Home Blog Page 985

ਅੱਜ ਪੰਜਾਬ ਨੂੰ ਮਿਲੇਗੀ ਨਵੀਂ ਖੇਤਰੀ ਪਾਰਟੀ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਕਰਨਗੇ ਐਲਾਨ

0

ਅੱਜ ਪੰਜਾਬ ਨੂੰ ਮਿਲੇਗੀ ਨਵੀਂ ਖੇਤਰੀ ਪਾਰਟੀ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਕਰਨਗੇ ਐਲਾਨ

ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਅੱਜ ਐਲਾਨ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਦਾ ਨਾਂ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਰੱਖਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਖਾਲਸਾ ਅੱਜ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਦੌਰਾਨ ਪਾਰਟੀ ਦਾ ਅਧਿਕਾਰਤ ਐਲਾਨ ਕਰਨਗੇ। ਉਨ੍ਹਾਂ ਵੱਲੋਂ ਪੰਥ ਬਚਾਓ, ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ।

ਪੰਥ ਬਚਾਓ, ਪੰਜਾਬ ਬਚਾਓ ਰੈਲੀ

ਬੀਤੇ ਦਿਨੀ ਫਰੀਦਕੋਟ ਦੇ ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਸੀ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਬਣਾਈ ਜਾਣ ਵਾਲੀ ਨਵੀਂ ਖੇਤਰੀ ਪਾਰਟੀ ਦਾ ਨਾਂ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਹੋਵੇਗਾ। ਮਾਘੀ ਮੌਕੇ ਪੰਥ ਬਚਾਓ, ਪੰਜਾਬ ਬਚਾਓ ਰੈਲੀ ਕੀਤੀ ਜਾਵੇਗੀ , ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਰੈਲੀ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਉਨ੍ਹਾਂ ਦੇ ਕਰੀਬੀ ਸਹਿਯੋਗੀ ਪਾਰਟੀ ਦਾ ਐਲਾਨ ਕਰਨਗੇ।

ਇਹ ਵੀ ਪੜ੍ਹੋ: ਮੋਹਾਲੀ ‘ਚ ਵੱਡਾ ਹਾਦਸਾ, ਨਿਰਮਾਣ ਅਧੀਨ ਸ਼ੋਅ ਰੂਮ ਦਾ ਡਿੱਗਿਆ ਲੈਂਟਰ

ਦੱਸ ਦਈਏ ਕਿ ਮਾਘੀ ਦਾ ਤਿਉਹਾਰ ਅਤੇ ਮਾਘੀ ਦਾ ਮੇਲਾ ਸਿੱਖ ਕੌਮ ਲਈ ਧਾਰਮਿਕ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਮੰਨੇ ਜਾਣਦੇ ਹਨ। ਮਾਘੀ ਮੇਲੇ ਮੌਕੇ ਸੰਪਰਦਾਇਕ ਪਾਰਟੀਆਂ ਆਪਣਾ ਏਜੰਡਾ ਲੋਕਾਂ ਸਾਹਮਣੇ ਰੱਖਦੀਆਂ ਹਨ। ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਮੁਕਤਸਰ ਸਾਹਿਬ ਪੁੱਜਦੀਆਂ ਹਨ।

ਮੋਹਾਲੀ ‘ਚ ਵੱਡਾ ਹਾ.ਦ.ਸਾ, ਨਿਰਮਾਣ ਅਧੀਨ ਸ਼ੋਅ ਰੂਮ ਦਾ ਡਿੱਗਿਆ ਲੈਂਟਰ

0
Breaking

ਮੋਹਾਲੀ ‘ਚ ਵੱਡਾ ਹਾ.ਦ.ਸਾ, ਨਿਰਮਾਣ ਅਧੀਨ ਸ਼ੋਅ ਰੂਮ ਦਾ ਡਿੱਗਿਆ ਲੈਂਟਰ

ਮੋਹਾਲੀ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਜੀ ਮੰਜ਼ਿਲ ਦਾ ਲੈਂਟਰ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦੋਂ ਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (41) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

8 ਲੋਕ ਕਰ ਰਹੇ ਸਨ ਕੰਮ

ਜਾਣਕਾਰੀ ਅਨੁਸਾਰ ਮੁਹਾਲੀ ਦੇ ਟੀਡੀਆਈ ਸਿਟੀ ਸੈਕਟਰ-118 ਵਿੱਚ ਸ਼ੋਅਰੂਮ ਬਣਾਏ ਜਾ ਰਹੇ ਸਨ। ਇੱਥੇ ਪਹਿਲੀ ਮੰਜ਼ਿਲ ਤੋਂ ਦੂਜੀ ਮੰਜ਼ਿਲ ਦਾ ਲਿਟਰ ਪਾਇਆ ਜਾ ਰਿਹਾ ਸੀ। ਘਟਨਾ ਵਾਲੀ ਥਾਂ ‘ਤੇ ਮਜ਼ਦੂਰ ਅਤੇ ਮਕੈਨਿਕ ਸਮੇਤ 8 ਲੋਕ ਕੰਮ ਕਰ ਰਹੇ ਸਨ ਕਿ ਅਚਾਨਕ ਲੈਂਟਰ ਡਿੱਗ ਪਿਆ। ਇਸ ਦੌਰਾਨ ਘਟਨਾ ਸਥਾਨ ‘ਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਕੁਝ ਲੋਕ ਮਲਬੇ ਹੇਠ ਦੱਬ ਗਏ। ਇਸ ਤੋਂ ਬਾਅਦ ਜੇਸੀਬੀ ਦੀ ਮਦਦ ਨਾਲ ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ। ਜਿਥੇ ਕਿ ਡਾਕਟਰਾਂ ਨੇ ਜਸਵਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ।

 

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 14-01-2025

0
Breaking

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 14-01-2025

ਜਾਪਾਨ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ

ਜਾਪਾਨ ‘ਚ ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 6.9 ਸੀ। ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਦੱਖਣੀ-ਪੱਛਮੀ ਜਾਪਾਨ ਵਿੱਚ 6.9 ਤੀਬਰਤਾ ਦੇ ਭੂਚਾਲ ਦੀ ਸੂਚਨਾ ਦਿੱਤੀ ਹੈ ਅਤੇ ਸੁਨਾਮੀ ਦੀ ਚਿਤਾਵਨੀ….ਹੋਰ ਪੜੋ

ਟੀਮ ਇੰਡੀਆ ਦੇ ਸਟਾਰ ਖਿਡਾਰੀ ਨਾਲ ਦਿੱਲੀ ਏਅਰਪੋਰਟ ‘ਤੇ ਬਦਸਲੂਕੀ! ਪੋਸਟ ਸਾਂਝੀ ਕਰ ਦੱਸੀ ਸਾਰੀ ਘਟਨਾ

ਨਵੀ ਦਿੱਲੀ : ਦਿੱਲੀ ਏਅਰਪੋਰਟ ‘ਤੇ ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਏਅਰਪੋਰਟ ‘ਤੇ ਖੱਬੇ ਹੱਥ ਦੇ ਇਸ ਭਾਰਤੀ ਓਪਨਰ ਨਾਲ ਜੋ ਕੁਝ ਹੋਇਆ, ਉਨ੍ਹਾਂ ਨੇ ਸਭ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ। ਅਭਿਸ਼ੇਕ ਸ਼ਰਮਾ ਮੁਤਾਬਕ ਇਹ ਘਟਨਾ ਇੰਡੀਗੋ…..ਹੋਰ ਪੜੋ

ਕਿਸਾਨਾਂ ਦੀ ਹੋਈ ਮੀਟਿੰਗ, ਲਿਆ ਵੱਡਾ ਫੈਸਲਾ

ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਿਚਾਲੇ ਹੋਈ ਅੱਜ ਦੀ ਅਹਿਮ ਮੀਟਿੰਗ ਵਿਚ ਕਿਸਾਨਾਂ ਦੇ ਸਿਰ ਜੁੜ ਗਏ ਹਨ। ਕਿਸਾਨ ਮਿਲ ਕੇ ਅਗਲੇ ਸੰਘਰਸ਼ ਲੜਨਗੇ। ਇਹ ਜਾਣਕਾਰੀ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਸਰਵਨ ਸਿੰਘ ਪੰਧੇਰ ਨੇ…ਹੋਰ ਪੜੋ

ਲਾਰੈਂਸ ਇੰਟਰਵਿਊ ਮਾਮਲੇ ‘ਚ ਬਰਖ਼ਾਸਤ DSP ਨੇ ਖੜਕਾਇਆ ਅਦਾਲਤ ਦਾ ਦਰਵਾਜਾ

ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਗੈਂਗਸਟਰ ਲਾਰੈਂਸ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ਵਿੱਚ ਅੰਡਰਗਰਾਉਂਡ ਚਲ ਰਹੇ ਹਨ। ਇਸ ਦੇ ਨਾਲ ਹੀ ਹੁਣ ਉਸ ਨੇ 2024 ਵਿੱਚ ਦਰਜ ਇੱਕ ਹੋਰ ਐਫਆਈਆਰ ਵਿੱਚ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿਚ ਮੁੱਖ ਤੌਰ ‘ਤੇ ਉਨ੍ਹਾਂ ਦੇ ਪੱਖ ਤੋਂ ਦੋ ਦਲੀਲਾਂ ਦਿੱਤੀਆਂ ਗਈਆਂ ਹਨ। ਜਿਸ ‘ਤੇ ਅੱਜ (ਸੋਮਵਾਰ) ਨੂੰ ਸੁਣਵਾਈ ਹੋਣੀ….ਹੋਰ ਪੜੋ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

13 ਜਨਵਰੀ-ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ…ਹੋਰ ਪੜੋ

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 14-01-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 14-01-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਮੰਗਲਵਾਰ, ੧ ਮਾਘ (ਸੰਮਤ ੫੫੬ ਨਾਨਕਸ਼ਾਹੀ)
14-01-2025
ਸੋਰਠਿ ਮਹਲਾ ੫ ਘਰੁ ੩ ਚਉਪਦੇ

ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਮੰਗਲਵਾਰ, ੧ ਮਾਘ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੨੧)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੩ ਚਉਪਦੇ

ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।

ਜਾਪਾਨ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ

0

ਜਾਪਾਨ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ

ਜਾਪਾਨ ‘ਚ ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 6.9 ਸੀ। ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਦੱਖਣੀ-ਪੱਛਮੀ ਜਾਪਾਨ ਵਿੱਚ 6.9 ਤੀਬਰਤਾ ਦੇ ਭੂਚਾਲ ਦੀ ਸੂਚਨਾ ਦਿੱਤੀ ਹੈ ਅਤੇ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ।

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ || Latest News

ਯੂਰਪੀਅਨ ਮੈਡੀਟੇਰੀਅਨ ਭੂਚਾਲ ਕੇਂਦਰ ਨੇ ਦੱਸਿਆ ਕਿ ਸੋਮਵਾਰ ਨੂੰ ਜਾਪਾਨ ਦੇ ਕਿਯੂਸ਼ੂ ਖੇਤਰ ਵਿੱਚ 6.6 ਤੀਬਰਤਾ ਦਾ ਭੂਚਾਲ ਆਇਆ। EMSC ਨੇ ਦੱਸਿਆ ਕਿ ਭੂਚਾਲ ਦਾ ਕੇਂਦਰ 37 ਕਿਲੋਮੀਟਰ (23 ਮੀਲ) ਦੀ ਡੂੰਘਾਈ ‘ਤੇ ਸੀ। ਜਾਪਾਨ ‘ਚ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ || Latest News

0

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

13 ਜਨਵਰੀ-ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਇਸ ਸਬੰਧ ਵਿਚ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਮਿਤੀ 26.11.2024, 14.12.2024 ਅਤੇ 24.12.2024 ਦੇ ਇਸ਼ਤਿਹਾਰ ਅਧੀਨ ਜਿੰਨ੍ਹਾਂ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਹੈ, ਨੂੰ ਦੁਬਾਰਾ ਅਪਲਾਈ ਕਰਨ ਦੀ ਜ਼ਰੂਰਤ ਨਹੀ ਹੈ।

ਕਿਸਾਨਾਂ ਦੀ ਹੋਈ ਮੀਟਿੰਗ, ਲਿਆ ਵੱਡਾ ਫੈਸਲਾ || Punjab News

ਇਛੁੱਕ ਬਿਨੈਕਾਰ ਆਪਣਾ ਮੁਕੰਮਲ ਬਾਇਓ-ਡਾਟਾ, ਇੱਕ ਅੰਡਰਟੇਕਿੰਗ ਸਮੇਤ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ.ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿੱਚ ਆਪਣਾ ਬਿਨੈ-ਪੱਤਰ 15 ਮਾਰਚ, 2025 ਨੂੰ ਸ਼ਾਮ 5:00 ਵਜੇ ਤੱਕ ਜਮ੍ਹਾਂ ਕਰਵਾ ਸਕਦਾ ਹੈ।

ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਕਰੇਗੀ ਸ਼ਾਰਟਲਿਸਟ

ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ। ਇਨ੍ਹਾਂ ਨਾਵਾਂ ‘ਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ-ਪਾਵਰ ਕਮੇਟੀ ਦੁਆਰਾ ਵਿਚਾਰ ਕੀਤਾ ਜਾਵੇਗਾ।

ਕਿਸਾਨਾਂ ਦੀ ਹੋਈ ਮੀਟਿੰਗ, ਲਿਆ ਵੱਡਾ ਫੈਸਲਾ || Punjab News

0

ਕਿਸਾਨਾਂ ਦੀ ਹੋਈ ਮੀਟਿੰਗ, ਲਿਆ ਵੱਡਾ ਫੈਸਲਾ

ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਿਚਾਲੇ ਹੋਈ ਅੱਜ ਦੀ ਅਹਿਮ ਮੀਟਿੰਗ ਵਿਚ ਕਿਸਾਨਾਂ ਦੇ ਸਿਰ ਜੁੜ ਗਏ ਹਨ। ਕਿਸਾਨ ਮਿਲ ਕੇ ਅਗਲੇ ਸੰਘਰਸ਼ ਲੜਨਗੇ। ਇਹ ਜਾਣਕਾਰੀ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਸਰਵਨ ਸਿੰਘ ਪੰਧੇਰ ਨੇ ਦਿੱਤੀ।

ਲਾਰੈਂਸ ਇੰਟਰਵਿਊ ਮਾਮਲੇ ‘ਚ ਬਰਖ਼ਾਸਤ DSP ਨੇ ਖੜਕਾਇਆ ਅਦਾਲਤ ਦਾ ਦਰਵਾਜਾ || Punjab News

ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ ਦੋਵਾਂ ਫ਼ੌਰਮਾਂ ਦੀ 18 ਜਨਵਰੀ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਵਧੀਆ ਮਾਹੌਲ ਵਿੱਚ ਗੱਲਬਾਤ ਹੋਈ ਹੈ, ਇਹ ਮੀਟਿੰਗਾਂ ਅੱਗੇ ਵੀ ਜਾਣਕਾਰੀ ਰਹਿਣਗੀਆਂ। ਕਿਸਾਨ ਆਗੂ ਉਗਰਾਹਾਂ ਨੇ ਕਿਹਾ ਕਿ ਇਕੱਲੇ ਲੜ ਕੇ ਅਸੀਂ ਜਿੱਤ ਨਹੀਂ ਸਕਦੇ, ਲੋਕਾਂ ਦੇ ਸਮਰਥਨ ਨਾਲ ਹੀ ਅਸੀਂ ਜਿੱਤਾਂਗੇ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 18 ਜਨਵਰੀ ਨੂੰ ਹੋਵੇਗੀ। ਪੰਧੇਰ ਤੇ ਉਗਰਾਹਾਂ ਨੇ ਕਿਹਾ ਕਿ ਜਥੇਬੰਦੀਆਂ ਦਾ ਕੋਈ ਵੀ ਆਗੂ ਕਦੇ ਵੀ ਇੱਕ ਦੂਜੇ ਦੇ ਖਿਲਾਫ਼ ਬਿਆਨਬਾਜ਼ੀ ਨਹੀਂ ਕਰੇਗਾ।

ਮਾਤਾ ਚਰਨ ਕੌਰ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਪਾਈ ਭਾਵੁਕ ਪੋਸਟ || Punjab News

0

ਮਾਤਾ ਚਰਨ ਕੌਰ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਪਾਈ ਭਾਵੁਕ ਪੋਸਟ

ਅੱਜ ਦੇਸ਼ ‘ਚ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਵਿਚਾਲੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਸਿੱਧੂ ਆਪਣੇ ਛੋਟੇ ਪੁੱਤਰ ਸ਼ੁਭਦੀਪ (ਨਿੱਕੇ ਸਿੱਧੂ ) ਦੀ ਪਹਿਲੀ ਲੋਹੜੀ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਘਰ ਰੌਣਕਾ ਲੱਗੀਆਂ ਹੋਈਆਂ ਹਨ। ਇਸ ਮੌਕੇ ਮਾਤਾ ਚਰਨ ਕੌਰ ਨੇ ਆਪਣੇ ਪੁੱਤ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ।

ਲਾਰੈਂਸ ਇੰਟਰਵਿਊ ਮਾਮਲੇ ‘ਚ ਬਰਖ਼ਾਸਤ DSP ਨੇ ਖੜਕਾਇਆ ਅਦਾਲਤ ਦਾ ਦਰਵਾਜਾ || Punjab News

ਉਨ੍ਹਾਂ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ “ਤੇਰੇ ਮੁੜਨ ਨਾਲ ਸਿਰਫ਼ ਇਹ ਅਹਿਸਾਸ ਨਹੀ ਹੋਇਆ ਕਿ ਮੈਂ ਅਜੇ ਸਾਹ ਲੈ ਰਹੀ ਹਾਂ, ਤੇਰੇ ਮੁੜਨ ਨਾਲ ਮੈਂ ਆਪਣੀ ਕੁੱਖ ‘ਚ ਸਤਿਗੁਰ ਦੇ ਲਾਏ ਭਾਗ ਨਾਲ ਆਪਣੇ ਦੁੱਖ ਤੇ ਮਲ੍ਹਮ ਵੀ ਲਾਈ, ਪੁੱਤ ਮੈਂ ਵਾਹਿਗੁਰੂ ਦੇ ਕੀਤੇ ਇਨਸਾਫ਼ ਨਾਲ ਇਹ ਤਾ ਜਾਣ ਗਈ ਹਾਂ ਕਿ ਕਿਸੇ ਨੂੰ ਗਿਰਾਉਣ ਮਿਟਾਉਣ ਦੀਆ ਜੁਗਤਾ ਇਥੋ ਤੱਕ ਹੀ ਰਹਿ ਜਾਣੀਆਂ, ਕਦੇ-ਕਦੇ ਜਦੋਂ ਦਿਲ ਬੇਚੈਨ ਹੋ ਜਾਂਦਾ ਐ ਤਾਂ ਮੇਰਾ ਮਨ ਮੈਨੂੰ ਇਹ ਕਹਿੰਦਾ ਹੈ ਕਿ ਮੈਂ ਤੇਰੇ 2 ਰੂਪ ਦੇਖਣੇ ਸੀ, ਮੇਰਾ ਸ਼ੇਰ ਹੁਣ ਬੱਬਰ ਸ਼ੇਰ ਬਣ ਮੁੜਿਆ ਏ, ਮੇਰੇ ਨਿੱਕੇ ਸ਼ੁੱਭ ਨੂੰ ਮੇਰੇ ਵੱਡੇ ਸ਼ੁੱਭ ਵੱਲੋਂ ਤੇ ਸਾਰੇ ਜਹਾਨ ‘ਚ ਉਹ ਦੀ ਸੁੱਖ ਮੰਗਦੇ ਭੈਣ ਭਰਾਵਾਂ ਵੱਲੋਂ ਪਹਿਲੀ ਲੋਹੜੀ ਮੁਬਾਰਕ, ਮੇਰੀ ਅਰਦਾਸ ਏ ਬੇਟਾ, ਤੁਸੀ ਵੀ ਆਪਣੇ ਵੱਡੇ ਵੀਰ ਵਾਂਗ ਸੂਝਵਾਨ ਤੇ ਦਲੇਰ ਬਣੋ।