Home Blog Page 929

ਹਾਲੇ ਨਹੀਂ ਮਿਲੇਗੀ ਠੰਡ ਤੋਂ ਰਾਹਤ! ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ || Punjab Weather

0

ਹਾਲੇ ਨਹੀਂ ਮਿਲੇਗੀ ਠੰਡ ਤੋਂ ਰਾਹਤ! ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

ਚੰਡੀਗੜ੍ਹ, 2 ਫਰਵਰੀ: ਪੰਜਾਬ ਵਿਚ ਠੰਢ ਦਾ ਕਹਿਰ ਇਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ।ਸ਼ਨੀਵਾਰ ਸਵੇਰ ਤੋਂ ਹੀ ਪੰਜਾਬ ‘ਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਿੱਚ ਅੱਜ ਵੀ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਰਾਤ ਤੋਂ ਹੀ ਸੰਘਣੀ ਧੁੰਦ ਦਿਖਾਈ ਦੇਣ ਲੱਗ ਗਈ ਸੀ। ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਐਤਵਾਰ ਨੂੰ ਪੰਜਾਬ ‘ਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ਤਾਪਮਾਨ ‘ਚ ਗਿਰਾਵਟ

ਪੰਜਾਬ ਚ ਬੀਤੇ ਕੱਲ੍ਹ ਵੀ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਸੀ। ਇਸ ਤੋਂ ਬਾਅਦ ਦਿਨ ਭਰ ਬੱਦਲਵਾਈ ਬਣੀ ਰਹੀ। ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੀ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਵਿੱਚ ਦਿਨ ਦਾ ਤਾਪਮਾਨ 2.3 ਡਿਗਰੀ ਘੱਟ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 1.8 ਡਿਗਰੀ ਘੱਟ ਸੀ। ਪਰ ਆਉਣ ਵਾਲੇ ਕੁਝ ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਹੇਠਾਂ ਆ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।

ਕੇਂਦਰੀ ਬਜਟ 2025 ‘ਚ ਇੱਕ ਵਾਰ ਫ਼ਿਰ ਪੰਜਾਬ ਨੂੰ ਕੀਤਾ ਗਿਆ ‘ਅਣਦੇਖਿਆ’- ਮੁੱਖ ਮੰਤਰੀ ਮਾਨ

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 02-02-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 02-02-2025

ਬਜਟ 2025: ਜਾਣੋ ਬਜਟ ਵਿੱਚ ਕੀ ਹੋਇਆ ਸਸਤਾ ਅਤੇ ਕੀ ਹੋਇਆ ਮਹਿੰਗਾ ?

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਸਦ ਵਿੱਚ ਬਜਟ ਪੇਸ਼ ਕੀਤਾ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਸਿੱਧੇ ਅਤੇ ਅਸਿੱਧੇ ਟੈਕਸਾਂ ਦਾ ਐਲਾਨ…ਹੋਰ ਪੜੋ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਵੱਡੀ ਉਥਲ-ਪੁਥਲ; ਭਾਜਪਾ ‘ਚ ਸ਼ਾਮਲ ਹੋਏ ‘ਆਪ’ ਦੇ ਅੱਠ ਵਿਧਾਇਕ

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਵਿੱਚ ਸਿਰਫ਼ ਤਿੰਨ ਦਿਨ ਬਾਕੀ ਹਨ। 5 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਰਾਜਧਾਨੀ ‘ਚ ਵੱਡੀ ਉਥਲ-ਪੁਥਲ …ਹੋਰ ਪੜੋ

ਬਜਟ ਨੇ ਖੇਤੀਬਾੜੀ ਅਰਥਚਾਰੇ ਨੂੰ ਖ਼ਤਰੇ ਵਿਚ ਪਾਇਆ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰੀ ਬਜਟ 2025 ਵਿਚ ਦੇਸ਼ ਦੇ ਇਕਜੁੱਟ ਵਿਕਾਸ ਦੀ ਗੱਲ ਨਹੀਂ…ਹੋਰ ਪੜੋ

ਇਹ ਕੇਂਦਰ ਸਰਕਾਰ ਦਾ ਬਜਟ ਸੀ ਜਾਂ ਬਿਹਾਰ ਦਾ…’, ਬਜਟ ਤੋਂ ਬਾਅਦ ਵਿਰੋਧੀ ਧਿਰ ਨੇ ਵਿੰਨ੍ਹਿਆ ਨਿਸ਼ਾਨਾ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਵਿੱਤੀ ਸਾਲ 2025-26 ਦਾ ਆਮ ਬਜਟ ਪੇਸ਼ ਕੀਤਾ। ਬਜਟ ਦੇ ਸਭ ਤੋਂ ਵੱਡੇ ਐਲਾਨ ਦੀ ਗੱਲ ਕੀਤੀ ਜਾਵੇ ਉਨ੍ਹਾਂ ਐਲਾਨ ਕੀਤਾ ਕਿ 12 ਲੱਖ ਰੁਪਏ ਤੱਕ ਦੀ…ਹੋਰ ਪੜੋ

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 1 ਫਰਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ…ਹੋਰ ਪੜੋ

ਅੱਜ ਦਾ ਹੁਕਮਨਾਮਾ, ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 02-02-2025

0

ਅੱਜ ਦਾ ਹੁਕਮਨਾਮਾ, ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 02-02-2025

ਐਤਵਾਰ, ੨੦ ਮਾਘ (ਸੰਮਤ ੫੫੬ ਨਾਨਕਸ਼ਾਹੀ)

02-02-2025
ਧਨਾਸਰੀ ਮਹਲਾ ੩ ॥

ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥

ਐਤਵਾਰ, ੨੦ ਮਾਘ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੬੫)
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੩ ॥

(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ । ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ । ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ । ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ ।੧।ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ । (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ ।੧।ਰਹਾਉ। (ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤਿ੍ਰਸ਼ਨਾ ਦੀ ਅੱਗ ਬੁਝਾ ਦੇਂਦੀ ਹੈ । (ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ । (ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਤਦੋਂ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ । ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ । ਪਰ, ਹੇ ਭਾਈ! (ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ । ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ । ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ । ਹੇ ਨਾਨਕ! (ਆਖ—ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ, ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ ।੪।੫।

ਸਕਾਰਾਤਮਕ ਸੋਚ

0
positive thoughts

ਜ਼ਿੰਦਗੀ ਦਾ ਸਭ ਤੋਂ ਵੱਡਾ ਗੁਰੂ ਵਕਤ ਹੁੰਦਾ ਹੈ
ਕਿਉਂਕਿ ਜੋ ਵਕਤ ਸਿਖਾਉਂਦਾ ਹੈ ਉਹ ਕੋਈ ਨਹੀਂ ਸਿੱਖਾ ਸਕਦਾ

ਜੋ ਤੁਹਾਡੇ ਕਰਮਾਂ ਦੇ ਵਿੱਚ ਹੈ ਉਹ ਕਿਸੇ ਨਾ ਕਿਸੇ ਬਹਾਨੇ ਜ਼ਰੂਰ ਤੁਹਾਡੇ ਕੋਲ ਆਵੇਗਾ

0
What is in your deeds will surely come to you under some pretext or the other

ਜੋ ਤੁਹਾਡੇ ਕਰਮਾਂ ਦੇ ਵਿੱਚ ਹੈ ਉਹ ਕਿਸੇ ਨਾ ਕਿਸੇ
ਬਹਾਨੇ ਜ਼ਰੂਰ ਤੁਹਾਡੇ ਕੋਲ ਆਵੇਗਾ
ਜੋ ਕਰਮਾਂ ਵਿੱਚ ਨਹੀਂ ਉਹ ਆ ਕੇ ਵੀ ਚਲਾ ਜਾਵੇਗਾ

ਲੁਧਿਆਣਾ : ਬੁੱਢੇ ਦਰਿਆ ਕਿਨਾਰੇ ਦੇ 7 ਪਿੰਡਾਂ ਦਾ ਗੰਦੇ ਪਾਣੀਆਂ ਦਾ ‘ਸੀਚੇਵਾਲ ਮਾਡਲ’ ਤਹਿਤ ਹੋਵੇਗਾ ਪ੍ਰਬੰਧ

0

ਲੁਧਿਆਣਾ : ਬੁੱਢੇ ਦਰਿਆ ਕਿਨਾਰੇ ਦੇ 7 ਪਿੰਡਾਂ ਦਾ ਗੰਦੇ ਪਾਣੀਆਂ ਦਾ ‘ਸੀਚੇਵਾਲ ਮਾਡਲ’ ਤਹਿਤ ਹੋਵੇਗਾ ਪ੍ਰਬੰਧ

ਲੁਧਿਆਣਾ,1 ਫਰਵਰੀ: ਬੁੱਢੇ ਦਰਿਆ ਦੇ ਉਪਰੀ ਹਿੱਸੇ ਦੇ ਜਿਹੜੇ 7 ਪਿੰਡਾਂ ਦਾ ਗੰਦਾ ਪਾਣੀ ਦਰਿਆ ਵਿੱਚ ਪੈ ਰਿਹਾ ਹੈ, ਉਸ ਨੂੰ ਰੋਕਣ ਵਾਸਤੇ ‘ਸੀਚੇਵਾਲ ਮਾਡਲ’ ਤਹਿਤ ਛੱਪੜ ਬਣਾਏ ਜਾਣਗੇ। ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਜਿਹੜੇ ਅੱਠ ਪਿੰਡਾਂ ਦਾ ਗੰਦਾ ਪਾਣੀ ਬੁੱਢੇ ਦਰਿਆ ਨੂੰ ਪਲੀਤ ਕਰ ਰਿਹਾ ਹੈ ਉਨ੍ਹਾਂ ਪਿੰਡਾਂ ਦਾ ਪਾਣੀ ਖੇਤੀ ਨੂੰ ਲੱਗਦਾ ਕਰਨ ਲਈ ਉਥੇ ਸੀਚੇਵਾਲ ਮਾਡਲ-2 ਸਥਾਪਿਤ ਕੀਤਾ ਜਾਵੇਗਾ ਤੇ ਬੁੱਢੇ ਦਰਿਆ ਵਿੱਚ ਪੈ ਰਹੇ ਗੰਦੇ ਪਾਣੀਆਂ ਨੂੰ ਰੋਕਿਆ ਜਾਵੇਗਾ। ਇੰਨ੍ਹਾਂ ਪਿੰਡਾਂ ਵਿੱਚ ਭੂਖੜੀ ਕਲਾਂ, ਭੂਖੜੀ ਖੁਰਦ, ਖਾਸੀ ਕਲਾਂ, ਖਾਸੀ ਖੁਰਦ, ਲੱਖੋਵਾਲ, ਬੁੱਢੇਵਾਲ, ਧਨਾਸੂ ਅਤੇ ਤਾਜ਼ਪੁਰ ਸ਼ਾਮਿਲ ਹਨ। ਇੰਨ੍ਹਾਂ ਵਿੱਚੋ ਪਿੰਡ ਤਾਜ਼ਪੁਰ ਦਾ ਗੰਦਾ ਪਾਣੀ 225 ਐਮਐਲਡੀ ਟਰੀਟਪਲਾਂਟ ਵਿੱਚ ਪਾਇਆ ਜਾਵੇਗਾ।

ਇਲਾਕੇ ਦੇ ਪਿੰਡਾਂ ਵੱਲੋਂ ਦਰਿਆ ਦੀ ਸਫਾਈ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ

ਇੰਨ੍ਹਾਂ ਪਿੰਡਾਂ ਸਮੇਤ ਆਲੇ-ਦੁਆਲੇ ਦੇ ਤੋਂ ਵੱਧ ਡੇਅਰੀਆਂ ਹਨ ਜਿੰਨ੍ਹਾਂ ਦਾ ਗੋਹਾ ਅਤੇ ਮੁਤਰਾਲ ਬੁੱਢੇ ਦਰਿਆ ਵਿੱਚ ਜਾ ਰਿਹਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਭੂਖੜੀ ਖੁਰਦ ਪਿੰਡ ਦੀ ਸਾਢੇ ਪੰਜ਼ ਏਕੜ ਜ਼ਮੀਨ ਗੋਹਾ ਸੁੱਟਣ ਲਈ ਠੇਕੇ ‘ਤੇ ਲਈ ਗਈ ਹੈ। ਉਨ੍ਹਾਂ ਡੇਅਰੀ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਉਕਤ ਜ਼ਮੀਨ ਵਿੱਚ ਬਿਨ੍ਹਾਂ ਰੋਕ ਟੋਕ ਗੋਹਾ ਸੁੱਟ ਸਕਦੇ ਹਨ। ਉਨ੍ਹਾਂ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਬੁੱਢੇ ਦਰਿਆ ਵਿੱਚ ਗੋਹਾ ਤੇ ਪਸ਼ੂਆਂ ਦਾ ਮਲਮੂਤਰ ਨਾ ਸੁੱਟਣ ਕਿਉਂਕਿ ਮਾਲਵੇ ਤੇ ਰਾਜਸਥਾਨ ਦੇ ਅੱਠ ਜ਼ਿਲਿਆਂ ਦੇ ਲੋਕ ਇਸ ਪਾਣੀ ਨੂੰ ਬਿਨ੍ਹਾਂ ਟਰੀਟ ਕੀਤਿਆ ਪੀ ਰਹੇ ਹਨ।

ਬੁੱਢਾ ਦਰਿਆ ਦੀ ਪੁਰਾਣੀ ਸ਼ਾਨ ਹੋਵੇਗੀ ਬਹਾਲ

ਸੰਤ ਸੀਚੇਵਾਲ ਨਾਲ ਪਿੰਡ ਭੂਖੜੀ ਖੁਰਦ ਦੇ ਪੰਚਾਇਤ ਮੈਂਬਰ ਵੀ ਹਾਜ਼ਰ ਸਨ। ਪਿੰਡ ਦੇ ਲੋਕਾਂ ਨੇ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆ ਕਿਹਾ ਕਿ ਇਸ ਇਲਾਕੇ ਦੇ ਲੋਕ ਤਾਂ ਪਲੀਤ ਹੋ ਚੁੱਕੇ ਬੁੱਢੇ ਦਰਿਆ ਦੇ ਮੁੜ ਸਾਫ ਹੋਣ ਦੀ ਉਮੀਦ ਛੱਡ ਚੁੱਕੇ ਸਨ ਪਰ ਹੁਣ ਉਨ੍ਹਾਂ ਨੂੰ ਪੱਕਾ ਯਾਕੀਨ ਹੋ ਗਿਆ ਹੈ ਕਿ ਬੁੱਢਾ ਦਰਿਆ ਦੀ ਪੁਰਾਣੀ ਸ਼ਾਨ ਬਹਾਲ ਹੋਵੇਗੀ। ਇੰਨ੍ਹਾਂ ਪਿੰਡਾਂ ਦੇ ਲੋਕਾਂ ਨੇ ਭਰੋਸਾ ਦਿੱਤਾ ਕਿ ਉਹ ਇਸ ਦਰਿਆ ਦੀ ਸਫਾਈ ਲਈ ਹਰ ਸੰਭਵ ਸਹਿਯੋਗ ਦੇਣਗੇ।

ਕੇਂਦਰੀ ਬਜਟ 2025 ‘ਚ ਇੱਕ ਵਾਰ ਫ਼ਿਰ ਪੰਜਾਬ ਨੂੰ ਕੀਤਾ ਗਿਆ ‘ਅਣਦੇਖਿਆ’- ਮੁੱਖ ਮੰਤਰੀ ਮਾਨ

ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨੇ ਕੇਂਦਰੀ ਬਜਟ ‘ਤੇ ਜਤਾਈ ਨਿਰਾਸ਼ਾ; ਦੱਸਿਆ ਗਰੀਬ ਵਿਰੋਧੀ

0

ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨੇ ਕੇਂਦਰੀ ਬਜਟ ‘ਤੇ ਜਤਾਈ ਨਿਰਾਸ਼ਾ; ਦੱਸਿਆ ਗਰੀਬ ਵਿਰੋਧੀ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਦੂਜਾ ਬਜਟ ਪੇਸ਼ ਕੀਤਾ।ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕੇਂਦਰੀ ਬਜਟ ਨੂੰ ਨਿਰਾਸ਼ਾਜਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਪੂਰੀ ਤਰ੍ਹਾਂ ਬਿਹਾਰ ‘ਤੇ ਕੇਂਦਰਿਤ ਹੈ।

ਇਹ ਮੰਦਭਾਗਾ ਹੈ: CM ਸੁੱਖੂ

ਉਨ੍ਹਾਂ ਕਿਹਾ ਕਿ ਇਹ ਬਜਟ ਬੇਰੁਜ਼ਗਾਰੀ, ਗਰੀਬੀ ਅਤੇ ਵਧਦੀ ਮਹਿੰਗਾਈ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ। ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਦੇ ਸੇਬ ਉਤਪਾਦਕ ਸੂਬੇ ਦੀ ਆਰਥਿਕਤਾ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਇਸ ਸ਼੍ਰੇਣੀ ਨਾਲ ਜੁੜੀਆਂ ਵਿੱਤੀ ਰੁਕਾਵਟਾਂ ਅਤੇ ਇਸ ਨਾਲ ਜੁੜੀਆਂ ਮੁਸ਼ਕਿਲਾਂ ਨੂੰ ਘੱਟ ਕਰਨ ਲਈ ਸੇਬਾਂ ਦੀ ਦਰਾਮਦ ਡਿਊਟੀ ਵਧਾਉਣ ਦਾ ਕੋਈ ਉਪਾਅ ਨਹੀਂ ਕੀਤਾ ਗਿਆ ਹੈ। ਸੁੱਖੂ ਨੇ ਕਿਹਾ ਕਿ ਇਹ ਮੰਦਭਾਗਾ ਹੈ।

ਰੇਲਵੇ ਦੇ ਵਿਸਤਾਰ ਵਰਗੇ ਅਹਿਮ ਮਾਮਲਿਆਂ ਦਾ ਕੋਈ ਜ਼ਿਕਰ ਨਹੀਂ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੇਲਵੇ ਦੇ ਵਿਸਤਾਰ ਵਰਗੇ ਅਹਿਮ ਮਾਮਲਿਆਂ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਰਾਜਾਂ ਨੂੰ ਦਿੱਤੇ ਜਾਣ ਵਾਲੇ 1.5 ਲੱਖ ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦੀ ਸੀਮਾ ਨਹੀਂ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਮੁਆਵਜ਼ਾ ਰਾਸ਼ੀ ਖ਼ਤਮ ਕਰਨ ਕਾਰਨ ਸੂਬਾ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗਰੀਬ ਵਿਰੋਧੀ ਬਜਟ ਹੈ।

ਕੇਂਦਰੀ ਬਜਟ 2025 ‘ਚ ਇੱਕ ਵਾਰ ਫ਼ਿਰ ਪੰਜਾਬ ਨੂੰ ਕੀਤਾ ਗਿਆ ‘ਅਣਦੇਖਿਆ’- ਮੁੱਖ ਮੰਤਰੀ ਮਾਨ

ਕੇਂਦਰੀ ਬਜਟ 2025 ‘ਚ ਇੱਕ ਵਾਰ ਫ਼ਿਰ ਪੰਜਾਬ ਨੂੰ ਕੀਤਾ ਗਿਆ ‘ਅਣਦੇਖਿਆ’- ਮੁੱਖ ਮੰਤਰੀ ਮਾਨ

0
Bhagwant Mann

ਕੇਂਦਰੀ ਬਜਟ 2025 ‘ਚ ਇੱਕ ਵਾਰ ਫ਼ਿਰ ਪੰਜਾਬ ਨੂੰ ਕੀਤਾ ਗਿਆ ‘ਅਣਦੇਖਿਆ’- ਮੁੱਖ ਮੰਤਰੀ ਮਾਨ

ਚੰਡੀਗੜ੍ਹ, 1 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ 2025 ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਅਜਿਹਾ ਕੁਝ ਨਹੀਂ ਦਿੱਤਾ ਗਿਆ ਜੋ ਇਸ ਦਾ ਆਰਥਿਕ ਅਤੇ ਭਵਿੱਖ ਸੁਧਾਰ ਸਕੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇੱਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਨੂੰ ਕੇਂਦਰ ਸਰਕਾਰ ਨੇ ਕੁੱਝ ਵੀ ਨਹੀਂ ਦਿੱਤਾ ਹੈ। ਕੇਂਦਰ ਵੱਲੋਂ ਨਾ ਹੀ ਕਿਸਾਨਾਂ ਨੂੰ ਫ਼ਸਲ ‘ਤੇ MSP, ਨਾ ਹੀ ਸੂਬੇ ਨੂੰ ਕੋਈ ਇੰਡਸਟਰੀ ਲਈ ਪੈਕੇਜ ਦਿੱਤਾ ਗਿਆ। ਇੱਕ ਵਾਰ ਫ਼ਿਰ ਬਜਟ ‘ਚ ਕੇਂਦਰ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਹੈ।”

ਪੰਜਾਬ ਦੇ ਲੋਕਾਂ ਲਈ ‘ਨਿਰਾਸ਼ਾਜਨਕ ਬਜ਼ਟ’

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਬਜ਼ਟ ਨੂੰ ਪੰਜਾਬ ਦੇ ਲੋਕਾਂ ਲਈ ‘ਨਿਰਾਸ਼ਾਜਨਕ ਬਜ਼ਟ’ ਦੱਸਿਆ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਬਜਟ ਦੇਸ਼ ਦੀਆਂ ਲੋੜਾਂ ਨੂੰ ਸੰਬੋਧਿਤ ਕਰਨ ਦੀ ਬਜਾਏ ਭਾਜਪਾ ਦੇ ਸਿਆਸੀ ਹਿੱਤਾਂ ਨੂੰ ਪੂਰਾ ਕਰਦੇ ਹੋਏ ਬਿਹਾਰ ਦੀਆਂ ਚੋਣਾਂ ‘ਤੇ ਕੇਂਦਰਿਤ ਹੈ।

ਵੰਦੇ ਭਾਰਤ ਰੇਲ ਸੇਵਾਵਾਂ ਦੀ ਮੰਗ ਵੀ ਬਜਟ ਵਿੱਚ ਨਜ਼ਰਅੰਦਾਜ਼

ਹਰਪਾਲ ਸਿੰਘ ਚੀਮਾ ਨੇ ਪ੍ਰੀ-ਬਜਟ ਮੀਟਿੰਗ ਵਿੱਚ ਪੰਜਾਬ ਵੱਲੋਂ ਰੱਖੀਆਂ ਮੰਗਾਂ ਦਾ ਵੇਰਵਾ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੇ ਰੁਜ਼ਗਾਰ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਪੰਜ ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰਾਜ ਨੇ ਪਾਕਿਸਤਾਨ ਨਾਲ 500 ਕਿਲੋਮੀਟਰ ਸੰਵੇਦਨਸ਼ੀਲ ਸਰਹੱਦ ‘ਤੇ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 1000 ਕਰੋੜ ਰੁਪਏ ਦੀ ਵੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨਿਰਾਸ਼ਾ ਜ਼ਾਹਰ ਕੀਤੀ ਕਿ ਰਾਜਪੁਰਾ ਤੋਂ ਚੰਡੀਗੜ੍ਹ ਰੇਲਵੇ ਲਾਈਨ ਦੀ ਚਿਰੋਕਣੀ ਮੰਗ ਅਤੇ ਅੰਮ੍ਰਿਤਸਰ ਅਤੇ ਬਠਿੰਡਾ ਤੋਂ ਦਿੱਲੀ ਤੱਕ ਵੰਦੇ ਭਾਰਤ ਰੇਲ ਸੇਵਾਵਾਂ ਦੀ ਮੰਗ ਨੂੰ ਵੀ ਬਜਟ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਕੇਂਦਰੀ ਬਜਟ ਵਿੱਚ ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ ਵਧਾਉਣ ਦੀ ਬਜਾਏ ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਧਿਆਨ ਨਾ ਦੇਣ ਦੀ ਆਲੋਚਨਾ ਕੀਤੀ, ਜਿਸ ਨਾਲ ਕਿਸਾਨਾਂ ਦੇ ਕਰਜ਼ੇ ਵਿੱਚ ਹੋਰ ਵਾਧਾ ਹੋਵੇਗਾ।

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਵੱਡੀ ਉਥਲ-ਪੁਥਲ; ਭਾਜਪਾ ‘ਚ ਸ਼ਾਮਲ ਹੋਏ ‘ਆਪ’ ਦੇ ਅੱਠ ਵਿਧਾਇਕ

0

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਵੱਡੀ ਉਥਲ-ਪੁਥਲ; ਭਾਜਪਾ ‘ਚ ਸ਼ਾਮਲ ਹੋਏ ‘ਆਪ’ ਦੇ ਅੱਠ ਵਿਧਾਇਕ

ਨਵੀ ਦਿੱਲੀ,1 ਫਰਵਰੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਵਿੱਚ ਸਿਰਫ਼ ਤਿੰਨ ਦਿਨ ਬਾਕੀ ਹਨ। 5 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਰਾਜਧਾਨੀ ‘ਚ ਵੱਡੀ ਉਥਲ-ਪੁਥਲ ਹੁੰਦੀ ਨਜ਼ਰ ਆ ਰਹੀ ਹੈ। ਇਸੇ ਲੜੀ ਵਿਚ ਬੀਤੇ ਦਿਨ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਸਾਰੇ ਅੱਠ ਵਿਧਾਇਕ ਅੱਜ ਸ਼ਨੀਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇੱਕ ਦਿਨ ਪਹਿਲਾਂ ਹੀ ਇਨ੍ਹਾਂ ਵਿਧਾਇਕਾਂ ਨੇ ਆਪਣੇ ਅਸਤੀਫ਼ੇ ਦਾ ਕਾਰਨ ਭ੍ਰਿਸ਼ਟਾਚਾਰ ਅਤੇ ਚੋਣਾਂ ਵਿੱਚ ਟਿਕਟਾਂ ਨਾ ਮਿਲਣ ਨੂੰ ਦੱਸਿਆ ਸੀ।

ਇਹ ਵੀ ਪੜੋ : ਫਗਵਾੜਾ ‘ਚ ਬਣਿਆ ‘ਆਪ’ ਦਾ ਮੇਅਰ, ਸੀਨੀਅਰ ਡਿਪਟੀ ਮੇਅਰ ‘ਤੇ ਅਤੇ ਡਿਪਟੀ ਮੇਅਰ ਦਾ ਵੀ ਹੋਇਆ ਐਲਾਨ

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਤ੍ਰਿਲੋਕਪੁਰੀ ਤੋਂ ਵਿਧਾਇਕ ਰੋਹਿਤ ਮਹਿਰੌਲੀਆ, ਕਸਤੂਰਬਾ ਨਗਰ ਤੋਂ ਵਿਧਾਇਕ ਮਦਨ ਲਾਲ, ਜਨਕਪੁਰੀ ਤੋਂ ਵਿਧਾਇਕ ਰਾਜੇਸ਼ ਰਿਸ਼ੀ, ਪਾਲਮ ਤੋਂ ਵਿਧਾਇਕ ਭਾਵਨਾ ਗੌੜ, ਬਿਜਵਾਸਨ ਦੇ ਵਿਧਾਇਕ ਭੁਪਿੰਦਰ ਸਿੰਘ ਜੂਨ, ਆਦਰਸ਼ ਨਗਰ ਤੋਂ ਵਿਧਾਇਕ ਪਵਨ ਸ਼ਰਮਾ, ਮਹਿਰੌਲੀ ਤੋਂ ਵਿਧਾਇਕ ਨਰੇਸ਼ ਯਾਦਵ ਅਤੇ ਮਾਦੀਪੁਰ ਤੋਂ ਗਿਰੀਸ਼ ਯਾਦਵ ਨੇ ਅਸਤੀਫਾ ਦੇ ਦਿੱਤਾ ਸੀ। ਪਾਰਟੀ ਨੇ ਇਸ ਵਾਰ ਇਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਸੀ, ਜਿਸ ਕਾਰਨ ਇਹ ਸਾਰੇ ਵਿਧਾਇਕ ਨਾਰਾਜ਼ ਚਲ ਰਹੇ ਸਨ ।

ਫਗਵਾੜਾ ‘ਚ ਬਣਿਆ ‘ਆਪ’ ਦਾ ਮੇਅਰ, ਸੀਨੀਅਰ ਡਿਪਟੀ ਮੇਅਰ ‘ਤੇ ਅਤੇ ਡਿਪਟੀ ਮੇਅਰ ਦਾ ਵੀ ਹੋਇਆ ਐਲਾਨ

0

ਫਗਵਾੜਾ ‘ਚ ਬਣਿਆ ‘ਆਪ’ ਦਾ ਮੇਅਰ, ਸੀਨੀਅਰ ਡਿਪਟੀ ਮੇਅਰ ‘ਤੇ ਅਤੇ ਡਿਪਟੀ ਮੇਅਰ ਦਾ ਵੀ ਹੋਇਆ ਐਲਾਨ

ਆਮ ਆਦਮੀ ਪਾਰਟੀ ਦੇ ਆਗੂ ਰਾਮਪਾਲ ਉੱਪਲ ਫਗਵਾੜਾ ਦੇ ਮੇਅਰ ਬਣ ਗਏ ਹਨ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਐਲਾਨ ਵੀ ਹੋ ਗਿਆ ਹੈ। ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਬਣੇ ਹਨ ਅਤੇ ਡਿਪਟੀ ਮੇਅਰ ਵਿਪਿਨ ਸੂਦ ਨੂੰ ਨਿਯੁਕਤ ਕੀਤਾ ਗਿਆ। ਫਗਵਾੜਾ ਵਿਚ ‘ਆਪ’ ਦਾ ਮੇਅਰ ਬਣਨ ਉਤੇ ਪਾਰਟੀ ਆਗੂਆਂ ਵਿਚ ਖੁਸ਼ੀ ਦੀ ਲਹਿਰ ਹੈ। ‘ਆਪ’ ਪੰਜਾਬ ਦੇ ਮੁਖੀ ਅਮਨ ਅਰੋੜਾ ਨੇ ਰਾਮਪਾਲ ਉੱਪਲ ਨੂੰ ਮੇਅਰ ਬਣਨ ‘ਤੇ ਵਧਾਈ ਦਿੱਤੀ ਅਤੇ ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਅਤੇ ਡਿਪਟੀ ਮੇਅਰ ਵਿਪਿਨ ਸੂਦ ਨੂੰ ਵੀ ਇਸ ਜਿੱਤ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।

ਲੁਧਿਆਣਾ ‘ਚ ਬਿਜਲੀ ਦੇ ਮੀਟਰ ‘ਚ ਧ*ਮਾਕਾ; ਇਲੈਕਟ੍ਰੀਸ਼ੀਅਨ ਬੁਰੀ ਤਰ੍ਹਾਂ ਝੁਲਸਿਆ