Home Blog Page 942

ਦਿੱਲੀ ‘ਚ ਚਾਰ ਮੰਜ਼ਿਲਾ ਇਮਾਰਤ ਡਿੱਗੀ, ਹਾਦਸਾ ਹੁੰਦੇ ਹੀ ਪਿਆ ਚੀਕ-ਚਿਹਾੜਾ

0

ਦਿੱਲੀ ‘ਚ ਚਾਰ ਮੰਜ਼ਿਲਾ ਇਮਾਰਤ ਡਿੱਗੀ, ਹਾਦਸਾ ਹੁੰਦੇ ਹੀ ਪਿਆ ਚੀਕ-ਚਿਹਾੜਾ

ਨਵੀ ਦਿੱਲੀ : ਦਿੱਲੀ ਦੇ ਬੁਰਾੜੀ ਇਲਾਕੇ ‘ਚ 4 ਮੰਜ਼ਿਲਾ ਇਮਾਰਤ ਡਿੱਗ ਗਈ। ਹਾਦਸੇ ਦੇ ਸਮੇਂ ਇਮਾਰਤ ਦੇ ਅੰਦਰ ਕਰੀਬ 20 ਲੋਕ ਮੌਜੂਦ ਸਨ, ਜਿਨ੍ਹਾਂ ‘ਚੋਂ 12 ਲੋਕਾਂ ਨੂੰ ਬਚਾ ਲਿਆ ਗਿਆ ਹੈ ਜਦਕਿ ਬਾਕੀ ਅਜੇ ਵੀ ਕਈ ਲੋਕ ਮਲਬੇ ਹੇਠਾਂ ਦੱਬੇ ਹੋਏ ਹਨ। ਪੁਲਿਸ, ਐਂਬੂਲੈਂਸ ਅਤੇ ਐਨਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਬਚਾਅ ਮੁਹਿੰਮ ਦੇ ਤਹਿਤ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬੀਤੀ ਦੇਰ ਸ਼ਾਮ ਵਾਪਰਿਆ ਵੱਡਾ ਹਾਦਸਾ

ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਦੇਰ ਸ਼ਾਮ ਬੁਰਾੜੀ ਦੇ ਕੌਸ਼ਿਕ ਐਨਕਲੇਵ ਇਲਾਕੇ ‘ਚ 250 ਗਜ਼ ‘ਚ ਬਣੀ 4 ਮੰਜ਼ਿਲਾ ਇਮਾਰਤ ਡਿੱਗ ਗਈ। ਇਮਾਰਤ ਡਿੱਗਦੇ ਹੀ ਜ਼ੋਰਦਾਰ ਧਮਾਕਾ ਹੋਇਆ, ਜਿਸ ਕਾਰਨ ਆਸ-ਪਾਸ ਦੇ ਲੋਕ ਤੁਰੰਤ ਬਾਹਰ ਆ ਗਏ। ਲੋਕਾਂ ਨੇ ਤੁਰੰਤ ਪੁਲਿਸ, ਐਂਬੂਲੈਂਸ ਅਤੇ ਐਨਡੀਆਰਐਫ ਟੀਮ ਨੂੰ ਹਾਦਸੇ ਦੀ ਸੂਚਨਾ ਦਿੱਤੀ। ਚਸ਼ਮਦੀਦਾਂ ਅਨੁਸਾਰ ਮਲਬੇ ਦੇ ਉਪਰਲੇ ਹਿੱਸੇ ਵਿੱਚ ਫਸੇ ਚਾਰ ਵਿਅਕਤੀਆਂ ਨੂੰ ਸਥਾਨਕ ਲੋਕਾਂ ਨੇ ਤੁਰੰਤ ਬਾਹਰ ਕੱਢ ਲਿਆ ਸੀ ਪਰ ਲੋਕਾਂ ਨੇ ਦੇਖਿਆ ਕਿ ਕੁਝ ਹੋਰ ਲੋਕ ਮਲਬੇ ਹੇਠੋਂ ਆਪਣੇ ਆਪ ਨੂੰ ਬਚਾਉਣ ਲਈ ਤਰਲੇ ਕਰ ਰਹੇ ਸਨ। ਜਿਸ ਤੋਂ ਬਾਅਦ ਫਾਇਰ ਫਾਈਟਰਜ਼ ਨੇ ਮਲਬੇ ਹੇਠ ਦੱਬੇ ਲੋਕਾਂ ਨੂੰ ਇਕ-ਇਕ ਕਰਕੇ ਬਾਹਰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ। NDRF ਦੀ ਟੀਮ ਨੇ ਮੰਗਲਵਾਰ ਸਵੇਰ ਤੱਕ 12 ਲੋਕਾਂ ਨੂੰ ਬਚਾਇਆ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਅਜੇ ਵੀ ਕਈ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਬਚਾਅ ਕਾਰਜ ਜਾਰੀ ਹੈ

 

 

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 28-01-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 28-01-2025

ਕੁਲਦੀਪ ਚਾਹਲ ਬਣੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

ਅੰਮ੍ਰਿਤਸਰ ਮੇਅਰ ਦੀ ਚੋਣ ਪੂਰੀ ਹੋਣ ਦੇ ਨਾਲ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਦਲ ਦਿੱਤਾ ਗਿਆ ਹੈ। ਕੁਲਦੀਪ ਸਿੰਘ ਚਾਹਲ ਨੂੰ ਅੰਮ੍ਰਿਤਸਰ ਦਾ ਨਵਾਂ…..ਹੋਰ ਪੜੋ

ਵਿੱਕੀ ਮਿੱਡੂਖੇੜਾ ਕਤ.ਲ ਮਾਮਲੇ ‘ਚ ਅਦਾਲਤ ਨੇ ਤਿੰਨ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਸਜ਼ਾ

ਮੋਹਾਲੀ ਜ਼ਿਲ੍ਹਾ ਅਦਾਲਤ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਅੱਜ ਸੋਮਵਾਰ ਤਿੰਨੇ ਦੋਸ਼ੀਆਂ ਨੂੰ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਅਦਾਲਤ ਨੇ ਤਿੰਨੇ….ਹੋਰ ਪੜੋ

ਭਲਕੇ ਲੁਧਿਆਣਾ ਬੰਦ ਦਾ ਐਲਾਨ

ਅੰਮ੍ਰਿਤਸਰ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਸ਼ਰਾਰਤੀ ਅਨਸਰ ਵਲੋਂ ਤੋੜਨ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਲੁਧਿਆਣਾ ਵਿਖੇ ਸੰਵਿਧਾਨ ਬਚਾਓ ਮੋਰਚੇ ਦੇ ਬੈਨਰ ਹੇਠ ਕਈ ਜਥੇਬੰਦੀਆਂ ਵਲੋਂ ਮੀਟਿੰਗ ਕੀਤੀ….ਹੋਰ ਪੜੋ

7 ਮੈਂਬਰੀ ਕਮੇਟੀ ਨੂੰ ਲੈ ਕੇ ਜਥੇਦਾਰ ਰਘਬੀਰ ਸਿੰਘ ਨੇ ਦਿੱਤਾ ਆਪਣਾ ਸਪਸ਼ਟੀਕਰਨ

ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਜਿੱਥੇ ਦੇਸ਼ ਅਤੇ ਦੁਨੀਆਂ ਦੇ ਵਿੱਚ ਬੜੀ ਸ਼ਰਧਾ ਤੇ ਉਲਾਸ ਦੇ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਅੰਮ੍ਰਿਤਸਰ ਦੇ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਵਿੱਚ ਸਵੇਰ ਤੋਂ ਹੀ ਸੰਗਤਾਂ ਵੱਧ ਚੜ ਕੇ ਨਤਮਸਤਕ ਹੋ ਰਹੀਆਂ ਹਨ ਉਥੇ ਹੀ ਸ਼੍ਰੀ ਅਕਾਲ ਤਖਤ ਸਾਹਿਬ ਜੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਸੰਗਤਾਂ ਨੂੰ….ਹੋਰ ਪੜੋ

Bank Holiday: ਫਰਵਰੀ ਮਹੀਨੇ ਰਹੇਗੀ ਛੁੱਟੀਆਂ ਦੀ ਭਰਮਾਰ; 14 ਦਿਨ ਬੰਦ ਰਹਿਣਗੇ ਬੈਂਕ, List ਹੋਈ ਜਾਰੀ

ਨਵੀ ਦਿੱਲੀ : ਫਰਵਰੀ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ ਅਤੇ ਇਸ ਵਾਰ ਫਰਵਰੀ ਦੀਆਂ ਬੈਂਕ ਛੁੱਟੀਆਂ ਦੀ ਕਾਫੀ ਚਰਚਾ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਫਰਵਰੀ 2025….ਹੋਰ ਪੜੋ

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 28-01-2025

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 28-01-2025

ਮੰਗਲਵਾਰ, ੧੫ ਮਾਘ (ਸੰਮਤ ੫੫੬ ਨਾਨਕਸ਼ਾਹੀ)

28-01-2025

ਸੋਰਠਿ ਮਹਲਾ ੫ ॥

ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਮੰਗਲਵਾਰ, ੧੫ ਮਾਘ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੨੪)

 

ਪੰਜਾਬੀ ਵਿਆਖਿਆ:

 

ਸੋਰਠਿ ਮਹਲਾ ੫ ॥

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।੨। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ । ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ । ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨।

ਗੁਰੂ ਨੂੰ ਮਿਲਣ ਤੋਂ ਬਿਨ੍ਹਾਂ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿੱਚ ਸੁੱਖ ਆ ਵੱਸੇ

0
Without meeting the Guru, the world is blind and acts blindly

ਗੁਰੂ ਨੂੰ ਮਿਲਣ ਤੋਂ ਬਿਨ੍ਹਾਂ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ
ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ
ਜਿਸ ਕਰਕੇ ਹਿਰਦੇ ਵਿੱਚ ਸੁੱਖ ਆ ਵੱਸੇ

ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

0

 ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਫਾਇਰ ਸੇਫਟੀ ਦਾ ਆਡਿਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਸਿਹਤ ਮੰਤਰੀ ਸਿਵਲ ਹਸਪਤਾਲਾਂ ਦੇ ਸਾਰੇ ਸਿਵਲ ਸਰਜਨਾਂ ਅਤੇ ਮੈਡੀਕਲ ਕਾਲਜਾਂ ਦੇ ਮੈਡੀਕਲ ਸੁਪਰਡੈਂਟਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਰਵੀ ਭਗਤ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਸੀ.ਐਮ.ਡੀ. ਪੀਐਸਪੀਸੀਐਲ ਇੰਜੀਨੀਅਰ ਬਲਦੇਵ ਸਿੰਘ ਸਰਾਂ, ਡਾਇਰੈਕਟਰ ਸਿਹਤ ਡਾ. ਹਿਤਿੰਦਰ ਕੌਰ ਅਤੇ ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਵੀ ਸ਼ਾਮਲ ਸਨ।

ਸਿਹਤ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਬਿਜਲੀ ਬੰਦ ਹੋਣ ਦੀ ਸਥਿਤੀ ਵਿੱਚ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ, ਜਿਨ੍ਹਾਂ ਵਿੱਚ ਆਪ੍ਰੇਸ਼ਨ ਥੀਏਟਰ, ਲੇਬਰ ਰੂਮ, ਐਮਰਜੈਂਸੀ, ਐਸਐਨਸੀਯੂਜ਼ ਅਤੇ ਐਨਆਈਸੀਯੂਜ਼ ਸ਼ਾਮਲ ਹਨ, ਵਿੱਚ ਘੱਟੋ-ਘੱਟ 30 ਮਿੰਟਾਂ ਦਾ ਯੂਪੀਐਸ ਪਾਵਰ ਬੈਕਅੱਪ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਰੀਆਂ ਸਿਹਤ ਸਹੂਲਤਾਂ ਵਿਖੇ ਡੀਜ਼ਲ ਦੀ ਲੋੜੀਂਦੀ ਸਪਲਾਈ ਦੇ ਨਾਲ ਇੱਕ ਪੂਰੀ ਤਰ੍ਹਾਂ ਕਾਰਜਸ਼ੀਲ ਜਨਰੇਟਰ ਸੈੱਟ ਮੌਜੂਦ ਹੋਣਾ ਚਾਹੀਦਾ ਹੈ।

ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ, ਸਬ-ਡਿਵੀਜ਼ਨ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਸਮੇਤ ਸਾਰੇ ਪੱਧਰਾਂ ‘ਤੇ ਕਮੇਟੀਆਂ ਦਾ ਗਠਨ ਕਰਨ ਦੇ ਹੁਕਮ ਵੀ ਜਾਰੀ ਕੀਤੇ।

ਉਕਤ ਕਮੇਟੀਆਂ, ਜਿਨ੍ਹਾਂ ਵਿੱਚ ਸਿਹਤ ਵਿਭਾਗ/ਮੈਡੀਕਲ ਕਾਲਜ, ਪੀਐਸਪੀਸੀਐਲ, ਅਤੇ ਪੀਡਬਲਿਊਡੀ-ਇਲੈਕਟ੍ਰੀਕਲ ਦੇ ਨੁਮਾਇੰਦੇ ਸ਼ਾਮਲ ਹੋਣਗੇ, ਸਾਰੀਆਂ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ। ਕਮੇਟੀ ਦੇ ਮੈਂਬਰ ਇੱਕ ਦੂਜੇ ਨਾਲ ਤਾਲਮੇਲ ਕਰਦਿਆਂ ਸਿਹਤ ਸਹੂਲਤ ਵਿਖੇ ਉਪਲਬਧ ਯੂਪੀਐਸ ਅਤੇ ਹੋਰ ਪਾਵਰ ਬੈਕਅੱਪ ਪ੍ਰਣਾਲੀਆਂ ਦੀ ਕਾਰਜਸ਼ੀਲਤਾ ਬਾਰੇ ਰਿਪੋਰਟ ਦੇਣਗੇ।

ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

ਉਨ੍ਹਾਂ ਅੱਗੇ ਕਿਹਾ ਕਿ ਇਹ ਕਮੇਟੀਆਂ ਆਪੋ-ਆਪਣੇ ਸਬੰਧਤ ਹਸਪਤਾਲਾਂ ਦਾ ਸਮੇਂ-ਸਮੇਂ ‘ਤੇ ਦੌਰਾ ਕਰਕੇ ਇਹ ਯਕੀਨੀ ਬਣਾਉਣਗੀਆਂ ਕਿ ਉਥੇ ਬਿਜਲੀ ਬੈਕਅੱਪ ਅਤੇ ਪੂਰੀ ਤਰ੍ਹਾਂ ਕਾਰਜਸ਼ੀਲ ਜਰਨੇਟਰ ਸੈੱਟ ਦੀ ਸਹੂਲਤ ਮੌਜੂਦ ਹੈ।

ਬਿਜਲੀ ਕੱਟ ਲੱਗਣ ਦੀ ਸਥਿਤੀ ਵਿੱਚ ਬੈਕਅੱਪ ਬਿਜਲੀ ਸਪਲਾਈ ਤੁਰੰਤ ਸ਼ੁਰੂ

ਸਿਹਤ ਮੰਤਰੀ ਨੇ ਸਾਰੇ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਬਿਜਲੀ ਕੱਟ ਲੱਗਣ ਦੀ ਸਥਿਤੀ ਵਿੱਚ ਬੈਕਅੱਪ ਬਿਜਲੀ ਸਪਲਾਈ ਤੁਰੰਤ ਸ਼ੁਰੂ ਕੀਤੀ ਜਾਵੇ ਤਾਂ ਜੋ ਮਹੱਤਵਪੂਰਨ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਦਿੱਕਤ ਦਰਪੇਸ਼ ਨਾ ਆਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਉਦੇਸ਼ ਲਈ ਬੈਕਅੱਪ ਬਿਜਲੀ ਸਪਲਾਈ ਚਾਲੂ ਕਰਨ ਵਾਲੇ ਵਿਅਕਤੀ ਨਾਲ ਸੰਪਰਕ ਲਈ ਢੁਕਵੀਂ ਸੰਚਾਰ ਪ੍ਰਣਾਲੀ ਵੀ ਸਥਾਪਤ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਨੇ ਬਿਜਲੀ ਬੰਦ ਹੋਣ ਦੀ ਕਿਸੇ ਵੀ ਸਥਿਤੀ ਵਿੱਚ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਉਪਰੋਕਤ ਕਮੇਟੀਆਂ ਦੇ ਸਾਰੇ ਮੈਂਬਰਾਂ ਦਾ ਇੱਕ ਵਟਸਐਪ ਗਰੁੱਪ ਬਣਾਉਣ ਦੇ ਵੀ ਆਦੇਸ਼ ਵੀ ਦਿੱਤੇ।

ਸਿਹਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਫੌਰੀ ਢੰਗ ਨਾਲ ਫਾਇਰ ਸੇਫਟੀ ਆਡਿਟ ਕਰਵਾਉਣ ਅਤੇ ਸਿਹਤ ਸਹੂਲਤਾਂ ਖਾਸ ਕਰਕੇ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਅੱਗ ਬੁਝਾਊ ਉਪਕਰਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

0

ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਇੱਕ ਉੱਚ ਪੱਧਰੀ ਮੀਟਿੰਗ ਸੈਰ ਸਪਾਟਾ ਵਿਭਾਗ ਦੇ ਸੈਕਟਰ 38 ਵਿਚਲੇ ਦਫ਼ਤਰ ਵਿੱਚ ਹੋਈ।
ਸੌਂਦ ਦੀ ਪਹਿਲ ਕਦਮੀ ਹੇਠ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਇਸੇ ਹਫ਼ਤੇ ਵੀਰਵਾਰ 30 ਜਨਵਰੀ ਨੂੰ ਇੱਕ ਕਮੇਟੀ ਹਵੇਲੀ ਦਾ ਦੌਰਾ ਕਰਕੇ ਆਵੇਗੀ ਅਤੇ ਉੱਥੋਂ ਦੀ ਮੌਜੂਦਾ ਸਥਿਤੀ ਬਾਬਤ ਆਪਣੀ ਰਿਪੋਰਟ ਪੇਸ਼ ਕਰੇਗੀ।  ਇਸ ਤੋਂ ਬਾਅਦ 8 ਮਾਹਿਰ ਮੈਂਬਰਾਂ ਦੀ ਇੱਕ ਡਿਜ਼ਾਈਨ ਕਮੇਟੀ ਇਸਦੀ ਘੋਖ ਕਰੇਗੀ। ਮੰਤਰੀ ਸੌਂਦ ਨੇ ਕਿਹਾ ਕਿ ਇਸ ਬਾਬਤ ਕੋਈ ਰੁਕਾਵਟ ਨਾ ਆਉਣ ਦੀ ਸੂਰਤ ਵਿੱਚ ਜਲਦ ਤੋਂ ਜਲਦ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਦਾ ਕੰਮ ਸ਼ੁਰੂ ਕੀਤਾ ਜਾ ਸਕੇਗਾ।
ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਦੀਵਾਨ ਟੋਡਰ ਮੱਲ ਜੀ ਦਾ ਨਾਂ ਬਹੁਤ ਆਦਰ, ਸਤਿਕਾਰ ਤੇ ਸਨਮਾਨ ਨਾਲ ਲਿਆ ਜਾਂਦਾ ਹੈ ਅਤੇ ਉਨ੍ਹਾਂ ਨਾਲ ਸਬੰਧਿਤ ਜਹਾਜ਼ ਹਵੇਲੀ ਦੀ ਸਾਂਭ ਸੰਭਾਲ ਕਰਨਾ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ। ਕਬਿਲੇਗੌਰ ਹੈ ਕਿ ਜਹਾਜ਼ ਹਵੇਲੀ ਦੀ ਸਾਂਭ ਸੰਭਾਲ ਅਤੇ ਮੁੜ ਬਹਾਲੀ ਲਈ ਸਬੰਧਿਤ ਕਾਰਜਾਂ ਨੂੰ ਸਮਾਂਬੱਧ ਕਰਨ ਲਈ ਮੀਟਿੰਗ ਵਿੱਚ ਹਾਜ਼ਰ ਪਤਵੰਤਿਆਂ ਨੇ ਮੰਤਰੀ ਸੌਂਦ ਦਾ ਖਾਸ ਧੰਨਵਾਦ ਕੀਤਾ।
ਮੀਟਿੰਗ ਵਿੱਚ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਅੰਮ੍ਰਿਤ ਸਿੰਘ, ਵਿਭਾਗ ਦੇ ਹੋਰ ਉੱਚ ਅਧਿਕਾਰੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਕੱਤਰ, ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਹੋਰ ਸਬੰਧਿਤ ਧਿਰਾਂ ਹਾਜ਼ਿਰ ਸਨ।

ਭਲਕੇ ਲੁਧਿਆਣਾ ਬੰਦ ਦਾ ਐਲਾਨ

0

ਭਲਕੇ ਲੁਧਿਆਣਾ ਬੰਦ ਦਾ ਐਲਾਨ

ਅੰਮ੍ਰਿਤਸਰ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਸ਼ਰਾਰਤੀ ਅਨਸਰ ਵਲੋਂ ਤੋੜਨ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਲੁਧਿਆਣਾ ਵਿਖੇ ਸੰਵਿਧਾਨ ਬਚਾਓ ਮੋਰਚੇ ਦੇ ਬੈਨਰ ਹੇਠ ਕਈ ਜਥੇਬੰਦੀਆਂ ਵਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਜਥੇਬੰਦੀਆਂ ਨੇ 28 ਜਨਵਰੀ ਨੂੰ ਲੁਧਿਆਣਾ ਬੰਦ ਦਾ ਐਲਾਨ ਕੀਤਾ ਹੈ।

ਕੁਲਦੀਪ ਚਾਹਲ ਬਣੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ || Latest News

ਲੁਧਿਆਣਾ ‘ਚ ਭਗਵਾਨ ਵਾਲਮੀਕਿ ਵੈਲੀ ਵਿਖੇ ਅੱਜ ਦਲਿਤ ਭਾਈਚਾਰੇ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਦਲਿਤ ਭਾਈਚਾਰੇ ਦੇ ਸਮੂਹ ਆਗੂ ਹਾਜ਼ਰ ਸਨ। ਮੀਟਿੰਗ ਦਾ ਆਯੋਜਨ ਸੰਵਿਧਾਨ ਬਚਾਓ ਮੋਰਚਾ ਦੀ ਅਗਵਾਈ ਹੇਠ ਕੀਤਾ ਗਿਆ।ਵਿਜੇ ਦਾਨਵ ਨੇ ਦਲਿਤ ਭਾਈਚਾਰੇ ਦੇ ਆਗੂ ਯਸ਼ਪਾਲ ਚੌਧਰੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਦੀ ਬੇਅਦਬੀ ਬਹੁਤ ਹੀ ਨਿੰਦਣਯੋਗ ਹੈ। ਸਮੁੱਚਾ ਭਾਈਚਾਰਾ ਇਸ ਦਾ ਵਿਰੋਧ ਕਰਦਾ ਹੈ। ਇਸ ਰੋਸ ਕਾਰਨ ਲੁਧਿਆਣਾ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਦੋਸ਼ੀਆਂ ‘ਤੇ ਐਨ.ਐਸ.ਏ. ਲਗਾਇਆ ਜਾਵੇਗਾ।

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਖੰਡਨ ਕੀਤੇ ਜਾਣ ਦੇ ਖਿਲਾਫ

ਇਸ ਕਾਰੇ ਵਿੱਚ ਜਿਨ੍ਹਾਂ ਦਾ ਹੱਥ ਹੈ, ਉਨ੍ਹਾਂ ਦੇ ਚਿਹਰੇ ਵੀ ਬੇਨਕਾਬ ਹੋਣੇ ਚਾਹੀਦੇ ਹਨ। ਕੱਲ੍ਹ ਸਵੇਰ ਤੋਂ ਹੀ ਦਲਿਤ ਭਾਈਚਾਰੇ ਵੱਲੋਂ ਲੋਕਾਂ ਨੂੰ ਸ਼ਾਂਤੀਪੂਰਵਕ ਬੇਨਤੀ ਕਰਕੇ ਸਾਰੇ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ।ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਲੋਕ ਵੀ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਖੰਡਨ ਕੀਤੇ ਜਾਣ ਦੇ ਖਿਲਾਫ ਹਨ। ਸਰਕਾਰ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਬਾਬਾ ਸਾਹਿਬ ਨੇ ਸਮਾਜ ਵਿੱਚ ਸਭ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ।

ਅੱਜ ਦਲਿਤ ਸਮਾਜ ਬਾਬਾ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲ ਕੇ ਹੀ ਕਾਮਯਾਬ ਹੋ ਰਿਹਾ ਹੈ। ਦੇਸ਼ ਦਾ ਹਰ ਵਿਅਕਤੀ ਬਾਬਾ ਸਾਹਿਬ ਦਾ ਸਤਿਕਾਰ ਕਰਦਾ ਹੈ। ਸਾਰਿਆਂ ਨੂੰ ਕੱਲ੍ਹ ਸਵੇਰੇ 11 ਵਜੇ ਕਲਾਕ ਟਾਵਰ (ਘੰਟਾਘਰ)’ਤੇ ਪਹੁੰਚਣਾ ਚਾਹੀਦਾ ਹੈ ਜਿੱਥੇ ਸਾਰੇ ਇਕੱਠੇ ਹੋ ਕੇ ਦੋਸ਼ੀਆਂ ਖਿਲਾਫ ਆਪਣਾ ਗੁੱਸਾ ਜ਼ਾਹਰ ਕਰਨਗੇ।ਬਾਬਾ ਸਾਹਿਬ ਭਾਰਤ ਦੇ ਹੀਰੇ ਹਨ। ਭਲਕੇ ਭਾਰਤ ਬੰਦ ਦੌਰਾਨ ਸ਼ਾਂਤਮਈ ਮਾਰਚ ਕੱਢਿਆ ਜਾਵੇਗਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਜਾਵੇਗਾ।

ਕੁਲਦੀਪ ਚਾਹਲ ਬਣੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ || Latest News

0

ਕੁਲਦੀਪ ਚਾਹਲ ਬਣੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

ਅੰਮ੍ਰਿਤਸਰ ਮੇਅਰ ਦੀ ਚੋਣ ਪੂਰੀ ਹੋਣ ਦੇ ਨਾਲ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਦਲ ਦਿੱਤਾ ਗਿਆ ਹੈ। ਕੁਲਦੀਪ ਸਿੰਘ ਚਾਹਲ ਨੂੰ ਅੰਮ੍ਰਿਤਸਰ ਦਾ ਨਵਾਂ ਕਮਿਸ਼ਨਰ ਬਣਾਇਆ ਗਿਆ ਹੈ। ਇਸ ਦੌਰਾਨ ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਭੇਜ ਦਿੱਤਾ ਗਿਆ ਹੈ।

ਕੋਲਕਾਤਾ ਰੇਪ ਪੀੜਤਾ ਦੇ ਮਾਪੇ ਨਹੀਂ ਚਾਹੁੰਦੇ ਦੋਸ਼ੀ ਨੂੰ ਹੋਵੇ ਫਾਂਸੀ ਦੀ ਸਜ਼ਾ

ਕੋਲਕਾਤਾ ਰੇਪ ਪੀੜਤਾ ਦੇ ਮਾਪੇ ਨਹੀਂ ਚਾਹੁੰਦੇ ਦੋਸ਼ੀ ਨੂੰ ਹੋਵੇ ਫਾਂਸੀ ਦੀ ਸਜ਼ਾ

0

ਕੋਲਕਾਤਾ ਰੇਪ ਪੀੜਤਾ ਦੇ ਮਾਪੇ ਨਹੀਂ ਚਾਹੁੰਦੇ ਦੋਸ਼ੀ ਨੂੰ ਹੋਵੇ ਫਾਂਸੀ ਦੀ ਸਜ਼ਾ

ਕੋਲਕਾਤਾ ਬਲਾਤਕਾਰ-ਕਤਲ ਮਾਮਲੇ ਦੀ ਪੀੜਤ ਮੈਡੀਕਲ ਵਿਦਿਆਰਥਣ ਦੇ ਮਾਤਾ-ਪਿਤਾ ਹੁਣ ਦੋਸ਼ੀ ਸੰਜੇ ਰਾਏ ਨੂੰ ਮੌਤ ਦੀ ਸਜ਼ਾ ਦੇ ਖਿਲਾਫ ਹਨ।

ਪੀੜਤਾ ਦੇ ਮਾਤਾ-ਪਿਤਾ ਦੇ ਵਕੀਲ ਗਾਰਗੀ ਗੋਸਵਾਮੀ ਨੇ ਸੋਮਵਾਰ ਨੂੰ ਕਲਕੱਤਾ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਕਿਹਾ ਕਿ ਸਿਰਫ ਇਸ ਲਈ ਕਿ ਸਾਡੀ ਬੇਟੀ ਦੀ ਜਾਨ ਚਲੀ ਗਈ, ਇਸ ਦਾ ਮਤਲਬ ਇਹ ਨਹੀਂ ਕਿ ਸੰਜੇ ਨੂੰ ਵੀ ਆਪਣੀ ਜਾਨ ਗਵਾਉਣੀ ਚਾਹੀਦੀ ਹੈ।

ਸਿਆਲਦਾਹ ਅਦਾਲਤ ਨੇ 20 ਜਨਵਰੀ ਨੂੰ ਸੰਜੇ ਰਾਏ ਨੂੰ ਉਮਰ ਕੈਦ (ਮੌਤ ਤੱਕ ਜੇਲ੍ਹ) ਦੀ ਸਜ਼ਾ ਸੁਣਾਈ ਸੀ। ਉਸੇ ਦਿਨ ਮਾਪਿਆਂ ਨੇ ਇਹ ਵੀ ਕਿਹਾ ਸੀ ਕਿ ਉਹ ਸੈਸ਼ਨ ਅਦਾਲਤ ਵੱਲੋਂ ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਤੋਂ ਸੰਤੁਸ਼ਟ ਨਹੀਂ ਹਨ। ਸੈਸ਼ਨ ਕੋਰਟ ਤੋਂ ਫੈਸਲੇ ਦੀ ਕਾਪੀ ਮਿਲਣ ਤੋਂ ਬਾਅਦ ਅਸੀਂ ਹਾਈ ਕੋਰਟ ਜਾਵਾਂਗੇ।

ਵਿੱਕੀ ਮਿੱਡੂਖੇੜਾ ਕਤ.ਲ ਮਾਮਲੇ ‘ਚ ਅਦਾਲਤ ਨੇ ਤਿੰਨ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਸਜ਼ਾ

ਦੂਜੇ ਪਾਸੇ, ਕਲਕੱਤਾ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਸੀਬੀਆਈ ਅਤੇ ਬੰਗਾਲ ਸਰਕਾਰ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੋਵਾਂ ਨੇ ਦੋਸ਼ੀ ਸੰਜੇ ਨੂੰ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਹੈ।

ਸੀਬੀਆਈ ਨੇ ਬੰਗਾਲ ਸਰਕਾਰ ਦੀ ਪਟੀਸ਼ਨ ਦਾ ਵਿਰੋਧ ਕੀਤਾਹਾਈ ਕੋਰਟ ਵਿੱਚ ਜਸਟਿਸ ਦੇਬਾਂਸ਼ੂ ਬਾਸਕ ਅਤੇ ਜਸਟਿਸ ਮੁਹੰਮਦ. ਸ਼ਬਰ ਰਸ਼ੀਦੀ ਦੀ ਬੈਂਚ ਦੇ ਸਾਹਮਣੇ ਸੀਬੀਆਈ ਦੇ ਵਕੀਲ ਨੇ ਪਟੀਸ਼ਨ ਦਾਇਰ ਕਰਨ ਦੇ ਬੰਗਾਲ ਸਰਕਾਰ ਦੇ ਅਧਿਕਾਰ ਦਾ ਵਿਰੋਧ ਕੀਤਾ। ਸੀਬੀਆਈ ਦੇ ਡਿਪਟੀ ਸਾਲਿਸਟਰ ਜਨਰਲ ਰਾਜਦੀਪ ਮਜੂਮਦਾਰ ਨੇ ਕਿਹਾ ਕਿ ਬੰਗਾਲ ਸਰਕਾਰ ਕੋਲ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਨਹੀਂ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਕਿਉਂਕਿ ਜਾਂਚ ਏਜੰਸੀ ਸੀਬੀਆਈ ਸੀ, ਇਸ ਲਈ ਸਿਰਫ਼ ਏਜੰਸੀ ਕੋਲ ਹੀ ਇਸ ਆਧਾਰ ‘ਤੇ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਹੈ ਕਿ ਸਜ਼ਾ ਕਾਫ਼ੀ ਨਹੀਂ ਹੈ। ਸੀਬੀਆਈ ਨੇ ਹੇਠਲੀ ਅਦਾਲਤ ਨੂੰ ਮੌਤ ਦੀ ਸਜ਼ਾ ਦੇਣ ਦੀ ਅਪੀਲ ਵੀ ਕੀਤੀ ਸੀ।

ਬੰਗਾਲ ਸਰਕਾਰ ਨੇ ਕਿਹਾ- ਕੋਲਕਾਤਾ ਪੁਲਿਸ ਨੇ ਸ਼ੁਰੂਆਤੀ ਜਾਂਚ ਕੀਤੀ ਸੀਬੰਗਾਲ ਸਰਕਾਰ ਦੇ ਐਡਵੋਕੇਟ ਜਨਰਲ ਕਿਸ਼ੋਰ ਦੱਤ ਨੇ ਕਿਹਾ ਕਿ ਇਸਤਗਾਸਾ ਏਜੰਸੀ, ਪਰਿਵਾਰ, ਦੋਸ਼ੀ ਤੋਂ ਇਲਾਵਾ ਰਾਜ ਵੀ ਸਜ਼ਾ ਦੇ ਖਿਲਾਫ ਅਪੀਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤ ‘ਚ ਕੋਲਕਾਤਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਮਾਮਲਾ 13 ਅਗਸਤ 2024 ਨੂੰ ਸੀਬੀਆਈ ਨੂੰ ਸੌਂਪਿਆ ਗਿਆ ਸੀ।

ਵਿੱਕੀ ਮਿੱਡੂਖੇੜਾ ਕਤ.ਲ ਮਾਮਲੇ ‘ਚ ਅਦਾਲਤ ਨੇ ਤਿੰਨ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਸਜ਼ਾ

0

ਵਿੱਕੀ ਮਿੱਡੂਖੇੜਾ ਕਤ.ਲ ਮਾਮਲੇ ‘ਚ ਅਦਾਲਤ ਨੇ ਤਿੰਨ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਸਜ਼ਾ

ਮੋਹਾਲੀ ਜ਼ਿਲ੍ਹਾ ਅਦਾਲਤ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਅੱਜ ਸੋਮਵਾਰ ਤਿੰਨੇ ਦੋਸ਼ੀਆਂ ਨੂੰ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਅਦਾਲਤ ਨੇ ਤਿੰਨੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਅਤੇ ਨਾਲ ਹੀ 2-2 ਲੱਖ ਰੁਪਏ ਜੁਰਮਾਨੇ ਦਾ ਫੈਸਲਾ ਵੀ ਸੁਣਾਇਆ ਹੈ।

ਕੌਸ਼ਲ ਚੌਧਰੀ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰ || Punjab News