Home Blog Page 918

ਭਾਰਤੀਆਂ ਦੇ ਦੇਸ਼ ਨਿਕਾਲੇ ‘ਤੇ ਸੰਸਦ ‘ਚ ਹੰਗਾਮਾ: ਵਿਰੋਧੀ ਧਿਰ ਨੇ ਸਦਨ ਦੇ ਬਾਹਰ ਹੱਥਕੜੀਆਂ ਲਾ ਕੀਤਾ ਵਿਰੋਧ ਪ੍ਰਦਰਸ਼ਨ

0

ਭਾਰਤੀਆਂ ਦੇ ਦੇਸ਼ ਨਿਕਾਲੇ ‘ਤੇ ਸੰਸਦ ‘ਚ ਹੰਗਾਮਾ: ਵਿਰੋਧੀ ਧਿਰ ਨੇ ਸਦਨ ਦੇ ਬਾਹਰ ਹੱਥਕੜੀਆਂ ਲਾ ਕੀਤਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 6 ਫਰਵਰੀ 2025 – ਬਜਟ ਸੈਸ਼ਨ ਦੇ ਪੰਜਵੇਂ ਦਿਨ ਅਮਰੀਕਾ ਤੋਂ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਮੁੱਦੇ ‘ਤੇ ਸੰਸਦ ਵਿੱਚ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ‘ਸ਼ਰਮ ਕਰੋ ਸਰਕਾਰ’ ਦੇ ਨਾਅਰੇ ਲਗਾਏ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ – ਸਰਕਾਰ ਤੁਹਾਡੀ ਚਿੰਤਾ ਤੋਂ ਜਾਣੂ ਹੈ। ਇਹ ਵਿਦੇਸ਼ ਨੀਤੀ ਦਾ ਮੁੱਦਾ ਹੈ।

https://x.com/INCIndia/status/1887391876065665196?

ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਬਾਹਰ ਆਏ ਅਤੇ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਕੁਝ ਸੰਸਦ ਮੈਂਬਰਾਂ ਨੂੰ ਹੱਥਾਂ ‘ਤੇ ਹੱਥਕੜੀਆਂ ਲਗਾਈਆਂ ਹੋਈਆਂ ਦਿਖਾਈ ਦਿੱਤੀਆਂ। ਪੋਸਟਰ ਵੀ ਲਹਿਰਾਏ ਗਏ ਸਨ ਜਿਨ੍ਹਾਂ ‘ਤੇ ਲਿਖਿਆ ਸੀ- ਭਾਰਤ ਜ਼ੰਜੀਰਾਂ ਵਿੱਚ, ਅਸੀਂ ਇਸ ਅਪਮਾਨ ਨੂੰ ਬਰਦਾਸ਼ਤ ਨਹੀਂ ਕਰਾਂਗੇ।

ਇਹ ਵੀ ਪੜ੍ਹੋ: ਸਾਨੂੰ ਤਾਂ ਇਹ ਵੀ ਨਹੀਂ ਦੱਸਿਆ ਗਿਆ ਸੀ ਕਿ ਕਿੱਥੇ ਲੈ ਕੇ ਚੱਲੇ ਨੇ, ਡਿਪੋਰਟ ਹੋ ਕੇ ਆਏ ਜਸਪਾਲ ਨੇ ਸੁਣਾਈ ਹੱਡਬੀਤੀ

ਕਾਂਗਰਸ ਸੰਸਦ ਮੈਂਬਰ ਮਨੀਕਮ ਟੈਗੋਰ ਨੇ ਕਿਹਾ ਕਿ ਅਮਰੀਕਾ ਤੋਂ 100 ਤੋਂ ਵੱਧ ਭਾਰਤੀਆਂ ਨੂੰ ਕੱਢੇ ਜਾਣ ਨਾਲ ਪੂਰਾ ਦੇਸ਼ ਹੈਰਾਨ ਹੈ। ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਸਰਕਾਰ ਇਸ ਬਾਰੇ ਚੁੱਪ ਕਿਉਂ ਹੈ ? ਭਾਰਤ ਨੇ ਇਸ ਅਣਮਨੁੱਖੀ ਵਿਵਹਾਰ ਦੀ ਨਿੰਦਾ ਕਿਉਂ ਨਹੀਂ ਕੀਤੀ ? ਵਿਦੇਸ਼ ਮੰਤਰੀ ਐਸ ਜੈਸ਼ੰਕਰ ਇਸ ਮੁੱਦੇ ‘ਤੇ ਰਾਜ ਸਭਾ ਵਿੱਚ ਦੁਪਹਿਰ 2 ਵਜੇ ਜਵਾਬ ਦੇਣਗੇ।

ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕਿਹਾ- ਜੋ ਲੋਕ ਭਾਰਤ ਨੂੰ ਵਿਸ਼ਵ ਨੇਤਾ ਬਣਾਉਣ ਦੇ ਸੁਪਨੇ ਦਿਖਾ ਰਹੇ ਸਨ, ਉਹ ਹੁਣ ਚੁੱਪ ਕਿਉਂ ਹਨ ? ਭਾਰਤੀ ਨਾਗਰਿਕਾਂ ਨੂੰ ਗੁਲਾਮਾਂ ਵਾਂਗ ਹੱਥਕੜੀਆਂ ਲਗਾ ਕੇ ਅਤੇ ਅਣਮਨੁੱਖੀ ਹਾਲਾਤਾਂ ਵਿੱਚ ਭਾਰਤ ਭੇਜਿਆ ਜਾ ਰਿਹਾ ਹੈ। ਵਿਦੇਸ਼ ਮੰਤਰਾਲਾ ਕੀ ਕਰ ਰਿਹਾ ਹੈ ? ਵਿਰੋਧੀ ਧਿਰ ਨੂੰ ਸੰਸਦ ਵਿੱਚ ਇਸ ਮੁੱਦੇ ‘ਤੇ ਚਰਚਾ ਕਰਨ ਦਿਓ।

ਪ੍ਰਿਯੰਕਾ ਗਾਂਧੀ ਨੇ ਕਿਹਾ- ਬਹੁਤ ਕੁਝ ਕਿਹਾ ਗਿਆ ਸੀ ਕਿ ਮੋਦੀ ਜੀ ਅਤੇ ਟਰੰਪ ਜੀ ਬਹੁਤ ਚੰਗੇ ਦੋਸਤ ਹਨ, ਫਿਰ ਮੋਦੀ ਜੀ ਨੇ ਅਜਿਹਾ ਕਿਉਂ ਹੋਣ ਦਿੱਤਾ ? ਕੀ ਇਨਸਾਨਾਂ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਜਾਂਦਾ ਹੈ ਕਿ ਉਨ੍ਹਾਂ ਨੂੰ ਹੱਥਕੜੀਆਂ ਅਤੇ ਬੇੜੀਆਂ ਪਾ ਕੇ ਭੇਜ ਦਿੱਤਾ ਜਾਵੇ ? ਕੀ ਇਹ ਕੋਈ ਤਰੀਕਾ ਹੈ ? ਪ੍ਰਧਾਨ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ।

ਸਾਨੂੰ ਤਾਂ ਇਹ ਵੀ ਨਹੀਂ ਦੱਸਿਆ ਗਿਆ ਸੀ ਕਿ ਕਿੱਥੇ ਲੈ ਕੇ ਚੱਲੇ ਨੇ, ਡਿਪੋਰਟ ਹੋ ਕੇ ਆਏ ਜਸਪਾਲ ਨੇ ਸੁਣਾਈ ਹੱਡਬੀਤੀ

0

ਸਾਨੂੰ ਤਾਂ ਇਹ ਵੀ ਨਹੀਂ ਦੱਸਿਆ ਗਿਆ ਸੀ ਕਿ ਕਿੱਥੇ ਲੈ ਕੇ ਚੱਲੇ ਨੇ, ਡਿਪੋਰਟ ਹੋ ਕੇ ਆਏ ਜਸਪਾਲ ਨੇ ਸੁਣਾਈ ਹੱਡਬੀਤੀ

ਗੁਰਦਾਸਪੁਰ, 6 ਫਰਵਰੀ 2025 – ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦਾ ਰਹਿਣ ਵਾਲਾ ਜਸਪਾਲ ਸਿੰਘ ਅਮਰੀਕਾ ਤੋਂ ਡਿਪੋਰਟ ਹੋ ਕੇ ਦੇਰ ਰਾਤ ਆਪਣੇ ਘਰ ਪੁਹੰਚਿਆ। ਉੱਥੇ ਹੀ ਪੂਰਾ ਪਰਿਵਾਰ ਪੁੱਤ ਨੂੰ ਦੇਖ ਕੇ ਭਾਵੁਕ ਹੋ ਗਿਆ।

ਜਸਪਾਲ ਸਿੰਘ ਨੇ ਆਪ ਬੀਤੀ ਦੱਸਦੇ ਕਿਹਾ ਕਿ ਉਹ ਕਰੀਬ 6 ਮਹੀਨੇ ਪਹਿਲਾਂ ਘਰੋਂ ਅਮਰੀਕਾ ਜਾਣ ਲਈ ਗਿਆ ਸੀ ਅਤੇ ਜਿਸ ਏਜੰਟ ਦੇ ਰਾਹੀਂ ਉਹ ਗਿਆ ਉਸ ਨੂੰ ਉਹਨਾਂ ਨੇ 30 ਲੱਖ ਰੁਪਏ ਦਿੱਤੇ ਸਨ ਸਹੀ ਢੰਗ ਨਾਲ ਵੀਜਾ ਰਾਹੀਂ ਜਾਣ ਲਈ, ਲੇਕਿਨ ਉਹ ਪਹਿਲਾ ਯੂਰਪ ਲੈ ਗਿਆ ਅਤੇ ਫੇਰ ਬ੍ਰਾਜ਼ੀਲ ਲੈ ਗਿਆ, ਲੇਕਿਨ ਮੁੜ ਉੱਥੋ ਡੌਂਕੀ ਰਾਹੀ ਉਸ ਨੇ ਅਮਰੀਕਾ ਦਾ ਬਾਰਡਰ ਪਾਰ ਕਰਵਾਇਆ ਅਤੇ ਉੱਥੇ ਬਾਰਡਰ ਟੱਪਦੇ ਹੀ ਉਸਨੂੰ ਅਮਰੀਕਨ ਆਰਮੀ ਨੇ ਕਾਬੂ ਕਰ ਲਿਆ। ਹਾਲੇ 11 ਦਿਨ ਪਹਿਲਾਂ ਹੀ ਉਹ ਉੱਥੇ ਪਹੁੰਚਿਆ ਸੀ ਅਤੇ ਸੁਪਨੇ ਵੀ ਵੱਡੇ ਸਨ ਲੇਕਿਨ ਹੁਣ ਸਬ ਸੁਪਨੇ ਟੁੱਟ ਗਏ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਦਾ ਕੀਤਾ ਗਠਨ

ਉੱਥੇ ਹੀ ਜਸਪਾਲ ਨੇ ਦੱਸਿਆ ਕਿ ਉਹਨਾਂ ਨੂੰ ਤਾ ਇਹ ਵੀ ਨਹੀਂ ਪਤਾ ਸੀ ਕਿ ਕੱਲ੍ਹ ਜਦ ਅਮਰੀਕਾ ਆਰਮੀ ਨੇ ਉਹਨਾਂ ਨੂੰ ਜਹਾਜ਼ ਚ ਬਿਠਾਇਆ ਤਾ ਕਿੱਥੇ ਲੈਕੇ ਜਾ ਰਹੇ ਸਨ। ਉਹਨਾਂ ਨੂੰ ਹੱਥਕੜੀ ਲਗਾ ਦਿੱਤੀ ਗਈ ਅਤੇ ਪੈਰਾ ਚ ਬੇੜੀਆਂ ਵੀ ਬੰਨੀਆਂ ਗਈਆਂ ਸਨ ਅਤੇ ਰਾਹ ‘ਚ ਦੱਸਿਆ ਕਿ ਉਹਨਾ ਨੂੰ ਭਾਰਤ ਲੈਕੇ ਆ ਰਹੇ ਸਨ ਅਤੇ ਇੱਥੇ ਅੰਮ੍ਰਿਤਸਰ ਪਹੁੰਚ ਕੇ ਉਹਨਾਂ ਦੀਆ ਹੱਥ ਹੱਥਕੜੀਆਂ ਖੋਲ੍ਹੀਆਂ ਗਈਆਂ।

ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਦਾ ਕੀਤਾ ਗਠਨ

0
Amritpal Singh got a big relief from the Supreme Court, the decision was pronounced in favor of...

ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਦਾ ਕੀਤਾ ਗਠਨ

ਗੁਰਦਾਸਪੁਰ, 6 ਫਰਵਰੀ 2025 – ਬੀਤੇ ਦਿਨੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਵੱਲੋਂ ਆਪਣੀ ਨਵੀਂ ਪਾਰਟੀ ਦੇ ਨਾਮ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ ਪਾਰਟੀ ਨੂੰ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦਾ ਨਾਮ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਜਿਊਲਰਜ਼ ਦੀ ਦੁਕਾਨ ਤੇ ਚੱਲੀਆਂ ਗੋਲੀਆਂ, ਦੋ ਸੁਨਿਆਰੇ ਭਰਾ ਜ਼ਖਮੀ

ਉਸ ਤੋਂ ਬਾਅਦ ਵੱਖ-ਵੱਖ ਜ਼ਿਲਿਆਂ ਵਿੱਚ ਭਾਈ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੋਲ ਵੱਲੋਂ ਲਗਾਤਾਰ ਦੌਰੇ ਕਰਕੇ ਪਾਰਟੀ ਦੇ ਅਹੁਦੇਦਾਰਾਂ ਦੀ ਟੀਮ ਦਾ ਗਠਨ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ਪਿੰਡ ਅਗਵਾਨ ਵਿੱਚ ਬਣ ਰਹੇ ਗੁਰਦੁਆਰਾ ਯਾਦਗਾਰੇ ਸ਼ਹੀਦਾਂ ਸਾਹਿਬ ਵਿਖੇ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਮਾਤਾ ਬਲਵਿੰਦਰ ਕੌਰ ਉਚੇਚੇ ਤੌਰ ਤੇ ਪਹੁੰਚੇ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ।

ਜਿਊਲਰਜ਼ ਦੀ ਦੁਕਾਨ ਤੇ ਚੱਲੀਆਂ ਗੋਲੀਆਂ, ਦੋ ਸੁਨਿਆਰੇ ਭਰਾ ਜ਼ਖਮੀ

0

ਜਿਊਲਰਜ਼ ਦੀ ਦੁਕਾਨ ਤੇ ਚੱਲੀਆਂ ਗੋਲੀਆਂ, ਦੋ ਸੁਨਿਆਰੇ ਭਰਾ ਜ਼ਖਮੀ

ਗੁਰਦਾਸਪੁਰ, 6 ਫਰਵਰੀ 2025 – ਫਤਿਹਗੜ੍ਹ ਚੂੜੀਆਂ ਬੱਸ ਅੱਡੇ ਨਜ਼ਦੀਕ ਲਵਲੀ ਜਿਊਲਰਜ਼ ਦੀ ਦੂਕਾਨ ਤੇ ਦੇਰ ਰਾਤ ਸਵਿਫਟ ਗੱਡੀ ਤੇ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਕਾਰਨ ਦੋਵੇਂ ਸਨਿਆਰੇ ਭਰਾ ਜਖਮੀ ਹੋ ਗਏ। ਜਿਨਾਂ ਵਿੱਚੋਂ ਇੱਕ ਦਾ ਨਾਮ ਇੰਦਰਜੀਤ ਲਵਲੀ ਅਤੇ ਦੂਸਰੇ ਦਾ ਨਾਮ ਪ੍ਰਿੰਸ ਦਾਲਾ ਦੱਸਿਆ ਜਾ ਰਿਹਾ ਹੈ।

ਦੇਰ ਰਾਤ ਭਾਰੀ ਪੁਲਿਸ ਫੋਰਸ ਸਮੇਤ DSP ਵਿਪਨ ਕੁਮਾਰ ਅਤੇ SHO ਕਿਰਨਦੀਪ ਸਿੰਘ ਮੌਕੇ ਤੇ ਪਹੁੰਚ ਗਏ ਅਤੇ ਮੌਕੇ ਤੇ ਮੌਜੂਦ ਲੋਕਾਂ ਅਤੇ ਪੀੜਤ ਦੇ ਪਰਿਵਾਰਿਕ ਮੈਂਬਰਾਂ ਕੋਲੋਂ ਘਟਨਾ ਦੀ ਜਾਣਕਾਰੀ ਹਾਸਿਲ ਕੀਤੀ। ਇਸ ਤੋਂ ਪਹਿਲਾਂ ਹੀ ਜਖਮੀਆਂ ਨੂੰ ਅੰਮ੍ਰਿਤਸਰ ਹਸਪਤਾਲ ਵਿਖੇ ਲੈ ਜਾਇਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਵਿੱਚ ਅਗਲੇ 1 ਹਫ਼ਤੇ ਤੱਕ ਖੁਸ਼ਕ ਰਹੇਗਾ ਮੌਸਮ, ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਨਹੀਂ

ਉੱਥੇ ਹੀ ਪ੍ਰਤੱਖ ਦਰਸ਼ੀਆਂ ਅਨੁਸਾਰ ਇੱਕ ਹਰਿਆਣਾ ਨੰਬਰ ਦੀ ਸਵਿਫਟ ਗੱਡੀ ਤੇ ਚਾਰ ਨੌਜਵਾਨ ਸਵਾਰ ਸਨ ਜੋ ਅੰਮ੍ਰਿਤਸਰ ਤੋਂ ਸਮਾਨ ਲੈ ਕੇ ਆ ਰਹੇ ਇੰਦਰਜੀਤ ਸਿੰਘ ਲਵਲੀ ਦੇ ਬੇਟੇ ਦਾ ਲੁੱਟਣ ਦੀ ਨੀਅਤ ਨਾਲ ਅੰਮ੍ਰਿਤਸਰ ਬਾਈਪਾਸ ਤੋਂ ਹੀ ਪਿੱਛਾ ਕਰਦੇ ਆ ਰਹੇ ਸਨ ਅਤੇ ਜਦੋਂ ਲੜਕੇ ਨੇ ਦੁਕਾਨ ਤੇ ਆ ਕੇ ਗੱਡੀ ਖੜੀ ਕਰ ਦਿੱਤੀ ਤਾਂ ਪਿੱਛੋਂ ਆ ਰਹੇ ਲੁਟੇਰਿਆਂ ਵੱਲੋਂ ਤਾਬੜ ਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ ਜਿਸ ਨਾਲ ਦੋਵੇਂ ਸੁਨਿਆਰੇ ਭਰਾ ਜ਼ਖਮੀ ਹੋ ਗਏ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੰਦਰਜੀਤ ਸਿੰਘ ਲਵਲੀ ਵੱਲੋਂ ਵੀ ਆਪਣੇ ਲਾਇਸੰਸੀ ਅਸਲੇ ਨਾਲ ਹਮਲਾਵਰਾ ਤੇ ਫਾਇਰਿੰਗ ਕੀਤੀ ਗਈ ਜਿਸ ਨਾਲ ਇੱਕ ਹਮਲਾਵਰ ਵੀ ਜ਼ਖਮੀ ਹੋਇਆ ਸੀ ਜਿਸ ਨੂੰ ਉਸਦੇ ਸਾਥੀ ਗੱਡੀ ਵਿੱਚ ਪਾ ਕੇ ਨਾਲ ਲੈ ਗਏ ਹਨ। ਉੱਥੇ ਹੀ ਡੀਐਸਪੀ ਵਿਪਨ ਕੁਮਾਰ ਅਨਸਰ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮਾਮਲੇ ਨੂੰ ਸੁਲਝਾ ਲਿਆ ਜਾਏਗਾ।

PSEB ਵੱਲੋਂ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਜਾਣੋ ਇਮਤਿਹਾਨ ਦੀ ਮਿਤੀ ਸਣੇ ਸਾਰੀ ਜਾਣਕਾਰੀ

0

PSEB ਵੱਲੋਂ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਜਾਣੋ ਇਮਤਿਹਾਨ ਦੀ ਮਿਤੀ ਸਣੇ ਸਾਰੀ ਜਾਣਕਾਰੀ

ਚੰਡੀਗੜ੍ਹ, 6 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 7 ਮਾਰਚ ਤੋਂ 13 ਮਾਰਚ ਤੱਕ ਹੋਣਗੀਆਂ। ਪੰਜਾਬ ਬੋਰਡ ਦੀ 5ਵੀਂ ਜਮਾਤ ਦੀ ਪ੍ਰੀਖਿਆ ਪਾਸ ਕਰਨ ਲਈ ਬੱਚਿਆਂ ਨੂੰ ਘੱਟੋ-ਘੱਟ 33 ਫੀਸਦੀ ਅੰਕ ਪ੍ਰਾਪਤ ਕਰਨੇ ਜ਼ਰੂਰੀ ਹਨ। ਭਾਵ ਸਾਰੇ ਵਿਸ਼ਿਆਂ ਵਿੱਚ ਘੱਟੋ-ਘੱਟ 33 ਫੀਸਦੀ ਅੰਕ ਹੋਣੇ ਲਾਜ਼ਮੀ ਹਨ। 5ਵੀਂ ਜਮਾਤ ਦੀ ਪ੍ਰੀਖਿਆ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਇੱਕੋ ਸ਼ਿਫਟ ਵਿੱਚ ਲਈ ਜਾਵੇਗੀ।

ਇਮਤਿਹਾਨ ਦੀ ਮਿਤੀ ਅਤੇ ਵਿਸ਼ਾ

7 ਮਾਰਚ 2025 ਅੰਗਰੇਜ਼ੀ
10 ਮਾਰਚ, 2025 ਗਣਿਤ
11 ਮਾਰਚ 2025 ਪੰਜਾਬੀ
12 ਮਾਰਚ 2025 ਹਿੰਦੀ
13 ਮਾਰਚ 2025 ਵਾਤਾਵਰਣ ਵਿਗਿਆਨ

ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਤੋਂ ਪਹਿਲਾ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਤਾਰੀਖ਼ਾਂ ਦਾ ਐਲਾਨ ਵੀ ਕੀਤਾ ਚੁੱਕਾ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ, ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ‘ਚ ਕਰਵਾਈ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦੇ ਮੇਅਰ ਚੁਣੇ ਜਾਣ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ

ਵਿਧਾਇਕ ਸ਼ੈਰੀ ਕਲਸੀ ਨੇ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦੇ ਮੇਅਰ ਚੁਣੇ ਜਾਣ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ

0

ਵਿਧਾਇਕ ਸ਼ੈਰੀ ਕਲਸੀ ਨੇ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦੇ ਮੇਅਰ ਚੁਣੇ ਜਾਣ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ

ਬਟਾਲਾ, 6 ਫਰਵਰੀ: ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੀਆਂ ਪੰਜ ਨਗਰ ਨਿਗਮਾਂ ‘ਤੇ ਆਪ ਪਾਰਟੀ ਦੇ ਮੇਅਰ ਬਣਨ ਉਪਰੰਤ ਬਠਿੰਡਾ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਦੇ ਕੌਂਸਲਰ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ, ਇਸ ਲਈ ਬਠਿੰਡਾ ਦੀ ਪੂਰੀ ਟੀਮ ਵਧਾਈ ਦੀ ਹੱਕਦਾਰ ਹੈ।

ਬਠਿੰਡਾ ਵਾਸੀਆਂ ਦੇ ਭਰੋਸੇ ’ਤੇ ਖਰ੍ਹਾ ਉੱਤਰਨਗੇ ਪਦਮਜੀਤ ਮਹਿਤਾ: ਸ਼ੈਰੀ ਕਲਸੀ

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਠਿੰਡਾ ਦੇ ਲੋਕਾਂ ਅਤੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕੌਂਸਲਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਆਪਣੇ ਸ਼ਹਿਰ ਦੇ ਵਿਕਾਸ ਅਤੇ ਸਥਾਨਕ ਸਮੱਸਿਆਵਾਂ ਦਾ ਜਲਦੀ ਹੱਲ ਲਈ ‘ਆਪ’ ਦਾ ਮੇਅਰ ਬਣਾਇਆ ਹੈ। ਸ਼ੈਰੀ ਕਲਸੀ ਨੇ ਕਿਹਾ ਕਿ ਪਦਮਜੀਤ ਮਹਿਤਾ ਮੇਰਾ ਛੋਟਾ ਵੀਰ ਹੈ ਅਤੇ ਉਸ ਵਿੱਚ ਲੋਕਾਂ ਪ੍ਰਤੀ ਕੰਮ ਕਰਨ ਦਾ ਪੂਰਾ ਜਨੂੰਨ ਹੈ। ਉਨਾਂ ਪਦਮਜੀਤ ਮਹਿਤਾ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨਾਂ ਨੂੰ ਪੂਰੀ ਆਸ ਹੈ ਕਿ ਉਹ ਬਠਿੰਡਾ ਵਾਸੀਆਂ ਦੇ ਭਰੋਸੇ ’ਤੇ ਖਰ੍ਹਾ ਉੱਤਰਨਗੇ ਅਤੇ ਬਠਿੰਡਾ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਉਣਗੇ।

ਆਮ ਆਦਮੀ ਪਾਰਟੀ ਨੇ 55 ਫੀਸਦੀ ਤੋਂ ਵੱਧ ਸੀਟਾਂ ਜਿੱਤੀਆਂ

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਹਾਲ ਹੀ ‘ਚ ਸੰਪੰਨ ਹੋਈਆਂ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੇ 55 ਫੀਸਦੀ ਤੋਂ ਵੱਧ ਸੀਟਾਂ ਜਿੱਤੀਆਂ ਹਨ। ਉਨਾਂ ਦੱਸਿਆ ਕਿ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ 35 ਥਾਵਾਂ ‘ਤੇ ਆਪਣੇ ਮੇਅਰ ਅਤੇ ਪ੍ਰਧਾਨ ਬਣਾਏ। ਹਾਲ ਹੀ ਵਿੱਚ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਵਿੱਚ ਸਾਡਾ ਮੇਅਰ ਬਣਿਆ ਹੈ, ਜੋ ਸਾਰਿਆਂ ਲਈ ਮਾਣ ਤੇ ਫਖ਼ਰ ਵਾਲੀ ਗੱਲ ਹੈ।

ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਦੀ ਰਿਹਾਇਸ਼ ‘ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ

ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਦੀ ਰਿਹਾਇਸ਼ ‘ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ

0

ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਦੀ ਰਿਹਾਇਸ਼ ‘ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ

ਜਲੰਧਰ, 6 ਫਰਵਰੀ: ਇਨਕਮ ਟੈਕਸ ਵਿਭਾਗ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਚੰਡੀਗੜ੍ਹ ਤੋਂ ਆਮਦਨ ਕਰ ਵਿਭਾਗ ਦੀ ਟੀਮ ਨੇ ਸਰਕੂਲਰ ਰੋਡ ਸਥਿਤ ਵਿਧਾਇਕ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਰਿਹਾਇਸ਼ ਦੇ ਸਾਰੇ ਗੇਟ ਅੰਦਰੋਂ ਬੰਦ ਕਰ ਦਿਤੇ ਗਏ ਸਨ। ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆ ਵੱਲੋਂ ਫਿਲਹਾਲ ਛਾਪੇਮਾਰੀ ਦੇ ਕਾਰਨਾਂ ਅਤੇ ਜਾਂਚ ਦੇ ਵੇਰਵਿਆਂ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ, ਉਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

 

ਅਮਰੀਕਾ ਤੋਂ ਭਾਰਤੀਆਂ ਦੀ ਵਾਪਸੀ ਨੂੰ ਲੈ ਕੇ ਸੰਸਦ ‘ਚ ਹੰਗਾਮਾ; ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ

ਅਮਰੀਕਾ ਤੋਂ ਭਾਰਤੀਆਂ ਦੀ ਵਾਪਸੀ ਨੂੰ ਲੈ ਕੇ ਸੰਸਦ ‘ਚ ਹੰਗਾਮਾ; ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ

0

ਅਮਰੀਕਾ ਤੋਂ ਭਾਰਤੀਆਂ ਦੀ ਵਾਪਸੀ ਨੂੰ ਲੈ ਕੇ ਸੰਸਦ ‘ਚ ਹੰਗਾਮਾ; ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ

ਨਵੀ ਦਿੱਲੀ, 6 ਜਨਵਰੀ : ਬਜਟ ਸੈਸ਼ਨ ਦੇ ਪੰਜਵੇਂ ਦਿਨ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਸੰਸਦ ‘ਚ ਹੰਗਾਮਾ ਹੋਇਆ। ਸਵੇਰੇ 11 ਵਜੇ ਜਿਵੇਂ ਹੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਇਸ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ‘ਸ਼ਰਮ ਕਰੋ ਸਰਕਾਰ’ ਦੇ ਨਾਅਰੇ ਲਾਏ। ਅਮਰੀਕਾ ਤੋਂ ਪਰਵਾਸੀ ਭਾਰਤੀਆਂ ਨੂੰ ਵਾਪਿਸ ਭੇਜਣ ਅਤੇ ਮਹਾਕੁੰਭ ਦੌਰਾਨ ਭਗਦੜ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਸਰਕਾਰ ਚੁੱਪ ਕਿਉਂ

ਲੋਕ ਸਭਾ ‘ਚ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਕਿਹਾ ਕਿ ਅਮਰੀਕਾ ਤੋਂ 100 ਤੋਂ ਵੱਧ ਭਾਰਤੀਆਂ ਨੂੰ ਕੱਢੇ ਜਾਣ ਨਾਲ ਪੂਰਾ ਦੇਸ਼ ਹੈਰਾਨ ਹੈ। ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਇਸ ‘ਤੇ ਸਰਕਾਰ ਚੁੱਪ ਕਿਉਂ ਹੈ? ਭਾਰਤ ਨੇ ਇਸ ਅਣਮਨੁੱਖੀ ਵਤੀਰੇ ਦੀ ਨਿਖੇਧੀ ਕਿਉਂ ਨਹੀਂ ਕੀਤੀ? ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ- ਸਰਕਾਰ ਤੁਹਾਡੀ ਚਿੰਤਾ ਤੋਂ ਜਾਣੂ ਹੈ। ਇਹ ਵਿਦੇਸ਼ ਨੀਤੀ ਦਾ ਮੁੱਦਾ ਹੈ।

ਆਪਣਾ ਸਟੈਂਡ ਸਪੱਸ਼ਟ ਕਰੇ ਸਰਕਾਰ

ਓਧਰ, ਕਾਂਗਰਸੀ ਸਾਂਸਦ ਕੇਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਅਮਰੀਕੀ ਅਧਿਕਾਰੀਆਂ ਨਾਲ ਗੱਲਬਾਤ ਕਰਨ ਅਤੇ ਡਿਪੋਰਟ ਕੀਤੇ ਗਏ ਵਿਅਕਤੀਆਂ ਨਾਲ ਸਨਮਾਨਜਨਕ ਵਿਵਹਾਰ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਕੂਟਨੀਤਕ ਉਪਾਵਾਂ ਦੀ ਰੂਪਰੇਖਾ ਤਿਆਰ ਕੀਤੀ ਜਾਵੇ।

ਅੱਜ ਮਹਾਕੁੰਭ ‘ਚ ਪਹੁੰਚਣਗੇ ਇਨ੍ਹਾਂ ਦੋ ਸੂਬਿਆਂ ਦੇ ਮੁੱਖ ਮੰਤਰੀ, ਸੰਗਮ ‘ਚ ਲਗਾਉਣਗੇ ਆਸਥਾ ਦੀ ਡੁਬਕੀ

ਪੰਜਾਬ ਵਿੱਚ ਅਗਲੇ 1 ਹਫ਼ਤੇ ਤੱਕ ਖੁਸ਼ਕ ਰਹੇਗਾ ਮੌਸਮ, ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਨਹੀਂ

0

ਪੰਜਾਬ ਵਿੱਚ ਅਗਲੇ 1 ਹਫ਼ਤੇ ਤੱਕ ਖੁਸ਼ਕ ਰਹੇਗਾ ਮੌਸਮ, ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਨਹੀਂ

ਚੰਡੀਗੜ੍ਹ, 6 ਫਰਵਰੀ 2025 – 4 ਫਰਵਰੀ ਤੋਂ ਸਰਗਰਮ ਹੋਈ ਪੱਛਮੀ ਗੜਬੜ ਅੱਜ ਕਮਜ਼ੋਰ ਹੋ ਗਈ ਹੈ। ਅਲਰਟ ਤੋਂ ਬਾਅਦ ਵੀ ਪੰਜਾਬ ਵਿੱਚ ਮੀਂਹ ਨਹੀਂ ਪਿਆ। ਜਨਵਰੀ ਵਾਂਗ, ਹੁਣ ਫਰਵਰੀ ਦਾ ਮਹੀਨਾ ਵੀ ਸੁੱਕਾ ਲੰਘ ਰਿਹਾ ਹੈ। ਪਰ ਇਸ ਪੱਛਮੀ ਗੜਬੜ ਦਾ ਪ੍ਰਭਾਵ ਹਿਮਾਚਲ ਪ੍ਰਦੇਸ਼ ਵਿੱਚ ਦੇਖਿਆ ਗਿਆ ਅਤੇ ਕੁਝ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ। ਜਿਸ ਕਾਰਨ ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ।

ਅੱਜ ਪੰਜਾਬ ਵਿੱਚ ਮੀਂਹ ਅਤੇ ਧੁੰਦ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ।

ਇਹ ਵੀ ਪੜ੍ਹੋ: ਮਹਾਪੰਚਾਇਤ ਲਈ ਕਿਸਾਨਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ: ਡੱਲੇਵਾਲ ਦੀ ਭੁੱਖ ਹੜਤਾਲ ਦਾ 73ਵਾਂ ਦਿਨ

ਪੱਛਮੀ ਗੜਬੜੀ ਦਾ ਪ੍ਰਭਾਵ, ਜੋ ਕਿ 4 ਫਰਵਰੀ ਤੋਂ ਸੀ, ਸਿਰਫ਼ ਪਹਾੜੀ ਖੇਤਰਾਂ ਤੱਕ ਸੀਮਤ ਰਿਹਾ। ਚੇਤਾਵਨੀ ਦੇ ਬਾਵਜੂਦ, ਪੰਜਾਬ ਅਤੇ ਆਲੇ ਦੁਆਲੇ ਦੇ ਰਾਜਾਂ ਵਿੱਚ ਕੋਈ ਮੀਂਹ ਨਹੀਂ ਪਿਆ। ਹੁਣ 8 ਫਰਵਰੀ ਤੋਂ ਇੱਕ ਨਵੀਂ ਪੱਛਮੀ ਗੜਬੜ ਸਰਗਰਮ ਹੋਣ ਜਾ ਰਹੀ ਹੈ।

ਇਹ ਪੱਛਮੀ ਗੜਬੜ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਜ਼ਿਲ੍ਹਿਆਂ ਤੱਕ ਸੀਮਤ ਰਹਿਣ ਵਾਲੀ ਹੈ। ਇਸਦਾ ਪ੍ਰਭਾਵ ਮੈਦਾਨੀ ਇਲਾਕਿਆਂ ਵਿੱਚ ਵੀ ਨਹੀਂ ਦਿਖਾਈ ਦੇਵੇਗਾ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮਹਾਪੰਚਾਇਤ ਲਈ ਕਿਸਾਨਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ: ਡੱਲੇਵਾਲ ਦੀ ਭੁੱਖ ਹੜਤਾਲ ਦਾ 73ਵਾਂ ਦਿਨ

0

ਮਹਾਪੰਚਾਇਤ ਲਈ ਕਿਸਾਨਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ: ਡੱਲੇਵਾਲ ਦੀ ਭੁੱਖ ਹੜਤਾਲ ਦਾ 73ਵਾਂ ਦਿਨ

ਖਨੌਰੀ, 6 ਫਰਵਰੀ 2025 – ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਿਹਾ ਕਿਸਾਨ ਅੰਦੋਲਨ ਠੀਕ ਇੱਕ ਹਫ਼ਤੇ ਵਿੱਚ ਇੱਕ ਸਾਲ ਪੂਰਾ ਕਰ ਲਵੇਗਾ। ਇਸ ਦੇ ਮੱਦੇਨਜ਼ਰ, ਕਿਸਾਨਾਂ ਨੇ 11 ਤੋਂ 13 ਫਰਵਰੀ ਤੱਕ ਤਿੰਨ ਮਹਾਂਪੰਚਾਇਤਾਂ ਕਰਨ ਦਾ ਫੈਸਲਾ ਕੀਤਾ ਹੈ।

ਮਹਾਪੰਚਾਇਤਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਕੱਠਾ ਕਰਨ ਲਈ, ਕਿਸਾਨ ਪਿੰਡ-ਪਿੰਡ ਜਾ ਰਹੇ ਹਨ ਅਤੇ ਲੋਕਾਂ ਨੂੰ ਇੱਕਜੁੱਟ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵਰਤ 73ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।

ਇਹ ਵੀ ਪੜ੍ਹੋ: ਬੰਗਲਾਦੇਸ਼ ਵਿੱਚ ਫਿਰ ਭੜਕੀ ਹਿੰਸਾ: ਲੋਕਾਂ ਨੇ ਸ਼ੇਖ ਹਸੀਨਾ ਦੇ ਪਿਤਾ ਮੁਜੀਬੁਰਾਹਮਾਨ ਦੇ ਘਰ ਵਿੱਚ ਦਾਖਲ ਹੋ ਕੇ ਕੀਤੀ ਭੰਨਤੋੜ

ਅੱਜ (6 ਫਰਵਰੀ), ਹਰਿਆਣਾ ਦੇ ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਮੋਰਚੇ ‘ਤੇ ਪਹੁੰਚਣਗੇ। ਇਸ ਵੇਲੇ, ਜਗਜੀਤ ਸਿੰਘ ਡੱਲੇਵਾਲ ਸਿਰਫ਼ ਕਿਸਾਨਾਂ ਦੁਆਰਾ ਲਿਆਂਦੇ ਗਏ ਪਾਣੀ ਦੀ ਹੀ ਵਰਤੋਂ ਕਰ ਰਹੇ ਹਨ। ਇਸ ਦੇ ਨਾਲ ਹੀ, ਵੱਡੀ ਗਿਣਤੀ ਵਿੱਚ ਕਿਸਾਨ ਰਾਸ਼ਨ ਅਤੇ ਟਰੈਕਟਰ ਟਰਾਲੀਆਂ ਲੈ ਕੇ ਦੋਵਾਂ ਮੋਰਚਿਆਂ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ।

14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਨੇ ਮੋਰਚਿਆਂ ‘ਤੇ ਨਿਰੰਤਰ ਪ੍ਰੋਗਰਾਮ ਆਯੋਜਿਤ ਕਰਨ ਦੀ ਰਣਨੀਤੀ ਬਣਾਈ ਹੈ। ਤਾਂ ਜੋ ਵੱਡੀ ਗਿਣਤੀ ਵਿੱਚ ਲੋਕ ਮੋਰਚਿਆਂ ‘ਤੇ ਪਹੁੰਚ ਸਕਣ। 6 ਤੋਂ 8 ਫਰਵਰੀ ਤੱਕ, ਹਰਿਆਣਾ ਦੇ ਕਿਸਾਨ ਆਪਣੇ ਖੇਤਾਂ ਤੋਂ ਪਾਣੀ ਲੈ ਕੇ ਖਨੌਰੀ ਸਰਹੱਦ ‘ਤੇ ਪਹੁੰਚਣਗੇ।

ਜਦੋਂ ਕਿ 9 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਖੇਤੀਬਾੜੀ ਮੰਡੀ ਨੀਤੀ ਦੇ ਖਰੜੇ ਦੇ ਖਿਲਾਫ ਦੇਸ਼ ਭਰ ਦੇ ਸੰਸਦ ਮੈਂਬਰਾਂ ਨੂੰ ਮੰਗਾਂ ਦਾ ਮੰਗ ਪੱਤਰ ਦੇਣ ਲਈ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਹਾਲਾਂਕਿ, ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਯੂਨੀਅਨਾਂ (ਗੈਰ-ਰਾਜਨੀਤਿਕ) ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੀਆਂ।

ਇਸ ਸਬੰਧੀ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਦੋ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੇ ਸਬੰਧ ਵਿੱਚ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਮਾਮਲੇ ਵਿਰੁੱਧ 11 ਫਰਵਰੀ ਨੂੰ ਫਿਰੋਜ਼ਪੁਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਉੱਥੇ ਕਿਸਾਨ ਐਸਐਸਪੀ ਦਫ਼ਤਰ ਦਾ ਘਿਰਾਓ ਕਰਨਗੇ।

ਇਸ ਦਿਨ, ਪਹਿਲੀ ਮਹਾਪੰਚਾਇਤ ਰਤਨਪੁਰਾ ਮੋਰਚਾ ਵਿਖੇ ਹੋਵੇਗੀ। 12 ਫਰਵਰੀ ਨੂੰ ਖਨੌਰੀ ਅਤੇ 13 ਫਰਵਰੀ ਨੂੰ ਸ਼ੰਭੂ ਵਿੱਚ ਪ੍ਰੋਗਰਾਮ ਤਹਿ ਕੀਤੇ ਗਏ ਹਨ। ਇਸ ਦੇ ਨਾਲ ਹੀ, 14 ਤਰੀਕ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ।