Home Blog Page 948

Verka ਨੇ ਘਟਾਈ ਦੁੱਧ ਦੀ ਕੀਮਤ, ਪੜ੍ਹੋ ਨਵੇਂ ਰੇਟ || MILK PRICE REDUCED

0

Verka ਨੇ ਘਟਾਈ ਦੁੱਧ ਦੀ ਕੀਮਤ, ਪੜ੍ਹੋ ਨਵੇਂ ਰੇਟ || MILK PRICE REDUCED

ਚੰਡੀਗੜ੍ਹ : ਅਮੂਲ ਅਤੇ ਵੇਰਕਾ ਵਰਗੀਆਂ ਵੱਡੀਆਂ ਡੇਅਰੀ ਕੰਪਨੀਆਂ ਨੇ ਆਪਣੇ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ ਹਨ। ਦੁੱਧ ਦੀਆਂ ਵਧਦੀਆਂ ਕੀਮਤਾਂ ਤੋਂ ਲੋਕਾਂ ਨੂੰ ਰਾਹਤ ਦਿੰਦਿਆਂ ਵੇਰਕਾ ਨੇ ਵੀ ਆਪਣੇ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਵੇਰਕਾ ਨੇ ਵੇਰਕਾ ਸਟੈਂਡਰਡ ਮਿਲਕ ਅਤੇ ਵੇਰਕਾ ਫੁੱਲ ਕਰੀਮ ਮਿਲਕ ਦੀ ਇੱਕ ਲੀਟਰ ਪੈਕਿੰਗ ਦੀ ਕੀਮਤ ਵਿੱਚ 1 ਰੁਪਏ ਦੀ ਕਟੌਤੀ ਕੀਤੀ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋਣਗੀਆਂ।

ਦੇਖੋ ਨਵੀਆਂ ਕੀਮਤਾਂ

ਨਵੀਂਆਂ ਕੀਮਤਾਂ ਦੇ ਅਨੁਸਾਰ, ਵੇਰਕਾ ਟੋਨਡ ਦੁੱਧ ਦੀ ਕੀਮਤ 62 ਰੁਪਏ ਤੋਂ ਘੱਟ ਕੇ 61 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦੋਂ ਕਿ ਵੇਰਕਾ ਫੁੱਲ ਕਰੀਮ ਦੁੱਧ ਦੀ ਕੀਮਤ 68 ਰੁਪਏ ਤੋਂ ਘੱਟ ਕੇ 67 ਰੁਪਏ ਹੋ ਗਈ ਹੈ। ਵੇਰਕਾ ਅੰਮ੍ਰਿਤਸਰ ਦੇ ਜਨਰਲ ਮੈਨੇਜਰ ਨੇ ਦੱਸਿਆ ਕਿ ਵੇਰਕਾ ਦਾ ਦੁੱਧ ਸੰਤੁਲਿਤ ਅਤੇ ਪੌਸ਼ਟਿਕ ਹੈ। ਇਹ ਵਿਟਾਮਿਨ ਏ ਅਤੇ ਡੀ ਨਾਲ ਭਰਪੂਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਖਪਤਕਾਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਬੀਤੇ ਦਿਨੀ ਅਮੂਲ ਨੇ ਆਪਣੇ ਉਤਪਾਦਾਂ ਜਿਵੇਂ ਕਿ ਅਮੂਲ ਗੋਲਡ, ਅਮੂਲ ਤਾਜ਼ਾ ਅਤੇ ਸਪੈਸ਼ਲ ਟੀ ਮਿਲਕ ਦੀਆਂ ਕੀਮਤਾਂ ਘਟਾ ਦਿੱਤੀਆਂ ਸਨ।

ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਅੱਜ CM ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਅੱਜ CM ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

0
Punjab Police

ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਅੱਜ CM ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ 

ਚੰਡੀਗੜ੍ਹ : ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਅੱਜ ਸੀਐਮ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 5 ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ 19 ਨੂੰ ਮੁੱਖ ਮੰਤਰੀ ਉੱਤਮ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।

ਇਹ ਅਧਿਕਾਰੀ ਹੋਣਗੇ ਸਨਮਾਨਿਤ

ਪੰਜਾਬ ਦੇ 8 ਪੀਪੀਐਸ ਅਧਿਕਾਰੀਆਂ ਸਮੇਤ 19 ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਉੱਤਮ ਸੇਵਾ ਮੈਡਲ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਐਸਪੀ ਪੀਬੀਆਈ ਅਤੇ ਇਨਵੈਸਟੀਗੇਸ਼ਨ ਫਰੀਦਕੋਟ ਜਸਮੀਤ ਸਿੰਘ, ਐਸਪੀ ਹੈੱਡਕੁਆਰਟਰ ਗੁਰਦਾਸਪੁਰ ਜੁਗਰਾਜ ਸਿੰਘ, ਕਮਾਂਡੈਂਟ 4 ਕਮਾਂਡੋ ਬਟਾਲੀਅਨ ਪਰਮਪਾਲ ਸਿੰਘ, ਸੰਯੁਕਤ ਡਾਇਰੈਕਟਰ ਵਿਜੀਲੈਂਸ ਬਿਊਰੋ ਦਿਗਵਿਜੇ ਕਪਿਲ, ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ, ਐਸਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਹਰਿੰਦਰ ਸਿੰਘ ਅਤੇ ਡੀਐਸਪੀ ਲਾਅ ਐਂਡ ਆਰਡਰ ਵਿੰਗ ਸਮਰਪਾਲ ਸਿੰਘ ਸ਼ਾਮਲ ਹਨ।

ਪ੍ਰਧਾਨ ਮੰਤਰੀ ਮੋਦੀ ਨੇ 76ਵੇਂ ਗਣਤੰਤਰ ਦਿਵਸ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਹੋਰ ਚੁਣੇ ਗਏ ਅਧਿਕਾਰੀਆਂ ਵਿੱਚ ਇੰਸਪੈਕਟਰ ਪ੍ਰਾਣ ਨਾਥ, ਇੰਸਪੈਕਟਰ ਪ੍ਰੀਤਪਾਲ ਸਿੰਘ, ਇੰਸਪੈਕਟਰ ਸੁਖਮੰਦਰ ਸਿੰਘ, ਇੰਸਪੈਕਟਰ ਮਨਫੂਲ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਪਰਮਿੰਦਰ ਸਿੰਘ ਸ਼ਾਮਲ ਹਨ। ਐਸਆਈ ਜੁਗਲ ਕਿਸ਼ੋਰ ਸ਼ਰਮਾ, ਐਸਆਈ ਸੁਮੀਤ ਐਰੀ, ਏਐਸਆਈ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਕਾਂਸਟੇਬਲ ਸਿਮਰਨਜੀਤ ਸਿੰਘ ਦੇ ਨਾਮ ਸ਼ਾਮਲ ਹਨ।

ਪ੍ਰਧਾਨ ਮੰਤਰੀ ਮੋਦੀ ਨੇ 76ਵੇਂ ਗਣਤੰਤਰ ਦਿਵਸ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

0

ਪ੍ਰਧਾਨ ਮੰਤਰੀ ਮੋਦੀ ਨੇ 76ਵੇਂ ਗਣਤੰਤਰ ਦਿਵਸ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਨਵੀ ਦਿੱਲੀ, 26 ਜਨਵਰੀ: ਪ੍ਰਧਾਨ ਮੰਤਰੀ ਮੋਦੀ ਨੇ ਗਣਤੰਤਰ ਦਿਵਸ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ, ਅੱਜ ਅਸੀਂ ਆਪਣੇ ਸ਼ਾਨਦਾਰ ਗਣਤੰਤਰ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਾਂ। ਇਸ ਮੌਕੇ ‘ਤੇ ਅਸੀਂ ਉਨ੍ਹਾਂ ਸਾਰੀਆਂ ਮਹਾਨ ਸ਼ਖਸੀਅਤਾਂ ਨੂੰ ਸਲਾਮ ਕਰਦੇ ਹਾਂ ਜਿਨ੍ਹਾਂ ਨੇ ਸਾਡੇ ਸੰਵਿਧਾਨ ਦਾ ਖਰੜਾ ਤਿਆਰ ਕਰਕੇ ਇਹ ਯਕੀਨੀ ਬਣਾਇਆ ਕਿ ਸਾਡੀ ਵਿਕਾਸ ਯਾਤਰਾ ਲੋਕਤੰਤਰ, ਸਨਮਾਨ ਅਤੇ ਏਕਤਾ ‘ਤੇ ਆਧਾਰਿਤ ਹੈ। ਸਾਡੀ ਕਾਮਨਾ ਹੈ ਕਿ ਇਹ ਰਾਸ਼ਟਰੀ ਤਿਉਹਾਰ ਨਾ ਸਿਰਫ਼ ਸਾਡੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖੇ ਸਗੋਂ ਇੱਕ ਮਜ਼ਬੂਤ ​​ਅਤੇ ਖੁਸ਼ਹਾਲ ਭਾਰਤ ਦੀ ਸਿਰਜਣਾ ਲਈ ਸਾਡੇ ਯਤਨਾਂ ਨੂੰ ਵੀ ਮਜ਼ਬੂਤ ​​ਕਰੇ।

ਦੱਸ ਦਈਏ ਕਿ ਅੱਜ ਗਣਤੰਤਰ ਦਿਵਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਵੇਰੇ 10:30 ਵਜੇ ਕਰੱਤਵ ਮਾਰਗ ‘ਤੇ ਤਿਰੰਗਾ ਲਹਿਰਾਉਣਗੇ। ਇਸ ਤੋਂ ਬਾਅਦ ਪਰੇਡ ਸ਼ੁਰੂ ਹੋਵੇਗੀ, ਜੋ ਕਰੀਬ 90 ਮਿੰਟ ਚੱਲੇਗੀ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਮੁੱਖ ਮਹਿਮਾਨ ਹੋਣਗੇ। ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਪਰੇਡ ਵਿੱਚ 16 ਰਾਜਾਂ ਅਤੇ ਕੇਂਦਰ ਸਰਕਾਰ ਦੇ 15 ਮੰਤਰਾਲਿਆਂ ਦੇ ਕੁੱਲ 31 ਝਾਕੀਆਂ ਦੇਖਣ ਨੂੰ ਮਿਲਣਗੀਆਂ। 26 ਜਨਵਰੀ ਮੌਕੇ ਸੁਰੱਖਿਆ ਲਈ ਛੇ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦਿੱਲੀ ਵਿੱਚ 70 ਹਜ਼ਾਰ ਜਵਾਨ ਤਾਇਨਾਤ ਕੀਤੇ ਗਏ ਹਨ।

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਕੱਢਿਆ ਜਾਵੇਗਾ ਟਰੈਕਟਰ ਮਾਰਚ, ਵੱਡੀ ਗਿਣਤੀ ‘ਚ ਕਿਸਾਨ ਹੋਣਗੇ ਸ਼ਾਮਿਲ

ਮੁੱਖ ਮੰਤਰੀ ਮਾਨ ਨੇ ਦੇਸ਼ ਵਾਸੀਆਂ ਨੂੰ ‘ਗਣਤੰਤਰ ਦਿਵਸ’ ਦੀਆਂ ਦਿੱਤੀਆਂ ਵਧਾਈਆਂ, ਅੱਜ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ

0

ਮੁੱਖ ਮੰਤਰੀ ਮਾਨ ਨੇ ਦੇਸ਼ ਵਾਸੀਆਂ ਨੂੰ ‘ਗਣਤੰਤਰ ਦਿਵਸ’ ਦੀਆਂ ਦਿੱਤੀਆਂ ਵਧਾਈਆਂ, ਅੱਜ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ

ਭਾਰਤ ਅੱਜ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਲੁਧਿਆਣਾ ਵਿੱਚ ਅਤੇ ਸੀਐਮ ਭਗਵੰਤ ਮਾਨ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ‘ਗਣਤੰਤਰ ਦਿਵਸ’ ਦੀਆਂ ਵਧਾਈਆਂ ਦਿੱਤੀਆਂ ਹਨ।

ਸੀਐਮ ਮਾਨ ਨੇ ਟਵੀਟ ਕੀਤਾ ਕਿ “ਸਮੂਹ ਦੇਸ਼ ਵਾਸੀਆਂ ਨੂੰ ‘ਗਣਤੰਤਰ ਦਿਵਸ’ ਦੀਆਂ ਬਹੁਤ ਬਹੁਤ ਵਧਾਈਆਂ। ਅੱਜ ਦੇ ਦਿਨ 1950 ਵਿੱਚ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਸਾਨੂੰ ਸਾਰਿਆਂ ਨੂੰ ਬਰਾਬਰਤਾ ਦਾ ਹੱਕ ਦਿੰਦਾ ਹੈ। ਆਓ ਸਾਡੇ ਦੇਸ਼ ਦੀ ਸੁਨਹਿਰੀ ਵਿਰਾਸਤ ਨੂੰ ਯਾਦ ਕਰੀਏ ਅਤੇ ਇਸਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰੀਏ।” ਦੱਸ ਦਈਏ ਕਿ ਅੱਜ ਗਣਤੰਤਰ ਦਿਵਸ ਮੌਕੇ ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਸੀਐਮ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਕੱਢਿਆ ਜਾਵੇਗਾ ਟਰੈਕਟਰ ਮਾਰਚ, ਵੱਡੀ ਗਿਣਤੀ ‘ਚ ਕਿਸਾਨ ਹੋਣਗੇ ਸ਼ਾਮਿਲ

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਕੱਢਿਆ ਜਾਵੇਗਾ ਟਰੈਕਟਰ ਮਾਰਚ, ਵੱਡੀ ਗਿਣਤੀ ‘ਚ ਕਿਸਾਨ ਹੋਣਗੇ ਸ਼ਾਮਿਲ

0

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਕੱਢਿਆ ਜਾਵੇਗਾ ਟਰੈਕਟਰ ਮਾਰਚ, ਵੱਡੀ ਗਿਣਤੀ ‘ਚ ਕਿਸਾਨ ਹੋਣਗੇ ਸ਼ਾਮਿਲ

ਚੰਡੀਗੜ੍ਹ, 26 ਜਨਵਰੀ: ਅੱਜ ਕਿਸਾਨਾਂ ਵੱਲੋਂ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ ਅਤੇ ਯੂਨਾਈਟਿਡ ਕਿਸਾਨ ਮੋਰਚਾ ਨੇ 26 ਜਨਵਰੀ ਨੂੰ ਸਾਂਝੇ ਤੌਰ ’ਤੇ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਭਾਜਪਾ ਆਗੂਆਂ ਦੇ ਘਰਾਂ – ਕੋਠੀਆਂ ਅਤੇ ਮਾੱਲ ਅੱਗੇ ਟਰੈਕਟਰ ਮਾਰਚ ਕੱਢਿਆ ਜਾਵੇਗਾ।

14 ਫਰਵਰੀ ਨੂੰ ਮੀਟਿੰਗ

ਦੱਸ ਦਈਏ ਕਿ ਕਿਸਾਨ ਪਿਛਲੇ ਇੱਕ ਸਾਲ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਹਨ। ਇਸ ਤੋਂ ਬਾਅਦ ਵੀ ਸਰਕਾਰਾਂ ਨਾਲ ਸਹਿਮਤੀ ਨਹੀਂ ਬਣ ਸਕੀ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਦੇਸ਼ ਵਿਆਪੀ ਅੰਦੋਲਨ ਛੇੜਨਗੇ। ਬੀਤੀ 19 ਜਨਵਰੀ ਨੂੰ ਕੇਂਦਰੀ ਖੇਤੀਬਾੜੀ ਅਤੇ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਹੋਰ ਅਧਿਕਾਰੀਆਂ ਨਾਲ ਖਨੌਰੀ ਸਰਹੱਦ ‘ਤੇ ਪਹੁੰਚੇ। ਇੱਥੇ ਉਹ ਕਿਸਾਨ ਆਗੂ ਡੱਲੇਵਾਲ ਨੂੰ ਮਿਲੇ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਗਲਬਾਤ ਕੀਤੀ। ਉਨ੍ਹਾਂ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਵੀ ਦਿੱਤਾ ਹੈ। ਜਿਸ ਤੋਂ ਬਾਅਦ ਕਿਸਾਨ ਆਗੂ ਡੱਲੇਵਾਲ ਮੈਡੀਕਲ ਟਰੀਟਮੈਂਟ ਲਈ ਰਾਜ਼ੀ ਹੋ ਗਏ ਸਨ।

ਅਕਸ਼ੈ ਕੁਮਾਰ ਦੀ ਫ਼ਿਲਮ ਅੱਗੇ ਫਿੱਕੀ ਪਈ ਕੰਗਨਾ ਦੀ “Emergency”

 

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 26-01-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 26-01-2025

Pete Hegseth ਬਣੇ ਅਮਰੀਕਾ ਦੇ ਰੱਖਿਆ ਮੰਤਰੀ

ਪੀਟ ਹੇਗਸੇਥ ਅਮਰੀਕਾ ਦੇ ਨਵੇਂ ਰੱਖਿਆ ਮੰਤਰੀ ਬਣ ਗਏ ਹਨ। ਅਮਰੀਕੀ ਸੈਨੇਟ ਨੇ ਪੀਟ ਹੇਗਸੈਥ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪੈਂਟਾਗਨ ਦੀ….ਹੋਰ ਪੜੋ

26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਲਈ ਤਿਆਰੀਆਂ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਵਰਤ ਦਾ ਅੱਜ 61ਵਾਂ ਦਿਨ ਹੈ। ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਕੀਤੇ ਜਾ ਰਹੇ ਇਸ ਇਤਿਹਾਸਕ ਸੱਤਿਆਗ੍ਰਹਿ ਨੂੰ ਦੋ ਮਹੀਨੇ ਪੂਰੇ ਹੋ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮੋਰਚਾ…. ਹੋਰ ਪੜੋ

ਕਟੜਾ-ਸ਼੍ਰੀਨਗਰ ਵੰਦੇ ਭਾਰਤ ਦਾ ਟ੍ਰਾਇਲ ਹੋਇਆ ਪੂਰਾ

ਯਾਤਰੀ ਕਿਰਪਾ ਧਿਆਨ ਦਿਓ… ਟਰੇਨ ਨੰਬਰ 244027, ਕਸ਼ਮੀਰ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਪਲੇਟਫਾਰਮ ਨੰਬਰ ਇੱਕ ‘ਤੇ ਖੜ੍ਹੀ…. ਹੋਰ ਪੜੋ

ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਆਪ ਪਾਰਟੀ ਨੇ ਉਮੀਦਵਾਰ ਦਾ ਕੀਤਾ ਐਲਾਨ

ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਆਂ । ਨਾਮਜ਼ਦਗੀ ਦਾਖਲ ਕਰਨ ਦਾ ਸਮਾਂ….ਹੋਰ ਪੜੋ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਐਕਸੀਡੈਂਟ ‘ਚ ਮੌ.ਤ

ਕੈਨੇਡਾ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਹਠੂਰ ਦੇ ਜੰਮਪਲ ਨੌਜਵਾਨ ਅਰਸ਼ਪ੍ਰੀਤ ਸਿੰਘ (24) ਦੀ ਕੈਨੇਡਾ ’ਚ ਸੜਕ ਹਾਦਸੇ ਦੌਰਾਨ…. ਹੋਰ ਪੜੋ

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 26-01-2025

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 26-01-2025

ਐਤਵਾਰ, ੧੩ ਮਾਘ (ਸੰਮਤ ੫੫੬ ਨਾਨਕਸ਼ਾਹੀ)

26-01-2025
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥

ਐਤਵਾਰ, ੧੩ ਮਾਘ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੭੦੪)

 

ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ॥ ਸਲੋਕੁ॥

ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੰੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ – ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।੪। ਛੰਤ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੁੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।

ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਆਪ ਪਾਰਟੀ ਨੇ ਉਮੀਦਵਾਰ ਦਾ ਕੀਤਾ ਐਲਾਨ || Political News

0
AAP announced the candidate for the post of Mayor of Chandigarh

ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਆਪ ਪਾਰਟੀ ਨੇ ਉਮੀਦਵਾਰ ਦਾ ਕੀਤਾ ਐਲਾਨ

ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਆਂ । ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਸ਼ਾਮ 5:00 ਵਜੇ ਰੱਖਿਆ ਗਿਆ ਸੀ । ਚੰਡੀਗੜ੍ਹ ਵਿੱਚ ਇਸ ਵਾਰ ਵੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੈ।

ਇਹ ਵੀ ਪੜ੍ਹੋ :ਅਕਸ਼ੈ ਕੁਮਾਰ ਦੀ ਫ਼ਿਲਮ ਅੱਗੇ ਫਿੱਕੀ ਪਈ ਕੰਗਨਾ ਦੀ “Emergency”

ਕੌਂਸਲਰ ਪ੍ਰੇਮਲਤਾ ਨੂੰ ਆਪਣਾ ਉਮੀਦਵਾਰ ਐਲਾਨਿਆ

ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਕੌਂਸਲਰ ਪ੍ਰੇਮਲਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਕਾਂਗਰਸ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ।

ਅਕਸ਼ੈ ਕੁਮਾਰ ਦੀ ਫ਼ਿਲਮ ਅੱਗੇ ਫਿੱਕੀ ਪਈ ਕੰਗਨਾ ਦੀ “Emergency” || Entertainment News

0
Kangana's "Emergency" fades ahead of Akshay Kumar's film

ਅਕਸ਼ੈ ਕੁਮਾਰ ਦੀ ਫ਼ਿਲਮ ਅੱਗੇ ਫਿੱਕੀ ਪਈ ਕੰਗਨਾ ਦੀ “Emergency”

ਕੰਗਨਾ ਰਣੌਤ ਸਟਾਰਰ ਅਤੇ ਨਿਰਦੇਸ਼ਿਤ ਫਿਲਮ ‘ਐਮਰਜੈਂਸੀ’ 17 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਰਿਲੀਜ਼ ਹੋਣ ਤੋਂ ਪਹਿਲਾਂ ਇਸਦਾ ਕਾਫੀ ਵਿਰੋਧ ਹੋਇਆ ਪਿਆ, ਜਿਸ ਕਾਰਨ ਇਸ ਦੀ ਬਹੁਤ ਚਰਚਾ ਹੋਈ। ਸਿਨੇਮਾਘਰਾਂ ਵਿੱਚ ਆਉਣ ਤੋਂ ਬਾਅਦ, ਫਿਲਮ ਨੂੰ ਦਰਸ਼ਕਾਂ ਦਾ ਪਿਆਰ ਮਿਲਿਆ। ਰਾਸ਼ਾ ਥਡਾਨੀ ਅਤੇ ਅਮਨ ਦੇਵਗਨ ਦੀ ਪਹਿਲੀ ਫਿਲਮ ਆਜ਼ਾਦ ਵੀ ਐਮਰਜੈਂਸੀ ਦੇ ਪ੍ਰਭਾਵ ਹੇਠ ਆ ਗਈ। ਪਰ ਕੰਗਨਾ ਦੀ ਫਿਲਮ ਕਮਾਈ ਦੇ ਮਾਮਲੇ ਵਿੱਚ ਜ਼ਿਆਦਾ ਕੋਈ ਕਮਾਲ ਨਹੀਂ ਕਰ ਸਕੀ ਹੈ।

ਰਿਲੀਜ਼ ਹੋਏ ਇੱਕ ਹਫ਼ਤੇ ਤੋਂ ਵੱਧ ਸਮਾਂ ਹੋਇਆ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏ ਇੱਕ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ। ਭਾਰਤੀ ਇਤਿਹਾਸ ਦੇ ਸਭ ਤੋਂ ਵਿਵਾਦਪੂਰਨ ਅਤੇ ਸੰਵੇਦਨਸ਼ੀਲ ਦੌਰ, 1975 ਦੇ ਐਮਰਜੈਂਸੀ ਦੇ ਦੌਰ ‘ਤੇ ਆਧਾਰਿਤ, ਫਿਲਮ ਦੀ ਸ਼ੁਰੂਆਤ ਹੌਲੀ ਸੀ ਪਰ ਸ਼ੁਰੂਆਤੀ ਵੀਕਐਂਡ ਵਿੱਚ ਚੰਗਾ ਕਲੈਕਸ਼ਨ ਹੋਇਆ। ਹਾਲਾਂਕਿ ਬਾਕੀ ਦਿਨਾਂ ਦੌਰਾਨ ਇਸ ਦੀ ਕਮਾਈ ਵਿੱਚ ਕਾਫ਼ੀ ਗਿਰਾਵਟ ਆਈ, ਪਰ ਇਸ ਨੇ ਕਿਸੇ ਵੀ ਦਿਨ 1 ਕਰੋੜ ਰੁਪਏ ਤੋਂ ਘੱਟ ਨਹੀਂ ਕਮਾਈ ਕੀਤੀ। ਹੁਣ ‘ਐਮਰਜੈਂਸੀ’ ਰਿਲੀਜ਼ ਦੇ ਦੂਜੇ ਹਫ਼ਤੇ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਜੇਕਰ ਫਿਲਮ ਦੀ ਕਮਾਈ ਦੀ ਗੱਲ ਕਰੀਏ ਤਾਂ ‘ਐਮਰਜੈਂਸੀ’ ਨੇ ਰਿਲੀਜ਼ ਦੇ ਪਹਿਲੇ ਦਿਨ 2.5 ਕਰੋੜ ਦੀ ਕਮਾਈ ਕੀਤੀ। ਫਿਲਮ ਨੇ ਦੂਜੇ ਦਿਨ 3.6 ਕਰੋੜ ਰੁਪਏ ਦੀ ਕਮਾਈ ਕੀਤੀ।

‘ਐਮਰਜੈਂਸੀ’ ਦੀ ਕੁੱਲ ਕਮਾਈ ਹੁਣ 14.64 ਕਰੋੜ ਰੁਪਏ ਹੋਈ

‘ਐਮਰਜੈਂਸੀ’ ਨੇ ਤੀਜੇ ਦਿਨ 4.25 ਕਰੋੜ ਰੁਪਏ ਕਮਾਏ, ਚੌਥੇ ਦਿਨ ਫਿਲਮ ਦਾ ਕਲੈਕਸ਼ਨ 1.05 ਕਰੋੜ ਰੁਪਏ ਸੀ। ਪੰਜਵੇਂ ਦਿਨ 1 ਕਰੋੜ ਰੁਪਏ ਦਾ ਕਾਰੋਬਾਰ ਹੋਇਆ। ਛੇਵੇਂ ਦਿਨ ‘ਐਮਰਜੈਂਸੀ’ ਦਾ ਕਲੈਕਸ਼ਨ 1 ਕਰੋੜ ਰੁਪਏ ਸੀ। ਫਿਲਮ ਨੇ ਸੱਤਵੇਂ ਦਿਨ 90 ਲੱਖ ਰੁਪਏ ਦਾ ਕਾਰੋਬਾਰ ਕੀਤਾ। ਹੁਣ ਫਿਲਮ ਦੀ ਰਿਲੀਜ਼ ਦੇ 8ਵੇਂ ਦਿਨ ਯਾਨੀ ਦੂਜੇ ਸ਼ੁੱਕਰਵਾਰ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਆ ਗਏ ਹਨ। ਇੱਕ ਰਿਪੋਰਟ ਦੇ ਅਨੁਸਾਰ, ‘ਐਮਰਜੈਂਸੀ’ ਨੇ ਆਪਣੀ ਰਿਲੀਜ਼ ਦੇ 8ਵੇਂ ਦਿਨ 62.22% ਦੀ ਗਿਰਾਵਟ ਦੇ ਨਾਲ ਸਿਰਫ 34 ਲੱਖ ਰੁਪਏ ਦੀ ਕਮਾਈ ਕੀਤੀ। ਇਸ ਨਾਲ ਅੱਠ ਦਿਨਾਂ ਵਿੱਚ ‘ਐਮਰਜੈਂਸੀ’ ਦੀ ਕੁੱਲ ਕਮਾਈ ਹੁਣ 14.64 ਕਰੋੜ ਰੁਪਏ ਹੋ ਗਈ ਹੈ।

‘ਐਮਰਜੈਂਸੀ’ ਦੀ ਕਮਾਈ ਵਿੱਚ 8ਵੇਂ ਦਿਨ ਭਾਰੀ ਗਿਰਾਵਟ ਆਈ ਹੈ। ਇਹ ਫਿਲਮ ਮੁਸ਼ਕਿਲ ਨਾਲ ਕੁਝ ਲੱਖ ਰੁਪਏ ਕਮਾ ਸਕੀ ਹੈ। ਦਰਅਸਲ ਹੁਣ ਅਕਸ਼ੈ ਕੁਮਾਰ ਅਤੇ ਵੀਰ ਪਹਾੜੀਆ ਦੀ ਫਿਲਮ ਸਕਾਈ ਫੋਰਸ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਜਿਵੇਂ ਹੀ ਸਕਾਈ ਫੋਰਸ ਆਈ, ਇਸ ਨੇ ‘ਐਮਰਜੈਂਸੀ’ ਦੀ ਖੇਡ ਲਗਭਗ ਖਤਮ ਕਰ ਦਿੱਤੀ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੰਗਨਾ ਰਣੌਤ ਦੀ ਫਿਲਮ ਇਸ ਹਫਤੇ ਦੇ ਅੰਤ ਵਿੱਚ ਅਕਸ਼ੈ ਕੁਮਾਰ ਦੀ ਫਿਲਮ ਦੇ ਸਾਹਮਣੇ ਕਿੰਨਾ ਕਾਰੋਬਾਰ ਕਰ ਪਾਉਂਦੀ ਹੈ।