Home Blog Page 90

ਨਾਬਾਲਗ ਦੋਹਤੀ ਨੂੰ ਹਵਸ ਦਾ ਸਿ਼ਕਾਰ ਬਣਾਉਣ ਵਾਲਾ ਦਰਿੰਦਾ ਗ੍ਰਿਫਤਾਰ

0
Rape

ਬਠਿੰਡਾ, 4 ਮਈ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਵਿਖੇ ਇਕ ਵਿਅਕਤੀ ਵਲੋਂ ਆਪਣੀ ਹੀ ਮਤਰੇਈ ਦੋਹਤੀ ਨਾਲ ਜਬਰ ਜਨਾਹ (Rape) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕੀ ਹੈ ਪੂਰਾ ਮਾਮਲਾ

ਬਠਿੰਡਾ ‘ਚ ਇਕ 50 ਸਾਲਾ ਵਿਅਕਤੀ ‘ਤੇ ਆਪਣੀ ਹੀ 12 ਸਾਲਾ ਮਤਰੇਈ ਦੋਹਤੀ (Step-granddaughter) ਨਾਲ ਪਿਛਲੇ ਦੋ ਸਾਲਾਂ ਤੋਂ ਜਬਰ-ਜ਼ਨਾਹ ਕਰਨ ਦੇ ਗੰਭੀਰ ਦੋਸ਼ ਲੱਗੇ ਹਨ । ਦੋਸ਼ ਹੈ ਕਿ ਮਾਸੂਮ ਦੋਹਤੀ ਨੂੰ ਮੁਲਜ਼ਮ ਪਹਿਲਾਂ ਨਸ਼ੇ ਦਾ ਆਦੀ ਬਣਾਉਂਦਾ ਰਿਹਾ ਅਤੇ ਫਿਰ ਉਸ ਨਾਲ ਦਰਿੰਦਗੀ ਕਰਦਾ ਰਿਹਾ । ਮਾਮਲੇ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ 26 ਅਪ੍ਰੈਲ ਨੂੰ ਬੱਚੀ ਦੀ ਮਾਂ ਨੇ ਉਸ ਨੂੰ ਨਸ਼ੇ ਵਾਲਾ ਕੈਪਸੂਲ ਖਾਂਦੇ ਦੇਖ ਲਿਆ । ਸ਼ੱਕ ਹੋਣ ‘ਤੇ ਜਦੋਂ ਮਾਂ ਨੇ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਬੱਚੀ ਨੇ ਪੂਰੀ ਕਹਾਣੀ ਸੁਣਾ ਦਿੱਤੀ ।

ਕੀ ਦੱਸਿਆ ਪੀੜ੍ਹਤ ਬੱਚੀ ਦੀ ਮਾਂ ਨੇ

ਪੀੜਤਾ ਦੀ ਮਾਂ ਨੇ ਪੁਲਸ ‘ਤੇ ਵੀ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਕ ਪੁਲਸ ਮੁਲਾਜ਼ਮ ਨੇ ਉਸ ਨੂੰ ਡਰਾ ਕੇ ਸਾਦੇ ਕਾਗਜ਼ਾਂ `ਤੇ ਅੰਗੂਠਾ ਲਗਵਾ ਲਿਆ ਅਤੇ ਮਾਮਲੇ ਨੂੰ ਸਮਝੌਤੇ ਵੱਲ ਮੋੜਨ ਦੀ ਕੋਸਿ਼ਸ਼ ਕੀਤੀ । ਜਦੋਂ ਜਸਟਿਸ ਫਾਰ ਆਲ ਆਰਗਨਾਈਜ਼ੇਸ਼ਨ ਨੇ ਮਾਮਲੇ ‘ਚ ਦਖਲ ਦੇ ਕੇ ਵਿਰੋਧ ਕੀਤਾ ਤਾਂ ਪੁਲਸ ਨੇ ਮੁਲਜ਼ਮ ਖਿਲਾਫ ਪੋਕਸੋ ਐਕਟ (POCSO Act) ਅਤੇ ਜਬਰ-ਜਨਾਹ ਦੀਆਂ ਧਾਰਾਵਾਂ ਹੇਠ ਕੇਸ ਦਰਜ (Case registered) ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ।

ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੁਣਵਾਈ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ

0
High Court

ਚੰਡੀਗੜ੍ਹ, 4 ਮਈ 2026 : ਟ੍ਰਾਈਡੈਂਟ ਗਰੁੱਪ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿਚਕਾਰ ਚੱਲ ਰਹੀ ਕਾਨੂੰਨੀ ਲੜਾਈ ਸਬੰਧੀ ਹਾਈਕੋਰਟ (High Court) ਵਿਚ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ (Decision safe) ਰੱਖਿਆ ਗਿਆ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਪ੍ਰਸਿੱਧ ਉਦਯੋਗਪਤੀ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਮਾਲਕੀ ਵਾਲੀ ਕੰਪਨੀ ਟ੍ਰਾਈਡੈਂਟ ਲਿਮਟਿਡ (Trident Limited) ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਿਚਕਾਰ ਚੱਲ ਰਹੀ ਕਾਨੂੰਨੀ ਲੜਾਈ ਵਿੱਚ ਅੱਜ ਇੱਕ ਅਹਿਮ ਮੋੜ ਆਇਆ ਹੈ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਪਟੀਸ਼ਨ `ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ । ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਵਿੱਚ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ । ਟ੍ਰਾਈਡੈਂਟ ਲਿਮਟਿਡ ਵਲੋਂ ਪੇਸ਼ ਹੋਏ ਵਕੀਲਾਂ ਨੇ ਕੰਪਨੀ ਦਾ ਪੱਖ ਰੱਖਦਿਆਂ ਕੁਝ ਅਹਿਮ ਮੰਗਾਂ ਕੀਤੀਆਂ, ਜਦਕਿ ਪ੍ਰਦੂਸ਼ਣ ਕੰਟਰੋਲ ਬੋਰਡ (Pollution Control Board) ਨੇ ਪਟੀਸ਼ਨ ਦੇ ਅਧਾਰ ‘ਤੇ ਹੀ ਸਵਾਲ ਚੁੱਕੇ ।

ਸਿਕਾਇਤਕਰਤਾ ਦੇ ਵਕੀਲ ਨੇ ਕੀ ਦਲੀਲ ਦਿੱਤੀ

ਕੰਪਨੀ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ । ਉਨ੍ਹਾਂ ਮੰਗ ਕੀਤੀ ਕਿ ਫੈਕਟਰੀ ਵਿੱਚੋਂ ਲਏ ਗਏ ਨਮੂਨੇ ਜਾਂਚ ਲਈ ਪੰਜਾਬ ਤੋਂ ਬਾਹਰ ਕਿਸੇ ਸੁਤੰਤਰ ਏਜੰਸੀ ਨੂੰ ਭੇਜੇ ਜਾਣ ਤਾਂ ਜੋ ਜਾਂਚ ਦੀ ਪਾਰਦਰਸ਼ਤਾ ਬਣੀ ਰਹੇ। ਦੂਜੇ ਪਾਸੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਕੀਲਾਂ ਨੇ ਇਸ ਪਟੀਸ਼ਨ ਦੀ ‘ਤੇ ਸਵਾਲ ਚੁੱਕੇ ।

ਮਾਮਲਾ ਤਕਨੀਕੀ ਤੌੌਰ ‘ਤੇ ਆਉਂਦਾ ਹੈ ਐਨ. ਜੀ. ਟੀ. ਦੇ ਅਧਿਕਾਰ ਖੇਤਰ ਵਿਚ

ਉਨ੍ਹਾਂ ਕਿਹਾ ਕਿ ਇਹ ਮਾਮਲਾ ਤਕਨੀਕੀ ਤੌਰ ‘ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal) ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਇਸ ਲਈ ਪਟੀਸ਼ਨਰ ਨੂੰ ਹਾਈ ਕੋਰਟ ਦੀ ਬਜਾਏ ਐਨ. ਜੀ. ਟੀ. ਤੱਕ ਪਹੁੰਚ ਕਰਨੀ ਚਾਹੀਦੀ ਸੀ । ਦੱਸਣਯੋਗ ਹੈ ਕਿ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਪੀ. ਪੀ. ਸੀ. ਬੀ. ਨੇ ਬਰਨਾਲਾ ਸਥਿਤ ਟ੍ਰਾਈਡੈਂਟ ਦੇ ਯੂਨਿਟ ‘ਤੇ ਛਾਪੇਮਾਰੀ ਕੀਤੀ ਸੀ । ਕੰਪਨੀ ਨੇ ਇਸ ਕਾਰਵਾਈ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਇਸ ਨੂੰ “ਸਿਆਸਤ ਤੋਂ ਪ੍ਰੇਰਿਤ” ਦੱਸਿਆ ਸੀ । ਜਿਕਰਯੋਗ ਹੈ ਕਿ ਇਹ ਸਾਰਾ ਘਟਨਾਕ੍ਰਮ ਰਾਜਿੰਦਰ ਗੁਪਤਾ ਦੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਤੇਜ਼ ਹੋਇਆ ਹੈ ।

25 ਸਾਲਾ ਨੌਜਵਾਨ ਨਸ਼ੇ ਦੀ ਓਵਰਡੋੋਜ ਕਾਰਨ ਹੋਇਆ ਮੌਤ ਨੂੰ ਪਿਆਰਾ

0
Dead Body

ਤਰਨਤਾਰਨ, 4 ਮਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਇਕ ਨੌਜਵਾਨ ਨਸ਼ੇ ਦੀ ਓਵਰਡੋਜ (Drug overdose) ਕਾਰਨ ਮੌਤ ਨੂੰ ਪਿਆਰਾ ਹੋ ਗਿਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਜਿ਼ਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ (Halka Patti) ਅਧੀਨ ਪੈਂਦੇ ਪਿੰਡ ਸਭਰਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 25 ਸਾਲਾ ਨੌਜਵਾਨ ਦੀ ਮੌਤ (Death) ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਪਛਾਣ ਸਰਦੂਲ ਸਿੰਘ ਵਜੋਂ ਹੋਈ ਹੈ ।

ਕੀ ਜਾਣਕਾਰੀ ਦਿੱਤੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ

ਮੌਤ ਦੇ ਘਾਟ ਉਤਰ ਗਏ ਨੌਜਵਾਨ ਦੇ ਪਿਤਾ ਬਲਵੀਰ ਸਿੰਘ, ਚਾਚਾ ਰਣਜੀਤ ਸਿੰਘ ਅਤੇ ਭਰਾ ਰਣਧੀਰ ਸਿੰਘ ਨੇ ਦੱਸਿਆ ਕਿ ਸਰਦੂਲ ਸਿੰਘ ਬੀਤੀ ਦੇਰ ਰਾਤ ਘਰ ਤੋਂ ਬਾਹਰ ਗਿਆ ਸੀ ਪਰ ਵਾਪਸ ਨਹੀਂ ਪਰਤਿਆ । ਬਾਅਦ ਵਿੱਚ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦਾ ਲੜਕਾ ਬਾਹਰ ਮੰਡ ਇਲਾਕੇ ਵਿੱਚ ਪਿਆ ਹੋਇਆ ਹੈ । ਜਦੋਂ ਪਰਿਵਾਰ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਸਰਦੂਲ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਸਰੀਰ ‘ਤੇ ਨਸ਼ੇ ਦਾ ਟੀਕਾ ਲੱਗਿਆ ਹੋਇਆ ਸੀ ।

ਨਸ਼ਾ ਵਿਕਣ ਤੇ ਪੀੜ੍ਹਤ ਪਰਿਵਾਰ ਨੇ ਲਗਾਏ ਗੰਭੀਰ ਦੋਸ਼

ਨਸ਼ੇ ਦੀ ਓਵਰਡੋਜ ਕਾਰਨ ਮਰ ਚੁੱਕੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ‘ਤੇ ਬਹੁਤ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪਿੰਡ ਸਭਰਾ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਨਸ਼ਾ ਤਸਕਰਾਂ (Drug traffickers) ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦਾ ਪੱਖ ਪੂਰਦੀ ਹੈ, ਜਿਸ ਕਾਰਨ ਉਨ੍ਹਾਂ ਨੇ ਕੋਈ ਪੁਲਸ ਦਰਖਾਸਤ ਵੀ ਨਹੀਂ ਦਿੱਤੀ ਕਿਉਂਕਿ ਉਨ੍ਹਾਂ ਨੂੰ ਸੁਣਵਾਈ ਦੀ ਕੋਈ ਉਮੀਦ ਨਹੀਂ ਹੈ । ਪਰਿਵਾਰ ਨੇ ਮੰਗ ਕੀਤੀ ਹੈ ਕਿ ਪਿੰਡ ਵਿੱਚ ਵਿਕ ਰਹੇ ਨਸ਼ੇ `ਤੇ ਤੁਰੰਤ ਠੱਲ੍ਹ ਪਾਈ ਜਾਵੇ ਤਾਂ ਜੋ ਹੋਰ ਨੌਜਵਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

0
Bikram

ਚੰਡੀਗੜ੍ਹ, 4 ਮਈ 2026 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਜਾਨੋਂ ਮਾਰਨ ਦੀ ਧਮਕੀ (Death threat) ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਮੈਸੇਜ ਵਿਚ ਕੀ ਧਮਕੀ ਦਿੱਤੀ ਗਈ ਹੈ

ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਜੋ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਅਜਿਹੀ ਹੀ ਧਮਕੀ ਪਹਿਲਾਂ ਵੀ ਦਿੱਤੀ ਗਈ ਸੀ ਤੇ ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਇਹ ਧਮਕੀ ਉਸੇ ਪੁਰਾਣੇ ਨੰਬਰ ਤੋਂ ਵਟਸਐਪ ਰਾਹੀਂ ਭੇਜੀ ਗਈ ਹੈ, ਜਿਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਥਰੈਟ ਮਿਲ ਚੁੱਕਿਆ ਸੀ । ਮੈਸੇਜ ਵਿੱਚ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਵਰਤਦਿਆਂ ਕਿਹਾ ਗਿਆ ਹੈ ਕਿ “ਕੁਝ ਦਿਨ ਹੋਰ ਜ਼ਿੰਦਗੀ ਜੀ ਲਓ, ਟ੍ਰੇਲਰ ਜਲਦ ਆ ਰਿਹਾ ਹੈ । ਜਿਕਰਯੋਗ ਹੈ ਕਿ ਜਿਸ ਦਿਨ ਸ਼ੰਭੂ ਨੇੜੇ ਰੇਲਵੇ ਲਾਈਨ `ਤੇ ਬਲਾਸਟ ਹੋਇਆ ਸੀ, ਉਸੇ ਦਿਨ ਵੀ ਇਸ ਵਿਦੇਸ਼ੀ ਨੰਬਰ ਤੋਂ ਮੈਸੇਜ ਆਇਆ ਸੀ ਕਿ ਮਜੀਠੀਆ ਦਾ ਹਾਲ ਵੀ ਜਲਦ ਅਜਿਹਾ ਹੀ ਕੀਤਾ ਜਾਵੇਗਾ ।

ਮਜੀਠੀਆ ਦੀ ਸੁਰੱਖਿਆ ਮਾਮਲਾ ਹੈ ਹਾਈਕੋਰਟ ਵਿਚ ਵਿਚਾਰ ਅਧੀਨ

ਦੱਸਣਯੋਗ ਹੈ ਕਿ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੀ ਸੁਰੱਖਿਆ ਦਾ ਮਾਮਲਾ ਇਸ ਵੇਲੇ ਕਾਫੀ ਗੰਭੀਰ ਬਣਿਆ ਹੋਇਆ ਹੈ ਅਤੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿੱਚ ਵਿਚਾਰ ਅਧੀਨ ਹੈ । ਆਈ. ਬੀ. ਦੀਆਂ ਰਿਪੋਰਟਾਂ ਵਿੱਚ ਵੀ ਸਮੇਂ-ਸਮੇਂ ‘ਤੇ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਖਦਸ਼ੇ ਪ੍ਰਗਟ ਕੀਤੇ ਗਏ ਹਨ ਕਿ ਉਨ੍ਹਾਂ ਦੀ ਜਾਨ ਨੂੰ ਭਾਰੀ ਖਤਰਾ ਹੈ । ਯਾਦ ਰਹੇ ਕਿ ਪਿਛਲੇ ਸਾਲ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ, ਜਿਸ ਤੋਂ ਬਾਅਦ ਲਗਾਤਾਰ ਮਿਲ ਰਹੀਆਂ ਇਨ੍ਹਾਂ ਧਮਕੀਆਂ ਨੇ ਸੁਰੱਖਿਆ ਪ੍ਰਬੰਧਾਂ `ਤੇ ਸਵਾਲ ਖੜ੍ਹੇ ਕਰ ਦਿੱਤੇ ਹਨ । ਇਸ ਤਾਜ਼ਾ ਘਟਨਾਕ੍ਰਮ ਬਾਰੇ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ ।

ਕਾਰ ਉਲਟ ਜਾਣ ਨਾਲ ਹੋਈ ਛੇ ਦੀ ਮੌਤ ਚਾਰ ਗੰਭੀਰ ਜਖਮੀ

0
Road Accident

ਉੱਤਰ ਪ੍ਰਦੇਸ਼, 4 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਜਾਲੋਨ ਵਿਖੇ ਇਕ ਕਾਰ ਦੇ ਉਲਟ ਜਾਣ ਦੇ ਕਾਰਨ ਛੇ ਲੋਕਾਂ ਦੀ ਮੌਤ (Death) ਅਤੇ ਚਾਰ ਗੰਭੀਰ ਜਖਮੀ (Injured) ਹੋ ਗਏ ਹਨ ।

ਕਿਵੇਂ ਵਾਪਰਿਆ ਸੜਕ ਹਾਦਸਾ

ਮਿਲੀ ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਦੇ ਜਾਲੌਨ ਜਿਲ੍ਹੇ (Jalaun District) ਵਿੱਚ ਜੋ ਅੱਜ ਸਵੇਰੇ ਇੱਕ ਸੜਕ ਹਾਦਸੇ (Road Accident) ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਜ਼ਖ਼ਮੀ ਹੋ ਗਏ ਹਨ ਇਹ ਹਾਦਸਾ ਝਾਂਸੀ-ਕਾਨਪੁਰ ਰਾਸ਼ਟਰੀ ਰਾਜਮਾਰਗ `ਤੇ ਕਲਪੀ ਖੇਤਰ ਦੇ ਜੋਲਹੁਪੁਰ ਪਿੰਡ ਨੇੜੇ ਵਾਪਰਿਆ ।

ਪੁਲਸ ਅਨੁਸਾਰ ਇੱਕ ਪਰਿਵਾਰ ਕਾਰ ਵਿੱਚ ਸਵਾਰ ਹੋ ਕੇ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਲਲਿਤਪੁਰ ਵਾਪਸ ਆ ਰਿਹਾ ਸੀ । ਕਾਰ ਕੰਟਰੋਲ ਗੁਆ ਬੈਠੀ ਅਤੇ ਪਲਟ ਗਈ, ਜਿਸ ਨਾਲ ਸਾਰੇ ਲੋਕ ਅੰਦਰ ਫਸ ਗਏ । ਸੂਚਨਾ ਮਿਲਣ `ਤੇ ਪੁਲਸ ਅਤੇ ਬਚਾਅ ਟੀਮਾਂ ਮੌਕੇ `ਤੇ ਪਹੁੰਚੀਆਂ ਅਤੇ ਕਾਰ ਦਾ ਦਰਵਾਜ਼ਾ ਕੱਟ ਕੇ ਜ਼ਖ਼ਮੀਆਂ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ ।

ਜਖਮੀਆਂ ਨੂੰ ਹਸਪਤਾਲ ਪਹੁੰਚਾ ਕੀਤਾ ਜਾ ਰਿਹੈ ਇਲਾਜ

ਸਾਰਿਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਛੇ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ । ਬਾਕੀ ਚਾਰ ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਕਾਰਨ ਹਾਈਵੇਅ ‘ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ । ਪੁਲਸ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ ।

ਸ੍ਰੀ ਹਰਿਮੰਦਰ ਸਾਹਿਬ ਦੀ ਏ. ਆਈ. ਜਨਰੇਟਿਡ ਤਸਵੀਰ ਨਾਲ ਬੇਅਦਬੀ

0
Harmandir

ਅੰਮ੍ਰਿਤਸਰ, 4 ਮਈ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਦਦ ਨਾਲ ਤਸਵੀਰ ਤਿਆਰ ਕਰਕੇ ਬੇਅਦਬੀ (Sacrilege) ਕੀਤੀ ਗਈ ਹੈ ।

ਕੀ ਹੈ ਏ. ਆਈ. ਜਨਰੇਟਿਡ ਤਸਵੀਰ ਵਿਚ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ (Golden Temple) ਦੀ ਏ. ਆਈ. (ਆਰਟੀਫੀਸ਼ੀਅਲ ਇੰਟੈਲੀਜੈਂਸ) (Artificial Intelligence) ਨਾਲ ਮੁੜ ਬੇਅਦਬੀ ਕੀਤੀ ਗਈ। ਇਸ ਦੀ ਤਸਵੀਰ ਵੀ ਸਾਹਮਣੇ ਆਈ ਹੈ ।  ਇਸ ਵਿੱਚ ਤਿੰਨ ਲੋਕ ਇੱਕ ਲੜਕਾ ਅਤੇ ਦੋ ਆਦਮੀ ਦਰਬਾਰ ਸਾਹਿਬ ਵਿਖੇ ਨੰਗੇ ਪੈਰੀਂ ਤੇ ਚੱਪਲਾਂ ’ਚ ਨਜ਼ਰ ਆਏ । ਇੰਨਾ ਹੀ ਨਹੀਂ ਇਨ੍ਹਾਂ ਨੇ ਬੇਅਦਬੀ ਵਾਲੀ ਤਸਵੀਰ ਦਾ ਸਟੇਟਸ ਵੀ ਲਾਇਆ । ਤਿੰਨਾਂ ਨੇ ਸਿਰ ਵੀ ਨਹੀਂ ਢਕਿਆ ਹੋਇਆ ਸੀ । ਉਹ ਇੱਕ ਨਵੀਂ ਐਕਟਿਵਾ ਦੀਆਂ ਚਾਬੀਆਂ ਫੜੀ ਫੋਟੋ ਲਈ ਪੋਜ਼ ਦਿੰਦੇ ਵਿਖਾਈ ਦਿੱਤੇ । ਇਸ ਨਾਲ ਲੋਕਾਂ ਵਿੱਚ ਰੋਸ ਫੈਲ ਗਿਆ ਹੈ ।

ਕੀ ਆਖਿਆ ਤਸਵੀਰ ਜਾਰੀ ਕਰਨ ਵਾਲਿਆਂ ਨੇ

ਉਪਰੋਕਤ ਜਾਰੀ ਕੀਤੀ ਗਈ ਤਸਵੀਰ ਸਬੰਧੀ ਜਦੋਂ ਸਿੱਖਾਂ ਨੇ ਫੋਨ ਕਰਕੇ ਉਸ ਆਦਮੀ ਤੋਂ ਸਵਾਲ ਕੀਤਾਂ ਤਾਂ ਉਸ ਨੇ ਕਿਹਾ ਕਿ ਅਸੀਂ ਇਸ ਨੂੰ ਡਿਲੀਟ ਕਰ ਦੇਵਾਂਗੇ । ਅਸੀਂ ਮੁਆਫ਼ੀ ਮੰਗਦੇ ਹਾਂ, ਇਹ ਅਣਜਾਣੇ ਵਿੱਚ ਹੋਇਆ ਹੈ । ਕਿਰਪਾ ਕਰਕੇ ਸਾਨੂੰ ਮੁਆਫ਼ ਕਰ ਦਿਓ । ਦੱਸਣਯੋਗ ਹੈ ਇਹ ਪਹਿਲੀ ਅਜਿਹੀ ਘਟਨਾ ਨਹੀਂ ਹੈ ਬਲਕਿ ਪਹਿਲਾਂ ਵੀ ਕਈ ਵਾਰ ਵੀਡੀਓ ਅਤੇ ਤਸਵੀਰਾਂ ਇਸੇ ਤਰ੍ਹਾਂ ਜਾਰੀ ਕਰਕੇ ਬੇਅਦਬੀਆਂ ਕੀਤੀਆਂ ਗਈਆਂ ਹਨ । ਉਪਰੋਕਤ ਸਮੁੱਚੇ ਘਟਨਾਕ੍ਰਮ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) (ਐਸ. ਜੀ. ਪੀ. ਸੀ.) ਨੇ ਵੀ ਫੋਟੋ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਹਰਪਾਲ ਚੀਮਾ ਵੱਲੋਂ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

0
Finance Minister

ਪਾਤੜਾਂ, 4 ਮਈ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਵਲੋਂ ਬੀਤੇ ਦਿਨੀਂ ਪਿੰਡ ਦੁਗਾਲ ਵਿਖੇ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰਕੇ ਜਾਇਜ਼ਾ ਲਏ ਜਾਣ ਦਾ ਸਮਾਚਾਰ ਹੈ ।

ਵਿੱਤ ਮੰਤਰੀ ਨੇ ਕੀਤਾ ਲੱਖਾਂ ਰੁਪਏ ਦੀ ਵਿੱਤੀ ਮਦਦ ਦਾ ਐਲਾਨ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਿੰਡ ਦੁਗਾਲ ਵਿਖੇ ਸਥਿਤ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰਕੇ ਬੀਤੇ ਦਿਨੀਂ ਤੂੜੀ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਦੱਸਿਆ ਕਿ ਇਸ ਅੱਗ ਕਾਰਨ ਗੋਦਾਮ ਵਿੱਚ ਸਟੋਰ ਕੀਤੀ ਕਈ ਟਨ ਤੂੜੀ ਸੜ ਕੇ ਸੁਆਹ ਹੋ ਗਈ ਹੈ ਅਤੇ ਗੋਦਾਮ ਦੇ ਸ਼ੈੱਡ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ । ਇਸ ਨੁਕਸਾਨ ਦੀ ਭਰਪਾਈ ਲਈ ਵਿੱਤ ਮੰਤਰੀ ਨੇ ਗਊਸ਼ਾਲਾ ਨੂੰ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ।

ਗਊਸ਼ਾਲਾ ਵਿਚ ਕਿੰਨੇ ਗਊਵੰਸ਼ ਦੀ ਕੀਤੀ ਜਾਂਦੀ ਹੈ ਦੇਖਭਾਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗਊਸ਼ਾਲਾ ਵਿੱਚ ਲਗਭਗ 4,000 ਗਊਵੰਸ਼ ਦੀ ਦੇਖਭਾਲ ਕੀਤੀ ਜਾਂਦੀ ਹੈ ਅਤੇ ਇੱਥੇ ਨੇੜਲੇ ਖੇਤਰਾਂ ਦੀਆਂ ਹੋਰ ਗਊਸ਼ਾਲਾਵਾਂ ਲਈ ਵੀ ਤੂੜੀ ਸਟੋਰ ਕੀਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਇੱਥੋਂ ਹੋਰ ਗਊਸ਼ਾਲਾਵਾਂ ਨੂੰ ਵੀ ਤੂੜੀ ਸਪਲਾਈ ਕੀਤੀ ਜਾਂਦੀ ਹੈ, ਜਿਸ ਕਾਰਨ ਇਸ ਅੱਗ ਨਾਲ ਹੋਇਆ ਨੁਕਸਾਨ ਕਾਫ਼ੀ ਵੱਡਾ ਹੈ । ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਉਨ੍ਹਾਂ ਨੂੰ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਜਾਣਕਾਰੀ ਦਿੱਤੀ ਗਈ ਸੀ, ਜਿਸ ਉਪਰੰਤ ਉਹ ਤੁਰੰਤ ਮੌਕੇ ’ਤੇ ਪਹੁੰਚੇ । ਉਨ੍ਹਾਂ ਨੇ ਜਿਲ੍ਹਾ ਪ੍ਰਸ਼ਾਸਨ ਨੂੰ ਨੁਕਸਾਨ ਦਾ ਵਿਸਥਾਰ ਨਾਲ ਨਿਰੀਖਣ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ ਤਾਂ ਜੋ ਹੋਰ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਸਕੇ ।

ਗਊਵੰਸ਼ ਦੀ ਸੇਵਾ ਲਈ ਯੋਗਦਾਨ ਦੀ ਵਿੱਤ ਮੰਤਰੀ ਨੇ ਕੀਤੀ ਸ਼ਲਾਘਾ

ਵਿੱਤ ਮੰਤਰੀ ਨੇ ਇਲਾਕਾ ਨਿਵਾਸੀਆਂ ਅਤੇ ਵਲੰਟੀਅਰਾਂ ਵੱਲੋਂ ਗਊਵੰਸ਼ ਦੀ ਸੇਵਾ ਲਈ ਕੀਤੇ ਜਾ ਰਹੇ ਯੋਗਦਾਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਗਊ ਸੇਵਾ ਬਹੁਤ ਹੀ ਵਡਮੁੱਲੀ ਸੇਵਾ ਹੈ । ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਨੂੰ ਸਹਿਯੋਗ ਦੇਣ ਵਾਲੇ ਦਾਨੀ, ਕਿਸਾਨ ਅਤੇ ਸੇਵਾਦਾਰ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ । ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਊਵੰਸ਼ ਦੀ ਭਲਾਈ ਅਤੇ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ ।

ਵਿੱਤ ਮੰਤਰੀ ਵਲੋਂ ਐਲਾਨੀ ਰਾਸ਼ੀ ਨਿਭਾਏਗੀ ਗਊਸ਼ਾਲਾਵਾਂ ਨੂੰ ਖੜ੍ਹਾ ਕਰਨ ਵਿਚ ਭੂਮਿਕਾ

ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ (Punjab Government) ਇਸ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਮਦਦ ਪ੍ਰਦਾਨ ਕਰੇਗੀ । ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਹੋਰ ਗਊਸ਼ਾਲਾਵਾਂ ਲਈ ਵੀ ਸਹਾਇਤਾ ਰਾਸ਼ੀ ਦਿੱਤੀ ਹੈ, ਜਿਸ ਤਹਿਤ ਪਾਤੜਾਂ ਗਊਸ਼ਾਲਾ 5 ਲੱਖ, ਘੱਗਾ ਗਊਸ਼ਾਲਾ 5 ਲੱਖ, ਹਰਿਆਉ ਕਲਾਂ ਗਊਸ਼ਾਲਾ 5 ਲੱਖ, ਬਰਾਸ ਗਊਸ਼ਾਲਾ 5 ਲੱਖ, ਕਲਬਾਣੂ ਗਊਸ਼ਾਲਾ 5 ਲੱਖ ਇਹ ਮਦਦ ਪ੍ਰਭਾਵਿਤ ਗਊਸ਼ਾਲਾਵਾਂ ਨੂੰ ਮੁੜ ਖੜ੍ਹਾ ਕਰਨ ਵਿੱਚ ਵੱਡੀ ਭੂਮਿਕਾ ਨਿਭਾਏਗੀ । ਇਸ ਦੌਰਾਨ ਗਊਸ਼ਾਲਾ ਦੇ ਪ੍ਰਬੰਧਕਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ ।

ਮੌਸਮ ਭਿਾਗ ਨੇ ਦਿੱਤੀ ਪੰਜਾਬ ਵਿੱਚ ਅੱਜ ਗਰਜ ਅਤੇ ਗੜੇਮਾਰੀ ਦੀ ਚਿਤਾਵਨੀ

0
Weather

ਚੰਡੀਗੜ੍ਹ, 4 ਮਈ 2026 : ਚੰਡੀਗੜ੍ਹ ਵਿਖੇ ਬਣੇ ਮੌਸਮ ਵਿਭਾਗ ਪੰਜਾਬ (Meteorological Department Punjab) ਵਲੋਂ ਅੱਜ 4 ਮਈ ਵਾਲੇ ਦਿਨ ਵੀ ਪੰਜਾਬ ਵਿਚ ਗਰਜ਼ ਅਤੇ ਗੜ੍ਹੇਮਾਰੀ ਦੀ ਚਿਤਾਵਨੀ ਜਾਰੀ ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨਾ ਘੱਟ ਗਿਆ ਹੈ ਤਾਪਮਾਨ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਨਾਲ ਜਿਥੇ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਤਾਪਮਾਨ (Temperature) 3.4 ਡਿਗਰੀ ਸੈਲਸੀਅਸ ਘੱਟ ਗਿਆ ਹੈ, ਜੋ ਹੁਣ ਆਮ ਨਾਲੋਂ 4.7 ਡਿਗਰੀ ਘੱਟ ਹੈ । ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ ਅੱਜ ਗਰਜ, 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ (Strong winds) ਅਤੇ ਗੜੇਮਾਰੀ ਦੀ ਸੰਭਾਵਨਾ ਹੈ ।

ਕਿਹੜਾ ਐਲਰਟ ਜਾਰੀ ਕੀਤਾ ਹੈ ਮੌਸਮ ਵਿਭਾਗ ਨੇ

ਇਸ ਸਬੰਧੀ ਅੱਜ ਇੱਕ ਸੰਤਰੀ ਅਲਰਟ (Orange alert) ਜਾਰੀ ਕੀਤਾ ਗਿਆ ਹੈ । ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ। ਇੱਕ ਸੈਂਟੀਮੀਟਰ ਤੋਂ ਵੱਧ ਮੀਂਹ ਦਰਜ ਕੀਤਾ ਗਿਆ। 22 ਜਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ । ਇਸ ਸਮੇਂ ਦੌਰਾਨ 13 ਜਿ਼ਲ੍ਹਿਆਂ ਵਿੱਚ ਗੜੇਮਾਰੀ ਦੀ ਸੰਭਾਵਨਾ ਹੈ । ਇਨ੍ਹਾਂ ਜਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ ।

ਕਾਰ ਵਲੋਂ ਸੜਕ ਤੇ ਖੜ੍ਹੇ ਲੋਕਾਂ ਨੂੰ ਕੁਚਲਣ ਕਾਰਨ ਹੋਈ 8 ਦੀ ਮੌਤ

0
Accident

ਉੱਤਰ ਪ੍ਰਦੇਸ, 4 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਅੰਬੇਡਕਰ ਨਗਰ ਵਿਖੇ ਕਾਰ ਨਾਲ ਸੜਕ ਤੇ ਖੜ੍ਹੇ ਲੋਕਾਂ ਦੇ ਕੁਚਲਣ ਦੇ ਚਲਦਿਆਂ 8 ਵਿਅਕਤੀਆਂ ਦੀ ਮੌਤ (Death) ਹੋ ਗਈ ਹੈ ।

ਕਿਵੇਂ ਵਾਪਰਿਆ ਹਾਦਸਾ

ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਅੰਬੇਡਕਰ ਨਗਰ ਵਿੱਚ, ਇੱਕ ਬੇਕਾਬੂ ਕਾਰ ਨੇ ਸੜਕ ‘ਤੇ ਖੜ੍ਹੇ ਪੈਦਲ ਯਾਤਰੀਆਂ ਨੂੰ ਕੁਚਲ ਦਿੱਤਾ ਹੈ ਵਾਲੇ ਸੜਕ ਹਾਦਸੇ (Road accidents)  ਵਿੱਚ ਜਿਥੇ ਅੱਠ ਲੋਕਾਂ ਦੀ ਮੌਤ ਹੋ ਗਈ ਦੀ ਮੌਤ ਹੋ ਜਾਣ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਐਤਵਾਰ ਰਾਤ 12 ਵਜੇ ਦੇ ਕਰੀਬ ਦੋ ਬਾਈਕਾਂ ਦੀ ਟੱਕਰ ਹੋ ਗਈ, ਜਿਸ ਵਿੱਚ ਦੋਵੇਂ ਸਵਾਰ ਗੰਭੀਰ ਜ਼ਖ਼ਮੀ (Injured) ਹੋ ਗਏ । ਲੋਕ ਜ਼ਖ਼ਮੀਆਂ ਦੀ ਮਦਦ ਲਈ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ । ਇਸ ਦੌਰਾਨ ਇੱਕ ਬੇਕਾਬੂ ਸਵਿਫਟ ਡਿਜ਼ਾਇਰ ਕਾਰ ਆਈ ਅਤੇ ਮਦਦ ਕਰਨ ਵਾਲਿਆਂ ਨੂੰ ਕੁਚਲ ਦਿੱਤਾ। ਇਹ ਹਾਦਸਾ ਜਿਲ੍ਹਾ ਹੈੱਡਕੁਆਰਟਰ ਤੋਂ 30 ਕਿਲੋਮੀਟਰ ਦੂਰ ਜਲਾਲਪੁਰ ਦੇ ਅਸ਼ਰਫਪੁਰ ਭੂਆ ਭੱਠੇ ਨੇੜੇ ਵਾਪਰਿਆ ।

ਕੌਣ ਕੌਣ ਹੈ ਮ੍ਰਿਤਕਾਂ ਵਿਚ

ਮ੍ਰਿਤਕਾਂ ਦੀ ਪਛਾਣ ਕੈਫੀ (32), ਉੱਤਮ ਕੁਮਾਰ (24), ਆਦਿਤਿਆ ਕੁਮਾਰ (25), ਲਾਲਚੰਦ (24), ਰਾਜੂ ਗੁਪਤਾ (32) ਅਤੇ ਛੋਟੂ ਵਜੋਂ ਹੋਈ ਹੈ, ਇਹ ਸਾਰੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਹਨ । ਦੋ ਹੋਰਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ । ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ । ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਸਾਰੇ ਜ਼ਖ਼ਮੀਆਂ ਨੂੰ ਜਲਾਲਪੁਰ ਸੀ. ਐਚ. ਸੀ. ਪਹੁੰਚਾਇਆ, ਉੱਥੇ ਡਾਕਟਰਾਂ ਨੇ ਛੇ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ । ਦੋ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ । ਬਾਅਦ ਵਿੱਚ ਉਨ੍ਹਾਂ ਨੂੰ ਟਾਂਡਾ ਮੈਡੀਕਲ ਕਾਲਜ ਭੇਜਿਆ ਗਿਆ, ਜਿੱਥੇ ਉਨ੍ਹਾਂ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ।

ਪੰਜਾਬੀ ਮੂਲ ਦੇ ਟਰੱਕ ਮਕੈਨਿਕ ਦੀ ਅਮਰੀਕਾ ਵਿਚ ਹੋਈ ਹਾਦਸੇ ਵਿਚ ਮੌਤ

0
Death

ਅਮਰੀਕਾ, 4 ਮਈ 2026 : ਅਮਰੀਕਾ (America) ਵਿਖੇ ਪੰਜਾਬੀ ਮੂਲ ਦੇ ਇਕ ਟਰੱਕ ਮਕੈਨਿਕ ਨੌਜਵਾਨ ਦੀ ਇਕ ਭਿਆਨਕ ਹਾਦਸੇ (Terrible accident) ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਪੰਜਾਬੀ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ਦੇ ਸਾਨ-ਫਰਾਂਸਿਸਕੋ ਦੇ ਸੈਂਟਰਲ ਵੈਲੀ ਦੇ ਸ਼ਹਿਰ ਫਰਿਜ਼ਨੋ ‘ਚ ਜੋ ਇਕ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ ਵਿਚ ਮੌਤ (Death) ਹੋ ਗਈ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਜਿਲ੍ਹਾ ਪਟਿਆਲਾ ਨਾਲ ਸਬੰਧਿਤ ਸੀ ।

ਕਿਵੇਂ ਵਾਪਰਿਆ ਹਾਦਸਾ

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਦਰਦਨਾਕ ਹਾਦਸਾ ਫਰਿਜ਼ਨੋ ਦੀ ਇਕ ਟਰੱਕ-ਟੇਲਰ ਮੁਰੰਮਤ ਦੁਕਾਨ ‘ਚ ਵਾਪਰਿਆ, ਜਿੱਥੇ ਗੁਰਪ੍ਰੀਤ ਸਿੰਘ ਮਕੈਨਿਕ ਵਜੋਂ ਕੰਮ ਕਰ ਰਿਹਾ ਸੀ । ਇੱਥੇ ਇਕ ਟ੍ਰੇਲਰ ਮੁਰੰਮਤ ਲਈ ਖੜ੍ਹਾ ਕੀਤਾ ਹੋਇਆ ਸੀ ਤੇ ਚੋਰੀ ਤੋਂ ਬਚਾਅ ਲਈ ਉਸ ਦੇ ਕਿੰਗਪਿੰਨ ਨੂੰ ਲਾਕ ਲਾਇਆ ਗਿਆ ਸੀ । ਘਟਨਾ ਦੌਰਾਨ ਇਕ ਟਰੱਕ ਡਰਾਈਵਰ ਟ੍ਰੇਲਰ ਨੂੰ ਹੁੱਕ ਕਰਨ ਲਈ ਆਇਆ । ਜਦੋਂ ਉਸ ਨੇ ਵੇਖਿਆ ਕਿ ਕਿੰਗਪਿੰਨ ਲਾਕ ਹੈ, ਤਾਂ ਉਸ ਨੇ ਟ੍ਰੇਲਰ ਦੇ ਲੈਂਡਿੰਗ ਗੀਅਰ ਉੱਪਰ ਚੁੱਕ ਦਿੱਤੇ ਤੇ ਚਾਬੀ ਲੈਣ ਲਈ ਅੰਦਰ ਚਲਾ ਗਿਆ । ਇਸ ਦੌਰਾਨ ਗੁਰਪ੍ਰੀਤ ਸਿੰਘ ਮੌਕੇ `ਤੇ ਆ ਗਿਆ ।

ਪੁਲਸ ਨੇ ਸ਼ੁਰੂ ਕਰ ਦਿੱਤੀ ਹੈ ਹਾਦਸੇ ਦੀ ਜਾਂਚ

ਡਰਾਈਵਰ ਨੇ ਜਦੋਂ ਮਕੈਨਿਕ ਗੁਰਪ੍ਰੀਤ (Mechanic Gurpreet) ਨੂੰ ਲਾਕ ਖੋਲ੍ਹਣ ਲਈ ਕਿਹਾ ਪਰ ਬਦਕਿਸਮਤੀ ਕਿ ਗੁਰਪ੍ਰੀਤ ਸਿੰਘ ਨੂੰ ਇਹ ਗੱਲ ਪਤਾ ਨਾ ਲੱਗੀ ਕਿ ਟੇਲਰ ਦਾ ਲੈਂਡਿੰਗ ਗੀਅਰ ਉੱਪਰ ਕੀਤਾ ਹੋਇਆ ਹੈ। ਜਿਉਂ ਹੀ ਉਸ ਨੇ ਡਰਾਈਵਰ ਨੂੰ ਟਰੱਕ ਅੱਗੇ ਕਰਨ ਲਈ ਕਿਹਾ ਤਾਂ ਗੁਰਪ੍ਰੀਤ ਸਿੰਘ ਟਰੱਕ ਤੇ ਟ੍ਰੇਲਰ ਵਿਚਕਾਰ ਆ ਜਾਣ ਕਰਕੇ ਮੌਕੇ ‘ਤੇ ਹੀ ਦਮ ਤੋੜ ਗਿਆ । ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।