Home Blog Page 975

ਕਿਸਾਨਾਂ ਵੱਲੋਂ ਮੁੜ ਦਿਲੀ ਕੂਚ ਦਾ ਐਲਾਨ, 101 ਕਿਸਾਨਾਂ ਦਾ ਜਥਾ ਇਸ ਦਿਨ ਪੈਦਲ ਹੋਵੇਗਾ ਰਵਾਨਾ

0

ਕਿਸਾਨਾਂ ਵੱਲੋਂ ਮੁੜ ਦਿਲੀ ਕੂਚ ਦਾ ਐਲਾਨ, 101 ਕਿਸਾਨਾਂ ਦਾ ਜਥਾ ਇਸ ਦਿਨ ਪੈਦਲ ਹੋਵੇਗਾ ਰਵਾਨਾ

ਚੰਡੀਗੜ੍ਹ : ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਇਸ ਵਿੱਚ 101 ਕਿਸਾਨਾਂ ਦਾ ਜਥਾ ਪੈਦਲ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਗੱਲਬਾਤ ਲਈ ਤਿਆਰ ਨਹੀਂ ਹੈ, ਇਸ ਲਈ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

ਤਿੰਨ ਵਾਰ ਕੀਤੀ ਦਿੱਲੀ ਕੂਚ ਦੀ ਕੋਸ਼ਿਸ਼

ਦੱਸ ਦਈਏ ਕਿ ਐੱਮਐੱਸਪੀ ਗਾਰੰਟੀ ਕਾਨੂੰਨ ਨੂੰ ਲੈ ਕੇ ਕਿਸਾਨ 11 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਡੱਲੇਵਾਲ 52 ਦਿਨਾਂ ਤੋਂ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਸਮਰਥਨ ‘ਚ 111 ਕਿਸਾਨ ਲਗਾਤਾਰ ਦੂਜੇ ਦਿਨ ਭੁੱਖ ਹੜਤਾਲ ‘ਤੇ ਹਨ। ਡੱਲੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਮੰਨਦੀ, ਉਦੋਂ ਤੱਕ ਉਹ ਆਪਣਾ ਇਲਾਜ ਨਹੀਂ ਕਰਵਾਉਣਗੇ। ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਦਸੰਬਰ ਮਹੀਨੇ ਵਿੱਚ ਤਿੰਨ ਵਾਰ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਤਿੰਨੋਂ ਵਾਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਬੈਰੀਕੇਡ ਲਾ ਕੇ ਰੋਕ ਦਿੱਤਾ।

SGPC ਪ੍ਰਧਾਨ ਨੇ ‘ਐਮਰਜੈਂਸੀ’ ਫ਼ਿਲਮ ‘ਤੇ ਪ੍ਰਗਟਾਇਆ ਸਖ਼ਤ ਇਤਰਾਜ਼, ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

SGPC ਪ੍ਰਧਾਨ ਨੇ ‘ਐਮਰਜੈਂਸੀ’ ਫ਼ਿਲਮ ‘ਤੇ ਪ੍ਰਗਟਾਇਆ ਸਖ਼ਤ ਇਤਰਾਜ਼, ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

0

SGPC ਪ੍ਰਧਾਨ ਨੇ ‘ਐਮਰਜੈਂਸੀ’ ਫ਼ਿਲਮ ‘ਤੇ ਪ੍ਰਗਟਾਇਆ ਸਖ਼ਤ ਇਤਰਾਜ਼, ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਦੀ ਫਿਲਮ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ।


ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।

ਮੰਦਰ ‘ਚੋਂ ਹਜ਼ਾਰਾਂ ਦਾ ਸਾਮਾਨ ਚੋਰੀ; ਤਾਲੇ ਤੋੜ ਕੇ ਅੰਦਰ ਦਾਖਲ ਹੋਏ ਚੋਰ

 

ਮੰਦਰ ‘ਚੋਂ ਹਜ਼ਾਰਾਂ ਦਾ ਸਾਮਾਨ ਚੋਰੀ; ਤਾਲੇ ਤੋੜ ਕੇ ਅੰਦਰ ਦਾਖਲ ਹੋਏ ਚੋਰ

0

ਮੰਦਰ ‘ਚੋਂ ਹਜ਼ਾਰਾਂ ਦਾ ਸਾਮਾਨ ਚੋਰੀ; ਤਾਲੇ ਤੋੜ ਕੇ ਅੰਦਰ ਦਾਖਲ ਹੋਏ ਚੋਰ

ਹਰਿਆਣਾ: ਕੈਥਲ ‘ਚ ਚਾਰ ਅਣਪਛਾਤੇ ਵਿਅਕਤੀਆਂ ਨੇ ਮੰਦਰ ‘ਚੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਸਵੇਰੇ ਜਦੋਂ ਕਮੇਟੀ ਮੈਂਬਰ ਮੰਦਰ ਪੁੱਜੇ ਤਾਂ ਕਮਰੇ ਦਾ ਤਾਲਾ ਟੁੱਟਿਆ ਹੋਇਆ ਅਤੇ ਸਾਮਾਨ ਖਿਲਰਿਆ ਹੋਇਆ ਪਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੰਦਰ ਚੋ ਇਹ ਕੀਮਤੀ ਸਮਾਨ ਹੋਇਆ ਚੋਰੀ

ਇਹ ਘਟਨਾ ਦੁਸੇਰਪੁਰ ਪਿੰਡ ਦੇ ਬ੍ਰਹਮਾਨੰਦ ਮੰਦਰ ਦੀ ਹੈ। ਥਾਣੇ ਵਿੱਚ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਪਿੰਡ ਵਿੱਚ ਬਣੇ ਗੁਰੂ ਬ੍ਰਹਮਾਨੰਦ ਮੰਦਰ ਦੀ ਕਮੇਟੀ ਦਾ ਮੈਂਬਰ ਹਨ। ਇਸ ਮੰਦਿਰ ਵਿੱਚ ਪੱਥਰ ਲਗਾਉਣ ਦਾ ਕੰਮ ਚੱਲ ਰਿਹਾ ਹੈ। ਚੋਰ ਮੰਦਰ ‘ਚੋਂ 350 ਸਟੀਲ ਦੀਆਂ ਪਲੇਟਾਂ, 100 ਸਟੀਲ ਦੇ ਗਲਾਸ, 15 ਚਾਂਦੀ ਦੀਆਂ ਬਾਲਟੀਆਂ, 500 ਦੇ ਕਰੀਬ ਸਟੀਲ ਦੇ ਚਮਚ, ਚਾਵਲ ਅਤੇ ਚੀਨੀ ਨਾਲ ਭਰੇ ਦੋ ਡੱਬੇ, ਦੇਸੀ ਘਿਓ ਦੇ ਅੱਧੇ ਡੱਬੇ, ਚਾਂਦੀ ਦੇ ਦੋ ਵੱਡੇ ਡੱਬੇ, ਦੋ ਛੱਤ ਵਾਲੇ ਪੱਖੇ, ਐਂਪਲੀਫਾਇਰ ਡੈੱਕ, ਮਾਈਕ, 500 ਰੁਪਏ ਦੇ ਨੋਟਾਂ ਦਾ ਹਰ ਅਤੇ ਮਿਸਤਰੀ ਦਾ ਸਾਰਾ ਸਮਾਨ ਚੋਰੀ ਕਰ ਕੇ ਲੈ ਗਏ । ਪੁਲੀਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਅਡਾਨੀ ‘ਤੇ ਰਿਪੋਰਟ ਪੇਸ਼ ਕਰਨ ਵਾਲੀ ਹਿੰਡਨਬਰਗ ਰਿਸਰਚ ਕੰਪਨੀ ਬੰਦ, ਕੰਪਨੀ ਦੇ ਸੰਸਥਾਪਕ ਐਂਡਰਸਨ ਨੇ ਕੀਤਾ ਐਲਾਨ

ਅਡਾਨੀ ‘ਤੇ ਰਿਪੋਰਟ ਪੇਸ਼ ਕਰਨ ਵਾਲੀ ਹਿੰਡਨਬਰਗ ਰਿਸਰਚ ਕੰਪਨੀ ਬੰਦ, ਕੰਪਨੀ ਦੇ ਸੰਸਥਾਪਕ ਐਂਡਰਸਨ ਨੇ ਕੀਤਾ ਐਲਾਨ

0

ਅਡਾਨੀ ‘ਤੇ ਰਿਪੋਰਟ ਪੇਸ਼ ਕਰਨ ਵਾਲੀ ਹਿੰਡਨਬਰਗ ਰਿਸਰਚ ਕੰਪਨੀ ਬੰਦ, ਕੰਪਨੀ ਦੇ ਸੰਸਥਾਪਕ ਐਂਡਰਸਨ ਨੇ ਕੀਤਾ ਐਲਾਨ 

ਅਮਰੀਕੀ ਸ਼ਾਰਟ ਸੇਲਿੰਗ ਫਰਮ ਹਿੰਡਨਬਰਗ ਰਿਸਰਚ ਬੰਦ ਹੋਣ ਵਾਲੀ ਹੈ। ਕੰਪਨੀ ਦੇ ਸੰਸਥਾਪਕ ਨਾਥਨ ਐਂਡਰਸਨ ਨੇ ਬੁੱਧਵਾਰ ਦੇਰ ਰਾਤ ਇਸ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੰਪਨੀ ਨੂੰ ਬੰਦ ਕਰਨ ਦਾ ਫੈਸਲਾ ਕਾਫੀ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਹਾਲਾਂਕਿ ਐਂਡਰਸਨ ਨੇ ਕੰਪਨੀ ਬੰਦ ਕਰਨ ਦਾ ਕੋਈ ਖਾਸ ਕਾਰਨ ਨਹੀਂ ਦੱਸਿਆ। ਇਸ ਫੈਸਲੇ ਨਾਲ ਕਾਰਪੋਰੇਟ ਜਗਤ ਦੇ ਲੁਕਵੇਂ ਭੇਦ ਅਤੇ ਬੇਨਿਯਮੀਆਂ ਦਾ ਪਰਦਾਫਾਸ਼ ਕਰਨ ਵਾਲੀ ਜਾਂਚ ਦਾ ਇੱਕ ਪੜਾਅ ਖਤਮ ਹੋ ਗਿਆ ਹੈ। ਹਿੰਡਨਬਰਗ ਦੇ ਸੰਸਥਾਪਕ ਨੇ ਇੱਕ ਭਾਵਨਾਤਮਕ ਐਕਸ ਪੋਸਟ ਰਾਹੀਂ ਆਪਣੀ ਯਾਤਰਾ, ਸੰਘਰਸ਼ ਅਤੇ ਸਫਲਤਾਵਾਂ ਬਾਰੇ ਗੱਲ ਕੀਤੀ।

ਕੰਪਨੀ ਦੇ ਸੰਸਥਾਪਕ ਨਾਥਨ ਐਂਡਰਸਨ ਨੇ ਸਾਂਝੀ ਕੀਤੀ ਪੋਸਟ

ਐਂਡਰਸਨ ਨੇ ਨੋਟ ‘ਚ ਲਿਖਿਆ, ”ਯੋਜਨਾ ਇਹ ਸੀ ਕਿ ਜਿਨ੍ਹਾਂ ਵਿਚਾਰਾਂ ‘ਤੇ ਅਸੀਂ ਕੰਮ ਕਰ ਰਹੇ ਸੀ, ਇਨ੍ਹਾਂ ਦੇ ਪੂਰਾ ਹੋਣ ਤੋਂ ਬਾਅਦ ਇਸ ਨੂੰ ਬੰਦ ਕਰ ਦਿੱਤਾ ਜਾਵੇ , ਉਹ ਦਿਨ ਅੱਜ ਹੈ। 2017 ਵਿੱਚ ਇਸਦੀ ਸਥਾਪਨਾ ਤੋਂ ਬਾਅਦ, ਹਿੰਡਨਬਰਗ ਖੋਜ ਨੇ ਇੰਡਸਟਰੀ ਵਿੱਚ ਧੋਖਾਧੜੀ, ਭ੍ਰਿਸ਼ਟਾਚਾਰ ਅਤੇ ਕੁਪ੍ਰਬੰਧਨ ਦਾ ਪਰਦਾਫਾਸ਼ ਕਰਨ ਲਈ ਇੱਕ ਨਾਮਣਾ ਖੱਟਿਆ ਹੈ। ਐਂਡਰਸਨ ਨੇ ਫਰਮ ਦੀਆਂ ਪ੍ਰਾਪਤੀਆਂ ਬਾਰੇ ਸ਼ੇਅਰ ਕੀਤਾ, “ਅਸੀਂ ਕੁਝ ਸਾਮਰਾਜਾਂ ਨੂੰ ਹਿਲਾ ਦਿੱਤਾ ਹੈ ਜਿਨ੍ਹਾਂ ਨੂੰ ਹਿਲਾਏ ਜਾਣ ਦੀ ਲੋੜ ਸੀ।” ਦੱਸ ਦੇਈਏ ਕਿ ਅਡਾਨੀ ਗਰੁੱਪ ਵੀ ਇਨ੍ਹਾਂ ਵਿੱਚੋਂ ਇੱਕ ਸੀ।

 

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਚਾਕੂ ਨਾਲ ਹ/ਮਲਾ, ਹਸਪਤਾਲ ਚ ਕਰਵਾਇਆ ਗਿਆ ਭਰਤੀ

0

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਚਾਕੂ ਨਾਲ ਹ/ਮਲਾ, ਹਸਪਤਾਲ ਚ ਕਰਵਾਇਆ ਗਿਆ ਭਰਤੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਹੀ ਘਰ ‘ਚ ਚਾਕੂ ਨਾਲ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬਾਂਦਰਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੈਫ ਅਲੀ ਖਾਨ ਦੇ ਘਰ ਚੋਰੀ ਦੀ ਕੋਸ਼ਿਸ਼

ਸ਼ੁਰੂਆਤੀ ਜਾਣਕਾਰੀ ਮੁਤਾਬਕ ਸੈਫ ਦੇ ਘਰ ਕੋਈ ਅਣਪਛਾਤਾ ਵਿਅਕਤੀ ਦਾਖਲ ਹੋਇਆ। ਸੈਫ ਅਲੀ ਖਾਨ ਦੇ ਘਰ ਚੋਰੀ ਦੀ ਕੋਸ਼ਿਸ਼ ਕੀਤੀ ਗਈ ਹੈ। ਦੋਵਾਂ ਵਿਚਾਲੇ ਹੱਥੋਪਾਈ ਹੋ ਗਈ। ਘਟਨਾ ਸਮੇਂ ਅਦਾਕਾਰ ਦੇ ਕੁਝ ਹੋਰ ਪਰਿਵਾਰਕ ਮੈਂਬਰ ਵੀ ਘਰ ‘ਚ ਮੌਜੂਦ ਸਨ। ਫਿਲਹਾਲ ਲੀਲਾਵਤੀ ਹਸਪਤਾਲ ‘ਚ ਸੈਫ ਅਲੀ ਖਾਨ ਦੀ ਸਰਜਰੀ ਚੱਲ ਰਹੀ ਹੈ।

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 9 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 9 ਜ਼ਿਲ੍ਹਿਆਂ ‘ਚ ਅਲਰਟ ਜਾਰੀ || Punjab Weather

0

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 9 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਯੈਲੋ ਅਲਰਟ ਜਾਰੀ ਹੈ।

ਪੰਜਾਬ ‘ਚ ਹੋਰ ਵਧੇਗੀ ਠੰਡ

ਪੰਜਾਬ ਵਿੱਚ ਦੋ ਵੈਸਟਰਨ ਡਿਸਟਰਬੈਂਸ (WD) ਸਰਗਰਮ ਹਨ। ਜਿਸ ਕਾਰਨ ਮੌਸਮ ਵਿਭਾਗ ਨੇ ਅੱਜ ਵੀ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ 18 ਦਸੰਬਰ ਨੂੰ ਇੱਕ ਨਵਾਂ ਪੱਛਮੀ ਗੜਬੜ ਵੀ ਸਰਗਰਮ ਹੋ ਰਿਹਾ ਹੈ, ਜੋ ਹਿਮਾਲੀਅਨ ਰੇਂਜ ਨੂੰ ਪ੍ਰਭਾਵਤ ਕਰੇਗਾ। ਹਿਮਾਚਲ ਵਿੱਚ ਮੀਂਹ ਪੈਣ ਹਿਮਾਚਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਪੰਜਾਬ ‘ਚ ਠੰਡ ਵਧੇਗੀ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ -0.5 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਸੰਸਦ ਮੈਂਬਰ ਸੰਜੀਵ ਅਰੋੜਾ ਨੇ NHAI ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਸੰਸਦ ਮੈਂਬਰ ਸੰਜੀਵ ਅਰੋੜਾ ਨੇ NHAI ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

0

ਸੰਸਦ ਮੈਂਬਰ ਸੰਜੀਵ ਅਰੋੜਾ ਨੇ NHAI ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਲੁਧਿਆਣਾ: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਚੇਅਰਮੈਨ ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਸੰਤੋਸ਼ ਕੁਮਾਰ ਯਾਦਵ ਨਾਲ ਇੱਕ ਸਾਰਥਕ ਮੀਟਿੰਗ ਕੀਤੀ ਤਾਂ ਜੋ ਪੰਜਾਬ ਵਿੱਚ ਐਨਐਚਏਆਈ ਪ੍ਰੋਜੈਕਟਾਂ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ ਜੋ ਲੁਧਿਆਣਾ ਲਈ ਵਧੇਰੇ ਢੁਕਵੇਂ ਹਨ। ਇਸ ਮੀਟਿੰਗ ਦੌਰਾਨ ਐਮਪੀ ਅਰੋੜਾ ਨੇ ਲੁਧਿਆਣਾ-ਰੂਪਨਗਰ ਹਾਈਵੇਅ ਨੂੰ ਬਹਾਦਰ ਕੇ ਰੋਡ ਤੋਂ ਦਾਣਾ ਮੰਡੀ ਤੱਕ ਜੋੜਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ 5 ਕਿਲੋਮੀਟਰ ਲੰਬਾ ਰਸਤਾ ਨਾ ਸਿਰਫ਼ ਮੌਜੂਦਾ ਉਦਯੋਗਾਂ ਨੂੰ ਦਰਪੇਸ਼ ਲੌਜਿਸਟਿਕਸ ਚੁਣੌਤੀਆਂ ਨੂੰ ਘੱਟ ਕਰੇਗਾ ਬਲਕਿ ਬਹਾਦਰ ਕੇ ਰੋਡ ਦੇ ਉਦਯੋਗਿਕ ਖੇਤਰ ਨੂੰ ਇੱਕ ਨਵੀਂ ਜੀਵਨ ਰੇਖਾ ਵੀ ਪ੍ਰਦਾਨ ਕਰੇਗਾ। ਚੇਅਰਮੈਨ ਨੇ ਇਸ ਮੁੱਦੇ ‘ਤੇ ਤੁਰੰਤ ਵਿਵਹਾਰਕਤਾ ਅਤੇ ਤਕਨੀਕੀ ਰਿਪੋਰਟ ਦੇਣ ਦਾ ਵਾਅਦਾ ਕੀਤਾ ਹੈ।

ਢੰਡਾਰੀ ਰੇਲਵੇ ਸਟੇਸ਼ਨ ਤੋਂ ਐਨ.ਐਚ. 44 ਪਾਰ ਕਰਨ ਵਾਲੀ ਵੀ.ਯੂ.ਪੀ. ਦੀ ਉਸਾਰੀ

ਇਸ ਤੋਂ ਇਲਾਵਾ, ਐਮ.ਪੀ. ਅਰੋੜਾ ਨੇ ਲੁਧਿਆਣਾ ਵਿੱਚ ਢੰਡਾਰੀ ਰੇਲਵੇ ਸਟੇਸ਼ਨ ਤੋਂ ਐਨ.ਐਚ. 44 ਪਾਰ ਕਰਨ ਵਾਲੀ ਵੀ.ਯੂ.ਪੀ. ਦੀ ਉਸਾਰੀ ਲਈ ਬੇਨਤੀ ਕੀਤੀ। ਇਸ ਪਹਿਲ ਦਾ ਉਦੇਸ਼ ਨੇੜਲੇ ਉਦਯੋਗਿਕ ਖੇਤਰ ਤੋਂ ਭਾਰੀ ਮਾਤਰਾ ਵਿੱਚ ਮਾਲ ਦੀ ਆਵਾਜਾਈ ਦਾ ਪ੍ਰਬੰਧਨ ਕਰਨਾ ਅਤੇ ਪੈਦਲ ਚੱਲਣ ਵਾਲਿਆਂ ਅਤੇ ਹੋਰ ਯਾਤਰੀਆਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣਾ ਹੈ। ਚੇਅਰਮੈਨ ਨੇ ਤੁਰੰਤ ਇਸ ਮਾਮਲੇ ‘ਤੇ ਆਰਓ ਪੰਜਾਬ ਨਾਲ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਅਗਲੀ ਕਾਰਵਾਈ ਲਈ ਇਸਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ।

ਦੱਖਣੀ ਬਾਈਪਾਸ ਦਾ ਮੁੱਦਾ

ਐਮਪੀ ਅਰੋੜਾ ਨੇ ਐਨਐਚਏਆਈ ਦੇ ਦੱਖਣੀ ਬਾਈਪਾਸ ਲਈ ਪ੍ਰਾਪਤੀ ਅਧੀਨ 2.2 ਕਿਲੋਮੀਟਰ ਹਿੱਸੇ (9.96 ਹੈਕਟੇਅਰ) ਦਾ ਮੁੱਦਾ ਵੀ ਉਠਾਇਆ, ਜਿਸ ਲਈ ਕਬਜ਼ੇ ਦਾ ਮਾਮਲਾ ਲੰਬਿਤ ਹੈ। ਚੇਅਰਮੈਨ ਨੇ ਇਸ ਮਾਮਲੇ ਵਿੱਚ ਕੁਝ ਹੱਲ ਦਾ ਭਰੋਸਾ ਦਿੱਤਾ। ਚੇਅਰਮੈਨ ਨੇ ਇਸ ਮਾਮਲੇ ‘ਤੇ ਡੀਸੀ ਲੁਧਿਆਣਾ ਨਾਲ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਆਰਓ ਐਨਐਚਏਆਈ, ਪੰਜਾਬ ਨਾਲ ਰੂਪ-ਰੇਖਾ ਤਿਆਰ ਕਰਨ ਲਈ ਕਿਹਾ।

ਚੇਅਰਮੈਨ ਨੇ ਦਿੱਤਾ ਭਰੋਸਾ

ਚੇਅਰਮੈਨ ਨੇ ਭਰੋਸਾ ਦਿੱਤਾ ਕਿ ਜ਼ੀਰਕਪੁਰ ਅਤੇ ਸਰਹਿੰਦ ਸਮੇਤ ਐਨਐਚਏਆਈ ਦੇ ਕਈ ਹੋਰ ਪ੍ਰੋਜੈਕਟ ਪਾਈਪਲਾਈਨ ਵਿੱਚ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਐਨਐਚਏਆਈ ਪ੍ਰੋਜੈਕਟਾਂ ਲਈ ਪਹਿਲਾਂ ਨਾਲੋਂ ਬਿਹਤਰ ਜ਼ਮੀਨ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਵੱਖ-ਵੱਖ ਪ੍ਰੋਜੈਕਟਾਂ ਨੂੰ ਸੁਵਿਧਾਜਨਕ ਬਣਾਉਣ ਅਤੇ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਐਨਐਚਏਆਈ ਦੀ ਮਦਦ ਕਰਨ ਲਈ ਐਮ.ਪੀ. ਅਰੋੜਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਐਮ.ਪੀ. ਅਰੋੜਾ ਨੇ ਚੇਅਰਮੈਨ ਨੂੰ ਪੰਜਾਬ ਦੇ ਵਿਕਾਸ ਲਈ ਸੂਬਾ ਪੱਧਰ ‘ਤੇ ਆਪਣੇ ਨਿਰੰਤਰ ਸਮਰਥਨ ਦਾ ਭਰੋਸਾ ਦਿੱਤਾ।

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 16-01-2025

0

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 16-01-2025

ਸ਼ਰਾਬ ਘੁਟਾਲੇ ‘ਚ ਅਰਵਿੰਦ ਕੇਜਰੀਵਾਲ ਖਿਲਾਫ ਚੱਲੇਗਾ ਮਨੀ ਲਾਂਡਰਿੰਗ ਦਾ ਕੇਸ,ਗ੍ਰਹਿ ਮੰਤਰਾਲੇ ਵੱਲੋਂ ਈਡੀ ਨੂੰ ਮਨਜ਼ੂਰੀ

ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਆਬਕਾਰੀ ਨੀਤੀ ਨਾਲ….ਹੋਰ ਪੜੋ

ਬਰਖਾਸਤ ਗੁਰਸ਼ੇਰ ਸਿੰਘ ਸੰਧੂ ਨੂੰ ਅਦਾਲਤ ਵੱਲੋਂ ਵੱਡਾ ਝਟਕਾ

ਬਰਖਾਸਤ ਗੁਰਸ਼ੇਰ ਸਿੰਘ ਸੰਧੂ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ।ਜਾਣਕਾਰੀ ਅਨੁਸਾਰ ਅੱਜ ਅਦਾਲਤ ‘ਚ ਸੁਣਵਾਈ ਦੌਰਾਨ ਦੋਵਾਂ ਪੱਖਾਂ ਦੀ ਦਲੀਲ ਸੁਣਨ ਤੋਂ….ਹੋਰ ਪੜੋ

ਪੰਜਾਬ ‘ਚ ਕੱਲ੍ਹ ਹੋਵੇਗੀ ਵਕੀਲਾਂ ਦੀ ਹੜਤਾਲ

ਤਿਹਗੜ੍ਹ ਸਾਹਿਬ ‘ਚ ਨਗਰ ਕੌਂਸਲ ਚੋਣਾਂ ਦੌਰਾਨ ਵਕੀਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ‘ਚ ਵਕੀਲਾਂ ਨੇ ਪੁਲਿਸ ਖਿਲਾਫ ਪ੍ਰਦਰਸ਼ਨ ਕੀਤਾ। ਖੰਨਾ ‘ਚ ਪਿਛਲੇ 24 ਦਿਨਾਂ ਤੋਂ ਵਕੀਲ ਹੜਤਾਲ ‘ਤੇ ਹਨ ਅਤੇ ਹੁਣ 16 ਜਨਵਰੀ ਨੂੰ ਪੰਜਾਬ ਭਰ ‘ਚ ਵਕੀਲ ਕੰਮ ਤੋਂ ਦੂਰ….ਹੋਰ ਪੜੋ

ਡੱਲੇਵਾਲ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, SC ਨੇ ਮੰਗੀ ਮੈਡੀਕਲ ਰਿਪੋਰਟ

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ…..ਹੋਰ ਪੜੋ

ਪੰਜਾਬ ਦੇ ਇਸ ਜ਼ਿਲ੍ਹੇ ‘ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ

ਮਾਲੇਰਕੋਟਲਾ ਜ਼ਿਲ੍ਹੇ ਵਿਚ 17 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਦਰਅਸਲ ਮਾਲੇਰਕੋਟਲਾ ਵਿਖੇ ਨਾਮਧਾਰੀ ਸ਼ਹੀਦੀ ਸਮਾਰਕ ਜਿੱਥੇ 66 ਕੂਕਿਆਂ ਨੂੰ ਅੰਗਰੇਜ਼ਾਂ ਵੱਲੋਂ ਅੰਦੋਲਨ ਕਰਨ ਦੇ ਵਿਰੋਧ ਵਿੱਚ ਤੋਪਾਂ ਅੱਗੇ ਖੜ੍ਹਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਨ੍ਹਾਂ ਕੂਕਿਆਂ ਦੀ ਸ਼ਹਾਦਤ ਨੂੰ….ਹੋਰ ਪੜੋ

 

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 16-01-2025

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 16-01-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਵੀਰਵਾਰ, ੩ ਮਾਘ (ਸੰਮਤ ੫੫੬ ਨਾਨਕਸ਼ਾਹੀ)
16-01-2025

ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਵੀਰਵਾਰ, ੩ ਮਾਘ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੯੦)

ਪੰਜਾਬੀ ਵਿਆਖਿਆ:
ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ । ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕੋ੍ਰਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ । ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।