Home Blog Page 941

ਮੇਅਰ ਬਣਨ ਤੋਂ ਬਾਅਦ ਜਗਜੀਤ ਸਿੰਘ ਮੋਤੀ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

0

ਮੇਅਰ ਬਣਨ ਤੋਂ ਬਾਅਦ ਜਗਜੀਤ ਸਿੰਘ ਮੋਤੀ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਪੰਜਾਬ ਦੇ ਵਿੱਚ ਚਾਰ ਜਗ੍ਹਾ ਤੇ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਤੋਂ ਬਾਅਦ ਹੁਣ ਅੰਮ੍ਰਿਤਸਰ ਨੂੰ ਮੇਅਰ ਮਿਲ ਚੁੱਕਾ ਹੈ ਤੇ ਜਗਜੀਤ ਸਿੰਘ ਮੋਤੀ ਭਾਟੀਆ ਦਾ ਨਾਮ ਮੇਅਰ ਦੇ ਰੂਪ ਦੇ ਵਿੱਚ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਮੇਅਰ ਬਣਨ ਤੋਂ ਬਾਅਦ ਮੋਤੀ ਭਾਟੀਆ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਭਾਟੀਆ ਨੇ ਬੋਲਦੇ ਹੋਏ ਕਿਹਾ ਕਿ ਉਹ ਅੰਮ੍ਰਿਤਸਰ ਦੀ ਬੇਹਤਰ ਤਰੱਕੀ ਲਈ ਦਿਨ ਰਾਤ ਇੱਕ ਕਰਨਗੇ ਅਤੇ ਅੰਮ੍ਰਿਤਸਰ ਨੂੰ ਇੱਕ ਵਾਰ ਫਿਰ ਤੋਂ ਅੱਵਲ ਨੰਬਰ ਤੇ ਲਿਆਉਣ ਦੀ ਕੋਸ਼ਿਸ਼ ਕਰਨਗੇ ਉੱਥੇ ਉਹਨਾਂ ਨੇ ਕਿਹਾ ਕਿ ਉਹ ਆਪਣੇ ਹਾਈ ਕਮਾਂਡ ਦਾ ਧੰਨਵਾਦ ਵੀ ਕਰਨਾ ਚਾਹੁੰਦੇ ਹਾਂ ਜਿਨਾਂ ਨੇ ਉਹਨਾਂ ਤੇ ਭਰੋਸਾ ਜਤਾਇਆ ਅਤੇ ਮੇਹਰ ਬਣਾ ਕੇ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਨੂੰ ਇੱਕ ਮੇਅਰ ਦਿੱਤਾ ਗਿਆ ਹੈ।

ਇੱਥੇ ਦੱਸਣ ਯੋਗ ਹੈ ਕਿ ਕਾਂਗਰਸ ਦੇ ਕੋਲ 41 ਦੇ ਕਰੀਬ ਕੌਂਸਲਰ ਸਨ ਅਤੇ ਭਾਰਤੀ ਜਨਤਾ ਪਾਰਟੀ ਕੋਲ ਸੱਤ ਅਤੇ ਅਕਾਲੀ ਦਲ ਕੋਲ ਚਾਰ ਕੌਂਸਲਰ ਸਨ ਲੇਕਿਨ ਉਸ ਤੋਂ ਬਾਅਦ ਅੱਜ ਜਦੋਂ ਚੋਣ ਹੋਣ ਲੱਗੀ ਤਾਂ ਉਸ ਤੋਂ ਬਾਅਦ ਅੰਮ੍ਰਿਤਸਰ ਦੇ ਵਿੱਚ ਕਾਂਗਰਸ ਨੂੰ ਛੱਡ ਆਪ ਚ ਸ਼ਾਮਿਲ ਹੋਏ ਮੋਤੀ ਭਾਟੀਆ ਨੂੰ ਅੰਮ੍ਰਿਤਸਰ ਦਾ ਮੇਅਰ ਬਣਾਇਆ ਗਿਆ ਅਤੇ ਹੁਣ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ। ਹੁਣ ਵੇਖਣਾ ਹੋਵੇਗਾ ਕਿ ਲੰਮੇ ਚਿਰ ਤੋਂ ਬਾਅਦ ਕੀ ਅੰਮ੍ਰਿਤਸਰ ਸ਼ਹਿਰ ਦੀ ਜੋ ਵਿਗੜੀ ਹੋਈ ਨੁਹਾਰ ਹੈ ਉਸ ਨੂੰ ਮੋਤੀ ਭਾਟੀਆ ਸਹੀ ਕਰ ਪਾਉਂਦੇ ਹਨ ਜਾਂ ਨਹੀਂ ਇਹ ਤਾ ਸਮਾਂ ਅੱਜ ਦੱਸੇਗਾ ਲੇਕਿਨ ਅੰਮ੍ਰਿਤਸਰ ਨੂੰ ਨਵਾਂ ਮੇਅਰ ਮਿਲ ਚੁੱਕਾ ਹੈ।

 

ਬਾਗਪਤ ‘ਚ ਵੱਡਾ ਹਾਦਸਾ; 65 ਫੁੱਟ ਉੱਚਾ ਮੰਚ ਟੁੱਟਿਆ, 7 ਦੀ ਮੌ/ਤ, ਵੱਡੀ ਗਿਣਤੀ ‘ਚ ਔਰਤਾਂ, ਮਰਦ ਅਤੇ ਬੱਚੇ ਜ਼ਖਮੀ

0

ਬਾਗਪਤ ‘ਚ ਵੱਡਾ ਹਾਦਸਾ; 65 ਫੁੱਟ ਉੱਚਾ ਮੰਚ ਟੁੱਟਿਆ, 7 ਦੀ ਮੌ/ਤ, ਵੱਡੀ ਗਿਣਤੀ ‘ਚ ਔਰਤਾਂ, ਮਰਦ ਅਤੇ ਬੱਚੇ ਜ਼ਖਮੀ

ਉੱਤਰ ਪ੍ਰਦੇਸ਼ ਦੇ ਬਾਗਪਤ ‘ਚ ਮੰਗਲਵਾਰ ਨੂੰ ਜੈਨ ਭਾਈਚਾਰੇ ਦੇ ਨਿਰਵਾਣ ਮਹੋਤਸਵ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਇੱਥੇ 65 ਫੁੱਟ ਉੱਚੇ ਮੰਚ ਦੀਆਂ ਪੌੜੀਆਂ ਟੁੱਟ ਗਈਆਂ। ਇਸ ਕਾਰਨ ਬਹੁਤ ਸਾਰੇ ਸ਼ਰਧਾਲੂ ਇੱਕ ਦੂਜੇ ‘ਤੇ ਡਿੱਗੇ। ਇਸ ਹਾਦਸੇ ਵਿੱਚ 7 ​​ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। 80 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਗੰਭੀਰ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੇ ਇੰਸਪੈਕਟਰ ਵੀ ਪੁਲਸ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਏ। ਐੱਸਪੀ ਅਤੇ ਐਡੀਸ਼ਨਲ ਐੱਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ‘ਤੇ ਪੁੱਜੇ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਸੀਐਮ ਯੋਗੀ ਨੇ ਹਾਦਸੇ ਦਾ ਲਿਆ ਨੋਟਿਸ

ਇਹ ਹਾਦਸਾ ਬਾਗਪਤ ਸ਼ਹਿਰ ਤੋਂ 20 ਕਿਲੋਮੀਟਰ ਦੂਰ ਬਰੌਤ ਤਹਿਸੀਲ ‘ਚ ਸਵੇਰੇ 7 ਤੋਂ 8 ਵਜੇ ਦਰਮਿਆਨ ਹੋਇਆ। ਇੱਥੇ ਸ਼੍ਰੀ ਦਿਗੰਬਰ ਜੈਨ ਡਿਗਰੀ ਕਾਲਜ ਦੀ ਗਰਾਊਂਡ ਵਿੱਚ ਨਿਰਵਾਣ ਮਹੋਤਸਵ ਤਹਿਤ ਧਾਰਮਿਕ ਪ੍ਰੋਗਰਾਮ ਅਯੋਜਿਤ ਕੀਤਾ ਗਿਆ ਸੀ। ਜਿਥੇ ਕਿ ਲੱਕੜ ਦਾ 65 ਫੁੱਟ ਉੱਚਾ ਮੰਚ ਬਣਾਇਆ ਗਿਆ ਸੀ। ਇਸ ਦੀਆਂ ਪੌੜੀਆਂ ਟੁੱਟ ਗਈਆਂ। ਜਿਸ ਕਾਰਨ ਭਗਦੜ ਮੱਚ ਗਈ ਅਤੇ ਵੱਡੀ ਗਿਣਤੀ ‘ਚ ਔਰਤਾਂ, ਮਰਦ ਅਤੇ ਬੱਚੇ ਜ਼ਖਮੀ ਹੋਏ ਹਨ। ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 7 ਹੋ ਗਈ ਹੈ। ਕਈ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਜਿਹੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਸੀਐਮ ਯੋਗੀ ਨੇ ਹਾਦਸੇ ਦਾ ਨੋਟਿਸ ਲਿਆ ਹੈ। ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਲਈ ਕਿਹਾ ਗਿਆ ਹੈ।

ਕਾਂਗਰਸੀ ਲੀਡਰ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਦੀ ਕਿਸਾਨੀ ਬਾਰੇ ਕੀਤੀ ਅਹਿਮ ਪ੍ਰੈੱਸ ਕਾਨਫ਼ਰੰਸ

ਕਾਂਗਰਸੀ ਲੀਡਰ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਦੀ ਕਿਸਾਨੀ ਬਾਰੇ ਕੀਤੀ ਅਹਿਮ ਪ੍ਰੈੱਸ ਕਾਨਫ਼ਰੰਸ

0

ਕਾਂਗਰਸੀ ਲੀਡਰ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਦੀ ਕਿਸਾਨੀ ਬਾਰੇ ਕੀਤੀ ਅਹਿਮ ਪ੍ਰੈੱਸ ਕਾਨਫ਼ਰੰਸ

ਕਾਂਗਰਸੀ ਲੀਡਰ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਇਸ ਦੌਰਾਨ ਉਨ੍ਹਾਂ ਕਿਸਾਨਾਂ ਦੇ ਮਸਲੇ ‘ਤੇ ਫ਼ਸਲੀ ਵਿਭਿੰਨਤਾ ਨੂੰ ਲੈ ਕੇ ਗੱਲਬਾਤ ਕੀਤੀ। ਪੰਜਾਬ ਦੀ ਕਿਸਾਨੀ ਬਾਰੇ ਗੱਲ ਕਰਦਿਆਂ ਰਾਣਾ ਗੁਰਜੀਤ ਨੇ ਕਿਹਾ ਕਿ ਸਰਕਾਰਾਂ ਖੇਤੀ ਵਿਭਿੰਨਤਾ ਦੀ ਗੱਲ ਤਾਂ ਕਰਦੀਆਂ ਹਨ ਪਰ ਅੱਜ ਕਿਸਾਨਾਂ ਨੂੰ ਗੁਲਾਬੀ ਸੁੰਡੀ ਕਾਰਨ ਨਰਮੇ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ।

ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, 30 ਦਿਨਾਂ ਦੀ ਮਿਲੀ ਪੈਰੋਲ

ਉਨ੍ਹਾਂ ਚਿੰਤਾ ਜ਼ਾਹਿਰਰ ਕਰਦਿਆਂ ਕਿਹਾ “ਵੱਡੀ ਗਿਣਤੀ ਵਿੱਚ ਰਕਬਾ ਕਪਾਹ ਦੀ ਕਾਸ਼ਤ ਅਧੀਨ ਸੀ, ਜੋ 10 ਲੱਖ ਹੈਕਟੇਅਰ ਤੋਂ ਘਟ ਕੇ ਹੁਣ 98 ਹਜ਼ਾਰ ਹੈਕਟੇਅਰ ਰਹਿ ਗਿਆ। ਜਿਸ ਇਲਾਕੇ ਵਿੱਚ ਨਰਮੇ ਦੀ ਭਰਮਾਰ ਸੀ, ਉੱਥੇ ਪਾਣੀ ਨਾਲ ਫ਼ਸਲਾਂ ਉਗਾਈਆਂ ਜਾ ਰਹੀਆਂ ਹਨ ਅਤੇ ਝੋਨਾ ਵੀ ਉੱਗਣਾ ਸ਼ੁਰੂ ਹੋ ਗਿਆ ਹੈ। ਖੇਤੀਬਾੜੀ ਵਿਭਾਗ ਅਤੇ ਰੁੜਕੀ ਸਪੈਸ਼ਲ ਇੰਸਟੀਚਿਊਟ ਨੇ ਦੱਸਿਆ ਕਿ ਪਾਣੀ ਦੀ ਵੱਡੀ ਘਾਟ ਹੈ। ਫ਼ਸਲੀ ਚੱਕਰ ਵਿੱਚੋਂ ਜੋ ਨਿਕਲਣਾ ਚਾਹੀਦਾ ਸੀ, ਉਹ ਇਸ ਦੇ ਉਲਟ ਹੋਇਆ ਹੈ। ਝੋਨਾ ਆਦਿ ਨਾਲ ਪਾਣੀ ਦੀ ਲੋੜ ਹੋਰ ਵੱਧ ਗਈ ਹੈ ਪਰ ਪਾਣੀ ਦਾ ਪੱਧਰ ਘੱਟ ਰਿਹਾ ਹੈ, ਇਹ ਖੇਤੀ ਦਾ ਨਹੀਂ ਸਗੋਂ ਸਾਰੇ ਪੰਜਾਬੀਆਂ ਦਾ ਨੁਕਸਾਨ ਹੈ।

ਦਿੱਲੀ ਚੋਣਾਂ ਤੋਂ ਪਹਿਲਾਂ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, 30 ਦਿਨਾਂ ਦੀ ਮਿਲੀ ਪੈਰੋਲ

0

ਦਿੱਲੀ ਚੋਣਾਂ ਤੋਂ ਪਹਿਲਾਂ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, 30 ਦਿਨਾਂ ਦੀ ਮਿਲੀ ਪੈਰੋਲ

ਹਰਿਆਣਾ : ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੌਵੀਂ ਵਾਰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਦਿੱਲੀ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਰੋਹਤਕ ਜੇਲ੍ਹ ਤੋਂ ਸਿੱਧਾ ਸਿਰਸਾ ਲਈ ਰਵਾਨਾ ਹੋਇਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਦ ਵੀ ਰਾਮ ਰਹੀਮ ਨੂੰ ਪੈਰੋਲ ਮਿਲਦੀ ਸੀ ਤਾਂ ਉਹ ਹਰ ਵਾਰ ਉੱਤਰ ਪ੍ਰਦੇਸ਼ ਦੇ ਬਰਨਵਾ ਆਸ਼ਰਮ ‘ਚ ਰਿਹਾ। ਜੇਲ੍ਹ ਜਾਣ ਤੋਂ ਬਾਅਦ ਇਸ ਵਾਰ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਉਸ ਨੂੰ ਸਿਰਸਾ ਡੇਰੇ ਵਿੱਚ ਰਹਿਣ ਦੀ ਇਜਾਜ਼ਤ ਮਿਲੀ ਹੈ।

ਸੁਨਾਰੀਆ ਜੇਲ੍ਹ ਵਿੱਚ ਕੱਟ ਰਿਹਾ ਸਜ਼ਾ

2017 ਵਿੱਚ ਰਾਮ ਰਹੀਮ ਨੂੰ ਜਿਨਸੀ ਸ਼ੋਸ਼ਣ ਅਤੇ ਕਤਲ ਦੇ ਦੋਸ਼ ਆਇਦ ਹੋਣ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਉਹ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਯੂਪੀ ਦੇ ਬਾਗਪਤ ਸਥਿਤ ਆਸ਼ਰਮ ਵਿੱਚ ਰਹਿਣ ਲਈ 20 ਦਿਨਾਂ ਦੀ ਪੈਰੋਲ ਮਿਲੀ ਸੀ। ਰਾਮ ਰਹੀਮ ਮੰਗਲਵਾਰ ਸਵੇਰੇ ਕਰੀਬ 6:30 ਵਜੇ ਹਨੀਪ੍ਰੀਤ ਦੇ ਨਾਲ ਜੇਲ੍ਹ ਤੋਂ ਬਾਹਰ ਨਿਕਲਿਆ। ਪਹਿਲਾਂ ਵੀ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਰਾਮ ਰਹੀਮ ਪੈਰੋਲ ‘ਤੇ ਬਾਹਰ ਆ ਚੁੱਕਾ ਹੈ। ਹੁਣ ਦਿੱਲੀ ‘ਚ 5 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ ਜਿਸ ਦਾ ਨਤੀਜਾ 8 ਫਰਵਰੀ ਨੂੰ ਆਵੇਗਾ। ਇਸ ਤੋਂ ਬਾਅਦ ਮਾਰਚ ਦੇ ਪਹਿਲੇ ਹਫ਼ਤੇ ਹਰਿਆਣਾ ਵਿੱਚ 8 ਨਗਰ ਨਿਗਮਾਂ ਅਤੇ 32 ਕੌਂਸਲਾਂ ਦੀਆਂ ਚੋਣਾਂ ਹੋ ਸਕਦੀਆਂ ਹਨ।

IND vs ENG: ਭਾਰਤ – ਇੰਗਲੈਂਡ ਵਿਚਾਲੇ T20 ਸੀਰੀਜ਼ ਦਾ ਤੀਜਾ ਮੈਚ ਅੱਜ, ਕੀ ਮੀਂਹ ਪਾਵੇਗਾ ਵਿਘਨ? ਜਾਣੋ ਰਾਜਕੋਟ ਦੇ ਮੌਸਮ ਦਾ ਹਾਲ

89 ਸਾਲਾ ਧਰਮਿੰਦਰ ਨੇ ਪੂਰੀ ਕੀਤੀ ਸੰਨੀ ਦਿਓਲ ਦੀ ਇਹ ਫਰਮਾਇਸ਼, ‘ਬੱਚਿਆਂ’ ਨੂੰ ਵੀ ਦਿੱਤਾ ਖਾਸ ਸੁਨੇਹਾ

0

89 ਸਾਲਾ ਧਰਮਿੰਦਰ ਨੇ ਪੂਰੀ ਕੀਤੀ ਸੰਨੀ ਦਿਓਲ ਦੀ ਇਹ ਫਰਮਾਇਸ਼, ‘ਬੱਚਿਆਂ’ ਨੂੰ ਵੀ ਦਿੱਤਾ ਖਾਸ ਸੁਨੇਹਾ 

ਨਵੀ ਦਿੱਲੀ : ਦਿੱਗਜ ਅਦਾਕਾਰ ਧਰਮਿੰਦਰ ਆਪਣੇ ਖਾਸ ਅੰਦਾਜ਼ ਨਾਲ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ। ਤਾਜ਼ਾ ਪੋਸਟ ਵਿੱਚ, ਧਰਮਿੰਦਰ ਨੇ ਨਾ ਸਿਰਫ ਆਪਣੇ ਵੱਡੇ ਬੇਟੇ ਦੀ ਇੱਛਾ ਜ਼ਾਹਰ ਕੀਤੀ ਬਲਕਿ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਜੁੜੀਆਂ ਖੂਬਸੂਰਤ ਗੱਲਾਂ ਨੂੰ ਵੀ ਬਹੁਤ ਸਾਦਗੀ ਨਾਲ ਪ੍ਰਗਟ ਕੀਤੀਆਂ।

ਸਾਦਗੀ ਨਾਲ ਭਰਪੂਰ ਸੁੰਦਰ ਕੈਪਸ਼ਨ

ਦਿੱਗਜ ਅਦਾਕਾਰ ਦਾ ਇੰਸਟਾਗ੍ਰਾਮ ਅਕਾਊਂਟ ਉਸ ਦੀਆਂ ਸ਼ਾਨਦਾਰ ਪੋਸਟਾਂ ਨਾਲ ਭਰਿਆ ਹੋਇਆ ਹੈ। ਇਕ ਤਾਜ਼ਾ ਪੋਸਟ ‘ਚ ਉਨ੍ਹਾਂ ਨੇ ਇੱਕ ਸੁੰਦਰ ਨੋਟ ਲਿਖਿਆ ਹੈ। ਉਨ੍ਹਾਂ ਕਿਹਾ ਕਿ “ਦੋਸਤੋ, ਸੰਨੀ ਦੀ ਇੱਛਾ ਸੀ ਕਿ ਮੈਂ ਇੱਥੇ ਬਰਫੀਲੇ ਪਹਾੜਾਂ ‘ਚ ਸੰਨੀ ਨਾਲ ਸਮਾਂ ਬਿਤਾਵਾਂ।” ਉਨ੍ਹਾਂ ਨੇ ਵੱਡੇ ਪੁੱਤਰ ਦੀਆਂ ਇੱਛਾਵਾਂ ਬਾਰੇ ਦੱਸਣ ਦੇ ਨਾਲ-ਨਾਲ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਨ ਲਈ ਵੀ ਕਿਹਾ। ਅਦਾਕਾਰ ਨੇ ਅੱਗੇ ਲਿਖਿਆ, “ਬੱਚਿਓ, ਕਿਰਪਾ ਕਰਕੇ ਆਪਣੇ ਮਾਤਾ-ਪਿਤਾ ਨੂੰ ਜਿੰਨਾ ਹੋ ਸਕੇ ਪਿਆਰ ਕਰੋ।” ਉਨ੍ਹਾਂ ਇਕ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਕੁਰਸੀ ‘ਤੇ ਬੈਠੇ ਹਸਦੇ ਨਜ਼ਰ ਆ ਰਹੇ ਹਨ। ਉਹ ਕਾਲੇ ਰੰਗ ਦੀ ਟੋਪੀ ਦੇ ਨਾਲ ਉਸੇ ਰੰਗ ਦੇ ਗਰਮ ਕੱਪੜੇ ਪਹਿਨੇ ਹੋਏ ਨਜ਼ਰ ਆਏ।

IND vs ENG: ਭਾਰਤ – ਇੰਗਲੈਂਡ ਵਿਚਾਲੇ T20 ਸੀਰੀਜ਼ ਦਾ ਤੀਜਾ ਮੈਚ ਅੱਜ, ਕੀ ਮੀਂਹ ਪਾਵੇਗਾ ਵਿਘਨ? ਜਾਣੋ ਰਾਜਕੋਟ ਦੇ ਮੌਸਮ ਦਾ ਹਾਲ

IND vs ENG: ਭਾਰਤ – ਇੰਗਲੈਂਡ ਵਿਚਾਲੇ T20 ਸੀਰੀਜ਼ ਦਾ ਤੀਜਾ ਮੈਚ ਅੱਜ, ਕੀ ਮੀਂਹ ਪਾਵੇਗਾ ਵਿਘਨ? ਜਾਣੋ ਰਾਜਕੋਟ ਦੇ ਮੌਸਮ ਦਾ ਹਾਲ

0

IND vs ENG: ਭਾਰਤ – ਇੰਗਲੈਂਡ ਵਿਚਾਲੇ T20 ਸੀਰੀਜ਼ ਦਾ ਤੀਜਾ ਮੈਚ ਅੱਜ, ਕੀ ਮੀਂਹ ਪਾਵੇਗਾ ਵਿਘਨ? ਜਾਣੋ ਰਾਜਕੋਟ ਦੇ ਮੌਸਮ ਦਾ ਹਾਲ

ਨਵੀ ਦਿੱਲੀ, 28 ਜਨਵਰੀ : ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਰਾਜਕੋਟ ‘ਚ ਖੇਡਿਆ ਜਾਵੇਗਾ। ਇਹ ਮੈਚ ਨਿਰੰਜਨ ਸ਼ਾਹ ਸਟੇਡੀਅਮ ਵਿਖੇ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ 2-0 ਦੀ ਬੜ੍ਹਤ ਅੱਗੇ ਹੈ ਜੇਕਰ ਰਾਜਕੋਟ ‘ਚ ਵੀ ਟੀਮ ਜਿੱਤ ਜਾਂਦੀ ਹੈ ਤਾਂ ਉਹ 3-0 ਦੀ ਬੜ੍ਹਤ ਨਾਲ ਪੰਜ ਮੈਚਾਂ ਦੀ ਸੀਰੀਜ਼ ‘ਤੇ ਵੀ ਕਬਜ਼ਾ ਕਰ ਲਵੇਗੀ। ਅੱਜ ਇੰਗਲੈਂਡ ਲਈ ‘ਕਰੋ ਜਾਂ ਮਰੋ’ ਵਾਲੇ ਹਾਲਤ ਬਣ ਗਏ ਹਨ ਕਿਉਂਕਿ ਟੀਮ ਪਹਿਲੇ 2 ਟੀ-20 ਹਾਰ ਚੁੱਕੀ ਹੈ। ਜੋਸ ਬਟਲਰ ਦੀ ਟੀਮ ਸੀਰੀਜ਼ ‘ਚ ਬਣੇ ਰਹਿਣ ਲਈ ਕਿਸੇ ਵੀ ਕੀਮਤ ‘ਤੇ ਇਹ ਮੈਚ ਜਿੱਤਣਾ ਚਾਹੇਗੀ।

ਮਜ਼ਾ ਨਹੀਂ ਹੋਵੇਗਾ ਕਿਰਕਰਾ

ਦੱਸ ਦਈਏ ਕਿ ਇੰਗਲੈਂਡ ਨੇ ਸੋਮਵਾਰ ਨੂੰ ਹੀ ਆਪਣੇ ਪਲੇਇੰਗ-11 ਦਾ ਐਲਾਨ ਕਰ ਦਿੱਤਾ ਸੀ। ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਟੀਮ 4 ਤੇਜ਼ ਗੇਂਦਬਾਜ਼ਾਂ ਅਤੇ 1 ਸਪਿਨਰ ਨਾਲ ਮੈਦਾਨ ‘ਚ ਉਤਰੇਗੀ। ਦੂਜੇ ਪਾਸੇ ਟੀਮ ਇੰਡੀਆ ਧਰੁਵ ਜੁਰੇਲ ਨੂੰ ਬਾਹਰ ਬੈਠਾ ਸਕਦੀ ਹੈ। ਉਨ੍ਹਾਂ ਦੀ ਜਗ੍ਹਾ ਸ਼ਿਵਮ ਦੂਬੇ ਜਾਂ ਰਮਨਦੀਪ ਸਿੰਘ ਨੂੰ ਮੌਕਾ ਮਿਲ ਸਕਦਾ ਹੈ। ਮੌਸਮ ਕਾਰਨ ਮੈਚ ਦਾ ਮਜ਼ਾ ਬਿਲਕੁਲ ਵੀ ਖਰਾਬ ਨਹੀਂ ਹੋਵੇਗਾ। Accuweather ਦੇ ਅਨੁਸਾਰ ਜੇਕਰ ਮੌਸਮ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਰਾਜਕੋਟ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11

ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਤਿਲਕ ਵਰਮਾ, ਹਾਰਦਿਕ ਪੰਡਯਾ, ਧਰੁਵ ਜੁਰੇਲ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ ਅਤੇ ਵਰੁਣ ਚੱਕਰਵਰਤੀ।
ਇੰਗਲੈਂਡ: ਜੋਸ ਬਟਲਰ (ਕਪਤਾਨ), ਫਿਲ ਸਾਲਟ (ਵਿਕਟਕੀਪਰ), ਬੇਨ ਡਕੇਟ, ਹੈਰੀ ਬਰੂਕ, ਜੈਮੀ ਸਮਿਥ, ਲਿਆਮ ਲਿਵਿੰਗਸਟਨ, ਜੈਮੀ ਓਵਰਟਨ, ਬ੍ਰਾਈਡਨ ਕਾਰਸ, ਜੋਫਰਾ ਆਰਚਰ, ਆਦਿਲ ਰਾਸ਼ਿਦ ਅਤੇ ਮਾਰਕ ਵੁੱਡ।

Infosys ਦੇ ਸਹਿ-ਸੰਸਥਾਪਕ ਕ੍ਰਿਸ ਗੋਪਾਲਕ੍ਰਿਸ਼ਨਨ ਸਮੇਤ 18 ਖਿਲਾਫ ਮਾਮਲਾ ਦਰਜ

Infosys ਦੇ ਸਹਿ-ਸੰਸਥਾਪਕ ਕ੍ਰਿਸ ਗੋਪਾਲਕ੍ਰਿਸ਼ਨਨ ਸਮੇਤ 18 ਖਿਲਾਫ ਮਾਮਲਾ ਦਰਜ

0

Infosys ਦੇ ਸਹਿ-ਸੰਸਥਾਪਕ ਕ੍ਰਿਸ ਗੋਪਾਲਕ੍ਰਿਸ਼ਨਨ ਸਮੇਤ 18 ਖਿਲਾਫ ਮਾਮਲਾ ਦਰਜ

ਨਵੀ ਦਿੱਲੀ : ਇਨਫੋਸਿਸ ਦੇ ਸਹਿ-ਸੰਸਥਾਪਕ ਕ੍ਰਿਸ ਗੋਪਾਲਕ੍ਰਿਸ਼ਨਨ ਅਤੇ ਆਈਆਈਐਸਸੀ ਦੇ ਸਾਬਕਾ ਡਾਇਰੈਕਟਰ ਬਲਰਾਮ ਸਮੇਤ 18 ਲੋਕਾਂ ਦੇ ਖਿਲਾਫ ਐਸਸੀ/ਐਸਟੀ ਅੱਤਿਆਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਕਰਨਾਟਕ ਦੇ ਬੇਂਗਲੁਰੂ ਦੇ ਸਦਾਸ਼ਿਵ ਨਗਰ ਪੁਲਿਸ ਸਟੇਸ਼ਨ ‘ਚ ਦਰਜ ਕੀਤਾ ਗਿਆ ਹੈ।

ਕੀ ਹੈ ਪੂਰਾ ਮਾਮਲਾ

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦੁਰਗੱਪਾ ਜੋ ਕਿ ਆਦਿਵਾਸੀ ਬਵੀ ਭਾਈਚਾਰੇ ਨਾਲ ਸਬੰਧਤ ਹੈ, ਨੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ ਹਨ। ਦੁਰਗੱਪਾ IISc ਦੇ ਸੈਂਟਰ ਫਾਰ ਸਸਟੇਨੇਬਲ ਟੈਕਨਾਲੋਜੀ ਵਿੱਚ ਇੱਕ ਫੈਕਲਟੀ ਮੈਂਬਰ ਸੀ। ਉਸ ਨੇ ਦੋਸ਼ ਲਾਇਆ ਕਿ 2014 ਵਿੱਚ ਉਸ ਨੂੰ ਹਨੀ ਟਰੈਪ ਕੇਸ ਵਿੱਚ ਫਸਾਇਆ ਗਿਆ ਅਤੇ ਬਾਅਦ ਵਿੱਚ ਨੌਕਰੀ ਤੋਂ ਕੱਢ ਦਿੱਤਾ ਗਿਆ। ਦੁਰਗੱਪਾ ਨੇ ਇਹ ਵੀ ਦੋਸ਼ ਲਾਇਆ ਕਿ ਉਸ ਨੂੰ ਜਾਤੀ ਸੂਚਕ ਸ਼ਬਦਾਂ ਨਾਲ ਅਪਮਾਨਿਤ ਕੀਤਾ ਗਿਆ ਅਤੇ ਧਮਕੀਆਂ ਦਿੱਤੀਆਂ ਗਈਆਂ। ਸ਼ਿਕਾਇਤਕਰਤਾ ਦੁਰਗੱਪਾ ਨੇ ਇਨਸਾਫ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਨੂੰ ਉਸ ਦੇ ਭਾਈਚਾਰੇ ਅਤੇ ਵਰਗ ਦੇ ਆਧਾਰ ‘ਤੇ ਨਿਸ਼ਾਨਾ ਬਣਾਇਆ ਗਿਆ ਹੈ।

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 64ਵੇਂ ਦਿਨ ਵੀ ਜਾਰੀ; ਅੱਜ ਖਨੌਰੀ ਬਾਰਡਰ ਤੋਂ ਕਰਨਗੇ ਸੰਬੋਧਨ

ਕਿਸਾਨ ਆਗੂ ਡੱਲੇਵਾਲ ਦਾ ਮ/ਰਨ ਵਰਤ 64ਵੇਂ ਦਿਨ ਵੀ ਜਾਰੀ; ਅੱਜ ਖਨੌਰੀ ਬਾਰਡਰ ਤੋਂ ਕਰਨਗੇ ਸੰਬੋਧਨ

0

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 64ਵੇਂ ਦਿਨ ਵੀ ਜਾਰੀ; ਅੱਜ ਖਨੌਰੀ ਬਾਰਡਰ ਤੋਂ ਕਰਨਗੇ ਸੰਬੋਧਨ

ਚੰਡੀਗੜ੍ਹ, 28 ਜਨਵਰੀ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 64ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਅੱਜ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ਤੋਂ ਸੰਬੋਧਨ ਕਰਨਗੇ ਅਤੇ ਜਨਤਾ ਨੂੰ ਸੰਦੇਸ਼ ਦੇਣਗੇ। ਇਹ ਪਹਿਲੀ ਵਾਰ ਹੈ ਜਦੋਂ ਡੱਲੇਵਾਲ ਡਾਕਟਰੀ ਇਲਾਜ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਕਿਸਾਨੀ ਅੰਦੋਲਨ ਨੂੰ ਲੈ ਕੇ ਕੋਈ ਵੱਡਾ ਐਲਾਨ ਕਰ ਸਕਦੇ ਹਨ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ।

11 ਤੋਂ 13 ਫਰਵਰੀ ਤੱਕ ਤਿੰਨ ਮਹਾਪੰਚਾਇਤਾਂ

ਦੱਸ ਦਈਏ ਕਿ ਕਿਸਾਨ ਅੰਦੋਲਨ ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ‘ਚ 11 ਤੋਂ 13 ਫਰਵਰੀ ਤੱਕ ਤਿੰਨ ਮਹਾਪੰਚਾਇਤਾਂ ਦਾ ਐਲਾਨ ਕੀਤਾ ਗਿਆ ਹੈ। ਰਤਨਾਪੁਰਾ ਮੋਰਚੇ ‘ਤੇ 11 ਫਰਵਰੀ ਨੂੰ ਮਹਾਪੰਚਾਇਤ ਹੋਵੇਗੀ। ਇਸ ਦੇ ਲਈ ਰਾਜਸਥਾਨ ਦੇ ਹਨੂੰਮਾਨਗੜ੍ਹ ਅਤੇ ਸ਼੍ਰੀਗੰਗਾਨਗਰ ਜ਼ਿਲ੍ਹਿਆਂ ਦੇ ਹਰ ਪਿੰਡ ਵਿੱਚ ਕਿਸਾਨਾਂ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ 12 ਫਰਵਰੀ ਨੂੰ ਦਾਤਾ ਸਿੰਘ ਵਾਲਾ-ਖਨੌਰੀ, ਜਦੋਂ ਕਿ 13 ਫਰਵਰੀ ਨੂੰ ਸ਼ੰਭੂ ਵਿੱਚ ਮਹਾਪੰਚਾਇਤ ਹੋਵੇਗੀ।

ਦਿੱਲੀ ‘ਚ ਚਾਰ ਮੰਜ਼ਿਲਾ ਇਮਾਰਤ ਡਿੱਗੀ, ਹਾਦਸਾ ਹੁੰਦੇ ਹੀ ਪਿਆ ਚੀਕ-ਚਿਹਾੜਾ

ਦਿੱਲੀ ‘ਚ ਚਾਰ ਮੰਜ਼ਿਲਾ ਇਮਾਰਤ ਡਿੱਗੀ, ਹਾਦਸਾ ਹੁੰਦੇ ਹੀ ਪਿਆ ਚੀਕ-ਚਿਹਾੜਾ

0

ਦਿੱਲੀ ‘ਚ ਚਾਰ ਮੰਜ਼ਿਲਾ ਇਮਾਰਤ ਡਿੱਗੀ, ਹਾਦਸਾ ਹੁੰਦੇ ਹੀ ਪਿਆ ਚੀਕ-ਚਿਹਾੜਾ

ਨਵੀ ਦਿੱਲੀ : ਦਿੱਲੀ ਦੇ ਬੁਰਾੜੀ ਇਲਾਕੇ ‘ਚ 4 ਮੰਜ਼ਿਲਾ ਇਮਾਰਤ ਡਿੱਗ ਗਈ। ਹਾਦਸੇ ਦੇ ਸਮੇਂ ਇਮਾਰਤ ਦੇ ਅੰਦਰ ਕਰੀਬ 20 ਲੋਕ ਮੌਜੂਦ ਸਨ, ਜਿਨ੍ਹਾਂ ‘ਚੋਂ 12 ਲੋਕਾਂ ਨੂੰ ਬਚਾ ਲਿਆ ਗਿਆ ਹੈ ਜਦਕਿ ਬਾਕੀ ਅਜੇ ਵੀ ਕਈ ਲੋਕ ਮਲਬੇ ਹੇਠਾਂ ਦੱਬੇ ਹੋਏ ਹਨ। ਪੁਲਿਸ, ਐਂਬੂਲੈਂਸ ਅਤੇ ਐਨਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਬਚਾਅ ਮੁਹਿੰਮ ਦੇ ਤਹਿਤ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬੀਤੀ ਦੇਰ ਸ਼ਾਮ ਵਾਪਰਿਆ ਵੱਡਾ ਹਾਦਸਾ

ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਦੇਰ ਸ਼ਾਮ ਬੁਰਾੜੀ ਦੇ ਕੌਸ਼ਿਕ ਐਨਕਲੇਵ ਇਲਾਕੇ ‘ਚ 250 ਗਜ਼ ‘ਚ ਬਣੀ 4 ਮੰਜ਼ਿਲਾ ਇਮਾਰਤ ਡਿੱਗ ਗਈ। ਇਮਾਰਤ ਡਿੱਗਦੇ ਹੀ ਜ਼ੋਰਦਾਰ ਧਮਾਕਾ ਹੋਇਆ, ਜਿਸ ਕਾਰਨ ਆਸ-ਪਾਸ ਦੇ ਲੋਕ ਤੁਰੰਤ ਬਾਹਰ ਆ ਗਏ। ਲੋਕਾਂ ਨੇ ਤੁਰੰਤ ਪੁਲਿਸ, ਐਂਬੂਲੈਂਸ ਅਤੇ ਐਨਡੀਆਰਐਫ ਟੀਮ ਨੂੰ ਹਾਦਸੇ ਦੀ ਸੂਚਨਾ ਦਿੱਤੀ। ਚਸ਼ਮਦੀਦਾਂ ਅਨੁਸਾਰ ਮਲਬੇ ਦੇ ਉਪਰਲੇ ਹਿੱਸੇ ਵਿੱਚ ਫਸੇ ਚਾਰ ਵਿਅਕਤੀਆਂ ਨੂੰ ਸਥਾਨਕ ਲੋਕਾਂ ਨੇ ਤੁਰੰਤ ਬਾਹਰ ਕੱਢ ਲਿਆ ਸੀ ਪਰ ਲੋਕਾਂ ਨੇ ਦੇਖਿਆ ਕਿ ਕੁਝ ਹੋਰ ਲੋਕ ਮਲਬੇ ਹੇਠੋਂ ਆਪਣੇ ਆਪ ਨੂੰ ਬਚਾਉਣ ਲਈ ਤਰਲੇ ਕਰ ਰਹੇ ਸਨ। ਜਿਸ ਤੋਂ ਬਾਅਦ ਫਾਇਰ ਫਾਈਟਰਜ਼ ਨੇ ਮਲਬੇ ਹੇਠ ਦੱਬੇ ਲੋਕਾਂ ਨੂੰ ਇਕ-ਇਕ ਕਰਕੇ ਬਾਹਰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ। NDRF ਦੀ ਟੀਮ ਨੇ ਮੰਗਲਵਾਰ ਸਵੇਰ ਤੱਕ 12 ਲੋਕਾਂ ਨੂੰ ਬਚਾਇਆ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਅਜੇ ਵੀ ਕਈ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਬਚਾਅ ਕਾਰਜ ਜਾਰੀ ਹੈ

 

 

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 28-01-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 28-01-2025

ਕੁਲਦੀਪ ਚਾਹਲ ਬਣੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

ਅੰਮ੍ਰਿਤਸਰ ਮੇਅਰ ਦੀ ਚੋਣ ਪੂਰੀ ਹੋਣ ਦੇ ਨਾਲ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਦਲ ਦਿੱਤਾ ਗਿਆ ਹੈ। ਕੁਲਦੀਪ ਸਿੰਘ ਚਾਹਲ ਨੂੰ ਅੰਮ੍ਰਿਤਸਰ ਦਾ ਨਵਾਂ…..ਹੋਰ ਪੜੋ

ਵਿੱਕੀ ਮਿੱਡੂਖੇੜਾ ਕਤ.ਲ ਮਾਮਲੇ ‘ਚ ਅਦਾਲਤ ਨੇ ਤਿੰਨ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਸਜ਼ਾ

ਮੋਹਾਲੀ ਜ਼ਿਲ੍ਹਾ ਅਦਾਲਤ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਅੱਜ ਸੋਮਵਾਰ ਤਿੰਨੇ ਦੋਸ਼ੀਆਂ ਨੂੰ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਅਦਾਲਤ ਨੇ ਤਿੰਨੇ….ਹੋਰ ਪੜੋ

ਭਲਕੇ ਲੁਧਿਆਣਾ ਬੰਦ ਦਾ ਐਲਾਨ

ਅੰਮ੍ਰਿਤਸਰ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਸ਼ਰਾਰਤੀ ਅਨਸਰ ਵਲੋਂ ਤੋੜਨ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਲੁਧਿਆਣਾ ਵਿਖੇ ਸੰਵਿਧਾਨ ਬਚਾਓ ਮੋਰਚੇ ਦੇ ਬੈਨਰ ਹੇਠ ਕਈ ਜਥੇਬੰਦੀਆਂ ਵਲੋਂ ਮੀਟਿੰਗ ਕੀਤੀ….ਹੋਰ ਪੜੋ

7 ਮੈਂਬਰੀ ਕਮੇਟੀ ਨੂੰ ਲੈ ਕੇ ਜਥੇਦਾਰ ਰਘਬੀਰ ਸਿੰਘ ਨੇ ਦਿੱਤਾ ਆਪਣਾ ਸਪਸ਼ਟੀਕਰਨ

ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਜਿੱਥੇ ਦੇਸ਼ ਅਤੇ ਦੁਨੀਆਂ ਦੇ ਵਿੱਚ ਬੜੀ ਸ਼ਰਧਾ ਤੇ ਉਲਾਸ ਦੇ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਅੰਮ੍ਰਿਤਸਰ ਦੇ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਵਿੱਚ ਸਵੇਰ ਤੋਂ ਹੀ ਸੰਗਤਾਂ ਵੱਧ ਚੜ ਕੇ ਨਤਮਸਤਕ ਹੋ ਰਹੀਆਂ ਹਨ ਉਥੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਜੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਸੰਗਤਾਂ ਨੂੰ….ਹੋਰ ਪੜੋ

Bank Holiday: ਫਰਵਰੀ ਮਹੀਨੇ ਰਹੇਗੀ ਛੁੱਟੀਆਂ ਦੀ ਭਰਮਾਰ; 14 ਦਿਨ ਬੰਦ ਰਹਿਣਗੇ ਬੈਂਕ, List ਹੋਈ ਜਾਰੀ

ਨਵੀ ਦਿੱਲੀ : ਫਰਵਰੀ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ ਅਤੇ ਇਸ ਵਾਰ ਫਰਵਰੀ ਦੀਆਂ ਬੈਂਕ ਛੁੱਟੀਆਂ ਦੀ ਕਾਫੀ ਚਰਚਾ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਫਰਵਰੀ 2025….ਹੋਰ ਪੜੋ