Home Blog Page 930

ਲੁਧਿਆਣਾ ‘ਚ ਬਿਜਲੀ ਦੇ ਮੀਟਰ ‘ਚ ਧ*ਮਾਕਾ; ਇਲੈਕਟ੍ਰੀਸ਼ੀਅਨ ਬੁਰੀ ਤਰ੍ਹਾਂ ਝੁਲਸਿਆ

0
Breaking

ਲੁਧਿਆਣਾ ‘ਚ ਬਿਜਲੀ ਦੇ ਮੀਟਰ ‘ਚ ਧ*ਮਾਕਾ; ਇਲੈਕਟ੍ਰੀਸ਼ੀਅਨ ਬੁਰੀ ਤਰ੍ਹਾਂ ਝੁਲਸਿਆ

ਅੱਜ ਲੁਧਿਆਣਾ ਵਿੱਚ ਇਕ ਜਿੰਮ ਦੇ ਬਾਹਰ ਲੱਗੇ ਬਿਜਲੀ ਦੇ ਮੀਟਰ ਵਿੱਚ ਧਮਾਕਾ ਹੋ ਗਿਆ। ਹਾਦਸੇ ਵਿੱਚ ਇੱਕ ਇਲੈਕਟ੍ਰੀਸ਼ੀਅਨ ਅਤੇ ਇੱਕ ਜਿਮ ਟ੍ਰੇਨਰ ਜ਼ਖ਼ਮੀ ਹੋ ਗਏ। ਇਲੈਕਟ੍ਰੀਸ਼ੀਅਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਗ ਲੱਗਣ ਕਾਰਨ ਉਸ ਦਾ ਚਿਹਰਾ ਬੁਰੀ ਤਰ੍ਹਾਂ ਝੁਲਸ ਗਿਆ ਹੈ। ਜਿਮ ਟ੍ਰੇਨਰ ਦੀ ਹਾਲਤ ਠੀਕ ਹੈ।

ਮੀਟਰ ਖੋਲ੍ਹਦੇ ਸਮੇਂ ਹੋਇਆ ਧਮਾਕਾ

ਜਾਣਕਾਰੀ ਅਨੁਸਾਰ ਅੱਜ ਜਦੋਂ ਬਾਬਾ ਥਾਨ ਸਿੰਘ ਚੌਕ ਵਿਖੇ ਇੱਕ ਜਿੰਮ ਦੇ ਬਾਹਰ ਲੱਗੇ ਬਿਜਲੀ ਦੇ ਮੀਟਰ ਵਿੱਚੋਂ ਅਚਾਨਕ ਧੂੰਆਂ ਨਿਕਲਣ ਲੱਗਾ ਤਾਂ ਜਿੰਮ ਦੇ ਟਰੇਨਰ ਨੇ ਨਜ਼ਦੀਕੀ ਇਲੈਕਟ੍ਰੀਸ਼ੀਅਨ ਨੂੰ ਫੋਨ ਕੀਤਾ। ਜਿੱਥੇ ਜਾਂਚ ਦੌਰਾਨ ਅਚਾਨਕ ਮੀਟਰ ਫਟ ਗਿਆ। ਧਮਾਕੇ ਦੌਰਾਨ ਇਲੈਕਟ੍ਰੀਸ਼ੀਅਨ ਅਤੇ ਜਿਮ ਟ੍ਰੇਨਰ ਦੋਵੇਂ ਬੁਰੀ ਤਰ੍ਹਾਂ ਸੜ ਗਏ। ਜਿਨ੍ਹਾਂ ਨੂੰ ਤੁਰੰਤ ਸੀਐਮਸੀ ਹਸਪਤਾਲ ਲਿਜਾਇਆ ਗਿਆ।

ਜਿਮ ਟ੍ਰੇਨਰ ਦੇ ਵਾਲ ਅਤੇ ਚਿਹਰਾ ਝੁਲਸੇ

ਬਿਜਲੀ ਕਰਮਚਾਰੀ ਨੇ ਦੱਸਿਆ ਕਿ ਜਦੋਂ ਉਹ ਮੀਟਰ ਵਿੱਚੋਂ ਨਿਕਲ ਰਿਹਾ ਧੂੰਆਂ ਚੈੱਕ ਕਰਨ ਗਿਆ ਤਾਂ, ਜਿਵੇਂ ਹੀ ਉਸ ਨੇ ਮੀਟਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਅਚਾਨਕ ਧਮਾਕਾ ਹੋ ਗਿਆ। ਜਿਸ ਕਾਰਨ ਉਸ ਦੇ ਹੱਥ ਅਤੇ ਮੂੰਹ ਬੁਰੀ ਤਰ੍ਹਾਂ ਨਾਲ ਝੁਲਸ ਗਏ। ਜਿਮ ਟ੍ਰੇਨਰ ਦੇ ਵੀ ਵਾਲ ਅਤੇ ਚਿਹਰਾ ਝੁਲਸ ਗਏ ਸਨ ਪਰ ਉਸਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

ਸੁਰੱਖਿਆ ‘ਚ ਕੁਤਾਹੀ! ਸੁਰੱਖਿਆ ਘੇਰਾ ਤੋੜ ਕੇ ਕੋਹਲੀ ਨੂੰ ਮਿਲਣ ਮੈਦਾਨ ‘ਚ ਪੁੱਜੇ 3 Fans

ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ, 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ: ਮੁੰਡੀਆਂ

0

ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ, 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ: ਮੁੰਡੀਆਂ

– 2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ

ਚੰਡੀਗੜ੍ਹ, 1 ਫਰਵਰੀ 2025 – ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ ਵਿਭਾਗ ਵੱਲੋਂ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚਲਾਏ ਹੋਏ ਹਨ ਜਿਨ੍ਹਾਂ ਉੱਪਰ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੋਂ ਪੜਾਅ ਵਾਰ ਮੁਕੰਮਲ ਹੋਣੇ ਸ਼ੁਰੂ ਹੋ ਜਾਣਗੇ ਅਤੇ ਸਾਲ ਦੇ ਅਖੀਰ ਤੱਕ ਸਾਰੇ ਪ੍ਰਾਜੈਕਟ ਮੁਕੰਮਲ ਹੋ ਜਾਣਗੇ।

ਇਹ ਵੀ ਪੜ੍ਹੋ: ਬਜਟ ਨੇ ਖੇਤੀਬਾੜੀ ਅਰਥਚਾਰੇ ਨੂੰ ਖ਼ਤਰੇ ਵਿਚ ਪਾਇਆ: ਸੁਖਬੀਰ ਬਾਦਲ

ਮੰਡੀਆਂ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 1706 ਪਿੰਡ ਕਵਰ ਹੋਣਗੇ ਅਤੇ ਇਸ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਉਹ ਖੇਤਰ ਚੁਣੇ ਗਏ ਹਨ ਜਿੱਥੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾੜੀ ਹੈ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ।

ਬਜਟ ਨੇ ਖੇਤੀਬਾੜੀ ਅਰਥਚਾਰੇ ਨੂੰ ਖ਼ਤਰੇ ਵਿਚ ਪਾਇਆ: ਸੁਖਬੀਰ ਬਾਦਲ

0
After the resignation of Sukhbir Badal, Akali Dal called a working committee meeting

ਬਜਟ ਨੇ ਖੇਤੀਬਾੜੀ ਅਰਥਚਾਰੇ ਨੂੰ ਖ਼ਤਰੇ ਵਿਚ ਪਾਇਆ: ਸੁਖਬੀਰ ਬਾਦਲ

– ਕਿਹਾ ਕਿ ਬਜਟ ਨੇ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਨਹੀਂ ਦਿੱਤੀ, ਨਾ ਹੀ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ ਕੀਤੇ ਗਏ ਤੇ ਨਾ ਹੀ ਫਸਲੀ ਵਿਭਿੰਨਤਾ ਵਾਸਤੇ ਫੰਡ ਰੱਖੇ ਗਏ

ਚੰਡੀਗੜ੍ਹ, 1 ਫਰਵਰੀ 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰੀ ਬਜਟ 2025 ਵਿਚ ਦੇਸ਼ ਦੇ ਇਕਜੁੱਟ ਵਿਕਾਸ ਦੀ ਗੱਲ ਨਹੀਂ ਕੀਤੀ ਗਈ ਅਤੇ ਇਸ ਵਿਚ ਸਿਰਫ ਚੋਣਾਂ ਵਾਸਤੇ ਰਾਜਾਂ ’ਤੇ ਹੀ ਧਿਆਨ ਦਿੱਤਾ ਗਿਆ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਪ੍ਰਦਾਨ ਕਰਨ ਅਤੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ ਸਮੇਤ ਕਿਸਾਨਾਂ ਦੀਆਂ ਮੰਗਾਂ ਅਣਡਿੱਠ ਕਰ ਕੇ ਖੇਤੀਬਾੜੀ ਅਰਥਚਾਰੇ ਨੂੰ ਖ਼ਤਰੇ ਵਿਚ ਪਾਇਆ ਗਿਆ ਹੈ।

ਇਹ ਵੀ ਪੜ੍ਹੋ: 7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਬਜਟ ’ਤੇ ਪ੍ਰਤੀਕਰਮ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਰਾ ਜ਼ੋਰ ਬਿਹਾਰ ਤੇ ਆਸਾਮ ’ਤੇ ਲਗਾ ਦਿੱਤਾ ਗਿਆ ਜਿਥੇ ਇਸ ਸਾਲ ਹੋਣਾਂ ਹੋਣੀਆਂ ਹਨ ਜਦੋਂ ਕਿ ਪੰਜਾਬ ਵਰਗੇ ਅਹਿਮ ਸੂਬਿਆਂ ਨੂੰ ਪੁਰੀ ਤਰ੍ਹਾਂ ਅਣਡਿੱਠ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਨੇ ਚਾਰ ਸਾਲ ਪਹਿਲਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦੁਆਏ ਭਰੋਸੇ ਮੁਤਾਬਕ ਸਾਰੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਵਾਸਤੇ ਵੀ ਕੋਈ ਫੰਡ ਨਹੀਂ ਰੱਖੇ ਗਏ। ਉਹਨਾਂ ਕਿਹਾ ਕਿ ਇਸੇ ਤਰੀਕੇ ਦੇਸ਼ ਭਰ ਵਿਚ ਕਿਸਾਨਾਂ ਦੀ ਕਰਜ਼ਾ ਮੁਆਫੀ ਵਾਸਤੇ ਵੀ ਕੋਈ ਫੰਡ ਨਹੀਂ ਰੱਖੇ ਗਏ ਜਦੋਂ ਕਿ ਖੇਤੀਬਾੜੀ ਖੇਤਰ ਵਿਚ ਮੰਦੀ ਸਭ ਦੇ ਸਾਹਮਣੇ ਹੈ।

ਬਾਦਲ ਨੇ ਕਿਹਾ ਕਿ ਪੀ ਐਮ ਫਸਲ ਬੀਮਾ ਯੋਜਨਾ ਬਾਰੇ ਵੀ ਕੁਝ ਨਹੀਂ ਕਿਹਾ ਗਿਆ ਜਦੋਂ ਕਿ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਵਾਸਤੇ ਹੋਰ ਫੰਡਾਂ ਦੀ ਜ਼ਰੂਰਤ ਸੀ।
ਅਕਾਲੀ ਆਗੂ ਨੇ ਕਿਹਾ ਕਿ ਪੰਜਾਬੀ ਉਡੀਕ ਰਹੇ ਸਨ ਕਿ ਕਿਸਾਨਾਂ ਨੂੰ ਝੋਨੇ ਦੇ ਫਸਲੀ ਚੱਕਰ ਤੋਂ ਰੋਕਣ ਵਾਸਤੇ ਫਸਲੀ ਵਿਭਿਨੰਤਾ ਵਾਸਤੇ ਫੰਡ ਦਿੱਤੇ ਜਾਣਗੇ ਪਰ ਅਜਿਹਾ ਕੁਝ ਵੀ ਨਹੀਂ ਹੋਇਆ। ਉਹਨਾਂ ਕਿਹਾ ਕਿ ਬਹੁਤ ਮੰਦਭਾਗੀ ਗੱਲ ਹੈ ਕਿ ਸਰਕਾਰ ਅਜਿਹਾ ਨਹੀਂ ਕਰ ਸਕੀ।

ਉਹਨਾਂ ਕਿਹਾ ਕਿ ਇਹ ਵੀ ਬਹੁਤ ਮੰਦਭਾਗੀ ਗੱਲ ਹੈ ਕਿ ਪੰਜਾਬ ਲਈ ਜਾਂ ਕਿਸੇ ਵੀ ਪ੍ਰਮੁੱਖ ਸੰਸਥਾ ਲਈ ਕੋਈ ਬੁਨਿਆਦੀ ਢਾਂਚਾ ਪ੍ਰਾਜੈਕਟ ਜਾਂ ਰੇਲਵੇ ਪ੍ਰਾਜੈਕਟ ਵੀ ਨਹੀਂ ਐਲਾਨਿਆ ਗਿਆ। ਉਹਨਾਂ ਕਿਹਾ ਕਿ ਪੰਜਾਬ ਨੂੰ ਇਸਦੇ ਨਹਿਰੀ ਸਿੰਜਾਈ ਢਾਂਚੇ ਨੂੰ ਅਪਗ੍ਰੇਡ ਕਰਨ ਵਾਸਤੇ ਫੰਡਾਂ ਦੀ ਜ਼ਰੂਰਤ ਹੈ ਪਰ ਉਹ ਵੀ ਸੂਬੇ ਨੂੰ ਨਹੀਂ ਦਿੱਤੇ ਗਏ।

ਉਹਨਾਂ ਕਿਹਾ ਕਿ ਸੂਬੇ ਦੇ ਸਰਹੱਦੀ ਜ਼ੋਨ ਇਲਾਕੇ ਵਾਸਤੇ ਵੀ ਕੋਈ ਸਨਅੱਤੀ ਸਪੈਸ਼ਲ ਪੈਕੇਜ ਨਹੀਂ ਦਿੱਤਾ ਗਿਆ ਤੇ ਨਾ ਹੀ ਵਾਹਗਾ-ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਨਾਲ ਵਪਾਰ ਮੁੜ ਸ਼ੁਰੂ ਕਰਨ ਦਾ ਭਰੋਸਾ ਦੁਆਇਆ ਗਿਆ।

ਬਾਦਲ ਨੇ ਕਿਹਾ‌ ਕਿ ਕੇਂਦਰੀ ਬਜਟ ਜੀ ਐਸ ਟੀ ਤੋਂ ਇਕੱਠੇ ਹੁੰਦੇ ਟੈਕਸ ਦੇ ਪੈਸੇ ਦੀ ਵੰਡ ਦਾ ਸਰਲੀਕਰਨ ਵਿਚ ਵੀ ਨਾਕਾਮ ਰਿਹਾ ਹੈ। ਉਹਨਾਂ ਕਿਹਾ ਕਿ ਵਪਾਰ ਅਤੇ ਉਦਯੋਗ ਜੀ ਐਸ ਟੀ ਦੇ ਸਰਲੀਕਰਨ ਅਤੇ ਇਸਨੂੰ ਤਰਕਸੰਗਤ ਬਣਾਉਣ ਦੀ ਮੰਗ ਕਰ ਰਹੇ ਹਨ ਪਰ ਇਸ ਮੰਗ ਨੂੰ ਵੀ ਅਣਡਿੱਠ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹ ਵੀ ਮੰਦਭਾਗੀ ਗੱਲ ਹੈ ਕਿ ਸਿੱਖਿਆ, ਟਰਾਂਸਪੋਰਟ ਤੇ ਪੇਂਡੂ ਵਿਕਾਸ ਵਰਗੇ ਖੇਤਰਾਂ ਵਾਸਤੇ ਬਜਟ ਵਿਚ ਕਟੌਤੀ ਕਰ ਦਿੱਤੀ ਗਈ ਹੈ ਤੇ ਨੌਜਵਾਨਾਂ ਵਾਸਤੇ ਰੋਜ਼ਗਾਰ ਸਿਰਜਣ ਵਾਸਤੇ ਤੇ ਬੇਰੋਜ਼ਗਾਰੀ ਦੂਰ ਕਰਨ ਵਾਸਤੇ ਵੀ ਕੋਈ ਫੰਡ ਨਹੀਂ ਰੱਖੇ ਗਏ।

ਸੁਰੱਖਿਆ ‘ਚ ਕੁਤਾਹੀ! ਸੁਰੱਖਿਆ ਘੇਰਾ ਤੋੜ ਕੇ ਕੋਹਲੀ ਨੂੰ ਮਿਲਣ ਮੈਦਾਨ ‘ਚ ਪੁੱਜੇ 3 Fans

0

ਸੁਰੱਖਿਆ ‘ਚ ਕੁਤਾਹੀ! ਸੁਰੱਖਿਆ ਘੇਰਾ ਤੋੜ ਕੇ ਕੋਹਲੀ ਨੂੰ ਮਿਲਣ ਮੈਦਾਨ ‘ਚ ਪੁੱਜੇ 3 Fans

ਨਵੀ ਦਿੱਲੀ,1 ਫਰਵਰੀ: ਦਿੱਲੀ ਦੇ ਅਰੁਣ ਜੇਤਲੀ ਮੈਦਾਨ ‘ਤੇ ਰਣਜੀ ਟਰਾਫੀ ਮੈਚ ਦੌਰਾਨ ਸੁਰੱਖਿਆ ਵਿਚ ਵੱਡੀ ਕੁਤਾਹੀ ਦੇਖਣ ਨੂੰ ਮਿਲੀ। ਇਸ ਮੈਚ ਦੇ ਨਾਲ ਵਿਰਾਟ ਨੇ 12 ਸਾਲਾਂ ਤੋਂ ਵੱਧ ਦੇ ਸਮੇਂ ਤੋਂ ਬਾਅਦ ਰਣਜੀ ਟਰਾਫੀ ਵਿੱਚ ਵਾਪਸੀ ਕੀਤੀ ਹੈ। ਇਸ ਲਈ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਉਨ੍ਹਾਂ ਨੂੰ ਦੇਖਣ ਲਈ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਪਹੁੰਚੇ।

ਵਿਰਾਟ ਕੋਹਲੀ ਨੂੰ ਮਿਲਣ ਪੁੱਜੇ 3 ਪ੍ਰਸ਼ੰਸਕ

ਇਸ ਦੌਰਾਨ ਉਨ੍ਹਾਂ ਦੀ ਵਧਦੀ ਲੋਕਪ੍ਰਿਅਤਾ ਦੀ ਮਿਸਾਲ ਵੀ ਦੇਖਣ ਨੂੰ ਮਿਲੀ, ਮੈਚ ਦੇ ਪਹਿਲੇ ਦਿਨ ਇਕ ਪ੍ਰਸ਼ੰਸਕ ਸੁਰੱਖਿਆ ਪ੍ਰਬੰਧਾਂ ਨੂੰ ਤੋੜ ਕੇ ਮੈਦਾਨ ‘ਚ ਆ ਗਿਆ ਅਤੇ ਵਿਰਾਟ ਕੋਹਲੀ ਨੂੰ ਜੱਫੀ ਪਾ ਲਈ। ਅੱਜ ਇਸ ਮੈਚ ਦੇ ਤੀਜੇ ਦਿਨ 3 ਪ੍ਰਸ਼ੰਸਕ ਸੁਰੱਖਿਆ ਘੇਰਾ ਤੋੜ ਕੇ ਮੈਦਾਨ ‘ਚ ਦਾਖਲ ਹੋਏ। ਉਹ ਵਿਰਾਟ ਕੋਹਲੀ ਨੂੰ ਮਿਲੇ ਅਤੇ ਉਨ੍ਹਾਂ ਦੇ ਪੈਰ ਛੂਹੇ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਕੋਹਲੀ ਦੀ ਮੌਜੂਦਗੀ ਕਾਰਨ ਇਸ ਮੈਚ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਤਿੰਨ ਪ੍ਰਸ਼ੰਸਕ 20 ਤੋਂ ਵੱਧ ਗਾਰਡਾਂ ਦੇ ਗਰੁੱਪ ਨੂੰ ਚਕਮਾ ਦੇ ਕੇ ਮੈਦਾਨ ਵਿੱਚ ਦਾਖ਼ਲ ਹੋਣ ਵਿੱਚ ਕਾਮਯਾਬ ਰਹੇ। ਹਾਲਾਂਕਿ, ਇਹ ਤਿੰਨੇ ਪ੍ਰਸ਼ੰਸਕ ਜਲਦ ਹੀ ਫੜੇ ਗਏ।

Jio ਨੇ ਪ੍ਰੀਪੇਡ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ; ਇਨ੍ਹਾਂ 2 ਸਸਤੇ Plans ਦੀ ਵੈਧਤਾ ਘਟਾਈ

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 1 ਫਰਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸੜਕ ਹਾਦਸੇ ‘ਚ 19 ਸਾਲ ਦੇ ਨੌਜਵਾਨ ਦੀ ਮੌਤ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Jio ਨੇ ਪ੍ਰੀਪੇਡ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ; ਇਨ੍ਹਾਂ 2 ਸਸਤੇ Plans ਦੀ ਵੈਧਤਾ ਘਟਾਈ

0

Jio ਨੇ ਪ੍ਰੀਪੇਡ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ; ਇਨ੍ਹਾਂ 2 ਸਸਤੇ Plans ਦੀ ਵੈਧਤਾ ਘਟਾਈ

ਰਿਲਾਇੰਸ ਜੀਓ ਨੇ ਦੋ ਸਸਤੇ ਰੀਚਾਰਜ ਪਲਾਨ ਦੀ ਵੈਧਤਾ ਨੂੰ ਬਦਲ ਕੇ ਪ੍ਰੀਪੇਡ ਉਪਭੋਗਤਾਵਾਂ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਇਹਨਾਂ ਜੀਓ ਪਲਾਨ ਦੀ ਕੀਮਤ 69 ਰੁਪਏ ਅਤੇ 139 ਰੁਪਏ ਹੈ, ਕੀ ਵੈਧਤਾ ਵਿੱਚ ਤਬਦੀਲੀ ਤੋਂ ਬਾਅਦ ਗਾਹਕਾਂ ਨੂੰ ਲਾਭ ਹੋਵੇਗਾ ਜਾਂ ਘਾਟਾ ਪਵੇਗਾ?

69 ਰੁਪਏ ਵਾਲੇ ਪਲਾਨ ‘ਚ ਪਹਿਲਾਂ ਅਤੇ ਹੁਣ ਅੰਤਰ?

69 ਰੁਪਏ ਦੇ ਰਿਲਾਇੰਸ ਜੀਓ ਪਲਾਨ ਦੇ ਨਾਲ ਕੰਪਨੀ 6 ਜੀਬੀ ਹਾਈ ਸਪੀਡ ਡਾਟਾ ਪ੍ਰਦਾਨ ਕਰਦੀ ਹੈ। ਪਹਿਲਾਂ ਇਹ ਪਲਾਨ ਮੌਜੂਦਾ ਪਲਾਨ ਵਾਂਗ ਹੀ ਵੈਧਤਾ ਦਿੰਦਾ ਸੀ, ਪਰ ਹੁਣ ਇਸ ਪਲਾਨ ਨਾਲ ਤੁਹਾਨੂੰ ਸਿਰਫ਼ ਸੱਤ ਦਿਨਾਂ ਦੀ ਵੈਧਤਾ ਮਿਲੇਗੀ। ਹੁਣ ਭਾਵੇਂ ਤੁਹਾਡੇ ਮੁੱਖ ਪਲਾਨ ਦੀ ਵੈਧਤਾ 30 ਦਿਨਾਂ ਦੀ ਹੋਵੇ ਜਾਂ 50 ਦਿਨਾਂ ਦੀ, ਪਰ ਤੁਹਾਨੂੰ 69 ਰੁਪਏ ਵਾਲੇ ਪਲਾਨ ਦੇ ਨਾਲ ਸਿਰਫ਼ 7 ਦਿਨਾਂ ਦੀ ਵੈਧਤਾ ਦਿੱਤੀ ਜਾਵੇਗੀ।

139 ਰੁਪਏ ਦੇ ਪਲਾਨ ‘ਚ ਪਹਿਲਾਂ ਅਤੇ ਹੁਣ ਅੰਤਰ?

139 ਰੁਪਏ ਦੇ ਇਸ ਰਿਲਾਇੰਸ ਜੀਓ ਪਲਾਨ ਦੇ ਨਾਲ ਗਾਹਕਾਂ ਨੂੰ 12 ਜੀਬੀ ਹਾਈ ਸਪੀਡ ਡੇਟਾ ਦਾ ਲਾਭ ਮਿਲਦਾ ਹੈ। ਪਹਿਲਾਂ ਇਹ ਪਲਾਨ ਵੀ ਤੁਹਾਡੇ ਬੇਸ ਪਲਾਨ ਦੀ ਵੈਲੀਡਿਟੀ ਦੇ ਜ਼ਿਆਦਾ ਦਿਨਾਂ ਤੱਕ ਐਕਟਿਵ ਰਹਿੰਦਾ ਸੀ, ਪਰ ਹੁਣ ਇਸ ਪਲਾਨ ਦੇ ਨਾਲ 69 ਰੁਪਏ ਵਾਲੇ ਪਲਾਨ ਦੀ ਤਰ੍ਹਾਂ ਸਿਰਫ 7 ਦਿਨਾਂ ਦੀ ਵੈਧਤਾ ਦਿੱਤੀ ਜਾਵੇਗੀ।

ਸਾਬਕਾ ਮੰਤਰੀ ਕਿਸ਼ਨ ਕਪੂਰ ਦਾ ਹੋਇਆ ਦਿ*ਹਾਂਤ, PGI ‘ਚ ਲਏ ਆਖਰੀ ਸਾਹ

ਸੜਕ ਹਾਦਸੇ ‘ਚ 19 ਸਾਲ ਦੇ ਨੌਜਵਾਨ ਦੀ ਮੌਤ

0

ਸੜਕ ਹਾਦਸੇ ‘ਚ 19 ਸਾਲ ਦੇ ਨੌਜਵਾਨ ਦੀ ਮੌਤ

ਕਪੂਰਥਲਾ 1 ਫਰਵਰੀ 2025 – ਕਪੂਰਥਲਾ ਦੇ ਪਿੰਡ ਲੱਖਣ ਦੀ ਪੱਡਾ ਅਨਾਜ ਮੰਡੀ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ 19 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੀਤੀ ਸ਼ਾਮ ਤਕਰੀਬਨ 7 ਕੁ ਵਜੇ ਪਿੰਡ ਲੱਖਣ ਕੇ ਪੱਡਾ ਅਨਾਜ ਮੰਡੀ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਰਾਨ ਬੁਲੇਟ ਮੋਟਰ ਸਾਈਕਲ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: 1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਨਡਾਲਾ ਚੌਂਕੀ ਇੰਚਾਰਜ਼ ਬਲਜਿੰਦਰ ਸਿੰਘ ਨੇ ਦੱਸਿਆ ਨੌਜਵਾਨ ਸੁਖਜੀਤ ਸਿੰਘ (19) ਪੁੱਤਰ ਸੰਤੋਖ ਸਿੰਘ ਵਾਸੀ ਗੁਡਾਣੀ ਆਪਣੇ ਬੁਲੇਟ ਮੋਟਰ ਸਾਈਕਲ ਤੇ ਸਵਾਰ ਹੋ ਕੇ ਵਾਇਆ ਲੱਖਣ ਕੇ ਪੱਡਾ ਤੋਂ ਨਡਾਲਾ ਤਰਫ ਨੂੰ ਜਾ ਰਿਹਾ ਸੀ ਜਦ ਉਹ ਲੱਖਣ ਕੇ ਪੱਡਾ ਅਨਾਜ ਮੰਡੀ ਨੇੜੇ ਪਹੁੰਚਿਆਂ ਤਾਂ ਉਸਦਾ ਮੋਟਰ ਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਵੱਜਾ, ਜਿਸ ਕਾਰਨ ਉਸਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ।

ਇਸ ਦੌਰਾਨ ਜਖਮੀ ਹਾਲਤ ਚ ਨੌਜਵਾਨ ਨੂੰ ਰਾਹਗੀਰਾਂ ਦੀ ਮਦਦ ਨਾਲ ਇਲਾਜ਼ ਲਈ ਜਲੰਧਰ ਦੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਕਿ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਚੌਂਕੀ ਇੰਚਾਰਜ਼ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਕਬੱਡੀ ਦਾ ਇੱਕ ਹੋਣਹਾਰ ਖਿਡਾਰੀ ਸੀ।

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

0

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਉਨ੍ਹਾਂ ਦੀ ਕਾਬਲੀਅਤ ਵਿੱਚ ਭਰੋਸਾ ਜਤਾਉਣ ਲਈ ਕੀਤਾ ਧੰਨਵਾਦ
– ਕਿਹਾ, ਈਕੋ ਟੂਰਿਜ਼ਮ ਨੂੰ ਹੁਲਾਰਾ ਦੇਣ, ਜਲਗਾਹਾਂ ਦੀ ਸਾਂਭ-ਸੰਭਾਲ, ਹਰਿਆਵਲ ਨੂੰ ਵਧਾਉਣਾ, ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਦਿੱਤੀ ਜਾਵੇਗੀ ਤਰਜੀਹ
– ਛੱਤਬੀੜ ਚਿੜੀਆਘਰ ਦਾ ਮਾਸਟਰ ਪਲਾਨ ਅਤੇ ਫਿਰੋਜ਼ਪੁਰ ਡਵੀਜ਼ਨ ਦੀ ਕਾਰਜ ਯੋਜਨਾ ਕੀਤੀ ਸੀ ਤਿਆਰ
– ਜਲਵਾਯੂ ਤਬਦੀਲੀ ਅਤੇ ਜੰਗਲੀ ਜੀਵ ਸੁਰੱਖਿਆ ਵਿਸ਼ੇ ਦੇ ਉੱਘੇ ਬੁਲਾਰੇ

ਚੰਡੀਗੜ੍ਹ, 1 ਫਰਵਰੀ 2025 – ਅੱਜ ਇੱਥੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਸਾਲ 1994 ਬੈਚ ਦੇ ਭਾਰਤੀ ਜੰਗਲਾਤ ਸੇਵਾ, ਸ੍ਰੀ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ, ਪੰਜਾਬ (ਪੀ.ਸੀ.ਸੀ.ਐਫ., ਐਚ.ਓ.ਐਫ.ਐਫ) ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਉਹ ਅਗਲੀ ਨਿਯੁਕਤੀ ਹੋਣ ਤੱਕ ਪੀ.ਸੀ.ਸੀ.ਐਫ. ਵਾਈਲਡ ਲਾਈਫ ਅਤੇ ਚੀਫ ਵਾਈਲਡ ਲਾਈਫ ਵਾਰਡਨ, ਪੰਜਾਬ ਦਾ ਅਹੁਦਾ ਵੀ ਸੰਭਾਲਣਗੇ।

ਇਹ ਵੀ ਪੜ੍ਹੋ: ਜਲੰਧਰ ਵਿੱਚ DMU ਪਟੜੀ ਤੋਂ ਉਤਰੀ: ਡੇਢ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਵਾਪਸ ਪਟੜੀ ‘ਤੇ ਚੜ੍ਹਾਈ ਗਈ

ਇਸ ਮੌਕੇ ਸ੍ਰੀ ਧਰਮਿੰਦਰ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਉਨ੍ਹਾਂ ਦੀਆਂ ਕਾਬਲੀਅਤ ਵਿੱਚ ਭਰੋਸਾ ਦਿਖਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਈਕੋ ਟੂਰਿਜ਼ਮ ਨੂੰ ਹੁਲਾਰਾ ਦੇਣਾ, ਜਲਗਾਹਾਂ ਦੀ ਸੁਚੱਜੀ ਸਾਂਭ-ਸੰਭਾਲ, ਸੂਬੇ ਵਿੱਚ ਹਰਿਆਵਲ ਹੇਠਲੇ ‘ਚ ਵਾਧਾ ਕਰਨ ਕਰਨ ਲਈ ਕਦਮ ਚੁੱਕਣ ਅਤੇ ਸਥਾਨਕ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਸਿਰਜਣ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਸ੍ਰੀ ਸ਼ਰਮਾ ਨੇ ਕਿਹਾ ਕਿ ਜੁਲਾਈ 2025 ਵਿੱਚ ਹੋਣ ਵਾਲਾ ‘ਵਣ ਮਹੋਤਸਵ’ ਇੱਕ ਵਿਲੱਖਣ ਸਮਾਗਮ ਹੋਵੇਗਾ। ਉਹਨਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੱਦਾ ਦਿੱਤਾ ਕਿਉਂਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਬਰਕਰਾਰ ਰੱਖਣਾ ਸਮੇਂ ਦੀ ਮੁੱਖ ਲੋੜ ਹੈ।

ਜਿਕਰਯੋਗ ਹੈ ਕਿ ਸ਼੍ਰੀ ਸ਼ਰਮਾ 1994 ਭਾਰਤੀ ਜੰਗਲਾਤ ਸੇਵਾ (ਆਈ.ਐਫ.ਐਸ.) ਬੈਚ ਦੇ ਯੂ.ਪੀ.ਐਸ.ਸੀ. ਟਾਪਰ ਹਨ ਅਤੇ ਆਪਣੇ ਸਿੱਖਿਆ ਅਤੇ ਤਜੁਰਬੇ ਸਦਕਾ ਉਹ ਇੱਕ ਜੰਗਲਾਤਕਾਰ, ਇੱਕ ਬਨਸਪਤੀ ਵਿਗਿਆਨੀ ਅਤੇ ਇੱਕ ਕੁਦਰਤੀ ਸਰੋਤ ਪ੍ਰਬੰਧਕ ਵੀ ਹਨ।

ਉਹਨਾਂ ਨੇ ਪਲਾਂਟ ਸਾਇੰਸਜ਼ ਵਿੱਚ ਦਿੱਲੀ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਅਤੇ ਕ੍ਰੈਨਫੀਲਡ ਯੂਨੀਵਰਸਿਟੀ, ਯੂ.ਕੇ. ਤੋਂ ਮਾਰਸ਼ਲ ਪੈਪਵਰਥ ਸਕਾਲਰਸ਼ਿਪ ‘ਤੇ ਕੁਦਰਤੀ ਸਰੋਤ ਪ੍ਰਬੰਧਨ ਵਿੱਚ ਮਾਸਟਰ ਡਿਗਰੀ ਕੀਤੀ। ਇਸ ਤੋਂ ਇਲਾਵਾ ਸ੍ਰੀ ਸ਼ਰਮਾ ਨੇ ਯੂ.ਕੇ., ਫਿਨਲੈਂਡ ਦੀਆਂ ਯੂਨੀਵਰਸਿਟੀਆਂ ਅਤੇ ਯੇਲ ਯੂਨੀਵਰਸਿਟੀ, ਯੂ.ਐਸ.ਏ. ਤੋਂ ਜੰਗਲਾਤ ਅਤੇ ਸਬੰਧਤ ਸਾਇੰਸ ਵਿੱਚ ਸਿਖਲਾਈ ਪ੍ਰਾਪਤ ਕੀਤੀ।

ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਿੱਚ ਜ਼ਿਲ੍ਹਾ ਅਤੇ ਉੱਚ ਪੱਧਰ ‘ਤੇ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ ਜਿਹਨਾਂ ਵਿੱਚ ਜ਼ਿਲ੍ਹਾ ਜੰਗਲਾਤ ਅਫਸਰ, ਪਟਿਆਲਾ/ਸੰਗਰੂਰ/ਫਿਰੋਜ਼ਪੁਰ, ਵਿਸ਼ਵ ਬੈਂਕ ਤੋਂ ਸਹਾਇਤਾ ਪ੍ਰਾਪਤ ਪ੍ਰਾਜੈਕਟ ਵਿੱਚ ਟੀਮ ਲੀਡਰ, ਛੱਤਬੀੜ ਚਿੜੀਆਘਰ ਦੇ ਡਾਇਰੈਕਟਰ, ਜੰਗਲਾਤ, ਮੈਦਾਨੀ ਖੇਤਰਾਂ ਦੇ ਚੀਫ ਕੰਜ਼ਰਵੇਟਰ, ਡੈਪੂਟੇਸ਼ਨ ‘ਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਸਕੱਤਰ ਖੇਤੀਬਾੜੀ ਵਿਭਾਗ ਵਜੋਂ ਸੇਵਾਵਾਂ ਸ਼ਾਮਿਲ ਹਨ।

ਉਨ੍ਹਾਂ ਦੀਆਂ ਪ੍ਰਾਪਤੀਆਂ ਵਿੱਚ ਪੰਜਾਬ ਦੀ ਰਾਜ ਜੰਗਲਾਤ ਖੋਜ ਯੋਜਨਾ ਤਿਆਰ ਕਰਨਾ ਵੀ ਸ਼ਾਮਲ ਹੈ, ਬਾਅਦ ਵਿੱਚ ਇਸ ਯੋਜਨਾ ਨੇ 1999 ਵਿੱਚ ਉਸ ਸਮੇਂ ਦੇ ਜੇ.ਆਈ.ਸੀ.ਏ. (ਜਾਪਾਨ) ਪ੍ਰਾਜੈਕਟ ਤਹਿਤ ਖੋਜ ਪ੍ਰਾਜੈਕਟਾਂ ਨੂੰ ਦਿਸ਼ਾ ਪ੍ਰਦਾਨ ਕੀਤੀ। ਉਸੇ ਸਾਲ, ਜੰਗਲਾਤ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ ਜੰਗਲਾਤ ਗਾਰਡਾਂ ਲਈ ਇੱਕ ਪੇਸ਼ੇਵਰ ਸਿਖਲਾਈ ਕੋਰਸ ਵੀ ਕਰਵਾਇਆ ਗਿਆ।

ਸਾਲ 2000 ਵਿੱਚ ਫਿਰੋਜ਼ਪੁਰ ਵਣ ਮੰਡਲ ਦਾ “ਵਰਕਿੰਗ ਪਲਾਨ” (ਇੱਕ ਉੱਚ ਪੱਧਰੀ ਤਕਨੀਕੀ ਦਸਤਾਵੇਜ਼) ਤਿਆਰ ਕਰਨ ਤੋਂ ਇਲਾਵਾ, ਸ੍ਰੀ ਸ਼ਰਮਾ ਨੇ ਫੀਲਡ ਡਾਇਰੈਕਟਰ ਵਜੋਂ ਆਪਣੇ ਕਾਰਜਕਾਲ ਸਮੇਂ ਸਾਲ 2006-09 ਦੌਰਾਨ ਛੱਤਬੀੜ ਚਿੜੀਆਘਰ ਦਾ “ਮਾਸਟਰ ਪਲਾਨ” ਵੀ ਤਿਆਰ ਕੀਤਾ। ਇਹ ਭਾਰਤ ਦਾ ਇਸ ਸਬੰਧੀ ਪਹਿਲਾ ਦਸਤਾਵੇਜ਼ ਸੀ ਅਤੇ ਕੇਂਦਰੀ ਚਿੜੀਆਘਰ ਅਥਾਰਟੀ, ਭਾਰਤ ਸਰਕਾਰ ਵੱਲੋਂ ਇਸ ਦੀ ਖੂਬ ਪ੍ਰਸ਼ੰਸਾ ਕੀਤੀ ਗਈ। ਇਹ ਦਸਤਾਵੇਜ਼ ਉਦੋਂ ਤੋਂ ਚਿੜੀਆਘਰ ਵਿੱਚ ਚੱਲ ਰਹੇ ਸਾਰੇ ਵਿਕਾਸ ਦਾ ਮਾਰਗਦਰਸ਼ਨ ਕਰ ਰਿਹਾ ਹੈ।

ਉਹਨਾਂ ਨੇ ਯੂ.ਕੇ. ਤੋਂ ਐਗਰੋਫੋਰੈਸਟਰੀ ਪ੍ਰਣਾਲੀਆਂ ਵਿੱਚ ਕਾਰਬਨ ਸੀਕਿਊਸਟ੍ਰੇਸ਼ਨ ਦੀ ਮੁਹਾਰਤ ਹਾਸਲ ਕੀਤੀ ਸੀ, ਇਸ ਲਈ ਉਹਨਾਂ ਨੂੰ ਰਾਸ਼ਟਰ ਪੱਧਰ ‘ਤੇ ਪ੍ਰਸਿੱਧ ਕਈ ਸੰਸਥਾਵਾਂ ਵਿੱਚ ਜਲਵਾਯੂ ਪਰਿਵਰਤਨ ਅਤੇ ਹੋਰ ਵਾਤਾਵਰਣ ਸੰਬੰਧੀ ਮੁੱਦਿਆਂ ‘ਤੇ ਬੋਲਣ ਅਤੇ ਇਸ ਦੇ ਭਾਗੀਦਾਰਾਂ ਨੂੰ ਸਿਖਲਾਈ ਦੇਣ ਲਈ ਸੱਦਾ ਦਿੱਤਾ ਗਿਆ। ਇਸ ਦੇ ਨਾਲ ਹੀ ਉਹਨਾਂ ਨੂੰ ਮੈਗਸਿਪਾ ਚੰਡੀਗੜ੍ਹ, ਜੰਗਲਾਤ ਖੋਜ ਸੰਸਥਾਨ (ਐਫ.ਆਰ.ਆਈ.) ਦੇਹਰਾਦੂਨ ਅਤੇ ਐਨਰਜੀ ਐਂਡ ਰਿਸੋਰਸਜ਼ ਇੰਸਟੀਚਿਊਟ (ਟੀ.ਆਰ.ਆਈ.) ਦਿੱਲੀ ਵਿਖੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰਾਂ/ਵਰਕਸ਼ਾਪਾਂ ਵਿੱਚ ਵੀ ਵਿਚਾਰ ਚਰਚਾ ਲਈ ਸੱਦਾ ਦਿੱਤਾ ਗਿਆ। ਉਹਨਾਂ ਨੂੰ ਦੇਸ਼ ਭਰ ਦੇ ਸੀਨੀਅਰ ਜੰਗਲਾਤ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਬੰਦੀ ਜੰਗਲੀ ਜਾਨਵਰਾਂ ਦੇ ਪ੍ਰਬੰਧਨ ਸਮੇਤ ਜੰਗਲੀ ਜੀਵ ਸੁਰੱਖਿਆ ਦੇ ਵਿਸ਼ਿਆਂ ‘ਤੇ ਮਾਹਰ ਬੁਲਾਰੇ ਵਜੋਂ ਵੀ ਸੱਦਾ ਦਿੱਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਵਣ ਕੰਜ਼ਰਵੇਟਰ (ਜੰਗਲੀ ਜੀਵ) ਸਤੇਂਦਰ ਸਾਗਰ, ਵਣ ਕੰਜ਼ਰਵੇਟਰ (ਯੋਜਨਾਬੰਦੀ) ਵਿਸ਼ਾਲ ਚੌਹਾਨ, ਆਨਰੇਰੀ ਵਾਈਲਡ ਲਾਈਫ ਵਾਰਡਨ (ਪਟਿਆਲਾ) ਅਮਰਜੀਤ ਸਿੰਘ ਚੌਹਾਨ, ਪ੍ਰਬੰਧਕੀ ਅਧਿਕਾਰੀ ਰਜਿੰਦਰ ਸਿੰਘ ਅਤੇ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਟਾਫ਼ ਮੈਂਬਰ ਹਾਜ਼ਿਰ ਸਨ।

ਸਾਬਕਾ ਮੰਤਰੀ ਕਿਸ਼ਨ ਕਪੂਰ ਦਾ ਹੋਇਆ ਦਿ*ਹਾਂਤ, PGI ‘ਚ ਲਏ ਆਖਰੀ ਸਾਹ

0

ਸਾਬਕਾ ਮੰਤਰੀ ਕਿਸ਼ਨ ਕਪੂਰ ਦਾ ਹੋਇਆ ਦਿ*ਹਾਂਤ, PGI ‘ਚ ਲਏ ਆਖਰੀ ਸਾਹ

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੰਤਰੀ ਕਿਸ਼ਨ ਕਪੂਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਕਪੂਰ 74 ਸਾਲ ਦੇ ਸਨ। ਉਨ੍ਹਾਂ ਲੰਬੀ ਬਿਮਾਰੀ ਤੋਂ ਬਾਅਦ ਅੱਜ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਏ। ਉਹ ਆਪਣੇ ਪਿੱਛੇ ਪਤਨੀ ਰੇਖਾ ਕਪੂਰ, ਪੁੱਤਰ ਸ਼ਾਸ਼ਵਤ ਕਪੂਰ ਅਤੇ ਬੇਟੀ ਪ੍ਰਗਤੀ ਕਪੂਰ ਛੱਡ ਗਏ ਹਨ। ਉਹ ਪਿਛਲੇ ਕੁਝ ਸਮੇਂ ਤੋਂ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ।

ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਉਨ੍ਹਾਂ ਦੇ ਜੱਦੀ ਪਿੰਡ ਧਰਮਸ਼ਾਲਾ ਵਿੱਚ ਕੀਤਾ ਜਾਵੇਗਾ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇਪੀ ਨੱਡਾ ਸਮੇਤ ਪਾਰਟੀ ਦੇ ਕਈ ਪ੍ਰਮੁੱਖ ਨੇਤਾਵਾਂ ਨੇ ਭਾਜਪਾ ਦੇ ਸੀਨੀਅਰ ਨੇਤਾ, ਸਾਬਕਾ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਕਿਸ਼ਨ ਕਪੂਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜੇਪੀ ਨੱਡਾ ਨੇ ਕਪੂਰ ਨੂੰ ਨਿਮਰਤਾ ਭਰੇ, ਦੋਸਤਾਨਾ ਅਤੇ ਦੂਰਦਰਸ਼ੀ ਨੇਤਾ ਦੱਸਿਆ। ਉਨ੍ਹਾਂ ਨੇ ਆਪਣੇ ਨੇੜਲੇ ਸਬੰਧਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਪੂਰ ਨਾਲ ਵਿਧਾਨ ਸਭਾ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ। ਕਪੂਰ ਦੇ ਦਿਹਾਂਤ ਨੂੰ ਨਿੱਜੀ ਘਾਟਾ ਦੱਸਦੇ ਹੋਏ ਨੱਡਾ ਨੇ ਕਿਹਾ ਕਿ ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਰਿਕਾਰਡ ਫਰਕ ਨਾਲ ਜਿੱਤੀ ਸੀ ਕਾਂਗੜਾ ਸੀਟ

ਸਾਲ 2019 ਵਿੱਚ ਪਾਰਟੀ ਹਾਈਕਮਾਂਡ ਨੇ ਸ਼ਾਂਤਾ ਕੁਮਾਰ ਦੀ ਥਾਂ ਹਿਮਾਚਲ ਸਰਕਾਰ ਦੇ ਮੰਤਰੀ ਕਿਸ਼ਨ ਕਪੂਰ ਨੂੰ ਕਾਂਗੜਾ ਲੋਕ ਸਭਾ ਸੀਟ ਤੋਂ ਨਾਮਜ਼ਦ ਕੀਤਾ ਉਨ੍ਹਾਂ ਨੇ ਕਾਂਗੜਾ ਸੰਸਦੀ ਹਲਕੇ ਦੀ ਸੀਟ ਵੋਟਾਂ ਦੇ ਰਿਕਾਰਡ ਫਰਕ ਨਾਲ ਜਿੱਤੀ ਸੀ। ਉਨ੍ਹਾਂ ਨੇ 4.77 ਲੱਖ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ, ਜੋ ਪੂਰੇ ਦੇਸ਼ ਵਿੱਚ 72.2 ਪ੍ਰਤੀਸ਼ਤ ਦੇ ਨਾਲ ਦੂਜੇ ਸਭ ਤੋਂ ਵੱਧ ਵੋਟਿੰਗ ਪ੍ਰਤੀਸ਼ਤ ਹੈ।

“ਇਹ ਕੇਂਦਰ ਸਰਕਾਰ ਦਾ ਬਜਟ ਸੀ ਜਾਂ ਬਿਹਾਰ ਦਾ…’, ਬਜਟ ਤੋਂ ਬਾਅਦ ਵਿਰੋਧੀ ਧਿਰ ਨੇ ਵਿੰਨ੍ਹਿਆ ਨਿਸ਼ਾਨਾ

ਜਲੰਧਰ ਵਿੱਚ DMU ਪਟੜੀ ਤੋਂ ਉਤਰੀ: ਡੇਢ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਵਾਪਸ ਪਟੜੀ ‘ਤੇ ਚੜ੍ਹਾਈ ਗਈ

0

ਜਲੰਧਰ ਵਿੱਚ DMU ਪਟੜੀ ਤੋਂ ਉਤਰੀ: ਡੇਢ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਵਾਪਸ ਪਟੜੀ ‘ਤੇ ਚੜ੍ਹਾਈ ਗਈ

– ਫਿਰੋਜ਼ਪੁਰ ਡਿਵੀਜ਼ਨ ਨੇ ਜਾਂਚ ਲਈ ਬਣਾਈ ਕਮੇਟੀ

ਜਲੰਧਰ, 1 ਫਰਵਰੀ 2025 – ਜਲੰਧਰ ਵਿੱਚ ਵੀਰਵਾਰ ਦੇਰ ਰਾਤ ਡੀਜ਼ਲ ਮੋਟਰ ਯੂਨਿਟ ਯਾਨੀ ਕਿ ਡੀਐਮਯੂ ਟ੍ਰੇਨ ਪਟੜੀ ਤੋਂ ਉਤਰ ਗਈ। ਇਸ ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ ਜਦੋਂ ਰੇਲਗੱਡੀ ਰੱਖ-ਰਖਾਅ ਤੋਂ ਬਾਅਦ ਡੀਐਮਯੂ ਯਾਰਡ ਤੋਂ ਰਵਾਨਾ ਹੋ ਰਹੀ ਸੀ। ਰੇਲਗੱਡੀ ਦੇ ਪਟੜੀ ਤੋਂ ਉਤਰਨ ਤੋਂ ਬਾਅਦ, ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੇ ਲਗਭਗ ਡੇਢ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਰੇਲਗੱਡੀ ਨੂੰ ਵਾਪਸ ਪਟੜੀ ‘ਤੇ ਲਿਆਂਦਾ।

ਇਹ ਵੀ ਪੜ੍ਹੋ: ਬਜਟ 2025: ਜਾਣੋ ਬਜਟ ਵਿੱਚ ਕੀ ਹੋਇਆ ਸਸਤਾ ਅਤੇ ਕੀ ਹੋਇਆ ਮਹਿੰਗਾ ?

ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਇਹ ਘਟਨਾ ਵਾਪਰੀ ਤਾਂ ਫਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਅਧਿਕਾਰੀਆਂ ਨੂੰ ਵੀ ਤੁਰੰਤ ਇਸ ਬਾਰੇ ਸੂਚਿਤ ਕੀਤਾ ਗਿਆ। ਕੱਲ੍ਹ, ਯਾਨੀ ਸ਼ੁੱਕਰਵਾਰ ਨੂੰ, ਫਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਅਧਿਕਾਰੀਆਂ ਨੇ ਵੀ ਮਾਮਲੇ ਦੀ ਜਾਂਚ ਕਰਨ ਲਈ ਜਲੰਧਰ ਰੇਲਵੇ ਸਟੇਸ਼ਨ ਦੇ ਯਾਰਡ ਦਾ ਦੌਰਾ ਕੀਤਾ। ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ। ਹਾਲਾਂਕਿ, ਰੇਲਵੇ ਅਧਿਕਾਰੀਆਂ ਨੇ ਇਸ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਰੇਲਗੱਡੀ ਰੱਖ-ਰਖਾਅ ਤੋਂ ਬਾਅਦ ਬਾਹਰ ਆਈ ਤਾਂ ਉਕਤ ਰੇਲਗੱਡੀ ਰੇਲਵੇ ਲਾਈਨ ਨੰਬਰ 2 ‘ਤੇ ਪਹੁੰਚ ਗਈ। ਇਸ ਦੌਰਾਨ, ਰੇਲਗੱਡੀ ਪਟੜੀ ਤੋਂ ਉਤਰ ਗਈ ਅਤੇ ਰੇਲਗੱਡੀ ਦੇ ਪਹੀਏ ਰੇਲਵੇ ਟਰੈਕ ‘ਤੇ ਬਣੇ ਸਲੈਬ ‘ਤੇ ਰੁਕ ਗਏ। ਜਦੋਂ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਤਾਂ ਸਾਰੇ ਅਧਿਕਾਰੀ ਅੱਧੇ ਘੰਟੇ ਦੇ ਅੰਦਰ-ਅੰਦਰ ਮੌਕੇ ‘ਤੇ ਪਹੁੰਚ ਗਏ ਅਤੇ ਡੀਐਮਯੂ ਨੂੰ ਵਾਪਸ ਪਟੜੀ ‘ਤੇ ਲਿਆਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 9 ਜਨਵਰੀ ਨੂੰ ਜਲੰਧਰ ਆ ਰਹੀ ਇੱਕ ਮਾਲ ਗੱਡੀ ਵੀ ਫਿਲੌਰ ਅਤੇ ਫਗਵਾੜਾ ਵਿੱਚ ਪਟੜੀ ਤੋਂ ਉਤਰ ਗਈ ਸੀ, ਇਸ ਤਰ੍ਹਾਂ ਇਹ 21 ਦਿਨਾਂ ਵਿੱਚ ਦੂਜੀ ਅਜਿਹੀ ਘਟਨਾ ਹੈ।