Home Blog Page 924

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 04-02-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 04-02-2025

ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰiਙਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
ਮੰਗਲਵਾਰ, ੨੨ ਮਾਘ (ਸੰਮਤ ੫੫੬ ਨਾਨਕਸ਼ਾਹੀ) ੪ ਫਰਵਰੀ, ੨੦੨੫ (ਅੰਗ: ੬੦੯)

ਪੰਜਾਬੀ ਵਿਆਖਿਆ :
ਸੋਰਠਿ ਮਹਲਾ ੫ ॥
ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ । ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ।੧। ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ । ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ।ਰਹਾਉ। ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ । ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ । ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ । ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ—) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ ।੪।੪।

English Translation:
SORAT’H, FIFTH MEHL:
Children, spouses, men and women in one’s household, are all bound by Maya. At the very last moment, none of them shall stand by you; their love is totally false. || 1 || O man, why do you pamper your body so? It shall disperse like a cloud of smoke; vibrate upon the One, the Beloved Lord. || Pause || There are three ways in which the body can be consumed — it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. || 2 || In various ways, the Lord has fashioned the beads, and strung them on a slender thread. The thread shall break, O wretched man, and then, you shall repent and regret. || 3 || He created you, and after creating you, He adorned you — meditate on Him day and night. God has showered His Mercy upon servant Nanak; I hold tight to the Support of the True Guru. || 4 || 4||

Tuesday, 22nd Maagh (Samvat 556 Nanakshahi) 4th February, 2025 (Page: 609)

Live Concert ਦੌਰਾਨ ਸੋਨੂੰ ਨਿਗਮ ਦੀ ਵਿਗੜੀ ਸਿਹਤ, ਗਾਇਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਦੱਸੀ ਆਪਬੀਤੀ

0

Live Concert ਦੌਰਾਨ ਸੋਨੂੰ ਨਿਗਮ ਦੀ ਵਿਗੜੀ ਸਿਹਤ, ਗਾਇਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਦੱਸੀ ਆਪਬੀਤੀ

ਨਵੀ ਦਿੱਲੀ : ਪੂਰੀ ਦੁਨੀਆ ‘ਚ ਆਪਣੀ ਸੁਰੀਲੀ ਆਵਾਜ਼ ਦਾ ਜਾਦੂ ਬਿਖੇਰਨ ਵਾਲੇ ਗਾਇਕ ਸੋਨੂੰ ਨਿਗਮ ਇਨ੍ਹੀਂ ਦਿਨੀਂ ਕਾਫੀ ਪ੍ਰੇਸ਼ਾਨ ਹਨ। ਹਾਲ ਹੀ ‘ਚ ਉਨ੍ਹਾਂ ਨੇ ਪੁਣੇ ‘ਚ ਲਾਈਵ ਕੰਸਰਟ ਕੀਤਾ, ਜਿਸ ਦੌਰਾਨ ਉਨ੍ਹਾਂ ਦੀ ਪਿੱਠ ‘ਚ ਅਚਾਨਕ ਦਰਦ ਹੋਣ ਲੱਗਾ। ਕਿਸੇ ਤਰ੍ਹਾਂ ਉਨ੍ਹਾਂ ਨੇ ਸ਼ੋਅ ‘ਚ ਪੂਰੀ ਊਰਜਾ ਨਾਲ ਪਰਫਾਰਮ ਕੀਤਾ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕਰ ਰਹੇ ਹਨ।

ਪਿੱਠ ‘ਚ ਉੱਠਿਆ ਤੇਜ਼ ਦਰਦ

ਗਾਇਕ ਸੋਨੂੰ ਨਿਗਮ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਦੱਸਿਆ ਕਿ ਕਿਵੇਂ ਪੁਣੇ ‘ਚ ਲਾਈਵ ਕੰਸਰਟ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਦੀ ਪਿੱਠ ਵਿੱਚ ਬਹੁਤ ਦਰਦ ਸੀ ਅਤੇ ਇੰਜ ਮਹਿਸੂਸ ਹੋਇਆ ਜਿਵੇਂ ਕੋਈ ਸੂਈ ਉਨ੍ਹਾਂ ਦੀ ਰੀੜ੍ਹ ਦੀ ਹੱਡੀ ‘ਚ ਚੁਭ ਰਹੀ ਹੋਵੇ। ਹਾਲਾਂਕਿ ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣਾ ਕੰਸਰਟ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ‘ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਮੁਸ਼ਕਲ ਦਿਨ ਸੀ, ਪਰ ਸੰਤੁਸ਼ਟੀ ਨਾਲ ਭਰਿਆ ਸੀ। ਮੈਂ ਕਿਸੇ ਤਰ੍ਹਾਂ ਆਪਣੇ ਆਪ ਸੰਭਾਲ ਲਿਆ, ਕਿਉਂਕਿ ਮੈਂ ਲੋਕਾਂ ਦੀਆਂ ਉਮੀਦਾਂ ਨੂੰ ਤੋੜਨਾ ਨਹੀਂ ਚਾਹੁੰਦਾ ਸੀ। ਇਸ ਲਈ ਮੈਂ ਆਪਣਾ ਸੰਗੀਤ ਸਮਾਰੋਹ ਪੂਰਾ ਕੀਤਾ। ਮੈਨੂੰ ਖੁਸ਼ੀ ਹੈ ਕਿ ਸਭ ਕੁਝ ਠੀਕ ਹੋ ਗਿਆ।” ਗਾਇਕ ਦੇ ਪ੍ਰਸ਼ੰਸਕ ਇਸ ਪੋਸਟ ‘ਤੇ ਖੂਬ ਕਮੈਂਟ ਕਰ ਰਹੇ ਹਨ। ਹਰ ਕੋਈ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰ ਰਿਹਾ ਹੈ।

38ਵੀਆਂ ਰਾਸ਼ਟਰੀ ਖੇਡਾਂ ‘ਚ ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, CM ਮਾਨ ਨੇ ਦਿੱਤੀ ਵਧਾਈ

38ਵੀਆਂ ਰਾਸ਼ਟਰੀ ਖੇਡਾਂ ‘ਚ ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, CM ਮਾਨ ਨੇ ਦਿੱਤੀ ਵਧਾਈ

0

38ਵੀਆਂ ਰਾਸ਼ਟਰੀ ਖੇਡਾਂ ‘ਚ ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, CM ਮਾਨ ਨੇ ਦਿੱਤੀ ਵਧਾਈ

ਨਵੀ ਦਿੱਲੀ, 3 ਫਰਵਰੀ ਉੱਤਰਾਖੰਡ ਦੇ ਮਹਾਰਾਣਾ ਪ੍ਰਤਾਪ ਸਪੋਰਟਸ ਕਾਲਜ ਤ੍ਰਿਸ਼ੂਲ ਹਾਲ ਵਿਖੇ ਹੋਈਆਂ 38ਵੀਆਂ ਰਾਸ਼ਟਰੀ ਖੇਡਾਂ ਵਿੱਚ ਪੰਜਾਬ ਦੀ ਸਿਫ਼ਤ ਕੌਰ ਸਮਰਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਿਲਾਵਾਂ ਦੇ 50 ਮੀਟਰ 3 ਪੁਜ਼ੀਸ਼ਨ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ।ਪੰਜਾਬ ਦੀ ਅੰਜੁਮ ਮੌਦਗਿਲ ਨੇ ਚਾਂਦੀ ਦਾ ਤਗਮਾ ਜਿੱਤਿਆ, ਜਦਕਿ ਤੇਲੰਗਾਨਾ ਦੀ ਸੁਰਭੀ ਭਾਰਦਵਾਜ ਰਾਪੋਲ ਨੇ ਕਾਂਸੀ ਦਾ ਤਗਮਾ ਜਿੱਤਿਆ।

ਦੇਸ਼ ਸਮੇਤ ਪੰਜਾਬ ਦਾ ਹੋ ਮਾਣ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਖਿਡਾਰਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ “ਪੰਜਾਬ ਦੀਆਂ ਦੋ ਖਿਡਾਰਨਾਂ ਸਿਫ਼ਤ ਕੌਰ ਸਮਰਾ ਅਤੇ ਅੰਜੁਮ ਮੌਦਗਿਲ ਨੇ 38ਵੀਆਂ ਰਾਸ਼ਟਰੀ ਖੇਡਾਂ ਦੌਰਾਨ 50 ਮੀਟਰ ਸ਼ੂਟਿੰਗ ਈਵੈਂਟ ‘ਚ ਸੋਨ ਅਤੇ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਦੋਵਾਂ ਨੂੰ ਇਸ ਉਪਲਬਧੀ ਲਈ ਬਹੁਤ-ਬਹੁਤ ਵਧਾਈਆਂ। ਤੁਸੀਂ ਦੇਸ਼ ਸਮੇਤ ਪੰਜਾਬ ਦਾ ਮਾਣ ਹੋ। ਮਾਪਿਆਂ ਤੇ ਕੋਚ ਸਹਿਬਾਨ ਨੂੰ ਵੀ ਮੁਬਾਰਕਾਂ।”

ਜਿੱਤ ‘ਤੇ ਕੀਤੀ ਖੁਸ਼ੀ ਜ਼ਾਹਰ

ਸਿਫਤ ਕੌਰ ਸਮਰਾ ਨੇ ਆਪਣੀ ਜਿੱਤ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ, “ਇਹ ਮੇਰੇ ਲਈ ਓਲੰਪਿਕ ਤੋਂ ਬਾਅਦ ਇਕ ਤਰ੍ਹਾਂ ਦੀ ਵਾਪਸੀ ਹੈ। ਮੈਂ ਕੋਈ ਬ੍ਰੇਕ ਨਹੀਂ ਲਿਆ ਅਤੇ ਲਗਾਤਾਰ ਅਭਿਆਸ ਕੀਤਾ। ਮੈਂ ਖੁਸ਼ ਹਾਂ ਕਿ ਮੇਰੀ ਮਿਹਨਤ ਰੰਗ ਲਿਆਈ ਅਤੇ ਮੈਂ ਸੋਨ ਤਮਗਾ ਜਿੱਤ ਸਕੀ। ਇਸ ਤਰਾਂ ਹੋਰ ਵੀ ਵਧੀਆ ਮਹਿਸੂਸ ਹੁੰਦਾ ਹੈ ਕਿ ਮੇਰੇ ਸੂਬੇ ਦੀ ਹੀ ਅੰਜੁਮ ਨੇ ਚਾਂਦੀ ਦਾ ਤਗਮਾ ਜਿੱਤਿਆ।”

ਪੰਜਾਬ ਦੀ ਬਿਜਲੀ ਕ੍ਰਾਂਤੀ ਪੂਰੇ ਜ਼ੋਰਾਂ ‘ਤੇ: ਮਾਨ ਸਰਕਾਰ ਨੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਕੀਤਾ – ਵਿਧਾਇਕ ਰੰਧਾਵਾ

ਪੰਜਾਬ ਦੀ ਬਿਜਲੀ ਕ੍ਰਾਂਤੀ ਪੂਰੇ ਜ਼ੋਰਾਂ ‘ਤੇ: ਮਾਨ ਸਰਕਾਰ ਨੇ ਬਿਜਲੀ ਖੇਤਰ ਵਿੱਚ ਕੀਤਾ ਬੇਮਿਸਾਲ ਵਿਕਾਸ- ਵਿਧਾਇਕ ਰੰਧਾਵਾ

0

ਪੰਜਾਬ ਦੀ ਬਿਜਲੀ ਕ੍ਰਾਂਤੀ ਪੂਰੇ ਜ਼ੋਰਾਂ ‘ਤੇ: ਮਾਨ ਸਰਕਾਰ ਨੇ ਬਿਜਲੀ ਖੇਤਰ ਵਿੱਚ ਕੀਤਾ ਬੇਮਿਸਾਲ ਵਿਕਾਸ  – ਵਿਧਾਇਕ ਰੰਧਾਵਾ

ਗੁਰਦਾਸਪੁਰ, 03 ਫਰਵਰੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਲੀ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਵੱਡੇ ਮਾਅਰਕੇ ਮਾਰੇ ਗਏ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਘਰੇਲੂ ਖਪਤਕਾਰਾਂ ਨੂੰ ਹਰ ਦੋ ਮਹੀਨਿਆਂ ਲਈ 600 ਯੂਨਿਟ ਮੁਫ਼ਤ ਬਿਜਲੀ (ਜਾਂ 300 ਯੂਨਿਟ ਪ੍ਰਤੀ ਮਹੀਨਾ) ਸਫਲਤਾਪੂਰਵਕ ਮੁਹੱਈਆ ਕਰਵਾਈ ਹੈ, ਜਿਸ ਸਦਕਾ ਸੂਬੇ ਦੇ 90 ਫ਼ੀਸਦੀ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਹੋ ਰਹੇ ਹਨ। ਬਿਜਲੀ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਅਹਿਮ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਦਸੰਬਰ 2022 ਤੋਂ ਸ਼ੁਰੂ ਕੀਤੀ ਗਈ ਪਛਵਾੜਾ ਕੋਲਾ ਖਾਣ ਸੂਬੇ ਦੇ ਥਰਮਲ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ 1 ਅਪ੍ਰੈਲ, 2024 ਤੋਂ 1277 ਰੈਕਾਂ ਰਾਹੀਂ ਇਸ ਖਾਣ ਤੋਂ ਕੁੱਲ 50.84 ਲੱਖ ਮੀਟਰਿਕ ਟਨ ਕੋਲੇ ਦੀ ਪ੍ਰਾਪਤੀ ਹੋਈ, ਜਿਸ ਦੀ ਲਾਗਤ ਕੋਲ ਇੰਡੀਆ ਲਿਮਟਿਡ ਨਾਲੋਂ 11 ਕਰੋੜ ਪ੍ਰਤੀ 1 ਲੱਖ ਮੀਟਰਿਕ ਟਨ ਸਸਤਾ ਹੈ। ਇਸ ਦੇ ਨਤੀਜੇ ਵਜੋਂ ਸੂਬੇ ਨੂੰ ਇਸ ਵਿੱਤੀ ਸਾਲ ਦੌਰਾਨ 593 ਰੁਪਏ ਦੀ ਬੱਚਤ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਨਾਲ ਦਸੰਬਰ 2022 ਵਿੱਚ ਸ਼ੁਰੂ ਹੋਈ ਇਸ ਖਾਣ ਤੋਂ ਹੁਣ ਤੱਕ 93.87 ਲੱਖ ਮੀਟਰਿਕ ਟਨ ਕੋਲਾ ਪ੍ਰਾਪਤ ਕੀਤਾ ਗਿਆ ਹੈ ਜਿਸ ਨਾਲ ਕੁੱਲ 1000 ਕਰੋੜ ਰੁਪਏ ਦੀ ਬੱਚਤ ਹੋਈ ਹੈ।

ਬਿਜਲੀ ਉਤਪਾਦਨ ਸਮਰੱਥਾ ਹੋਈ ਦੁੱਗਣੀ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਭਾਰਤ ਵਿੱਚ ਪਹਿਲੀ ਵਾਰ ਇੱਕ ਸੂਬਾ ਸਰਕਾਰ ਦੁਆਰਾ ਇੱਕ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਗਿਆ ਹੈ, ਜਿਸ ਦਾ ਸਿਹਰਾ ਮਾਨ ਸਰਕਾਰ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦ ਕੇ ਇਤਿਹਾਸ ਕਾਇਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖੇ ਗਏ ਇਸ ਥਰਮਲ ਪਲਾਂਟ ਦਾ ਲੋਡ ਫੈਕਟਰ ਪਿਛਲੇ ਸਾਲ ਦੌਰਾਨ 35 ਪ੍ਰਤੀਸ਼ਤ ਤੋਂ ਵਧਾ ਕੇ 77 ਪ੍ਰਤੀਸ਼ਤ ਕਰ ਦਿੱਤਾ ਗਿਆ, ਜਿਸ ਨਾਲ ਇਸ ਦੀ ਬਿਜਲੀ ਉਤਪਾਦਨ ਸਮਰੱਥਾ ਦੁੱਗਣੀ ਹੋ ਗਈ। ਇਹ 540 ਮੈਗਾਵਾਟ ਥਰਮਲ ਪਲਾਂਟ 2 ਕਰੋੜ ਪ੍ਰਤੀ ਮੈਗਾਵਾਟ ਦੀ ਕਿਫ਼ਾਇਤੀ ਦਰ ‘ਤੇ ਪ੍ਰਾਪਤ ਕੀਤਾ ਗਿਆ, ਜਿਸ ਨਾਲ ਰਾਜ ਨੂੰ ਸਾਲਾਨਾ 350 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋਣ ਦਾ ਅਨੁਮਾਨ ਹੈ।

ਰਾਜਨੀਤੀ ‘ਚ ਐਕਟਿਵ ਬਲਕੌਰ ਸਿੰਘ; ਦਿੱਲੀ ‘ਚ ਕਾਂਗਰਸੀ ਉਮੀਦਵਾਰ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਆਏ ਸਿੱਧੂ ਮੂਸੇਵਾਲਾ ਦੇ ਪਿਤਾ

ਵਿਧਾਇਕ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 5 ਨਵੇਂ 66 ਕੇਵੀ ਸਬ-ਸਟੇਸ਼ਨ ਚਾਲੂ ਕੀਤੇ ਗਏ ਅਤੇ 14 ਪਾਵਰ ਟਰਾਂਸਫ਼ਾਰਮਰਾਂ ਦੀ ਸਮਰੱਥਾ ਦਾ ਵਿਸਤਾਰ ਕਰਕੇ 66 ਕੇਵੀ ਟਰਾਂਸਮਿਸ਼ਨ ਵਿੱਚ 780 ਮੈਗਾਵਾਟ ਦਾ ਵਾਧਾ ਕੀਤਾ ਗਿਆ। ਇਸ ਦੇ ਨਾਲ ਹੀ 27 ਕਿੱਲੋਮੀਟਰ ਲੰਬੀਆਂ 66 ਕੇਵੀ ਟਰਾਂਸਮਿਸ਼ਨ ਲਾਈਨਾਂ ਨੂੰ ਜੋੜਿਆ ਗਿਆ ਅਤੇ 400 ਕੇਵੀ, 220 ਕੇਵੀ ਜਾਂ 132 ਕੇਵੀ ਦੇ 28 ਪਾਵਰ ਟਰਾਂਸਫ਼ਾਰਮਰਾਂ ਦੀ ਸਮਰੱਥਾ ਵਧਾਈ ਗਈ ਜਾਂ ਨਵੇਂ ਟਰਾਂਸਫ਼ਾਰਮਰ ਲਗਾਏ ਗਏ, ਜਿਸ ਨਾਲ ਇਸ ਟਰਾਂਸਮਿਸ਼ਨ ਸਮਰੱਥਾ ਵਿੱਚ ਕੁੱਲ 2591 ਐਮਵੀਏ ਦਾ ਵਾਧਾ ਹੋਇਆ। ਉਨ੍ਹਾਂ ਦੱਸਿਆ ਕਿ 400 ਕੇਵੀ, 220 ਕੇਵੀ ਜਾਂ 132 ਕੇਵੀ ਸਬ-ਸਟੇਸ਼ਨਾਂ ਨਾਲ 131 ਸਰਕਟ ਕਿੱਲੋਮੀਟਰ ਟਰਾਂਸਮਿਸ਼ਨ ਲਾਈਨਾਂ ਨੂੰ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰੋਪੜ ਵਿੱਚ ਇੱਕ ਨਵਾਂ 400 ਕੇਵੀ ਸਬ-ਸਟੇਸ਼ਨ ਚਾਲੂ ਕੀਤਾ ਗਿਆ ਹੈ ਅਤੇ ਗੁਰਦਾਸਪੁਰ ਵਿੱਚ 132 ਕੇਵੀ ਸਬ-ਸਟੇਸ਼ਨ ਨੂੰ 220 ਕੇਵੀ ਸਮਰੱਥਾ ਤੱਕ ਅਪਗਰੇਡ ਕੀਤਾ ਗਿਆ ਹੈ।

 

ਰਾਜਨੀਤੀ ‘ਚ ਐਕਟਿਵ ਬਲਕੌਰ ਸਿੰਘ; ਦਿੱਲੀ ‘ਚ ਕਾਂਗਰਸੀ ਉਮੀਦਵਾਰ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਆਏ ਸਿੱਧੂ ਮੂਸੇਵਾਲਾ ਦੇ ਪਿਤਾ

0

ਰਾਜਨੀਤੀ ‘ਚ ਐਕਟਿਵ ਬਲਕੌਰ ਸਿੰਘ; ਦਿੱਲੀ ‘ਚ ਕਾਂਗਰਸੀ ਉਮੀਦਵਾਰ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਆਏ ਸਿੱਧੂ ਮੂਸੇਵਾਲਾ ਦੇ ਪਿਤਾ

ਨਵੀ ਦਿੱਲੀ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਕਰਦੇ ਨਜ਼ਰ ਆਏ ਹਨ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਰਹੇ।


ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕਰਦੇ ਹੋਏ ਬਲਕੌਰ ਸਿੰਘ ਦੀ ਵੀਡੀਓ ਸਾਂਝੀ ਕੀਤੀ ਹੈ। ਬਲਕੌਰ ਸਿੰਘ ਜਿਸ ਗੱਡੀ ‘ਚ ਕਾਂਗਰਸੀ ਉਮੀਦਵਾਰ ਲਈ ਵੋਟਾਂ ਮੰਗ ਰਹੇ ਹਨ, ਉਸ ‘ਚ ਸਿੱਧੂ ਮੂਸੇਵਾਲਾ ਦਾ ਗੀਤ ਵੱਜ ਰਿਹਾ ਸੀ। ਬਲਕੌਰ ਸਿੰਘ ਨੇ ਦਿੱਲੀ ਦੇ ਕਸਤੂਰਬਾ ਗਾਂਧੀ ਨਗਰ ਤੋਂ ਕਾਂਗਰਸੀ ਉਮੀਦਵਾਰ ਅਭਿਸ਼ੇਕ ਦੱਤ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ “ਅੱਜ ਦਿੱਲੀ ਵਿਖੇ ਚੋਣ ਪ੍ਰਚਾਰ ਨੂੰ ਅੱਗੇ ਵਧਾਉਂਦਿਆਂ ਕਸਤੂਰਬਾ ਨਗਰ ਵਿਖੇ ਸਾਡੇ ਉਮੀਦਵਾਰ ਅਭਿਸ਼ੇਕ ਦੱਤ ਜੀ ਦੇ ਹੱਕ ਵਿੱਚ ਰੋਡ ਸ਼ੋਅ ਕੱਢਿਆ। ਇਸ ਮੌਕੇ ਬਲਕੌਰ ਸਿੰਘ ਜੀ ਵੀ ਉਚੇਚੇ ਤੌਰ ਉੱਤੇ ਮੌਜੂਦ ਰਹੇ। ਦਿੱਲੀ ਦੇ ਲੋਕਾਂ ਦਾ ਜੋਸ਼ ਤੇ ਉਤਸ਼ਾਹ ਇਹ ਦੱਸ ਰਿਹਾ ਸੀ ਕਿ ਇਸ ਵਾਰ ਦਿੱਲੀ ਹੱਥ ਪੰਜੇ ਦਾ ਬਟਨ ਦਬਾ ਕੇ ਕਾਂਗਰਸ ਸਰਕਾਰ ਬਣਾਉਣ ਜਾ ਰਹੀ ਹੈ।”

ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਦੌਰਾਨ ਗਰਜੇ ਰਾਹੁਲ ਗਾਂਧੀ

ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਦੌਰਾਨ ਗਰਜੇ ਰਾਹੁਲ ਗਾਂਧੀ

0

ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਦੌਰਾਨ ਗਰਜੇ ਰਾਹੁਲ ਗਾਂਧੀ

ਨਵੀ ਦਿੱਲੀ, 3 ਫਰਵਰੀ : ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਸੋਮਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁਰੂ ਕੀਤੀ। ਰਾਹੁਲ ਨੇ ਕਿਹਾ- ਮੈਂ ਰਾਸ਼ਟਰਪਤੀ ਦਾ ਭਾਸ਼ਣ ਸੁਣਿਆ। ਉਹ ਪਿਛਲੇ ਕਈ ਸਾਲਾਂ ਤੋਂ ਇਹੀ ਗੱਲਾਂ ਦਹੁਰਾਉਂਦੇ ਆ ਰਹੇ ਹਨ । ਅਸੀਂ ਇਹ ਕੀਤਾ, ਅਸੀਂ ਇਹ ਕੀਤਾ, ਅਸੀਂ ਇਹ ਕੀਤਾ। ਮੈਂ ਸੰਸਦ ‘ਚ ਬੈਠਾ ਉਨ੍ਹਾਂ ਦੀ ਗੱਲ ਸੁਣ ਰਿਹਾ ਸੀ, ਮੈਂ ਉਨ੍ਹਾਂ ਦੇ ਕਹਿਣ ਦੇ ਖਿਲਾਫ ਸੀ। ਅੱਜ ਮੈਂ ਤੁਹਾਨੂੰ ਦੱਸਾਂਗਾ ਕਿ ਉਨ੍ਹਾਂ ਦਾ ਸੰਬੋਧਨ ਕੀ ਹੋ ਸਕਦਾ ਸੀ।

ਬੇਰੁਜ਼ਗਾਰੀ ਨਾਲ ਨਿਜਿੱਠਣ ਚ ਨਾਕਾਮ

ਰਾਹੁਲ ਨੇ ਕਿਹਾ- “ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿੱਚ ਹੈ। ਇਸ ਲਈ ਜੋ ਵੀ ਹੋਣਾ ਚਾਹੀਦਾ ਹੈ ਉਹ ਉਨ੍ਹਾਂ ਲਈ ਹੋਣਾ ਚਾਹੀਦਾ ਹੈ। ਕੇਂਦਰ ਸਰਕਾਰ ਮੇਕ ਇਨ ਇੰਡੀਆ ਲੈ ਕੇ ਆਈ ਹੈ, ਇਹ ਇੱਕ ਚੰਗਾ ਵਿਚਾਰ ਹੈ, ਪਰ ਅੰਤ ਵਿੱਚ ਇਹ ਨਾਕਾਮ ਸਾਬਤ ਹੋਇਆ।” ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਸੀਂ ਵਧੇ ਹਾਂ, ਅਸੀਂ ਤੇਜ਼ੀ ਨਾਲ ਵਧੇ ਹਾਂ ਭਾਵੇ ਅਸੀਂ ਥੋੜਾ ਹੌਲੀ , ਪਰ ਅਸੀਂ ਵਧ ਰਹੇ ਹਾਂ। ਇੱਕ ਵਿਸ਼ਵਵਿਆਪੀ ਸਮੱਸਿਆ ਜਿਸ ਦਾ ਅਸੀਂ ਸਾਹਮਣਾ ਕੀਤਾ ਹੈ ਉਹ ਹੈ ਬੇਰੁਜ਼ਗਾਰੀ। ਅਸੀਂ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਦੇ ਯੋਗ ਨਹੀਂ ਹਾਂ। ਰਾਹੁਲ ਨੇ ਕਿਹਾ ਕਿ ਨਾ ਤਾਂ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਅਤੇ ਨਾ ਹੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਹੱਲ ਕਰ ਸਕੀ।

AI ਆਪਣੇ ਆਪ ਵਿੱਚ ਬਿਲਕੁਲ ਅਰਥਹੀਣ

ਉਨ੍ਹਾਂ ਕਿਹਾ ਕਿ ਲੋਕ ਏਆਈ ਬਾਰੇ ਗੱਲ ਕਰਦੇ ਹਨ, ਪਰ ਇਹ ਸਮਝਣਾ ਜ਼ਰੂਰੀ ਹੈ ਕਿ ਏਆਈ ਆਪਣੇ ਆਪ ਵਿੱਚ ਬਿਲਕੁਲ ਅਰਥਹੀਣ ਹੈ, ਕਿਉਂਕਿ ਏਆਈ ਲਈ ਡੇਟਾ ਮਹੱਤਵਪੂਰਨ ਹੈ। AI ਦਾ ਮਤਲਬ ਡਾਟਾ ਤੋਂ ਬਿਨਾਂ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਡੇਟਾ ਜੋ ਅੱਜ ਗ੍ਰਹਿ ਉੱਤੇ ਮੂਲ ਰੂਪ ਵਿੱਚ ਸਾਰੇ ਇਲੈਕਟ੍ਰੋਨਿਕਸ ਬਣਾਉਣ ਲਈ ਵਰਤਿਆ ਜਾਂਦਾ ਹੈ ਇਸ ਡੇਟਾ ਦੀ ਮਲਕੀਅਤ ਚੀਨ ਕੋਲ ਹੈ। ਖਪਤ ਡੇਟਾ ਸੰਯੁਕਤ ਰਾਜ ਦੀ ਮਲਕੀਅਤ ਹੈ। ਚੀਨ ਇਸ ਖੇਤਰ ਵਿੱਚ ਭਾਰਤ ਤੋਂ ਘੱਟੋ-ਘੱਟ 10 ਸਾਲ ਅੱਗੇ ਹੈ। ਚੀਨ ਪਿਛਲੇ 10 ਸਾਲਾਂ ਤੋਂ ਬੈਟਰੀਆਂ, ਰੋਬੋਟ, ਮੋਟਰਾਂ, ਆਪਟਿਕਸ ‘ਤੇ ਕੰਮ ਕਰ ਰਿਹਾ ਹੈ ਅਤੇ ਅਸੀਂ ਪਛੜ ਰਹੇ ਹਾਂ।

ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਦੌਰਾਨ ਗਰਜੇ ਰਾਹੁਲ ਗਾਂਧੀ

ਜੇਕਰ ਤੁਸੀਂ ਵੀ ਦੇਖਣਾ ਚਾਹੁੰਦੇ ਹੋ Aero India 2025 ਸ਼ੋਅ, ਤਾਂ ਘਰ ਬੈਠੇ ਇਸ ਤਰਾਂ ਕਰੋ ਟਿਕਟ ਬੁੱਕ

0

ਜੇਕਰ ਤੁਸੀਂ ਵੀ ਦੇਖਣਾ ਚਾਹੁੰਦੇ ਹੋ Aero India 2025 ਸ਼ੋਅ, ਤਾਂ ਘਰ ਬੈਠੇ ਇਸ ਤਰਾਂ ਕਰੋ ਟਿਕਟ ਬੁੱਕ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਰੋ ਇੰਡੀਆ 2025 ਸ਼ੋਅ ਜਲਦ ਹੀ ਬੈਂਗਲੁਰੂ ‘ਚ ਸ਼ੁਰੂ ਹੋਣ ਜਾ ਰਿਹਾ ਹੈ। ਹਰ ਸਾਲ ਕਰਵਾਏ ਜਾਣ ਵਾਲੇ ਇਸ ਸ਼ੋਅ ਨੂੰ ਦੇਖਣ ਲਈ ਪੂਰੇ ਭਾਰਤ ਦੇ ਲੋਕ ਕਾਫੀ ਉਤਸ਼ਾਹਿਤ ਹਨ। ਇਸ ਵਾਰ ਤੁਸੀਂ ਇਸ ਸ਼ੋਅ ਨੂੰ 10 ਤੋਂ 14 ਫਰਵਰੀ ਤੱਕ ਦੇਖ ਸਕੋਗੇ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰੱਖਿਆ ਮੰਤਰਾਲਾ ਭਾਰਤੀ ਹਵਾਈ ਸੈਨਾ ਦੀ ਤਾਕਤ ਦਾ ਪ੍ਰਦਰਸ਼ਨ ਕਰੇਗਾ।

ਕੀ ਤੁਸੀਂ ਵੀ ਭਾਰਤ ਦੀ ਫੌਜੀ ਤਾਕਤ ਨੂੰ ਦੇਖਣ ਲਈ ਉਤਸ਼ਾਹਿਤ ਹੋ ਅਤੇ ਏਅਰੋ ਇੰਡੀਆ 2025 ਸ਼ੋਅ ਨੂੰ ਲਾਈਵ ਦੇਖਣਾ ਚਾਹੁੰਦੇ ਹੋ, ਤਾਂ ਤੁਸੀਂ ਘਰ ਬੈਠੇ ਇਸ ਦੀਆਂ ਟਿਕਟਾਂ ਪ੍ਰਾਪਤ ਕਰ ਸਕਦੇ ਹੋ। ਏਅਰ ਸ਼ੋਅ ਰੋਜ਼ਾਨਾ ਸਵੇਰੇ 9 ਵਜੇ ਸ਼ੁਰੂ ਹੋਵੇਗਾ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਇਸ ਸ਼ੋਅ ‘ਚ ਤੁਸੀਂ ਫੌਜ ਦੇ ਹਵਾਈ ਜਹਾਜ਼, ਹੈਲੀਕਾਪਟਰ, ਡਰੋਨ ਉਡਦੇ ਦੇਖ ਸਕੋਗੇ।

ਟਿਕਟਾਂ ਕਿਵੇਂ ਬੁੱਕ ਕਰੀਏ

ਜੇਕਰ ਤੁਸੀਂ ਇਸ ਸ਼ੋਅ ‘ਚ ਜਾਣਾ ਚਾਹੁੰਦੇ ਹੋ ਤਾਂ ਤੁਸੀਂ ਘਰ ਬੈਠੇ ਆਰਾਮ ਨਾਲ ਟਿਕਟ ਬੁੱਕ ਕਰ ਸਕਦੇ ਹੋ। ਇਸ ਦੇ ਲਈ ਸਭ ਤੋਂ ਪਹਿਲਾਂ ਤੁਹਾਨੂੰ ਇਸ ਲਿੰਕ https://www.aeroindia.gov.in/visitor-registration ‘ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਇਸ ਪੇਜ ‘ਤੇ ਦਿਖਾਈ ਦੇਣ ਵਾਲੇ ਸਾਰੇ ਵੇਰਵੇ ਦਰਜ ਕਰਨੇ ਹੋਣਗੇ। ਜਿਸ ਵਿੱਚ ਤੁਹਾਨੂੰ ਆਪਣਾ ਨਾਮ, ਪਤਾ, ਨੰਬਰ, ਈ-ਮੇਲ ਦਰਜ ਕਰਨਾ ਹੋਵੇਗਾ ਅਤੇ ਪਾਸਵਰਡ ਐਂਟਰ ਕਰਕੇ ਤੁਹਾਡਾ ਖਾਤਾ ਜਨਰੇਟ ਹੋ ਜਾਵੇਗਾ।
ਹੁਣ ਇਸ ਖਾਤੇ ‘ਤੇ ਆਉਣ ਤੋਂ ਬਾਅਦ, ਤੁਹਾਨੂੰ ਖੱਬੇ ਪਾਸੇ ਤਿੰਨ ਚੀਜ਼ਾਂ ਦਿਖਾਈ ਦੇਣਗੀਆਂ: ਮਾਈ ਪ੍ਰੋਫਾਈਲ, ਮੇਰੀ ਬੁਕਿੰਗ, ਪਾਸ। ਇਸ ਪੇਜ ‘ਤੇ ਆਉਣ ਤੋਂ ਬਾਅਦ ਤੁਹਾਨੂੰ Pass ‘ਤੇ ਜਾਣਾ ਹੋਵੇਗਾ। ਇੱਥੇ, ਜੇਕਰ ਤੁਸੀਂ ਜਨਰਲ ਪਾਸ ਲੈਣਾ ਚਾਹੁੰਦੇ ਹੋ, ਤਾਂ ਪਹਿਲਾਂ ਇਸ ‘ਤੇ ਕਲਿੱਕ ਕਰੋ ਅਤੇ ਫਿਰ ਸਾਈਡ ਕਾਲਮ ਵਿੱਚ ਟਿਕਟਾਂ ਦੀ ਗਿਣਤੀ ‘ਤੇ ਕਲਿੱਕ ਕਰੋ। ਇਸ ਤੋਂ ਬਾਅਦ, ਜਦੋਂ ਤੁਸੀਂ ਪੈਸੇ ਦਾ ਭੁਗਤਾਨ ਕਰ ਦਿੰਦੇ ਹੋ, ਤਾਂ ਤੁਹਾਡੀ ਟਿਕਟ ਬੁੱਕ ਹੋ ਜਾਵੇਗੀ ਅਤੇ ਇਹ ਇਸ ਵੈਬਸਾਈਟ ‘ਤੇ ਦਿਖਾਈ ਦੇਵੇਗੀ।

ਭਾਰਤੀ-ਅਮਰੀਕੀ ਚੰਦਰਿਕਾ ਟੰਡਨ ਨੇ ਜਿੱਤਿਆ ਗ੍ਰੈਮੀ ਅਵਾਰਡ, ਇਸ ਸ਼੍ਰੇਣੀ ‘ਚ Grammy ਕੀਤਾ ਆਪਣੇ ਨਾਮ

 

ਪੰਜਾਬ ਦੀਆਂ ਜੇਲ੍ਹਾਂ ‘ਚ ਲਿਆਂਦੇ ਜਾਣਗੇ 46 ਗੈਂ*ਗਸ*ਟਰ, ਪੁਲਿਸ ਨੇ ਲਿਸਟ ਕੀਤੀ ਤਿਆਰ

0
Breaking

ਪੰਜਾਬ ਦੀਆਂ ਜੇਲ੍ਹਾਂ ‘ਚ ਲਿਆਂਦੇ ਜਾਣਗੇ 46 ਗੈਂ*ਗਸ*ਟਰ, ਪੁਲਿਸ ਨੇ ਲਿਸਟ ਕੀਤੀ ਤਿਆਰ

ਚੰਡੀਗੜ੍ਹ, 3 ਫਰਵਰੀ : ਪੰਜਾਬ ਪੁਲਿਸ ਪੂਰੀ ਤਰਾਂ ਐਕਸ਼ਨ ਮੋੜ ਚ ਨਜ਼ਰ ਆ ਰਹੀ ਹੈ। ਪੰਜਾਬ ਪੁਲਿਸ ਉਨ੍ਹਾਂ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ, ਜਿਨ੍ਹਾਂ ਨੂੰ ਦੂਜੇ ਰਾਜਾਂ ਦੀ ਪੁਲਿਸ ਨੇ ਰਿਮਾਂਡ ‘ਤੇ ਲਿਆ ਸੀ, ਪਰ ਉਸ ਤੋਂ ਬਾਅਦ ਉਹ ਪੰਜਾਬ ਵਾਪਸ ਨਹੀਂ ਆਏ। ਪੰਜਾਬ ਪੁਲਿਸ ਨੇ ਅਜਿਹੇ ਕਰੀਬ 46 ਦੋਸ਼ੀਆਂ ਦੀ ਸੂਚੀ ਤਿਆਰ ਕੀਤੀ ਹੈ। ਉਨ੍ਹਾਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਜਲਦ ਸ਼ੁਰੂ ਹੋਣ ਜਾ ਰਹੀ ਹੈ।

ਮਾਨਸਾ ‘ਚ ਚੱਲੀ ਗੋ*ਲੀ: ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਫਾਇਰਿੰਗ

ਸੀਨੀਅਰ ਪੁਲਿਸ ਅਧਿਕਾਰੀਆਂ ਅਨੁਸਾਰ ਇਹ ਸਾਰੇ ਦੋਸ਼ੀ ਕਤਲ ਅਤੇ ਜਬਰਨ ਵਸੂਲੀ ਵਰਗੇ ਮਾਮਲਿਆਂ ਵਿੱਚ ਸ਼ਾਮਲ ਹਨ। ਉਨ੍ਹਾਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਜਲਦ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਨੂੰ ਦੂਜੇ ਰਾਜਾਂ ਦੀਆਂ ਜੇਲ੍ਹਾਂ ਤੋਂ ਰਿਮਾਂਡ ‘ਤੇ ਲਿਆ ਗਿਆ ਸੀ। ਅਜਿਹੀ ਸਥਿਤੀ ਵਿੱਚ ਉਹ ਪੰਜਾਬ ਪੁਲਿਸ ਤੋਂ ਬਚ ਗਏ ਹਨ। ਪਰ ਉਹ ਜੇਲ੍ਹਾਂ ਤੋਂ ਹੀ ਆਪਣਾ ਸਿੰਡੀਕੇਟ ਚਲਾ ਰਹੇ ਹਨ। ਪੁਲਿਸ ਕੋਲ ਜੇਲ੍ਹਾਂ ਤੋਂ ਅਪਰਾਧ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੇ ਸਬੂਤ ਹਨ। ਇਸ ਲਈ ਸਾਰੇ ਰਾਜਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਆਪਣੀਆਂ ਜੇਲ੍ਹਾਂ ਵਿੱਚ ਲਿਆਉਣ ਦੀਆਂ ਤਿਆਰੀਆਂ ਕਰ ਲਈਆਂ ਹਨ। ਜ਼ਿਆਦਾਤਰ ਗੈਂਗਸਟਰ ਗੁਜਰਾਤ, ਰਾਜਸਥਾਨ, ਹਰਿਆਣਾ ਅਤੇ ਉੱਤਰਾਖੰਡ ਦੀਆਂ ਜੇਲ੍ਹਾਂ ਵਿੱਚ ਬੰਦ ਹਨ।

ਮਾਨਸਾ ‘ਚ ਚੱਲੀ ਗੋ*ਲੀ: ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਫਾ.ਇ.ਰਿੰਗ

0
Breaking

ਮਾਨਸਾ ‘ਚ ਚੱਲੀ ਗੋ*ਲੀ: ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਫਾ.ਇ.ਰਿੰਗ

ਮਾਨਸਾ ਵਿੱਚ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ। ਇਥੇ ਬਾਈਕ ਸਵਾਰ ਬਦਮਾਸ਼ਾਂ ਨੇ ਦੇਰ ਰਾਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਪ੍ਰਗਟ ਸਿੰਘ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਸ਼ਰਾਰਤੀ ਅਨਸਰਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਸ ਘਟਨਾ ਨੂੰ ਅੰਜਾਮ ਦਿੱਤਾ। ਹਮਲਾਵਰਾਂ ਨੇ ਘਰ ਦੇ ਗੇਟ ‘ਤੇ ਗੋਲੀਆਂ ਚਲਾਈਆਂ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ ਦੋ ਗੋਲੀਆਂ ਚਲਾਈਆਂ ਸਨ। ਪੁਲਿਸ ਨੂੰ ਗੇਟ ‘ਤੇ ਇਕ ਗੋਲੀ ਦਾ ਨਿਸ਼ਾਨ ਮਿਲਿਆ ਹੈ।

ਫਿਰੌਤੀ ਦੀ ਮੰਗ

ਇਸ ਤੋਂ ਇਲਾਵਾ ਬਦਮਾਸ਼ਾਂ ਵੱਲੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਵੀ ਕੀਤੀ ਗਈ ਹੈ। ਬਦਮਾਸ਼ਾਂ ਨੇ ਲਾਰੈਂਸ ਗਰੁੱਪ ਤੋਂ ਹੋਣ ਦਾ ਦਾਅਵਾ ਕਰਕੇ ਫਿਰੌਤੀ ਦੀ ਮੰਗ ਕੀਤੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਧਮਕੀ ਲਾਰੈਂਸ ਗਰੁੱਪ ਵੱਲੋਂ ਭੇਜੀ ਗਈ ਹੈ ਜਾਂ ਨਹੀਂ। ਅਜੇ ਤੱਕ ਕਿਸੇ ਗੈਂਗ ਨੇ ਇਸ ਧਮਕੀ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮੁੱਖ ਮੰਤਰੀ ਮਾਨ ਨੇ ਭਾਰਤੀ ਮਹਿਲਾ ਟੀਮ ਨੂੰ U-19 ਟੀ-20 ਵਿਸ਼ਵ ਕੱਪ ਜਿੱਤਣ ‘ਤੇ ਦਿੱਤੀ ਵਧਾਈ

 

ਮੁੱਖ ਮੰਤਰੀ ਮਾਨ ਨੇ ਭਾਰਤੀ ਮਹਿਲਾ ਟੀਮ ਨੂੰ U-19 ਟੀ-20 ਵਿਸ਼ਵ ਕੱਪ ਜਿੱਤਣ ‘ਤੇ ਦਿੱਤੀ ਵਧਾਈ

0

ਮੁੱਖ ਮੰਤਰੀ ਮਾਨ ਨੇ ਭਾਰਤੀ ਮਹਿਲਾ ਟੀਮ ਨੂੰ U-19 ਟੀ-20 ਵਿਸ਼ਵ ਕੱਪ ਜਿੱਤਣ ‘ਤੇ ਦਿੱਤੀ ਵਧਾਈ

ਚੰਡੀਗੜ੍ਹ, 3 ਫਰਵਰੀ: ਭਾਰਤ ਨੇ ਲਗਾਤਾਰ ਦੂਜੀ ਵਾਰ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ ਹੈ। ਭਾਰਤੀ ਟੀਮ ਨੇ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾਇਆ। ਭਾਰਤ ਨੇ 2023 ਵਿੱਚ ਆਯੋਜਿਤ ਪਹਿਲਾ ਟੂਰਨਾਮੈਂਟ ਵੀ ਜਿੱਤਿਆ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਟੀਮ ਨੂੰ ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ ਹੈ। ਉਨਾਂ ਕਿਹਾ ਕਿ “U-19 Womens T20 ਵਰਲਡ ਕੱਪ ਦੇ ਫਾਈਨਲ ‘ਚ ਆਪਣੀ ਕੁੜੀਆਂ ਦੀ ਟੀਮ ਨੇ ਸਾਊਥ ਅਫਰੀਕਾ ਦੀਆਂ ਕੁੜੀਆਂ ਨੂੰ ਹਰਾ ਕੇ ਵਰਲਡ ਕੱਪ ਆਪਣੇ ਨਾਮ ਕਰ ਲਿਆ ਹੈ। ਸਾਰੀ ਟੀਮ ਸਮੇਤ ਕੋਚ ਸਹਿਬਾਨ ਤੇ ਹੋਰ ਪ੍ਰਬੰਧਕੀ ਸਟਾਫ਼ ਵਧਾਈ ਦਾ ਪਾਤਰ ਹੈ। ਢੇਰ ਸਾਰੀਆਂ ਵਧਾਈਆਂ ਤੇ ਭਵਿੱਖ ਲਈ ਸ਼ੁਭਕਾਮਨਾਵਾਂ।”

ਭਾਰਤੀ-ਅਮਰੀਕੀ ਚੰਦਰਿਕਾ ਟੰਡਨ ਨੇ ਜਿੱਤਿਆ ਗ੍ਰੈਮੀ ਅਵਾਰਡ, ਇਸ ਸ਼੍ਰੇਣੀ ‘ਚ Grammy ਕੀਤਾ ਆਪਣੇ ਨਾਮ