Home Blog Page 955

ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਨੇ ਸਕੂਲ ਬੱਸ ਨੂੰ ਮਾਰੀ ਟੱਕਰ, ਹਾਦਸੇ ‘ਚ ਤਿੰਨ ਜ਼ਖਮੀ

0

ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਨੇ ਸਕੂਲ ਬੱਸ ਨੂੰ ਮਾਰੀ ਟੱਕਰ, ਹਾਦਸੇ ‘ਚ ਤਿੰਨ ਜ਼ਖਮੀ

ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਅੱਜ ਸਵੇਰੇ ਇੱਕ ਤੇਜ਼ ਰਫ਼ਤਾਰ ਬਰੇਜ਼ਾ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਮੁਢਲੀ ਜਾਣਕਾਰੀ ਅਨੁਸਾਰ ਤੇਜ਼ ਰਫਤਾਰ ਕਾਰ ਨੇ ਆਪਣਾ ਸੰਤੁਲਨ ਗੁਆ ​​ਦਿੱਤਾ, ਜਿਸ ਕਾਰਨ ਇਹ ਪਹਿਲਾਂ ਇਕ ਆਟੋ ਨਾਲ ਟਕਰਾ ਗਈ ਅਤੇ ਫਿਰ ਸਕੂਲ ਬੱਸ ਨਾਲ ਜਾ ਟਕਰਾਈ। ਇਸ ਹਾਦਸੇ ‘ਚ 3 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਹੈ।

ਬੁਰੀ ਤਰ੍ਹਾਂ ਨੁਕਸਾਨੀ ਗਈ ਸਕੂਲ ਬੱਸ

ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਸ ਹਾਦਸੇ ‘ਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਹਾਲਾਂਕਿ, ਸਕੂਲ ਬੱਸ ਖਾਲੀ ਸੀ ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਇਸ ਹਾਦਸੇ ਤੋਂ ਬਾਅਦ ਆਵਾਜਾਈ ਵੀ ਪ੍ਰਭਾਵਿਤ ਹੋਈ। ਲੋਕਾਂ ਨੇ ਤੁਰੰਤ ਹਾਦਸੇ ਦੀ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਮ ਖੁਲਵਾਇਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਰੇਨ ਦੀ ਮਦਦ ਨਾਲ ਨੁਕਸਾਨੇ ਵਾਹਨਾਂ ਨੂੰ ਸੜਕ ਤੋਂ ਹਟਵਾਇਆ।

ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਵਸ ਮੌਕੇ ਸਤਿਕਾਰ ਸਹਿਤ ਪ੍ਰਣਾਮ: CM ਮਾਨ

ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਵਸ ਮੌਕੇ ਸਤਿਕਾਰ ਸਹਿਤ ਪ੍ਰਣਾਮ: CM ਮਾਨ

0

ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਵਸ ਮੌਕੇ ਸਤਿਕਾਰ ਸਹਿਤ ਪ੍ਰਣਾਮ: CM ਮਾਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਮਹਾਨ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 128ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਨੇਤਾ ਜੀ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ

ਸੀਐਮ ਮਾਨ ਨੇ ਟਵੀਟ ਕੀਤਾ ਕਿ “ਮਹਾਨ ਕ੍ਰਾਂਤੀਕਾਰੀ ਤੇ ਆਜ਼ਾਦ ਹਿੰਦ ਫੌਜ ਦੇ ਸੰਸਥਾਪਕ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਵਸ ਮੌਕੇ ਉਹਨਾਂ ਨੂੰ ਸਤਿਕਾਰ ਸਹਿਤ ਪ੍ਰਣਾਮ ਕਰਦੇ ਹਾਂ। ਸੁਤੰਤਰਤਾ ਸੰਗਰਾਮ ਦੇ ਨਾਇਕ ਅਤੇ ਮਹਾਨ ਦੇਸ਼ਭਗਤ ਨੇਤਾ ਜੀ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ”

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘LOCK’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਮਿਲੇ ਲੱਖਾਂ ਵਿਊਜ਼

ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ 128ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਂਟ ਕਰਦਿਆਂ ਇਕ ਟਵੀਟ ਸਾਂਝਾ ਕਰਦਿਆਂ ਕਿਹਾ ਕਿ “ਅੱਜ ਪਰਾਕਰਮ ਦਿਵਸ ‘ਤੇ, ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਭਾਰਤ ਦੀ ਆਜ਼ਾਦੀ ਦੀ ਲਹਿਰ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। “ਉਹ ਸਾਹਸ ਅਤੇ ਦ੍ਰਿੜਤਾ ਦੇ ਪ੍ਰਤੀਕ ਸਨ। ਉਨ੍ਹਾਂ ਦਾ ਦ੍ਰਿਸ਼ਟੀਕੋਣ ਸਾਨੂੰ ਪ੍ਰੇਰਿਤ ਕਰਦਾ ਰਹਿੰਦਾ ਹੈ ਕਿਉਂਕਿ ਅਸੀਂ ਉਸ ਭਾਰਤ ਦੇ ਨਿਰਮਾਣ ਲਈ ਕੰਮ ਕਰਦੇ ਹਾਂ ਜਿਸਦੀ ਉਨ੍ਹਾਂ ਨੇ ਕਲਪਨਾ ਕੀਤੀ ਸੀ।”

 

ਸੁਭਾਸ਼ ਚੰਦਰ ਬੋਸ ਦੀ 128ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ

0

ਸੁਭਾਸ਼ ਚੰਦਰ ਬੋਸ ਦੀ 128ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ

ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 128ਵੀਂ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ। ਸੁਭਾਸ਼ ਚੰਦਰ ਬੋਸ ਦਾ ਜਨਮ 23 ਜਨਵਰੀ 1897 ਨੂੰ ਹੋਇਆ ਸੀ। ਸੋਸ਼ਲ ਮੀਡੀਆ ਇਕ ਪੋਸਟ ਵਿੱਚ ਪੀਐਮ ਨੇ ਲਿਖਿਆ ਕਿ “ਭਾਰਤ ਦੀ ਆਜ਼ਾਦੀ ਅੰਦੋਲਨ ਵਿੱਚ ਉਨ੍ਹਾਂ ਦਾ ਯੋਗਦਾਨ ਵਿਲੱਖਣ ਹੈ। ਉਹ ਹਿੰਮਤ ਅਤੇ ਸਬਰ ਦਾ ਪ੍ਰਤੀਕ ਸੀ। ਉਨ੍ਹਾਂ ਦਾ ਦ੍ਰਿਸ਼ਟੀਕੋਣ ਸਾਨੂੰ ਪ੍ਰੇਰਿਤ ਕਰਦਾ ਹੈ, ਕਿਉਂਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਨੂੰ ਬਣਾਉਣ ਲਈ ਕੰਮ ਕਰਦੇ ਹਾਂ।”

ਪੀਐਮ ਮੋਦੀ ਨੇ ਇੱਕ ਹੋਰ ਪੋਸਟ ਵਿੱਚ ਲਿਖਿਆ ਕਿ “ਸਵੇਰੇ 11:25 ਵਜੇ ਮੈਂ ਪਰਾਕਰਮ ਦਿਵਸ ਪ੍ਰੋਗਰਾਮ ਵਿੱਚ ਆਪਣਾ ਸੰਦੇਸ਼ ਸਾਂਝਾ ਕਰਾਂਗਾ।ਇਹ ਦਿਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਹਿੰਮਤ ਅਪਣਾਉਣ ਲਈ ਪ੍ਰੇਰਿਤ ਕਰੇ, ਜਿਵੇਂ ਕਿ ਸੁਭਾਸ਼ ਬਾਬੂ ਨੇ ਕੀਤਾ ਸੀ।”

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘LOCK’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਮਿਲੇ ਲੱਖਾਂ ਵਿਊਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘LOCK’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਮਿਲੇ ਲੱਖਾਂ ਵਿਊਜ਼

0

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘LOCK’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਮਿਲੇ ਲੱਖਾਂ ਵਿਊਜ਼

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਨਵਾਂ ਗੀਤ ‘ਲਾਕ’ (Lock)ਰਿਲੀਜ਼ ਹੋ ਗਿਆ ਹੈ। ਇਸ ਦੇ ਨਾਲ ਹੀ ਗੀਤ ਨੂੰ ਰਿਲੀਜ਼ ਦੇ ਕੁਝ ਮਿੰਟਾਂ ਦੇ ਅੰਦਰ ਹੀ 8 ਲੱਖ ਤੋਂ ਵੱਧ ਵਿਊਜ਼ ਮਿਲ ਗਏ ਹਨ। ਇਹ ਗੀਤ ਸਿੱਧੂ ਮੂਸੇਵਾਲਾ ਦਾ ਇਸ ਸਾਲ ਦਾ ਪਹਿਲਾ ਗੀਤ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਇਸ ਦੇ ਟੀਜ਼ਰ ਨੂੰ ਇਕ ਹਫਤੇ ਤੋਂ ਵੀ ਘੱਟ ਸਮੇਂ ‘ਚ 1.5 ਮਿਲੀਅਨ ਵਿਊਜ਼ ਮਿਲ ਚੁੱਕੇ ਹਨ।

ਦੱਸ ਦਈਏ ਕਿ ਉਸ ਦੀ ਮੌਤ ਤੋਂ ਬਾਅਦ ਕੁੱਲ 9 ਗੀਤ ਰਿਲੀਜ਼ ਹੋ ਚੁੱਕੇ ਹਨ। Lock ਗੀਤ ਨੂੰ ਮਸ਼ਹੂਰ ਮਿਊਜ਼ਿਕ ਪ੍ਰੋਡਕਸ਼ਨ ਕੰਪਨੀ ‘ਦਿ ਕਿਡ’ ਨੇ ਤਿਆਰ ਕੀਤਾ ਹੈ। ਕਿਡ ਕੰਪਨੀ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਕਈ ਹਿੱਟ ਗੀਤ ਤਿਆਰ ਕਰ ਚੁੱਕੀ ਹੈ। ਇਸ ਗੀਤ ਦਾ ਵੀਡੀਓ ਨਵਕਰਨ ਬਰਾੜ ਨੇ ਡਾਇਰੈਕਟ ਕੀਤਾ ਹੈ। ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਇੱਕ ਹੀਰੋ ਵਾਂਗ ਨਜ਼ਰ ਆ ਰਹੇ ਹਨ। ਲੋਕਾਂ ਵੱਲੋਂ ਇਸ ਗੀਤ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ

ਚੀਨੀ ਡੋਰ ਵਿਰੁੱਧ ਵੱਡੀ ਕਾਰਵਾਈ: ਪੰਜਾਬ ਪੁਲਿਸ ਵੱਲੋਂ 20 ਦਿਨਾਂ ‘ਚ ਚੀਨੀ ਡੋਰ ਦੇ 80879 ਬੰਡਲ ਬਰਾਮਦ

ਕੈਲੀਫੋਰਨੀਆ ‘ਚ ਫਿਰ ਭੜਕੀ ਅੱਗ, ਹਜ਼ਾਰਾਂ ਲੋਕ ਆਪਣੇ ਘਰ ਛੱਡਣ ਲਈ ਮਜਬੂਰ

0

ਕੈਲੀਫੋਰਨੀਆ ‘ਚ ਫਿਰ ਭੜਕੀ ਅੱਗ, ਹਜ਼ਾਰਾਂ ਲੋਕ ਆਪਣੇ ਘਰ ਛੱਡਣ ਲਈ ਮਜਬੂਰ

ਅਮਰੀਕਾ ‘ਚ ਪਿੱਛੇ ਦਿਨੀ ਭਿਆਨਕ ਅੱਗ ਲੱਗੀ ਸੀ, ਜਿਸ ਕਾਰਨ ਹਜ਼ਾਰਾਂ ਲੋਕ ਆਪਣੇ ਘਰ ਖਾਲੀ ਕਰਨ ਲਈ ਮਜਬੂਰ ਹੋ ਗਏ ਸਨ। ਕੈਲੀਫੋਰਨੀਆ ‘ਚ ਪਿਛਲੇ ਕਈ ਹਫਤਿਆਂ ਤੋਂ ਲੱਗੀ ਅੱਗ ਇਕ ਵਾਰ ਫਿਰ ਭੜਕ ਗਈ ਹੈ। ਇਸ ਵਾਰ ਲਾਸ ਏਂਜਲਸ ਦੇ ਉੱਤਰੀ ਇਲਾਕੇ ਹਿਊਜ਼ ਵਿੱਚ ਅੱਗ ਲੱਗੀ ਹੈ। ਬੁੱਧਵਾਰ ਨੂੰ ਲੱਗੀ ਅੱਗ ਕਾਰਨ ਕਰੀਬ 10 ਹਜ਼ਾਰ ਏਕੜ ਰਕਬਾ ਸੜ ਗਿਆ ਹੈ। ਅੱਗ ਕਾਰਨ 50 ਹਜ਼ਾਰ ਲੋਕਾਂ ਨੂੰ ਘਰ ਛੱਡਣ ਲਈ ਕਿਹਾ ਗਿਆ ਹੈ। ਸੀਐਨਐਨ ਦੇ ਅਨੁਸਾਰ, ਅੱਗ ਇੰਨੀ ਤੇਜ਼ੀ ਨਾਲ ਫੈਲ ਰਹੀ ਹੈ ਕਿ ਇਹ ਹਰ 3 ਸਕਿੰਟ ਵਿੱਚ ਇੱਕ ਫੁੱਟਬਾਲ ਮੈਦਾਨ ਦੇ ਬਰਾਬਰ ਖੇਤਰ ਨੂੰ ਸਾੜ ਰਹੀ ਹੈ।

ਲੋਕਾਂ ਨੂੰ ਆਪਣੇ ਘਰ ਖਾਲੀ ਕਰਨ ਦੇ ਆਦੇਸ਼

ਪੁਲਿਸ ਨੇ ਇਲਾਕੇ ਦੇ ਲੋਕਾਂ ਨੂੰ ਆਪਣੇ ਘਰ ਖਾਲੀ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਅੱਗ ਨੂੰ ਬੁਝਾਉਣ ਅਤੇ ਇਸ ‘ਤੇ ਕਾਬੂ ਪਾਉਣ ਲਈ ਹੈਲੀਕਾਪਟਰਾਂ ਤੋਂ ਵੀ ਪਾਣੀ ਪਾਇਆ ਜਾ ਰਿਹਾ ਹੈ। 2 ਸੁਪਰ ਸਕੂਪਰ, ਇੱਕ ਵੱਡੇ ਜਹਾਜ਼ ਤੋਂ ਪਾਣੀ ਪਾਇਆ ਜਾ ਰਿਹਾ ਹੈ ਜੋ ਇੱਕ ਵਾਰ ਵਿੱਚ ਸੈਂਕੜੇ ਲੀਟਰ ਪਾਣੀ ਭਰ ਸਕਦਾ ਹੈ। ਇੱਕ ਪਾਸੇ ਜਿਥੇ ਅਮਰੀਕਾ ਵਿੱਚ ਫੈਲੀ ਅੱਗ ਨੇ ਹਜ਼ਾਰਾਂ ਲੋਕਾਂ ਦੇ ਘਰ ਸੁਆਹ ਕਰ ਦਿੱਤੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਦੀ ਮੌਤ ਵੀ ਹੋਈ ਅਤੇ ਕਈ ਜ਼ਖਮੀ ਹੋ ਗਏ। ਅਮਰੀਕਾ ‘ਚ ਲੱਗੀ ਭਿਆਨਕ ਅੱਗ ਦੀਆਂ ਤਸਵੀਰਾਂ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅੱਗ ‘ਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਚੀਨੀ ਡੋਰ ਵਿਰੁੱਧ ਵੱਡੀ ਕਾਰਵਾਈ: ਪੰਜਾਬ ਪੁਲਿਸ ਵੱਲੋਂ 20 ਦਿਨਾਂ ‘ਚ ਚੀਨੀ ਡੋਰ ਦੇ 80879 ਬੰਡਲ ਬਰਾਮਦ

 

ਚੀਨੀ ਡੋਰ ਵਿਰੁੱਧ ਵੱਡੀ ਕਾਰਵਾਈ: ਪੰਜਾਬ ਪੁਲਿਸ ਵੱਲੋਂ 20 ਦਿਨਾਂ ‘ਚ ਚੀਨੀ ਡੋਰ ਦੇ 80879 ਬੰਡਲ ਬਰਾਮਦ

0

ਚੀਨੀ ਡੋਰ ਵਿਰੁੱਧ ਵੱਡੀ ਕਾਰਵਾਈ: ਪੰਜਾਬ ਪੁਲਿਸ ਵੱਲੋਂ 20 ਦਿਨਾਂ ‘ਚ ਚੀਨੀ ਡੋਰ ਦੇ 80879 ਬੰਡਲ ਬਰਾਮਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਤ ਸੂਬਾ ਬਣਾਉਣ ਦੇ ਮੱਦੇਨਜਰ ਵਿੱਢੀ ਮੁਹਿੰਮ ਤਹਿਤ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਪਤੰਗ ਉਡਾਉਣ ਵਾਲੀ ਘਾਤਕ ਚੀਨੀ ਡੋਰ ‘ਮਾਂਝਾ’ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ। ਇਸ ਪਹਿਲ ਦਾ ਉਦੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪਤੰਗ ਉਡਾਉਣ ਵਾਲੀਆਂ ਇਨ੍ਹਾਂ ਘਾਤਕ ਡੋਰਾਂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣਾ ਹੈ।

ਸਖ਼ਤ ਕਾਰਵਾਈ ਦੀ ਚੇਤਾਵਨੀ

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਸਵਪਨ ਸ਼ਰਮਾ ਅਤੇ ਲੁਧਿਆਣਾ ਦੇ ਸੀਪੀ ਕੁਲਦੀਪ ਸਿੰਘ ਚਾਹਲ ਦੇ ਨਾਲ ਦੋਵਾਂ ਸ਼ਹਿਰਾਂ ਦੇ ਸਥਾਨਕ ਬਾਜ਼ਾਰਾਂ ਦਾ ਦੌਰਾ ਕੀਤਾ ਅਤੇ ਪਤੰਗ ਵੇਚਣ ਵਾਲੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਚੀਨੀ ਪਲਾਸਟਿਕ ਪਤੰਗ ਦੀਆਂ ਡੋਰਾਂ ਵੇਚਣ ਤੋਂ ਪਰਹੇਜ਼ ਕਰਨ ਲਈ ਉਤਸ਼ਾਹਿਤ ਵੀ ਕੀਤਾ। ਉਨ੍ਹਾਂ ਦੁਕਾਨਦਾਰਾਂ ਨੂੰ ਮਾਂਝਾ (ਪਤੰਗ ਦੀ ਡੋਰ) ਦੀ ਗੈਰ-ਕਾਨੂੰਨੀ ਵਿਕਰੀ ਜਾਂ ਵਰਤੋਂ ਸਬੰਧੀ ਰਿਪੋਰਟ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਇਸ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।

90 ਐਫਆਈਆਰਜ਼ ਦਰਜ

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ ਚੀਨੀ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਪਿਛਲੇ 20 ਦਿਨਾਂ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਇਸ ਘਾਤਕ ਪਤੰਗ ਦੀ ਡੋਰ ਨੂੰ ਵੇਚਣ ਵਿੱਚ ਸ਼ਾਮਲ ਵਿਅਕਤੀਆਂ ਤੋਂ 80879 ਚੀਨੀ ਡੋਰ ਦੇ ਬੰਡਲ ਬਰਾਮਦ ਕੀਤੇ ਹਨ ਅਤੇ 90 ਐਫਆਈਆਰਜ਼ ਦਰਜ ਕੀਤੀਆਂ ਹਨ। ਚੀਨੀ ਡੋਰ ਵਿਰੁੱਧ ਮੁਹਿੰਮ ਸ਼ੁਰੂ ਕਰਨ ਤੋਂ ਇਲਾਵਾ, ਉਹਨਾਂ ਨੇ ਗਣਤੰਤਰ ਦਿਵਸ-2025 ਦੇ ਮੱਦੇਨਜ਼ਰ ਜਲੰਧਰ ਅਤੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਮੁੱਖ ਥਾਵਾਂ ’ਤੇ ਯੋਜਨਾਬੱਧ ਅਤੇ ਰਣਨੀਤਕ ਛਾਪੇਮਾਰੀ ਵੀ ਕੀਤੀ।

ਪੁਲਿਸ ਨਾਕਿਆਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟ ਦੇ ਅਧਿਕਾਰ ਖੇਤਰਾਂ ਵਿੱਚ ਜਨਤਕ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਗਰਾਨੀ ਅਤੇ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਨੇ ਭੀੜ-ਭੜੱਕੇ ਵਾਲੇ ਬਾਜ਼ਾਰੀ ਇਲਾਕਿਆਂ, ਮਾਲਾਂ ਅਤੇ ਹੋਰ ਜਨਤਕ ਥਾਵਾਂ ’ਤੇ ਨਿਗਰਾਨੀ ਵਧਾਉਣ ’ਤੇ ਜੋਰ ਦਿੰਦੇ ਹੋਏ ਵਿਆਪਕ ਸੁਰੱਖਿਆ ਕਾਰਜਾਂ ਦੀ ਇੱਕ ਲੜੀ ਵੀ ਸ਼ੁਰੂ ਕੀਤੀ। ਵਿਸ਼ੇਸ਼ ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮੁਲਾਜ਼ਮ ਇਨ੍ਹਾਂ ਨਾਕਿਆਂ ਤੋਂ ਲੰਘਣ ਵਾਲੇ ਵੱਧ ਤੋਂ ਵੱਧ ਵਾਹਨਾਂ ਦੀ ਮੁਕੰਮਲ ਜਾਂਚ ਨੂੰ ਯਕੀਨੀ ਬਣਾਉਣਗੇ।

ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ, ਸੁਗੰਧਾ ਮਿਸ਼ਰਾ ਸਮੇਤ ਇਨ੍ਹਾਂ ਕਲਾਕਾਰਾਂ ਨੂੰ ਮਿਲੀ ਧਮਕੀ, ਜਾਣੋ ਕੀ ਰੱਖੀ ਮੰਗ

 

ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ, ਸੁਗੰਧਾ ਮਿਸ਼ਰਾ ਸਮੇਤ ਇਨ੍ਹਾਂ ਕਲਾਕਾਰਾਂ ਨੂੰ ਮਿਲੀ ਧ*ਮਕੀ, ਜਾਣੋ ਕੀ ਰੱਖੀ ਮੰਗ

0

ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ, ਸੁਗੰਧਾ ਮਿਸ਼ਰਾ ਸਮੇਤ ਇਨ੍ਹਾਂ ਕਲਾਕਾਰਾਂ ਨੂੰ ਮਿਲੀ ਧ*ਮਕੀ, ਜਾਣੋ ਕੀ ਰੱਖੀ ਮੰਗ

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੂੰ ਧਮਕੀ ਭਰਿਆ ਈ-ਮੇਲ ਪ੍ਰਾਪਤ ਹੋਇਆ ਹੈ। ਖਬਰਾਂ ਦੀ ਮੰਨੀਏ ਤਾਂ ਇਸ ਤੋਂ ਪਹਿਲਾਂ ਅਦਾਕਾਰ ਰਾਜਪਾਲ ਯਾਦਵ, ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਅਤੇ ਸੁਗੰਧਾ ਮਿਸ਼ਰਾ ਨੂੰ ਵੀ ਧਮਕੀ ਭਰੇ ਮੇਲ ਮਿਲੇ ਹਨ। ਇਸ ਸਬੰਧ ਵਿਚ ਮੁੰਬਈ ਪੁਲਿਸ ਨੇ ਕਪਿਲ ਅਤੇ ਰਾਜਪਾਲ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਬੀਐਨਐਸ ਦੀ ਧਾਰਾ 351 (3) ਦੇ ਤਹਿਤ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਕੀ ਲਿਖਿਆ ਸੀ ਧਮਕੀ ਭਰੀ ਮੇਲ ਵਿੱਚ?

ਮੀਡੀਆ ਰਿਪੋਰਟਸ ਅਨੁਸਾਰ ਇਸ ਈ-ਮੇਲ ਵਿੱਚ ਲਿਖਿਆ ਹੈ ਕਿ “ਅਸੀਂ ਤੁਹਾਡੀਆਂ ਸਾਰੀਆਂ ਗਤੀਵਿਧੀਆਂ ਉੱਤੇ ਨਜ਼ਰ ਰੱਖ ਰਹੇ ਹਾਂ ਅਤੇ ਸਾਡਾ ਮੰਨਣਾ ਹੈ ਕਿ ਇੱਕ ਸੰਵੇਦਨਸ਼ੀਲ ਮਾਮਲਾ ਤੁਹਾਡੇ ਧਿਆਨ ਵਿੱਚ ਲਿਆਉਣਾ ਮਹੱਤਵਪੂਰਨ ਹੈ। ਇਹ ਕੋਈ ਪਬਲੀਸਿਟੀ ਸਟੰਟ ਜਾਂ ਤੁਹਾਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਨਹੀਂ ਹੈ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਅਤੇ ਗੁਪਤਤਾ ਨਾਲ ਲਓ, ਨਹੀਂ ਤਾਂ ਤੁਹਾਨੂੰ ਅਜਿਹੇ ਨਤੀਜੇ ਭੁਗਤਣੇ ਪੈ ਸਕਦੇ ਹਨ ਜੋ ਤੁਹਾਡੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਨਗੇ। ਅਸੀਂ ਅਗਲੇ 8 ਘੰਟਿਆਂ ਵਿੱਚ ਤੁਹਾਡੇ ਜਵਾਬ ਦੀ ਉਮੀਦ ਕਰਦੇ ਹਾਂ। ਜੇਕਰ ਤੁਹਾਡੇ ਵੱਲੋਂ ਕੋਈ ਜਵਾਬ ਨਹੀਂ ਆਇਆ, ਤਾਂ ਅਸੀਂ ਮੰਨ ਲਵਾਂਗੇ ਕਿ ਤੁਸੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ, ਅਤੇ ਅਸੀਂ ਲੋੜੀਂਦੀ ਕਾਰਵਾਈ ਕਰਾਂਗੇ।”

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 23-01-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 23-01-2025

AI ‘ਤੇ ਟਰੰਪ ਸਰਕਾਰ ਦਾ ਵੱਡਾ ਐਲਾਨ! 1 ਲੱਖ ਤੋਂ ਵੱਧ ਲੋਕਾਂ ਨੂੰ ਮਿਲੇਗੀ ਨੌਕਰੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਨਵੀਂ ਕੰਪਨੀ ਰਾਹੀਂ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਬੁਨਿਆਦੀ ਢਾਂਚੇ ਵਿੱਚ 500 ਬਿਲੀਅਨ ਡਾਲਰ ਦੇ ਨਿਵੇਸ਼ ਦਾ ਐਲਾਨ…. ਹੋਰ ਪੜੋ

ਮਹਾਰਾਸ਼ਟਰ ਦੇ ਜਲਗਾਓਂ ‘ਚ ਵਾਪਰਿਆ ਰੇਲ ਹਾਦਸਾ

ਮਹਾਰਾਸ਼ਟਰ ਦੇ ਜਲਗਾਓਂ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਪਚੋਰਾ ਦੇ ਪਾਰਧਾਡੇ ਸਟੇਸ਼ਨ ਨੇੜੇ ਪੁਸ਼ਪਕ ਐਕਸਪ੍ਰੈਸ ਵਿੱਚ ਅੱਗ ਲੱਗਣ ਦੀ ਅਫਵਾਹ ਫੈਲਣ ਤੋਂ ਬਾਅਦ ਹਫੜਾ-ਦਫੜੀ ਮਚ….ਹੋਰ ਪੜੋ

ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੇ ਨਾਮ ਬਦਲਣੇ ਸ਼ੁਰੂ, ਕੇਂਦਰ ਸਰਕਾਰ ਨੇ ਜਤਾਇਆ ਸੀ ਇਤਰਾਜ਼

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਕਲੀਨਿਕ ਅਤੇ 2889 ਸਿਹਤ ਅਤੇ ਤੰਦਰੁਸਤੀ ਕੇਂਦਰ (2403) ਸਬ ਸੈਂਟਰ ਅਤੇ ਸ਼ਹਿਰੀ ਖੇਤਰਾਂ ਵਿੱਚ 266 ਪ੍ਰਾਇਮਰੀ ਹੈਲਥ ਸੈਂਟਰ ਹੁਣ ਆਯੁਸ਼ਮਾਨ ਅਰੋਗਿਆ ਕੇਂਦਰ ਵਜੋਂ ਜਾਣੇ ਜਾਣਗੇ। ਪੰਜਾਬ ਸਰਕਾਰ…. ਹੋਰ ਪੜੋ

ਗੌਤਮ ਅਡਾਨੀ ਦੇ ਬੇਟੇ ਜੀਤ ਅਡਾਨੀ ਦੇ ਵਿਆਹ ਦੀ ਤਾਰੀਕ ਆਈ ਸਾਹਮਣੇ, ਜਾਣੋ ਕਿਸ ਜਗ੍ਹਾ ਹੋਵੇਗਾ ਵਿਆਹ ਸਮਾਗਮ

ਮਹਾਕੁੰਭ ਵਿੱਚ ਭਾਰਤ ਦੇ ਪ੍ਰਸਿੱਧ ਉਦਯੋਗਪਤੀ ਅਤੇ ਅਡਾਨੀ ਸਮੂਹ ਦੇ ਸੰਸਥਾਪਕ ਗੌਤਮ ਅਡਾਨੀ ਨੇ ਆਪਣੇ ਪਰਿਵਾਰ ਸਮੇਤ ਪਵਿੱਤਰ ਤ੍ਰਿਵੇਣੀ ਸੰਗਮ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਇੱਥੇ ਉਨ੍ਹਾਂ ਨੇ ਧਾਰਮਿਕ ਪੁਸਤਕਾਂ ਵੀ ਵੰਡੀਆਂ। ਇਸ ਦੇ ਨਾਲ ਹੀ ਅਡਾਨੀ ਨੇ ਇੱਕ ਖੁਸ਼ਖਬਰੀ ਦਾ ਐਲਾਨ ਕੀਤਾ। ਗੌਤਮ ਅਡਾਨੀ…. ਹੋਰ ਪੜੋ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਦਾਣਾ ਮੰਡੀ ‘ਚ ਹੋਵੇਗੀ ਵਿਸ਼ਾਲ ਰੈਲੀ

ਜਨਵਰੀ 13/ 2024 ਤੋਂ ਲਗਾਤਾਰ ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਸਥਾਨ) ਬਾਰਡਰਾਂ ਤੇ ਜਾਰੀ ਦਿੱਲੀ ਅੰਦੋਲਨ 2 ਨੂੰ ਵਧੇਰੇ ਮਜਬੂਤ ਕਰਨ ਲਈ ਦਿੱਤੇ ਗਏ ਪ੍ਰੋਗਰਾਮਾਂ ਤਹਿਤ 26 ਜਨਵਰੀ ਦੇ….ਹੋਰ ਪੜੋ

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 23-01-2025

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 23-01-2025

ਵੀਰਵਾਰ, ੧੦ ਮਾਘ (ਸੰਮਤ ੫੫੬ ਨਾਨਕਸ਼ਾਹੀ)

23-01-2025
ਸਲੋਕੁ ਮਃ ੩ ॥

ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਵੀਰਵਾਰ, ੧੦ ਮਾਘ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੪੩)
ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥

ਪਿਛਲੇ ਕੀਤੇ ਕਰਮਾਂ ਅਨੁਸਾਰ ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ । ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ।੧। ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ । ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ । ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ।੨। ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ । (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ । (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ।੩।