Home Blog Page 934

ਅਮਰੀਕਾ ‘ਚ ਜਹਾਜ਼-ਹੈਲੀਕਾਪਟਰ ਹਾਦਸਾ, ਸਾਰੇ 67 ਲੋਕਾਂ ਦੀ ਮੌ/ਤ

0

ਅਮਰੀਕਾ ‘ਚ ਜਹਾਜ਼-ਹੈਲੀਕਾਪਟਰ ਹਾਦਸਾ, ਸਾਰੇ 67 ਲੋਕਾਂ ਦੀ ਮੌ/ਤ

ਅਮਰੀਕਾ ਵਿੱਚ ਵਾਪਰੇ ਰੂਹ ਕੰਬਾਊ ਜਹਾਜ਼-ਹੈਲੀਕਾਪਟਰ ਹਾਦਸੇ ਵਿੱਚ ਕੋਈ ਵੀ ਯਾਤਰੀ ਜ਼ਿੰਦਾ ਨਹੀਂ ਬਚਿਆ। ਇਹ ਹਾਦਸਾ 29 ਜਨਵਰੀ ਬੁੱਧਵਾਰ ਨੂੰ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਦੇ ਰੀਗਨ ਨੈਸ਼ਨਲ ਏਅਰਪੋਰਟ ਨੇੜੇ ਵਾਪਰਿਆ। ਇਸ ਹਾਦਸੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਸ ਹਾਦਸੇ ਵਿੱਚ ਸਾਰੇ 67 ਲੋਕਾਂ ਦੀ ਮੌਤ ਹੋ ਗਈ ਹੈ।

40 ਲਾਸ਼ਾਂ ਬਰਾਮਦ

29 ਜਨਵਰੀ ਨੂੰ ਅਮਰੀਕੀ ਏਅਰਲਾਈਨਜ਼ ਦੇ ਜਹਾਜ਼ ਅਤੇ ਫੌਜ ਦੇ ਹੈਲੀਕਾਪਟਰ ਵਿਚਾਲੇ ਅਸਮਾਨ ‘ਚ ਟੱਕਰ ਹੋ ਗਈ ਸੀ।ਜਹਾਜ਼ ‘ਚ ਚਾਲਕ ਦਲ ਦੇ 4 ਮੈਂਬਰਾਂ ਅਤੇ ਹੈਲੀਕਾਪਟਰ ‘ਚ 3 ਸਮੇਤ 64 ਲੋਕ ਸਵਾਰ ਸਨ। ਹੁਣ ਤੱਕ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਹਾਦਸੇ ਤੋਂ ਬਾਅਦ ਅਮਰੀਕੀ ਏਅਰਲਾਈਨਜ਼ ਦਾ ਜਹਾਜ਼ ਪੋਟੋਮੈਕ ਨਦੀ ਵਿੱਚ ਤਿੰਨ ਟੁਕੜਿਆਂ ਵਿੱਚ ਪਿਆ ਮਿਲਿਆ। ਵਾਸ਼ਿੰਗਟਨ ਫਾਇਰ ਡਿਪਾਰਟਮੈਂਟ ਦੇ ਮੁਖੀ ਨੇ ਕਿਹਾ ਕਿ ਪਾਣੀ ਵਿੱਚ ਖੋਜ ਅਤੇ ਬਚਾਅ ਕਾਰਜ ਜਾਰੀ ਹਨ। ਪਾਣੀ ਕਾਫ਼ੀ ਡੂੰਘਾ ਅਤੇ ਚਿੱਕੜ ਵਾਲਾ ਹੈ। ਇਸ ਕਾਰਨ ਗੋਤਾਖੋਰਾਂ ਨੂੰ ਗੋਤਾਖੋਰੀ ਕਰਨ ਵਿੱਚ ਦਿੱਕਤ ਆ ਰਹੀ ਹੈ। ਬਚਾਅ ਕਾਰਜ ਵਿੱਚ ਕਈ ਦਿਨ ਲੱਗ ਸਕਦੇ ਹਨ।

ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ

ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਦ ਇਸ ਹਾਦਸੇ ਦੀ ਜਾਣਕਾਰੀ ਮਿਲੀ ਤਾਂ ਉਸ ਤੋਂ ਬਾਅਦ ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ‘ਚ ਟਰੰਪ ਨੇ ਕਿਹਾ, ‘ਪ੍ਰਮਾਤਮਾ ਮ੍ਰਿਤਕਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਮੈਂ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹਾਂ।” ਓਨਾ ਅੱਗੇ ਕਿਹਾ “ਜਹਾਜ਼ ਏਅਰਪੋਰਟ ਲਈ ਸਹੀ ਰਸਤੇ ‘ਤੇ ਸੀ। ਹੈਲੀਕਾਪਟਰ ਕਾਫੀ ਦੇਰ ਤੱਕ ਸਿੱਧਾ ਜਹਾਜ਼ ਵੱਲ ਆ ਰਿਹਾ ਸੀ। ਰਾਤ ਸਾਫ਼ ਸੀ, ਜਹਾਜ਼ ਦੀਆਂ ਲਾਈਟਾਂ ਜਗ ਰਹੀਆਂ ਸਨ, ਫਿਰ ਵੀ ਹੈਲੀਕਾਪਟਰ ਉੱਪਰ ਜਾਂ ਹੇਠਾਂ ਜਾਂ ਮੁੜਿਆ ਕਿਉਂ ਨਹੀਂ। ਇਹ ਇੱਕ ਮਾੜੀ ਸਥਿਤੀ ਹੈ ਜਿਸ ਨੂੰ ਰੋਕਣਾ ਚਾਹੀਦਾ ਸੀ। ਇਹ ਚੰਗਾ ਨਹੀਂ ਹੋਇਆ।”

ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾ ਅਧਿਆਪਕਾਂ ਅਤੇ ਬੱਚਿਆਂ ਲਈ ਅਹਿਮ ਖ਼ਬਰ ! ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ

ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾ ਅਧਿਆਪਕਾਂ ਅਤੇ ਬੱਚਿਆਂ ਲਈ ਅਹਿਮ ਖ਼ਬਰ! ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ

0

ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾ ਅਧਿਆਪਕਾਂ ਅਤੇ ਬੱਚਿਆਂ ਲਈ ਅਹਿਮ ਖ਼ਬਰ! ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ

ਚੰਡੀਗੜ੍ਹ :ਪੰਜਾਬ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾ ਅਧਿਆਪਕਾਂ ਅਤੇ ਬੱਚਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 5 ਫਰਵਰੀ ਨੂੰ ਪੇਰੈਂਟਸ ਟੀਚਰ ਮੀਟਿੰਗ (ਪੀ.ਟੀ.ਐਮ.) ਹੋਵੇਗੀ। ਇਸ ਸਬੰਧੀ ਪੰਜਾਬ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਮੀਟਿੰਗ ਪਹਿਲਾਂ 1 ਫ਼ਰਵਰੀ 2025 ਨੂੰ ਹੋਣੀ ਸੀ।

ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ‘ਚ ਦੱਸਿਆ ਗਿਆ ਹੈ ਕਿ ਫੀਲਡ ਤੋਂ ਆ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੀਟੀਐਮ ਦੀ ਮਿਤੀ ਬਦਲ ਦਿੱਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਮਾਪਿਆਂ ਨੂੰ 5 ਫਰਵਰੀ ਨੂੰ ਸਕੂਲਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਪੇਟੀਐਮ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਤੋਂ ਬਾਅਦ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਅਜਿਹੇ ‘ਚ ਬੱਚਿਆਂ ਨਾਲ ਜੁੜੀ ਸਾਰੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੀ ਫੀਡਬੈਕ ਵੀ ਲਈ ਜਾਵੇਗੀ।

ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ, ਰਾਸ਼ਟਰਪਤੀ ਮੁਰਮੁ ਸੰਸਦ ਦੇ ਦੋਵਾਂ ਸਦਨਾਂ ਨੂੰ ਕਰਨਗੇ ਸੰਬੋਧਨ

 

ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ, ਰਾਸ਼ਟਰਪਤੀ ਮੁਰਮੁ ਸੰਸਦ ਦੇ ਦੋਵਾਂ ਸਦਨਾਂ ਨੂੰ ਕਰਨਗੇ ਸੰਬੋਧਨ

0

ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ, ਰਾਸ਼ਟਰਪਤੀ ਮੁਰਮੁ ਸੰਸਦ ਦੇ ਦੋਵਾਂ ਸਦਨਾਂ ਨੂੰ ਕਰਨਗੇ ਸੰਬੋਧਨ

ਨਵੀ ਦਿੱਲੀ : 18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਿਹਾ ਹੈ।ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹਿਲੇ ਦਿਨ ਦੋਵਾਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਰਥਿਕ ਸਰਵੇਖਣ ਪੇਸ਼ ਕਰਨਗੇ। ਸਰਵੇਖਣ ਦੇਸ਼ ਦੀ ਆਰਥਿਕਤਾ ਦੀ ਸਿਹਤ ਦਾ ਲੇਖਾ-ਜੋਖਾ ਪੇਸ਼ ਕਰੇਗਾ।

1 ਫਰਵਰੀ ਨੂੰ ਵਿੱਤ ਮੰਤਰੀ ਪੇਸ਼ ਕਰਨਗੇ ਬਜਟ

ਸੈਸ਼ਨ ਦੇ ਦੂਜੇ ਦਿਨ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 18ਵੀਂ ਲੋਕ ਸਭਾ ਅਤੇ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਨਗੇ। ਵਿੱਤ ਮੰਤਰੀ ਵਜੋਂ ਸੀਤਾਰਮਨ ਦਾ ਇਹ ਲਗਾਤਾਰ ਅੱਠਵਾਂ ਬਜਟ ਹੋਵੇਗਾ। 2 ਫਰਵਰੀ ਨੂੰ ਐਤਵਾਰ ਹੋਣ ਕਾਰਨ ਛੁੱਟੀ ਹੋਵੇਗੀ। ਇਸ ਤੋਂ ਬਾਅਦ 3 ਫਰਵਰੀ ਤੋਂ 6 ਫਰਵਰੀ ਤੱਕ ਲੋਕ ਸਭਾ ਅਤੇ ਰਾਜ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਹੋਵੇਗੀ।

13 ਫਰਵਰੀ ਤੱਕ ਚੱਲੇਗਾ ਬਜਟ ਸੈਸ਼ਨ

ਬਜਟ ਸੈਸ਼ਨ ਦਾ ਪਹਿਲਾ ਪੜਾਅ 13 ਫਰਵਰੀ ਤੱਕ ਚੱਲੇਗਾ, ਜਦਕਿ ਦੂਜਾ ਪੜਾਅ 10 ਮਾਰਚ ਤੋਂ 4 ਅਪ੍ਰੈਲ ਤੱਕ ਚੱਲੇਗਾ। ਆਪਣੇ ਭਾਸ਼ਣ ਵਿੱਚ ਰਾਸ਼ਟਰਪਤੀ ਮੁਰਮੂ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਵਰਣਨ ਕਰਨਗੇ ਅਤੇ ਭਵਿੱਖ ਦੀਆਂ ਤਿਆਰੀਆਂ ਲਈ ਇੱਕ ਖਾਕਾ ਵੀ ਪੇਸ਼ ਕਰਨਗੇ। ਹਾਲਾਂਕਿ, ਸਭ ਦੀਆਂ ਨਜ਼ਰਾਂ ਸੀਤਾਰਮਨ ‘ਤੇ ਹਨ ਜੋ ਲਗਾਤਾਰ ਅੱਠਵੀਂ ਵਾਰ ਆਮ ਬਜਟ ਪੇਸ਼ ਕਰਨ ਜਾ ਰਹੇ ਹਨ।

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਲੰਡਾ ਮਾਡਿਊਲ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਦੋ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਲੰਡਾ ਮਾਡਿਊਲ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਦੋ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ

0

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਲੰਡਾ ਮਾਡਿਊਲ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਦੋ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ਵਿਦੇਸ਼-ਅਧਾਰਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਨਾਲ ਸਬੰਧਤ ਅਤੇ ਅਮਰੀਕਾ-ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਚੰਬਲ ਅਤੇ ਕੈਨੇਡਾ ਅਧਾਰਤ ਸਤਬੀਰ ਉਰਫ਼ ਸੱਤਾ ਨੌਸ਼ਹਿਰਾ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਸੰਖੇਪ ਮੁਕਾਬਲੇ ਤੋਂ ਬਾਅਦ ਤਰਨਤਾਰਨ ਤੋਂ ਚਾਰ ਕਾਰਕੁਨਾਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗੋਲਾ ਬਾਰੂਦ ਅਤੇ ਤਿੰਨ ਮੈਗਜ਼ੀਨ ਵੀ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਮੁਰਾਦਪੁਰਾ ਦੇ ਰਹਿਣ ਵਾਲੇ ਰੌਬਿਨਜੀਤ ਸਿੰਘ ਉਰਫ਼ ਰੌਬਿਨ, ਤਰਨਤਾਰਨ ਦੇ ਉਸਮਾਨ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਉਰਫ਼ ਹੈਪੀ, ਗੁਰਦਾਸਪੁਰ ਦੇ ਕਲਾਨੌਰ ਦੇ ਰਹਿਣ ਵਾਲੇ ਨਵਜੋਤ ਸਿੰਘ ਉਰਫ਼ ਨਵ ਅਤੇ ਗੁਰਦਾਸਪੁਰ ਦੇ ਘੁੰਮਣ ਕਲਾਂ ਦੇ ਰਹਿਣ ਵਾਲੇ ਜਗਦੀਪ ਸਿੰਘ ਉਰਫ਼ ਜੱਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਦੋ ਅਤਿ ਆਧੁਨਿਕ .30 ਬੋਰ ਪਿਸਤੌਲਾਂ ਦੇ ਨਾਲ-ਨਾਲ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਅਪਰਾਧ ਵਿੱਚ ਵਰਤੀ ਗਈ ਉਨ੍ਹਾਂ ਦੀ ਹੌਂਡਾ ਸਿਵਿਕ ਕਾਰ (ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ) ਵੀ ਜ਼ਬਤ ਕਰ ਲਈ ਹੈ।

ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਮੰਨਿਆ ਕਿ ਜ਼ਬਤ ਕੀਤੇ ਗਏ ਹੈਂਡ ਗ੍ਰਨੇਡ ਅਤੇ ਹਥਿਆਰ ਜੈਸਲ ਚੰਬਲ ਦੁਆਰਾ ਉਸਦੇ ਅਣਪਛਾਤੇ ਸਾਥੀ ਰਾਹੀਂ ਸਪਲਾਈ ਕੀਤੇ ਗਏ ਸਨ ਅਤੇ ਉਹ ਜੈਸਲ ਚੰਬਲ ਅਤੇ ਸੱਤਾ ਨੌਸ਼ਹਿਰਾ ਦੇ ਕਹਿਣ ‘ਤੇ ਕਿਸੇ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜਬਰੀ ਵਸੂਲੀ ਅਤੇ ਗਿਰੋਹ ਨਾਲ ਸਬੰਧਤ ਹਿੰਸਾ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਜ਼ਖਮੀ

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਇਹ ਜਾਣਕਾਰੀ ਮਿਲਣ ਕਿ ਦੋ ਸ਼ੱਕੀ ਵਿਅਕਤੀ ਹੌਂਡਾ ਸਿਵਿਕ ਕਾਰ ਵਿੱਚ ਜਾ ਰਹੇ ਹਨ, ਡੀਐਸਪੀ ਇਨਵੈਸਟੀਗੇਸ਼ਨ ਰਜਿੰਦਰ ਮਨਹਾਸ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਤਰਨ ਤਾਰਨ ਦੇ ਇੰਚਾਰਜ ਅਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਸਿਰਹਾਲੀ ਰੋਡ ‘ਤੇ ਠਠੀਆਂ ਮਹੰਤਾਂ ਪਿੰਡ ਨੇੜੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਕਾਰ ਨੂੰ ਸਫਲਤਾਪੂਰਵਕ ਟਰੇਸ ਕਰ ਲਿਆ ਅਤੇ ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਦੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਮੁਲਜ਼ਮਾਂ ਨੇ ਪੁਲਿਸ ਟੀਮਾਂ ‘ਤੇ ਗੋਲੀਬਾਰੀ ਸ਼ੁਰੂ ਕਰ ਕੀਤੀ, ਜਿਸ ਦੇ ਚਲਦਿਆਂ ਪੁਲਿਸ ਪਾਰਟੀਆਂ ਨੂੰ ਜਵਾਬੀ ਕਾਰਵਾਈ ਕਰਨੀ ਪਈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ ਮੁਲਜ਼ਮ ਰੌਬਿਨ ਦੀ ਲੱਤ ਵਿੱਚ ਗੋਲੀ ਲੱਗ ਗਈ। ਇਸ ਉਪਰੰਤ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਕੀਤਾ ਹੈ।

ਇਨ੍ਹਾਂ ਘਟਨਾਵਾਂ ‘ਚ ਸ਼ਾਮਿਲ

ਐਸਐਸਪੀ ਨੇ ਦੱਸਿਆ ਕਿ ਇਸ ਕਾਰਵਾਈ ਤਹਿਤ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ, ਗੈਂਗ ਦੇ ਦੋ ਹੋਰ ਮੈਂਬਰਾਂ ਨਵਜੋਤ ਉਰਫ਼ ਨਵ ਅਤੇ ਜਗਦੀਪ ਉਰਫ਼ ਜੱਗਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੋਰ ਆਧੁਨਿਕ ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਹੋਇਆ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਦਸੰਬਰ 2024 ਵਿੱਚ ਗੁਰਦਾਸਪੁਰ ਦੇ ਪਿੰਡ ਹੀਰ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸਨ, ਜਿਸ ਵਿੱਚ ਉਨ੍ਹਾਂ ਨੇ ਜੈਸਲ ਚੰਬਲ ਦੇ ਇਸ਼ਾਰੇ ‘ਤੇ ਘਰ ਦੇ ਮਾਲਕ ਤੋਂ ਫਿਰੌਤੀ ਮੰਗੀ ਸੀ। ਐਸਐਸਪੀ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਐਫਆਈਆਰ ਨੰਬਰ 11 ਮਿਤੀ 30/01/2025 ਨੂੰ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 113 (3) ਅਤੇ 113, ਅਸਲਾ ਐਕਟ ਦੀ ਧਾਰਾ 25 (6) ਅਤੇ 25 (7) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4, 5 ਅਤੇ 6 ਤਹਿਤ ਪੁਲਿਸ ਸਟੇਸ਼ਨ ਸਿਰਹਾਲੀ, ਤਰਨਤਾਰਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

 

 

 

ਬੀਤੇ ਦਿਨ ਦੀਆ ਚੋਣਵੀਆਂ ਖ਼ਬਰਾਂ 31-01-2025

0

ਬੀਤੇ ਦਿਨ ਦੀਆ ਚੋਣਵੀਆਂ ਖ਼ਬਰਾਂ 31-01-2025

ਵੱਡਾ ਹਾਦਸਾ: ਹੈਲੀਕਾਪਟਰ ਨਾਲ ਟਕਰਾਇਆ ਯਾਤਰੀਆਂ ਨਾਲ ਭਰਿਆ ਜਹਾਜ਼; 60 ਲੋਕ ਸਨ ਜਹਾਜ਼ ‘ਚ ਸਵਾਰ

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਇੱਕ ਯਾਤਰੀ ਜਹਾਜ਼ ਅਤੇ ਇੱਕ ਹੈਲੀਕਾਪਟਰ ਦੇ ਟਕਰਾ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਦੋਵੇਂ ਪੋਟੋਮੈਕ ਨਦੀ ਵਿੱਚ ਡਿੱਗ ਗਏ। ਜਹਾਜ਼ ਵਿੱਚ ਚਾਲਕ ਦਲ ਦੇ 4 ਮੈਂਬਰਾਂ ਸਮੇਤ ਕਰੀਬ 60 ਲੋਕ ਸਵਾਰ ਸਨ। ਹੁਣ ਤੱਕ 18 ਲਾਸ਼ਾਂ….ਹੋਰ ਪੜੋ

CM ਭਗਵੰਤ ਮਾਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਚੋਣ ਕਮਿਸ਼ਨ ਦਾ ਛਾਪਾ

ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ ਟੀਮ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਕਪੂਰਥਲਾ ਹਾਊਸ ਦੀ ਤਲਾਸ਼ੀ ਲੈਣ ਪਹੁੰਚੀ। ਕਪੂਰਥਲਾ ਹਾਊਸ ਦੇ ਬਾਹਰ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਹਨ।ਮਾਨ ਦੇ ਘਰ ਪਹੁੰਚੇ ਰਿਟਰਨਿੰਗ ਅਫਸਰ ਓਪੀ….ਹੋਰ ਪੜੋ

ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਦੋਵੇਂ ਪਾਰਟੀਆਂ ਡਰੀਆਂ ਹੋਈਆਂ ਹਨ, ਦਿੱਲੀ ਵਿਚ ਵੀ ਉਹ ਮਿਲ ਕੇ ‘ਆਪ’ ਨੂੰ ਰੋਕਣਾ ਚਾਹੁੰਦੇ ਹਨ – ਹਰਪਾਲ…

ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ….ਹੋਰ ਪੜੋ

ਪੰਜਾਬ ਸਮੇਤ 16 ਰਾਜਾਂ ‘ਚ ਮੀਂਹ ਦਾ ਅਲਰਟ

ਦੋ ਨਵੀਆਂ ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਕਾਰਨ ਫਰਵਰੀ ਦੇ ਪਹਿਲੇ ਹਫ਼ਤੇ ਉੱਤਰੀ ਭਾਰਤ ਵਿੱਚ ਮੌਸਮ ਖ਼ਰਾਬ ਹੋਣ ਵਾਲਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 16 ਰਾਜਾਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਕਰੀਬ ਸੱਤ ਰਾਜਾਂ ਵਿੱਚ ਸੰਘਣੀ ਧੁੰਦ ਦਾ ਅਲਰਟ…..ਹੋਰ ਪੜੋ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਅੰਮ੍ਰਿਤਸਰ ਤੋਂ ਸੈਂਕੜੇ ਟਰਾਲੀਆਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦਾ ਕਾਫ਼ਲਾ ਪਹੁੰਚਿਆ ਸ਼ੰਭੂ

ਦਿੱਲੀ ਅੰਦੋਲਨ 2 ਨੂੰ ਚਲਦੇ ਸਾਲ ਪੂਰਾ ਹੋਣ ਜਾ ਰਿਹਾ ਹੈ, ਜਿਸ ਦੇ ਚਲਦੇ ਸ਼ੰਭੂ ਮੋਰਚੇ ਨੂੰ ਹੋਰ ਮਜਬੂਤ ਕਰਨ ਲਈ ਜਿਲ੍ਹਾ ਅੰਮ੍ਰਿਤਸਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਸਵੇਰੇ ਸੁਵਖਤੇ ਬਿਆਸ ਪੁਲ ਤੋਂ ਰਵਾਨਾ ਹੋਇਆ ਹਜ਼ਾਰਾਂ ਕਿਸਾਨਾਂ ਮਜਦੂਰਾਂ ਦਾ ਜਥਾ ਸੈਕੜੇ ਟਰੈਕਟਰ….ਹੋਰ ਪੜੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 31-01-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 31-01-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਸ਼ੁੱਕਰਵਾਰ, ੧੮ ਮਾਘ (ਸੰਮਤ ੫੫੬ ਨਾਨਕਸ਼ਾਹੀ)

31-01-2025
ਸਲੋਕ ਮਃ ੫ ॥

 

ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨਿੑ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨਿੑ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

ਸ਼ੁੱਕਰਵਾਰ, ੧੮ ਮਾਘ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੫੨੦)

ਪੰਜਾਬੀ ਵਿਆਖਿਆ:

ਸਲੋਕ ਮਃ ੫ ॥

 

(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ । ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ।੧। ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ।੨। (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ । ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ । (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ।੯।

ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਦੋਵੇਂ ਪਾਰਟੀਆਂ ਡਰੀਆਂ ਹੋਈਆਂ ਹਨ, ਦਿੱਲੀ ‘ਚ ਵੀ ਉਹ ਮਿਲ ਕੇ ‘ਆਪ’ ਨੂੰ ਰੋਕਣਾ ਚਾਹੁੰਦੇ ਹਨ – ਹਰਪਾਲ…

0

ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਦੋਵੇਂ ਪਾਰਟੀਆਂ ਡਰੀਆਂ ਹੋਈਆਂ ਹਨ, ਦਿੱਲੀ ਵਿਚ ਵੀ ਉਹ ਮਿਲ ਕੇ ‘ਆਪ’ ਨੂੰ ਰੋਕਣਾ ਚਾਹੁੰਦੇ ਹਨ – ਹਰਪਾਲ…

ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਅਰ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਵਿਚਾਲੇ ਅਨੈਤਿਕ ਗਠਜੋੜ ਹੋਇਆ ਹੈ।

ਪੰਜਾਬ ਸਮੇਤ 16 ਰਾਜਾਂ ‘ਚ ਮੀਂਹ ਦਾ ਅਲਰਟ

ਚੀਮਾ ਨੇ ਕਿਹਾ ਕਿ ਅਸੀਂ ਆਪਣਾ ਧਰਮ ਨਿਭਾਇਆ, ਇਸ ਲਈ ਸਾਡੇ ਕੌਂਸਲਰਾਂ ਦੀਆਂ ਵੋਟਾਂ ਨਾਲ ਕਾਂਗਰਸ ਦੇ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣੇ। ਕਾਂਗਰਸ ਨੇ ਸਾਡੇ ਨਾਲ ਧੋਖਾ ਕੀਤਾ ਹੈ। ਕਾਂਗਰਸੀ ਕੌਂਸਲਰਾਂ ਨੇ ਕਰਾਸ ਵੋਟਿੰਗ ਕੀਤੀ ਜਿਸ ਕਾਰਨ ਭਾਜਪਾ ਦਾ ਮੇਅਰ ਬਣਿਆ।

ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਅੰਦਰਖਾਤੇ ਮਿਲੀਆਂ ਹੋਇਆਂ ਹਨ। ਉਹ ਸਾਨੂੰ ਰੋਕਣਾ ਚਾਹੁੰਦੇ ਹਨ। ਦੋਵੇਂ ਪਾਰਟੀਆਂ ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਡਰੀ ਰੋਹੀਆਂ ਹਨ। ਉਹ ਦਿੱਲੀ ਵਿਧਾਨ ਸਭਾ ਚੋਣਾਂ ਵੀ ਇਕੱਠੇ ਲੜ ਰਹੇ ਹਨ ਪਰ ਇਸ ਵਾਰ ਵੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣ ਰਹੀ ਹੈ।

ਪੰਜਾਬ ਸਮੇਤ 16 ਰਾਜਾਂ ‘ਚ ਮੀਂਹ ਦਾ ਅਲਰਟ

0
Changed weather mood in Punjab, heavy rains in these districts, alert till 26

ਪੰਜਾਬ ਸਮੇਤ 16 ਰਾਜਾਂ ‘ਚ ਮੀਂਹ ਦਾ ਅਲਰਟ

ਦੋ ਨਵੀਆਂ ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਕਾਰਨ ਫਰਵਰੀ ਦੇ ਪਹਿਲੇ ਹਫ਼ਤੇ ਉੱਤਰੀ ਭਾਰਤ ਵਿੱਚ ਮੌਸਮ ਖ਼ਰਾਬ ਹੋਣ ਵਾਲਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 16 ਰਾਜਾਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਕਰੀਬ ਸੱਤ ਰਾਜਾਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਰਾਹਤ ਦੀ ਗੱਲ ਹੈ ਕਿ ਪੱਛਮੀ ਗੜਬੜੀ ਕਾਰਨ ਉੱਤਰੀ, ਪੱਛਮੀ, ਪੂਰਬੀ ਅਤੇ ਉੱਤਰ-ਪੱਛਮੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਵੇਗਾ। ਮੌਸਮ ਵਿਭਾਗ ਮੁਤਾਬਕ ਪੂਰਬੀ ਅਫਗਾਨਿਸਤਾਨ ‘ਚ ਪੱਛਮੀ ਗੜਬੜੀ ਸਰਗਰਮ ਹੈ। 1 ਤੋਂ 3 ਫਰਵਰੀ ਦਰਮਿਆਨ ਦੋ ਨਵੀਆਂ ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਵਿਗੜ ਜਾਵੇਗਾ।

ਅਗਲੇ ਸੱਤ ਦਿਨਾਂ ‘ਚ ਕਿਹੋ ਜਿਹਾ ਰਹੇਗਾ ਮੌਸਮ?

 

ਵੈਸਟਰਨ ਡਿਸਟਰਬੈਂਸ ਦੇ ਕਾਰਨ 30 ਜਨਵਰੀ ਤੋਂ 5 ਫਰਵਰੀ ਤੱਕ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਉੱਤਰਾਖੰਡ ਵਿੱਚ 1 ਫਰਵਰੀ ਤੋਂ 5 ਫਰਵਰੀ ਤੱਕ ਅਤੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 31 ਜਨਵਰੀ ਤੋਂ 5 ਫਰਵਰੀ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ।

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ‘ਚ 3 ਤੋਂ 5 ਫਰਵਰੀ ਦਰਮਿਆਨ ਕਿਤੇ-ਕਿਤੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਆਸਾਮ ਵਿੱਚ ਚੱਕਰਵਾਤੀ ਚੱਕਰਵਾਤ ਬਣ ਗਿਆ ਹੈ। ਇਸ ਕਾਰਨ 30 ਅਤੇ 31 ਜਨਵਰੀ ਨੂੰ ਅਰੁਣਾਚਲ ਪ੍ਰਦੇਸ਼, ਸਿੱਕਮ, ਪੱਛਮੀ ਬੰਗਾਲ, ਉੱਤਰ-ਪੂਰਬੀ ਅਸਾਮ, ਨਾਗਾਲੈਂਡ ਦੇ ਕੁਝ ਹਿੱਸਿਆਂ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਅੰਮ੍ਰਿਤਸਰ ਤੋਂ ਸੈਂਕੜੇ ਟਰਾਲੀਆਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦਾ ਕਾਫ਼ਲਾ ਪਹੁੰਚਿਆ ਸ਼ੰਭੂ

0

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਅੰਮ੍ਰਿਤਸਰ ਤੋਂ ਸੈਂਕੜੇ ਟਰਾਲੀਆਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦਾ ਕਾਫ਼ਲਾ ਪਹੁੰਚਿਆ ਸ਼ੰਭੂ

ਦਿੱਲੀ ਅੰਦੋਲਨ 2 ਨੂੰ ਚਲਦੇ ਸਾਲ ਪੂਰਾ ਹੋਣ ਜਾ ਰਿਹਾ ਹੈ, ਜਿਸ ਦੇ ਚਲਦੇ ਸ਼ੰਭੂ ਮੋਰਚੇ ਨੂੰ ਹੋਰ ਮਜਬੂਤ ਕਰਨ ਲਈ ਜਿਲ੍ਹਾ ਅੰਮ੍ਰਿਤਸਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਸਵੇਰੇ ਸੁਵਖਤੇ ਬਿਆਸ ਪੁਲ ਤੋਂ ਰਵਾਨਾ ਹੋਇਆ ਹਜ਼ਾਰਾਂ ਕਿਸਾਨਾਂ ਮਜਦੂਰਾਂ ਦਾ ਜਥਾ ਸੈਕੜੇ ਟਰੈਕਟਰ ਟਰਾਲੀਆਂ ਦੇ ਕਾਫ਼ਲਾ ਦੇ ਰੂਪ ਵਿੱਚ ਬਾਅਦ ਦੁਪਹਿਰ ਸ਼ੰਭੂ ਬਾਰਡਰ ਮੋਰਚੇ ਤੇ ਪਹੁੰਚਿਆ, ਜਥੇਬੰਦੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ ਗਈ । ਉਹਨਾਂ ਦੱਸਿਆ ਕਿ ਬੀਤੇ ਕੱਲ੍ਹ ਤੋਂ ਹੀ ਬਿਆਸ ਪੁਲ ਨਜ਼ਦੀਕ ਕਿਸਾਨ ਮਜ਼ਦੂਰ ਇੱਕਠੇ ਹੋਣਾ ਸ਼ੁਰੂ ਹੋਏ ਸਨ ਅਤੇ ਇਹ ਸਿਲਸਿਲਾ ਦੇਰ ਰਾਤ ਤੱਕ ਜਾਰੀ ਰਿਹਾ ਅਤੇ ਸਵੇਰੇ 8 ਵਜੇ ਦੇ ਲਗਭਗ ਕਾਫ਼ਲਾ ਰਵਾਨਾ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਬੀ ਕੇ ਯੂ ਦੋਆਬਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸੂਬਾ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ ਵਿੱਚ ਜਲੰਧਰ ਕੋਲ ਨੰਗਲ ਸਪਰੋੜ ਵਿਖੇ ਕਿਸਾਨਾਂ ਮਜਦੂਰਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।

CM ਭਗਵੰਤ ਮਾਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਚੋਣ ਕਮਿਸ਼ਨ ਦਾ ਛਾਪਾ

ਉਹਨਾਂ ਦੱਸਿਆ ਕਿ ਅੱਜ ਦਾ ਕਾਫ਼ਲਾ ਸਰਕਾਰ ਜਾਂ ਮੋਰਚੇ ਪ੍ਰਤੀ ਉਦਾਸੀਨ ਨਜ਼ਰੀਆ ਰੱਖਣ ਵਾਲੇ ਸਰਕਾਰ ਦੇ ਪੱਖ ਚ ਭੁਗਤਣ ਵਾਲੇ ਤਥਾਕਥਿਤ ਬੁੱਧੀਜੀਵੀਆਂ ਦੇ ਭਰਮ ਦੂਰ ਕਰਨ ਦਾ ਕੰਮ ਕਰੇਗਾ। ਕਾਫ਼ਲਾ ਰਾਜਪੁਰਾ ਪਹੁੰਚਣ ਤੇ ਕਿਸਾਨ ਆਗੂ ਦਿਲਬਾਗ ਸਿੰਘ ਗਿੱਲ ਅਤੇ ਤੇਜਬੀਰ ਸਿੰਘ ਪੰਜੋਖਰਾ ਸਾਬ੍ਹ ਨੇ ਸਿਰੋਪਾ ਦੇ ਕੇ ਆਗੂਆਂ ਦਾ ਸਨਮਾਨ ਕੀਤਾ। ਉਹਨਾਂ ਕਿਹਾ ਕਿ ਪਹਿਲਾਂ ਮੋਰਚੇ ਬਾਰੇ ਇਹ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਕਿ ਇਹ ਸਿਰਫ 2 ਜਥੇਬੰਦੀਆਂ ਦਾ ਹੈ, ਜਿਸ ਬਿਰਤਾਂਤ ਨੂੰ ਮੋਰਚੇ ਨੇ ਜੰਮਣ ਨਹੀਂ ਦਿੱਤਾ, ਫਿਰ ਕਿਹਾ ਗਿਆ ਕਿ ਪੂਰਾ ਪੰਜਾਬ ਅੰਦੋਲਨ ਨਾਲ ਨਹੀਂ, ਇਸ ਬਿਰਤਾਂਤ ਦੀ ਪੂਰੇ ਪੰਜਾਬ ਨੇ 30 ਦੇ ਬੰਦ ਨਾਲ ਹਵਾ ਕੱਢ ਦਿੱਤੀ। ਉਹਨਾਂ ਨੇ ਅੰਮ੍ਰਿਤਸਰ ਵਿੱਚ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀਆਂ ਹਰਕਤਾਂ ਪਿੱਛੇ ਸਮਾਜ ਨੂੰ ਤੋੜਨ ਵਾਲੀਆਂ ਤਾਕਤਾਂ ਕੰਮ ਕਰਦੀਆਂ ਹਨ, ਉਹਨਾਂ ਸ਼ੰਕਾ ਜ਼ਾਹਿਰ ਕਰਦੇ ਕਿਹਾ ਭਾਜਪਾ ਸਰਕਾਰ ਦੇ ਅਜਿਹੇ ਹਥਕੰਡੇ ਹੋ ਸਕਦੇ ਹਨ।

ਉਹਨਾਂ ਕੁੰਭ ਮੇਲੇ ਤੇ ਮਚੀ ਭਗਦੜ ਵਿੱਚ ਗਈਆਂ ਜਾਨਾਂ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਸਦੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅੱਜ ਦੇ ਕਾਫਲੇ ਵਿੱਚ ਕਿਸਾਨਾਂ ਮਜਦੂਰਾਂ ਦੀ ਭਰਵੀਂ ਸ਼ਮੂਲੀਅਤ ਦੇਖ ਕੇ ਸਰਕਾਰ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਲੋਕ ਆਪਣੇ ਹੱਕ ਲਏ ਬਗੈਰ ਮੁੜਨ ਵਾਲੇ ਨਹੀਂ ਹਨ। ਉਹਨਾਂ ਕਿਹਾ ਕਿ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਲੈਣ ਅਤੇ ਸਾਰੀਆਂ ਫ਼ਸਲਾਂ ਦੀ ਖਰੀਦ ਐਮ ਐਸ ਪੀ ਤੇ ਕਰਨ ਦਾ ਗਰੰਟੀ ਕਾਨੂੰਨ ਬਣਨ, ਮਜਦੂਰਾਂ ਲਈ ਮਨਰੇਗਾ ਸਕੀਮ ਤਹਿਤ 200 ਦਿਨ ਪ੍ਰਤੀ ਸਾਲ ਕੰਮ ਅਤੇ ਦਿਹਾੜੀ 700 ਰੁਪਏ ਕਰਨ, ਫ਼ਸਲੀ ਬੀਮਾ ਯੋਜਨਾ, ਕਿਸਾਨ ਅਤੇ ਖੇਤ ਮਜ਼ਦੂਰ ਦਾ ਸਮੁੱਚਾ ਕਰਜ਼ਾ ਖਤਮ ਕਰਨ ਅਤੇ ਆਦਿਵਾਸੀ ਵਰਗ ਦੇ ਜਲ਼ ਜੰਗਲ ਜ਼ਮੀਨ ਦੇ ਅਧਿਕਾਰ ਦੀ ਰਾਖੀ ਲਈ ਸੰਵਿਧਾਨ ਦੀ ਪੰਜਵੀਂ ਸੂਚੀ ਲਾਗੂ ਕਰਨ ਸਮੇਤ ਸਾਰੀਆਂ ਮੰਗਾਂ ਦੇ ਸਾਰਥਕ ਹੱਲ ਤੱਕ ਇਹ ਸੰਘਰਸ਼ ਇਸੇ ਜ਼ੋਸ਼ ਨਾਲ ਜਾਰੀ ਰਹੇਗਾ। ਇਸ ਮੌਕੇ ਰਣਜੀਤ ਸਿੰਘ ਕਲੇਰ ਬਾਲਾ, ਜਰਮਨਜੀਤ ਸਿੰਘ ਬੰਡਾਲਾ, ਬਾਜ਼ ਸਿੰਘ ਸਾਰੰਗੜਾ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ, ਕੁਲਜੀਤ ਸਿੰਘ ਕਾਲੇ ਸਮੇਤ ਹਜ਼ਾਰਾਂ ਕਿਸਾਨ ਮਜਦੂਰ ਸ਼ੰਭੂ ਪਹੁੰਚੇ।