Home Blog Page 987

IPL 2025: ਸ਼੍ਰੇਅਸ ਅਈਅਰ ਬਣੇ ਪੰਜਾਬ ਕਿੰਗਜ਼ ਦੇ ਨਵੇਂ ਕਪਤਾਨ, ਜਾਣੋ ਕੋਚ ਰਿਕੀ ਪੋਂਟਿੰਗ ਨੇ ਕੀ ਕਿਹਾ?

0

IPL 2025: ਸ਼੍ਰੇਅਸ ਅਈਅਰ ਬਣੇ ਪੰਜਾਬ ਕਿੰਗਜ਼ ਦੇ ਨਵੇਂ ਕਪਤਾਨ, ਜਾਣੋ ਕੋਚ ਰਿਕੀ ਪੋਂਟਿੰਗ ਨੇ ਕੀ ਕਿਹਾ?

ਨਵੀ ਦਿੱਲੀ : ਇੰਡੀਅਨ ਪ੍ਰੀਮੀਅਰ ਲੀਗ (IPL) ਦੀ ਫਰੈਂਚਾਈਜ਼ੀ ਪੰਜਾਬ ਕਿੰਗਜ਼ ਨੇ ਲੀਗ ਦੇ ਆਗਾਮੀ ਸੀਜ਼ਨ ਲਈ ਤਜਰਬੇਕਾਰ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਕਪਤਾਨ ਬਣਾਉਣ ਦਾ ਐਲਾਨ ਕੀਤਾ ਹੈ। 30 ਸਾਲਾ ਖਿਡਾਰੀ ਨੇ ਪੰਜਾਬ ਕਿੰਗਜ਼ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਸ਼੍ਰੇਅਸ ਨੇ ਕਿਹਾ ਕਿ ਮੈਂ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ ਕਿ ਟੀਮ ਨੇ ਮੇਰੇ ‘ਤੇ ਭਰੋਸਾ ਜਤਾਇਆ ਹੈ। ਮੈਂ ਕੋਚ ਪੋਂਟਿੰਗ ਨਾਲ ਦੁਬਾਰਾ ਕੰਮ ਕਰਨ ਨੂੰ ਲੈ ਕੇ ਉਤਸੁਕ ਹਾਂ।

ਟੀਮ ਮਜ਼ਬੂਤ ​​ਨਜ਼ਰ ਆ ਰਹੀ ਹੈ

ਉਨ੍ਹਾਂ ਕਿਹਾ ਕਿ ” ਟੀਮ ਮਜ਼ਬੂਤ ​​ਨਜ਼ਰ ਆ ਰਹੀ ਹੈ, ਜਿਸ ਵਿੱਚ ਸਮਰੱਥ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਵਧੀਆ ਮਿਸ਼ਰਣ ਹੈ। ਮੈਂ ਉਮੀਦ ਕਰਦਾ ਹਾਂ ਕਿ ਅਸੀਂ ਆਪਣਾ ਪਹਿਲਾ ਖਿਤਾਬ ਜਿੱਤ ਕੇ ਪ੍ਰਬੰਧਕਾਂ ਵੱਲੋਂ ਦਿਖਾਏ ਵਿਸ਼ਵਾਸ ਨੂੰ ਚੁਕਾ ਸਕਾਂਗੇ।”

ਕੋਲਕਾਤਾ ਨਾਈਟ ਰਾਈਡਰਜ਼ ਨੂੰ ਜਿਤਾਇਆ ਸੀ ਖਿਤਾਬ

30 ਸਾਲਾ ਅਈਅਰ ਨੇ ਪਿਛਲੇ ਸੀਜ਼ਨ ‘ਚ ਕੋਲਕਾਤਾ ਨਾਈਟ ਰਾਈਡਰਜ਼ ਦੀ ਕਪਤਾਨੀ ‘ਚ ਖਿਤਾਬ ਜਿਤਾਇਆ ਸੀ। ਉਹ ਦਿੱਲੀ ਕੈਪੀਟਲਜ਼ ਦੀ ਕਪਤਾਨੀ ਵੀ ਕਰ ਚੁੱਕੇ ਹਨ। ਸ਼੍ਰੇਅਸ ਜਲਦੀ ਹੀ ਮੁੱਖ ਕੋਚ ਰਿਕੀ ਪੋਂਟਿੰਗ ਨਾਲ ਮਿਲ ਕੇ ਟੀਮ ਦੀ ਕਮਾਨ ਸੰਭਾਲਣਗੇ। IPL ਦਾ ਨਵਾਂ ਸੀਜ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ। ਇਸ ਸੀਜ਼ਨ ਦਾ ਸ਼ੁਰੂਆਤੀ ਮੈਚ ਕੋਲਕਾਤਾ ‘ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਟੂਰਨਾਮੈਂਟ ਦਾ ਫਾਈਨਲ ਵੀ 25 ਮਈ ਨੂੰ ਹੋਵੇਗਾ।

ਮੁੱਖ ਕੋਚ ਰਿੱਕੀ ਦਾ ਬਿਆਨ

ਮੁੱਖ ਕੋਚ ਰਿੱਕੀ ਨੇ ਕਿਹਾ ਕਿ ਸ਼੍ਰੇਅਸ ਦਾ ਖੇਡ ਲਈ ਬਹੁਤ ਵਧੀਆ ਦਿਮਾਗ ਹੈ। ਕਪਤਾਨ ਦੇ ਤੌਰ ‘ਤੇ ਉਨ੍ਹਾਂ ਦੀ ਸਾਬਤ ਕਾਬਲੀਅਤ ਟੀਮ ਨੂੰ ਬਿਹਤਰ ਪ੍ਰਦਰਸ਼ਨ ਕਰਨ ਦੇ ਯੋਗ ਬਣਾਵੇਗੀ। ਮੈਂ ਆਈਪੀਐਲ ਵਿੱਚ ਪਹਿਲਾਂ ਵੀ ਅਈਅਰ ਨਾਲ ਸਮਾਂ ਬਿਤਾਇਆ ਹੈ ਅਤੇ ਮੈਂ ਉਸ ਨਾਲ ਦੁਬਾਰਾ ਕੰਮ ਕਰਨ ਲਈ ਉਤਸੁਕ ਹਾਂ।

Delhi CM ਆਤਿਸ਼ੀ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ, ਪਹਿਲਾਂ ਇਸ ਮੰਦਿਰ ‘ਚ ਕਰਨਗੇ ਪੂਜਾ-ਅਰਚਨਾ

ਮੁੱਖ ਮੰਤਰੀ ਮਾਨ ਨੇ ਲੋਹੜੀ ਦੇ ਤਿਓਹਾਰ ਦੀਆਂ ਦਿੱਤੀਆਂ ਵਧਾਈਆਂ || Punjab news

0

ਮੁੱਖ ਮੰਤਰੀ ਮਾਨ ਨੇ ਲੋਹੜੀ ਦੇ ਤਿਓਹਾਰ ਦੀਆਂ ਦਿੱਤੀਆਂ ਵਧਾਈਆਂ

ਚੰਡੀਗੜ੍ਹ : ਅੱਜ ਯਾਨੀ 13 ਜਨਵਰੀ 2025 ਨੂੰ ਪੂਰੇ ਦੇਸ਼ ‘ਚ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਤਿਓਹਾਰ ਦੀ ਵਿਸ਼ਹਿਸ ਰੌਣਕ ਪੰਜਾਬ ਅਤੇ ਹਰਿਆਣਾ ਵਿਚ ਦੇਖਣ ਨੂੰ ਮਿਲਦੀ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਹਨ।

ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ

ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰ ਕਿਹਾ ਕਿ “ਲੋਹੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।”

Delhi CM ਆਤਿਸ਼ੀ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ, ਪਹਿਲਾਂ ਇਸ ਮੰਦਿਰ ‘ਚ ਕਰਨਗੇ ਪੂਜਾ-ਅਰਚਨਾ

Delhi CM ਆਤਿਸ਼ੀ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ, ਪਹਿਲਾਂ ਇਸ ਮੰਦਿਰ ‘ਚ ਕਰਨਗੇ ਪੂਜਾ-ਅਰਚਨਾ

0

Delhi CM ਆਤਿਸ਼ੀ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ, ਪਹਿਲਾਂ ਇਸ ਮੰਦਿਰ ‘ਚ ਕਰਨਗੇ ਪੂਜਾ-ਅਰਚਨਾ

ਨਵੀ ਦਿੱਲੀ, 13 ਜਨਵਰੀ : ਦਿੱਲੀ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਗਲ ਵੱਜ ਚੁੱਕਾ ਹੈ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਇਕ ਰੈਲੀ ਵੀ ਕੀਤੀ ਜਾਵੇਗੀ। ਸੀਐਮ ਆਤਿਸ਼ੀ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰੇਗੀ।

ਕਾਲਕਾ ਮਾਂ ਦਾ ਲੈਣਗੇ ਆਸ਼ੀਰਵਾਦ

ਦਿੱਲੀ ਦੀ ਮੁੱਖ ਮੰਤਰੀ ਅਤੇ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਆਤਿਸ਼ੀ ਅੱਜ ਸਭ ਤੋਂ ਪਹਿਲਾਂ ਕਾਲਕਾ ਮੰਦਰ ਜਾ ਕੇ ਕਾਲਕਾ ਮਾਂ ਦਾ ਆਸ਼ੀਰਵਾਦ ਲੈਣਗੇ। ਅਤੇ ਫਿਰ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਣ ਤੋਂ ਬਾਅਦ ਨਾਮਜ਼ਦਗੀ ਲਈ ਡੀਐੱਮ ਦਫ਼ਤਰ ਪਹੁੰਚਣਗੇ।

ਡਾ. ਐੱਸ. ਜੈਸ਼ੰਕਰ ਜਾਣਗੇ ਅਮਰੀਕਾ; 20 ਜਨਵਰੀ ਨੂੰ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਕਰਨਗੇ ਸ਼ਿਰਕਤ

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਜਾਅਲੀ ਵੋਟਿੰਗ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਆਤਿਸ਼ੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਧੋਖਾਧੜੀ ਕਰਕੇ ਚੋਣਾਂ ਜਿੱਤਣ ਦੀ ਆਦਤ ਪੈ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰਿਆਣਾ ਅਤੇ ਮਹਾਰਾਸ਼ਟਰ ਵਿੱਚ ਵੀ ਇਸੇ ਤਰ੍ਹਾਂ ਦੀ ਧੋਖਾਧੜੀ ਕੀਤੀ ਹੈ। ਭਾਜਪਾ ਦਾ ਇਹ ਧੋਖਾ ਦਿੱਲੀ ਵਿੱਚ ਫੜਿਆ ਗਿਆ ਹੈ।

ਡਾ. ਐੱਸ. ਜੈਸ਼ੰਕਰ ਜਾਣਗੇ ਅਮਰੀਕਾ; 20 ਜਨਵਰੀ ਨੂੰ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਕਰਨਗੇ ਸ਼ਿਰਕਤ

0

ਡਾ. ਐੱਸ. ਜੈਸ਼ੰਕਰ ਜਾਣਗੇ ਅਮਰੀਕਾ; 20 ਜਨਵਰੀ ਨੂੰ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਕਰਨਗੇ ਸ਼ਿਰਕਤ

ਨਵੀ ਦਿੱਲੀ : ਵਿਦੇਸ਼ ਮੰਤਰੀ ਜੈਸ਼ੰਕਰ 20 ਜਨਵਰੀ ਨੂੰ ਅਮਰੀਕਾ ਦੌਰੇ ‘ਤੇ ਹਨ। ਉਹ ਇੱਥੇ ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਦੀ ਆਯੋਜਨ ਕਮੇਟੀ ਨੇ ਸਮਾਗਮ ਲਈ ਭਾਰਤ ਨੂੰ ਵੀ ਸੱਦਾ ਭੇਜਿਆ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ 20 ਜਨਵਰੀ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲੇ ਨੇ ਐਕਸ ‘ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ।

47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਟਰੰਪ

ਅਮਰੀਕਾ ਪਹੁੰਚਣ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਟਰੰਪ ਪ੍ਰਸ਼ਾਸਨ ‘ਚ ਸ਼ਾਮਲ ਹੋਣ ਵਾਲੇ ਮੰਤਰੀਆਂ ਅਤੇ ਹੋਰ ਦੇਸ਼ਾਂ ਦੇ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ। ਦੱਸ ਦਈਏ ਕਿ ਟਰੰਪ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ ਨਾਲ ਨਾਲ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ, ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ, ਅਰਜਨਟੀਨਾ ਦੇ ਰਾਸ਼ਟਰਪਤੀ ਜੇਵੀਅਰ ਮਿੱਲੀ ਅਤੇ ਅਲ ਸਲਵਾਡੋਰ ਦੇ ਰਾਸ਼ਟਰਪਤੀ ਨਾਇਬ ਬੁਕੇਲੇ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਹੈ।

ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤੀਜੀ ਸੂਚੀ ਕੀਤੀ ਜਾਰੀ

ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤੀਜੀ ਸੂਚੀ ਕੀਤੀ ਜਾਰੀ

0
Delhi Assembly elections

ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤੀਜੀ ਸੂਚੀ ਕੀਤੀ ਜਾਰੀ

ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ 2025 ਲਈ ਤੀਜੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਸਿਰਫ਼ ਇੱਕ ਨਾਮ ਸ਼ਾਮਲ ਹੈ। ਪਾਰਟੀ ਨੇ ਮੋਹਨ ਸਿੰਘ ਬਿਸ਼ਟ ਨੂੰ ਮੁਸਤਫਾਬਾਦ ਤੋਂ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਜਾਰੀ ਸੂਚੀ ਵਿੱਚ ਪਾਰਟੀ ਨੇ ਕਰਾਵਲ ਨਗਰ ਸੀਟ ਤੋਂ ਕਪਿਲ ਮਿਸ਼ਰਾ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਇਸ ਤੋਂ ਬਾਅਦ ਅੱਜ ਬਿਸ਼ਟ ਕਾਫੀ ਨਾਰਾਜ਼ ਹੋ ਗਏ ਸਨ।

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 13-01-2025

0
Breaking

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 13-01-2025

ADC ਨੇ ਫਿਊਚਰ ਡਿਵੈਲਪਰਜ਼ ਫਰਮ ਦਾ ਲਾਇਸੈਂਸ ਕੀਤਾ ਰੱਦ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਵੱਡਾ ਐਕਸ਼ਨ ਲਿਆ ਹੈ ਜਿੱਥੇ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਉਹਨਾਂ ਨੇ ਫਿਊਚਰ ਡਿਵੈਲਪਰਜ਼ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ….ਹੋਰ ਪੜੋ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਨਾਜ਼ੁਕ, SKM ਨੇ ਜਾਰੀ ਕੀਤਾ ਪੱਤਰ

ਖਨੌਰੀ ਕਿਸਾਨ ਅੰਦੋਲਨ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 48ਵੇਂ ਦਿਨ ਦਾਖਲ ਹੋ ਗਿਆ ਹੈ। ਕੱਲ੍ਹ ਜਾਰੀ ਮੈਡੀਕਲ ਬੁਲੇਟਿਨ ਵਿੱਚ ਡੱਲੇਵਾਲ ਦੀ ਹਾਲਤ ਨੂੰ ਨਾਜ਼ੁਕ ਦੱਸਿਆ ਗਿਆ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਅੱਜ ਹਰਿਆਣਾ ਦੇ ਹਿਸਾਰ ਤੋਂ….ਹੋਰ ਪੜੋ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲੀ ਵੱਡੀ ਰਾਹਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਨਿਆ ਕਿ ਸਟੇਟ ਵਿਜੀਲੈਂਸ ਬਿਊਰੋ ਪੰਜਾਬ ਨੇ ਮੋਹਾਲੀ ਜ਼ਿਲ੍ਹੇ ‘ਚ ਉਦਯੋਗਿਕ ਪਲਾਟ ਤਬਦੀਲੀ ਘੁਟਾਲੇ ‘ਚ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIEC) ਦੇ ਹੋਰ ਅਧਿਕਾਰੀਆਂ….ਹੋਰ ਪੜੋ

ਪੰਜਾਬ-ਚੰਡੀਗੜ੍ਹ ‘ਚ ਮੀਂਹ ਨਾਲ ਠੰਡ ‘ਚ ਹੋਇਆ ਹੋਰ ਵਾਧਾ, ਕਈ ਥਾਵਾਂ ‘ਤੇ ਰਾਤ ਤੋਂ ਪੈ ਰਿਹਾ ਮੀਂਹ

ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਸਰਗਰਮ ਪੱਛਮੀ ਗੜਬੜੀ ਕਾਰਨ ਕਈ ਇਲਾਕਿਆਂ ‘ਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਦੋਂ ਕਿ ਅੱਜ (ਐਤਵਾਰ) ਲਈ ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ….ਹੋਰ ਪੜੋ

ਅਮਰੀਕਾ ‘ਚ 78 ਗੈਰ-ਕਾਨੂੰਨੀ ਪ੍ਰਵਾਸੀ ਗ੍ਰਿਫ਼ਤਾਰ

ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਆਈ.ਸੀ.ਈ ਦੀਆਂ ਟੀਮਾਂ ਸੜਕਾਂ ‘ਤੇ ਘੁੰਮ ਰਹੇ ਕਿਸੇ ਵੀ ਗੈਰ-ਕਾਨੂੰਨੀ ਪ੍ਰਵਾਸੀ ਨੂੰ ਫੜਨ ਦਾ ਅਧਿਕਾਰ ਰੱਖਣਗੀਆਂ। ਕੈਲੀਫੋਰਨੀਆ ਦੀ ਕੇਰਨ ਕਾਉਂਟੀ ਵਿੱਚ ਯੂ.ਐਸ ਬਾਰਡਰ ਗਸ਼ਤੀ ਦੁਆਰਾ ਇੱਕ ਹਫ਼ਤੇ ਤੱਕ ਚੱਲੀ ਕਾਰਵਾਈ ਨੇ ਹੰਗਾਮਾ ਮਚਾ ਦਿੱਤਾ ਹੈ। ਕਿਉਂਕਿ ਕਈ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਓਪਰੇਸ਼ਨ ਵਿੱਚ ਕੁੱਲ 60 ਏਜੰਟ ਤਾਇਨਾਤ ਕੀਤੇ ਗਏ ਸਨ…ਹੋਰ ਪੜੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 13-01-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 13-01-2025

ਸੋਮਵਾਰ, ੩੦ ਪੋਹ (ਸੰਮਤ ੫੫੬ ਨਾਨਕਸ਼ਾਹੀ)
13-01-2025

ਸਲੋਕੁ ਮਃ ੩ ॥

ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਸੋਮਵਾਰ, ੩੦ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੪੭)

ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।੧੨।

ADC ਨੇ ਫਿਊਚਰ ਡਿਵੈਲਪਰਜ਼ ਫਰਮ ਦਾ ਲਾਇਸੈਂਸ ਕੀਤਾ ਰੱਦ || Mohali News

0
ADC cancels license of Future Developers firm

ADC ਨੇ ਫਿਊਚਰ ਡਿਵੈਲਪਰਜ਼ ਫਰਮ ਦਾ ਲਾਇਸੈਂਸ ਕੀਤਾ ਰੱਦ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਵੱਡਾ ਐਕਸ਼ਨ ਲਿਆ ਹੈ ਜਿੱਥੇ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਉਹਨਾਂ ਨੇ ਫਿਊਚਰ ਡਿਵੈਲਪਰਜ਼ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ |

ਲਾਇਸੈਂਸ ਦੀ ਮਿਆਦ ਹੋ ਚੁੱਕੀ ਖਤਮ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਫਿਊਚਰ ਡਿਵੈਲਪਰਜ਼ ਐਸ.ਸੀ.ਐਫ. ਨੰਬਰ 14, ਟੋਪ ਫਲੌਰ, ਫੇਜ-5 ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੇ ਮਾਲਕ ਮਲਕੀਤ ਸਿੰਘ ਬਰਾੜ (ਪ੍ਰੋਪਰਾਈਟਰ) ਪੁੱਤਰ ਬਲਵਿੰਦਰਜੀਤ ਸਿੰਘ ਵਾਸੀ ਮਕਾਨ ਨੰਬਰ 1894, ਫੇਜ-5, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਟਰੈਵਲ ਏਜੰਸੀ ਅਤੇ ਕੰਸਲਟੈਂਸੀ ਦੇ ਕੰਮ ਲਈ ਲਾਇਸੈਂਸ ਨੰ: 371/ਆਈ.ਸੀ. ਮਿਤੀ 24.12.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੈਂਸ ਦੀ ਮਿਆਦ ਮਿਤੀ 23.12.2024 ਨੂੰ ਖਤਮ ਹੋ ਚੁੱਕੀ ਹੈ।

ਕਿਉਂ ਕੀਤਾ ਲਾਇਸੈਂਸ ਰੱਦ ?

ਇਸ ਦੇ ਨਾਲ ਹੀ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੈਂਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੈਂਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ , ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੈਂਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਿਊਚਰ ਡਿਵੈਲਪਰਜ਼ ਫਰਮ ਨੂੰ ਜਾਰੀ ਲਾਇਸੈਂਸ ਨੰਬਰ 371/ਆਈ.ਸੀ. ਮਿਤੀ 24.12.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੈਂਸੀ /ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੈਂਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।