Home Blog Page 880

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 20-2-2025

0

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 20-2-2025

ਦਿੱਲੀ ਦੇ ਮੁੱਖ ਮੰਤਰੀ ਦਾ ਹੋਇਆ ਐਲਾਨ

ਦਿੱਲੀ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਇਹ ਸਸਪੈਂਸ ਅੱਜ ਖਤਮ ਹੋ ਗਿਆ ਹੈ। ਭਾਜਪਾ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ। ਦਿੱਲੀ ਦੀ ਅਗਲੀ ਮੁੱਖ ਮੰਤਰੀ… ਹੋਰ ਪੜੋ

ਟਰੰਪ ਨੇ ਭਾਰਤੀ ਚੋਣਾਂ ਵਿੱਚ ਅਮਰੀਕੀ ਫੰਡਿੰਗ ‘ਤੇ ਚੁੱਕੇ ਸਵਾਲ: ਕਿਹਾ- ਉਨ੍ਹਾਂ ਕੋਲ ਬਹੁਤ ਪੈਸਾ, ਅਸੀਂ 182 ਕਰੋੜ ਰੁਪਏ ਕਿਉਂ ਦੇ ਰਹੇ ਹਾਂ ?

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਵਿੱਚ…. ਹੋਰ ਪੜੋ

ਦਿੱਲੀ ਦੀ ਨਵੀਂ ਮੁੱਖ ਮੰਤਰੀ ਰੇਖਾ ਗੁਪਤਾ ਦੀ ਰਿਹਾਇਸ਼ ਦੇ ਬਾਹਰ ਜਸ਼ਨ ਦਾ ਮਾਹੌਲ

ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਂ ਤੈਅ ਹੋ ਗਿਆ ਹੈ। ਸ਼ਾਲੀਮਾਰ ਬਾਗ ਦੀ ਵਿਧਾਇਕ ਰੇਖਾ ਗੁਪਤਾ ਦਿੱਲੀ…. ਹੋਰ ਪੜੋ

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ‘ਚ 17ਵੀਂ ਐਥਲੈਟਿਕਸ ਮੀਟ ਦਾ ਉਦਘਾਟਨ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਐਥਲੈਟਿਕ ਟਰੈਕ ਵਿਖੇ…. ਹੋਰ ਪੜੋ

ਵਿਆਹ ਕੇ ਲਿਆਂਦੀ ਨਵੀਂ ਨੂੰਹ ਨੇ ਚੜ੍ਹਾ ‘ਤਾ ਚੰਨ, ਸੋਨਾ ਤੇ ਨਕਦੀ ਲੈ ਕੇ ਕਿਸੇ ਹੋਰ ਨਾਲ ਹੋ ਗਈ ਫਰਾਰ

25 ਜਨਵਰੀ ਨੂੰ ਬਾਹਰੋਂ ਆਏ ਮੁੰਡੇ ਨੇ ਬੜੇ ਚਾਵਾਂ ਤੇ ਸਦਰਾਂ ਨਾਲ…. ਹੋਰ ਪੜੋ

ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਨੇ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜ਼ਲ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕਰਕੇ ਸਮਾਨ ਕੀਤਾ ਜ਼ਬਤ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਵੱਲੋਂ….. ਹੋਰ ਪੜੋ

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 20-2-2025

0

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 20-2-2025

ਵੀਰਵਾਰ, ੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)

20-02-2025
ਆਸਾ॥

ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥

ਵੀਰਵਾਰ, ੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੪੮੫)
ਪੰਜਾਬੀ ਵਿਆਖਿਆ:
ਆਸਾ॥

ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ । (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ? ।੧। ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ ।੧।ਰਹਾਉ। ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ? ।੨। ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ? ।੩। (ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ । ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ—(ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ ।੪।੨।

ਦਿੱਲੀ ਦੀ ਨਵੀਂ ਮੁੱਖ ਮੰਤਰੀ ਰੇਖਾ ਗੁਪਤਾ ਦੀ ਰਿਹਾਇਸ਼ ਦੇ ਬਾਹਰ ਜਸ਼ਨ ਦਾ ਮਾਹੌਲ

0

ਦਿੱਲੀ ਦੀ ਨਵੀਂ ਮੁੱਖ ਮੰਤਰੀ ਰੇਖਾ ਗੁਪਤਾ ਦੀ ਰਿਹਾਇਸ਼ ਦੇ ਬਾਹਰ ਜਸ਼ਨ ਦਾ ਮਾਹੌਲ

ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਂ ਤੈਅ ਹੋ ਗਿਆ ਹੈ। ਸ਼ਾਲੀਮਾਰ ਬਾਗ ਦੀ ਵਿਧਾਇਕ ਰੇਖਾ ਗੁਪਤਾ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਪਾਰਟੀ ਦੇ ਨਿਗਰਾਨ ਰਵੀਸ਼ੰਕਰ ਪ੍ਰਸਾਦ ਅਤੇ ਓਮ ਪ੍ਰਕਾਸ਼ ਧਨਖੜ ਨੇ ਵਿਧਾਇਕਾਂ ਨਾਲ ਇਕ-ਇਕ ਕਰਕੇ ਗੱਲਬਾਤ ਕੀਤੀ, ਫਿਰ ਰੇਖਾ ਗੁਪਤਾ ਦੇ ਨਾਂ ਦਾ ਐਲਾਨ ਕੀਤਾ। ਲੰਬੇ ਸਸਪੈਂਸ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਬੀਜੇਪੀ 27 ਸਾਲਾਂ ਬਾਅਦ ਰਾਜਧਾਨੀ ਵਿੱਚ ਵਾਪਸ ਆਈ ਹੈ। ਦਿੱਲੀ ਦੀ ਨਵੀਂ ਮੁੱਖ ਮੰਤਰੀ ਰੇਖਾ ਗੁਪਤਾ ਦੀ ਰਿਹਾਇਸ਼ ਦੇ ਬਾਹਰ ਜਸ਼ਨ ਦਾ ਮਾਹੌਲ ਹੈ। ਲੱਡੂ ਵੀ ਵੰਡੇ ਗਏ।

ਹਰਿਆਣਾ ਸੀਐਮ ਨਾਇਬ ਸੈਣੀ ਨੇ ਦਿੱਤੀ ਵਧਾਈ

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਸੀਐਮ ਨਾਇਬ ਸੈਣੀ ਨੇ ਰੇਖਾ ਨੂੰ ਸੀਐਮ ਬਣਨ ‘ਤੇ ਵਧਾਈ ਦਿੱਤੀ ਹੈ। ਖੱਟਰ ਨੇ ਕਿਹਾ- “ਦਿੱਲੀ ‘ਚ ਭਾਜਪਾ ਦੀ ਇਤਿਹਾਸਕ ਜਿੱਤ ਤੋਂ ਬਾਅਦ ਰੇਖਾ ਗੁਪਤਾ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ‘ਤੇ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਮੈਨੂੰ ਪੂਰਾ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਤੁਹਾਡੀ ਯੋਗ ਅਗਵਾਈ ਵਿੱਚ ਦਿੱਲੀ ਦੀ ਡਬਲ ਇੰਜਣ ਵਾਲੀ ਸਰਕਾਰ ਚੰਗੇ ਸ਼ਾਸਨ ਅਤੇ ਸਰਵਪੱਖੀ ਵਿਕਾਸ ਦੇ ਨਵੇਂ ਰਿਕਾਰਡ ਕਾਇਮ ਕਰੇਗੀ।”

 

ਦਿੱਲੀ ਦੇ ਮੁੱਖ ਮੰਤਰੀ ਦਾ ਹੋਇਆ ਐਲਾਨ, ਭਲਕੇ ਹੋਵੇਗਾ ਸਹੁੰ ਚੁੱਕ ਸਮਾਗਮ

0

ਦਿੱਲੀ ਦੇ ਮੁੱਖ ਮੰਤਰੀ ਦਾ ਹੋਇਆ ਐਲਾਨ, ਭਲਕੇ ਹੋਵੇਗਾ ਸਹੁੰ ਚੁੱਕ ਸਮਾਗਮ

ਨਵੀ ਦਿੱਲੀ,19 ਫਰਵਰੀ : ਦਿੱਲੀ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਇਹ ਸਸਪੈਂਸ ਅੱਜ ਖਤਮ ਹੋ ਗਿਆ ਹੈ। ਭਾਜਪਾ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ। ਦਿੱਲੀ ਦੀ ਅਗਲੀ ਮੁੱਖ ਮੰਤਰੀ ਰੇਖਾ ਗੁਪਤਾ ਹੋਵੇਗੀ। ਰੇਖਾ ਗੁਪਤਾ ਦੇ ਘਰ ਦੇ ਬਾਹਰ ਜਸ਼ਨ ਦਾ ਮਾਹੌਲ ਹੈ। ਪਾਰਟੀ ਦੇ ਨਿਗਰਾਨ ਰਵੀਸ਼ੰਕਰ ਪ੍ਰਸਾਦ ਅਤੇ ਓਮ ਪ੍ਰਕਾਸ਼ ਧਨਖੜ ਨੇ ਵਿਧਾਇਕਾਂ ਨਾਲ ਇਕ-ਇਕ ਕਰਕੇ ਗੱਲਬਾਤ ਕੀਤੀ, ਫਿਰ ਰੇਖਾ ਗੁਪਤਾ ਦੇ ਨਾਂ ਦਾ ਐਲਾਨ ਕੀਤਾ। ਬੀਜੇਪੀ 27 ਸਾਲਾਂ ਬਾਅਦ ਰਾਜਧਾਨੀ ਵਿੱਚ ਵਾਪਸ ਆਈ ਹੈ।

ਭਲਕੇ ਹੋਵੇਗਾ ਸਹੁੰ ਚੁੱਕ ਸਮਾਗਮ

ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਲਈ ਕਈ ਨਾਂ ਚਰਚਾ ‘ਚ ਸਨ ਪਰ ਰੇਖਾ ਗੁਪਤਾ ਨੇ ਸਾਰਿਆਂ ਨੂੰ ਪਿੱਛੇ ਛੱਡ ਦੇ ਹੋਏ ਬਾਜ਼ੀ ਮਾਰ ਲਈ। ਸ਼ਾਲੀਮਾਰ ਬਾਗ ਤੋਂ ਵਿਧਾਇਕ ਰੇਖਾ ਗੁਪਤਾ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਵੀਰਵਾਰ (20 ਫਰਵਰੀ) ਨੂੰ ਦੁਪਹਿਰ 12:35 ਵਜੇ ਹੋਵੇਗਾ। ਸਹੁੰ ਚੁੱਕ ਸਮਾਗਮ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਹੋਵੇਗਾ, ਜਿਸ ‘ਚ ਭਾਜਪਾ ਦੇ ਕਈ ਸੀਨੀਅਰ ਨੇਤਾ ਹਿੱਸਾ ਲੈਣਗੇ।

ਰਵਨੀਤ ਬਿੱਟੂ ਨੇ ਪੰਜਾਬ ਦੇ DGP ਕੋਲ ਸ਼ਿਕਾਇਤ ਕਰਵਾਈ ਦਰਜ, ਪੜੋ ਕੀ ਹੈ ਪੂਰਾ ਮਾਮਲਾ

0

ਰਵਨੀਤ ਬਿੱਟੂ ਨੇ ਪੰਜਾਬ ਦੇ DGP ਕੋਲ ਸ਼ਿਕਾਇਤ ਕਰਵਾਈ ਦਰਜ, ਪੜੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ, 19 ਫਰਵਰੀ : ਰਵਨੀਤ ਬਿੱਟੂ ਵੱਲੋਂ ਚੰਡੀਗੜ੍ਹ ਪੁਲਿਸ ਤੇ ਦੁਰਵਿਵਹਾਰ ਦਾ ਦੋਸ਼ ਲਾਉਂਦਿਆਂ ਪੰਜਾਬ ਦੇ DGP ਗੌਰਵ ਯਾਦਵ ਨੂੰ ਸ਼ਿਕਾਇਤ ਕੀਤੀ ਗਈ ਹੈ

ਦਰਅਸਲ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹਿਸ ਲਈ ਉਨ੍ਹਾਂ ਦੀ ਰਿਹਾਇਸ਼ ਪੁੱਜੇ ਪਰ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ। ਉਨ੍ਹਾਂ ਨੂੰ ਗੇਟ ‘ਤੇ ਹੀ ਰੋਕ ਲਿਆ ਗਿਆ। ਇਸ ਕਾਰਨ ਬਿੱਟੂ ਦੇ ਸੁਰੱਖਿਆ ਕਰਮਚਾਰੀਆਂ ਅਤੇ ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਵਿਚਾਲੇ ਹੱਥੋਪਾਈ ਅਤੇ ਧੱਕਾ ਮੁੱਕੀ ਹੋ ਗਈ। ਜਿਸ ਕਾਰਨ ਮਾਹੌਲ ਪੂਰੀ ਤਰ੍ਹਾਂ ਭਖ ਗਿਆ।

ਬਿੱਟੂ ਕੋਲ ਨਹੀਂ ਸੀ ਇਜਾਜ਼ਤ 

ਓਧਰ, ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਰਿਹਾਇਸ਼ ਤੇ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਬਾਰੇ ਪੁੱਛਿਆ ਗਿਆ ਤਾਂ ਪਤਾ ਲੱਗਾ ਕਿ ਉਨ੍ਹਾਂ ਕੋਲ ਇਜਾਜ਼ਤ ਨਹੀਂ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ‘ਚ 17ਵੀਂ ਐਥਲੈਟਿਕਸ ਮੀਟ ਦਾ ਉਦਘਾਟਨ

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ‘ਚ 17ਵੀਂ ਐਥਲੈਟਿਕਸ ਮੀਟ ਦਾ ਉਦਘਾਟਨ

0

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ‘ਚ 17ਵੀਂ ਐਥਲੈਟਿਕਸ ਮੀਟ ਦਾ ਉਦਘਾਟਨ 

ਲੁਧਿਆਣਾ, 19 ਫਰਵਰੀ – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਐਥਲੈਟਿਕ ਟਰੈਕ ਵਿਖੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ 17ਵੇਂ ਐਥਲੈਟਿਕਸ ਮੀਟ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸਾਲਾਨਾ ਖੇਡਾਂ ਵਤਨ ਪੰਜਾਬ ਦੀਆਂ ਪਹਿਲਕਦਮੀ ਰਾਹੀਂ ਜ਼ਮੀਨੀ ਪੱਧਰ ‘ਤੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੇ ਸਰਗਰਮ ਯਤਨਾਂ ਕਾਰਨ ਪੰਜਾਬ ਦੇਸ਼ ਵਿੱਚ ਇੱਕ ਖੇਡ ਕੇਂਦਰ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸੰਕਲਪਿਤ ਇਹ ਖੇਡਾਂ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਉਦੇਸ਼ ਰੱਖਦੀਆਂ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਖੇਡਾਂ ਸੂਬੇ ਵਿੱਚ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਵਿੱਚ ਯੋਗਦਾਨ ਪਾਉਣਗੀਆਂ ਅਤੇ ਨੌਜਵਾਨ ਖਿਡਾਰੀਆਂ ਨੂੰ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰਨਗੀਆਂ।
ਖੇਡਾਂ ਨੂੰ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਲੋੜ
ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਪੰਜਾਬ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਦੀ ਭਰਪੂਰ ਪ੍ਰਤਿਭਾ ਨੂੰ ਸਵੀਕਾਰ ਕੀਤਾ ਪਰ ਬਿਹਤਰ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਨੂੰ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਸਰਗਰਮੀ ਨਾਲ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਖੁੱਡੀਆਂ ਨੇ ਇਹ ਵੀ ਦੱਸਿਆ ਕਿ ਖੇਡਾਂ ਵਿਦਿਆਰਥੀਆਂ ਦੀ ਸਿਹਤ ਅਤੇ ਆਤਮਵਿਸ਼ਵਾਸ ਨੂੰ ਬਿਹਤਰ ਬਣਾਉਂਦੀਆਂ ਹਨ। ਇਹ ਚੰਗੀਆਂ ਆਦਤਾਂ ਨੂੰ ਉਤਸ਼ਾਹਿਤ ਕਰਦੀਆਂ ਹਨ ਅਤੇ ਇੱਕ ਵਿਅਕਤੀ ਵਿੱਚ ਬਿਹਤਰ ਕਦਰਾਂ-ਕੀਮਤਾਂ ਪੈਦਾ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਇੱਕ ਲੱਖ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ।

ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਨੇ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜ਼ਲ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕਰਕੇ ਸਮਾਨ ਕੀਤਾ ਜ਼ਬਤ

0

ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਨੇ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜ਼ਲ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕਰਕੇ ਸਮਾਨ ਕੀਤਾ ਜ਼ਬਤ

ਫ਼ਤਿਹਗੜ੍ਹ ਚੂੜੀਆਂ (ਬਟਾਲਾ) , 19 ਫਰਵਰੀ – ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਦੁਕਾਨਾਂ ਦੀ ਚੈਕਿੰਗ ਕਰਦਿਆਂ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜ਼ਲ ਦਾ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕਰਕੇ ਸਮਾਨ ਜ਼ਬਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਰਵੀ ਸੂਰੀ, ਐਸ.ਡੀ.ਓ ਪ੍ਰਦੂਸ਼ਣ ਬੋਰਡ ਬਟਾਲਾ ਨੇ ਕਿਹਾ ਕਿ ਵਿਭਾਗੀ ਹਦਾਇਤਾਂ ਅਨੁਸਾਰ ਫ਼ਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਾਂ ਦੀ ਚੈਕਿੰਗ ਕਰਕੇ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜ਼ਲ ਦਾ ਸਮਾਨ ਵੇਚਣ ਵਾਲੇ ਤਿੰਨ ਦੁਕਾਨਦਾਰਾਂ ਦੇ ਮਿਉਂਸੀਪਲ ਨਿਯਮਾਂ ਅਨੁਸਾਰ ਚਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੁਕਾਨਦਾਰਾਂ ਦਾ ਸਮਾਨ ਵੀ ਜ਼ਬਤ ਕੀਤਾ ਗਿਆ ਹੈ, ਜੋ ਵਾਪਿਸ ਨਹੀਂ ਕੀਤਾ ਜਾਵੇਗਾ।

ਆਉਂਦੇ ਦਿਨਾਂ ‘ਚ ਹੋਵੇਗੀ ਮੁੜ ਚੈਕਿੰਗ

ਉਨ੍ਹਾਂ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਮੰਜ਼ੂਰਸ਼ੁਦਾ ਲਿਫਾਫੇ ਅਤੇ ਡਿਸਪੋਜ਼ਲ ਦਾ ਸਮਾਨ ਹੀ ਆਪਣੀਆਂ ਦੁਕਾਨਾਂ ਤੇ ਇਸਤੇਮਾਲ ਕਰਨ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਕਿਸੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ। ਐਸ.ਡੀ.ਓ ਸੂਰੀ ਨੇ ਕਿਹਾ ਕਿ ਆਉਂਦੇ ਦਿਨਾਂ ਦੌਰਾਨ ਉਨ੍ਹਾਂ ਵੱਲੋਂ ਮੁੜ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਇਸ ਚੈਕਿੰਗ ਵਿੱਚ ਕੋਈ ਦੁਕਾਨਦਾਰ, ਰੇਹੜੀ ਜਾਂ ਫੜੀ ਵਾਲਾ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜ਼ਲ ਸਮਾਨ ਵੇਚਦਾ ਜਾਂ ਰੱਖਦਾ ਪਾਇਆ ਗਿਆ ਤਾਂ ਉਸਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਸਮਾਨ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਕਾਰਵਾਈ ਜਾਰੀ ਰਹੇਗੀ।

ਪੰਜਾਬ ਪੁਲਿਸ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ; 52 ਪੁਲਿਸ ਮੁਲਾਜ਼ਮ ਬਰਖਾਸਤ

 

ਪੰਜਾਬ ਪੁਲਿਸ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ; 52 ਪੁਲਿਸ ਮੁਲਾਜ਼ਮ ਬਰਖਾਸਤ

0

ਪੰਜਾਬ ਪੁਲਿਸ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ; 52 ਪੁਲਿਸ ਮੁਲਾਜ਼ਮ ਬਰਖਾਸਤ

ਚੰਡੀਗੜ੍ਹ, 19 ਫਰਵਰੀ : ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਵਿੱਚ ਇਹ ਦਾਅਵਾ ਕੀਤਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲੀਸ ਅਧਿਕਾਰੀ ਹੁਣ ਤੱਕ ਬਰਖ਼ਾਸਤ ਕੀਤੇ ਜਾ ਚੁੱਕੇ ਹਨ। ਇਸ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀ ਸ਼ਾਮਲ ਹਨ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

ਉਨ੍ਹਾਂ ਅੱਗੇ ਕਿਹਾ ਕਿ ਪੁਲੀਸ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਏਗੀ। ਪੁਲਿਸ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਦਿੱਲੀ ਪੁਲਿਸ ਦੀ ਤਰਜ਼ ‘ਤੇ, ਈ-ਐਫਆਰਆਰ ਫਾਈਲ ਕਰਨ ਦੀ ਪ੍ਰਕਿਰਿਆ ਇਕ ਮਹੀਨੇ ਵਿਚ ਸ਼ੁਰੂ ਹੋ ਜਾਵੇਗੀ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਦੋ ਦਿਨ ਪਹਿਲਾਂ ਹੀ ਮੁਕਤਸਰ ਦੇ ਡੀਸੀ ਨੂੰ ਮੁਅੱਤਲ ਕੀਤਾ ਗਿਆ ਸੀ।

‘ਬਾਰਡਰ 2’ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਵਰੁਣ ਧਵਨ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ

ਫਰੀਦਕੋਟ ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

0

ਫਰੀਦਕੋਟ ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫਰੀਦਕੋਟ 19 ਫਰਵਰੀ : ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਜਾ ਰਹੇ ਬਾਬਾ ਫਰੀਦ ਈਟ ਰਾਈਟ ਮੇਲੇ ਸਬੰਧੀ ਫੂਡ ਸੇਫਟੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਮੇਲੇ ਦਾ ਪੋਸਟਰ ਵੀ ਜਾਰੀ ਕੀਤਾ।

23 ਫਰਵਰੀ ਨੂੰ ਸਾਈਕਲੋਥੋਨ

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਮੇਲਾ 28 ਫਰਵਰੀ ਨੂੰ ਬਾਬਾ ਫਰੀਦ ਸੱਭਿਆਚਾਰਕ ਕੇਂਦਰ ਫਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਮਿਤੀ 23 ਫਰਵਰੀ ਨੂੰ ਸਰਕਟ ਹਾਊਸ ਤੋਂ ਬਾਬਾ ਫਰੀਦ ਸੱਭਿਆਚਾਰਕ ਕੇਂਦਰ ਤੱਕ ਸਵੇਰੇ 6:00 ਵਜੇ ਤੋਂ ਸਾਈਕਲੋਥੋਨ ਵੀ ਕਰਵਾਈ ਜਾਵੇਗੀ।

ਸ਼ਹਿਰਵਾਸੀਆਂ ਨੂੰ ਮੇਲੇ ਦਾ ਹਿੱਸਾ ਬਣਨ ਦੀ ਅਪੀਲ

ਉਹਨਾਂ ਕਿਹਾ ਕਿ ਇਹ ਮੇਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨੁੱਕੜ ਨਾਟਕ, ਸਭਿਆਚਾਰਕ ਪ੍ਰੋਗਰਾਮ, ਪੌਸ਼ਟਿਕ ਭੋਜਨ ਦੇ ਫੂਡ ਸਟਾਲ, ਫੂਡ ਸੇਫਟੀ ਆਨ ਵੀਲਸ ਪ੍ਰਦਰਸ਼ਨੀ ਅਤੇ ਸਕੂਲੀ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਮੇਲੇ ਦਾ ਆਕਰਸ਼ਣ ਕੇਂਦਰ ਹੋਣਗੇ। ਉਹਨਾਂ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਉਹ ਇਸ ਮੇਲੇ ਦਾ ਹਿੱਸਾ ਬਣ ਕੇ ਮੇਲੇ ਦਾ ਆਨੰਦ ਜਰੂਰ ਮਾਨਣ ਅਤੇ ਜਾਣਕਾਰੀ ਪ੍ਰਾਪਤ ਕਰਨ।

 

 

‘ਬਾਰਡਰ 2’ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਵਰੁਣ ਧਵਨ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

0

‘ਬਾਰਡਰ 2’ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਵਰੁਣ ਧਵਨ, ਪ੍ਰਸ਼ੰਸ਼ਕਾਂ ਦੀ ਵਧੀ ਚਿੰਤਾ!

ਬਾਲੀਵੁੱਡ ਅਭਿਨੇਤਾ ਵਰੁਣ ਧਵਨ ਫਿਲਮ ਬਾਰਡਰ 2 ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ। ਉਨ੍ਹਾਂ ਨੇ ਆਪਣੀ ਸੱਟ ਦੀ ਫੋਟੋ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਇੰਸਟਾਗ੍ਰਾਮ ਸਟੋਰੀ ‘ਤੇ ਸ਼ੇਅਰ ਕੀਤੀ ਗਈ ਇਸ ਤਸਵੀਰ ‘ਚ ਵਰੁਣ ਧਵਨ ਦੀ ਉਂਗਲੀ ‘ਤੇ ਡੂੰਘਾ ਕੱਟ ਨਜ਼ਰ ਆ ਰਿਹਾ ਹੈ। ਇਨ੍ਹੀਂ ਦਿਨੀਂ ਉਹ ਬਾਰਡਰ 2 ਦੀ ਸ਼ੂਟਿੰਗ ਲਈ ਝਾਂਸੀ ‘ਚ ਸ਼ੂਟਿੰਗ ਕਰ ਰਹੇ ਹਨ।

ਪੋਸਟ ਕੀਤੀ ਸਾਂਝੀ

ਦੱਸ ਦੇਈਏ ਕਿ ਵਰੁਣ ਧਵਨ ਸੋਸ਼ਲ ਮੀਡੀਆ ‘ਤੇ ਆਪਣੀਆਂ ਨਵੀਆਂ-ਨਵੀਆਂ ਪੋਸਟਾਂ ਨਾਲ ਐਕਟਿਵ ਰਹਿੰਦੇ ਹਨ। ਇੰਸਟਾਗ੍ਰਾਮ ਦੇ ਸਟੋਰੀਜ਼ ਸੈਕਸ਼ਨ ਰਾਹੀਂ ਪ੍ਰਸ਼ੰਸਕਾਂ ਨਾਲ ਦਰਦ ਸਾਂਝਾ ਕੀਤਾ। ਜ਼ਖਮੀ ਉਂਗਲੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ”ਇਹ ਡੂੰਘਾ ਜ਼ਖਮ ਹੈ।”

‘ਬਾਰਡਰ 2’ ਬਹਾਦਰੀ ਅਤੇ ਸਾਹਸ ਦੀ ਕਹਾਣੀ

ਜਦੋਂ ਤੋਂ ‘ਬਾਰਡਰ’ ਦੇ ਸੀਕਵਲ ਦਾ ਐਲਾਨ ਹੋਇਆ ਹੈ, ਉਦੋਂ ਤੋਂ ਪ੍ਰਸ਼ੰਸਕਾਂ ਦਾ ਉਤਸ਼ਾਹ ਸਿਖਰਾਂ ‘ਤੇ ਹੈ। ‘ਬਾਰਡਰ 2’ ਬਹਾਦਰੀ ਅਤੇ ਸਾਹਸ ਦੀ ਕਹਾਣੀ ਹੈ। ਪਹਿਲੀ ਫਿਲਮ ਵਾਂਗ ਹੀ ਨਿਰਮਾਤਾ ਦੂਜੀ ਫਿਲਮ ਨੂੰ ਵੀ ਸ਼ਾਨਦਾਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਖਬਰਾਂ ਦੀ ਮੰਨੀਏ ਤਾਂ ਇਹ ਫਿਲਮ ਅਗਲੇ ਸਾਲ ਗਣਤੰਤਰ ਦਿਵਸ ਦੇ ਮੌਕੇ ‘ਤੇ 23 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਵਰੁਣ ਧਵਨ ਬੇਬੀ ਜੌਨ ਅਤੇ ਸਿਟਾਡੇਲ ਹਨੀ ਬੰਨੀ ਵਿੱਚ ਨਜ਼ਰ ਆ ਚੁੱਕੇ ਹਨ।

ਅੱਜ ਸ਼ਾਮ 7 ਵਜੇ ਹੋਵੇਗੀ ਭਾਜਪਾ ਵਿਧਾਇਕ ਦਲ ਦੀ ਬੈਠਕ, ਮੁੱਖ ਮੰਤਰੀ ਦੀ ਦੌੜ ਵਿੱਚ ਇਹ 6 ਨਾਮ ਅੱਗੇ