Home Blog Page 914

ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਨੂੰ ਮਿਲਿਆ ਬਹੁਮਤ, ਆਪ ਹੱਥੋਂ ਖੁੱਸ ਰਹੀ ਸੱਤਾ

0

ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਨੂੰ ਮਿਲਿਆ ਬਹੁਮਤ, ਆਪ ਹੱਥੋਂ ਖੁੱਸ ਰਹੀ ਸੱਤਾ

ਨਵੀਂ ਦਿੱਲੀ, 8 ਫਰਵਰੀ 2025 – ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ਵਿੱਚ, ਭਾਜਪਾ 38 ਸੀਟਾਂ ‘ਤੇ ਅੱਗੇ ਹੈ ਅਤੇ ਆਮ ਆਦਮੀ ਪਾਰਟੀ (ਆਪ) 21 ਸੀਟਾਂ ‘ਤੇ ਅੱਗੇ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ। ਇਸਦਾ ਮਤਲਬ ਹੈ ਕਿ ਰੁਝਾਨਾਂ ਵਿੱਚ ਭਾਜਪਾ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਗ੍ਰਿਫ਼ਤਾਰੀ ਵਾਰੰਟ ਤੋਂ ਬਾਅਦ ਸਾਹਮਣੇ ਆਇਆ ਸੋਨੂੰ ਸੂਦ ਦਾ ਬਿਆਨ, ਪੜ੍ਹੋ ਕੀ ਕਿਹਾ

ਉੱਥੇ ਹੀ ਚੋਣ ਕਮਿਸ਼ਨ ਨੇ 52 ਸੀਟਾਂ ਲਈ ਰੁਝਾਨ ਜਾਰੀ ਕਰ ਦਿੱਤੇ ਹਨ। ਇਸ ਅਨੁਸਾਰ, ਭਾਜਪਾ 36 ਸੀਟਾਂ ‘ਤੇ ਅਤੇ ‘ਆਪ’ 16 ਸੀਟਾਂ ‘ਤੇ ਅੱਗੇ ਹੈ। ਚੋਣ ਕਮਿਸ਼ਨ ਦੇ ਅਨੁਸਾਰ, ਰੁਝਾਨਾਂ ਵਿੱਚ ਭਾਜਪਾ ਨੂੰ ਬਹੁਮਤ ਮਿਲ ਰਿਹਾ ਹੈ।

ਆਮ ਆਦਮੀ ਪਾਰਟੀ (ਆਪ) ਦੇ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਪਿੱਛੇ ਚੱਲ ਰਹੇ ਹਨ ਅਤੇ ਆਤਿਸ਼ੀ ਕਾਲਕਾਜੀ ਸੀਟ ਤੋਂ ਪਿੱਛੇ ਚੱਲ ਰਹੀ ਹੈ। ਜੰਗਪੁਰਾ ਤੋਂ ਮਨੀਸ਼ ਸਿਸੋਦੀਆ ਅਤੇ ਪਟਪੜਗੰਜ ਤੋਂ ਅਵਧ ਓਝਾ ਅੱਗੇ ਹਨ। ਪਹਿਲਾਂ ਉਹ ਵੀ ਪਿੱਛੇ ਰਹਿ ਗਏ ਸਨ।

ਦਿੱਲੀ ਚੋਣਾਂ: ਵੋਟਾਂ ਦੀ ਗਿਣਤੀ ਦਾ ਕੰਮ ਜਾਰੀ, ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਅੱਗੇ

0

ਦਿੱਲੀ ਚੋਣਾਂ: ਵੋਟਾਂ ਦੀ ਗਿਣਤੀ ਦਾ ਕੰਮ ਜਾਰੀ, ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਅੱਗੇ

ਨਵੀ ਦਿੱਲੀ, 8 ਜਨਵਰੀ : ਦਿੱਲੀ ਵਿਧਾਨ ਸਭਾ ਦੀਆਂ ਸਾਰੀਆਂ 70 ਸੀਟਾਂ ‘ਤੇ ਗਿਣਤੀ ਜਾਰੀ ਹੈ। 8 ਫਰਵਰੀ ਨੂੰ ਸਵੇਰੇ 7 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ‘ਚ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਕਰੀਬੀ ਮੁਕਾਬਲਾ ਸੀ ਪਰ ਫਿਰ ਭਾਜਪਾ ਨੇ ਬੜ੍ਹਤ ਬਣਾ ਲਈ ਹੈ।

ਸਤੇਂਦਰ ਜੈਨ ਪਿੱਛੇ, ਪ੍ਰਵੇਸ਼ ਵਰਮਾ ਅੱਗੇ

ਜਨਕਪੁਰੀ ਤੋਂ ‘ਆਪ’ ਉਮੀਦਵਾਰ ਪ੍ਰਵੀਨ ਕੁਮਾਰ, ਕਰਾਵਲ ਨਗਰ ਤੋਂ ਭਾਜਪਾ ਦੇ ਕਪਿਲ ਮਿਸ਼ਰਾ, ਕਿਰਾੜੀ ਤੋਂ ‘ਆਪ’ ਦੇ ਅਨਿਲ ਝਾਅ ਅੱਗੇ ਹਨ। ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ, ਜੰਗਪੁਰਾ ਤੋਂ ਮਨੀਸ਼ ਸਿਸੋਦੀਆ ਅਤੇ ਕਾਲਕਾਜੀ ਸੀਟ ਤੋਂ ਆਤਿਸ਼ੀ ਪਿੱਛੇ ਹਨ। ਪ੍ਰਵੇਸ਼ ਵਰਮਾ ਨਵੀਂ ਦਿੱਲੀ ਤੋਂ ਲਗਾਤਾਰ ਅੱਗੇ ਚੱਲ ਰਹੇ ਹਨ। ਚਾਂਦਨੀ ਚੌਕ ਤੋਂ ਭਾਜਪਾ ਦੇ ਸਤੀਸ਼ ਜੈਨ ਅੱਗੇ ਚੱਲ ਰਹੇ ਹਨ।

ਡਿਜੀਟਲ ਧੋਖਾਧੜੀ ਨੂੰ ਰੋਕਣ ਲਈ RBI ਦਾ ਵੱਡਾ ਫੈਸਲਾ, ਅਪ੍ਰੈਲ ਤੋਂ ਬਦਲ ਜਾਵੇਗਾ ਬੈਂਕਾਂ ਦਾ Web address?

ਗ੍ਰੇਟਰ ਕੈਲਾਸ਼ ਤੋਂ ਸੌਰਭ ਭਾਰਦਵਾਜ, ਓਖਲਾ ਤੋਂ ਅਮਾਨਤੁੱਲਾ ਖਾਨ, ਸੁਲਤਾਨਪੁਰ ਮਾਜਰਾ ਤੋਂ ਮੁਕੇਸ਼ ਅਹਲਾਵਤ, ਕਰਾਵਲ ਨਗਰ ਤੋਂ ਕਪਿਲ ਮਿਸ਼ਰਾ, ਮੋਤੀਨਗਰ ਤੋਂ ਭਾਜਪਾ ਦੇ ਹਰੀਸ਼ ਖੁਰਾਣਾ ਅਤੇ ਰਾਜੌਰੀ ਗਾਰਡਨ ਤੋਂ ਮਨਜਿੰਦਰ ਸਿੰਘ ਸਿਰਸਾ ਅੱਗੇ ਹਨ।

ਦਿੱਲੀ ਚੋਣਾਂ: ਸ਼ੁਰੂਆਤੀ ਰੁਝਾਨਾਂ ‘ਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਪਿੱਛੇ

0

ਦਿੱਲੀ ਚੋਣਾਂ: ਸ਼ੁਰੂਆਤੀ ਰੁਝਾਨਾਂ ‘ਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਪਿੱਛੇ

ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ 38 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 25 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ। ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ, ਕਾਲਕਾਜੀ ਸੀਟ ਤੋਂ ਆਤਿਸ਼ੀ, ਜੰਗਪੁਰਾ ਤੋਂ ਮਨੀਸ਼ ਸਿਸੋਦੀਆ ਅਤੇ ਪਤਪੜਗੰਜ ਤੋਂ ਅਵਧ ਓਝਾ ਪਿੱਛੇ ਚੱਲ ਰਹੇ ਹਨ।

ਡਿਜੀਟਲ ਧੋਖਾਧੜੀ ਨੂੰ ਰੋਕਣ ਲਈ RBI ਦਾ ਵੱਡਾ ਫੈਸਲਾ, ਅਪ੍ਰੈਲ ਤੋਂ ਬਦਲ ਜਾਵੇਗਾ ਬੈਂਕਾਂ ਦਾ Web address?

ਦੱਸ ਦਈਏ ਕਿ 5 ਫਰਵਰੀ ਨੂੰ ਦਿੱਲੀ ਦੀਆਂ 70 ਸੀਟਾਂ ‘ਤੇ 60.54 ਫੀਸਦੀ ਵੋਟਿੰਗ ਹੋਈ ਸੀ। ਸਾਰੀਆਂ ਈਵੀਐਮਜ਼ ਨੂੰ 11 ਜ਼ਿਲ੍ਹਿਆਂ ਵਿੱਚ ਬਣੇ 70 ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ, ਜਿੱਥੇ ਉਨ੍ਹਾਂ ਦੀ ਸੁਰੱਖਿਆ ਲਈ ਕਰੀਬ 30 ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਸਨ। ਸੀ.ਸੀ.ਟੀ.ਵੀ. ਤੋਂ ਇਲਾਵਾ ਅਬਜ਼ਰਵਰਾਂ ਅਤੇ ਮਾਈਕ੍ਰੋ ਅਬਜ਼ਰਵਰਾਂ ਦੁਆਰਾ ਵੀ ਗਿਣਤੀ ਕੇਂਦਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਟਰਾਂਗ ਰੂਮ ਤੋਂ ਈਵੀਐਮਜ਼ ਨੂੰ ਬਾਹਰ ਲਿਆਉਣ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੁੱਲ ਪੰਜ ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਡਿਜੀਟਲ ਧੋਖਾਧੜੀ ਨੂੰ ਰੋਕਣ ਲਈ RBI ਦਾ ਵੱਡਾ ਫੈਸਲਾ, ਅਪ੍ਰੈਲ ਤੋਂ ਬਦਲ ਜਾਵੇਗਾ ਬੈਂਕਾਂ ਦਾ Web address?

0

ਡਿਜੀਟਲ ਧੋਖਾਧੜੀ ਨੂੰ ਰੋਕਣ ਲਈ RBI ਦਾ ਵੱਡਾ ਫੈਸਲਾ, ਅਪ੍ਰੈਲ ਤੋਂ ਬਦਲ ਜਾਵੇਗਾ ਬੈਂਕਾਂ ਦਾ Web address?

ਨਵੀ ਦਿੱਲੀ, 8 ਫਰਵਰੀ : ਡਿਜੀਟਲ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਅਤੇ ਗੈਰ-ਬੈਂਕਿੰਗ ਵਿੱਤੀ ਕੰਪਨੀਆਂ (NBFCs) ਦੇ ਇੰਟਰਨੈਟ ਡੋਮੇਨ ਨਾਮ ਬਦਲੇ ਜਾਣਗੇ। ਇਸ ਬਦਲਾਅ ਨਾਲ ਬੈਂਕਾਂ ਅਤੇ NBFC ਦੀਆਂ ਵੈੱਬਸਾਈਟਾਂ ਦਾ ਨਾਂ ਵੀ ਬਦਲ ਜਾਵੇਗਾ। ਬੈਂਕਾਂ ਨੂੰ bank.in ਦੀ ਵਰਤੋਂ ਕਰਨੀ ਪਵੇਗੀ, NBFCs ਨੂੰ fin.in ਦੀ ਵਰਤੋਂ ਕਰਨੀ ਪਵੇਗੀ। ਬੈਂਕਾਂ ਲਈ ਵਿਸ਼ੇਸ਼ ਇੰਟਰਨੈਟ ਡੋਮੇਨ 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ। ਆਉਣ ਵਾਲੇ ਸਮੇਂ ਵਿੱਚ, NBFCs ਲਈ ਵੀ ‘Fin.in’ ਲਾਂਚ ਕੀਤਾ ਜਾਵੇਗਾ।

ਬੈਂਕਾਂ ਲਈ ਇੱਕ ਵਿਸ਼ੇਸ਼ ਡੋਮੇਨ ਲਾਂਚ

ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ ਨੇ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਭਾਰਤੀ ਬੈਂਕਾਂ ਲਈ ਇੱਕ ਵਿਸ਼ੇਸ਼ ‘.bank.in’ ਇੰਟਰਨੈਟ ਡੋਮੇਨ ਲਾਂਚ ਕਰਨ ਦਾ ਐਲਾਨ ਕੀਤਾ ਹੈ। ਰਿਜ਼ਰਵ ਬੈਂਕ ਭਾਰਤੀ ਬੈਂਕਾਂ ਲਈ ਇੱਕ ਵਿਸ਼ੇਸ਼ ਇੰਟਰਨੈਟ ਡੋਮੇਨ Bank.in ਨੂੰ ਲਾਗੂ ਕਰਨ ਜਾ ਰਿਹਾ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹ ਪਹਿਲ ਅਪ੍ਰੈਲ 2025 ਤੋਂ ਲਾਗੂ ਹੋਵੇਗੀ। ਇਸ ਕਦਮ ਦਾ ਉਦੇਸ਼ ਗਾਹਕਾਂ ਨੂੰ ਜਾਇਜ਼ ਬੈਂਕਿੰਗ ਵੈੱਬਸਾਈਟਾਂ ਅਤੇ ਧੋਖਾਧੜੀ ਵਾਲੀਆਂ ਵੈੱਬਸਾਈਟਾਂ ਵਿਚਕਾਰ ਫਰਕ ਕਰਨ ਵਿੱਚ ਮਦਦ ਕਰਨਾ ਹੈ।

ਨਵਾਂ ਡੋਮੇਨ ਕਦੋਂ ਸ਼ੁਰੂ ਹੋਵੇਗਾ?

ਆਰਬੀਆਈ ਗਵਰਨਰ ਨੇ ਕਿਹਾ, “ਰਿਜ਼ਰਵ ਬੈਂਕ ਭਾਰਤੀ ਬੈਂਕਾਂ ਲਈ ‘bank.in’ ਵਿਸ਼ੇਸ਼ ਇੰਟਰਨੈਟ ਡੋਮੇਨ ਲਾਗੂ ਕਰੇਗਾ। ਇਸ ਡੋਮੇਨ ਨਾਮ ਦੀ ਰਜਿਸਟ੍ਰੇਸ਼ਨ ਇਸ ਸਾਲ ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਇਸ ਨਾਲ ਬੈਂਕਿੰਗ ਧੋਖਾਧੜੀ ਤੋਂ ਬਚਣ ਵਿੱਚ ਮਦਦ ਮਿਲੇਗੀ। ਇਸ ਤੋਂ ਬਾਅਦ ਵਿੱਤੀ ਖੇਤਰ ਲਈ ‘fin.in’ ਡੋਮੇਨ ਨੂੰ ਅਪਣਾਇਆ ਜਾਵੇਗਾ। ਆਰਬੀਆਈ ਗਵਰਨਰ ਨੇ ਕਿਹਾ ਕਿ ਇਹ ਕਦਮ ਡਿਜੀਟਲ ਪੇਮੈਂਟ ਵਿੱਚ ਧੋਖਾਧੜੀ ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਇਸ ਨਾਲ ਡਿਜ਼ੀਟਲ ਬੈਂਕਿੰਗ ਅਤੇ ਭੁਗਤਾਨ ਸੇਵਾਵਾਂ ਵਿੱਚ ਗਾਹਕਾਂ ਦਾ ਵਿਸ਼ਵਾਸ ਵਧੇਗਾ।

ਦਿੱਲੀ ਵਿਧਾਨ ਸਭਾ ਚੋਣਾਂ: ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਦਿੱਲੀ ਵਿਧਾਨ ਸਭਾ ਚੋਣਾਂ: ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਦੇ ਸਖ਼ਤ ਪ੍ਰਬੰਧ

0

ਦਿੱਲੀ ਵਿਧਾਨ ਸਭਾ ਚੋਣਾਂ: ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਨਵੀ ਦਿੱਲੀ, 8 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ਨੀਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਵਾਰ 699 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸਖ਼ਤ ਸੁਰੱਖਿਆ ਵਿਚਕਾਰ 19 ਗਿਣਤੀ ਕੇਂਦਰਾਂ ‘ਤੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ (ਸੀਈਓ) ਨੇ ਸ਼ਨੀਵਾਰ ਸ਼ਾਮ ਤੱਕ ਵੋਟਾਂ ਦੀ ਗਿਣਤੀ ਨਾਲ ਜੁੜੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ।

5 ਫਰਵਰੀ ਨੂੰ ਹੋਈ ਸੀ ਵੋਟਿੰਗ

ਦਿੱਲੀ ਦੀਆ 70 ਸੀਟਾਂ ‘ਤੇ 5 ਫਰਵਰੀ ਨੂੰ 13 ਹਜ਼ਾਰ ਤੋਂ ਵੱਧ ਪੋਲਿੰਗ ਬੂਥਾਂ ‘ਤੇ ਵੋਟਿੰਗ ਹੋਈ ਸੀ। ਕੁੱਲ ਵੋਟ ਪ੍ਰਤੀਸ਼ਤਤਾ 60.54 ਫੀਸਦੀ ਰਹੀ। ਇਕ ਸੀਨੀਅਰ ਅਧਿਕਾਰੀ ਮੁਤਾਬਕ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ ਬਾਅਦ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ। ਉਮੀਦ ਹੈ ਕਿ ਦੇਰ ਸ਼ਾਮ ਤੱਕ ਸਾਰੀਆਂ 70 ਵਿਧਾਨ ਸਭਾ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ।

30 ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ

ਸਾਰੀਆਂ ਈਵੀਐਮਜ਼ ਨੂੰ 11 ਜ਼ਿਲ੍ਹਿਆਂ ਵਿੱਚ ਬਣੇ 70 ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਦੀ ਸੁਰੱਖਿਆ ਲਈ ਕਰੀਬ 30 ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਹਨ। ਸੀ.ਸੀ.ਟੀ.ਵੀ. ਤੋਂ ਇਲਾਵਾ ਅਬਜ਼ਰਵਰਾਂ ਅਤੇ ਮਾਈਕ੍ਰੋ ਅਬਜ਼ਰਵਰਾਂ ਦੁਆਰਾ ਵੀ ਗਿਣਤੀ ਕੇਂਦਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਟਰਾਂਗ ਰੂਮ ਤੋਂ ਈਵੀਐਮਜ਼ ਨੂੰ ਬਾਹਰ ਲਿਆਉਣ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੁੱਲ ਪੰਜ ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 8-2-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 8-2-2025

ਟਰੰਪ ਨੇ ਅੰਤਰਰਾਸ਼ਟਰੀ ਕ੍ਰਿਮੀਨਲ ਅਦਾਲਤ ‘ਤੇ ਲਾਈਆਂ ਪਾਬੰਦੀਆਂ: ਕਿਹਾ ICC ਨੇ ਕੀਤੀ ਸ਼ਕਤੀਆਂ ਦੀ ਦੁਰਵਰਤੋਂ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ICC) ‘ਤੇ ਪਾਬੰਦੀਆਂ ਲਗਾਉਣ ਦਾ ਹੁਕਮ ਜਾਰੀ ਕੀਤਾ। ਟਰੰਪ…. ਹੋਰ ਪੜੋ

ਮਹਾਕੁੰਭ ਮੇਲੇ ‘ਚ ਫਿਰ ਲੱਗੀ ਅੱ.ਗ, ਕਈ ਪੰਡਾਲ ਹੋਏ ਸੜ ਕੇ ਸੁਆਹ, ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਮਹਾਕੁੰਭ ਮੇਲਾ ਖੇਤਰ ‘ਚ ਸ਼ੁੱਕਰਵਾਰ ਨੂੰ ਫਿਰ ਅੱਗ ਲੱਗ ਗਈ। ਇਹ ਹਾਦਸਾ…. ਹੋਰ ਪੜੋ

ਅੰਮ੍ਰਿਤਸਰ: 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ…. ਹੋਰ ਪੜੋ

ਪਿੰਡ ਚੰਦਭਾਨ ਕਾਂਡ ‘ਚ ਪੁਲਿਸ ਦੀ ਵੱਡੀ ਕਾਰਵਾਈ, ਸਰਪੰਚਣੀ ਸਣੇ 38 ਲੋਕ ਗ੍ਰਿਫ਼ਤਾਰ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ, ਡੀ.ਜੀ.ਪੀ ਪੰਜਾਬ…. ਹੋਰ ਪੜੋ

ਸਿੱਧੂ ਮੂਸੇਵਾਲਾ ਕੇਸ: ਗਵਾਹੀ ਤੋਂ ਪਹਿਲਾਂ ਛਲਕਿਆ ਮਾਂ ਦਾ ਦਰਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਅਦਾਲਤ ਵਿੱਚ ਪਿਤਾ ਬਲਕਾਰ ਸਿੰਘ ਦੀ ਗਵਾਹੀ ਤੋਂ ਪਹਿਲਾਂ, ਮਾਂ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ…. ਹੋਰ ਪੜੋ

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 8-2-2025

0

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 8-2-2025

ਸ਼ਨਿੱਚਰਵਾਰ, ੨੬ ਮਾਘ (ਸੰਮਤ ੫੫੬ ਨਾਨਕਸ਼ਾਹੀ)

08-02-2025
ਧਨਾਸਰੀ ਮਹਲਾ ੫ ॥

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

ਸ਼ਨਿੱਚਰਵਾਰ, ੨੬ ਮਾਘ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੭੨)
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ॥

ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬।

ਵਿਆਹ ਦੇ ਬੰਧਨ ਵਿੱਚ ਬੱਝੇ ਗੌਤਮ ਅਡਾਨੀ ਦੇ ਛੋਟੇ ਬੇਟੇ ਜੀਤ ਅਡਾਨੀ, ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

0

ਵਿਆਹ ਦੇ ਬੰਧਨ ਵਿੱਚ ਬੱਝੇ ਗੌਤਮ ਅਡਾਨੀ ਦੇ ਛੋਟੇ ਬੇਟੇ ਜੀਤ ਅਡਾਨੀ, ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਨਵੀ ਦਿੱਲੀ: ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਦੇ ਛੋਟੇ ਬੇਟੇ ਜੀਤ ਅਡਾਨੀ ਦਾ ਵਿਆਹ ਹੋ ਗਿਆ ਹੈ। ਉਨ੍ਹਾਂ ਨੇ ਅਹਿਮਦਾਬਾਦ ਵਿੱਚ ਦੀਵਾ ਜੈਮਿਨ ਸ਼ਾਹ ਨਾਲ ਵਿਆਹ ਕੀਤਾ। ਇਸ ਸਮਾਰੋਹ ‘ਚ ਸਿਰਫ ਪਰਿਵਾਰ ਅਤੇ ਦੋਸਤ ਮੌਜੂਦ ਸਨ। ਅਡਾਨੀ ਨੇ ਇਸ ਵਿਆਹ ਨੂੰ ਸਾਦਾ ਰੱਖਿਆ ਹੈ। ਗੌਤਮ ਅਡਾਨੀ ਨੇ ਵਿਆਹ ਸਮਾਗਮ ਦੀਆਂ ਕੁਝ ਤਸਵੀਰਾਂ ਸ਼ੇਅਰ ਕਰਕੇ ਦੋਵਾਂ ਨੂੰ ਆਸ਼ੀਰਵਾਦ ਦਿੱਤਾ ਹੈ।

 

ਇਹ ਵਿਆਹ ਜੈਨ ਪਰੰਪਰਾ ਅਨੁਸਾਰ ਸ਼ਾਂਤੀ ਗ੍ਰਾਮ ਵਿੱਚ ਹੋਇਆ। ਸਿਰਫ ਚੁਣੇ ਹੋਏ ਪਰਿਵਾਰ ਅਤੇ ਦੋਸਤਾਂ ਨੇ ਇਸ ਵਿੱਚ ਹਿੱਸਾ ਲਿਆ। ਕਿਸੇ ਮਸ਼ਹੂਰ ਹਸਤੀ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਅਡਾਨੀ ਨੇ ਸ਼ਨੀਵਾਰ ਨੂੰ ਕਰਮਚਾਰੀਆਂ ਲਈ ਰਿਸੈਪਸ਼ਨ ਦਾ ਆਯੋਜਨ ਕੀਤਾ ਹੈ। ਅਡਾਨੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, “ਰੱਬ ਦੀ ਕਿਰਪਾ ਨਾਲ, ਜੀਤ ਅਤੇ ਦੀਵਾ ਅੱਜ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਏ ਹਨ। ਇਹ ਇੱਕ ਛੋਟਾ ਅਤੇ ਬਹੁਤ ਹੀ ਨਿੱਜੀ ਸਮਾਗਮ ਸੀ। ਇਸ ਲਈ ਅਸੀਂ ਸਾਰੇ ਸ਼ੁਭਚਿੰਤਕਾਂ ਨੂੰ ਸੱਦਾ ਨਹੀਂ ਦੇ ਸਕੇ।” ਗੌਤਮ ਅਡਾਨੀ ਦੇ ਦੋ ਪੁੱਤਰ ਹਨ- ਕਰਨ ਅਤੇ ਜੀਤ। ਕਰਨ ਦਾ ਵਿਆਹ ਪਰਿਧੀ ਨਾਲ ਹੋਇਆ ਹੈ। ਜੀਤ ਦੀ ਪਤਨੀ ਦੀਵਾ ਸ਼ਾਹ ਹੈ। ਉਹ ਇੱਕ ਹੀਰਾ ਵਪਾਰੀ ਜ਼ਮੀਨ ਸ਼ਾਹ ਦੀ ਧੀ ਹੈ। ਉਸ ਦੀ ਮੁੰਬਈ ਅਤੇ ਸੂਰਤ ਵਿੱਚ ਹੀਰਾ ਬਣਾਉਣ ਵਾਲੀ ਕੰਪਨੀ ਹੈ।

 

 

 

ਅੰਮ੍ਰਿਤਸਰ: 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

0
vigilance

ਅੰਮ੍ਰਿਤਸਰ: 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ ਮੰਗੀ ਰਿਸ਼ਵਤ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ ਜਿਸ ਨੂੰ ਮਾਲ ਰਿਕਾਰਡ ਵਿੱਚ ਅਸਲ ਕਰਜ਼ਾ 9 ਲੱਖ ਰੁਪਏ ਦੀ ਬਜਾਏ ਗਲਤੀ ਨਾਲ 90 ਲੱਖ ਰੁਪਏ ਲਿਖਿਆ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਮੁਕੱਦਮਾ ਦਰਜ

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਕਤ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਵੱਲੋਂ ਇਸ ਕੇਸ ਹੋਰ ਜਾਂਚ ਜਾਰੀ ਹੈ

ਡਿਪੋਰਟੇਸ਼ਨ ਦੇ ਮੁੱਦੇ ‘ਤੇ DGP ਗੌਰਵ ਯਾਦਵ ਦਾ ਵੱਡਾ ਐਕਸ਼ਨ, ਚਾਰ ਮੈਂਬਰੀ ਕਮੇਟੀ ਦਾ ਕੀਤਾ ਗਠਨ

ਪੰਜਾਬ ਸਰਕਾਰ ਦੀ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਵੱਡੀ ਪੁਲਾਂਘ; ਬਣਾਇਆ ਨਵਾਂ ਰਿਕਾਰਡ

0

ਪੰਜਾਬ ਸਰਕਾਰ ਦੀ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਵੱਡੀ ਪੁਲਾਂਘ: ਬਣਾਇਆ ਨਵਾਂ ਰਿਕਾਰਡ

ਲੁਧਿਆਣਾ), 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਇੱਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਸੂਬੇ ਦੇ ਚਾਰ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਲੇਰਕੋਟਲਾ ਤੇ ਮਾਨਸਾ ਦੇ ਖੇਤਾਂ ਨੂੰ ਪਾਣੀ ਪਹੁੰਚਾਉਣ ਵਾਲੀ ਸੈਕੰਡ ਪਟਿਆਲਾ ਫੀਡਰ ਨਹਿਰ ਦੇ 24 ਕਿਲੋਮੀਟਰ ਹਿੱਸੇ ਨੂੰ ਰਿਕਾਰਡ ਸਮੇਂ (ਸਵਾ ਮਹੀਨਾ) ਵਿੱਚ ਪੂਰਾ ਕਰਕੇ ਸੂਬਾ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇਥੇ ਜੌੜੇਪੁਲ ਵਿਖੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸੈਕੰਡ ਪਟਿਆਲਾ ਫੀਡਰ ਨਹਿਰ ਦੇ ਮੁਕੰਮਲ ਹੋਏ (ਲਾਇਨਿੰਗ/ਰੀਹੈਬਲੀਟੇਸ਼ਨ) ਕੰਮ ਦਾ ਉਦਘਾਟਨ ਕੀਤਾ।
42 ਕਰੋੜ ਦੀ ਲਾਗਤ ਨਾਲ ਹੋਣ ਵਾਲਾ ਕੰਮ 36 ਕਰੋੜ ਰੁਪਏ ’ਚ ਹੀ ਕੀਤਾ ਮੁਕੰਮਲ
ਇਸ ਮੌਕੇ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਸ ਨਹਿਰ ਦੇ ਪੱਕਾ ਹੋਣ ਨਾਲ ਪਟਿਆਲਾ ਸਮੇਤ ਸੰਗਰੂਰ, ਮਾਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਦੇ 10 ਬਲਾਕਾਂ ਦੀ ਕਰੀਬ 4 ਲੱਖ ਏਕੜ ਜ਼ਮੀਨ ਨੂੰ 1617 ਕਿਊਸਿਕ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ, ਜੋ ਕਿ ਪਹਿਲਾਂ 900 ਕਿਊਸਿਕ ਪਾਣੀ ਮਿਲਦਾ ਸੀ। ਉਨ੍ਹਾਂ ਕਿਹਾ 42 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲਾ ਇਹ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਵੱਲੋਂ 36 ਕਰੋੜ ਰੁਪਏ ਵਿੱਚ ਹੀ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦਿਨਾਂ ਦੇ ਕੰਮਾਂ ਨੂੰ ਸਾਲਾਂ ਵਿੱਚ ਕਰਵਾਉਂਦੀਆਂ ਸਨ ਤੇ ਲਾਗਤ ਅੰਦਾਜ਼ੇ ਨਾਲੋਂ ਕਈ ਗੁਣਾਂ ਵੱਧ ਬਣਾਉਂਦੀਆਂ ਸਨ, ਉਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲਾਂ ਵਿੱਚ ਹੋਣ ਵਾਲਾ ਕੰਮ ਸਵਾ ਮਹੀਨੇ ਵਿੱਚ ਅਤੇ ਖਰਚ ਵੀ ਅੰਦਾਜ਼ਨ ਲਾਗਤ ਨਾਲੋਂ 6 ਕਰੋੜ ਘੱਟ ਕਰਕੇ ਸੂਬਾ ਵਾਸੀਆਂ ਦੀਆਂ ਆਸਾ ਨੂੰ ਪੂਰਾ ਕੀਤਾ ਹੈ।
ਨਹਿਰੀ ਪਾਣੀ ਦੀ ਵਰਤੋਂ 68 ਪ੍ਰਤੀਸ਼ਤ ਤੋਂ ਵਧਾਕੇ 84 ਪ੍ਰਤੀਸ਼ਤ ਤੱਕ ਕੀਤੀ
ਜਲ ਸਰੋਤ, ਖਨਣ ਤੇ ਜੀਓਲੋਜੀ ਅਤੇ ਭੂਮੀ ਤੇ ਜਲ ਰੱਖਿਆ ਵਿਭਾਗਾਂ ਦੇ ਮੰਤਰੀ ਬਰਿੰਦਰ ਗੋਇਲ ਨੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਜਿਥੇ ਸੂਬੇ ਦੇ ਕਈ ਖੇਤਰਾਂ ਵਿੱਚ ਪਿਛਲੇ 40 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਲੱਗਿਆ ਸੀ, ਉਥੇ ਕਿਸਾਨ ਹਿਤਾਇਸ਼ੀ ਸਰਕਾਰ ਨੇ ਕੁਝ ਮਹੀਨਿਆਂ ਅੰਦਰ ਹੀ ਪਾਣੀ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਡੈਮਾਂ ਤੋਂ ਮਿਲਣ ਵਾਲੇ ਪਾਣੀ ਵਿੱਚੋਂ ਅਸੀਂ ਕਰੀਬ 68 ਪ੍ਰਤੀਸ਼ਤ ਵਰਤੋਂ ਕਰਦੇ ਸੀ ਅਤੇ 38 ਫ਼ੀਸਦੀ ਪਾਣੀ ਵਿਅਰਥ ਜਾ ਰਿਹਾ ਸੀ, ਜੋ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ ਤਿੰਨ ਸਾਲਾਂ ਵਿੱਚ ਇਹ 84 ਫ਼ੀਸਦੀ ਵਰਤੋਂ ਵਿੱਚ ਲਿਆਂਦਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ 100 ਪ੍ਰਤੀਸ਼ਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਕਰਨ ਨਾਲ ਜ਼ਮੀਨੀ ਪਾਣੀ ਦਾ ਪੱਧਰ ਉੱਪਰ ਉਠਦਾ ਹੈ, ਇਸ ਲਈ ਕਿਸਾਨ ਵੀ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਕਿਉਂਕਿ ਇਸ ਨਾਲ ਹੋਣ ਵਾਲੀ ਫ਼ਸਲ ਤੰਦਰੁਸਤ ਹੋਣ ਸਮੇਤ ਬਿਜਲੀ ਦੀ ਖਪਤ ਵੀ ਨਹੀਂ ਕਰਨੀ ਪੈਂਦੀ।