Home Blog Page 905

ਮਾਰੂਤੀ Baleno ਹੋਈ ਮਹਿੰਗੀ! ਖਰੀਦਣ ਤੋਂ ਪਹਿਲਾਂ ਇਥੇ ਜਾਣੋ ਨਵੀਂ ਕੀਮਤ || Car Price hike

0

ਮਾਰੂਤੀ Baleno ਹੋਈ ਮਹਿੰਗੀ! ਖਰੀਦਣ ਤੋਂ ਪਹਿਲਾਂ ਇਥੇ ਜਾਣੋ ਨਵੀਂ ਕੀਮਤ

ਨਵੀ ਦਿੱਲੀ, 12 ਫਰਵਰੀ : ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਹੀ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਇਸ ਸੀਰੀਜ਼ ‘ਚ ਕੰਪਨੀ ਦੀ ਬਹੁਤ ਮਸ਼ਹੂਰ ਕਾਰ ਮਾਰੂਤੀ ਸੁਜ਼ੂਕੀ ਬਲੇਨੋ ਹੈਚਬੈਕ ਦੀ ਕੀਮਤ ਵੀ ਵਧ ਗਈ ਹੈ। ਮਾਰੂਤੀ ਸੁਜ਼ੂਕੀ ਨੇ ਆਪਣੀ ਪ੍ਰੀਮੀਅਮ ਹੈਚਬੈਕ ਬਲੇਨੋ ਦੀ ਕੀਮਤ 9,000 ਰੁਪਏ ਵਧਾਉਣ ਦਾ ਐਲਾਨ ਕੀਤਾ ਹੈ। ਇਸ ਮਹੀਨੇ ਤੋਂ ਗਾਹਕਾਂ ਨੂੰ ਬਲੇਨੋ ਲਈ ਜ਼ਿਆਦਾ ਪੈਸੇ ਦੇਣੇ ਪੈਣਗੇ।

ਗਾਹਕਾਂ ਨੂੰ ਚੁਕਾਉਣੀ ਪਵੇਗੀ ਵੱਧ ਕੀਮਤ

ਦੱਸਸ ਦਈਏ ਕਿ ਮਾਰੂਤੀ ਨੇ ਜਨਵਰੀ ‘ਚ ਆਪਣੀਆਂ ਕਈ ਕਾਰਾਂ ਦੀਆਂ ਕੀਮਤਾਂ ‘ਚ ਵਾਧੇ ਦਾ ਐਲਾਨ ਕੀਤਾ ਸੀ। ਹੁਣ ਬਹੁਤ ਸਾਰੀਆਂ ਮਾਰੂਤੀ ਕਾਰਾਂ ਅਰੇਨਾ ਅਤੇ ਨੈਕਸਾ ਆਊਟਲੈਟਸ ‘ਤੇ ਉੱਚੀਆਂ ਕੀਮਤਾਂ ‘ਤੇ ਉਪਲਬਧ ਹੋਣਗੀਆਂ। ਜੋ ਲੋਕ ਬਲੇਨੋ ਖਰੀਦਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਨੂੰ ਕਾਰ ਲਈ ਕਿੰਨੀ ਕੀਮਤ ਅਦਾ ਕਰਨੀ ਪਵੇਗੀ? ਆਓ ਜਾਣਦੇ ਹਾਂ–
ਬਲੇਨੋ ਦੇ Delta AGS, Zeta AGS, Alpha AGS ਵੇਰੀਐਂਟ ਹੁਣ ₹9,000 ਤੱਕ ਮਹਿੰਗੇ ਹੋ ਗਏ ਹਨ। ਹੁਣ ਬਲੇਨੋ ਦੇ ਹੋਰ ਵੇਰੀਐਂਟ ਖਰੀਦਣ ਲਈ, ਤੁਹਾਨੂੰ ₹4,000 ਹੋਰ ਅਦਾ ਕਰਨੇ ਪੈਣਗੇ। ਬਲੇਨੋ ਦੀ ਕੀਮਤ ਹੁਣ ₹6.7 ਲੱਖ (ਐਕਸ-ਸ਼ੋਰੂਮ) ਤੋਂ ਸ਼ੁਰੂ ਹੋਵੇਗੀ ਅਤੇ ਇਸ ਦਾ ਟਾਪ ਵੇਰੀਐਂਟ ਮੁੰਬਈ ਅਤੇ ਦਿੱਲੀ ਵਿੱਚ ₹9.92 ਲੱਖ (ਐਕਸ-ਸ਼ੋਰੂਮ) ਦੀ ਕੀਮਤ ‘ਤੇ ਉਪਲਬਧ ਹੋਵੇਗਾ। ਹਾਲਾਂਕਿ, ਬਲੇਨੋ ਦੀ ਕੀਮਤ ਵਿੱਚ ਵਾਧਾ ਵੇਰੀਐਂਟ ਅਤੇ ਸ਼ਹਿਰ ਦੇ ਆਧਾਰ ‘ਤੇ ਥੋੜਾ-ਬਹੁਤ ਵੱਖ-ਵੱਖ ਹੋ ਸਕਦਾ ਹੈ

ਇਹ ਵੀ ਪੜੋ: ਰਾਮ ਮੰਦਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਦਾ ਦਿ.ਹਾਂ.ਤ, ਪੀਜੀਆਈ ‘ਚ ਲਏ ਆਖਰੀ ਸਾਹ

 

ਰਾਮ ਮੰਦਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਦਾ ਦਿ.ਹਾਂ.ਤ, ਪੀਜੀਆਈ ‘ਚ ਲਏ ਆਖਰੀ ਸਾਹ

0

ਰਾਮ ਮੰਦਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਦਾ ਦਿ.ਹਾਂ.ਤ, ਪੀਜੀਆਈ ‘ਚ ਲਏ ਆਖਰੀ ਸਾਹ

ਨਵੀ ਦਿੱਲੀ, 12 ਫਰਵਰੀ : ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਦਾ ਦੇਹਾਂਤ ਹੋ ਗਿਆ ਹੈ। ਉਹ 3 ਫਰਵਰੀ ਤੋਂ ਪੀਜੀਆਈ, ਲਖਨਊ ਵਿੱਚ ਭਰਤੀ ਸਨ। ਉਨ੍ਹਾਂ ਅੱਜ ਸਵੇਰੇ ਆਖ਼ਰੀ ਸਾਹ ਲਏ।

ਬ੍ਰੇਨ ਹੈਮਰੇਜ ਕਾਰਨ ਲਖਨਊ ਪੀਜੀਆਈ ਵਿੱਚ ਜ਼ੇਰੇ ਇਲਾਜ ਸਨ

ਦੱਸ ਦਈਏ ਕਿ 80 ਸਾਲਾਂ ਆਚਾਰੀਆ ਸਤੇਂਦਰ ਦਾਸ ਨੂੰ 3 ਫਰਵਰੀ ਨੂੰ ਬ੍ਰੇਨ ਹੈਮਰੇਜ ਤੋਂ ਬਾਅਦ ਅਯੁੱਧਿਆ ਤੋਂ ਲਖਨਊ ਰੈਫਰ ਕਰ ਦਿੱਤਾ ਗਿਆ ਸੀ। ਉਦੋਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਹ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਤੋਂ ਵੀ ਪੀੜਤ ਸਨ। ਅੱਜ ਬੁੱਧਵਾਰ ਨੂੰ ਉਨ੍ਹਾਂ ਨੇ ਲਖਨਊ ਪੀਜੀਆਈ ਵਿੱਚ ਆਖਰੀ ਸਾਹ ਲਏ। ਸਤੇਂਦਰ ਦਾਸ ਪਿਛਲੇ 34 ਸਾਲਾਂ ਤੋਂ ਰਾਮਲਲਾ ਦੀ ਸੇਵਾ ਕਰ ਰਹੇ ਸਨ। ਉਹ ਇੱਕ ਅਸਥਾਈ ਤੰਬੂ ਤੋਂ ਲੈ ਕੇ ਇੱਕ ਵਿਸ਼ਾਲ ਮੰਦਰ ਵਿੱਚ ਵਿਰਾਜਮਾਨ ਤੱਕ ਰਾਮਲਲਾ ਦੇ ਸੇਵਕ ਵਜੋਂ ਸੇਵਾ ਨਿਭਾਉਂਦੇ ਰਹੇ।

ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਪੰਚਾਇਤ, ਜਗਜੀਤ ਸਿੰਘ ਡੱਲੇਵਾਲ ਜਾਰੀ ਕਰਨਗੇ ਸੰਦੇਸ਼

ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਪੰਚਾਇਤ, ਜਗਜੀਤ ਸਿੰਘ ਡੱਲੇਵਾਲ ਜਾਰੀ ਕਰਨਗੇ ਸੰਦੇਸ਼ || Farmers Protest

0

ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਪੰਚਾਇਤ, ਜਗਜੀਤ ਸਿੰਘ ਡੱਲੇਵਾਲ ਜਾਰੀ ਕਰਨਗੇ ਸੰਦੇਸ਼

ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਬੁੱਧਵਾਰ ਨੂੰ ਖਨੌਰੀ ਬਾਰਡਰ ‘ਤੇ ਇੱਕ ਵਿਸ਼ਾਲ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ ਕਿ 78 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਜਨਤਾ ਨੂੰ ਸੰਦੇਸ਼ ਦੇਣਗੇ।

13 ਫਰਵਰੀ ਨੂੰ ਸ਼ੰਭੂ ਬਾਰਡਰ ‘ਤੇ ਮਹਾਪੰਚਾਇਤ

ਦੱਸ ਦਈਏ ਕਿ ਵੀਰਵਾਰ (13 ਫਰਵਰੀ) ਨੂੰ ਸ਼ੰਭੂ ਬਾਰਡਰ ‘ਤੇ ਮਹਾਪੰਚਾਇਤ ਹੋਵੇਗੀ, ਜਿਸ ‘ਚ ਕਿਸਾਨਾਂ ਦੀ ਆਮਦ ਪਹਿਲਾਂ ਤੋਂ ਹੀ ਸ਼ਾਮਲ ਹੋਣੀ ਸ਼ੁਰੂ ਹੋ ਗਈ ਹੈ। ਦੋਵਾਂ ਮੋਰਚਿਆਂ ਦੇ ਕਾਰਜਕ੍ਰਮ ਅਨੁਸਾਰ ਮੰਗਲਵਾਰ ਨੂੰ ਹਰਿਆਣਾ-ਰਾਜਸਥਾਨ ਸਰਹੱਦ ‘ਤੇ ਸਥਿਤ ਰਤਨਪੁਰਾ ਮੋਰਚੇ ‘ਤੇ ਕਿਸਾਨ ਮਹਾਪੰਚਾਇਤ ਹੋਈ। ਇਸ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਕਾਰਨ ਦੱਸੋ ਨੋਟਿਸ ਜਾਰੀ ਹੋਣ ਤੋਂ ਬਾਅਦ ਮੰਤਰੀ ਅਨਿਲ ਵਿਜ ਦਾ ਵੱਡਾ ਬਿਆਨ ਆਇਆ ਸਾਹਮਣੇ, ਪੜੋ ਕੀ ਕਿਹਾ

ਦੂਜੇ ਪਾਸੇ ਅੱਜ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੰਭੂ ਅਤੇ ਖਨੌਰੀ ਮੋਰਚੇ ਨਾਲ ਏਕਤਾ ਦੇ ਪ੍ਰਸਤਾਵ ਨੂੰ ਲੈ ਕੇ ਮੀਟਿੰਗ ਰੱਖੀ ਗਈ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸਾਰੇ ਕਿਸਾਨਾਂ ਨੂੰ ਇੱਕ ਮੰਚ ‘ਤੇ ਲਿਆਇਆ ਜਾਵੇ। ਪਰ ਖਨੌਰੀ ਫਰੰਟ ਦੇ ਕਿਸਾਨ ਆਗੂਆਂ ਨੇ ਇਸ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਸਾਨ ਮਹਾਪੰਚਾਇਤ ਦਾ ਹਵਾਲਾ ਦਿੱਤਾ ਹੈ। ਹਾਲਾਂਕਿ ਸ਼ੰਭੂ ਮੋਰਚਾ ਦੇ ਆਗੂ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਕਾਰਨ ਦੱਸੋ ਨੋਟਿਸ ਜਾਰੀ ਹੋਣ ਤੋਂ ਬਾਅਦ ਮੰਤਰੀ ਅਨਿਲ ਵਿਜ ਦਾ ਵੱਡਾ ਬਿਆਨ ਆਇਆ ਸਾਹਮਣੇ, ਪੜੋ ਕੀ ਕਿਹਾ

0

ਕਾਰਨ ਦੱਸੋ ਨੋਟਿਸ ਜਾਰੀ ਹੋਣ ਤੋਂ ਬਾਅਦ ਮੰਤਰੀ ਅਨਿਲ ਵਿਜ ਦਾ ਵੱਡਾ ਬਿਆਨ ਆਇਆ ਸਾਹਮਣੇ, ਪੜੋ ਕੀ ਕਿਹਾ

ਹਰਿਆਣਾ ਦੀ ਸੱਤਾਧਾਰੀ ਭਾਜਪਾ ਨੇ ਆਪਣੇ ਹੀ ਸੀਨੀਅਰ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਿਲ ਵਿੱਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ‘ਤੇ ਉਨ੍ਹਾਂ ਦੀਆਂ ਤਾਜ਼ਾ ਟਿੱਪਣੀਆਂ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਸੂਬਾ ਪ੍ਰਧਾਨ ਬਡੋਲੀ ਨੇ ਸੋਮਵਾਰ ਨੂੰ ਵਿਜ ਨੂੰ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਅੰਦਰ ਜਵਾਬ ਮੰਗਿਆ ਹੈ।

ਵਿਜ ਦੀ ਪਹਿਲੀ ਪ੍ਰਤੀਕਿਰਿਆ

ਇਸ ਨੋਟਿਸ ‘ਤੇ ਅਨਿਲ ਵਿਜ ਦੀ ਪਹਿਲੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਵਿੱਜ ਨੇ ਕਿਹਾ ਕਿ ਪਾਰਟੀ ਵੱਲੋਂ ਭੇਜੇ ਕਾਰਨ ਦੱਸੋ ਨੋਟਿਸ ਬਾਰੇ ਉਨ੍ਹਾਂ ਨੂੰ ਮੀਡੀਆ ਰਾਹੀਂ ਹੀ ਪਤਾ ਲੱਗਾ ਹੈ, ਪਰ ਉਹ ਮੀਡੀਆ ਰਾਹੀਂ ਇਸ ਦਾ ਜਵਾਬ ਨਹੀਂ ਦੇਣਗੇ, ਸਗੋਂ ਸਿੱਧਾ ਪਾਰਟੀ ਹਾਈਕਮਾਂਡ ਨੂੰ ਦੇਣਗੇ। ਵਿਜ ਨੇ ਕਿਹਾ ਕਿ ਮੈਂ ਤਿੰਨ ਦਿਨਾਂ ਬਾਅਦ ਬੈਂਗਲੁਰੂ ਤੋਂ ਆਇਆ ਹਾਂ। ਮੈਨੂੰ ਨਹੀਂ ਪਤਾ ਕਿ ਪਾਰਟੀ ਨੇ ਕਿਸ ਦੀ ਸਹਿਮਤੀ ਨਾਲ ਮੈਨੂੰ ਨੋਟਿਸ ਭੇਜਿਆ ਹੈ। ਉਨ੍ਹਾਂ ਕਿਹਾ ਕਿ “ਮੈਂ ਘਰ ਜਾਵਾਂਗਾ, ਠੰਡੇ ਪਾਣੀ ਨਾਲ ਇਸ਼ਨਾਨ ਕਰਾਂਗਾ ਅਤੇ ਰੋਟੀ ਖਾਵਾਂਗਾ। ਫਿਰ ਮੈਂ ਬੈਠ ਕੇ ਜਵਾਬ ਲਿਖ ਕੇ ਹਾਈ ਕਮਾਂਡ ਨੂੰ ਭੇਜਾਂਗਾ।”

ਚੰਡੀਗੜ੍ਹ ਵਿੱਚ ਅੱਜ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ- ਬੋਰਡ, ਸਕੂਲ ਸਣੇ ਇਹ ਸਭ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ

ਦੱਸ ਦਈਏ ਕਿ ਸੀਐਮ ਨਾਇਬ ਸੈਣੀ ਅਤੇ ਮੋਹਨ ਲਾਲ ਬਡੋਲੀ ਮੰਗਲਵਾਰ ਨੂੰ ਦਿੱਲੀ ਪਹੁੰਚੇ। ਰਾਜਧਾਨੀ ਪਹੁੰਚਦੇ ਹੀ ਦੋਹਾਂ ਨੇਤਾਵਾਂ ਨੇ ਸਭ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸੈਣੀ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ। ਸੂਤਰਾਂ ਦੀ ਮੰਨੀਏ ਤਾਂ ਇਸ ਦੌਰਾਨ ਸੀਐਮ ਸੈਣੀ ਨੇ ਨੱਡਾ ਨਾਲ ਅਨਿਲ ਵਿੱਜ ਬਾਰੇ ਚਰਚਾ ਕੀਤੀ ਹੈ।

 

ਚੰਡੀਗੜ੍ਹ ਵਿੱਚ ਅੱਜ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ- ਬੋਰਡ, ਸਕੂਲ ਸਣੇ ਇਹ ਸਭ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ

0

ਚੰਡੀਗੜ੍ਹ ਵਿੱਚ ਅੱਜ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ- ਬੋਰਡ, ਸਕੂਲ ਸਣੇ ਇਹ ਸਭ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਉਦਯੋਗਿਕ ਅਦਾਰਿਆਂ, ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਪ੍ਰਸ਼ਾਸਨ ਅਧੀਨ ਨਿਗਮਾਂ ਵਿੱਚ ਛੁੱਟੀ ਰਹੇਗੀ। ਪ੍ਰਸ਼ਾਸਨ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਵੀ 12 ਫਰਵਰੀ ਯਾਨੀ ਅੱਜ ਪੰਜਾਬ ਭਰ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ ਇਸ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ, ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ।

ਚੈਂਪੀਅਨਸ ਟਰਾਫੀ ਲਈ ਭਾਰਤੀ ਟੀਮ ‘ਚ ਬਦਲਾਅ, ਬੁਮਰਾਹ-ਜੈਸਵਾਲ ਹੋਏ ਬਾਹਰ, ਇਨ੍ਹਾਂ ਦੋ ਖਿਡਾਰੀਆਂ ਨੂੰ ਮਿਲਿਆ ਮੌਕਾ

ਚੈਂਪੀਅਨਸ ਟਰਾਫੀ ਲਈ ਭਾਰਤੀ ਟੀਮ ‘ਚ ਬਦਲਾਅ, ਬੁਮਰਾਹ-ਜੈਸਵਾਲ ਹੋਏ ਬਾਹਰ, ਇਨ੍ਹਾਂ ਦੋ ਖਿਡਾਰੀਆਂ ਨੂੰ ਮਿਲਿਆ ਮੌਕਾ

0

ਚੈਂਪੀਅਨਸ ਟਰਾਫੀ ਲਈ ਭਾਰਤੀ ਟੀਮ ‘ਚ ਬਦਲਾਅ, ਬੁਮਰਾਹ-ਜੈਸਵਾਲ ਹੋਏ ਬਾਹਰ, ਇਨ੍ਹਾਂ ਦੋ ਖਿਡਾਰੀਆਂ ਨੂੰ ਮਿਲਿਆ ਮੌਕਾ

ਨਵੀ ਦਿੱਲੀ : ਚੈਂਪੀਅਨਸ ਟਰਾਫੀ ਸ਼ੁਰੂ ਹੋਣ ‘ਚ ਜ਼ਿਆਦਾ ਸਮਾਂ ਨਹੀਂ ਬਚਿਆ ਹੈ। 19 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਟੂਰਨਾਮੈਂਟ ਤੋਂ ਪਹਿਲਾਂ, ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਅਪਡੇਟ ਕੀਤੀ ਟੀਮ ਦਾ ਐਲਾਨ ਕੀਤਾ। 11 ਫਰਵਰੀ ਆਈਸੀਸੀ ਟੂਰਨਾਮੈਂਟ ਲਈ ਟੀਮਾਂ ਵਿੱਚ ਬਦਲਾਅ ਕਰਨ ਦੀ ਆਖਰੀ ਮਿਤੀ ਸੀ। ਬੀਸੀਸੀਆਈ ਨੇ ਆਪਣੀ ਅੰਤਿਮ ਟੀਮ ਵਿੱਚ ਦੋ ਬਦਲਾਅ ਦੇ ਨਾਲ 15 ਮੈਂਬਰੀ ਟੀਮ ਦੀ ਸੂਚੀ ਆਈਸੀਸੀ ਨੂੰ ਸੌਂਪ ਦਿੱਤੀ ਹੈ। ਇਸ ‘ਚ ਜਸਪ੍ਰੀਤ ਬੁਮਰਾਹ ਅਤੇ ਯਸ਼ਸਵੀ ਜੈਸਵਾਲ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।

ਹਰਸ਼ਿਤ ਰਾਣਾ ਅਤੇ ਵਰੁਣ ਚੱਕਰਵਰਤੀ ਟੀਮ ‘ਚ ਸ਼ਾਮਲ

ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿੱਠ ਦੀ ਸੱਟ ਕਾਰਨ ਬਾਹਰ ਹੋ ਗਏ ਹਨ। ਉਨ੍ਹਾਂ ਦੀ ਥਾਂ ਹਰਸ਼ਿਤ ਰਾਣਾ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੈੱਗ ਸਪਿਨਰ ਵਰੁਣ ਚੱਕਰਵਰਤੀ ਨੂੰ 15 ਮੈਂਬਰੀ ਟੀਮ ਦਾ ਹਿੱਸਾ ਬਣਾਇਆ ਗਿਆ ਹੈ, ਉਹ ਯਸ਼ਸਵੀ ਜੈਸਵਾਲ ਦੀ ਜਗ੍ਹਾ ਟੀਮ ਨਾਲ ਜੁੜਨਗੇ। ਬੀਸੀਸੀਆਈ ਨੇ ਮੁਹੰਮਦ ਸਿਰਾਜ, ਸ਼ਿਵਮ ਦੂਬੇ ਅਤੇ ਯਸ਼ਸਵੀ ਜੈਸਵਾਲ ਨੂੰ ਰਾਖਵਾਂ ਰੱਖਿਆ ਹੈ।

ਚੈਂਪੀਅਨਜ਼ ਟਰਾਫੀ 2025 ਲਈ ਭਾਰਤ ਦੀ ਟੀਮ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ,ਕੇਐੱਲ ਰਾਹੁਲ (ਵਿਕੇਟ), ਰਿਸ਼ਭ ਪੰਤ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਹਰਸ਼ਿਤ ਰਾਣਾ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਰਵਿੰਦਰ ਜਡੇਜਾ, ਵਰੁਣ ਚੱਕਰਵਰਤੀ।
ਰਾਖਵੇਂ: ਯਸ਼ਸਵੀ ਜੈਸਵਾਲ, ਮੁਹੰਮਦ ਸਿਰਾਜ ਅਤੇ ਸ਼ਿਵਮ ਦੂਬੇ।

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 12-2-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 12-2-2025

ਪੰਜਾਬ ਬਹੁਤ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ: ਤਰਸੇਮ ਸਿੰਘ

ਗਰਮਪੰਥੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਹੋਈ ਅਕਾਲੀ ਦਲ “ਵਾਰਿਸ ਪੰਜਾਬ ਦੇ” ਪਾਰਟੀ….ਹੋਰ ਪੜੋ

ਮੁਕੇਸ਼ ਅੰਬਾਨੀ ਨੇ ਸੰਗਮ ਵਿੱਚ ਲਗਾਈ ਡੁਬਕੀ, ਪਰਿਵਾਰ ਸੰਗ ​​ਪਹੁੰਚੇ ਮਹਾਂਕੁੰਭ

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਆਪਣੇ ਪੁੱਤਰ ਅਨੰਤ, ਨੂੰਹ ਰਾਧਿਕਾ ਮਰਚੈਂਟ ਅਤੇ ਮਾਂ ਕੋਕੀਲਾਬੇਨ ਅੰਬਾਨੀ ਨਾਲ ਮਹਾਂਕੁੰਭ ​​ਪਹੁੰਚੇ। ਅੰਬਾਨੀ ਪਰਿਵਾਰ ਨੇ….ਹੋਰ ਪੜੋ

ਪੰਜਾਬ: ‘ਆਪ’ ਵਿਧਾਇਕਾਂ ਨੂੰ ਕੇਜਰੀਵਾਲ ਨੇ ਦਿੱਤੇ 3 ਮੰਤਰ, ਪੜ੍ਹੋ ਵੇਰਵਾ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ, ਆਮ ਆਦਮੀ ਪਾਰਟੀ….ਹੋਰ ਪੜੋ

ਵੱਡੀ ਕਾਰਵਾਈ : 17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ….ਹੋਰ ਪੜੋ

 

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 12-2-2025

0

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 12-2-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਬੁੱਧਵਾਰ, ੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)
12-02-2025
ਸੋਰਠਿ ਮਹਲਾ ੫ ॥

ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਬੁੱਧਵਾਰ, ੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੨੮)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥

ਹੇ ਭਾਈ! ਜਦੋਂ ਗੁਰੁੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧। ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫।੭੯।

 ਪੰਜਾਬ ਬਹੁਤ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ: ਤਰਸੇਮ ਸਿੰਘ

0

 ਪੰਜਾਬ ਬਹੁਤ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ: ਤਰਸੇਮ ਸਿੰਘ

ਗਰਮਪੰਥੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਹੋਈ ਅਕਾਲੀ ਦਲ “ਵਾਰਿਸ ਪੰਜਾਬ ਦੇ” ਪਾਰਟੀ ਵੱਲੋਂ ਸ਼ਹਿਰੀ ਅਤੇ ਦਿਹਾਤੀ ਦੀ ਪੰਜ ਪੰਜ ਮੈਂਬਰੀ ਕਾਰਜਕਰਨੀ ਕਮੇਟੀ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ: ਆਪਵਿਧਾਇਕਾਂ ਨੂੰ ਕੇਜਰੀਵਾਲ ਨੇ ਦਿੱਤੇ 3 ਮੰਤਰ, ਪੜ੍ਹੋ ਵੇਰਵਾ

ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ, ਤਰਸੇਮ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਆਉਂਦੇ ਦਿਨਾਂ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਜਾਵੇਗਾ। ਦਿੱਲੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਹਾਰ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਇਸਦਾ ਪੰਜਾਬ ਵਿੱਚ ਵੱਡੇ ਪੱਧਰ ਦੇ ਅਸਰ ਦੇਖਣ ਨੂੰ ਮਿਲੇਗਾ। ਉਹਨਾਂ ਨੇ ਕਿਹਾ ਹੈ ਕਿ ਪੰਜਾਬ ਇਸ ਵੇਲੇ ਬਹੁਤ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ। ਉਹਨਾਂ ਨੇ ਕਿਹਾ ਕਿ ਅੱਜ ਠੀਕ ਹ ਲੱਗਦਾ ਹੱਥ ਲੱਗ ਗਿਆ ਆਮ ਆਦਮੀ ਪਾਰਟੀ ਦੀ ਮੀਟਿੰਗ ਦਿੱਲੀ ਦੀ ਬਜਾਏ ਪੰਜਾਬ ਵਿੱਚ ਹੋਣੀ ਚਾਹੀਦੀ ਸੀ। ਗਿਆਨੀ ਹਰਪ੍ਰੀਤ ਸਿੰਘ ਨੂੰ ਉਹਦੇ ਤੋਂ ਹਟਾਉਣ ਬਾਰੇ ਤਰਸੇਮ ਸਿੰਘ ਨੇ ਕਿਹਾ ਕਿ ਉਹਨਾਂ ਨੇ ਕਈ ਵਧੀਆ ਕਦਮ ਵੀ ਚੁੱਕੇ ਸਨ। ਇਸੇ ਤਰ੍ਹਾਂ ਉਹਨਾਂ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤ ਵਾਸੀਆਂ ਦੇ ਮਾਮਲੇ ਵਿੱਚ ਵੀ ਆਪਣੀ ਗੱਲ ਰੱਖੀ। ਜਦਕਿ ਭਾਈ ਅੰਮ੍ਰਿਤ ਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਕਿਹਾ ਕਿ ਇਸ ਬਾਰੇ ਹਾਈ ਕੋਰਟ ਵਿੱਚ ਮਾਮਲਾ ਚੱਲ ਰਿਹਾ ਹੈ।

ਪੰਜਾਬ: ‘ਆਪ’ ਵਿਧਾਇਕਾਂ ਨੂੰ ਕੇਜਰੀਵਾਲ ਨੇ ਦਿੱਤੇ 3 ਮੰਤਰ, ਪੜ੍ਹੋ ਵੇਰਵਾ

0

ਪੰਜਾਬ: ‘ਆਪ’ ਵਿਧਾਇਕਾਂ ਨੂੰ ਕੇਜਰੀਵਾਲ ਨੇ ਦਿੱਤੇ 3 ਮੰਤਰ, ਪੜ੍ਹੋ ਵੇਰਵਾ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦਾ ਪੂਰਾ ਧਿਆਨ ਹੁਣ ਪੰਜਾਬ ‘ਤੇ ਹੈ।

ਇਹ ਵੀ ਪੜ੍ਹੋ- ਮੁਕੇਸ਼ ਅੰਬਾਨੀ ਨੇ ਸੰਗਮ ਵਿੱਚ ਲਗਾਈ ਡੁਬਕੀ, ਪਰਿਵਾਰ ਸੰਗ ​​ਪਹੁੰਚੇ ਮਹਾਂਕੁੰਭ

ਇਹ ਯਕੀਨੀ ਬਣਾਉਣ ਲਈ ਕਿ ਰਾਜਧਾਨੀ ਵਿੱਚ ਹਾਰ ਦਾ ਪਾਰਟੀ ਆਗੂਆਂ ਅਤੇ ਵਰਕਰਾਂ ‘ਤੇ ਕੋਈ ਅਸਰ ਨਾ ਪਵੇ, ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਮੰਗਲਵਾਰ ਨੂੰ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਬੁਲਾਇਆ ਗਿਆ।

ਇੱਥੇ, ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲਗਭਗ 30 ਮਿੰਟਾਂ ਲਈ ਨੇਤਾਵਾਂ ਨੂੰ ਪ੍ਰੇਰਿਤ ਕੀਤਾ।

ਮੀਟਿੰਗ ਦੌਰਾਨ ਆਗੂਆਂ ਨੂੰ ਦਿੱਤੇ ਤਿੰਨ ਮੰਤਰ

ਮੀਟਿੰਗ ਦੌਰਾਨ ਉਨ੍ਹਾਂ ਆਗੂਆਂ ਨੂੰ ਤਿੰਨ ਮੰਤਰ ਦਿੱਤੇ। ਉਨ੍ਹਾਂ ਕਿਹਾ- ਲੋਕਾਂ ਨਾਲ ਜੁੜੋ, ਮੁੱਦਿਆਂ ਦੀ ਪਛਾਣ ਕਰੋ ਅਤੇ ਬਹਾਦਰੀ ਨਾਲ ਲੜੋ।

ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਤੋਂ ਬਾਅਦ ਪਾਰਟੀ ਦੇ ਕੰਮ ਕਰਨ ਦੇ ਢੰਗ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ।

ਪਾਰਟੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਾਰੇ ‘ਆਪ’ ਵਿਧਾਇਕ ਮੀਟਿੰਗ ਵਿੱਚ ਸ਼ਾਮਲ ਹੋਏ ਸਨ।