Home Blog Page 892

ਪੰਜਾਬ ਬੋਰਡ ਦੇ 10ਵੀਂ-12ਵੀਂ ਦੇ ਵਿਦਿਆਰਥੀਆਂ ਨੂੰ ਮੁੜ ਜਾਂਚ ਦਾ ਦਿੱਤਾ ਮੌਕਾ, ਇਸ ਤਰੀਕ ਨੂੰ ਭੇਜ ਸਕਦੇ ਹੋ ਅਰਜ਼ੀਆਂ

0

ਜੇਕਰ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੁਆਰਾ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਮਲ ਹੋਏ ਵਿਦਿਆਰਥੀ ਆਪਣੇ ਪੇਪਰਾਂ ਦੀ ਦੁਬਾਰਾ ਜਾਂਚ ਕਰਵਾਉਣਾ ਚਾਹੁੰਦੇ ਹਨ, ਤਾਂ ਇਸ ਲਈ PSEB ਦੁਆਰਾ ਇੱਕ ਸ਼ਡਿਊਲ ਜਾਰੀ ਕੀਤਾ ਗਿਆ ਹੈ। ਅਰਜ਼ੀ ਪ੍ਰਕਿਰਿਆ 21 ਮਈ ਤੋਂ 4 ਜੂਨ ਤੱਕ ਚੱਲੇਗੀ। ਇਸ ਦੇ ਲਈ ਔਨਲਾਈਨ ਫਾਰਮ ਅਤੇ ਫੀਸ ਭਰਨੀ ਪਵੇਗੀ।

ਭਾਖੜਾ ਜਲ ਵਿਵਾਦ ‘ਤੇ 22 ਮਈ ਨੂੰ ਹੋਵੇਗੀ ਅਗਲੀ ਸੁਣਵਾਈ
ਰੀਚੈਕਿੰਗ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਫਾਰਮ ਭਰਨ ਤੋਂ ਬਾਅਦ ਫਾਰਮ ਦਾ ਪ੍ਰਿੰਟਆਊਟ ਅਤੇ ਫੀਸ ਆਪਣੇ ਕੋਲ ਰੱਖਣੀ ਪਵੇਗੀ। ਇਸ ਸਬੰਧ ਵਿੱਚ ਬੋਰਡ ਨੂੰ ਹਾਰਡ ਕਾਪੀ ਜਮ੍ਹਾ ਕਰਨ ਦੀ ਕੋਈ ਲੋੜ ਨਹੀਂ ਹੋਵੇਗੀ। ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਬੋਰਡ ਵੱਲੋਂ ਆਪਣੀ ਵੈੱਬਸਾਈਟ ‘ਤੇ ਹੈਲਪਲਾਈਨ ਨੰਬਰ ਵੀ ਪ੍ਰਦਾਨ ਕੀਤੇ ਗਏ

ਰੀ-ਚੈਕਿੰਗ ਫਾਰਮ ਭਰਨ ਲਈ, ਵਿਦਿਆਰਥੀਆਂ ਨੂੰ ਵਿਭਾਗ ਦੀ ਵੈੱਬਸਾਈਟ www.pseb.ac.in ‘ ਤੇ ਜਾਣਾ ਪਵੇਗਾ। ਵੈੱਬਸਾਈਟ ਦਾ ਹੋਮ ਪੇਜ ਇੱਥੇ ਖੁੱਲ੍ਹੇਗਾ। ਇੱਥੇ ਜਾਂਚ ਲਈ ਫਾਰਮ ਭਰਨ ਦਾ ਵਿਕਲਪ ਹੋਵੇਗਾ। ਇਸ ਤੋਂ ਇਲਾਵਾ, ਫੀਸ ਭਰਨ ਲਈ ਔਨਲਾਈਨ ਫਾਰਮ ਵੀ ਉਪਲਬਧ ਹੋਵੇਗਾ। ਇਸ ਤੋਂ ਇਲਾਵਾ, ਬੋਰਡ ਵੱਲੋਂ ਆਪਣੀ ਵੈੱਬਸਾਈਟ ‘ਤੇ ਹੈਲਪਲਾਈਨ ਨੰਬਰ ਵੀ ਪ੍ਰਦਾਨ ਕੀਤੇ ਗਏ ਹਨ। ਉੱਥੋਂ ਨੰਬਰ ਪ੍ਰਾਪਤ ਕਰਨ ਤੋਂ ਬਾਅਦ, ਵਿਦਿਆਰਥੀ ਬੋਰਡ ਨੂੰ ਕਾਲ ਕਰ ਸਕਦੇ ਹਨ ਅਤੇ ਫਾਰਮ ਭਰਨ ਵਿੱਚ ਆ ਰਹੀ ਸਮੱਸਿਆ ਦਾ ਹੱਲ ਕਰ ਸਕਦੇ ਹਨ।

 

ਯੁੱਧ ਨਸ਼ਿਆਂ ਵਿਰੁੱਧ: ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਨਜਾਇਜ਼ ਉਸਾਰੀ ਨੂੰ ਢੁਹਾਇਆ

0

ਨਾਭਾ/ਪਟਿਆਲਾ, 20 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਨਾਭਾ ਦੇ ਪਿੰਡ ਰੋਹਟੀ ਛੰਨਾ ਵਿਖੇ ਵੱਡੀ ਕਾਰਵਾਈ ਕਰਦਿਆਂ ਅੱਠ ਨਸ਼ਾ ਤਸਕਰਾਂ ਦੀਆਂ ਸਰਕਾਰੀ ਜ਼ਮੀਨ ‘ਤੇ ਹੋਈਆਂ ਨਜਾਇਜ਼ ਉਸਾਰੀਆਂ ਨੂੰ ਢੁਹਾ ਦਿੱਤਾ ਹੈ।

ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਨਾਭਾ ਦੇ ਪਿੰਡ ਰੋਹਟੀ ਛੰਨਾ ਵਿਖੇ ਨਸ਼ਾ ਤਸਕਰਾਂ ਵੱਲੋਂ ਜਲ ਸਰੋਤ ਵਿਭਾਗ ਦੀ ਜਗ੍ਹਾ ‘ਤੇ ਕਮਰੇ ਬਣਾਏ ਹੋਏ ਸਨ, ਤੇ ਇਨ੍ਹਾਂ ਕਮਰਿਆਂ ਦੀ ਵਰਤੋਂ ਨਸ਼ਾ ਸਪਲਾਈ ਕਰਨ ਲਈ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਪਟਿਆਲਾ ਪੁਲਿਸ ਵੱਲੋਂ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਅੱਠ ਵਿਅਕਤੀਆਂ ਦੀਆਂ ਉਸਾਰੀਆਂ ਨੂੰ ਅੱਜ ਢਾਇਆ ਗਿਆ ਹੈ, ਉਨ੍ਹਾਂ ‘ਤੇ ਵੱਖ ਵੱਖ ਧਾਰਾਵਾਂ ਤਹਿਤ 75 ਮੁਕੱਦਮੇ ਦਰਜ ਹਨ।

ਉਨ੍ਹਾਂ ਨਜਾਇਜ਼ ਉਸਾਰੀ ਵਾਲੇ ਨਸ਼ਾ ਤਸਕਰਾਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪ੍ਰੇਮ ਸਿੰਘ ਉਰਫ਼ ਕਾਕਾ ‘ਤੇ 13 ਮੁਕੱਦਮੇ, ਛੋਟੀ ਕੌਰ ਪਤਨੀ ਪ੍ਰੇਮ ਸਿੰਘ ‘ਤੇ 9 ਮੁਕੱਦਮੇ, ਅਮਰਪਾਲ ਸਿੰਘ ਉਰਫ਼ ਬੁੱਲੀ ‘ਤੇ 11 ਮੁਕੱਦਮੇ, ਸਰਬਜੀਤ ਕੌਰ ਉਰਫ਼ ਰੋਡੀ ਪਤਨੀ ਅਮਰਪਾਲ ਸਿੰਘ ‘ਤੇ 13 ਮੁਕੱਦਮੇ, ਹਰਮੇਲ ਸਿੰਘ ਉਰਫ਼ ਬੰਟੀ ‘ਤੇ 5 ਮੁਕੱਦਮੇ, ਅਮਰਜੀਤ ਕੌਰ ਉਰਫ਼ ਅਮਰੋ ‘ਤੇ 7 ਮੁਕੱਦਮੇ, ਪਰਮਜੀਤ ਕੌਰ ਉਰਫ਼ ਭੋਲੀ ‘ਤੇ 10 ਮੁਕੱਦਮੇ ਅਤੇ ਅਮਨਦੀਪ ਸਿੰਘ ਉਰਫ਼ ਕਾਲੂ ‘ਤੇ 7 ਮੁਕੱਦਮੇ ਦਰਜ਼ ਹਨ।

ਐਸ.ਐਸ.ਪੀ ਵਰੁਣ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਕੱਢਣ ਲਈ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੇ ਦਲ ਦਲ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੀ ਕਮਾਈ ਨਾਲ ਕੀਤੀਆਂ ਨਜਾਇਜ਼ ਉਸਾਰੀਆਂ ‘ਤੇ ਇਸੇ ਤਰ੍ਹਾਂ ਪੀਲਾ ਪੰਜਾ ਚਲਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਹਨਾਂ ਇਹ ਅਪੀਲ ਵੀ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ੇ ਦੀ ਦਲ ਦਲ ਵਿੱਚ ਫਸ ਗਿਆ ਹੈ ਤਾਂ ਉਸ ਦਾ ਨਸ਼ਾ ਛੁਡਵਾਉਣ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਲਿਆਂਦਾ ਜਾਵੇ।

ਭਾਖੜਾ ਜਲ ਵਿਵਾਦ ‘ਤੇ 22 ਮਈ ਨੂੰ ਹੋਵੇਗੀ ਅਗਲੀ ਸੁਣਵਾਈ

0
The case of rape of a girl in Dhadrian Wale's camp reached the High Court, response from SSP Patiala

ਹਰਿਆਣਾ ਅਤੇ ਪੰਜਾਬ ਦਰਮਿਆਨ ਚੱਲ ਰਹੇ ਪਾਣੀ ਵਿਵਾਦ ਦੌਰਾਨ ਪੰਜਾਬ ਸਰਕਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ‘ਤੇ ਅੱਜ (20 ਮਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਸਮੇਂ ਦੌਰਾਨ, ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐਮਬੀ ਨੇ ਇਸ ਮਾਮਲੇ ਵਿੱਚ ਆਪਣੇ ਜਵਾਬ ਦਾਇਰ ਕੀਤੇ ਹਨ। ਜਦੋਂ ਕਿ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਅਦਾਲਤ ਇਸ ਨਾਲ ਸਹਿਮਤ ਹੋ ਗਈ ਹੈ।

ਨੰਗਲ ਵਿੱਚ ਪਿਛਲੇ 20 ਦਿਨਾਂ ਤੋਂ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਅੱਜ ਖਤਮ ਹੋ ਜਾਵੇਗਾ

ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਤੈਅ ਕੀਤੀ ਗਈ ਹੈ। ਦੂਜੇ ਪਾਸੇ, ਨੰਗਲ ਵਿੱਚ ਪਿਛਲੇ 20 ਦਿਨਾਂ ਤੋਂ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਅੱਜ ਖਤਮ ਹੋ ਜਾਵੇਗਾ। ਸੂਤਰਾਂ ਅਨੁਸਾਰ ਸੀਐਮ ਭਗਵੰਤ ਮਾਨ ਇਸ ਵਿੱਚ ਹਿੱਸਾ ਲੈ ਸਕਦੇ ਹਨ।

ਬੀਬੀਐਮਬੀ ਚੇਅਰਮੈਨ ਨੇ ਹਲਫ਼ਨਾਮਾ ਦਿੱਤਾ

ਬੀਬੀਐਮਬੀ ਦੇ ਚੇਅਰਮੈਨ ਨੇ ਹਲਫ਼ਨਾਮਾ ਦਾਇਰ ਕੀਤਾ। ਦਰਅਸਲ, ਪੰਜਾਬ ਅਤੇ ਹਰਿਆਣਾ ਵਿਚਕਾਰ ਕਈ ਦਿਨਾਂ ਤੋਂ ਪਾਣੀ ਦਾ ਵਿਵਾਦ ਚੱਲ ਰਿਹਾ ਸੀ। ਇਸ ਦੌਰਾਨ, 8 ਮਈ ਨੂੰ, ਬੀਬੀਐਮਬੀ ਚੇਅਰਮੈਨ ਪਾਣੀ ਛੱਡਣ ਲਈ ਭਾਖੜਾ ਪਹੁੰਚੇ ਸਨ। ਉੱਥੇ ਲੋਕਾਂ ਅਤੇ ‘ਆਪ’ ਆਗੂਆਂ ਨੇ ਪਾਣੀ ਛੱਡਣਾ ਬੰਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਖੁਦ ਭਾਖੜਾ ਪਹੁੰਚੇ।

ਉਨ੍ਹਾਂ ਕਿਹਾ ਸੀ ਕਿ ਉਹ ਉਦੋਂ ਤੱਕ ਪਾਣੀ ਨਹੀਂ ਛੱਡਣਗੇ ਜਦੋਂ ਤੱਕ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਹੇਠ 2 ਮਈ ਨੂੰ ਹੋਈ ਮੀਟਿੰਗ ਦੇ ਹੁਕਮ ਨਹੀਂ ਦਿੱਤੇ ਜਾਂਦੇ। ਇਸ ਦੌਰਾਨ, ਬੀਬੀਐਮਬੀ ਨੇ ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਹਲਫ਼ਨਾਮੇ ਵਿੱਚ ਕਿਹਾ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੂੰ ਡੈਮ ਚਲਾਉਣ ਤੋਂ ਰੋਕਿਆ।

ਅਦਾਲਤ ਨੇ ਪੰਜਾਬ ਸਰਕਾਰ ਨੂੰ ਉਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਰਨ ਲਈ ਕਿਹਾ ਹੈ ਜਿਨ੍ਹਾਂ ਨੇ ਕੰਮ ਵਿੱਚ ਰੁਕਾਵਟ ਪਾਈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕੀਤੀ।

ਚੀਨ ਬਣਾ ਰਿਹਾ ਹੈ ਪਾਕਿਸਤਾਨ ਵਿੱਚ ਦੁਨੀਆ ਦਾ ਪੰਜਵਾਂ ਸਭ ਤੋਂ ਉੱਚਾ ਡੈਮ: ਉਚਾਈ ਹੈ 700 ਫੁੱਟ

0

– ਪੇਸ਼ਾਵਰ ਨੂੰ ਹਰ ਰੋਜ਼ 300 ਮਿਲੀਅਨ ਗੈਲਨ ਪਾਣੀ ਦੀ ਕੀਤੀ ਜਾਵੇਗੀ ਸਪਲਾਈ

ਨਵੀਂ ਦਿੱਲੀ, 20 ਮਈ 2025 – ਚੀਨ ਨੇ ਪਾਕਿਸਤਾਨ ਵਿੱਚ ਮੋਹਮੰਦ ਡੈਮ ਦੇ ਨਿਰਮਾਣ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ, ਜੋ ਕਿ ਇੱਕ ਪ੍ਰਮੁੱਖ ਪਣ-ਬਿਜਲੀ ਅਤੇ ਜਲ ਸੁਰੱਖਿਆ ਪ੍ਰੋਜੈਕਟ ਹੈ। ਸਿੰਧੂ ਜਲ ਸਮਝੌਤੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਵਿਚਕਾਰ ਚੀਨ ਨੇ ਇਹ ਕਦਮ ਚੁੱਕਿਆ ਹੈ। ਸਾਊਥ ਚਾਈਨਾ ਮਾਰਨਿੰਗ ਪੋਸਟ ਦੀ ਰਿਪੋਰਟ ਦੇ ਅਨੁਸਾਰ, ਡੈਮ ਵਿੱਚ ਕੰਕਰੀਟ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਚੀਨ ਨੇ ਇਸਨੂੰ ਪਾਕਿਸਤਾਨ ਲਈ ਇੱਕ ਰਾਸ਼ਟਰੀ ਪ੍ਰੋਜੈਕਟ ਕਿਹਾ ਹੈ।

ਇਹ ਡੈਮ ਚੀਨ ਦੀ ਸਰਕਾਰੀ ਕੰਪਨੀ ਚਾਈਨਾ ਐਨਰਜੀ ਇੰਜੀਨੀਅਰਿੰਗ ਕਾਰਪੋਰੇਸ਼ਨ ਦੁਆਰਾ ਬਣਾਇਆ ਜਾ ਰਿਹਾ ਹੈ। ਇਸ ਕੰਪਨੀ ਨੇ 2019 ਵਿੱਚ ਕੰਮ ਸ਼ੁਰੂ ਕੀਤਾ ਸੀ। ਇਹ ਖ਼ਬਰ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਦੇ ਬੀਜਿੰਗ ਦੌਰੇ ਤੋਂ ਪਹਿਲਾਂ ਆਈ ਹੈ, ਜਿੱਥੇ ਉਹ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕਰਨਗੇ।

ਇਹ ਦੁਨੀਆ ਦਾ ਪੰਜਵਾਂ ਸਭ ਤੋਂ ਉੱਚਾ ਡੈਮ ਹੋਵੇਗਾ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮੋਹਮੰਦ ਜ਼ਿਲ੍ਹੇ ਵਿੱਚ ਸਵਾਤ ਨਦੀ ‘ਤੇ ਮੋਹਮੰਦ ਡੈਮ ਬਣਾਇਆ ਜਾ ਰਿਹਾ ਹੈ। ਇਹ ਇੱਕ ਬਹੁ-ਮੰਤਵੀ ਕੰਕਰੀਟ-ਮੁਖੀ ਚੱਟਾਨ-ਭਰਨ ਵਾਲਾ ਡੈਮ ਹੈ ਜੋ ਹੜ੍ਹ ਨਿਯੰਤਰਣ, ਸਿੰਚਾਈ, ਪੀਣ ਵਾਲੇ ਪਾਣੀ ਅਤੇ ਬਿਜਲੀ ਉਤਪਾਦਨ ਲਈ ਬਣਾਇਆ ਜਾ ਰਿਹਾ ਹੈ।

ਇਹ 700 ਫੁੱਟ ਉੱਚਾ ਡੈਮ ਦੁਨੀਆ ਦਾ ਪੰਜਵਾਂ ਸਭ ਤੋਂ ਉੱਚਾ ਡੈਮ ਹੋਵੇਗਾ। ਪੂਰਾ ਹੋਣ ‘ਤੇ, ਇਹ ਡੈਮ 800 ਮੈਗਾਵਾਟ ਪਣ-ਬਿਜਲੀ ਪੈਦਾ ਕਰੇਗਾ ਅਤੇ ਪੇਸ਼ਾਵਰ ਨੂੰ ਹਰ ਰੋਜ਼ 300 ਮਿਲੀਅਨ ਗੈਲਨ ਪਾਣੀ ਦੀ ਸਪਲਾਈ ਕਰੇਗਾ। ਇਸ ਤੋਂ ਇਲਾਵਾ, ਇਹ ਹਜ਼ਾਰਾਂ ਏਕੜ ਖੇਤੀਬਾੜੀ ਜ਼ਮੀਨ ਦੀ ਸਿੰਚਾਈ ਕਰੇਗਾ ਅਤੇ ਨੀਵੇਂ ਇਲਾਕਿਆਂ ਨੂੰ ਮੌਸਮੀ ਹੜ੍ਹਾਂ ਤੋਂ ਬਚਾਏਗਾ।

ਡੈਮ ਦਾ ਕੰਮ 2027 ਤੱਕ ਹੋ ਸਕਦਾ ਹੈ ਪੂਰਾ
ਪਾਕਿਸਤਾਨੀ ਅਖਬਾਰ ਡਾਨ ਦੀ ਇੱਕ ਰਿਪੋਰਟ ਦੇ ਅਨੁਸਾਰ, ਡੈਮ ‘ਤੇ ਕੰਮ 2027 ਤੱਕ ਪੂਰਾ ਹੋ ਸਕਦਾ ਹੈ। ਵਰਤਮਾਨ ਵਿੱਚ, ਡੈਮ ‘ਤੇ ਬਿਜਲੀ ਅਤੇ ਸਿੰਚਾਈ ਸੁਰੰਗਾਂ ਦੀ ਖੁਦਾਈ, ਸਪਿਲਵੇਅ ਅਤੇ ਅੱਪਸਟਰੀਮ ਕੋਫਰਡੈਮ ਦੇ ਨਿਰਮਾਣ ‘ਤੇ ਕੰਮ ਚੱਲ ਰਿਹਾ ਹੈ। ਰਿਪੋਰਟਾਂ ਅਨੁਸਾਰ, ਡੈਮ ਦੀ ਉਸਾਰੀ ਦਾ ਕੰਮ ਆਪਣੇ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਅੱਗੇ ਵਧ ਰਿਹਾ ਹੈ।

ਇਸ ਤੋਂ ਇਲਾਵਾ, ਚੀਨ ਪਾਕਿਸਤਾਨ ਦੀ ਪਾਣੀ ਭੰਡਾਰਨ ਸਮਰੱਥਾ ਵਧਾਉਣ ਲਈ ਡਾਇਮਰ-ਭਾਸ਼ਾ ਡੈਮ ਦੇ ਨਿਰਮਾਣ ਵਿੱਚ ਵੀ ਮਦਦ ਕਰ ਰਿਹਾ ਹੈ। ਇਹ ਡੈਮ ਖੈਬਰ ਪਖਤੂਨਖਵਾ ਅਤੇ ਗਿਲਗਿਤ-ਬਾਲਟਿਸਤਾਨ ਦੇ ਨੇੜੇ ਸਿੰਧ ਨਦੀ ‘ਤੇ ਚਿਲਾਸ ਵਿਖੇ ਬਣਾਇਆ ਜਾ ਰਿਹਾ ਹੈ।

IPL 2025 : ਦਿਗਵੇਸ਼ ਰਾਠੀ ‘ਤੇ ਇੱਕ ਮੈਚ ਦੀ ਪਾਬੰਦੀ ਅਤੇ ਲੱਗਿਆ ਭਾਰੀ ਜੁਰਮਾਨਾ

0

ਸਨਰਾਈਜ਼ਰਜ਼ ਹੈਦਰਾਬਾਦ ਨੇ ਸੋਮਵਾਰ ਨੂੰ ਆਈਪੀਐਲ 2025 ਵਿੱਚ ਲਖਨਊ ਸੁਪਰ ਜਾਇੰਟਸ ਨੂੰ ਛੇ ਵਿਕਟਾਂ ਨਾਲ ਹਰਾਇਆ। ਇਸ ਮੈਚ ਵਿੱਚ ਲਖਨਊ ਦੇ ਦਿਗਵੇਸ਼ ਰਾਠੀ ਦਾ ਮੁਕਾਬਲਾ ਸਨਰਾਈਜ਼ਰਜ਼ ਦੇ ਅਭਿਸ਼ੇਕ ਸ਼ਰਮਾ ਨਾਲ ਹੋਇਆ। ਮੈਚ ਤੋਂ ਬਾਅਦ ਉਸ ‘ਤੇ ਇੱਕ ਮੈਚ ਲਈ ਪਾਬੰਦੀ ਲਗਾਈ ਗਈ।

ਇਸ ਦੇ ਨਾਲ ਹੀ ਮੈਚ ਫੀਸ ਦਾ 50 ਪ੍ਰਤੀਸ਼ਤ ਜੁਰਮਾਨਾ ਵੀ ਲਗਾਇਆ ਗਿਆ ਹੈ। ਉਸ ‘ਤੇ ਸੋਮਵਾਰ ਨੂੰ ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਰੁੱਧ ਮੈਚ ਦੌਰਾਨ IPL ਦੇ ਆਚਾਰ ਸੰਹਿਤਾ ਦੀ ਉਲੰਘਣਾ ਕਰਨ ਦਾ ਦੋਸ਼ ਹੈ।

ਮੈਚ ਦੌਰਾਨ ਅਭਿਸ਼ੇਕ ਨੂੰ ਆਊਟ ਕਰਨ ਤੋਂ ਬਾਅਦ ਦਿਗਵੇਸ਼ ਨੇ ਨੋਟਬੁੱਕ ਸੈਲੀਬ੍ਰੇਸ਼ਨ ਕੀਤਾ ਜੋ ਅਭਿਸ਼ੇਕ ਨੂੰ ਪਸੰਦ ਨਹੀਂ ਆਇਆ। ਪਵੇਲੀਅਨ ਵਾਪਸ ਜਾਣ ਤੋਂ ਪਹਿਲਾਂ, ਉਹ ਦਿਗਵੇਸ਼ ਕੋਲ ਗਿਆ ਅਤੇ ਆਪਣਾ ਗੁੱਸਾ ਜ਼ਾਹਰ ਕੀਤਾ। ਇਸ ਤੋਂ ਬਾਅਦ ਦੋਵਾਂ ਵਿਚਕਾਰ ਬਹਿਸ ਹੋ ਗਈ। ਕਪਤਾਨ ਰਿਸ਼ਭ ਪੰਤ ਅਤੇ ਅੰਪਾਇਰ ਨੇ ਆ ਕੇ ਦੋਵਾਂ ਨੂੰ ਸ਼ਾਂਤ ਕਰਵਾਇਆ।

ਦੱਸ ਦਈਏ ਕਿ ਦਿਗਵੇਸ਼ ਨੂੰ ਇਸ ਸੀਜ਼ਨ ਵਿੱਚ ਪਹਿਲਾਂ ਹੀ ਪੰਜ ਡੀਮੈਰਿਟ ਅੰਕ ਮਿਲ ਚੁੱਕੇ ਹਨ, ਜਿਸ ਕਾਰਨ ਉਸਨੂੰ ਇੱਕ ਮੈਚ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਹੁਣ ਦਿਗਵੇਸ਼ 22 ਮਈ ਨੂੰ ਅਹਿਮਦਾਬਾਦ ਵਿੱਚ ਗੁਜਰਾਤ ਟਾਈਟਨਜ਼ ਖ਼ਿਲਾਫ਼ ਮੈਚ ਨਹੀਂ ਖੇਡ ਸਕਣਗੇ। ਸੋਮਵਾਰ ਨੂੰ ਸਨਰਾਈਜ਼ਰਜ਼ ਖ਼ਿਲਾਫ਼ ਹਾਰਨ ਤੋਂ ਬਾਅਦ ਲਖਨਊ ਦੀ ਟੀਮ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਈ ਹੈ।

 

ਪੈਟਰੋਲ ਪੰਪ ਤੇ ਲੁੱਟ-ਖੋਹ ਦੀ ਵਾਰਦਾਤ ਦੀ ਇਤਲਾਹ ਦੇਣ ਵਾਲਾ ਖੁਦ ਹੀ ਨਿਕਲਿਆ ਖੋਹ ਦਾ ਮਾਸਟਰ ਮਾਂਈਡ

0

ਲੁਧਿਆਣਾ, 20 ਮਈ 2025 – ਡਾਕਟਰ ਅੰਕੁਰ ਗੁਪਤਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਕਮਲ ਕੌਰ, ਪੀ.ਪੀ.ਐਸ. ਕਪਤਾਨ ਪੁਲਿਸ(ਡੀ) ਲੁਧਿ(ਦਿਹਾਤੀ) ਅਤੇ ਵਰਿੰਦਰ ਸਿੰਘ ਖੋਸਾ, ਪੀ.ਪੀ.ਐਸ. ਡੀ.ਐਸ.ਪੀ. ਦਾਖਾ ਦੀ ਨਿਗਰਾਨੀ ਅਧੀਨ ਇੰਸਪੈਕਟਰ ਅਮ੍ਰਿਤਪਾਲ ਸਿੰਘ, ਮੁੱਖ ਅਫਸਰ ਥਾਣਾ ਦਾਖਾ ਦੀ ਪੁਲਿਸ ਪਾਰਟੀ ਦੇ ਏ.ਐਸ.ਆਈ ਇੰਦਰਜੀਤ ਸਿੰਘ ,ਮੁਕੱਦਮਾ ਨੰ. 85 ਮਿਤੀ 18.05.2025 ਅ/ਧ 304/307 BNS 2023 ਵਾਧਾ ਜੁਰਮ 217/61(2) ਬੀ.ਐਨ.ਐਸ ਥਾਣਾ ਦਾਖਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਕਤ ਮੁਕੱਦਮਾ ਬਰਬਿਆਨ ਹਰਪਾਲ ਦਾਸ ਪੁੱਤਰ ਨਿਰੰਜਨ ਦਾਸ ਵਾਸੀ ਜੱਸੋਵਾਲ ਥਾਣਾ ਸੁਧਾਰ ਪਰ ਦਰਜ ਰਜਿਸਟਰ ਕੀਤਾ ਗਿਆ ਕਿ ਮੁਦਈ ਮੁਕੱਦਮਾਂ ਨੇ ਬਿਆਨ ਕੀਤਾ ਕਿ ਉਹ ਫਰੈਂਡਜ਼ ਸਰਵਿਸ ਰੀਲਾਇੰਸ ਪੈਟਰੋਲ ਪੰਪ ਪਰ ਨੌਕਰੀ ਕਰਦਾ ਹੈ। ਉਹ ਰੋਜਾਨਾਂ ਦੀ ਤਰਾਂ ਪੈਟਰੋਲ ਪੰਪ ਪਰ ਕੰਮ ਕਰ ਰਿਹਾ ਸੀ ਤਾਂ ਵਕਤ ਕਰੀਬ 09:30 ਵਜੇ ਇੱਕ ਲਾਲ ਰੰਗ ਦੇ ਮੋਟਰ ਸਾਈਕਲ ਪਰ ਇੱਕ ਨੌਜਵਾਨ ਆਇਆ, ਜਿਸਨੇ ਮੋਟਰ ਸਾਈਕਲ ਦੀ ਟੈਂਕੀ ਫੁੱਲ ਕਰਾਈ, ਜਿਸਤੇ ਮੁਦੱਈ ਨੇ ਪੈਸਿਆਂ ਦੀ ਮੰਗ ਕੀਤੀ ਤਾਂ ਉਸਨੇ ਤਰੁੰਤ ਆਪਣੀ ਜੇਬ ਵਿੱਚੋਂ ਇੱਕ ਸੰਤਰੀ ਰੰਗ ਦੀ ਡੰਡੀ ਵਾਲਾ ਚਾਕੂ ਕੱਢਿਆ ਅਤੇ ਉਸਨੂੰ ਧਮਕੀ ਦਿੱਤੀ ਕਿ ਤੂੰ ਆਪਣੇ ਗਲ ਵਿੱਚ ਪਾਇਆ ਪੈਸਿਆ ਦਾ ਬੰਗ ਮੈਨੂੰ ਦੇ, ਨਹੀਂ ਤਾਂ ਮੈਂ ਤੈਨੂੰ ਜਾਨੋਂ ਮਾਰ ਦੇਵਾਂਗਾ ਅਤੇ ਉਸਨੇ ਬੰਗ ਖੋਹ ਲਿਆ। ਜਿਸਤੇ ਨਾ-ਮਲੂਮ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਪੁਲਿਸ ਵੱਲੋਂ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।

ਦੌਰਾਨੇ ਤਫਤੀਸ਼ ਉੱਕਤ ਮੁਕੱਦਮੇ ਵਿੱਚ ਗੁਰਦੀਪ ਸਿੰਘ ਉਰਫ ਨੌਨੀ ਪੁੱਤਰ ਭਜਨ ਸਿੰਘ ਵਾਸੀ ਜੱਸੋਵਾਲ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਖੋਹ ਕੀਤੇ 18,000 ਰੁਪਏ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਚਾਕੂ ਅਤੇ ਮੋਟਰ ਸਾਈਕਲ ਬਰਾਮਦ ਕੀਤਾ ਗਿਆ ਹੈ। ਜਿਸਦੀ ਪੁੱਛ-ਗਿੱਛ ਤੇ ਮੁਦੱਈ ਹਰਪਾਲ ਦਾਸ ਪੁੱਤਰ ਨਿਰੰਜਨ ਦਾਸ ਵਾਸੀ ਪਿੰਡ ਜੱਸੋਵਾਲ ਨੂੰ ਨਾਮਜਦ ਕਰਕੇ ਉੱਕਤ ਮੁਕੱਦਮੇ ਵਿੱਚ ਗ੍ਰਿਫਤਾਰ ਕਰਕੇ ਉਸ ਪਾਸੋਂ 17,000/- ਰੁਪਏ ਬਰਾਮਦ ਕੀਤੇ ਗਏ ਹਨ। ਦੌਰਾਨੇ ਤਫਤੀਸ਼ ਸਾਹਮਣੇ ਆਇਆ ਹੈ ਕਿ ਇਤਲਾਹ ਦੇਣ ਵਾਲੇ ਹਰਪਾਲ ਦਾਸ ਨੇ ਆਪਣੇ ਪਿੰਡ ਦੇ ਹੀ ਗੁਰਦੀਪ ਸਿੰਘ ਉੱਕਤ ਨਾਲ ਪਹਿਲਾਂ ਹੀ ਬਣਾਈ ਹੋਈ ਯੋਜਨਾ ਤਹਿਤ ਉੱਕਤ ਝੂਠੀ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਉੱਕਤ ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਗ੍ਰਿਫਤਾਰ ਦੋਸ਼ੀ :
1. ਦੋਸ਼ੀ ਗੁਰਦੀਪ ਸਿੰਘ ਉਰਫ ਨੋਨੀ ਪੁੱਤਰ ਭਜਨ ਸਿੰਘ ਵਾਸੀ ਜੱਸੋਵਾਲ ਥਾਣਾ ਸੁਧਾਰ
2. ਦੋਸ਼ੀ ਹਰਪਾਲ ਦਾਸ ਪੁੱਤਰ ਨਿਰੰਜਨ ਦਾਸ ਵਾਸੀ ਪਿੰਡ ਜੱਸੋਵਾਲ ਥਾਣਾ ਸੁਧਾਰ
ਬ੍ਰਾਮਦਗੀ : 01 ਚਾਕੂ, 01 ਮੋਟਰ ਸਾਈਕਲ, ਖੋਹ ਕੀਤੇ 35000 ਰੁਪਏ

ਤੇਲੰਗਾਨਾ ‘ਚ ਟਰੱਕ ਅਤੇ ਬੱਸ ਦੀ ਭਿਆਨਕ ਟੱਕਰ ‘ਚ 4 ਦੀ ਮੌਤ, 17 ਜ਼ਖਮੀ

0

ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ‘ਚ ਸੀਮਿੰਟ ਨਾਲ ਭਰੇ ਟਰੱਕ ਅਤੇ ਬੱਸ ਵਿਚਕਾਰ ਹੋਈ ਟੱਕਰ ਵਿੱਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 17 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸੋਮਵਾਰ- ਮੰਗਲਵਾਰ ਦੀ ਦਰਮਿਆਨੀ ਰਾਤ ਨੂੰ 1:45 ਵਜੇ ਦੇ ਕਰੀਬ ਵਾਪਰਿਆ ਜਦੋਂ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸ਼ਾਹਾਬਾਦ ਵਿੱਚ ਇੱਕ ਟਰੱਕ ਨਾਲ ਟਕਰਾ ਗਈ।

ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ ਗਿਆ। ਵਿਕਾਰਾਬਾਦ ਦੇ ਪੁਲਿਸ ਸੁਪਰਡੈਂਟ ਨੇ ਕਿਹਾ, “ਇਹ ਹਾਦਸਾ ਅੱਜ ਸਵੇਰੇ ਲਗਭਗ 1:45 ਵਜੇ ਵਾਪਰਿਆ। ਬੱਸ ਸ਼ਾਹਬਾਦ ਵਿੱਚ ਇੱਕ ਰਿਸੈਪਸ਼ਨ ਤੋਂ ਵਾਪਸ ਆ ਰਹੇ ਲੋਕਾਂ ਨੂੰ ਲੈ ਕੇ ਜਾ ਰਹੀ ਸੀ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 17 ਹੋਰ ਜ਼ਖਮੀ ਹੋ ਗਏ।”

ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਵਾਲਾ ਬਿਆਨ ਹੈਰਾਨੀਜਨਕ – ਮੁੱਖ ਗ੍ਰੰਥੀ

0

– ਐਡਵੋਕੇਟ ਧਾਮੀ ਨੇ ਵੀ ਕਿਹਾ, ਪ੍ਰਬੰਧਕੀ ਤੌਰ ’ਤੇ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ, ਨਾ ਹੀ ਅਜਿਹਾ ਕੁਝ ਵਾਪਰਿਆ

ਅੰਮ੍ਰਿਤਸਰ, 20 ਮਈ 2025 – ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਇਸ ਨੂੰ ਹੈਰਾਨੀਜਨਕ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਬਲੈਕਆਊਟ ਸਬੰਧੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਵੱਲੋਂ ਸਹਿਯੋਗ ਕੀਤਾ ਗਿਆ, ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਦੀਆਂ ਬਾਹਰਲੀਆਂ ਤੇ ਉੱਪਰਲੀਆਂ ਲਾਈਟਾਂ ਤੈਅ ਸਮੇਂ ਸੀਮਾ ਅਨੁਸਾਰ ਬੰਦ ਕੀਤੀਆਂ ਗਈਆਂ ਪ੍ਰੰਤੂ ਜਿੱਥੇ-ਜਿੱਥੇ ਗੁਰੂ ਦਰਬਾਰ ਦੀ ਮਰਿਆਦਾ ਚਲਦੀ ਹੈ।

ਉਨ੍ਹਾਂ ਥਾਵਾਂ ਉੱਤੇ ਲਾਈਟਾਂ ਚੱਲਦੀਆਂ ਰੱਖ ਕੇ ਪੂਰੀ ਜਿੰਮੇਵਾਰੀ ਨਾਲ ਮਰਿਆਦਾ ਨਿਭਾਈ ਗਈ ਹੈ। ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਵੱਲੋਂ ਇਹ ਦਾਅਵਾ ਕਰਨਾ ਕਿ ਆਪਰੇਸ਼ਨ ਸਿੰਧੂਰ ਦੌਰਾਨ ਹੈਡ ਗ੍ਰੰਥੀ ਵੱਲੋਂ ਫੌਜ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਇਹ ਮੂਲੋਂ ਗਲਤ ਹੈ ਕਿਉਂਕਿ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਗੰਨਾਂ ਲਗਾਉਣ ਜਿਹਾ ਘਟਨਾਕ੍ਰਮ ਇਸ ਪਾਵਨ ਅਸਥਾਨ ਉੱਤੇ ਪ੍ਰਵਾਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੂਹ, ਲੰਗਰ ਸ੍ਰੀ ਗੁਰੂ ਰਾਮਦਾਸ ਜੀ, ਸ੍ਰੀ ਅਖੰਡ ਪਾਠ ਸਾਹਿਬਾਨ ਵਾਲੇ ਅਸਥਾਨ ਅਤੇ ਹੋਰ ਸਬੰਧਤ ਗੁਰ ਅਸਥਾਨਾਂ ਦੀ ਰੋਜ਼ਾਨਾ ਚੱਲਣ ਵਾਲੀ ਮਰਿਆਦਾ ਲਾਜ਼ਮੀ ਹੁੰਦੀ ਹੈ ਜਿਸ ਵਿੱਚ ਕਿਸੇ ਕਿਸਮ ਦਾ ਵਿਘਨ ਪਾਉਣ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ ਅਤੇ ਬੀਤੇ ਦਿਨੀਂ ਬਣੇ ਹਾਲਾਤ ਦੇ ਚੱਲਦਿਆਂ ਵੀ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰੂ ਦਰਬਾਰ ਦੀ ਸਮੁੱਚੀ ਮਰਿਆਦਾ ਪੂਰਨ ਸਮਰਪਣ ਭਾਵ ਅਤੇ ਦ੍ਰਿੜ੍ਹਤਾ ਨਾਲ ਜਾਰੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਬਲੈਕਆਊਟ ਦੇ ਸਮੇਂ ਕਿਸੇ ਵੀ ਗੁਰ ਅਸਥਾਨ ਜਿੱਥੇ ਮਰਿਆਦਾ ਚੱਲਦੀ ਹੋਵੇ ਉਸ ਦੀਆਂ ਲਾਈਟਾਂ ਬੰਦ ਨਹੀਂ ਕੀਤੀਆਂ ਗਈਆਂ। ਸਿੰਘ ਸਾਹਿਬ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਅਧਿਕਾਰੀ ਨੇ ਅਜਿਹਾ ਬਿਆਨ ਕਿਉਂ ਦਿੱਤਾ ਇਸ ਬਾਰੇ ਤਾਂ ਉਹ ਹੀ ਸਪੱਸ਼ਟ ਕਰ ਸਕਦੇ ਹਨ ਪਰੰਤੂ ਅਜਿਹੀ ਗੱਲ ਕਹੀ ਜਾਣੀ ਬਹੁਤ ਗ਼ਲਤ ਤੇ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਬਤੌਰ ਐਡੀਸ਼ਨਲ ਮੁੱਖ ਗ੍ਰੰਥੀ ਉਹ ਇਹ ਗੱਲ ਦਾਅਵੇ ਨਾਲ ਕਹਿ ਰਹੇ ਹਨ ਕਿ ਗੰਨਾਂ ਲਗਾਉਣ ਸਬੰਧੀ ਕੋਈ ਪ੍ਰਵਾਨਗੀ ਫ਼ੌਜ ਨੂੰ ਨਹੀਂ ਦਿੱਤੀ ਗਈ।

ਫ਼ੌਜ ਦੇ ਅਧਿਕਾਰੀ ਵੱਲੋਂ ਇਸ ਬਿਆਨ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨਾਲ ਬਲੈਕਆਊਟ ਦੇ ਸਮੇਂ ਲਾਈਟਾਂ ਬੰਦ ਕਰਵਾਉਣ ਸਬੰਧੀ ਸੰਪਰਕ ਕੀਤਾ ਗਿਆ ਸੀ, ਜਿਸ ਸਬੰਧੀ ਪ੍ਰਬੰਧਕੀ ਤੌਰ ਉੱਤੇ ਜ਼ਿੰਮੇਵਾਰੀ ਸਮਝਦਿਆਂ ਅਸੀਂ ਪੂਰਨ ਸਹਿਯੋਗ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕਿਸੇ ਕਿਸਮ ਦਾ ਸੰਪਰਕ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਲਈ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨਾਲ ਸਲਾਹ ਕਰਕੇ ਬਾਹਰੀ ਲਾਈਟਾਂ ਹੀ ਬੰਦ ਕਰਵਾਈਆਂ ਗਈਆਂ ਸਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਬਲੈਕਆਊਟ ਦੌਰਾਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਤੇ ਸੇਵਾ ਕਰਨ ਪੁੱਜਦੀ ਰਹੀ ਹੈ ਅਤੇ ਜੇਕਰ ਗੰਨਾਂ ਲਗਾਉਣ ਜਿਹੀ ਕੋਈ ਘਟਨਾ ਵਾਪਰੀ ਹੁੰਦੀ ਤਾਂ ਸੰਗਤ ਨੇ ਵੀ ਇਸ ਨੂੰ ਜ਼ਰੂਰ ਦੇਖਿਆ ਅਤੇ ਨੋਟਿਸ ਕੀਤਾ ਹੁੰਦਾ। ਉਨ੍ਹਾਂ ਕਿਹਾ ਕਿ ਫੌਜ ਦੇ ਇੱਕ ਅਧਿਕਾਰੀ ਵੱਲੋਂ ਅਜਿਹੀ ਗੱਲ ਨੂੰ ਅੱਗੇ ਵਧਾਉਣਾ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਭਾਰਤ ਸਰਕਾਰ ਨੂੰ ਇਹ ਗੱਲ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਅਜਿਹੇ ਬਿਆਨ ਫੌਜ ਦੇ ਅਧਿਕਾਰੀਆਂ ਵੱਲੋਂ ਕਿਉਂ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਬਣੇ ਤਣਾਅਪੂਰਨ ਹਾਲਾਤ ਵਿੱਚ ਦੇਸ਼ ਅਤੇ ਫੌਜ ਵੱਲੋਂ ਨਿਭਾਈ ਭੂਮਿਕਾ ਸ਼ਲਾਘਾਯੋਗ ਹੈ ਪਰੰਤੂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਬਾਰੇ ਕਈ ਦਿਨਾਂ ਬਾਅਦ ਅਜਿਹੀ ਗਲਤ ਗੱਲ ਫੈਲਾਉਣੀ ਹੈਰਾਨੀਜਨਕ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਵਜੋਂ ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਗੰਨਾਂ ਲਗਾਉਣ ਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸਪੱਸ਼ਟ ਕੀਤਾ ਕਿ ਭਾਵੇਂ ਕਿ ਜਦੋਂ ਬੀਤੇ ਦਿਨੀਂ ਫ਼ੌਜ ਦੀ ਕਾਰਵਾਈ ਚੱਲ ਰਹੀ ਸੀ, ਉਹ ਉਸ ਸਮੇਂ ਵਿਦੇਸ਼ ਦੌਰੇ ਉੱਤੇ ਸਨ, ਪਰੰਤੂ ਇਸ ਦੌਰਾਨ ਉਨ੍ਹਾਂ ਨਾਲ ਗੰਨਾਂ ਲਗਾਉਣ ਸਬੰਧੀ ਕੋਈ ਗੱਲਬਾਤ ਨਹੀਂ ਹੋਈ ਅਤੇ ਨਾ ਹੀ ਅਜਿਹੀ ਕੋਈ ਗੱਲ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਹੈ। ਗਿਆਨੀ ਰਘਬੀਰ ਸਿੰਘ ਨੇ ਫੌਜ ਦੇ ਅਧਿਕਾਰੀ ਵੱਲੋਂ ਬਿਆਨਬਾਜ਼ੀ ਨੂੰ ਹੈਰਾਨੀਜਨਕ ਦੱਸਿਆ।

ਪਾਕਿ ਨੇ ਕਿਹਾ- ਭਾਰਤ ਵਿਰੁੱਧ ਨਹੀਂ ਕੀਤੀ ਗਈ ਸ਼ਾਹੀਨ ਮਿਜ਼ਾਈਲ ਦੀ ਵਰਤੋਂ: ਇਸ ਸਬੰਧੀ ਕੀਤੇ ਜਾ ਰਹੇ ਦਾਅਵੇ ਝੂਠੇ

0

– ਇਹ ਮਿਜ਼ਾਈਲ ਪ੍ਰਮਾਣੂ ਹਥਿਆਰ ਲਿਜਾਣ ਦੇ ਸਮਰੱਥ

ਨਵੀਂ ਦਿੱਲੀ, 20 ਮਈ 2025 – ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਕਿਹਾ ਕਿ ਪਾਕਿਸਤਾਨੀ ਫੌਜ ਨੇ ਆਪ੍ਰੇਸ਼ਨ ‘ਬਨਯਾਨੁਨ ਮਾਰਸੂਸ’ ਦੌਰਾਨ ਸ਼ਾਹੀਨ ਮਿਜ਼ਾਈਲ ਦੀ ਵਰਤੋਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਮਿਜ਼ਾਈਲ ਦੀ ਵਰਤੋਂ ਸਬੰਧੀ ਭਾਰਤੀ ਮੀਡੀਆ ਵੱਲੋਂ ਕੀਤੇ ਜਾ ਰਹੇ ਦਾਅਵੇ ਝੂਠੇ ਅਤੇ ਬੇਬੁਨਿਆਦ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ਾਹੀਨ ਮਿਜ਼ਾਈਲ ਪ੍ਰਮਾਣੂ ਅਤੇ ਰਵਾਇਤੀ ਹਥਿਆਰਾਂ ਨੂੰ ਲਿਜਾਣ ਦੇ ਸਮਰੱਥ ਹੈ।

ਪਾਕਿਸਤਾਨ ਨੇ ਕਿਹਾ ਕਿ ਬਿਨਾਂ ਤਸਦੀਕ ਦੇ ਭੜਕਾਊ ਅਤੇ ਝੂਠੀਆਂ ਖ਼ਬਰਾਂ ਫੈਲਾਉਣਾ ਖੇਤਰੀ ਸਥਿਰਤਾ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਅਧਿਕਾਰਤ ਸੰਸਥਾਵਾਂ ਦੇ ਪੇਸ਼ੇਵਰ ਅਕਸ ਨੂੰ ਵੀ ਕਮਜ਼ੋਰ ਕਰਦਾ ਹੈ।

ਇਸ ਤੋਂ ਪਹਿਲਾਂ, ਪਾਕਿਸਤਾਨੀ ਫੌਜ ਨੇ 12 ਮਈ, 2025 ਨੂੰ ਜਾਰੀ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਉਸਨੇ ਭਾਰਤੀ ਫੌਜ ਵਿਰੁੱਧ ਕਾਰਵਾਈ ਵਿੱਚ ਫਤਿਹ ਲੜੀ ਦੀਆਂ ਲੰਬੀ ਦੂਰੀ ਦੀਆਂ ਮਿਜ਼ਾਈਲਾਂ (F1 ਅਤੇ F2), ਲੰਬੀ ਦੂਰੀ ਦੇ ਡਰੋਨ ਅਤੇ ਤੋਪਾਂ ਦੀ ਵਰਤੋਂ ਕੀਤੀ ਹੈ।

ਪਾਕਿ ਫੌਜ ਨੇ ਕਿਹਾ- ਭਾਰਤ ਅੱਗੇ ਨਹੀਂ ਝੁਕੇਗਾ
ਪਾਕਿਸਤਾਨੀ ਫੌਜ ਦੇ ਬੁਲਾਰੇ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਪਾਕਿਸਤਾਨ ਕਦੇ ਵੀ ਭਾਰਤ ਅੱਗੇ ਨਹੀਂ ਝੁਕੇਗਾ। ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਜਾਂ ਇਜ਼ਰਾਈਲ ਨਹੀਂ ਹੈ ਅਤੇ ਪਾਕਿਸਤਾਨ ਅਫਗਾਨਿਸਤਾਨ ਜਾਂ ਫਲਸਤੀਨ ਨਹੀਂ ਹੈ।

ਤੁਰਕੀ ਦੀ ਅਨਾਦੋਲੂ ਏਜੰਸੀ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ, ਫੌਜ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਜੰਗਬੰਦੀ ਦੀ ਅਪੀਲ ਪਹਿਲਾਂ ਭਾਰਤ ਦੁਆਰਾ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਹੀ ਉਹ ਇਸ ‘ਤੇ ਸਹਿਮਤ ਹੋਏ।

ਚੌਧਰੀ ਨੇ ਕਿਹਾ- ਭਾਰਤ ਕੋਲ ਪਾਣੀ ਰੋਕਣ ਦੀ ਹਿੰਮਤ ਨਹੀਂ
ਬੁਲਾਰੇ ਚੌਧਰੀ ਨੇ ਭਾਰਤ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਸਨੇ ਪਾਕਿਸਤਾਨ ਨੂੰ ਪਾਣੀ ਦੀ ਸਪਲਾਈ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ ਜੋ ਦਹਾਕਿਆਂ ਤੱਕ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਇਸ ਮਾਮਲੇ ‘ਤੇ ਬਹੁਤ ਸਪੱਸ਼ਟ ਹੈ ਅਤੇ ਫੌਜ ਨੂੰ ਇਸ ‘ਤੇ ਹੋਰ ਕੁਝ ਕਹਿਣ ਦੀ ਜ਼ਰੂਰਤ ਨਹੀਂ ਹੈ। ਉਸਨੇ ਕਿਹਾ- ਕਿਸੇ ਨੂੰ ਵੀ ਪਾਕਿਸਤਾਨ ਦਾ ਪਾਣੀ ਰੋਕਣ ਦੀ ਹਿੰਮਤ ਨਹੀਂ ਕਰਨੀ ਚਾਹੀਦੀ। ਜੇਕਰ ਅਜਿਹਾ ਹੁੰਦਾ ਹੈ, ਤਾਂ ਪੂਰੀ ਦੁਨੀਆ ਸਾਡੀ ਕਾਰਵਾਈ ਦੇਖੇਗੀ।

ਬੁਲਾਰੇ ਨੇ ਕਿਹਾ ਕਿ ਭਾਰਤ ਦਾ ਇਹ ਕਹਿਣਾ ਇੱਕ ਪਾਗਲਪਨ ਵਾਲਾ ਵਿਚਾਰ ਹੈ ਕਿ ਉਹ ਪਾਕਿਸਤਾਨ ਦੇ 24 ਕਰੋੜ ਲੋਕਾਂ ਨੂੰ ਪਾਣੀ ਦੀ ਸਪਲਾਈ ਬੰਦ ਕਰ ਸਕਦਾ ਹੈ। ਭਾਰਤ ਕੋਲ ਅਜਿਹਾ ਕਰਨ ਦੀ ਹਿੰਮਤ ਨਹੀਂ ਹੈ।

ਚੌਧਰੀ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸ਼ਾਂਤੀ ਚਾਹੁੰਦਾ ਹੈ, ਪਰ ਜੇਕਰ ਭਾਰਤ ਉਨ੍ਹਾਂ ਦੀ ਪ੍ਰਭੂਸੱਤਾ ਦੀ ਉਲੰਘਣਾ ਕਰਦਾ ਹੈ, ਤਾਂ ਪਾਕਿਸਤਾਨ ਤੁਰੰਤ ਅਤੇ ਫੈਸਲਾਕੁੰਨ ਜਵਾਬ ਦੇਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਦੋਵੇਂ ਪ੍ਰਮਾਣੂ ਸ਼ਕਤੀਆਂ ਹਨ ਅਤੇ ਜੇਕਰ ਜੰਗ ਸ਼ੁਰੂ ਹੁੰਦੀ ਹੈ, ਤਾਂ ਇਹ ਪੂਰੇ ਖੇਤਰ ਲਈ ਖਤਰਨਾਕ ਹੋ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਮਰੀਕਾ ਵਰਗੇ ਦੇਸ਼ ਹੁਣ ਭਾਰਤ ਦੇ ਇਰਾਦਿਆਂ ਨੂੰ ਸਮਝਦੇ ਹਨ।

ਵਿਦੇਸ਼ ਮੰਤਰੀ ਇਸਹਾਕ ਡਾਰ ਅੱਜ ਚੀਨ ਦੌਰੇ ਲਈ ਰਵਾਨਾ ਹੋਏ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਅੱਜ ਚੀਨ ਦੇ 3 ਦਿਨਾਂ ਦੌਰੇ ਲਈ ਰਵਾਨਾ ਹੋਏ। ਉਹ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਭਾਰਤ-ਪਾਕਿਸਤਾਨ ਟਕਰਾਅ ਅਤੇ ਖੇਤਰੀ ਸਥਿਤੀ ‘ਤੇ ਗੱਲਬਾਤ ਕਰਨਗੇ।

ਇਸ ਤੋਂ ਪਹਿਲਾਂ, ਡਾਰ ਨੇ ਸ਼ਨੀਵਾਰ ਨੂੰ ਇੱਕ ਮੀਡੀਆ ਚੈਨਲ ਨੂੰ ਦੱਸਿਆ ਕਿ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਲਾਗੂ ਹੈ ਅਤੇ ਤਣਾਅ ਘਟਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ- ਇੱਕ ਰੋਡਮੈਪ ਤਿਆਰ ਹੈ ਅਤੇ ਅਸੀਂ ਇਸਦਾ ਪਾਲਣ ਕਰ ਰਹੇ ਹਾਂ। ਅਗਲਾ ਕਦਮ ਗੱਲਬਾਤ ਹੈ ਅਤੇ ਅਸੀਂ ਇਸਦੇ ਲਈ ਤਿਆਰ ਹਾਂ।

ਡਾਰ ਨੇ ਕਿਹਾ – ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਫ਼ੋਨ ਕਰਕੇ ਕਿਹਾ ਸੀ ਕਿ ਭਾਰਤ ਜੰਗਬੰਦੀ ਲਈ ਤਿਆਰ ਹੈ। ਅਸੀਂ ਉਦੋਂ ਹਮਲਾ ਰੋਕਣ ਲਈ ਸਹਿਮਤ ਹੋਏ ਸੀ, ਪਰ ਅਸੀਂ ਕਿਹਾ ਸੀ ਕਿ ਜੇਕਰ ਭਾਰਤ ਦੁਬਾਰਾ ਹਮਲਾ ਕਰਦਾ ਹੈ, ਤਾਂ ਅਸੀਂ ਜਵਾਬ ਦੇਵਾਂਗੇ।

ਧਰੁਵ ਰਾਠੀ ਨੇ ਸਿੱਖ ਗੁਰੂਆਂ ‘ਤੇ ਬਣਾਈ ‘ਏਆਈ’ ਵੀਡੀਓ ਹਟਾਈ: SGPC ਨੇ ਜਤਾਇਆ ਸੀ ਇਤਰਾਜ਼

0

– ਦਿੱਲੀ ਵਿੱਚ ਸ਼ਿਕਾਇਤ ਦਰਜ ਕਰਵਾਈ

ਚੰਡੀਗੜ੍ਹ, 20 ਮਈ 2025 – ਹਰਿਆਣਾ ਦੇ ਯੂਟਿਊਬਰ ਧਰੁਵ ਰਾਠੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਨਾਲ ਸਿੱਖ ਗੁਰੂਆਂ ‘ਤੇ ਬਣਾਈ ਗਈ ਇੱਕ ਵੀਡੀਓ ਨੂੰ ਹਟਾ ਦਿੱਤਾ ਹੈ। ਯੂਟਿਊਬ ‘ਤੇ ਵੀਡੀਓ ਅਪਲੋਡ ਹੋਣ ਤੋਂ ਬਾਅਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ‘ਤੇ ਇਤਰਾਜ਼ ਜਤਾਇਆ ਸੀ।

ਇਸ ਦੇ ਨਾਲ ਹੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGPC) ਨੇ ਯੂਟਿਊਬਰ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਵਿਵਾਦ ਵਧਣ ਤੋਂ ਬਾਅਦ, ਯੂਟਿਊਬਰ ਨੇ ਇੱਕ ਵੀਡੀਓ ਜਾਰੀ ਕੀਤਾ ਅਤੇ ਕਿਹਾ – “ਸਿੱਖ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਸਿੱਖ ਗੁਰੂਆਂ ਨੂੰ ਐਨੀਮੇਸ਼ਨ ਵਿੱਚ ਦਿਖਾਉਣਾ ਗਲਤ ਹੈ। ਲੋਕ ਮੈਨੂੰ ਸੋਸ਼ਲ ਮੀਡੀਆ ‘ਤੇ ਆਪਣੀ ਰਾਏ ਦੇ ਸਕਦੇ ਹਨ। ਇਸ ਤੋਂ ਬਾਅਦ ਮੈਂ ਵੀਡੀਓ ਹਟਾ ਦਿਆਂਗਾ ਜਾਂ ਕੋਈ ਹੋਰ ਕਾਰਵਾਈ ਕਰਾਂਗਾ।”

ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰੁਵ ਰਾਠੀ ਨਾਂ ਦੇ ਯੂਟਿਊਬਰ ਦੁਆਰਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਬਾਰੇ ਏ.ਆਈ. ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਅਤੇ ਸਰਕਾਰ ਨੂੰ ਇਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਆਖਿਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਅਤੇ ਸਿੱਖ ਸ਼ਖ਼ਸੀਅਤਾਂ ਦਾ ਇਤਿਹਾਸ ਸਾਡੇ ਲਈ ਪਵਿੱਤਰ ਅਤੇ ਅਟੁੱਟ ਵਿਰਾਸਤ ਹੈ, ਜਿਸ ਨੂੰ ਕਿਸੇ ਵੀ ਵਿਅਕਤੀ ਨੂੰ ਵਿਗਾੜਨ ਜਾਂ ਗਲਤ ਢੰਗ ਨਾਲ ਪੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਫਿਲਮ ਜਾਂ ਐਨੀਮੇਸ਼ਨ ਨਹੀਂ ਬਣਾਈ ਜਾ ਸਕਦੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮਤੇ ਪਾਸ ਕਰਕੇ ਪੂਰਨ ਤੌਰ ’ਤੇ ਰੋਕ ਲਗਾਈ ਹੋਈ ਹੈ।

ਇਸ ਤੋਂ ਥੋੜ੍ਹੀ ਦੇਰ ਬਾਅਦ ਯੂਟਿਊਬਰ ਨੇ ਵੀਡੀਓ ਨੂੰ ਡਿਲੀਟ ਕਰ ਦਿੱਤਾ
ਤੁਹਾਨੂੰ ਦੱਸ ਦੇਈਏ ਕਿ ਯੂਟਿਊਬਰ ਧਰੁਵ ਰਾਠੀ ਵੱਲੋਂ ‘ਬੰਦਾ ਸਿੰਘ ਬਹਾਦਰ ਕੀ ਕਥਾ’ ‘ਤੇ ਬਣਾਈ ਗਈ ਵੀਡੀਓ ਵਿੱਚ, ਸਿੱਖ ਗੁਰੂਆਂ, ਸ਼ਹੀਦ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਕੇ ਬਣਾਏ ਗਏ ਐਨੀਮੇਸ਼ਨ ਰਾਹੀਂ ਦਿਖਾਇਆ ਗਿਆ ਸੀ। ਬੰਦਾ ਸਿੰਘ ਬਹਾਦਰ ਨੂੰ ਰੌਬਿਨ ਹੁੱਡ ਵੀ ਕਿਹਾ ਸੀ। ਇਸ ਗੱਲ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ।

ਵੀਡੀਓ ਡਿਲੀਟ ਕਰਨ ਤੋਂ ਬਾਅਦ, ਯੂਟਿਊਬਰ ਨੇ ਸੋਸ਼ਲ ਮੀਡੀਆ ‘ਤੇ ਇਹ 2 ਗੱਲਾਂ ਲਿਖੀਆਂ…
ਵੀਡੀਓ ਡਿਲੀਟ ਕਰਨ ਤੋਂ ਬਾਅਦ, ਯੂਟਿਊਬਰ ਨੇ ਸੋਸ਼ਲ ਮੀਡੀਆ ‘ਤੇ ਲਿਖਿਆ – “ਨਵੀਨਤਮ ਵੀਡੀਓ ‘ਤੇ ਪ੍ਰਤੀਕਿਰਿਆ ਦੇਣ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ। ਭਾਵੇਂ ਤੁਹਾਡੇ ਵਿੱਚੋਂ ਬਹੁਤਿਆਂ ਨੂੰ ਇਹ ਵੀਡੀਓ ਪਸੰਦ ਆਇਆ ਅਤੇ ਤੁਸੀਂ ਚਾਹੁੰਦੇ ਸੀ ਕਿ ਇਹ ਚੈਨਲ ‘ਤੇ ਰਹੇ, ਮੈਂ ਇਸਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਕਿਉਂਕਿ, ਕੁਝ ਦਰਸ਼ਕ ਮਹਿਸੂਸ ਕਰਦੇ ਹਨ ਕਿ ਸਿੱਖ ਗੁਰੂਆਂ ਦਾ ਕੋਈ ਵੀ ਐਨੀਮੇਟਡ ਚਿੱਤਰਣ ਉਨ੍ਹਾਂ ਦੇ ਵਿਸ਼ਵਾਸਾਂ ਦੇ ਵਿਰੁੱਧ ਹੈ।

ਧਰੁਵ ਨੇ ਕਿਹਾ- ਮੈਂ ਨਹੀਂ ਚਾਹੁੰਦਾ ਕਿ ਇਹ ਰਾਜਨੀਤਿਕ ਜਾਂ ਧਾਰਮਿਕ ਵਿਵਾਦ ਬਣੇ। ਕਿਉਂਕਿ, ਇਹ ਵੀਡੀਓ ਸਾਡੇ ਭਾਰਤੀ ਨਾਇਕਾਂ ਦੀਆਂ ਕਹਾਣੀਆਂ ਨੂੰ ਇੱਕ ਨਵੇਂ ਵਿਦਿਅਕ ਫਾਰਮੈਟ ਵਿੱਚ ਪ੍ਰਦਰਸ਼ਿਤ ਕਰਨ ਦੀ ਇੱਕ ਕੋਸ਼ਿਸ਼ ਸੀ। ਮੈਂ ਭਵਿੱਖ ਦੀਆਂ ਵੀਡੀਓਜ਼ ਲਈ ਸਾਡੇ ਇਤਿਹਾਸ ਦੀਆਂ ਹੋਰ ਕਹਾਣੀਆਂ ਦੀ ਪੜਚੋਲ ਕਰਾਂਗਾ, ਅਤੇ ਦੇਖਾਂਗਾ ਕਿ ਕੀ ਇਸ ਕਹਾਣੀ ਨੂੰ ਕਿਸੇ ਹੋਰ ਤਰੀਕੇ ਨਾਲ ਦੁਬਾਰਾ ਦੱਸਿਆ ਜਾ ਸਕਦਾ ਹੈ।”