Home Blog Page 935

CM ਭਗਵੰਤ ਮਾਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਚੋਣ ਕਮਿਸ਼ਨ ਦਾ ਛਾਪਾ

0

CM ਭਗਵੰਤ ਮਾਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਚੋਣ ਕਮਿਸ਼ਨ ਦਾ ਛਾਪਾ

ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ ਟੀਮ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਕਪੂਰਥਲਾ ਹਾਊਸ ਦੀ ਤਲਾਸ਼ੀ ਲੈਣ ਪਹੁੰਚੀ। ਕਪੂਰਥਲਾ ਹਾਊਸ ਦੇ ਬਾਹਰ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਹਨ।ਮਾਨ ਦੇ ਘਰ ਪਹੁੰਚੇ ਰਿਟਰਨਿੰਗ ਅਫਸਰ ਓਪੀ ਪਾਂਡੇ ਨੇ ਕਿਹਾ, ਕਿ ‘ਸਾਨੂੰ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਹੈ। ਅਸੀਂ 100 ਮਿੰਟਾਂ ਵਿੱਚ ਸ਼ਿਕਾਇਤ ਦਾ ਨਿਪਟਾਰਾ ਕਰਨਾ ਹੈ। ਸਾਡਾ ਐਫਐਸਟੀ ਇੱਥੇ ਆਇਆ ਅਤੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮੈਂ ਉਨ੍ਹਾਂ ਨੂੰ ਬੇਨਤੀ ਕਰਨ ਆਇਆ ਹਾਂ ਕਿ ਸਾਨੂੰ ਕੈਮਰਾਪਰਸਨ ਨਾਲ ਅੰਦਰ ਜਾਣ ਦਿਓ। CVIGIL ਐਪ ‘ਤੇ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਸੀ।

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ-ਡਿਪਟੀ ਕਮਿਸ਼ਨਰ

ਆਪ’ ਨੇ ਆਪਣੀ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ- ਹਾਰ ਦੇਖ ਕੇ ਭਾਜਪਾ ਕੰਬ ਗਈ। ਬੀਜੇਪੀ ਦੀ ਦਿੱਲੀ ਪੁਲਿਸ ਛਾਪਾ ਮਾਰਨ ਲਈ ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਪਹੁੰਚ ਗਈ ਹੈ। ਭਾਜਪਾ ਵਾਲੇ ਦਿਨ-ਦਿਹਾੜੇ ਪੈਸੇ, ਜੁੱਤੀਆਂ ਅਤੇ ਚਾਦਰਾਂ ਵੰਡ ਰਹੇ ਹਨ, ਪਰ ਪੁਲਿਸ ਅਤੇ ਚੋਣ ਕਮਿਸ਼ਨ ਦੀਆਂ ਅੱਖਾਂ ‘ਤੇ ਪੱਟੀ ਬੰਨੀ ਹੋਈ ਹੈ।

‘ਆਪ’ ਨੇ ਇੱਕ ਵੀਡੀਓ ਸ਼ੇਅਰ ਕਰਕੇ ਦੋਸ਼ ਲਾਇਆ ਹੈ ਕਿ ਬਿਜਵਾਸਨ ਸੀਟ ਤੋਂ ਭਾਜਪਾ ਉਮੀਦਵਾਰ ਕੈਲਾਸ਼ ਗਹਿਲੋਤ ਆਪਣੇ ਚੋਣ ਦਫ਼ਤਰ ਵਿੱਚ ਲੋਕਾਂ ਨੂੰ ਪੈਸੇ ਵੰਡ ਰਹੇ ਹਨ। ਵੋਟਾਂ ਖਰੀਦਣ ਲਈ ਭਾਜਪਾ ਉਮੀਦਵਾਰ ਦੇ ਦਫ਼ਤਰਾਂ ਵਿੱਚ ਲੱਖਾਂ ਰੁਪਏ ਖੁੱਲ੍ਹੇਆਮ ਗਿਣੇ ਜਾ ਰਹੇ ਹਨ। ਜੇਕਰ ਪੁਲਿਸ ਅਤੇ ਚੋਣ ਕਮਿਸ਼ਨ ‘ਚ ਹਿੰਮਤ ਹੈ ਤਾਂ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਛਾਪਾ ਮਾਰਨ।

ਮਾਰਚ ਤੱਕ ਪੁਲਾੜ ਤੋਂ ਵਾਪਸ ਆਵੇਗੀ ਸੁਨੀਤਾ ਵਿਲੀਅਮਜ਼ !

0

ਮਾਰਚ ਤੱਕ ਪੁਲਾੜ ਤੋਂ ਵਾਪਸ ਆਵੇਗੀ ਸੁਨੀਤਾ ਵਿਲੀਅਮਜ਼ !

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਨ ਮਸਕ ਨੂੰ ਪੁਲਾੜ ਵਿੱਚ ਫਸੀ ਸੁਨੀਤਾ ਵਿਲੀਅਮਜ਼ ਨੂੰ ਵਾਪਸ ਲਿਆਉਣ ਦਾ ਆਦੇਸ਼ ਦਿੱਤਾ ਸੀ। ਟਰੰਪ ਨੇ ‘ਟਰੂਥ ਸੋਸ਼ਲ’ ‘ਤੇ ਦੱਸਿਆ ਕਿ ਉਨ੍ਹਾਂ ਨੇ ਮਸਕ ਦੀ ਕੰਪਨੀ ਸਪੇਸਐਕਸ ਨੂੰ ਮਾਰਚ ਦੇ ਅੰਤ ਤੱਕ ਦੋਵਾਂ ਪੁਲਾੜ ਯਾਤਰੀਆਂ ਦੀ ਵਾਪਸੀ ਯਕੀਨੀ ਬਣਾਉਣ ਲਈ ਕਿਹਾ ਸੀ।

ਇਸ ਸਬੰਧੀ ਨਾਸਾ ਦਾ ਜਵਾਬ ਵੀ ਸਾਹਮਣੇ ਆਇਆ ਹੈ, ਨਾਸਾ ਨੇ ਕਿਹਾ ਕਿ ਉਹ ਅਰਬਪਤੀ ਐਲਨ ਮਸਕ ਦੇ ਸਪੇਸਐਕਸ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਮਹੀਨਿਆਂ ਤੋਂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਵਿੱਚ ਫਸੇ ਪੁਲਾੜ ਯਾਤਰੀਆਂ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਨੂੰ ਜਲਦੀ ਤੋਂ ਜਲਦੀ ਸੁਰੱਖਿਅਤ ਵਾਪਸ ਲਿਆਂਦਾ ਜਾ ਸਕੇ।

ਕਰੂ-10 ਦੇ ਲਾਂਚ ਲਈ ਤਿਆਰੀਆਂ ਜਾਰੀ

ਇਹ ਬਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਬਿਆਨ ਤੋਂ ਇੱਕ ਦਿਨ ਬਾਅਦ ਆਇਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਪੇਸਐਕਸ “ਜਲਦੀ” ਦੋ ਅਮਰੀਕੀ ਪੁਲਾੜ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਇੱਕ ਮਿਸ਼ਨ ਸ਼ੁਰੂ ਕਰੇਗਾ। ਨਾਸਾ ਨੇ ਇਸ ਸਬੰਧ ਵਿੱਚ ਕਰੂ-10 ਮਿਸ਼ਨ ਦਾ ਵੀ ਜ਼ਿਕਰ ਕੀਤਾ ਹੈ।

ਕੀ ਹੈ ਨਾਸਾ ਦੀ ਅਗਲੀ ਯੋਜਨਾ

ਨਾਸਾ ਅਤੇ ਸਪੇਸਐਕਸ ਏਜੰਸੀ ਦੇ ਸਪੇਸਐਕਸ ਕਰੂ-9 ਪੁਲਾੜ ਯਾਤਰੀਆਂ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਨੂੰ ਜਲਦੀ ਤੋਂ ਜਲਦੀ ਸੁਰੱਖਿਅਤ ਵਾਪਸ ਲਿਆਉਣ ਲਈ ਤੇਜ਼ੀ ਨਾਲ ਕੰਮ ਕਰ ਰਹੇ ਹਨ, ਉਹ ਮਿਸ਼ਨਾਂ ਵਿਚਕਾਰ ਸੌਂਪਣ ਨੂੰ ਪੂਰਾ ਕਰਨ ਲਈ ਕਰੂ-10 ਦੀ ਸ਼ੁਰੂਆਤ ਦੀ ਵੀ ਤਿਆਰੀ ਕਰ ਰਹੇ ਹਨ।

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ-ਡਿਪਟੀ ਕਮਿਸ਼ਨਰ

ਨਾਸਾ ਅਤੇ ਸਪੇਸਐਕਸ ਦਾ ਟੀਚਾ ਮਾਰਚ 2025 ਦੇ ਅੰਤ ਤੋਂ ਪਹਿਲਾਂ ਕਰੂ-10 ਨੂੰ ਆਈਐਸਐਸ ‘ਤੇ ਲਾਂਚ ਕਰਨਾ ਹੈ।

ਨਾਸਾ ਦੇ ਪੁਲਾੜ ਯਾਤਰੀਆਂ ਨਿੱਕ ਹੇਗ, ਸੁਨੀਤਾ ਵਿਲੀਅਮਜ਼, ਬੁੱਚ ਵਿਲਮੋਰ ਅਤੇ ਰੋਸਕੋਸਮੋਸ ਪੁਲਾੜ ਯਾਤਰੀ ਅਲੈਗਜ਼ੈਂਡਰ ਗੋਰਬੁਨੋਵ ਦੇ ਨਾਲ ਸਪੇਸਐਕਸ ਕਰੂ-9 ਮਿਸ਼ਨ, ਕਰੂ-10 ਦੇ ਪ੍ਰਯੋਗਸ਼ਾਲਾ ਵਿੱਚ ਪਹੁੰਚਣ ਤੋਂ ਬਾਅਦ ਹੀ ਧਰਤੀ ‘ਤੇ ਵਾਪਸ ਆ ਸਕਿਆ।

ਸੁਨੀਤਾ ਸਪੇਸਵਾਕ ਲਈ ਤਿਆਰ

ਇਹ ਸੁਨੀਤਾ ਵਿਲੀਅਮਜ਼ ਦੀ 9ਵੀਂ ਸਪੇਸਵਾਕ ਹੋਵੇਗੀ, ਜੋ 30 ਜਨਵਰੀ ਨੂੰ ਹੋਵੇਗੀ। ਜੇਕਰ ਉਹ ਸਪੇਸਵਾਕ ਨੂੰ ਸਫਲਤਾਪੂਰਵਕ ਅੰਜਾਮ ਦਿੰਦੀ ਹੈ ਤਾਂ ਉਹ ਇਤਿਹਾਸ ਦੀ ਸਭ ਤੋਂ ਤਜਰਬੇਕਾਰ ਮਹਿਲਾ ਪੁਲਾੜ ਯਾਤਰੀ ਬਣ ਜਾਵੇਗੀ।

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ-ਡਿਪਟੀ ਕਮਿਸ਼ਨਰ

0

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਵਿਖੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਇਹਨਾਂ ਨਵ ਨਿਯੁਕਤ ਪਟਵਾਰੀਆਂ ਨਾਲ ਮੁਲਾਕਾਤ ਕਰਕੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਹਨਾਂ ਨੂੰ ਬਿਨ੍ਹਾਂ ਕਿਸੇ ਦਬਾਅ ਤੋਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐਸ.ਡੀ.ਐਮ ਮੋਗਾ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ ਵੀਰ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਲਕਸ਼ੇ ਕੁਮਾਰ ਗੁਪਤਾ, ਸਟੇਟ ਪਟਵਾਰ ਟ੍ਰੇਨਿੰਗ ਸਕੂਲ ਮੋਗਾ ਦੇ ਪ੍ਰਿੰਸੀਪਲ ਰਾਮ ਸਿੰਘ (ਰਿਟਾ. ਐਸ.ਡੀ.ਐਮ) ਤੋਂ ਇਲਾਵਾ ਹੋਰ ਉਚ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਗੰਰਲ ਨੇ ਸਿਖਲਾਈ ਪ੍ਰਾਪਤ ਕਰਨ ਵਾਲੇ ਪਟਵਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੀ ਜਿੰਮੇਵਾਰੀ ਤੁਹਾਨੂੰ ਮਿਲ ਰਹੀ ਹੈ, ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਜੋ ਵੀ ਜਮੀਨੀ ਪੱਧਰ ਤੋਂ ਕੰਮ ਸ਼ੁਰੂ ਹੁੰਦਾ ਹੈ ਉਹ ਪਟਵਾਰੀ ਪੱਧਰ ਤੋਂ ਸ਼ੁਰੂ ਹੁੰਦਾ ਹੈ। ਉਹਨਾਂ ਕਿਹਾ ਕਿ ਜਾਣ-ਬੁੱਝ ਕੇ ਕੀਤੀ ਗਲਤੀ ਮੁਆਫ ਕਰਨ ਯੋਗ ਨਹੀਂ ਹੁੰਦੀ ਇਸ ਲਈ ਅਜਿਹੀ ਗਲਤੀ ਆਪਣੀ ਪੂਰੀ ਨੌਕਰੀ ਦੌਰਾਨ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਦੀ ਰਾਹ ਔਖੀ ਜਰੂਰ ਹੁੰਦੀ ਹੈ ਪਰ ਉਸ ਵਿੱਚ ਸਕੂਨ ਬਹੁਤ ਜਿਆਦਾ ਮਿਲਦਾ ਹੈ। ਲੋਕਾਂ ਦੇ ਇਮਾਨਦਾਰੀ ਨਾਲ ਕੀਤੇ ਕੰਮ ਦੀਆਂ ਦੁਆਵਾਂ ਤੁਹਾਨੂੰ ਜਰੂਰ ਮਿਲਦੀਆਂ ਰਹਿਣਗੀਆ। ਉਹਨਾਂ ਕਿਹਾ ਕਿ ਮਾਲ ਵਿਭਾਗ ਦਾ ਪਟਵਾਰੀਆਂ ਕੋਲ ਜਮ੍ਹਾਂਬੰਦੀ ਇੱਕ ਅਹਿਮ ਦਸਤਾਵੇਜ ਹੁੰਦਾ ਹੈ। ਇਸਦੀ ਸਾਂਭ-ਸੰਭਾਲ ਸੁਚੱਜੇ ਤਰੀਕੇ ਨਾਲ ਕੀਤੀ ਜਾਵੇ।

ਪਿੰਡਾਂ ਦੇ ਲੋਕਾਂ ਨਾਲ ਤਾਲਮੇਲ

ਉਹਨਾਂ ਕਿਹਾ ਕਿ ਨਿਯਮਾਂ ਤੋਂ ਬਾਹਰ ਜਾ ਕੇ ਕੋਈ ਵੀ ਕੰਮ ਨਾ ਕੀਤਾ ਜਾਵੇ। ਆਪਣੇ-ਆਪਣੇ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ ਤਾਲਮੇਲ ਵਧਾਇਆ ਜਾਵੇ। ਉਹਨਾਂ ਕਿਹਾ ਕਿ ਮਾਲ ਵਿਭਾਗ ਦੇ ਹਰ ਕੰਮ ਦੀ ਜਾਣਕਾਰੀ ਹੋਣਾ ਤੁਹਾਡੀ ਪਹਿਚਾਣ ਵਿੱਚ ਵਾਧਾ ਕਰੇਗੀ ਅਤੇ ਮਾਲ ਅਤੇ ਜਮ੍ਹਾਬੰਦੀ ਦਾ ਚੈਪਟਰ ਰੋਜਾਨਾ ਸਮਾਂ ਕੱਢ ਕੇ ਪੜ੍ਹਦੇ ਰਹਿਣਾ ਜਿਸ ਨਾਲ ਕੰਮ ਕਰਨ ਵਿੱਚ ਤੇਜੀ ਆਵੇਗੀ।

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

0

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ  ਤੁਰਕੂ ‘ਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇੱਕ ਹਫ਼ਤਾ ਪੰਜਾਬ ‘ਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ‘ਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ, ਜਦੋਂਕਿ ਐਚ.ਟੀ., ਸੀ.ਐਚ.ਟੀ. ਅਤੇ ਬੀ.ਪੀ.ਈ.ਓ. ਦੀ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਬਿਨੈਕਾਰਾਂ ਕੋਲ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ ਜਿਸਦੀ ਵੈਧਤਾ ਘੱਟੋ ਘੱਟ ਸਤੰਬਰ 2025 ਤੱਕ ਹੋਵੇ। ਇਸ ਦੇ ਨਾਲ ਹੀ ਉਮੀਦਵਾਰਾਂ ਵਿਰੁੱਧ ਕੋਈ ਵੀ ਲੰਬਿਤ ਚਾਰਜਸ਼ੀਟ, ਇਨਕੁਆਰੀ ਜਾਂ ਅਪਰਾਧਿਕ ਮਾਮਲਾ ਨਹੀਂ ਹੋਣਾ ਚਾਹੀਦਾ।

3 ਫਰਵਰੀ ਨੂੰ ਤਸਦੀਕ ਪ੍ਰਕਿਰਿਆ ਸ਼ੁਰੂ

ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦਰਸਾਉਂਦੇ 20 ਰੈਕਮੈਂਡੇਸ਼ਨ ਜਾਂ ਰੈਫਰੈਂਸ ਪ੍ਰਦਾਨ ਕਰਨੇ ਪੈਣਗੇ, ਜਿਨ੍ਹਾਂ ਵਿੱਚੋਂ 10 ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਅਤੇ 10 ਸਾਬਕਾ ਵਿਦਿਆਰਥੀਆਂ ਦੇ ਮਾਪਿਆਂ ਦੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਮੁੱਢਲੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਦੌਰ ਵਿੱਚ ਜਾਣਗੇ। ਦੂਜੇ ਰਾਊਂਡ ਵਿੱਚ ਵਿਦਿਅਕ ਯੋਗਤਾ, ਤਜਰਬੇ, ਏ.ਸੀ.ਆਰ., ਇੰਟਰਵਿਊ-ਕਮ-ਪ੍ਰੈਜ਼ੈਂਟੇਸ਼ਨ ਵਿੱਚ ਕਾਰਗੁਜ਼ਾਰੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ‘ਚ ਯੋਗਦਾਨ ਦੇ ਆਧਾਰ ‘ਤੇ ਯੋਗ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।
ਯੋਗ ਅਧਿਆਪਕਾਂ ਨੂੰ ਰਾਜ ਸਰਕਾਰ ਦੇ ਇਸ ਸਿਖਲਾਈ ਪ੍ਰੋਗਰਾਮ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਦੇ ਹੁਨਰ ਨੂੰ ਨਿਖਾਰਨ ਲਈ ਸਮਰਪਿਤ ਹੈ ਤਾਂ ਜੋ ਸੂਬੇ ਨੂੰ ਦੇਸ਼ ਭਰ ‘ਚੋਂ ਸਕੂਲ ਸਿੱਖਿਆ ਵਿੱਚ ਮੋਹਰੀ ਬਣਾਇਆ ਜਾ ਸਕੇ।

ਕਲਰਕ ਦੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਹਾਸਲ ਕੀਤੇ ਲੱਖਾਂ ਰੁਪਏ, ਮੁਕੱਦਮਾ ਦਰਜ || Punjab News

0

ਕਲਰਕ ਦੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਹਾਸਲ ਕੀਤੇ ਲੱਖਾਂ ਰੁਪਏ, ਮੁਕੱਦਮਾ ਦਰਜ

ਲੁਧਿਆਣਾ : ਨਗਰ ਨਿਗਮ ਦੇ ਅਧਿਕਾਰੀਆਂ ਨਾਲ ਨੇੜਤਾ ਹੋਣ ਦੀ ਗੱਲ ਆਖ ਕੇ ਕੇ ਇੱਕ ਵਿਅਕਤੀ ਨੇ ਫਿਲੌਰ ਦੇ ਪਿੰਡ ਮਸਾਣੀ ਦੀ ਰਹਿਣ ਵਾਲੀ ਕਿਰਨਦੀਪ ਨੂੰ ਠੱਗੀ ਦਾ ਸ਼ਿਕਾਰ ਬਣਾਇਆ। ਮੁਲਜ਼ਮ ਨੇ ਲੜਕੀ ਕੋਲੋਂ ਨਗਰ ਨਿਗਮ ਵਿੱਚ ਕਲਰਕ ਦੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ 4 ਲੱਖ 17 ਹਜਾਰ ਰੁਪਏ ਹਾਸਿਲ ਕਰ ਲਏ । ਇਸ ਮਾਮਲੇ ਵਿੱਚ ਪੜਤਾਲ ਤੋਂ ਬਾਅਦ ਥਾਣਾ ਦੁਗਰੀ ਦੀ ਪੁਲਿਸ ਨੇ ਪਿੰਡ ਮਸਾਣੀ ਦੀ ਰਹਿਣ ਵਾਲੀ ਕਿਰਨਦੀਪ ਦੀ ਸ਼ਿਕਾਇਤ ‘ਤੇ ਦੁਗਰੀ ਦੇ ਵਾਸੀ ਬਿੰਦਰ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੰਦਿਆਂ ਕਿਰਨਦੀਪ ਨੇ ਦੱਸਿਆ ਕਿ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਇੱਕ ਨੌਕਰੀ ਦੀ ਤਲਾਸ਼ ਵਿੱਚ ਸੀ।

ਅੰਮ੍ਰਿਤਸਰ ਤੋਂ ਸ਼ੰਭੂ ਸਰਹੱਦ ਤੱਕ ਟਰੈਕਟਰ ਮਾਰਚ

ਇਸੇ ਦੌਰਾਨ ਲੁਧਿਆਣਾ ਦੇ ਦੁਗਰੀ ਇਲਾਕੇ ਦਾ ਰਹਿਣ ਵਾਲਾ ਬਿੰਦਰ ਇੱਕ ਵਾਕਫ਼ ਵਿਅਕਤੀ ਦੇ ਜਰੀਏ ਉਸਦੇ ਸੰਪਰਕ ਵਿੱਚ ਆਇਆ । ਮੁਲਜਮ ਨੇ ਆਖਿਆ ਕਿ ਉਸਦੀ ਨਗਰ ਨਿਗਮ ਦੇ ਵੱਡੇ ਅਧਿਕਾਰੀਆਂ ਨਾਲ ਚੰਗੀ ਜਾਣ ਪਛਾਣ ਹੈ। ਨਗਰ ਨਿਗਮ ਵਿੱਚ ਕਲਰਕ ਦੀ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਮੁਲਜਮ ਨੇ ਲੜਕੀ ਕੋਲੋਂ 4 ਲੱਖ 17 ਹਜਾਰ ਰੁਪਏ ਹਾਸਿਲ ਕਰ ਲਏ। ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਮੁਲਜ਼ਮ ਨੇ ਨਾ ਤਾਂ ਲੜਕੀ ਨੂੰ ਨੌਕਰੀ ਲਗਵਾਈ ਅਤੇ ਨਾ ਹੀ ਰਕਮ ਵਾਪਸ ਕੀਤੀ । ਇਸ ਮਾਮਲੇ ਵਿੱਚ ਪੜਤਾਲ ਤੋਂ ਬਾਅਦ ਥਾਣਾ ਦੁਗਰੀ ਦੀ ਪੁਲਿਸ ਨੇ ਬਿੰਦਰ ਦੇ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਜਾਂਚ ਅਧਿਕਾਰੀ ਗੌਰਵ ਚੰਦੇਲ ਨੇ ਦੱਸਿਆ ਕਿ ਮੁਲਜਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

8ਵੀਂ ਦੇ ਵਿਦਿਆਰਥੀ ਨੇ ਸਹਿਪਾਠੀ ਨੂੰ ਦਿੱਤੀ ਭਿਆਨਕ ਮੌ.ਤ

0

8ਵੀਂ ਦੇ ਵਿਦਿਆਰਥੀ ਨੇ ਸਹਿਪਾਠੀ ਨੂੰ ਦਿੱਤੀ ਭਿਆਨਕ ਮੌ.ਤ

ਹੁਸ਼ਿਆਰਪੁਰ: ਸਹਿਪਾਠੀ ਵੱਲੋਂ ਸਿਰ ’ਤੇ ਇੱਟ ਮਾਰਨ ਤੋਂ ਬਾਅਦ ਜ਼ਖ਼ਮੀ ਹੋਇਆ ਧਰਮਿੰਦਰ ਇਕ ਨਿੱਜੀ ਹਸਪਤਾਲ ਵਿਚ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ। 18 ਜਨਵਰੀ ਨੂੰ ਸਰਕਾਰੀ ਹਾਈ ਸਕੂਲ ਆਦਮਬਲ ਵਿਚ 8ਵੀਂ ਜਮਾਤ ਵਿਚ ਪੜ੍ਹਦੇ ਧਰਮਿੰਦਰ ਨੂੰ ਉਸ ਦੇ ਇਕ ਸਹਿਪਾਠੀ ਨੇ ਇੱਟ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਦੱਸਿਆ ਜਾਂਦਾ ਹੈ ਕਿ ਸਕੂਲ ਦੇ ਸਮੇਂ ਦੌਰਾਨ ਹਮਲਾਵਰ ਵਿਦਿਆਰਥੀ ਜ਼ਖ਼ਮੀ ਵਿਦਿਆਰਥੀ ਨੂੰ ਖਾਣਾ ਖਾਣ ਤੋਂ ਬਾਅਦ ਇਕ ਪਾਸੇ ਲੈ ਗਿਆ ਅਤੇ ਉਸ ਦੇ ਸਿਰ ’ਤੇ ਇੱਟ ਨਾਲ ਵਾਰ ਕੀਤਾ। ਇਸ ਕਾਰਨ ਉਸ ਨੂੰ ਪਹਿਲਾਂ ਪਿੰਡ ਦੀ ਸਰਕਾਰੀ ਡਿਸਪੈਂਸਰੀ ਲਿਜਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਇਕ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਹ ਪਿਛਲੇ 10-12 ਦਿਨਾਂ ਤੋਂ ਲਿਬਾਸ ਹਸਪਤਾਲ ਵਿਚ ਇਲਾਜ ਅਧੀਨ ਸੀ ਪਰ ਉਸ ਦੀ ਮੌਤ ਹੋ ਗਈ। ਪੁੱਤਰ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਉਤਰਾਖੰਡ ‘ਚ UCC ਪੋਰਟਲ ‘ਤੇ ਰਜਿਸਟ੍ਰੇਸ਼ਨ ਸ਼ੁਰੂ

ਜਾਣਕਾਰੀ ਦਿੰਦੇ ਹੋਏ ਉਸ ਦੀ ਮਾਂ ਨੇ ਦੱਸਿਆ ਕਿ ਉਸ ਦੇ ਪਤੀ ਸਰਵੇਸ਼ ਦੀ 7 ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਨੇ ਦੱਸਿਆ ਕਿ ਉਸ ਦੇ ਚਾਰ ਪੁੱਤਰ ਸਨ ਅਤੇ ਧਰਮਿੰਦਰ ਸਭ ਤੋਂ ਛੋਟਾ ਸੀ। ਉਹ ਕਿਸੇ ਤਰ੍ਹਾਂ ਮਜ਼ਦੂਰੀ ਕਰ ਕੇ ਆਪਣੇ ਬੱਚਿਆਂ ਸਮੇਤ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਹੀ ਸੀ। ਉਸ ਨੇ ਦੱਸਿਆ ਕਿ ਗ਼ਰੀਬ ਹੋਣ ਕਰਕੇ ਉਹ ਇਲਾਜ ਵੀ ਨਹੀਂ ਕਰਵਾ ਸਕੀ ਪਰ ਉਸ ਨੂੰ ਸਕੂਲ ਤੋਂ ਕੁਝ ਮਦਦ ਮਿਲੀ ਅਤੇ ਕੁਝ ਲੋਕਾਂ ਨੇ ਉਸ ਦੀ ਮਦਦ ਕੀਤੀ। ਇਸ ਕਾਰਨ ਪੁੱਤਰ ਨੂੰ ਨਿੱਜੀ ਹਸਪਤਾਲ ਲਿਬਾਸ ਵਿਚ ਦਾਖ਼ਲ ਕਰਵਾਇਆ ਗਿਆ। ਉਸ ਨੇ ਕਿਹਾ ਕਿ ਜਿਸ ਦਿਨ ਉਨ੍ਹਾਂ ਦੇ ਪੁੱਤਰ ਨੂੰ ਇੱਟ ਲੱਗੀ ਸੀ, ਉਸ ਦਿਨ ਤੋਂ ਹਮਲਾਵਰ ਵਿਦਿਆਰਥੀ ਦਾ ਪਰਿਵਾਰ ਘਰੋਂ ਲਾਪਤਾ ਹੈ ਅਤੇ ਉਨ੍ਹਾਂ ਦਾ ਕੋਈ ਪਤਾ ਨਹੀਂ ਹੈ।

ਧਾਰਾ 308 ਤਹਿਤ ਮਾਮਲਾ ਦਰਜ

ਮ੍ਰਿਤਕ ਦੇ ਚਚੇਰੇ ਭਰਾ ਮਨੋਜ ਨੇ ਕਿਹਾ ਕਿ ਉਨ੍ਹਾਂ ਨੂੰ ਹਸਪਤਾਲ ਵਿਚ ਵੀ ਕੁਝ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਪਰ ਬਾਅਦ ਵਿਚ ਉਨ੍ਹਾਂ ਦਾ ਹੱਲ ਹੋ ਗਿਆ। ਸਿਵਲ ਹਸਪਤਾਲ ਵਿਚ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਧਾਰਾ 308 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਇਸ ਵਿਚ 302 ਵੀ ਜੋੜ ਦਿੱਤੀ ਗਈ ਹੈ। ਇਸ ਘਟਨਾ ਨੇ ਪੂਰੇ ਸਿੱਖਿਆ ਜਗਤ ਵਿਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਜਿਸ ਬੱਚੇ ਨੂੰ ਉਸ ਦੇ ਮਾਪਿਆਂ ਨੇ ਸਕੂਲ ਭੇਜਿਆ ਸੀ, ਉਹ ਉੱਥੋਂ ਇਸ ਤਰ੍ਹਾਂ ਜ਼ਖ਼ਮੀ ਹੋ ਕੇ ਵਾਪਸ ਆਵੇਗਾ ਕਿ ਉਸ ਨੂੰ ਇਸ ਦੁਨੀਆ ਤੋਂ ਜਾਣਾ ਪਵੇਗਾ।

ਹਰਪ੍ਰੀਤ ਕੌਰ ਬਬਲਾ ਨੂੰ ਚੰਡੀਗੜ੍ਹ ਦੀ ਨਵੀਂ ਮੇਅਰ ਚੁਣੇ ਜਾਣ ‘ਤੇ ਰਵਨੀਤ ਬਿੱਟੂ ਨੇ ਦਿੱਤੀ ਵਧਾਈ

0

ਹਰਪ੍ਰੀਤ ਕੌਰ ਬਬਲਾ ਨੂੰ ਚੰਡੀਗੜ੍ਹ ਦੀ ਨਵੀਂ ਮੇਅਰ ਚੁਣੇ ਜਾਣ ‘ਤੇ ਰਵਨੀਤ ਬਿੱਟੂ ਨੇ ਦਿੱਤੀ ਵਧਾਈ

ਭਾਜਪਾ ਦੇ ਹਰਪ੍ਰੀਤ ਕੌਰ ਬਬਲਾ ਚੰਡੀਗੜ੍ਹ ਦੇ ਨਵੇਂ ਮੇਅਰ ਬਣ ਗਏ ਹਨ। ਨਿਗਮ ਚੋਣਾਂ ਲਈ ਵੋਟਿੰਗ ਸਵੇਰੇ 11 ਵਜੇ ਸ਼ੁਰੂ ਹੋਈ ਅਤੇ ਕਰੀਬ 12.30 ਵਜੇ ਨਤੀਜੇ ਐਲਾਨੇ ਗਏ ਉਨ੍ਹਾਂ ‘ਆਪ’ – ਕਾਂਗਰਸ ਗਠਜੋੜ ਦੀ ਪ੍ਰੇਮਲਤਾ ਨੂੰ ਹਰਾਇਆ।ਹਰਪ੍ਰੀਤ ਬਬਲਾ ਨੂੰ 19 ਅਤੇ ਪ੍ਰੇਮਲਤਾ ਨੂੰ 17 ਵੋਟਾਂ ਮਿਲੀਆਂ। ਨਤੀਜਿਆਂ ਦੇ ਐਲਾਨ ਤੋਂ ਬਾਅਦ ਭਾਜਪਾ ਆਗੂਆਂ ਵੱਲੋਂ ਜਸ਼ਨ ਵਿਚ ਮਨਾਇਆ ਗਿਆ ।

BJP ਨੇ ਪੰਜਾਬ ਦੀ ਰਾਜਧਾਨੀ ਜਿੱਤ ਲਈ:ਬਿੱਟੂ

ਹਰਪ੍ਰੀਤ ਕੌਰ ਬਬਲਾ ਨੂੰ ਚੰਡੀਗੜ੍ਹ ਦੀ ਨਵੀਂ ਮੇਅਰ ਚੁਣੇ ਜਾਣ ‘ਤੇ ਰਵਨੀਤ ਬਿੱਟੂ ਨੇ ਵਧਾਈ ਦਿੱਤੀ ਹੈ “ਉਨ੍ਹਾਂ ਕਿਹਾ ਕਿ “ਚੰਡੀਗੜ੍ਹ ਦੀ ਨਵੀਂ ਮੇਅਰ ਬਣਨ ’ਤੇ ਹਰਪ੍ਰੀਤ ਕੌਰ ਬਾਬਲਾ ਨੂੰ ਦਿਲੋਂ ਵਧਾਈਆਂ! ਆਪ-ਕਾਂਗਰਸ ਗਠਜੋੜ ਦੇ ਸਾਰੇ ਯਤਨਾਂ ਦੇ ਬਾਵਜੂਦ ਲੋਕਾਂ ਨੇ ਪ੍ਰਭਾਵਸ਼ਾਲੀ ਨੇਤ੍ਰਿਤਵ ਨੂੰ ਚੁਣਿਆ ਹੈ। BJP ਨੇ ਪੰਜਾਬ ਦੀ ਰਾਜਧਾਨੀ ਜਿੱਤ ਲਈ ਹੈ ਹੁਣ ਅਗਲੀ ਵਾਰੀ ਪੰਜਾਬ ਦੀ ਹੈ”

Chandigarh Mayor Election: ਭਾਜਪਾ ਨੇ ਪਲਟੀ ਬਾਜ਼ੀ; ਹਰਪ੍ਰੀਤ ਕੌਰ ਬਬਲਾ ਬਣੀ ਚੰਡੀਗੜ੍ਹ ਦੀ ਨਵੀ ਮੇਅਰ

ਡਾ.ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦਾ ਮਾਮਲਾ: BJP ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

0

ਡਾ.ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦਾ ਮਾਮਲਾ: BJP ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ ‘ਚ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੇ ਮਾਮਲੇ ‘ਚ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਵਫ਼ਦ ਵਿੱਚ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਫਤਿਹ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕੇਵਲ ਢਿੱਲੋਂ ਆਦਿ ਸ਼ਾਮਲ ਸਨ ਅਤੇ ਮੰਗ ਪੱਤਰ ਲੈ ਕੇ ਰਾਜਪਾਲ ਨਾਲ ਮੁਲਾਕਾਤ ਲਈ ਪੁੱਜੇ।

Chandigarh Mayor Election: ਭਾਜਪਾ ਨੇ ਪਲਟੀ ਬਾਜ਼ੀ; ਹਰਪ੍ਰੀਤ ਕੌਰ ਬਬਲਾ ਬਣੀ ਚੰਡੀਗੜ੍ਹ ਦੀ ਨਵੀ ਮੇਅਰ

ਭਾਜਪਾ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਗ੍ਰਿਫਤਾਰ ਦੋਸ਼ੀਆਂ ਤੋਂ ਇਲਾਵਾ ਜੋ ਵੀ ਇਸ ਘਟਨਾ ‘ਚ ਸ਼ਾਮਲ ਹੈ, ਉਸ ਖਿਲਾਫ ਕਾਰਵਾਈ ਕੀਤੀ ਜਾਵੇ। ਦੱਸ ਦਈਏ ਕਿ ਬੀਤੇ ਦਿਨੀ ਭਾਜਪਾ ਦੀਆਂ ਜ਼ਿਲ੍ਹਾ ਇਕਾਈਆਂ ਨੇ ਸੂਬੇ ਭਰ ਵਿੱਚ ਪ੍ਰਦਰਸ਼ਨ ਵੀ ਕੀਤੇ ਸਨ। ਪੁਲਸ ਇਸ ਮਾਮਲੇ ‘ਚ ਦੋਸ਼ੀਆਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਘਟਨਾ ਤੋਂ ਬਾਅਦ ਹੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਸੀ। ਪੁਲੀਸ ਕੋਲ ਮੁਲਜ਼ਮ ਦਾ ਤਿੰਨ ਦਿਨ ਦਾ ਰਿਮਾਂਡ ਹੈ, ਜੋ ਭਲਕੇ ਖ਼ਤਮ ਹੋ ਰਿਹਾ ਹੈ।

ਉਤਰਾਖੰਡ ‘ਚ UCC ਪੋਰਟਲ ‘ਤੇ ਰਜਿਸਟ੍ਰੇਸ਼ਨ ਸ਼ੁਰੂ

0

ਉਤਰਾਖੰਡ ‘ਚ UCC ਪੋਰਟਲ ‘ਤੇ ਰਜਿਸਟ੍ਰੇਸ਼ਨ ਸ਼ੁਰੂ

ਸੂਬੇ ਵਿੱਚ ਇਕਸਾਰ ਸਿਵਲ ਕੋਡ ਲਾਗੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਕੋਡ ਨੂੰ ਲਾਗੂ ਕਰਨ ਲਈ ਬਣਾਏ ਗਏ ਨਿਯਮਾਂ ਅਨੁਸਾਰ, ਵਿਆਹ, ਤਲਾਕ ਅਤੇ ਇੱਛਾ ਸਬੰਧੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਕ੍ਰਮ ਵਿੱਚ, ਬੁੱਧਵਾਰ ਤੱਕ ਕੁੱਲ 278 ਰਜਿਸਟ੍ਰੇਸ਼ਨਾਂ ਕੀਤੀਆਂ ਗਈਆਂ ਸਨ। ਇਹਨਾਂ ਵਿੱਚੋਂ, ਪਹਿਲੇ ਪੱਧਰ ‘ਤੇ 19 ਰਜਿਸਟ੍ਰੇਸ਼ਨਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਹ ਯਕੀਨੀ ਬਣਾਉਣ ਲਈ ਕਿ ਇਸਨੂੰ ਲਾਗੂ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ, ਸਰਕਾਰ ਨੇ ਆਈਟੀਡੀਏ ਨੂੰ ਰਜਿਸਟ੍ਰੇਸ਼ਨ ਜਾਣਕਾਰੀ ਨਾਲ ਸਰਕਾਰ ਨੂੰ ਲਗਾਤਾਰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ।

ਰਾਜ ਸਰਕਾਰ ਨੇ ਇਕਸਾਰ ਸਿਵਲ ਕੋਡ ਨੂੰ ਲਾਗੂ ਕਰਨ ਲਈ ਚਾਰ ਪੱਧਰਾਂ ‘ਤੇ ਰਜਿਸਟ੍ਰੇਸ਼ਨ ਦੀ ਵਿਵਸਥਾ ਕੀਤੀ ਹੈ। ਪਿੰਡ ਪੱਧਰ ‘ਤੇ, ਗ੍ਰਾਮ ਪੰਚਾਇਤ ਵਿਕਾਸ ਅਧਿਕਾਰੀ ਨੂੰ ਸਬ ਰਜਿਸਟਰਾਰ ਅਤੇ ਐਸਡੀਐਮ ਨੂੰ ਰਜਿਸਟਰਾਰ ਬਣਾਇਆ ਗਿਆ ਹੈ।
ਨਗਰ ਪੰਚਾਇਤ ਅਤੇ ਨਗਰ ਨਿਗਮ ਵਿੱਚ ਕਾਰਜਕਾਰੀ ਅਧਿਕਾਰੀ ਨੂੰ ਸਬ ਰਜਿਸਟਰਾਰ ਅਤੇ ਐਸਡੀਐਮ ਨੂੰ ਰਜਿਸਟਰਾਰ ਬਣਾਇਆ ਗਿਆ ਹੈ। ਜਦੋਂ ਕਿ ਨਗਰ ਨਿਗਮ ਵਿੱਚ, ਟੈਕਸ ਸੁਪਰਡੈਂਟਾਂ ਨੂੰ ਸਬ-ਰਜਿਸਟਰਾਰ ਬਣਾਇਆ ਗਿਆ ਹੈ ਅਤੇ ਨਗਰ ਕਮਿਸ਼ਨਰ ਨੂੰ ਰਜਿਸਟਰਾਰ ਬਣਾਇਆ ਗਿਆ ਹੈ। ਕੈਂਟ ਖੇਤਰ ਵਿੱਚ, ਮੁੱਖ ਕਾਰਜਕਾਰੀ ਅਧਿਕਾਰੀ ਨੂੰ ਰਜਿਸਟਰਾਰ ਬਣਾਇਆ ਗਿਆ ਹੈ ਅਤੇ ਉਨ੍ਹਾਂ ਦੁਆਰਾ ਨਾਮਜ਼ਦ ਅਧਿਕਾਰੀ ਨੂੰ ਸਬ ਰਜਿਸਟਰਾਰ ਬਣਾਇਆ ਗਿਆ ਹੈ।

ਰਜਿਸਟਰਾਰ ਲਾਈਵ ਇਨ ਰਜਿਸਟ੍ਰੇਸ਼ਨ ਸਵੀਕਾਰ

ਗੰਨਿਆਂ ਦੀ ਭਰੀ ਟਰੈਕਟਰ- ਟਰਾਲੀ ਦਾ ਵਿਗੜਿਆ ਸੰਤੁਲਨ, ਦੋ ਕਿਸਾਨਾਂ ਦੀ ਮੌ/ਤ

ਲਿਵ-ਇਨ ਦੇ ਮਾਮਲੇ ਨੂੰ ਛੱਡ ਕੇ ਸਾਰੀਆਂ ਅਰਜ਼ੀਆਂ ਸਬ ਰਜਿਸਟਰਾਰ ਕੋਲ ਆਉਣਗੀਆਂ। ਲਾਈਵ-ਇਨ ਰਜਿਸਟ੍ਰੇਸ਼ਨ ਲਈ ਅਰਜ਼ੀ ਰਜਿਸਟਰਾਰ ਦੁਆਰਾ ਸਿੱਧੇ ਦੇਖੀ ਜਾਵੇਗੀ। ਕਾਮਨ ਸਰਵਿਸ ਸੈਂਟਰ ਨੂੰ ਆਨਲਾਈਨ ਅਰਜ਼ੀ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ। ਜੇਕਰ ਬਿਨੈਕਾਰ ਚਾਹੁਣ ਤਾਂ UCC ਵੈੱਬਸਾਈਟ ਰਾਹੀਂ ਵੀ ਅਰਜ਼ੀ ਦੇ ਸਕਦੇ ਹਨ।

ਗ੍ਰਹਿ ਸਕੱਤਰ ਸ਼ੈਲੇਸ਼ ਬਗੌਲੀ ਨੇ ਕਿਹਾ ਕਿ ਹੁਣ ਤੱਕ 278 ਲੋਕਾਂ ਨੇ ਯੂਨੀਫਾਰਮ ਸਿਵਲ ਕੋਡ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ।

ਵਿਆਹ ਰਜਿਸਟ੍ਰੇਸ਼ਨ

26 ਮਾਰਚ, 2010 ਅਤੇ ਇਸ ਕੋਡ ਦੇ ਲਾਗੂ ਹੋਣ ਦੀ ਮਿਤੀ ਦੇ ਵਿਚਕਾਰ ਹੋਏ ਵਿਆਹਾਂ ਨੂੰ ਅਗਲੇ ਛੇ ਮਹੀਨਿਆਂ ਦੇ ਅੰਦਰ ਰਜਿਸਟਰ ਕੀਤਾ ਜਾਣਾ ਚਾਹੀਦਾ ਹੈ।

ਇਸ ਕੋਡ ਦੇ ਲਾਗੂ ਹੋਣ ਤੋਂ ਬਾਅਦ ਹੋਣ ਵਾਲੇ ਵਿਆਹ ਵਿਆਹ ਦੀ ਮਿਤੀ ਤੋਂ 60 ਦਿਨਾਂ ਦੇ ਅੰਦਰ ਰਜਿਸਟਰ ਕੀਤੇ ਜਾਣੇ ਚਾਹੀਦੇ ਹਨ।

ਬਿਨੈਕਾਰਾਂ ਦੇ ਅਧਿਕਾਰ

ਜੇਕਰ ਸਬ ਰਜਿਸਟਰਾਰ ਸਮੇਂ ਸਿਰ ਕਾਰਵਾਈ ਨਹੀਂ ਕਰਦਾ ਹੈ ਤਾਂ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਸਬ ਰਜਿਸਟਰਾਰ ਦੇ ਰੱਦ ਕਰਨ ਦੇ ਹੁਕਮ ਵਿਰੁੱਧ 30 ਦਿਨਾਂ ਦੇ ਅੰਦਰ ਰਜਿਸਟਰਾਰ ਕੋਲ ਅਪੀਲ ਕੀਤੀ ਜਾ ਸਕਦੀ ਹੈ।

ਰਜਿਸਟਰਾਰ ਦੇ ਅਸਵੀਕਾਰ ਹੁਕਮ ਵਿਰੁੱਧ 30 ਦਿਨਾਂ ਦੇ ਅੰਦਰ ਰਜਿਸਟਰਾਰ ਜਨਰਲ ਕੋਲ ਅਪੀਲ ਕੀਤੀ ਜਾ ਸਕਦੀ ਹੈ।

ਅਪੀਲਾਂ ਆਨਲਾਈਨ ਪੋਰਟਲ ਜਾਂ ਐਪ ਰਾਹੀਂ ਦਾਇਰ ਕੀਤੀਆਂ ਜਾ ਸਕਦੀਆਂ ਹਨ।

ਲਿਵ ਇਨ ਰਿਲੇਸ਼ਨਸ਼ਿਪ ਦਾ ਨਿਯਮ

ਕੋਡ ਦੇ ਲਾਗੂ ਹੋਣ ਤੋਂ ਪਹਿਲਾਂ ਸਥਾਪਿਤ ਹੋਏ ਲਿਵ-ਇਨ ਰਿਲੇਸ਼ਨਸ਼ਿਪ ਕੋਡ ਦੇ ਸ਼ੁਰੂ ਹੋਣ ਦੀ ਮਿਤੀ ਤੋਂ ਇੱਕ ਮਹੀਨੇ ਦੇ ਅੰਦਰ ਰਜਿਸਟਰਡ ਹੋਣੇ ਚਾਹੀਦੇ ਹਨ। ਜਦੋਂ ਕਿ ਕੋਡ ਲਾਗੂ ਹੋਣ ਤੋਂ ਬਾਅਦ ਸਥਾਪਿਤ ਹੋਏ ਲਿਵ-ਇਨ ਰਿਸ਼ਤਿਆਂ ਦੀ ਰਜਿਸਟ੍ਰੇਸ਼ਨ, ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਦਾਖਲ ਹੋਣ ਦੀ ਮਿਤੀ ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਕਰਨੀ ਪਵੇਗੀ।

 

ਲਿਵ ਇਨ ਟਰਮੀਨੇਸ਼ਨ

ਇੱਕ ਜਾਂ ਦੋਵੇਂ ਸਾਥੀ ਆਨਲਾਈਨ ਜਾਂ ਆਫਲਾਈਨ ਲਿਵ-ਇਨ ਰਿਸ਼ਤੇ ਨੂੰ ਖ਼ਤਮ ਕਰ ਸਕਦੇ ਹਨ। ਜੇਕਰ ਸਿਰਫ਼ ਇੱਕ ਸਾਥੀ ਹੀ ਅਰਜ਼ੀ ਦਿੰਦਾ ਹੈ, ਤਾਂ ਰਜਿਸਟਰਾਰ ਇਸਨੂੰ ਦੂਜੇ ਸਾਥੀ ਤੋਂ ਪੁਸ਼ਟੀ ਦੇ ਆਧਾਰ ‘ਤੇ ਹੀ ਸਵੀਕਾਰ ਕਰੇਗਾ।

ਜੇਕਰ ਕੋਈ ਔਰਤ ਲਿਵ-ਇਨ ਰਿਲੇਸ਼ਨਸ਼ਿਪ ਰਾਹੀਂ ਗਰਭਵਤੀ ਹੋ ਜਾਂਦੀ ਹੈ ਤਾਂ ਰਜਿਸਟਰਾਰ ਨੂੰ ਸੂਚਿਤ ਕਰਨਾ ਲਾਜ਼ਮੀ ਹੈ। ਇਸਨੂੰ ਬੱਚੇ ਦੇ ਜਨਮ ਤੋਂ 30 ਦਿਨਾਂ ਦੇ ਅੰਦਰ ਅਪਡੇਟ ਕਰਨਾ ਹੋਵੇਗਾ।

ਅੰਮ੍ਰਿਤਸਰ ਤੋਂ ਸ਼ੰਭੂ ਸਰਹੱਦ ਤੱਕ ਟਰੈਕਟਰ ਮਾਰਚ

0

ਅੰਮ੍ਰਿਤਸਰ ਤੋਂ ਸ਼ੰਭੂ ਸਰਹੱਦ ਤੱਕ ਟਰੈਕਟਰ ਮਾਰਚ

ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ ਆਪਣੇ 66ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਹੁਣ ਉਸਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਮੋਰਚੇ ਦੀ ਸਫਲਤਾ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਅੱਜ ਭੋਗ ਪਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਮੋਰਚੇ ‘ਤੇ ਪਹੁੰਚਣ ਦੀ ਉਮੀਦ ਹੈ।

ਸ਼ੰਭੂ, ਖਨੌਰੀ ਅਤੇ ਰਤਨਪੁਰਾ ( ਰਾਜਸਥਾਨ ) ਬਾਰਡਰਾਂ ਤੇ, ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਈ ਵਿੱਚ ਜਾਰੀ ਦਿੱਲੀ ਅੰਦੋਲਨ ਵਿੱਚ ਸ਼ਿਰਕਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਤੋਂ ਸ਼ੰਭੂ ਬਾਰਡਰ ਮੋਰਚੇ ਨੂੰ ਜਾਣ ਲਈ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਅੱਜ ਦੁਪਹਿਰ ਤੋਂ ਟ੍ਰੈਕਟਰ ਟਰਾਲੀਆਂ ਸਮੇਤ, ਜਿਲ੍ਹੇ ਦੇ ਵੱਖ ਵੱਖ ਹਿੱਸਿਆਂ ਤੋਂ, ਬਿਆਸ ਪੁਲ ਤੇ ਕਾਫਲੇ ਦੇ ਰੂਪ ਵਿੱਚ ਜਮ੍ਹਾਂ ਹੋਣੇ ਸ਼ੁਰੂ ਹੋਏ ਅਤੇ ਇਹ ਸਿਲਸਿਲਾ ਦੇਰ ਸ਼ਾਮ ਤੱਕ ਜਾਰੀ ਰਿਹਾ।

ਵੱਡਾ ਹਾਦਸਾ: ਹੈਲੀਕਾਪਟਰ ਨਾਲ ਟਕਰਾਇਆ ਯਾਤਰੀਆਂ ਨਾਲ ਭਰਿਆ ਜਹਾਜ਼; 60 ਲੋਕ ਸਨ ਜਹਾਜ਼ ‘ਚ ਸਵਾਰ

ਇਸ ਮੌਕੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਨੇ ਦੱਸਿਆ ਕਿ ਭਾਵੇਂ ਕਿ ਕੇਂਦਰ ਸਰਕਾਰ ਵੱਲੋਂ ਲੰਬੇ ਡੈੱਡਲਾਕ ਤੋਂ ਬਾਅਦ 14 ਫਰਵਰੀ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ ਪਰ ਇਸ ਨਾਲ ਅੰਦੋਲਨ ਦੀ ਮਜ਼ਬੂਤੀ ਦੀ ਮਹੱਤਤਾ ਹੋਰ ਵੀ ਵਧ ਗਈ ਹੈ, ਜਿਸ ਦੇ ਚਲਦੇ ਜਥੇਬੰਦੀ ਵੱਲੋਂ ਮੋਰਚੇ ਨੂੰ ਹੋਰ ਬਲ ਦੇਣ ਲਈ ਜ਼ੋਰਦਾਰ ਸ਼ਿਰਕਤ ਕੀਤੀ ਜਾ ਰਹੀ ਹੈ।

ਇਸ ਮੌਕੇ ਆਗੂਆਂ ਕਿਹਾ ਕਿ ਪੰਜਾਬ ਨੇ ਹਮੇਸ਼ਾਂ ਹੀ ਦੇਸ਼ ਪੱਧਰੀ ਸੰਘਰਸਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਕਿਸਾਨ ਮਜਦੂਰ ਲੁੱਟ ਰੋਕਣ ਅਤੇ ਹੱਕਾਂ ਦੀ ਪ੍ਰਾਪਤੀ ਲਈ ਵਿੱਢੇ ਗਏ ਇਸ ਅੰਦੋਲਨ ਵਿੱਚ ਵੀ ਮੋਹਰੀ ਰੋਲ ਅਦਾ ਕਰ ਰਿਹਾ ਹੈ। ਉਹਨਾਂ ਕਿਹਾ ਕਿ 30 ਜਨਵਰੀ ਨੂੰ ਇਹ ਸੈਕੜੇ ਟਰਾਲੀਆਂ ਦਾ ਕਾਫਲਾ ਸ਼ੰਭੂ ਲਈ ਰਵਾਨਾ ਹੋਵੇਗਾ ਅਤੇ ਲਗਾਤਾਰ ਸਫ਼ਰ ਕਰਦੇ ਹੋਏ ਸ਼ਾਮ ਤੱਕ ਸ਼ੰਭੂ ਪਹੁੰਚੇਗਾ। ਉਹਨਾਂ ਦੱਸਿਆ ਕਿ ਜਾਣਕਾਰੀ ਅਨੁਸਾਰ ਰਸਤੇ ਵਿਚੋਂ ਹੋਰ ਕੁਝ ਭਰਾਤਰੀ ਜਥੇਬੰਦੀਆਂ ਦੇ ਕਾਫਲੇ ਵੀ ਇਸ ਕਾਫ਼ਲੇ ਵਿਚ ਸ਼ਾਮਿਲ ਹੋਣਗੇ।

ਗੰਨਿਆਂ ਦੀ ਭਰੀ ਟਰੈਕਟਰ- ਟਰਾਲੀ ਦਾ ਵਿਗੜਿਆ ਸੰਤੁਲਨ, ਦੋ ਕਿਸਾਨਾਂ ਦੀ ਮੌ/ਤ

ਉਹਨਾਂ ਕਿਹਾ ਕਿ ਕਾਰਪੋਰੇਟ ਪੱਖੀ ਨੀਤੀਆਂ ਬਣਾ ਕੇ ਜਿਸ ਤਰ੍ਹਾਂ ਅੱਜ ਤੱਕ ਸਰਕਾਰਾਂ ਵੱਲੋਂ ਕਿਸਾਨਾਂ ਮਜਦੂਰਾਂ ਦੇ ਹੱਕਾਂ ਨੂੰ ਲੁਟਾਇਆ ਹੈ ਹੁਣ ਦੇਸ਼ ਦੇ ਕਿਸਾਨ ਮਜ਼ਦੂਰ ਇਸਨੂੰ ਹੋਰ ਬਰਦਾਸ਼ਤ ਨਹੀਂ ਕਰਨਗੇ ਅਤੇ ਐਮਐਸਪੀ ਗਰੰਟੀ ਕਾਨੂੰਨ ਬਣਾ ਕੇ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੈਣ, ਕਿਸਾਨ ਅਤੇ ਖੇਤ ਮਜ਼ਦੂਰ ਦੀ ਪੂਰਨ ਕਰਜ਼ਾ ਮੁਕਤੀ, ਮਨਰੇਗਾ ਤਹਿਤ ਸਾਲ ਵਿੱਚ 200 ਦਿਨ ਰੁਜਗਾਰ ਅਤੇ ਦਿਹਾੜੀ 700 ਰੁਪਏ ਕਰਨ, 60 ਸਾਲ ਦੇ ਕਿਸਾਨ ਅਤੇ ਖੇਤ ਮਜ਼ਦੂਰ ਲਈ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਆਦਿਵਾਸੀ ਵਰਗ ਦੇ ਹੱਕਾਂ ਦੀ ਰਾਖੀ ਲਈ ਸੰਵਿਧਾਨ ਦੀ ਪੰਜਵੀਂ ਸੂਚੀ ਲਾਗੂ ਕਰਨ, ਬਿਜਲੀ ਕਾਨੂੰਨ 2023 ਨੂੰ ਰੱਦ ਕਰਨ, ਜਮੀਨ ਅਧਿਗ੍ਰਹਿਣ ਕਾਨੂੰਨ ਵਿਚਲੀਆਂ ਕੀਤੀਆਂ ਤਬਦੀਲੀਆਂ ਵਾਪਸ ਕਰਕੇ ਇਸਨੂੰ 2013 ਵਾਲੇ ਰੂਪ ਵਿਚ ਬਹਾਲ ਕਰਨ, ਲਖੀਮਪੁਰ ਖੀਰੀ ਦਾ ਇਨਸਾਫ ਲੈਣ ਸਮੇਤ 12 ਦੀਆਂ 12 ਮੰਗਾਂ ਦੇ ਢੁਕਵੇਂ ਹੱਲ ਕੀਤੇ ਜਾਣ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਸ਼ਾਂਤਮਈ ਰੂਪ ਵਿੱਚ ਜਾਰੀ ਰਹੇਗਾ।

ਉਹਨਾਂ ਕਿਹਾ ਕਿ ਦੇਸ਼ ਦੇ ਲੋਕ ਇਸ ਅੰਦੋਲਨ ਦੀ ਮਹੱਤਤਾ ਸਮਝ ਚੁੱਕੇ ਹਨ ਅਤੇ ਸਰਕਾਰ ਵੱਲੋਂ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਜਿਵੇਂ ਅੱਜ ਤੱਕ ਫ਼ੇਲ ਰਹੀਆਂ ਹਨ ਇਸੇ ਤਰ੍ਹਾਂ ਲੋਕ ਆਉਂਦੇ ਸਮੇਂ ਵਿੱਚ ਵੀ ਇਹਨਾਂ ਸਾਜ਼ਿਸ਼ਾਂ ਪ੍ਰਤੀ ਸੁਚੇਤ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਵਧੀਆ ਰਹੇਗਾ ਕਿ ਆਉਂਦੀ ਮੀਟਿੰਗ ਵਿੱਚ ਸਰਕਾਰ ਸਮਾਂ ਟਪਾਉਣ ਵਾਲੀ ਨੀਤੀ ਤੇ ਚੱਲਣ ਦੀ ਬਜ਼ਾਏ ਕੋਈ ਠੋਸ ਪ੍ਰਸਤਾਵ ਲਿਆਉਣ ਲਈ ਕੋਈ ਕੰਮ ਕਰੇ।