Home Blog Page 95

ਪੰਜਾਬ ਸਰਕਾਰ ਨੇ ਮਹਿਲਾ ਕਰਮਚਾਰੀਆਂ ਲਈ ਲਿਆ ਅਹਿਮ ਫ਼ੈਸਲਾ

0
Goverment Office

ਚੰਡੀਗੜ੍ਹ, 17 ਜੂਨ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੀਆਂ ਮਹਿਲਾ ਕਰਮਚਾਰੀਆਂ (Women employees) ਲਈ ਇਕ ਅਹਿਮ ਫ਼ੈਸਲਾ ਲਏ ਜਾਣ ਦਾ ਪਤਾ ਚੱਲਿਆ ਹੈ ।

ਕੀ ਅਹਿਮ ਫ਼ੈਸਲਾ ਲਿਆ ਗਿਆ ਹੈ ਸਰਕਾਰ ਵਲੋਂ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਦੇ ਵੱਖ-ਵੱਖ ਅਦਾਰਿਆਂ ’ਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਘਰ ਤੇ ਦਫ਼ਤਰ ਦੀਆਂ ਜਿ਼ੰਮੇਵਾਰੀਆਂ ਨੂੰ ਬਰਾਬਰ ਨਿਭਾਉਣ ਲਈ ਜਿਥੇ ਕਈ ਤਰ੍ਹਾਂ ਦੀਆਂ ਚੁਣੌਤੀਆਂ ਨੂੰ ਪਾਰ ਕਰਨਾ ਪੈਂਦਾ ਹੈ ਦੇ ਚਲਦਿਆਂ ਸਰਕਾਰ ਦਾ ਤਾਜ਼ਾ ਫ਼ੈਸਲਾ ਇਨ੍ਹਾਂ ਚੁਣੌਤੀਆਂ ਨੂੰ ਹੀ ਰਾਹਤ ਦੇਣ ਵੱਲ ਇਕ ਕਦਮ ਵਾਲਾ ਹੈ । ਸਰਕਾਰ ਨੇ ਐਲਾਨ ਕੀਤਾ ਹੈ ਕਿ ਗਰੁੱਪ-ਸੀ ਅਤੇ-ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ ।

ਕੀ ਦਾਅਵਾ ਹੈ ਸਰਕਾਰ ਦਾ

ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਕਦਮ ਨਾਲ ਹਜ਼ਾਰਾਂ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਸ ਕਰਮਚਾਰੀਆਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ । ਹਾਲਾਂਕਿ ਸਰਕਾਰ ਨੇ ਆਪਣੇ ਇਸ ਫ਼ੈਸਲੇ ’ਚ ਇਹ ਵੀ ਕਿਹਾ ਹੈ ਕਿ ਇਹ ਰਾਹਤ ਯੋਗ ਕਰਮਚਾਰੀਆਂ (Eligible employees) ਨੂੰ ਹੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਬਾਅਦ ਹੀ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਤਾਇਨਾਤ ਕੀਤਾ ਜਾਵੇਗਾ । ਇਹ ਚਾਲੀ ਕਿਲੋਮੀਟਰ ਆਖਰੀ ਹੱਦ ਹੈ। ਇਸ ਦੇ ਦਾਇਰੇ ’ਚ ਕਿਤੇ ਵੀ ਤਾਇਨਾਤੀ ਹੋ ਸਕਦੀ ਹੈ ।

ਇਸ ਫ਼ੈਸਲੇ ਨਾਲ ਕੰਮ ਵਿਚ ਸੁਧਾਰ ਤੇ ਜਿੰਮੇਦਾਰੀਆਂ ਸਹੀ ਢੰਗ ਨਾਲ ਨਿਭਾ ਸਕਣਗੀਆਂ ਮਹਿਲਾਵਾਂ

ਪਹਿਲੀ ਨਜ਼ਰੇ ਸਰਕਾਰ ਦੇ ਇਸ ਫ਼ੈਸਲੇ ਨਾਲ ਮਹਿਲਾ ਕਰਮਚਾਰੀਆਂ ਦੀ ਰੋਜ਼ਾਨਾ ਘਰ ਤੋਂ ਦਫ਼ਤਰ ਤੱਕ ਦੀ ਭੱਜ-ਦੌੜ ਅਤੇ ਵੇਲੇ ਸਿਰ ਆਪਣੇ ਕੰਮ ’ਤੇ ਪੁੱਜਣ ਦੀ ਜੱਦੋ-ਜਹਿਦ ’ਚ ਕਮੀ ਆਉਣ ਦੀ ਸੰਭਾਵਨਾ ਹੈ । ਇਸ ਨਾਲ ਉਨ੍ਹਾਂ ਦੇ ਕੰਮਕਾਜ ਦੀ ਗੁਣਵੱਤਾ ਵੀ ਸੁਧਰੇਗੀ ਅਤੇ ਉਹ ਪਰਿਵਾਰ ਪ੍ਰਤੀ ਆਪਣੀਆਂ ਜਿ਼ੰਮੇਦਾਰੀਆਂ ਨੂੰ ਸਹੀ ਢੰਗ ਨਾਲ ਨਿਭਾਅ ਸਕਣਗੀਆਂ । ਯਾਦ ਰਹੇ ਕਿ ਮੌਜੂਦਾ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਮਹੀਨਿਆਂ ’ਚ ਔਰਤਾਂ ਨੂੰ ਇਕ ਹਜ਼ਾਰ ਤੋਂ 15 ਸੌ ਰੁਪਏ ਤੱਕ ਪ੍ਰਤੀ ਮਹੀਨਾ ਦੇਣ ਦਾ ਐਲਾਨ ਵੀ ਕਰ ਚੁੱਕੀ ਹੈ। ਸਰਕਾਰ ਔਰਤਾਂ ਨਾਲ ਜੁੜੀਆਂ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਦੇ ਰੌਂਅ ’ਚ ਨਜ਼ਰ ਆ ਰਹੀ ਹੈ ।

ਦੂਰ-ਦਰਾਡੇ ਤਾਇਨਾਤ ਮਹਿਲਾ ਕਰਮਚਾਰੀਆਂ ਦੇ ਮੱਦੇਨਜ਼ਰ ਲਿਆ ਗਿਆ ਹੈ ਫ਼ੈਸਲਾ

ਹਾਲਾਂਕਿ ਮੁੱਖ ਮੰਤਰੀ (Chief Minister) ਖ਼ੁਦ ਇਸ ਐਲਾਨ ਦੇ ਨਾਲ ਇਹ ਦਾਅਵਾ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਕਈ ਮਹਿਲਾ ਕਰਮਚਾਰੀਆਂ ਨਾਲ ਗੱਲ ਕੀਤੀ ਹੈ ਕਿ ਉਹ ਆਪਣੇ ਘਰਾਂ ਤੋਂ 200 ਕਿਲੋਮੀਟਰ ਦੂਰ ਸਰਕਾਰੀ ਦਫ਼ਤਰਾਂ ’ਚ ਤਾਇਨਾਤ ਹਨ। ਪੂਰਾ ਹਫ਼ਤਾ ਕੰਮ ਕਰਦੀਆਂ ਹਨ ਤੇ ਹਫ਼ਤੇ ਦੇ ਅਖੀਰਲੇ ਦਿਨ ਹੀ ਪਰਿਵਾਰ ਨਾਲ ਮਿਲ ਸਕਦੀਆਂ ਹਨ। ਉਨ੍ਹਾਂ ਦੀਆਂ ਔਕੁੜਾਂ ਨੂੰ ਧਿਆਨ ’ਚ ਰੱਖ ਕੇ ਹੀ ਇਹ ਫ਼ੈਸਲਾ ਕੀਤਾ ਗਿਆ ਹੈ ।

ਫ਼ੈਸਲੇ ਮੁਤਾਬਕ ਤਾਇਨਾਤੀ ਘਰ ਤੋਂ 15 ਜਾਂ 20 ਕਿਲੋਮੀਟਰ ਦੇ ਦਾਇਰ ਵਿਚ ਵੀ ਹੋ ਸਕਦੀ ਹੈ

ਸਰਕਾਰ ਦੇ ਇਸ ਫ਼ੈਸਲੇ ਮੁਤਾਬਕ ਤਾਇਨਾਤੀ ਘਰ ਤੋਂ 15 ਜਾਂ 20 ਕਿਲੋਮੀਟਰ ਦੇ ਦਾਇਰੇ ’ਚ ਵੀ ਹੋ ਸਕਦੀ ਹੈ ਤੇ ਉਪਰਲੀ ਹੱਦ 40 ਕਿਲੋਮੀਟਰ ਤੱਕ ਵੀ ਜਾਣਾ ਪੈ ਸਕਦਾ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਮਹਿਲਾ ਕਰਮਚਾਰੀਆਂ ਨੂੰ ਰੋਜ਼ਾਨਾ ਦਫ਼ਤਰਾਂ ਤੱਕ ਪਹੁੰਚਣ ਲਈ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ।

ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ’ਚੋਂ ਆਉਣ ਵਾਲੀਆਂ ਔਰਤਾਂ ਨੂੰ ਖ਼ਾਸਕਰ ਟ੍ਰਾਂਸਪੋਰਟ ਨਾਲ ਜੁੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਜਿਨ੍ਹਾਂ ਔਰਤਾਂ ਪ੍ਰਤੀ ਸਰਕਾਰ ਨੇ ਮੌਜੂਦਾ ਫ਼ੈਸਲਾ ਲਿਆ ਹੈ, ਉਨ੍ਹਾਂ ਦੀਆਂ ਤਨਖ਼ਾਹਾਂ ਵੀ ਘੱਟ ਹਨ । ਅਜਿਹੇ ਵਿਚ ਪਰਿਵਾਰਕ ਜਿ਼ੰਮੇਵਾਰੀਆਂ ਤੇ ਦਫ਼ਤਰਾਂ ਤੱਕ ਪੁੱਜਣ ਦੀਆਂ ਪਰੇਸ਼ਾਨੀਆਂ ਨਾਲ ਉਨ੍ਹਾਂ ਨੂੰ ਦੁਵੱਲੇ ਰੂਪ ’ਚ ਨਜਿੱਠਣਾ ਪੈਂਦਾ ਹੈ ।

ਮੌਜੂਦਾ ਸਰਕਾਰ ਪਹਿਣਾਏਗੀ ਫ਼ੈਸਲੇ ਨੂੰ ਨਿਰਪੱਖ ਤਰੀਕੇ ਨਾਲ ਅਮਲੀਜਾਮਾ

ਇਕੱਲੇ ਪਰਿਵਾਰਾਂ ਦੇ ਰੁਝਾਨ ਕਾਰਨ ਕਈ ਔਰਤਾਂ ਦੇ ਘਰਾਂ ’ਚ ਪਿੱਛੇ ਬੱਚਿਆਂ ਨੂੰ ਸਾਂਭਣ ਵਾਲਾ ਕੋਈ ਨਹੀਂ ਹੁੰਦਾ। ਕਈ ਘਰਾਂ ’ਚ ਮਰਦ ਤੇ ਔਰਤ ਦੋਵੇਂ ਹੀ ਮੁਲਾਜ਼ਮ ਹਨ । ਅਜਿਹੇ ਪਰਿਵਾਰਾਂ ਲਈ ਸਰਕਾਰ ਦਾ ਇਹ ਫ਼ੈਸਲਾ ਲਾਹੇਵੰਦ ਹੋ ਸਕਦਾ ਹੈ। ਹੁਣ ਜੇਕਰ ਮੌਜੂਦਾ ਸਰਕਾਰ ਨੇ ਇਹ ਫ਼ੈਸਲਾ ਕੀਤਾ ਹੈ ਤਾਂ ਇਸ ਨੂੰ ਪਾਰਦਰਸ਼ੀ ਤੇ ਨਿਰਪੱਖ ਤਰੀਕੇ ਨਾਲ ਅਮਲੀਜਾਮਾ ਪਹਿਨਾਉਣਾ ਚਾਹੀਦਾ ਹੈ, ਤਾਂ ਹੀ ਇਸ ਦੇ ਅਸਲ ਨਤੀਜੇ ਹਾਸਲ ਕੀਤੇ ਜਾ ਸਕਣਗੇ ।

ਮੁੱਖ ਮੰਤਰੀ ਪੰਜਾਬ ਰੱਖਣਗੇ ਸੜਕ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ

0
Bhagwant Mann

ਜਲੰਧਰ, 17 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਗਿਦੜਪਿੰਡੀ ਤੋਂ ਫਿਲੌਰ ਤੱਕ ਪੱਕੀ ਸੜਕ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ ।

ਕਦੋਂ ਰੱਖਿਆ ਜਾਵੇਗਾ ਮੁੱਖ ਮੰਤਰੀ ਵਲੋਂ ਨੀਂਹ ਪੱਥਰ

ਮਿਲੀ ਜਾਣਕਾਰੀ ਅਨੁਸਾਰ ਮੰਡ ਇਲਾਕੇ ਦੇ ਲੋਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਗਿਦੜਪਿੰਡੀ ਤੋਂ ਫਿਲੌਰ ਤੱਕ ਪੱਕੀ ਸੜਕ ਬਣਾਉਣ ਦੇ ਪ੍ਰਾਜੈਕਟ ਦਾ ਰੱਖਿਆ ਜਾਣ ਵਾਲਾ ਨੀਂਹ ਪੱਥਰ 18 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵੱਲੋਂ ਰੱਖਿਆ ਜਾਵੇਗਾ । ਇਸ ਇਤਿਹਾਸਕ ਪ੍ਰਾਜੈਕਟ ਨੂੰ ਅਮਲੀ ਰੂਪ ਦੇਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਇਲਾਕੇ ਦੇ ਲੋਕ ਵੱਡੀ ਪ੍ਰਾਪਤੀ ਵਜੋਂ ਦੇਖ ਰਹੇ ਹਨ ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤਾ ਇਲਾਕਿਆਂ ਦਾ ਅਧਿਕਾਰੀਆਂ ਨਾਲ ਦੌਰਾ

ਮੁੱਖ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਰਾਜ ਸਭਾ ਮੈਂਬਰ (Rajya Sabha member) ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਸ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੰਡਾਲਾ ਛੰਨਾ ਅਤੇ ਆਸ-ਪਾਸ ਦੇ ਇਲਾਕਿਆਂ ਦਾ ਦੌਰਾ ਕੀਤਾ । ਅਧਿਕਾਰੀਆਂ ਨੇ ਦੱਸਿਆ ਕਿ ਸਮਾਗਮ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ।

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਕਿਹਾ ਕਿ ਸਾਲ 2023 ਦੌਰਾਨ ਮੰਡਾਲਾ ਛੰਨਾ ਨੇੜੇ ਬੰਨ੍ਹ ਟੁੱਟਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ । ਉਸ ਸਮੇਂ ਤੋਂ ਹੀ ਬੰਨ੍ਹ ਨੂੰ ਮਜ਼ਬੂਤ ਕਰਨ ਅਤੇ ਇਸ ਉੱਪਰ ਪੱਕੀ ਸੜਕ ਬਣਾਉਣ ਦੀ ਮੰਗ ਲਗਾਤਾਰ ਉਠਾਈ ਜਾ ਰਹੀ ਸੀ । ਸੰਤ ਸੀਚੇਵਾਲ ਨੇ ਕਿਹਾ ਕਿ ਗਿਦੜਪਿੰਡੀ ਤੋਂ ਫਿਲੌਰ ਤੱਕ ਬਣਨ ਵਾਲੀ ਇਹ ਸੜਕ ਮੰਡ ਖੇਤਰ ਦੇ ਦਰਜਨਾਂ ਪਿੰਡਾਂ ਨੂੰ ਆਪਸ ਵਿੱਚ ਜੋੜੇਗੀ ।

ਸੰਤ ਸੀਚੇਵਾਲ ਨੇ ਸੜਕ ਦੀ ਮੰਗ ਨੂੰ ਪੂਰਾ ਕਰਨ ਦੀ ਪੈਰਵੀ ਕੀਤੀ ਹੈ

ਇਸ ਮੌਕੇ ਮੰਡਾਲਾ ਛੰਨਾ, ਗੱਟਾ ਮੁੰਡੀ ਕਾਸੂ, ਗਿਦੜਪਿੰਡੀ ਅਤੇ ਹੋਰ ਪਿੰਡਾਂ ਦੇ ਵਸਨੀਕਾਂ ਨੇ ਕਿਹਾ ਕਿ ਸਾਲਾਂ ਤੋਂ ਉਹ ਇਸ ਸੜਕ ਦੀ ਮੰਗ ਕਰ ਰਹੇ ਸਨ ਪਰ ਕਿਸੇ ਵੀ ਪੰਜਾਬ ਸਰਕਾਰ (Punjab Government) ਨੇ ਇਸ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ । ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਨੇ ਇਸ ਮੰਗ ਨੂੰ ਸਰਕਾਰ ਤੱਕ ਪਹੁੰਚਾ ਕੇ ਲਗਾਤਾਰ ਪੈਰਵੀ ਕੀਤੀ, ਜਿਸ ਸਦਕਾ ਅੱਜ ਇਹ ਸੁਪਨਾ ਸਾਕਾਰ ਹੋ ਰਿਹਾ ਹੈ । ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਮੰਡ ਇਲਾਕੇ ਦੀ ਤਸਵੀਰ ਬਦਲ ਦੇਵੇਗੀ ।

ਗੁਰਦੁਆਰਾ ਸਾਹਿਬ ਵਿਚ ਮਾਨਸਿਕ ਰੋਗੀ ਨੇ ਕੀਤੀ ਖਜਾਨਚੀ ਨਾਲ ਕੁੱਟਮਾਰ

0
Beaten

ਸਮਾਣਾ (ਪਟਿਆਲਾ), 17 ਜੂਨ 2026 : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਸਮਾਣਾ ਦੇ ਇਕ ਗੁਰਦੁਆਰਾ ਸਾਹਿਬ (Gurdwara Sahib) ਵਿਖੇ ਖਜਾਨਚੀ ਨਾਲ ਇਕ ਮਾਨਸਿਕ ਰੋਗੀ ਨੇ ਕੁਟਮਾਰ (Beaten) ਕੀਤੀ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ (Gurdwara Baba Banda Singh Bahadur) ਖ਼ਾਲਸਾ ਕਾਲੋਨੀ ਸਮਾਣਾ ’ਚ ਜੋ ਬਿਨਾਂ ਸਿਰ ਢਕੇ ਪੁੱਜੇ ਇਕ ਮਾਨਸਿਕ ਰੋਗੀ (Mentally ill) ਵਲੋਂ ਖਜ਼ਾਨਚੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਦਾ ਕਾਰਨ ਸੇਵਾਦਾਰਾਂ ਨੇ ਉਸ ਨੂੰ ਨੰਗੇ ਸਿਰ ਉੱਥੇ ਬੈਠਣ ਤੋਂ ਰੋਕਿਆ ਸੀ, ਜਿਸ ਤੋਂ ਬਾਅਦ ਉਹ ਹੱਥਾਪਾਈ ਕਰਨ ਲੱਗਿਆ ।

ਪੁਲਸ ਨੇ ਕਰ ਲਈ ਹੈ ਵਿਅਕਤੀ ਵਿਰੁੱਧ ਐਫ. ਆਈ. ਆਰ. ਦਰਜ

ਘਟਨਾ ਵਾਲੀ ਥਾਂ ‘ਤੇ ਪਹੁੰਚੀ ਸਿਟੀ ਸਮਾਣਾ ਦੀ ਪੁਲਸ ਨੇ ਬਲਕਾਰ ਸਿੰਘ ਵਾਸੀ ਗ੍ਰੀਨ ਸਿਟੀ ਕਾਲੋਨੀ ਪਾਤੜਾਂ ਰੋਡ ਸਮਾਣਾ ਦੀ ਸਿ਼ਕਾਇਤ ਦੇ ਆਧਾਰ `ਤੇ ਦੋਸ਼ੀ ਅਮਨਦੀਪ ਸਿੰਘ ਵਾਸੀ ਪਿੰਡ ਰੇਤਗੜ੍ਹ ਸਮਾਨਾ ਖਿ਼ਲਾਫ਼ ਐੱਫ. ਆਈ. ਆਰ. ਦਰਜ (FIR registered) ਕਰ ਲਈ ਹੈ । ਥਾਣਾ ਸਿਟੀ ਸਮਾਣਾ ਦੇ ਮੁਖੀ ਬਲਜੀਤ ਸਿੰਘ ਨੇ ਦੱਸਿਆ ਕਿ ਦੋਹਾਂ ਪਿੰਡਾਂ ਦੀ ਪੰਚਾਇਤ ਬੁਲਾਈ ਗਈ ਹੈ, ਜਿਸ ਤੋਂ ਬਾਅਦ ਮਾਮਲਾ ਸਪੱਸ਼ਟ ਹੋਵੇਗਾ ।

ਪੰਜਾਬ ਤੇ ਹਰਿਆਣਾ `ਚ ਤਿੰਨ ਦਿਨ ਦਾ ਹਨੇਰੀ-ਮੀਂਹ ਦਾ ਯੈਲੋ ਐਲਰਟ

0
Weather

ਜਲੰਧਰ, 17 ਜੂਨ 2026 : ਚੰਡੀਗੜ੍ਹ ਵਿਖੇ ਬਣੇ ਮੌਸਮ ਵਿਭਾਗ (Meteorological Department) ਦੇ ਦੁਆਰਾ ਪੰਜਾਬ ਤੇ ਹਰਿਆਣਾ ਵਿਚ ਤਿੰਨ ਦਿਨਾਂ ਦੇ ਲਈ ਹਨੇਰੀ ਤੇ ਮੀਂਹ ਦਾ ਯੈਲੋ ਐਲਰਟ (Yellow Alert) ਜਾਰੀ ਕੀਤਾ ਗਿਆ ਹੈ ।

ਕਿਹੜੇ ਕਿਹੜੇ ਦਿਨ ਕਿਥੇ ਕਿਥੇ ਮੀਂਹ ਹਨੇਰੀ ਚੱਲੇਗੀ

ਪੰਜਾਬ ਵਿਚ ਤਾਪਮਾਨ ਵਿਚ ਹਲਕੀ ਗਿਰਾਵਟ ਦਰਜ ਹੋਣ ਦੇ ਬਾਵਜੂਦ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਨਹੀਂ ਮਿਲ ਰਹੀ । ਸਾਰਾ ਦਿਨ ਤੇਜ਼ ਧੁੱਪ ਅਤੇ ਨਮੀ ਭਰੇ ਮੌਸਮ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ । ਮੌਸਮ ਵਿਭਾਗ ਨੇ 17 ਅਤੇ 19-20 ਜੂਨ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ ਹਨੇਰੀ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਨੂੰ ਲੈ ਕੇ `ਯੈਲੋ ਅਲਰਟ` ਜਾਰੀ ਕੀਤਾ ਹੈ, ਜਦੋਂ ਕਿ 18 ਜੂਨ ਨੂੰ ਮੌਸਮ ਸਾਧਾਰਨ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਮੌਸਮ ਰਿਹਾ ਖੁਸ਼ਕ

ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਖੁਸ਼ਕ ਰਿਹਾ, ਜਦੋਂ ਕਿ ਹਰਿਆਣਾ ਦੇ `ਯੈਲੋ ਅਲਰਟ` ਕੁਝ ਸਥਾਨਾਂ ‘ਤੇ ਹਲਕਾ ਮੀਂਹ ਦਰਜ ਕੀਤਾ ਗਿਆ । ਮੌਸਮ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਹਨੇਰੀ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਕਾਰਨ ਤਾਪਮਾਨ (Temperature) ਵਿਚ ਹੋਰ ਕਮੀ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ ।

ਕਿਥੇ ਕਿੰਨਾ ਤਾਪਮਾਨ ਕੀਤਾ ਗਿਆ ਦਰਜ

ਪੰਜਾਬ ਵਿਚ ਸਭ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਫ਼ਰੀਦਕੋਟ ਵਿਚ ਦਰਜ ਕੀਤਾ ਗਿਆ, ਜਦੋਂ ਕਿ ਹਰਿਆਣਾ ਵਿਚ ਸਭ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਬੋਪਾਨੀ ਵਿਚ ਰਿਕਾਰਡ ਕੀਤਾ ਗਿਆ । ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 24.2 ਡਿਗਰੀ ਸੈਲਸੀਅਸ ਰਿਹਾ ।

ਕਮਿਸ਼ਨ ਨੇ ਕੀਤੀ ਰਾਜਾ ਵੜਿੰਗ ਮਾਮਲੇ ‘ਚ ਪੁਲਸ ਤੋਂ ਰਿਪੋਰਟ ਤਲਬ

0
Jasveer

ਚੰਡੀਗੜ੍ਹ, 16 ਜੂਨ 2026 : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab State Scheduled Castes Commission) ਵਲੋਂ ਅਮਰਿੰਦਰ ਰਾਜਾ ਵੜਿੰਗ ਦੇ ਮਾਮਲੇ ਵਿਚ ਪੰਜਾਬ ਪੁਲਸ ਤੋਂ ਰਿਪੋਰਟ ਤਲਬ (Report request) ਕੀਤੇ ਜਾਣ ਦਾ ਸਮਾਚਾਰ ਹੈ ।

ਕਦੋਂ ਤੱਕ ਕੀਤੀ ਜਾਵੇਗੀ ਰਿਪੋਰਟ ਤਲਬ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਜੋ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਦਾਇਰ ਸਿ਼ਕਾਇਤ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਤੋਂ ਰਿਪੋਰਟ ਤਲਬ ਕੀਤੇ ਜਾਣ ਦਾ ਪਤਾ ਚੱਲਿਆ ਹੈ ਉਹ 2 ਜੁਲਾਈ-2026 ਤੱਕ ਕੀਤੀ ਜਾਵੇਗੀ ।

ਕੀ ਜਾਣਕਾਰੀ ਦਿੱਤੀ ਕਮਿਸ਼ਨ ਦੇ ਚੇਅਰਮੈਨ ਨੇ

ਉਪਰੋਕਤ ਸਬੰਧੀ ਜਾਣਕਾਰੀ ਦਾ ਖੁਲਾਸਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ (Chairman Jasvir Singh Garhi) ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਇੱਕ ਲਿਖਤੀ ਸਿ਼ਕਾਇਤ ਦਾਇਰ ਕੀਤੀ ਸੀ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ-2026 ਵਿਚ ਤਰਨਤਾਰਨ ਚੋਣਾਂ ਦੌਰਾਨ ਲੋਕਾਂ ਨੂੰ ਉਨ੍ਹਾਂ ਵਿਰੁੱਧ ਭੜਕਾਉਣ ਵਾਲੇ ਬਿਆਨ ਦਿੱਤੇ ਸਨ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਗਰਦਨ ਮਰੋੜਨ ‘ਚ ਤਿੰਨ ਮਿੰਟ ਲੱਗਣਗੇ ।

ਪੁਲਸ ਨੇ ਮੰਗਿਆ ਹੈ ਰਿਪੋਰਟ ਲਈ ਹੋਰ ਸਮਾਂ

ਗੜ੍ਹੀ ਨੇ ਦੱਸਿਆ ਕਿ ਇਸ ਸਬੰਧ ‘ਚ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ, ਅਤੇ ਪੁਲਿਸ ਨੇ ਰਿਪੋਰਟ ਪੇਸ਼ ਕਰਨ ਲਈ ਹੋਰ ਸਮਾਂ ਮੰਗਿਆ ਸੀ । ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਅੰਮ੍ਰਿਤਸਰ (ਦਿਹਾਤੀ) ਪੁਲਸ ਨੂੰ ਸੂਬਾ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਦੇ ਆਵਾਜ਼ ਦੇ ਨਮੂਨੇ ਇਕੱਠੇ ਕਰਨ ਅਤੇ ਉਨ੍ਹਾਂ ਦੀ ਜਾਂਚ ਕਰਵਾਉਣ ਅਤੇ 2 ਜੁਲਾਈ-2026 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ।

ਲੋਕਲ ਬਾਡੀ ਮੰਤਰੀ ਬੈਂਸ ਨੇ ਅੱਧੀ ਰਾਤ ਨੂੰ ਲਿਆ ਸਫਾਈ ਮੁਹਿੰਮ ਦਾ ਜਾਇਜ਼ਾ

0
Amritsar

ਅੰਮ੍ਰਿਤਸਰ, 16 ਜੂਨ 2026 : ਮਿਸ਼ਨ ਕਲੀਨ ਪੰਜਾਬ (Mission Clean Punjab) ਤਹਿਤ ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਹਰਜੋਤ ਬੈਂਸ ਵਲੋਂ ਅੰਮ੍ਰਿਤਸਰ ਵਿਖੇ ਸਫਾਈ ਦਾ ਜਾਇਜ਼ਾ (Cleaning review) ਲਿਆ ਗਿਆ ।

ਕੀ ਆਖਿਆ ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਨੇ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੰਮ੍ਰਿਤਸਰ (Amritsar) ਸਿਰਫ਼ ਇੱਕ ਸ਼ਹਿਰ ਨਹੀਂ ਸਗੋਂ ਰੂਹਾਨੀਅਤ ਦਾ ਕੇਂਦਰ ਹੈ । ਉਨ੍ਹਾਂ ਦੱਸਿਆ ਕਿ ਹੁਣ ਪਹਿਲੀ ਵਾਰ ਸਫ਼ਾਈ ਕਾਰਜ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਰਹੇਗਾ। ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 2 ਵਜੇ ਤੱਕ ਵਿਸ਼ੇਸ਼ ਸਫ਼ਾਈ ਸ਼ਿਫ਼ਟ ਚਲਾਈ ਜਾ ਰਹੀ ਹੈ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਸਾਫ਼-ਸੁਥਰੀਆਂ ਸੜਕਾਂ ਮਿਲ ਸਕਣ । ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਇੱਕ ਰਾਤ ਦਾ ਪ੍ਰੋਗਰਾਮ ਨਹੀਂ ਹੈ । ਉਹ ਕਿਸੇ ਵੀ ਰਾਤ ਅਚਨਚੇਤ ਨਿਰੀਖਣ ਕਰਨਗੇ ਤਾਂ ਜੋ ਪਵਿੱਤਰ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ ।

ਕੈਬਨਿਟ ਮੰਤਰੀ ਨੇ ਵਾਲਡ ਸਿਟੀ ਵਿਚ ਬਿਤਾਏ ਕਈ ਘੰਟੇ

ਸਥਾਨਕ ਸਰਕਾਰਾਂ ਮੰਤਰੀ (Local Government Minister) ਨੇ ਵਾਲਡ ਸਿਟੀ ਵਿੱਚ ਕਈ ਘੰਟੇ ਬਿਤਾਏ ਅਤੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਪੈਦਲ ਦੌਰਾ ਕੀਤਾ। ਉਨ੍ਹਾਂ ਨੇ ਸੈਕੰਡਰੀ ਕੂੜਾ ਇਕੱਤਰ ਕਰਨ ਵਾਲੇ ਸਥਾਨਾਂ ਦੀ ਸਫ਼ਾਈ ਦਾ ਜਾਇਜ਼ਾ ਲਿਆ, ਤੰਗ ਗਲੀਆਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਦੱਸਿਆ ਕਿ ਪਹਿਲਾਂ ਚਿੰਨ੍ਹਿਤ ਕੀਤੇ ਗਏ ਖੁੱਲ੍ਹੇ ਕੂੜਾ ਸੁੱਟਣ ਵਾਲੇ ਸਥਾਨਾਂ ਨੂੰ ਖਤਮ ਕਰ ਦਿੱਤਾ ਗਿਆ ਹੈ । ਉਨ੍ਹਾਂ ਨੇ ਰਾਤ ਦੀ ਡਿਊਟੀ ਕਰ ਰਹੇ ਸਫ਼ਾਈ ਕਰਮਚਾਰੀਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਲਈ ।

ਹੈਰੀਟੇਜ਼ ਸਟ੍ਰੀਟ ਮੁੜ ਕਰੇਗੀ ਆਪਣੀ ਚਮਕ ਹਾਸਲ

ਬੈਂਸ ਨੇ ਕਿਹਾ ਕਿ ਹੈਰੀਟੇਜ ਸਟਰੀਟ ਮੁੜ ਆਪਣੀ ਚਮਕ ਹਾਸਲ ਕਰੇਗੀ ਅਤੇ ਵਾਲਡ ਸਿਟੀ ਦੇ ਅਹਿਮ ਇਲਾਕਿਆਂ ਵਿੱਚ ਰੋਜ਼ਾਨਾ ਸਫ਼ਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਕੂੜੇ ਦੇ ਢੇਰ ਖਤਮ ਹੋ ਜਾਣਗੇ ਤਾਂ ਆਵਾਰਾ ਪਸ਼ੂ ਵੀ ਸੜਕਾਂ ਤੋਂ ਦੂਰ ਹੋ ਜਾਣਗੇ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੈਂ ਇਸ ਪਵਿੱਤਰ ਸ਼ਹਿਰ ਦੀਆਂ ਸੜਕਾਂ ‘ਤੇ ਇੱਕ ਵੀ ਰੈਪਰ, ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦੇਖਣਾ ਚਾਹੁੰਦਾ । ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਰਾਤ 10:00 ਵਜੇ ਤੋਂ ਰਾਤ 2 ਵਜੇ ਤੱਕ ਸਫ਼ਾਈ ਕਰਦੀਆਂ ਹਨ ਪਰ ਜਦੋਂ ਲੋਕ ਆਪਣੀਆਂ ਬਾਲਕਨੀਆਂ ਅਤੇ ਛੱਤਾਂ ਤੋਂ ਕੂੜਾ ਸੁੱਟਦੇ ਹਨ ਤਾਂ ਉਨ੍ਹਾਂ ਦੀ ਮਿਹਨਤ ਵਿਅਰਥ ਹੋ ਜਾਂਦੀ ਹੈ।

ਪਵਿੱਤਰ ਨਗਰੀ ਦੀ ਸੇਵਾ ਕਰਨਾ ਸਾਡੇ ਲਈ ਸੇਵਾ ਭਾਵਨਾ ਦਾ ਪ੍ਰਤੀਕ ਹੈ

ਉਨ੍ਹਾਂ ਕਿਹਾ ਕਿ ਜਦੋਂ ਪੂਰਾ ਸ਼ਹਿਰ ਸੁੱਤਾ ਹੁੰਦਾ ਹੈ ਉਦੋਂ ਸਫ਼ਾਈ ਕਰਮਚਾਰੀ ਆਪਣੀ ਡਿਊਟੀ ਨਿਭਾ ਰਹੇ ਹੁੰਦੇ ਹਨ । ਘੱਟੋ-ਘੱਟ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਘਰਾਂ ਦੀਆਂ ਖਿੜਕੀਆਂ ਅਤੇ ਬਾਲਕਨੀਆਂ ਤੋਂ ਸੜਕਾਂ ‘ਤੇ ਕੂੜਾ ਨਾ ਸੁੱਟੀਏ । ਹਰਜੋਤ ਬੈਂਸ ਨੇ ਕਿਹਾ ਕਿ ਅੰਮ੍ਰਿਤਸਰ ਦੀ ਸਫ਼ਾਈ ਸਿਰਫ਼ ਨਾਗਰਿਕ ਫਰਜ਼ ਨਹੀਂ ਹੈ ।

ਗੁਰੂ ਸਾਹਿਬ ਨਾਲ ਸਬੰਧਤ ਇਸ ਪਵਿੱਤਰ ਨਗਰੀ ਦੀ ਸੇਵਾ ਕਰਨਾ ਸਾਡੇ ਲਈ ਸੇਵਾ ਭਾਵਨਾ ਦਾ ਪ੍ਰਤੀਕ ਹੈ । ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਮੰਤਰੀ ਅੱਜ ਸਵੇਰੇ 8:00 ਵਜੇ ਤੋਂ ਹੀ ਸਥਾਨਕ ਵਿਧਾਇਕ, ਮੇਅਰ, ਕਮਿਸ਼ਨਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੈਦਾਨ ਵਿੱਚ ਮੌਜੂਦ ਰਹੇ । ਉਨ੍ਹਾਂ ਨੇ ਘਰ-ਘਰ ਜਾ ਕੇ ਨਿਰੀਖਣ ਕੀਤਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਸਮੱਸਿਆਵਾਂ ਦੇ ਹੱਲ ਯਕੀਨੀ ਬਣਾਏ ।

ਲੋਕਾਂ ਨੂੰ ਰਾਤਰੀ ਨਿਰੀਖਣ ਦੀ ਵੀਡੀਓ ਸਾਂਝੀ ਕਰਨ ਦੀ ਕੀਤੀ ਅਪੀਲ

ਲੋਕਲ ਬਾਡੀ ਮੰਤਰੀ ਬੈਂਸ ਨੇ ਕਿਹਾ ਕਿ “ਮਿਸ਼ਨ ਕਲੀਨ ਪੰਜਾਬ” ਦਫ਼ਤਰਾਂ ਵਿੱਚ ਬੈਠ ਕੇ ਨਹੀਂ, ਸਗੋਂ ਸੜਕਾਂ ‘ਤੇ ਉਤਰ ਕੇ ਚਲਾਇਆ ਜਾ ਰਿਹਾ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਰਾਤਰੀ ਨਿਰੀਖਣ ਦੀ ਵੀਡੀਓ ਵੱਧ ਤੋਂ ਵੱਧ ਸਾਂਝੀ ਕਰਨ ਤਾਂ ਜੋ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਹ ਮੁਹਿੰਮ ਸਫ਼ਲ ਨਹੀਂ ਹੋ ਸਕਦੀ । ਜਿੰਨਾ ਸਾਫ਼-ਸੁਥਰਾ ਅੰਮ੍ਰਿਤਸਰ ਹੋਵੇਗਾ, ਉਨ੍ਹੇ ਹੀ ਵੱਧ ਸ਼ਰਧਾਲੂ ਅਤੇ ਸੈਲਾਨੀ ਇੱਥੇ ਆਉਣਗੇ ।

ਕੌਣ ਕੌਣ ਮੌਜੂਦ ਸੀ ਇਸ ਮੌਕੇ

ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਕਮਿਸ਼ਨਰ ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ, ਪੁਲਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਸਮੇਤ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ ।

ਕਾਰ ਤੇ ਬਸ ਦੀ ਟੱਕਰ ਵਿਚ ਚਾਰ ਲੋਕਾਂ ਦੀ ਹੋਈ ਮੌਤ

0
Rajasthan Accident

ਰਾਜਸਥਾਨ, 16 ਜੂਨ 2026 : ਭਾਰਤ ਦੇਸ਼ ਦੇ ਸੂਬੇ ਰਾਜਸਥਾਨ (Rajasthan) ਦੇ ਜਿਲਾ ਬਾਲੋਤਰਾ ਵਿਖੇ ਕਾਰ-ਬਸ ਸੜਕ ਹਾਦਸੇ (Road accidents) ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ ।

ਟੱਕਰ ਇੰਨੀ ਜਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ

ਮਿਲੀ ਜਾਣਕਾਰੀ ਮੁਤਾਬਕ ਰਾਜਸਥਾਨ ਦੇ ਬਾਲੋਤਰਾ ਜਿਲ੍ਹੇ (Balotra District) ਵਿੱਚ ਮੰਗਲਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਜੋ ਕਿ ਰੋਡਵੇਜ਼ ਬੱਸ ਅਤੇ ਕਾਰ (Roadways Bus and Car) ਵਿਚਕਾਰ ਹੋਇਆ ਹੈ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ । ਹਾਦਸੇ ਵਿੱਚ ਕਾਰ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਬਾਲੋਤਰਾ ਦੇ ਐਸ. ਪੀ. ਰਮੇਸ਼ ਕੁਮਾਰ ਨੇ ਦੱਸਿਆ ਕਿ ਰੋਡਵੇਜ਼ ਬੱਸ ਅਤੇ ਕਾਰ ਵਿਚਕਾਰ ਹਾਦਸਾ ਹੋਇਆ ਹੈ । ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ ।

ਕੌਣ ਕੌਣ ਹੈ ਮ੍ਰਿਤਕਾਂ ਵਿਚ

ਉਪਰੋਕਤ ਸੜਕ ਹਾਦਸੇ ਵਿਚ ਮੌਤ ਦੇ ਘਾਟ ਉਤਰਨ ਵਾਲਿਆਂ ਵਿਚ ਜੋਗਾਰਾਮ (31), ਬਿਸ਼ਨਾਰਾਮ (29), ਰੇਖਾਰਾਮ (35) ਅਤੇ ਉਦਾਰਾਮ (39) ਸ਼ਾਮਲ ਹਨ। ਸਾਰੇ ਮ੍ਰਿਤਕ ਕੋਡੂਕਾ ਪਿੰਡ ਦੇ ਰਹਿਣ ਵਾਲੇ ਸਨ । ਪੁਲਸ ਨੇ ਮਾਮਲਾ ਦਰਜ (Case registered) ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ । ਚਸ਼ਮਦੀਦਾਂ ਮੁਤਾਬਕ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਉਸ ਵਿੱਚ ਸਵਾਰ ਸਾਰੇ ਲੋਕ ਗੱਡੀ ਦੇ ਅੰਦਰ ਹੀ ਫਸ ਗਏ । ਮ੍ਰਿਤਕ ਆਪਸ ਵਿੱਚ ਭਰਾ ਦੱਸੇ ਜਾ ਰਹੇ ਹਨ । ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ `ਤੇ ਪਹੁੰਚੀ ।

ਮ੍ਰਿਤਕਾਂ ਦੀਆਂ ਲਾਸ਼ਾਂ ਮੁਰਦਾਘਰ ਵਿਚ ਰੱਖਵਾ ਦਿੱਤੀਆਂ ਗਈਆਂ ਹਨ

ਪੁਲਸ ਨੇ ਹਾਦਸੇ ਬਾਰੇ ਜਾਣਕਾਰੀ ਇਕੱਠੀ ਕਰਨ ਦੇ ਨਾਲ-ਨਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਕਾਰ ਸਵਾਰ ਸਾਰੇ ਭਰਾ ਕਿਸੇ ਕੰਮ ਲਈ ਘਰੋਂ ਨਿਕਲੇ ਸਨ ਕਿ ਇਸ ਦੌਰਾਨ ਪਟੌਦੀ ਦੇ ਨੇੜੇ ਅਚਾਨਕ ਸਾਹਮਣੇ ਤੋਂ ਆ ਰਹੀ ਰੋਡਵੇਜ਼ ਬੱਸ ਨਾਲ ਟੱਕਰ ਹੋ ਗਈ । ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ ‘ਤੇ ਅਫਰਾ-ਤਫਰੀ ਦਾ ਮਾਹੌਲ ਬਣ ਗਿਆ । ਹਾਦਸੇ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ।

ਫਾਰੈਂਸਿਕ ਰਿਪੋਰਟ ਵਿਚ ਕਿਤੇ ਵੀ ਨਹੀਂ ਲਿਖਿਆ ਕੇ ਵਿਅਕਤੀ ਕੌਣ ਹੈ : ਪਨੂੰ

0
Baltej Pannu

ਚੰਡੀਗੜ੍ਹ, 16 ਜੂਨ 2026 : ਆਮ ਆਦਮੀ ਪਾਰਟੀ ਦੇ ਪੰਜਾਬ ਸਟੇਟ ਮੀਡੀਆ ਇੰਚਾਰਜ ਬਲਤੇਜ ਪਨੂੰ (Baltej Pannu) ਨੇ ਆਖਿਆ ਹੈ ਕਿ ਫਾਰੈਂਸਿਕ ਰਿਪੋਰਟ ਵਿਚ ਕਿਤੇ ਵੀ ਨਹੀਂ ਲਿਖਿਆ ਕੇ ਵਿਅਕਤੀ ਕੌਣ ਹੈ ।

ਫਾਰੈਂਸਿਕ ਰਿਪੋਰਟ ਤੇ ਸਵਾਲ ਚੁੱਕਦਿਆਂ ਬਲਤੇਜ ਪਨੂੰ ਨੇ ਕੀ ਆਖਿਆ

ਬਲਤੇਜ ਪੰਨੂ ਨੇ ਜੱਥੇਦਾਰ ਵੱਲੋਂ ਜਾਰੀ ਕੀਤੀ ਕਥਿਤ ਫੋਰੈਂਸਿਕ ਰਿਪੋਰਟ (Forensic report) ‘ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਇਸ ਰਿਪੋਰਟ ‘ਚ ਕਿਤੇ ਵੀ ਇਹ ਨਹੀਂ ਲਿਖਿਆ ਕਿ ਵੀਡੀਓ ‘ਚ ਦਿਖਾਈ ਦੇ ਰਿਹਾ ਵਿਅਕਤੀ ਕੌਣ ਹੈ । ਉਨ੍ਹਾਂ ਕਿਹਾ ਕਿ ਜੇਕਰ ਅਸੀਂ ਤੁਹਾਡੀ ਰਿਪੋਰਟ ਮੰਨ ਵੀ ਲਈਏ ਕਿ ਵੀਡੀਓ (ਏ. ਆਈ.) ਨਾਲ ਨਹੀਂ ਬਣੀ ਤਾਂ ਜੱਥੇਦਾਰ ਸਾਹਿਬ ਇਹ ਦੱਸਣ ਕਿ ਉਸ ਵੀਡੀਓ ‘ਚ ਦਿਖ ਰਹੇ ਵਿਅਕਤੀ ਦਾ ਕੱਦ ਕਿੰਨਾ ਹੈ? ਜਿਸ ਮੁੱਖ ਮੰਤਰੀ (Chief Minister) ਭਗਵੰਤ ਮਾਨ ‘ਤੇ ਤੁਸੀਂ ਉਂਗਲ ਚੁੱਕ ਰਹੇ ਹੋ, ਕੀ ਉਹਨਾਂ ਦਾ ਕੱਦ ਅਤੇ ਵੀਡੀਓ ਵਾਲੇ ਵਿਅਕਤੀ ਦਾ ਕੱਦ ਮੇਲ ਖਾਂਦਾ ਹੈ? ਉਹ ਕਿਹੜਾ ਹੋਟਲ ਦਾ ਕਮਰਾ ਹੈ ਜਿੱਥੇ ਗੁਰੂ ਸਾਹਿਬ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ, ਜਿਵੇਂ ਕਿ ਦਾਅਵਾ ਕੀਤਾ ਜਾ ਰਿਹਾ ਹੈ? ਰਿਪੋਰਟ ਇਹ ਦੱਸਣ ‘ਚ ਪੂਰੀ ਤਰ੍ਹਾਂ ਨਾਕਾਮ ਹੈ ਕਿ ਵੀਡੀਓ ‘ਚ ਅਸਲ ‘ਚ ਕੌਣ ਹੈ। ਪੰਨੂ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ‘ਚ ਆਮ ਆਦਮੀ ਪਾਰਟੀ ਇਸ ਪੂਰੇ ਮਾਮਲੇ ਦਾ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਜਨਤਾ ਦੇ ਸਾਹਮਣੇ ਕਰਕੇ ਰਹੇਗੀ ।

ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆ ਭਰ ਦੇ ਸਿੱਖਾਂ ਲਈ ਸਭ ਤੋਂ ਸਰਵਉੱਚ ਅਤੇ ਪਵਿੱਤਰ ਸਥਾਨ ਹੈ

ਆਮ ਆਦਮੀ ਪਾਰਟੀ (ਆਪ) ਪੰਜਾਬ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਕਿਸੇ ਵਿਸ਼ੇਸ਼ ਰਾਜਨੀਤਿਕ ਪਾਰਟੀ ਦੇ ਹੱਕ ‘ਚ ਖੜ੍ਹੇ ਹੋ ਕੇ ਖੁੱਲ੍ਹ ਕੇ ਰਾਜਨੀਤੀ ‘ਚ ਸ਼ਾਮਲ ਹੋ ਰਹੇ ਹਨ । ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆ ਭਰ ਦੇ ਸਿੱਖਾਂ ਲਈ ਸਭ ਤੋਂ ਸਰਵਉੱਚ ਅਤੇ ਪਵਿੱਤਰ ਸਥਾਨ ਹੈ, ਨਾ ਕਿ ਸੁਖਬੀਰ ਸਿੰਘ ਬਾਦਲ ਜਾਂ ਅਕਾਲੀ ਦਲ ਦੀ ਨਿੱਜੀ ਜਾਗੀਰ । ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਅੱਧੀ ਰਾਤ ਨੂੰ ਕਿਸੇ ਵੀ ਸਿੱਖ ਸੰਪਰਦਾ ਜਾਂ ਸੰਗਠਨ ਨਾਲ ਸਲਾਹ ਕੀਤੇ ਬਿਨਾਂ, ਅਜਿਹੀ ਜਗ੍ਹਾ ‘ਤੇ ਜਥੇਦਾਰ ਨਿਯੁਕਤ ਕੀਤਾ ਗਿਆ ਸੀ ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਵੀ ਨਹੀਂ ਹੋਇਆ ਸੀ ।

ਪ੍ਰਧਾਨ ਦਾ ਆਪਣੇ ਆਪ ਨੂੰ ਅਕਾਲੀ ਦਲ ਦਾ ਸਿਪਾਹੀ ਦੱਸਣਾ ਮਹਾਨ ਸਿੱਖ ਸੰਸਥਾਵਾਂ ਦੇ ਰਾਜਨੀਤੀਕਰਨ ਦਾ ਜਿਉਂਦਾ ਜਾਗਦਾ ਸਬੂਤ

ਇਸ ਸੰਦਰਭ ਵਿਚ ਬਾਦਲ ਪਰਿਵਾਰ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣੇ ਆਪ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਦੱਸਣਾ, ਇਨ੍ਹਾਂ ਮਹਾਨ ਸਿੱਖ ਸੰਸਥਾਵਾਂ ਦੇ ਰਾਜਨੀਤੀਕਰਨ ਦਾ ਜਿਉਂਦਾ ਜਾਗਦਾ ਸਬੂਤ ਹੈ । ਉਨ੍ਹਾਂ ਨੇ ਕਿਹਾ ਕਿ ਸਾਲ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਚੋਰੀ ਹੋਈ, ਸਿੱਖਾਂ ਨੂੰ ਭੱਦੀ ਭਾਸ਼ਾ ‘ਚ ਪੋਸਟਰ ਲਗਾ ਕੇ ਚੈਲੰਜ ਕੀਤਾ, ਅਤੇ ਅਕਤੂਬਰ ਮਹੀਨੇ ਵਿੱਚ ਗੁਰੂ ਸਾਹਿਬ ਦੇ ਅੰਗ ਕੂੜੇ ਦੇ ਢੇਰਾਂ ‘ਚ ਰੋਲੇ ਗਏ ।

ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਸਬੂਤ ਮਿਟਾਉਣ ਦੀ ਹਰ ਸੰਭਵ ਕੋਸਿ਼ਸ਼ ਕੀਤੀ ਗਈ

ਉਸ ਸਮੇਂ ਬਾਰ-ਬਾਰ ਸਰਕਾਰ ਬਣਾਉਣ ਵਾਲੇ ਸੁਖਬੀਰ ਬਾਦਲ ਅਤੇ ਉਹਨਾਂ ਦੇ ਲੋਕ ਸੁੱਤੇ ਰਹੇ । ਉਹਨਾਂ ਨੇ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਦਬਾਇਆ, ਗਵਾਹਾਂ ਨੂੰ ਪੁਲਸ ਨੌਕਰੀਆਂ ਦੇ ਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਦੀ ਕੋਸਿ਼ਸ਼ ਕੀਤੀ ਅਤੇ ਵਿਧਾਨ ਸਭਾ ਦੇ ਬਾਹਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਇੱਕ-ਦੋ ਰੁਪਏ ‘ਚ ਰੱਦੀ ਦੇ ਭਾਅ ਵੇਚਿਆ । ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਸਬੂਤ ਮਿਟਾਉਣ ਦੀ ਹਰ ਸੰਭਵ ਕੋਸਿ਼ਸ਼ ਕੀਤੀ ਗਈ, ਜਿਸ ਕਾਰਨ ਅੱਜ ਸੁਖਬੀਰ ਬਾਦਲ, ਸੁਮੇਧ ਸੈਣੀ ਅਤੇ ਉਮਰਾਨੰਗਲ ਵਰਗੇ ਲੋਕ ਅਦਾਲਤ ਤੋਂ ਜ਼ਮਾਨਤ ‘ਤੇ ਬਾਹਰ ਘੁੰਮ ਰਹੇ ਹਨ । ਇਨ੍ਹਾਂ ਨੂੰ ਡਰ ਹੈ ਕਿ ਬਹਿਬਲ ਕਲਾਂ ਦੀ ਜਾਂਚ ਵੀ ਜਲਦੀ ਹੀ ਇਹਨਾਂ ਦੇ ਗਲੇ ਦੀ ਫ਼ਾਹੀ ਬਣਨ ਵਾਲੀ ਹੈ ।

ਹੋਰ ਕੀ ਆਖਿਆ ਬਲਤੇਜ ਪਨੂੰ ਨੇ

ਆਮ ਆਦਮੀ ਪਾਰਟੀ (Aam Aadmi Party) ਆਗੂ ਬਲਤੇਜ ਪੰਨੂ ਨੇ ਕਿਹਾ ਕਿ ਸਾਲ 2022 ‘ਚ ਜਦੋਂ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦੇ ਕੇ ਭਗਵੰਤ ਮਾਨ ਦੀ ਸਰਕਾਰ ਬਣਾਈ, ਤਾਂ ਇਹਨਾਂ ਰਵਾਇਤੀ ਆਗੂਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪਹਿਲਾਂ ਇਹਨਾਂ ਨੇ ਕੂੜ ਪ੍ਰਚਾਰ ਕੀਤਾ ਕਿ ਇਹ ਸਰਕਾਰ 3 ਮਹੀਨੇ ਜਾਂ ਸਾਲ ਭਰ ਨਹੀਂ ਚੱਲੇਗੀ । ਜਦੋਂ ਸਰਕਾਰ ਸ਼ਾਨਦਾਰ ਕੰਮ ਕਰਨ ਲੱਗੀ ਅਤੇ ਮੁੱਖ ਮੰਤਰੀ ਸਿਹਤ ਦੀ ਜਾਂਚ ਲਈ ਹਸਪਤਾਲ ਗਏ ਤਾਂ ਇਹਨਾਂ ਦੀ ਬੌਖਲਾਹਟ ਇਸ ਕਦਰ ਵਧ ਗਈ ਕਿ ਬਿਕਰਮ ਸਿੰਘ ਮਜੀਠੀਆ ਪ੍ਰੈੱਸ ਕਾਨਫਰੰਸ ਵਿਚ ਮੁੱਖ ਮੰਤਰੀ ਦੀ ਧੀ ਦੀ ਵੀਡੀਓ ਦਿਖਾ ਕੇ ਘਟੀਆ ਸਿਆਸਤ ‘ਤੇ ਉਤਰ ਆਏ ਪਰ ਪੰਜਾਬ ਦੇ ਲੋਕਾਂ ‘ਤੇ ਇਸ ਦਾ ਕੋਈ ਅਸਰ ਨਹੀਂ ਹੋਇਆ ।

ਸੂਬੇ ‘ਚ ਸਰਕਾਰ ਖਿਲਾਫ਼ ਕੋਈ ‘ਐਂਟੀ-ਇਨਕੰਬੈਂਸੀ’ ਨਹੀਂ ਹੈ

ਪੰਨੂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਅੱਜ ਸਾਢੇ ਚਾਰ ਸਾਲ ਹੋਣ ਵਾਲੇ ਹਨ ਅਤੇ ਸੂਬੇ ‘ਚ ਸਰਕਾਰ ਖਿਲਾਫ਼ ਕੋਈ ‘ਐਂਟੀ-ਇਨਕੰਬੈਂਸੀ’ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ, ਗਿੱਦੜਬਾਹਾ, ਡੇਰਾ ਬਾਬਾ ਨਾਨਕ, ਤਰਨਤਾਰਨ ਦੀਆਂ ਜ਼ਿਮਨੀ ਚੋਣਾਂ ਸਮੇਤ ਨਿਗਮ, ਨਗਰ ਕੌਂਸਲ ਅਤੇ ਸਰਪੰਚਾਂ ਦੀਆਂ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ ।

ਆਪ ਨੂੰ ਚੋਣਾਂ ਵਿਚ ਜਿੱਤ ਡੰਡੇ ਜਾਂ ਪੁਲਸ ਦੇ ਜੋਰ ਤੇ ਨਹੀਂ ਮਿਲੀ

ਇਹ ਜਿੱਤ ਡੰਡੇ ਜਾਂ ਪੁਲਿਸ ਦੇ ਜ਼ੋਰ ‘ਤੇ ਨਹੀਂ, ਬਲਕਿ 2017 ਤੱਕ ਰਹੇ ਇਨ੍ਹਾਂ ਦੇ ਗੁੰਡਾ ਰਾਜ ਨੂੰ ਖ਼ਤਮ ਕਰਕੇ ਵਿਕਾਸ ਦੇ ਦਮ ‘ਤੇ ਮਿਲੀ ਹੈ । ਮਾਨ ਸਰਕਾਰ ਨੇ ਨਹਿਰਾਂ ਪਾਣੀ ਦੀ ਪਹੁੰਚ 21% ਤੋਂ ਵਧਾ ਕੇ 80% ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦਿੱਤੀ, ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ, ਸੜਕਾਂ ‘ਤੇ ਸੜਕ ਸੁਰੱਖਿਆ ਫੋਰਸ ਤਾਇਨਾਤ ਕੀਤੀ ਅਤੇ ਜਨਤਾ ਨੂੰ 10 ਲੱਖ ਰੁਪਏ ਦੇ ਮੁਫ਼ਤ ਕੈਸ਼ਲੈੱਸ ਇਲਾਜ ਵਾਲਾ ਸਿਹਤ ਬੀਮਾ ਕਾਰਡ ਦਿੱਤਾ । ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਭਗਵੰਤ ਮਾਨ ਨੂੰ ਉਹ ਹਮੇਸ਼ਾ ਬਦਨਾਮ ਕਰਦੇ ਹਨ, ਉਸੇ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ‘ਸਤਿਕਾਰ ਐਕਟ’ ‘ਚ ਇਤਿਹਾਸਕ ਸੋਧ ਕਰਕੇ ਸਖ਼ਤ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਬੇਅਦਬੀ ਕਰਨ ਵਾਲੇ ਨੂੰ ਸਜ਼ਾ ਭੁਗਤਣੀ ਪਵੇਗੀ ।

ਪੰਜਾਬ ਦੀ ਜਨਤਾ ਨਹੀਂ ਹੋਣ ਦੇਵੇਗੀ ਇਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ

ਇਹ ਐਕਟ ਪਾਸ ਵੀ ਹੋਇਆ ਅਤੇ ਰਾਜਪਾਲ ਦੇ ਦਸਤਖਤਾਂ ਤੋਂ ਬਾਅਦ ਲਾਗੂ ਵੀ ਹੋ ਗਿਆ । ਜਿਹੜਾ ਬਾਦਲ ਪਰਿਵਾਰ ਖੁਦ ਨੂੰ ਪੰਥ ਦਾ ਠੇਕੇਦਾਰ ਸਮਝਦਾ ਸੀ ਅਤੇ ਜਿਸ ਨੇ 2007 ਤੋਂ 2017 ਦੇ ਦਰਮਿਆਨ ਪੰਜਾਬ ਦੀ ਇੱਕ ਪੂਰੀ ਪੀੜ੍ਹੀ ਨੂੰ ਚਿੱਟੇ (ਨਸ਼ੇ) ਦੀ ਅੱਗ ‘ਚ ਝੋਕ ਦਿੱਤਾ, ਅੱਜ ਉਹ ਗੁਰੂ ਨਾਨਕ ਦੇਵ ਜੀ ਦੀ ਧਰਤੀ ‘ਤੇ ਬਣੇ ਇਸ ਸਖ਼ਤ ਕਾਨੂੰਨ ਨੂੰ ਪਚਾ ਨਹੀਂ ਪਾ ਰਹੇ ਹਨ । ਇਸੇ ਬੌਖਲਾਹਟ ‘ਚ ਉਹਨਾਂ ਨੇ ਹੁਣ ਰਾਜਨੀਤੀ ਦਾ ਆਪਣਾ ਆਖਰੀ ਪੱਤਾ ਖੇਡਦਿਆਂ, ਬਦਕਿਸਮਤੀ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਵੀ ਮੋਹਰਾ ਬਣਾ ਕੇ ਮੈਦਾਨ ਵਿੱਚ ਉਤਾਰ ਦਿੱਤਾ ਹੈ, ਪਰ ਪੰਜਾਬ ਦੀ ਸਮਝਦਾਰ ਜਨਤਾ ਉਹਨਾਂ ਦੇ ਇਹਨਾਂ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ ।

ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਸੈਂਕੜੇ ਨਸ਼ਾ ਤਸਕਰਾਂ ਨੂੰ ਜੇਲਾਂ ਵਿਚ ਡੱਕਿਆ : ਚੀਮਾ

0
Cheema

ਚੰਡੀਗੜ੍ਹ, 16 ਜੂਨ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਹਰਪਾਲ ਚੀਮਾ ਨੇ ਆਖਿਆ ਕਿ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਸੈਂਕੜੇ ਨਸ਼ਾ ਤਸਕਰਾਂ ਨੂੰ ਜੇਲਾਂ ਵਿਚ ਡੱਕਿਆ ਗਿਆ ਹੈ ।

ਹੋਰ ਕੀ ਕੀ ਆਖਿਆ ਚੀਮਾ ਨੇ

ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਸੋਮਵਾਰ ਨੂੰ ਕਿਹਾ ਕਿ ਇੱਕ ਡਰੱਗ ਡੀਲਰ ਅਤੇ ਇੱਕ ਭਾਜਪਾ ਅਧਿਕਾਰੀ ਦੀ ਗ੍ਰਿਫਤਾਰੀ ਨੇ ਭਾਜਪਾ ਨੂੰ ਬੇਨਕਾਬ ਕਰ ਦਿੱਤਾ ਹੈ । ਪਾਰਟੀ ਦੇ ਡਰੱਗ ਤਸਕਰੀ ਨਾਲ ਡੂੰਘੇ ਸਬੰਧ ਨਸ਼ਿਆਂ ਦੇ ਖਤਰੇ ‘ਚ ਇਸਦੀ ਭੂਮਿਕਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ ਜੋ ਸਾਲਾਂ ਤੋਂ ਪੰਜਾਬ ਨੂੰ ਪ੍ਰਭਾਵਿਤ ਕਰ ਰਿਹਾ ਹੈ ।

ਅਕਾਲੀ-ਭਾਜਪਾ ਰਾਜ ਦੌਰਾਨ ਪੰਜਾਬ ਵਿਚ ਫੈਲ ਗਈ ਸੀ ਨਸਿ਼ਆਂ ਦੀ ਤਸਕਰੀ

ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਤਸਕਰ ਪਹਿਲਾਂ ਭਾਜਪਾ ਦੀ ਰਾਜਨੀਤਿਕ ਸਰਪ੍ਰਸਤੀ ਹੇਠ ਕੰਮ ਕਰਦੇ ਸਨ ਪਰ ਹੁਣ ਭਾਜਪਾ ਦੇ ਆਗੂ ਅਤੇ ਅਧਿਕਾਰੀ ਖੁਦ ਡਰੱਗ ਨਾਲ ਸਬੰਧਤ ਮਾਮਲਿਆਂ ਵਿੱਚ ਫੜੇ ਜਾ ਰਹੇ ਹਨ । ਸੀਨੀਅਰ ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਗੁਜਰਾਤ ਦੇ ਰਸਤੇ ਵਾਰ-ਵਾਰ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਕਿਉਂ ਜ਼ਬਤ ਕੀਤੇ ਜਾ ਰਹੇ ਹਨ । ਉਨ੍ਹਾਂ ਇਹ ਵੀ ਯਾਦ ਕੀਤਾ ਕਿ ਅਕਾਲੀ-ਭਾਜਪਾ ਦੇ ਰਾਜ ਦੌਰਾਨ ਹੀ ਨਸਿ਼ਆਂ ਦੀ ਤਸਕਰੀ ਪੂਰੇ ਪੰਜਾਬ ‘ਚ ਫੈਲ ਗਈ ਸੀ ਅਤੇ ਸੂਬੇ ਨੂੰ ਹਨੇਰੇ ‘ਚ ਡੁਬੋ ਦਿੱਤਾ ਸੀ ।

ਪੰਜਾਬ ਦੇ ਲੋਕਾਂ ਸਾਹਮਣੇ ਭਾਜਪਾ ਦਾ ਅਸਲੀ ਚੇਹਰਾ ਨੰਗਾ ਹੋ ਗਿਆ ਹੈ

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਨੇ ਭਾਜਪਾ ਦੇ ਦੋਹਰੇ ਮਾਪਦੰਡਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਇਸ ਦੇ ਡੂੰਘੇ ਸਬੰਧਾਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ । ਸਾਲਾਂ ਤੋਂ ਭਾਜਪਾ ਪੰਜਾਬ ‘ਚ ਨਸ਼ੀਲੇ ਪਦਾਰਥਾਂ ਦੇ ਮੁੱਦੇ ਦਾ ਰਾਜਨੀਤੀਕਰਨ ਕਰਨ ਦੀ ਕੋਸਿ਼ਸ਼ ਕਰ ਰਹੀ ਹੈ, ਪਰ ਹੁਣ ਇਸਦਾ ਆਪਣਾ ਹੀ ਇੱਕ ਅਧਿਕਾਰੀ ਨਸ਼ੀਲੇ ਪਦਾਰਥਾਂ ਦੇ ਮਾਮਲੇ ‘ਚ ਫਸ ਗਿਆ ਹੈ, ਇਸ ਤੋਂ ਸਾਬਤ ਹੁੰਦਾ ਹੈ ਕਿ ਪਾਰਟੀ ਖੁਦ ਉਸ ਬੁਰਾਈ ‘ਚ ਸ਼ਾਮਲ ਹੈ, ਜਿਸ ਵਿਰੁੱਧ ਇਹ ਲੜਨ ਦਾ ਦਿਖਾਵਾ ਕਰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਤਸਕਰ ਪਹਿਲਾਂ ਉਨ੍ਹਾਂ ਦੀ ਰਾਜਨੀਤਿਕ ਸਰਪ੍ਰਸਤੀ ਹੇਠ ਕੰਮ ਕਰਦੇ ਸਨ, ਪਰ ਹੁਣ ਭਾਜਪਾ ਆਗੂ ਖੁਦ ਨਸ਼ੀਲੇ ਪਦਾਰਥਾਂ ਨਾਲ ਫੜੇ ਜਾ ਰਹੇ ਹਨ। ਇਸ ਘਟਨਾ ਨੇ ਪੰਜਾਬ ਦੇ ਲੋਕਾਂ ਸਾਹਮਣੇ ਭਾਜਪਾ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ ।

ਪੰਜਾਬ ਅੰਦਰ 2022 ਤੋਂ ਚੱਲ ਰਹੀ ਹੈ ਨਸਿ਼ਆਂ ਵਿਰੁੱਧ ਜੰਗ ਮੁਹਿੰਮ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਰਚ 2022 ਤੋਂ ਪੰਜਾਬ ਸਰਕਾਰ ਨਸਿ਼ਆਂ ਵਿਰੁੱਧ ਇੱਕ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਚਲਾ ਰਹੀ ਹੈ । ਸੈਂਕੜੇ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਭਾਵੇਂ ਉਹ ਕਿਸੇ ਵੀ ਰਾਜਨੀਤਕ ਸਬੰਧ ਦਾ ਹੋਵੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ “ਨਸ਼ਿਆਂ ਵਿਰੁੱਧ ਜੰਗ” (War on drugs) ਮੁਹਿੰਮ ਤਹਿਤ ਸੈਂਕੜੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕਿਆ ਗਿਆ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ, ਅਤੇ ਨਸ਼ਾ ਤਸਕਰੀ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ, ਭਾਵੇਂ ਉਹ ਭਾਜਪਾ ਆਗੂ ਹੋਵੇ, ਅਧਿਕਾਰੀ ਹੋਵੇ ਜਾਂ ਸਮਰਥਕ, ਬਖਸ਼ਿਆ ਨਹੀਂ ਜਾਵੇਗਾ ।

ਦੇਸ਼ ਵਿਆਪੀ ਨਸ਼ਾ ਨੈੱਟਵਰਕ ‘ਚ ਭਾਜਪਾ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਪੰਜਾਬ ‘ਚੋਂ ਨਸਿ਼ਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ, ਪਰ ਦੇਸ਼ ਵਿਆਪੀ ਨਸ਼ਾ ਨੈੱਟਵਰਕ ‘ਚ ਭਾਜਪਾ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਭਾਰਤ ‘ਚ ਦਾਖਲ ਹੋਣ ਵਾਲੇ ਨਸ਼ਿਆਂ ਦਾ ਇੱਕ ਵੱਡਾ ਹਿੱਸਾ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਪਹੁੰਚਣ ਤੋਂ ਪਹਿਲਾਂ ਭਾਜਪਾ ਸ਼ਾਸਿਤ ਗੁਜਰਾਤ ‘ਚੋਂ ਲੰਘਦਾ ਹੈ। ਪੰਜਾਬ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ, ਭਾਜਪਾ ਨੂੰ ਦੱਸਣਾ ਚਾਹੀਦਾ ਹੈ ਕਿ ਉਸਦੀ ਨਿਗਰਾਨੀ ਹੇਠ ਇੰਨੀ ਵੱਡੀ ਮਾਤਰਾ ‘ਚ ਨਸ਼ੇ ਦੇਸ਼ ‘ਚ ਕਿਵੇਂ ਦਾਖਲ ਹੋ ਰਹੇ ਹਨ ।

ਪੰਜਾਬ ਸਰਕਾਰ ਨੇ ਡਰੋਨ ਵਿਰੋਧੀ ਪ੍ਰਣਾਲੀਆਂ ਰਾਹੀਂ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ

ਨਸਿ਼ਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਰੋਨ ਵਿਰੋਧੀ ਪ੍ਰਣਾਲੀਆਂ ਰਾਹੀਂ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਹੈ, ਤਸਕਰਾਂ ਵਿਰੁੱਧ ਕਾਰਵਾਈ ਤੇਜ਼ ਕੀਤੀ ਹੈ, ਅਤੇ ਨਸ਼ਿਆਂ ਦੀ ਦਲਦਲ ‘ਚ ਫਸੇ ਨੌਜਵਾਨਾਂ ਨੂੰ ਆਮ ਜ਼ਿੰਦਗੀ ‘ਚ ਵਾਪਸ ਆਉਣ ‘ਚ ਮੱਦਦ ਕਰਨ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ‘ਚ ਵਾਧਾ ਕੀਤਾ ਹੈ ।

ਪੰਜਾਬੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਹੜੀਆਂ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕੀਤਾ

ਵਿੱਤ ਮੰਤਰੀ (Finance Minister) ਨੇ ਕਿਹਾ ਕਿ ਜੇਕਰ ਕੋਈ ਵੀ ਭਾਜਪਾ ਆਗੂ, ਅਹੁਦੇਦਾਰ ਜਾਂ ਸਮਰਥਕ ਨਸ਼ਾ ਤਸਕਰੀ ‘ਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਪੰਜਾਬ ਪੁਲਸ ਸਖ਼ਤ ਕਾਰਵਾਈ ਕਰੇਗੀ ਅਤੇ ਉਸਨੂੰ ਜੇਲ੍ਹ ਭੇਜੇਗੀ। ਸਮਾਪਤੀ ਕਰਦੇ ਹੋਏ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਹੜੀਆਂ ਪਾਰਟੀਆਂ ਨੇ ਪਹਿਲਾਂ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਪੰਜਾਬ ਦੇ ਭਵਿੱਖ ਨੂੰ ਕੌਣ ਬਚਾਏਗਾ । ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਨੇ ਵਾਰ-ਵਾਰ ਪੰਜਾਬ ਨਾਲ ਧੋਖਾ ਕੀਤਾ ਹੈ । ‘ਆਪ’ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਹ ਮੁਹਿੰਮ ਪੂਰੀ ਤਾਕਤ ਨਾਲ ਜਾਰੀ ਰਹੇਗੀ ਜਦੋਂ ਤੱਕ ਹਰ ਨਸ਼ਾ ਤਸਕਰ ਨੂੰ ਸਜ਼ਾ ਨਹੀਂ ਮਿਲ ਜਾਂਦੀ ।

ਰੇਲਵੇ ਦਾ ਸੀਨੀਅਰ ਇੰਜੀਨੀਅਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

0
CBI

ਨਵੀਂ ਦਿੱਲੀ, 16 ਜੂਨ 2026 : ਭਾਰਤ ਦੇਸ ਦੀ ਕੇਂਦਰੀ ਜਾਂਚ ਏਜੰਸੀ (Central Investigation Agency) ਸੀ. ਬੀ. ਆਈ. ਵਲੋਂ ਰੇਲਵੇ ਦੇ ਸੀਨੀਅਰ ਇੰਜੀਨੀਅਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ (Arrested) ਕੀਤਾ ਗਿਆ ਹੈ ।

ਕੌਣ ਹੈ ਇਹ ਸੀਨੀਅਰ ਇੰਜੀਨੀਅਰ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਆਸਾਮ ਦੇ ਸਿਲਚਰ ‘ਚ ਜੋ ਪੂਰਬੀ-ਉੱਤਰੀ ਸਰਹੱਦੀ ਰੇਲਵੇ ਦੇ ਇਕ ਸੀਨੀਅਰ ਸੈਕਸ਼ਨ ਇੰਜੀਨੀਅਰ (Senior Section Engineer) ਨੂੰ ਠੇਕੇਦਾਰ ਤੋਂ ਕਥਿਤ ਤੌਰ ‘ਤੇ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ਸਬੰਧੀ ਜਾਣਕਾਰੀ ਦਿੰਦਿਆਂ ਸੀ. ਬੀ. ਆਈ. ਨੇ ਦੱਸਿਆ ਕਿ ਮੁਲਜ਼ਮ ਅਧਿਕਾਰੀ ਕੁੰਤਲ ਚੌਧਰੀ ਨੇ ਸਿ਼ਕਾਇਤਕਰਤਾ ਤੋਂ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਕੰਮ ਦੇ ਲੱਗਭਗ 20 ਲੱਖ ਰੁਪਏ ਦੇ ਬਕਾਇਆ ਬਿੱਲ ਨੂੰ ਪਾਸ ਕਰਨ ਦੇ ਬਦਲੇ ਕਥਿਤ ਤੌਰ `ਤੇ ਇਕ ਫੀਸਦੀ ਰਿਸ਼ਵਤ ਦੀ ਮੰਗ ਕੀਤੀ ਸੀ ।

ਕਿੰਨੀ ਰਿਸ਼ਵਤ ਲੈਂਦਿਆਂ ਕਰ ਲਿਆ ਗਿਆ ਗ੍ਰਿਫਤਾਰ

ਠੇਕੇਦਾਰ ਨੇ ਬਿੱਲ ਪਾਸ ਕਰਵਾਉਣ ਲਈ 12 ਜੂਨ ਨੂੰ ਇੰਜੀਨੀਅਰ ਨਾਲ ਸੰਪਰਕ ਕੀਤਾ ਸੀ, ਜਿਸ ਤੋਂ ਬਾਅਦ ਮੁਲਜ਼ਮ ਅਧਿਕਾਰੀ ਨੇ ਭੁਗਤਾਨ ਦੀ ਪ੍ਰਕਿਰਿਆ ਅੱਗੇ ਵਧਾਉਣ ਲਈ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਰਕਮ ਦੀ ਮੰਗ ਕੀਤੀ । ਸਿ਼ਕਾਇਤ ‘ਤੇ ਕਾਰਵਾਈ ਕਰਦੇ ਹੋਏ ਸੀ. ਬੀ. ਆਈ. ਨੇ ਮਾਮਲਾ ਦਰਜ (Case registered) ਕੀਤਾ ਅਤੇ ਜਾਲ ਵਿਛਾਇਆ । ਮੁਲਜ਼ਮ ਨੂੰ ਸਿ਼ਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ ਗਿਆ ।