Home Blog Page 896

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 19-5-2025

0
Breaking

ਅਮਰੀਕਾ ਵਿੱਚ ਭਿਆਨਕ ਤੂਫਾਨ, 27 ਲੋਕਾਂ ਦੀ ਮੌਤ: 6.50 ਲੱਖ ਘਰਾਂ ਦੀ ਬਿਜਲੀ ਗੁੱਲ

ਅਮਰੀਕਾ ਵਿੱਚ ਆਏ ਭਿਆਨਕ ਤੂਫ਼ਾਨ ਕਾਰਨ ਪਿਛਲੇ 48 ਘੰਟਿਆਂ ਵਿੱਚ 27 ਲੋਕਾਂ ਦੀ ਮੌਤ ਹੋ ਗਈ। ਇਸਦਾ ਸਭ ਤੋਂ ਵੱਧ ਪ੍ਰਭਾਵ ਸੱਤ ਰਾਜਾਂ ਵਿੱਚ ਪਿਆ ਹੈ, ਜਿਨ੍ਹਾਂ ਵਿੱਚ ਮਿਸੂਰੀ ਅਤੇ ਦੱਖਣ-ਪੂਰਬੀ ਕੈਂਟਕੀ ਸ਼ਾਮਲ ਹਨ। 27 ਮੌਤਾਂ ਵਿੱਚੋਂ 18 ਕੈਂਟਕੀ ਵਿੱਚ, 7 ਮਿਸੂਰੀ ਵਿੱਚ ਅਤੇ 2 ਉੱਤਰੀ….ਹੋਰ ਪੜੋ

‘ਮੈਂ ਭਾਰਤ-ਪਾਕਿ ਪ੍ਰਮਾਣੂ ਯੁੱਧ ਰੋਕਿਆ: ਮੈਨੂੰ ਇਸਦਾ ਸਿਹਰਾ ਨਹੀਂ ਮਿਲਿਆ’: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਰੋਕਣ ਵਿੱਚ ਵੱਡੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਇੰਨਾ ਵੱਧ ਗਿਆ ਸੀ ਕਿ ਉਹ ਪ੍ਰਮਾਣੂ ਯੁੱਧ ਦੇ ਬਹੁਤ ਨੇੜੇ….ਹੋਰ ਪੜੋ

‘ਜੰਗਬੰਦੀ ਅਣਮਿੱਥੇ ਸਮੇਂ ਲਈ ਜਾਰੀ, ਅਫਵਾਹਾਂ ‘ਤੇ ਧਿਆਨ ਨਾ ਦਿਓ’, ਭਾਰਤ-ਪਾਕਿਸਤਾਨ ਜੰਗਬੰਦੀ ‘ਤੇ ਫੌਜ ਨੇ ਦਿੱਤਾ ਬਿਆਨ

ਭਾਰਤੀ ਫੌਜ ਨੇ ਭਾਰਤ-ਪਾਕਿਸਤਾਨ ਜੰਗਬੰਦੀ ਸਮਝੌਤੇ ਸੰਬੰਧੀ ਖ਼ਬਰਾਂ ‘ਤੇ ਇੱਕ ਬਿਆਨ ਜਾਰੀ ਕੀਤਾ ਹੈ। ਭਾਰਤੀ ਫੌਜ ਨੇ ਸਪੱਸ਼ਟ ਕੀਤਾ ਹੈ ਕਿ ਅੱਜ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ (ਡੀਜੀਐਮਓ) ਪੱਧਰ ਦੀ ਕੋਈ ਗੱਲਬਾਤ ਤੈਅ….ਹੋਰ ਪੜੋ

ਫੌਜ ‘ਤੇ ਟਿੱਪਣੀ ਕਰਨ ‘ਤੇ ਪ੍ਰੋਫੈਸਰ ਖਾਨ ਵਿਰੁੱਧ FIR ਦਰਜ

ਹਰਿਆਣਾ ਵਿੱਚ ਫੌਜ ਦੇ ‘ਆਪ੍ਰੇਸ਼ਨ ਸਿੰਦੂਰ’ ‘ਤੇ ਟਿੱਪਣੀ ਕਰਨ ਵਾਲੇ ਪ੍ਰੋਫੈਸਰ ਅਲੀ ਖਾਨ ਮਹਿਮੂਦਾਬਾਦ ਨੂੰ ਸੋਨੀਪਤ ਪੁਲਿਸ ਨੇ ਦਿੱਲੀ ਦੇ ਗ੍ਰੇਟਰ ਕੈਲਾਸ਼ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅਸ਼ੋਕਾ ਯੂਨੀਵਰਸਿਟੀ ਵਿੱਚ ਪੜ੍ਹਾਉਣ ਵਾਲੇ ਇਸ ਪ੍ਰੋਫੈਸਰ ਨੇ ਕਰਨਲ ਸੋਫੀਆ…ਹੋਰ ਪੜੋ

ਆਪ੍ਰੇਸ਼ਨ ਸੀਲ-13: ਨਸ਼ਾ ਤਸਕਰਾਂ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁੰਕਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 78ਵੇਂ ਦਿਨ , ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ’ਆਪ੍ਰੇਸ਼ਨ ਸੀਲ-13’ ਚਲਾਇਆ, ਜਿਸਦਾ….ਹੋਰ ਪੜੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 19-5-2025

0

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਸੋਮਵਾਰ, ੬ ਜੇਠ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੬੮੨)

 

ਪੰਜਾਬੀ ਵਿਆਖਿਆ

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

 

ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਅਬੂ ਸੈਫਉੱਲਾ ਦੀ ਹੋਈ ਮੌਤ, ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋਲੀ

0

ਲਸ਼ਕਰ-ਏ-ਤੋਇਬਾ ਅਤੇ ਜਮਾਤ ਦਾ ਅੱਤਵਾਦੀ ਰਾਜੁੱਲਾ ਨਿਜ਼ਾਮਨੀ ਉਰਫ ਅਬੂ ਸੈਫੁੱਲਾ ਮਾਰਿਆ ਗਿਆ ਹੈ। ਸੈਫੁੱਲਾ ਨੂੰ ਪਾਕਿਸਤਾਨ ਦੇ ਸਿੰਧ ਵਿੱਚ ਮਤਲੀ ਫਲਕਾਰਾ ਚੌਕ ਨੇੜੇ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਮਾਰ ਦਿੱਤਾ। ਹਾਲਾਂਕਿ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸਨੂੰ ਕਦੋਂ ਗੋਲੀ ਮਾਰੀ ਗਈ।

ਸੈਫ਼ੁੱਲਾ ਨੇਪਾਲ ਵਿੱਚ ਲਸ਼ਕਰ ਦੇ ਮਾਡਿਊਲ ‘ਤੇ ਕੰਮ ਕਰ ਰਿਹਾ ਸੀ। ਉਹ ਨੇਪਾਲ ਵਿੱਚ ਵਿਨੋਦ ਕੁਮਾਰ ਦੇ ਨਾਮ ਨਾਲ ਕੰਮ ਕਰਦਾ ਸੀ। ਉਸਦਾ ਵਿਆਹ ਇੱਕ ਨੇਪਾਲੀ ਔਰਤ, ਨਗਮਾ ਬਾਨੋ ਨਾਲ ਹੋਇਆ ਸੀ।

ਨਾਗਪੁਰ ਵਿੱਚ ਆਰਐਸਐਸ ਹੈੱਡਕੁਆਰਟਰ ‘ਤੇ ਹੋਏ ਹਮਲੇ ਵਿੱਚ ਸ਼ਾਮਲ ਸੀ

ਸੈਫ਼ੁੱਲਾ ਭਾਰਤ ਵਿੱਚ ਅੱਤਵਾਦੀਆਂ ਦੀ ਘੁਸਪੈਠ ਅਤੇ ਵਿੱਤੀ ਮਦਦ ਇਕੱਠੀ ਕਰਨ ਵਰਗੇ ਗੰਭੀਰ ਅਪਰਾਧ ਕਰ ਰਿਹਾ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਸੈਫੁੱਲਾ ਲਸ਼ਕਰ ਦੇ ਆਪ੍ਰੇਸ਼ਨਲ ਕਮਾਂਡਰ ਆਜ਼ਮ ਚੀਮਾ ਉਰਫ ਬਾਬਾਜੀ ਦਾ ਸਾਥੀ ਸੀ।

ਸੈਫੁੱਲਾ 2006 ਵਿੱਚ ਨਾਗਪੁਰ ਵਿੱਚ ਆਰਐਸਐਸ ਹੈੱਡਕੁਆਰਟਰ ‘ਤੇ ਹੋਏ ਹਮਲੇ ਵਿੱਚ ਸ਼ਾਮਲ ਸੀ। ਇਸ ਤੋਂ ਇਲਾਵਾ, ਉਹ 2008 ਵਿੱਚ ਉੱਤਰ ਪ੍ਰਦੇਸ਼ ਦੇ ਰਾਮਪੁਰ ਵਿੱਚ ਸੀਆਰਪੀਐਫ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ਅਤੇ 2005 ਵਿੱਚ ਆਈਆਈਐਸਸੀ ਬੰਗਲੌਰ ‘ਤੇ ਹਮਲੇ ਦੀ ਸਾਜ਼ਿਸ਼ ਦਾ ਮਾਸਟਰਮਾਈਂਡ ਸੀ।

ਆਪ੍ਰੇਸ਼ਨ ਸੀਲ-13: ਨਸ਼ਾ ਤਸਕਰਾਂ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ

0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁੰਕਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 78ਵੇਂ ਦਿਨ , ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ’ਆਪ੍ਰੇਸ਼ਨ ਸੀਲ-13’ ਚਲਾਇਆ, ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕਰਨਾ ਸੀ ਤਾਂ ਜੋ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ ’ਤੇ ਬਾਜ਼ ਅੱਖ ਰੱਖੀ ਜਾ ਸਕੇ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ ਜ਼ਿਲਿ੍ਹਆਂ ਵਿੱਚ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲਿ੍ਹਆਂ ਦੀਆਂ ਸੰਵੇਦਨਸ਼ੀਲ ਅਤੇ ਸ਼ੱਕੀ ਥਾਵਾਂ ’ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਸਥਾਪਿਤ ਕਰਨ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।
ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 10 ਜ਼ਿਲਿ੍ਹਆਂ, ਜਿੰਨਾ ਦੀਆਂ ਹੱਦਾਂ ਯੂ.ਟੀ ਚੰਡੀਗੜ੍ਹ ਸਮੇਤ 4 ਰਾਜਾਂ ਨਾਲ ਸਾਂਝੀਆਂ ਹਨ, ਦੇ ਲਗਭਗ 92 ਪ੍ਰਵੇਸ਼/ਨਿਕਾਸ ਪੁਆਇੰਟਾਂ ’ਤੇ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਅਤੇ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਨਾਕੇ ਲਗਾਏ ਗਏ ਸਨ। 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਪੁਲਿਸ ਟੀਮਾਂ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਜਾਰੀ

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦਾਖਲ ਹੋਣ/ਬਾਹਰ ਜਾਣ ਵਾਲੇ 4244 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 511 ਦੇ ਚਲਾਨ ਕੀਤੇ ਗਏ ਅਤੇ 39 ਨੂੰ ਕਾਰਵਾਈ ਦੌਰਾਨ ਜ਼ਬਤ ਕੀਤਾ ਗਿਆ।
ਇਸ ਤੋਂ ਇਲਾਵਾ, ਪੁਲਿਸ ਟੀਮਾਂ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਜਾਰੀ ਹੈ, ਜਿਸ ਤਹਿਤ ਐਤਵਾਰ ਨੂੰ 490 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਰਾਜ ਭਰ ਵਿੱਚ 109 ਐਫ. ਆਈ. ਆਰਜ਼.ਦਰਜ ਕਰਨ ਉਪਰੰਤ 136 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ 78 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 11860 ਹੋ ਗਈ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.3 ਕਿਲੋਗ੍ਰਾਮ ਹੈਰੋਇਨ ਅਤੇ 3.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ

ਉਨ੍ਹਾਂ ਦੱਸਿਆ ਕਿ 95 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 532 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ – ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 103 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 96.09 ਫੀਸਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94% ਰਹੀ ਹੈ ਜੋ ਕਿ ਬੇਮਿਸਾਲ ਹੈ।

ਸੂਬੇ ਦੇ ਕੁੱਲ 3840 ਹਾਈ ਸੈਕੰਡਰੀ ਸਕੂਲਾਂ ਵਿੱਚੋਂ ਲਗਭਗ 1000 ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸੂਬੇ ਦੇ ਕੁੱਲ 3840 ਹਾਈ ਸੈਕੰਡਰੀ ਸਕੂਲਾਂ ਵਿੱਚੋਂ ਲਗਭਗ 1000 ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਪੰਜਾਬ ਹੈ ਕਿਉਂਕਿ ਗੁਆਂਢੀ ਸੂਬੇ ਹਰਿਆਣਾ ਦੇ 12 ਸਕੂਲਾਂ ਦੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਅਜਿਹਾ ਪ੍ਰਭਾਵ ਹੈ ਕਿ ਬੋਰਡ ਪ੍ਰੀਖਿਆਵਾਂ ਵਿੱਚ ਜ਼ਿਆਦਾਤਰ ਟੌਪਰ ਛੋਟੇ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 26 ਵਿਦਿਆਰਥੀ ਉਭਰਦੇ ਖਿਡਾਰੀ ਵੀ ਹਨ, ਜੋ ਸਿੱਖਿਆ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਤੀਜੇ ਵਿੱਚ ਵਿਦਿਆਰਥੀਆਂ ’ਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਹੈ ਕਿਉਂਕਿ ਤਿੰਨ ਵਿਦਿਆਰਥੀਆਂ ਨੇ ਬਰਾਬਰ ਅੰਕ ਪ੍ਰਾਪਤ ਕੀਤੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਬਿਹਤਰ ਨਤੀਜੇ ਨਾਲ ਅਗਵਾਈ ਕਰ ਰਿਹਾ ਹੈ। ਇਨ੍ਹਾਂ ਹੁਸ਼ਿਆਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਪਰਦੇ ਪਿਛਲੇ ਨਾਇਕ ਹਨ ਜਿਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਸਫਲਤਾ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸਿੱਧ ਹੁੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੇ ਹਰ ਕੋਨੇ ਵਿੱਚ ਮਿਆਰੀ ਸਿੱਖਿਆ ਦੀ ਰੌਸ਼ਨੀ ਫੈਲਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਯਤਨਾਂ ਨਾਲ ਲੜਕੀਆਂ ਨੂੰ ਬਹੁਤ ਲਾਭ ਮਿਲਿਆ ਹੈ ਜਿਸ ਨਾਲ ਉਨ੍ਹਾਂ ਦੇ ਸਸ਼ਕਤੀਕਰਨ ਦਾ ਰਾਹ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੁੜੀਆਂ ਆਪਣੀ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਛੂਹਣ ਦੇ ਯੋਗ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਸ਼ਲਾਘਾ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥਣਾਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਸਿਖਰਲਾ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਸਕੂਲ ਸਿੱਖਿਆ ਦਾ ਸਭ ਤੋਂ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਮੋਹਰੀ ਸੂਬਾ ਸੀ ਅਤੇ ਇਹ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣਾ ਫਰਜ਼ ਬਹੁਤ ਜ਼ਿੰਮੇਵਾਰੀ ਅਤੇ ਉਤਸ਼ਾਹ ਨਾਲ ਨਿਭਾਅ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਚਿੰਤਤ ਨਹੀਂ ਹਨ ਪਰ ਉਹ ਅਗਲੀ ਪੀੜ੍ਹੀ ਦੀ ਭਲਾਈ ਲਈ ਕੰਮ ਕਰ ਰਹੇ ਹਨ, ਜਿਸ ਕਾਰਨ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਇੱਕੋ ਇੱਕ ਸੂਬਾ ਹੈ ਜਿਸ ਦੀ ਪੂਰੀ ਦੁਨੀਆ ਵਿੱਚ ਫਰੈਂਚਾਇਜ਼ੀ ਹੈ ਕਿਉਂਕਿ ਹਰ ਦੂਜੇ ਦੇਸ਼ ਵਿੱਚ ਪੰਜਾਬੀਆਂ ਦਾ ਪ੍ਰਭਾਵ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਸਫਲਤਾ ਪ੍ਰਾਪਤ ਕਰਨ ਦੀ ਵੀ ਬਖਸ਼ਿਸ਼ ਪ੍ਰਾਪਤ ਹੈ ਜਿਸ ਕਾਰਨ ਉਨ੍ਹਾਂ ਨੇ ਦੁਨੀਆ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਬੋਇੰਗ ਵਿੱਚ 45 ਫੀਸਦੀ ਇੰਜੀਨੀਅਰ ਜੀ.ਐਨ.ਈ., ਲੁਧਿਆਣਾ ਤੋਂ ਹਨ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਓਲਾ, ਮਾਸਟਰਕਾਰਡ ਅਤੇ ਹੋਰਾਂ ਦੇ ਸੀ.ਈ.ਓ. ਵੀ ਪੰਜਾਬੀ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨ ਦੇ ਗੁਣ ਵਿਰਸੇ ਵਿੱਚੋਂ ਮਿਲੇ ਹਨ ਅਤੇ ਉਨ੍ਹਾਂ ਦੀ ਸਮਰੱਥਾ ਦੀ ਸਾਰਥਕ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਸੁਪਨਿਆਂ ਦੀ ਉਡਾਣ ਭਰਨ ਲਈ ‘ਲਾਂਚਪੈਡ’ (ਢੁਕਵਾਂ ਮੰਚ) ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਸੁਪਨੇ ਸਾਕਾਰ ਨਹੀਂ ਕਰ ਲੈਂਦੇ।

ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਜ਼ਮੀਨ ‘ਤੇ ਟਿਕੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹੋ ਸਫਲਤਾ ਦੀ ਇਕੋ-ਇਕ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਇਸ ਧਰਤੀ ‘ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਬਹੁਤ ਵੱਡੀਆਂ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀ ਭੈੜੀ ਅਲਾਮਤ ਹੈ। ਇਸ ਸਮੱਸਿਆ ਨੇ ਪੰਜਾਬ ਦੀ ਤਰੱਕੀ ਨਾ ਹੋਣ ਦਿੱਤੀ, ਜਿਸ ਕਾਰਨ ਹਾਲਾਤ ਬਦਤਰ ਹੋ ਗਏ ਸਨ। ਨਸ਼ਿਆਂ ਵਿਰੁੱਧ ਜੰਗ ਵਿੱਚ ਵਿਦਿਆਰਥੀਆਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਮੱਥੇ ‘ਤੇ ਕਲੰਕ ਹੈ ਅਤੇ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਇਸ ਨੂੰ ਮਿਟਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨਾ ਹੈ।

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਆਕਾਸ਼ਦੀਪ ਸਿੰਘ (22) ਅਤੇ ਆਕਾਸ਼ ਉਰਫ਼ ਮੋਟਾ (19) ਦੋਵੇਂ ਵਾਸੀ ਚੀਮਾ ਕਲਾਂ, ਤਰਨਤਾਰਨ ਅਤੇ ਸੰਦੀਪ ਸਿੰਘ (30) ਵਾਸੀ ਕੋਟਲੀ ਵਸਾਵਾ ਸਿੰਘ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਡਿਲੀਵਰੀ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਕਾਸ਼ਦੀਪ ਸਿੰਘ ਅਤੇ ਸੰਦੀਪ ਸਿੰਘ ਪਿਛਲੇ 6 ਸਾਲਾਂ ਤੋਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਇਹ ਪਾਕਿਸਤਾਨੀ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ ਅਤੇ ਇਸ ਖੇਪ ਨੂੰ ਅੱਗੇ ਵੰਡਣ ਲਈ ਵੱਖ-ਵੱਖ ਥਾਵਾਂ ‘ਤੇ ਡਿਲੀਵਰ ਕੀਤਾ ਜਾਂਦਾ ਸੀ।

ਹੋਰ ਜਾਂਚ ਜਾਰੀ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ ਡਿਟੈਕਟਿਵ ਜਗਬਿੰਦਰ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀਆਈਏ ਸਟਾਫ-1 ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਨੇ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਅਕਾਸ਼ ਉਰਫ਼ ਮੋਟਾ ਨੂੰ ਗੁਰੂਦੁਆਰਾ ਬੋਹੜੀ ਸਾਹਿਬ ਰੋਡ ਤੋਂ 1.01 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੇ ਆਧਾਰ ‘ਤੇ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਸਾਥੀ ਸੰਦੀਪ ਸਿੰਘ ਨੂੰ ਝਬਾਲ ਰੋਡ ਤੋਂ 9.2 ਕਿਲੋਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ।

ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੁਲਿਸ ਰਿਮਾਂਡ ਹਾਸਲ ਕੀਤਾ

ਸੀਪੀ ਨੇ ਦੱਸਿਆ ਕਿ ਦੋਸ਼ੀ ਸੰਦੀਪ 2018-19 ਤੋਂ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ ਅਤੇ ਸ਼ੱਕ ਹੈ ਕਿ ਉਸ ਨੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਅਤੇ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 127 ਮਿਤੀ 16-05-2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਦਰਜ ਕੀਤੀ ਗਈ ਹੈ।

ਇਹਨਾਂ ਅਧਿਕਾਰੀਆਂ ਨੂੰ ਸਰਕਾਰ ਨੇ ਕੀਤਾ ਬਹਾਲ

0

ਮੁਅੱਤਲ ਕੀਤੇ PPS officers ਸਵਰਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਮੰਡੇਰ ਨੂੰ ਸਰਕਾਰ ਵਲੋਂ ਬਹਾਲ ਕਰ ਦਿੱਤਾ ਹੈ।

ਰਾਜਪੁਰਾ ਤੋਂ ਚੰਡੀਗੜ੍ਹ ਰੇਲਵੇ ਲਾਈਨ ਨੂੰ ਮਿਲੀ ਮਨਜ਼ੂਰੀ

0

ਰਾਜਪੁਰਾ ਤੋਂ ਚੰਡੀਗੜ੍ਹ ਤੱਕ ਰੇਲਵੇ ਲਾਈਨ ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ। ਇਹ ਟ੍ਰੈਕ ਲਗਭਗ 24 ਕਿਲੋਮੀਟਰ ਲੰਬਾ ਹੋਵੇਗਾ। ਕੇਂਦਰ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਲਈ 202.99 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ। ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਨਸ਼ਿਆਂ ਵਿਰੁੱਧ ਜੰਗ ‘ਚ ਟਾਪਰ ਰੋਲ ਮਾਡਲ ਬਣਨਗੇ- ਮੁੱਖ ਮੰਤਰੀ ਪੰਜਾਬ
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਇਸ ਪ੍ਰੋਜੈਕਟ ਨੂੰ ਦੋ ਸਾਲਾਂ ਵਿੱਚ ਪੂਰਾ ਕੀਤਾ ਜਾਵੇ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ, ਪੂਰਾ ਮਾਲਵਾ ਰੇਲਵੇ ਰਾਹੀਂ ਆਪਣੀ ਰਾਜਧਾਨੀ ਨਾਲ ਜੁੜ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਅਤੇ ਰਾਜ ਇਕੱਠੇ ਪੈਸੇ ਦਿੰਦੇ ਸਨ, ਪਰ ਹੁਣ ਇਸ ਪ੍ਰੋਜੈਕਟ ਦੀ ਸਾਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।

ਇਸ ਸਮੇਂ ਦੌਰਾਨ, ਰੇਲਵੇ ਜੰਕਸ਼ਨ ‘ਤੇ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦੋ ਲਾਈਨਾਂ ਬਣਾਈਆਂ ਜਾਣਗੀਆਂ, ਫਿਰੋਜ਼ਪੁਰ ਤੋਂ ਪੱਟੀ ਲਾਈਨ ਅਤੇ ਤਲਵੰਡੀ ਸਾਬੋ ਤੱਕ ਟਰੈਕ। ਪੰਜਾਬ ਭਰ ਵਿੱਚ 700 ਕਰੋੜ ਰੁਪਏ ਦਾ ਕੰਮ ਚੱਲ ਰਿਹਾ ਹੈ। ਉਸਨੇ ਕਿਹਾ ਕਿ ਉਸਨੂੰ ਉੱਥੇ ਆਏ ਨੂੰ ਹੁਣ ਸੱਤ ਮਹੀਨੇ ਹੋ ਗਏ ਹਨ। ਲੁਧਿਆਣਾ ਦੇ ਨਾਲ-ਨਾਲ ਅੰਮ੍ਰਿਤਸਰ ਪ੍ਰੋਜੈਕਟ ਵੀ ਪੂਰਾ ਹੋਵੇਗਾ।

ਕਿਸਾਨਾਂ ਨੂੰ ਪੂਰਾ ਮੁਆਵਜ਼ਾ ਮਿਲੇਗਾ

ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਖੁਦ ਮਾਲਵਾ ਖੇਤਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਮਾਫੀਆ ਰੇਲਵੇ ਦੇ ਵਿਸਥਾਰ ਵਿੱਚ ਰੁਕਾਵਟਾਂ ਪੈਦਾ ਕਰਦੇ ਸਨ। ਉਹ ਨਹੀਂ ਚਾਹੁੰਦੇ ਸਨ ਕਿ ਇਸਦਾ ਵਿਸਤਾਰ ਹੋਵੇ। ਪਰ ਹੁਣ ਉਹ ਇਸ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਉਨ੍ਹਾਂ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ। ਬਿੱਟੂ ਨੇ ਕਿਹਾ ਕਿ ਕਿਸਾਨ ਜੋ ਵੀ ਜ਼ਮੀਨ ਮੰਗਣਗੇ, ਉਹ ਉਨ੍ਹਾਂ ਨੂੰ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਰੇਲ ਨੈੱਟਵਰਕ ਪ੍ਰਤੀ ਬਹੁਤ ਗੰਭੀਰ ਹੈ।

ਕਿੱਥੇ ਬਣੇਗਾ ਇਹ ਰੇਲਵੇ ਟਰੈਕ

ਜਾਣਕਾਰੀ ਅਨੁਸਾਰ, ਇਹ ਰੇਲਵੇ ਲਾਈਨ ਰਾਜਪੁਰਾ ਦੇ ਨੇੜੇ ਪਿੰਡ ਨਲਾਸ ਤੋਂ ਮੋਹਾਲੀ ਦੇ ਨੇੜੇ ਚੰਡੀਗੜ੍ਹ-ਲੁਧਿਆਣਾ ਲਾਈਨ ‘ਤੇ ਪਿੰਡ ਸਨੇਟਾ ਤੱਕ ਵਿਛਾਈ ਜਾਵੇਗੀ, ਤਾਂ ਜੋ ਰਾਜਪੁਰਾ ਚੰਡੀਗੜ੍ਹ ਰੇਲ ਲਿੰਕ ਨੂੰ ਜੋੜ ਕੇ, ਪੰਜਾਬ ਦੇ ਸਭ ਤੋਂ ਵੱਡੇ ਖੇਤਰ ਮਾਲਵੇ ਦੇ ਲੋਕਾਂ ਨੂੰ ਚੰਡੀਗੜ੍ਹ ਤੱਕ ਸਸਤੀ ਯਾਤਰਾ ਪ੍ਰਦਾਨ ਕੀਤੀ ਜਾ ਸਕੇ।

ਰਾਜਪੁਰਾ ਤੋਂ 5 ਕਿਲੋਮੀਟਰ ਲੰਬੀ ਇੱਕ ਹੋਰ ਲਾਈਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤਾਂ ਜੋ ਚੰਡੀਗੜ੍ਹ ਜਾਂਦੇ ਸਮੇਂ ਰੇਲਗੱਡੀ ਦਾ ਇੰਜਣ ਬਦਲਣ ਦੀ ਲੋੜ ਨਾ ਪਵੇ ਅਤੇ ਯਾਤਰੀਆਂ ਦਾ ਸਮਾਂ ਬਰਬਾਦ ਨਾ ਹੋਵੇ। ਰਾਜਪੁਰਾ ਵਿੱਚ ਸਥਾਪਿਤ ਹੋ ਰਹੇ ਉਦਯੋਗ ਨੂੰ ਇਸ ਲਾਈਨ ਦੇ ਨਿਰਮਾਣ ਤੋਂ ਸਭ ਤੋਂ ਵੱਧ ਲਾਭ ਮਿਲੇਗਾ। ਇਸ ਤੋਂ ਇਲਾਵਾ, ਨੌਜਵਾਨ ਚੰਡੀਗੜ੍ਹ ਜਾਂ ਟ੍ਰਾਈਸਿਟੀ ਵਿੱਚ ਕੰਮ ਕਰਨ ਜਾਂ ਪੜ੍ਹਾਈ ਕਰਨ ਤੋਂ ਬਾਅਦ ਆਸਾਨੀ ਨਾਲ ਆਪਣੇ ਖੇਤਰਾਂ ਵਿੱਚ ਜਾ ਸਕਣਗੇ।

ਨਸ਼ਿਆਂ ਵਿਰੁੱਧ ਜੰਗ ‘ਚ ਟਾਪਰ ਰੋਲ ਮਾਡਲ ਬਣਨਗੇ- ਮੁੱਖ ਮੰਤਰੀ ਪੰਜਾਬ

0

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਟਾਪ ਕਰਨ ਵਾਲੇ ਨੌਜਵਾਨ ਰੋਲ ਮਾਡਲ ਬਣਨਗੇ। ਉਨ੍ਹਾਂ ਰਾਹੀਂ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦੇਵੇਗੀ। ਇਸ ਤੋਂ ਇਲਾਵਾ, ਹਾਕੀ ਅਤੇ ਹੋਰ ਖੇਡਾਂ ਦੇ ਖਿਡਾਰੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇਗਾ।

BMC ਨੇ ਮਿਥੁਨ ਚੱਕਰਵਰਤੀ ਨੂੰ ਭੇਜਿਆ ਨੋਟਿਸ, ਪੜ੍ਹੋ ਪੂਰੀ ਖਬਰ
ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਕਹੀ। ਇਸ ਦੌਰਾਨ ਸੀਐਮ ਮਾਨ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਵਿੱਚ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰ ਰਹੇ ਸਨ।

ਉਨ੍ਹਾਂ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਲੋੜੀਂਦੇ ਨਤੀਜੇ ਨਹੀਂ ਮਿਲਦੇ, ਤਾਂ ਉਨ੍ਹਾਂ ਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ। ਉਸਨੇ ਕਿਹਾ, “ਇੱਕ ਬੰਦ ਘੜੀ ਵੀ ਦਿਨ ਵਿੱਚ ਦੋ ਵਾਰ ਸਹੀ ਸਮਾਂ ਦਿਖਾਉਂਦੀ ਹੈ, ਇਸ ਲਈ ਘੱਟੋ ਘੱਟ ਅਸੀਂ ਜ਼ਿੰਦਾ ਹਾਂ।” ਹਾਲਾਂਕਿ, ਉਨ੍ਹਾਂ ਇਹ ਵੀ ਦੱਸਿਆ ਕਿ ਹਰਿਆਣਾ ਦੇ 18 ਸਕੂਲਾਂ ਦਾ ਨਤੀਜਾ ਜ਼ੀਰੋ ਪ੍ਰਤੀਸ਼ਤ ਰਿਹਾ ਹੈ ਅਤੇ ਕਿਹਾ ਕਿ ਸ਼ੁਕਰ ਹੈ ਕਿ ਪੰਜਾਬ ਵਿੱਚ ਅਜਿਹਾ ਨਹੀਂ ਹੈ।

ਹੁਣ ਸਕੂਲਾਂ ਵਿੱਚ ਵੀ ਕਰੀਅਰ ਗਾਈਡੈਂਸ ਉਪਲਬਧ

ਸੀਐਮ ਮਾਨ ਨੇ ਕਿਹਾ ਕਿ ਸਾਰੇ ਟਾਪਰ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ। ਉਸਦੇ ਲਈ ਸਭ ਕੁਝ ਪਹਿਲਾਂ ਹੈ। ਹਾਲਾਂਕਿ, ਪਾਸ ਫਾਰਮੂਲਾ ਉਮਰ ਦੇ ਆਧਾਰ ‘ਤੇ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਇਹ ਪੜਾਅ ਤੁਹਾਡੇ ਲਈ ਮਹੱਤਵਪੂਰਨ ਹੈ। ਇਸ ਤੋਂ ਬਾਅਦ, ਤੁਹਾਡੇ ਕਰੀਅਰ ਵਿੱਚ ਇੱਕ ਨਵਾਂ ਮੋੜ ਆਵੇਗਾ, ਜਿਸ ਨਾਲ ਤੁਸੀਂ ਸਹੀ ਰਸਤਾ ਲੱਭ ਸਕੋਗੇ। ਇਸ ਲਈ ਪੰਜਾਬ ਸਰਕਾਰ ਵੱਲੋਂ ਕਰੀਅਰ ਗਾਈਡੈਂਸ ਪ੍ਰਦਾਨ ਕੀਤੀ ਜਾ ਰਹੀ ਹੈ। ਪਹਿਲਾਂ ਇਹ ਗੱਲਾਂ ਨਹੀਂ ਦੱਸੀਆਂ ਜਾਂਦੀਆਂ ਸਨ, ਜਿਸ ਕਾਰਨ ਕਈ ਵਾਰ ਲੋਕ ਦੂਜਿਆਂ ਦੀ ਸਲਾਹ ਦੇ ਆਧਾਰ ‘ਤੇ ਗਲਤ ਵਿਕਲਪ ਚੁਣਦੇ ਸਨ। ਅੱਜਕੱਲ੍ਹ ਕਰੀਅਰ ਦੇ ਬਹੁਤ ਸਾਰੇ ਵਿਕਲਪ ਹਨ। ਤੁਸੀਂ ਜੋ ਵੀ ਕਰਨ ਦਾ ਫੈਸਲਾ ਕਰੋ, ਉਸਨੂੰ ਪੂਰਾ ਕਰੋ ਅਤੇ ਫਿਰ ਅੱਗੇ ਵਧੋ।
ਕਿਤਾਬਾਂ ਤੁਹਾਡੀ ਜ਼ਿੰਦਗੀ ਬਦਲ ਸਕਦੀਆਂ ਹਨ

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਬੱਚਾ ਇਹ ਮਹਿਸੂਸ ਕਰਦਾ ਹੈ ਕਿ ਇਹ ਕਿਤਾਬ ਉਸਦੀ ਜ਼ਿੰਦਗੀ ਬਦਲ ਸਕਦੀ ਹੈ, ਤਾਂ ਉਹ ਇਸਨੂੰ ਜੋਸ਼ ਨਾਲ ਪੜ੍ਹੇਗਾ। ਉਸਨੇ ਦੱਸਿਆ ਕਿ ਮਾਲਵਾ ਪਹਿਲੇ ਤਿੰਨ ਵਿੱਚ ਹੈ ਅਤੇ ਛੋਟੇ ਪਿੰਡਾਂ ਦੇ ਬੱਚੇ ਕਮਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਿੱਚ ਤਰੱਕੀ ਲਈ ਬਹੁਤ ਜਨੂੰਨ ਹੈ, ਜੋ ਕਿ ਇੱਕ ਚੰਗੀ ਗੱਲ ਹੈ।

ਹਮੇਸ਼ਾ ਆਪਣੀਆਂ ਜੜ੍ਹਾਂ ਨੂੰ ਯਾਦ ਰੱਖੋ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਅਮਰੀਕੀ ਜਹਾਜ਼ ਨਿਰਮਾਣ ਕੰਪਨੀ ਬੋਇੰਗ ਵਿੱਚ 200 ਤੋਂ ਵੱਧ ਪੰਜਾਬੀ ਇੰਜੀਨੀਅਰ ਹਨ, ਜਿਨ੍ਹਾਂ ਵਿੱਚੋਂ 70 ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਤੋਂ ਹਨ। ਇਸੇ ਤਰ੍ਹਾਂ, ਮਾਈਕ੍ਰੋਸਾਫਟ ਵਿੱਚ 50 ਭਾਰਤੀ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਹਨ। ਉਸਨੇ ਕਿਹਾ ਕਿ ਤੁਹਾਡੇ ਕੋਲ ਬਹੁਤ ਸਾਰੇ ਮੌਕੇ ਆਉਣਗੇ, ਇਸ ਲਈ ਬਿਲਕੁਲ ਵੀ ਘਬਰਾਓ ਨਾ। ਪਹਿਲੇ ਆਉਣ ਵਾਲਿਆਂ ਨੂੰ ਵਧਾਈਆਂ। ਪਹਿਲੇ ਆਉਣ ਤੋਂ ਬਾਅਦ ਤੁਹਾਨੂੰ ਹੰਕਾਰੀ ਨਹੀਂ ਬਣਨਾ ਚਾਹੀਦਾ। ਤੁਸੀਂ ਜਿੰਨੀ ਮਰਜ਼ੀ ਤਰੱਕੀ ਕਰ ਸਕਦੇ ਹੋ, ਪਰ ਹਮੇਸ਼ਾ ਆਪਣੀਆਂ ਜੜ੍ਹਾਂ ਨੂੰ ਯਾਦ ਰੱਖੋ। ਉਨ੍ਹਾਂ ਦਾ ਸਤਿਕਾਰ ਕਰੋ ਜੋ ਤੁਹਾਡੀ ਸਫਲਤਾ ਵਿੱਚ ਸ਼ਾਮਲ ਹਨ।

ਦਸਵੀਂ ਜਮਾਤ ਦਾ ਨਤੀਜਾ 95.60%

ਤੁਹਾਨੂੰ ਦੱਸ ਦੇਈਏ ਕਿ PSEB ਦਾ 10ਵੀਂ ਜਮਾਤ ਦਾ ਨਤੀਜਾ 95.60% ਰਿਹਾ ਹੈ। ਜਦੋਂ ਕਿ 12ਵੀਂ ਜਮਾਤ ਦਾ ਨਤੀਜਾ 91% ਰਿਹਾ ਹੈ। ਕੁੜੀਆਂ ਪਹਿਲੇ ਤਿੰਨ ਸਥਾਨਾਂ ‘ਤੇ ਸਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਵਿਦਿਆਰਥੀਆਂ ਨੂੰ ਮਿਲਣ ਜਾ ਰਹੇ ਹਨ। ਉਹ ਪਹਿਲਾਂ ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੀ ਮਿਲੇ ਸਨ ਜਿਨ੍ਹਾਂ ਨੇ ਚੰਗਾ ਕੰਮ ਕੀਤਾ ਸੀ।

BMC ਨੇ ਮਿਥੁਨ ਚੱਕਰਵਰਤੀ ਨੂੰ ਭੇਜਿਆ ਨੋਟਿਸ, ਪੜ੍ਹੋ ਪੂਰੀ ਖਬਰ

0

ਅਦਾਕਾਰ ਅਤੇ ਸਿਆਸਤਦਾਨ ਮਿਥੁਨ ਚੱਕਰਵਰਤੀ ਨੂੰ ਹਾਲ ਹੀ ਵਿੱਚ ਬੀਐਮਸੀ (ਬ੍ਰਹਿਨਮੁੰਬਈ ਨਗਰ ਨਿਗਮ) ਨੇ ਇੱਕ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਦੋਸ਼ ਹਨ ਕਿ ਮਿਥੁਨ ਚੱਕਰਵਰਤੀ ਨੇ ਮਲਾਡ ਵਿੱਚ ਇੱਕ ਪਲਾਟ ‘ਤੇ ਗੈਰ-ਕਾਨੂੰਨੀ ਨਿਰਮਾਣ ਕੀਤਾ ਹੈ। ਨੋਟਿਸ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਜਾਇਦਾਦ ਮਾਲਕ ਵੱਲੋਂ ਤਸੱਲੀਬਖਸ਼ ਜਵਾਬ ਨਹੀਂ ਮਿਲਦਾ ਹੈ ਤਾਂ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ, ਮਿਥੁਨ ਨੇ ਇਨ੍ਹਾਂ ਰਿਪੋਰਟਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।

ਫੌਜ ‘ਤੇ ਟਿੱਪਣੀ ਕਰਨ ‘ਤੇ ਪ੍ਰੋਫੈਸਰ ਖਾਨ ਵਿਰੁੱਧ FIR ਦਰਜ
10 ਮਈ ਨੂੰ, ਨਗਰ ਨਿਗਮ ਨੇ 101 ਜਾਇਦਾਦਾਂ ਦੀ ਸੂਚੀ ਤਿਆਰ ਕੀਤੀ ਹੈ ਜੋ ਗੈਰ-ਕਾਨੂੰਨੀ ਹਨ। ਇਨ੍ਹਾਂ ਵਿੱਚ ਮਲਾਡ ਦੇ ਏਰੰਗਲ ਪਿੰਡ ਵਿੱਚ ਹੀਰਾ ਦੇਵੀ ਮੰਦਰ ਦੇ ਨੇੜੇ ਸਥਿਤ ਪਲਾਟ ਵੀ ਸ਼ਾਮਲ ਹੈ, ਜੋ ਕਿ ਮਿਥੁਨ ਚੱਕਰਵਰਤੀ ਦੀ ਮਲਕੀਅਤ ਹੈ। ਬੀਐਮਸੀ ਦਾ ਦੋਸ਼ ਹੈ ਕਿ ਉਸ ਜਗ੍ਹਾ ‘ਤੇ ਬਿਨਾਂ ਇਜਾਜ਼ਤ ਦੇ ਗਰਾਊਂਡ ਪਲੱਸ ਮੇਜ਼ਾਨਾਈਨ ਫਲੋਰ ਵਾਲੇ ਦੋ ਢਾਂਚੇ, ਇੱਕ ਗਰਾਊਂਡ ਫਲੋਰ ਢਾਂਚਾ ਅਤੇ 10 ਗੁਣਾ 10 ਦੇ ਤਿੰਨ ਅਸਥਾਈ ਯੂਨਿਟ ਬਣਾਏ ਗਏ ਹਨ। ਇਨ੍ਹਾਂ ਯੂਨਿਟਾਂ ਵਿੱਚ ਇੱਟਾਂ, ਲੱਕੜ ਦੇ ਫੱਟੇ, ਸ਼ੀਸ਼ੇ ਦੀਆਂ ਕੰਧਾਂ ਅਤੇ ਏਸੀ ਸ਼ੀਟ ਦੀਆਂ ਛੱਤਾਂ ਦੀ ਵਰਤੋਂ ਵੀ ਕੀਤੀ ਗਈ ਹੈ, ਜੋ ਕਿ ਗੈਰ-ਕਾਨੂੰਨੀ ਹੈ।

ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਜਾਵੇਗਾ

ਬੀਐਮਸੀ ਵੱਲੋਂ ਜਾਰੀ ਕਾਨੂੰਨੀ ਨੋਟਿਸ ਦੇ ਅਨੁਸਾਰ, ਜੇਕਰ ਜਾਇਦਾਦ ਦੇ ਮਾਲਕ ਤੋਂ ਤਸੱਲੀਬਖਸ਼ ਜਵਾਬ ਨਹੀਂ ਮਿਲਦਾ ਹੈ, ਤਾਂ ਉਸ ਵਿਰੁੱਧ ਧਾਰਾ 475ਏ ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਜਾਵੇਗਾ।

ਮਿਥੁਨ ਚੱਕਰਵਰਤੀ ਦਾ ਸਪੱਸ਼ਟੀਕਰਨ –

ਕਾਨੂੰਨੀ ਨੋਟਿਸ ਭੇਜੇ ਜਾਣ ਦੀਆਂ ਰਿਪੋਰਟਾਂ ਦੇ ਵਿਚਕਾਰ, ਮਿਥੁਨ ਚੱਕਰਵਰਤੀ ਨੇ ਫ੍ਰੀ ਪ੍ਰੈਸ ਜਰਨਲ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ, “ਮੈਂ ਕੋਈ ਗੈਰ-ਕਾਨੂੰਨੀ ਉਸਾਰੀ ਨਹੀਂ ਕੀਤੀ ਹੈ ਅਤੇ ਨਾ ਹੀ ਮੇਰੇ ਕੋਲ ਕੋਈ ਅਣਅਧਿਕਾਰਤ ਢਾਂਚਾ ਹੈ।” ਬਹੁਤ ਸਾਰੇ ਲੋਕਾਂ ਨੂੰ ਨੋਟਿਸ ਭੇਜੇ ਗਏ ਹਨ ਅਤੇ ਅਸੀਂ ਆਪਣਾ ਜਵਾਬ ਭੇਜ ਰਹੇ ਹਾਂ।