Home Blog Page 937

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 30-01-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 30-01-2025

 

ਸਰਬੀਆ ਦੇ ਪ੍ਰਧਾਨ ਮੰਤਰੀ ਮਿਲੋਸ ਵੁਸੇਵਿਕ ਨੇ ਦਿੱਤਾ ਅਸਤੀਫਾ, ਵਿਰੋਧ- ਪ੍ਰਦਰਸ਼ਨਾਂ ਕਾਰਨ ਛੱਡਿਆ ਅਹੁਦਾ, ਜਾਣੋ ਪੂਰਾ ਮਾਮਲਾ

ਸਰਬੀਆ ਦੇ ਪ੍ਰਧਾਨ ਮੰਤਰੀ ਮਿਲੋਸ ਵੁਸੇਵਿਕ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਕ ਰਿਪੋਰਟ ਮੁਤਾਬਕ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਨਵੰਬਰ ਤੋਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ। ਵੁਸੇਵਿਕ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਉਨ੍ਹਾਂ ਦੇ ਅਸਤੀਫੇ ਦਾ ਉਦੇਸ਼ ਸਰਬੀਆ ਵਿੱਚ…..ਹੋਰ ਪੜੋ

ਦਿੱਲੀ ਚੋਣਾਂ ਤੋਂ ਪਹਿਲਾ ਕਾਂਗਰਸ ਵਲੋਂ ਚੋਣ ਮਨੋਰਥ ਪੱਤਰ ਜਾਰੀ, ਔਰਤਾਂ ਨੂੰ 2500 ਰੁਪਏ ਸਮੇਤ ਕੀਤੇ ਕਈ ਵਾਅਦੇ

ਨਵੀ ਦਿੱਲੀ, 29 ਜਨਵਰੀ : ਕਾਂਗਰਸ ਨੇ ਬੁੱਧਵਾਰ ਨੂੰ ਦਿੱਲੀ ਚੋਣਾਂ ਨੂੰ ਲੈ ਕੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ਦੌਰਾਨ ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਅਤੇ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸਨ। ਦੇਵੇਂਦਰ ਯਾਦਵ ਨੇ ਕਿਹਾ….ਹੋਰ ਪੜੋ

ਚਮਕੀ ਕਿਸਮਤ! ਜਲਾਲਾਬਾਦ ’ਚ ਇੱਕ ਵਿਅਕਤੀ ਨੂੰ ਦੋ ਵਾਰ ਨਿਕਲੀ ਲਾਟਰੀ

ਜਲਾਲਾਬਾਦ ਇੱਕ ਹੀ ਬੰਦੇ ਨੂੰ ਦੋ ਵਾਰ ਲਾਟਰੀ ਨਿਕਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਹਿਲੀ ਵਾਰ 25 ਜਨਵਰੀ ਨੂੰ ਅਤੇ ਦੂਸਰੀ ਵਾਰ 28 ਜਨਵਰੀ ਨੂੰ ਦੋ ਵਾਰੀ ਕਰਨ ਅਰਜੁਨ ਲਾਟਰੀ ਤੋਂ ਨਿਕਲੀ ਹੈ। ਇਸ ਲਾਟਰੀ ਦਾ ਇਨਾਮ 45 45 ਹਜ਼ਾਰ ਦਾ ਹੈ। ਇਸ ਸਬੰਧੀ ਦੁਕਾਨ ਮਾਲਕ ਵਲੋਂ ਜਾਣਕਾਰੀ…..ਹੋਰ ਪੜੋ

ਸ਼ੰਭੂ ਮੋਰਚੇ ਨੂੰ ਕੂਚ ਕਰਨ ਲਈ ਕਿਸਾਨਾਂ ਮਜ਼ਦੂਰਾਂ ਬਿਆਸ ਪੁਲ ‘ਤੇ ਜਮਾਏ ਡੇਰੇ, 30 ਨੂੰ ਹੋਵੇਗਾ ਕੂਚ

ਸ਼ੰਭੂ, ਖਨੌਰੀ ਅਤੇ ਰਤਨਪੁਰਾ ( ਰਾਜਿਸਥਾਨ ) ਬਾਡਰਾਂ ਤੇ, ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਈ ਵਿੱਚ, ਜਾਰੀ ਦਿੱਲੀ ਅੰਦੋਲਨ ਵਿੱਚ ਸ਼ਿਰਕਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਤੋਂ ਸ਼ੰਭੂ ਬਾਰਡਰ ਮੋਰਚੇ ਨੂੰ ਜਾਣ…..ਹੋਰ ਪੜੋ

ਲਾਰੈਂਸ ਬਿਸ਼ਨੋਈ ਨੂੰ ਇਸ ਮਾਮਲੇ ‘ਚ ਅਦਾਲਤ ਨੇ ਕੀਤਾ ਬਰੀ

ਦੇ ਜੇਐੱਮਆਈਸੀ ਐੱਸ ਸੋਹੀ ਦੀ ਅਦਾਲਤ ਨੇ ਕੋਟਕਪੂਰਾ ਦੇ ਇੱਕ ਟੈਕਸਟਾਈਲ ਕਾਰੋਬਾਰੀ ਤੋਂ ਵਟਸਐਪ ਕਾਲ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਜਦੋਂਕਿ ਇਸ ਮਾਮਲੇ ਵਿੱਚ ਉਸ ਦਾ ਕਰੀਬੀ ਸਾਥੀ ਗੋਲਡੀ….ਹੋਰ ਪੜੋ

 

 

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 30-01-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 30-01-2025

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਵੀਰਵਾਰ, ੧੭ ਮਾਘ (ਸੰਮਤ ੫੫੬ ਨਾਨਕਸ਼ਾਹੀ)

30-01-2025

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਵੀਰਵਾਰ, ੧੭ ਮਾਘ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੬੦)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ ॥੪॥੧॥

 

ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਕੀਤਾ ਗ੍ਰਿਫ਼ਤਾਰ

0

ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਔੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਸ਼ੋਤਮ ਲਾਲ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਕੇਸ ਵਿੱਚ ਪਿਛਲੇ 4 ਮਹੀਨਿਆਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਸ਼ਿਕਾਇਤਕਰਤਾ ਦੇਵ ਰਾਜ ਵਾਸੀ ਪਿੰਡ ਗੁੜਾਪੜ, ਥਾਣਾ ਔੜ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਖ਼ਿਲਾਫ਼ ਅਤੇ ਉਸ ਦੇ ਦੋ ਲੜਕਿਆਂ ਵਿਰੁੱਧ ਥਾਣਾ ਔੜ ਵਿਖੇ ਦਰਜ ਕੇਸ ਵਿੱਚ ਉਨ੍ਹਾਂ ਦੀ ਮਦਦ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦਾ ਲੈਣ-ਦੇਣ ਸਬੰਧੀ ਉਕਤ ਏਐਸਆਈ ਪ੍ਰਸ਼ੋਤਮ ਲਾਲ ਨਾਲ ਵੱਖ-ਵੱਖ ਤਰੀਕਾਂ ‘ਤੇ ਹੋਈ ਗੱਲਬਾਤ ਵੀ ਰਿਕਾਰਡ ਕਰ ਲਈ ਸੀ।

ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਦੌਰਾਨ ਉਕਤ ਮੁਲਜ਼ਮ ਕਰਮਚਾਰੀ ਵੱਲੋਂ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਮੰਗਣ ਅਤੇ ਵੱਖ-ਵੱਖ ਤਰੀਕਾਂ ‘ਤੇ 15,000 ਰੁਪਏ ਰਿਸ਼ਵਤ ਲੈਣ ਸਬੰਧੀ ਲਗਾਏ ਗਏ ਦੋਸ਼ ਸਹੀ ਸਾਬਤ ਹੋਏ, ਜਿਸ ਉਪਰੰਤ ਮੁਲਜ਼ਮ ਏ.ਐਸ.ਆਈ. ਪ੍ਰਸ਼ੋਤਮ ਲਾਲ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 308(2) ਤਹਿਤ ਐਫਆਈਆਰ ਨੰਬਰ 22 ਮਿਤੀ 30.09.2024 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਜ਼ਰੀਏ ਥਾਣਾ ਔੜ ਵਿਖੇ ਦਰਜ ਇੱਕ ਹੋਰ ਮੁਕੱਦਮਾ ਨੰਬਰ 50 ਮਿਤੀ 01.07.2024 ਦੇ ਮੁਲਜ਼ਮ ਅਮਨਪ੍ਰੀਤ ਉਰਫ਼ ਮਾਨੇ ਅਤੇ ਮੁਕੱਦਮਾ ਨੰਬਰ 58 ਮਿਤੀ 24.07.2024 ਦੇ ਮੁਲਜ਼ਮ ਜੋਗਾ ਰਾਮ ਅਤੇ ਹਰਜਿੰਦਰ ਕੌਰ ਤੋਂ ਵੀ ਰਿਸ਼ਵਤ ਲਈ ਸੀ।

ਦੱਸਣਯੋਗ ਹੈ ਕਿ ਮੁਲਜ਼ਮ ਏ.ਐਸ.ਆਈ. ਪ੍ਰਸ਼ੋਤਮ ਲਾਲ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਚਮਕੀ ਕਿਸਮਤ! ਜਲਾਲਾਬਾਦ ’ਚ ਇੱਕ ਵਿਅਕਤੀ ਨੂੰ ਦੋ ਵਾਰ ਨਿਕਲੀ ਲਾਟਰੀ || Punjab News

0

ਚਮਕੀ ਕਿਸਮਤ! ਜਲਾਲਾਬਾਦ ’ਚ ਇੱਕ ਵਿਅਕਤੀ ਨੂੰ ਦੋ ਵਾਰ ਨਿਕਲੀ ਲਾਟਰੀ

ਜਲਾਲਾਬਾਦ ਇੱਕ ਹੀ ਬੰਦੇ ਨੂੰ ਦੋ ਵਾਰ ਲਾਟਰੀ ਨਿਕਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਹਿਲੀ ਵਾਰ 25 ਜਨਵਰੀ ਨੂੰ ਅਤੇ ਦੂਸਰੀ ਵਾਰ 28 ਜਨਵਰੀ ਨੂੰ ਦੋ ਵਾਰੀ ਕਰਨ ਅਰਜੁਨ ਲਾਟਰੀ ਤੋਂ ਨਿਕਲੀ ਹੈ। ਇਸ ਲਾਟਰੀ ਦਾ ਇਨਾਮ 45 45 ਹਜ਼ਾਰ ਦਾ ਹੈ।  ਇਸ ਸਬੰਧੀ ਦੁਕਾਨ ਮਾਲਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਵਿਅਕਤੀ ਆਪਣੀ ਬੱਚੀ ਦੇ ਨਾਲ ਦੁਕਾਨ ਤੇ ਚਾਕਲੇਟ ਖਰੀਦਣ ਗਿਆ ਤਾਂ ਬੱਚੀ ਨੇ ਲਾਟਰੀ ਦੀ ਟਿਕਟ ਚੱਕ ਲਈ ਸੀ।

ਸ਼ੰਭੂ ਮੋਰਚੇ ਨੂੰ ਕੂਚ ਕਰਨ ਲਈ ਕਿਸਾਨਾਂ ਮਜ਼ਦੂਰਾਂ ਬਿਆਸ ਪੁਲ ‘ਤੇ ਜਮਾਏ ਡੇਰੇ, 30 ਨੂੰ ਹੋਵੇਗਾ ਕੂਚ

ਬੱਚੀ ਦੇ ਪਿਤਾ ਨੇ ਇਹ ਚੱਕੀ ਹੋਈ ਟਿਕਟ ਖਰੀਦ ਲਈ ਅਤੇ ਉਸਦੇ ਵਿੱਚੋਂ ਇਨਾਮ ਨਿਕਲਿਆ ਹੈ। ਜਦ ਉਹ ਇਨਾਮ ਦੀ ਰਾਸ਼ੀ ਲੈਣ ਆਇਆ ਤਾਂ ਇੱਕ ਹੋਰ ਟਿਕਟ ਲੈ ਲਈ। ਅਗਲੇ ਹੀ ਦਿਨ ਉਸਦੇ ਵਿੱਚੋਂ ਵੀ ਇਨਾਮ ਨਿਕਲਿਆ ਕੁੱਲ ਦੋ ਵਾਰੀ 45-45 ਹਜ਼ਾਰ ਦੇ ਇਨਾਮ ਲੱਗੇ ਹਨ। ਲਾਟਰੀ ਜੇਤੂ ਦਾ ਕਹਿਣਾ ਕਿ ਹੁਣ ਉਹ ਇਹ ਪੈਸੇ ਆਪਣੇ ਬੱਚੇ ਦੀ ਦੇਖਭਾਲ ’ਤੇ ਖਰਚ ਕਰੇਗਾ। ਅਤੇ ਉਸਦੀ ਚੰਗੀ ਪੜ੍ਹਾਈ ਕਰਵਾਏਗਾ।

ਸ਼ੰਭੂ ਮੋਰਚੇ ਨੂੰ ਕੂਚ ਕਰਨ ਲਈ ਕਿਸਾਨਾਂ ਮਜ਼ਦੂਰਾਂ ਬਿਆਸ ਪੁਲ ‘ਤੇ ਜਮਾਏ ਡੇਰੇ, 30 ਨੂੰ ਹੋਵੇਗਾ ਕੂਚ

0

ਸ਼ੰਭੂ ਮੋਰਚੇ ਨੂੰ ਕੂਚ ਕਰਨ ਲਈ ਕਿਸਾਨਾਂ ਮਜ਼ਦੂਰਾਂ ਬਿਆਸ ਪੁਲ ‘ਤੇ ਜਮਾਏ ਡੇਰੇ, 30 ਨੂੰ ਹੋਵੇਗਾ ਕੂਚ

ਸ਼ੰਭੂ, ਖਨੌਰੀ ਅਤੇ ਰਤਨਪੁਰਾ ( ਰਾਜਿਸਥਾਨ ) ਬਾਡਰਾਂ ਤੇ, ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਈ ਵਿੱਚ, ਜਾਰੀ ਦਿੱਲੀ ਅੰਦੋਲਨ ਵਿੱਚ ਸ਼ਿਰਕਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਤੋਂ ਸ਼ੰਭੂ ਬਾਰਡਰ ਮੋਰਚੇ ਨੂੰ ਜਾਣ ਲਈ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਅੱਜ ਦੁਪਹਿਰ ਤੋਂ ਟ੍ਰੈਕਟਰ ਟਰਾਲੀਆਂ ਸਮੇਤ, ਜਿਲ੍ਹੇ ਦੇ ਵੱਖ ਵੱਖ ਹਿੱਸਿਆਂ ਤੋਂ, ਬਿਆਸ ਪੁਲ ਤੇ ਕਾਫਲੇ ਦੇ ਰੂਪ ਵਿੱਚ ਜਮ੍ਹਾਂ ਹੋਣੇ ਸ਼ੁਰੂ ਹੋਏ ਅਤੇ ਇਹ ਸਿਲਸਿਲਾ ਦੇਰ ਸ਼ਾਮ ਤੱਕ ਜਾਰੀ ਰਿਹਾ।

14 ਫਰਵਰੀ ਨੂੰ ਗੱਲਬਾਤ ਦਾ ਸੱਦਾ

ਇਸ ਮੌਕੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਨੇ ਦੱਸਿਆ ਕਿ ਭਾਵੇਂ ਕਿ ਕੇਂਦਰ ਸਰਕਾਰ ਵੱਲੋਂ ਲੰਬੇ ਡੈੱਡਲਾਕ ਤੋਂ ਬਾਅਦ 14 ਫਰਵਰੀ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ ਪਰ ਇਸ ਨਾਲ ਅੰਦੋਲਨ ਦੀ ਮਜ਼ਬੂਤੀ ਦੀ ਮਹੱਤਤਾ ਹੋਰ ਵੀ ਵਧ ਗਈ ਹੈ, ਜਿਸ ਦੇ ਚਲਦੇ ਜਥੇਬੰਦੀ ਵੱਲੋਂ ਮੋਰਚੇ ਨੂੰ ਹੋਰ ਬਲ ਦੇਣ ਲਈ ਜ਼ੋਰਦਾਰ ਸ਼ਿਰਕਤ ਕੀਤੀ ਜਾ ਰਹੀ ਹੈ। ਇਸ ਮੌਕੇ ਆਗੂਆਂ ਕਿਹਾ ਕਿ ਪੰਜਾਬ ਨੇ ਹਮੇਸ਼ਾਂ ਹੀ ਦੇਸ਼ ਪੱਧਰੀ ਸੰਘਰਸਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਕਿਸਾਨ ਮਜਦੂਰ ਲੁੱਟ ਰੋਕਣ ਅਤੇ ਹੱਕਾਂ ਦੀ ਪ੍ਰਾਪਤੀ ਲਈ ਵਿੱਢੇ ਗਏ ਇਸ ਅੰਦੋਲਨ ਵਿੱਚ ਵੀ ਮੋਹਰੀ ਰੋਲ ਅਦਾ ਕਰ ਰਿਹਾ ਹੈ। ਉਹਨਾਂ ਕਿਹਾ ਕਿ 30 ਜਨਵਰੀ ਨੂੰ ਇਹ ਸੈਕੜੇ ਟਰਾਲੀਆਂ ਦਾ ਕਾਫਲਾ ਸ਼ੰਭੂ ਲਈ ਰਵਾਨਾ ਹੋਵੇਗਾ ਅਤੇ ਲਗਾਤਾਰ ਸਫ਼ਰ ਕਰਦੇ ਹੋਏ ਸ਼ਾਮ ਤੱਕ ਸ਼ੰਭੂ ਪਹੁੰਚੇਗਾ। ਉਹਨਾਂ ਦੱਸਿਆ ਕਿ ਜਾਣਕਾਰੀ ਅਨੁਸਾਰ ਰਸਤੇ ਵਿਚੋਂ ਹੋਰ ਕੁਝ ਭਰਾਤਰੀ ਜਥੇਬੰਦੀਆਂ ਦੇ ਕਾਫਲੇ ਵੀ ਇਸ ਕਾਫ਼ਲੇ ਵਿਚ ਸ਼ਾਮਿਲ ਹੋਣਗੇ।

ਪੰਜਾਬ ਕੈਬਨਿਟ ਮੀਟਿੰਗ ਦੀ ਬਦਲੀ ਤਾਰੀਖ || Punjab News

ਉਹਨਾਂ ਕਿਹਾ ਕਿ ਕਾਰਪੋਰੇਟ ਪੱਖੀ ਨੀਤੀਆਂ ਬਣਾ ਕੇ ਜਿਸ ਤਰ੍ਹਾਂ ਅੱਜ ਤੱਕ ਸਰਕਾਰਾਂ ਵੱਲੋਂ ਕਿਸਾਨਾਂ ਮਜਦੂਰਾਂ ਦੇ ਹੱਕਾਂ ਨੂੰ ਲੁਟਾਇਆ ਹੈ ਹੁਣ ਦੇਸ਼ ਦੇ ਕਿਸਾਨ ਮਜ਼ਦੂਰ ਇਸਨੂੰ ਹੋਰ ਬਰਦਾਸ਼ਤ ਨਹੀਂ ਕਰਨਗੇ ਅਤੇ ਐਮ ਐਸ ਪੀ ਗਰੰਟੀ ਕਾਨੂੰਨ ਬਣਾ ਕੇ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੈਣ, ਕਿਸਾਨ ਅਤੇ ਖੇਤ ਮਜ਼ਦੂਰ ਦੀ ਪੂਰਨ ਕਰਜ਼ਾ ਮੁਕਤੀ, ਮਨਰੇਗਾ ਤਹਿਤ ਸਾਲ ਵਿੱਚ 200 ਦਿਨ ਰੁਜਗਾਰ ਅਤੇ ਦਿਹਾੜੀ 700 ਰੁਪਏ ਕਰਨ, 60 ਸਾਲ ਦੇ ਕਿਸਾਨ ਅਤੇ ਖੇਤ ਮਜ਼ਦੂਰ ਲਈ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਆਦਿਵਾਸੀ ਵਰਗ ਦੇ ਹੱਕਾਂ ਦੀ ਰਾਖੀ ਲਈ ਸੰਵਿਧਾਨ ਦੀ ਪੰਜਵੀਂ ਸੂਚੀ ਲਾਗੂ ਕਰਨ, ਬਿਜਲੀ ਕਨੂੰਨ 2023 ਨੂੰ ਰੱਦ ਕਰਨ, ਜਮੀਨ ਅਧਿਗ੍ਰਹਿਣ ਕਾਨੂੰਨ ਵਿਚਲੀਆਂ ਕੀਤੀਆਂ ਤਬਦੀਲੀਆਂ ਵਾਪਸ ਕਰਕੇ ਇਸਨੂੰ 2013 ਵਾਲੇ ਰੂਪ ਵਿਚ ਬਹਾਲ ਕਰਨ, ਲਖੀਮਪੁਰ ਖੀਰੀ ਦਾ ਇਨਸਾਫ ਲੈਣ ਸਮੇਤ 12 ਦੀਆਂ 12 ਮੰਗਾਂ ਦੇ ਢੁਕਵੇਂ ਹੱਲ ਕੀਤੇ ਜਾਣ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਸ਼ਾਂਤਮਈ ਰੂਪ ਵਿੱਚ ਜਾਰੀ ਰਹੇਗਾ।

ਉਹਨਾਂ ਕਿਹਾ ਕਿ ਦੇਸ਼ ਦੇ ਲੋਕ ਇਸ ਅੰਦੋਲਨ ਦੀ ਮਹੱਤਤਾ ਸਮਝ ਚੁੱਕੇ ਹਨ ਅਤੇ ਸਰਕਾਰ ਵੱਲੋਂ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਜਿਵੇਂ ਅੱਜ ਤੱਕ ਫ਼ੇਲ ਰਹੀਆਂ ਹਨ ਇਸੇ ਤਰ੍ਹਾਂ ਲੋਕ ਆਉਂਦੇ ਸਮੇਂ ਵਿੱਚ ਵੀ ਇਹਨਾਂ ਸਾਜ਼ਿਸ਼ਾਂ ਪ੍ਰਤੀ ਸੁਚੇਤ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਵਧੀਆ ਰਹੇਗਾ ਕਿ ਆਉਂਦੀ ਮੀਟਿੰਗ ਵਿੱਚ ਸਰਕਾਰ ਸਮਾਂ ਟਪਾਉਣ ਵਾਲੀ ਨੀਤੀ ਤੇ ਚੱਲਣ ਦੀ ਬਜ਼ਾਏ ਕੋਈ ਠੋਸ ਪ੍ਰਸਤਾਵ ਲਿਆਉਣ ਲਈ ਕੋਈ ਕੰਮ ਕਰੇ।

ਪੰਜਾਬ ਕੈਬਨਿਟ ਮੀਟਿੰਗ ਦੀ ਬਦਲੀ ਤਾਰੀਖ || Punjab News

0

ਪੰਜਾਬ ਕੈਬਨਿਟ ਮੀਟਿੰਗ ਦੀ ਬਦਲੀ ਤਾਰੀਖ

ਪੰਜਾਬ ਮੰਤਰੀ ਮੰਡਲ ਦੀ 6 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ਹੁਣ 10 ਫ਼ਰਵਰੀ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਮੀਟਿੰਗ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਸ ਮੀਟਿੰਗ ਦਾ ਏਜੰਡਾ ਬਾਅਦ ’ਚ ਜਾਰੀ ਕੀਤਾ ਜਾਵੇਗਾ।

ਕਿਲ੍ਹਾ ਰਾਏਪੁਰ ਦੀਆਂ ‘ਉਲੰਪਿਕ ਖੇਡਾਂ’ ਦਾ ਹੋਇਆ ਐਲਾਨ

ਕਿਲ੍ਹਾ ਰਾਏਪੁਰ ਦੀਆਂ ‘ਉਲੰਪਿਕ ਖੇਡਾਂ’ ਦਾ ਹੋਇਆ ਐਲਾਨ

0

ਕਿਲ੍ਹਾ ਰਾਏਪੁਰ ਦੀਆਂ ‘ਉਲੰਪਿਕ ਖੇਡਾਂ’ ਦਾ ਹੋਇਆ ਐਲਾਨ

ਕਿਲ੍ਹਾ ਰਾਏਪੁਰ ਦੀਆਂ ਪੇਂਡੂ ਉਲੰਪਿਕ ਖੇਡਾਂ 31 ਜਨਵਰੀ ਤੋਂ 2 ਫ਼ਰਵਰੀ ਤੱਕ ਹੋਣ ਜਾ ਰਹੀਆਂ ਹਨ। ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ ਪੱਤੀ ਸੁਹਾਵੀਆ ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਤੇ ਸੈਕਟਰੀ ਗੁਰਵਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕਰ ਕੇ ਮਿੰਨੀ ਉਲੰਪਿਕਸ ਦੇ ਨਾਮ ਤੋਂ ਮਕਬੂਲ ਇਨ੍ਹਾਂ ਖੇਡਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰਧਾਨ ਕਰਨਲ ਸੁਰਿੰਦਰ ਸਿੰਘ ਨੇ ਕਿਹਾ ਕਿ ਇਸ ਵਾਰ ਕਿਲ੍ਹਾ ਰਾਏਪੁਰ ਦੀਆਂ ਪੇਂਡੂ ਉਲੰਪਿਕਸ ਪੂਰੇ ਜੋਸ਼ ਨਾਲ 31 ਜਨਵਰੀ, 1 ਤੇ 2 ਫਰਵਰੀ ਨੂੰ ਪੰਜਾਬ ਸਰਕਾਰ ਦੀ ਮਦਦ ਨਾਲ ਕਰਵਾਈਆਂ ਜਾ ਰਹੀਆਂ ਹਨ।

ਪੇਂਡੂ ਉਲੰਪਿਕਸ ਵਿੱਚ ਹਾਕੀ ਲੜਕੇ ਅਤੇ ਲੜਕੀਆਂ, ਐਥਲੈਟਿਕਸ ਲੜਕੇ ਤੇ ਲੜਕੀਆਂ, 65 ਸਾਲ ਤੋਂ ਉਪਰ, 75 ਸਾਲ ਤੋਂ ਉਪਰ ਤੇ 80 ਸਾਲ ਤੋਂ ਉਪਰ ਬਜ਼ੁਰਗਾਂ ਦੀ ਦੌੜ, ਕਬੱਡੀ ਲੜਕੇ ਤੇ ਲੜਕੀਆਂ, ਇੱਕ ਪਿੰਡ ਓਪਨ, ਕਬੱਡੀ ਆਲ ਓਪਨ ਲੜਕੀਆਂ, ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਲੜਕੀਆਂ, ਕਬੱਡੀ 17 ਨੈਸ਼ਨਲ ਸਟਾਈਲ ਲੜਕੀਆਂ, ਵਾਲੀਬਾਲ, ਖੋ-ਖੋ, ਰੱਸਾਕਸ਼ੀ ਵਰਗੀਆਂ ਖੇਡਾਂ ਹੋਣਗੀਆਂ। ਇਸ ਤੋਂ ਇਲਾਵਾ ਸਲੋਅ ਸਾਈਕਲ ਰੇਸ, ਬੋਰੀ ਵਾਲੀ ਰੇਸ ਖੇਡਾਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।ਇਸ ਖੇਡ ਮੇਲੇ ਨੂੰ ਪੰਜਾਬ ਦੇ ਪੇਂਡੂ ਖੇਡ ਮੇਲੇ ਦਾ ਅਹਿਸਾਸ ਕਰਵਾਉਣ ਲਈ ਪੰਜਾਬ ਦੀਆਂ ਪੁਰਾਤਨ ਅਤੇ ਵਿਰਾਸਤੀ ਖੇਡਾਂ ਕਰਵਾਉਣ ਦਾ ਵੀ ਉਪਰਾਲਾ ਕੀਤਾ ਗਿਆ ਹੈ, ਜਿਸ ਵਿੱਚ ਘੜਾ ਦੌੜ, ਸੂਈ ਧਾਗਾ ਦੌੜ, ਬੋਰੀ ਚੁੱਕਣਾ ਤੇ ਬਾਜ਼ੀਗਰਾਂ ਦੇ ਕਰਤੱਬ ਵੀ ਦੇਖਣ ਨੂੰ ਮਿਲਣਗੇ।

ਅੰਮ੍ਰਿਤਸਰ ਮੇਅਰ ਚੋਣ ਨੂੰ ਲੈ ਕੇ ਹਾਈਕੋਰਟ ਨੇ ਕਾਂਗਰਸ ਦੀ ਪਟੀਸ਼ਨ ਕੀਤੀ ਖਾਰਜ || Punjab News

ਇਨ੍ਹਾਂ ਖੇਡਾਂ ਤੋਂ ਇਲਾਵਾ ਵਿਅਕਤੀਗਤ ਕਰਤੱਵ ਦੰਦਾਂ ਨਾਲ ਹਲ਼ ਚੁੱਕਣਾ, ਕੰਨਾਂ ਨਾਲ ਗੱਡੀ ਖਿੱਚਣੀ ਵਰਗੀਆਂ ਖੇਡਾਂ ਵੀ ਦਰਸ਼ਕਾਂ ਨੂੰ ਦੇਖਣ ਲਈ ਮਿਲਣਗੀਆਂ। ਸਪੋਰਟਸ ਸੁਸਾਇਟੀ ਦੇ ਸੈਕਟਰੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਨੂੰ ਕਰਵਾਉਣ ਲਈ ਲੁਧਿਆਣਾ ਪ੍ਰਸ਼ਾਸਨ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।ਸਪੋਰਟਸ ਸੁਸਾਇਟੀ ਦੇ ਸੈਕਟਰੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਇਨ੍ਹਾਂ ਖੇਡਾਂ ਨੂੰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਜ਼ਿੰਮੇਵਾਰੀ ਸੌਪੀ ਗਈ ਹੈ।

ਜ਼ਿਲ੍ਹਾ ਪ੍ਰਸ਼ਾਸ਼ਨ, ਪੰਜਾਬ ਸਰਕਾਰ ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਹ ਖੇਡਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ’ਚ ਹਾਕੀ ਲੜਕੇ ਅਤੇ ਲੜਕੀਆਂ, ਐਥਲੈਟਿਕਸ ਲੜਕੇ ਤੇ ਲੜਕੀਆਂ, 65 ਸਾਲ ਤੋਂ ਉਪਰ, 75 ਸਾਲ ਤੋ ਉਪਰ ਤੇ 80 ਸਾਲ ਤੋਂ ਉਪਰ ਬਜ਼ੁਰਗਾਂ ਦੀ ਦੌੜ, ਕਬੱਡੀ ਲੜਕੇ ਤੇ ਲੜਕੀਆਂ, ਇੱਕ ਪਿੰਡ ਓਪਨ, ਕਬੱਡੀ ਆਲ ਓਪਨ ਲੜਕੀਆਂ, ਕਬੱਡੀ ਨੈਸ਼ਨਲ ਸਟਾਈਲ ਅੰਡਰ 14 ਲੜਕੀਆਂ, ਕਬੱਡੀ 17 ਨੈਸ਼ਨਲ ਸਟਾਈਲ ਲੜਕੀਆਂ, ਵਾਲੀਵਾਲ, ਖੋ-ਖੋ, ਰੱਸਾਕਾਸ਼ੀ ਵਰਗੀਆਂ ਖੇਡਾਂ ਹੋਣਗੀਆਂ। ਇਸ ਤੋਂ ਇਲਾਵਾ ਚਾਟੀ ਰੇਸ, ਸਲੋ ਸਾਈਕਲ ਰੇਸ, ਬੋਰੀ ਵਾਲੀ ਰੇਸ ਖੇਡਾਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।

ਅੰਮ੍ਰਿਤਸਰ ਮੇਅਰ ਚੋਣ ਨੂੰ ਲੈ ਕੇ ਹਾਈਕੋਰਟ ਨੇ ਕਾਂਗਰਸ ਦੀ ਪਟੀਸ਼ਨ ਕੀਤੀ ਖਾਰਜ || Punjab News

0

ਅੰਮ੍ਰਿਤਸਰ ਮੇਅਰ ਚੋਣ ਨੂੰ ਲੈ ਕੇ ਹਾਈਕੋਰਟ ਨੇ ਕਾਂਗਰਸ ਦੀ ਪਟੀਸ਼ਨ ਕੀਤੀ ਖਾਰਜ

ਅੰਮ੍ਰਿਤਸਰ ਮੇਅਰ ਚੋਣ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਅੱਜ ਸੁਣਵਾਈ ਕਰਦਿਆਂ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ। ਨਾਲ ਹੀ ਕਿਹਾ ਕਿ ਪਟੀਸ਼ਨ ਸੁਣਵਾਈ ਦੇ ਲਾਇਕ ਨਹੀਂ ਹੈ। ਅਦਾਲਤ ਨੇ ਉਨ੍ਹਾਂ ਨੂੰ ਚੋਣ ਟ੍ਰਿਬਿਊਨਲ ਕੋਲ ਜਾਣ ਦੀ ਸਲਾਹ ਦਿੱਤੀ ਹੈ।

ਮੈਡੀਕਲ ਕੋਰਸਾਂ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਵੱਡੀ ਖਬਰ !

ਉਥੇ ਹੀ ਅਦਾਲਤ ਦੇ ਫੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਾਈਕੋਰਟ ਨੇ ਦੁੱਧ ਦਾ ਦੁੱਧ ਦਾ ਪਾਣੀ ਕਰ ਦਿੱਤਾ ਹੈ। ਚੋਣਾਂ ਬਿਲਕੁਲ ਸਹੀ ਹੋਈਆਂ ਹਨ। ਪੰਚਾਇਤੀ ਚੋਣਾਂ ਦੌਰਾਨ ਵੀ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਅਜਿਹੇ ਡਰਾਮੇ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

 

ਲਾਰੈਂਸ ਬਿਸ਼ਨੋਈ ਨੂੰ ਇਸ ਮਾਮਲੇ ‘ਚ ਅਦਾਲਤ ਨੇ ਕੀਤਾ ਬਰੀ

0

 ਲਾਰੈਂਸ ਬਿਸ਼ਨੋਈ ਨੂੰ ਇਸ ਮਾਮਲੇ ‘ਚ ਅਦਾਲਤ ਨੇ ਕੀਤਾ ਬਰੀ

ਦੇ ਜੇਐੱਮਆਈਸੀ ਐੱਸ ਸੋਹੀ ਦੀ ਅਦਾਲਤ ਨੇ ਕੋਟਕਪੂਰਾ ਦੇ ਇੱਕ ਟੈਕਸਟਾਈਲ ਕਾਰੋਬਾਰੀ ਤੋਂ ਵਟਸਐਪ ਕਾਲ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਜਦੋਂਕਿ ਇਸ ਮਾਮਲੇ ਵਿੱਚ ਉਸ ਦਾ ਕਰੀਬੀ ਸਾਥੀ ਗੋਲਡੀ ਬਰਾੜ ਭਗੌੜਾ ਹੈ।

ਲਾਰੈਂਸ ਬਿਸ਼ਨੋਈ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਉੱਤੇ 50 ਲੱਖ ਰੁਪਏ ਫਿਰੌਤੀ ਮੰਗਣ ਦਾ ਇਲਜ਼ਾਮ ਲਗਾਇਆ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਲਾਰੈਂਸ ਬਿਸ਼ਨੋਈ ਨੇ ਆਪਣੇ ਸਾਥੀ ਗੋਲਡੀ ਬਰਾੜ ਰਾਹੀਂ ਇੱਕ ਵਪਾਰੀ ਤੋਂ ਰਿਸ਼ਵਤ ਦੀ ਮੰਗ ਕੀਤੀ ਹੈ। ਮਾਮਲਾ ਇਹ ਸੀ ਕਿ ਵਟਸਐਪ ਕਾਲ ਜ਼ਰੀਏ ਇੱਕ ਵਪਾਰੀ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਵਿੱਚ ਸ਼ਿਕਾਇਤਕਰਤਾ ਕੋਈ ਸਬੂਤ ਨਹੀਂ ਦੇ ਸਕਿਆ, ਜਿਸ ਕਾਰਨ ਅਦਾਲਤ ਨੇ ਸਾਡੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਲਾਰੈਂਸ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਹੈ।

ਮੈਡੀਕਲ ਕੋਰਸਾਂ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਵੱਡੀ ਖਬਰ !

ਕੋਟਕਪੂਰਾ ਦੇ ਇੱਕ ਕੱਪੜਾ ਵਪਾਰੀ ਦੀ ਸ਼ਿਕਾਇਤ ‘ਤੇ 19 ਜੁਲਾਈ 2021 ਨੂੰ ਕੋਟਕਪੂਰਾ ਥਾਣੇ ਵਿੱਚ ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਅਨੁਸਾਰ ਗੋਲਡੀ ਬਰਾੜ ਵੱਲੋਂ ਕਾਰੋਬਾਰੀ ਤੋਂ ਵਟਸਐਪ ਕਾਲ ਜ਼ਰੀਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।

ਇਹ ਮੰਗ ਨਾ ਮੰਨਣ ‘ਤੇ ਵਪਾਰੀ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ। ਕੇਸ ਦਰਜ ਹੋਣ ਤੋਂ ਬਾਅਦ ਸਾਲ 2022 ਵਿੱਚ ਜਦੋਂ ਲਾਰੈਂਸ ਬਿਸ਼ਨੋਈ ਨੂੰ ਇੱਕ ਕੇਸ ਦੇ ਸਿਲਸਿਲੇ ਵਿੱਚ ਪੰਜਾਬ ਲਿਆਂਦਾ ਗਿਆ ਸੀ ਤਾਂ ਫ਼ਰੀਦਕੋਟ ਪੁਲਿਸ ਨੇ ਵੀ ਇਸ ਮਾਮਲੇ ਵਿੱਚ ਲਾਰੈਂਸ ਨੂੰ ਗ੍ਰਿਫ਼ਤਾਰ ਕਰਕੇ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਬਾਅਦ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਉਸ ਦੀ ਪੇਸ਼ੀ ਜਾਰੀ ਰਹੀ।

ਦਿੱਲੀ ਚੋਣਾਂ ਤੋਂ ਪਹਿਲਾ ਕਾਂਗਰਸ ਵਲੋਂ ਚੋਣ ਮਨੋਰਥ ਪੱਤਰ ਜਾਰੀ, ਔਰਤਾਂ ਨੂੰ 2500 ਰੁਪਏ ਸਮੇਤ ਕੀਤੇ ਕਈ ਵਾਅਦੇ

0

ਦਿੱਲੀ ਚੋਣਾਂ ਤੋਂ ਪਹਿਲਾ ਕਾਂਗਰਸ ਵਲੋਂ ਚੋਣ ਮਨੋਰਥ ਪੱਤਰ ਜਾਰੀ, ਔਰਤਾਂ ਨੂੰ 2500 ਰੁਪਏ ਸਮੇਤ ਕੀਤੇ ਕਈ ਵਾਅਦੇ

ਨਵੀ ਦਿੱਲੀ, 29 ਜਨਵਰੀ : ਕਾਂਗਰਸ ਨੇ ਬੁੱਧਵਾਰ ਨੂੰ ਦਿੱਲੀ ਚੋਣਾਂ ਨੂੰ ਲੈ ਕੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ਦੌਰਾਨ ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਅਤੇ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸਨ। ਦੇਵੇਂਦਰ ਯਾਦਵ ਨੇ ਕਿਹਾ ਕਿ ਅਸੀਂ ਦਿੱਲੀ ਦੇ ਲੋਕਾਂ ਨੂੰ ਮਿਲੇ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਫਿਰ ਅਸੀਂ ਆਪਣਾ ਚੋਣ ਮਨੋਰਥ ਪੱਤਰ ਤਿਆਰ ਕੀਤਾ। ਕਾਂਗਰਸ ਪਾਰਟੀ ਨੇ ਦਿੱਲੀਵਾਸੀਆਂ ਲਈ 5 ਗਾਰੰਟੀਆਂ ਦਿੱਤੀਆਂ ਹਨ।

– ਕਾਂਗਰਸ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਦਿੱਲੀ ਦੇ ਲੋਕਾਂ ਨੂੰ 25 ਲੱਖ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਡਿਸਪੈਂਸਰੀਆਂ ਹਫ਼ਤੇ ਭਰ 24 ਘੰਟੇ ਖੁੱਲ੍ਹੀਆਂ ਰਹਿਣਗੀਆਂ।

– ਦਿੱਲੀ ਵਾਸੀਆਂ ਨੂੰ 300 ਯੂਨਿਟ ਮੁਫਤ ਬਿਜਲੀ ਅਤੇ 24 ਘੰਟੇ ਸਾਫ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਦਿੱਲੀ ਦੇ ਕਿਸਾਨਾਂ ਦੇ ਬਕਾਏ ਅਤੇ ਨਵੇਂ ਬਿਜਲੀ ਕੁਨੈਕਸ਼ਨਾਂ ਦੀ ਫੀਸ ਘਟਾਈ ਜਾਵੇਗੀ।

– ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ 2500 ਰੁਪਏ ਦੀ ਮਹੀਨਾਵਾਰ ਵਿਤੀ ਸਹਾਇਤਾ, ਮਹਿੰਗਾਈ ਰਾਹਤ ਸਕੀਮ ਤਹਿਤ 500 ਰੁਪਏ ਵਿੱਚ ਰਸੋਈ ਗੈਸ ਸਿਲੰਡਰ ਅਤੇ ਮੁਫ਼ਤ ਰਾਸ਼ਨ ਕਿੱਟਾਂ ਦੀ ਵੰਡ।

– ਦਲਿਤ ਭਾਈਚਾਰੇ ਦੇ ਲੋਕਾਂ ਨੂੰ ਮੁਫ਼ਤ ਚਾਰਧਾਮ ਯਾਤਰਾ ਕਰਵਾਈ ਜਾਵੇਗੀ।

– ਵਿਧਵਾ ਔਰਤਾਂ ਦੀਆਂ ਧੀਆਂ ਦੇ ਵਿਆਹ ਲਈ 1.1 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਨੂੰ ‘ਪਿਆਰੀ ਦੀਦੀ ਯੋਜਨਾ’ ਦਾ ਨਾਂ ਦਿੱਤਾ ਗਿਆ ਹੈ।

WhatsApp ਨੇ ਅਧਿਕਾਰਤ ਤੌਰ ‘ਤੇ ਇਨ੍ਹਾਂ ਸਮਾਰਟਫੋਨਾਂ ‘ਤੇ ਸਪੋਰਟ ਕੀਤਾ ਬੰਦ, 5 ਮਈ ਤੋਂ ਕੰਮ ਨਹੀਂ ਕਰੇਗੀ ਐਪ