Home Blog Page 906

ਮੁਕੇਸ਼ ਅੰਬਾਨੀ ਨੇ ਸੰਗਮ ਵਿੱਚ ਲਗਾਈ ਡੁਬਕੀ, ਪਰਿਵਾਰ ਸੰਗ ​​ਪਹੁੰਚੇ ਮਹਾਂਕੁੰਭ

0

ਮੁਕੇਸ਼ ਅੰਬਾਨੀ ਨੇ ਸੰਗਮ ਵਿੱਚ ਲਗਾਈ ਡੁਬਕੀ, ਪਰਿਵਾਰ ਸੰਗ ​​ਪਹੁੰਚੇ ਮਹਾਂਕੁੰਭ

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਆਪਣੇ ਪੁੱਤਰ ਅਨੰਤ, ਨੂੰਹ ਰਾਧਿਕਾ ਮਰਚੈਂਟ ਅਤੇ ਮਾਂ ਕੋਕੀਲਾਬੇਨ ਅੰਬਾਨੀ ਨਾਲ ਮਹਾਂਕੁੰਭ ​​ਪਹੁੰਚੇ। ਅੰਬਾਨੀ ਪਰਿਵਾਰ ਨੇ ਸੰਗਮ ਵਿੱਚ ਡੁਬਕੀ ਲਗਾਈ।

ਦੱਸ ਦਈਏ ਕਿ ਵਿਦੇਸ਼ੀ ਸ਼ਰਧਾਲੂ ਵੀ ਮਹਾਂਕੁੰਭ ​​ਵਿੱਚ ਸ਼ਰਧਾ ਵਿੱਚ ਡੁੱਬੇ ਹੋਏ ਹਨ। ਸੈਕਟਰ-17 ਸਥਿਤ ਸ਼ਕਤੀ ਧਾਮ ਕੈਂਪ ਵਿੱਚ 68 ਵਿਦੇਸ਼ੀ ਸ਼ਰਧਾਲੂਆਂ ਨੇ ਰਸਮੀ ਰਸਮਾਂ ਨਾਲ ਸਨਾਤਨ ਧਰਮ ਅਪਣਾਇਆ।

ਇਹ ਵੀ ਪੜ੍ਹੋ- ਵੱਡੀ ਕਾਰਵਾਈ : 17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

ਸੰਗਮ ਵਿਖੇ ਅੱਜ ਵੀ ਬਹੁਤ ਭੀੜ ਹੈ। ਲੋਕ ਹਰ ਪਾਸੇ ਦਿਖਾਈ ਦਿੰਦੇ ਹਨ। ਸ਼ਹਿਰ ਵਿੱਚ ਜਾਮ ਵਰਗਾ ਮਾਹੌਲ ਹੈ। ਪ੍ਰਯਾਗਰਾਜ ਕਮਿਸ਼ਨਰ ਵਿਜੇ ਵਿਸ਼ਵਾਸ ਪੰਤ ਅਤੇ ਡੀਆਈਜੀ ਅਜੈ ਪਾਲ ਸ਼ਰਮਾ ਭੀੜ ਨੂੰ ਕਾਬੂ ਕਰਨ ਲਈ ਸੜਕਾਂ ‘ਤੇ ਉਤਰ ਆਏ ਹਨ।

ਮਹਾਂਕੁੰਭ ​​ਦਾ 30ਵਾਂ ਦਿਨ

ਅੱਜ ਮਹਾਂਕੁੰਭ ​​ਦਾ 30ਵਾਂ ਦਿਨ ਹੈ। ਸ਼ਾਮ 6 ਵਜੇ ਤੱਕ, 1.23 ਕਰੋੜ ਸ਼ਰਧਾਲੂਆਂ ਨੇ ਸੰਗਮ ਵਿੱਚ ਇਸ਼ਨਾਨ ਕੀਤਾ। 13 ਜਨਵਰੀ ਤੋਂ ਲੈ ਕੇ ਹੁਣ ਤੱਕ 45.85 ਕਰੋੜ ਸ਼ਰਧਾਲੂ ਇਸ਼ਨਾਨ ਕਰ ਚੁੱਕੇ ਹਨ।

ਜਦੋਂ ਕਿ, ਕੱਲ੍ਹ (12 ਫਰਵਰੀ) ਮਾਘੀ ਪੂਰਨਿਮਾ ਇਸ਼ਨਾਨ ਹੈ। ਸਵੇਰੇ 8 ਵਜੇ ਸੰਗਮ ਵਿਖੇ ਹੈਲੀਕਾਪਟਰ ਤੋਂ ਸ਼ਰਧਾਲੂਆਂ ‘ਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ।

 

ਵੱਡੀ ਕਾਰਵਾਈ : 17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

0

ਵੱਡੀ ਕਾਰਵਾਈ : 17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਸਾਹਨੇਵਾਲ ਰੋਡ, ਲੁਧਿਆਣਾ ਦੇ ਨਿਊ ਸਤਿਗੁਰੂ ਨਗਰ ਦੇ ਵਸਨੀਕ ਇੰਦਰਾ ਪ੍ਰਸਾਦ ਵੱਲੋਂ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਾਇਰ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।

ਗੂਗਲ ਪੇਅ ਰਾਹੀਂ ਲਏ 10,000 ਰੁਪਏ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਦੁਕਾਨ ਵੇਚਣ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲ ਰਿਹਾ ਸੀ ਅਤੇ ਮੁੱਖ ਮੁਨਸ਼ੀ ਰਾਮ ਮੂਰਤੀ ਨੇ ਉਸਨੂੰ ਪੁਲਿਸ ਚੌਕੀ ਬੁਲਾਇਆ ਸੀ, ਪਰ ਉਸ ਮੌਕੇ ਹੌਲਦਾਰ ਰਣਜੀਤ ਸਿੰਘ ਨੇ ਉਸਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ। ਸ਼ਿਕਾਇਤ ਅਨੁਸਾਰ ਉਕਤ ਮੁਲਜ਼ਮ ਹੌਲਦਾਰ ਨੇ ਉਸਦੀ ਜੇਬ ਚੋਂ 800 ਰੁਪਏ ਮੌਕੇ ਤੇ ਹੀ ਕੱਢ ਲਏ ਤੇ ਉਸਨੂੰ ਛੱਡ ਦਿੱਤਾ। ਬਾਅਦ ਵਿੱਚ, ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਗੂਗਲ ਪੇਅ ਰਾਹੀਂ 10,000 ਰੁਪਏ ਅਤੇ 7000 ਰੁਪਏ ਨਕਦੀ ਦੇ ਰੂਪ ਵਿੱਚ ਰਿਸ਼ਵਤ ਲਈ।

ਸਬੂਤਾਂ ਤੋਂ ਵੀ ਉਕਤ ਦੋਸ਼ਾਂ ਦੀ ਪੁਸ਼ਟੀ ਹੋਈ

ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਪੜਤਾਲ ਤੇ ਦੌਰਾਨ ਸ਼ਿਕਾਇਤਕਰਤਾ ਦੁਆਰਾ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਅਤੇ ਪ੍ਰਾਪਤ ਹੋਏ ਮੌਖਿਕ, ਆਡੀਓ ਅਤੇ ਦਸਤਾਵੇਜੀ ਸਬੂਤਾਂ ਤੋਂ ਵੀ ਉਕਤ ਦੋਸ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ, ਉਕਤ ਮੁਲਜ਼ਮ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਸਹਾਇਕ ਸਬ-ਇੰਸਪੈਕਟਰ ਮੇਵਾ ਸਿੰਘ, ਸਹਾਇਕ ਸਬ-ਇੰਸਪੈਕਟਰ ਰਾਮ ਮੂਰਤੀ ਅਤੇ ਸਬੰਧਤ ਐਸ.ਐਚ.ਓ. ਦੀ ਭੂਮਿਕਾ ਵੀ ਪੜਤਾਲੀ ਜਾਵੇਗੀ।

ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਰਸ਼ਮਿਕਾ ਪਹੁੰਚੇ ਅੰਮ੍ਰਿਤਸਰ, ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 11-2-2025

0

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 11-2-2025

ਟਰੰਪ ਨੇ ਕੀਤਾ ਵੱਡਾ ਐਲਾਨ, ਸਟੀਲ ਅਤੇ ਐਲੂਮੀਨੀਅਮ ਆਯਾਤ ‘ਤੇ ਲਗਾਇਆ 25% ਟੈਰਿਫ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਵਿੱਚ ਸਟੀਲ ਅਤੇ ਐਲੂਮੀਨੀਅਮ ਦੇ ਸਾਰੇ ਆਯਾਤ ‘ਤੇ ਨਵੇਂ ਟੈਰਿਫ ਲਗਾਏ ਜਾਣਗੇ। ਇਸਦਾ ਅਧਿਕਾਰਤ….ਹੋਰ ਪੜੋ

SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਬਾਰੇ ਲਿਆ ਗਿਆ ਵੱਡਾ ਫੈਸਲਾ, ਪੜ੍ਹੋ ਵੇਰਵਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੱਡਾ ਫੈਸਲਾ ਲਿਆ ਹੈ। ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ….ਹੋਰ ਪੜੋ

ਸੋਨੇ ਦੀ ਕੀਮਤ ‘ਚ ਹੋਇਆ ਹੈਰਾਨੀਜਨਕ ਵਾਧਾ: 41 ਦਿਨਾਂ ‘ਚ 9206 ਰੁ. ਵਧੀ ਕੀਮਤ

ਸੋਨਾ ਅੱਜ 10 ਫਰਵਰੀ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ….ਹੋਰ ਪੜੋ

ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ: ਅਜੇ 20 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

– ਦੋਸਤ ਗੰਭੀਰ ਜ਼ਖਮੀ

ਮੋਗਾ, 10 ਫਰਵਰੀ 2025 – ਮੋਗਾ ਜ਼ਿਲ੍ਹੇ ਵਿੱਚ ਇੱਕ 24 ਸਾਲਾ ਨਵ-ਵਿਆਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਘਟਨਾ ਪਿੰਡ ਲੰਗੇਆਣਾ ਪੁਰਾਣਾ ਨੇੜੇ ਵਾਪਰੀ….ਹੋਰ ਪੜੋ

ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਨਤਮਸਤਕ

ਸਿੱਖਾਂ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤਾਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ। ਇਸ ਦੌਰਾਨ…..ਹੋਰ ਪੜੋ

 

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 11-2-2025

0

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 11-2-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਮੰਗਲਵਾਰ, ੨੯ ਮਾਘ (ਸੰਮਤ ੫੫੬ ਨਾਨਕਸ਼ਾਹੀ)
11-02-2025

ਧਨਾਸਰੀ ਮਹਲਾ ੧॥

ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

ਮੰਗਲਵਾਰ, ੨੯ ਮਾਘ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੬੧)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧॥

ਸਿਫ਼ਤਿ ਸਾਲਾਹ ਦੀ ਬਾਣੀ ਵਿਸਾਰਿਆਂ ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ ਫਿਰ ਭੀ ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ ਭਾਵ, ਜਿਸ ਮਨੁੱਖ ਨੂੰ ਪ੍ਰਭੂ ਦੀ ਸਿਫ਼ਤਿ ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। ਸਿਮਰਨ ਤੋਂ ਖ਼ਾਲੀ ਰਹਿਣ ਕਰਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ ਸਾਡੇ ਰੋਗਾਂ ਦਾ ਸਾਰਾ ਕਾਰਣ ਜਾਣਦਾ ਹੈ।੧।ਰਹਾਉ। ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ ਸਰੀਰ ਵਿਚ ਟਿਕਾ ਦਿੱਤੀ; ਜਿਸ ਦੀ ਕਲਾ ਨਾਲ ਸਰੀਰ ਵਿਚ ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ ਤੁਰ ਫਿਰ ਕੇ ਬੋਲ ਚਾਲ ਕਰ ਸਕਦਾ ਹੈ।੨। ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਉਂਦੇ ਜਾਂਦੇ ਹਨ। ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ ਇਥੋਂ ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀ ਮਿਲਦੀ।੩। ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ? ਤੇਰਾ ਨਾਮ ਸਿਮਰਨ ਦਾ ਗੁਣ ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ, ਇਹਨਾਂ ਤੋਂ ਬਚਣ ਲਈ ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ ਜੇ ਕੋਈ ਮਨੁੱਖ ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ ਡੁੱਬਦਾ ਭੀ ਹੈ ਉਹ ਪ੍ਰਭੂ ਇਤਨਾ ਦਿਆਲ ਹੈ ਕਿ ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ਕਿਸੇ ਨੂੰ ਵਿਰਵਾ ਨਹੀਂ ਰੱਖਦਾ।੪।੩।੫।

‘ਸ੍ਰੀ ਗੁਰੂ ਗ੍ਰੰਥ ਸਾਹਿਬ’ ਵਿੱਚ ਸਭ ਤੋਂ ਛੋਟੀ ਵਾਰ ਕਿਹੜੀ ਹੈ?

0

‘ਸ੍ਰੀ ਗੁਰੂ ਗ੍ਰੰਥ ਸਾਹਿਬ’ ਵਿੱਚ ਸਭ ਤੋਂ ਛੋਟੀ ਵਾਰ ਕਿਹੜੀ ਹੈ?

ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਰਸ਼ਮਿਕਾ ਪਹੁੰਚੇ ਅੰਮ੍ਰਿਤਸਰ, ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ || Entertainment News

0

ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਰਸ਼ਮਿਕਾ ਪਹੁੰਚੇ ਅੰਮ੍ਰਿਤਸਰ, ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਰਸ਼ਮਿਕਾ ਮੰਡਾਨਾ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਪਹੁੰਚੇ। ਇੱਥੇ ਉਹਨਾਂ ਨੇ ਮੱਥਾ ਟੇਕਿਆ ਅਤੇ ਆਪਣੀ ਆਉਣ ਵਾਲੀ ਫਿਲਮ ‘ਛਾਵਾ’ ਦੀ ਸਫਲਤਾ ਲਈ ਪ੍ਰਾਰਥਨਾ ਕੀਤੀ।

 ਪੰਜਾਬੀ ਪਕਵਾਨਾਂ ਦਾ ਮਾਣਿਆ ਆਨੰਦ

ਇਸ ਦੌਰਾਨ ਵਿੱਕੀ ਕੌਸ਼ਲ ਅਤੇ ਰਸ਼ਮਿਕਾ ਮੰਡਾਨਾ ਹਰਿਮੰਦਰ ਸਾਹਿਬ ਤੋਂ ਬਾਹਰ ਆਏ ਅਤੇ ਪੰਜਾਬੀ ਪਕਵਾਨਾਂ ਦਾ ਆਨੰਦ ਮਾਣਿਆ। ਵਿੱਕੀ ਮੂਲ ਰੂਪ ਵਿੱਚ ਪੰਜਾਬ ਦਾ ਰਹਿਣ ਵਾਲਾ ਹੈ, ਇਸ ਲਈ ਉਸਨੇ ਅੰਮ੍ਰਿਤਸਰ ਦੀ ਵੀ ਪ੍ਰਸ਼ੰਸਾ ਕੀਤੀ।

ਇਹ ਵੀ ਪੜ੍ਹੋ- ਅੰਮ੍ਰਿਤਸਰ : 179ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਰਾਜ ਪੱਧਰੀ ਸਮਾਗਮ

ਉਸਨੇ ਕਿਹਾ, ‘ਅੰਮ੍ਰਿਤਸਰ ਮੇਰਾ ਪਿੰਡ ਹੈ, ਮੇਰਾ ਘਰ ਹੁਸ਼ਿਆਰਪੁਰ ਵਿੱਚ ਹੈ, ਇੱਥੋਂ 2 ਘੰਟੇ ਦੀ ਦੂਰੀ ‘ਤੇ ਹੀ ।’ ਅੰਮ੍ਰਿਤਸਰ ਆਉਣਾ ਮੇਰੇ ਲਈ ਘਰ ਆਉਣ ਵਰਗਾ ਹੈ। ਭਾਵੇਂ ਕੋਈ ਫਿਲਮ ਹੋਵੇ, ਸ਼ੂਟਿੰਗ ਹੋਵੇ ਜਾਂ ਕਿਸੇ ਚੰਗੇ ਕੰਮ ਦੀ ਸ਼ੁਰੂਆਤ ਹੋਵੇ, ਮੈਂ ਹਰਿਮੰਦਰ ਸਾਹਿਬ ਆਉਂਦਾ ਹਾਂ।

ਅੰਮ੍ਰਿਤਸਰ ਪਹੁੰਚਦੇ ਹੀ ਕੀਤਾ ਪੋਸਟ

ਵਿੱਕੀ ਅਤੇ ਰਸ਼ਮਿਕਾ ਅੱਜ ਸਵੇਰੇ ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਨੇ ਹਵਾਈ ਅੱਡੇ ਤੋਂ ਹੀ ਫੋਟੋ ਵੀ ਸਾਂਝੀ ਕੀਤੀ। ਇਸ ਫੋਟੋ ਰਾਹੀਂ ਉਸਨੇ ਅੰਮ੍ਰਿਤਸਰ ਦੇ ਲੋਕਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਆਪਣੀ ਆਉਣ ਵਾਲੀ ਫਿਲਮ ਦੇਖਣ ਦੀ ਬੇਨਤੀ ਕੀਤੀ, ਜੋ ਕਿ ਲਗਭਗ 4 ਦਿਨਾਂ ਬਾਅਦ ਰਿਲੀਜ਼ ਹੋਣ ਜਾ ਰਹੀ ਹੈ।

ਇਸ ਫਿਲਮ ਵਿੱਚ ਅਦਾਕਾਰ ਅਕਸ਼ੈ ਖੰਨਾ ਮੁਗਲ ਬਾਦਸ਼ਾਹ ਔਰੰਗਜ਼ੇਬ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਉਨ੍ਹਾਂ ਦੇ ਨਾਲ ਆਸ਼ੂਤੋਸ਼ ਰਾਣਾ, ਦਿਵਿਆ ਦੱਤਾ, ਪ੍ਰਦੀਪ ਰਾਮ ਸਿੰਘ ਰਾਵਤ, ਸੰਤੋਸ਼ ਜੁਵੇਕਰ, ਵਿਨੀਤ ਕੁਮਾਰ ਸਿੰਘ, ਡਾਇਨਾ ਪੈਂਟੀ ਵਰਗੇ ਕਲਾਕਾਰ ਵੀ ਮੁੱਖ ਭੂਮਿਕਾਵਾਂ ਵਿੱਚ ਹਨ।

 

ਅੰਮ੍ਰਿਤਸਰ : 179ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਰਾਜ ਪੱਧਰੀ ਸਮਾਗਮ ||Amritsar News

0

ਅੰਮ੍ਰਿਤਸਰ : 179ਵੇਂ ਸ਼ਹੀਦੀ ਦਿਵਸ ਮੌਕੇ ਹੋਇਆ ਰਾਜ ਪੱਧਰੀ ਸਮਾਗਮ

ਅੰਮ੍ਰਿਤਸਰ- ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 179ਵਾਂ ਸ਼ਹੀਦੀ ਦਿਹਾੜਾ ਅੱਜ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ। ਇਸ ਮੌਕੇ ਅਟਾਰੀ ਵਿਖੇ ਮੇਅਰ ਨਗਰ ਨਿਗਮ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ,ਬ੍ਰਿਗੇਡੀਅਰ ਯੋਗੇਸ਼ ਸ਼ਰਮਾ, ਸੌਰਵ ਜਾਮਵਾਲ, ਕਰਨਲ ਆਰ.ਪੀ. ਜੋਸ਼ੀ, ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ, ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਐਸ.ਡੀ.ਐਮ ਗੁਰਸਿਮਰਨ ਸਿੰਘ ਢਿਲੋਂ, ਕਰਨਲ ਕੁਲਦੀਪ ਸਿੰਘ ਸਿੱਧੂ, ਕਰਨਲ ਹਰਿੰਦਰ ਸਿੰਘ ਅਟਾਰੀ  ਨੇ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ ਆਦਮਕਦ ਬੁੱਤ ਉੱਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ।

ਇਹ ਵੀ ਪੜ੍ਹੋ – ਚੇਅਰਮੈਨ ਫੂਡ ਕਮਿਸ਼ਨ ਅਤੇ ਟੀਮ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਇਸ ਮੌਕੇ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ ਜਿਨ੍ਹਾਂ ਦੀ ਸ਼ਹਾਦਤ ਆਉਣ ਨਵੀਂ ਪੀੜ੍ਹੀ ਲਈ ਚਾਨਣ ਮੁਨਾਰਾ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਇਕ ਪਰਿਵਾਰ ਨਾਲ ਸਬੰਧਤ ਨਹੀਂ ਹੁੰਦੇ ਉਹ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼ਾਮ ਸਿੰਘ ਅਟਾਰੀਵਾਲਾ ਨੇ 10 ਫਰਵਰੀ 1846 ਨੂੰ ਸਭਰਾਵਾਂ ਦੀ ਜੰਗ ਵਿਚ ਜਿਸ ਬਹਾਦਰੀ ਨਾਲ ਅੰਗਰੇਜ਼ੀ ਫੌਜਾਂ ਦਾ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ ਉਹ ਆਪਣੇ ਆਪ ਵਿਚ ਮਿਸਾਲ ਹੈ। ਰਮਦਾਸ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਸ਼ਹੀਦ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ ਜਿਨ੍ਹਾਂ ਨੇ ਆਪਣੀ ਜਾਨ ਨੂੰ ਦੇਸ਼- ਕੌਮ ਲਈ ਕੁਰਬਾਨ ਕਰ ਦਿੱਤਾ।

ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੀ

ਉਨ੍ਹਾਂ ਕਿਹਾ ਕਿ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੀ, ਜਿਨ੍ਹਾਂ ਨੇ ਅੰਗਰੇਜ਼ ਹਕੂਮਤ ਨੂੰ ਦੇਸ਼ ਵਿਚੋਂ ਕੱਢ ਕੇ ਹੀ ਸਾਹ ਲਿਆ। ਉਨਾਂ ਕਿਹਾ ਕਿ ਅਟਾਰੀ ਪਿੰਡ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਤਾਂ ਜੋ ਰੀਟਰੀਟ ਦੇਖਣ ਆਉਣ ਵਾਲੇ ਯਾਤਰੂ ਅਟਾਰੀਵਾਲਾ ਦੀ ਸਮਾਧ ਤੇ ਆਉਣ ਅਤੇ ਆਪਣੇ ਬੱਚਿਆਂ ਨੂੰ ਉਨਾਂ ਦੀ ਸ਼ਹਾਦਤ ਬਾਰੇ ਦੱਸਣ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਆਪਣੇ ਬੱਚਿਆਂ ਨੂੰ ਵੀ ਇਤਿਹਾਸ ਤੋਂ ਜਾਣੂੰ ਕਰਾਉਣ। ਇਸੇ ਦੌਰਾਨ ਢਾਡੀ ਜੱਥਿਆਂ ਵੱਲੋਂ ਸ਼ਹੀਦ ਦੀ ਯਾਦ ਵਿੱਚ ਵਾਰਾਂ ਵੀ ਗਾਈਆਂ।

ਵੱਡੀ ਗਿਣਤੀ ’ਚ ਲੋਕਾਂ ਨੇ ਜਰਨੈਲ ਸ਼ਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਅਟਾਰੀ ਸਮਾਧ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਧਾਰਮਿਕ ਦੀਵਾਨ ਸਜਾਏ ਗਏ। ਕੀਰਤਨੀ ਸਿੰਘਾਂ ਨੇ ਗੁਰੂ ਜਸ ਗਾਇਨ ਕੀਤਾ ਅਤੇ ਢਾਡੀ ਜਥਿਆਂ ਨੇ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਬਿਰਤਾਂਤ ਸੰਗਤਾਂ ਨਾਲ ਸਾਂਝਾ ਕੀਤਾ। ਵੱਡੀ ਗਿਣਤੀ ’ਚ ਲੋਕਾਂ ਨੇ ਅਟਾਰੀ ਵਿਖੇ ਪਹੁੰਚ ਕੇ ਮਹਾਨ ਜਰਨੈਲ ਸ਼ਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਸ਼ਾਮ ਸਿੰਘ ਅਟਾਰੀਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ।

ਅੰਮ੍ਰਿਤਸਰ ਤੋਂ ਅਟਾਰੀ ਤੱਕ ਸਾਈਕਲ ਰੈਲੀ ਕੱਢੀ ਗਈ

ਇਸ ਤੋਂ ਪਹਿਲਾਂ ਇੰਡੀਆ ਗੇਟ ਤੋਂ ਅਦਾਕਾਰਾ ਗੁਲਪਨਾਗ ਵਲੋਂ ਅੰਮ੍ਰਿਤਸਰ ਤੋਂ ਅਟਾਰੀ ਤੱਕ ਸਾਈਕਲ ਰੈਲੀ ਕੱਢੀ ਗਈ, ਜਿਸਨੂੰ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ,ਬ੍ਰਿਗੇਡੀਅਰ ਯੋਗੇਸ਼ ਸ਼ਰਮਾ, ਸੌਰਵ ਜਾਮਵਾਲ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੇਅਰ ਭਾਟੀਆ ਨੇ ਸ਼ਹੀਦ ਅਟਾਰੀਵਾਲਾ ਜੀ ਦੇ ਜੀਵਨ ਉੱਤੇ ਵਿਸਥਾਰ ਵਿੱਚ ਚਾਨਣਾ ਪਾਇਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਇਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਜਿਸ ਤਹਿਤ ਵਾਹਗਾ ਬਾਰਡਰ ਵਿਖੇ ਜਾਣ ਵਾਲੇ ਯਾਤਰੂਆਂ ਨੂੰ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ ਸਮਾਰਕ ਬਾਰੇ ਜਾਣੂੰ ਕਰਵਾਇਆ ਜਾ ਸਕੇ ਤਾਂ ਜੋ ਨਵੀਂ ਆਉਣ ਵਾਲੀ ਪੀੜ੍ਹੀ ਨੂੰ ਇਸ ਸਬੰਧੀ ਵਧੇਰੇ ਜਾਣਕਾਰੀ ਮਿਲ ਸਕੇ।

  ਵੱਡੀ ਗਿਣਤੀ ਵਿੱਚ ਲੋਕ ਹਾਜਰ

ਇਸ ਮੌਕੇ ਅਟਾਰੀ ਵਾਲਾ ਪਰਿਵਾਰ ਦੇ ਮੈਂਬਰ ਬਰਿੰਦਰ ਸਿੰਘ, ਜਨਰਲ ਸਕੱਤਰ ਹਰਪ੍ਰੀਤ ਸਿੰਘ  ਸਿੱਧੂ, ਬੀਬਾ ਅਮਿਤੇਸ਼ਵਰ ਕੌਰ, ਦਿਨੇਸ਼ ਸਿੰਘ ਸਿੱਧੂ, ਆਪ ਨੇਤਾ ਰਵਿੰਦਰ ਹੰਸ, ਮੁਖਵਿੰਦਰ ਸਿੰਘ ਵਿਰਦੀ, ਜੱਗਾ ਮਜੀਠੀਆ, ਮੋਤੀ ਲਾਲ, ਪ੍ਰਿਤਪਾਲ ਸਿੰਘ,  ਦਵਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।

ਚੇਅਰਮੈਨ ਫੂਡ ਕਮਿਸ਼ਨ ਅਤੇ ਟੀਮ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ || Punjab News

0

ਚੇਅਰਮੈਨ ਫੂਡ ਕਮਿਸ਼ਨ ਅਤੇ ਟੀਮ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਡੇਰਾ ਬਿਆਸ ਵਿਖੇ ਇੱਕ ਰੂਹਾਨੀ ਮੁਲਾਕਾਤ ਹੋਈ। ਜਿਸ ਮੁਲਾਕਾਤ ਵਿੱਚ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪਰਕਾਸ਼ ਧਾਲੀਵਾਲ, ਪੀ.ਐੱਸ. ਆਰਟਸ ਐਂਡ ਕਲਚਰਲ ਸੁਸਾਇਟੀ, ਚੰਡੀਗੜ੍ਹ ਦੇ ਪ੍ਰਧਾਨ ਪਰਵੀਨ ਸੰਧੂ, ਸੁਸਾਇਟੀ ਦੀ ਜਨਰਲ ਸਕੱਤਰ ਰਾਜਦੀਪ ਕੋਰ ਮੁਲਤਾਨੀ, ਨਵਜੋਤ ਸੰਧੂ, ਅਰਸ਼ਦੀਪ ਸਿੰਘ, ਆਸਟਰੇਲੀਆ ਤੋਂ ਆਏ ਵਿੱਦਿਅਕ ਅਦਾਰਿਆਂ ਦੇ ਮਾਲਕ ਗੋਰਵ ਮਲਹੋਤਰਾ ਅਤੇ ਉਹਨਾਂ ਦੀ ਧਰਮ ਪਤਨੀ ਸਨਦੀਪ ਕੋਰ ਸ਼ਾਮਿਲ ਰਹੇ। ਇਹਨਾਂ ਸਾਰਿਆਂ ਨੇ ਅੱਜ ਬਾਬਾ ਜੀ ਦੇ ਦਰਸ਼ਨ ਵੀ ਕੀਤੇ ਅਤੇ ਕੁਝ ਬੇਨਤੀਆਂ ਵੀ ਕੀਤੀਆਂ।

      ਇਹ ਵੀ ਪੜ੍ਹੋ- ਕੈਬਨਿਟ ਮੰਤਰੀ ਮੁੰਡੀਆਂ ਨੇ ਸਹਾਇਕ ਪੁਲਿਸ ਕਮਿਸ਼ਨਰਾਂ ਤੇ ਸਟੇਸ਼ਨ ਹਾਊਸ ਅਫ਼ਸਰਾਂ ਨਾਲ ਕੀਤੀ ਮੀਟਿੰਗ

ਮੁੱਖ ਰੂਪ ਵਿੱਚ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕਮਿਊਨਿਟੀ ਕਿਚਨ ਦੀ ਕਾਰਗੁਜ਼ਾਰੀ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਚਲਾਏ ਜਾਣ ਦੀ ਚਰਚਾ ਕਰਦਿਆਂ ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਕੁੱਝ ਸੁਝਾਅ ਸਾਂਝੇ ਕੀਤੇ ਕਿ ਹੁਣ ਅਸੀਂ ਨਿਊਟਰੀਸ਼ਨਲ ਸੈਕਿਊਰਿਟੀ ਵੱਲ ਵੱਧ ਰਹੇ ਹਾਂ। ਕਮਿਊਨਿਟੀ ਕਿਚਨ ਰਾਹੀਂ ਮਿਲਟ ਬੇਸਡ ਫੂਡ (ਮੋਟਾ ਅਨਾਜ਼) ਜਾਂ ਪੋਸ਼ਟਿਕ ਭੋਜਨ ਨੂੰ ਖਾਸ ਤੌਰ ਤੇ ਆਪਣੇ ਖਾਣੇ ਵਿੱਚ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਲੋਕਾਂ ਦੀ ਸਿਹਤ ਬਿਹਤਰ ਹੋ ਸਕੇ। ਸ਼ਰਮਾ ਨੇ ਮੈਡੀਸਨਲ ਅਤੇ ਹਰਬਲ ਪੌਦਿਆਂ ਤੋਂ ਮਸਾਲਿਆਂ ਦਾ ਉਤਪਾਦ ਕਰਕੇ  ਉਹਨਾਂ ਨੂੰ ਆਪਣੇ ਭੋਜਨ ਵਿੱਚ ਸ਼ਾਮਿਲ ਕਰਨ ਲਈ ਸੁਝਾਅ ਰੱਖੇ ਅਤੇ ਸਰਧਾਲੂਆਂ ਨੂੰ ਵੱਧ ਤੋਂ ਵੱਧ ਮਿਲਟ (ਮੋਟੇ ਅਨਾਜ਼) ਬੀਜਣ ਲਈ ਪ੍ਰੇਰਨਾ ਕਰਨ ਲਈ ਬੇਨਤੀ ਕੀਤੀ। ਬਾਬਾ ਨੇ ਨਾ ਸਿਰਫ਼ ਇਸ ਸੁਝਾਅ ਤੇ ਸਹਿਮਤੀ ਪ੍ਰਗਟਾਈ ਬਲਕਿ ਇਹ ਵੀ ਕਿਹਾ ਕਿ ਅਜਿਹਾ ਕਰਨ ਨਾਲ ਜਿਥੇ ਝੋਨਾ (ਚਾਵਲ) ਹੇਠ ਰਕਬਾ ਘਟਾ ਕੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇਗਾ। ਉੱਥੇ ਹੀ ਮਿੱਟੀ ਦੀ ਸਿਹਤ ਵੀ ਬਿਹਤਰ ਹੋਵੇਗੀ।

ਇਸ ਤੋਂ ਇਲਾਵਾ ਡੇਰੇ ਵੱਲੋਂ ਪ੍ਰਕਾਸ਼ਿਤ ਖੂਬਸੂਰਤ ਲਿਟਰੇਚਰ ਸਰਕੂਲੇਸ਼ਨ ਵਧਾਉਣ ਵਾਸਤੇ ਬੇਨਤੀ ਕੀਤੀ।

ਇਸੇ ਦੌਰਾਨ ਪੀ.ਐੱਸ. ਆਰਟਸ ਐਂਡ ਕਲਚਰਲ ਸੁਸਾਇਟੀ ਚੰਡੀਗੜ੍ਹ (ਮੁਹਾਲੀ) ਦੇ ਪ੍ਰਧਾਨ ਪਰਵੀਨ ਸੰਧੂ ਨੇ ਆਪਣੀ ਹੱਥਲਿਖਤ ਪਲੇਠੀ ਪੁਸਤਕ “ਮਾਂ ਦਾ ਪੁਨਰਜਨਮ” ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਭੇਂਟ ਕੀਤੀ ਅਤੇ ਮਾਂ ਦੀ ਮਹੱਹਤਾ ਵਿੱਚ ਬਾਬਾ ਨੇ ਬਹੁਤ ਹੀ ਸੋਹਣੇ ਸ਼ਬਦਾਂ ਵਿੱਚ ਬਿਆਨ ਫੁਰਮਾਇਆ, ਕਿ ਮਾਂ ਦਾ ਕੋਈ ਬਦਲ ਨਹੀਂ ਹੈ, ਬਾਬਾ ਨੇ ਦੱਸਿਆ ਕਿ ਉਹ ਆਪਣੇ 96 ਵਰਿਆਂ ਦੇ ਮਾਤਾ ਨੂੰ ਆਪਣੇ ਨਾਲ ਰੱਖਦੇ ਹਨ। ਇਹ ਸਾਰੀ ਮੁਲਾਕਾਤ ਬਹੁਤ ਹੀ ਸੁਖਾਵੇਂ ਅਤੇ ਉਤਸਾਹਜਨਕ ਮਾਹੋਲ ਵਿੱਚ ਸੰਪੰਨ ਹੋਈ। ਬਾਬਾ ਦਾ ਧੰਨਵਾਦ ਕਰਦਿਆਂ ਸ਼ਰਮਾ ਨੇ ਕਿਹਾ ਕਿ ਅਸੀਂ ਆਪਣੀਆਂ ਹੋਰ ਬੇਨਤੀਆਂ ਲੈ ਕੇ ਦੁਬਾਰਾ ਫਿਰ ਆਵਾਂਗੇ। ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪਰਕਾਸ਼ ਧਾਲੀਵਾਲ ਨੇ ਬਾਬਾ ਦਾ ਕੀਮਤੀ ਸਮਾਂ ਦੇਣ ਲਈ ਖਾਸ ਤੋਰ ਤੇ ਬਾਬਾ ਦਾ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਮੁੰਡੀਆਂ ਨੇ ਸਹਾਇਕ ਪੁਲਿਸ ਕਮਿਸ਼ਨਰਾਂ ਤੇੇ ਸਟੇਸ਼ਨ ਹਾਊਸ ਅਫ਼ਸਰਾਂ ਨਾਲ ਕੀਤੀ ਮੀਟਿੰਗ || Punjab News

0

ਕੈਬਨਿਟ ਮੰਤਰੀ ਮੁੰਡੀਆਂ ਨੇ ਸਹਾਇਕ ਪੁਲਿਸ ਕਮਿਸ਼ਨਰਾਂ ਤੇੇ ਸਟੇਸ਼ਨ ਹਾਊਸ ਅਫ਼ਸਰਾਂ ਨਾਲ ਕੀਤੀ ਮੀਟਿੰਗ

ਲੁਧਿਆਣਾ, 10 ਫਰਵਰੀ – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ, ਅਪਰਾਧ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਅਪਣਾਉਣ ਲਈ ਕਿਹਾ।

ਇਹ ਵੀ ਪੜ੍ਹੋ- ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਹੋਏ ਬਿਮਾਰ, ਵਾਇਰਲ ਬੁਖਾਰ ਤੋਂ ਪੀੜਤ

ਆਪਣੇ ਦਫ਼ਤਰ ਵਿੱਚ ਸਹਾਇਕ ਪੁਲਿਸ ਕਮਿਸ਼ਨਰਾਂ (ਏ.ਸੀ.ਪੀਜ) ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓਜ) ਨਾਲ ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਮੀਨੀ ਪੱਧਰ ਤੇ ਪੁਲਿਸ ਵਿਭਾਗ ਦੀ ਪ੍ਰਭਾਵਸ਼ਾਲੀ ਕਾਰਜਸ਼ੀਲਤਾ ਸਬੰਧੀ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਜ਼ਰੂਰਤ ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮਾਜ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 ਪੀ.ਸੀ.ਆਰ. ਸਿਸਟਮ ਵਿੱਚ ਸੁਧਾਰ ਕਰਨ ਦੀ ਵੀ ਮੰਗ ਕੀਤੀ

ਕੈਬਨਿਟ ਮੰਤਰੀ ਮੁੰਡੀਆਂ ਨੇ ਅਧਿਕਾਰੀਆਂ ਨੂੰ ਨਸ਼ਿਆਂ ਅਤੇ ਅਪਰਾਧ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਨੂੰ ਬਰਕਰਾਰ ਰੱਖਦੇ ਹੋਏ ਮਨੁੱਖੀ ਪਹੁੰਚ ਅਪਣਾਉਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਨਵੀਆਂ ਤਕਨੀਕਾਂ ਅਪਣਾਉਣ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਹਾਲ ਹੀ ਦੇ ਮਹੀਨਿਆਂ ਵਿੱਚ ਪੁਲਿਸ ਦੁਆਰਾ ਕੀਤੀ ਗਈ ਪ੍ਰਗਤੀ ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਪੁਲਿਸ ਕੰਟਰੋਲ ਰੂਮ (ਪੀ.ਸੀ.ਆਰ.) ਸਿਸਟਮ ਵਿੱਚ ਸੁਧਾਰ ਕਰਨ ਦੀ ਵੀ ਮੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਜਨਤਕ ਕਾਲਾਂ ਪ੍ਰਤੀ ਵਧੇਰੇ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣ ਸਕੇ।

ਅਪਰਾਧ-ਮੁਕਤ ਸਮਾਜ ਦੀ ਸਥਾਪਨਾ ਨੂੰ ਦਿੱਤੀ ਤਰਜੀਹ

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਰਾਤ ਦੀ ਗਸ਼ਤ ਅਤੇ ਚੌਕਸੀ ਵਧਾਉਣ ਦੀ ਜ਼ਰੂਰਤ ਤੇ ਜ਼ੋਰ ਦਿੱਤਾ, ਅਧਿਕਾਰੀਆਂ ਨੂੰ ਅਪਰਾਧ ਦਰਾਂ ਨੂੰ ਘਟਾਉਣ ਲਈ ਆਪਣੇ ਅਧਿਕਾਰ ਖੇਤਰਾਂ ਦੀ ਨਿਰੰਤਰ ਨਿਗਰਾਨੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮੁੜ ਦੁਹਰਾਇਆ ਕਿ ਸਰਕਾਰ ਅਪਰਾਧ ਨਾਲ ਸਖ਼ਤੀ ਨਾਲ ਨਜਿੱਠਣ ਲਈ ਵਚਨਬੱਧ ਹੈ ਅਤੇ ਪੁਲਿਸ ਨੂੰ ਅਪਰਾਧ-ਮੁਕਤ ਸਮਾਜ ਦੀ ਸਥਾਪਨਾ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ।

ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਹੋਏ ਬਿਮਾਰ, ਵਾਇਰਲ ਬੁਖਾਰ ਤੋਂ ਪੀੜਤ || Political News

0

ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਹੋਏ ਬਿਮਾਰ, ਵਾਇਰਲ ਬੁਖਾਰ ਤੋਂ ਪੀੜਤ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਬਿਮਾਰ ਹੋ ਗਏ ਹਨ। ਉਹਨਾਂ ਨੂੰ ਵਾਇਰਲ ਬੁਖਾਰ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਅੱਜ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਬਿਮਾਰ ਹੋਣ ਤੋਂ ਬਾਅਦ ਮੁੱਖ ਮੰਤਰੀ ਸੁੱਖੂ ਅੱਜ ਸਕੱਤਰੇਤ ਵੀ ਨਹੀਂ ਆਏ। ਉਹ ਸਰਕਾਰੀ ਰਿਹਾਇਸ਼ ਔਕ ਓਵਰ ਵਿੱਚ ਰਹਿ ਰਹੇ ਹਨ।

ਇਹ ਵੀ ਪੜ੍ਹੋ- SGPC ਦੀ ਕਾਰਜਕਾਰਨੀ ਮੀਟਿੰਗ ਸ਼ੁਰੂ, ਧਾਰਮਿਕ ਮੁੱਦਿਆਂ ‘ਤੇ ਹੋਵੇਗੀ ਚਰਚਾ

ਦੱਸਿਆ ਜਾ ਰਿਹਾ ਹੈ ਕਿ ਆਈਜੀਐਮਸੀ ਦੇ ਡਾਕਟਰ ਉਸਦੀ ਸਿਹਤ ‘ਤੇ ਨਜ਼ਰ ਰੱਖ ਰਹੇ ਹਨ ਅਤੇ ਉਸਨੂੰ ਦਵਾਈਆਂ ਦਿੱਤੀਆਂ ਹਨ।

ਮੀਟਿੰਗ ਕੀਤੀ ਮੁਲਤਵੀ

ਦੱਸ ਦਈਏ ਕਿ ਸੀਐਮ ਸੁੱਖੂ ਨੇ ਅੱਜ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇ ਲੰਬਿਤ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਬੁਲਾਈ ਸੀ। ਇਸ ਵਿੱਚ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਸਬੰਧੀ ਚਰਚਾ ਕੀਤੀ ਜਾਣੀ ਸੀ ਅਤੇ ਅੰਤਿਮ ਫੈਸਲਾ ਕੈਬਨਿਟ ਵਿੱਚ ਲਿਆ ਜਾਣਾ ਸੀ। ਪਰ ਮੁੱਖ ਮੰਤਰੀ ਦੇ ਬਿਮਾਰ ਹੋਣ ਕਾਰਨ ਅੱਜ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਸ ਕਾਰਨ ਮੁੱਖ ਮੰਤਰੀ ਨੇ ਅੱਜ ਸਾਰਿਆਂ ਨਾਲ ਹੋਣ ਵਾਲੀ ਮੀਟਿੰਗ ਵੀ ਰੱਦ ਕਰ ਦਿੱਤੀ ਹੈ।