Home Blog Page 938

ਇਟਲੀ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌ.ਤ

0

ਇਟਲੀ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌ.ਤ

ਅੰਮ੍ਰਿਤਸਰ ਵਿਦੇਸ਼ ਤੋਂ ਪੰਜਾਬੀਆ ਲਈ ਇੱਕ ਹੋਰ ਦੁਖਦਾਇਕ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ 31 ਸਾਲਾਂ ਨੌਜਵਾਨ ਨਿਰਮਲ ਸਿੰਘ ਦੀ ਅਚਾਨਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਛਾਪਿਆ ਵਾਲੀ ਨੇੜੇ ਬਾਬਾ ਬਕਾਲਾ ਸਾਹਿਬ ਥਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਨਿਰਮਲ ਸਿੰਘ 2 ਸਾਲ ਪਹਿਲਾਂ ਹੀ ਇਟਲੀ ਗਿਆ ਸੀ ਤੇ ਪਿਛਲੇ ਹਫਤੇ ਐਕਸੀਡੈਂਟ ਹੋਣ ਦੇ ਨਾਲ ਉਸਦੀ ਮੌਤ ਹੋ ਗਈ।

ਕੁੰਭ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ, ਸੂਬਾ ਸਰਕਾਰ ਨਾਲ ਗੱਲਬਾਤ ਕਰ ਸਥਿਤੀ ਦਾ ਲਿਆ ਜ਼ਾਇਜਾ

ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਰਿਸ਼ਤੇਦਾਰ ਇਟਲੀ ਵਿੱਚ ਰਹਿੰਦਾ ਹੈ। ਉਸ ਨੇ ਫ਼ੋਨ ਕਰਕੇ ਸਾਰੀ ਜਾਣਕਾਰੀ ਦਿੱਤੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਿਰਮਲ ਸਿੰਘ ਦੇ ਪਿਤਾ ਦਾ ਸਾਇਆ ਪਹਿਲਾ ਹੀ ਸਿਰ ਤੋਂ ਉੱਠ ਚੁੱਕਿਆ ਹੈ ਅਤੇ ਸਾਡੇ ਘਰ ਦੀ ਆਰਥਿਕ ਹਾਲਤ ਮਾੜੀ ਸੀ ਜਿਸ ਕਾਰਨ ਨਿਰਮਲ ਸਿੰਘ ਰੋਜ਼ੀ ਰੋਟੀ ਲਈ ਇਟਲੀ ਗਿਆ ਸੀ। ਇਸ ਮੌਕੇ ਨਿਰਮਲ ਸਿੰਘ ਦੇ ਪਰਿਵਾਰ ਨੇ ਰੋਂਦੇ ਕੁਰਲਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ ਕਿ ਉਹ ਨੌਜਵਾਨ ਦੀ ਦੇਹ ਲਿਆ ਸਕਣ।

ਪਰਿਵਾਰ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ

ਉਨ੍ਹਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਦੇ ਪਤੀ ਦੀ ਦੇਹ ਲਿਆ ਕੇ ਉਨ੍ਹਾਂ ਸੌਂਪੀ ਜਾਵੇ। ਮ੍ਰਿਤਕ ਦੇ ਪਿੱਛੇ ਪਰਿਵਾਰ ਵਿਚ ਬਜ਼ੁਰਗ ਮਾਤਾ, ਪਤਨੀ ਅਤੇ 5 ਸਾਲਾ ਦੇ ਪੁੱਤਰ ਅਰਮਾਨਵੀਰ ਸਿੰਘ ਹੀ ਰਹਿ ਗਏ ਹਨ। ਘਰ ਦਾ ਗੁਜ਼ਾਰਾ ਚਲਾਉਣ ਲਈ ਕੋਈ ਕਮਾਈ ਦਾ ਸਾਧਨ ਨਹੀਂ ਹੈ। ਇਸ ਲਈ ਸਰਕਾਰ ਨੂੰ ਪੀੜ੍ਹਤ ਪਰਿਵਾਰ ਦੀ ਬਾਂਹ ਫੜਨੀ ਚਾਹੀਦੀ ਹੈ ਤਾਂ ਜੋ ਘਰ ਦਾ ਗੁਜ਼ਾਰਾ ਚਲਦਾ ਰਹੇ।

ਕੁੰਭ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ, ਸੂਬਾ ਸਰਕਾਰ ਨਾਲ ਗੱਲਬਾਤ ਕਰ ਸਥਿਤੀ ਦਾ ਲਿਆ ਜ਼ਾਇਜਾ

0

ਕੁੰਭ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ, ਸੂਬਾ ਸਰਕਾਰ ਨਾਲ ਗੱਲਬਾਤ ਕਰ ਸਥਿਤੀ ਦਾ ਲਿਆ ਜ਼ਾਇਜਾ

ਨਵੀ ਦਿੱਲੀ, 29 ਜਨਵਰੀ : ਮਹਾਂ ਕੁੰਭ ਮੇਲੇ ਵਿੱਚ ਭਗਦੜ ਮਚਣ ਕਾਰਨ ਕਈ ਸ਼ਰਧਾਲੂ ਜ਼ਖ਼ਮੀ ਹੋ ਗਏ ਅਤੇ ਕਈਆਂ ਦੀ ਜਾਨ ਚਲੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦੁਖਦ ਘਟਨਾ ‘ਤੇ ਦੁੱਖ ਜਤਾਇਆ ਹੈ ਅਤੇ ਉਹ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ‘ਚ ਹਨ।

ਮੋਦੀ ਨੇ ਜਤਾਇਆ ਦੁੱਖ

ਮਹਾਕੁੰਭ ‘ਚ ਮਚੀ ਭਗਦੜ ‘ਤੇ ਪੀਐਮ ਮੋਦੀ ਨੇ ਕਿਹਾ, “ਪ੍ਰਯਾਗਰਾਜ ਮਹਾਕੁੰਭ ‘ਚ ਵਾਪਰਿਆ ਹਾਦਸਾ ਬਹੁਤ ਦੁਖਦਾਈ ਹੈ। ਇਸ ‘ਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਸ਼ਰਧਾਲੂਆਂ ਪ੍ਰਤੀ ਮੈਂ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰ ਸੰਭਵ ਮਦਦ ਕਰਨ ‘ਚ ਲੱਗਾ ਹੋਇਆ ਹੈ। ਮੈਂ ਇਸ ਸਬੰਧ ਵਿੱਚ ਮੁੱਖ ਮੰਤਰੀ ਯੋਗੀ ਜੀ ਨਾਲ ਗੱਲ ਕੀਤੀ ਹੈ ਅਤੇ ਮੈਂ ਲਗਾਤਾਰ ਰਾਜ ਸਰਕਾਰ ਦੇ ਸੰਪਰਕ ਵਿੱਚ ਹਾਂ।”

CM ਯੋਗੀ ਦੀ ਅਪੀਲ

ਦੱਸ ਦਈਏ ਕਿ ਮੁੱਖ ਮੰਤਰੀ ਯੋਗੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ, ‘ਪ੍ਰਧਾਨ ਮੰਤਰੀ ਚਾਰ ਵਾਰ ਸਥਿਤੀ ਦਾ ਜਾਇਜ਼ਾ ਲੈ ਚੁੱਕੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਆਨੰਦੀਬੇਨ ਪਟੇਲ ਵੀ ਸਥਿਤੀ ਦੀ ਲਗਾਤਾਰ ਰਿਪੋਰਟ ਲੈ ਰਹੇ ਹਨ। ਅਸੀਂ ਜ਼ਖਮੀਆਂ ਦਾ ਸਹੀ ਇਲਾਜ ਯਕੀਨੀ ਬਣਾ ਰਹੇ ਹਾਂ। ਪ੍ਰਯਾਗਰਾਜ ‘ਚ ਸਥਿਤੀ ਕਾਬੂ ‘ਚ ਹੈ ਪਰ ਭੀੜ ਅਜੇ ਵੀ ਬਹੁਤ ਹੈ। ਮੈਂ ਸ਼ਰਧਾਲੂਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸੇ ਵੀ ਅਫਵਾਹ ‘ਤੇ ਧਿਆਨ ਨਾ ਦੇਣ। ਸ਼ਰਧਾਲੂਆਂ ਨੂੰ ਆਪਣੇ ਨਜ਼ਦੀਕੀ ਘਾਟਾਂ ‘ਤੇ ਪਵਿੱਤਰ ਇਸ਼ਨਾਨ ਕਰਨਾ ਚਾਹੀਦਾ ਹੈ।

ਸਰਬੀਆ ਦੇ ਪ੍ਰਧਾਨ ਮੰਤਰੀ ਮਿਲੋਸ ਵੁਸੇਵਿਕ ਨੇ ਦਿੱਤਾ ਅਸਤੀਫਾ, ਵਿਰੋਧ- ਪ੍ਰਦਰਸ਼ਨਾਂ ਕਾਰਨ ਛੱਡਿਆ ਅਹੁਦਾ, ਜਾਣੋ ਪੂਰਾ ਮਾਮਲਾ

ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ “ਕਿਸਾਨੀ ਸੂਚਨਾਵਾਂ” ਚੈਨਲ ਦਾ ਆਗਾਜ, ਮਿਲਣਗੀਆਂ ਇਹ ਖਾਸ ਜਾਣਕਾਰੀਆਂ

0

ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ “ਕਿਸਾਨੀ ਸੂਚਨਾਵਾਂ” ਚੈਨਲ ਦਾ ਆਗਾਜ, ਮਿਲਣਗੀਆਂ ਇਹ ਖਾਸ ਜਾਣਕਾਰੀਆਂ

ਮੋਗਾ: ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ “ਕਿਸਾਨੀ ਸੂਚਨਾਵਾਂ” ਦਾ ਆਗਾਜ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ।

ਕਿਸਾਨਾਂ ਨੂੰ ਹੋਵੇਗਾ ਬਹੁਤ ਲਾਭ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨੀ ਹਿੱਤ ਵਿੱਚ ਖੇਤੀਬਾੜੀ ਸਬੰਧੀ ਸਮੇਂ-ਸਮੇਂ ਤੇ ਜਾਰੀ ਕੀਤੀਆਂ ਜਾਂਦੀਆਂ ਸਕੀਮਾਂ, ਗਤੀਵਿਧੀਆਂ, ਸਿਫਾਰਿਸ਼ਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਵੱਲੋਂ ਫਸਲਾਂ ਦੀ ਕਾਸ਼ਤ ਸਬੰਧੀ ਕੀਤੀਆ ਜਾਣ ਵਾਲੀਆਂ ਆਧੁਨਿਕ ਤਕਨੀਕਾਂ ਅਤੇ ਸਿਫਾਰਿਸ਼ਾਂ ਸਬੰਧੀ ਜਾਣਕਾਰੀ ਇਸ ਚੈਨਲ ਰਾਹੀਂ ਕਿਸਾਨਾਂ ਤੱਕ ਪਹੁੰਚਦੀ ਕੀਤੀ ਜਾਵੇਗੀ ਤਾਂ ਜੋ ਉਹ ਸਮੇਂ ਦੇ ਹਾਣੀ ਹੋ ਕੇ ਆਧੁਨਿਕ ਤਕਨੀਕ ਵਾਲੀ ਖੇਤੀ ਨਾਲ ਜੁੜ ਸਕਣ। ਉਹਨਾਂ ਕਿਹਾ ਕਿ ਇਸ ਚੈਨਲ ਦਾ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਖੇਤੀਬਾੜੀ ਮਾਹਿਰ ਸਮੇਂ-ਸਮੇਂ ‘ਤੇ ਨਵੀਨਤਮ ਜਾਣਕਾਰੀ, ਇਸ ਮਾਧਿਅਮ ਰਾਹੀਂ ਸਾਂਝੀ ਕਰਦੇ ਰਹਿਣਗੇ।

ਵੱਖ-ਵੱਖ ਤਕਨੀਕਾਂ ਬਾਰੇ ਮਿਲੇਗੀ ਜਾਣਕਾਰੀ

ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਕਿਸਾਨ ਭਰਾਵਾਂ ਨੂੰ ਇਹ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਵੱਡਾ ਲਾਭ ਹੋਵੇਗਾ। ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਚੀਜ ਸਮਝਣ ਵਿੱਚ ਘਾਟ ਮਹਿਸੂਸ ਹੁੰਦੀ ਹੈ ਜਾਂ ਉਹਨਾਂ ਦੀਆਂ ਜੋ ਵੀ ਸ਼ੰਕਾਵਾਂ ਹਨ, ਉਹ ਇਸ ਚੈਨਲ ਉਪਰ ਜਾ ਕੇ ਖੇਤੀ ਬਾਰੇ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਲੈ ਸਕਦੇ ਹਨ। ਇਸ ਤੋਂ ਇਲਾਵਾ ਉਹ ਖੇਤੀ ਕਰਨ ਦੇ ਨਵੇਂ ਢੰਗਾਂ ਬਾਰੇ ਅਤੇ ਫਸਲਾਂ ਦੀ ਸਾਂਭ-ਸੰਭਾਲ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਹਨਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਖਾਸ ਕਰਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਅਤੇ ਉਹਨਾਂ ਦੀ ਪੂਰੀ ਟੀਮ ਨੇ ਇਹ ਚੈਨਲ ਲਾਂਚ ਕਰਨ ਲਈ ਪ੍ਰੋਗਰਾਮ ਉਲੀਕਿਆ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਯੂ ਟਿਊਬ ਚੈਨਲ ਨੂੰ ਵੱਧ ਤੋਂ ਵੱਧ ਸਬਸਕਰਾਈਬ, ਸ਼ੇਅਰ ਅਤੇ ਲਾਈਕ ਕਰਕੇ ਫਾਇਦਾ ਲੈਣ।

CM ਯੋਗੀ ਦੀ ਸ਼ਰਧਾਲੂਆਂ ਨੂੰ ਅਪੀਲ, ਭਗਦੜ ਘਟਨਾ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ

ਭੁੱਲ ਕੇ ਵੀ ਰਾਤ ਸਮੇ ਨਹੀਂ ਖਾਣੀ ਚਾਹੀਦੀ ਇਹ ਦਾਲ; ਲਾਭ ਦੀ ਬਜਾਏ ਝੱਲਣਾ ਪੈ ਸਕਦਾ ਨੁਕਸਾਨ!

0

ਭੁੱਲ ਕੇ ਵੀ ਰਾਤ ਸਮੇ ਨਹੀਂ ਖਾਣੀ ਚਾਹੀਦੀ ਇਹ ਦਾਲ; ਲਾਭ ਦੀ ਬਜਾਏ ਝੱਲਣਾ ਪੈ ਸਕਦਾ ਨੁਕਸਾਨ!

ਦਾਲਾਂ ਸਾਡੀ ਖੁਰਾਕ ਦਾ ਬਹੁਤ ਮਹੱਤਵਪੂਰਨ ਹਿੱਸਾ ਹਨ। ਦੁਪਹਿਰ ਦਾ ਖਾਣਾ ਹੋਵੇ ਜਾਂ ਰਾਤ ਦਾ ਖਾਣਾ ਭਾਰਤੀ ਲੋਕ ਜ਼ਿਆਦਾਤਰ ਗਰਮ ਦਾਲ ਨਾਲ ਚਾਵਲ ਅਤੇ ਫੁਲਕੇ ਖਾਣਾ ਪਸੰਦ ਕਰਦੇ ਹਨ। ਦਾਲਾਂ ਸਵਾਦ ‘ਚ ਸਵਾਦਿਸ਼ਟ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੁੰਦੀਆਂ ਹਨ। ਹਾਲਾਂਕਿ, ਕੁਝ ਦਾਲਾਂ ਅਜਿਹੀਆਂ ਵੀ ਹਨ ਜਿਨ੍ਹਾਂ ਨੂੰ ਰਾਤ ਸਮੇ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਨਹੀਂ ਤਾਂ ਲਾਭ ਦੀ ਬਜਾਏ ਨੁਕਸਾਨ ਝੱਲਣਾ ਪੈ ਸਕਦਾ ਹੈ। ਤਾਂ ਆਓ ਅੱਜ ਜਾਣਦੇ ਹਾਂ ਇਨ੍ਹਾਂ ਦਾਲਾਂ ਬਾਰੇ।

ਇਨ੍ਹਾਂ ਦਾਲਾਂ ਦੇ ਸੇਵਨ ਤੋਂ ਕਰੋ ਪਰਹੇਜ਼

ਲਗਭਗ ਸਾਰੀਆਂ ਦਾਲਾਂ ਵਿੱਚ ਪ੍ਰੋਟੀਨ, ਫਾਈਬਰ, ਵਿਟਾਮਿਨ ਬੀ, ਮੈਗਨੀਸ਼ੀਅਮ, ਜ਼ਿੰਕ, ਪੋਟਾਸ਼ੀਅਮ ਅਤੇ ਕਈ ਐਂਟੀਆਕਸੀਡੈਂਟਸ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਪਰ ਕੁਝ ਦਾਲਾਂ ਅਜਿਹੀਆਂ ਹਨ ਜਿਨ੍ਹਾਂ ਦੇ ਰਾਤ ਨੂੰ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਨ੍ਹਾਂ ਦਾਲਾਂ ਵਿੱਚ ਉੜਦ ਦੀ ਦਾਲ, ਮਟਰ ਦੀ ਦਾਲ, ਮਸਰ ਦੀ ਦਾਲ, ਛੋਲਿਆਂ ਦੀ ਦਾਲ ਅਤੇ ਅਰਹਰ ਦੀ ਦਾਲ ਸ਼ਾਮਲ ਹੈ। ਇਸ ਤੋਂ ਇਲਾਵਾ ਛੋਲੇ, ਰਾਜਮਾ ਅਤੇ ਚਿੱਟੇ ਮਟਰ ਨੂੰ ਵੀ ਰਾਤ ਨੂੰ ਨਹੀਂ ਖਾਣਾ ਚਾਹੀਦਾ। ਦਰਅਸਲ, ਇਹ ਸਾਰੀਆਂ ਦਾਲਾਂ ਆਸਾਨੀ ਨਾਲ ਹਜ਼ਮ ਨਹੀਂ ਹੁੰਦੀਆਂ।

ਆ ਸਕਦੀਆਂ ਇਹ ਪ੍ਰੇਸ਼ਾਨੀਆਂ

ਅਜਿਹੇ ‘ਚ ਜੇਕਰ ਤੁਸੀਂ ਇਨ੍ਹਾਂ ਨੂੰ ਰਾਤ ਨੂੰ ਖਾਂਦੇ ਹੋ ਤਾਂ ਤੁਹਾਨੂੰ ਗੈਸ, ਐਸੀਡਿਟੀ, ਬਦਹਜ਼ਮੀ, ਪੇਟ ਦਰਦ, ਪੇਟ ਫੁੱਲਣਾ ਅਤੇ ਪੇਟ ‘ਚ ਭਾਰੀਪਨ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਾਰਨ ਤੁਹਾਡੀ ਨੀਂਦ ਵੀ ਪ੍ਰਭਾਵਿਤ ਹੋ ਸਕਦੀ ਹੈ, ਜਿਸ ਦਾ ਅਸਰ ਅਗਲੇ ਦਿਨ ਵੀ ਹੋ ਸਕਦਾ ਹੈ।

ਸਰਬੀਆ ਦੇ ਪ੍ਰਧਾਨ ਮੰਤਰੀ ਮਿਲੋਸ ਵੁਸੇਵਿਕ ਨੇ ਦਿੱਤਾ ਅਸਤੀਫਾ, ਵਿਰੋਧ- ਪ੍ਰਦਰਸ਼ਨਾਂ ਕਾਰਨ ਛੱਡਿਆ ਅਹੁਦਾ, ਜਾਣੋ ਪੂਰਾ ਮਾਮਲਾ

ਸਰਬੀਆ ਦੇ ਪ੍ਰਧਾਨ ਮੰਤਰੀ ਮਿਲੋਸ ਵੁਸੇਵਿਕ ਨੇ ਦਿੱਤਾ ਅਸਤੀਫਾ, ਵਿਰੋਧ- ਪ੍ਰਦਰਸ਼ਨਾਂ ਕਾਰਨ ਛੱਡਿਆ ਅਹੁਦਾ, ਜਾਣੋ ਪੂਰਾ ਮਾਮਲਾ

0

ਸਰਬੀਆ ਦੇ ਪ੍ਰਧਾਨ ਮੰਤਰੀ ਮਿਲੋਸ ਵੁਸੇਵਿਕ ਨੇ ਦਿੱਤਾ ਅਸਤੀਫਾ, ਵਿਰੋਧ- ਪ੍ਰਦਰਸ਼ਨਾਂ ਕਾਰਨ ਛੱਡਿਆ ਅਹੁਦਾ, ਜਾਣੋ ਪੂਰਾ ਮਾਮਲਾ

ਸਰਬੀਆ ਦੇ ਪ੍ਰਧਾਨ ਮੰਤਰੀ ਮਿਲੋਸ ਵੁਸੇਵਿਕ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਕ ਰਿਪੋਰਟ ਮੁਤਾਬਕ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਨਵੰਬਰ ਤੋਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ। ਵੁਸੇਵਿਕ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਉਨ੍ਹਾਂ ਦੇ ਅਸਤੀਫੇ ਦਾ ਉਦੇਸ਼ ਸਰਬੀਆ ਵਿੱਚ ਤਣਾਅ ਨੂੰ ਘੱਟ ਕਰਨਾ ਹੈ। “ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਗੱਲਬਾਤ ਦੀ ਮੇਜ਼ ‘ਤੇ ਵਾਪਸ ਆਉਣ ਦੀ ਅਪੀਲ ਕਰਦਾ ਹਾਂ,”

ਕੀ ਹੈ ਪੂਰਾ ਮਾਮਲਾ

ਦੱਸ ਦਈਏ ਕਿ ਬੀਤੇ ਨਵੰਬਰ ਮਹੀਨੇ ਵਿਚ ਉੱਤਰੀ ਸ਼ਹਿਰ ਨੋਵੀ ਸੈਡ ਦੇ ਮੁੱਖ ਰੇਲਵੇ ਸਟੇਸ਼ਨ ‘ਤੇ ਇਕ ਬਾਲਕੋਨੀ ਦੇ ਢਹਿ ਜਾਣ ਨਾਲ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਇਆ ਸੀ। ਬਾਲਕੋਨੀ ਡਿੱਗਣ ਦੀ ਘਟਨਾ ਵਿੱਚ 15 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਦੇਸ਼ ਭਰ ‘ਚ ਸਰਕਾਰ ਖਿਲਾਫ ਪ੍ਰਦਰਸ਼ਨ ਸ਼ੁਰੂ ਹੋ ਗਏ। ਹਜ਼ਾਰਾਂ ਲੋਕ ਸੜਕਾਂ ‘ਤੇ ਆਏ ਅਤੇ ਇਸ ਘਟਨਾ ਲਈ ਜਵਾਬਦੇਹੀ ਦੀ ਮੰਗ ਕਰਨ ਲੱਗੇ। ਲੋਕਾਂ ਨੇ ਦੋਸ਼ ਲਾਇਆ ਕਿ ਬਾਲਕੋਨੀ ਡਿੱਗਣ ਦੀ ਘਟਨਾ ਉਸਾਰੀ ਪ੍ਰਾਜੈਕਟਾਂ ਵਿੱਚ ਭ੍ਰਿਸ਼ਟਾਚਾਰ ਕਾਰਨ ਵਾਪਰੀ ਹੈ।

ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਿਲ

ਇਸ ਧਰਨੇ ਪ੍ਰਦਰਸ਼ਨ ਵਿੱਚ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਲ ਸਨ।ਨੋਵੀ ਸੈਡ ਘਟਨਾ ਵਿੱਚ 13 ਲੋਕਾਂ ਉੱਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਸਨ। ਇਸ ਵਿੱਚ ਸਾਬਕਾ ਟਰਾਂਸਪੋਰਟ ਮੰਤਰੀ ਗੋਰਾਨ ਵੇਸਿਕ ਦਾ ਨਾਂ ਵੀ ਸ਼ਾਮਲ ਸੀ। ਹਾਲਾਂਕਿ ਇਸ ਘਟਨਾ ਤੋਂ ਕੁਝ ਦਿਨ ਬਾਅਦ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਫਿਲਹਾਲ ਨੋਵੀ ਸੈਡ ਦੇ ਮੇਅਰ ਮਿਲਾਨ ਜੁਰਿਕ ਨੇ ਵੀ ਅਸਤੀਫਾ ਦੇ ਦਿੱਤਾ ਹੈ।

CM ਯੋਗੀ ਦੀ ਸ਼ਰਧਾਲੂਆਂ ਨੂੰ ਅਪੀਲ, ਭਗਦੜ ਘਟਨਾ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ

CM ਯੋਗੀ ਦੀ ਸ਼ਰਧਾਲੂਆਂ ਨੂੰ ਅਪੀਲ, ਭਗਦੜ ਘਟਨਾ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ

0

CM ਯੋਗੀ ਦੀ ਸ਼ਰਧਾਲੂਆਂ ਨੂੰ ਅਪੀਲ, ਭਗਦੜ ਘਟਨਾ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ

ਨਵੀਂ ਦਿੱਲੀ, 29 ਜਨਵਰੀ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਕੁੰਭ ਦੌਰਾਨ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ।ਇੱਥੇ ਭਗਦੜ ਵਰਗੀ ਸਥਿਤੀ ਪੈਦਾ ਹੋਣ ਕਾਰਨ ਵੱਡੀ ਗਿਣਤੀ ਵਿੱਚ ਲੋਕ ਜ਼ਖ਼ਮੀ ਹੋ ਗਏ ਅਤੇ ਕਈ ਲੋਕਾਂ ਦੀ ਮੌਤ ਹੋ ਜਾਣ ਦੀ ਵੀ ਖਬਰ ਹੈ। ਘਟਨਾ ਤੋਂ ਬਾਅਦ ਸੀਐਮ ਯੋਗੀ ਆਦਿਤਿਆਨਾਥ ਨੇ ਸ਼ਰਧਾਲੂਆਂ ਨੂੰ ਇੱਕ ਅਹਿਮ ਅਪੀਲ ਕੀਤੀ ਹੈ।

ਸ਼ਰਧਾਲੂਆਂ ਨੂੰ ਕੀਤੀ ਇਹ ਅਪੀਲ

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ “ਮਾਂ ਗੰਗਾ ਦੇ ਨਜ਼ਦੀਕੀ ਘਾਟ ‘ਤੇ ਇਸ਼ਨਾਨ ਕਰੋ, ਸੰਗਮ ਵੱਲ ਜਾਣ ਦੀ ਕੋਸ਼ਿਸ਼ ਨਾ ਕਰੋ। ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰੋ। ਪ੍ਰਬੰਧ ਬਣਾਏ ਰੱਖਣ ਵਿੱਚ ਸਹਿਯੋਗ ਕਰੋ। ਕਿਸੇ ਵੀ ਅਫਵਾਹ ‘ਤੇ ਧਿਆਨ ਨਾ ਦਿਓ।”ਇਸ ਦੇ ਨਾਲ ਹੀ ਸੀਐਮ ਨੇ ਹਾਦਸੇ ਦੀ ਰਿਪੋਰਟ ਤਲਬ ਕੀਤੀ ਹੈ।

PM ਨੇ ਇੱਕ ਵਾਰ ਫਿਰ ਫ਼ੋਨ ‘ਤੇ ਕੀਤੀ ਗੱਲਬਾਤ

ਦੱਸ ਦਈਏ ਕਿ ਪੀਐਮ ਵੀ ਮੋਦੀ ਲਗਾਤਾਰ ਭਗਦੜ ਘਟਨਾ ‘ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਇੱਕ ਵਾਰ ਫਿਰ ਫ਼ੋਨ ‘ਤੇ ਗੱਲਬਾਤ ਕੀਤੀ ਹੈ। ਪੀਐਮ ਮੋਦੀ ਨੇ ਯੂਪੀ ਦੇ ਸੀਐਮ ਯੋਗੀ ਤੋਂ ਮਹਾਕੁੰਭ ਮੇਲੇ ਦੀ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਜ਼ਖਮੀਆਂ ਲਈ ਹੁਣ ਤੱਕ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ਼ਰਧਾਲੂਆਂ ਦੀ ਤੁਰੰਤ ਮਦਦ ਕਰਨ ਲਈ ਵੀ ਕਿਹਾ ਗਿਆ ਹੈ।

 

ਪੰਜਾਬ-ਚੰਡੀਗੜ੍ਹ ‘ਚ 3 ਦਿਨ ਪਵੇਗਾ ਮੀਂਹ; ਅੱਜ ਰਾਤ ਤੋਂ ਬਦਲੇਗਾ ਮੌਸਮ

ਪੰਜਾਬ-ਚੰਡੀਗੜ੍ਹ ‘ਚ 3 ਦਿਨ ਪਵੇਗਾ ਮੀਂਹ; ਅੱਜ ਰਾਤ ਤੋਂ ਬਦਲੇਗਾ ਮੌਸਮ || Weather update

0

ਪੰਜਾਬ-ਚੰਡੀਗੜ੍ਹ ‘ਚ 3 ਦਿਨ ਪਵੇਗਾ ਮੀਂਹ; ਅੱਜ ਰਾਤ ਤੋਂ ਬਦਲੇਗਾ ਮੌਸਮ

ਪੰਜਾਬ ਅਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ ਜਿਸ ਨਾਲ ਲੋਕਾਂ ਨੂੰ ਅਗਲੇ ਕੁਝ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ ‘ਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ।

ਫਾਜ਼ਿਲਕਾ ਸਭ ਤੋਂ ਠੰਢਾ

ਜੇਕਰ ਇਨੀ ਦਿਨੀ ਪੰਜਾਬ ਦੇ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਫਾਜ਼ਿਲਕਾ ਸਭ ਤੋਂ ਠੰਢਾ ਹੈ। ਇੱਥੇ ਘੱਟੋ-ਘੱਟ ਤਾਪਮਾਨ 2.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਮੋਹਾਲੀ ਦਾ ਘੱਟੋ-ਘੱਟ ਤਾਪਮਾਨ ਸਭ ਤੋਂ ਵੱਧ 7.9 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਚੰਡੀਗੜ੍ਹ ਦਾ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 24 ਘੰਟਿਆਂ ‘ਚ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਮਹਾਕੁੰਭ ‘ਚ ਭਗਦੜ: 14 ਲੋਕਾਂ ਦੀ ਮੌ.ਤ, ਕਈ ਜ਼ਖਮੀ

ਮਹਾਕੁੰਭ ‘ਚ ਭਗਦੜ: 14 ਲੋਕਾਂ ਦੀ ਮੌ.ਤ, ਕਈ ਜ਼ਖਮੀ

0

ਮਹਾਕੁੰਭ ‘ਚ ਭਗਦੜ: 14 ਲੋਕਾਂ ਦੀ ਮੌ.ਤ, ਕਈ ਜ਼ਖਮੀ

ਮਹਾਕੁੰਭ ‘ਚ ਭਗਦੜ ਦੀ ਖਬਰ ਹੈ। ਮੰਗਲਵਾਰ-ਬੁੱਧਵਾਰ ਦੀ ਰਾਤ ਕਰੀਬ ਡੇਢ ਵਜੇ ਪ੍ਰਯਾਗਰਾਜ ਦੇ ਸੰਗਮ ਤੱਟ ‘ਤੇ ਭਗਦੜ ਮੱਚ ਗਈ।ਇਸ ਵਿੱਚ 14 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। 50 ਤੋਂ ਵੱਧ ਜ਼ਖਮੀ ਹੋ ਗਏ। ਅਤੇ ਕਈਆਂ ਨੂੰ ਬੇਹੋਸ਼ੀ ਦੀ ਹਾਲਤ ‘ਚ ਹਸਪਤਾਲ ਲਿਜਾਇਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਹਾਦਸੇ ਤੋਂ ਬਾਅਦ ਸੰਗਮ ਕੰਢੇ ‘ਤੇ ਐਨਐਸਜੀ ਕਮਾਂਡੋਜ਼ ਨੇ ਚਾਰਜ ਸੰਭਾਲ ਲਿਆ।

ਆਮ ਲੋਕਾਂ ਦੀ ਐਂਟਰੀ ਬੰਦ

ਸੰਗਮ ਨੋਜ਼ ਖੇਤਰ ਵਿੱਚ ਆਮ ਲੋਕਾਂ ਦਾ ਦਾਖਲਾ ਬੰਦ ਕਰ ਦਿੱਤਾ ਗਿਆ ਹੈ। ਸੀਐਮ ਯੋਗੀ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਮਾਂ” ਗੰਗਾ ਦੇ ਨਜ਼ਦੀਕ ਘਾਟ ‘ਤੇ ਇਸ਼ਨਾਨ ਕਰੋ, ਸੰਗਮ ਵੱਲ ਜਾਣ ਦੀ ਕੋਸ਼ਿਸ਼ ਨਾ ਕਰੋ। ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰੋ। ਪ੍ਰਬੰਧ ਕਰਨ ਵਿੱਚ ਸਹਿਯੋਗ ਕਰੋ। ਕਿਸੇ ਵੀ ਅਫਵਾਹ ‘ਤੇ ਧਿਆਨ ਨਾ ਦਿਓ।” ਪ੍ਰਧਾਨ ਮੰਤਰੀ ਮੋਦੀ ਨੇ ਮਹਾਂ ਕੁੰਭ ਮੇਲੇ ਦੀ ਸਥਿਤੀ ਬਾਰੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਗੱਲਬਾਤ ਕੀਤੀ, ਘਟਨਾਕ੍ਰਮ ਦੀ ਜਾਣਕਾਰੀ ਲਈ ਅਤੇ ਤੁਰੰਤ ਰਾਹਤ ਕਾਰਜ ਲਈ ਕਿਹਾ।

13 ਅਖਾੜਿਆਂ ਵੱਲੋਂ ਅੰਮ੍ਰਿਤ ਇਸ਼ਨਾਨ ਰੱਦ

ਘਟਨਾ ਸਥਾਨ ਤੋਂ ਸਾਹਮਣੇ ਆਈਆਂ ਕੁਝ ਵੀਡੀਓ ਮੁਤਾਬਕ ਕੁਝ ਔਰਤਾਂ ਅਤੇ ਬੱਚੇ ਜ਼ਖਮੀ ਹੋਏ ਹਨ। ਫਿਲਹਾਲ ਸਥਿਤੀ ਕਾਬੂ ਹੇਠ ਦੱਸੀ ਜਾ ਰਹੀ ਹੈ। ਮਹਾਕੁੰਭ ਨਗਰ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਭਗਦੜ ਤੋਂ ਬਾਅਦ ਪ੍ਰਸ਼ਾਸਨ ਦੀ ਬੇਨਤੀ ‘ਤੇ ਸਾਰੇ 13 ਅਖਾੜਿਆਂ ਨੇ ਅੱਜ ਮੌਨੀ ਅਮਾਵਸਿਆ ਦੇ ਅੰਮ੍ਰਿਤ ਇਸ਼ਨਾਨ ਨੂੰ ਰੱਦ ਕਰ ਦਿੱਤਾ ਹੈ। ਅਖਾੜਾ ਪ੍ਰੀਸ਼ਦ ਦੇ ਪ੍ਰਧਾਨ ਰਵਿੰਦਰ ਪੁਰੀ ਨੇ ਕਿਹਾ- ਸੰਗਮ ਨੋਜ਼ ‘ਤੇ ਜ਼ਿਆਦਾ ਭੀੜ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ।

 

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ; PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਰੰਗੇ ਹੱਥੀਂ ਕਾਬੂ

0
vigilance

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ; PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਜਮਾਲਪੁਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁਲਜ਼ਮਾਂ ਨੇ ਮੀਟਰ ਲਗਾਉਣ ਬਦਲੇ ਪਹਿਲਾਂ ਲਈ ਸੀ 20000 ਰੁਪਏ ਰਿਸ਼ਵਤ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਸ਼ੋਅਰੂਮ ਵਿੱਚ ਸੜੇ ਹੋਏ ਮੀਟਰ ਨੂੰ ਬਦਲ ਕੇ ਨਵਾਂ ਬਿਜਲੀ ਮੀਟਰ ਲਗਾਉਣ ਬਦਲੇ ਉਕਤ ਮੁਲਜ਼ਮ ਲਾਈਨਮੈਨ ਨੇ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਇਸ ਕੰਮ ਲਈ ਪਹਿਲਾਂ ਹੀ 20000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਰੰਗੇ ਹੱਥੀਂ ਕਾਬੂ

ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਉਪਰੰਤ, ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਉਸਦੇ ਸ਼ੋਅਰੂਮ ਵਿਖੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।