ਪੰਜਾਬ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਕਮਾਏ – ਹਰਦੀਪ ਸਿੰਘ ਮੁੰਡੀਆਂ
ਮਹਾਕੁੰਭ ‘ਚ ਫਿਰ ਲੱਗੀ ਭਿਆਨਕ ਅੱ/ਗ, ਕਈ ਟੈਂਟ ਸੜ ਕੇ ਸੁਆਹ || Latest News
ਮਹਾਕੁੰਭ ‘ਚ ਫਿਰ ਲੱਗੀ ਭਿਆਨਕ ਅੱ/ਗ, ਕਈ ਟੈਂਟ ਸੜ ਕੇ ਸੁਆਹ
ਮਹਾਕੁੰਭ ਨਗਰ ‘ਚ ਇਕ ਵਾਰ ਫਿਰ ਅੱਗ ਲੱਗਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸੈਕਟਰ 19 ਸਥਿਤ ਨਰਿੰਦਰ ਨੰਦ ਦੇ ਪੰਡਾਲ ਵਿੱਚ ਲੱਗੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਘਟਨਾ ਵਾਲੀ ਥਾਂ ਨੂੰ ਚਾਰੋਂ ਪਾਸਿਓਂ ਘੇਰ ਲਿਆ। ਫਿਲਹਾਲ ਮੌਕੇ ‘ਤੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।
ਪਾਣੀਪਤ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ; ਕਰਮਚਾਰੀਆਂ ਨੇ ਭੱਜ ਕੇ ਬਚਾਈ ਜਾਨ
ਅੱਧੇ ਘੰਟੇ ‘ਚ ਅੱਗ ‘ਤੇ ਕਾਬੂ ਪਾਇਆ ਗਿਆ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੇਲੇ ਵਿੱਚ ਭਾਰੀ ਭੀੜ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ’ਤੇ ਪੁੱਜਣ ਵਿੱਚ ਦੇਰੀ ਹੋਈ। ਪ੍ਰਯਾਗਰਾਜ ਮੇਲਾ ਖੇਤਰ ‘ਚ ਅੱਗ ਲੱਗਣ ਦੀ ਘਟਨਾ ‘ਤੇ ਡੀਆਈਜੀ ਮਹਾਕੁੰਭ ਵੈਭਵ ਕ੍ਰਿਸ਼ਨ ਨੇ ਕਿਹਾ ਕਿ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ।
ਪਾਣੀਪਤ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ; ਕਰਮਚਾਰੀਆਂ ਨੇ ਭੱਜ ਕੇ ਬਚਾਈ ਜਾਨ || National News
ਪਾਣੀਪਤ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱ.ਗ; ਕਰਮਚਾਰੀਆਂ ਨੇ ਭੱਜ ਕੇ ਬਚਾਈ ਜਾਨ
ਹਰਿਆਣਾ ਦੇ ਪਾਣੀਪਤ ਸ਼ਹਿਰ ‘ਚ ਜੀਟੀ ਰੋਡ ‘ਤੇ ਸਿਵਾਹ ਬੱਸ ਸਟੈਂਡ ਦੇ ਸਾਹਮਣੇ ਸਥਿਤ ਟੈਕਸਟਾਈਲ ਇੰਡਸਟਰੀ ‘ਚ ਭਿਆਨਕ ਅੱਗ ਲੱਗ ਗਈ। ਜਦੋਂ ਅੱਗ ਲੱਗੀ ਤਾਂ ਕਰਮਚਾਰੀ ਅੰਦਰ ਕੰਮ ਕਰ ਰਹੇ ਸਨ। ਜਿਸ ਕਾਰਨ ਉਨ੍ਹਾਂ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ। ਕੁਝ ਹੀ ਸਮੇਂ ਵਿੱਚ ਅੱਗ ਭੜਕ ਗਈ।
ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਕਰਮਚਾਰੀਆਂ ਨੇ ਦੱਸਿਆ ਕਿ ਇਕ ਯੂਨਿਟ ‘ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਉਸ ਸਮੇਂ ਅੰਦਰ 40 ਕਰਮਚਾਰੀ ਕੰਮ ਕਰ ਰਹੇ ਸਨ। ਅੱਗ ਵਿੱਚ ਮਹਿੰਗੀਆਂ ਮਸ਼ੀਨਾਂ,ਅਤੇ ਤਿਆਰ ਸਾਮਾਨ ਆਦਿ ਸੜ ਗਿਆ। ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ।
ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਨੇ ਪਾਇਆ ਕਾਬੂ
ਫਾਇਰ ਬ੍ਰਿਗੇਡ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਨੇੜੇ ਦੇ ਫਾਇਰ ਸਟੇਸ਼ਨ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਸਨ। ਇਸ ਤੋਂ ਬਾਅਦ 5 ਹੋਰ ਵਾਹਨ ਆਏ। ਕੱਪੜਾ ਪੌਲੀਏਸਟਰ ਦਾ ਸੀ, ਫਿਰ ਵੀ 2 ਘੰਟਿਆਂ ‘ਚ ਅੱਗ ‘ਤੇ ਕਾਬੂ ਪਾਇਆ ਗਿਆ।
ਕੋਟਾ ਦੇ ਕੈਮੀਕਲ ਪਲਾਂਟ ‘ਚ ਗੈਸ ਲੀਕ; ਕਈ ਸਕੂਲੀ ਬੱਚੇ ਦਮ ਘੁੱਟਣ ਕਾਰਨ ਬੇਹੋਸ਼
ਕੋਟਾ ਦੇ ਕੈਮੀਕਲ ਪਲਾਂਟ ‘ਚ ਗੈਸ ਲੀਕ; ਕਈ ਸਕੂਲੀ ਬੱਚੇ ਦਮ ਘੁੱਟਣ ਕਾਰਨ ਬੇਹੋਸ਼
ਕੋਟਾ ਦੇ ਕੈਮੀਕਲ ਪਲਾਂਟ ‘ਚ ਗੈਸ ਲੀਕ; ਕਈ ਸਕੂਲੀ ਬੱਚੇ ਦਮ ਘੁੱਟਣ ਕਾਰਨ ਬੇਹੋਸ਼
ਰਾਜਸਥਾਨ, 15 ਫਰਵਰੀ: ਕੋਟਾ ਵਿੱਚ ਅੱਜ ਇੱਕ ਕੈਮੀਕਲ ਕੰਪਨੀ ‘ਚੋ ਅਮੋਨੀਆ ਗੈਸ ਲੀਕ ਹੋਣ ਕਾਰਨ ਇੱਕ ਸਰਕਾਰੀ ਹਾਇਰ ਸੈਕੰਡਰੀ ਸਕੂਲ ਦੇ ਕਈ ਬੱਚੇ ਪ੍ਰਭਾਵਿਤ ਹੋ ਗਏ। ਜ਼ਹਿਰੀਲੀ ਗੈਸ ਦੇ ਸੰਪਰਕ ਵਿੱਚ ਆਉਣ ਕਾਰਨ ਬੱਚਿਆਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ, ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਅਤੇ ਕਈ ਵਿਦਿਆਰਥੀ ਬੇਹੋਸ਼ ਹੋ ਕੇ ਜ਼ਮੀਨ ’ਤੇ ਡਿੱਗ ਪਏ।
ਵਿਦਿਆਰਥੀਆਂ ਦੀ ਤਬੀਅਤ ਖਰਾਬ; ਹਸਪਤਾਲ ਦਾਖਲ
ਗੈਸ ਲੀਕ ਹੋਣ ਕਾਰਨ ਅੱਧੀ ਦਰਜਨ ਤੋਂ ਵੱਧ ਵਿਦਿਆਰਥੀਆਂ ਦੀ ਹਾਲਤ ਵਿਗੜ ਗਈ। ਕਈ ਮਾਪੇ ਆਪਣੇ ਬੱਚਿਆਂ ਨੂੰ ਕੋਟਾ ਦੇ ਜ਼ਿਲ੍ਹਾ ਹਸਪਤਾਲ ਲੈ ਗਏ, ਜਦੋਂ ਕਿ ਕੁਝ ਬੱਚਿਆਂ ਨੂੰ ਸੀਐਫਸੀਐਲ ਪਲਾਂਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰ ਦੇ ਅਨੁਸਾਰ “14 ਬੱਚਿਆਂ ਅਤੇ ਇੱਕ ਸਟਾਫ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ‘ਚੋਂ 6 ਬੱਚਿਆਂ ਨੂੰ ਗੰਭੀਰ ਹਾਲਤ ‘ਚ ਕੋਟਾ ਜ਼ਿਲਾ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਹਾਲਾਂਕਿ ਹੁਣ ਸਾਰਿਆਂ ਦੀ ਹਾਲਤ ਸਥਿਰ ਹੈ।
ਸਵੇਰ ਤੋਂ ਹੀ ਅਜੀਬ ਜਿਹੀ ਬਦਬੂ ਆ ਰਹੀ ਸੀ
ਸਥਾਨਕ ਲੋਕਾਂ ਅਤੇ ਸਕੂਲ ਪ੍ਰਸ਼ਾਸਨ ਮੁਤਾਬਕ ਸਕੂਲ ‘ਚ ਸਵੇਰ ਤੋਂ ਹੀ ਅਜੀਬ ਜਿਹੀ ਬਦਬੂ ਆ ਰਹੀ ਸੀ, ਜਿਸ ਕਾਰਨ ਬੱਚੇ ਸਿਰਦਰਦ ਅਤੇ ਘਬਰਾਹਟ ਦੀ ਸ਼ਿਕਾਇਤ ਕਰ ਰਹੇ ਸਨ। ਕੁਝ ਸਮੇ ਬਾਅਦ ਬੱਚਿਆਂ ਹਾਲਤ ਵਿਗੜ ਗਈ ਅਤੇ ਬੱਚੇ ਬੇਹੋਸ਼ ਹੋਣ ਲੱਗੇ ਫਿਰ ਸਕੂਲ ਪ੍ਰਸ਼ਾਸਨ ਨੇ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ। ਇਸ ਘਟਨਾ ‘ਤੇ ਸਥਾਨਕ ਲੋਕਾਂ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਅਮਰੀਕਾ ’ਚੋਂ ਡਿਪੋਰਟ ਭਾਰਤੀਆਂ ’ਚ ਸੁਲਤਾਨਪੁਰ ਲੋਧੀ ਦੇ ਪਿੰਡ ਤਰਫ ਬਹਿਬਲ ਬਹਾਦਰ ਦਾ ਵੀ ਨੌਜਵਾਨ, ਸੁਪਨੇ ਹੋਏ ਚੂਰ ਚੂਰ
ਅਮਰੀਕਾ ’ਚੋਂ ਡਿਪੋਰਟ ਭਾਰਤੀਆਂ ’ਚ ਸੁਲਤਾਨਪੁਰ ਲੋਧੀ ਦੇ ਪਿੰਡ ਤਰਫ ਬਹਿਬਲ ਬਹਾਦਰ ਦਾ ਵੀ ਨੌਜਵਾਨ, ਸੁਪਨੇ ਹੋਏ ਚੂਰ ਚੂਰ
ਅਮਰੀਕਾ ’ਚੋਂ ਡਿਪੋਰਟ ਭਾਰਤੀਆਂ ’ਚ ਸੁਲਤਾਨਪੁਰ ਲੋਧੀ ਦੇ ਪਿੰਡ ਤਰਫ ਬਹਿਬਲ ਬਹਾਦਰ ਦਾ ਵੀ ਨੌਜਵਾਨ, ਸੁਪਨੇ ਹੋਏ ਚੂਰ ਚੂਰ
ਸੁਲਤਾਨਪੁਰ ਲੋਧੀ, 15 ਫਰਵਰੀ: ਡੋਨਾਲਡ ਟਰੰਪ ਸਰਕਾਰ ਇੱਕ ਵਾਰ ਫਿਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨਾਲ ਭਰਿਆ ਜਹਾਜ਼ ਅਮਰੀਕਾ ਤੋਂ ਭਾਰਤ ਭੇਜ ਰਹੀ ਹੈ। ਪਹਿਲਾ ਜਹਾਜ਼ ਸ਼ਨੀਵਾਰ ਰਾਤ 10.15 ਵਜੇ ਅੰਮ੍ਰਿਤਸਰ ‘ਚ ਉਤਰੇਗਾ। 119 ਗੈਰ-ਕਾਨੂੰਨੀ ਪਰਵਾਸੀ ਭਾਰਤੀਆਂ ਵਾਲੇ ਇਸ ਜਹਾਜ਼ ਵਿੱਚ ਪੰਜਾਬ ਦੇ 67, ਹਰਿਆਣਾ ਦੇ 33, ਗੁਜਰਾਤ ਦੇ 8, ਯੂਪੀ ਦੇ 3, ਮਹਾਰਾਸ਼ਟਰ-ਰਾਜਸਥਾਨ ਤੋਂ 2-2 ਅਤੇ ਹਿਮਾਚਲ-ਜੰਮੂ-ਕਸ਼ਮੀਰ ਤੋਂ 1-1 ਲੋਕ ਸਵਾਰ ਹੋਣਗੇ।
ਸੁਲਤਾਨਪੁਰ ਲੋਧੀ ਦੇ ਪਿੰਡ ਤਰਫ ਬਹਿਬਲ ਬਹਾਦਰ ਦਾ ਵੀ ਨੌਜਵਾਨ
ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿੱਚ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਸਾਹਿਲਪ੍ਰੀਤ ਸਿੰਘ ਵੀ ਸ਼ਾਮਲ ਹੈ। ਸੁਲਤਾਨਪੁਰ ਲੋਧੀ ਦੇ ਪਿੰਡ ਤਰਫ ਬਹਿਬਲ ਬਹਾਦਰ ਦੇ ਰਹਿਣ ਵਾਲੇ ਸਹਿਲਪ੍ਰੀਤ ਸਿੰਘ ਦੇ ਪਰਿਵਾਰ ਨੇ ਸੁਨਹਿਰੀ ਭਵਿੱਖ ਦਾ ਸੁਪਨਾ ਦੇਖਦਿਆਂ ਉਸ ਨੂੰ ਅਮਰੀਕਾ ਭੇਜਿਆ ਸੀ ਤੇ ਆਸ ਕੀਤੀ ਸੀ ਕਿ ਉਹ ਪਰਿਵਾਰ ਦੀ ਵਿੱਤੀ ਹਾਲਤ ਸੁਧਾਰੇਗਾ।
ਸਿਰ ਤੇ ਚੜ ਗਈ ਕਰਜੇ ਦੀ ਪੰਡ
ਸਾਹਿਲ ਪ੍ਰੀਤ ਦੇ ਦਾਦਾ ਗੁਰਮੀਤ ਸਿੰਘ ਨੇ ਦੱਸਿਆ ਕਿ ਪੋਤੇ ਨੂੰ ਅਮਰੀਕਾ ਭੇਜਣ ਲਈ ਉਸ ਨੇ ਘਰ-ਜਮੀਨ ਸਭ ਕੁਝ ਗਹਿਣੇ ਰੱਖ ਦਿੱਤਾ, ਸਭ ਜਮੀਨ ਵੀ ਵੇਚ ਦਿੱਤੀ ਅਤੇ ਰਿਸ਼ਤੇਦਾਰਾਂ ਕੋਲੋਂ ਵਿਤੀ ਸਹਾਇਤਾ ਵੀ ਲਈ ਸੀ। ਇਸ ਲਈ ਉਨ੍ਹਾਂ ਨੇ ਕਰੀਬ 40-45 ਲੱਖ ਰੁਪਏ ਦਾ ਕਰਜ਼ਾ ਲਿਆ। ਕਰੀਬ 20 ਦਿਨ ਪਹਿਲਾਂ ਪਰਿਵਾਰ ਦੀ ਸਾਹਿਲ ਨਾਲ ਗੱਲਬਾਤ ਹੋਈ ਸੀ। ਉਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਉਸਦਾ ਪੁੱਤਰ ਡਿਪੋਰਟ ਹੋ ਕੇ ਘਰ ਵਾਪਸ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੀਡੀਆ ਰਾਹੀਂ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਉਸਦੇ ਡਿਪੋਰਟ ਹੋਣ ਦੀ ਜਾਣਕਾਰੀ ਅੱਜ ਮਿਲੀ ਹੈ। ਖਬਰ ਮਿਲਣ ਤੋਂ ਬਾਅਦ ਪਰਿਵਾਰ ਬੇਵਦ ਭਾਵਕ ਹੋ ਗਿਆ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਕਰਜ਼ੇ ਦੀ ਪੰਡ ਚੁੱਕ ਕੇ ਉਸ ਨੂੰ ਅਮਰੀਕਾ ਭੇਜਿਆ ਸੀ ਤੇ ਬਹੁਤ ਸਾਰੇ ਸੁਪਨੇ ਦੇਖੇ ਸਨ ਕਿ ਸ਼ਾਇਦ ਉਹ ਘਰ ਦੇ ਹਾਲਾਤ ਸੁਧਾਰੇਗਾ ਪਰ ਕਿਸਮਤ ਨੂੰ ਕੁਝ ਹੋਰ ਮਨਜੂਰ ਸੀ। ਪਰਿਵਾਰ ਵੱਲੋਂ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਤੇ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ।
ਪਟਿਆਲਾ ਹੈਰੀਟੇਜ ਫੈਸਟੀਵਲ-2025 : Aero ਸ਼ੋਅ ‘ਚ ਹਵਾਈ ਜਹਾਜਾਂ ਦੇ ਮਾਡਲਾਂ ਦੇ ਕਰਤੱਬਾਂ ਨੇ ਮੋਹੇ ਦਰਸ਼ਕ
ਪਟਿਆਲਾ ਹੈਰੀਟੇਜ ਫੈਸਟੀਵਲ-2025 : Aero ਸ਼ੋਅ ‘ਚ ਹਵਾਈ ਜਹਾਜਾਂ ਦੇ ਮਾਡਲਾਂ ਦੇ ਕਰਤੱਬਾਂ ਨੇ ਮੋਹੇ ਦਰਸ਼ਕ
ਪਟਿਆਲਾ, 15 ਫਰਵਰੀ: ਪਟਿਆਲਾ ਹੈਰੀਟੇਜ ਫੈਸਟੀਵਲ-2025 ਦੇ ਸਮਾਰੋਹਾਂ ਦੀ ਲੜੀ ਤਹਿਤ ਇਥੇ ਸੰਗਰੂਰ ਰੋਡ ‘ਤੇ ਸਿਵਲ ਏਵੀਏਸ਼ਨ ਕਲੱਬ ਵਿਖੇ ਵੱਖ-ਵੱਖ ਹਵਾਈ ਜਹਾਜਾਂ ਤੇ ਇਨ੍ਹਾਂ ਦੇ ਮਾਡਲਾਂ ਵੱਲੋਂ ਦਿਖਾਏ ਗਏ ਕਰਤੱਬਾਂ ਨੇ ਖੂਬ ਤਾੜੀਆਂ ਬਟੋਰੀਆਂ। ਇਨ੍ਹਾਂ ਜਹਾਜਾਂ ਦੇ ਚਾਲਕਾਂ ਨੇ ਇਨ੍ਹਾਂ ਦੇ ਲੂਪ, ਰੋਲ, ਲੋਅ ਪਾਸ, ਨਾਇਫ਼ ਐਜ਼ ਅਤੇ ਕਈ ਹੋਰ ਕਰਤੱਬ ਦਿਖਾਏ, ਜਿਨ੍ਹਾਂ ਨੇ ਦਰਸ਼ਕਾਂ ਨੂੰ ਮੋਹ ਲਿਆ। ਇਸ ਸਮੇਂ ਸੈਸਨਾ-172, ਪਪਿਸਟਰਲ ਵਾਇਰਸ ਜਹਾਜਾਂ ਦੀਆਂ ਵਿਸ਼ੇਸ਼ ਉਡਾਣਾ ਸਮੇਤ ਪੈਰਾ ਗਲਾਇੰਡਿੰਗ ਦੇ ਕਰਤੱਬ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ।
ਵੱਡੀ ਗਿਣਤੀ ਵਿਦਿਆਰਥੀਆਂ ਵੱਲੋਂ ਸ਼ਿਰਕਤ
ਇਸ ਸਮੇਂ ਮੁੱਖ ਮਹਿਮਾਨ ਵਜੋਂ ਪੁੱਜੇ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਸੇਵਾ ਲਈ ਭਾਰਤੀ ਫ਼ੌਜ ‘ਚ ਸੇਵਾਵਾਂ ਦੇਣ ਲਈ ਅੱਗੇ ਆਉਣ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਰਾਹ ਦਿਖਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।
ਸੈਰ ਸਪਾਟੇ ਨੂੰ ਬੜ੍ਹਾਵਾ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਹ ਉਤਸਵ ਜਿੱਥੇ ਸੈਰ ਸਪਾਟੇ ਨੂੰ ਬੜ੍ਹਾਵਾ ਦੇ ਰਿਹਾ ਹੈ, ਉਥੇ ਹੀ ਹੈਰੀਟੇਜ ਫੈਸਟੀਵਲ ਸਾਡੀ ਅਨਮੋਲ ਵਿਰਾਸਤ ਨੂੰ ਵੀ ਦਰਸਾ ਰਿਹਾ ਹੈ। ਡਾ. ਯਾਦਵ ਨੇ ਸਮਾਰੋਹ ਦੀ ਸਫ਼ਲਤਾ ਲਈ ਐਰੋ ਮਾਡਲਿੰਗ ਦੇ ਨੋਡਲ ਅਫ਼ਸਰ ਤੇ ਪੀ.ਡੀ.ਏ. ਦੇ ਸੀ.ਏ. ਮਨੀਸ਼ਾ ਰਾਣਾ, ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ, ਈ.ਓ. ਰਿਚਾ ਗੋਇਲ ਤੇ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਪਟਿਆਲਾ ਏਵੀਏਸ਼ਨ ਕਲੱਬ, ਐਨ.ਸੀ.ਸੀ. ਅਤੇ ਪਟਿਆਲਾ ਐਰੋਮਾਡਲਿੰਗ ਸੁਸਾਇਟੀ ਵਲੋਂ ਦਿਤੇ ਸਹਿਯੋਗ ਲਈ ਧੰਨਵਾਦ ਕੀਤਾ।
ਪੰਜਾਬ ਦੇ ਇਸ ਸ਼ਹਿਰ ਵਿੱਚ ਬਣੇਗਾ ਨਵਾਂ ਬੱਸ ਅੱਡਾ, ਮਿਲੀ ਮਨਜ਼ੂਰ
ਐਰੋ ਮਾਡਲਿੰਗ ਸ਼ੋਅ ਮੌਕੇ ਏਵੀਏਸ਼ਨ ਕਲੱਬ ਪਟਿਆਲਾ ਦੇ ਚੀਫ਼ ਫ਼ਲਾਇੰਗ ਇੰਸਟ੍ਰਕਟਰ ਕੈਪਟਨ ਹਰਪ੍ਰੀਤ ਸਿੰਘ ਤੇ ਕੈਪਟਨ ਸਿਮਰ ਟਿਵਾਣਾ ਨੇ ਸੈਸਨਾ 172 ਵੀਟੀ ਪੀਬੀਸੀ ਜਹਾਜ ਦੇ ਕਰਤੱਬ ਅਤੇ ਐਨ.ਸੀ.ਸੀ. 3 ਪੰਜਾਬ ਏਅਰ ਵਿੰਗ ਦੇ ਪਪਿਸਟਰਲ ਵਾਇਰਸ ਜਹਾਜ ਦੇ ਪਾਇਲਟ ਗਰੁੱਪ ਕੈਪਟਨ ਅਜੇ ਭਾਰਦਵਾਜ ਨੇ ਵੱਖਰੇ ਤੌਰ ‘ਤੇ ਕਰਤੱਬ ਦਿਖਾਏ। ਐਰੋ ਮਾਡਲਿੰਗ ਕਲੱਬ ਪਟਿਆਲਾ ਦੇ ਪ੍ਰਧਾਨ ਸ਼ਿਵਰਾਜ ਸਿੰਘ ਡਿੰਪੀ ਘੁੰਮਣ ਨੇ ਸਪੇਸਵਾਕਰ ਦਾ ਮਾਡਲ ਅਤੇ ਉਨ੍ਹਾਂ ਦੇ ਪੋਤਰੇ ਤੇ ਵਾਈ.ਪੀ.ਐਸ. ਦੇ ਵਿਦਿਆਰਥੀ ਮਨਕਰਨ ਸਿੰਘ ਨੇ ਪਾਈਪਰ ਕੱਬ ਦਾ ਮਾਡਲ ਉਡਾਇਆ ਤੇ ਜਹਾਜ ਦਾ ਲੂਪ, ਵਿੰਗਓਵਰ ਤੇ ਰੋਲ ਕਰਤੱਬ ਦਿਖਾਏ। ਅੰਮ੍ਰਿਤਸਰ ਤੋਂ ਉਪਿੰਦਰ ਰੂਬੀ ਔਲਖ ਨੇ ਕੈਨਰੇ ਲੋਅ ਵਿੰਗਰ ਅਤੇ ਇਲੈਕਟ੍ਰਿਕ ਸੁਪਰ ਹੌਟ ਦੇ ਕਰਤੱਬ ਦਿਖਾਏ।
ਪੰਜਾਬ ਦੇ ਇਸ ਸ਼ਹਿਰ ਵਿੱਚ ਬਣੇਗਾ ਨਵਾਂ ਬੱਸ ਅੱਡਾ, ਮਿਲੀ ਮਨਜ਼ੂਰੀ
ਪੰਜਾਬ ਦੇ ਇਸ ਸ਼ਹਿਰ ਵਿੱਚ ਬਣੇਗਾ ਨਵਾਂ ਬੱਸ ਅੱਡਾ, ਮਿਲੀ ਮਨਜ਼ੂਰੀ
ਬਠਿੰਡਾ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਮਲੋਟ ਰੋਡ ‘ਤੇ ਨਵਾਂ ਬੱਸ ਅੱਡਾ ਬਣਾਉਣ ਦੇ ਐਲਾਨ ਦੇ ਨਾਲ, ਸਰਕਾਰ ਨੇ ਇਸ ਦਿਸ਼ਾ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਫੈਸਲਾ ਸ਼ਹਿਰ ਵਿੱਚ ਵੱਡੀਆਂ ਬੱਸਾਂ ਦੀ ਆਵਾਜਾਈ ਨੂੰ ਕੰਟਰੋਲ ਕਰਨ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ।
ਇਹ ਵੀ ਪੜ੍ਹੋ- ਹਰਿਆਣਾ: CBSE 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ, 605 ਕੇਂਦਰਾਂ ‘ਤੇ ਹੋਈ ਪ੍ਰੀਖਿਆ
ਇਸ ਐਲਾਨ ਤੋਂ ਬਾਅਦ, ਸਥਾਨਕ ਨੇਤਾਵਾਂ ਵਿੱਚ ਸਿਹਰਾ ਲੈਣ ਦੀ ਦੌੜ ਸ਼ੁਰੂ ਹੋ ਗਈ ਹੈ। ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਪਦਮਜੀਤ ਮਹਿਤਾ ਅਤੇ ਸ਼ਹਿਰੀ ਵਿਧਾਇਕ ਜਗਰੂਪ ਸਿੰਘ ਗਿੱਲ ਦੋਵੇਂ ਇਸ ਪ੍ਰੋਜੈਕਟ ਨੂੰ ਆਪਣੀ ਪ੍ਰਾਪਤੀ ਦੱਸ ਰਹੇ ਹਨ। ਵਿਧਾਇਕ ਗਿੱਲ ਨੇ ਕਿਹਾ ਕਿ ਬਠਿੰਡਾ ਵਿੱਚ ਕੁੱਲ 800-900 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ ਨਵਾਂ ਬੱਸ ਅੱਡਾ ਸਭ ਤੋਂ ਪ੍ਰਮੁੱਖ ਹੈ।
ਵਿਧਾਇਕ ਜਗਰੂਪ ਸਿੰਘ ਗਿੱਲ ਨੇ ਵਾਅਦੇ ਪੂਰੇ ਕਰਨ ਦੀ ਕਹੀ ਗੱਲ
ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਬੱਸ ਸਟੈਂਡ ਤੋਂ ਇਲਾਵਾ, ਈਸੀਆਈ ਹਸਪਤਾਲ, ਵਾਟਰ ਟ੍ਰੀਟਮੈਂਟ ਪਲਾਂਟ ਅਤੇ ਕਈ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਜਨਤਾ ਨੂੰ ਭਰੋਸਾ ਦਿੱਤਾ ਕਿ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲਣ ਤੋਂ ਬਾਅਦ ਇਹ ਪ੍ਰੋਜੈਕਟ ਜਲਦੀ ਹੀ ਪੂਰੇ ਕਰ ਲਏ ਜਾਣਗੇ। ਨਾਲ ਹੀ, ਉਨ੍ਹਾਂ ਨੇ ਸ਼ਹਿਰ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਆਪਣਾ ਸੰਕਲਪ ਦੁਹਰਾਇਆ।
ਪੁਲਿਸ ਵਲੋਂ ਏ.ਟੀ.ਐਮ. ਧੋਖਾਧੜੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 2 ਗ੍ਰਿਫ਼ਤਾਰ
ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ
ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ
– ਕੈਬਨਿਟ ਦੀ ਮਨਜ਼ੂਰੀ ਨਾਲ 9974 ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ: ਮੁੰਡੀਆ
ਚੰਡੀਗੜ੍ਹ, 15 ਫਰਵਰੀ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ।
ਇਹ ਵੀ ਪੜ੍ਹੋ: ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ: ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ ਲਾਭ
ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਵਰਗਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਕੈਬਨਿਟ ਵੱਲੋਂ ਕੀਤੇ ਇਕ ਮਹੱਤਵਪੂਰਨ ਫੈਸਲੇ ਵਿੱਚ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਗਿਆ ਹੈ। 1250 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਸਾਲ 2017 ਤੋਂ ਚੱਲ ਰਿਹਾ ਸੀ। ਅੱਠ ਸਾਲ ਬਾਅਦ ਹੁਣ ਇਹ ਵਾਧਾ ਹੋਇਆ ਹੈ।
ਮਾਲ ਮੰਤਰੀ ਸ ਮੁੰਡੀਆ ਨੇ ਕਿਹਾ ਕਿ ਪੇਂਡੂ ਚੌਕੀਦਾਰਾਂ ਦੀ ਜਥੇਬੰਦੀਆਂ ਵੱਲੋਂ ਇਹ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਜੋ ਕੈਬਨਿਟ ਵੱਲੋਂ ਹੁਣ ਮਨਜ਼ੂਰ ਕੀਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਮਿਲੇਗੀ।
ਸ ਮੁੰਡੀਆ ਨੇ ਅੱਗੇ ਕਿਹਾ ਕਿ ਪੇਂਡੂ ਚੌਂਕੀਦਾਰ ਹਿਫ਼ਾਜ਼ਤ ਤੋਂ ਇਲਾਵਾ ਪਿੰਡ ਦੇ ਵਿਕਾਸ ਵਿੱਚ ਉਸਾਰੂ ਭੂਮਿਕਾ ਨਿਭਾਉਂਦੇ ਹਨ। ਇਸ ਤੋਂ ਇਲਾਵਾ ਪਿੰਡ ਦੀ ਪੰਚਾਇਤ ਤੇ ਨੰਬਰਦਾਰਾਂ ਲਈ ਅਹਿਮ ਕੜੀ ਵਜੋਂ ਕੰਮ ਕਰਦੇ ਹਨ।ਮੰਤਰੀ ਮੰਡਲ ਦੀ ਮਨਜ਼ੂਰੀ ਨਾਲ ਹੁਣ ਇਸ ਨੂੰ ਲਾਗੂ ਕਰਨ ਲਈ ਜਲਦ ਹੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
ਹਰਿਆਣਾ: CBSE 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ, 605 ਕੇਂਦਰਾਂ ‘ਤੇ ਹੋਈ ਪ੍ਰੀਖਿਆ
ਹਰਿਆਣਾ: CBSE 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ, 605 ਕੇਂਦਰਾਂ ‘ਤੇ ਹੋਈ ਪ੍ਰੀਖਿਆ
ਸੀਬੀਐਸਈ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸ਼ਨੀਵਾਰ ਨੂੰ ਹਰਿਆਣਾ ਸਮੇਤ ਦੇਸ਼ ਭਰ ਵਿੱਚ ਸ਼ੁਰੂ ਹੋਈਆਂ। ਪਹਿਲੇ ਦਿਨ ਦੀਆਂ ਪ੍ਰੀਖਿਆਵਾਂ ਵਿੱਚ 98% ਵਿਦਿਆਰਥੀ ਮੌਜੂਦ ਸਨ, ਜੋ ਕਿ ਸਵੇਰੇ 10 ਵਜੇ ਤੋਂ ਦੁਪਹਿਰ 1.30 ਵਜੇ ਤੱਕ ਹੋਈਆਂ। ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 605 ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਲਗਭਗ 2.98 ਲੱਖ ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ। ਪਹਿਲੇ ਦਿਨ ਦੀ ਪ੍ਰੀਖਿਆ ਸ਼ਾਂਤੀਪੂਰਨ ਰਹੀ। ਦੁਪਹਿਰ 2 ਵਜੇ ਤੱਕ ਕਿਸੇ ਵੀ ਕੇਂਦਰ ਤੋਂ ਧੋਖਾਧੜੀ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦੀ ਰਿਪੋਰਟ ਨਹੀਂ ਆਈ।
ਇਹ ਵੀ ਪੜ੍ਹੋ- ਦਿੱਲੀ: ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ, 3 ‘ਆਪ’ ਕੌਂਸਲਰ ਭਾਜਪਾ ‘ਚ ਹੋਏ ਸ਼ਾਮਲ
ਦਸਵੀਂ ਜਮਾਤ ਦੀ ਪ੍ਰੀਖਿਆ ਲਈ ਲਗਭਗ 1.54 ਲੱਖ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਲਈ ਲਗਭਗ 1.44 ਲੱਖ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਸ਼ਨੀਵਾਰ ਨੂੰ ਦਸਵੀਂ ਜਮਾਤ ਦਾ ਅੰਗਰੇਜ਼ੀ ਅਤੇ ਬਾਰ੍ਹਵੀਂ ਜਮਾਤ ਦਾ ਉੱਦਮਤਾ ਦਾ ਪੇਪਰ ਹੋਇਆ। ਪ੍ਰੀਖਿਆ ਕੇਂਦਰ ਦੇ ਗੇਟ ਤੋਂ ਬਾਅਦ, ਵਿਦਿਆਰਥੀਆਂ ਦੀ ਕਲਾਸ ਰੂਮਾਂ ਦੇ ਬਾਹਰ ਜਾਂਚ ਕੀਤੀ ਗਈ। ਦੋ ਪਰਤਾਂ ਦੀ ਜਾਂਚ ਤੋਂ ਬਾਅਦ, ਵਿਦਿਆਰਥੀ ਕਲਾਸਰੂਮ ਦੇ ਅੰਦਰ ਬੈਠ ਗਏ। ਪੇਪਰ 10 ਵਜੇ ਵੰਡੇ ਗਏ ਅਤੇ ਪੇਪਰ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਚੱਲਿਆ।
ਆਈ-ਕਾਰਡ ਅਤੇ ਐਡਮਿਟ ਕਾਰਡ ਦੇਖਣ ਤੋਂ ਬਾਅਦ ਹੀ ਦਾਖਲ ਹੋਣ ਦੀ ਦਿੱਤੀ ਇਜਾਜ਼ਤ
ਸੀਬੀਐਸਈ ਵੱਲੋਂ ਡੇਟਸ਼ੀਟ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਨਿਯਮਤ ਵਿਦਿਆਰਥੀ ਵਰਦੀ ਵਿੱਚ ਆਏ ਜਦੋਂ ਕਿ ਸਵੈ-ਅਧਿਐਨ ਕਰਨ ਵਾਲੇ ਵਿਦਿਆਰਥੀਆਂ ਨੂੰ ਹਲਕੇ ਰੰਗ ਦੇ ਕੱਪੜੇ ਪਾ ਕੇ ਆਉਣ ਲਈ ਕਿਹਾ ਗਿਆ। ਬੱਚਿਆਂ ਨੂੰ ਉਨ੍ਹਾਂ ਦਾ ਆਈ-ਕਾਰਡ ਅਤੇ ਐਡਮਿਟ ਕਾਰਡ ਦੇਖਣ ਤੋਂ ਬਾਅਦ ਹੀ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਂਦੀ ਸੀ। ਕੋਈ ਵੀ ਵਿਦਿਆਰਥੀ ਸਮਾਰਟਵਾਚ, ਕੈਲਕੂਲੇਟਰ ਆਦਿ ਚੀਜ਼ਾਂ ਆਪਣੇ ਨਾਲ ਨਹੀਂ ਲਿਆ ਸਕਦਾ। ਹਰੇਕ ਕਮਰੇ ਵਿੱਚ ਵੱਧ ਤੋਂ ਵੱਧ 24 ਵਿਦਿਆਰਥੀ ਬੈਠ ਸਕਦੇ ਸਨ ਅਤੇ ਹਰੇਕ ਕਮਰੇ ਵਿੱਚ ਦੋ ਅਧਿਆਪਕ ਡਿਊਟੀ ‘ਤੇ ਸਨ।














