Home Blog Page 976

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਚਾਕੂ ਨਾਲ ਹ/ਮਲਾ, ਹਸਪਤਾਲ ਚ ਕਰਵਾਇਆ ਗਿਆ ਭਰਤੀ

0

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਚਾਕੂ ਨਾਲ ਹ/ਮਲਾ, ਹਸਪਤਾਲ ਚ ਕਰਵਾਇਆ ਗਿਆ ਭਰਤੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਹੀ ਘਰ ‘ਚ ਚਾਕੂ ਨਾਲ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬਾਂਦਰਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੈਫ ਅਲੀ ਖਾਨ ਦੇ ਘਰ ਚੋਰੀ ਦੀ ਕੋਸ਼ਿਸ਼

ਸ਼ੁਰੂਆਤੀ ਜਾਣਕਾਰੀ ਮੁਤਾਬਕ ਸੈਫ ਦੇ ਘਰ ਕੋਈ ਅਣਪਛਾਤਾ ਵਿਅਕਤੀ ਦਾਖਲ ਹੋਇਆ। ਸੈਫ ਅਲੀ ਖਾਨ ਦੇ ਘਰ ਚੋਰੀ ਦੀ ਕੋਸ਼ਿਸ਼ ਕੀਤੀ ਗਈ ਹੈ। ਦੋਵਾਂ ਵਿਚਾਲੇ ਹੱਥੋਪਾਈ ਹੋ ਗਈ। ਘਟਨਾ ਸਮੇਂ ਅਦਾਕਾਰ ਦੇ ਕੁਝ ਹੋਰ ਪਰਿਵਾਰਕ ਮੈਂਬਰ ਵੀ ਘਰ ‘ਚ ਮੌਜੂਦ ਸਨ। ਫਿਲਹਾਲ ਲੀਲਾਵਤੀ ਹਸਪਤਾਲ ‘ਚ ਸੈਫ ਅਲੀ ਖਾਨ ਦੀ ਸਰਜਰੀ ਚੱਲ ਰਹੀ ਹੈ।

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 9 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 9 ਜ਼ਿਲ੍ਹਿਆਂ ‘ਚ ਅਲਰਟ ਜਾਰੀ || Punjab Weather

0

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 9 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਯੈਲੋ ਅਲਰਟ ਜਾਰੀ ਹੈ।

ਪੰਜਾਬ ‘ਚ ਹੋਰ ਵਧੇਗੀ ਠੰਡ

ਪੰਜਾਬ ਵਿੱਚ ਦੋ ਵੈਸਟਰਨ ਡਿਸਟਰਬੈਂਸ (WD) ਸਰਗਰਮ ਹਨ। ਜਿਸ ਕਾਰਨ ਮੌਸਮ ਵਿਭਾਗ ਨੇ ਅੱਜ ਵੀ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ 18 ਦਸੰਬਰ ਨੂੰ ਇੱਕ ਨਵਾਂ ਪੱਛਮੀ ਗੜਬੜ ਵੀ ਸਰਗਰਮ ਹੋ ਰਿਹਾ ਹੈ, ਜੋ ਹਿਮਾਲੀਅਨ ਰੇਂਜ ਨੂੰ ਪ੍ਰਭਾਵਤ ਕਰੇਗਾ। ਹਿਮਾਚਲ ਵਿੱਚ ਮੀਂਹ ਪੈਣ ਹਿਮਾਚਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਪੰਜਾਬ ‘ਚ ਠੰਡ ਵਧੇਗੀ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ -0.5 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਸੰਸਦ ਮੈਂਬਰ ਸੰਜੀਵ ਅਰੋੜਾ ਨੇ NHAI ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਸੰਸਦ ਮੈਂਬਰ ਸੰਜੀਵ ਅਰੋੜਾ ਨੇ NHAI ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

0

ਸੰਸਦ ਮੈਂਬਰ ਸੰਜੀਵ ਅਰੋੜਾ ਨੇ NHAI ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਲੁਧਿਆਣਾ: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਚੇਅਰਮੈਨ ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਸੰਤੋਸ਼ ਕੁਮਾਰ ਯਾਦਵ ਨਾਲ ਇੱਕ ਸਾਰਥਕ ਮੀਟਿੰਗ ਕੀਤੀ ਤਾਂ ਜੋ ਪੰਜਾਬ ਵਿੱਚ ਐਨਐਚਏਆਈ ਪ੍ਰੋਜੈਕਟਾਂ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ ਜੋ ਲੁਧਿਆਣਾ ਲਈ ਵਧੇਰੇ ਢੁਕਵੇਂ ਹਨ। ਇਸ ਮੀਟਿੰਗ ਦੌਰਾਨ ਐਮਪੀ ਅਰੋੜਾ ਨੇ ਲੁਧਿਆਣਾ-ਰੂਪਨਗਰ ਹਾਈਵੇਅ ਨੂੰ ਬਹਾਦਰ ਕੇ ਰੋਡ ਤੋਂ ਦਾਣਾ ਮੰਡੀ ਤੱਕ ਜੋੜਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ 5 ਕਿਲੋਮੀਟਰ ਲੰਬਾ ਰਸਤਾ ਨਾ ਸਿਰਫ਼ ਮੌਜੂਦਾ ਉਦਯੋਗਾਂ ਨੂੰ ਦਰਪੇਸ਼ ਲੌਜਿਸਟਿਕਸ ਚੁਣੌਤੀਆਂ ਨੂੰ ਘੱਟ ਕਰੇਗਾ ਬਲਕਿ ਬਹਾਦਰ ਕੇ ਰੋਡ ਦੇ ਉਦਯੋਗਿਕ ਖੇਤਰ ਨੂੰ ਇੱਕ ਨਵੀਂ ਜੀਵਨ ਰੇਖਾ ਵੀ ਪ੍ਰਦਾਨ ਕਰੇਗਾ। ਚੇਅਰਮੈਨ ਨੇ ਇਸ ਮੁੱਦੇ ‘ਤੇ ਤੁਰੰਤ ਵਿਵਹਾਰਕਤਾ ਅਤੇ ਤਕਨੀਕੀ ਰਿਪੋਰਟ ਦੇਣ ਦਾ ਵਾਅਦਾ ਕੀਤਾ ਹੈ।

ਢੰਡਾਰੀ ਰੇਲਵੇ ਸਟੇਸ਼ਨ ਤੋਂ ਐਨ.ਐਚ. 44 ਪਾਰ ਕਰਨ ਵਾਲੀ ਵੀ.ਯੂ.ਪੀ. ਦੀ ਉਸਾਰੀ

ਇਸ ਤੋਂ ਇਲਾਵਾ, ਐਮ.ਪੀ. ਅਰੋੜਾ ਨੇ ਲੁਧਿਆਣਾ ਵਿੱਚ ਢੰਡਾਰੀ ਰੇਲਵੇ ਸਟੇਸ਼ਨ ਤੋਂ ਐਨ.ਐਚ. 44 ਪਾਰ ਕਰਨ ਵਾਲੀ ਵੀ.ਯੂ.ਪੀ. ਦੀ ਉਸਾਰੀ ਲਈ ਬੇਨਤੀ ਕੀਤੀ। ਇਸ ਪਹਿਲ ਦਾ ਉਦੇਸ਼ ਨੇੜਲੇ ਉਦਯੋਗਿਕ ਖੇਤਰ ਤੋਂ ਭਾਰੀ ਮਾਤਰਾ ਵਿੱਚ ਮਾਲ ਦੀ ਆਵਾਜਾਈ ਦਾ ਪ੍ਰਬੰਧਨ ਕਰਨਾ ਅਤੇ ਪੈਦਲ ਚੱਲਣ ਵਾਲਿਆਂ ਅਤੇ ਹੋਰ ਯਾਤਰੀਆਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣਾ ਹੈ। ਚੇਅਰਮੈਨ ਨੇ ਤੁਰੰਤ ਇਸ ਮਾਮਲੇ ‘ਤੇ ਆਰਓ ਪੰਜਾਬ ਨਾਲ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਅਗਲੀ ਕਾਰਵਾਈ ਲਈ ਇਸਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ।

ਦੱਖਣੀ ਬਾਈਪਾਸ ਦਾ ਮੁੱਦਾ

ਐਮਪੀ ਅਰੋੜਾ ਨੇ ਐਨਐਚਏਆਈ ਦੇ ਦੱਖਣੀ ਬਾਈਪਾਸ ਲਈ ਪ੍ਰਾਪਤੀ ਅਧੀਨ 2.2 ਕਿਲੋਮੀਟਰ ਹਿੱਸੇ (9.96 ਹੈਕਟੇਅਰ) ਦਾ ਮੁੱਦਾ ਵੀ ਉਠਾਇਆ, ਜਿਸ ਲਈ ਕਬਜ਼ੇ ਦਾ ਮਾਮਲਾ ਲੰਬਿਤ ਹੈ। ਚੇਅਰਮੈਨ ਨੇ ਇਸ ਮਾਮਲੇ ਵਿੱਚ ਕੁਝ ਹੱਲ ਦਾ ਭਰੋਸਾ ਦਿੱਤਾ। ਚੇਅਰਮੈਨ ਨੇ ਇਸ ਮਾਮਲੇ ‘ਤੇ ਡੀਸੀ ਲੁਧਿਆਣਾ ਨਾਲ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਆਰਓ ਐਨਐਚਏਆਈ, ਪੰਜਾਬ ਨਾਲ ਰੂਪ-ਰੇਖਾ ਤਿਆਰ ਕਰਨ ਲਈ ਕਿਹਾ।

ਚੇਅਰਮੈਨ ਨੇ ਦਿੱਤਾ ਭਰੋਸਾ

ਚੇਅਰਮੈਨ ਨੇ ਭਰੋਸਾ ਦਿੱਤਾ ਕਿ ਜ਼ੀਰਕਪੁਰ ਅਤੇ ਸਰਹਿੰਦ ਸਮੇਤ ਐਨਐਚਏਆਈ ਦੇ ਕਈ ਹੋਰ ਪ੍ਰੋਜੈਕਟ ਪਾਈਪਲਾਈਨ ਵਿੱਚ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਐਨਐਚਏਆਈ ਪ੍ਰੋਜੈਕਟਾਂ ਲਈ ਪਹਿਲਾਂ ਨਾਲੋਂ ਬਿਹਤਰ ਜ਼ਮੀਨ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਵੱਖ-ਵੱਖ ਪ੍ਰੋਜੈਕਟਾਂ ਨੂੰ ਸੁਵਿਧਾਜਨਕ ਬਣਾਉਣ ਅਤੇ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਐਨਐਚਏਆਈ ਦੀ ਮਦਦ ਕਰਨ ਲਈ ਐਮ.ਪੀ. ਅਰੋੜਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਐਮ.ਪੀ. ਅਰੋੜਾ ਨੇ ਚੇਅਰਮੈਨ ਨੂੰ ਪੰਜਾਬ ਦੇ ਵਿਕਾਸ ਲਈ ਸੂਬਾ ਪੱਧਰ ‘ਤੇ ਆਪਣੇ ਨਿਰੰਤਰ ਸਮਰਥਨ ਦਾ ਭਰੋਸਾ ਦਿੱਤਾ।

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 16-01-2025

0

ਬੀਤੇ ਦਿਨ ਦੀਆਂ ਚੋਣਵੀਆਂ ਖ਼ਬਰਾਂ 16-01-2025

ਸ਼ਰਾਬ ਘੁਟਾਲੇ ‘ਚ ਅਰਵਿੰਦ ਕੇਜਰੀਵਾਲ ਖਿਲਾਫ ਚੱਲੇਗਾ ਮਨੀ ਲਾਂਡਰਿੰਗ ਦਾ ਕੇਸ,ਗ੍ਰਹਿ ਮੰਤਰਾਲੇ ਵੱਲੋਂ ਈਡੀ ਨੂੰ ਮਨਜ਼ੂਰੀ

ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਆਬਕਾਰੀ ਨੀਤੀ ਨਾਲ….ਹੋਰ ਪੜੋ

ਬਰਖਾਸਤ ਗੁਰਸ਼ੇਰ ਸਿੰਘ ਸੰਧੂ ਨੂੰ ਅਦਾਲਤ ਵੱਲੋਂ ਵੱਡਾ ਝਟਕਾ

ਬਰਖਾਸਤ ਗੁਰਸ਼ੇਰ ਸਿੰਘ ਸੰਧੂ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ।ਜਾਣਕਾਰੀ ਅਨੁਸਾਰ ਅੱਜ ਅਦਾਲਤ ‘ਚ ਸੁਣਵਾਈ ਦੌਰਾਨ ਦੋਵਾਂ ਪੱਖਾਂ ਦੀ ਦਲੀਲ ਸੁਣਨ ਤੋਂ….ਹੋਰ ਪੜੋ

ਪੰਜਾਬ ‘ਚ ਕੱਲ੍ਹ ਹੋਵੇਗੀ ਵਕੀਲਾਂ ਦੀ ਹੜਤਾਲ

ਤਿਹਗੜ੍ਹ ਸਾਹਿਬ ‘ਚ ਨਗਰ ਕੌਂਸਲ ਚੋਣਾਂ ਦੌਰਾਨ ਵਕੀਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ‘ਚ ਵਕੀਲਾਂ ਨੇ ਪੁਲਿਸ ਖਿਲਾਫ ਪ੍ਰਦਰਸ਼ਨ ਕੀਤਾ। ਖੰਨਾ ‘ਚ ਪਿਛਲੇ 24 ਦਿਨਾਂ ਤੋਂ ਵਕੀਲ ਹੜਤਾਲ ‘ਤੇ ਹਨ ਅਤੇ ਹੁਣ 16 ਜਨਵਰੀ ਨੂੰ ਪੰਜਾਬ ਭਰ ‘ਚ ਵਕੀਲ ਕੰਮ ਤੋਂ ਦੂਰ….ਹੋਰ ਪੜੋ

ਡੱਲੇਵਾਲ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, SC ਨੇ ਮੰਗੀ ਮੈਡੀਕਲ ਰਿਪੋਰਟ

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ…..ਹੋਰ ਪੜੋ

ਪੰਜਾਬ ਦੇ ਇਸ ਜ਼ਿਲ੍ਹੇ ‘ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ

ਮਾਲੇਰਕੋਟਲਾ ਜ਼ਿਲ੍ਹੇ ਵਿਚ 17 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਦਰਅਸਲ ਮਾਲੇਰਕੋਟਲਾ ਵਿਖੇ ਨਾਮਧਾਰੀ ਸ਼ਹੀਦੀ ਸਮਾਰਕ ਜਿੱਥੇ 66 ਕੂਕਿਆਂ ਨੂੰ ਅੰਗਰੇਜ਼ਾਂ ਵੱਲੋਂ ਅੰਦੋਲਨ ਕਰਨ ਦੇ ਵਿਰੋਧ ਵਿੱਚ ਤੋਪਾਂ ਅੱਗੇ ਖੜ੍ਹਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਨ੍ਹਾਂ ਕੂਕਿਆਂ ਦੀ ਸ਼ਹਾਦਤ ਨੂੰ….ਹੋਰ ਪੜੋ

 

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 16-01-2025

0

ਅੱਜ ਦਾ ਹੁਕਮਨਾਮਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ 16-01-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਵੀਰਵਾਰ, ੩ ਮਾਘ (ਸੰਮਤ ੫੫੬ ਨਾਨਕਸ਼ਾਹੀ)
16-01-2025

ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਵੀਰਵਾਰ, ੩ ਮਾਘ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੯੦)

ਪੰਜਾਬੀ ਵਿਆਖਿਆ:
ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ । ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕੋ੍ਰਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ । ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਮਾਲ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ || Punjab News

0

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਮਾਲ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਜਤਿੰਦਰ ਪਾਲ ਸਿੰਘ ਮੁੜ ਬਣੇ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ

ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਨੇ ਰਿਸ਼ਵਤ ਮੰਗਣ ਦੇ ਇਰਾਦੇ ਨਾਲ 2019-2020 ਦੀ ਜਮ੍ਹਾਂਬੰਦੀ ਵਿੱਚ ਜਾਣਬੁੱਝ ਕੇ ਕੀਤੀ ਗਈ ਗੜਬੜੀ ਨੂੰ ਠੀਕ ਕਰਨ ਲਈ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ।

20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Fatty Liver ਦੇ ਇਹ ਲੱਛਣ, ਆਮ ਸਮਝ ਕੇ ਨਾ ਕਰੋ ਨਜ਼ਰਅੰਦਾਜ਼

0

Fatty Liver ਦੇ ਇਹ 5 ਲੱਛਣ, ਆਮ ਸਮਝ ਕੇ ਨਾ ਕਰੋ ਨਜ਼ਰਅੰਦਾਜ਼

ਫੈਟੀ ਲਿਵਰ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਬਦਲਦੇ ਲਾਈਫਸਟਾਈਲ ਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਤੁਸੀਂ ਬਿਮਾਰੀਆਂ ਦਾ ਸ਼ਿਕਾਰ ਬਣ ਜਾਂਦੇ ਹੋ। ਇਹ ਇੱਕ ਗੰਭੀਰ ਸਥਿਤੀ ਹੈ, ਜੋ ਕਈ ਮਾਮਲਿਆਂ ਵਿੱਚ ਜਾਨਲੇਵਾ ਤਕ ਸਾਬਤ ਹੋ ਸਕਦੀ ਹੈ। ਅਜਿਹੇ ‘ਚ ਸਮੇਂ ‘ਤੇ ਇਸ ਦੀ ਪਛਾਣ ਕਰਨਾ ਜ਼ਰੂਰੀ ਹੈ।

ਕੋਈ ਵੀ ਬਿਮਾਰੀ ਜਾਂ ਸਮੱਸਿਆ ਹੋਣ ‘ਤੇ ਸਾਡਾ ਸਰੀਰ ਉਸ ਬਾਰੇ ਦੱਸਣਾ ਸ਼ੁਰੂ ਕਰ ਦਿੰਦਾ ਹੈ। ਸਰੀਰ ‘ਚ ਅਕਸਰ ਕਈ ਅਜਿਹੇ ਲੱਛਣ ਨਜ਼ਰ ਆਉਂਦੇ ਹਨ, ਜੋ ਇਨ੍ਹਾਂ ਬਿਮਾਰੀਆਂ ਬਾਰੇ ਦੱਸਦੇ ਹਨ। ਹਾਲਾਂਕਿ ਅਸੀਂ ਕਈ ਵਾਰ ਜਾਂ ਤਾਂ ਇਨ੍ਹਾਂ ਲੱਛਣਾਂ ਦੀ ਪਛਾਣ ਨਹੀਂ ਕਰ ਪਾਉਂਦੇ ਤਾਂ ਫਿਰ ਕਈ ਵਾਰ ਇਨ੍ਹਾਂ ਨੂੰ ਪਛਾਣਨ ਵਿੱਚ ਦੇਰੀ ਵੀ ਕਰ ਦਿੰਦੇ ਹਾਂ, ਜਿਸ ਕਾਰਨ ਸਾਨੂੰ ਗੰਭੀਰ ਨੁਕਸਾਨ ਹੋ ਸਕਦੈ ਹਨ। ਫੈਟੀ ਲਿਵਰ ਹੋਣ ‘ਤੇ ਵੀ ਕਈ ਲੱਛਣ ਨਜ਼ਰ ਆਉਂਦੇ ਹਨ, ਜਿਨ੍ਹਾਂ ‘ਚੋਂ ਕੁਝ ਚਿਹਰੇ ‘ਤੇ ਦਿਖਾਈ ਦਿੰਦੇ ਹਨ।

ਅੰਦਰੂਨੀ ਨਾੜੀਆਂ

ਚਿਹਰੇ ਤੇ ਸਰੀਰ ਦੀ ਚਮੜੀ ‘ਤੇ ਜੇ ਤੁਹਾਨੂੰ ਆਪਣੀਆਂ ਸੋਜ਼ ਦਿੱਖਦੀ ਹੈ ਤਾਂ ਇਹ ਫੈਟੀ ਲਿਵਰ ਦੇ ਕਾਰਨ ਹੋ ਸਕਦਾ ਹੈ। ਲਿਵਰ ਵਿੱਚ ਫੈਟ ਜਮ੍ਹਾ ਹੋਣ ਕਾਰਨ ਸੋਜ਼ ਦਿਖਾਈ ਦਿੰਦੀ ਹੈ, ਜਿਸ ਕਾਰਨ ਬਲੈੱਡ ਸਰਕਲ ਹੌਲੀ ਹੋ ਜਾਂਦਾ ਹੈ।

ਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼ || Punjab News

ਖੁਜਲੀ

ਬਾਇਓਮੈਡੀਸਨ ਜਰਨਲ ਵਿੱਚ ਇੱਕ ਅਧਿਐਨ ਅਨੁਸਾਰ, ਫੈਟੀ ਲਿਵਰ ਦੀ ਸਮੱਸਿਆ ਨਾਲ ਪੀੜਤ ਪੰਜਾਂ ਵਿੱਚੋਂ ਇੱਕ ਵਿਅਕਤੀ ਖੁਜਲੀ ਦਾ ਅਨੁਭਵ ਹੁੰਦਾ ਹੈ। ਜੋ ਚਿਰਹੇ ‘ਤੇ ਹੋ ਸਕਦੀ ਹੈ। ਹਾਲਾਂਕਿ ਇਸ ਲੱਛਣ ਦਾ ਕਾਰਨ ਜਾਣਨ ਲਈ ਵਿਗਿਆਨੀ ਅਜੇ ਵੀ ਕੋਸ਼ਿਸ਼ ਕਰ ਰਹੇ ਹਨ।

ਚਮੜੀ ਦਾ ਡਾਰਕ ਹੋਣਾ

ਫੈਟੀ ਲਿਵਰ ਦੀ ਬਿਮਾਰੀ ਜਿਵੇਂ-ਜਿਵੇਂ ਵਧਦੀ ਜਾਂਦੀ ਹੈ ਤੇ ਸਿਰੋਸਿਸ ਵਿੱਚ ਬਦਲਾਅ ਲੱਗਦਾ ਹੈ, ਚਮੜੀ ਦੀਆਂ ਹੋਰ ਸਮੱਸਿਆਵਾਂ ਵੀ ਹੋਣ ਲੱਗਦੀਆਂ ਹਨ। ਚਮੜੀ ਦਾ ਡਾਰਕ ਹੋਣਾ ਵੀ ਸ਼ਾਮਲ ਹੈ, ਜੋ ਆਮ ਤੌਰ ‘ਤੇ ਗਰਦਨ ਦੇ ਪਿਛਲੇ ਪਾਸੇ ਦੇਖਿਆ ਜਾਂਦਾ ਹੈ ਕਿਉਂਕਿ ਫੈਟੀ ਲਿਵਰ ਵਾਲੇ ਲੋਕਾਂ ਨੂੰ ਅਕਸਰ ਇਨਸੁਲਿਨ ਪ੍ਰਤੀਰੋਧ ਜਾਂ ਜ਼ਿਆਦਾ ਇਨਸੁਲਿਨ ਦੀ ਵਰਤੋਂ ਕਰਨ ਵਿੱਚ ਮੁਸ਼ਕਲ ਹੁੰਦੀ ਹੈ, ਜੋ ਕਿ ਐਕੈਂਥੋਸਿਸ ਨਾਈਗ੍ਰੀਕਨਜ਼ ਦਾ ਮੁੱਖ ਕਾਰਨ ਹੈ।

ਪੀਲੀਆ

ਫੈਟੀ ਲਿਵਰ ਦੀ ਲਾਸਟ ਸਟੇਜ ਵਿੱਚ ਪਹੁੰਚਣ ‘ਤੇ ਪੀਲੀਆ ਦੇ ਲੱਛਣ ਦਿਖਾਈ ਦਿੰਦੇ ਹਨ। ਇਸ ਕਾਰਨ ਚਮੜੀ ਤੇ ਅੱਖਾਂ ਦੇ ਸਫੈੈਦ ਹਿੱਸੇ ਵਿੱਚ ਪੀਲਾਪਨ ਦਿਖਾਈ ਦਿੰਦਾ ਹੈ। ਇਹ ਲਿਵਰ ਨੂੰ ਠੀਕ ਤਰ੍ਹਾਂ ਫਿਲਟਰ ਨਾ ਕਰਨ ਦਾ ਨਤੀਜਾ ਹੈ, ਜਿਸ ਕਾਰਨ ਪੀਲੀਆ ਹੋ ਜਾਂਦਾ ਹੈ।

ਜਤਿੰਦਰ ਪਾਲ ਸਿੰਘ ਮੁੜ ਬਣੇ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ

0

ਜਤਿੰਦਰ ਪਾਲ ਸਿੰਘ ਮੁੜ ਬਣੇ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ

ਭਾਰਤੀ ਜਨਤਾ ਪਾਰਟੀ ਦੇ ਸੰਗਠਨਾਤਮਕ ਉਤਸਵ ਤਹਿਤ ਹੋ ਰਹੀਆਂ ਸੰਗਠਨਾਤਮਕ ਚੋਣਾਂ ਵਿੱਚ ਬੁੱਧਵਾਰ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀਆਂ ਹੋਈਆਂ।

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼ || Punjab News

ਮੌਜੂਦਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਇਸ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਖਾਸ ਗੱਲ ਇਹ ਹੈ ਕਿ ਇਸ ਤੋਂ ਇਲਾਵਾ ਕੋਈ ਹੋਰ ਨਾਮਜ਼ਦਗੀ ਨਹੀਂ ਕੀਤੀ ਗਈ ਹੈ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ ਕਿ ਜਤਿੰਦਰ ਮਲਹੋਤਰਾ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਹੋਣਗੇ। ਉਨ੍ਹਾਂ ਦੇ ਨਾਮ ਦਾ ਐਲਾਨ ਵੀਰਵਾਰ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ।
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਦੀ ਚੋਣ ਕਰਵਾਉਣ ਲਈ, ਬੁੱਧਵਾਰ ਨੂੰ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀ.ਐਲ. ਸੰਤੋਸ਼ ਅਤੇ ਚੋਣ ਅਧਿਕਾਰੀ ਡਾ. ਨਰਿੰਦਰ ਸਿੰਘ ਰੈਨਾ ਚੰਡੀਗੜ੍ਹ ਭਾਜਪਾ ਦਫ਼ਤਰ ਕਮਲਮ ਵਿਖੇ ਮੌਜੂਦ ਸਨ।

ਬੀ.ਐੱਲ. ਸੰਤੋਸ਼ ਤੇ ਡਾਕਟਰ ਰੈਨਾ ਨੇ ਭਾਜਪਾ ਆਗੂਆਂ ਤੇ ਕੌਂਸਲਰਾਂ ਨਾਲ ਵੱਖਰੇ ਤੌਰ ’ਤੇ ਗੱਲਬਾਤ ਕੀਤੀ। ਇਸ ਦੌਰਾਨ ਕਈ ਨਾਮਜ਼ਦ ਕੌਂਸਲਰਾਂ ਤੇ ਚੁਣੇ ਹੋਏ ਕੌਂਸਲਰਾਂ ਨੇ ਜਤਿੰਦਰ ਮਲਹੋਤਰਾ ਦੇ ਨਾਂ ਦਾ ਵਿਰੋਧ ਵੀ ਕੀਤਾ ਪਰ ਪਾਰਟੀ ਆਗੂਆਂ ਨੇ ਸਾਰਿਆਂ ਨਾਲ ਗੱਲ ਕਰਕੇ ਮਲਹੋਤਰਾ ਦੇ ਨਾਂ ’ਤੇ ਸਹਿਮਤੀ ਜਤਾਈ।

ਸੰਜੇ ਟੰਡਨ ਤੇ ਕਿਰਨ ਖੇਰ ਬਣੇ ਰਾਸ਼ਟਰੀ ਕਾਰਜਕਾਰਨੀ ਮੈਂਬਰ

ਸੂਬਾ ਪ੍ਰਧਾਨ ਦੀ ਚੋਣ ਦੇ ਨਾਲ ਹੀ ਕੌਮੀ ਕਾਰਜਕਾਰਨੀ ਮੈਂਬਰ ਦੀ ਚੋਣ ਵੀ ਕਰਵਾਈ ਗਈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੰਜੇ ਟੰਡਨ ਨੂੰ ਇੱਕ ਵਾਰ ਫਿਰ ਕੌਮੀ ਕਾਰਜਕਾਰਨੀ ਮੈਂਬਰ ਚੁਣ ਲਿਆ ਗਿਆ ਹੈ। ਸਾਬਕਾ ਸੰਸਦ ਮੈਂਬਰ ਕਿਰਨ ਖੇਰ ਵੀ ਕੌਮੀ ਕਾਰਜਕਾਰਨੀ ਮੈਂਬਰ ਚੁਣੇ ਗਏ ਹਨ।