Home Blog Page 885

ਆਈ.ਏ.ਐਸ ਅਭਿਜੀਤ ਕਪਲਿਸ਼ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਅਹੁਦਾ

0

ਆਈ.ਏ.ਐਸ ਅਭਿਜੀਤ ਕਪਲਿਸ਼ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ 18 ਫਰਵਰੀ: 2015 ਬੈਚ ਦੇ ਆਈ. ਏ. ਐਸ. ਅਫਸਰ ਅਭਿਜੀਤ ਕਪਲਿਸ਼ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਕਪਲਿਸ਼ ਖਾਣਾਂ ਅਤੇ ਭੂ ਵਿਗਿਆਨ ਦੇ ਡਾਇਰੈਕਟਰ ਤੋਂ ਇਲਾਵਾ ਪੰਜਾਬ ਵਿਕਾਸ ਕਮਿਸ਼ਨ ਦੇ ਐਡੀਸ਼ਨਲ ਸਕੱਤਰ, ਏ.ਡੀ.ਸੀ. ਫਾਜਿ਼ਲਕਾ, ਏ.ਡੀ.ਸੀ. ਪਠਾਨਕੋਟ, ਕਮਿਸ਼ਨਰ ਅਬੋਹਰ ਕਾਰਪੋਰੇਸ਼ਨ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਬਠਿੰਡਾ,ਐਸ.ਡੀ.ਐਮ.ਮਾਨਸਾ,ਐਸ.ਡੀ.ਐਮ ਬੁਢਲਾਡਾ, ਐਸ.ਡੀ.ਐਮ. ਸਰਦੂਲਗੜ੍ਹ ਵੀ ਰਹਿ ਚੁੱਕੇ ਹਨ।

ਫਰੀਦਕੋਟ ਸੜਕ ਦੁਰਘਟਨਾ ‘ਚ 5 ਸਵਾਰੀਆਂ ਦੀ ਮੌਤ ਤੇ ਐਮ.ਐਲ.ਏ ਸੇਖੋਂ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

ਇਸ ਮੌਕੇ ਤੇ ਉਹਨਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਜਿਹਨਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਅਤੇ ਚਾਲ੍ਹੀ ਮੁਕਤਿਆਂ ਦੀ ਪਵਿੱਤਰ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਉਹਨਾਂ ਜਿ਼ਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਆਵੇ ਤਾਂ ਉਹ ਸਿੱਧੇ ਤੌਰ ਤੇ ਦਫਤਰ ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਵਿਖੇ ਜਾਂ ਸਿੱਧੇ ਤੌਰ ਤੇ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ।

NRI ਜੋੜੇ ਨਾਲ ਲੁੱਟ ਦਾ ਮਾਮਲਾ: ਫਰਜ਼ੀ ਨਿੱਕਲੀ ਗਹਿਣੇ ਲੁੱਟਣ ਦੀ ਘਟਨਾ

0

NRI ਜੋੜੇ ਨਾਲ ਲੁੱਟ ਦਾ ਮਾਮਲਾ: ਫਰਜ਼ੀ ਨਿੱਕਲੀ ਗਹਿਣੇ ਲੁੱਟਣ ਦੀ ਘਟਨਾ

ਬਠਿੰਡਾ, 18 ਫਰਵਰੀ2025 : ਬਠਿੰਡਾ ਜ਼ਿਲ੍ਹੇ ਵਿੱਚ ਗੋਨਿਆਣਾ ਜੈਤੋ ਮੁੱਖ ਸੜਕ ਤੇ ਲੁਟੇਰਿਆਂ ਵੱਲੋਂ ਕਾਰ ਸਵਾਰ ਪਤੀ ਪਤਨੀ ਤੋਂ ਤਕਰੀਬਨ 26 ਤੋਲੇ ਸੋਨੇ ਦੇ ਗਹਿਣੇ ਲੁੱਟਣ ਦਾ ਮਾਮਲਾ ਬੇਬੁਨਿਆਦ ਅਤੇ ਝੂਠਾ ਨਿਕਲਿਆ ਹੈ। ਪੁਲਿਸ ਸੂਤਰਾਂ ਅਨੁਸਾਰ ਪਤੀ ਪਤਨੀ ਨੇ ਲੁੱਟ ਦੀ ਕਹਾਣੀ ਝੂਠੀ ਘੜੀ ਸੀ ਪਰ ਪੁਲਿਸ ਦੀਆਂ ਜਾਂਚ ਟੀਮਾਂ ਅੱਗੇ ਉਨ੍ਹਾਂ ਦੀ ਇਹ ਚੁਸਤੀ ਜਿਆਦਾ ਦੇਰ ਚੱਲ ਨਾ ਸਕੀ। ਸੂਤਰ ਦੱਸਦੇ ਹਨ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਸੰਬੰਧਿਤ ਪਤੀ ਪਤਨੀ ਨੂੰ ਗ੍ਰਿਫਤਾਰ ਕੀਤਾ ਹੈ ਪਰ ਹਾਲੇ ਅਧਿਕਾਰੀ ਪੁਸ਼ਟੀ ਨਹੀਂ ਕਰ ਰਹੇ ਹਨ। ਐਸਐਸਪੀ ਬਠਿੰਡਾ ਅਮਨੀਤ ਕੌਂਡਲ ਵੱਲੋਂ ਅੱਜ ਇੱਕ ਹੰਗਾਮੀ ਪ੍ਰੈੱਸ ਕਾਨਫਰੰਸ ਸੱਦੀ ਗਈ ਹੈ ਜਿਸ ਦੌਰਾਨ ਉਹ ਇਸ ਮਾਮਲੇ ਤੋਂ ਪਰਦਾ ਚੁੱਕਣਗੇ। ਐਸਐਸਪੀ ਇਹ ਵੀ ਜਾਣਕਾਰੀ ਦੇਣਗੇ ਕਿ ਉਹਨਾਂ ਨੇ ਅਜਿਹਾ ਕਿਉਂ ਕੀਤਾ ਹੈ। ਜਦੋਂ ਪੁਲਿਸ ਨੂੰ ਇਹ ਸੂਚਨਾ ਮਿਲੀ ਤਾਂ ਐਸਐਸਪੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਆਧਾਰ ਤੇ ਸੀਆਈਏ ਸਟਾਫ ਅਤੇ ਥਾਣਾ ਨੇਹੀਆਂ ਵਾਲਾ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਸੀ।

ਇਹ ਵੀ ਪੜ੍ਹੋ: ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫਾ

ਗੌਰਤਲਬ ਹੈ ਕਿ ਇਹ ਘਟਨਾ ਪੀੜਤ ਰਜਿੰਦਰ ਕੌਰ ਪਤਨੀ ਸਾਹਿਬ ਸਿੰਘ ਵਾਸੀ ਪਿੰਡ ਚੱਕ ਬਖਤੂ ਨਾਲ ਵਾਪਰੀ ਸੀ ਜਿਨ੍ਹਾਂ ਨੇ ਅੱਜ ਕੱਲ੍ਹ ਆਸਟਰੇਲੀਆ ਵਿਖੇ ਰਹਿਣ ਦੀ ਗੱਲ ਆਖੀ ਸੀ।ਪਤੀ ਪਤਨੀ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਕਿ ਉਹ ਨੇੜਲੇ ਪਿੰਡ ਕੋਠੇ ਨੱਥਾ ਸਿੰਘ ਵਾਲਾ ਵਿਖੇ ਆਪਣੇ ਇੱਕ ਰਿਸ਼ਤੇਦਾਰ ਦੇ ਘਰੋਂ ਜਾਗੋ ਪ੍ਰੋਗਰਾਮ ਤੋਂ ਵਾਪਸ ਆਪਣੇ ਪਿੰਡ ਚੱਕ ਬਖਤੂ ਵਾਲਾ ਵਿਖੇ ਜਾ ਰਹੇ ਸਨ। ਜਦੋਂ ਉਹ ਕਰੀਬ ਰਾਤ 12.15ਵਜੇ ਜੈਤੋ ਰੋਡ ਤੋਂ ਪੈਟਰੋਲ ਪੰਪ ਲੰਘੇ ਤਾਂ ਉਹਨਾਂ ਦੇ ਲੜਕੇ ਨੂੰ ਉਲਟੀ ਆਉਣ ਵਰਗਾ ਮਹਿਸੂਸ ਹੋਇਆ। ਇਸੇ ਦੌਰਾਨ ਜਦੋਂ ਉਹਨਾਂ ਨੇ ਕਾਰ ਰੋਕੀ ਤਾਂ ਪਿੱਛੋਂ ਆ ਰਹੀ ਆਰਟੀਗਾ ਕਾਰ ਤੇ ਸਵਾਰ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਆਪਣੀ ਕਾਰ ਉਨ੍ਹਾਂ ਦੀ ਗੱਡੀ ਅੱਗੇ ਲਗਾ ਲਈ। ਉਨਾਂ ਦੱਸਿਆ ਕਿ ਲੁਟੇਰਿਆਂ ਵਿੱਚ ਸ਼ਾਮਿਲ 3 ਨੌਜਵਾਨਾਂ ਨੇ ਰਿਵਾਲਵਰ ਅਤੇ ਬਾਕੀਆਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਕੁੱਟਮਾਰ ਕਰਨ ਉਪਰੰਤ ਸੋਨੇ ਦੇ ਗਹਿਣੇ ਲੁੱਟ ਲਏ ਅਤੇ ਫਰਾਰ ਹੋ ਗਏ ਸਨ।ਸੀਨੀਅਰ ਪੁਲਿਸ ਕਪਤਾਨ ਬਠਿੰਡਾ ਅਮਨੀਤ ਕੌਂਡਲ ਨੇ ਇਸ ਮਾਮਲੇ ਦੀ ਜਲਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਸੀ ਜੋ ਉਹਨਾਂ ਪੂਰਾ ਕਰ ਦਿਖਾਇਆ ਹੈ। ਇਸ ਸਬੰਧ ਵਿੱਚ ਬਾਕੀ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਫਰੀਦਕੋਟ ਸੜਕ ਦੁਰਘਟਨਾ ‘ਚ 5 ਸਵਾਰੀਆਂ ਦੀ ਮੌਤ ਤੇ ਐਮ.ਐਲ.ਏ ਸੇਖੋਂ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ || Punjab News

0

ਫਰੀਦਕੋਟ ਸੜਕ ਦੁਰਘਟਨਾ ‘ਚ 5 ਸਵਾਰੀਆਂ ਦੀ ਮੌਤ ਤੇ ਐਮ.ਐਲ.ਏ ਸੇਖੋਂ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

ਫ਼ਰੀਦਕੋਟ 18 ਫ਼ਰਵਰੀ: ਅੱਜ ਸਵੇਰੇ ਫ਼ਰੀਦਕੋਟ-ਕੋਟਕਪੂਰਾ ਰੋਡ ਤੇ ਬੱਸ ਤੇ ਟਰੱਕ ਦੀ ਟੱਕਰ ਉਪਰੰਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪ੍ਰਾਈਵੇਟ ਕੰਪਨੀ ਦੀ ਬੱਸ ਜੋ ਸਵਾਰੀਆਂ ਨਾਲ ਭਰੀ ਹੋਈ ਸੀ ਉਹ ਟਰੱਕ ਨਾਲ ਟਕਰਾਉਣ ਉਪਰੰਤ ਡਰੇਨ ਵਿੱਚ ਜਾ ਡਿੱਗੀ । ਜਿਸ ਕਾਰਨ 5 ਦੇ ਕਰੀਬ ਸਵਾਰੀਆਂ ਦੀ ਮੌਤ ਹੋ ਗਈ, ਜਦਕਿ 30 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।

ਜਖਮੀਆਂ ਨੂੰ ਤੁਰੰਤ ਪਹੁੰਚਾਇਆ ਹਸਪਤਾਲ

ਇਸ ਘਟਨਾ ਦਾ ਪਤਾ ਲੱਗਦਿਆਂ ਤੁਰੰਤ ਹੀ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਮੌਕੇ ਤੇ ਪਹੁੰਚ ਕੇ ਰਾਹਤ ਕਾਰਜਾਂ ਵਿੱਚ ਜੁੱਟ ਗਏ ਅਤੇ ਰਾਹਤ ਟੀਮਾਂ ਦੀ ਨਿਗਰਾਨੀ ਕੀਤੀ। ਮ੍ਰਿਤਕਾਂ ਤੇ ਜਖਮੀਆਂ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਪਹੁੰਚਾਇਆ ਗਿਆ ਜਿਥੇ ਉਨ੍ਹਾਂ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ । ਇਹ ਵੀ ਪਤਾ ਲੱਗਿਆ ਕਿ ਹੁਣ ਤੱਕ 5 ਸਵਾਰੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਔਰਤ ਸਿਮਰਨ ਅਧਿਆਪਕ ਕੇਂਦਰੀ ਵਿਦਿਆਲਿਆਂ ਅਤੇ 4 ਪੁਰਸ਼ ਦੱਸੇ ਜਾ ਰਹੇ ਹਨ । ਮ੍ਰਿਤਕਾ ਵਿੱਚ ਬੱਸ ਦਾ ਚੈਕਰ ਆਤਮ ਸਿੰਘ ਵੀ ਸ਼ਾਮਲ ਹੈ ਜਦਕਿ ਤਿੰਨ ਦੀ ਅਜੇ ਤੱਕ ਪਹਿਚਾਣ ਨਹੀਂ ਹੋਈ।

ਹੈਲਪਲਾਈਨ ਨੰਬਰ ਜਾਰੀ

ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਜੋ ਘਟਨਾ ਵਾਪਰੀ ਹੈ ਜੋ ਕਿ ਬਹੁਤ ਮੰਦਭਾਗੀ ਹੈ । ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਕੋਸ਼ਿਸ਼ ਇਹ ਹੀ ਹੈ ਕਿ ਜੋ ਵੀ ਲੋਕ ਫੱਟੜ ਹੋਏ ਹਨ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਾਰਾ ਪ੍ਰਸ਼ਾਸਨ ਤੇ ਡਾਕਟਰੀ ਅਮਲਾ ਜ਼ਖਮੀਆਂ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਦਵਾਈਆਂ ਜੋ ਵੀ ਲੋੜੀਂਦੀ ਹੈ ਉਹ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਜਖਮੀਆਂ ਨੂੰ ਅਮ੍ਰਿੰਤਸਰ ਰੈਫਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 98723-00138 (ਜਸਬੀਰ ਜੱਸੀ) ਅਤੇ 78886-15121 (ਪ੍ਰਦੀਪ ਦਿਉੜਾ) ਜਾਰੀ ਕੀਤਾ ਗਿਆ ਹੈ ।

ਰਾਸ਼ਟਰਪਤੀ ਭਵਨ ਵਿੱਚ ਕਤਰ ਦੇ ਅਮੀਰ ਦਾ ਨਿੱਘਾ ਸਵਾਗਤ, ਹੈਦਰਾਬਾਦ ਹਾਊਸ ‘ਚ PM ਮੋਦੀ ਨਾਲ ਹੋਈ ਅਹਿਮ ਬੈਠਕ

ਜਲਾਲਾਬਾਦ ‘ਚ ਚੋਰ ਗਿਰੋਹ ਦਾ ਪਰਦਾਫਾਸ਼: 14 ਬਾਈਕ ਤੇ 1 ਸਕੂਟਰ ਬਰਾਮਦ || Punjab News

0
Breaking

ਜਲਾਲਾਬਾਦ ‘ਚ ਚੋਰ ਗਿਰੋਹ ਦਾ ਪਰਦਾਫਾਸ਼: 14 ਬਾਈਕ ਤੇ 1 ਸਕੂਟਰ ਬਰਾਮਦ

ਜਲਾਲਾਬਾਦ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਚੋਰਾਂ ਦੇ ਦੋ ਵੱਖ-ਵੱਖ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਥਾਣਾ ਸਿਟੀ ਦੀ ਪੁਲੀਸ ਨੇ ਬੈਟਰੀ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਅਤੇ ਬਾਈਕ ਚੋਰੀ ਕਰਨ ਵਾਲੇ ਗਰੋਹ ਦੇ ਇੱਕ ਮੈਂਬਰ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਕੁੱਲ 17 ਚੋਰੀ ਦੀਆਂ ਬੈਟਰੀਆਂ, 14 ਮੋਟਰਸਾਈਕਲ ਅਤੇ ਇੱਕ ਸਕੂਟਰ ਬਰਾਮਦ ਕੀਤਾ ਗਿਆ ਹੈ।

17 ਬੈਟਰੀਆਂ ਵੀ ਬਰਾਮਦ

ਡੀਐਸਪੀ ਗਿੱਲ ਅਨੁਸਾਰ ਐਸਐਚਓ ਸਚਿਨ ਕੰਬੋਜ ਦੀ ਟੀਮ ਨੇ ਪਹਿਲਾਂ ਗੁਰਚਰਨ ਸਿੰਘ ਨੂੰ ਅਦਾਲਤ ਨੇੜਿਓਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਦੌਰਾਨ ਉਸ ਕੋਲੋਂ ਚੋਰੀ ਦੇ 14 ਮੋਟਰਸਾਈਕਲ ਅਤੇ ਇਕ ਸਕੂਟਰ ਬਰਾਮਦ ਹੋਇਆ। ਇਸੇ ਦੌਰਾਨ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵਾਹਨਾਂ ਵਿੱਚੋਂ ਬੈਟਰੀਆਂ ਚੋਰੀ ਕਰਨ ਵਾਲੇ ਇੱਕ ਗਰੋਹ ਦਾ ਵੀ ਪਰਦਾਫਾਸ਼ ਕੀਤਾ। ਮੁਲਜ਼ਮਾਂ ਕੋਲੋਂ ਚੋਰੀ ਦੀਆਂ 17 ਬੈਟਰੀਆਂ ਬਰਾਮਦ ਕੀਤੀਆਂ ਗਈਆਂ ਹਨ। ਮਾਮਲੇ ‘ਚ ਕੁੱਲ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਐਸਐਚਓ ਕੰਬੋਜ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਮਹਾਕੁੰਭ ‘ਚ ਪੁੱਜੀ ਅਦਾਕਾਰਾ ਜੂਹੀ ਚਾਵਲਾ, ਕਿਹਾ- “ਅੱਜ ਮੇਰੀ ਜ਼ਿੰਦਗੀ ਦੀ….”

ਪੁਲਿਸ ਨੇ ਸਾਈਕਲ ਚੋਰ ਨੂੰ ਕੀਤਾ ਕਾਬੂ, 7 ਚੋਰੀ ਹੋਏ Imported ਸਾਈਕਲ ਕੀਤੇ ਬਰਾਮਦ

0

ਪੁਲਿਸ ਨੇ ਸਾਈਕਲ ਚੋਰ ਨੂੰ ਕੀਤਾ ਕਾਬੂ, 7 ਚੋਰੀ ਹੋਏ Imported ਸਾਈਕਲ ਕੀਤੇ ਬਰਾਮਦ

– 50 ਤੋਂ 60 ਹਜ਼ਾਰ ਦੀ ਕੀਮਤ ਵਾਲੇ ਮਹਿੰਗੇ ਸਾਈਕਲ ਤੇ ਕਰਦਾ ਸੀ ਹੱਥ ਸਾਫ਼, ਚੜ੍ਹਿਆ ਪੁਲਿਸ ਅੜਿੱਕੇ

ਜਲੰਧਰ, 18 ਫਰਵਰੀ 2025 – ਚੋਰੀ ਨਾਲ ਸਬੰਧਤ ਗਤੀਵਿਧੀਆਂ ਵਿਰੁੱਧ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਰਣਜੀਤ ਐਨਕਲੇਵ ਦੀਪ ਨਗਰ ਦੇ ਵਸਨੀਕ ਸਫੀ ਨੂੰ ਕਈ ਸਾਈਕਲ ਚੋਰੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੁਸ਼ਹਿਰਾ ਗਰਾਊਂਡ ਨੇੜੇ ਕੀਤੀ ਗਈ ਇਸ ਗ੍ਰਿਫ਼ਤਾਰੀ ਨਾਲ 7 ਚੋਰੀ ਹੋਏ Imported ਸਾਈਕਲ ਬਰਾਮਦ ਹੋਏ, ਜਿਨ੍ਹਾਂ ਵਿੱਚ ਹੀਰੋ ਸਪ੍ਰਿੰਟ, ਮੋਟਰੇਸ, ਸਨਕਰਾਸ, ਗਲੋਬੇਟ ਗ੍ਰਾਂਡੇ, ਨਿਊਟ੍ਰੋਨ ਅਤੇ ਹਰਕੂਲੀਸ ਵਰਗੇ ਬ੍ਰਾਂਡ ਸ਼ਾਮਲ ਹਨ ਜਿਨ੍ਹਾਂ ਦੀ ਕੀਮਤ 50 ਤੋਂ 60 ਹਜ਼ਾਰ ਪ੍ਰਤੀ ਸਾਈਕਲ ਹੈ।

ਇਹ ਵੀ ਪੜ੍ਹੋ: ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫਾ

ਵਧੇਰੇ ਜਾਣਕਾਰੀ ਦਿੰਦੇ ਹੋਏ ਏਸੀਪੀ ਜਲੰਧਰ ਕੈਂਟ ਬਬਨਦੀਪ ਸਿੰਘ ਨੇ ਕਿਹਾ ਕਿ ਇਹ ਕਾਰਵਾਈ ਸਫੀ ਦੀਆਂ ਗਤੀਵਿਧੀਆਂ ਬਾਰੇ ਮਿਲੀ ਸੂਚਨਾ ਤੋਂ ਬਾਅਦ ਕੀਤੀ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਐਫਆਈਆਰ ਨੰਬਰ 16, ਮਿਤੀ 13.2.2025 ਨੂੰ ਥਾਣਾ ਕੈਂਟ, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ, ਜਿਸ ਵਿੱਚ ਧਾਰਾ 303(2), 317(2), ਅਤੇ 111 ਸ਼ਾਮਲ ਹਨ।

ਏਸੀਪੀ ਨੇ ਕਿਹਾ ਕਿ ਸਫੀ ਇੱਕ ਵਾਰ-ਵਾਰ ਅਪਰਾਧ ਕਰਨ ਵਾਲਾ ਸ਼ਕਸ ਹੈ ਜਿਸਦੇ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ: ਐਫਆਈਆਰ ਨੰਬਰ 31 ਮਿਤੀ 1 ਅਪ੍ਰੈਲ, 2022 ਨੂੰ ਧਾਰਾ 380, 454, ਅਤੇ 411 ਆਈਪੀਸੀ ਦੇ ਤਹਿਤ ਅਤੇ ਐਫਆਈਆਰ ਨੰਬਰ 88 ਮਿਤੀ 29 ਅਗਸਤ, 2023 ਨੂੰ ਧਾਰਾ 457, 380, ਅਤੇ 411 ਆਈਪੀਸੀ ਦੇ ਤਹਿਤ, ਦੋਵੇਂ ਥਾਣਾ ਕੈਂਟ, ਜਲੰਧਰ ਵਿਖੇ ਦਰਜ ਹਨ। ਉਹ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਹੈ ਅਤੇ ਜਾਂਚ ਜਾਰੀ ਹੈ।

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫਾ

0

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫਾ

– ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਸੀ 7 ਮੈਂਬਰੀ ਕਮੇਟੀ

ਪਟਿਆਲਾ, 18 ਫਰਵਰੀ 2025 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਹੀ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਕੱਲ੍ਹ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਸੀ।

ਕਿਰਪਾਲ ਸਿੰਘ ਬਡੂੰਗਰ ਨੇ ਆਪਣਾ ਅਸਤੀਫਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਜਾਵੇ। ਅੱਜ ਦੀ ਮੀਟਿੰਗ ਤੋਂ ਪਹਿਲਾਂ, ਦੋ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਉਹ ਬੇਸਿੱਟਾ ਰਹੀਆਂ ਹਨ।

ਇਹ ਵੀ ਪੜ੍ਹੋ: ਅਯੁੱਧਿਆ ਰਾਮ ਮੰਦਰ ਉੱਪਰ ਉੱਡਦਾ ਡਰੋਨ ਡੇਗਿਆ: ਭੀੜ ਦੇ ਉੱਪਰ ਰਿਹਾ ਸੀ ਉੱਡ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜੇ ਆਪਣੇ ਅਸਤੀਫੇ ‘ਚ ਲਿਖਿਆ ਕਿ, “ਆਪ ਜੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਦਾਸ ਨੂੰ ਕਮੇਟੀ ਵਿਚ ਮੈਂਬਰ ਨਾਮਜ਼ਦ ਕੀਤਾ ਗਿਆ ਸੀ, ਜਿਸ ਲਈ ਆਪ ਜੀ ਦਾ ਧੰਨਵਾਦ।

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਸ ਕਮੇਟੀ ਦੀਆਂ ਦੋ ਮੀਟਿੰਗਾਂ ਹੁਣ ਤੱਕ ਹੋ ਚੁੱਕੀਆਂ ਹਨ ਅਤੇ ਪਲੇਠੀ ਮੀਟਿੰਗ ਪਟਿਆਲਾ ਵਿਖੇ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਹੋ ਚੁੱਕੀ ਹੈ ਅਤੇ ਦੂਸਰੀ ਮੀਟਿੰਗ ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬ ਆਫ਼ਿਸ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਸਾਹਿਬ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ। ਦੋਵੇਂ ਮੀਟਿੰਗਾਂ ਵਿਚ ਮੈਂਬਰ ਸਾਹਿਬਾਨ ਸ਼ਾਮਲ ਹੋਏ ਸਨ ਸਾਰੇ ਮੈਂਬਰ ਸਾਹਿਬਾਨ ਨੇ ਆਪਣੇ ਵਿਚਾਰ ਦਿੱਤੇ ਸੀ, ਪ੍ਰੰਤੂ ਆਖ਼ਰੀ ਫ਼ੈਸਲਾ ਨਹੀਂ ਹੋ ਸਕਿਆ। ਦੋਵੇਂ.ਮੀਟਿੰਗਾਂ ਦੌਰਾਨ ਵਿਚਾਰਾਂ ਵੀ ਹੋਈਆਂ ਸਨ, ਪ੍ਰੰਤੂ ਮੀਟਿੰਗਾਂ ਬੇਸਿੱਟਾ ਹੀ ਰਹੀਆਂ ਹਨ।

ਹੁਣ ਪ੍ਰਧਾਨ ਐਡਵੋਕੇਟ ਧਾਮੀ ਸਾਹਿਬ ਨੇ ਦੋਵੇਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧ ਵਿਚ ਤੀਸਰੀ ਬੈਠਕ ਮੁੜ ਪਟਿਆਲਾ ਦੇ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਰੱਖੀ ਗਈ ਸੀ, ਪਰ ਅਜੇ ਤੱਕ ਇਸ ਮੀਟਿੰਗ ਪ੍ਰਤੀ ਅਨਿਸਚਿਤਤਾ ਬਣੀ ਹੋਈ ਹੈ ਕਿ ਮੀਟਿੰਗ ਦੀ ਪ੍ਰਧਾਨਗੀ ਕੌਣ ਕਰੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਮੁਕੱਦਸ ਤੇ ਸਰਵਉੱਚ ਅਸਥਾਨ ਹੈ, ਜਿਸ ਦਾ ਅਦਬ, ਸਤਿਕਾਰ ਅਤੇ ਸਨਮਾਨ ਹਮੇਸ਼ਾ ਬਰਕਰਾਰ ਰਹਿਣਾ ਚਾਹੀਦਾ ਅਤੇ ਪੰਥਕ ਪਰੰਪਰਾ ਅਤੇ ਮਰਿਆਦਾ ਹਮੇਸ਼ਾ ਕਾਇਮ ਰਹੇ, ਜਿਸ ਕਾਰਨ ਮੈਨੂੰ ਇਹ ਮਹਿਸੂਸ ਹੋ ਰਿਹਾ ਹੈ ਕਿ ਹਾਲਾਤ ਨੂੰ ਮੁੱਖ ਰੱਖ ਕੇ ਮੇਰੀ ਆਪ ਜੀ ਨੂੰ ਬੇਨਤੀ ਹੈ ਕਿ ਮੈਨੂੰ ਸੱਤ ਮੈਂਬਰੀ ਕਮੇਟੀ ਤੋਂ ਫ਼ਾਰਗ ਕਰ ਦਿਓ, ਆਪ ਜੀ ਦਾ ਅਤਿ ਧੰਨਵਾਦੀ ਹੋਵੇਗਾ ਜੀ।”

ਮਹਾਕੁੰਭ ‘ਚ ਪੁੱਜੀ ਅਦਾਕਾਰਾ ਜੂਹੀ ਚਾਵਲਾ, ਕਿਹਾ- “ਅੱਜ ਮੇਰੀ ਜ਼ਿੰਦਗੀ ਦੀ….” || Mahakumbh 2025

0

ਮਹਾਕੁੰਭ ‘ਚ ਪੁੱਜੀ ਅਦਾਕਾਰਾ ਜੂਹੀ ਚਾਵਲਾ, ਕਿਹਾ- “ਅੱਜ ਮੇਰੀ ਜ਼ਿੰਦਗੀ ਦੀ….” || Mahakumbh 2025

ਮਹਾਕੁੰਭ ਦੇ ਹੁਣ ਸਿਰਫ 8 ਦਿਨ ਬਾਕੀ ਹਨ ਪਰ ਸ਼ਰਧਾਲੂਆਂ ਦੀ ਭੀੜ ਘੱਟ ਨਹੀਂ ਹੋ ਰਹੀ ਹੈ। 37 ਦਿਨਾਂ ‘ਚ ਕਰੋੜਾਂ ਸ਼ਰਧਾਲੂ ਇਥੇ ਇਸ਼ਨਾਨ ਕਰ ਚੁੱਕੇ ਹਨ। ਮੰਗਲਵਾਰ ਸਵੇਰੇ ਵੀ ਇੱਥੇ ਭਾਰੀ ਭੀੜ ਹੈ। ਬਾਲੀਵੁਡ ਅਦਾਕਾਰਾ ਜੂਹੀ ਚਾਵਲਾ ਨੇ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਕੁੰਭ ਮੇਲੇ ਵਿੱਚ ਅੱਜ ਆਪਣੀ ਹਾਜ਼ਰੀ ਲਗਵਾਈ ਅਤੇ ਪਵਿੱਤਰ ਗੰਗਾ ਵਿੱਚ ਇਸ਼ਨਾਨ ਕੀਤਾ।

ਚੈਂਪੀਅਨਸ ਟਰਾਫੀ ਤੋਂ ਪਹਿਲਾਂ ਭਾਰਤ ਨੂੰ ਝਟਕਾ! ਕੋਚ ਮੋਰਨੇ ਮੋਰਕਲ ਟੀਮ ਇੰਡੀਆ ਨੂੰ ਛੱਡ ਕੇ ਵਾਪਿਸ ਪਰਤੇ ਦੱਖਣੀ ਅਫਰੀਕਾ

ਇਸ ਦੌਰਾਨ ਉਨ੍ਹਾਂ ਨੇ ਇਸ ਨੂੰ ਆਪਣੀ ਜ਼ਿੰਦਗੀ ਦੀ ਸਭ ਤੋਂ ਖੂਬਸੂਰਤ ਸਵੇਰ ਦੱਸਿਆ। ਜੂਹੀ ਚਾਵਲਾ ਨੇ ਕਿਹਾ ਕਿ ਇੰਨੀ ਸ਼ਰਧਾ ਨਾਲ ਲੋਕ ਇਸ਼ਨਾਨ ਕਰ ਰਹੇ ਹਨ, ਇਹ ਦ੍ਰਿਸ਼ ਅਭੁੱਲ ਹੈ। ਮੈਂ ਗੰਗਾ ਵਿੱਚ ਇਸ਼ਨਾਨ ਕੀਤਾ ਅਤੇ ਇਹ ਮੇਰੇ ਲਈ ਬਹੁਤ ਹੀ ਸ਼ਾਨਦਾਰ ਅਨੁਭਵ ਹੈ। ਇਸ ਦੇ ਨਾਲ ਹੀ ਉਨ੍ਹਾਂ ਸਭ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਇੱਥੇ ਇੰਨੇ ਵਧੀਆ ਪ੍ਰਬੰਧ ਕੀਤੇ ਹਨ, ਤਾਂ ਜੋ ਸ਼ਰਧਾਲੂ ਆਪਣੀ ਧਾਰਮਿਕ ਡਿਊਟੀ ਪੂਰੀ ਸ਼ਰਧਾ ਅਤੇ ਸ਼ਾਂਤੀ ਨਾਲ ਨਿਭਾ ਸਕਣ।

ਅਯੁੱਧਿਆ ਰਾਮ ਮੰਦਰ ਉੱਪਰ ਉੱਡਦਾ ਡਰੋਨ ਡੇਗਿਆ: ਭੀੜ ਦੇ ਉੱਪਰ ਰਿਹਾ ਸੀ ਉੱਡ

0

ਅਯੁੱਧਿਆ ਰਾਮ ਮੰਦਰ ਉੱਪਰ ਉੱਡਦਾ ਡਰੋਨ ਡੇਗਿਆ: ਭੀੜ ਦੇ ਉੱਪਰ ਰਿਹਾ ਸੀ ਉੱਡ

– ਪੁਲਿਸ ਨੂੰ ਸ਼ੱਕ ਕਿ ਭਗਦੜ ਮਚਾਉਣ ਦੀ ਹੋ ਸਕਦੀ ਹੈ ਸਾਜ਼ਿਸ਼

ਅਯੁੱਧਿਆ, 18 ਫਰਵਰੀ 2025 – ਅਯੁੱਧਿਆ ਦੇ ਰਾਮ ਮੰਦਰ ਕੰਪਲੈਕਸ ਵਿੱਚ ਭੀੜ ਵਿਚਕਾਰ ਉੱਡ ਰਹੇ ਇੱਕ ਡਰੋਨ ਨੂੰ ਮਾਰ ਸੁੱਟਿਆ ਗਿਆ ਹੈ। ਡਰੋਨ ਸੋਮਵਾਰ ਸ਼ਾਮ ਨੂੰ ਗੇਟ ਨੰਬਰ 3 ‘ਤੇ ਉੱਡਦਾ ਹੋਇਆ ਪਹੁੰਚਿਆ। ਉਸ ਸਮੇਂ ਰਾਮਲਲਾ ਦੇ ਦਰਸ਼ਨਾਂ ਲਈ ਭਾਰੀ ਭੀੜ ਸੀ। ਸੂਤਰਾਂ ਅਨੁਸਾਰ, ਡਰੋਨ ਵਿਰੋਧੀ ਪ੍ਰਣਾਲੀ ਨੇ ਡਰੋਨ ਨੂੰ ਡੇਗ ਦਿੱਤਾ। ਇਸ ਤੋਂ ਬਾਅਦ ਸੁਰੱਖਿਆ ਕਰਮਚਾਰੀ ਚੌਕਸ ਹੋ ਗਏ। ਬੰਬ ਸਕੁਐਡ ਟੀਮ ਨੂੰ ਬੁਲਾਇਆ ਗਿਆ। ਡਰੋਨ ਦੀ ਜਾਂਚ ਕੀਤੀ ਗਈ। ਡਰੋਨ ਕੈਮਰਾ ਉਡਾਉਣ ਵਾਲੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

ਅਯੁੱਧਿਆ ਪੁਲਿਸ ਨੂੰ ਸ਼ੱਕ ਹੈ ਕਿ ਇਹ ਭਗਦੜ ਮਚਾਉਣ ਦੀ ਸਾਜ਼ਿਸ਼ ਹੋ ਸਕਦੀ ਹੈ, ਕਿਉਂਕਿ ਰਾਮ ਮੰਦਰ ਖੇਤਰ ਵਿੱਚ ਡਰੋਨ ਉਡਾਉਣ ਦੀ ਮਨਾਹੀ ਹੈ। ਇੱਥੋਂ ਤੱਕ ਕਿ ਜਹਾਜ਼ਾਂ ਨੂੰ ਵੀ ਮੰਦਰ ਦੇ ਉੱਪਰੋਂ ਉੱਡਣ ਦੀ ਇਜਾਜ਼ਤ ਨਹੀਂ ਹੈ।

ਇਹ ਵੀ ਪੜ੍ਹੋ: ਭਾਜਪਾ ਨੂੰ ਇੱਕ ਸਾਲ ਵਿੱਚ ₹4340.47 ਕਰੋੜ ਦਾ ਚੰਦਾ ਮਿਲਿਆ: ਕਾਂਗਰਸ ਦੂਜੇ ਸਥਾਨ ‘ਤੇ, ‘ਆਪ’ ਨੂੰ ਭਾਜਪਾ ਨਾਲੋਂ 200 ਗੁਣਾ ਘੱਟ ਚੰਦਾ ਮਿਲਿਆ

ਅਯੁੱਧਿਆ ਦੇ ਕਟੜਾ ਚੌਕੀ ਦੇ ਇੰਚਾਰਜ ਸੁਨੀਲ ਕੁਮਾਰ ਨੇ ਇਸ ਮਾਮਲੇ ਵਿੱਚ ਰਾਮ ਜਨਮਭੂਮੀ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਵਾਈ ਹੈ। ਇਸ ਵਿੱਚ, ਉਨ੍ਹਾਂ ਨੇ ਕਿਹਾ- 17 ਫਰਵਰੀ ਨੂੰ ਸ਼ਾਮ 7 ਵਜੇ, ਰਾਮ ਮੰਦਰ ਪਰਿਸਰ ਵਿੱਚ ਡਿਊਟੀ ਪੁਆਇੰਟ, ਬੈਚਿੰਗ ਪਲਾਂਟ ਦੇ ਨੇੜੇ, ਡਰੋਨ ਕੈਮਰਾ ਕਿਸੇ ਅਣਪਛਾਤੇ ਵਿਅਕਤੀ ਦੁਆਰਾ ਜਾਣਬੁੱਝ ਕੇ ਪਾਬੰਦੀਸ਼ੁਦਾ ਖੇਤਰ ਵਿੱਚ ਉਡਾਉਂਦੇ ਸਮੇਂ ਸੁੱਟ ਦਿੱਤਾ ਗਿਆ।

ਸ਼ੱਕ ਹੈ ਕਿ ਡਰੋਨ ਨੂੰ ਮੰਦਰ ਪਰਿਸਰ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਸੁੱਟਿਆ ਗਿਆ ਸੀ, ਜਿਸ ਨਾਲ ਮੰਦਰ ਪਰਿਸਰ ਵਿੱਚ ਭਗਦੜ ਮਚ ਜਾਵੇ ਅਤੇ ਜਾਨੀ ਨੁਕਸਾਨ ਹੋਵੇ। ਮਹਾਂਕੁੰਭ ​​ਦੇ ਕਾਰਨ, ਇਸ ਸਮੇਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਯੁੱਧਿਆ ਪਹੁੰਚ ਰਹੇ ਹਨ।

ਸੀਓ ਅਯੁੱਧਿਆ ਆਸ਼ੂਤੋਸ਼ ਤਿਵਾੜੀ ਨੇ ਇਸ ਮਾਮਲੇ ਵਿੱਚ ਕਿਹਾ ਕਿ ਡਰੋਨ ਨੇੜੇ ਦੇ ਕਿਸੇ ਵਿਆਹ ਸਮਾਰੋਹ ਨਾਲ ਸਬੰਧਤ ਹੋ ਸਕਦਾ ਹੈ। ਰਾਮ ਮੰਦਰ ਦਾ ਐਂਟੀ-ਡਰੋਨ ਸਿਸਟਮ 2.5 ਕਿਲੋਮੀਟਰ ਦੇ ਘੇਰੇ ਵਿੱਚ ਕਿਸੇ ਵੀ ਉੱਡਦੇ ਡਰੋਨ ਨੂੰ ਆਪਣੇ ਵੱਲ ਖਿੱਚ ਲੈਂਦਾ ਹੈ। ਇਸ ਮਾਮਲੇ ਵਿੱਚ ਕੀ ਹੋਇਆ ਹੈ ? ਇਸਦੀ ਜਾਂਚ ਕੀਤੀ ਜਾ ਰਹੀ ਹੈ।

ਰਾਮ ਮੰਦਰ ਦੇ ਆਲੇ-ਦੁਆਲੇ ਡਰੋਨ ਉਡਾਉਣ ਦੀ ਇਜਾਜ਼ਤ ਨਹੀਂ
ਰਾਮ ਮੰਦਰ ਅਤੇ ਇਸਦੇ ਆਲੇ-ਦੁਆਲੇ ਡਰੋਨ ‘ਤੇ ਪਾਬੰਦੀ ਹੈ। ਡਰੋਨ ਉਡਾਉਣ ਲਈ ਪ੍ਰਸ਼ਾਸਨ ਤੋਂ ਇਜਾਜ਼ਤ ਲੈਣੀ ਪੈਂਦੀ ਹੈ। ਰਾਮ ਮੰਦਰ ਦੇ ਉੱਪਰੋਂ ਜਹਾਜ਼ ਉਡਾਉਣ ਦੀ ਵੀ ਇਜਾਜ਼ਤ ਨਹੀਂ ਹੈ। ਰਾਮ ਮੰਦਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ SSF ਯਾਨੀ ਕਿ ਵਿਸ਼ੇਸ਼ ਸੁਰੱਖਿਆ ਬਲ ਦੇ ਹੱਥਾਂ ਵਿੱਚ ਹੈ। ਮੰਦਰ ਦੀ ਸੁਰੱਖਿਆ ਲਈ 200 ਸਿਪਾਹੀ ਤਾਇਨਾਤ ਹਨ।

ਅਯੁੱਧਿਆ ਵਿੱਚ ਐਨਐਸਜੀ ਹੱਬ ਬਣਾਉਣ ਦੀਆਂ ਤਿਆਰੀਆਂ
22 ਜਨਵਰੀ, 2024 ਨੂੰ ਰਾਮ ਲੱਲਾ ਦੇ ਅਭਿਸ਼ੇਕ ਹੋਣ ਤੋਂ ਬਾਅਦ, ਹਰ ਰੋਜ਼ ਲਗਭਗ 1.5 ਲੱਖ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ। ਮੰਦਰ ‘ਤੇ ਅੱਤਵਾਦੀ ਹਮਲੇ ਦੇ ਵੀ ਖ਼ਤਰੇ ਹਨ। ਅਜਿਹੀ ਸਥਿਤੀ ਵਿੱਚ, ਅਯੁੱਧਿਆ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਮਜ਼ਬੂਤ ​​ਕਰਨ ਲਈ ਇੱਥੇ ਇੱਕ NSG ਹੱਬ ਸਥਾਪਤ ਕਰਨ ਦੀ ਯੋਜਨਾ ਹੈ।

ਐਨਐਸਜੀ ਯੂਨਿਟ ਵਿਸ਼ੇਸ਼ ਹਥਿਆਰਾਂ ਅਤੇ ਡਰੋਨ ਵਿਰੋਧੀ ਤਕਨਾਲੋਜੀ ਨਾਲ ਲੈਸ ਹੋਵੇਗਾ। ਮੰਦਰ ਕੰਪਲੈਕਸ ਵਿੱਚ 11 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਏਕੀਕ੍ਰਿਤ ਕੰਟਰੋਲ ਸੈਂਟਰ ਬਣਾਇਆ ਜਾ ਰਿਹਾ ਹੈ। ਪੁਲਿਸ, ਸੀਆਰਪੀਐਫ, ਐਸਐਸਐਫ ਅਤੇ ਖੁਫੀਆ ਸੰਗਠਨਾਂ ਲਈ ਬੈਠਣ ਦੀ ਵਿਵਸਥਾ ਹੋਵੇਗੀ।

ਰਾਸ਼ਟਰਪਤੀ ਭਵਨ ਵਿੱਚ ਕਤਰ ਦੇ ਅਮੀਰ ਦਾ ਨਿੱਘਾ ਸਵਾਗਤ, ਹੈਦਰਾਬਾਦ ਹਾਊਸ ‘ਚ PM ਮੋਦੀ ਨਾਲ ਹੋਈ ਅਹਿਮ ਬੈਠਕ

0

ਰਾਸ਼ਟਰਪਤੀ ਭਵਨ ਵਿੱਚ ਕਤਰ ਦੇ ਅਮੀਰ ਦਾ ਨਿੱਘਾ ਸਵਾਗਤ, ਹੈਦਰਾਬਾਦ ਹਾਊਸ ‘ਚ PM ਮੋਦੀ ਨਾਲ ਹੋਈ ਅਹਿਮ ਬੈਠਕ

ਨਵੀਂ ਦਿੱਲੀ ਵਿੱਚ ਹੈਦਰਾਬਾਦ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਤਰ ਦੇ ਅਮੀਰ ਤਮੀਮ ਬਿਨ ਹਮਦ ਅਲ ਥਾਨੀ ਵਿਚਕਾਰ ਮੀਟਿੰਗ ਹੋਈ। ਇਸ ਤੋਂ ਪਹਿਲਾਂ ਅਮੀਰ ਅਲ-ਥਾਨੀ ਕੱਲ੍ਹ ਯਾਨੀ 17 ਫਰਵਰੀ ਰਾਤ ਨੂੰ ਭਾਰਤ ਪਹੁੰਚੇ ਸਨ। ਪ੍ਰੋਟੋਕੋਲ ਨੂੰ ਤੋੜਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਕਤਰ ਦੇ ਅਮੀਰ ਦਾ ਸਵਾਗਤ ਕਰਨ ਲਈ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਇਸ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਮੌਜੂਦ ਸਨ। ਮੰਗਲਵਾਰ ਨੂੰ ਕਤਰ ਦੇ ਅਮੀਰ ਤਮੀਮ ਬਿਨ ਹਮਦ ਅਲ ਥਾਨੀ ਦਾ ਰਾਸ਼ਟਰਪਤੀ ਭਵਨ ‘ਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਕਤਰ ਦੇ ਅਮੀਰ ਨੂੰ ਰਾਸ਼ਟਰਪਤੀ ਭਵਨ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ।

ਰਾਸ਼ਟਰਪਤੀ ਭਵਨ ਵਿੱਚ ਸਵਾਗਤ

ਅਮੀਰ ਅਲ ਥਾਨੀ ਦਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਭਵਨ ਵਿੱਚ ਸਵਾਗਤ ਕੀਤਾ। ਇਸ ਤੋਂ ਬਾਅਦ ਅਮੀਰ ਤਮੀਮ ਬਿਨ ਹਮਦ ਅਲ ਥਾਨੀ ਦੀ ਸਰਕਾਰ ਦੇ ਸੀਨੀਅਰ ਮੰਤਰੀਆਂ ਨਾਲ ਜਾਣ-ਪਛਾਣ ਕਰਵਾਈ ਗਈ। ਕਤਰ ਦੇ ਅਮੀਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਵੀ ਮੁਲਾਕਾਤ ਕਰਨਗੇ। ਰਾਸ਼ਟਰਪਤੀ ਭਵਨ ਵਿੱਚ ਕਤਰ ਦੇ ਅਮੀਰ ਦੇ ਸਨਮਾਨ ਵਿੱਚ ਦਾਅਵਤ ਦਾ ਆਯੋਜਨ ਵੀ ਕੀਤਾ ਜਾਵੇਗਾ। ਦੋਹਾਂ ਦੇਸ਼ਾਂ ਵਿਚਾਲੇ ਦੋ ਸਮਝੌਤਿਆਂ ‘ਤੇ ਵੀ ਦਸਤਖਤ ਕੀਤੇ ਗਏ ਹਨ। ਇਸ ਦੌਰਾਨ ਭਾਰਤ ਦੇ ਵਣਜ ਮੰਤਰੀ ਪੀਯੂਸ਼ ਗੋਇਲ ਅਤੇ ਕਤਰ ਦੇ ਵਣਜ ਅਤੇ ਉਦਯੋਗ ਮੰਤਰੀ ਸ਼ੇਖ ਫੈਜ਼ਲ ਬਿਨ ਥਾਨੀ ਵੀ ਮੌਜੂਦ ਸਨ। ਇਹ ਸਮਝੌਤਿਆਂ ਦਾ ਸਬੰਧ ਦੋਹਾਂ ਦੇਸ਼ਾਂ ਦਰਮਿਆਨ ਸਾਂਝੇ ਵਪਾਰ ਨਾਲ ਹੈ।

ਕੋਲੈਸਟ੍ਰੋਲ ਵਧਣ ‘ਤੇ ਸਰੀਰ ‘ਚ ਦਿਖਾਈ ਦਿੰਦੇ ਹਨ ਇਹ ਲੱਛਣ, ਤੁਰੰਤ ਹੋ ਜਾਓ Alert

ਚੈਂਪੀਅਨਸ ਟਰਾਫੀ ਤੋਂ ਪਹਿਲਾਂ ਭਾਰਤ ਨੂੰ ਝਟਕਾ! ਕੋਚ ਮੋਰਨੇ ਮੋਰਕਲ ਟੀਮ ਇੰਡੀਆ ਨੂੰ ਛੱਡ ਕੇ ਵਾਪਿਸ ਪਰਤੇ ਦੱਖਣੀ ਅਫਰੀਕਾ

0

ਚੈਂਪੀਅਨਸ ਟਰਾਫੀ ਤੋਂ ਪਹਿਲਾਂ ਭਾਰਤ ਨੂੰ ਝਟਕਾ! ਕੋਚ ਮੋਰਨੇ ਮੋਰਕਲ ਟੀਮ ਇੰਡੀਆ ਨੂੰ ਛੱਡ ਕੇ ਵਾਪਿਸ ਪਰਤੇ ਦੱਖਣੀ ਅਫਰੀਕਾ

ਪਾਕਿਸਤਾਨ ਅਤੇ ਯੂਏਈ ਵਿੱਚ ਬੁੱਧਵਾਰ ਤੋਂ ਚੈਂਪੀਅਨਸ ਟਰਾਫੀ ਸ਼ੁਰੂ ਹੋ ਰਹੀ ਹੈ। ਟੀਮ ਇੰਡੀਆ ਫਿਲਹਾਲ ਦੁਬਈ ‘ਚ ਆਈਸੀਸੀ ਚੈਂਪੀਅਨਸ ਟਰਾਫੀ 2025 ਦੀਆਂ ਤਿਆਰੀਆਂ ‘ਚ ਰੁੱਝੀ ਹੋਈ ਹੈ ਪਰ ਭਾਰਤ ਦੇ ਮੈਚ ਤੋਂ ਪਹਿਲਾਂ ਹੀ ਇਕ ਅਹਿਮ ਖਬਰ ਸਾਹਮਣੇ ਆਈ ਹੈ। ਭਾਰਤੀ ਟੀਮ ਦੇ ਗੇਂਦਬਾਜ਼ੀ ਕੋਚ ਮੋਰਨੇ ਮੋਰਕਲ ਦੁਬਈ ਤੋਂ ਦੱਖਣੀ ਅਫਰੀਕਾ ਲਈ ਰਵਾਨਾ ਹੋ ਗਏ ਹਨ।

ਅਭਿਆਸ ਸੈਸ਼ਨ ਦੌਰਾਨ ਮੌਜੂਦ ਨਹੀਂ ਸੀ ਮੋਰਨੇ ਮੋਰਕਲ 

ਪ੍ਰਾਪਤ ਜਾਣਕਾਰੀ ਅਨੁਸਾਰ ਟੀਮ ਇੰਡੀਆ ਦੇ ਗੇਂਦਬਾਜ਼ੀ ਕੋਚ ਮੋਰਨੇ ਮੋਰਕਲ ਦੁਬਈ ਤੋਂ ਆਪਣੇ ਦੇਸ਼ ਦੱਖਣੀ ਅਫਰੀਕਾ ਪਰਤ ਆਏ ਹਨ। ਇਸ ਪਿੱਛੇ ਨਿੱਜੀ ਕਾਰਨ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੋਰਨੇ ਮੋਰਕਲ ਸ਼ਨੀਵਾਰ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚ ਗਏ ਸਨ। ਇਸ ਦੇ ਨਾਲ ਹੀ ਸੋਮਵਾਰ ਨੂੰ ਭਾਰਤੀ ਟੀਮ ਦੇ ਅਭਿਆਸ ਸੈਸ਼ਨ ਦੌਰਾਨ ਮੋਰਨੇ ਮੋਰਕਲ ਮੌਜੂਦ ਨਹੀਂ ਸੀ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਮੋਰਨੇ ਮੋਰਕਲ ਨਾਲ ਅਸਲ ਵਿੱਚ ਕੀ ਹੋਇਆ?

ਮੋਰਕਲ ਦੇ ਪਿਤਾ ਦਾ ਦਿਹਾਂਤ

ਮੋਰਨੇ ਮੋਰਕਲ ਦਾ ਅਚਾਨਕ ਟੀਮ ਤੋਂ ਬਾਹਰ ਹੋਣਾ ਨਿਸ਼ਚਿਤ ਤੌਰ ‘ਤੇ ਭਾਰਤ ਲਈ ਖਾਸ ਤੌਰ ‘ਤੇ ਤੇਜ਼ ਗੇਂਦਬਾਜ਼ੀ ਯੂਨਿਟ ਲਈ ਵੱਡਾ ਝਟਕਾ ਹੈ। ਇਹ ਸਪਸ਼ਟ ਨਹੀਂ ਹੈ ਕਿ ਮੋਰਕਲ ਕਦੋਂ ਟੀਮ ਨਾਲ ਜੁੜਨਗੇ ਅਤੇ ਕੀ ਉਹ ਪੂਰੇ ਟੂਰਨਾਮੈਂਟ ਦੌਰਾਨ ਵਾਪਿਸ ਪਰਤਣਗੇ ਜਾਂ ਨਹੀਂ। ਅਜਿਹੀਆਂ ਅਟਕਲਾਂ ਹਨ ਕਿ ਸ਼ਾਇਦ ਮੋਰਨੇ ਮੋਰਕਲ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ।