Home Blog Page 940

ਜਨਤਕ ਸੇਵਾਵਾਂ ’ਚ ਦੇਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਲਗਾਇਆ ਜਾਵੇਗਾ ਭਾਰੀ ਜੁਰਮਾਨਾ : ਵੀ.ਕੇ. ਜੰਜੂਆ

0

ਜਨਤਕ ਸੇਵਾਵਾਂ ’ਚ ਦੇਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਲਗਾਇਆ ਜਾਵੇਗਾ ਭਾਰੀ ਜੁਰਮਾਨਾ : ਵੀ.ਕੇ. ਜੰਜੂਆ

ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ ਸਨ।

ਸ੍ਰੀ ਜੰਜੂਆ ਨੇ ਐਕਟ ਅਧੀਨ ਅਪੀਲੀ ਅਥਾਰਟੀਆਂ ਵਜੋਂ ਵਧੀਕ ਡਿਪਟੀ ਕਮਿਸ਼ਨਰ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਪਾਇਆ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਕੋਲ ਅਪੀਲ ਦਾਇਰ ਕਰਨ ਦਾ ਪੂਰਾ ਅਧਿਕਾਰ ਹੈ, ਜੋ ਕਿਸੇ ਵੀ ਨਾਮਜ਼ਦ ਅਧਿਕਾਰੀ, ਜੋ ਸੇਵਾਵਾਂ ਵਿੱਚ ਦੇਰੀ ਕਰਦਾ ਜਾਂ ਇਨਕਾਰ ਕਰਦਾ ਪਾਇਆ ਜਾਂਦਾ, ਵਿਰੁੱਧ ਖੁਦ ਨੋਟਿਸ ਵੀ ਲੈ ਸਕਦੇ ਹਨ । ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਵਧੀਕ ਡਿਪਟੀ ਕਮਿਸ਼ਨਰ ਕੋਲ ਜਨਤਾ ਨੂੰ ਸੇਵਾਵਾਂ ਵਿੱਚ ਦੇਰੀ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ ‘ਤੇ 5000 ਰੁਪਏ ਤੱਕ ਦਾ ਜੁਰਮਾਨਾ ਲਗਾਉਣ ਦਾ ਅਧਿਕਾਰ ਵੀ ਹੈ।

ਪੁਲਿਸ ਨੇ 10 ਚੋਰੀ ਦੇ ਵਾਹਨਾਂ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ

ਇਸ ਮੀਟਿੰਗ ਦੌਰਾਨ ਇੱਕ ਪਾਵਰਪੁਆਇੰਟ ਪੇਸ਼ਕਾਰੀ ਸਾਂਝੀ ਕੀਤੀ ਗਈ, ਜਿਸ ਵਿੱਚ ਦੱਸਿਆ ਗਿਆ ਕਿ ਕਿਵੇਂ ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹਾ ਪੱਧਰ ‘ਤੇ ਸਰਕਾਰੀ ਸੇਵਾਵਾਂ ਦੀ ਸੁਚਾਰੂ ਪਹੁੰਚ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸ੍ਰੀ ਜੰਜੂਆ ਨੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੀਆਂ ਨੋਟੀਫਾਈਡ ਸੇਵਾਵਾਂ ਦੇ ਲੰਬਿਤ ਮਾਮਲਿਆਂ ਬਾਰੇ ਕਮਿਸ਼ਨ ਨੂੰ ਮਹੀਨਾਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਦਫ਼ਤਰ ਵੱਲੋਂ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਸਮਾਂ-ਸੀਮਾਵਾਂ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੇਰਵਾ ਦੇਣ ਵਾਲੀਆਂ ਮਹੀਨਾਵਾਰ ਰਿਪੋਰਟਾਂ ਦੇਣ ਲਈ ਵੀ ਕਿਹਾ ਗਿਆ।

ਸਾਰੀਆਂ ਨੋਟੀਫਾਈਡ ਸੇਵਾਵਾਂ ਦੀ ਸੂਚੀ ਉਪਲੱਬਧ

ਨਾਗਰਿਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕਰਨਾ ਯਕੀਨੀ ਬਣਾਉਣ ਲਈ ਸ੍ਰੀ ਜੰਜੂਆ ਨੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਸੇਵਾ ਕੇਂਦਰਾਂ ‘ਤੇ ਬੋਰਡ ਲਗਾਉਣ ਦੇ ਨਿਰਦੇਸ਼ ਵੀ ਦਿੱਤੇ, ਜਿਸ ਵਿੱਚ ਸਾਰੀਆਂ ਨੋਟੀਫਾਈਡ ਸੇਵਾਵਾਂ ਦੀ ਸੂਚੀ ਉਪਲੱਬਧ ਕਰਵਾਉਣ ਦੇ ਨਾਲ-ਨਾਲ ਹਰੇਕ ਸੇਵਾ ਲਈ ਨਾਮਜ਼ਦ ਮੁਲਾਜ਼ਮਾਂ ਅਤੇ ਅਪੀਲੀ ਅਧਿਕਾਰੀਆਂ ਦੇ ਵੇਰਵਿਆਂ ਦੀ ਜਾਣਕਾਰੀ ਦਿੱਤੀ ਗਈ ਹੋਵੇ।

ਇਸ ਵਿਆਪਕ ਪਹੁੰਚ ਦਾ ਉਦੇਸ਼ ਪੰਜਾਬ ਭਰ ਵਿੱਚ ਸੁਚਾਰੂ ਢੰਗ ਨਾਲ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਵਧਾਉਣਾ ਹੈ, ਜੋ ਕਿ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ।

ਸੇਵਾਮੁਕਤ ਅਧਿਕਾਰੀ ਦੇ ਘਰੋਂ 3.6 ਕਰੋੜ ਦੀ ਨਕਦੀ ਬਰਾਮਦ

0

ਸੇਵਾਮੁਕਤ ਅਧਿਕਾਰੀ ਦੇ ਘਰੋਂ 3.6 ਕਰੋੜ ਦੀ ਨਕਦੀ ਬਰਾਮਦ

ਫਰੀਦਾਬਾਦ ਦੀ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ) ਦੀ ਟੀਮ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪੰਚਾਇਤੀ ਰਾਜ ਵਿਭਾਗ ਦੇ ਇੱਕ ਸੇਵਾਮੁਕਤ ਲੇਖਾ ਅਧਿਕਾਰੀ ਸਮੇਤ 3 ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਚਕੂਲਾ ਵਿੱਚ ਇਸ ਛਾਪੇਮਾਰੀ ਦੌਰਾਨ ਟੀਮ ਨੇ 3 ਕਰੋੜ 60 ਲੱਖ ਰੁਪਏ ਦੀ ਨਕਦੀ ਅਤੇ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਵੀ ਬਰਾਮਦ ਕੀਤੇ ਹਨ।ਏਸੀਬੀ ਦੀ ਟੀਮ ਨੇ ਪਲਵਲ ਜ਼ਿਲ੍ਹੇ ਦੇ ਹਸਨਪੁਰ ਸਥਿਤ ਬਲਾਕ ਵਿਕਾਸ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ ਵਿੱਚ ਹੋਏ 50 ਕਰੋੜ ਰੁਪਏ ਤੋਂ ਵੱਧ ਦੇ ਘੁਟਾਲੇ ਦੇ ਸਬੰਧ ਵਿੱਚ ਇਹ ਕਾਰਵਾਈ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਟੀਮ ਨੇ ਸੋਮਵਾਰ ਰਾਤ ਨੂੰ ਇਹ ਕਾਰਵਾਈ ਕੀਤੀ। ਮਿਲੀ ਜਾਣਕਾਰੀ ਅਨੁਸਾਰ ਏ.ਸੀ.ਬੀ. ਵੱਲੋਂ ਪੰਚਾਇਤ ਵਿਭਾਗ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਕੁਝ ਅਧਿਕਾਰੀ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ। ਇਹ ਖੁਲਾਸਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫ਼ਤਰ ਡਾਇਰੈਕਟਰ ਦੀ ਆਡਿਟ ਰਿਪੋਰਟ ਵਿੱਚ ਹੋਇਆ ਹੈ। ਸੂਬੇ ਦੇ ਮੁੱਖ ਲੇਖਾਕਾਰ ਜਨਰਲ (ਪ੍ਰਿੰਸੀਪਲ ਅਕਾਊਂਟੈਂਟ ਜਨਰਲ) ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਬਿਨਾਂ ਉਚਿਤ ਅਧਿਕਾਰ ਅਤੇ ਮਨਜ਼ੂਰੀ ਦੇ, ਵਿਭਾਗ ਦੇ ਮੁੱਖ ਲੇਖਾ ਅਧਿਕਾਰੀ ਦੀ ਲਾਗਇਨ ਆਈਡੀ ਰਾਹੀਂ ਪਲਵਲ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਵਿੱਤੀ ਸਾਲ 2023-24 ਅਤੇ 2024-25 ਅਧਿਕਾਰੀ (ਡੀਡੀਪੀਓ) ਨੂੰ ਲੋੜੀਂਦੇ ਫੰਡ ਅਲਾਟ ਕੀਤੇ ਗਏ ਸਨ।

ਪੁਲਿਸ ਨੇ 10 ਚੋਰੀ ਦੇ ਵਾਹਨਾਂ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ

ਇਸ ਅਲਾਟ ਕੀਤੇ ਫੰਡ ਨੂੰ ਅਸਲੀ ਦਿਖਾਉਣ ਲਈ ਪਲਵਲ ਜ਼ਿਲੇ ਦੇ ਹਸਨਪੁਰ ਸਥਿਤ ਬੀਡੀਪੀਓ ਦਫਤਰ ਨੂੰ ਵਾਰ-ਵਾਰ ਇਕ ਪ੍ਰਾਈਵੇਟ ਫਰਮ ਮੈਸਰਜ਼ ਦੀਪਕ ਮੇਨਪਾਵਰ ਸਰਵਿਸ ਦੇ ਨਾਂ ‘ਤੇ ਫਰਜ਼ੀ ਬਿੱਲ ਤਿਆਰ ਕੀਤੇ ਗਏ। ਇਸ ਤਰ੍ਹਾਂ ਵਿਭਾਗ ਨਾਲ ਕਰੀਬ 50 ਕਰੋੜ ਰੁਪਏ ਦੀ ਧੋਖਾਧੜੀ ਹੋਈ ਹੈ।

ਮੁਲਜ਼ਮ ਦਾ ਲਿਆ ਰਿਮਾਂਡ

ਇਸ ਸ਼ਿਕਾਇਤ ’ਤੇ ਏਸੀਬੀ ਨੇ 24 ਜਨਵਰੀ ਨੂੰ ਐਫਆਈਆਰ ਦਰਜ ਕੀਤੀ ਸੀ। ਇਸ ਵਿੱਚ ਪਲਵਲ ਜ਼ਿਲ੍ਹੇ ਦੇ ਹਸਨਪੁਰ ਸਥਿਤ ਬੀਡੀਪੀਓ ਦਫ਼ਤਰ ਦੇ ਕਲਰਕ ਰਾਕੇਸ਼ ਕੁਮਾਰ ਦਾ ਨਾਂ ਸੀ। ਉਸ ਦੇ ਨਾਲ ਵਿਵਾਦਤ ਫਰਮ ਮੈਸਰਜ਼ ਦੀਪਕ ਮੇਨਪਾਵਰ ਸਰਵਿਸ, ਹਸਨਪੁਰ ਬੀਡੀਪੀਓ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ, ਪਲਵਲ ਦੇ ਡੀਡੀਪੀਓ ਦਫ਼ਤਰ, ਵਿਭਾਗ ਦੇ ਦਫ਼ਤਰ ਡਾਇਰੈਕਟਰ ਅਤੇ ਹੋਰ ਨਿੱਜੀ ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਸਮੇਤ ਆਈਟੀ ਐਕਟ 2000 ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਇਸ ਤੋਂ ਬਾਅਦ ਕਾਰਵਾਈ ਕਰਦੇ ਹੋਏ 25 ਜਨਵਰੀ ਨੂੰ ਏਸੀਬੀ ਦੀ ਟੀਮ ਨੇ ਰਾਕੇਸ਼ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ। ਟੀਮ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 31 ਜਨਵਰੀ ਤੱਕ ਰਿਮਾਂਡ ’ਤੇ ਲਿਆ ਹੈ।

ਪੁਲਿਸ ਨੇ 10 ਚੋਰੀ ਦੇ ਵਾਹਨਾਂ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ

0

ਪੁਲਿਸ ਨੇ 10 ਚੋਰੀ ਦੇ ਵਾਹਨਾਂ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਤੇ ਮਾੜੇ ਅੰਸਰਾਂ ਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆ ਦੇ ਖਿਲਾਫ ਵੱਡੀ ਕਾਮਯਾਬੀ ਹਾਸਿਲ ਹੋਈ। ਜਦੋਂ ਥਾਨਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਇੱਕ ਨੌਜਵਾਨ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੋਰੀ ਦੇ ਮੋਟਰਸਾਇਕਲ ਸਮੇਤ ਕਾਬੂ ਕੀਤਾ। ਜਦੋਂ ਉਸ ਕੋਲੋ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਓਸਦਾ ਇੱਕ ਹੋਰ ਸਾਥੀ ਹੈ ਜਿਸ ਨੂੰ ਇਹ ਚੋਰੀ ਦੀਆਂ ਮੋਟਰਸਾਈਕਲ ਵੇਚਦਾ ਸੀ। ਹੁਣ ਮੈਂ ਕਿਹਾ ਕਿ ਉਸ ਦਾ ਨਾਂ ਗੁਰਿੰਦਰ ਸਿੰਘ ਹੈ ਇਹਨਾਂ ਦੋਵਾਂ ਨੂੰ ਕਾਬੂ ਕਰ ਲਿਆ ਗਿਆ ਹੈ।

Paytm ਪੇਮੈਂਟ ਸਰਵਿਸ ਦੇ ਸੀਈਓ ਨਕੁਲ ਜੈਨ ਨੇ ਦਿੱਤਾ ਅਸਤੀਫਾ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਏਸੀਪੀ ਨੌਰਥ ਅਰਵਿੰਦ ਮੀਨਾ ਨੇ ਦੱਸਿਆ ਕਿ ਸਾਡੀ ਪੁਲਿਸ ਟੀਮ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। 10 ਚੋਰੀ ਦੇ ਵੀਹਕਲਾਂ ਦੇ ਨਾਲ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ 07 ਮੋਟਰਸਾਇਕਲ 03 ਐਕਟਿਵਾ ਹਨ ਜੌ ਇਨ੍ਹਾਂ ਕੋਲੋਂ ਬ੍ਰਾਮਦ ਹੋਈਆਂ ਹਨ। ਉਣਾ ਕਿਹਾ ਇਨ੍ਹਾਂ ਦੋਵਾਂ ਦੇ ਖਿਲਾਫ਼ ਪਹਿਲਾ ਵੀ ਵੱਖ ਵੱਖ ਥਾਣਿਆਂ ਦੇ ਵਿੱਚ ਮਾਮਲੇ ਦਰਜ ਹਨ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕਰ ਹੋਰ ਵੀ ਰਿਕਵਰੀ ਕੀਤੀ ਜਾਵੇਗੀ।

ਫਗਵਾੜਾ ਚ ਕਾਂਗਰਸ ਨੂੰ ਵੱਡਾ ਝਟਕਾ, 3 ਕੌਂਸਲਰ ਆਪ ਚ ਸ਼ਾਮਿਲ

0

ਫਗਵਾੜਾ ਚ ਕਾਂਗਰਸ ਨੂੰ ਵੱਡਾ ਝਟਕਾ, 3 ਕੌਂਸਲਰ ਆਪ ਚ ਸ਼ਾਮਿਲ

ਫਗਵਾੜਾ ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਸਪੁੱਤਰ ਤੇ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਹਰਜੀ ਮਾਨ ਦੇ ਯਤਨਾ ਸਦਕਾ 3 ਕਾਂਗਰਸ ਦੇ ਕੌਂਸਲਰ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਗਏ । ਦੱਸਣ ਯੋਗ ਹੈ ਕਿ ਫਗਵਾੜਾ ਨਗਰ ਨਿਗਮ ਦੇ ਮੇਅਰ ਦੀ ਚੋਣ ਤਕਨੀਕੀ ਕਾਰਨਾਂ ਕਰਕੇ ਰਿਟਰਨਿੰਗ ਅਫਸਰ ਵੱਲੋਂ ਅੱਗੇ ਪਾ ਦਿੱਤੀ ਗਈ ਸੀ।

ਤੇਜ਼ ਰਫ਼ਤਾਰ ਕਾਰ ਦਾ ਕਹਿਰ, ਨੌਜਵਾਨ ਦੀ ਮੌ.ਤ

ਆਪ ਦੇ ਸੂਬਾ ਬੁਲਾਰੇ ਹਰਜੀ ਮਾਨ ਵੱਲੋਂ ਜੇਤੂ ਕਾਂਗਰਸੀ ਕੌਂਸਲਰਾਂ ਪਾਸ ਆਮ ਆਦਮੀ ਪਾਰਟੀ ਦੀਆਂ ਵਿਕਾਸ ਪ੍ਰਤੀ ਨੀਤੀਆਂ ਬਾਰੇ ਦੱਸਿਆ ਤਾਂ ਜੇਤੂ ਕਾਂਗਰਸੀ ਕੌਂਸਲਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਦੇਖਦਿਆਂ ਹਰਜੀ ਮਾਨ ਰਾਹੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।

ਦੇਵੋਲੀਨਾ ਭੱਟਾਚਾਰਜੀ ਨੇ ਰੱਖਿਆ ਬੇਟੇ ਦਾ ਇਹ ਅਨੋਖਾ ਨਾਮ, ਦਿਖਾਈ ਆਪਣੇ ਲਾਡਲੇ ਦੀ ਪਹਿਲੀ ਝਲਕ

0

ਦੇਵੋਲੀਨਾ ਭੱਟਾਚਾਰਜੀ ਨੇ ਰੱਖਿਆ ਬੇਟੇ ਦਾ ਇਹ ਅਨੋਖਾ ਨਾਮ, ਦਿਖਾਈ ਆਪਣੇ ਲਾਡਲੇ ਦੀ ਪਹਿਲੀ ਝਲਕ

ਨਵੀ ਦਿੱਲੀ : ਟੀਵੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਪਿਛਲੇ ਸਾਲ 18 ਦਸੰਬਰ ਨੂੰ ਆਪਣੇ ਬੱਚੇ ਨੂੰ ਜਨਮ ਦਿੱਤਾ ਸੀ। ਦੇਵੋਲੀਨਾ ਅਤੇ ਸ਼ਾਹਨਵਾਜ਼ ਸ਼ੇਖ ਆਪਣੇ ਬੇਟੇ ਨਾਲ ਆਪਣੀ ਜ਼ਿੰਦਗੀ ਵਿਚ ਬਹੁਤ ਖੁਸ਼ ਹਨ। ਇਸ ਜੋੜੇ ਨੇ ਅਜੇ ਤੱਕ ਆਪਣੇ ਬੇਟੇ ਦਾ ਚਿਹਰਾ ਪ੍ਰਸ਼ੰਸਕਾਂ ਨੂੰ ਨਹੀਂ ਦਿਖਾਇਆ ਹੈ। ਇਸ ਵਜ੍ਹਾ ਨਾਲ ਪ੍ਰਸ਼ੰਸਕ ਹੁਣ ਬੱਚੇ ਦੀ ਇਕ ਝਲਕ ਪਾਉਣ ਲਈ ਬੇਤਾਬ ਹਨ। ਪ੍ਰਸ਼ੰਸਕਾਂ ਲਈ ਦੇਵੋਲੀਨਾ ਨੇ ਬੱਚੇ ਦੇ ਨਾਮ ਦਾ ਖੁਲਾਸਾ ਕੀਤਾ ਹੈ।

ਅਦਾਕਾਰਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਆਪਣੇ ਪਤੀ ਅਤੇ ਬੇਟੇ ਨਾਲ ਨਜ਼ਰ ਆ ਰਹੀ ਹੈ। ਪਹਿਲੀ ਤਸਵੀਰ ‘ਚ ਉਸ ਦਾ ਪਰਿਵਾਰ ਨਜ਼ਰ ਆ ਰਿਹਾ ਹੈ। ਅਭਿਨੇਤਰੀ ਨੇ ਆਪਣੇ ਬੇਟੇ ਨੂੰ ਗੋਦ ‘ਚ ਲਿਆ ਹੈ ਅਤੇ ਸ਼ਾਹਨਵਾਜ਼ ਕੋਲ ਹੀ ਬੈਠੇ ਹਨ। ਦੂਜੀ ਤਸਵੀਰ ‘ਚ ਉਹ ਸਿਰਫ ਆਪਣੇ ਬੇਟੇ ਨਾਲ ਨਜ਼ਰ ਆ ਰਹੀ ਹੈ।

ਬੱਚੇ ਦੇ ਨਾਮ ਦਾ ਕੀਤਾ ਖੁਲਾਸਾ

ਇਨ੍ਹਾਂ ਤਸਵੀਰਾਂ ਦੇ ਨਾਲ ਦੇਵੋਲੀਨਾ ਭੱਟਾਚਾਰਜੀ ਨੇ ਲਿਖਿਆ, ‘ਜਦੋਂ ਅਸੀਂ ਆਪਣੇ ਪਰਿਵਾਰ ਦੇ ਸਭ ਤੋਂ ਨਵੇਂ ਮੈਂਬਰ ਦਾ ਸਵਾਗਤ ਕਰਦੇ ਹਾਂ, ਤਾਂ ਸਾਡਾ ਦਿਲ ਫੁੱਲ ਜਾਂਦਾ ਹੈ। ਮਿਲੋ ਜੋਏ (Joy) ਨੂੰ, ਸਾਡੇ ਖੁਸ਼ੀਆਂ ਦੇ ਭੰਡਾਰ!’ ਇਸ ਕੈਪਸ਼ਨ ਤੋਂ ਸਾਫ ਹੈ ਕਿ ਦੇਵੋਲੀਨਾ ਨੇ ਆਪਣੇ ਬੇਟੇ ਦਾ ਨਾਂ ਜੋਏ ਰੱਖਿਆ ਹੈ, ਜਿਸਦਾ ਮਤਲਬ ਹੈ ਖੁਸ਼ੀ…”

Paytm ਪੇਮੈਂਟ ਸਰਵਿਸ ਦੇ ਸੀਈਓ ਨਕੁਲ ਜੈਨ ਨੇ ਦਿੱਤਾ ਅਸਤੀਫਾ

 

ਤੇਜ਼ ਰਫ਼ਤਾਰ ਕਾਰ ਦਾ ਕਹਿਰ, ਨੌਜਵਾਨ ਦੀ ਮੌ.ਤ

0

ਤੇਜ਼ ਰਫ਼ਤਾਰ ਕਾਰ ਦਾ ਕਹਿਰ, ਨੌਜਵਾਨ ਦੀ ਮੌ.ਤ

ਹਰਿਆਣਾ ਦੇ ਪੰਚਕੂਲਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਰਾਤ ਨੂੰ ਕਰੀਬ 8:30 ਵਜੇ ਸੈਕਟਰ 11-12 ਡਿਵਾਈਡਿੰਗ ਰੋਡ ‘ਤੇ ਵਾਪਰੀ, ਜਿੱਥੇ ਇੱਕ ਸ਼ਰਾਬੀ ਕਾਰ ਚਾਲਕ ਨੇ ਇੱਕ ਹੋਮ ਗਾਰਡ ਜਵਾਨ ਨੂੰ ਟੱਕਰ ਮਾਰ ਦਿੱਤੀ।

ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਨੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਰਾਰ ਡਰਾਈਵਰ ਨੂੰ ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।

ਹਾਈਕੋਰਟ ਨੇ ਰਜਿੰਦਰਾ ਹਸਪਤਾਲ ‘ਚ ਲਾਈਟ ਬੰਦ ਮਾਮਲੇ ‘ਚ ਸਰਕਾਰ ਤੋਂ ਮੰਗਿਆ ਜਵਾਬ || Punjab News

ਗੰਭੀਰ ਰੂਪ ਵਿੱਚ ਜ਼ਖਮੀ ਹੋਮ ਗਾਰਡ ਜਵਾਨ ਨੂੰ ਤੁਰਤ ਸੈਕਟਰ 6 ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ 30 ਸਾਲਾ ਆਕਾਸ਼ ਰਾਣਾ ਵਜੋਂ ਹੋਈ ਹੈ, ਜੋ ਟੋਂਕ ਦੇ ਖਰੜ ਪਿੰਡ ਦਾ ਰਹਿਣ ਵਾਲਾ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਾਦਸੇ ਵਿੱਚ ਸ਼ਾਮਲ ਕਾਰ ਦਾ ਡਰਾਈਵਰ 28 ਸਾਲਾ ਕੁਨਾਲ ਬੱਤਰਾ ਸੀ, ਜੋ ਕਿ ਸੈਕਟਰ 11, ਪੰਚਕੂਲਾ ਦਾ ਰਹਿਣ ਵਾਲਾ ਸੀ।

ਦੋਸ਼ੀ ਗ੍ਰਿਫ਼ਤਾਰ

ਹਾਦਸੇ ਸਮੇਂ ਉਹ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਘਟਨਾ ਤੋਂ ਬਾਅਦ ਮੌਕੇ ਤੋਂ ਭੱਜ ਗਿਆ। ਤੁਰੰਤ ਕਾਰਵਾਈ ਕਰਦੇ ਹੋਏ, ਪੁਲਿਸ ਨੇ ਸੋਮਵਾਰ ਨੂੰ ਸੈਕਟਰ 11 ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਡਰਾਈਵਰ ਤੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

Paytm ਪੇਮੈਂਟ ਸਰਵਿਸ ਦੇ ਸੀਈਓ ਨਕੁਲ ਜੈਨ ਨੇ ਦਿੱਤਾ ਅਸਤੀਫਾ

0

Paytm ਪੇਮੈਂਟ ਸਰਵਿਸ ਦੇ ਸੀਈਓ ਨਕੁਲ ਜੈਨ ਨੇ ਦਿੱਤਾ ਅਸਤੀਫਾ

ਨਵੀ ਦਿੱਲੀ : ਪੇਟੀਐਮ ਪੇਮੈਂਟ ਸਰਵਿਸਿਜ਼ ਲਿਮਟਿਡ ਦੇ ਸੀਈਓ ਨਕੁਲ ਜੈਨ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਕਾਰੋਬਾਰੀ ਸਫ਼ਰ ਸ਼ੁਰੂ ਕਰਨ ਲਈ ਅਹੁਦਾ ਛੱਡਿਆ ਹੈ। ਸਟਾਕ ਐਕਸਚੇਂਜ ਦੀ ਫਾਈਲਿੰਗ ‘ਚ ਕੰਪਨੀ ਨੇ ਇਹ ਜਾਣਕਾਰੀ ਦਿੱਤੀ। ਕੰਪਨੀ ਨੇ ਕਿਹਾ, “ਅਸੀਂ ਉਸਦੇ ਲਈ ਇੱਕ ਢੁਕਵਾਂ ਬਦਲ ਲੱਭ ਰਹੇ ਹਾਂ, ਅਤੇ ਜਲਦੀ ਹੀ ਨਵੇਂ ਨਾਮ ਦਾ ਐਲਾਨ ਕਰਾਂਗੇ।”

ਵਪਾਰਕ ਉਦੇਸ਼ਾਂ ਨੂੰ ਪੂਰਾ ਕਰਨ ‘ਤੇ ਧਿਆਨ ਕੇਂਦਰਤ ਕਰਨਾ ਜਾਰੀ

ਕੰਪਨੀ ਦੇ ਸੀਈਓ ਦਾ ਅਸਤੀਫਾ ਅਜਿਹੇ ਸਮੇਂ ਆਇਆ ਹੈ ਜਦੋਂ ਫਿਨਟੇਕ ਆਪਣੇ ਪੇਮੈਂਟ ਐਗਰੀਗੇਟਰ ਲਾਇਸੈਂਸ ਲਈ ਕੇਂਦਰੀ ਬੈਂਕ ਦੀ ਮਨਜ਼ੂਰੀ ਦੀ ਉਡੀਕ ਕਰ ਰਹੀ ਹੈ। ਨਵੰਬਰ 2022 ਵਿੱਚ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ FDI ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਪੇਟੀਐਮ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ। ਪੇਟੀਐਮ ਪੇਮੈਂਟ ਸਰਵਿਸਿਜ਼ ਦੀ ਤਰਫੋਂ, ਇਹ ਕਿਹਾ ਗਿਆ ਸੀ ਕਿ ਕੰਪਨੀ ਆਪਣੇ ਵਿਕਾਸ ਨੂੰ ਅੱਗੇ ਵਧਾਉਣ ਅਤੇ ਆਪਣੇ ਵਪਾਰਕ ਉਦੇਸ਼ਾਂ ਨੂੰ ਪੂਰਾ ਕਰਨ ‘ਤੇ ਧਿਆਨ ਕੇਂਦਰਤ ਕਰਨਾ ਜਾਰੀ ਰੱਖੇਗੀ।

ਬਾਗਪਤ ‘ਚ ਵੱਡਾ ਹਾਦਸਾ; 65 ਫੁੱਟ ਉੱਚਾ ਮੰਚ ਟੁੱਟਿਆ, 7 ਦੀ ਮੌ/ਤ, ਵੱਡੀ ਗਿਣਤੀ ‘ਚ ਔਰਤਾਂ, ਮਰਦ ਅਤੇ ਬੱਚੇ ਜ਼ਖਮੀ

 

ਹਾਈਕੋਰਟ ਨੇ ਰਜਿੰਦਰਾ ਹਸਪਤਾਲ ‘ਚ ਲਾਈਟ ਬੰਦ ਮਾਮਲੇ ‘ਚ ਸਰਕਾਰ ਤੋਂ ਮੰਗਿਆ ਜਵਾਬ || Punjab News

0

ਹਾਈਕੋਰਟ ਨੇ ਰਜਿੰਦਰਾ ਹਸਪਤਾਲ ‘ਚ ਲਾਈਟ ਬੰਦ ਮਾਮਲੇ ‘ਚ ਸਰਕਾਰ ਤੋਂ ਮੰਗਿਆ ਜਵਾਬ

ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਬੰਦ ਹੋਈ ਲਾਈਟ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ। ਦਰਅਸਲ ਵਿੱਚ ਐਡਵੋਕੇਟ ਸੁਨੀਤਾ ਨੇ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਰਜਿੰਦਰਾ ਹਸਪਤਾਲ ਵਿੱਚ ਲਾਈਟ ਦਾ ਕੀ ਪ੍ਰਬੰਧ ਹੈ। ਕੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਨੂੰ ਕੋਈ ਪਾਵਰ ਬੈਕਅੱਪ ਦਿੱਤਾ ਹੋਇਆ ਹੈ, ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਪਾਵਰ ਬੈਂਕ ਮਿਲਿਆ ਸੀ ਜਾਂ ਨਹੀਂ। ਇਸ ਸਬੰਧੀ ਪੂਰੀ ਰਿਪੋਰਟ ਅਗਲੇ ਹਫ਼ਤੇ ਦੇਣ ਦੇ ਆਦੇਸ਼ ਦਿੱਤੇ ਗਏ ਹਨ।

ਮੇਅਰ ਬਣਨ ਤੋਂ ਬਾਅਦ ਜਗਜੀਤ ਸਿੰਘ ਮੋਤੀ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

0

ਮੇਅਰ ਬਣਨ ਤੋਂ ਬਾਅਦ ਜਗਜੀਤ ਸਿੰਘ ਮੋਤੀ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਪੰਜਾਬ ਦੇ ਵਿੱਚ ਚਾਰ ਜਗ੍ਹਾ ਤੇ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਤੋਂ ਬਾਅਦ ਹੁਣ ਅੰਮ੍ਰਿਤਸਰ ਨੂੰ ਮੇਅਰ ਮਿਲ ਚੁੱਕਾ ਹੈ ਤੇ ਜਗਜੀਤ ਸਿੰਘ ਮੋਤੀ ਭਾਟੀਆ ਦਾ ਨਾਮ ਮੇਅਰ ਦੇ ਰੂਪ ਦੇ ਵਿੱਚ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਮੇਅਰ ਬਣਨ ਤੋਂ ਬਾਅਦ ਮੋਤੀ ਭਾਟੀਆ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਭਾਟੀਆ ਨੇ ਬੋਲਦੇ ਹੋਏ ਕਿਹਾ ਕਿ ਉਹ ਅੰਮ੍ਰਿਤਸਰ ਦੀ ਬੇਹਤਰ ਤਰੱਕੀ ਲਈ ਦਿਨ ਰਾਤ ਇੱਕ ਕਰਨਗੇ ਅਤੇ ਅੰਮ੍ਰਿਤਸਰ ਨੂੰ ਇੱਕ ਵਾਰ ਫਿਰ ਤੋਂ ਅੱਵਲ ਨੰਬਰ ਤੇ ਲਿਆਉਣ ਦੀ ਕੋਸ਼ਿਸ਼ ਕਰਨਗੇ ਉੱਥੇ ਉਹਨਾਂ ਨੇ ਕਿਹਾ ਕਿ ਉਹ ਆਪਣੇ ਹਾਈ ਕਮਾਂਡ ਦਾ ਧੰਨਵਾਦ ਵੀ ਕਰਨਾ ਚਾਹੁੰਦੇ ਹਾਂ ਜਿਨਾਂ ਨੇ ਉਹਨਾਂ ਤੇ ਭਰੋਸਾ ਜਤਾਇਆ ਅਤੇ ਮੇਹਰ ਬਣਾ ਕੇ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਨੂੰ ਇੱਕ ਮੇਅਰ ਦਿੱਤਾ ਗਿਆ ਹੈ।

ਇੱਥੇ ਦੱਸਣ ਯੋਗ ਹੈ ਕਿ ਕਾਂਗਰਸ ਦੇ ਕੋਲ 41 ਦੇ ਕਰੀਬ ਕੌਂਸਲਰ ਸਨ ਅਤੇ ਭਾਰਤੀ ਜਨਤਾ ਪਾਰਟੀ ਕੋਲ ਸੱਤ ਅਤੇ ਅਕਾਲੀ ਦਲ ਕੋਲ ਚਾਰ ਕੌਂਸਲਰ ਸਨ ਲੇਕਿਨ ਉਸ ਤੋਂ ਬਾਅਦ ਅੱਜ ਜਦੋਂ ਚੋਣ ਹੋਣ ਲੱਗੀ ਤਾਂ ਉਸ ਤੋਂ ਬਾਅਦ ਅੰਮ੍ਰਿਤਸਰ ਦੇ ਵਿੱਚ ਕਾਂਗਰਸ ਨੂੰ ਛੱਡ ਆਪ ਚ ਸ਼ਾਮਿਲ ਹੋਏ ਮੋਤੀ ਭਾਟੀਆ ਨੂੰ ਅੰਮ੍ਰਿਤਸਰ ਦਾ ਮੇਅਰ ਬਣਾਇਆ ਗਿਆ ਅਤੇ ਹੁਣ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ। ਹੁਣ ਵੇਖਣਾ ਹੋਵੇਗਾ ਕਿ ਲੰਮੇ ਚਿਰ ਤੋਂ ਬਾਅਦ ਕੀ ਅੰਮ੍ਰਿਤਸਰ ਸ਼ਹਿਰ ਦੀ ਜੋ ਵਿਗੜੀ ਹੋਈ ਨੁਹਾਰ ਹੈ ਉਸ ਨੂੰ ਮੋਤੀ ਭਾਟੀਆ ਸਹੀ ਕਰ ਪਾਉਂਦੇ ਹਨ ਜਾਂ ਨਹੀਂ ਇਹ ਤਾ ਸਮਾਂ ਅੱਜ ਦੱਸੇਗਾ ਲੇਕਿਨ ਅੰਮ੍ਰਿਤਸਰ ਨੂੰ ਨਵਾਂ ਮੇਅਰ ਮਿਲ ਚੁੱਕਾ ਹੈ।

 

ਬਾਗਪਤ ‘ਚ ਵੱਡਾ ਹਾਦਸਾ; 65 ਫੁੱਟ ਉੱਚਾ ਮੰਚ ਟੁੱਟਿਆ, 7 ਦੀ ਮੌ/ਤ, ਵੱਡੀ ਗਿਣਤੀ ‘ਚ ਔਰਤਾਂ, ਮਰਦ ਅਤੇ ਬੱਚੇ ਜ਼ਖਮੀ

0

ਬਾਗਪਤ ‘ਚ ਵੱਡਾ ਹਾਦਸਾ; 65 ਫੁੱਟ ਉੱਚਾ ਮੰਚ ਟੁੱਟਿਆ, 7 ਦੀ ਮੌ/ਤ, ਵੱਡੀ ਗਿਣਤੀ ‘ਚ ਔਰਤਾਂ, ਮਰਦ ਅਤੇ ਬੱਚੇ ਜ਼ਖਮੀ

ਉੱਤਰ ਪ੍ਰਦੇਸ਼ ਦੇ ਬਾਗਪਤ ‘ਚ ਮੰਗਲਵਾਰ ਨੂੰ ਜੈਨ ਭਾਈਚਾਰੇ ਦੇ ਨਿਰਵਾਣ ਮਹੋਤਸਵ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਇੱਥੇ 65 ਫੁੱਟ ਉੱਚੇ ਮੰਚ ਦੀਆਂ ਪੌੜੀਆਂ ਟੁੱਟ ਗਈਆਂ। ਇਸ ਕਾਰਨ ਬਹੁਤ ਸਾਰੇ ਸ਼ਰਧਾਲੂ ਇੱਕ ਦੂਜੇ ‘ਤੇ ਡਿੱਗੇ। ਇਸ ਹਾਦਸੇ ਵਿੱਚ 7 ​​ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। 80 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਗੰਭੀਰ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੇ ਇੰਸਪੈਕਟਰ ਵੀ ਪੁਲਸ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਏ। ਐੱਸਪੀ ਅਤੇ ਐਡੀਸ਼ਨਲ ਐੱਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ‘ਤੇ ਪੁੱਜੇ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਸੀਐਮ ਯੋਗੀ ਨੇ ਹਾਦਸੇ ਦਾ ਲਿਆ ਨੋਟਿਸ

ਇਹ ਹਾਦਸਾ ਬਾਗਪਤ ਸ਼ਹਿਰ ਤੋਂ 20 ਕਿਲੋਮੀਟਰ ਦੂਰ ਬਰੌਤ ਤਹਿਸੀਲ ‘ਚ ਸਵੇਰੇ 7 ਤੋਂ 8 ਵਜੇ ਦਰਮਿਆਨ ਹੋਇਆ। ਇੱਥੇ ਸ਼੍ਰੀ ਦਿਗੰਬਰ ਜੈਨ ਡਿਗਰੀ ਕਾਲਜ ਦੀ ਗਰਾਊਂਡ ਵਿੱਚ ਨਿਰਵਾਣ ਮਹੋਤਸਵ ਤਹਿਤ ਧਾਰਮਿਕ ਪ੍ਰੋਗਰਾਮ ਅਯੋਜਿਤ ਕੀਤਾ ਗਿਆ ਸੀ। ਜਿਥੇ ਕਿ ਲੱਕੜ ਦਾ 65 ਫੁੱਟ ਉੱਚਾ ਮੰਚ ਬਣਾਇਆ ਗਿਆ ਸੀ। ਇਸ ਦੀਆਂ ਪੌੜੀਆਂ ਟੁੱਟ ਗਈਆਂ। ਜਿਸ ਕਾਰਨ ਭਗਦੜ ਮੱਚ ਗਈ ਅਤੇ ਵੱਡੀ ਗਿਣਤੀ ‘ਚ ਔਰਤਾਂ, ਮਰਦ ਅਤੇ ਬੱਚੇ ਜ਼ਖਮੀ ਹੋਏ ਹਨ। ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 7 ਹੋ ਗਈ ਹੈ। ਕਈ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਜਿਹੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਸੀਐਮ ਯੋਗੀ ਨੇ ਹਾਦਸੇ ਦਾ ਨੋਟਿਸ ਲਿਆ ਹੈ। ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਲਈ ਕਿਹਾ ਗਿਆ ਹੈ।

ਕਾਂਗਰਸੀ ਲੀਡਰ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਦੀ ਕਿਸਾਨੀ ਬਾਰੇ ਕੀਤੀ ਅਹਿਮ ਪ੍ਰੈੱਸ ਕਾਨਫ਼ਰੰਸ