Home Blog Page 966

ਲਹਿਰਾਗਾਗਾ ‘ਚ ਵੱਡੀ ਵਾਰਦਾਤ! ਚਾਚੇ-ਤਾਇਆਂ ਨੇ ਇੱਟਾਂ ਮਾਰ ਕੇ ਭਤੀਜੀ ਦਾ ਕੀਤਾ ਕ.ਤਲ || Today News

0

ਲਹਿਰਾਗਾਗਾ ‘ਚ ਵੱਡੀ ਵਾਰਦਾਤ! ਚਾਚੇ-ਤਾਇਆਂ ਨੇ ਇੱਟਾਂ ਮਾਰ ਕੇ ਭਤੀਜੀ ਦਾ ਕੀਤਾ ਕ.ਤਲ

ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇੱਕ ਦਿਲ ਕੰਬਾਊ ਘਟਨਾ ਵਾਪਰੀ ਹੈ। ਇਸ ਨਾਲ ਪੂਰੇ ਹਲਕੇ ’ਚ ਸਹਿਮ ਦਾ ਮਾਹੌਲ ਹੈ ਕਿਉਂਕਿ ਇੱਕ ਨੌਜਵਾਨ ਲੜਕੀ ਨੂੰ ਉਸਦੇ ਚਾਚੇ, ਤਾਇਆਂ ਨੇ ਇੱਟਾਂ ਮਾਰ-ਮਾਰ ਕੇ ਕਤਲ ਕਰ ਦਿਤਾ ਹੈ।

ਇਸ ਸਬੰਧੀ ਥਾਣਾ ਲਹਿਰਾ ਵਿਖੇ ਦਰਜ ਹੋਏ ਪਰਚੇ ਤੇ ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਮੌਸਮਾਂ ਪਤਨੀ ਬੱਲੀ ਸਿੰਘ ਵਾਸੀ ਰਾਮਪੁਰਾ ਜਵਾਹਰਵਾਲਾ ਥਾਣਾ ਲਹਿਰਾ ਨੇ ਬਿਆਨ ਲਿਖਾਏ ਕਿ ਸਰਵਣ ਸਿੰਘ ਪੁੱਤਰ ਸੁੱਚਾ ਸਿੰਘ, ਰਾਮਫਲ ਸਿੰਘ ਪੁੱਤਰ ਸਰਵਨ ਸਿੰਘ, ਕਸ਼ਮੀਰ ਸਿੰਘ ਪੁੱਤਰ ਸਰਵਨ ਸਿੰਘ, ਮੁਰਲੀ ਪਤਨੀ ਸਰਵਣ ਸਿੰਘ ਵਾਸੀਆਨ ਰਾਮਪੁਰਾ ਜਵਾਹਰ ਵਾਲਾ ਥਾਣਾ ਲਹਿਰਾ ਵਿਰੁਧ ਕਤਲ ਦਾ ਮੁਕੱਦਮਾ ਦਰਜ ਕਰਾਇਆ।

ਪੀੜਤ ਮੌਸਮਾਂ ਨੇ ਦੱਸਿਆ ਕਿ 16 ਜਨਵਰੀ ਨੂੰ ਮੈਂ ਆਪਣੇ ਲੜਕੇ ਸੁਨੀਲ ਕੁਮਾਰ ਤੇ ਲੜਕੀ ਕੁੰਤੀ ਦੇਵੀ ਸਮੇਤ ਆਪਣੇ ਘਰ ਮੌਜੂਦ ਸੀ। ਸਵੇਰੇ 11 ਵਜੇ ਦੇ ਕਰੀਬ ਸਰਵਣ ਸਿੰਘ, ਰਾਮਫਲ ਸਿੰਘ, ਕਸ਼ਮੀਰ ਸਿੰਘ, ਮੁਰਲੀ ਉਪਰੋਕਤ ਜਿਨ੍ਹਾਂ ਦੇ ਹੱਥਾਂ ’ਚ ਇੱਟਾਂ ਫੜੀਆਂ ਹੋਈਆਂ ਸਨ, ਕੰਧ ਟੱਪ ਕੇ ਸਾਡੇ ਘਰ ਅੰਦਰ ਦਾਖਲ ਹੋ ਗਏ ਅਤੇ ਸਾਨੂੰ ਗਾਲਾਂ ਕੱਢਣ ਲੱਗ ਪਏ ਅਤੇ ਕਹਿੰਦੇ ਕਿ ਅੱਜ ਤੈਨੂੰ ਘਰ ਤੋਂ ਕੱਢਕੇ ਕੇ ਹੀ ਹਟਾਂਗੇ।

ਸੁਪਰੀਮ ਕੋਰਟ ‘ਚ ਹੋਈ ਫਾਇਰਿੰਗ, 2 ਜੱਜਾਂ ਦੀ ਹੋਈ ਮੌ.ਤ || Latest News

ਇਨ੍ਹਾਂ ਕਹਿੰਦੇ ਸਾਰ ਹੀ ਮੇਰੇ ਦਿਓਰ ਕਸ਼ਮੀਰ ਸਿੰਘ ਨੇ ਮੇਰੀ ਲੜਕੀ ਕੁੰਤੀ ਦੇਵੀ 21 ਨੂੰ ਥੱਲ੍ਹੇ ਸੁੱਟ ਲਿਆ ਤੇ ਉਸ ਦੇ ਉੱਪਰ ਬੈਠ ਗਿਆ। ਉਸ ਤੋਂ ਬਾਅਦ ਕਸ਼ਮੀਰ ਸਿੰਘ ਤੇ ਸਰਵਣ ਸਿੰਘ ਉਪਰੋਕਤ ਨੇ ਕੁੰਤੀ ਦੇਵੀ ਦੀ ਛਾਤੀ ਉੱਤੇ ਇੱਟਾਂ ਮਾਰੀਆਂ। ਮੁਰਲੀ ਨੇ ਲੜਕੀ ਦੀਆਂ ਲੱਤਾਂ ਫੜ ਲਈਆਂ ਅਤੇ ਰਾਮਫਲ ਸਿੰਘ ਨੇ ਹੱਥ ਫੜ੍ਹ ਲਏ। ਮੈਂ ਜਦੋਂ ਛਡਾਉਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਨੇ ਮੇਰੀ ਵੀ ਬਹੁਤ ਕੁੱਟਮਾਰ ਕੀਤੀ। ਫਿਰ ਲੋਕਾਂ ਦਾ ਭਾਰੀ ਇਕੱਠ ਹੁੰਦਾ ਦੇਖ ਕੇ ਦੋਸ਼ੀ ਮੌਕੇ ਤੋਂ ਭੱਜ ਗਏ। ਮੈਂ ਮੇਰੀ ਲੜਕੀ ਨੂੰ ਗੰਭੀਰ ਹਾਲਤ ਦੇ ’ਚ ਸਵਾਰੀ ਗੱਡੀ ਰਾਹੀਂ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਕੁੰਤੀ ਦੇਵੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਦੋਸ਼ੀਆਂ ਵਿਰੁਧ ਕਤਲ ਦਾ ਮੁਕੱਦਮਾ ਦਰਜ਼

ਪੁਲਿਸ ਨੇ ਮ੍ਰਿਤਕ ਨੌਜਵਾਨ ਲੜਕੀ ਕੁੰਤੀ ਦੇਵੀ ਦੀ ਮਾਤਾ ਮੌਸਮਾਂ ਦਾ ਬਿਆਨ ਹਾਸਲ ਕਰਦਿਆਂ ਉਪਰੋਕਤ ਦੋਸ਼ੀਆਂ ਵਿਰੁਧ ਕਤਲ ਦਾ ਮੁਕੱਦਮਾ ਦਰਜ਼ ਕਰਕੇ ਗ੍ਰਿਫਤਾਰ ਕਰ ਲਿਆ ਹੈ ਅਤੇ ਮ੍ਰਿਤਕ ਲੜਕੀ ਕੁੰਤੀ ਦੇਵੀ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।  ਜਿੱਥੇ ਉਸ ਦਾ ਸਸਕਾਰ ਕਰ ਦਿੱਤਾ।

ਸੁਪਰੀਮ ਕੋਰਟ ‘ਚ ਹੋਈ ਫਾਇਰਿੰਗ, 2 ਜੱਜਾਂ ਦੀ ਹੋਈ ਮੌ.ਤ || Latest News

0

 ਸੁਪਰੀਮ ਕੋਰਟ ‘ਚ ਹੋਈ ਫਾਇਰਿੰਗ, 2 ਜੱਜਾਂ ਦੀ ਹੋਈ ਮੌ.ਤ

ਤਹਿਰਾਨ ਵਿੱਚ ਈਰਾਨ ਦੀ ਸੁਪਰੀਮ ਕੋਰਟ ਵਿੱਚ ਇੱਕ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ। ਇਸ ਹਮਲੇ ਵਿੱਚ ਦੋ ਜੱਜਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਬੁਲਾਰੇ ਅਸਗਰ ਜਹਾਂਗੀਰ ਨੇ ਦਾਅਵਾ ਕੀਤਾ ਹੈ ਕਿ ਜੱਜਾਂ ਨੂੰ ਉਨ੍ਹਾਂ ਦੇ ਕਮਰਿਆਂ ਦੇ ਅੰਦਰ ਮਾਰ ਦਿੱਤਾ ਗਿਆ।

ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ

ਦੋਵੇਂ ਜੱਜ ਰਾਸ਼ਟਰੀ ਸੁਰੱਖਿਆ, ਅੱਤਵਾਦ ਅਤੇ ਜਾਸੂਸੀ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ। ਦੋਵਾਂ ‘ਤੇ ਗੋਲੀ ਚਲਾਉਣ ਤੋਂ ਬਾਅਦ, ਹਮਲਾਵਰ ਨੇ ਖ਼ੁਦਕੁਸ਼ੀ ਕਰ ਲਈ। ਇਸ ਪੂਰੀ ਘਟਨਾ ਵਿੱਚ ਇੱਕ ਹੋਰ ਜੱਜ ਵੀ ਜ਼ਖਮੀ ਹੋਇਆ ਹੈ। ਇਸ ਤੋਂ ਇਲਾਵਾ ਇੱਕ ਬਾਡੀਗਾਰਡ ਵੀ ਜ਼ਖ਼ਮੀ ਹੋਇਆ ਹੈ।

ਰਿਪੋਰਟ ਅਨੁਸਾਰ ਇਹ ਹਮਲਾ ਸਥਾਨਕ ਸਮੇਂ ਅਨੁਸਾਰ ਸਵੇਰੇ 10:45 ਵਜੇ ਹੋਇਆ। ਜਿਨ੍ਹਾਂ ਸੁਪਰੀਮ ਕੋਰਟ ਦੇ ਜੱਜਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਉਨ੍ਹਾਂ ਦੀ ਪਛਾਣ ਅਲੀ ਰਜਨੀ ਅਤੇ ਮੋਗੀਸੇਹ ਵਜੋਂ ਹੋਈ ਹੈ। ਉਹ ਈਰਾਨੀ ਨਿਆਂਪਾਲਿਕਾ ਦੇ ਸੀਨੀਅਰ ਜੱਜਾਂ ਵਿੱਚੋਂ ਇੱਕ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਦੋਵਾਂ ਜੱਜਾਂ ਨੂੰ ਕਈ ਮੌਤ ਦੀ ਸਜ਼ਾ ਦੇਣ ਕਾਰਨ ਹੈਂਗਮੈਨ ਕਿਹਾ ਜਾਂਦਾ ਸੀ।

ਸੈਫ਼ ਅਲੀ ਖ਼ਾਨ ’ਤੇ ਹਮ.ਲਾ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫਤਾਰ || Latest News

ਹਮਲੇ ਦੇ ਪਿੱਛੇ ਦਾ ਮਕਸਦ ਪਤਾ ਨਹੀਂ ਹੈ; ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਿਪੋਰਟਾਂ ਅਨੁਸਾਰ, ਹਮਲਾਵਰ ਨਿਆਂ ਵਿਭਾਗ ਦਾ ਇੱਕ ਕਰਮਚਾਰੀ ਸੀ। ਈਰਾਨ ਇੰਟਰਨੈਸ਼ਨਲ ਦੇ ਅਨੁਸਾਰ, ਤਹਿਰਾਨ ਅਦਾਲਤ ਤੋਂ ਕਈ ਲੋਕਾਂਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਹਮਲੇ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

1988 ਵਿੱਚ ਰਜਨੀ ਨੂੰ ਮਾਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਉਸ ਦੌਰਾਨ ਉਸਦੀ ਸਾਈਕਲ ਵਿੱਚ ਇੱਕ ਚੁੰਬਕੀ ਬੰਬ ਲਗਾਇਆ ਗਿਆ ਸੀ। ਇਸ ਦੇ ਨਾਲ ਹੀ ਅਮਰੀਕੀ ਖਜ਼ਾਨਾ ਵਿਭਾਗ ਦੇ ਅਨੁਸਾਰ, ਦੂਜੇ ਜੱਜ ਮੋਗੀਸੇਹ ‘ਤੇ ਅਮਰੀਕਾ ਨੇ 2019 ਵਿੱਚ ਪਾਬੰਦੀ ਲਗਾ ਦਿੱਤੀ ਸੀ।

ਈਰਾਨ ਦੁਨੀਆ ਦੇ ਉਨ੍ਹਾਂ ਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ ਸਭ ਤੋਂ ਵੱਧ ਫਾਂਸੀ ਦੀ ਸਜ਼ਾ ਦਿੱਤੀ ਜਾਂਦੀ ਹੈ। ਈਰਾਨ ਵਿੱਚ 2024 ਵਿੱਚ 901 ਲੋਕਾਂ ਨੂੰ ਫਾਂਸੀ ਦਿੱਤੀ ਗਈ ਸੀ। ਇਨ੍ਹਾਂ ਵਿੱਚ 31 ਔਰਤਾਂ ਵੀ ਸ਼ਾਮਲ ਹਨ। ਪਿਛਲੇ ਸਾਲ ਦਸੰਬਰ ਵਿੱਚ ਇੱਕ ਹਫ਼ਤੇ ਵਿੱਚ 40 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।

ਸੈਫ਼ ਅਲੀ ਖ਼ਾਨ ’ਤੇ ਹਮ.ਲਾ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫਤਾਰ || Latest News

0

ਸੈਫ਼ ਅਲੀ ਖ਼ਾਨ ’ਤੇ ਹਮ.ਲਾ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫਤਾਰ

ਰੇਲਵੇ ਪੁਲਿਸ ਫੋਰਸ (ਆਰ.ਪੀ.ਐਫ.) ਨੇ ਅਦਾਕਾਰ ਸੈਫ ਅਲੀ ’ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ’ਚ ਸਨਿਚਰਵਾਰ ਦੁਪਹਿਰ ਨੂੰ ਛੱਤੀਸਗੜ੍ਹ ਦੇ ਦੁਰਗ ਰੇਲਵੇ ਸਟੇਸ਼ਨ ’ਤੇ ਇਕ ਸ਼ੱਕੀ ਵਿਅਕਤੀ ਨੂੰ ਰੇਲ ਗੱਡੀ ’ਚੋਂ ਹਿਰਾਸਤ ’ਚ ਲਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।

ਸ਼ੱਕੀ ਦੀ ਪਛਾਣ ਆਕਾਸ਼ ਕੈਲਾਸ਼ ਕਨੋਜੀਆ ਵਜੋਂ ਹੋਈ

ਆਰ.ਪੀ.ਐਫ. ਅਧਿਕਾਰੀ ਨੇ ਦਸਿਆ ਕਿ ਸ਼ੱਕੀ ਦੀ ਪਛਾਣ ਆਕਾਸ਼ ਕੈਲਾਸ਼ ਕਨੋਜੀਆ (31) ਵਜੋਂ ਹੋਈ ਹੈ, ਜੋ ਮੁੰਬਈ ਲੋਕਮਾਨਿਆ ਤਿਲਕ ਟਰਮੀਨਸ (ਐਲ.ਟੀ.ਟੀ.) ਅਤੇ ਕੋਲਕਾਤਾ ਸ਼ਾਲੀਮਾਰ ਵਿਚਕਾਰ ਚੱਲਣ ਵਾਲੀ ਗਿਆਨੇਸ਼ਵਰੀ ਐਕਸਪ੍ਰੈਸ ਤੋਂ ਸਫ਼ਰ ਕਰ ਰਿਹਾ ਸੀ।

ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ, ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੇ ਆਸਾਰ

ਉਨ੍ਹਾਂ ਨੇ ਦਸਿਆ ਕਿ ਦੁਪਹਿਰ ਕਰੀਬ 12:30 ਵਜੇ ਦੁਰਗ ’ਚ ਆਰ.ਪੀ.ਐਫ. ਚੌਕੀ ਨੂੰ ਮੁੰਬਈ ਪੁਲਿਸ ਤੋਂ ਸੂਚਨਾ ਮਿਲੀ ਕਿ ਸੈਫ਼ ਅਲੀ ਖਾਨ ’ਤੇ ਹਮਲੇ ਦਾ ਸ਼ੱਕੀ ਗਿਆਨੇਸ਼ਵਰੀ ਐਕਸਪ੍ਰੈਸ ’ਚ ਸਫ਼ਰ ਕਰ ਰਿਹਾ ਹੈ। ਨਾਲ ਹੀ ਮੁੰਬਈ ਪੁਲਿਸ ਨੇ ਆਰ.ਪੀ.ਐਫ. ਨੂੰ ਉਸ ਦੀ ਤਸਵੀਰ ਭੇਜੀ ਅਤੇ ਉਨ੍ਹਾਂ ਨੂੰ ਇਹ ਵੀ ਦਸਿਆ ਕਿ ਉਹ ਅਪਣੇ ਮੋਬਾਈਲ ਫੋਨ ਅਨੁਸਾਰ ਇਸ ਸਮੇਂ ਕਿੱਥੇ ਹੈ।

ਅਧਿਕਾਰੀ ਨੇ ਦਸਿਆ ਕਿ ਆਰ.ਪੀ.ਐਫ. ਦੁਰਗ ਨੇ ਰਾਜਨੰਦਗਾਓਂ ਸਟੇਸ਼ਨ (ਇਹ ਸਟੇਸ਼ਨ ਮੁੰਬਈ-ਹਾਵੜਾ ਰੇਲਵੇ ਮਾਰਗ ’ਤੇ ਦੁਰਗ ਤੋਂ ਪਹਿਲਾਂ ਆਉਂਦਾ ਹੈ) ’ਤੇ ਅਪਣੇ ਹਮਰੁਤਬਾ ਨੂੰ ਸ਼ੱਕੀ ਬਾਰੇ ਸੂਚਿਤ ਕੀਤਾ ਪਰ ਜਦੋਂ ਰੇਲ ਗੱਡੀ ਉੱਥੇ ਰੁਕੀ ਤਾਂ ਉਸ ਦਾ ਪਤਾ ਨਹੀਂ ਲੱਗ ਸਕਿਆ।

ਉਨ੍ਹਾਂ ਦਸਿਆ ਕਿ ਦੁਰਗ ਸਟੇਸ਼ਨ ’ਤੇ ਦੋ ਟੀਮਾਂ ਤਿਆਰ ਰੱਖੀਆਂ ਗਈਆਂ ਸਨ ਅਤੇ ਜਦੋਂ ਰੇਲ ਗੱਡੀ ਪਹੁੰਚੀ ਤਾਂ ਸ਼ੱਕੀ ਜਨਰਲ ਡੱਬੇ ’ਚ ਮਿਲਿਆ। ਉਸ ਦੀ ਤਸਵੀਰ ਮੁੰਬਈ ਪੁਲਿਸ ਨੂੰ ਭੇਜੀ ਗਈ, ਜਿਸ ਨੇ ਉਸ ਦੀ ਪਛਾਣ ਦੀ ਪੁਸ਼ਟੀ ਕੀਤੀ। ਜਦੋਂ ਹਮਲਾਵਰ ਅਦਾਕਾਰ ਦੀ ਇਮਾਰਤ ਦੀਆਂ ਪੌੜੀਆਂ ਤੋਂ ਹੇਠਾਂ ਉਤਰ ਰਿਹਾ ਸੀ ਤਾਂ ਉਸ ਦੀ ਇਹ ਹਰਕਤ ਕੈਮਰੇ ’ਚ ਕੈਦ ਹੋ ਗਈ ਸੀ।

ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ, ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੇ ਆਸਾਰ

0

ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ, ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੇ ਆਸਾਰ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੌਸਮ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਸਵੇਰੇ ਜ਼ਿਆਦਾਤਰ ਇਲਾਕਿਆਂ ‘ਚ ਧੁੰਦ ਪਈ ਹੋਈ ਹੈ। ਇਸ ਦੇ ਨਾਲ ਹੀ ਕੱਲ੍ਹ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਗਿਆ ਹੈ। ਜਿਸ ਦੇ ਮੈਦਾਨ ਗੁਜਰਾਤ ਤੋਂ ਲੈ ਕੇ ਪੰਜਾਬ-ਰਾਜਸਥਾਨ ਸਰਹੱਦ ਤੱਕ ਦੇਖੇ ਜਾ ਸਕਦੇ ਹਨ।

ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੇ ਆਸਾਰ

ਇਸ ਦਾ ਅਸਰ ਪੰਜਾਬ ‘ਚ ਵੀ ਦੇਖਣ ਨੂੰ ਮਿਲੇਗਾ ਅਤੇ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੇ ਆਸਾਰ ਹਨ। ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ || Latest News

8 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਲਰਟ ਅਨੁਸਾਰ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਸ਼ਨੀਵਾਰ, ਜਨਵਰੀ 18 ਤੋਂ ਦੋ ਨਵੀਆਂ ਪੱਛਮੀ ਗੜਬੜੀਆਂ (WD) ਸਰਗਰਮ ਹੋ ਗਈਆਂ ਹਨ।

ਪੰਜਾਬ ਵਿਚ 21 ਜਨਵਰੀ ਤੋਂ 23 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 21 ਅਤੇ 23 ਫ਼ਰਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅਤੇ 22 ਫਰਵਰੀ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ || Latest News

0

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅੱਜ ਹਰਿਆਣਾ ਦੇ 22 ਜ਼ਿਲ੍ਹਿਆਂ ਦੀਆਂ 40 ਸੀਟਾਂ ’ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਵੋਟਾਂ ਪੈਣਗੀਆਂ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਹਰਿਆਣਾ ਦੀ ਸਿੱਖ ਸਿਆਸਤ ਦੇ ਚਾਰ ਵੱਡੇ ਧੜੇ ਐਚਐਸਜੀਪੀਸੀ ਚੋਣਾਂ ਵਿਚ ਅਪਣੀ ਕਿਸਮਤ ਅਜ਼ਮਾ ਰਹੇ ਹਨ ਜਦਕਿ ਇਕ ਧੜਾ ਪੰਜਾਬ ਦਾ ਹੈ। ਇਨ੍ਹਾਂ ’ਚ ਗੁਰਦੁਆਰਾ ਸੰਘਰਸ਼ ਕਮੇਟੀ ਹਰਿਆਣਾ (ਜਸਬੀਰ ਭਾਟੀ ਗਰੁੱਪ), ਹਰਿਆਣਾ ਸਿੱਖ ਪੰਥਕ ਦਲ (ਅਕਾਲੀ ਗਰੁੱਪ), ਪੰਥਕ ਦਲ ਹਰਿਆਣਾ (ਝੀਂਡਾ ਗਰੁੱਪ), ਸਿੱਖ ਸਮਾਜ (ਨਲਵੀ ਗਰੁੱਪ), ਸ਼੍ਰੋਮਣੀ ਅਕਾਲੀ ਦਲ ਆਜ਼ਾਦ (ਦਾਦੂਵਾਲ ਗਰੁੱਪ) ਸ਼ਾਮਲ ਹਨ। ਚੋਣਾਂ ਲਈ 40 ਵਾਰਡ ਬਣਾਏ ਗਏ ਹਨ। ਚੋਣਾਂ ਲਈ ਕਰੀਬ 2.84 ਲੱਖ ਸਿੱਖਾਂ ਨੇ ਵੋਟਰ ਸੂਚੀ ਵਿਚ ਅਪਣੇ ਨਾਂ ਦਰਜ ਕਰਵਾਏ ਹਨ।

ਕੇਂਦਰ ਦੇ ਪ੍ਰਪੋਜ਼ਲ ਤੋਂ ਬਆਦ ਮੰਨ ਗਏ ਡੱਲੇਵਾਲ,ਮੈਡੀਕਲ ਟ੍ਰੀਟਮੈਂਟ ਲੈਣ ਲਈ ਹੋਏ ਰਾਜ਼ੀ

ਦਸਣਯੋਗ ਹੈ ਕਿ 40 ਸੀਟਾਂ ’ਤੇ ਚੋਣਾਂ ਹੋਣਗੀਆਂ, ਜਿਸ ਤੋਂ ਬਾਅਦ 40 ਮੈਂਬਰੀ ਕਮੇਟੀ ਬਣਾਈ ਜਾਵੇਗੀ। ਉਹ ਪ੍ਰਧਾਨ ਦੇ ਅਹੁਦੇ ਲਈ ਚੋਣ ਵਿਚ ਹਿੱਸਾ ਲੈ ਸਕੇਗੀ। ਇਸ ਵਾਰ ਵੋਟਿੰਗ ਈਵੀਐਮ ਰਾਹੀਂ ਕਰਵਾਈ ਜਾਵੇਗੀ। ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਚੋਣ ਸਿੱਖ ਕੌਮ ਲਈ ਧਾਰਮਕ ਅਤੇ ਸਮਾਜਕ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਚੋਣਾਂ 19 ਜਨਵਰੀ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਹੋਣਗੀਆਂ ਅਤੇ ਇਸ ਤੋਂ ਤੁਰਤ ਬਾਅਦ ਨਤੀਜੇ ਐਲਾਨ ਦਿਤੇ ਜਾਣਗੇ।

ਸਿਰਸਾ ਜ਼ਿਲ੍ਹੇ ਚ 94 ਪੋਲਿੰਗ ਸਟੇਸ਼ਨ ਸਥਾਪਤ

ਸਿਰਸਾ ਜ਼ਿਲ੍ਹੇ ਦੇ ਨੋਡਲ ਅਫ਼ਸਰ ਸੰਜੇ ਚੌਧਰੀ ਨੇ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਵਾਰਾ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹੇ ਦੇ ਸਾਰੇ 9 ਵਾਰਡਾ ਵਿਚ 94 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਅਤੇ ਅੰਤਮ ਵੋਟਰ ਸੂਚੀ ਵਿਚ ਕੁੱਲ 71491 ਵੋਟਰ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਵਾਰਡ ਨੰਬਰ 30 ਤੋਂ 38 ਲਈ 4 ਰਿਟਰਨਿੰਗ ਅਫ਼ਸਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ-ਕਮ-ਸਬ-ਡਿਵੀਜ਼ਨਲ ਅਫ਼ਸਰ (ਸਿਵਲ) ਡੱਬਵਾਲੀ, ਐਲਨਾਬਾਦ, ਕਾਲਾਂਵਾਲੀ, ਸਿਰਸਾ ਨਿਯੁਕਤ ਕੀਤੇ ਗਏ ਹਨ। ਪਿੰਡ ਸਿਕੰਦਰਪੁਰ ਦੇ ਪੋਲਿਗ ਬੂਥ 6 ਦੇ ਅਲਟਰਨੇਟਿਵ ਪ੍ਰੀਜ਼ਾਇਡਿੰਗ ਅਫ਼ਸਰ ਅਜੈਬ ਸਿੰਘ ਜਲਾਲਆਣਾ ਨੇ ਦਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਪੋਲਿੰਗ ਕੇਂਦਰਾਂ ਤੇ ਜ਼ਰੂਰੀ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।ਜ਼ਿਲ੍ਹਾ ਪੱਧਰ ਤੇ ਪੋਲਿੰਗ ਪਾਰਟੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰੰਬਧ ਵੀ ਕੀਤੇ ਗਏ ਹਨ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 19-1-2025

0

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 19-1-2025

BSF-ਪੰਜਾਬ ਪੁਲਿਸ ਦੀ ਉੱਚ ਪੱਧਰੀ ਮੀਟਿੰਗ, ਡਰੋਨਾਂ ਦੀ ਰੋਕਥਾਮ ਲਈ ਬਣਾਈ ਰਣਨੀਤੀ

ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਵੱਲੋਂ ਅੱਜ ਪੰਜਾਬ ਵਿੱਚ ਸਰਹੱਦ ‘ਤੇ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਹ ਵੀ ਪੜ੍ਹੋ:

20 ਜਨਵਰੀ ਨੂੰ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਪ੍ਰਦਰਸ਼ਨ

ਪਾਤੜਾਂ ਵਿਖੇ ਕਿਸਾਨ ਜਥੇਬੰਦੀਆਂ/ਫੋਰਮਾਂ ਵਿਚਕਾਰ ਏਕਤਾ ਖਾਤਰ ਹੋਈ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੋਗਾ ਮਹਾ-ਪੰਚਾਇਤ ਵਿੱਚ ਪਾਸ ਕੀਤੇ ਗਏ ਮਤੇ ਤੇ ਭਰਵਾਂ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਵੀ ਪੜ੍ਹੋ:

ਕਾਂਗਰਸ ਨੂੰ ਵੱਡਾ ਝਟਕਾ, ਕੌਂਸਲਰ ਸਮੇਤ ਸੀਨੀਅਰ ਆਗੂ ‘ਆਪ’ ‘ਚ ਹੋਏ ਸ਼ਾਮਲ

ਲੁਧਿਆਣਾ ‘ਚ ‘ਆਪ’ ਦੇ ਪਰਿਵਾਰ ‘ਚ ਹੋਰ ਵਾਧਾ ਹੋਇਆ ਹੈ। ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਅੱਜ ਕੌਂਸਲਰ ਮਮਤਾ ਰਾਣੀ, ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ, ਮਨੀ ਰਾਮ ਅਤੇ ਵਿਸ਼ਾਲ ਧਵਨ ਨੇ ‘ਆਪ’ ਦੇ ਸੂਬਾ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ‘ਚ ਸ਼ਮੂਲੀਅਤ ਕੀਤੀ। ਇਹ ਵੀ ਪੜ੍ਹੋ:

ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਦੀ ਕਾਰ ‘ਤੇ ਪੱਥਰ ਨਾਲ ਹਮ.ਲਾ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕਾਰ ‘ਤੇ ਚੋਣ ਪ੍ਰਚਾਰ ਦੌਰਾਨ ਪੱਥਰਾਂ ਨਾਲ ਹਮਲਾ ਕੀਤਾ ਗਿਆ।  ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ x ਵੀਡੀਓ ਸ਼ੇਅਰ ਕਰਕੇ ਭਾਜਪਾ ‘ਤੇ ਦੋਸ਼ ਲਗਾਇਆ ਹੈ। ਇਹ ਵੀ ਪੜ੍ਹੋ:

ਕੇਂਦਰ ਦੇ ਪ੍ਰਪੋਜ਼ਲ ਤੋਂ ਬਆਦ ਮੰਨ ਗਏ ਡੱਲੇਵਾਲ,ਮੈਡੀਕਲ ਟ੍ਰੀਟਮੈਂਟ ਲੈਣ ਲਈ ਹੋਏ ਰਾਜ਼ੀ

0
Today is the 50th day of Dallewal's death fast, his health is constantly deteriorating, doctors have prepared a temporary hospital

ਕੇਂਦਰ ਦੇ ਪ੍ਰਪੋਜ਼ਲ ਤੋਂ ਬਆਦ ਮੰਨ ਗਏ ਡੱਲੇਵਾਲ, ਮੈਡੀਕਲ ਟ੍ਰੀਟਮੈਂਟ ਲੈਣ ਲਈ ਹੋਏ ਰਾਜ਼ੀ

ਪੰਜਾਬ ਅਤੇ ਹਰਿਆਣਾ ਦਰਮਿਆਨ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ’ਚ ਬੈਠਕ ਕਰਨ ਦਾ ਸੱਦਾ ਦਿਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਕੇਂਦਰ ਸਰਕਾਰ MSP ਉੱਤੇ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਲਈ ਚਰਚਾ ਕਰਨ ਨੂੰ ਤਿਆਰ ਹੋ ਗਈ ਹੈ ਅਤੇ ਕਿਸਾਨਾਂ ਨੇ ਮੀਟਿੰਗ ਦਾ ਸੱਦਾ ਕਬੂਲ ਕਰ ਲਿਆ ਹੈ।

ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੂੰ ਦੋਵੇਂ ਮੋਰਚਿਆਂ ਦੇ ਆਗੂਆਂ ਨੇ ਡਾਕਟਰੀ ਇਲਾਜ ਲੈਣ ਦੀ ਅਪੀਲ ਕੀਤੀ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਦਿੱਲੀ ਚੋਣਾਂ ਕਾਰਨ ਸਰਕਾਰ ਕਹਿ ਰਹੀ ਹੈ ਕਿ ਉਹ ਚੋਣ ਜ਼ਾਬਤੇ ਲਗਿਆ ਹੋਣ ਕਰਕੇ ਐਲਾਨ ਨਹੀਂ ਕਰ ਸਕਦੇ। ਸੱਦਾ ਪ੍ਰਾਪਤ ਹੋਣ ਮਗਰੋਂ ਕਿਸਾਨ ਆਗੂਆਂ ਨੇ ਇਸ ਬਾਰੇ ਡੱਲੇਵਾਲ ਨੂੰ ਮੁੜ ਅਪੀਲ ਕੀਤੀ ਜਿਸ ਤੋਂ ਬਾਅਦ ਉਹ ਡਾਕਟਰੀ ਸਹਾਇਤਾ ਲੈਣ ਲਈ ਤਾਂ ਰਾਜ਼ੀ ਹੋ ਗਏ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ। ਮਰਨ ਵਰਤ ’ਤੇ ਬੈਠੈ 121 ਕਿਸਾਨਾਂ ਹੋਰ ਬਾਰੇ ਫੈਸਲਾ ਐਤਵਾਰ ਨੂੰ ਕੀਤਾ ਜਾਵੇਗਾ।

BSF-ਪੰਜਾਬ ਪੁਲਿਸ ਦੀ ਉੱਚ ਪੱਧਰੀ ਮੀਟਿੰਗ, ਡਰੋਨਾਂ ਦੀ ਰੋਕਥਾਮ ਲਈ ਬਣਾਈ ਰਣਨੀਤੀ

ਕੋਟੜਾ ਦਾ ਇਹ ਬਿਆਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਦੋ ਘੰਟੇ ਚੱਲੀ ਬੈਠਕ ਅਤੇ ਕਿਸਾਨ ਆਗੂਆਂ ਦੀ ਆਪਸੀ ਬੈਠਕ ਤੋਂ ਬਾਅਦ ਆਇਆ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਕ ਵਫ਼ਦ ਨੇ ਪਿਛਲੇ 54 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਪੁਛਿਆ ।

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨ ਪਿਛਲੇ ਸਾਲ 13 ਫ਼ਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡੇਰਾ ਲਾਏ ਹੋਏ ਹਨ। ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਅਪਣੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਸਮੇਤ ਅਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਮਾਰਚ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿਤਾ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਸਰਹੱਦ ’ਤੇ ਡੇਰਾ ਲਾਇਆ ਹੋਇਆ ਸੀ।

ਡੱਲੇਵਾਲ ਦੀ ਹਾਲਤ ਨਾਜ਼ੁਕ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਕਨਵੀਨਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਸਾਲ 26 ਨਵੰਬਰ ਤੋਂ ਖਨੌਰੀ ਬਾਰਡਰ ’ਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹਨ। ਕਿਸਾਨਾਂ ਨੇ ਪਹਿਲਾਂ ਕਿਹਾ ਸੀ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਦਾ ਭਾਰ 20 ਕਿਲੋ ਤੋਂ ਵਧ ਘਟ ਚੁਕਿਆ ਹੈ ਅਤੇ ਉਨ੍ਹਾਂ ਨੇ ਅਪਣੀ ਭੁੱਖ ਹੜਤਾਲ ਦੌਰਾਨ ਡਾਕਟਰੀ ਸਹਾਇਤਾ ਲੈਣ ਤੋਂ ਵੀ ਇਨਕਾਰ ਕਰ ਦਿਤਾ ਸੀ।

ਅੱਜ ਦਾ ਹੁਕਮਨਾਮਾ 19-1-2025

0

ਅੱਜ ਦਾ ਹੁਕਮਨਾਮਾ 19-1-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥

ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥

ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥

ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥

ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥

ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਸਕਾਰਾਤਮਕ ਸੋਚ

0
positive thoughts

ਜ਼ਿੰਦਗੀ ‘ਚ ਕੁਝ ਫ਼ੈਸਲੇ ਲੈਣੇ ਮੁਸ਼ਕਿਲ ਹੁੰਦੇ ਹਨ ਪਰ
ਓਹੀ ਫ਼ੈਸਲੇ ਇੱਕ ਦਿਨ ਜ਼ਿੰਦਗੀ ਬਦਲ ਦਿੰਦੇ ਹਨ

ਮਨ ਨੂੰ ਜਿੱਤਣ ਦਾ ਉਪਰਾਲਾ ਕਰ ਦੁਨੀਆਂ ਜਿੱਤਣ ਵਾਲੇ ਤਾਂ ਜਿੱਤ ਕੇ ਵੀ ਹਾਰੇ ਨੇ

0
Try to win the mind Those who conquer the world even by winning The loser

ਮਨ ਨੂੰ ਜਿੱਤਣ ਦਾ ਉਪਰਾਲਾ ਕਰ
ਦੁਨੀਆਂ ਜਿੱਤਣ ਵਾਲੇ ਤਾਂ ਜਿੱਤ ਕੇ ਵੀ
ਹਾਰੇ ਨੇ