Home Blog Page 910

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 10-2-2025

0

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 10-2-2025

ਟਰੰਪ ਨੇ ਬਿਡੇਨ ‘ਤੇ ਗੁਪਤ ਅਮਰੀਕੀ ਫਾਈਲਾਂ ਦੇਖਣ ‘ਤੇ ਲਾਈ ਪਾਬੰਦੀ, ਪੜ੍ਹੋ ਵੇਰਵਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਜੋਅ ਬਿਡੇਨ ਦੀ ਸੁਰੱਖਿਆ ਮਨਜ਼ੂਰੀ (ਖੁਫੀਆ ਜਾਣਕਾਰੀ ਤੱਕ ਪਹੁੰਚ) ਰੱਦ ਕਰ ਦਿੱਤੀ ਹੈ। ਟਰੰਪ ਨੇ….ਹੋਰ ਪੜੋ

ਛੱਤੀਸਗੜ੍ਹ ਵਿੱਚ 12 ਨਕਸਲੀ ਢੇਰ: ਨੈਸ਼ਨਲ ਪਾਰਕ ਖੇਤਰ ‘ਚ ਫੋਰਸ ਅਤੇ ਮਾਓਵਾਦੀਆਂ ਵਿਚਕਾਰ ਹੋਇਆ ਮੁਕਾਬਲਾ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ‘ਤੇ ਹੋਏ ਮੁਕਾਬਲੇ ਵਿੱਚ ਜਵਾਨਾਂ ਨੇ 12 ਨਕਸਲੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਮੁਕਾਬਲੇ ਦੀ ਪੁਸ਼ਟੀ ਬਸਤਰ ਦੇ ਆਈਜੀ ਸੁੰਦਰਰਾਜ ਪੀ ਨੇ ਕੀਤੀ ਹੈ। 3-4 ਸੈਨਿਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਮੁਕਾਬਲਾ ਬੀਜਾਪੁਰ ਦੇ ਨੈਸ਼ਨਲ ਪਾਰਕ….ਹੋਰ ਪੜੋ

ਡੱਲੇਵਾਲ ਦੀ ਸਿਹਤ ਸਬੰਧੀ ਵੱਡੀ ਆਈ ਸਾਹਮਣੇ ਅਪਡੇਟ, ਜ਼ਿਆਦਾਤਰ ਨਾੜੀਆਂ ਬਲਾਕ

ਖਨੌਰੀ ਬਾਰਡਰ ’ਤੇ 26 ਨਵੰਬਰ 2024 ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਦੇ 75ਵੇਂ ਦਿਨ ’ਚ ਪੁੱਜੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਮੁੜ ਨਾਜ਼ੁਕ ਬਣਦੀ ਜਾ ਰਹੀ ਹੈ। ਪਿਛਲੇ 5 ਦਿਨਾਂ ਤੋਂ ਉਨ੍ਹਾਂ ਨੂੰ….ਹੋਰ ਪੜੋ

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

– ਮੰਤਰੀ ਨੇ ਪੰਜਾਬ ਲਈ 583 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ, ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਉਠਾਏ…..ਹੋਰ ਪੜੋ

ਦਿੱਲੀ ਦੀ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਬਹੁਮਤ ਹਾਸਲ ਕਰ ਲਿਆ ਹੈ। ਬਹੁਮਤ ਦਾ ਅੰਕੜਾ 36 ਹੈ। ਭਾਜਪਾ 70 ਵਿੱਚੋਂ 48 …..ਹੋਰ ਪੜੋ

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 10-2-2025

0

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 10-2-2025

ਸੋਮਵਾਰ, ੨੮ ਮਾਘ (ਸੰਮਤ ੫੫੬ ਨਾਨਕਸ਼ਾਹੀ)

10-02-2025
ਸਲੋਕ ॥

 

ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਸੋਮਵਾਰ, ੨੮ ਮਾਘ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੭੦੮)

ਪੰਜਾਬੀ ਵਿਆਖਿਆ:

ਸਲੋਕ ॥

 

ਹੇ ਨਾਨਕ! ਇਹ ਰਾਜ ਰੂਪ ਧਨ ਤੇ ਉੱਚੀ ਕੁਲ ਦਾ ਮਾਣ ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ ਕਈ ਢੰਗਾਂ ਨਾਲ ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀਹ ਲਾਭ, ਜੋ ਜਗਤ ਤੋਂ ਤੁਰਨ ਵੇਲੇ ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ ਨਿਰੀ ਮਾਇਆ ਨਾਲ ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਮ ਦੂਰ ਕਰ ਦੇਹ।੧੦।

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

0

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

– ਮੰਤਰੀ ਨੇ ਪੰਜਾਬ ਲਈ 583 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ
– ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਉਠਾਏ ਸਮਾਜਿਕ ਨਿਆਂ ਵਿਭਾਗ ਦੇ ਵੱਖ-ਵੱਖ ਮੁੱਦੇ

ਚੰਡੀਗੜ੍ਹ, 9 ਫਰਵਰੀ 2025 – ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ ਉਭਾਰਿਆ ਅਤੇ ਭਾਰਤ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਮੁੱਖ ਨੀਤੀਗਤ ਸੁਧਾਰਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਉਨਾਂ ਨੇ ਇਸ ਪਹਿਲਕਦਮੀ ਲਈ ਭਾਰਤ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਸੂਬੇ ਦੀਆਂ ਆਪੋ-ਆਪਣੀਆਂ ਚੁਣੌਤੀਆਂ ਹੰਦੀਆਂ ਹਨ ਅਤੇ ਇਹ ਪਲੇਟਫਾਰਮ ਸੂਬਿਆਂ ਨੂੰ ਆਪਣੀਆਂ ਵਿਸ਼ੇਸ਼ ਸਮੱਸਿਆਵਾਂ ਨੂੰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।

ਇਹ ਵੀ ਪੜ੍ਹੋ: ਘਰ ‘ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਜਣੇ ਆਏ ਹੇਠਾਂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਲਗਭਗ 32 ਫੀਸਦੀ ਹੈ, ਜੋ ਕਿ ਭਵਿੱਖ ਵਿੱਚ ਹੋਰ ਵੀ ਵਧਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਇਸ ਆਬਾਦੀ ਦੇ ਮੱਦੇਨਜ਼ਰ ਆਦਰਸ਼ ਗ੍ਰਾਮ ਯੋਜਨਾ ਅਧੀਨ ਪਿੰਡਾਂ ਲਈ ਗੈਪ ਫਿਲਿਗ ਫੰਡ ਵਜੋਂ 20 ਲੱਖ ਪ੍ਰਤੀ ਪ੍ਰੋਜੈਕਟ ਨਿਰਧਾਰ ਕੀਤਾ ਗਿਆ ਹੈ, ਜੋ ਕਿ ਘੱਟੋ-ਘੱਟ 1 ਕਰੋੜ ਤੱਕ ਵਧਾਇਆ ਜਾਣਾ ਚਾਹੀਦਾ ਹੈ ਕਿਉਂਕਿ ਮੌਜੂਦਾ ਫੰਡ ਵਿਆਪਕ ਬੁਨਿਆਦੀ ਢਾਂਚੇ ਦੇ ਵਿਕਾਸ, ਖਾਸ ਕਰਕੇ ਸੜਕ ਨਿਰਮਾਣ ਲਈ ਨਾਕਾਫੀ ਹੈ।

ਉਨਾਂ ਇਹ ਵੀ ਦੱਸਿਆ ਕਿ ਸਮਾਜਿਕ ਨਿਆਂ ਵਿਭਾਗ ਯੋਜਨਾਵਾਂ ਨੂੰ ਲਾਗੂ ਕਰਨ ਲਈ ਪੇਂਡੂ ਵਿਕਾਸ ਵਿਭਾਗ ‘ਤੇ ਨਿਰਭਰ ਹੈ, ਜਿਸ ਕਾਰਨ ਕਈ ਪ੍ਰਸ਼ਾਸਕੀ ਰੁਕਾਵਟਾਂ ਸਾਹਮਣੇ ਆ ਰਹੀਆਂ। ਇਸ ਮੁੱਦੇ ਨੂੰ ਨਜਿੱਠਣ ਲਈ, ਉਨਾਂ ਨੇ ਭਾਰਤ ਸਰਕਾਰ ਨੂੰ ਸਮਾਜਿਕ ਨਿਆਂ ਵਿਭਾਗ ਅਧੀਨ ਜ਼ਿਲਾ ਅਤੇ ਸੂਬਾ ਪੱਧਰ ‘ਤੇ ਇੱਕ ਸਮਰਪਿਤ ਤਕਨੀਕੀ ਇਕਾਈ ਸਥਾਪਤ ਕਰਨ ਲਈ ਵਿਸਤਿ੍ਰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਪ੍ਰੋਜੈਕਟਾਂ ਦੀ ਪ੍ਰਭਾਵੀ ਨਿਗਾਹਸਾਨੀ ਅਤੇ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ, ਉਨਾਂ ਨੇ ਤਕਨੀਕੀ ਇਕਾਈਆਂ ਨਾਲ ਸਬੰਧਤ ਖਰਚਿਆਂ ਨੂੰ ਪੂਰਾ ਕਰਨ ਅਤੇ ਭਲਾਈ ਪ੍ਰੋਗਰਾਮਾਂ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪ੍ਰਸ਼ਾਸਕੀ ਖ਼ਰਚਿਆਂ ਨੂੰ ਮੌਜੂਦਾ 4 ਫੀਸਦ ਤੋਂ ਵਧਾ ਕੇ 10 ਫੀਸਦ ਕਰਨ ਲਈ ਕਿਹਾ।

ਡਾ. ਬਲਜੀਤ ਕੌਰ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੂਬਿਆਂ ਨੂੰ ਵਿਕਾਸ ਪ੍ਰੋਜੈਕਟਾਂ ਲਈ ਪਿੰਡਾਂ ਦੀ ਚੋਣ ਕਰਨ ਵਿੱਚ ਖ਼ੁਦਮੁਖਤਿਆਰੀ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਨਾਂ ਨੂੰ ਜ਼ਮੀਨੀ ਹਕੀਕਤਾਂ ਦਾ ਬਿਹਤਰ ਗਿਆਨ ਹੰਦਾ ਹੈ। ਇਸ ਦੇ ਨਾਲ ਹੀ ਉਨਾਂ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੇ ਦਾਇਰੇ ਨੂੰ ਵਧਾਉਣ ਲਈ ਕਿਹਾ, ਜਿਸ ਨਾਲ ਰਾਜਾਂ ਨੂੰ ਸਥਾਨਕ ਜਰੂਰਤਾਂ ਦੇ ਅਧਾਰ ‘ਤੇ ਵਿਕਾਸ ਕਾਰਜਾਂ ਦੀ ਚੋਣ ਬਾਰੇ ਫੈਸਲਾ ਲੈਣ ਦੀ ਖੁੱਲ ਹੋਵੇ। ਉਨਾਂ ਅੱਗੇ ਬੇਨਤੀ ਕੀਤੀ ਕਿ ਚੁਣੇ ਗਏ ਪਿੰਡਾਂ ਲਈ ਪ੍ਰਸ਼ਾਸਕੀ ਖ਼ਰਚੇ ਪਹਿਲਾਂ ਤੋਂ ਜਾਰੀ ਕੀਤੇ ਜਾਣ ਤਾਂ ਜੋ ਜਰੂਰੀ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾ ਸਕਣ।

ਕੈਬਨਿਟ ਮੰਤਰੀ ਨੇ ਹੁਨਰ ਵਿਕਾਸ ਪ੍ਰੋਜੈਕਟਾਂ ਦੀ ਗ੍ਰਾਂਟ ਅਤੇ ਸਹਾਇਤਾ ਕੰਪੋਨੈਂਟ ਨੂੰ ਦਰਪੇਸ਼ ਸਮੱਸਿਆਵਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਬਹੁਤ ਸਮਾਂ ਲਗਦਾ ਹੈ। ਮੌਜੂਦਾ ਸ਼ਰਤਾਂ ਮੁਤਾਬਿਕ ਨਵਾਂ ਫੰਡ ਉਦੋਂ ਤੱਕ ਜਾਰੀ ਕਰਨ ਨਹੀਂ ਹੰਦਾ ਜਦੋਂ ਤੱਕ ਪਿਛਲੀ ਕਿਸ਼ਤ ਦਾ 75 ਫੀਸਦ ਵਰਤਿਆ ਨਾ ਗਿਆ ਹੋਵੇ, ਜੋ ਅਕਸਰ ਪ੍ਰੋਜੈਕਟ ਦੇ ਲਾਗੂ ਹੋਣ ਵਿੱਚ ਦੇਰੀ ਦਾ ਕਾਰਨ ਬਣਦੀ ਹੈ। ਉਨਾਂ ਭਾਰਤ ਸਰਕਾਰ ਨੂੰ ਇਸ ਸ਼ਰਤ ਵਿੱਚ ਖਾਸ ਕਰਕੇ ਚੋਣਾਂ ਦੌਰਾਨ, ਢਿੱਲ ਦੇਣ ਲਈ ਵੀ ਅਪੀਲ ਕੀਤੀ ਕਿਉਂਕਿ ਇਸ ਸਮੇਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਪ੍ਰੋਜੈਕਟ ਲਾਗੂ ਕਰਨ ਦੀ ਰਫ਼ਤਾਰ ਨੂੰ ਮੱਠਾ ਕਰ ਦਿੰਦਿਆਂ ਹਨ।

ਇੱਕ ਹੋਰ ਅਹਿਮ ਮੰਗ ਉਭਾਰਦਿਆਂ ਮੰਤਰੀ ਨੇ ਕਿਹਾ ਕਿ ਲਾਭਪਾਤਰੀਆਂ ਲਈ ਵਿੱਤੀ ਸਹਾਇਤਾ ਨੂੰ 50,000 ਤੋਂ ਵਧਾ ਕੇ 1,00,000 ਕੀਤਾ ਜਾਵੇ ਕਿਉਂਕਿ ਮੌਜੂਦਾ ਰਕਮ ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ ਵਰਗੀਆਂ ਹੋਰ ਯੋਜਨਾਵਾਂ ਦੇ ਮੁਕਾਬਲੇ ਨਾਕਾਫੀ ਹੈ। ਉਨਾਂ ਇਹ ਵੀ ਬੇਨਤੀ ਕੀਤੀ ਕਿ ਇਸ ਵਿੱਤੀ ਸਹਾਇਤਾ ਨੂੰ ਕਰਜ਼ੇ ਦੇ ਹਿੱਸੇ ਤੋਂ ਵੱਖ ਰੱਖਿਆ ਜਾਵੇ, ਕਿਉਂਕਿ ਬਹੁਤ ਸਾਰੇ ਲਾਭਪਾਤਰੀ ਆਰਥਿਕ ਤੌਰ ‘ਤੇ ਕਮਜੋਰ ਵਰਗ ਨਾਲ ਸਬੰਧਤ ਹਨ ਜਿਨਾਂ ਨੂੰ ਕਰਜ਼ਾ ਲੈਣ ਲਈ ਢੁਕਵੇਂ ਅਸਾਸਿਆਂ ਦੀ ਘਾਟ ਰਹਿੰਦੀ ਹੈ।

ਉਨਾਂ ਪੰਜਾਬ ਲਈ ਵਿੱਤੀ ਘਾਟ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਯੋਜਨਾ ਦੇ ਤਹਿਤ 3,293 ਪਿੰਡ ਚੁਣੇ ਗਏ ਸਨ, ਜਿਨਾਂ ਦੀ ਕੁੱਲ ਬਕਾਇਆ ਰਕਮ 684 ਕਰੋੜ ਰੁਪਏ ਹੈ। ਜਦਕਿ ਭਾਰਤ ਸਰਕਾਰ ਤੋਂ ਹੁਣ ਤੱਕ ਸਿਰਫ 61 ਕਰੋੜ ਰੁਪਏ ਹੀ ਪ੍ਰਾਪਤ ਹੋਏ ਹਨ, ਜਿਸ ਵਿੱਚ ਦੋ ਮਹੀਨੇ ਪਹਿਲਾਂ ਪ੍ਰਾਪਤ ਹੋਏ 40 ਕਰੋੜ ਰੁਪਏ ਵੀ ਸ਼ਾਮਲ ਹਨ, ਜਿਸ ਨਾਲ ਇਹ ਕਵਰੇਜ ਸਿਰਫ 365 ਪਿੰਡਾਂ ਤੱਕ ਸੀਮਤ ਹੋ ਕੇ ਰਹਿ ਗਈ । ਉਨਾਂ ਭਾਰਤ ਸਰਕਾਰ ਨੂੰ ਜੋਰਦਾਰ ਅਪੀਲ ਕੀਤੀ ਕਿ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਬਕਾਇਆ 583 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ।

ਕੈਬਨਿਟ ਮੰਤਰੀ ਨੇ ਆਸ ਪ੍ਰਗਟਾਈ ਕਿ ਭਾਰਤ ਸਰਕਾਰ ਇਨਾਂ ਮੰਗਾਂ ‘ਤੇ ਸਕਾਰਾਤਮਕ ਤੌਰ ‘ਤੇ ਵਿਚਾਰ ਕਰੇਗੀ, ਜਿਸ ਨਾਲ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਨੇ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਾਸ਼ੀਏ ‘ਤੇ ਧੱਕੇ ਵਰਗਾਂ ਲਈ ਅਣਥੱਕ ਯਤਨ ਕਰਨ ਲਈ ਵਚਨਬੱਧ ਹੈ।

ਘਰ ‘ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਜਣੇ ਆਏ ਹੇਠਾਂ

0

ਘਰ ‘ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਜਣੇ ਆਏ ਹੇਠਾਂ

ਤਰਨਤਾਰਨ, 9 ਫਰਵਰੀ 2025 – ਤਰਨਤਾਰਨ ਦੇ ਪਿੰਡ ਸਭਰਾ ‘ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਘਰ ‘ਚ ਰੱਖੇ ਸਹਿਜ ਪਾਠ ਦੇ ਭੋਗ ਮੌਕੇ ਘਰ ਦੀ ਛੱਤ ਡਿੱਗ ਗਈ, ਜਿੱਥੇ 20 ਤੋਂ 22 ਜਣੇ ਘਰ ਦੀ ਛੱਤ ਹੇਠਾਂ ਆ ਗਏ ਅਤੇ ਇਕ ਔਰਤ ਤੇ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਰਭਜਨ ਸਿੰਘ ਉਰਫ ਲਵਲੀ ਪੁੱਤਰ ਭਗਵਾਨ ਸਿੰਘ ਦੇ ਘਰ ਵਿਖੇ ਸਹਿਜ ਪਾਠ ਦਾ ਭੋਗ ਸੀ ਅਤੇ ਅਨੇਕਾਂ ਲੋਕ ਉਨ੍ਹਾਂ ਦੇ ਘਰ ਆਏ ਹੋਏ ਸਨ।

ਇਹ ਵੀ ਪੜ੍ਹੋ: ਮੋਹਾਲੀ ਵਿੱਚ 5 ਨਕਲੀ ਪੁਲਿਸ ਵਾਲੇ ਗ੍ਰਿਫ਼ਤਾਰ: ਸਿਵਲ ਡਰੈੱਸ ਵਿੱਚ ਕਰਦੇ ਸੀ ਛਾਪੇਮਾਰੀ

ਦੱਸਿਆ ਜਾ ਰਿਹਾ ਹੈ ਕਿ ਘਰ ਦੀ ਛੱਤ ‘ਤੇ ਟੈਂਟ ਲਗਾ ਕੇ ਲੋਕ ਛੱਤ ‘ਤੇ ਬੈਠੇ ਹੋਏ ਸਨ ਅਤੇ ਛੱਤ ਕਾਫ਼ੀ ਪੁਰਾਣੀ ਸੀ ਜਿਸ ਕਾਰਨ ਉਹ ਡਿੱਗ ਗਈ ਅਤੇ 20 ਤੋਂ 22 ਜਣੇ ਛੱਤ ਦੇ ਹੇਠਾਂ ਆ ਗਏ ਤੇ ਇਕ ਦੀ ਔਰਤ ਅਤੇ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਦੌਰਾਨ ਲੋਕਾਂ ਦਾ ਚੀਕ-ਚਿਹਾੜਾ ਪੈ ਗਿਆ ਅਤੇ ਮੌਕੇ ‘ਤੇ ਐਬੂਲੈਂਸ ਬੁਲਾ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਮੋਹਾਲੀ ਵਿੱਚ 5 ਨਕਲੀ ਪੁਲਿਸ ਵਾਲੇ ਗ੍ਰਿਫ਼ਤਾਰ: ਸਿਵਲ ਡਰੈੱਸ ਵਿੱਚ ਕਰਦੇ ਸੀ ਛਾਪੇਮਾਰੀ

0

ਮੋਹਾਲੀ ਵਿੱਚ 5 ਨਕਲੀ ਪੁਲਿਸ ਵਾਲੇ ਗ੍ਰਿਫ਼ਤਾਰ: ਸਿਵਲ ਡਰੈੱਸ ਵਿੱਚ ਕਰਦੇ ਸੀ ਛਾਪੇਮਾਰੀ

– ਲੋਕਾਂ ਨੂੰ ਡਰਾ ਕੇ ਵਸੂਲਦੇ ਸਨ ਪੈਸੇ

ਮੋਹਾਲੀ, 9 ਫਰਵਰੀ 2025 – ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ਵਿੱਚ ਇੱਕ ਗਿਰੋਹ ਫ਼ਰਜ਼ੀ ਪੁਲਿਸ ਮੁਲਾਜ਼ਮਾਂ ਵੱਜੋਂ ਸਰਗਰਮ ਸੀ। ਇਹ ਲੋਕ ਸਿਵਲ ਡਰੈੱਸ ਵਿੱਚ ਛਾਪੇਮਾਰੀ ਕਰਦੇ ਸਨ। ਉਹ ਲੋਕਾਂ ਨੂੰ ਧਮਕੀ ਦੇ ਕੇ ਉਨ੍ਹਾਂ ਤੋਂ ਪੈਸੇ ਵੀ ਵਸੂਲਦੇ ਸਨ। ਪੁਲਿਸ ਨੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸਾਰੇ ਦੋਸ਼ੀ ਘੜੂੰਆਂ, ਨਯਾਗਾਓਂ ਅਤੇ ਸੈਕਟਰ-68, ਮੋਹਾਲੀ ਜ਼ਿਲ੍ਹੇ ਦੇ ਵਸਨੀਕ ਹਨ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਫੇਜ਼-8 ਥਾਣਾ ਇੰਚਾਰਜ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ: 10ਵੀਂ ਜਮਾਤ ਦਾ ਵਿਦਿਆਰਥੀ ਪਿਸਤੌਲ ਸਮੇਤ ਗ੍ਰਿਫ਼ਤਾਰ: ਸੋਸ਼ਲ ਮੀਡੀਆ ਤੋਂ ਸਿੱਖ ਕੇ ਘਰੇ ਹੀ ਬਣਾਉਂਦਾ ਸੀ ਕੱਟੇ

ਕੁੰਭੜਾ ਨਿਵਾਸੀ ਕੁਲਦੀਪ ਸਿੰਘ ਨੇ ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਉਸਨੇ ਦੱਸਿਆ ਕਿ ਉਸਦੀ ਇੱਕ ਮੋਬਾਈਲ ਦੀ ਦੁਕਾਨ ਹੈ। ਦੋਸ਼ੀ 5 ਤਰੀਕ ਨੂੰ ਉਸਦੀ ਦੁਕਾਨ ‘ਤੇ ਆਏ। ਕੁੱਲ ਪੰਜ ਲੋਕ ਸਨ। ਉਸਨੇ ਆਪਣੇ ਆਪ ਨੂੰ ਇੱਕ ਪੁਲਿਸ ਅਧਿਕਾਰੀ ਵਜੋਂ ਪੇਸ਼ ਦੱਸਿਆ। ਉਸਨੇ ਇਹ ਵੀ ਕਿਹਾ ਕਿ ਉਸਨੂੰ ਪਤਾ ਲੱਗਾ ਹੈ ਕਿ ਤੁਸੀਂ ਚੋਰੀ ਕੀਤੇ ਮੋਬਾਈਲ ਫੋਨ ਖਰੀਦਦੇ ਹੋ।

ਉਸਨੇ ਇਹ ਵੀ ਕਿਹਾ ਕਿ ਉਹ ਤੁਹਾਡੇ ਵਿਰੁੱਧ ਅਜਿਹਾ ਕੇਸ ਦਾਇਰ ਕਰੇਗਾ ਕਿ ਤੂੰ ਦੁਬਾਰਾ ਕਾਰੋਬਾਰ ਨਹੀਂ ਕਰ ਸਕੇਗਾ। ਤੂੰ ਆਪਣੀ ਪੂਰੀ ਜ਼ਿੰਦਗੀ ਜੇਲ੍ਹ ਵਿੱਚ ਬਿਤਾਏਂਗਾ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਤੋਂ ਜ਼ਬਰਦਸਤੀ ਵੀਹ ਹਜ਼ਾਰ ਰੁਪਏ ਅਤੇ ਤਿੰਨ ਮੋਬਾਈਲ ਫੋਨ ਖੋਹ ਲਏ। ਇਸ ਤੋਂ ਬਾਅਦ ਉਸਨੇ ਤੁਰੰਤ ਪੁਲਿਸ ਨੂੰ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਚਰਨਜੀਤ ਸਿੰਘ, ਗਿਆਨ ਚੰਦ ਅਤੇ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

10ਵੀਂ ਜਮਾਤ ਦਾ ਵਿਦਿਆਰਥੀ ਪਿਸਤੌਲ ਸਮੇਤ ਗ੍ਰਿਫ਼ਤਾਰ: ਸੋਸ਼ਲ ਮੀਡੀਆ ਤੋਂ ਸਿੱਖ ਕੇ ਘਰੇ ਹੀ ਬਣਾਉਂਦਾ ਸੀ ਕੱਟੇ

0

10ਵੀਂ ਜਮਾਤ ਦਾ ਵਿਦਿਆਰਥੀ ਪਿਸਤੌਲ ਸਮੇਤ ਗ੍ਰਿਫ਼ਤਾਰ: ਸੋਸ਼ਲ ਮੀਡੀਆ ਤੋਂ ਸਿੱਖ ਕੇ ਘਰੇ ਹੀ ਬਣਾਉਂਦਾ ਸੀ ਕੱਟੇ

ਜਲੰਧਰ, 9 ਫਰਵਰੀ 2025 – ਜਲੰਧਰ ਵਿੱਚ ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਨੇ 10ਵੀਂ ਜਮਾਤ ਵਿੱਚ ਪੜ੍ਹਦੇ ਇੱਕ ਨਾਬਾਲਗ ਨੂੰ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨਾਬਾਲਗ ਕੋਲੋਂ ਕੁੱਲ 10 ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਲੋਕਾਂ ਨੂੰ ਦੇਸੀ ਪਿਸਤੌਲ ਸਪਲਾਈ ਕਰਨ ਲਈ ਇਲਾਕੇ ਵਿੱਚ ਘੁੰਮ ਰਿਹਾ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਘਾਹ ਮੰਡੀ ਨੇੜੇ ਗ੍ਰਿਫ਼ਤਾਰ ਕਰ ਲਿਆ। ਨਾਬਾਲਗ ਕੋਟ ਮੁਹੱਲਾ ਦਾ ਰਹਿਣ ਵਾਲਾ ਹੈ। ਉਸਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।

ਇਹ ਵੀ ਪੜ੍ਹੋ: ਡੱਲੇਵਾਲ ਦੀ ਸਿਹਤ ਸਬੰਧੀ ਵੱਡੀ ਆਈ ਸਾਹਮਣੇ ਅਪਡੇਟ, ਜ਼ਿਆਦਾਤਰ ਨਾੜੀਆਂ ਬਲਾਕ

ਵੇਰਵੇ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦਾ ਇਕ ਵਿਅਕਤੀ ਗੈਰ-ਕਾਨੂੰਨੀ ਦੇਸੀ ਪਿਸਤੌਲ, ਜਿਸ ਨੂੰ ਆਮ ਤੌਰ ‘ਤੇ ਦੇਸੀ ਕੱਟਾ ਕਿਹਾ ਜਾਂਦਾ ਹੈ, ਦੇ ਨਿਰਮਾਣ ਵਿੱਚ ਸ਼ਾਮਲ ਹੈ। ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਪੁਲਸ ਨੇ ਜਾਲ ਵਿਛਾ ਕੇ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਗਿਆਨੀ ਵਾਸੀ ਕੋਟ ਮੁਹੱਲਾ, ਜਲੰਧਰ ਵਜੋਂ ਕੀਤੀ ਹੈ, ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਹਰਜਿੰਦਰ ਨਾਬਾਲਗ ਹੈ ਅਤੇ ਲੰਬੇ ਸਮੇਂ ਤੋਂ ਇਸ ਕਾਰੋਬਾਰ ਨਾਲ ਜੁੜਿਆ ਹੋਇਆ ਹੈ ਅਤੇ ਉਸ ਦੇ ਅੱਗੇ ਅਤੇ ਪਿਛਲੇ ਸੰਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ 10 ਦੇਸੀ ਪਿਸਤੌਲ (ਦੇਸੀ ਕੱਟਾ), ਇਕ ਲੋਹੇ ਦੀ ਕਟਿੰਗ ਮਸ਼ੀਨ, ਇਕ ਡਰਿੱਲ ਮਸ਼ੀਨ, ਪਿਸਤੌਲ ਦੇ ਗੈਰ-ਕਾਨੂੰਨੀ ਨਿਰਮਾਣ ਲਈ ਵਰਤੇ ਜਾਂਦੇ ਵੱਖ-ਵੱਖ ਸੰਦ ਅਤੇ ਬਿਨਾਂ ਰਜਿਸਟਰਡ ਨੰਬਰ ਪਲੇਟ ਤੋਂ ਐਕਟਿਵਾ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਐੱਫ਼. ਆਈ. ਆਰ. ਨੰ. 8 ਮਿਤੀ 9 ਫਰਵਰੀ ਧਾਰਾ: 25(8), 25(1)ਏ.ਏ.-54-59, ਅਸਲਾ ਐਕਟ ਤਹਿਤ ਥਾਣਾ ਡਿਵੀਜ਼ਨ ਨੰ: 5, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਡੱਲੇਵਾਲ ਦੀ ਸਿਹਤ ਸਬੰਧੀ ਵੱਡੀ ਆਈ ਸਾਹਮਣੇ ਅਪਡੇਟ, ਜ਼ਿਆਦਾਤਰ ਨਾੜੀਆਂ ਬਲਾਕ

0
Speaking on the Supreme Court's decision, farmer leader Dallewal said this

ਡੱਲੇਵਾਲ ਦੀ ਸਿਹਤ ਸਬੰਧੀ ਵੱਡੀ ਆਈ ਸਾਹਮਣੇ ਅਪਡੇਟ, ਜ਼ਿਆਦਾਤਰ ਨਾੜੀਆਂ ਬਲਾਕ

– ਲੱਤਾਂ ਵਿੱਚ ਡ੍ਰਿੱਪ ਲਾਉਣ ਦੀ ਕੋਸ਼ਿਸ਼

ਖਨੌਰੀ, 9 ਫਰਵਰੀ 2025 – ਖਨੌਰੀ ਬਾਰਡਰ ’ਤੇ 26 ਨਵੰਬਰ 2024 ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਦੇ 75ਵੇਂ ਦਿਨ ’ਚ ਪੁੱਜੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਮੁੜ ਨਾਜ਼ੁਕ ਬਣਦੀ ਜਾ ਰਹੀ ਹੈ। ਪਿਛਲੇ 5 ਦਿਨਾਂ ਤੋਂ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੇਣ ’ਚ ਮੁਸ਼ਕਲ ਆ ਰਹੀ ਹੈ ਕਿਉਂਕਿ ਡਾਕਟਰਾਂ ਨੂੰ ਡਰਿੱਪ ਲਗਾਉਣ ਲਈ ਨਾੜ ਨਹੀਂ ਦਿਖ ਰਹੀ ਹੈ ਅਤੇ ਉਨ੍ਹਾਂ ਦਾ ਇਲਾਜ ਨਾ ਦੇ ਬਰਾਬਰ ਚੱਲ ਰਿਹਾ ਹੈ।

ਡੱਲੇਵਾਲ ਦੇ ਹੱਥਾਂ ਦੀਆਂ ਜ਼ਿਆਦਾਤਰ ਨਾੜਾਂ ਬੰਦ ਹੋ ਗਈਆਂ ਹਨ। ਡਾਕਟਰ ਉਨ੍ਹਾਂ ਨੂੰ ਲੱਤਾਂ ਦੀਆਂ ਨਾੜੀਆਂ ਰਾਹੀਂ ਡਰਿੱਪ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਕਿਸਾਨ ਨੇਤਾ ਕਾਕਾ ਸਿੰਘ ਕੋਟੜਾ, ਜਸਵੀਰ ਸਿੰਘ ਸਿੱਧੂਪੁਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਕਿਸਾਨ ਦੇ ਪਰਿਵਾਰ ਨੂੰ ਸਹਾਇਤਾ ਦਿੱਤੀ ਜਾਵੇ।

ਇਹ ਵੀ ਪੜ੍ਹੋ: ਟਰੰਪ ਨੇ ਬਿਡੇਨ ‘ਤੇ ਗੁਪਤ ਅਮਰੀਕੀ ਫਾਈਲਾਂ ਦੇਖਣ ‘ਤੇ ਲਾਈ ਪਾਬੰਦੀ, ਪੜ੍ਹੋ ਵੇਰਵਾ

ਕਿਸਾਨਾਂ ਵੱਲੋਂ ਖ਼ਨੌਰੀ ਬਾਰਡਰ ’ਤੇ ਜ਼ੋਰਦਾਰ ਰੋਸ ਰੈਲੀ ਕੀਤੀ ਗਈ ਅਤੇ 11, 12 ਅਤੇ 13 ਤਾਰੀਖ਼ ਦੀਆਂ ਮਹਾਪੰਚਾਇਤਾਂ ਲਈ ਤਿਆਰੀਆਂ ਕੀਤੀਆਂ ਗਈਆਂ। ਕਿਸਾਨਾਂ ਦਾ ਕਹਿਣਾਂ ਹੈ ਕਿ ਮੋਦੀ ਨੂੰ ਝੁਕਣ ਲਈ ਮਜਬੂਰ ਹੋਣਾ ਪਵੇਗਾ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ। ਇਸ ਮੌਕੇ ਪਵਿੱਤਰ ਜਲ ਯਾਤਰਾ ਦੇ ਚੌਥੇ ਪੜਾਅ ਤਹਿਤ ਹਰਿਆਣਾ ਦੇ ਕਿਸਾਨ ਆਪਣੇ ਖੇਤਾਂ ਦੇ ਟਿਊਬਵੈੱਲਾਂ ਤੋਂ ਪਾਣੀ ਲੈ ਕੇ 10 ਫਰਵਰੀ ਨੂੰ ਦਾਤਾ ਸਿੰਘ ਵਾਲਾ ਖਨੌਰੀ ਕਿਸਾਨ ਮੋਰਚਾ ਵਿਖੇ ਪਹੁੰਚਣਗੇ।

ਟਰੰਪ ਨੇ ਬਿਡੇਨ ‘ਤੇ ਗੁਪਤ ਅਮਰੀਕੀ ਫਾਈਲਾਂ ਦੇਖਣ ‘ਤੇ ਲਾਈ ਪਾਬੰਦੀ, ਪੜ੍ਹੋ ਵੇਰਵਾ

0

ਟਰੰਪ ਨੇ ਬਿਡੇਨ ‘ਤੇ ਗੁਪਤ ਅਮਰੀਕੀ ਫਾਈਲਾਂ ਦੇਖਣ ‘ਤੇ ਲਾਈ ਪਾਬੰਦੀ, ਪੜ੍ਹੋ ਵੇਰਵਾ

ਨਵੀਂ ਦਿੱਲੀ, 9 ਫਰਵਰੀ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਜੋਅ ਬਿਡੇਨ ਦੀ ਸੁਰੱਖਿਆ ਮਨਜ਼ੂਰੀ (ਖੁਫੀਆ ਜਾਣਕਾਰੀ ਤੱਕ ਪਹੁੰਚ) ਰੱਦ ਕਰ ਦਿੱਤੀ ਹੈ। ਟਰੰਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਕਿਹਾ ਕਿ ਬਿਡੇਨ ਨੂੰ ਗੁਪਤ ਜਾਣਕਾਰੀ ਤੱਕ ਪਹੁੰਚ ਜਾਰੀ ਰੱਖਣ ਦੀ ਕੋਈ ਲੋੜ ਨਹੀਂ ਹੈ।

ਟਰੰਪ ਨੇ ਕਿਹਾ – ਅਸੀਂ ਬਾਈਡਨ ਦੀ ਸੁਰੱਖਿਆ ਮਨਜ਼ੂਰੀ ਰੱਦ ਕਰ ਰਹੇ ਹਾਂ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਖੁਫੀਆ ਜਾਣਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਰੋਕ ਰਹੇ ਹਾਂ। ਦੱਸ ਦਈਏ ਕਿ 2021 ਵਿੱਚ ਰਾਸ਼ਟਰਪਤੀ ਬਣਨ ਤੋਂ ਬਾਅਦ ਬਿਡੇਨ ਨੇ ਟਰੰਪ ਨਾਲ ਵੀ ਅਜਿਹਾ ਹੀ ਕੀਤਾ। ਟਰੰਪ ਨੇ ਦਾਅਵਾ ਕੀਤਾ ਕਿ ਨਿਆਂ ਵਿਭਾਗ ਦੀ ਇੱਕ ਰਿਪੋਰਟ ਤੋਂ ਪਤਾ ਚੱਲਿਆ ਹੈ ਕਿ ਬਿਡੇਨ ਦੀ ਯਾਦਦਾਸ਼ਤ ਕਮਜ਼ੋਰ ਸੀ। ਅਜਿਹੀ ਸਥਿਤੀ ਵਿੱਚ, ਉਨ੍ਹਾਂ ‘ਤੇ ਸੰਵੇਦਨਸ਼ੀਲ ਜਾਣਕਾਰੀ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਟਰੰਪ ਨੇ ਲਿਖਿਆ- ਮੈਂ ਹਮੇਸ਼ਾ ਸਾਡੀ ਰਾਸ਼ਟਰੀ ਸੁਰੱਖਿਆ ਦੀ ਰੱਖਿਆ ਕਰਾਂਗਾ।

ਇਹ ਵੀ ਪੜ੍ਹੋ: ਛੱਤੀਸਗੜ੍ਹ ਵਿੱਚ 12 ਨਕਸਲੀ ਢੇਰ: ਨੈਸ਼ਨਲ ਪਾਰਕ ਖੇਤਰ ‘ਚ ਫੋਰਸ ਅਤੇ ਮਾਓਵਾਦੀਆਂ ਵਿਚਕਾਰ ਹੋਇਆ ਮੁਕਾਬਲਾ

ਹੂਰ ਰਿਪੋਰਟ ਫਰਵਰੀ 2024 ਵਿੱਚ ਆਈ ਸੀ। ਇਹ ਕਿਹਾ ਗਿਆ ਸੀ ਕਿ ਬਿਡੇਨ ਆਪਣੇ ਪੁੱਤਰ ਦੀ ਮੌਤ ਦੇ ਸਾਲ ਅਤੇ ਬਰਾਕ ਓਬਾਮਾ ਦੇ ਉਪ ਰਾਸ਼ਟਰਪਤੀ ਵਜੋਂ ਆਪਣੇ ਕਾਰਜਕਾਲ ਦੌਰਾਨ ਕਈ ਮਹੱਤਵਪੂਰਨ ਘਟਨਾਵਾਂ ਨੂੰ ਭੁੱਲ ਗਏ ਸਨ। ਹਾਲਾਂਕਿ, ਫਿਰ ਬਿਡੇਨ ਨੇ ਇਸ ਰਿਪੋਰਟ ਨੂੰ ਰੱਦ ਕਰ ਦਿੱਤਾ।

ਟਰੰਪ ਨੇ ਲਿਖਿਆ- ਬਿਡੇਨ ਨੇ 2021 ਵਿੱਚ ਇੱਕ ਮਿਸਾਲ ਕਾਇਮ ਕੀਤੀ। ਫਿਰ ਉਸਨੇ ਖੁਫੀਆ ਭਾਈਚਾਰੇ ਨੂੰ ਸੰਯੁਕਤ ਰਾਜ ਦੇ 45ਵੇਂ ਰਾਸ਼ਟਰਪਤੀ (ਟਰੰਪ) ਦੀ ਸੁਰੱਖਿਆ ਪ੍ਰਵਾਨਗੀ ਰੱਦ ਕਰਨ ਦਾ ਹੁਕਮ ਦਿੱਤਾ। ਜਦੋਂ ਕਿ ਇਹ ਸਾਬਕਾ ਰਾਸ਼ਟਰਪਤੀਆਂ ਨੂੰ ਦਿੱਤਾ ਗਿਆ ਸ਼ਿਸ਼ਟਾਚਾਰ ਹੈ।

ਇਹ ਪਹਿਲੀ ਵਾਰ ਸੀ ਜਦੋਂ ਕਿਸੇ ਸਾਬਕਾ ਰਾਸ਼ਟਰਪਤੀ ਦੀ ਸੁਰੱਖਿਆ ਮਨਜ਼ੂਰੀ ਨੂੰ ਰੋਕਿਆ ਗਿਆ ਸੀ। ਬਿਡੇਨ ਨੇ ਕਿਹਾ ਸੀ ਕਿ ਇਹ ਕਦਮ ਟਰੰਪ ਦੇ ਵਿਵਹਾਰ ਕਾਰਨ ਚੁੱਕਿਆ ਗਿਆ ਹੈ। ਉਨ੍ਹਾਂ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਬਾਈਡਨ ਨੇ ਕਿਹਾ – ਟਰੰਪ ਨੂੰ ਸੁਰੱਖਿਆ ਮਨਜ਼ੂਰੀ ਦੇਣ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਦਾ ਹੁਣ ਕੋਈ ਵਜੂਦ ਨਹੀਂ ਹੈ, ਸਿਵਾਏ ਇਸਦੇ ਕਿ ਉਹ ਮੁਸੀਬਤ ਪੈਦਾ ਕਰ ਸਕਦੇ ਹਨ।

ਸੁਰੱਖਿਆ ਕਲੀਅਰੈਂਸ ਪ੍ਰਾਪਤ ਕਰਨ ਦਾ ਕੀ ਅਰਥ ਹੈ ? ਅਮਰੀਕੀ ਰਾਸ਼ਟਰਪਤੀਆਂ ਨੂੰ ਸੁਰੱਖਿਆ ਕਲੀਅਰੈਂਸ ਦੀ ਲੋੜ ਨਹੀਂ ਹੁੰਦੀ ਅਤੇ ਉਨ੍ਹਾਂ ਦੇ ਅਹੁਦੇ ਦੇ ਕਾਰਨ ਉਨ੍ਹਾਂ ਕੋਲ ਖੁਫੀਆ ਜਾਣਕਾਰੀ ਤੱਕ ਪਹੁੰਚ ਹੁੰਦੀ ਹੈ। ਸਾਬਕਾ ਰਾਸ਼ਟਰਪਤੀਆਂ ਨੂੰ ਰਵਾਇਤੀ ਤੌਰ ‘ਤੇ ਖੁਫੀਆ ਜਾਣਕਾਰੀਆਂ ਮਿਲਦੀਆਂ ਰਹੀਆਂ ਹਨ, ਹਾਲਾਂਕਿ ਉਨ੍ਹਾਂ ਤੱਕ ਪਹੁੰਚ ਮੌਜੂਦਾ ਰਾਸ਼ਟਰਪਤੀ ਦੇ ਵਿਵੇਕ ‘ਤੇ ਨਿਰਭਰ ਕਰਦੀ ਹੈ।

ਸੁਰੱਖਿਆ ਕਲੀਅਰੈਂਸ ਸਾਬਕਾ ਰਾਸ਼ਟਰਪਤੀਆਂ ਨੂੰ ਦੁਨੀਆ ਵਿੱਚ ਕੀ ਹੋ ਰਿਹਾ ਹੈ, ਖਾਸ ਕਰਕੇ ਉਨ੍ਹਾਂ ਦੇਸ਼ਾਂ ਬਾਰੇ ਖੁਫੀਆ ਜਾਣਕਾਰੀ ਪ੍ਰਾਪਤ ਕਰਨ ਦੀ ਆਗਿਆ ਦਿੰਦੀ ਹੈ ਜੋ ਅਮਰੀਕੀ ਹਿੱਤਾਂ ਨਾਲ ਜੁੜੇ ਹੋਏ ਹਨ। ਇਹ ਉਹਨਾਂ ਨੂੰ ਇਹ ਸਮਝਣ ਵਿੱਚ ਵੀ ਮਦਦ ਕਰਦਾ ਹੈ ਕਿ ਦੁਨੀਆ ਵਿੱਚ ਕਿਹੜੇ ਖ਼ਤਰੇ ਪੈਦਾ ਹੋ ਸਕਦੇ ਹਨ।

ਛੱਤੀਸਗੜ੍ਹ ਵਿੱਚ 12 ਨਕਸਲੀ ਢੇਰ: ਨੈਸ਼ਨਲ ਪਾਰਕ ਖੇਤਰ ‘ਚ ਫੋਰਸ ਅਤੇ ਮਾਓਵਾਦੀਆਂ ਵਿਚਕਾਰ ਹੋਇਆ ਮੁਕਾਬਲਾ

0

ਛੱਤੀਸਗੜ੍ਹ ਵਿੱਚ 12 ਨਕਸਲੀ ਢੇਰ: ਨੈਸ਼ਨਲ ਪਾਰਕ ਖੇਤਰ ‘ਚ ਫੋਰਸ ਅਤੇ ਮਾਓਵਾਦੀਆਂ ਵਿਚਕਾਰ ਹੋਇਆ ਮੁਕਾਬਲਾ

ਛੱਤੀਸਗੜ੍ਹ, 9 ਫਰਵਰੀ 2025 – ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ‘ਤੇ ਹੋਏ ਮੁਕਾਬਲੇ ਵਿੱਚ ਜਵਾਨਾਂ ਨੇ 12 ਨਕਸਲੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਮੁਕਾਬਲੇ ਦੀ ਪੁਸ਼ਟੀ ਬਸਤਰ ਦੇ ਆਈਜੀ ਸੁੰਦਰਰਾਜ ਪੀ ਨੇ ਕੀਤੀ ਹੈ। 3-4 ਸੈਨਿਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਮੁਕਾਬਲਾ ਬੀਜਾਪੁਰ ਦੇ ਨੈਸ਼ਨਲ ਪਾਰਕ ਖੇਤਰ ਵਿੱਚ ਹੋਇਆ। ਮੁਕਾਬਲੇ ਤੋਂ ਬਾਅਦ ਸਰਚ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ: ਦਿੱਲੀ ਦੀ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਸੁੰਦਰਰਾਜ ਪੀ ਨੇ ਕਿਹਾ ਕਿ ਮਾਓਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੋਰਸ ਨੂੰ ਮੌਕੇ ‘ਤੇ ਭੇਜਿਆ ਗਿਆ। ਅੱਜ ਸਵੇਰ ਤੋਂ ਹੀ ਰੁਕ-ਰੁਕ ਕੇ ਗੋਲੀਬਾਰੀ ਹੋ ਰਹੀ ਹੈ। ਬੀਜਾਪੁਰ ਡੀਆਰਜੀ, ਐਸਟੀਐਫ ਅਤੇ ਬਸਤਰ ਫਾਈਟਰਜ਼ ਦੇ ਜਵਾਨਾਂ ਨੇ ਨਕਸਲੀਆਂ ਨੂੰ ਘੇਰ ਲਿਆ ਹੈ।

ਇਸ ਦੌਰਾਨ, ਡੀਆਈਜੀ ਕਮਲੋਚਨ ਕਸ਼ਯਪ ਨੇ ਕਿਹਾ ਕਿ ਜਵਾਨਾਂ ਨਾਲ ਅਜੇ ਸੰਪਰਕ ਨਹੀਂ ਹੋਇਆ ਹੈ। ਇਹ ਇੱਕ ਵੱਡਾ ਆਪ੍ਰੇਸ਼ਨ ਹੈ। ਅਸੀਂ ਸਹੀ ਗਿਣਤੀ ਨਹੀਂ ਦੱਸ ਸਕਦੇ, ਪਰ ਇਹ ਪੱਕਾ ਹੈ ਕਿ ਨਕਸਲੀਆਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। ਨਕਸਲੀਆਂ ਦੀ ਮੌਤ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।

ਦਿੱਲੀ ਦੀ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

0

ਦਿੱਲੀ ਦੀ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

– ਆਤਿਸ਼ੀ ਨੇ LG ਵੀਕੇ ਸਕਸੈਨਾ ਨੂੰ ਸੌਂਪਿਆ ਆਪਣਾ ਅਸਤੀਫਾ

ਨਵੀਂ ਦਿੱਲੀ, 9 ਫਰਵਰੀ 2025 – ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਬਹੁਮਤ ਹਾਸਲ ਕਰ ਲਿਆ ਹੈ। ਬਹੁਮਤ ਦਾ ਅੰਕੜਾ 36 ਹੈ। ਭਾਜਪਾ 70 ਵਿੱਚੋਂ 48 ਸੀਟਾਂ ਜਿੱਤ ਕੇ 26 ਸਾਲਾਂ ਬਾਅਦ ਸੱਤਾ ਵਿੱਚ ਵਾਪਸ ਆਈ। ਆਮ ਆਦਮੀ ਪਾਰਟੀ (ਆਪ) 40 ਸੀਟਾਂ ਗੁਆ ਕੇ 22 ਸੀਟਾਂ ‘ਤੇ ਸਿਮਟ ਗਈ।

ਇੱਥੇ, ਨਤੀਜਿਆਂ ਦੇ ਦੂਜੇ ਦਿਨ, ਦਿੱਲੀ ਦੀ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹ ਸਵੇਰੇ 11 ਵਜੇ LG ਸਕੱਤਰੇਤ ਪਹੁੰਚੀ। ਜਿੱਥੇ ਉਨ੍ਹਾਂ ਨੇ ਆਪਣਾ ਅਸਤੀਫਾ LG ਵੀਕੇ ਸਕਸੈਨਾ ਨੂੰ ਸੌਂਪ ਦਿੱਤਾ।

ਇਹ ਵੀ ਪੜ੍ਹੋ: ‘ਆਪ’ ਦੀ ਹਾਰ ਨਾਲ ਅੰਨਾ ਹਜ਼ਾਰੇ ਨੂੰ ਪੀੜਾ ਤੋਂ ਮਿਲੀ ਰਾਹਤ – PM ਮੋਦੀ

ਭਾਜਪਾ ਦਿੱਲੀ ਦੇ ਅਗਲੇ ਮੁੱਖ ਮੰਤਰੀ ਦੇ ਨਾਮ ਨੂੰ ਅੰਤਿਮ ਰੂਪ ਦੇਣ ਲਈ ਅਮਿਤ ਸ਼ਾਹ ਦੇ ਘਰ ਇੱਕ ਮੀਟਿੰਗ ਵੀ ਕਰ ਰਹੀ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਗ੍ਰਹਿ ਮੰਤਰੀ ਦੇ ਘਰ ਪਹੁੰਚੇ ਹਨ।

ਮੋਦੀ ਦੋ ਦੇਸ਼ਾਂ ਦੇ ਦੌਰੇ ‘ਤੇ ਜਾ ਰਹੇ ਹਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਉਨ੍ਹਾਂ ਦੇ ਵਾਪਸ ਆਉਣ ਤੋਂ ਬਾਅਦ ਹੀ ਹੋਵੇਗਾ। ਇਸ ਵਿੱਚ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।

ਦੱਸ ਦਈਏ ਕਿ ਕਾਂਗਰਸ ਨੂੰ ਦਿੱਲੀ ਵਿੱਚ ਜ਼ੀਰੋ ਸੀਟਾਂ ਮਿਲੀਆਂ ਪਰ ਇਸਨੇ ‘ਆਪ’ ਪਾਰਟੀ ਨੂੰ ਜ਼ਰੂਰ ਹਰਾਇਆ। 14 ਸੀਟਾਂ ‘ਤੇ ‘ਆਪ’ ਦੀ ਹਾਰ ਦਾ ਫਰਕ ਕਾਂਗਰਸ ਨੂੰ ਮਿਲੇ ਵੋਟਾਂ ਤੋਂ ਘੱਟ ਹੈ। ਯਾਨੀ ਜੇਕਰ ‘ਆਪ’ ਅਤੇ ਕਾਂਗਰਸ ਵਿਚਕਾਰ ਗੱਠਜੋੜ ਹੁੰਦਾ ਤਾਂ ਦਿੱਲੀ ਵਿੱਚ ਗੱਠਜੋੜ ਦੀਆਂ ਸੀਟਾਂ 37 ਹੁੰਦੀਆਂ ਅਤੇ ਭਾਜਪਾ 34 ਸੀਟਾਂ ਤੱਕ ਸੀਮਤ ਹੋ ਜਾਂਦੀ।