Home Blog Page 888

ਅਮਰੀਕਾ: ਭਿਆਨਕ ਤੂਫਾਨ ਨੇ 9 ਲੋਕਾਂ ਦੀ ਲਈ ਜਾਨ, ਹਜ਼ਾਰਾਂ ਲੋਕਾਂ ਦੀ ਬਿਜਲੀ ਅਤੇ ਪਾਣੀ ਦੀ ਸਪਲਾਈ ਹੋਈ ਠੱਪ

0

ਅਮਰੀਕਾ: ਭਿਆਨਕ ਤੂਫਾਨ ਨੇ 9 ਲੋਕਾਂ ਦੀ ਲਈ ਜਾਨ, ਹਜ਼ਾਰਾਂ ਲੋਕਾਂ ਦੀ ਬਿਜਲੀ ਅਤੇ ਪਾਣੀ ਦੀ ਸਪਲਾਈ ਹੋਈ ਠੱਪ

ਅਮਰੀਕਾ ਦੇ ਕੈਂਟਕੀ ਅਤੇ ਜਾਰਜੀਆ ਵਿੱਚ ਆਏ ਭਿਆਨਕ ਤੂਫ਼ਾਨ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ। ਤੂਫਾਨ ਅਤੇ ਹੜ੍ਹ ਕਾਰਨ ਰਾਜ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਜਾਰਜੀਆ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-  ਬੰਗਲਾਦੇਸ਼ ਵਿੱਚ 41 ਪੁਲਿਸ ਕਰਮਚਾਰੀ ਹੋਏ ਗ੍ਰਿਫਤਾਰ, ਪੜ੍ਹੋ ਕੀ ਹੈ ਕਾਰਣ

ਕੈਂਟਕੀ ਦੇ ਗਵਰਨਰ ਐਂਡੀ ਬੇਸ਼ੀਅਰ ਦੇ ਅਨੁਸਾਰ, ਰਾਹਤ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ ਅਤੇ ਪਿਛਲੇ 24 ਘੰਟਿਆਂ ਵਿੱਚ 1,000 ਤੋਂ ਵੱਧ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਤੂਫਾਨ ਕਾਰਨ ਹਜ਼ਾਰਾਂ ਲੋਕਾਂ ਦੀ ਬਿਜਲੀ ਅਤੇ ਪਾਣੀ ਦੀ ਸਪਲਾਈ ਠੱਪ ਹੋ ਗਈ ਹੈ।

ਗਵਰਨਰ ਐਂਡੀ ਬੇਸ਼ੀਅਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

ਦੱਸ ਦਈਏ ਕਿ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ, ਗਵਰਨਰ ਐਂਡੀ ਬੇਸ਼ੀਅਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ, “ਇਸ ਸਮੇਂ 300 ਤੋਂ ਵੱਧ ਸੜਕਾਂ ਬੰਦ ਹਨ।” ਪੂਰਬ ਵਿੱਚ ਚਿੱਕੜ ਖਿਸਕਣ ਤੋਂ ਲੈ ਕੇ ਪੱਛਮ ਵਿੱਚ ਬਰਫ਼ਬਾਰੀ ਤੱਕ ਸਭ ਕੁਝ ਸੰਭਵ ਹੈ। ਇਸ ਸਮੇਂ ਦੌਰਾਨ ਯਾਤਰਾ ਨਾ ਕਰੋ ਅਤੇ ਸੁਰੱਖਿਅਤ ਰਹੋ।

ਰਾਸ਼ਟਰਪਤੀ ਟਰੰਪ ਨੇ ਰਾਜ ਨੂੰ ਆਫ਼ਤ ਘੋਸ਼ਿਤ ਕਰ

ਇਸ ਦੌਰਾਨ, ਰਾਸ਼ਟਰਪਤੀ ਟਰੰਪ ਨੇ ਰਾਜ ਨੂੰ ਆਫ਼ਤ ਘੋਸ਼ਿਤ ਕਰ ਦਿੱਤਾ ਹੈ। ਇਸ ਤੋਂ ਬਾਅਦ, ਫੈਡਰਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੂੰ ਪੂਰੇ ਰਾਜ ਵਿੱਚ ਰਾਹਤ ਕਾਰਜ ਸ਼ੁਰੂ ਕਰਨ ਦਾ ਅਧਿਕਾਰ ਮਿਲ ਗਿਆ ਹੈ।

 

 

 ਬੰਗਲਾਦੇਸ਼ ਵਿੱਚ 41 ਪੁਲਿਸ ਕਰਮਚਾਰੀ ਹੋਏ ਗ੍ਰਿਫਤਾਰ, ਪੜ੍ਹੋ ਕੀ ਹੈ ਕਾਰਣ

0

 ਬੰਗਲਾਦੇਸ਼ ਵਿੱਚ 41 ਪੁਲਿਸ ਕਰਮਚਾਰੀ ਹੋਏ ਗ੍ਰਿਫਤਾਰ, ਪੜ੍ਹੋ ਕੀ ਹੈ ਕਾਰਣ

ਬੰਗਲਾਦੇਸ਼ ਵਿੱਚ ਪਿਛਲੇ ਸਾਲ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਵਿਦਿਆਰਥੀਆਂ ਵਿਰੁੱਧ ਹਿੰਸਾ ਕਰਨ ਦੇ ਦੋਸ਼ ਵਿੱਚ 41 ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਸ ਮਾਮਲੇ ਵਿੱਚ ਹੁਣ ਤੱਕ ਲਗਭਗ 1100 ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ- ਲੁਧਿਆਣਾ: ਸਾਈਕਲ ਪਾਰਟਸ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱ+ਗ, 2 ਮਜ਼ਦੂਰਾਂ ਦੀ ਮੌ*ਤ

ਪਿਛਲੇ ਸਾਲ ਬੰਗਲਾਦੇਸ਼ ਵਿੱਚ, ਵਿਦਿਆਰਥੀਆਂ ਨੇ ਤਤਕਾਲੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਗੱਦੀਓਂ ਲਾਹਣ ਲਈ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਸਨ। ਸੁਰੱਖਿਆ ਬਲਾਂ ਨੇ ਇਸਨੂੰ ਦਬਾਉਣ ਲਈ ਹਿੰਸਾ ਦਾ ਸਹਾਰਾ ਲਿਆ। ਸੰਯੁਕਤ ਰਾਸ਼ਟਰ ਦਾ ਦਾਅਵਾ ਹੈ ਕਿ ਇਸ ਕਾਰਵਾਈ ਵਿੱਚ 1400 ਲੋਕ ਮਾਰੇ ਗਏ ਸਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਦੀ ਮੌਤ ਲਈ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਗੋਲੀਬਾਰੀ ਜ਼ਿੰਮੇਵਾਰ ਹੈ।

 

ਲੁਧਿਆਣਾ: ਸਾਈਕਲ ਪਾਰਟਸ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱ+ਗ, 2 ਮਜ਼ਦੂਰਾਂ ਦੀ ਮੌ*ਤ

0
Breaking

ਲੁਧਿਆਣਾ: ਸਾਈਕਲ ਪਾਰਟਸ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱ+ਗ, 2 ਮਜ਼ਦੂਰਾਂ ਦੀ ਮੌ*ਤ

ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਵਿਸ਼ਵਕਰਮਾ ਚੌਕ ਗਿੱਲ ਰੋਡ ‘ਤੇ ਸਥਿਤ ਇਕ ਸਾਈਕਲ ਇੰਡਸਟਰੀ ‘ਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਫੈਕਟਰੀ ‘ਚ ਕੰਮ ਕਰ ਰਹੇ ਦੋ ਮਜ਼ਦੂਰ ਝੁਲਸ ਗਏ। ਜਦਕਿ ਤਿੰਨ ਹੋਰ ਵਰਕਰ ਜ਼ਖਮੀ ਹੋ ਗਏ। ਅੱਗ ਇੰਨੀ ਭਿਆਨਕ ਸੀ ਕਿ ਮਜ਼ਦੂਰਾਂ ਨੂੰ ਬਚਣ ਦਾ ਮੌਕਾ ਵੀ ਨਹੀਂ ਮਿਲਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।

ਸਾਲਾਨਾ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ ਆਮ ਪਬਲਿਕ ਦੇ ਇੱਕਠ ਦੀ ਮਨਾਹੀ ਦੇ ਹੁਕਮ ਜਾਰੀ

ਘਟਨਾ ਦੀ ਸੂਚਨਾ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੱਧੂ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਤੋਂ ਬਾਅਦ ਫੈਕਟਰੀ ਮਾਲਕ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕੀਤੀ ਜਾਵੇਗੀ।ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਵਿਜੇ ਕੁਮਾਰ ਦੀ ਅਗਵਾਈ ਹੇਠ ਤਿੰਨ ਫਾਇਰ ਟੈਂਡਰਾਂ ਨੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

ਘਟਨਾ ਦੀ ਕੀਤੀ ਜਾ ਰਹੀ ਜਾਂਚ

ਹਾਦਸੇ ਦਾ ਪਤਾ ਲਗਦੇ ਹੀ ਮੌਕੇ ਤੇ ਪਹੁੰਚੇ ਐਸਐਚਓ ਕੁਲਵੰਤ ਕੌਰ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵੇਂ ਮ੍ਰਿਤਕ ਮਜ਼ਦੂਰ ਪਰਵਾਸੀ ਸਨ। ਉਨ੍ਹਾਂ ਦੱਸਿਆ ਕਿ ਅਜੇ ਤੱਕ ਨਾ ਤਾਂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲੱਗ ਸਕਿਆ ਹੈ ਅਤੇ ਨਾ ਹੀ ਮ੍ਰਿਤਕਾਂ ਦੀ ਪਛਾਣ ਹੋ ਸਕੀ ਹੈ।

ਸਾਲਾਨਾ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ ਆਮ ਪਬਲਿਕ ਦੇ ਇੱਕਠ ਦੀ ਮਨਾਹੀ ਦੇ ਹੁਕਮ ਜਾਰੀ

0

ਸਾਲਾਨਾ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ ਆਮ ਪਬਲਿਕ ਦੇ ਇੱਕਠ ਦੀ ਮਨਾਹੀ ਦੇ ਹੁਕਮ ਜਾਰੀ 

ਫ਼ਰੀਦਕੋਟ 17 ਫਰਵਰੀ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਓਜਸਵੀ ਅਲੰਕਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੀ.ਬੀ.ਐਸ.ਈ ਜਮਾਤ 10ਵੀ ਅਤੇ 12ਵੀਂ ਦੀਆਂ ਪ੍ਰੀਖਿਆਵਾਂ, ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ, (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸੈਸ਼ਨ 2025 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਲਈ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ 04 ਅਪ੍ਰੈਲ,2025 ਤੱਕ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਉਨ੍ਹਾਂ ਵਿਅਕਤੀਆਂ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ਤੇ ਹੋਣਗੇ ਅਤੇ ਐਮਰਜੰਸੀ ਸੇਵਾਵਾਂ ਜਿਵੇਂ ਕਿ ਮੈਡੀਕਲ ਐਬੂਲੈਂਸ, ਫਾਇਰ ਬ੍ਰਿਗੇਡ ਆਦਿ ਤੇ ਲਾਗੂ ਨਹੀਂ ਹੋਣਗੇ ।

4 ਅਪ੍ਰੈਲ ਤੱਕ ਲਾਗੂ ਰਹਿਣਗੇ ਹੁਕਮ

ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ 19 ਫਰਵਰੀ, 2025 ਤੋਂ 04 ਅਪ੍ਰੈਲ, 2025 ਤੱਕ ਜ਼ਿਲ੍ਹਾ ਫ਼ਰੀਦਕੋਟ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਮ ਤੌਰ ’ਤੇ ਵੇਖਿਆ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ, ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇੱਕਠੇ ਹੋਣ ਦੀ ਮਨਾਹੀ ਕਰਨਾ ਅਤਿ ਜ਼ਰੂਰੀ ਹੈ, ਤਾਂ ਕਿ ਅਜਿਹੀ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ । ਇਹ ਹੁਕਮ 04 ਅਪ੍ਰੈਲ, 2025 ਤੱਕ ਲਾਗੂ ਰਹੇਗਾ।

ਵਿਧਾਇਕ ਸ਼ੈਰੀ ਕਲਸੀ ਵਲੋਂ ਮੈਲਟਨ, ਆਸਟਰੇਲੀਆ ਤੋਂ ਸੰਸਦ ਮੈਂਬਰ ਸਟੀਵ ਮੈਕਗੀ ਨਾਲ ਵਿਸ਼ੇਸ ਮੁਲਾਕਾਤ, ਇਨ੍ਹਾਂ ਮੁੱਦਿਆਂ ਤੇ ਕੀਤੀ ਵਿਚਾਰ ਚਰਚਾ

0

ਵਿਧਾਇਕ ਸ਼ੈਰੀ ਕਲਸੀ ਵਲੋਂ ਮੈਲਟਨ, ਆਸਟਰੇਲੀਆ ਤੋਂ ਸੰਸਦ ਮੈਂਬਰ ਸਟੀਵ ਮੈਕਗੀ ਨਾਲ ਵਿਸ਼ੇਸ ਮੁਲਾਕਾਤ, ਇਨ੍ਹਾਂ ਮੁੱਦਿਆਂ ਤੇ ਕੀਤੀ ਵਿਚਾਰ ਚਰਚਾ

ਬਟਾਲਾ, 17 ਫਰਵਰੀ- ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੋ ਆਸਟਰੇਲੀਆ ਗਏ ਹੋਏ ਹਨ, ਉਨਾਂ ਵਲੋਂ ਮੈਲਟਨ , ਆਸਟਰੇਲੀਆ ਤੋਂ ਸੰਸਦ ਮੈਂਬਰ ਸਟੀਵ ਮੈਕਗੀ ਨਾਲ ਵਿਸ਼ੇਸ ਮੁਲਾਕਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੰਸਦ ਮੈਂਬਰ ਸਟੀਵ ਮੈਕਗੀ ਵਲੋਂ ਉਨਾਂ ਨੂੰ ਆਸਟੇਰਲੀਆ ਦੀ ਸੰਸਦੀ ਗਵਰਨਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਵਿਕਟੋਰੀਆ ਪਾਰਲੀਮੈਂਟ ਦਾ ਦੌਰਾ ਕਰਵਾਇਆ ਗਿਆ ਅਤੇ ਪੰਜਾਬ ਦੇ ਮਹਾਨ ਪਿਛੋਕੜ ਬਾਰੇ ਵਿਚਾਰ ਚਰਚਾ ਕੀਤੀ ਗਈ।

ਪੰਜਾਬ ਦੇ ਮਹਾਨ ਪਿਛੋਕੜ ਬਾਰੇ ਕੀਤੀ ਵਿਚਾਰ ਚਰਚਾ

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਸਟੇਰਲੀਆਂ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਗੁਣਾ ਨਾਲ ਵਿਸ਼ੇਸ ਰੁਤਬਾ ਹਾਸਲ ਕੀਤਾ ਹੈ ਅਤੇ ਪੰਜਾਬ ਦਾ ਨਾਮ ਉੱਚਾ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬੀ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਅਤੇ ਅਮਨ ਸਾਂਤੀ ਦੇ ਮੁੱਦਈ ਹਨ, ਜਿਸ ਕਾਰਨ ਉਨਾਂ ਨੂੰ ਦੁਨੀਆ ਭਰ ਵਿੱਚ ਪਿਆਰ ਕੇ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਸੰਸਦ ਮੈਂਬਰ ਸਟੀਵ ਮੈਕਗੀ ਵਲੋਂ ਮਿਲੇ ਮਾਣ-ਸਨਮਾਨ ਦਾ ਧੰਨਵਾਦ ਕਰਦਿਆਂ ਆਸਟਰੇਲੀਆ ਅਤੇ ਪੰਜਾਬ ਦੋਵਾਂ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦੀ ਲੋੜ ’ਤੇ ਜੋਰ ਦਿੱਤਾ। ਉਨਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ, ਖੇਤੀਬਾੜੀ, ਖੇਡ ਉਦਯੋਗ, ਪਸ਼ੂ ਚਾਰਾ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਦੀ ਵੱਡੀ ਸੰਭਾਵਨਾ ਹੈ।

ਵੱਡੀ ਖਬਰ : SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਦੇਸ਼ੀ ਕੰਪਨੀਆਂ ਨੂੰ ਆਪਣੇ ਕਾਰੋਬਾਰ ਫੈਲਾਉਣ ਲਈ ਵਧੀਆਂ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆ ਅਤੇ ਉੱਤਮ ਉਦਯੋਗਿਕ ਅਤੇ ਕੰਮ ਕਾਜ ਵਿਧੀਆਂ ਨਾਲ ਲੈਸ ਢੁੱਕਵੇਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਦੇ ਬੂਹੇ ਹਮੇਸ਼ਾ ਖੁੱਲ੍ਹੇ ਹਨ।

ਜੀ. ਨਾਗੇਸ਼ਵਰ ਰਾਓ ਪੰਜਾਬ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਨਿਯੁਕਤ || Punjab News

0

ਜੀ. ਨਾਗੇਸ਼ਵਰ ਰਾਓ ਪੰਜਾਬ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਨਿਯੁਕਤ

ਚੰਡੀਗੜ੍ਹ, 17 ਫਰਵਰੀ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿਜੀਲੈਂਸ ਮੁਖੀ ਨੂੰ ਬਦਲ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਰਿੰਦਰ ਕੁਮਾਰ ਦੀ ਥਾਂ ’ਤੇ ਆਈ.ਪੀ.ਐਸ ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਦਾ ਚੀਫ਼ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਸਰੀਰ ‘ਚ ਹੋਣ ਵਾਲੇ ਇਨ੍ਹਾਂ ਛੋਟੇ-ਮੋਟੇ ਦਰਦਾਂ ਨੂੰ ਨਾ ਕਰੋ ਨਜ਼ਰਅੰਦਾਜ਼, ਵੱਧ ਸਕਦੀ ਹੈ ਸਮੱਸਿਆ || Health Tips

0

ਸਰੀਰ ‘ਚ ਹੋਣ ਵਾਲੇ ਇਨ੍ਹਾਂ ਛੋਟੇ-ਮੋਟੇ ਦਰਦਾਂ ਨੂੰ ਨਾ ਕਰੋ ਨਜ਼ਰਅੰਦਾਜ਼, ਵੱਧ ਸਕਦੀ ਹੈ ਸਮੱਸਿਆ

ਅਕਸਰ ਅਸੀਂ ਛੋਟੇ-ਮੋਟੇ ਦਰਦਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਾਂ, ਪਰ ਅਜਿਹਾ ਕਰਨਾ ਖ਼ਤਰਨਾਕ ਹੋ ਸਕਦਾ ਹੈ। ਆਓ ਜਾਣਦੇ ਹਾਂ ਉਸ ਦਰਦ ਬਾਰੇ ਜਿਸ ਨੂੰ ਨਜ਼ਰਅੰਦਾਜ਼ ਕਰਨ ਤੋਂ ਬਚਣਾ ਚਾਹੀਦਾ ਹੈ ਨਹੀਂ ਤਾ ਇਹ ਸਮੱਸਿਆ ਵੱਧ ਸਕਦੀ ਹੈ।

1. ਸਿਰ ਦਰਦ

ਸਿਰ ਦਰਦ ਕਈ ਕਾਰਨਾਂ ਕਰਕੇ ਹੋ ਸਕਦਾ ਹੈ, ਜਿਸ ਵਿੱਚ ਨੀਂਦ ਦੀ ਕਮੀ ਅਤੇ ਤਣਾਅ ਸ਼ਾਮਲ ਹੈ, ਪਰ ਜੇਕਰ ਤੁਹਾਨੂੰ ਵਾਰ-ਵਾਰ ਇਸ ਦਰਦ ਦੀ ਤਕਲੀਫ ਵਿੱਚੋਂ ਲੰਘਣਾ ਪੈਂਦਾ ਹੈ ਤਾਂ ਇਹ ਮਾਈਗਰੇਨ ਦੀ ਨਿਸ਼ਾਨੀ ਹੋ ਸਕਦੀ ਹੈ, ਇਸ ਲਈ ਇਸਦੀ ਤੁਰੰਤ ਜਾਂਚ ਕਰਵਾਉਣਾ ਬਹੁਤ ਜਰੂਰੀ ਹੈ।

2. ਮਾਸਪੇਸ਼ੀਆਂ ਵਿੱਚ ਦਰਦ

ਮਾਸਪੇਸ਼ੀਆਂ ਦੇ ਦਰਦ ਦਾ ਮੁੱਖ ਕਾਰਨ ਵਿਟਾਮਿਨ ਡੀ ਦੀ ਕਮੀ ਹੈ ਕਿਉਂਕਿ ਬਹੁਤ ਸਾਰੇ ਸ਼ਹਿਰੀ ਘਰਾਂ ਵਿੱਚ ਧੁੱਪ ਨਹੀਂ ਮਿਲਦੀ। ਇਸ ਕਾਰਨ, ਮਾਸਪੇਸ਼ੀਆਂ ਵਿੱਚ ਦਰਦ ਹੋਣਾ ਸੁਭਾਵਿਕ ਹੈ, ਹਾਲਾਂਕਿ ਇਸਦੇ ਕਈ ਕਾਰਨ ਹੋ ਸਕਦੇ ਹਨ। ਇਸ ਵਿਟਾਮਿਨ ਦੀ ਕਮੀ ਨੂੰ ਦੂਰ ਕਰਨ ਲਈ ਪੋਸ਼ਟਿਕ ਖਾਣ-ਪੀਣ ਵਾਲੀਆਂ ਚੀਜ਼ਾਂ ਵੀ ਖਾਧੀਆਂ ਜਾ ਸਕਦੀਆਂ ਹਨ।

3. ਛਾਤੀ ਵਿੱਚ ਦਰਦ

ਜਦੋਂ ਛਾਤੀ ਵਿੱਚ ਹਲਕਾ ਦਰਦ ਵੀ ਹੋਵੇ ਉਦੋਂ ਹੀ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ; ਇਸਨੂੰ ਆਮ ਤੌਰ ‘ਤੇ ਦਿਲ ਦੀ ਬਿਮਾਰੀ ਦਾ ਇੱਕ ਮਹੱਤਵਪੂਰਨ ਚੇਤਾਵਨੀ ਸੰਕੇਤ ਮੰਨਿਆ ਜਾਂਦਾ ਹੈ। ਖਾਸ ਕਰਕੇ, ਦਰਦ ਸਰੀਰ ਦੇ ਖੱਬੇ ਪਾਸੇ ਤੋਂ ਸ਼ੁਰੂ ਹੁੰਦਾ ਹੈ। ਜੇਕਰ ਧਿਆਨ ਨਾ ਰੱਖਿਆ ਜਾਵੇ ਤਾਂ ਇਹ ਦਿਲ ਦਾ ਦੌਰਾ ਪੈਣ ਦਾ ਕਾਰਨ ਬਣ ਸਕਦਾ ਹੈ।

ਹਿਮਾਚਲ ਦੇ ਜਵਾਨ ਨੂੰ ਡਿਊਟੀ ਦੌਰਾਨ ਆਇਆ ਹਾਰਟ ਅ+ਟੈਕ, ਅੱਜ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ ਅੰਤਿਮ ਸਸਕਾਰ

ਅਮਰੀਕਾ ਤੋਂ ਡਿਪੋਰਟ ਹੋਇਆ ਨੌਜਵਾਨ ਲੁਧਿਆਣਾ ‘ਚ ਗ੍ਰਿਫਤਾਰ, ਪੜੋ ਕੀ ਹੈ ਪੂਰਾ ਮਾਮਲਾ

0

ਅਮਰੀਕਾ ਤੋਂ ਡਿਪੋਰਟ ਹੋਇਆ ਨੌਜਵਾਨ ਲੁਧਿਆਣਾ ‘ਚ ਗ੍ਰਿਫਤਾਰ, ਪੜੋ ਕੀ ਹੈ ਪੂਰਾ ਮਾਮਲਾ

ਲੁਧਿਆਣਾ, 17 ਫਰਵਰੀ : ਘਰ- ਜ਼ਮੀਨਾਂ ਵੇਚ ਕੇ, ਕਰਜ਼ੇ ਲੈ ਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਵਾਲੇ ਮਾਪਿਆਂ ਨੂੰ ਜਦ ਆਪਣੇ ਬੱਚਿਆਂ ਦੇ ਡਿਪੋਰਟ ਦੀ ਸੂਚਨਾ ਮਿਲਦੀ ਹੈ ਤਾਂ ਉਨ੍ਹਾਂ ਦੀਆਂ ਅੱਖਾਂ ‘ਚੋ ਹੰਝੂ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। 26 ਸਾਲਾ ਗੁਰਵਿੰਦਰ ਸਿੰਘ ਵਾਸੀ ਮੇਹਰਬਾਨ ਇਲਾਕਾ, ਲੁਧਿਆਣਾ ਨੂੰ ਦੂਜੇ ਬੈਚ ਵਿੱਚ ਅਮਰੀਕਾ ਵੱਲੋਂ ਡਿਪੋਰਟ ਕੀਤਾ ਗਿਆ ਸੀ। ਗੁਰਵਿੰਦਰ ਨੂੰ ਦੇਰ ਰਾਤ ਥਾਣਾ ਜਮਾਲਪੁਰ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕੀ ਗੁਰਵਿੰਦਰ ਖਿਲਾਫ ਲੁੱਟ ਖੋਹ ਦਾ ਮਾਮਲਾ ਦਰਜ ਹੈ। ਉਸਦੇ ਪਿਤਾ ਦਾਰੀ ਸਿੰਘ ਇੱਕ ਪੰਜਾਬ ਪੁਲਿਸ ਕਾਂਸਟੇਬਲ ਅਤੇ ਸਾਬਕਾ ਫੌਜੀ ਹਨ।

ਵੱਡੀ ਖਬਰ : SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਓਧਰ, ਗੁਰਵਿੰਦਰ ਦੇ ਪਰਿਵਾਰ ਵਿੱਚ ਇਕ ਵਿਆਹ ਸਮਾਗਮ ਹੈ। ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਵਿੰਦਰ ਦੇ ਡਿਪੋਰਟ ਹੋਣ ਦੀ ਅਚਾਨਕ ਖ਼ਬਰ ਸੁਣ ਕੇ ਉਹ ਸਦਮੇ ਵਿੱਚ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਵਿੰਦਰ ਕੁਝ ਦਿਨ ਪਹਿਲਾਂ ਅਮਰੀਕਾ ਗਿਆ ਸੀ। ਉਸ ਨੇ ਤਿੰਨ ਮਹੀਨੇ ਉੱਥੇ ਰਹਿਣ ਤੋਂ ਬਾਅਦ ਟਰੈਵਲ ਏਜੰਟਾਂ ਦੇ ਨੈੱਟਵਰਕ ਨੂੰ 45 ਲੱਖ ਰੁਪਏ ਅਦਾ ਕੀਤੇ ਸਨ। ਪਰਿਵਾਰ ਨੂੰ ਸ਼ਨੀਵਾਰ ਨੂੰ ਪਤਾ ਲੱਗਾ ਕਿ ਗੁਰਵਿੰਦਰ ਨੂੰ ਅਮਰੀਕੀ ਅਧਿਕਾਰੀਆਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿਚ ਦਾਖਲ ਹੋਣ ਕਾਰਨ ਡਿਪੋਰਟ ਕਰ ਦਿੱਤਾ ਗਿਆ। ਉਨ੍ਹਾਂ ਟਰੈਵਲ ਏਜੰਟਾਂ ‘ਤੇ ਨਿਰਾਸ਼ਾ ਜ਼ਾਹਰ ਕੀਤੀ ਹੈ, ਜਿਨ੍ਹਾਂ ਨੇ ਮੋਟੀ ਰਕਮ ਵਸੂਲੀ ਪਰ ਸੁਰੱਖਿਅਤ ਅਤੇ ਕਾਨੂੰਨੀ ਰਾਹ ਯਕੀਨੀ ਬਣਾਉਣ ‘ਚ ਅਸਫਲ ਰਹੇ।

ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਗੁਰਵਿੰਦਰ ਨੇ ਬਠਿੰਡਾ, ਦਿੱਲੀ ਅਤੇ ਦੁਬਈ ਸਥਿਤ ਤਿੰਨ ਵੱਖ-ਵੱਖ ਏਜੰਟਾਂ ਨੂੰ 45 ਲੱਖ ਰੁਪਏ ਅਦਾ ਕੀਤੇ ਸਨ। ਉਸ ਦੀ ਯਾਤਰਾ ਪਿਛਲੇ ਸਾਲ ਅਕਤੂਬਰ ਵਿੱਚ ਸ਼ੁਰੂ ਹੋਈ ਸੀ, ਜਦੋਂ ਉਹ ਪਹਿਲੀ ਵਾਰ ਗੁਆਨਾ ਪਹੁੰਚਿਆ। 25 ਜਨਵਰੀ ਨੂੰ, ਉਸਨੇ ਮੈਕਸੀਕੋ-ਅਮਰੀਕਾ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਮਰੀਕੀ ਅਧਿਕਾਰੀਆਂ ਦੁਆਰਾ ਉਸਨੂੰ ਫੜ ਲਿਆ ਗਿਆ ਅਤੇ ਬਾਅਦ ਵਿੱਚ ਦੇਸ਼ ਨਿਕਾਲਾ ਦਿੱਤਾ ਗਿਆ। ਹੁਣ ਪਰਿਵਾਰ ਨੇ ਉਨ੍ਹਾਂ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਜਿਨਾਂ ਨੇ ਗੁਰਵਿੰਦਰ ਦੀ ਗੈਰ-ਕਾਨੂੰਨੀ ਯਾਤਰਾ ‘ਚ ਮਦਦ ਕੀਤੀ।

ਹਿਮਾਚਲ ਦੇ ਜਵਾਨ ਨੂੰ ਡਿਊਟੀ ਦੌਰਾਨ ਆਇਆ ਹਾਰਟ ਅ+ਟੈਕ, ਅੱਜ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ ਅੰਤਿਮ ਸਸਕਾਰ

0

ਹਿਮਾਚਲ ਦੇ ਜਵਾਨ ਨੂੰ ਡਿਊਟੀ ਦੌਰਾਨ ਆਇਆ ਹਾਰਟ ਅ+ਟੈਕ, ਅੱਜ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ ਅੰਤਿਮ ਸਸਕਾਰ

ਹਿਮਾਚਲ ਪ੍ਰਦੇਸ਼ ਦੇ ਮੰਡੀ ਦੇ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੰਡੀ ਜ਼ਿਲੇ ਦੀ ਬੱਲ੍ਹ ਉਪਮੰਡਲ ਦੀ ਗ੍ਰਾਮ ਪੰਚਾਇਤ ਹਾਲਯਾਤਰ ਦੇ 26 ਸਾਲਾ ਬਸੰਤ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਪਹੁੰਚੇਗੀ, ਜਿੱਥੇ ਫੌਜੀ ਜਵਾਨ ਦਾ ਅੰਤਿਮ ਸਸਕਾਰ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ।

IPL 2025 ਦਾ ਸ਼ਡਿਊਲ ਜਾਰੀ, 22 ਮਾਰਚ ਤੋਂ ਸ਼ੁਰੂ ਹੋਵੇਗਾ 18ਵਾਂ ਸੀਜ਼ਨ, 65 ਦਿਨਾਂ ਵਿੱਚ ਹੋਣਗੇ 74 ਮੈਚ

ਜਾਣਕਾਰੀ ਮੁਤਾਬਕ ਬਸੰਤ ਸਿੰਘ ਦੇਹਰਾਦੂਨ ‘ਚ 10 ਡੋਗਰਾ ਰੈਜੀਮੈਂਟ ‘ਚ ਤਾਇਨਾਤ ਸੀ। ਡਿਊਟੀ ਦੌਰਾਨ ਸਿਪਾਹੀ ਨੂੰ ਦਿਲ ਦਾ ਦੌਰਾ ਪਿਆ। ਇਸ ਤੋਂ ਬਾਅਦ ਬਸੰਤ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ ਬਸੰਤ ਸਿੰਘ ਦੀ ਸ਼ਨੀਵਾਰ ਸ਼ਾਮ ਨੂੰ ਮੌਤ ਹੋ ਗਈ ਸੀ। ਇਸ ਤੋਂ ਬਾਅਦ ਸ਼ਨੀਵਾਰ ਰਾਤ ਕਰੀਬ 11 ਵਜੇ ਆਰਮੀ ਦਫਤਰ ਨੇ ਗ੍ਰਾਮ ਪੰਚਾਇਤ ਪ੍ਰਧਾਨ ਨੂੰ ਫੋਨ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਵੱਡੀ ਖਬਰ : SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

0

ਵੱਡੀ ਖਬਰ : SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ, 17 ਫਰਵਰੀ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪਾਈ ਪੋਸਟ ਤੋਂ ਬਾਅਦ ਅਸਤੀਫਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਧਾਮੀ ਨੇ ਇਸ ਦਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਉਸ ਪੋਸਟ ਨੂੰ ਦੱਸਿਆ, ਜੋ ਓਨਾ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਸਾਂਝੀ ਕੀਤੀ ਸੀ।

ਅੰਤਰਿੰਗ ਕਮੇਟੀ ਨੂੰ ਸੌਂਪਿਆ ਅਸਤੀਫ਼ਾ

ਇਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫਾਰਗ ਕਰਨ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਫੇਸਬੁਕ ’ਤੇ ਪਾਈ ਪੋਸਟ ਗਈ ਜਿਸ ਵਿਚ ਇਸ ਕਾਰਵਾਈ ਨੂੰ ਨਿੰਦਣਯੋਗ ਤੇ ਮੰਦਭਾਗਾ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਮੈਂ ਨੈਤਿਕ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਅੰਤਰਿੰਗ ਕਮੇਟੀ ਨੂੰ ਦੇ ਦਿੱਤਾ ਹੈ।

ਭਾਜਪਾ ਨੇ 19 ਫਰਵਰੀ ਨੂੰ ਬੁਲਾਈ ਵਿਧਾਇਕ ਦਲ ਦੀ ਬੈਠਕ, ਮੁੱਖ ਮੰਤਰੀ ਦਾ ਨਾਂ ਹੋਵੇਗਾ ਤੈਅ, ਜਾਣੋ ਕਿਸਦੇ ਨਾਮ ਦੀ ਚਰਚਾ?