Home Blog Page 972

ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ; ਪਤੀ-ਪਤਨੀ ਸਮੇਤ 4 ਜਣੇ ਬੁਰੀ ਤਰ੍ਹਾਂ ਝੁਲਸੇ

0
Breaking

ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ; ਪਤੀ-ਪਤਨੀ ਸਮੇਤ 4 ਜਣੇ ਬੁਰੀ ਤਰ੍ਹਾਂ ਝੁਲਸੇ

ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਬੀਤੀ ਰਾਤ ਇੱਕ ਛੋਟਾ ਸਿਲੰਡਰ ਫਟ ਗਿਆ। ਧਮਾਕੇ ਨਾਲ ਪੂਰਾ ਇਲਾਕਾ ਸਹਿਮ ਗਿਆ। ਰੌਲਾ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ। ਹਾਦਸੇ ‘ਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਬੁਰੀ ਤਰ੍ਹਾਂ ਝੁਲਸ ਗਏ। ਜਿਹਨਾਂ ਨੂੰ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।

60 ਫੀਸਦੀ ਤਕ ਝੁਲਸਿਆ ਪਰਿਵਾਰ

ਜਾਣਕਾਰੀ ਅਨੁਸਾਰ ਉਹ ਛੋਟਾ ਸਿਲੰਡਰ ਭਰਵਾ ਕੇ ਲਿਆਏ ਸਨ। ਜਿਵੇਂ ਹੀ ਖਾਣਾ ਬਣਾਉਣ ਲਈ ਚੁਲ੍ਹਾ ਜਗਾਇਆ ਤਾਂ ਅਚਾਨਕ ਕਮਰੇ ਨੂੰ ਅੱਗ ਲੱਗ ਗਈ। ਅਚਾਨਕ ਸਿਲੰਡਰ ‘ਚ ਧਮਾਕਾ ਹੋਇਆ। ਝੁਲਸੇ ਲੋਕਾਂ ਦੀ ਪਛਾਣ ਕ੍ਰਿਸ਼ਨਾ ਪੰਡਿਤ, ਸੀਮਾ ਦੇਵੀ, ਸ਼ਿਵਮ ਅਤੇ ਸ਼ਿਵਾਨੀ ਵਜੋਂ ਹੋਈ ਹੈ। ਕ੍ਰਿਸ਼ਨਾ ਅਤੇ ਸੀਮਾ ਦੇ ਚਿਹਰੇ ਬੁਰੀ ਤਰ੍ਹਾਂ ਸੜ ਗਏ ਹਨ। ਬੱਚੇ ਸ਼ਿਵਮ ਅਤੇ ਸ਼ਿਵਾਨੀ ਵੀ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਉਨ੍ਹਾਂ ਦੀਆਂ ਬਾਹਾਂ ਅਤੇ ਚਿਹਰਾ ਸੜ ਗਿਆ। ਪੂਰਾ ਪਰਿਵਾਰ 60 ਫੀਸਦੀ ਸੜ ਗਿਆ ਹੈ। ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੀ.ਜੀ.ਆਈ ਰੈਫਰ ਕੀਤਾ ਗਿਆ

Republic Day Parade: ਦਿੱਲੀ ਦੀਆਂ ਇਹ ਸੜਕਾਂ ਅੱਜ ਤੋਂ ਚਾਰ ਦਿਨਾਂ ਲਈ ਰਹਿਣਗੀਆਂ ਬੰਦ; ਐਡਵਾਈਜ਼ਰੀ ਜਾਰੀ

Republic Day Parade: ਦਿੱਲੀ ਦੀਆਂ ਇਹ ਸੜਕਾਂ ਅੱਜ ਤੋਂ ਚਾਰ ਦਿਨਾਂ ਲਈ ਰਹਿਣਗੀਆਂ ਬੰਦ; ਐਡਵਾਈਜ਼ਰੀ ਜਾਰੀ

0

Republic Day Parade: ਦਿੱਲੀ ਦੀਆਂ ਇਹ ਸੜਕਾਂ ਅੱਜ ਤੋਂ ਚਾਰ ਦਿਨਾਂ ਲਈ ਰਹਿਣਗੀਆਂ ਬੰਦ; ਐਡਵਾਈਜ਼ਰੀ ਜਾਰੀ

ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਸ਼ੁੱਕਰਵਾਰ ਤੋਂ ਕਰਤੱਵਯ ਪਥ ‘ਤੇ ਸ਼ੁਰੂ ਹੋਵੇਗੀ। ਇਸ ਕਾਰਨ ਸ਼ੁੱਕਰਵਾਰ ਤੋਂ ਕਈ ਮਾਰਗਾਂ ‘ਤੇ ਆਵਾਜਾਈ ਪ੍ਰਭਾਵਿਤ ਹੋਵੇਗੀ। ਇਸ ਸਬੰਧੀ ਟਰੈਫਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਲੋਕਾਂ ਨੂੰ 17 ਜਨਵਰੀ ਤੋਂ 21 ਜਨਵਰੀ ਤੱਕ ਕੁਝ ਸੜਕਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

ਇਹ ਰਸਤੇ ਰਹਿਣਗੇ ਬੰਦ

ਦਿੱਲੀ ਪੁਲਸ ਨੇ ਐਡਵਾਈਜ਼ਰੀ ‘ਚ ਕਿਹਾ ਕਿ ਕਰਤੱਵਯ ਪਥ ‘ਤੇ ਗਣਤੰਤਰ ਦਿਵਸ ਪਰੇਡ ਰਿਹਰਸਲ ਨੂੰ ਲੈ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁਝ ਖਾਸ ਪ੍ਰਬੰਧ ਕੀਤੇ ਗਏ ਹਨ। ਇਹ ਵਿਵਸਥਾ 17, 18, 20 ਅਤੇ 21 ਜਨਵਰੀ ਤੱਕ ਲਾਗੂ ਰਹੇਗੀ। ਸਵੇਰੇ 10.15 ਵਜੇ ਤੋਂ ਦੁਪਹਿਰ 12.30 ਵਜੇ ਤੱਕ ਕੁਝ ਰੂਟਾਂ ‘ਤੇ ਮੁਕੰਮਲ ਪਾਬੰਦੀ ਰਹੇਗੀ। ਜਿਸ ਵਿੱਚ ਕਰਤੱਵਯ ਪਥ-ਰਫੀ ਮਾਰਗ ਕ੍ਰਾਸਿੰਗ, ਕਰਤੱਵਯ ਪਥ-ਜਨਪਥ ਕ੍ਰਾਸਿੰਗ, ਕਰਤੱਵਯ ਪਥ ਮਾਨਸਿੰਘ ਰੋਡ ਕ੍ਰਾਸਿੰਗ ਅਤੇ ਕਰਤੱਵਯ ਪਥ ਸੀ ਹੈਕਸਾਗਨ ਸ਼ਾਮਲ ਹਨ।

ਅੱਜ ਤੋਂ ਸ਼ੁਰੂ ਹੋਵੇਗਾ Auto ਐਕਸਪੋ 2025, PM ਮੋਦੀ ਕਰਨਗੇ ਉਦਘਾਟਨ

ਅੱਜ ਤੋਂ ਸ਼ੁਰੂ ਹੋਵੇਗਾ Auto ਐਕਸਪੋ 2025, PM ਮੋਦੀ ਕਰਨਗੇ ਉਦਘਾਟਨ

0

ਅੱਜ ਤੋਂ ਸ਼ੁਰੂ ਹੋਵੇਗਾ Auto ਐਕਸਪੋ 2025, PM ਮੋਦੀ ਕਰਨਗੇ ਉਦਘਾਟਨ

ਨਵੀ ਦਿੱਲੀ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤ ਮੋਬਿਲਿਟੀ ਐਕਸਪੋ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਦੇਸ਼ ਦਾ ਸਭ ਤੋਂ ਵੱਡਾ ਆਟੋ ਸ਼ੋਅ ਹੈ।ਅੱਜ ਯਾਨੀ ਕਿ 17 ਜਨਵਰੀ ਨੂੰ, ਸਵੇਰੇ 10:30 ਵਜੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਭਾਰਤ ਮੰਡਪਮ ਵਿਖੇ ਦੇਸ਼ ਦੇ ਸਭ ਤੋਂ ਵੱਡੇ ਤਕਨੀਕੀ ਸਮਾਗਮ, ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਦਾ ਉਦਘਾਟਨ ਕਰਨਗੇ।

17 ਤੋਂ 22 ਜਨਵਰੀ ਤੱਕ ਚੱਲੇਗੀ ਪ੍ਰਦਰਸ਼ਨੀ

ਦੱਸ ਦਈਏ ਕਿ ਹਰ ਸਾਲ ਭਾਰਤ ਅਤੇ ਵਿਦੇਸ਼ਾਂ ਦੀਆਂ ਮਸ਼ਹੂਰ ਵਾਹਨ ਨਿਰਮਾਤਾ ਕੰਪਨੀਆਂ ਆਟੋ ਐਕਸਪੋ ਵਿੱਚ ਹਿੱਸਾ ਲੈਂਦੀਆਂ ਹਨ ਅਤੇ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਦੀਆਂ ਹਨ। ਭਾਰਤ ਮੋਬਿਲਿਟੀ ਐਕਸਪੋ 2025 ਵਿੱਚ ਆਟੋ ਐਕਸਪੋ, ਟਾਇਰ ਸ਼ੋਅ, ਬੈਟਰੀ ਸ਼ੋਅ, ਮੋਬਿਲਿਟੀ ਟੈਕ, ਸਟੀਲ ਇਨੋਵੇਸ਼ਨ ਅਤੇ ਇੰਡੀਆ ਸਾਈਕਲ ਸ਼ੋਅ ਸ਼ਾਮਲ ਹਨ। ਵਾਹਨਾਂ ਦੀ ਇਹ ਪ੍ਰਦਰਸ਼ਨੀ 17 ਤੋਂ 22 ਜਨਵਰੀ ਤੱਕ ਚੱਲੇਗੀ। ਇਸ ‘ਚ ਵੱਖ-ਵੱਖ ਤਰ੍ਹਾਂ ਦੇ ਵਾਹਨਾਂ ਦੇ ਨਾਲ-ਨਾਲ ਵਾਹਨਾਂ ਨਾਲ ਜੁੜੀ ਹਰ ਚੀਜ਼ ਇਕ ਛੱਤ ਹੇਠ ਦਿਖਾਈ ਦੇਵੇਗੀ। ਪ੍ਰਦਰਸ਼ਨੀ ਵਿੱਚ ਇਲੈਕਟ੍ਰਿਕ ਵਾਹਨਾਂ ‘ਤੇ ਜ਼ੋਰ ਦੇਣ ਦੇ ਨਾਲ 100 ਤੋਂ ਵੱਧ ਨਵੇਂ ਵਾਹਨ, ਕੰਪੋਨੈਂਟ ਅਤੇ ਤਕਨਾਲੋਜੀ ਪੇਸ਼ਕਸ਼ਾਂ ਨੂੰ ਪੇਸ਼ ਕੀਤੇ ਜਾਣ ਦੀ ਉਮੀਦ ਹੈ।

 

 

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 17-01-2025

0

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 17-01-2025

ਇਜ਼ਰਾਈਲ ਤੇ ਹਮਾਸ ਵਿਚਕਾਰ ਜੰਗ ਦਾ ਅੰਤ, ਕਿਹੜੇ ਸਮਝੌਤਿਆਂ ‘ਤੇ ਬਣੀ ਸਹਿਮਤੀ, ਜਾਣੋ ਸਾਰਾ

ਇਜ਼ਰਾਈਲ ਅਤੇ ਹਮਾਸ ਵਿਚਕਾਰ ਜੰਗਬੰਦੀ ‘ਤੇ ਸਮਝੌਤਾ ਹੋ ਗਿਆ ਹੈ। ਇਸ ਦੇ ਨਾਲ ਗਾਜ਼ਾ ਵਿੱਚ 15 ਮਹੀਨਿਆਂ ਤੋਂ ਚੱਲ ਰਹੇ ਯੁੱਧ ਦਾ ਅੰਤ ਵੀ ਹੋ ਗਿਆ ਹੈ। ਨਿਊਜ਼ ਏਜੰਸੀ ਰਾਇਟਰਜ਼ ਨੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਹੈ ਕਿ ਇਜ਼ਰਾਈਲ ਅਤੇ ਹਮਾਸ….ਹੋਰ ਪੜੋ

ਸੈਫ ਅਲੀ ਖਾਨ ‘ਤੇ ਹੋਏ ਹਮਲੇ ਦੀ ਜਾਂਚ ਲਈ ਟੀਮਾਂ ਗਠਿਤ, ਸਰਜਰੀ ਤੋਂ ਬਾਅਦ ਅਦਾਕਾਰ ਨੂੰ ICU ‘ਚ ਕੀਤਾ ਗਿਆ ਸ਼ਿਫਟ

ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਅੱਧੀ ਰਾਤ ਨੂੰ ਉਨ੍ਹਾਂ ਦੇ ਘਰ ‘ਚ ਚਾਕੂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਸਰਜਰੀ…ਹੋਰ ਪੜੋ

ਤਹਿਸੀਲਦਾਰ ਦੇ ਨਾਂ ’ਤੇ ਰਿਸ਼ਵਤ ਲੈਂਦਾ ਵਸੀਕਾ ਨਵੀਸ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ’ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ….ਹੋਰ ਪੜੋ

PRTC ਤੇ ਪਨਬੱਸ ਯੂਨੀਅਨ ਨੇ ਟਰਾਂਸਪੋਰਟ ਮੰਤਰੀ ਨਾਲ ਕੀਤੀ ਮੀਟਿੰਗ, ਇਨ੍ਹਾਂ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਬੁੱਧਵਾਰ ਨੂੰ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਇੰਪਲਾਈਜ਼ ਯੂਨੀਅਨ ਦੇ ਅਧਿਕਾਰੀਆਂ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ। ਮੀਟਿੰਗ ਵਿੱਚ ਆਰਜ਼ੀ ਮੁਲਾਜ਼ਮਾਂ ਦੀ ਗਿਣਤੀ ਪੱਕੀ ਕਰਨ ਦੀ ਯੂਨੀਅਨ ਦੀ ਮੰਗ….ਹੋਰ ਪੜੋ

ਚੈਂਪੀਅਨਸ ਟਰਾਫੀ ਤੋਂ ਪਹਿਲਾਂ ਦੱਖਣੀ ਅਫਰੀਕਾ ਨੂੰ ਵੱਡਾ ਝਟਕਾ, ਸੱ.ਟ ਕਾਰਨ ਬਾਹਰ ਹੋਇਆ ਇਹ ਸਟਾਰ ਖਿਡਾਰੀ

ਚੈਂਪੀਅਨਸ ਟਰਾਫੀ 19 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਹੈ ਪਰ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਦੱਖਣੀ ਅਫਰੀਕਾ ਨੂੰ ਵੱਡਾ ਝਟਕਾ ਲੱਗਾ ਹੈ। ਸੱਟ ਕਾਰਨ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਐਨਰਿਕ ਨੌਰਖੀਆ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਪਿੱਠ ਦੀ ਸੱਟ ਕਾਰਨ ਨੋਰਖੀਆ ਇਸ ਆਈਸੀਸੀ….ਹੋਰ ਪੜੋ

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 17-01-2025

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 17-01-2025

ਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਸ਼ੁੱਕਰਵਾਰ, ੪ ਮਾਘ (ਸੰਮਤ ੫੫੬ ਨਾਨਕਸ਼ਾਹੀ)
17-01-2025
ਸਲੋਕੁ ਮਃ ੩ ॥

ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਸ਼ੁੱਕਰਵਾਰ, ੪ ਮਾਘ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੪੩)

ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥

ਪਿਛਲੇ ਕੀਤੇ ਕਰਮਾਂ ਅਨੁਸਾਰ ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ । ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ।੧। ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ । ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ । ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ।੨। ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ । (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ । (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ।੩।

ਤਹਿਸੀਲਦਾਰ ਦੇ ਨਾਂ ’ਤੇ ਰਿਸ਼ਵਤ ਲੈਂਦਾ ਵਸੀਕਾ ਨਵੀਸ ਕਾਬੂ || Punjab News

0

ਤਹਿਸੀਲਦਾਰ ਦੇ ਨਾਂ ’ਤੇ ਰਿਸ਼ਵਤ ਲੈਂਦਾ ਵਸੀਕਾ ਨਵੀਸ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ’ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਰਮਜੀਤ ਸਿੰਘ ਵਾਸੀ ਪਿੰਡ ਟਹਿਣਾ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

 

CM ਮਾਨ ਨੇ ‘ਆਪ’ ਉਮੀਦਵਾਰ ਦੇ ਸਮਰਥਨ ‘ਚ ਕੀਤਾ ਰੋਡ ਸ਼ੋਅ || Latest News

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਆਪਣੀ ਮਾਂ ਦੇ ਨਾਮ ’ਤੇ ਪਿੰਡ ਟਹਿਣਾ ਵਿਖੇ ਜ਼ਮੀਨ ਖ਼ਰੀਦੀ ਹੈ ਅਤੇ ਇਸ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਲਿਖਵਾਉਣ ਲਈ ਉਹ ਉਕਤ ਜਾਣਕਾਰ ਵਸੀਕਾ ਨਵੀਸ ਨੂੰ ਮਿਲਿਆ, ਜਿਸਨੇ ਇਹ ਰਜਿਸਟਰੀ ਕਰਵਾਉਣ ਲਈ ਤਹਿਸੀਲ ਦੇ ਅਧਿਕਾਰੀ/ਕਰਮਚਾਰੀਆਂ ਨੂੰ ਪੈਸੇ ਦੇਣ ਦੀ ਗੱਲ ਆਖ ਕੇ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਰਿਸ਼ਵਤ ਵਜੋਂ 5000 ਰੁਪਏ ਦੀ ਦੂਜੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ

ਤਹਿਸੀਲਦਾਰ ਫ਼ਰੀਦਕੋਟ ਦੇ ਦਫ਼ਤਰ ਵਿੱਚ ਦਸਤਾਵੇਜ਼ ਜਮਾਂ ਕਰਵਾਉਣ ਉਪਰੰਤ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਗੂਗਲ ਪੇਅ ਰਾਹੀਂ ਰਿਸ਼ਵਤ ਦੀ ਰਕਮ ਦੇਣ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ 15000 ਰੁਪਏ ਪਾ ਦਿੱਤੇ। ਹੁਣ ਮੁਲਜ਼ਮ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੀ ਰਕਮ 5000 ਰੁਪਏ ਦੀ ਮੰਗ ਕਰ ਰਿਹਾ ਸੀ, ਜਿਸ ਲਈ ਉਕਤ ਵਸੀਕਾ ਨਵੀਸ ਨਾਲ ਰਿਸ਼ਵਤ ਦੇਣ ਸਬੰਧੀ ਗੱਲਬਾਤ ਆਪਣੇ ਫੋਨ ’ਤੇ ਰਿਕਾਰਡ ਕਰ ਲਈ ਅਤੇ ਇਹ ਸਬੂਤ ਵਜੋਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਡਿਪਟੀ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 5000 ਰੁਪਏ ਦੀ ਦੂਜੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Realme 14 Pro ਸੀਰੀਜ਼ ਲਾਂਚ, ਜਾਣੋ ਇਸਦੇ ਫੀਚਰਜ਼ || Latest News

0

Realme 14 Pro ਸੀਰੀਜ਼ ਲਾਂਚ, ਜਾਣੋ ਇਸਦੇ ਫੀਚਰਜ਼

Realme 14 Pro ਸੀਰੀਜ਼ ਨੂੰ ਭਾਰਤ ‘ਚ ਲਾਂਚ ਕੀਤਾ ਗਿਆ ਹੈ। ਸੀਰੀਜ਼ ‘ਚ Realme 14 Pro ਤੇ Realme 14 Pro+ ਸਮਾਰਟਫੋਨਜ਼ ਲਾਂਚ ਕੀਤੇ ਗਏ ਹਨ। ਸੀਰੀਜ਼ ‘ਚ ਕਲਰ ਬਦਲਣ ਵਾਲਾ ਬੈਕ ਡਿਜ਼ਾਈਨ ਹੈ, ਜੋ ਇਸ ਨੂੰ ਖਾਸ ਬਣਾਉਂਦਾ ਹੈ। ਪਿਛਲੀ ਸੀਰੀਜ਼ ਦੀ ਤੁਲਨਾ ‘ਚ ਕੰਪਨੀ ਨੇ ਕੈਮਰਾ, ਬੈਟਰੀ ਤੇ ਪਰਫਾਰਮੈਂਸ ਦੇ ਲਿਹਾਜ਼ ਨਾਲ ਕਈ ਅਪਗ੍ਰੇਡ ਦਿੱਤੇ ਹਨ। ਆਓ ਦੋਵਾਂ ਫੋਨਾਂ ਦੇ ਸਪੈਸੀਫਿਕੇਸ਼ਨ ਤੇ ਕੀਮਤ ਬਾਰੇ ਜਾਣਦੇ ਹਾਂ।

Realme 14 Pro+ ਸੀਰੀਜ਼ ਕੀਮਤ ਤੇ ਸੇਲ

Realme 14 Pro ਦੇ 8GB 128GB ਸਟੋਰੇਜ ਵੇਰੀਐਂਟ ਦੀ ਕੀਮਤ 24,999 ਰੁਪਏ ਹੈ। ਇਸ ਦੇ ਨਾਲ ਹੀ Realme 14 Pro + ਦੇ 256GB ਵੇਰੀਐਂਟ ਦੀ ਸ਼ੁਰੂਆਤੀ ਕੀਮਤ 29,999 ਰੁਪਏ ਹੈ। Realme 14 Pro ਜੈਪੁਰ ਪਿੰਕ, ਪਰਲ ਵ੍ਹਾਈਟ ਤੇ Suede Grey ਕਲਰ ਵਿੱਚ ਆਉਂਦਾ ਹੈ। ਇਸ ਦੇ ਨਾਲ ਹੀ Realme 14 Pro+ ਨੂੰ ਪਰਲ ਵ੍ਹਾਈਟ, Suede Grey ਤੇ ਬੀਕਾਨੇਰ ਪਰਪਲ ਕਲਰ ਵਿੱਚ ਖਰੀਦਿਆ ਜਾ ਸਕਦਾ ਹੈ।

ਕਦੇ ਨਾ ਕਰੋ ਇਹ ਗ਼ਲਤੀਆਂ, ਨਹੀਂ ਤਾਂ ਹੋ ਜਾਓਗੇ ਉਮਰ ਭਰ ਲਈ ਬੋਲੇਪਣ ਦਾ ਸ਼ਿਕਾਰ

ਕੰਪਨੀ ਬੈਂਕ ਆਫਰ ਰਾਹੀਂ Realme 14 Pro ‘ਤੇ 4,000 ਰੁਪਏ ਤੱਕ ਦਾ ਡਿਸਕਾਊਂਟ ਤੇ Realme 14 Pro ‘ਤੇ 2,000 ਰੁਪਏ ਦਾ ਬੈਂਕ ਡਿਸਕਾਊਂਟ ਦੇ ਰਹੀ ਹੈ। ਇਸ ਦੀ ਸੇਲ 23 ਜਨਵਰੀ ਨੂੰ ਦੁਪਹਿਰ 12 ਵਜੇ ਤੋਂ ਫਲਿੱਪਕਾਰਟ, ਰੀਅਲਮੀ ਵੈੱਬਸਾਈਟ ‘ਤੇ ਸ਼ੁਰੂ ਹੋਵੇਗੀ।

ਸਪੈਸੀਫਿਕੇਸ਼ਨ

Realme 14 Pro

ਡਿਸਪਲੇਅ- Realme 14 Pro ਵਿੱਚ 6.6-ਇੰਚ ਦੀ FHD AMOLED ਡਿਸਪਲੇਅ ਹੈ, ਜੋ 120Hz ਰਿਫ੍ਰੈਸ਼ ਰੇਟ ਤੇ 2392 X 1080 ਪਿਕਸਲ ਰੈਜ਼ੋਲਿਊਸ਼ਨ ਨੂੰ ਸਪੋਰਟ ਕਰਦੀ ਹੈ। ਇਸ ‘ਚ 4500 nits ਦੀ ਪੀਕ ਬ੍ਰਾਈਟਨੈਸ ਹੈ। ਇਸ ਨੂੰ ਗੋਰਿਲਾ ਗਿਲਾਸ 7i ਦੀ ਸੁਰੱਖਿਆ ਮਿਲੀ ਹੈ।
ਪ੍ਰੋਸੈਸਰ- ਫੋਨ ‘ਚ MediaTek Dimensity 7300 ਚਿਪਸੈੱਟ ਹੈ, ਜੋ Mali G615 GPU ਨਾਲ ਜੋੜਿਆ ਗਿਆ ਹੈ।

ਸਟੋਰੇਜ- ਫੋਨ ਵੇਰੀਐਂਟ ‘ਚ ਆਉਂਦਾ ਹੈ। ਜੋ ਕਿ 8GB +128GB ਤੇ 8GB 256GB ਹੈ।

 

OS- ਇਸ ਵਿੱਚ Realme UI 6 ਅਧਾਰਿਤ Android 15 OS ਹੈ।

ਕੈਮਰਾ- ਇਸ ਵਿੱਚ 50MP Sony IMX882 ਪ੍ਰਾਇਮਰੀ ਕੈਮਰਾ ਹੈ।
Realme 14 Pro+

 

 

ਡਿਸਪਲੇਅ- ਇਸ ਫੋਨ ‘ਚ 6.83 ਇੰਚ ਦੀ FHD + AMOLED ਡਿਸਪਲੇਅ ਹੈ, ਜੋ 120Hz ਰਿਫਰੈਸ਼ ਰੇਟ ਤੇ 2800 X 1272 ਪਿਕਸਲ ਰੈਜ਼ੋਲਿਊਸ਼ਨ ਨੂੰ ਸਪੋਰਟ ਕਰਦੀ ਹੈ।

 

ਪ੍ਰੋਸੈਸਰ- ਫੋਨ ‘ਚ Qualcomm ਦਾ Snapdragon 7s Gen 3 ਪ੍ਰੋਸੈਸਰ ਦਿੱਤਾ ਗਿਆ ਹੈ। ਜਿਸ ਨੂੰ Adreno GPU ਨਾਲ ਜੋੜਿਆ ਗਿਆ ਹੈ।

ਸਟੋਰੇਜ- 8GB 128GB, 8GB 256GB ਤੇ 12GB 256GB।

ਕੈਮਰਾ- Realme 14 Pro+ ਵਿੱਚ ਸੈਲਫੀ ਲਈ 50MP Sony IMX8986 ਪ੍ਰਾਇਮਰੀ ਕੈਮਰਾ, 8MP ਅਲਟਰਾਵਾਈਡ ਤੇ 32MP ਕੈਮਰਾ ਹੈ।

ਬੈਟਰੀ ਤੇ ਚਾਰਜਿੰਗ- ਫੋਨ ਵਿੱਚ 80W ਚਾਰਜਿੰਗ ਸਪੋਰਟ ਨਾਲ 6,000 mAh ਦੀ ਬੈਟਰੀ ਹੈ।

ਬੈਟਰੀ- ਇਸ ਵਿੱਚ 45W ਫਾਸਟ ਚਾਰਜਿੰਗ ਸਪੋਰਟ ਨਾਲ 6,000 mAh ਦੀ ਬੈਟਰੀ ਹੈ।

 

ਕਦੇ ਨਾ ਕਰੋ ਇਹ ਗ਼ਲਤੀਆਂ, ਨਹੀਂ ਤਾਂ ਹੋ ਜਾਓਗੇ ਉਮਰ ਭਰ ਲਈ ਬੋਲੇਪਣ ਦਾ ਸ਼ਿਕਾਰ

0

ਕਦੇ ਨਾ ਕਰੋ ਇਹ ਗ਼ਲਤੀਆਂ, ਨਹੀਂ ਤਾਂ ਹੋ ਜਾਓਗੇ ਉਮਰ ਭਰ ਲਈ ਬੋਲੇਪਣ ਦਾ ਸ਼ਿਕਾਰ

ਕੰਨ ਖੁਰਕਣਾ ਇੱਕ ਆਮ ਆਦਤ ਹੈ ਪਰ ਇਹ ਬੋਲੇਪਣ ਦਾ ਕਾਰਨ ਵੀ ਹੋ ਸਕਦੀ ਹੈ। ਇਹ ਸੱਚ ਹੈ ਕਿ ਕਈ ਵਾਰ ਕੰਨਾਂ ਵਿੱਚ ਤੇਜ਼ ਖਾਰਿਸ਼ ਹੁੰਦੀ ਹੈ ਕਿ ਕੋਈ ਵੀ ਇਸ ਨੂੰ ਖੁਰਕਣ ਤੋਂ ਨਹੀਂ ਰੋਕ ਸਕਦਾ।

ਪਰ ਕਈ ਵਾਰ ਕੰਨ ਖੁਰਕਦੇ ਸਮੇਂ ਅਸੀਂ ਅਜਿਹੀਆਂ ਗ਼ਲਤੀਆਂ ਕਰ ਬੈਠਦੇ ਹਾਂ ਕਿ ਇਹ ਗ਼ਲਤੀਆਂ ਸਾਡੇ ਬੋਲੇਪਣ ਦਾ ਕਾਰਨ ਬਣ ਸਕਦੀਆਂ ਹਨ। ਇਸ ਲਈ ਹਮੇਸ਼ਾ ਯਾਦ ਰੱਖੋ ਕਿ ਕੰਨ ਖੁਰਕਦੇ ਸਮੇਂ ਕਿਸੇ ਵੀ ਬਹੁਤ ਤਿੱਖੀ ਚੀਜ਼ ਦੀ ਵਰਤੋਂ ਨਾ ਕਰੋ। ਅਜਿਹਾ ਕਰ ਕੇ ਤੁਸੀਂ ਆਪਣੇ ਲਈ ਮੁਸੀਬਤ ਪੈਦਾ ਕਰ ਸਕਦੇ ਹੋ। ਕਹਿਣ ਤੋਂ ਭਾਵ ਹੈ ਕਿ ਕੰਨ ਖੁਰਕਣਾ ਕਈ ਵਾਰ ਤੁਹਾਡੇ ਲਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ।

1. ਕੰਨ ਦਾ ਪਰਦਾ ਖਰਾਬ ਹੋ ਜਾਂਦੈ

ਕੰਨ ਖੁਰਕਣ ਨਾਲ ਕੰਨ ਦੇ ਪਰਦੇ ਨੂੰ ਨੁਕਸਾਨ ਪਹੁੰਚ ਸਕਦਾ ਹੈ, ਜਿਸ ਨਾਲ ਬੋਲੇਪਣ ਦਾ ਖ਼ਤਰਾ ਵੱਧ ਜਾਂਦਾ ਹੈ। ਜ਼ਿਕਰਯੋਗ ਹੈ ਕਿ ਕੰਨ ਦਾ ਪਰਦਾ ਬਹੁਤ ਨਾਜ਼ੁਕ ਹੁੰਦਾ ਹੈ। ਇਸ ਨੂੰ ਇੱਕ ਕਾਗਜ਼ ਵਾਂਗ ਸਮਝੋ ਜੋ ਕਿਸੇ ਬਹੁਤ ਹੀ ਤਿੱਖੀ ਚੀਜ਼ ਨਾਲ ਫਟ ਜਾਂਦਾ ਹੈ ਜਾਂ ਕੱਟ ਜਾਂਦਾ ਹੈ। ਇਸੇ ਤਰ੍ਹਾਂ, ਕੰਨ ਦਾ ਪਰਦਾ ਵੀ ਹੁੰਦਾ ਹੈ। ਜਦੋਂ ਤੁਸੀਂ ਕਿਸੇ ਤਿੱਖੀ ਚੀਜ਼ ਨਾਲ ਆਪਣੇ ਕੰਨ ਨੂੰ ਖੁਰਚਦੇ ਹੋ ਤਾਂ ਇਹ ਤੁਹਾਡੇ ਕੰਨ ਦੇ ਪਰਦੇ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ 169 ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ

2. ਕੰਨ ਦੀ ਝਿੱਲੀ ਨੂੰ ਨੁਕਸਾਨ

ਕੰਨ ਖੁਰਕਣ ਨਾਲ ਕੰਨ ਦੀ ਝਿੱਲੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਜਿਸ ਨਾਲ ਬੋਲੇਪਣ ਦਾ ਖ਼ਤਰਾ ਵਧ ਸਕਦਾ ਹੈ। ਇਸ ਲਈ, ਕੰਨ ਵਿੱਚ ਕੁਝ ਵੀ ਪਾਉਣ ਤੋਂ ਬਚੋ ਅਤੇ ਸਿਰਫ਼ ਆਪਣੀ ਉਂਗਲੀ ਨਾਲ ਜਾਂ ਕੰਨ ਵਿੱਚ ਸਰ੍ਹੋਂ ਦਾ ਤੇਲ ਪਾ ਕੇ ਹਿਲਾ ਕੇ ਕੰਨ ਨੂੰ ਖੁਰਕਣ ਦੀ ਕੋਸ਼ਿਸ਼ ਕਰੋ। ਇਹ ਬਿਨਾਂ ਕਿਸੇ ਨੁਕਸਾਨ ਦੇ ਆਪਣੇ ਕੰਨ ਖੁਰਕਣ ਦਾ ਸਹੀ ਤਰੀਕਾ ਹੈ।

3. ਕੰਨ ਵਿੱਚ ਇਨਫੈਕਸ਼ਨ ਫੈਲ ਜਾਂਦੀ ਹੈ

ਜਦੋਂ ਤੁਸੀਂ ਆਪਣੇ ਕੰਨ ਨੂੰ ਕਿਸੇ ਹੋਰ ਚੀਜ਼ ਨਾਲ ਖੁਰਕਦੇ ਹੋ ਤਾਂ ਇਸਨੂੰ ਖੁਰਕਣ ਨਾਲ ਕੰਨ ਦੀ ਇਨਫੈਕਸ਼ਨ ਫੈਲ ਸਕਦੀ ਹੈ। ਇਸ ਕਾਰਨ ਬੋਲੇਪਣ ਦਾ ਖ਼ਤਰਾ ਵੱਧ ਸਕਦਾ ਹੈ। ਕੰਨ ਖੁਰਕਣ ਨਾਲ ਕੰਨ ਦੀਆਂ ਨਾੜੀਆਂ ਨੂੰ ਨੁਕਸਾਨ ਹੁੰਦਾ ਹੈ।

ਕਿਰਪਾ ਕਰ ਕੇ ਧਿਆਨ ਦਿਓ ਕਿ ਕੰਨਾਂ ਨੂੰ ਨਿਯਮਿਤ ਤੌਰ ‘ਤੇ ਸਾਫ਼ ਰੱਖਣਾ ਚਾਹੀਦਾ ਹੈ ਤਾਂ ਜੋ ਕੰਨਾਂ ਵਿੱਚ ਗੰਦਗੀ ਅਤੇ ਮੋਮ ਇਕੱਠਾ ਨਾ ਹੋਵੇ। ਇੱਕ ਵਾਰ ਕੰਨ ਦੀ ਲਾਗ ਫੈਲ ਜਾਣ ਤੋਂ ਬਾਅਦ, ਇਹ ਤੁਹਾਨੂੰ ਬੋਲ਼ਾ ਬਣਾ ਸਕਦੀ ਹੈ। ਇਸ ਲਈ ਹਮੇਸ਼ਾ ਯਾਦ ਰੱਖੋ ਕਿ ਕਿਸੇ ਵੀ ਤਿੱਖੀ ਚੀਜ਼ ਨਾਲ ਆਪਣੇ ਕੰਨ ਨਾ ਖੁਰਚੋ। ਜਿਸ ਕਾਰਨ ਤੁਹਾਡੇ ਕੰਨਾਂ ਨੂੰ ਨੁਕਸਾਨ ਹੋ ਸਕਦਾ ਹੈ।