਾ ਬੇਸਿਨ ਵਿੱਚ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਰਾਵੀ ਅਤੇ ਬਿਆਸ ਦਰਿਆਵਾਂ ਦਾ ਬੇਸਿਨ ਸੂਬਾ ਨਹੀਂ ਹੈ, ਪਰ ਪੰਜਾਬ ਨੂੰ ਇਨ੍ਹਾਂ ਦਰਿਆਵਾਂ ਦਾ ਪਾਣੀ ਹਰਿਆਣਾ ਨਾਲ ਸਾਂਝਾ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਨੂੰ ਪੰਜਾਬ ਦੇ ਉੱਤਰਾਧਿਕਾਰੀ ਰਾਜ ਵਜੋਂ ਰਾਵੀ-ਬਿਆਸ ਦਾ ਪਾਣੀ ਮਿਲਦਾ ਹੈ, ਤਾਂ ਉਸੇ ਸਮਾਨਤਾ ਦੇ ਆਧਾਰ ’ਤੇ, ਯਮੁਨਾ ਦਾ ਪਾਣੀ ਵੀ ਪੰਜਾਬ ਦੇ ਉੱਤਰਾਧਿਕਾਰੀ ਰਾਜ ਵਜੋਂ ਸਾਂਝਾ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਹਿਰੀ ਪਾਣੀ ਨੂੰ ਸਿੰਚਾਈ ਲਈ ਵਰਤਣ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਸੂਬੇ ਵਿੱਚ ਸਿਰਫ਼ 21 ਫੀਸਦੀ ਨਹਿਰੀ ਪਾਣੀ ਹੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ 84 ਫੀਸਦ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ ਅਤੇ ਕੇਂਦਰ ਸਰਕਾਰ ਦੀ ਰਿਪੋਰਟ ਅਨੁਸਾਰ ਇਸ ਵਿੱਚ ਇੱਕ ਮੀਟਰ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢ ਕੇ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਬਦਲਵੀਆਂ ਫ਼ਸਲਾਂ ’ਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਰਾਸ਼ਟਰੀ ਖੁਰਾਕ ਪੂਲ ਵਿੱਚ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਯੋਗਦਾਨ ਪਾਉਂਦਾ ਹੈ, ਜਿਸ ਨਾਲ ਦੇਸ਼ ਵਿੱਚ ਭੋਜਨ ਸੁਰੱਖਿਆ ਯਕੀਨੀ ਬਣਦੀ ਹੈ। ਉਨ੍ਹਾਂ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਤੋਂ ਅਨਾਜ ਲੈ ਲੈਣ ਤੋਂ ਬਾਅਦ, ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜ ਕੇ ਪ੍ਰਦੂਸ਼ਣ ਪੈਦਾ ਕਰਨ ਦਾ ਦੋਸ਼ੀ ਠਹਿਰਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗ਼ੈਰ-ਵਾਜਿਬ ਅਤੇ ਨਿਰਾਰਥਕ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ, ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਇਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਸਿਰੜ ਅਤੇ ਉੱਦਮੀ ਸੁਭਾਅ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਜ਼ੱਰੇ-ਜੱਰੇ ਨੂੰ ਅੱਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਪਣੀ ਅਮੀਰ ਸੱਭਿਆਚਾਰ, ਵਿਰਾਸਤ ਅਤੇ ਆਪਣੀ ਨਿੱਘੀ ਮਹਿਮਾਨ ਨਿਵਾਜ਼ੀ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ।