Home Blog Page 950

ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ

0

ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ

ਮੁੱਖ ਸਕੱਤਰ ਪੰਜਾਬ  ਕੇ.ਏ.ਪੀ. ਸਿਨਹਾ ਨੇ ਅੱਜ ਇਥੇ ਪੰਜਾਬ ਸਕੱਤਰੇਤ ਵਿਖੇ ਆਧਾਰ ਦੀ ਵਰਤੋਂ ਬਾਰੇ ਵਿਲੱਖਣ ਪਛਾਣ ਲਾਗੂਕਰਨ ਕਮੇਟੀ (ਯੂ.ਆਈ.ਡੀ.ਆਈ.ਸੀ.) ਕਮ ਵਰਕਸ਼ਾਪ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਡਾਇਰੈਕਟਰ ਸ਼ਾਮਲ ਹੋਏ, ਜਿਨ੍ਹਾਂ ਨੇ ਪੰਜਾਬ ਭਰ ਵਿੱਚ 0 ਤੋਂ 5 ਸਾਲ ਉਮਰ ਵਰਗ ਦੇ ਸਾਰੇ ਬੱਚਿਆਂ ਨੂੰ ਆਧਾਰ ਨਾਲ ਜੋੜਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਮੁੱਖ ਸਕੱਤਰ ਨੇ ਬੈਂਕਾਂ ਅਤੇ ਡਾਕ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਸਾਰੀਆਂ ਆਧਾਰ ਨਾਮਾਂਕਣ (ਐਨਰੋਲਮੈਂਟ) ਕਿੱਟਾਂ ਨੂੰ ਜਲਦੀ ਤੋਂ ਜਲਦੀ ਐਕਟੀਵੇਟ ਕਰਨ ਅਤੇ ਟੀਚੇ ਦੀ ਪ੍ਰਾਪਤੀ ਲਈ ਉਪਲਬਧ ਸਰੋਤਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਬੱਚਿਆਂ ਨੂੰ ਆਧਾਰ ਨਾਲ ਆਪਣੇ ਬਾਇਓਮੈਟ੍ਰਿਕਸ ਅਪਡੇਟ ਕਰਨ ਦੀ ਅਪੀਲ

ਬਿਨਾਂ ਕਿਸੇ ਪਰੇਸ਼ਾਨੀ ਦੇ ਕਾਰਣ ਆਧਾਰ ਦੀ ਵਰਤੋਂ ਲਈ ਮੁੱਖ ਸਕੱਤਰ ਨੇ ਬੱਚਿਆਂ ਨੂੰ ਆਧਾਰ ਨਾਲ ਆਪਣੇ ਬਾਇਓਮੈਟ੍ਰਿਕਸ ਅਪਡੇਟ ਕਰਨ ਦੀ ਅਪੀਲ ਕੀਤੀ ਹੈ।

ਮੀਟਿੰਗ ਦੌਰਾਨ ਡੀਡੀਜੀ ਯੂ.ਆਈ.ਡੀ.ਏ.ਆਈ. ਆਰਓ, ਚੰਡੀਗੜ੍ਹ ਸ੍ਰੀਮਤੀ ਭਾਵਨਾ ਗਰਗ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 0-5 ਸਾਲ ਦੀ ਉਮਰ ਵਰਗ ਦੇ ਬੱਚਿਆਂ ਵਾਸਤੇ ਆਧਾਰ ਨਾਮਾਂਕਣ ਦੀ ਪ੍ਰਕਿਰਿਆ ਨੂੰ ਸੁਖਾਲਾ ਅਤੇ ਬਿਹਤਰ ਬਣਾਉਣ ਲਈ ਵਿਸ਼ੇਸ਼ ਯਤਨਾਂ ਦੀ ਲੋੜ ਹੈ।

ਇਸ ਉਦੇਸ਼ ਦੀ ਪੂਰਤੀ ਲਈ ਉਨ੍ਹਾਂ ਨੇ ਟੀਕਾਕਰਨ ਕੇਂਦਰਾਂ ‘ਤੇ ਵੀ ਆਧਾਰ ਕਿੱਟਾਂ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਪੰਜ ਸਾਲ ਤੱਕ ਉਮਰ ਦੇ ਬੱਚਿਆਂ ਲਈ ਆਧਾਰ ਨਾਮਾਂਕਣ ਦੀ ਸਹੂਲਤ ਵਾਸਤੇ ਸਿਹਤ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਇਸ ਕਾਰਜ ‘ਚ ਪੂਰਨ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਇਸ ਉਮਰ ਵਰਗ ਦੇ ਸਾਰੇ ਬੱਚਿਆਂ ਨੂੰ ਕਵਰ ਕੀਤਾ ਜਾ ਸਕੇ।

ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ 5 ਅਤੇ 15 ਸਾਲ ਦੀ ਉਮਰ ‘ਚ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ (ਐਮ.ਬੀ.ਯੂ.) ਦੀ ਲੋੜ ਵਾਲੇ ਬੱਚਿਆਂ ਦੀ ਪਛਾਣ ਵਾਸਤੇ ਇੱਕ ਵਿਆਪਕ ਕਾਰਜ ਯੋਜਨਾ ਤਿਆਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਲਈ ਅੱਗੇ ਜਾ ਕੇ ਸਰਕਾਰੀ ਯੋਜਨਾਵਾਂ, ਸਕਾਲਰਸ਼ਿਪਾਂ ਅਤੇ ਹੋਰ ਵਿਦਿਅਕ ਸਹੂਲਤਾ/ਲਾਭਾਂ ਤੱਕ ਨਿਰਵਿਘਨ ਪਹੁੰਚ ਨੂੰ ਯਕੀਨੀ ਬਣਾਏਗਾ।

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਐਕਸੀਡੈਂਟ ‘ਚ ਮੌ.ਤ

ਵਰਕਸ਼ਾਪ ਦੌਰਾਨ ਆਧਾਰ ਬੇਸਡ ਫੇਸ ਅਡੈਟੀਫਿਕੇਸ਼ਨ ਦੀ ਵਰਤੋਂ ਦੇ ਸਬੰਧੀ ਵੱਖ-ਵੱਖ ਮਾਮਲਿਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਇਹ ਕਿਵੇਂ ਫਾਇਦੇਮੰਦ ਹੋ ਸਕਦਾ ਹੈ। ਸ੍ਰੀਮਤੀ ਗਰਗ ਨੇ ਵਿਭਾਗਾਂ ਨੂੰ ਆਪਣੀਆਂ ਵੱਖ-ਵੱਖ ਯੋਜਨਾਵਾਂ ਵਿੱਚ ਫੇਸ ਅਡੈਟੀਫਿਕੇਸ਼ਨ ਸਰਵਿਸਿਜ਼ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ।

ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਵਿਦਿਆਰਥੀਆਂ ਲਈ ਆਧਾਰ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਕੈਂਪ ਲਗਾਏ ਜਾਣ। ਉਨ੍ਹਾਂ ਨੇ ਆਧਾਰ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਪ੍ਰਾਪਤ ਕਰਨ ਲਈ ਐਮ-ਆਧਾਰ ਐਪਲੀਕੇਸ਼ਨ ਅਤੇ ਮਾਈ-ਆਧਾਰ ਪੋਰਟਲ ਬਾਰੇ ਵੱਧ ਤੋਂ ਵੱਧ ਜਾਣਕਾਰੀ ਫੈਲਾਉਣ ‘ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਅੱਗੇ ਕਿਹਾ ਕਿ ਮਾਪਿਆਂ ਅਤੇ ਬੱਚਿਆਂ ਦੀ ਦੇਖ-ਰੇਖ ਕਰ ਰਹੇ ਵਿਅਕਤੀਆਂ (ਗਾਰਡੀਅਨਜ਼) ਨੂੰ ਆਪਣੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਬਾਰੇ ਉਤਸ਼ਾਹਿਤ ਕਰਨ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਚਲਾਏ ਜਾਣ ਦੀ ਲੋੜ ਹੈ। ਉਨ੍ਹਾਂ ਨੇ ਪੰਜਾਬ ਦੇ ਸਮੂਹ ਵਿਭਾਗਾਂ ਨੂੰ ਈ-ਸੰਪਰਕ ਕੇਂਦਰਾਂ ਅਤੇ ਹੋਰ ਦਫ਼ਤਰਾਂ ਵਿੱਚ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੇ ਲਾਭਪਾਤਰੀਆਂ ਦੀ ਆਧਾਰ ਅਧਾਰਤ ਪ੍ਰਮਾਣਿਕਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਅੱਗੇ ਨਿਰਦੇਸ਼ ਦਿੱਤੇ ਕਿ ਆਧਾਰ ਆਧਾਰ ਬੇਸਡ ਫੇਸ ਅਡੈਟੀਫਿਕੇਸ਼ਨ ਪ੍ਰਣਾਲੀ ਨੂੰ ਸਾਰੇ ਸਰਕਾਰੀ ਵਿਭਾਗਾਂ ਵਿੱਚ ਲਾਗੂ ਕੀਤਾ ਜਾਵੇ।

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਐਕਸੀਡੈਂਟ ‘ਚ ਮੌ.ਤ

0

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਐਕਸੀਡੈਂਟ ‘ਚ ਮੌ.ਤ

ਕੈਨੇਡਾ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਹਠੂਰ ਦੇ ਜੰਮਪਲ ਨੌਜਵਾਨ ਅਰਸ਼ਪ੍ਰੀਤ ਸਿੰਘ (24) ਦੀ ਕੈਨੇਡਾ ’ਚ ਸੜਕ ਹਾਦਸੇ ਦੌਰਾਨ ਮੌਕੇ ’ਤੇ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਸਰਪੰਚ ਜਸਕਮਲਪ੍ਰੀਤ ਸਿੰਘ ਨਿੱਪਾ ਅਤੇ ਨੰਬਰਦਾਰ ਮੇਹਰਦੀਪ ਸਿੰਘ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਬਹੁਤ ਹੀ ਲਾਇਕ ਲੜਕਾ ਸੀ, ਜੋ 2021 ਵਿਚ ਆਈਲੈਟਸ ਕਰਕੇ ਕੈਨੇਡਾ ਦੇ ਬਰੈਂਪਟਨ ਸ਼ਹਿਰ ’ਚ ਰਹਿ ਰਿਹਾ ਸੀ ਅਤੇ ਟਰਾਲਾ ਚਲਾਉਂਦਾ ਸੀ।

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 25-1-2025

 

ਉਹ ਅਪਣੇ ਟਰਾਲੇ ’ਤੇ ਇਗਨੇਸ (ਓਨਟਾਰੀਓ) ਤੋਂ ਲਗਭਗ 50 ਕੁ ਕਿਲੋਮੀਟਰ ਅੱਗੇ ਗਿਆ ਤਾਂ ਅਚਾਨਕ ਆਹਮੋ-ਸਾਹਮਣੇ ਟਰਾਲਿਆਂ ਦੀ ਜ਼ਬਰਦਸਤ ਟੱਕਰ ਹੋ ਗਈ ਅਤੇ ਇਸ ਦਰਦਨਾਕ ਹਾਦਸੇ ’ਚ ਅਰਸ਼ਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਇਸ ਦੁਖਦਾਈ ਖਬਰ ਨਾਲ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 25-1-2025

0

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 25-1-2025

ਪੰਜਾਬ ਦੀਆਂ ਤਹਿਸੀਲਾਂ ‘ਚ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਨਿਗਰਾਨੀ, 31 ਜਨਵਰੀ ਤੱਕ ਸਾਰੇ ਕੈਮਰੇ ਚਾਲੂ ਕਰਨ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਵਿੱਚ ਸਥਿਤ ਰਜਿਸਟਰਾਰ ਅਤੇ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ।ਇਹ ਵੀ ਪੜ੍ਹੋ:

ਅਦਾਕਾਰ ਰਾਜਪਾਲ ਯਾਦਵ ਨੂੰ ਡੂੰਘਾ ਸਦਮਾ ! ਪਿਤਾ ਨੌਰੰਗ ਯਾਦਵ ਦਾ ਹੋਇਆ ਦਿਹਾਂਤ

ਅਦਾਕਾਰ ਰਾਜਪਾਲ ਯਾਦਵ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉਨ੍ਹਾਂ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪਾਲ ਯਾਦਵ ਦੇ ਪਿਤਾ ਨੌਰੰਗ ਯਾਦਵ ਦਾ ਦਿੱਲੀ ਦੇ ਏਮਜ਼ ‘ਚ ਇਲਾਜ ਚੱਲ ਰਿਹਾ ਸੀ। ਇਹ ਵੀ ਪੜ੍ਹੋ:

 

ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਲੋਕ ਘਰਾਂ ‘ਚੋਂ ਆਏ ਬਾਹਰ

ਨਵੀ ਦਿੱਲੀ: ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਉੱਤਰਕਾਸ਼ੀ ‘ਚ ਸਵੇਰੇ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਵੀ ਪੜ੍ਹੋ:

 

ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ‘ਚ ਇਕ ਫੈਕਟਰੀ ‘ਚ ਵੱਡਾ ਧ*ਮਾਕਾ, ਰਾਹਤ ਅਤੇ ਬਚਾਅ ਕਾਰਜ ਜਾਰੀ

ਮਹਾਰਾਸ਼ਟਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਭੰਡਾਰਾ ਜ਼ਿਲੇ ਦੀ ਇਕ ਫੈਕਟਰੀ ‘ਚ ਵੱਡਾ ਧਮਾਕਾ ਹੋਇਆ ਹੈ। ਆਰਡੀਨੈਂਸ ਮੈਨੂਫੈਕਚਰਿੰਗ ਕੰਪਨੀ ਦੇ ਸੀ ਸੈਕਸ਼ਨ ‘ਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ।ਇਹ ਵੀ ਪੜ੍ਹੋ:

ਅੱਜ ਦਾ ਹੁਕਮਨਾਮਾ 25-1-2025

0

ਅੱਜ ਦਾ ਹੁਕਮਨਾਮਾ 25-1-2025

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥

ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥

ਮੈ ਹਰਿ ਹਰਿ ਨਾਮੁ ਧਰ ਸੋਈ ॥

ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥

ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥

ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥

ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥

ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥

ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥

ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥

ਸਕਾਰਾਤਮਕ ਵਿਚਾਰ

0
Happiness with money lasts for some time but Happiness from loved ones stays with you throughout your life

ਪੈਸਿਆਂ ਨਾਲ ਮਿਲੀ ਖੁਸ਼ੀ ਕੁਝ ਸਮੇਂ ਲਈ ਸਾਥ ਰਹਿੰਦੀ ਹੈ ਪਰ
ਅਪਣਿਆਂ ਤੋਂ ਮਿਲੀ ਖੁਸ਼ੀ ਜ਼ਿੰਦਗੀ ਭਰ ਸਾਥ ਰਹਿੰਦੀ ਹੈ

 

ਧਰਮ ਦੇ ਮਾਰਗ ‘ਤੇ ਪਹਿਲਾ ਕਦਮ ਸੁਣਨਾ ਹੈ ਜੋ ਸੁਣਨ ਦੀ ਸਮਰੱਥਾ ਪ੍ਰਾਪਤ ਕਰ ਲੈਂਦਾ ਹੈ, ਤਾਂ ਮੰਨੋ ਉਹ ਧਰਮ ਦੇ ਮਾਰਗ ‘ਤੇ ਚੱਲ ਰਿਹਾ ਹੈ

0
The first step on the path of religion is to listen He gets the ability to hear, then Suppose he is walking on the path of religion

ਧਰਮ ਦੇ ਮਾਰਗ ‘ਤੇ ਪਹਿਲਾ ਕਦਮ ਸੁਣਨਾ ਹੈ ਜੋ
ਸੁਣਨ ਦੀ ਸਮਰੱਥਾ ਪ੍ਰਾਪਤ ਕਰ ਲੈਂਦਾ ਹੈ, ਤਾਂ
ਮੰਨੋ ਉਹ ਧਰਮ ਦੇ ਮਾਰਗ ‘ਤੇ ਚੱਲ ਰਿਹਾ ਹੈ

ਅੱਜ ਤੋਂ Amul ਦੁੱਧ ਹੋਇਆ ਸਸਤਾ, ਪੜੋ ਕਿੰਨੇ ਘਟੇ Rate || Milk Price Reduced

0

ਅੱਜ ਤੋਂ Amul ਦੁੱਧ ਹੋਇਆ ਸਸਤਾ, ਪੜੋ ਕਿੰਨੇ ਘਟੇ Rate || Milk Price Reduced

ਨਵੀ ਦਿਲੀ : ਅਮੂਲ ਨੇ ਆਪਣੇ ਦੁੱਧ ਦੀਆਂ ਕੀਮਤਾਂ ਘਟਾਉਣ ਦਾ ਐਲਾਨ ਕੀਤਾ ਹੈ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਜਯਾਨ ਮਹਿਤਾ ਨੇ ਕਿਹਾ ਹੈ ਕਿ ਕੰਪਨੀ ਨੇ ਅਮੂਲ ਗੋਲਡ, ਅਮੂਲ ਤਾਜਾ ਅਤੇ ਅਮੂਲ ਟੀ ਸਪੈਸ਼ਲ ਦੇ 1 ਕਿਲੋ ਦੇ ਪੈਕ ਦੀ ਕੀਮਤ 1 ਰੁਪਏ ਪ੍ਰਤੀ ਪੈਕੇਟ ਘਟਾਈ ਹੈ।

ਗਾਹਕਾਂ ਨੂੰ ਘੱਟ ਕੀਮਤਾਂ ‘ਤੇ ਮਿਲੇਗਾ ਦੁੱਧ

ਇਹ ਕਦਮ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੋਵਾਂ ਲਈ ਲਾਹੇਵੰਦ ਹੋ ਸਕਦਾ ਹੈ। ਉਤਪਾਦਕਾਂ ਨੂੰ ਵਿਕਰੀ ਵਧਣ ਦੀ ਉਮੀਦ ਹੈ, ਜਦੋਂ ਕਿ ਗਾਹਕਾਂ ਨੂੰ ਘੱਟ ਕੀਮਤਾਂ ‘ਤੇ ਦੁੱਧ ਮਿਲੇਗਾ। ਹੋਰ ਕੰਪਨੀਆਂ ਨੂੰ ਵੀ ਕੀਮਤਾਂ ਘਟਾਉਣ ਲਈ ਦਬਾਅ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਮੂਲ ਨੇ ਅਮੂਲ ਗੋਲਡ, ਅਮੂਲ ਤਾਜ਼ਾ ਅਤੇ ਅਮੂਲ ਟੀ ਸਪੈਸ਼ਲ 1 ਕਿਲੋ ਪੈਕ ਵਿਚ ਦੁੱਧ ਦੀ ਕੀਮਤ 1 ਰੁਪਏ ਘਟਾਈ ਹੈ।ਇਹ ਬਦਲਾਵ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਜੂਨ 2024 ਵਿੱਚ ਅਮੂਲ ਨੇ ਦੁੱਧ ਦੀ ਕੀਮਤ ਵਿੱਚ ਕੀਤਾ ਸੀ ਵਾਧਾ

ਦੱਸ ਦਈਏ ਕਿ ਜੂਨ 2024 ਵਿੱਚ ਅਮੂਲ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਫਿਰ 500 ਮਿਲੀਲੀਟਰ ਅਮੂਲ ਗੋਲਡ ਦੀ ਕੀਮਤ 32 ਰੁਪਏ ਤੋਂ ਵਧ ਕੇ 33 ਰੁਪਏ ਹੋ ਗਈ ਸੀ, ਜਦੋਂ ਕਿ 1 ਲੀਟਰ ਦੀ ਕੀਮਤ 64 ਰੁਪਏ ਤੋਂ ਵਧ ਕੇ 66 ਰੁਪਏ ਹੋ ਗਈ ਸੀ। ਅਮੁਲ ਤਾਜ਼ਾ ਅਤੇ ਅਮੁਲ ਸ਼ਕਤੀ ਦੀਆਂ ਕੀਮਤਾਂ ਵਿੱਚ ਵੀ 1 ਰੁਪਏ ਦਾ ਵਾਧਾ ਕੀਤਾ ਗਿਆ ਸੀ।

ਅਦਾਕਾਰ ਰਾਜਪਾਲ ਯਾਦਵ ਨੂੰ ਡੂੰਘਾ ਸਦਮਾ ! ਪਿਤਾ ਨੌਰੰਗ ਯਾਦਵ ਦਾ ਹੋਇਆ ਦਿਹਾਂਤ

ਪੰਜਾਬ ਦੀਆਂ ਤਹਿਸੀਲਾਂ ‘ਚ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਨਿਗਰਾਨੀ, 31 ਜਨਵਰੀ ਤੱਕ ਸਾਰੇ ਕੈਮਰੇ ਚਾਲੂ ਕਰਨ ਦੇ ਹੁਕਮ

0

ਪੰਜਾਬ ਦੀਆਂ ਤਹਿਸੀਲਾਂ ‘ਚ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਨਿਗਰਾਨੀ, 31 ਜਨਵਰੀ ਤੱਕ ਸਾਰੇ ਕੈਮਰੇ ਚਾਲੂ ਕਰਨ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਵਿੱਚ ਸਥਿਤ ਰਜਿਸਟਰਾਰ ਅਤੇ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ।ਤਾ ਕਿ ਇਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਲੋਕਾਂ ਦੇ ਕੰਮ ਵੀ ਸਹੀ ਢੰਗ ਨਾਲ ਹੋਣ। ਪ੍ਰਸ਼ਾਸਨ ਵੱਲੋਂ ਕੀਤੀ ਗਈ ਚੈਕਿੰਗ ਤੋਂ ਪਤਾ ਲੱਗਾ ਹੈ ਕਿ ਕੈਮਰੇ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੇ ਸਨ। ਚੈਕਿੰਗ ਦੌਰਾਨ ਸਿਰਫ਼ ਤਿੰਨ ਕੈਮਰੇ ਹੀ ਕੰਮ ਕਰਦੇ ਪਾਏ ਗਏ। ਹੁਣ ਸਰਕਾਰ ਨੇ 31 ਦਸੰਬਰ ਤੱਕ ਸਾਰੇ ਕੈਮਰੇ ਚਾਲੂ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

CBSE ਨੇ ਵਧਾਈ ਸਖ਼ਤੀ; ਪ੍ਰੀਖਿਆ ਹਾਲ ‘ਚ ਜਾਣ ਤੋਂ ਪਹਿਲਾਂ ਵਿਦਿਆਰਥੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ, 26 ਜਨਵਰੀ ਨੂੰ ਬਟਾਲਾ ਵਿਖੇ ਵਿਕਰਮਜੀਤ ਸਿੰਘ ਪਾਂਥੇ ਲਹਿਰਾਉਣਗੇ ਤਿਰੰਗਾ ਝੰਡਾ

0

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ, 26 ਜਨਵਰੀ ਨੂੰ ਬਟਾਲਾ ਵਿਖੇ ਵਿਕਰਮਜੀਤ ਸਿੰਘ ਪਾਂਥੇ ਲਹਿਰਾਉਣਗੇ ਤਿਰੰਗਾ ਝੰਡਾ

ਬਟਾਲਾ, 24 ਜਨਵਰੀ: ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਨਾਇਬ ਤਹਿਸੀਲਦਾਰ ਮਨਜੋਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਤਹਿਸੀਲਦਾਰ ਜਗਤਾਰ ਸਿੰਘ, ਨਾਇਬ ਤਹਿਸੀਲਦਾਰ ਮਨਜੋਤ ਸਿੰਘ ਅਤੇ ਤੇਜਿੰਦਰਪਾਲ ਸਿੰਘ ਡੀ.ਐਸ.ਪੀ (ਐੱਚ) ਬਟਾਲਾ ਬਟਾਲਾ ਵਲੋ ਕੀਤਾ ਗਿਆ।

ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਜਾਵੇਗਾ ਮਨਾਇਆ

ਇਸ ਉਪਰੰਤ ਪਰੇਡ ਕਮਾਂਡਰ ਐਸ.ਆਈ ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ 26 ਜਨਵਰੀ ਨੂੰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਵੇਗਾ।

ਤਹਿਸੀਲਦਾਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਤਹਿਸੀਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਬਟਾਲਾ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਿਕਰਮਜੀਤ ਸਿੰਘ ਪਾਂਥੇ, ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਦਾ ਕਰਨਗੇ। ਫੁੱਲ ਡਰੈੱਸ ਰਿਹਰਸਲ ਉਪਰੰਤ ਤਹਿਸੀਲਦਾਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਤੇ ਸਮੂਹ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਦੀ ਹਦਾਇਤ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Republic Day 2025: ਗਣਤੰਤਰ ਦਿਵਸ ਮੌਕੇ ਘਰ ਬੈਠੇ ਮੁਫ਼ਤ ‘ਚ ਇੰਝ ਦੇਖੋ Live ਪਰੇਡ, ਇਨ੍ਹਾਂ ਆਸਾਨ Steps ਨੂੰ ਕਰਨਾ ਹੋਵੇਗਾ Follow

Republic Day 2025: ਗਣਤੰਤਰ ਦਿਵਸ ਮੌਕੇ ਘਰ ਬੈਠੇ ਮੁਫ਼ਤ ‘ਚ ਇੰਝ ਦੇਖੋ Live ਪਰੇਡ, ਇਨ੍ਹਾਂ ਆਸਾਨ Steps ਨੂੰ ਕਰਨਾ ਹੋਵੇਗਾ Follow

0

Republic Day 2025: ਗਣਤੰਤਰ ਦਿਵਸ ਮੌਕੇ ਘਰ ਬੈਠੇ ਮੁਫ਼ਤ ‘ਚ ਇੰਝ ਦੇਖੋ Live ਪਰੇਡ, ਇਨ੍ਹਾਂ ਆਸਾਨ Steps ਨੂੰ ਕਰਨਾ ਹੋਵੇਗਾ Follow

ਨਵੀ ਦਿੱਲੀ: ਗਣਤੰਤਰ ਦਿਵਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਤੁਸੀਂ ਆਪਣੇ ਸਮਾਰਟਫੋਨ ਜਾਂ ਟੀਵੀ ‘ਤੇ ਘਰ ਬੈਠੇ ਪਰੇਡ ਨੂੰ ਕਿਵੇਂ ਦੇਖ ਸਕਦੇ ਹੋ? ਇਸਦੇ ਲਈ ਤੁਹਾਨੂੰ ਅਲੱਗ ਤੋਂ ਕੁੱਝ ਕਰਨ ਦੀ ਜ਼ਰੂਰਤ ਨਹੀਂ ਹੈ। ਖਾਸ ਗੱਲ ਇਹ ਹੈ ਕਿ ਤੁਸੀਂ ਪਰੇਡ ਨੂੰ ਮੁਫਤ ‘ਚ ਦੇਖ ਸਕਦੇ ਹੋ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹ ਕਿਵੇਂ ਸੰਭਵ ਹੈ ਕਿ ਤੁਸੀਂ ਘਰ ਬੈਠੇ ਹੀ ਲਾਈਵ ਪਰੇਡ ਆਸਾਨੀ ਨਾਲ ਕਿਵੇਂ ਦੇਖ ਸਕਦੇ ਹੋ। ਆਓ ਜਾਣਦੇ ਹਾਂ…

ਪ੍ਰੋਗਰਾਮ ਸਵੇਰੇ 7.30 ਵਜੇ ਹੋਵੇਗਾ ਸ਼ੁਰੂ

ਗਣਤੰਤਰ ਦਿਵਸ 2025 ਦੀ ਪਰੇਡ ਕਰ੍ਤਵ੍ਯ ਪਥ ‘ਤੇ ਆਯੋਜਿਤ ਕੀਤੀ ਜਾਵੇਗੀ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਰਾਸ਼ਟਰੀ ਝੰਡਾ ਲਹਿਰਾਉਣਗੇ। ਪ੍ਰੋਗਰਾਮ ਸਵੇਰੇ 7.30 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਰਹਿਣਗੇ। ਉਨ੍ਹਾਂ ਦੇ ਨਾਲ ਕਈ ਹੋਰ ਸ਼ਖਸੀਅਤਾਂ ਵੀ ਮੌਜੂਦ ਰਹਿਣਗੀਆਂ। ਗਣਤੰਤਰ ਦਿਵਸ ਪਰੇਡ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ। ਪਰੇਡ ਸਵੇਰੇ 10.30 ਵਜੇ ਸ਼ੁਰੂ ਹੋਵੇਗੀ। ਗਣਤੰਤਰ ਦਿਵਸ ਪਰੇਡ ਦਾ ਸਿੱਧਾ ਪ੍ਰਸਾਰਣ ਟੀ.ਵੀ. ਤੇ ‘ਦੂਰਦਰਸ਼ਨ’ ‘ਤੇ ਹੁੰਦਾ ਹੈ। ਇਸ ਤੋਂ ਇਲਾਵਾ ਤੁਸੀਂ ਇਸ ਦਾ ਲਾਈਵ ਟੈਲੀਕਾਸਟ ‘ਯੂਟਿਊਬ’ ‘ਤੇ ਵੀ ਦੇਖ ਸਕਦੇ ਹੋ।

ਹੇਠ ਲਿਖੇ Steps ਕਰੋ Follow

ਪਰੇਡ ਦੇਖਣ ਲਈ, ਤੁਹਾਨੂੰ ਸਭ ਤੋਂ ਪਹਿਲਾਂ ਯੂਟਿਊਬ ਐਪ ਨੂੰ ਖੋਲ੍ਹਣਾ ਹੋਵੇਗਾ।
ਸਰਚ ਆਪਸ਼ਨ ‘ਤੇ ਜਾਣ ਤੋਂ ਬਾਅਦ ਤੁਹਾਨੂੰ ‘ਦੂਰਦਰਸ਼ਨ ਰਿਪਬਲਿਕ ਡੇ ਪਰੇਡ’ ਸਰਚ ਕਰਨਾ ਹੋਵੇਗਾ।
ਪਰੇਡ ਦੇਖਣ ਲਈ ਤੁਹਾਨੂੰ ਇੰਟਰਨੈੱਟ ਦੀ ਜਰੂਰਤ ਹੋਵੇਗੀ।
ਸਮਾਰਟ ਟੀਵੀ, ਲੈਪਟਾਪ, ਸਮਾਰਟਫੋਨ ‘ਤੇ ਪਰੇਡ ਦੇਖਣ ਲਈ ਤੁਹਾਨੂੰ ਇਹੀ ਪ੍ਰਕਿਰਿਆ ਅਪਣਾਉਣੀ ਪਵੇਗੀ।

ਅਦਾਕਾਰ ਰਾਜਪਾਲ ਯਾਦਵ ਨੂੰ ਡੂੰਘਾ ਸਦਮਾ ! ਪਿਤਾ ਨੌਰੰਗ ਯਾਦਵ ਦਾ ਹੋਇਆ ਦਿਹਾਂਤ