Home Blog Page 958

ਰੱਖਿਆ ਮੰਤਰੀ ਰਾਜ ਨਾਥ ਸਿੰਘ ਅਤੇ ਸੈਨਾ ਮੁਖੀਆਂ ਨਾਲ ਦੇਖੀ ‘ਸਕਾਈ ਫੋਰਸ’, ਅਕਸ਼ੇ ਕੁਮਾਰ ਨਾਲ ਤਸਵੀਰਾਂ ਆਈਆਂ ਸਾਹਮਣੇ

0

ਰੱਖਿਆ ਮੰਤਰੀ ਰਾਜ ਨਾਥ ਸਿੰਘ ਅਤੇ ਸੈਨਾ ਮੁਖੀਆਂ ਨਾਲ ਦੇਖੀ ‘ਸਕਾਈ ਫੋਰਸ’, ਅਕਸ਼ੇ ਕੁਮਾਰ ਨਾਲ ਤਸਵੀਰਾਂ ਆਈਆਂ ਸਾਹਮਣੇ

ਨਵੀ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਅਕਸ਼ੈ ਕੁਮਾਰ ਅਤੇ ਵੀਰ ਪਹਾੜੀਆ ਦੀ ਫਿਲਮ ਸਕਾਈ ਫੋਰਸ ਦੀ ਵਿਸ਼ੇਸ਼ ਸਕ੍ਰੀਨਿੰਗ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਸੀਡੀਐਸ ਜਨਰਲ ਅਨਿਲ ਚੌਹਾਨ ਅਤੇ ਹੋਰ ਅਧਿਕਾਰੀਆਂ ਨੇ ਵੀ ਫਿਲਮ ਦੇਖੀ। ਉਨ੍ਹਾਂ ਨੇ ਆਪਣੇ ਆਫੀਸ਼ੀਅਲ ਐਕਸ ਅਕਾਊਂਟ ‘ਤੇ ਫਿਲਮ ਦੀ ਸਟਾਰ ਕਾਸਟ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

24 ਜਨਵਰੀ ਨੂੰ ਹੋਵੇਗੀ ਰਿਲੀਜ਼

ਫਿਲਮ ਦਾ ਨਿਰਦੇਸ਼ਨ ਅਭਿਸ਼ੇਕ ਅਨਿਲ ਕਪੂਰ ਅਤੇ ਸੰਦੀਪ ਕੇਵਲਾਨੀ ਨੇ ਕੀਤਾ ਹੈ। ਸਕਾਈ ਫੋਰਸ 1965 ਦੇ ਭਾਰਤ-ਪਾਕਿਸਤਾਨ ਹਵਾਈ ਯੁੱਧ ਦੌਰਾਨ ਪਾਕਿਸਤਾਨ ਦੇ ਸਰਗੋਧਾ ਹਵਾਈ ਅੱਡੇ ‘ਤੇ ਭਾਰਤ ਦੇ ਜਵਾਬੀ ਹਮਲੇ ਦੀ ਕਹਾਣੀ ਹੈ। ਸਕਾਈ ਫੋਰਸ 24 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਫਿਲਮ ‘ਚ ਨਿਮਰਤ ਕੌਰ ਅਤੇ ਸਾਰਾ ਅਲੀ ਖਾਨ ਵੀ ਨਜ਼ਰ ਆਉਣਗੇ।

ਨੌਜਵਾਨਾਂ ਨੂੰ ਕਰੇਗੀ ਪ੍ਰੇਰਿਤ

ਫਿਲਮ ਬਾਰੇ ਵੀਰ ਪਹਾੜੀਆ ਨੇ ਕਿਹਾ, ਇਹ ਬਹੁਤ ਗੰਭੀਰ ਕਿਰਦਾਰ ਹੈ ਅਤੇ ਮੇਰੀ ਇੱਕੋ ਇੱਕ ਇੱਛਾ ਹੈ ਕਿ ਇਹ ਲਕਸ਼ੈ ਫਿਲਮ ਵਾਂਗ ਕੰਮ ਕਰੇ… ਜਦੋਂ ਉਹ ਫਿਲਮ ਆਈ ਤਾਂ ਇਸਨੇ 20 ਸਾਲਾਂ ਤੱਕ ਲੋਕਾਂ ਨੂੰ ਫੌਜ ਵਿੱਚ ਭਰਤੀ ਹੋਣ ਅਤੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਸੀ। ਸਕਾਈ ਫੋਰਸ ਵੀ ਇੱਕ ਅਜਿਹੀ ਫਿਲਮ ਹੋਵੇਗੀ ਜਿਸ ਰਾਹੀਂ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਅਗਲੇ 20-30 ਸਾਲਾਂ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਸਾਡੇ ਪੁਰਖਿਆਂ ਨੇ ਸਾਡੀ ਆਜ਼ਾਦੀ ਲਈ ਕੀ ਕੀਤਾ ਹੈ। ਤਾਂ ਜੋ ਤੁਸੀਂ ਅਤੇ ਮੈਂ ਇਸ ਤਰ੍ਹਾਂ ਬੈਠ ਕੇ ਗੱਲ ਕਰ ਸਕੀਏ।

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

0

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਜਸਵਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁਲਜ਼ਮ ਨੇ ਪਹਿਲਾਂ ਵੀ ਲਈ ਸੀ 10000 ਰੁਪਏ ਰਿਸ਼ਵਤ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਉਸਦੀ ਚਾਹ ਦੀ ਦੁਕਾਨ ’ਤੇ ਨਵਾਂ ਬਿਜਲੀ ਮੀਟਰ ਲਗਾਉਣ ਲਈ 36000 ਰੁਪਏ ਰਿਸ਼ਵਤ ਮੰਗੀ, ਪਰ ਸੌਦਾ 15000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਜੇ.ਈ. ਨੇ ਪਹਿਲੀ ਕਿਸ਼ਤ ਵਜੋਂ 10000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ ,ਪਰ ਫਿਰ ਵੀ ਮੀਟਰ ਨਹੀਂ ਲਗਾਇਆ ਗਿਆ ਅਤੇ ਹੁਣ ਉਹ ਬਾਕੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਰੰਗੇ ਹੱਥੀਂ ਕੀਤਾ ਕਾਬੂ

ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇ.ਈ. ਨੂੰ ਉਸਦੇ ਦਫਤਰ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 22-01-2025

0

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 22-01-2025

ਹੁਣ 30 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਡੀਸੀ ਨਿਸ਼ਾਂਤ ਯਾਦਵ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੱਲ੍ਹ ਹਾਈ ਕੋਰਟ ਦੇ ਫੈਸਲੇ ਤੋਂ…. ਹੋਰ ਪੜੋ

ਮੰਤਰੀ ਖੁੱਡੀਆਂ ਵੱਲੋਂ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ…. ਹੋਰ ਪੜੋ

ਦੁਖਦਾਈ ਖ਼ਬਰ, ਢਾਈ ਸਾਲ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਭੇਦਭਰੀ ਹਾਲਤਾਂ ‘ਚ ਮਿਲੀ ਲਾਸ਼

ਅੱਜ ਦੀ ਨੌਜਵਾਨ ਪੀੜ੍ਹੀ ਨੂੰ ਵਿਦੇਸ਼ ਜਾਣ ਦਾ ਬਹੁਤ ਚਾਅ ਹੈ ਪਰ ਆਏ ਦਿਨ ਉਥੋਂ ਕੋਈ ਨਾ ਕੋਈ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੀ ਰਹਿੰਦੀ ਹੈ | ਅਜਿਹੀ ਹੀ ਇਕ ਹੋਰ ਦੁਖਦਾਈ…. ਹੋਰ ਪੜੋ

ਡੋਨਾਲਡ ਟਰੰਪ ਜਨਮਜਾਤ ਨਾਗਰਿਕਤਾ ਕਾਨੂੰਨ ਨੂੰ ਕਰਨਗੇ ਖਤਮ

ਡੋਨਾਲਡ ਟਰੰਪ ਨੇ ਸੋਮਵਾਰ, 20 ਜਨਵਰੀ ਨੂੰ ਕੈਪੀਟਲ ਹਿੱਲ ‘ਤੇ ਅਮਰੀਕੀ ਸੰਸਦ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਟਰੰਪ ਨੇ ਸੱਤਾ ਸੰਭਾਲਦੇ ਹੀ ਘਰ ਤੋਂ ਲੈ ਕੇ ਵਿਦੇਸ਼ਾਂ ਤੱਕ…. ਹੋਰ ਪੜੋ

ਰੋਜ਼ਾਨਾ ਰੇਲ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ, ਹੁਣ ਕਿਤੋਂ ਵੀ ਬੁੱਕ ਕਰ ਸਕੋਗੇ ਯਾਤਰਾ ਅਤੇ ਪਲੇਟਫਾਰਮ ਟਿਕਟ

ਰੇਲ ‘ਚ ਸਫ਼ਰ ਕਰਨ ਲਈ ਤੁਹਾਨੂੰ ਰੇਲਵੇ ਸਟੇਸ਼ਨ ‘ਤੇ ਲੰਬੀਆਂ ਕਤਾਰਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਹਾਨੂੰ ਅਚਾਨਕ ਹੀ ਕਿਤੇ ਜਾਣਾ ਪਵੇ ਤਾਂ ਇੰਨੀ ਭੀੜ ‘ਚ ਟਿਕਟ ਖਰੀਦਣੀ …. ਹੋਰ ਪੜੋ

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 22-01-2025

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 22-01-2025

ਬੁੱਧਵਾਰ, ੯ ਮਾਘ (ਸੰਮਤ ੫੫੬ ਨਾਨਕਸ਼ਾਹੀ)

22-01-2025
ਸਲੋਕ ॥

ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਬੁੱਧਵਾਰ, ੯ ਮਾਘ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੭੦੮)
ਪੰਜਾਬੀ ਵਿਆਖਿਆ:
ਸਲੋਕ ॥

ਹੇ ਨਾਨਕ! ਇਹ ਰਾਜ ਰੂਪ ਧਨ ਤੇ ਉੱਚੀ ਕੁਲ ਦਾ ਮਾਣ ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ ਕਈ ਢੰਗਾਂ ਨਾਲ ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀਹ ਲਾਭ, ਜੋ ਜਗਤ ਤੋਂ ਤੁਰਨ ਵੇਲੇ ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ ਨਿਰੀ ਮਾਇਆ ਨਾਲ ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਮ ਦੂਰ ਕਰ ਦੇਹ।੧੦।

ਸਕਾਰਾਤਮਕ ਵਿਚਾਰ

0
positive thoughts

ਇੱਕ ਸੁਪਨਾ ਟੁੱਟ ਜਾਣ ਤੋਂ ਬਾਅਦ ਦੂਸਰਾ ਸੁਪਨਾ
ਦੇਖਣ ਦੇ ਹੌਂਸਲੇ ਨੂੰ ਹੀ ਜ਼ਿੰਦਗੀ ਕਹਿੰਦੇ ਹਨ

ਅਸੀਂ ਕੋਈ ਵੀ ਦੁਨਿਆਵੀਂ ਕੰਮ ਕਿਸੇ ਤੋਂ ਵੀ ਕਰਵਾ ਸਕਦੇ ਹਾਂ ਪਰ ਆਪਣੇ ਆਪ ਨੂੰ ਸੁਧਾਰਣ ਦਾ ਕੰਮ ਸਾਨੂੰ ਆਪ ਨੂੰ ਹੀ ਕਰਨਾ ਪੈਂਦਾ ਹੈ

0
We can do any mundane work from anyone But the work of self-improvement we ourselves have to do

ਅਸੀਂ ਕੋਈ ਵੀ ਦੁਨਿਆਵੀਂ ਕੰਮ ਕਿਸੇ ਤੋਂ ਵੀ ਕਰਵਾ ਸਕਦੇ ਹਾਂ
ਪਰ ਆਪਣੇ ਆਪ ਨੂੰ ਸੁਧਾਰਣ ਦਾ ਕੰਮ ਸਾਨੂੰ ਆਪ ਨੂੰ ਹੀ
ਕਰਨਾ ਪੈਂਦਾ ਹੈ

ਹੁਣ 30 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ || Latest News

0

ਹੁਣ 30 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਡੀਸੀ ਨਿਸ਼ਾਂਤ ਯਾਦਵ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੱਲ੍ਹ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ, ਹੁਣ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਦੁਬਾਰਾ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ। ‘ਆਪ’ ਪਾਰਟੀ ਵੱਲੋਂ ਅਜੇ ਤੱਕ ਮੇਅਰ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਇਨ੍ਹਾਂ ਨਗਰ ਕੌਂਸਲਾਂ ਲਈ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸ਼ਡਿਊਲ ਜਾਰੀ || Punjab News

ਇਨ੍ਹਾਂ ਨਗਰ ਕੌਂਸਲਾਂ ਲਈ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸ਼ਡਿਊਲ ਜਾਰੀ || Punjab News

0

ਇਨ੍ਹਾਂ ਨਗਰ ਕੌਂਸਲਾਂ ਲਈ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸ਼ਡਿਊਲ ਜਾਰੀ

ਰਾਜ ਚੋਣ ਕਮਿਸ਼ਨ ਨੇ ਮਿਤੀ 20.01.2024 ਨੂੰ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਦਾ ਸ਼ਡਿਊਲ ਜਾਰੀ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਸਬੰਧਤ ਈ.ਆਰ.ਓ. ਵੱਲੋਂ 20.01.2025 ਤੋਂ 24.01.2025 (ਯੋਗਤਾ ਮਿਤੀ 1.1.2025)  ਤੱਕ ਵੋਟਰ ਸੂਚੀ ਦਾ ਖਰੜਾ ਤਿਆਰ ਕੀਤਾ ਜਾਵੇਗਾ ਅਤੇ ਇਹ ਖਰੜਾ 25.01.2025 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਵਿੱਚ ਜੇਕਰ ਕੋਈ ਦਾਅਵੇ ਅਤੇ ਇਤਰਾਜ਼ ਹਨ, ਤਾਂ ਉਹਨਾਂ ਨੂੰ 27.01.2025 ਤੋਂ 3.02.2025 ਤੱਕ ਦਿੱਤਾ ਜਾ ਸਕੇਗਾ। ਇਹਨਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 11.02.2025 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀਆਂ 14.02.2025 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ 25.01.2025 ਨੂੰ ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਵਿਅਕਤੀ ਵੋਟਰ ਸੂਚੀਆਂ ਵਿੱਚ ਆਪਣੇ ਨਾਮ ਸ਼ਾਮਲ ਕਰਨ ਲਈ ਅਰਜ਼ੀ ਦੇ ਸਕਦੇ ਹਨ ਅਤੇ ਉਕਤ ਸ਼ਡਿਊਲ ਅਨੁਸਾਰ ਆਪਣੇ ਦਾਅਵੇ ਅਤੇ ਇਤਰਾਜ਼ ਵੀ ਦਾਇਰ ਕਰ ਸਕਦੇ ਹਨ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਈ.ਆਰ.ਓ. (ਐਸ.ਡੀ.ਐਮ.) ਦੁਆਰਾ 14.02.2025 ਨੂੰ ਕੀਤੀ ਜਾਵੇਗੀ।

ਨਗਰ ਪਾਲਿਕਾਵਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਸਾਰੇ ਇੱਛੁਕ ਅਤੇ ਯੋਗ ਵਿਅਕਤੀਆਂ ਨੂੰ ਅਪੀਲ

ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਉਕਤ ਨਗਰ ਪਾਲਿਕਾਵਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਸਾਰੇ ਇੱਛੁਕ ਅਤੇ ਯੋਗ ਵਿਅਕਤੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਸਬੰਧਤ ਨਗਰ ਪਾਲਿਕਾ ਦੀਆਂ ਵੋਟਰ ਸੂਚੀਆਂ ਵਿੱਚ ਆਪੋ-ਆਪਣੇ ਨੂੰ ਦਰਜ ਕਰਵਾਉਣ, ਤਾਂ ਜੋ ਉਹ ਉਕਤ ਤਿੰਨੋਂ ਨਗਰ ਪਾਲਿਕਾਵਾਂ ਦੀਆਂ ਆਮ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

ਮੰਤਰੀ ਖੁੱਡੀਆਂ ਵੱਲੋਂ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

0

ਮੰਤਰੀ ਖੁੱਡੀਆਂ ਵੱਲੋਂ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਾਂ ਦਿਨਾਂ ਬਾਅਦ ਪ੍ਰਗਤੀ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ। ਇਸ ਦਾ ਉਦੇਸ਼ ਸੂਬੇ ਵਿੱਚ ਚੱਲ ਰਹੀਆਂ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਖੇਤੀਬਾੜੀ ਸਬੰਧੀ ਸਕੀਮਾਂ ਦੀ ਨਿਗਰਾਨੀ ਅਤੇ ਮੁਲਾਂਕਣ ਕਰਨਾ ਹੈ ਤਾਂ ਜੋ ਸਮੇਂ ਸਿਰ ਲੋੜੀਂਦੇ ਸੁਧਾਰ ਕੀਤੇ ਜਾ ਸਕਣ।

ਇੱਥੇ ਕਿਸਾਨ ਭਵਨ ਵਿਖੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ  ਗੁਰਮੀਤ ਸਿੰਘ ਖੁੱਡੀਆਂ ਨੇ ਕੱਲ੍ਹ ਸੱਤ ਜ਼ਿਲ੍ਹਿਆਂ ਵਿੱਚ ਚੱਲ ਰਹੀਆਂ ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਸੀ ਅਤੇ ਬਾਕੀ ਰਹਿੰਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਅੱਜ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਬੁਲਾਇਆ ਗਿਆ ਸੀ।

ਚਾਈਨਾ ਡੋਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ || Punjab News

ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਲਈ ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਯਕੀਨੀ ਬਣਾਉਣ ਵਾਸਤੇ ਫੀਲਡ ਸਟਾਫ਼ ਨੂੰ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਵਿਭਾਗ ਨੂੰ ਦਰਪੇਸ਼ ਚੁਣੌਤੀਆਂ ਅਤੇ ਪ੍ਰਾਪਤੀਆਂ ਬਾਰੇ ਜਾਣਨ ਲਈ ਨਿਯਮਤ ਰਿਪੋਰਟਿੰਗ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਪੰਦਰਵਾੜਾ ਰਿਪੋਰਟਿੰਗ ਪ੍ਰਣਾਲੀ ਨਾਲ ਵਿਭਾਗ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਵਧੇਗੀ, ਜਿਸ ਨਾਲ ਕਾਰਜਕੁਸ਼ਲਤਾ ਵਿੱਚ ਸੁਧਾਰ ਹੋਵੇਗਾ ਅਤੇ ਸੂਬੇ ਭਰ ਦੇ ਕਿਸਾਨਾਂ ਨੂੰ ਹੋਰ ਬਿਹਤਰ ਸੇਵਾਵਾਂ ਮਿਲ ਸਕਣਗੀਆਂ।

ਖਾਦਾਂ ਦੇ 78 ਨਮੂਨੇ ਗੈਰ-ਮਿਆਰੀ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਕ੍ਰਮਵਾਰ 6100, 4800 ਅਤੇ 3700 ਨਿਰਧਾਰਤ ਕੀਤੇ ਗਏ ਸਨ। ਇਨ੍ਹਾਂ ਵਿੱਚੋਂ ਹੁਣ ਤੱਕ 5082 ਬੀਜਾਂ, 2867 ਕੀਟਨਾਸ਼ਕਾਂ ਅਤੇ 2473 ਖਾਦਾਂ ਦੇ ਨਮੂਨੇ ਲਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬੀਜਾਂ ਦੇ 141 ਨਮੂਨੇ ਗੁਣਵੱਤਾ ਜਾਂਚ ਦੌਰਾਨ ਫੇਲ੍ਹ ਹੋ ਗਏ, ਕੀਟਨਾਸ਼ਕਾਂ ਦੇ 81 ਨਮੂਨੇ ਅਤੇ ਖਾਦਾਂ ਦੇ 78 ਨਮੂਨੇ ਗੈਰ-ਮਿਆਰੀ ਪਾਏ ਗਏ। ਵਿਭਾਗ ਨੇ ਉਹਨਾਂ ਡੀਲਰਾਂ/ਫ਼ਰਮਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ, ਜਿਨ੍ਹਾਂ ਦੇ ਨਮੂਨੇ ਮਿਆਰ ਦੇ ਮਾਪਦੰਡਾਂ ‘ਤੇ ਖਰੇ ਨਹੀਂ ਉਤਰੇ।

ਪੰਜਾਬ ਵਿੱਚ ਚੱਲ ਰਹੀਆਂ ਕੇਂਦਰੀ ਅਤੇ ਰਾਜ ਸਪਾਂਸਰਡ ਖੇਤੀਬਾੜੀ ਸਕੀਮਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਫ਼ੰਡਾਂ ਦੀ ਸਹੀ ਢੰਗ ਨਾਲ ਵਰਤੋਂ ਕਰਨ ਅਤੇ ਇਸ ਸਬੰਧੀ ਮੌਜੂਦਾ ਵਿੱਤੀ ਸਾਲ ਖ਼ਤਮ ਹੋਣ ਤੋਂ ਪਹਿਲਾਂ ਸਮਰੱਥ ਅਧਿਕਾਰੀਆਂ ਨੂੰ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਲਈ ਵੀ ਕਿਹਾ।

ਤੁਰਕੀ ਦੇ ਹੋਟਲ ‘ਚ ਵੱਡਾ ਹਾਦਸਾ, 66 ਲੋਕਾਂ ਦੀ ਹੋਈ ਮੌ.ਤ || Latest News

0

ਤੁਰਕੀ ਦੇ ਹੋਟਲ ‘ਚ ਵੱਡਾ ਹਾਦਸਾ, 66 ਲੋਕਾਂ ਦੀ ਹੋਈ ਮੌ.ਤ

ਤੁਰਕੀ ਦੇ ਬੋਲੂ ਸੂਬੇ ‘ਚ ਸਥਿਤ ਕਾਰਤਲਕਾਯਾ ਸਕੀ ਰਿਜ਼ੋਰਟ ‘ਚ ਅੱਗ ਲੱਗਣ ਕਾਰਨ 66 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 50 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਅੱਗ ਲੱਗਣ ਤੋਂ ਬਾਅਦ ਮੌਕੇ ‘ਤੇ ਭਗਦੜ ਮੱਚ ਗਈ। ਘਬਰਾਹਟ ਕਾਰਨ ਕੁਝ ਲੋਕਾਂ ਨੇ ਇਮਾਰਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਅਧਿਕਾਰੀਆਂ ਅਨੁਸਾਰ ਇਹ ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 3:30 ਵਜੇ (ਭਾਰਤੀ ਸਮੇਂ ਅਨੁਸਾਰ ਸਵੇਰੇ 6 ਵਜੇ) ਹੋਟਲ ਵਿੱਚ ਵਾਪਰੀ। ਅੱਗ ਨੇ 11 ਮੰਜ਼ਿਲਾ ਇਮਾਰਤ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਬਚਾਅ ਕਰਮਚਾਰੀਆਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵੱਲੋਂ ਅੰਮ੍ਰਿਤਸਰ ਵਿੱਚ 3 ਵੱਡੀਆਂ ਜਿਲ੍ਹਾ ਪੱਧਰੀ ਰੈਲੀਆਂ

ਤੁਰਕੀ ਦੇ ਅਖਬਾਰ ਡੇਲੀ ਸਬਾਹ ਦੇ ਅਨੁਸਾਰ, ਕਾਰਤਲਕਾਯਾ ਸਕੀ ਰਿਜੋਰਟ ਇੱਕ ਚੱਟਾਨ ‘ਤੇ ਹੈ। ਇਸ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਉੱਥੇ ਪਹੁੰਚਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਰਾਹਤ ਕਾਰਜਾਂ ਵਿੱਚ ਦੇਰੀ ਹੋਈ।

ਅੱਗ ‘ਤੇ ਕਾਬੂ ਪਾਉਣ ਲਈ 267 ਐਮਰਜੈਂਸੀ ਕਰਮਚਾਰੀ ਵੀ ਤਾਇਨਾਤ

ਬੋਲੂ ਦੇ ਗਵਰਨਰ ਅਬਦੁਲ ਅਜ਼ੀਜ਼ ਅਯਦੀਨ ਨੇ ਦੱਸਿਆ ਕਿ ਇਸ ਹੋਟਲ ਵਿੱਚ 234 ਮਹਿਮਾਨ ਠਹਿਰੇ ਹੋਏ ਸਨ। ਅੱਗ ਲੱਗਣ ਕਾਰਨ ਭਗਦੜ ਮੱਚ ਗਈ। ਕੁਝ ਲੋਕਾਂ ਨੇ ਕਾਹਲੀ ਨਾਲ ਖਿੜਕੀ ਤੋਂ ਚਾਦਰ ਰਾਹੀਂ ਹੇਠਾਂ ਉਤਰਨ ਦੀ ਕੋਸ਼ਿਸ਼ ਕੀਤੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਗਵਰਨਰ ਦਫ਼ਤਰ ਦੇ ਅਨੁਸਾਰ 30 ਫਾਇਰ ਇੰਜਨ ਅਤੇ 28 ਐਂਬੂਲੈਂਸਾਂ ਨੂੰ ਮੌਕੇ ‘ਤੇ ਭੇਜਿਆ ਗਿਆ ਸੀ। ਅਧਿਕਾਰੀਆਂ ਨੇ ਅੱਗ ‘ਤੇ ਕਾਬੂ ਪਾਉਣ ਲਈ 267 ਐਮਰਜੈਂਸੀ ਕਰਮਚਾਰੀ ਵੀ ਤਾਇਨਾਤ ਕੀਤੇ ਹਨ। ਰਿਪੋਰਟ ਮੁਤਾਬਕ ਤੁਰਕੀ ਦੇ ਸੈਰ-ਸਪਾਟਾ ਅਤੇ ਸਿਹਤ ਮੰਤਰੀ ਹਾਦਸੇ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ।